ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਪਲਾਟ ਦੇ ਵਿਵਾਦ ’ਚ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

June 16, 2019 06:34 PM

ਪਠਾਨਕੋਟ,15 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਕਸਬਾ ਤਾਰਾਗੜ੍ਹ ਨਾਲ ਲੱਗਦੇ ਪਿੰਡ ਕੋਠੇ ਹਯਾਤੀਚੱਕ ਵਿੱਚ ਦੇਰ ਰਾਤ ਜ਼ਮੀਨੀ ਵਿਵਾਦ ਨੂੰ ਲੈ ਕੇ ਤਲਵਾਰਾਂ ਤੇ ਦਾਤਰ ਚੱਲੇ। ਇਸ ਘਟਨਾ ਵਿੱਚ ਬਜ਼ੁਰਗ ਸਮੇਤ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪੁਲੀਸ ਨੇ ਇੱਕ ਧਿਰ ਦੇ ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ ’ਤੇ ਦੂਸਰੀ ਧਿਰ ਦੇ 10-15 ਅਣਪਛਾਤੇ ਵਿਅਕਤੀਆਂ ਸਮੇਤ ਤਿੰਨ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਬਜ਼ੁਰਗ ਪਤੀ-ਪਤਨੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਗੁਰਮੁਖ ਸਿੰਘ ਨੇ ਥਾਣਾ ਤਾਰਾਗੜ੍ਹ ਦੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਗੜਾ ਵਿੱਚ ਇੱਕ ਤਿੰਨ ਮਰਲੇ ਦਾ ਪਲਾਟ ਉਸ ਨੇ 2007 ਵਿੱਚ ਅਮਨਦੀਪ ਸਿੰਘ ਕੋਲੋਂ ਖਰੀਦਿਆ ਸੀ। ਉਸ ਸਮੇਂ ਤੋਂ ਹੀ ਪਿੰਡ ਹਯਾਤੀਚੱਕ ਦਾ ਰਹਿਣ ਵਾਲਾ ਦਿਲਬਾਗ ਸਿੰਘ ਉਸ ਦੇ ਪਲਾਟ ’ਤੇ ਕਬਜ਼ੇ ਦੀ ਫਿਰਾਕ ਵਿੱਚ ਸੀ, ਜਿਸ ਬਾਰੇ ਮਾਮਲਾ ਅਦਾਲਤ ਵਿੱਚ ਰਿਹਾ ਹੈ। ਗੁਰਮੁੱਖ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਵਿੱਚ ਮੌਜੂਦ ਸੀ ਕਿ ਗੁਆਂਢ ਵਿੱਚ ਪਲਾਟ ਤੋਂ ਆਵਾਜ਼ਾਂ ਆਉਣ ਲੱਗੀਆਂ। ਉਨ੍ਹਾਂ ਬਾਹਰ ਜਾ ਕੇ ਦੇਖਿਆ ਤਾਂ ਦਿਲਬਾਗ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਅਤੇ 10-15 ਅਣਪਛਾਤੇ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਉਕਤ ਪਲਾਟ ’ਤੇ ਕਬਜ਼ਾ ਕਰ ਰਿਹਾ ਸੀ। ਗੁਰਮੁਖ ਨੇ ਦੱਸਿਆ ਕਿ ਉਸ ਦੀ ਮਾਤਾ ਸੋਮਾ ਦੇਵੀ ਅਤੇ ਪਿਤਾ ਮਹੇਸ਼ ਦਾਸ ਨੇ ਬਾਹਰ ਨਿਕਲ ਕੇ ਉਨ੍ਹਾਂ ਨੂੰ ਕਬਜ਼ਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਦਾਤਰ ਅਤੇ ਤਲਵਾਰਾਂ ਦੇ ਨਾਲ ਵਾਰ ਕਰ ਕੇ ਦੋਹਾਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਬਚਾਅ ਵਿੱਚ ਜਾਣ ’ਤੇ ਹਮਲਾਵਰਾਂ ਨੇ ਉਸ ਉੱਪਰ ਵੀ ਦਾਤਰ ਨਾਲ ਵਾਰ ਕੀਤੇ।
ਗੁਰਮੁੱਖ ਨੇ ਦੋਸ਼ ਲਗਾਇਆ ਕਿ ਹਮਲਾਵਰਾਂ ਨੇ ਉਨ੍ਹਾਂ ਨੂੰ ਜਾਤੀਸੂਚਕ ਗਾਲ੍ਹਾਂ ਵੀ ਕੱਢੀਆਂ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਹਥਿਆਰਾਂ ਸਮੇਤ ਫ਼ਰਾਰ ਹੋ ਗਏ। ਪੁਲੀਸ ਨੇ ਗੁਰਮੁੱਖ ਦੇ ਬਿਆਨਾਂ ਦੇ ਆਧਾਰ ’ਤੇ ਦਿਲਬਾਗ ਸਿੰਘ, ਤਰਸੇਮ ਸਿੰਘ ਅਤੇ ਦਿਲਬਾਗ ਦੀ ਪਤਨੀ ਜਸਲੀਨ ਕੌਰ ’ਤੇ ਕੇਸ ਦਰਜ ਕੀਤਾ ਹੈ। ਉਕਤ ਤੋਂ ਇਲਾਵਾ 10-15 ਅਣਪਛਾਤੇ ਵਿਅਕਤੀਆਂ ’ਤੇ ਵੀ ਕੇਸ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬਜ਼ੁਰਗ ਮਹੇਸ਼ ਦਾਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਦਮਦਮੀ ਟਕਸਾਲ ਦੇ ਅਤੀਤ ਅਤੇ ਯੋਗਦਾਨ ਪ੍ਰਤੀ ਹੋਣਗੀਆਂ ਵਿਚਾਰਾਂ : ਬਾਬਾ ਹਰਨਾਮ ਸਿੰਘ ਖਾਲਸਾ।

ਪਟਿਆਲਾ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦਮਦਮੀ ਟਕਸਾਲ ਵਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ 'ਚ 18 ਸਤੰਬਰ 2019, ਦਿਨ ਬੁੱਧਵਾਰ ਨੂੰ ਹਰਪਾਲ ਟਿਵਾਣਾ ਆਡੀਟੋਰੀਅਮ ਪਟਿਆਲਾ ਵਿਖੇ 'ਦਮਦਮੀ ਟਕਸਾਲ ਦਾ ਅਤੀਤ ਅਤੇ ਯੋਗਦਾਨ' ਵਿਸ਼ੇ 'ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

ਮੋਗਾ ’ਚ ਦਮ ਤੋੜਨ ਲੱਗੀ ਸਵੱਛ ਭਾਰਤ ਮੁਹਿੰਮ

ਮੋਗਾ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਥਾਨਕ ਸ਼ਹਿਰ ਵਿਚ ਜਿਥੇ ਡੇਂਗੁੂ ਦਿਨੋਂ-ਦਿਨ ਪੈਰ ਪਸਾਰਦਾ ਜਾ ਰਿਹਾ ਹੈ, ਉਥੇ ਕੇਂਦਰ ਦੀ ਸਵੱਛ ਭਾਰਤ ਮੁਹਿੰਮ ਵੀ ਦਮ ਤੋੜਦੀ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਨੇ ਕਰੋੜਾਂ ਰੁਪਏ ਖਰਚ ਕੇ ਦੇਸ਼ ਨੂੰ ਸਾਫ-ਸੁਥਰਾ ਬਣਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ ਪਰ ਕਈ ਸ਼ਹਿਰਾਂ ’ਚ ਕੂੜੇ ਅਤੇ ਗੰਦਗੀ ਦੇ ਢੇਰਾਂ ਨੂੰ ਦੇਖ ਕੇ ਸਵੱਛਤਾ ਮੁਹਿੰਮ ’ਤੇ ਸਵਾਲ ਉਠ ਰਹੇ ਹਨ।

ਅਧਿਕਾਰੀਆਂ ਦੀ ਝਾੜ-ਝੰਬ ਕਰਦੇ ਹੋਏ ਡਿਪਟੀ ਕਮਿਸ਼ਨਰ ਬੀਸ੍ਰੀ ਨਿਵਾਸਨ।

ਰਾਮਾਂ ਮੰਡੀ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨੇੜਲੇ ਪਿੰਡ ਰਾਮਾਂ ਦੇ ਲੋਕ ਪਿਛਲੇ ਦੋ ਮਹੀਨਿਆਂ ਤੋਂ ਪਿੰਡ ਵਿੱਚ ਦੂਸ਼ਿਤ ਪਾਣੀ ਸਪਲਾਈ ਹੋਣ ਦੀ ਦੁਹਾਈ ਦਿੰਦੇ ਰਹੇ ਹਨ ਪਰ ਕਿਸੇ ਦੇ ਕੰਨ ’ਤੇ ਜੂੰ ਤਕ ਨਹੀਂ ਸਰਕੀ। ਆਖਰ ਪਿੰਡ ਵਾਸੀਆਂ ਨੇ ਮੀਡੀਆ ਰਾਹੀਂ ਆਪਣੀ ਪੁਕਾਰ ਜ਼ਿਲ੍ਹਾ ਪ੍ਰਸ਼ਾਸਨ ਤਕ ਪਹੁੰਚਾਈ, ਜਿਸ ਦਾ ਅਸਰ ਵਿਖਾਈ ਦੇਣ ਲੱਗਾ ਹੈ।

ਕਿਸਾਨਾਂ ਤੇ ਮਜ਼ਦੂਰਾਂ ਵਿਚਲਾ ਵਿਵਾਦ ਪ੍ਰਸ਼ਾਸਨ ਦੇ ਦਖ਼ਲ ਪਿੱਛੋਂ ਖ਼ਤਮ

ਭੀਖੀ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬੀਤੇ ਦਿਨੀਂ ਨੇੜਲੇ ਪਿੰਡ ਖੀਵਾ ਦਿਆਲੂ ਵਾਲਾ ਵਿੱਚ ਕਿਸਾਨਾਂ ਵੱਲੋਂ ਦਲਿਤ ਭਾਈਚਾਰੇ ਦਾ ਕੀਤਾ ਗਿਆ ਸਮਾਜਿਕ ਬਾਈਕਾਟ ਪ੍ਰਸ਼ਾਸਨ ਲਈ ਸਿਰਦਰਦੀ ਬਣ ਗਿਆ ਸੀ ਜਿਸ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਸੀ। ਕਾਫੀ ਜੱਦੋ-ਜਹਿਦ ਪਿੱਛੋਂ ਐਸਪੀ ਕੁਲਦੀਪ ਸਿੰਘ ਸੋਹੀ ਅਤੇ ਡੀਐਸਪੀ ਹਰਜਿੰਦਰ ਗਿੱਲ ਮਾਨਸਾ ਨੇ ਦਲਿਤ ਭਾਈਚਾਰੇ ਦੇ ਬਾਈਕਾਟ ਦਾ ਐਲਾਨ ਕਰਨ ਵਾਲੇ ਗੁਰਦੁਆਰੇ ਦੇ ਮਹੰਤ ਅਤੇ ਸ਼ੋਸ਼ਲ ਮੀਡੀਏ ’ਤੇ ਵੀਡੀਓ ਵਾਇਰਲ ਕਰਨ ਵਾਲੇ ਪੰਚਾਇਤ ਮੈਂਬਰ ਬੂਟਾ ਸਿੰਘ ਵੱਲੋਂ ਕੀਤੀ ਗਈ ਗਲਤੀ ਦਾ ਅਹਿਸਾਸ ਕਰਦਿਆਂ, ਸਰਪੰਚ ਅਤੇ ਪੰਚਾਇਤ ਦੇ ਦਖ਼ਲ ਨਾਲ ਦੋਵਾਂ ਧਿਰਾਂ ਵਿੱਚ ਸਮਝੌਤਾ ਕਰਵਾ ਦਿੱਤਾ।

ਮਿਹਨਤਾਨਾ ਨਾ ਮਿਲਣ ਤੋਂ ਭੜਕੇ ਮਜ਼ਦੂਰਾਂ ਨੇ ਲਾਇਆ ਜਾਮ

ਬਰਨਾਲਾ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਫੂਡ ਅਤੇ ਅਲਾਇਡ ਲੋਡਿੰਗ ਅਤੇ ਅਨਲੋਡਿੰਗ ਮਜ਼ਦੂਰ ਯੂਨੀਅਨ ਨੇ ਮਜ਼ਦੂਰਾਂ ਦੁਆਰਾ ਕੀਤੇ ਕੰਮ ਦਾ 52 ਲੱਖ ਰੁਪਏ ਦਾ ਮਿਹਨਤਾਨਾ ਨਾ ਦੇਣ ਦੇ ਰੋਸ ਵਜੋਂ ਠੇਕੇਦਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਥਾਨਕ ਗੁਰੂ ਰਵਿਦਾਸ ਚੌਕ ‘ਚ ਆਵਾਜਾਈ ਜਾਮ ਕਰ ਕੇ ਧਰਨਾ ਦਿੱਤਾ। ਯੂਨੀਅਨ ਪ੍ਰਧਾਨ ਮਲਕੀਤ ਸਿੰਘ ਤੇ ਮੀਤ ਪ੍ਰਧਾਨ ਸਿੰਦਰ ਸਿੰਘ ਦੀ ਅਗਵਾਈ ‘ਚ ਦਿੱਤੇ ਧਰਨੇ ਦੌਰਾਨ ਮਜ਼ਦੂਰਾਂ ਨੇ ਡੀਐਮ, ਐਫਸੀਆਈ ਸੰਗਰੂਰ ਪਾਸੋਂ ਮਾਮਲੇ ‘ਚ ਦਖਲ਼ ਦੇ ਕੇ ਮਜ਼ਦੂਰਾਂ ਨੂੰ ਉਨ੍ਹਾਂ ਦਾ ਪੈਸਾ ਦਿਵਾਉਣ ਦੀ ਮੰਗ ਕੀਤੀ।

ਕੌਂਸਲਰ ਨੂੰ ਸਫ਼ਾਈ ਕਰਮੀ ਨੂੰ ਧਮਕੀ ਦੇਣਾ ਪਿਆ ਮਹਿੰਗਾ

ਬਠਿੰਡਾ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਕੇ ਇੱਕ ਕਾਂਗਰਸੀ ਕੌਂਸਲਰ ਨੂੰ ਬੀਤੀ ਸ਼ਾਮ ਕੂੜਾ ਚੁੱਕਣ ਵਾਲਿਆਂ ਨੂੰ ਕਥਿਤ ਤੌਰ ’ਤੇ ਧਮਕੀ ਦੇਣੀ ਮਹਿੰਗੀ ਪਈ। ਇਸ ਘਟਨਾ ਤੋਂ ਭੜਕੇ ਸਫ਼ਾਈ ਕਰਮੀਆਂ ਨੇ ਅੱਜ ਸਵੇਰੇ ਹੀ ਉਕਤ ਕੌਂਸਲਰ ਵਿਰੁੱਧ ਪਹਿਲਾਂ ਥਾਣਾ ਸਿਵਲ ਲਾਈਨ ’ਚ ਸ਼ਿਕਾਇਤ ਦਿੱਤੀ ਪ੍ਰੰਤੂ ਸੁਣਵਾਈ ਨਾ ਹੋਣ ’ਤੇ ਥਾਣੇ ਤੋਂ ਇਲਾਵਾ ਨਗਰ ਨਿਗਮ ਦੇ ਗੇਟ ਅੱਗੇ ਨਾਅਰੇਬਾਜ਼ੀ ਕੀਤੀ। ਹਾਲਾਂਕਿ ਬਾਅਦ ਵਿਚ ਕੁੱਝ ਸੀਨੀਅਰ ਕੌਂਸਲਰਾਂ ਨੇ ਦੋਨਾਂ ਧਿਰਾਂ ਦੀ ਮੀਟਿੰਗ ਕਰਵਾ ਕੇ ਮਾਮਲੇ ਨੂੰ ਸ਼ਾਂਤ ਕੀਤਾ।

ਮੋਗਾ ’ਚ ਦਮ ਤੋੜਨ ਲੱਗੀ ਸਵੱਛ ਭਾਰਤ ਮੁਹਿੰਮ

ਮੋਗਾ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਥਾਨਕ ਸ਼ਹਿਰ ਵਿਚ ਜਿਥੇ ਡੇਂਗੁੂ ਦਿਨੋਂ-ਦਿਨ ਪੈਰ ਪਸਾਰਦਾ ਜਾ ਰਿਹਾ ਹੈ, ਉਥੇ ਕੇਂਦਰ ਦੀ ਸਵੱਛ ਭਾਰਤ ਮੁਹਿੰਮ ਵੀ ਦਮ ਤੋੜਦੀ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਨੇ ਕਰੋੜਾਂ ਰੁਪਏ ਖਰਚ ਕੇ ਦੇਸ਼ ਨੂੰ ਸਾਫ-ਸੁਥਰਾ ਬਣਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ ਪਰ ਕਈ ਸ਼ਹਿਰਾਂ ’ਚ ਕੂੜੇ ਅਤੇ ਗੰਦਗੀ ਦੇ ਢੇਰਾਂ ਨੂੰ ਦੇਖ ਕੇ ਸਵੱਛਤਾ ਮੁਹਿੰਮ ’ਤੇ ਸਵਾਲ ਉਠ ਰਹੇ ਹਨ।
ਮੋਗਾ- ਲੁਧਿਆਣਾ ਕੌਮੀ ਸ਼ਾਹ ਮਾਰਗ ਉੱਤੇ ਸ਼ਹਿਰ ਦੀ ਬਸਤੀ ਗੋਧੇਵਾਲਾ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਮੂਹਰੇ ਪਈ ਗੰਦਗੀ ਬਿਮਾਰੀਆਂ ਨੂੰ ਸੱਦਾ ਦੇ ਰਹੀ ਹੈ। ਸਕੂਲ ਵਿਚ ਪੜ੍ਹਾਈ ਕਰਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਇਹ ਮਾਮਲਾ ਕਈ ਵਾਰ ਸਕੂਲ ਦੇ ਅਧਿਆਪਕਾਂ ਦੇ ਨਾਲ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲ ਵੀ ਜ਼ੋਰਦਾਰ ਢੰਗ ਨਾਲ ਉਠਾਇਆ, ਪਰ ਸਮੱਸਿਆ ਜਿਉਂ ਦੀ ਤਿਉਂ ਹੈ। ਸਕੂਲ ਦੇ ਗੇਟ ’ਤੇ ਲੱਗੇ ਕੂੜੇ ਦੇ ਢੇਰ ਬਾਰੇ ਸੁਰਜੀਤ ਸਿੰਘ ਆਦਿ ਕਿਹਾ 

ਆਦੇਸ਼ ਹਸਪਤਾਲ ਵਿੱਚ ਮੁਟਿਆਰ ਦੀ ਮੌਤ

ਭੁੱਚੋ ਮੰਡੀ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਰਿਸਰਚ ਅਤੇ ਹਸਪਤਾਲ ਭੁੱਚੋ ਖੁਰਦ ਦੇ ਡਾਕਟਰਾਂ ਦੀ ਕਥਿੱਤ ਲਾਪਰਵਾਹੀ ਕਾਰਨ ਇੱਕ ਮੁਟਿਆਰ ਦੀ ਹੋਈ ਮੌਤ ਦੇ ਵਿਰੋਧ ਵਿੱਚ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ। ਉਨ੍ਹਾਂ ਹਸਪਤਾਲ ਪ੍ਰਬੰਧਕਾਂ ਅਤੇ ਡਾਕਟਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਲਖਵੀਰ ਸਿੰਘ ਝੰਡੂਕੇ ਅਤੇ ਸਾਬਕਾ ਪੰਚ ਹਰਚਰਨ ਸਿੰਘ ਕਮਾਲੂ ਨੇ ਦੱਸਿਆ ਕਿ ਉਹ ਪਿੰਡ ਕਮਾਲੂ ਤੋਂ ਆਪਣੀ ਭਾਣਜੀ ਅਮਨਦੀਪ ਕੌਰ (18) ਪੁੱਤਰੀ ਜਗਸੀਰ ਸਿੰਘ ਨੂੰ ਸੈੱਲ ਘਟਣ ਕਾਰਨ ਤਿੰਨ ਦਿਨ ਪਹਿਲਾਂ ਇਲਾਜ ਲਈ ਹਸਪਤਾਲ ਲਿਆਏ ਸੀ। ਉਨ੍ਹਾਂ ਕਿਹਾ ਕਿ ਡਾਕਟਰਾਂ ਨੇ ਜਦ ਉਸ ਨੂੰ ਟੀਕਾ ਲਗਾਇਆ, ਤਾਂ ਉਹ ਬੇਹੋਸ਼ ਹੋ ਗਈ ਅਤੇ 16 ਸਤੰਬਰ ਦੀ ਰਾਤ ਨੂੰ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਹ ਹਸਪਤਾਲ ਵਿੱਚ 20 ਹਜ਼ਾਰ ਰੁਪਏ ਜਮ੍ਹਾਂ ਕਰਵਾ ਚੁੱਕੇ ਹਨ ਅਤੇ ਹਸਪਤਾਲ ਪ੍ਰਸ਼ਾਸਨ ਉਨ੍ਹਾਂ ਨੂੰ 27 ਹਜ਼ਾਰ ਰੁਪਏ ਹੋਰ ਜਮ੍ਹਾਂ ਕਰਵਾਉਣ ਲਈ ਮਜਬੂਰ ਕਰ ਰਿਹਾ ਹੈ।

ਟਰੱਕ ਬੇਕਾਬੂ ਹੋ ਕੇ ਸੇਮ ਨਾਲੇ ’ਚ ਡਿੱਗਾ

ਮੱਖੂ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਥੇ ਮੱਖੂ -ਜੀਰਾ ਰੋਡ ’ਤੇ ਅੱਜ ਖਸਤਾ ਹਾਲ ਤੰਗ ਪੁਲ ’ਤੋਂ ਲੰਘ ਰਿਹਾ ਨਿੰਬੂਆਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਸੇਮ ਨਾਲੇ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਟਰੱਕ ਚਾਲਕ ਸਵੀ ਸਿੰਘ ਅਤੇ ਸਹਾਇਕ ਰਾਹੁਲ ਵਾਲ ਵਾਲ ਬੱਚ ਗਏ।

ਪਰਾਲੀ ਵਾਹੁਣ ਲਈ ਮਸ਼ੀਨਾਂ ਸਬਸਿਡੀ ’ਤੇ ਵੰਡੀਆਂ

ਜਲੰਧਰ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਖੇਤਾਂ ’ਚ ਵਾਹੁਣ ਲਈ 22000 ਮਸ਼ੀਨਾਂ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ ’ਤੇ ਵੰਡੀਆਂ ਹਨ। ਪਿਛਲੇ ਸਾਲ ਇਨ੍ਹਾਂ ਮਸ਼ੀਨਾਂ ਦੀ ਗਿਣਤੀ 28000 ਸੀ। ਕੇਂਦਰ ਸਰਕਾਰ ਵੱਲੋਂ ਦੋ ਸਾਲਾਂ ਲਈ 665 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਸਨ ਤਾਂ ਜੋ ਉਹ ਅਜਿਹੀ ਮਸ਼ੀਨਰੀ ਕਿਸਾਨਾਂ ਨੂੰ ਉਪਲਬਧ ਕਰਵਾ ਸਕੇ। ਖੇਤਾਂ ਵਿਚ ਪਰਾਲੀ ਵਾਹੁਣ ਵਾਲੀ ਮਸ਼ੀਨਰੀ ਵਿਚ ਹੈਪੀਸੀਡਰ, ਸੁਪਰ ਐਸਐਮਐਸ, ਪਲਟਾਵੇਂ ਹਲ, ਮਲਚਰ, ਫਲੈਸ਼ਰ ਅਤੇ ਰੋਟਾਵੇਟਰ ਸ਼ਾਮਲ ਹਨ। ਕੰਬਾਈਨਾਂ ਨਾਲ ਸੁਪਰ ਐਸਐਮਐਸ ਲਾਇਆ ਜਾ ਰਿਹਾ ਹੈ।

ਕਬਜ਼ਾ ਕਰਨ ਦੇ ਮਾਮਲੇ ’ਚ ਪਰਿਵਾਰ ਗ੍ਰਿਫ਼ਤਾਰ

ਫਗਵਾੜਾ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਿੰਡ ਚਹੇੜੂ ਵਿੱਚ ਇੱਕ ਮਕਾਨ ’ਤੇ ਕਬਜ਼ਾ ਕਰਨ ਦੇ ਮਾਮਲੇ ਹੇਠ ਸਤਨਾਮਪੁਰਾ ਪੁਲੀਸ ਨੇ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।

ਪੰਜਾਬੀ ਮਾਂ ਬੋਲੀ ਦੇ ਹੱਕ ’ਚ ਡੱਟੇ ਬੁੱਧੀਜੀਵੀ

ਜਲੰਧਰ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦੇਸ਼ ਵਿਚ ਇਕੋ ਭਾਸ਼ਾ ਹਿੰਦੀ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਏ ਬਿਆਨ ਦੀ ਪੰਜਾਬ ਭਰ ਵਿਚ ਤਿੱਖੀ ਆਲੋਚਨਾ ਹੋ ਰਹੀ ਹੈ। ਬੁੱਧੀਜੀਵੀ ਵਰਗ ਨੇ ਇਸ ਨੂੰ ਜੰਮੂ ਕਸ਼ਮੀਰ ਤੋਂ ਧਿਆਨ ਭਟਕਾਉਣ ਵਾਲੀ ਹੋਛੇ ਪੱਧਰ ਦੀ ਬਿਆਨਬਾਨੀ ਦੱਸਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਤੇ ਭਾਸ਼ਾ ਵਿਗਿਆਨੀ ਡਾ. ਜੋਗਿੰਦਰ ਸਿੰਘ ਪੁਆਰ, ਗੁਰਬਚਨ ਸਿੰਘ ਦੇਸ ਪੰਜਾਬ ਅਤੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਸਮੇਤ ਹੋਰ ਆਗੂਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਪੰਜਾਬੀ ਮਾਂ ਬੋਲੀ ਦੇ ਹੱਕ ’ਚ ਡੱਟੇ ਬੁੱਧੀਜੀਵੀ

ਜਲੰਧਰ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦੇਸ਼ ਵਿਚ ਇਕੋ ਭਾਸ਼ਾ ਹਿੰਦੀ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਏ ਬਿਆਨ ਦੀ ਪੰਜਾਬ ਭਰ ਵਿਚ ਤਿੱਖੀ ਆਲੋਚਨਾ ਹੋ ਰਹੀ ਹੈ। ਬੁੱਧੀਜੀਵੀ ਵਰਗ ਨੇ ਇਸ ਨੂੰ ਜੰਮੂ ਕਸ਼ਮੀਰ ਤੋਂ ਧਿਆਨ ਭਟਕਾਉਣ ਵਾਲੀ ਹੋਛੇ ਪੱਧਰ ਦੀ ਬਿਆਨਬਾਨੀ ਦੱਸਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਤੇ ਭਾਸ਼ਾ ਵਿਗਿਆਨੀ ਡਾ. ਜੋਗਿੰਦਰ ਸਿੰਘ ਪੁਆਰ, ਗੁਰਬਚਨ ਸਿੰਘ ਦੇਸ ਪੰਜਾਬ ਅਤੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਸਮੇਤ ਹੋਰ ਆਗੂਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਡਾ. ਜੋਗਿੰਦਰ ਸਿੰਘ ਪੁਆਰ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਦੁਨੀਆਂ ਵਿਚ ਇਕ ਸੂਬੇ ਦੇ ਲੋਕਾਂ ਨੂੰ ਮਹੀਨੇ ਤੋਂ ਜ਼ਿਆਦਾ ਸਮੇਂ ਤੱਕ ਆਪਣੇ ਹੀ ਘਰਾਂ ਵਿਚ ਕੈਦ ਕੀਤਾ ਹੋਇਆ ਹੈ। ਅਜਿਹੇ ਹਾਲਾਤ ਵਿਚ ਦੇਸ਼ ਨੂੰ ਦੁਨੀਆਂ ਦਾ ਵੱਡਾ ਲੋਕਤੰਤਰ ਦੇਸ਼ ਕਿਵੇਂ ਕਿਹਾ ਜਾ ਸਕਦਾ ਹੈ ।ਜੰਮੂ ਕਸ਼ਮੀਰ ਸੰਵੇਦਨਸ਼ੀਲ ਮੁੱਦੇ ਤੋਂ ਧਿਆਨ ਭਟਕਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ ।

ਮਹਿਲਾ ਪ੍ਰੋਫੈਸਰ ਨੇ ਪੰਜਾਬ ਪੁਲੀਸ ਦੇ ਟਰੇਨੀ ’ਤੇ ਲਾਏ ਸਰੀਰਕ ਸ਼ੋਸ਼ਣ ਦੇ ਦੋਸ਼

ਹੁਸ਼ਿਆਰਪੁਰ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਦੇ ਸਵਾਮੀ ਸਰਵਾਨੰਦ ਗਿਰੀ ਰੀਜਨਲ ਸੈਂਟਰ ਬਜਵਾੜਾ ਤਾਇਨਾਤ ਇੱਕ ਮਹਿਲਾ ਅਸਿਸਟੈਂਟ ਪ੍ਰੋਫੈਸਰ ਨੇ ਪੰਜਾਬ ਪੁਲੀਸ ਨੇ ਇਕ ਟਰੇਨੀ ਸਬ ਇੰਸਪੈਕਟਰ ’ਤੇ ਸਰੀਰਕ ਤੇ ਮਾਨਸਿਕ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਇਸ ਪ੍ਰੋਫੈਸਰ ਨੇ ਪੁਲੀਸ ਦੇ ਉਚ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਵੀ ਸ਼ਿਕਾਇਤ ਦੀ ਕਾਪੀ ਭੇਜੀ ਹੈ। ਮਹਿਲਾ ਕਮਿਸ਼ਨ ਨੇ 24 ਸਤੰਬਰ ਨੂੰ ਸਬੰਧਤ ਵਿਅਕਤੀ ਨੂੰ ਪੁੱਛਗਿੱਛ ਲਈ ਆਪਣੇ ਦਫ਼ਤਰ ਸੱਦਿਆ ਹੈ। ਮਹਿਲਾ ਕਮਿਸ਼ਨ ਨੇ ਪੰਜਾਬ ਪੁਲੀਸ ਅਕਾਦਮੀ ਫਿਲੌਰ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਕਥਿਤ ਦੋਸ਼ੀ ਨੂੰ ਮਿੱਥੀ ਤਰੀਕ ’ਤੇ ਪੇਸ਼ ਕਰਾਉਣ ਬਾਰੇ ਕਿਹਾ ਹੈ।ਇਹ ਟਰੇਨੀ ਪੰਜਾਬ ਪੁਲੀਸ ਦੇ ਇਕ ਸੀਨੀਅਰ ਸੇਵਾ ਮੁਕਤ ਅਧਿਕਾਰੀ ਦਾ ਪੁੱਤ ਦੱਸਿਆ ਜਾਂਦਾ ਹੈ।

‘ਕਿਰਤ ਵੰਡੋ ਲਹਿਰ’ ਵੱਲੋਂ ਹੜ੍ਹ ਕਾਰਨ ਨੁਕਸਾਨੇ ਘਰ ਬਣਾਉਣ ਦੀ ਸ਼ੁਰੂਆਤ

ਜਲੰਧਰ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਹੜ੍ਹ ਨਾਲ ਮਚੀ ਤਬਾਹੀ ਦੇ ਇਕ ਮਹੀਨੇ ਬਾਅਦ ਵੀ ਲੋਕ ਆਪਣੇ ਪੈਰਾਂ ’ਤੇ ਨਹੀਂ ਆਏ। ਇਸ ਹੜ੍ਹ ਵਿਚ ਕਈ ਗਰੀਬਾਂ ਦੇ ਤਾਂ ਘਰ ਹੀ ਰੁੜ੍ਹ ਗਏ ਸਨ। ਅਜਿਹੇ ਲੋੜਵੰਦਾਂ ਦੀ ਮਦਦ ਵਾਸਤੇ ਕਿਰਤ ਵੰਡੋ ਲਹਿਰ ਵੱਲੋਂ ਦੋ ਲੋੜਵੰਦਾਂ ਨੂੰ ਮੁੜ ਘਰ ਉਸਾਰਨ ਵਿਚ ਮਦਦ ਦਿੱਤੀ ਜਾ ਰਹੀ ਹੈ। ਕਿਰਤ ਵੰਡੋ ਲਹਿਰ ਦੇ ਆਗੂ ਸੁਖਦੇਵ ਸਿੰਘ ਨੇ ਦੱਸਿਆ ਕਿ ਹੜ੍ਹ ਦੌਰਾਨ ਪਿੰਡ ਮਾਓ ਸਾਹਿਬ ਅਤੇ ਪਿੰਡ ਨਵਾਂ ਖੈਰਾ ਬੇਟ ਵਿਚ ਦੋ ਗਰੀਬਾਂ ਦੇ ਘਰ ਹੜ੍ਹ ’ਚ ਰੁੜ੍ਹ ਗਏ ਸਨ। ਮਾਓ ਸਾਹਿਬ ਪਿੰਡ ਵਿਚ ਗੁਰਮੀਤ ਸਿੰਘ ਦੇ ਘਰ ਦੀ ਸਿਰਫ ਇਕ ਕੰਧ ਹੀ ਬਚੀ ਸੀ, ਬਾਕੀ ਸਾਰਾ ਕੁਝ ਹੜ੍ਹ ਰੋੜ੍ਹ ਕੇ ਲੈ ਗਿਆ ਸੀ। ਉਸ ਦਾ ਮੁੜ ਘਰ ਬਣਾਉਣ ਲਈ

ਗੇਟ ਬਣਾਉਣ ਲਈ ਦੋ ਲੱਖ ਰੁਪਏ ਦਾ ਚੈੱਕ ਦਿੱਤਾ

ਹੁਸ਼ਿਆਰਪੁਰ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਨਾਰਾ ’ਚ ਸ਼ਹੀਦ ਅਮਨਦੀਪ ਸਿੰਘ ਯਾਦਗਾਰੀ ਗੇਟ ਦੇ ਨਿਰਮਾਣ ਲਈ ਦੋ ਲੱਖ ਰੁਪਏ ਦਾ ਚੈਕ ਪਿੰਡ ਦੀ ਪੰਚਾਇਤ ਨੂੰ ਭੇਟ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਇਸ ਪਿੰਡ ਨੂੰ ਹਰੇਕ ਸਹੂਲਤ ਪਹਿਲ ਦੇ ਅਧਾਰ ’ਤੇ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿੱਤਾ ਕਿ ਪਿੰਡ ਨਾਰਾ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ।

ਚੋਗਾਵਾਂ ਕਾਂਡ: ਨਾਜਾਇਜ਼ ਮੁਕੱਦਮੇ ਦਰਜ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਟਾਰੀ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬੀਤੇ ਦਿਨੀਂ ਚੋਗਾਵਾਂ ਵਿਚ ਵਾਪਰੇ ਪੁਲੀਸ ਦੀ ਕੁੱਟਮਾਰ ਦੇ ਕੇਸ ਵਿੱਚ ਪੁਲੀਸ ਵੱਲੋਂ ਨਜਾਇਜ਼ ਨਾਮਜ਼ਦ ਕੀਤੇ ਜਾ ਰਹੇ ਨੌਜਵਾਨਾਂ ਦੇ ਹੱਕ ਵਿੱਚ (ਜੇਪੀਐਮਓ) ‘ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ’ ਵੱਲੋਂ ਪਿੰਡ ਟਪਿਆਲਾ ਵਿਚ ਬੀਬੀ ਕੰਵਲਜੀਤ ਕੌਰ, ਬੀਬੀ ਬਲਵਿੰਦਰ ਕੌਰ ਅਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਹੇਠ ਪੁਲੀਸ ਪ੍ਰਸ਼ਾਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ (ਜੇਪੀਐਮਓ) ਦੇ ਕਨਵੀਨਰ ਡਾ. ਸਤਨਾਮ ਸਿੰਘ ਅਜਨਾਲਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਗੁਰਨਾਮ ਸਿੰਘ ਉਮਰਪੁਰਾ, ਵਿਰਸਾ ਸਿੰਘ ਟਪਿਆਲਾ ਜਨਰਲ ਸਕੱਤਰ ਜਮਹੂਰੀ ਕਿਸਾਨ ਸਭਾ, ਇਸਤਰੀ 

ਧਰਨਾਕਾਰੀਆ ਨੇ ਡੇਰਾ ਬਿਆਸ ਵਿਰੁੱਧ ਗੰਭੀਰ ਦੋਸ਼ ਲਾਏ

ਰਈਆ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਲੋਕ ਇਨਸਾਫ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਵਲੋ ਡੇਰਾ ਰਾਧਾ ਸੁਆਮੀ ਬਿਆਸ ਦੇ ਪ੍ਰਬੰਧਕਾਂ ਵਿਰੁੱਧ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਵਿਰੁੱਧ ਆਰੰਭਿਆ ਧਰਨਾ ਛੇਵੇਂ ਦਿਨ ਵੀ ਜਾਰੀ ਰਿਹਾ ਹੈ ਅਤੇ ਹੁਣ ਡੇਰੇ ਵਿਰੁੱਧ ਕਥਿਤ ਰੁੱਖਾਂ ਦੀ ਕਟਾਈ ਕਰਕੇ ਸੜਕਾਂ ਬਣਾਉਣ ਤੇ ਦਰਿਆ ਵਿਚੋ ਰੇਤੇ ਦੀ ਨਜਾਇਜ਼ ਖਣਨ ਦਾ ਮਾਮਲਾ ਗਰੀਨ ਟ੍ਰਿਬਿਊਨਲ ਅੱਗੇ ਰੱਖ ਦਿਤਾ ਹੈ।

ਸਾਂਝਾ ਮੁਲਾਜ਼ਮ ਮੰਚ ਵੱਲੋਂ ਕਲਮ ਛੱਡੋ ਹੜਤਾਲ ਤੇ ਧਰਨਾ

ਪਠਾਨਕੋਟ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ ਇੰਪਲਾਈਜ਼ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਸੱਦੇ ’ਤੇ ਅੱਜ ਜਿਲ੍ਹਾ ਇਕਾਈ ਨੇ ਕਲਮ ਛੱਡੋ ਹੜਤਾਲ ਕੀਤੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਸ ਧਰਨਾ ਦਿੱਤਾ। ਜਿਸ ਦੀ ਅਗਵਾਈ ਜਿਲ੍ਹਾ ਕੋਆਰਡੀਨੇਟਰ ਗੁਰਨਾਮ ਸਿੰਘ ਸੈਣੀ ਤੇ ਜਨਰਲ ਸਕੱਤਰ ਵਿਸ਼ਾਲਵੀਰ, ਡੀ.ਸੀ. ਦਫ਼ਤਰ ਯੂਨੀਅਨ ਦੇ ਗੁਰਦੀਪ ਸਫਰੀ, ਪੈਨਸ਼ਨਰਜ਼ ਜਾਇੰਟ ਫਰੰਟ ਦੇ ਪ੍ਰਧਾਨ ਨਰੇਸ਼ ਕੁਮਾਰ ਨੇ ਕੀਤੀ।

ਬਸਪਾ ਨੇ ਅਹੁਦੇਦਾਰ ਐਲਾਨੇ

ਬੰਗਾ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : : ਬਹੁਜਨ ਸਮਾਜ ਪਾਰਟੀ ਦੇ ਵਿੰਗ ਬਹੁਜਨ ਵਲੰਟੀਅਰ ਫੋਰਸ ਦੇ ਅਹੁਦੇਦਾਰਾਂ ਦੀ ਚੋਣ ਕਰਦਿਆਂ ਜੋਰਾਵਾਰ ਸੰਧੀ ਅਤੇ ਚਰਨਜੀਤ ਮੰਢਾਲੀ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਜ਼ੋਨ ਇੰਚਾਰਜ ਲਾਇਆ ਗਿਆ ਹੈ। ਇਵੇਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੋਆਰਡੀਨੇਟਰ ਵਜੋਂ ਹਰਜਿੰਦਰ ਜੰਡਾਲੀ, ਕੁਲਦੀਪ ਬਹਿਰਾਮ ਅਤੇ ਕੁਲਦੀਪ ਦਰੀਆਪੁਰ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਇਵੇਂ ਮਨਜੀਤ ਕੁਮਾਰ ਅਤੇ ਚਰਨਜੀਤ 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0083154690
Copyright © 2019, Panjabi Times. All rights reserved. Website Designed by Mozart Infotech