» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ

ਇਜ਼ਰਾਇਲੀ ਟੀਮ ਦੇ ਮੈਂਬਰ ਦਰਬਾਰ ਸਾਹਿਬ ਨਤਮਸਤਕ

June 15, 2019 06:18 PM

ਅੰਮ੍ਰਿਤਸਰ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪਾਣੀ ਦੀ ਸੰਭਾਲ ਸਬੰਧੀ ਕੰਮ ਕਰ ਰਹੀ ਇਜ਼ਰਾਇਲ ਦੀ ਕੌਮੀ ਵਾਟਰ ਕੰਪਨੀ ‘ਮੀਕੋਰੋਟ’ ਦੇ ਅਧਿਕਾਰੀਆਂ ਨੇ ਅੱਜ ਸ਼ਾਮ ਦਰਬਾਰ ਸਾਹਿਬ ਮੱਥਾ ਟੇਕਿਆ। ਕੰਪਨੀ ਦੀ ਟੀਮ ਵਲੋਂ ਪੰਜਾਬ ਵਿਚ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਅੱਜ ਇਸ ਕੰਪਨੀ ਦੇ ਅੰਤਰਾਸ਼ਟਰੀ ਪ੍ਰਾਜੈਕਟ ਕੋਆਰਡੀਨੇਟਰ ਡਾ. ਡਿਆਗੋ ਬਰਜਰ, ਪ੍ਰਾਜੈਕਟ ਮੈਨੇਜਰ ਨੀਵ ਪਿੰਟੋਵ ਅਤੇ ਇੰਜਨੀਅਰ ਟੋਮਰ ਮਲੋਲ ਸਣੇ ਯੂਬੀਡੀਸੀ ਦੇ ਚੀਫ ਇੰਜਨੀਅਰ ਜਸਬੀਰ ਸਿੰਘ ਸੰਧੂ, ਐਸਈ ਸੰਦੀਪ ਸਲੂਜਾ, ਮਨਜੀਤ ਸਿੰਘ ਤੇ ਐਸਡੀਓ ਗੁਰਕਿਰਪਾਲ ਸਿੰਘ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਟੀਮ ਦਾ ਸਨਮਾਨ ਵੀ ਕੀਤਾ ਗਿਆ।

 


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਰੇਤ ਮਾਫੀਆ ਦੀ ਸ਼ਿਕਾਇਤ ਕਰਨ ’ਤੇ ਧਮਕੀਆਂ

ਮਾਛੀਵਾੜਾ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੁਲਿਸ ਅਧਿਕਾਰੀਆਂ ਵਲੋਂ ਹਮੇਸ਼ਾ ਹੀ ਲੋਕਾਂ ਨੂੰ ਗੈਰ-ਕਾਨੂੰਨੀ ਧੰਦੇ ਕਰਨ ਵਾਲਿਆਂ ’ਤੇ ਨਕੇਲ ਕੱਸਣ ਲਈ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਂਦੀ ਹੈ ਅਤੇ ਨਾਲ ਹੀ ਦਾਅਵਾ ਕਰਦੇ ਹਨ ਕਿ ਸੂਚਨਾ ਦੇਣ ਵਾਲਿਆਂ ਦਾ ਨਾਂ ਗੁਪਤ ਰੱਖਿਆ ਜਾਵੇਗਾ।

ਵਾਟਰ ਸਪਲਾਈ ਵਿਭਾਗ ਮਗਰੋਂ ਪਾਵਰਕੌਮ ਨੇ ਕੀਤਾ ਨੱਕ ’ਚ ਦਮ

ਪਾਇਲ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪਿਛਲੇ 9 ਮਹੀਨਿਆਂ ਤੋਂ ਪਾਇਲ ਸ਼ਹਿਰ ਦੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਤੇ ਹੁਣ ਰਹਿੰਦੀ ਕਸਰ ਪਾਵਰਕੌਮ ਦੇ ਵੱਡੇ-ਵੱਡੇ ਕੱਟਾਂ ਨੇ ਕੱਢ ਦਿੱਤੀ ਹੈ। ਹਰ ਰੋਜ਼ ਸਵੇਰੇ ਸਵੱਖਤੇ ਹੀ ਰਿਪੇਅਰ ਜਾਂ ਤਾਰਾਂ ਬਦਲਣ ਦੇ ਨਾਂ ’ਤੇ ਸ਼ਹਿਰ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਜਾਂਦੀ ਹੈ, ਜਿਸ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋ ਜਾਂਦੀ ਹੈ। ਕਈ ਵਾਰ ਸਵੇਰੇ 9 ਵਜੇ ਤੋਂ ਗਈ ਬੱਤੀ ਸ਼ਾਮ 6 ਵਜੇ ਹੀ ਆਉਂਦੀ ਹੈ। ਜ਼ਿਕਰਯੋਗ ਹੈ ਕਿ ਪੂਰੇ ਸ਼ਹਿਰ ਵਿੱਚ ਇਕ ਮੋਟਰ ਰਾਹੀਂ ਹੀ ਪਾਣੀ ਦੀ ਸਪਲਾਈ ਹੁੰਦੀ ਹੈ, ਜਦੋਂ ਬਿਜਲੀ ਨਹੀਂ ਹੁੰਦੀ ਤਾਂ ਇਹ ਵੀ ਨਹੀਂ ਚੱਲਦੀ, ਜਿਸ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬੇਸ਼ੱਕ ਲੋਕਾਂ ਦੇ ਟੈਕਸਾਂ ਦਾ ਲੱਖਾਂ ਰੁਪਇਆ ਇਕੱਠਾ ਕਰਕੇ ਪਾਣੀ ਦੀ ਸਪਲਾਈ ਲਈ ਜਨਰੇਟਰ ਖਰੀਦਿਆ ਹੋਇਆ ਹੈ, ਉਹ ਵੀ ਚਿੱਟਾ ਹਾਥੀ ਹੀ ਬਣਿਆ ਹੋਇਆ ਹੈ। ਨਗਰ ਕੌਂਸਲ ਵੱਲੋਂ ਮਾਲੀਆ ਲੈਣ ਦੇ ਬਾਵਜੂਦ ਵੀ ਜਨਰੇਟਰ ਵਿੱਚ ਤੇਲ ਪਾਉਣ ਤੋਂ ਇਨਕਾਰ ਕੀਤਾ ਗਿਆ ਹੈ।

ਪੀਏਯੂ ਦਾ ਦੋ ਰੋਜ਼ਾ ਗੁਲਦਾਊਦੀ ਸ਼ੋਅ ਸਮਾਪਤ

ਲੁਧਿਆਣਾ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਬੀਤੇ ਦਿਨ ਸ਼ੁਰੂ ਹੋਇਆ ਦੋ ਰੋਜ਼ਾ ਗੁਲਦਾਊਦੀ ਸ਼ੋਅ ਅੱਜ ਸਪਾਪਤ ਹੋ ਗਿਆ। ਕਿੰਗ ਆਫ ਦਿ ਸ਼ੋਅ ਇਨਾਮ ਡੀਏਵੀ ਸਕੂਲ ਪੱਖੋਵਾਲ ਜਦਕਿ ਕੁਈਨ ਆਫ ਸ਼ੋਅ ਦਿ ਇਨਾਮ ਲੁਧਿਆਣਾ ਦੇ ਪੁਲੀਸ ਡੀਏਵੀ ਸਕੂਲ ਨੇ ਜਿੱਤਿਆ। ਇਨਾਮਾਂ ਦੀ ਵੰਡ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪਹੁੰਚੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਕੀਤੀ ਜਦਕਿ ਲੈਂਡਸਕੇਪਿੰਗ ਅਤੇ ਫਲੋਰੀਕਲਚਰ ਵਿਭਾਗ ਦੀ ਮੁਖੀ ਡਾ. ਕਿਰਨਜੀਤ ਕੌਰ ਢੱਟ ਨੇ ਉਨਾਂ ਨੂੰ ਨਿੱਘੀ ਜੀ ਆਇਆਂ ਆਖੀ।

ਜਬਰ-ਜਨਾਹ ਖ਼ਿਲਾਫ਼ ਡਟਣ ਦਾ ਸੱਦਾ

ਜਗਰਾਉਂ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਦੇਸ਼ ’ਚ ਔਰਤਾਂ ਪ੍ਰਤੀ ਲਗਾਤਾਰ ਵੱਧ ਰਹੇ ਹਿੰਸਾਤਮਕ ਰੁਝਾਨ, ਜ਼ਬਰ ਜ਼ੁਲਮ ਖ਼ਿਲਾਫ ਇੱਥੇ ਜਨਤਕ ਜਥੇਬੰਦੀਆਂ ਵੱਲੋਂ ਰੋਸ ਰੈਲੀ ਕੀਤੀ ਗਈ । ਹੈਦਰਾਬਾਦ ਦੀ ਵੈਟਰਨਰੀ ਡਾਕਟਰ ਪ੍ਰਿਅੰਕਾ ਰੈਡੀ ਨਾਲ ਕੁੱਝ ਦਰਿੰਦਿਆਂ ਵੱਲੋਂ ਸਮੂਹਿਕ ਬਲਾਤਕਾਰ ਪਿੱਛੋਂ ਉਸ ਨੂੰ ਜਿਉਂਦੀ ਨੂੰ ਅੱਗ ਨਾਲ ਸਾੜ ਕੇ ਮਾਰ ਦੇਣ ਦੀ ਘਟਨਾ ਤੇ ਝਾਰਖੰਡ’ਚ ਕਨੂੰਨ ਦੀ ਵਿਦਿਆਰਥਣ ਨਾਲ ਜਬਰ-ਜਨਾਹ ਦੀ ਘਟਨਾ ਨੂੰ ਚੁਣੌਤੀ ਵਜੋਂ ਸਵੀਕਾਰ ਕਰਨ ਦਾ ਸੱਦਾ ਦਿੰਦੇ ਲੋਕ ਆਗੂ ਕੰਵਲਜੀਤ ਖੰਨਾ, ਗੁਰਦੀਪ ਮੋਤੀ, ਅਵਤਾਰ ਰਸੂਲਪੁਰ, ਹਰਦੀਪ ਗਾਲਿਬ, ਚਰਨਜੀਤ ਭੰਡਾਰੀ ਆਦਿ ਨੇ ਆਖਿਆ ਕਿ ਦੇਸ਼ ’ਚ ਹਰ ਅੱਧੇ ਘੰਟੇ ਬਾਅਦ ਔਰਤ ਬਲਾਤਕਾਰ ਦਾ ਸ਼ਿਕਾਰ ਹੁੰਦੀ ਹੈ ।

ਰਾਜੋਆਣਾ ਬਾਰੇ ਅਮਿਤ ਸ਼ਾਹ ਦੇ ਬਿਆਨ ਕਾਰਨ ਸਿੱਖਾਂ ਵਿੱਚ ਰੋਸ

ਲੁਧਿਆਣਾ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਬੰਧੀ ਸਦਨ ਵਿੱਚ ਬਿਆਨ ਦੇ ਕੇ ਸਿੱਖ ਕੌਮ ਵਿੱਚ ਬੇਗਾਨੇਪਣ ਦੀ ਭਾਵਨਾ ਪੈਦਾ ਕਰ ਦਿੱਤੀ ਹੈ, ਜਿਸ ਨਾਲ ਸਿੱਖ ਕੌਮ ਵਿੱਚ ਗੁੱਸੇ ਦੀ ਲਹਿਰ ਹੈ। ਉਹ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਦੋ ਦਿਨਾਂ ਤੋਂ ਲਾਪਤਾ ਬੱਚੇ ਦੀ ਲਾਸ਼ ਮਿਲੀ

ਡੇਰਾ ਬਾਬਾ ਨਾਨਕ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਸਿੰਘਪੁਰਾ ਦਾ ਨਾਬਾਲਗ ਬੱਚਾ ਜੋ ਲੰਘੇ ਦੋ ਦਿਨਾਂ ਤੋਂ ਲਾਪਤਾ ਸੀ, ਦੀ ਲਾਸ਼ ਅੱਜ ਪਿੰਡ ਸਿੰਘਪੁਰਾ ਕੋਲ ਮਿਲੀ ਹੈ।
ਬੱਚੇ ਦੇ ਪਿਤਾ ਜਤਿੰਦਰ ਮਸੀਹ ਨੇ ਦੱਸਿਆ ਕਿ ਉਸ ਦਾ ਪੁੱਤਰ ਰਾਜਾ ਮਸੀਹ ਸੋਮਵਾਰ ਸ਼ਾਮ ਨੂੰ ਕਰੀਬ 7 ਵਜੇ ਘਰੋਂ ਨਜ਼ਦੀਕ ਹੋ ਰਹੇ ਵਿਆਹ ਨੂੰ ਦੇਖਣ ਗਿਆ ਸੀ ਪਰ ਮੁੜ ਕੇ ਵਾਪਸ ਨਹੀਂ ਆਇਆ। ਜਤਿੰਦਰ ਮਸੀਹ ਨੇ ਦੱਸਿਆ ਕਿ ਉਸ ਨੇ ਆਪਣੇ ਪੁੱਤ ਦੀ ਗੁੰਮਸ਼ਦਗੀ ਬਾਰੇ ਰਿਪੋਰਟ ਪੁਲੀਸ ਚੌਕੀ ਧਰਮਕੋਟ ਰੰਧਾਵਾ ਵਿੱਚ ਦਰਜ ਕਰਵਾਈ ਸੀ। ਅੱਜ ਸਵੇਰੇ ਪਤਾ ਲੱਗਿਆ ਕਿ ਉਸ ਦੇ ਪੁੱਤਰ ਰਾਜਾ ਮਸੀਹ (8) ਦੀ ਲਾਸ਼ ਪਿੰਡ ਸ਼ਾਹਪੁਰ ਕੋਲ ਮਿਲੀ ਹੈ। 

ਤੇਜ਼ ਰਫ਼ਤਾਰ ਟਰਾਲੇ ਨੇ ਕਈ ਵਾਹਨਾਂ ਨੂੰ ਟੱਕਰ ਮਾਰੀ

ਜੰਡਿਆਲਾ ਗੁਰੂ4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸਥਾਨਕ ਜੀਟੀ ਰੋਡ ’ਤੇ ਬੀਤੀ ਦੇਰ ਸ਼ਾਮ ਇਕ ਤੇਜ਼ ਰਫ਼ਤਾਰ ਟਰਾਲੇ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਇੱਕ ਛੋਟਾ ਬੱਚਾ ਗੰਭੀਰ ਜ਼ਖ਼ਮੀ ਹੋ ਗਈ।

ਯੂਥ ਕਾਂਗਰਸ ਦੇ ਵੱਖ-ਵੱਖ ਅਹੁਦਿਆਂ ਲਈ ਚੋਣ ਪ੍ਰਕਿਰਿਆ ਸ਼ੁਰੂ

ਅੰਮ੍ਰਿਤਸਰ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ, ਜਨਰਲ ਸਕੱਤਰ ਤੇ ਹੋਰ ਅਹੁਦਿਆਂ ਸਣੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਅੱਜ ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਦੇ ਦਫ਼ਤਰ ਵਿੱਚ ਦੋ ਵੱਖ-ਵੱਖ ਥਾਵਾਂ ’ਤੇ ਵੱਖ-ਵੱਖ ਹਲਕਿਆਂ ਦੇ ਯੂਥ ਆਗੂਆਂ ਵੱਲੋਂ ਵੋਟਾਂ ਪਾਈਆਂ ਗਈਆਂ।

ਬੇਜ਼ਮੀਨੇ ਕਿਰਤੀਆਂ ਵੱਲੋਂ ਸਹਿਕਾਰੀ ਸੁਸਾਇਟੀ ਦੇ ਦਫ਼ਤਰ ਅੱਗੇ ਧਰਨਾ

ਕਰਤਾਰਪੁਰ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੇਂਡੂ ਮਜ਼ਦੂਰਾਂ ਵੱਲੋਂ ਬੇਜ਼ਮੀਨੇ ਕਿਰਤੀਆਂ ਦੀ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਅੱਜ ਸਹਿਕਾਰੀ ਸੁਸਾਇਟੀ ਬ੍ਰਹਮਪੁਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਨੇ ਬੇਜ਼ਮੀਨੇ ਕਿਰਤੀਆਂ ਦੇ ਸਹਿਕਾਰੀ, ਸਰਕਾਰੀ ਤੇ ਗੈਰ ਸਰਕਾਰੀ ਸਮੁੱਚੇ ਕਰਜ਼ਿਆਂ ਉੱਤੇ ਲਕੀਰ ਫੇਰਨ ਅਤੇ ਬੇਜ਼ਮੀਨੇ ਕਿਰਤੀ ਲੋਕਾਂ ਦੇ ਤੁਰੰਤ ਸਹਿਕਾਰੀ ਸੁਸਾਇਟੀਆਂ ਵਿੱਚ ਹਿੱਸੇ ਪਾਉਣ ਦੀ ਮੰਗ ਕੀਤੀ।
ਇਸ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਸੂਬਾ ਕਾਂਗਰਸ ਸਰਕਾਰ ਦਾ ਅੱਧੇ ਤੋਂ ਵੱਧ ਕਾਰਜਕਾਲ ਬੀਤ ਚੁੱਕਿਆ ਹੈ ਪਰ ਐਲਾਨ ਦੇ ਬਾਵਜੂਦ ਬੇਜ਼ਮੀਨੇ ਲੋਕਾਂ ਨੂੰ ਅਜੇ ਤੱਕ ਕਰਜ਼ਾ ਮੁਆਫ਼ੀ ਦਾ 

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸੁੰਦਰ ਦਸਤਾਰ ਸਜਾਉਣ ਦਾ ਕੈਂਪ

ਡੇਰਾ ਬਾਬਾ ਨਾਨਕ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਸੁੰਦਰ ਦਸਤਾਰ ਸਜਾਉਣ ਦਾ ਕੈਂਪ ਦਸਤਾਰ ਕੋਚ ਗੁਰਜੀਤ ਸਿੰਘ ਸ਼ਾਹਪੁਰੀਆ ਵੱਲੋਂ ਲਾ ਕੇ ਨਿਵੇਕਲੀ ਮਿਸਾਲ ਕਾਇਮ ਕੀਤੀ ਹੈ। ਪਾਕਿਸਤਾਨ ਦੀ ਧਰਤੀ ’ਤੇ ਪਹਿਲੀ ਵਾਰ ਭਾਰਤੀ ਨੌਜਵਾਨ ਵਲੋਂ ਸੁੰਦਰ ਦਸਤਾਰ ਸਜਾਉਣ ਦਾ ਮੁਫ਼ਤ ਕੈਂਪ ਲਾਇਆ ਗਿਆ ਹੈ। ਇਸ ਮੌਕੇ ਗ਼ੈਰ-ਪੰਜਾਬੀਆਂ ਨੇ ਵੀ ਚਾਅ ਨਾਲ ਦਸਤਾਰਾਂ ਸਜਾਈਆਂ। ਕੈਂਪ ਦੌਰਾਨ ਉਥੇ ਹਾਜ਼ਰ ਮੁਸਲਮਾਨ ਵੀਰਾਂ ਨੇ ਦਸਤਾਰ ਸਜਾਉਣ ਦੀ ਕਾਰਵਾਈ ਨੂੰ ਉਤਸੁਕਤਾ ਨਾਲ ਦੇਖਿਆ।

ਮਜ਼ਦੂਰਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ

ਅਜਨਾਲਾ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਮਜ਼ਦੂਰ ਮੁਕਤੀ ਸੰਘਰਸ਼ ਮੋਰਚਾ ਦੇ ਕਾਰਕੁਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਮੋਰਚੇ ਦੇ ਪ੍ਰਧਾਨ ਰੋਬਿਟ ਪਛੀਆਂ ਦੀ ਅਗਵਾਈ ਹੇਠ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਅਤੇ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ।

ਵਿਧਾਇਕ ਵਲੋਂ ਪਾਰਕਾਂ ਦਾ ਉਦਘਾਟਨ

ਪਠਾਨਕੋਟ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸ਼ਿਮਲਾ ਪਹਾੜੀ ਅਤੇ ਮੀਰਪੁਰ ਕਲੋਨੀ ਦੇ ਪਾਰਕਾਂ ਦਾ ਸੁੰਦਰੀਕਰਨ ਦੇ ਕਾਰਜਾਂ ਦਾ ਉਦਘਾਟਨ ਅੱਜ ਵਿਧਾਇਕ ਅਮਿਤ ਵਿੱਜ ਨੇ ਕੀਤਾ, ਜਿਸ ਵਿੱਚ ਲਗਭਗ 68 ਲੱਖ ਦੀ ਲਾਗਤ ਨਾਲ ਦੋਹੇਂ ਪਾਰਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਅੱਜ ਕੀਤੇ ਗਏ ਸਮਾਗਮਾਂ ਵਿੱਚ ਸਭ ਤੋਂ ਪਹਿਲਾਂ ਵਿਧਾਇਕ ਅਮਿਤ ਵਿੱਜ ਨੇ ਸ਼ਿਮਲਾ ਪਹਾੜੀ ਪਾਰਕ ਉੁਪਰ ਪਹਿਲੇ ਚਰਨ ਵਿੱਚ ਨਾਰੀਅਲ ਤੋੜ ਕੇ ਅਤੇ ਰਿਬਨ ਕੱਟ ਕੇ ਕਾਰਜਾਂ ਦਾ ਆਗਾਜ਼ ਕੀਤਾ। ਇਸ ਉਪਰੰਤ ਦੁਪਹਿਰ ਬਾਅਦ ਉਨ੍ਹਾਂ ਨੇ ਮੀਰਪੁਰ ਕਲੋਨੀ ਪਾਰਕ ਦਾ ਵੀ ਵਿਧੀਵਤ ਰੂਪ ਵਿੱਚ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਪੰਨਾ ਲਾਲ ਭਾਟੀਆ, ਗੌਰਵ ਵਡੈਹਰਾ, ਐਕਸੀਅਨ ਸੁਰਜੀਤ ਸਿੰਘ, ਰਾਮ ਪਾਲ ਭੰਡਾਰੀ, ਰਾਜੇਸ਼ ਪੁਰੀ, ਅਸ਼ਵਨੀ ਬਜਾਜ, ਨਰੇਸ਼ ਕੋਹਲੀ, ਰਮਨ ਹਾਂਡਾ, ਭਰਤ ਮਹਾਜਨ, ਆਰਐੱਲ ਸੋਨੀ, ਗਨੇਸ਼ ਵਿਕੀ, ਰਮਨ ਹਾਂਡਾ, ਜੋਗਿੰਦਰ ਪਾਲ ਪਹਿਲਵਾਨ, ਵਿਕਾਸ ਦੱਤਾ, ਨਵਦੀਪ ਸੈਣੀ ਆਦਿ ਵੀ ਮੌਜੂਦ ਸਨ।

ਗੁਰਦੁਆਰਾ ਕਰਤਾਰਪੁਰ ਵਿਖੇ ਰਾਗੀ ਜਥੇ ਭੇਜਣ ਦਾ ਫੈਸਲਾ

ਅੰਮ੍ਰਿਤਸਰ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਕੀਰਤਨ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਰਾਗੀ ਜਥਿਆਂ ਦੀਆਂ ਸੇਵਾਵਾਂ ਮੁਹੱਈਆ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤਹਿਤ 16 ਦਸੰਬਰ ਤੋਂ ਰਾਗੀ ਜਥੇ ਰੋਜ਼ਾਨਾ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣਗੇ ਅਤੇ ਦਿਨ ਭਰ ਕੀਰਤਨ ਕਰਨ ਮਗਰੋਂ ਸ਼ਾਮ ਨੂੰ ਵਾਪਸ ਪਰਤ ਆਉਣਗੇ।

ਲੌਂਗੋਵਾਲ ਵੱਲੋਂ ਬੇਬੇ ਨਾਨਕੀ ਲੈਬਾਰਟਰੀ ਦਾ ਉਦਘਾਟਨ

ਕਪੂਰਥਲਾ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਗੁਰਦੁਆਰਾ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੇਬੇ ਨਾਨਕੀ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਕੀਤਾ। ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਸ ਲੈਬਾਰਟਰੀ ਵਿੱਚ ਬਹੁਤ ਘੱਟ ਕੀਮਤਾਂ ’ਤੇ ਵੱਖ-ਵੱਖ ਤਰ੍ਹਾਂ ਦੇ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਲੈਬ ਦਾ ਪ੍ਰਬੰਧ ਪ੍ਰਸਿੱਧ ਸਮਾਜਸੇਵੀ ਐੱਸਪੀਐੱਸ ਓਬਰਾਏ ਦੀ ਅਗਵਾਈ ਵਿੱਚ ਮਨੁੱਖਤਾ ਦੇ ਭਲੇ ਲਈ ਕਾਰਜਸ਼ੀਲ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਵੱਲੋਂ ਕੀਤਾ ਗਿਆ ਹੈ। ਇਸ ਕਾਰਜ ਲਈ ਜਗ੍ਹਾ ਸ਼੍ਰੋਮਣੀ ਕਮੇਟੀ ਨੇ ਦਿੱਤੀ ਹੈ।

ਸੁਸਾਇਟੀ ’ਚ ਜਮ੍ਹਾਂ ਕਰਵਾਏ ਪੈਸੇ ਵਾਪਸ ਨਾ ਮਿਲਣ ਤੋਂ ਲੋਕ ਭੜਕੇ

ਹੁਸ਼ਿਆਰਪੁਰ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਮਜਾਰੀ ਡੀਂਗਰੀਆਂ ਸਹਿਕਾਰੀ ਖੇਤੀਬਾੜੀ ਸੁਸਾਇਟੀ ਵਿੱਚ ਜਮ੍ਹਾਂ ਕਰਵਏ ਪੈਸੇ ਵਾਪਸ ਨਾ ਮਿਲਣ ਦੇ ਰੋਸ ਵਜੋਂ ਅੱਜ ਪੀੜਤ ਲੋਕਾਂ ਵੱਲੋਂ ਮਿੰਨੀ ਸਕੱਤਰੇਤ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰਕਾਰੀਆਂ ਨੇ ਮੋਮਬੱਤੀਆਂ ਜਗਾ ਕੇ ਰੋਸ ਪ੍ਰਗਟਾਇਆ ਅਤੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਸੌਂਪ ਕੇ ਢੁੱਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ।
ਪੀੜਤ ਲੋਕਾਂ ਦਾ ਇੱਕ ਵਫ਼ਦ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਸਾਬਕਾ ਸਰਪੰਚ ਬਖਤਾਵਰ ਸਿੰਘ ਅਤੇ ਸੁਸਾਇਟੀ ਦੇ ਮੀਤ ਪ੍ਰਧਾਨ ਅਜੀਤ ਸਿੰਘ ਤੇ ਸੁਰਿੰਦਰ ਸਿੰਘ ਪੱਪੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ। ਵਫ਼ਦ ਨੇ ਦੱਸਿਆ ਕਿ ਸੁਸਾਇਟੀ ਦੇ ਸਬੰਧਤ ਸਹਾਇਕ ਰਜਿਸਟਰਾਰ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਬਾਅਦ ਵਿਚ ਪੀੜਤ ਲੋਕਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਮੋਮਬੱਤੀਆਂ ਜਗਾ ਕੇ ਰੋਸ ਪ੍ਰਗਟਾਇਆ ਅਤੇ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸੁਸਾਇਟੀ ਦੇ ਸਕੱਤਰ ਵੱਲੋਂ ਜਾਣ-ਬੁੱਝ ਕੇ ਜਮ੍ਹਾਂ ਪੂੰਜੀ ਵਾਲੇ ਲੋਕਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ ਜਿਸ ਕਰ ਕੇ ਉਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਿਜਲੀ ਕਾਮਿਆਂ ਵੱਲੋਂ ਤਨਖ਼ਾਹਾਂ ਨਾ ਮਿਲਣ ਕਾਰਨ ਵੱਖ-ਵੱਖ ਥਾਈਂ ਰੋਸ ਰੈਲੀਆਂ

ਜਲੰਧਰ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਨਵੰਬਰ ਮਹੀਨੇ ਦੀ ਪੈਨਸ਼ਨ ਤੇ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਪਾਵਰਕੌਮ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੇ ਕੈਂਟ ਮੰਡਲ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ। ਧਰਨੇ ਦੀ ਪ੍ਰਧਾਨਗੀ ਕੈਂਟ ਮੰਡਲ ਦੇ ਪ੍ਰਧਾਨ ਚਮਨਜੀਤ ਸਿੰਘ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ/

ਵਿਧਾਇਕ ਚੱਬੇਵਾਲ ਵੱਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ

ਹੁਸ਼ਿਆਰਪੁਰ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਹਲਕੇ ਵਿੱਚ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਅੱਜ ਉਨ੍ਹਾਂ ਨੇ ਸਬ ਡਿਵੀਜ਼ਨਲ ਇੰਜਨੀਅਰ ਤਰਸੇਮ ਸਿੰਘ ਨੂੰ ਨਾਲ ਲੈ ਕੇ ਤਾਜੇਵਾਲ ਵਿੱਚ ਨਵੀਂ ਉਸਾਰੀ ਗਈ ਸੜਕ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਇਸ ਸੜਕ ’ਤੇ ਲੁੱਕ ਪਾਉਣ ’ਚ ਵਰਤੀ ਅਣਗਹਿਲੀ ਦਾ ਨੋਟਿਸ ਲੈਂਦਿਆਂ ਡਾ. ਰਾਜ ਨੇ ਮੌਕੇ ’ਤੇ ਹੀ ਪੀ.ਡਬਲਯੂ.ਡੀ ਵਿਭਾਗ ਨੂੰ ਹਦਾਇਤ ਕੀਤੀ ਕਿ

ਸਾਬਕਾ ਪ੍ਰਧਾਨ ਮੰਤਰੀ ਗੁਜਰਾਲ ਦੇ ਜਨਮ ਦਿਨ ਮੌਕੇ ਸਮਾਗਮ

ਕਪੂਰਥਲਾ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਦੇਸ਼ ਦੇ 12ਵੇਂ ਪ੍ਰਧਾਨ ਮੰਤਰੀ ਰਹੇ ਸਵਰਗੀ ਇੰਦਰ ਕੁਮਾਰ ਗੁਜਰਾਲ ਦਾ 100ਵਾਂ ਜਨਮ ਦਿਵਸ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ (ਡਾ) ਅਜੇ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਵਿੱਚ ਮਨਾਇਆ ਗਿਆ। ਇਸ ਸਮਾਰੋਹ ਵਿੱਚ ਮੁੱਖ ਬੁਲਾਰੇ ਵਜੋਂ ਬੋਲਦਿਆਂ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਗੁਜਰਾਲ ਦਾ ਪ੍ਰਭਾਵ ਕੇਵਲ ਦੇਸ਼ ਵਿੱਚ ਹੀ ਨਹੀਂ

ਕੰਮ ਵਿੱਚ ਅਣਗਹਿਲੀ ਵਰਤਣ ਵਾਲੇ ਅਫ਼ਸਰਾਂ ਵਿਰੁੱਧ ਕਾਰਵਾਈ ਦੀਆਂ ਹਦਾਇਤਾਂ

ਜਲੰਧਰ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਡਿਵੀਜ਼ਨਲ ਕਮਿਸ਼ਨਰ ਬੀ.ਪੁਰੂਸ਼ਾਰਥਾ ਨੇ ਜਲੰਧਰ ਡਿਵੀਜ਼ਨ ਦੇ ਸੱਤ ਜ਼ਿਲ੍ਹਿਆਂ ਨਾਲ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਅਪਣੀ ਡਿਊਟੀ ਸਹੀ ਢੰਗ ਨਾਲ ਨਾ ਨਿਭਾਉਣ ਵਾਲੇ ਮਾਲ ਅਫ਼ਸਰਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਜਲੰਧਰ, ਕਪੂਰਥਲਾ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ 

ਤਾਇਕਵਾਂਡੋ ਚੈਂਪੀਅਨਸ਼ਿਪ: ਹੁਸ਼ਿਆਰਪੁਰ ਐਸੋਸੀਏਸ਼ਨ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਤਾਇਕਵਾਂਡੋ ਹੁਸ਼ਿਆਰਪੁਰ ਸਪੋਰਟਸ ਐਸੋਸੀਏਸ਼ਨ ਦੀ ਟੀਮ ਨੇ ਕੋਚ ਇੰਦਰਮੋਹਨ ਅਤੇ ਅਭਿਸ਼ੇਕ ਠਾਕੁਰ ਦੀ ਅਗਵਾਈ ਹੇਠ ਸ਼ਕਤੀ ਮੰਦਿਰ ਦੇ ਆਡੀਟੋਰੀਅਮ ਵਿੱਚ ਹੋਏ ਮੁਕਾਬਲੇ ’ਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਭੁਪੇਸ਼, ਸ਼ਰੁਤੀ ਪ੍ਰਿਆ, ਸਾਹਿਲ, ਸ੍ਰੇਆਂਸ਼, ਹਰਦਿਆਲ, ਯੁਵਰਾਜ, ਸਹਿਜ ਦੱਤ, ਕਾਵਿਆ, ਸਰਗੁਣ, ਜਸ਼ਵਨੀ, ਸਾਜ਼ੀਆ, ਅਦਿੱਤੀ ਅਤੇ ਅੰਕਿਤਾ ਨੇ ਸੋਨੇ ਦੇ, ਹਰਲੀਨ, ਆਰੀਅਨ, ਆਰਵ ਅਤੇ ਰਿਆਸ ਨੇ ਚਾਂਦੀ ਦੇ ਅਤੇ ਦੀਕਸ਼ਾ ਨੇ ਕਾਂਸੇ ਦਾ ਤਗ਼ਮਾ ਹਾਸਿਲ ਕੀਤਾ। ਜੇਤੂ ਖਿਡਾਰੀਆਂ ਨੂੰ ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਸੁਲੇਰੀਆ ਨੇ ਸਨਮਾਨਿਤ ਕੀਤਾ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0087471181
Copyright © 2019, Panjabi Times. All rights reserved. Website Designed by Mozart Infotech