ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਕੋਟਕਪੂਰਾ ਗੋਲੀ ਕਾਂਡ : ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਅਦਾਲਤ ਵਿੱਚ ਖੁਦ ਹਾਜ਼ਰ ਨਹੀਂ ਹੋਏ

June 12, 2019 03:05 PM

ਫਰੀਦਕੋਟ,11 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਪੰਜਾਬ ਪੁਲਸ ਦੇ ਪੰਜ ਸੀਨੀਅਰ ਅਧਿਕਾਰੀਆਂ ਅਤੇ ਇੱਕ ਸਾਬਕਾ ਵਿਧਾਇਕ ਖਿਲਾਫ ਜੱਜ ਏਕਤਾ ਉਪਲ ਦੀ ਅਦਾਲਤ ਵਿੱਚ ਪਰਮਰਾਜ ਸਿੰਘ ਉਮਰਾਨੰਗਲ ਆਈ ਜੀ, ਚਰਨਜੀਤ ਸ਼ਰਮਾ ਸਾਬਕਾ ਐੱਸ ਐੱਸ ਪੀ, ਬਲਜੀਤ ਸਿੰਘ ਸਿੱਧੂ ਸਾਬਕਾ ਡੀ ਐੱਸ ਪੀ, ਪਰਮਜੀਤ ਸਿੰਘ ਪੰਨੂ ਐੱਸ ਪੀ ਅਤੇ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਦੇ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਕਰਨ ਤੋਂ ਬਾਅਦ ਆਈ ਜੀ ਉਮਰਾਨੰਗਲ ਅਤੇ ਮੋਗਾ ਦੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਕੱਲ੍ਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਇੱਕ ਹਾਜ਼ਰੀ ਮੁਆਫੀ ਦੀ ਅਰਜ਼ੀ ਦਿੱਤੀ, ਜੋ ਅਦਾਲਤ ਵੱਲੋਂ ਮਨਜ਼ੂਰ ਕਰ ਕੇ ਅਗਲੀ ਤਰੀਕ 15 ਜੂਨ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਐਸ ਪੀ ਪਰਮਜੀਤ ਸਿੰਘ ਪੰਨੂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਅਗੇਤੀ ਜ਼ਮਾਨਤ ਮਨਜ਼ੂਰ ਕਰ ਲਈ ਸੀ, ਜੋ ਅਜੇ ਐੱਸ ਪੀ ਪਰਮਜੀਤ ਸਿੰਘ ਨੇ ਅਦਾਲਤ ਨੂੰ ਨਹੀਂ ਦਿੱਤੀ, ਜਿਸ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ ਅਤੇ ਸਾਬਕਾ ਡੀ ਐੱਸ ਪੀ ਬਲਜੀਤ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਵਿੱਚ ਕੱਲ੍ਹ ਸੈਸ਼ਨ ਜੱਜ ਹਰਪਾਲ ਸਿੰਘ ਛੁੱਟੀ ਉਤੇ ਹੋਣ ਕਰ ਕੇ ਇਹ ਅਰਜ਼ੀ ਡਿਊਟੀ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਪੇਸ਼ ਕੀਤੀ ਗਈ, ਜਿਥੇ ਕੋਈ ਕਾਰਵਾਈ ਨਾ ਹੋਣ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ।


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਕੈਪਟਨ ਸਰਕਾਰ ਨੇ ਰੇਤ ਮਾਫੀਆ ਨੂੰ ਖੁੱਲ੍ਹੀ ਛੁੱਟੀ ਦਿੱਤੀ: ਬਾਦਲ

ਜਲੰਧਰ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਵਿਚੋਂ ਗੈਰ ਕਾਨੂੰਨੀ ਮਾਈਨਿੰਗ ਰੋਕਣ ਵਿਚ ਕੈਪਟਨ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ ਤੇ ਰੇਤ ਮਾਫੀਆ ਨੇ ਦਰਿਆਵਾਂ ਦੇ ਕੰਢੇ ਹੀ ਸਾਫ ਕਰਕੇ ਰੱਖ ਦਿੱਤੇ ਹਨ। ਉਹ ਅੱਜ ਸੁਲਤਾਨਪੁਰ ਲੋਧੀ ’ਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਸਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਰੇਤ ਮਾਫੀਆ ਨੂੰ ਨੱਥ ਪਾਉਣ ਵਿਚ ਫੇਲ੍ਹ ਰਹੀ ਹੈ। ਜ਼ਿਕਰਯੋਗ ਹੈ ਕਿ ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ 9 ਥਾਵਾਂ ਤੋਂ ਟੁੱਟ ਚੁੱਕਾ ਹੈ। ਸਤਲੁਜ ਦਰਿਆ ਦੇ ਆਲੇ ਦੁਆਲੇ ਰਹਿਣ ਵਾਲੇ ਪਿੰਡਾਂ ਦੇ ਲੋਕਾਂ ਨੇ ਵੀ ਇਹੋ ਦੋਸ਼ ਲਾਏ ਸਨ ਕਿ ਧੁੱਸੀ ਬੰਨ੍ਹ ਟੁੱਟਣ ਦਾ ਇੱਕ ਕਾਰਨ ਇਥੇ ਹੋ ਰਹੀ ਨਾਜਾਇਜ਼ ਮਾਈਨਿੰਗ ਵੀ ਹੈ। ਸ੍ਰੀ ਬਾਦਲ ਨੇ ਸਵਾਲ ਕੀਤਾ ਕਿ ਕੀ ਅਜਿਹਾ ਸਰਕਾਰ ਦੀ ਸਰਪ੍ਰਸਤੀ ਹੇਠ ਹੋ ਰਿਹਾ ਹੈ।

ਸੜਕ ਹਾਦਸੇ ਵਿਚ ਮਾਂ-ਪੁੱਤ ਹਲਾਕ, ਤਿੰਨ ਫੱਟੜ

ਲੁਧਿਆਣਾ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸਾਹਨੇਵਾਲ ਨੇੜੇ ਸੜਕ ਕੰਢੇ ਖੜ੍ਹੇ ਕੰਟੇਨਰ ਵਿਚ ਤੇਜ਼ ਰਫ਼ਤਾਰ ਕਾਰ ਵੱਜ ਗਈ, ਜਿਸ ਕਾਰਨ ਕਾਰ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ ਤੇ ਬੱਚੀ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏ। ਕਾਰ ਵਿਚ ਅੰਮ੍ਰਿਤਸਰ ਦਾ ਪਰਿਵਾਰ ਸੀ, ਜੋ ਆਪਣੀ ਲੜਕੀ ਨੂੰ ਕੈਨੇਡਾ ਰਵਾਨਾ ਕਰਨ ਮਗਰੋਂ ਦਿੱਲੀ ਹਵਾਈ ਅੱਡੇ ਤੋਂ ਅੰਮ੍ਰਿਤਸਰ ਪਰਤ ਰਿਹਾ ਸੀ। ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਤੇ ਸਿਮਰਜੀਤ ਕੌਰ ਦੀ ਲੜਕੀ ਹਰਸਿਮਰਨ ਨੇ ਕੈਨੇਡਾ ਜਾਣਾ ਸੀ। ਉਸ ਦੀ ਵੀਰਵਾਰ ਸਵੇਰੇ ਦਿੱਲੀ ਹਵਾਈ ਅੱਡੇ ਤੋਂ ਉਡਾਣ ਸੀ। 

ਸੰਘਰਸ਼ ਨੂੰ ਬੂਰ: ਬਠਿੰਡਾ ਪੁਲੀਸ ਵੱਲੋਂ ਟਰੈਫ਼ਿਕ ਹੌਲਦਾਰ ਖ਼ਿਲਾਫ਼ ਕੇਸ ਦਰਜ

ਬਠਿੰਡਾ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਵਕੀਲਾਂ ਦੇ ਸੰਘਰਸ਼ ਨੂੰ ਅੱਜ ਉਦੋਂ ਬੂਰ ਪੈ ਗਿਆ ਜਦੋਂ ਬਠਿੰਡਾ ਪੁਲੀਸ ਨੇ ਟਰੈਫ਼ਿਕ ਹੌਲਦਾਰ ਰਣਜੀਤ ਸਿੰਘ ਖ਼ਿਲਾਫ਼ ਧਾਰਾ 325 ਤਹਿਤ ਕਰਾਸ ਕੇਸ ਦਰਜ ਕਰ ਦਿੱਤਾ। ਵਕੀਲਾਂ ਦੇ ਪੰਜ ਦਿਨਾਂ ਦੇ ਸੰਘਰਸ਼ ਮਗਰੋਂ ਪੁਲੀਸ ਨੇ ਟਕਰਾਅ ਟਾਲਣ ਵਾਲੇ ਪਾਸੇ ਕਦਮ ਚੁੱਕਿਆ ਹੈ। ਵਕੀਲਾਂ ਨੂੰ ਵੀ ਹੁਣ ਮਸਲੇ ਦੇ ਸੁਖਾਵੇਂ ਹੱਲ ਦੀ ਉਮੀਦ ਬੱਝੀ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਟਰੈਫ਼ਿਕ ਹੌਲਦਾਰ ਰਣਜੀਤ ਸਿੰਘ ਅਤੇ ਐਡਵੋਕੇਟ ਨਵਦੀਪ ਜੀਦਾ ਦਰਮਿਆਨ ਝੜਪ ਹੋ ਗਈ ਸੀ, ਜਿਸ ਸਬੰਧੀ ਜੀਦਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ’ਤੇ ਵਕੀਲਾਂ ਨੇ ਹੌਲਦਾਰ ਖ਼ਿਲਾਫ਼ ਕੇਸ ਦਰਜ ਕਰਾਉਣ ਲਈ ਸੰਘਰਸ਼ ਵਿੱਢ ਦਿੱਤਾ ਸੀ।

ਪੰਚਾਇਤੀ ਫੰਡ ਘੁਟਾਲੇ ’ਚ ਭਗੌੜਾ ਬੀਡੀਪੀਓ ਗ੍ਰਿਫ਼ਤਾਰ

ਮੋਗਾ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਥਾਣਾ ਮਹਿਣਾ ਪੁਲੀਸ ਨੇ ਸਵਾ ਦੋ ਸਾਲ ਪੁਰਾਣੇ ਪੰਚਾਇਤੀ 58.55 ਲੱਖ ਰੁਪਏ ਦੇ ਫੰਡ ਘੁਟਾਲੇ ਵਿਚ ਭਗੌੜੇ ਬੀਡੀਪੀਓ ਨੂੰ ਗ੍ਰਿਫ਼ਤਾਰ ਕੀਤਾ ਹੈ। ਸਥਾਨਕ ਅਦਾਲਤ ਨੇ ਪੁਲੀਸ ਦੀ ਅਰਜ਼ੀ ’ਤੇ ਬੀਡੀਪੀਓ ਤੋਂ ਪੁੱਛਗਿੱਛ ਲਈ ਇਕ ਰੋਜ਼ਾ ਰਿਮਾਂਡ ਮਨਜ਼ੂਰ ਕੀਤਾ ਹੈ

ਤੰਬਾਕੂ ਐਕਟ ਦੀ ਉਲੰਘਣਾ ਦੇ ਦੋਸ਼ ਹੇਠ ਚਲਾਨ ਕੱਟੇ

ਫ਼ਤਿਹਗੜ੍ਹ ਸਾਹਿਬ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸਿਹਤ ਵਿਭਾਗ ਦੀ ਟੀਮ ਵੱਲੋਂ ਬੱਸੀ ਪਠਾਣਾ ਤੇ ਖਮਾਣੋਂ ਵਿਖੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੀਤੇ ਗਏ ਅਤੇ ਤੰਬਾਕੂ ਤੋਂ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਟੀਮ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ 

ਦੇਸ਼ ਵੰਡ ਦੇ ਚਸ਼ਮਦੀਦ ਸਾਹਿਤਕਾਰਾਂ ਨਾਲ ਰੂ-ਬ-ਰੂ ਪ੍ਰੋਗਰਾਮ

ਚਮਕੌਰ ਸਾਹਿਬ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸਾਹਿਤ ਸਭਾ ਬਹਿਰਾਮਪੁਰ ਬੇਟ ਵੱਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਕਰਵਾਇਆ ਗਿਆ। ਸਮਾਗਮ ਦੌਰਾਨ 1947 ਦੀ ਵੰਡ ਦੇ ਚਸ਼ਮਦੀਦ ਬਜ਼ੁਰਗ ਸਾਹਿਤਕਾਰ ਸੁਰਜੀਤ ਸਿੰਘ ਸੁਰਜੀਤ ਤੇ ਬਜ਼ੁਰਗ ਲੇਖਕ ਬਾਬੂ ਸਿੰਘ ਚੌਹਾਨ ਸਰੋਤਿਆਂ ਦੇ ਰੂਬਰੂ ਹੋਏ।

ਬੰਦੂਕ ਸਾਫ਼ ਕਰਦਿਆਂ ਗੋਲੀ ਚੱਲਣ ਨਾਲ ਸੇਵਾਮੁਕਤ ਡਾਕਟਰ ਦੀ ਮੌਤ

ਟੱਲੇਵਾਲ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਭੋਤਨਾ ਵਿਚ ਬੰਦੂਕ ਸਾਫ਼ ਕਰਨ ਸਮੇਂ ਗੋਲੀ ਚੱਲਣ ਨਾਲ ਰਿਟਾਇਰਡ ਡਾਕਟਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਤਰਸੇਮ ਸਿੰਘ (60) ਅੱਜ ਸਵੇਰੇ 8 ਵਜੇ ਦੇ ਕਰੀਬ ਘਰ ਵਿਚ ਇਕੱਲਾ ਸੀ ਅਤੇ ਉਸ ਦੀ ਪਤਨੀ ਚਰਨਜੀਤ ਕੌਰ ਪਿੰਡ ਵਿਚ ਕਿਸੇ ਦੇ ਘਰ ਗਈ ਹੋਈ ਸੀ। ਉਹ ਆਪਣੀ ਲਾਇਸੈਂਸੀ 12 ਬੋਰ ਰਾਈਫ਼ਲ ਨੂੰ ਸਾਫ਼ ਕਰ ਰਿਹਾ ਸੀ 

ਖੂਹੀ ’ਚ ਗੈਸ ਚੜ੍ਹਨ ਕਾਰਨ ਦੋ ਪਰਵਾਸੀ ਮਜ਼ਦੂਰਾਂ ਦੀ ਮੌਤ

ਫਿਲੌਰ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇਥੇ ਪਿੰਡ ਗੜਾ ‘ਚ ਦੋ ਪਰਵਾਸੀ ਮਜ਼ਦੂਰਾਂ ਦੀ ਗੈਸ ਚੜ੍ਹਨ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਅੱਜ ਸ਼ਾਮੀ ਪਰਮਿੰਦਰ ਸਿੰਘ ਦੇ ਖੇਤਾਂ ‘ਚ ਇਕ ਮਜ਼ਦੂਰ ਖੂਹੀ ‘ਚੋਂ ਮੋਟਰ ਕੱਢਣ ਲਈ ਉੱਤਰਿਆ ਪਰ ਜਦੋਂ ਕਾਫ਼ੀ ਦੇਰ ਕੋਈ ਹਿਲਜੁਲ ਨਾ ਹੋਈ ਤਾਂ ਦੂਜਾ ਪਰਵਾਸੀ ਮਜ਼ਦੂਰ ਵੀ ਖੂਹੀ ‘ਚ ਉੱਤਰ ਗਿਆ ਤੇ ਦੋਵਾਂ ਦੀ ਗੈਸ ਚੜ੍ਹਨ ਕਾਰਨ ਮੌਤ ਹੋ ਗਈ। ਪਿੰਡ ਦੇ ਨੰਬਰਦਾਰ ਨੇ ਦੱਸਿਆ ਕਿ ਪਰਮਿੰਦਰ ਸਿੰਘ ਨੂੰ ਘਟਨਾ ਦਾ ਉਸ ਵੇਲੇ 

ਮਹਿਲਾ ਦੋਸਤ ਨੂੰ ਘਰ ਬੁਲਾ ਕੇ ਅੱਗ ਲਾਈ

ਸੰਗਰੂਰ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸੰਗਰੂਰ ਸ਼ਹਿਰ ਦੇ ਇੱਕ ਵਸਨੀਕ ਨੇ ਆਪਣੀ ਵਿਆਹੁਤਾ ਮਹਿਲਾ ਦੋਸਤ ਨੂੰ ਜਬਰੀ ਆਪਣੇ ਘਰ ਬੁਲਾ ਕੇ ਉਸ ਉੱਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਅੱਗ ਲੱਗਣ ਨਾਲ ਬੁਰੀ ਤਰ੍ਹਾਂ ਝੁਲਸ ਗਈ ਮਹਿਲਾ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਦੀ ਨਾਜ਼ੁਕ ਹਾਲਤ ਵੇਖਦਿਆਂ ਡਾਕਟਰਾਂ ਨੇ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਹੈ। ਸੰਗਰੂਰ ਪੁਲੀਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਇਰਾਦਾ ਕਤਲ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। 

ਸਤਲੁਜ ਪਾੜ: ਮੱਤੇਵਾੜਾ ’ਚ ਫੌਜ ਨੇ ਮੋਰਚਾ ਸਾਂਭਿਆ

ਲੁਧਿਆਣਾ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪਿੰਡ ਮੱਤੇਵਾੜਾ ਦੇ ਗੜ੍ਹੀ ਫਾਜ਼ਲ ਨੇੜਿਉਂ ਸਤਲੁਜ ਦਰਿਆ ਵਿੱਚ ਪਏ ਪਾੜ ਦਾ ਬਚਾਅ ਕਾਰਜ ਪੂਰਾ ਨਾ ਹੋਣ ਕਾਰਨ ਉਥੇ ਫੌਜ ਨੂੰ ਬੁਲਾ ਲਿਆ ਗਿਆ ਹੈ। ਫੌਜ ਦੇ ਜਵਾਨ, ਡੇਰਾ ਪ੍ਰੇਮੀ ਤੇ ਪਿੰਡ ਵਾਲੇ ਅੱਜ ਸਾਰਾ ਦਿਨ ਸਤਲੁਜ ਦੇ ਪਾੜ ਨੂੰ ਭਰਨ ਲਈ ਚਾਰਾਜੋਈ ਕਰਦੇ ਰਹੇ। ਇੱਥੇ ਦਰਿਆ ਨੂੰ ਪਾਣੀ ਵੱਲੋਂ ਲਾਏ ਗਏ ਖੋਰੇ ਨੂੰ ਰੋਕਣ ਲਈ ਜੰਗੀ ਪੱਧਰ ’ਤੇ ਕੰਮ ਚੱਲ ਰਿਹਾ ਹੈ। ਦੱਸ ਦਈਏ ਕਿ 21 ਅਗਸਤ ਨੂੰ ਸਵੇਰੇ ਗੜ੍ਹੀ ਫਾਜ਼ਲ ਨੇੜਿਉਂ ਲੰਘਦੇ ਸਤਲੁਜ ਦਰਿਆ ਦੇ ਇੱਕ ਹਿੱਸੇ ਵਿੱਚ ਵੱਡਾ ਪਾੜ ਪੈ ਗਿਆ ਸੀ ਜਿਸ ਦਾ ਸਮੇਂ ’ਤੇ ਪਤਾ ਲੱਗ ਗਿਆ ਸੀ ਜਿਸ ਕਾਰਨ ਫਸਲਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਸੀ

ਡੀਸੀ ਵੱਲੋਂ ਸਤਲੁਜ ਦਰਿਆ ਦੇ ਬੰਨ੍ਹ ਦਾ ਦੌਰਾ

ਚਮਕੌਰ ਸਾਹਿਬ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਦਰਿਆ ਸਤਲੁਜ ਵਿੱਚ ਪਿੰਡ ਦਾਊਦਪੁਰ ਸਾਹਮਣੇ ਵਾਧੂ ਛੱਡੇ ਗਏ ਪਾਣੀ ਕਾਰਨ ਕਿਸਾਨਾਂ ਦੀ ਜ਼ਮੀਨ, ਬੰਨ੍ਹ ਤੇ ਪੱਥਰਾਂ ਦੇ ਲਗਾਏ ਸਟੱਡਾਂ ਨੂੰ ਲੱਗ ਰਹੀ ਢਾਹ ਤੇ ਹੋ ਰਹੇ ਨੁਕਸਾਨ ਦਾ ਡੀਸੀ 

ਕੈਪਟਨ ਨੇ ਲਈ ਹੜ੍ਹ ਪੀੜਤਾਂ ਦੀ ਸਾਰ

ਜਲੰਧਰ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲੰਧਰ, ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਕਿ ਸੂਬੇ ਵਿਚ ਜਿਹੜੇ ਹੜ੍ਹ ਆਏ ਹਨ, ਉਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੈ, ਸਗੋਂ ਪਹਾੜੀ ਇਲਾਕਿਆਂ ਵਿਚ ਬਹੁਤ ਜ਼ਿਆਦਾ ਮੀਂਹ ਪੈਣ ਕਾਰਨ ਇਹ ਹਾਲਾਤ ਬਣੇ ਹਨ। ਉਨ੍ਹਾਂ ਗਿੱਦੜਪਿੰਡੀ, ਵਾੜਾ ਜੋਧ ਸਿੰਘ ਅਤੇ ਸਰੂਪਵਾਲ ਦਾ ਦੌਰਾ ਕੀਤਾ ਤੇ ਹਾਲਾਤ ਦਾ ਜਾਇਜ਼ਾ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਪੱਤਰਕਾਰਾਂ ਨੂੰ ਕਿਹਾ ਕਿ ਭਾਖੜਾ ਡੈਮ ਵਿਚ ਪਾਣੀ ਖਤਰੇ ਦੇ ਨਿਸ਼ਾਨ ਨੂੰ ਟੱਪ ਗਿਆ ਸੀ ਤੇ ਬੋਰਡ ਕੋਲ ਪਾਣੀ ਛੱਡਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ। ਇਸ ਵਿਚ ਬੀਬੀਐਮਬੀ ਦਾ ਕੋਈ ਕਸੂਰ ਨਹੀਂ ਹੈ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਆਉਣ ਦਾ ਕਾਰਨ ਪਹਾੜਾਂ ਵਿਚ ਅਣਕਿਆਸਾ ਮੀਂਹ ਪੈਣਾ ਹੈ, ਜਿਸ ਦੀ ਪਹਿਲਾਂ ਉਮੀਦ ਨਹੀਂ ਸੀ। ਥੋੜ੍ਹੇ ਸਮੇਂ ’ਚ ਹੀ ਭਾਰੀ ਮੀਂਹ ਪੈਣ ਕਾਰਨ ਇਹ ਸਾਰਾ ਕੁਝ ਵਾਪਰ ਗਿਆ। ਹੜ੍ਹਾਂ ਨਾਲ ਪੰਜਾਬ ਵਿਚ ਭਾਰੀ ਨੁਕਸਾਨ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਆਰਥਿਕ ਮਦਦ ਨਾ ਕੀਤੇ ਜਾਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੱਤਰ ਲਿਖੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਉਮੀਦ ਸੀ ਕਿ ਕੇਂਦਰ ਸਰਕਾਰ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਤੋਂ ਮਦਦ ਮਿਲੇ ਜਾਂ ਨਾ ਪਰ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਪਹਿਲ ਦੇ ਆਧਾਰ ’ਤੇ ਕੀਤੀ ਜਾਵੇਗੀ।

ਸਦਕੇ ਜਾਈਏ ਸਕੂਲ ਬੋਰਡ ਦੇ ‘ਸੁਨਹਿਰੀ ਮੌਕੇ’ ਤੋਂ

ਬਠਿੰਡਾ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਖ਼ਜ਼ਾਨਾ ਭਰਨ ਲਈ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦਾ ਆਸਰਾ ਤੱਕਿਆ ਹੈ। ਬਾਬੇ ਨਾਨਕ ਦੇ ਪ੍ਰਕਾਸ਼ ਉਤਸਵਾਂ ਦੇ ਮੌਕੇ ’ਤੇ ਸਿੱਖਿਆ ਬੋਰਡ ਨੇ ਮਾਰਚ 2004 ਅਤੇ ਉਸ ਤੋਂ ਬਾਅਦ ਵਾਲੇ ਵਿਦਿਆਰਥੀਆਂ ਨੂੰ ਰੀਅਪੀਅਰ ਦਾ ‘ਸੁਨਹਿਰੀ ਮੌਕਾ’ ਦਿੱਤਾ ਹੈ। ਸਿੱਖਿਆ ਬੋਰਡ ਦੇ ਸਕੱਤਰ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਉਤਸਵ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਗੋਲਡਨ ਜੁਬਲੀ ਦੇ ਸ਼ੁੱਭ ਅਵਸਰ ’ਤੇ ਇਹ ‘ਸੁਨਹਿਰੀ ਮੌਕਾ’ ਦਿੱਤਾ ਜਾ ਰਿਹਾ ਹੈ।

ਭਗਵੰਤ ਮਾਨ ਖ਼ਿਲਾਫ਼ ਪਿਤਰੀ ਹਲਕੇ ’ਚ ਉਠੀਆਂ ਬਾਗ਼ੀ ਸੁਰਾਂ

ਸੰਗਰੂਰ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸੰਸਦ ਮੈਂਬਰ ਭਗਵੰਤ ਮਾਨ ਦੇ ਆਪਣੇ ਹੀ ਲੋਕ ਸਭਾ ਹਲਕੇ ਅਤੇ ਜੱਦੀ ਜ਼ਿਲ੍ਹਾ ਸੰਗਰੂਰ ਵਿਚ ਹੁਣ ਉਨ੍ਹਾਂ ਖ਼ਿਲਾਫ਼ ਬਾਗ਼ੀ ਸੁਰਾਂ ਉਠਣ ਲੱਗੀਆਂ ਹਨ। ਸੰਗਰੂਰ ਵਿਧਾਨ ਸਭਾ ਹਲਕੇ ਤੋਂ ਆਪ ਆਦਮੀ ਪਾਰਟੀ ਦੇ ਇੰਚਾਰਜ ਦਿਨੇਸ਼ ਬਾਂਸਲ ਨੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਖ਼ਿਲਾਫ਼ ਝੰਡਾ ਚੁੱਕ ਲਿਆ ਹੈ। ਸ੍ਰੀ ਬਾਂਸਲ ਨੇ ਭਗਵੰਤ ਮਾਨ ’ਤੇ ਪਾਰਟੀ ਵਰਕਰਾਂ ਦੀ ਕਦਰ ਨਾ ਕਰਨ ਦਾ ਦੋਸ਼ ਲਾਇਆ ਹੈ।

ਹੜ੍ਹ ਦੇ ਪਾਣੀ ’ਚ ਘਿਰੇ ਪਿਓ-ਪੁੱਤਰ ਨੂੰ ਬਚਾਇਆ

ਭਿੱਖੀਵਿੰਡ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਰ ਕੇ ਹਰੀਕੇ ਦੇ ਕਈ ਪਿੰਡ ਪਾਣੀ ਦੀ ਮਾਰ ਹੇਠ ਹਨ। ਪ੍ਰਸ਼ਾਸਨ ਵੱਲੋਂ ਸਮਾਂ ਰਹਿੰਦੇ ਭਾਵੇ ਲੋਕਾਂ ਨੂੰ ਹੜ੍ਹ ਦੇ ਖਤਰੇ ਸਬੰਧੀ ਸੁਚੇਤ ਕੀਤਾ ਗਿਆ ਸੀ ਪਰ ਲੋਕ ਆਪਣਾ ਘਰ ਬਾਰ ਅਤੇ ਕੀਮਤੀ ਸਾਮਾਨ ਛੱਡਣ ਨੂੰ ਤਿਆਰ ਨਹੀਂ ਜਿਸ ਕਰ ਕੇ ਕਈ ਪਰਿਵਾਰਾਂ ਦੇ ਪਸ਼ੂ ਅਜੇ ਵੀ ਘਰਾਂ ਵਿਚ ਸਨ ਅਤੇ ਇੱਕ ਪਰਿਵਾਰ ਦੇ ਦੋ ਮੈਂਬਰ ਜਿਸ ਵਿੱਚ ਪਿਤਾ ਅਤੇ ਪੁੱਤਰ ਹਨ, ਘਰ ਦੀ ਰਾਖੀ ਲਈ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਵਿਚ ਘਿਰੇ ਰਹੇ ਅਤੇ ਘਰ ਦੀ ਛੱਤ ਉੱਪਰ ਰਹਿ ਕੇ ਖਾਣਾ ਤਿਆਰ ਕਰ ਕੇ ਖਾਂਦੇ ਰਹੇ। 

ਨਸ਼ਾ ਤਸਕਰੀ ਦੇ ਦੋਸ਼ ਹੇਠ ਤਿੰਨ ਨੌਜਵਾਨ ਕਾਬੂ

ਅੰਮ੍ਰਿਤਸਰ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਦਿਹਾਤੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਕਿਲੋ ਹੈਰੋਇਨ, 23 ਲੱਖ ਰੁਪਏ ਦੀ ਨਕਦੀ, ਇਕ ਦੇਸੀ ਪਿਸਤੌਲ ਅਤੇ ਉਸ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਸਰਬਜੀਤ ਸਿੰਘ ਉਰਫ ਸਾਬਾ ਸਿਮਰਜੀਤ ਸਿੰਘ ਅਤੇ ਬਲਵਿੰਦਰ ਮਸੀਹ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਇਕ ਕਾਰ ਵੀ ਬਰਾਮਦ ਕੀਤੀ ਹੈ।

ਕੌਮਾਂਤਰੀ ਨਗਰ ਕੀਰਤਨ ਆਚੋਲੀਆ ਤੋਂ ਲਖਨਊ ਲਈ ਰਵਾਨਾ

ਅੰਮ੍ਰਿਤਸਰ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਸਾਹਿਬ ਆਚੋਲੀਆ ਸ਼ਾਹਜਹਾਨਪੁਰ (ਉੱਤਰ ਪ੍ਰਦੇਸ਼) ਤੋਂ ਅਗਲੇ ਪੜਾਅ ਲਖਨਊ ਲਈ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਸੰਗਤ ਪੁੱਜੀ ਹੋਈ ਸੀ।

ਸੇਕਰਡ ਗੇਮਜ਼-2 ’ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼

ਅੰਮ੍ਰਿਤਸਰ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਨੈੱਟਫਲਿਕਸ ’ਤੇ ਦਿਖਾਈ ਜਾਂਦੀ ਵੈੱਬ ਸੀਰੀਜ਼ ਸੇਕਰਡ ਗੇਮਜ਼ ਸੀਜ਼ਨ-2 ਦੇ ਇਕ ਦ੍ਰਿਸ਼ ’ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਉਂਦਿਆਂ ਇਸ ਦ੍ਰਿਸ਼ ਨੂੰ ਹਟਾਉਣ ਦੀ ਮੰਗ ਕੀਤੀ ਹੈ।

ਅਕਾਲ ਤਖ਼ਤ ਵੱਲੋਂ ਸੰਗਤ ਨੂੰ ਹੜ੍ਹ ਪੀੜਤਾਂ ਦੀ ਮਦਦ ਦੀ ਅਪੀਲ

ਅੰਮ੍ਰਿਤਸਰ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸੰਗਤ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿਚ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇ। ਅਕਾਲ ਤਖ਼ਤ ਦੇ ਸਕੱਤਰੇਤ ਤੋਂ ਨਿੱਜੀ ਸਹਾਇਕ ਜਸਪਾਲ ਸਿੰਘ ਵਲੋਂ ਜਾਰੀ ਕੀਤੇ ਬਿਆਨ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਹੇਠ ਆ ਗਿਆ ਹੈ, ਜਿਸ ਕਾਰਨ ਪਿੰਡਾਂ ਵਿਚ ਪਾਣੀ ਆਉਣ ਕਰ ਕੇ ਲੋਕਾਂ ਨੂੰ ਘਰ ਛੱਡਣੇ ਪਏ ਹਨ।

ਹਸਪਤਾਲ ਕੈਂਪਸ ’ਚ ਅਵਾਰਾ ਕੁੱਤਿਆਂ ਨੇ ਨਵਜੰਮੀ ਬੱਚੀ ਨੂੰ ਨੋਚਿਆ

ਅੰਮ੍ਰਿਤਸਰ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸਰਕਾਰੀ ਮੈਡੀਕਲ ਕਾਲਜ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਨਾਨਕ ਦੇਵ ਹਸਪਤਾਲ ਦੇ ਕੈਂਪਸ ਵਿਚ ਅੱਜ ਸਵੇਰੇ ਕਿਸੇ ਨੇ ਨਵਜੰਮੀ ਬੱਚੀ ਨੂੰ ਸੁੱਟ ਦਿੱਤਾ, ਜਿਸ ਨੂੰ ਆਵਾਰਾ ਕੁੱਤਿਆਂ ਨੇ ਨੋਚ ਲਿਆ। ਜਦੋਂ ਹਸਪਤਾਲ ਦੇ ਇਕ ਕਰਮਚਾਰੀ ਨੇ ਕੁੱਤਿਆਂ ਨੂੰ ਦੇਖਿਆ ਤਾਂ ਉਸ ਨੇ ਰੌਲਾ ਪਾ ਦਿੱਤਾ ਅਤੇ ਕੁੱਤਿਆਂ ਨੂੰ ਭਜਾਉਣ ਦਾ ਯਤਨ ਕੀਤਾ। ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜਗਦੇਵ ਸਿੰਘ ਕੁਲਾਰ ਨੇ ਦੱਸਿਆ ਕਿ ਜਦੋਂ ਤਕ ਕਰਮਚਾਰੀ ਨੇ ਕੁੱਤਿਆਂ ਨੂੰ ਭਜਾਇਆ, ਉਸ ਵੇਲੇ ਤਕ ਬੱਚੀ ਦੀ ਮੌਤ ਹੋ ਚੁੱਕੀ ਸੀ। ਬੱਚੀ ਦੀ ਲਾਸ਼ ਪੁਲੀਸ ਨੂੰ ਸੌਂਪ ਦਿੱਤੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0081473587
Copyright © 2019, Panjabi Times. All rights reserved. Website Designed by Mozart Infotech