ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਅੰਤਰਰਾਸ਼ਟਰੀ

ਇਰਾਨ ਵੱਲੋਂ ਅਮਰੀਕਾ ਨੂੰ ਨਤੀਜੇ ਭੁਗਤਣ ਦੀ ਚਿਤਾਵਨੀ

June 23, 2019 06:36 PM

ਤਹਿਰਾਨ,22 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਇਰਾਨ ਨੇ ਅੱਜ ਅਮਰੀਕਾ ਨੂੰ ਚਿਤਾਵਨੀ ਦਿੱਤੀ ਹੈ ਕਿ ਇਸਲਾਮਿਕ ਗਣਤੰਤਰ ਖ਼ਿਲਾਫ਼ ਕਿਸੇ ਵੀ ਕਾਰਵਾਈ ਦਾ ਪੱਛਮੀ ਏਸ਼ੀਆ ’ਚ ਅਮਰੀਕੀ ਹਿੱਤਾਂ ਨੂੰ ਵੱਡਾ ਨੁਕਸਾਨ ਪਹੁੰਚੇਗਾ ਅਤੇ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਹਥਿਆਰਬੰਦ ਦਸਤਿਆਂ ਦੇ ਜਨਰਨ ਸਟਾਫ ਦੇ ਬੁਲਾਰੇ ਬ੍ਰਿਗੇਡੀਅਰ ਜਨਰਲ ਅਬੁਲਫਜ਼ਲ ਸ਼ੇਕਰਚੀ ਨੇ ਮੀਡੀਆ ਨੂੰ ਕਿਹਾ, ‘ਇਰਾਨ ਵੱਲੋਂ ਇੱਕ ਵੀ ਗੋਲੀ ਚੱਲੀ ਤਾਂ ਅਮਰੀਕਾ ਤੇ ਉਸ ਦੇ ਸਹਿਯੋਗੀਆਂ ਦੇ ਹਿੱਤਾਂ ਨੂੰ ਅੱਗ ਲੱਗ ਜਾਵੇਗੀ।’ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਸ ਖੇਤਰ ’ਚ ਸਥਿਤੀ ਇਰਾਨ ਦੇ ਹੱਕ ’ਚ ਹੈ। ਸ਼ੇਕਰਚੀ ਨੇ ਕਿਹਾ, ‘ਜੇਕਰ ਦੁਸ਼ਮਣ ਤੇ ਖਾਸ ਕਰਕੇ ਅਮਰੀਕਾ ਅਤੇ ਇਸ ਖੇਤਰ ’ਚ ਉਸ ਦੇ ਸਹਿਯੋਗੀਆਂ ਨੇ ਕੋਈ ਗਲਤੀ ਕੀਤੀ ਤਾਂ ਇਸ ਖੇਤਰ ’ਚ ਅੱਗ ਲੱਗ ਜਾਵੇਗੀ।’

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਅੰਤਰਰਾਸ਼ਟਰੀ ਵਿੱਚ ਹੋਰ
ਬੋਲੀਵੀਆ ’ਚ ਰਾਸ਼ਟਰਪਤੀ ਏਵੋ ਖ਼ਿਲਾਫ਼ ਜ਼ੋਰਦਾਰ ਮੁਜ਼ਾਹਰੇ

ਲਾ ਪਾਜ਼,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਬੋਲੀਵੀਆ ਵਿਚ ਵਿਰੋਧੀ ਧਿਰ ਨਾਲ ਸਬੰਧਤ ਮੁਜ਼ਾਹਰਾਕਾਰੀਆਂ ਨੇ ਦੋ ਸਰਕਾਰੀ ਮੀਡੀਆ ਇਕਾਈਆਂ ’ਤੇ ਕਬਜ਼ਾ ਕਰ ਕੇ ਇਨ੍ਹਾਂ ਨੂੰ ਪ੍ਰਸਾਰਨ ਬੰਦ ਕਰਨ ਲਈ ਮਜਬੂਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕੁਝ ਪੁਲੀਸ ਕਰਮੀ ਵੀ ਰਾਸ਼ਟਰਪਤੀ ਇਵੋ ਮੋਰਾਲਜ਼ ਦੀ ਰਿਹਾਇਸ਼ ਦੀ ਸੁਰੱਖਿਆ ਤੋਂ ਹਟ ਗਏ ਹਨ। ਵਿਵਾਦਤ ਚੋਣਾਂ ਤੋਂ ਬਾਅਦ ਮੁਲਕ ਵਿਚ ਉਥਲ-ਪੁਥਲ ਦੀ ਸਥਿਤੀ ਹੈ। ਪ੍ਰਦਰਸ਼ਨਕਾਰੀ ਦੋਸ਼ ਲਾ ਰਹੇ ਹਨ ਕਿ ਵੋਟਾਂ ਦੀ ਗਿਣਤੀ ’ਚ ਧੋਖਾਧੜੀ ਕੀਤੀ ਗਈ ਹੈ।

ਐੱਚ-1ਬੀ ਵੀਜ਼ਾ: ਹਜ਼ਾਰਾਂ ਭਾਰਤੀਆਂ ਨੂੰ ਰਾਹਤ

ਵਾਸ਼ਿੰਗਟਨ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਅਮਰੀਕਾ ਦੀ ਅਦਾਲਤ ਨੇ ਅਮਰੀਕਾ ’ਚ ਰਹਿ ਰਹੇ ਹਜ਼ਾਰਾਂ ਭਾਰਤੀਆਂ ਨੂੰ ਆਰਜ਼ੀ ਰਾਹਤ ਦਿੰਦਿਆਂ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀਆਂ ਦੇ ਅਮਰੀਕਾ ’ਚ ਕੰਮ ਕਰਨ ’ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਇਸ ਸਬੰਧੀ ਕੇਸ ਮੁੜ ਵਿਚਾਰ ਲਈ ਹੇਠਲੀ ਅਦਾਲਤ ਕੋਲ ਭੇਜ ਦਿੱਤਾ ਹੈ।

ਗੂਗਲ ਮੈਪ ’ਤੇ ਪ੍ਰੋਫਾਈਲ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ

ਸਾਂ ਫਰਾਂਸਿਸਕੋ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਗੂਗਲ ਮੈਪ ਨੇ ਯੂਜ਼ਰਜ਼ ਨੂੰ ਵਧੀਆ ਸੇਵਾਵਾਂ ਦੇਣ ਦੇ ਮੰਤਵ ਨਾਲ ਪ੍ਰੋਫਾਈਲ ਪਿਕਚਰ ਅਤੇ ਆਪਣਾ ਬਾਇਓ ਡਾਟਾ ਖ਼ੁਦ ਅਪਡੇਟ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ। ਇਸ ਨਾਲ ਯੂਜ਼ਰਜ਼

ਕੈਟਾਲੋਨੀਆ ਵਿੱਚ ਮੁੜ ਹੋਈਆਂ ਚੋਣਾਂ

ਮੈਡਰਿਡ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਕੈਟਾਲੋਨੀਆ ਦੇ ਵੱਖਵਾਦੀ ਆਗੂਆਂ ਦੀ ਸਜ਼ਾ ਨੂੰ ਲੈ ਕੇ ਵਧੇ ਤਣਾਅ ਕਾਰਨ ਪਿਛਲੇ ਚਾਰ ਸਾਲਾਂ ਦੌਰਾਨ ਚੌਥੀ ਵਾਰ ਸਪੇਨ ਵਿੱਚ ਅੱਜ ਆਮ ਚੋਣਾਂ ਹੋਈਆਂ। ਇਨ੍ਹਾਂ ਚੋਣਾਂ ਵਿੱਚ ਸੱਜੇ ਪੱਖੀ ਵੋਕਸ ਪਾਰਟੀ ਦਾ ਸਮਰਥਨ ਵਧਣ ਦੀ ਸੰਭਾਵਨਾ ਹੈ। 

ਕੱਚੇ ਤੇਲ ਦੇ ਖੂਹ ਮਿਲੇ: ਰੂਹਾਨੀ

ਤਹਿਰਾਨ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇਰਾਨ ਦੇ ਰਾਸ਼ਟਰਪਤੀ ਕਿਹਾ ਕਿ ਦੇਸ਼ ਦੇ ਦੱਖਣੀ ਹਿੱਸੇ ਵਿੱਚ ਕਰੀਬ 50 ਬਿਲੀਅਨ ਬੈਰਲ ਵਾਲੇ ਕੱਚੇ ਤੇਲ ਦੇ ਖੂਹਾਂ ਦੀ ਖੋਜ ਕੀਤੀ ਗਈ ਹੈ। ਯਾਜ਼ੇਦ ਸ਼ਹਿਰ ਵਿੱਚ ਹਸਨ ਰੂਹਾਨੀ ਨੇ ਕਿਹਾ

ਬਾਬਰੀ ਮਸਜਿਦ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਾਕਿਸਤਾਨ ’ਚ ਰੋਸ

ਲਾਹੌਰ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਅਯੁੱਧਿਆ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ਨੂੰ ਲੈ ਕੇ ਪਾਕਿਸਤਾਨ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਲਾਹੌਰ ਦੇ ਦੌਰੇ ਮੌਕੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਕਿਹਾ ਕਿ ਮੋਦੀ ਸਰਕਾਰ ਭਾਰਤ ਵਿੱਚ ਘੱਟ ਗਿਣਤੀਆਂ ਨੂੰ ਖ਼ਤਮ ਕਰਨ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੋ ਦਹਾਕਿਆਂ ਦੇ ਕਰੀਬ ਚੱਲੀ ਕਾਨੂੰਨੀ ਪ੍ਰਕਿਰਿਆ ਤੋਂ 

ਬੰਗਲਾਦੇਸ਼ ਵਿੱਚ ਅੱਠ ਮੌਤਾਂ; 21 ਲੱਖ ਬੇਘਰ

ਢਾਕਾ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬੰਗਲਾਦੇਸ਼ ’ਚ ਅੱਜ ਪਹੁੰਚੇ ਸਮੁੰਦਰੀ ਤੂਫ਼ਾਨ ਬੁਲਬੁਲ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 15 ਜ਼ਖ਼ਮੀ ਹੋ ਗਏ ਜਦਕਿ ਹੇਠਲੇ ਇਲਾਕਿਆਂ ’ਚ ਫਸੇ 21 ਲੱਖ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।

ਪਾਕਿਸਤਾਨ ਵੱਲੋਂ ਈਦ ਮੌਕੇ ਪਾਬੰਦੀਆਂ ਦੀ ਨਿਖੇਧੀ

ਇਸਲਾਮਾਬਾਦ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪਾਕਿਸਤਾਨ ਨੇ ਈਦ-ਮਿਲਾਦ-ਉਨ-ਨਬੀ ਮੌਕੇ ਕਸ਼ਮੀਰ ਵਿਚ ਜਲੂਸ ਕੱਢਣ ’ਤੇ ਲਾਈਆਂ ਪਾਬੰਦੀਆਂ ਦੀ ਨਿਖੇਧੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਜਿਹੇ ਪਵਿੱਤਰ ਮੌਕੇ 

ਬਰਾਜ਼ੀਲ ਦਾ ਸਾਬਕਾ ਰਾਸ਼ਟਰਪਤੀ ਲੂਲਾ ਜੇਲ੍ਹ ’ਚੋਂ ਰਿਹਾਅ

ਕਰੀਤਿਬਾ (ਬਰਾਜ਼ੀਲ),9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਬਰਾਜ਼ੀਲ ਦੇ ਖੱਬੇਪੱਖੀ ਪ੍ਰਸਿੱਧ ਆਗੂ ਅਤੇ ਸਾਬਕਾ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੂੰ ਡੇਢ ਸਾਲ ਬਾਅਦ ਜੇਲ੍ਹ ਵਿੱਚੋਂ ਸ਼ੁੱਕਰਵਾਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

ਨਵਾਜ਼ ਸ਼ਰੀਫ ਨੂੰ ਇਲਾਜ ਲਈ ਅੱਜ ਲੰਡਨ ਲਿਜਾਇਆ ਜਾਵੇਗਾ

ਲਾਹੌਰ,9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਉਨ੍ਹਾਂ ਦੇ ਭਰਾ ਸ਼ਾਹਬਾਜ਼ ਸ਼ਰੀਫ ਇਲਾਜ ਲਈ ਐਤਵਾਰ ਨੂੰ ਲੰਡਨ ਲੈ ਕੇ ਜਾਣਗੇ। ਮੀਡੀਆ ਰਿਪੋਰਟਾਂ ਅਨੁਸਾਰ ਉਨ੍ਹਾਂ ਦੀ ਸਿਹਤ ਵਿੱਚ ਨਿਘਾਰ ਨਿਰੰਤਰ ਜਾਰੀ ਹੈ। ਨਵਾਜ਼ ਸ਼ਰੀਫ ਦੀ ਧੀ ਮਰੀਅਮ ਸ਼ਰੀਫ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਇਲਾਜ ਲਈ ਲੰਡਨ ਲੈ ਕੇ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਸ਼ਰੀਫ ਦੇ ਇਲਾਜ ਲਈ

ਪਾਕਿ ’ਵਰਸਿਟੀ ’ਚ ਗੁਰੂ ਨਾਨਕ ਚੇਅਰ ਸਥਾਪਿਤ ਕਰਨ ਦਾ ਐਲਾਨ

ਨਾਰੋਵਾਲ, (ਪਾਕਿਸਤਾਨ),9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਯੂਨੀਵਰਸਿਟੀ ਆਫ ਨਾਰੋਵਾਲ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਸਬੰਧੀ ਗੁਰੂ ਨਾਨਕ ਚੇਅਰ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ।

ਰਾਸ਼ਟਰਪਤੀ ਟਰੰਪ ਵੱਲੋਂ ਮਹਾਦੋਸ਼ ਦੀ ਜਨਤਕ ਸੁਣਵਾਈ ਦਾ ਵਿਰੋਧ

ਵਾਸ਼ਿੰਗਟਨ,9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮਹਾਂਦੋਸ਼ ਬਾਰੇ ਜਾਂਚ ਦੀ ਸੁਣਵਾਈ ਨੂੰ ਜਨਤਕ ਕਰਨ ਦਾ ਵਿਰੋਧ ਕੀਤਾ ਹੈ। ਵ੍ਹਾਈਟ ਹਾਊਸ ਦੇ ਚੀਫ ਆਫ ਸਟਾਫ ਨੂੰ ਹਦਾਇਤ ਕੀਤੀ ਹੈ ਕਿ ਉਹ ਉਸ ਕਮੇਟੀ ਅੱਗੇ ਪੇਸ਼ ਨਾ

ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਅਯੁੱਧਿਆ ਫ਼ੈਸਲੇ ਦੇ ਸਮੇਂ ’ਤੇ ਸਵਾਲ ਉਠਾਏ

ਇਸਲਾਮਾਬਾਦ,9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਵਾਲੇ ਦਿਨ ਅਯੁੱਧਿਆ ਮਾਮਲੇ ਦੇ ਆਏ ਫੈਸਲੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਇਸ ਖੁਸ਼ੀ ਦੇ ਮੌਕੇ ’ਤੇ ਦਿਖਾਈ, ‘ਅਸੰਵੇਦਨਸ਼ੀਲਤਾ’ ਤੋਂ ਬਹੁਤ ਦੁਖੀ ਹਨ। ‘ਡਾਅਨ’ ਨਿਊਜ਼ ਟੀਵੀ ਨੇ ਕੁਰੈਸ਼ੀ ਦੇ ਹਵਾਲੇ ਨਾਲ ਕਿਹਾ, ‘‘ ਕੀ ਇਸ ਨੂੰ ਕੁਝ ਦਿਨ ਟਾਲਿਆ ਨਹੀਂ ਜਾ ਸਕਦਾ ਸੀ? ਮੈਂ ਇਸ ਖੁਸ਼ੀ ਦੇ ਮੌਕੇ ’ਤੇ ਦਿਖਾਈ ਗਈ ‘ਅਸੰਵੇਦਨਸ਼ੀਲਤਾ ’ ਤੋਂ ‘ਬਹੁਤ ਦੁਖੀ ਹਾਂ’। ਕਰਤਾਰਪੁਰ ਲਾਂਘੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ , ‘‘ਤੁਹਾਨੂੰ ਇਸ ਤੋਂ ਧਿਆਨ ਵੰਡਾਉਣ ਦੀ ਥਾਂ ਇਸ ਖੁਸ਼ੀ ਦੇ ਮੌਕੇ ਦਾ ਹਿੱਸਾ ਬਣਨਾ ਚਾਹੀਦਾ ਸੀ। ਇਹ ਵਿਵਾਦ ਸੰਵੇਦਨਸ਼ੀਲ ਸੀ ਅਤੇ ਇਸ ਪਵਿੱਤਰ ਦਿਨ ਦਾ ਹਿੱਸਾ ਨਹੀਂ ਬਣਨਾ ਚਾਹੀਦਾ ਸੀ। ’’ ਦੂਜੇ ਪਾਸੇ ਭਾਰਤ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਦੀ ਇਸ ਟਿੱਪਣੀ ’ਤੇ ਸ਼ਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਨਫਰਤ ਫੈਲਾਉਣ ਦੇ ਉਦੇਸ਼ ਨਾਲ ਭਾਰਤ ਦੇ ਅੰਦਰੂਨੀ ਮਸਲਿਆਂ ’ਤੇ ਟਿੱਪਣੀ ਕਰਨਾ ਇਸਲਾਮਾਬਾਦ ਦੀ ‘’ਮਾਨਸਿਕ ਮਜਬੂਰੀ’’ ਹੈ ਜੋ ਨਿੰਦਣਯੋਗ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ, “ਅਸੀਂ ਕਿਸੇ ਸਿਵਲ ਮਾਮਲੇ ਬਾਰੇ ਭਾਰਤ ਦੀ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਪਾਕਿਸਤਾਨ ਵੱਲੋਂ ਕੀਤੀ ਅਣ-ਅਧਿਕਾਰਤ ਅਤੇ ਬੇਲੋੜੀ ਟਿਪਣੀ ਨੂੰ ਰੱਦ ਕਰਦੇ ਹਾਂ।”

ਸੰਯੁਕਤ ਰਾਸ਼ਟਰ ਅਤੇ ਅਮਰੀਕਾ ਵੱਲੋਂ ਲਾਂਘਾ ਖੋਲ੍ਹੇ ਜਾਣ ਦਾ ਸਵਾਗਤ

ਸੰਯੁਕਤ ਰਾਸ਼ਟਰ/ਵਾਸ਼ਿੰਗਟਨ,9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦਾ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਸਵਾਗਤ ਕੀਤਾ ਹੈ।

‘ਫਰਵਰੀ 2020 ਮਗਰੋਂ ਵੀ ਐੱਫਏਟੀਐੱਫ ਦੀ ਗ੍ਰੇਅ ਸੂਚੀ ’ਚ ਰਹੇਗਾ ਪਾਕਿ’

ਇਸਲਾਮਾਬਾਦ,8 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮਨੀ ਲਾਂਡਰਿੰਗ ਤੇ ਦਹਿਸ਼ਤਗਰਦਾਂ ਨੂੰ ਫੰਡਿੰਗ ਦੇ ਦੋਸ਼ਾਂ ’ਚ ਘਿਰਿਆ ਪਾਕਿਸਤਾਨ ਆਪਣੇ ‘ਜੋਖ਼ਮ ਭਰਪੂਰ ਖ਼ਾਕੇ’ ਕਰਕੇ ਫਰਵਰੀ 2020 ਮਗਰੋਂ ਵੀ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫਏਟੀਐੱਫ) ਦੀ ਗ੍ਰੇਅ ਸੂਚੀ ਵਿੱਚ ਰਹਿ ਸਕਦਾ ਹੈ। ਪੈਰਿਸ ਅਧਾਰਿਤ ਐੱਫਏਟੀਐੱਫ ਨੇ ਪਿਛਲੇ ਸਾਲ ਜੂਨ ਵਿਚ ਪਾਕਿਸਤਾਨ ਨੂੰ ਗ੍ਰੇਅ ਸੂਚੀ ਵਿੱਚ ਰੱਖਦਿਆਂ ਅਕਤੂਬਰ 2019 ਤਕ ਕੁਝ ਨੇਮਾਂ ਦੀ

ਵਿਕਟੋਰੀਆ ਦੀ ਵਿਧਾਨ ਸਭਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਮੈਲਬੌਰਨ,8 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਦੀ ਵਿਧਾਨ ਸਭਾ 'ਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ, ਤੇ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ, ਤੇ ਕੀਰਤਨੀ ਜਥੇ ਨੇ ਤੰਤੀ ਸਾਜਾਂ ਨਾਲ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ | 

ਟੋਰਾਂਟੋ 'ਚ ਸਰਦ ਰੁੱਤ ਦੀ ਪਹਿਲੀ ਬਰਫ਼ਬਾਰੀ

ਟੋਰਾਂਟੋ,8 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੈਨੇਡਾ 'ਚ ਠੰਢ ਤੇ ਬਰਫ ਦੀ ਆਮਦ ਹੋ ਚੁੱਕੀ ਹੈ | ਉੱਤਰੀ ਇਲਾਕਿਆਂ ਵਿਚ ਬਰਫ ਦੀ ਚਿੱਟੀ ਚਾਦਰ ਵਿਛ ਚੁੱਕੀ ਹੈ | ਟੋਰਾਂਟੋ ਵਿਚ ਇਸ ਰੁੱਤ ਦੀ ਪਹਿਲੀ ਬਰਫਬਾਰੀ ਹੋਈ, ਤੇ ਤਾਪਮਾਨ ਜਮਾਓ ਦਰਜੇ ਤੋਂ ਹੇਠਾ ਖਿਸਕ ਗਿਆ | ਹੁਣ ਅਗਲੇ ਸਾਲ ਦੇ ਅਪ੍ਰੈਲ-ਮਈ ਮਹੀਨੇ ਤੱਕ ਦੇਸ਼ ਭਰ ਵਿਚ ਕੁਝ ਵਕਫਿਆਂ ਨਾਲ ਸਰਦੀ, ਸੀਤ ਲਹਿਰ ਤੇ ਬਰਫਬਾਰੀ ਵਾਲਾ ਮੌਸਮ ਆਉਂਦਾ ਜਾਂਦਾ ਰਹੇਗਾ | ਅਕਸਰ ਜਨਵਰੀ,

ਭਾਰਤੀ ਕੌਂਸਲਖਾਨੇ ਵਲੋਂ 'ਲਾਈਫ ਸਰਟੀਫਿਕੇਟ' ਕੈਂਪ

ਐਬਟਸਫੋਰਡ,8 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਵੈਨਕੂਵਰ ਸਥਿਤ ਭਾਰਤੀ ਕੌਂਸਲਖਾਨੇ ਦੇ ਅਧਿਕਾਰੀਆਂ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵਿਖੇ 'ਲਾਈਫ ਸਰਟੀਫਿਕੇਟ' ਬਣਾਏ ਗਏ। ਇਸ ਮੌਕੇ 546 ਜਣਿਆਂ ਦੇ ਸਰਟੀਫਿਕੇਟ ਬਣਾਏ ਗਏ। ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਦੇ ਮੀਤ ਪ੍ਰਧਾਨ ਭਜਨ ਸਿੰਘ ਤੂਰ ਤੇ ਜਨਰਲ ਸਕੱਤਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਹਰ ਸਾਲ ਸੇਵਾ ਮੁਕਤ ਮੁਲਾਜ਼ਮਾਂ ਨੂੰ '

ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਆਸਟ੍ਰੇਲੀਆ ਤੋਂ ਜਥਾ ਰਵਾਨਾ

ਸਿਡਨੀ,8 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਆਸਟ੍ਰੇਲੀਆ ਤੋਂ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ | ਸਰਬਜੀਤ ਸਿੰਘ ਨੇ ਦੱਸਿਆ ਕਿ ਸਿਡਨੀ ਤੋਂ 24 ਸ਼ਰਧਾਲੂਆਂ ਦਾ ਜਥਾ ਪੰਜਾ ਸਾਹਿਬ,

ਹਰਮੋਹਨ ਵਾਲੀਆ ਦੀ ਕਿਤਾਬ 'ਲਚਕਦਾਰ ਪਾਣੀ' ਪਾਠਕਾਂ ਦੀ ਅਹਿਮ ਪਸੰਦ ਬਣੀ

ਸਿਡਨੀ,8 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਹਰਮੋਹਨ ਵਾਲੀਆ ਦਾ ਪਲੇਠਾ ਕਾਵਿ ਸੰਗ੍ਰਹਿ 'ਲਚਕਦਾਰ ਪਾਣੀ' ਪਾਠਕਾਂ ਨੂੰ ਜਾਰੀ ਕੀਤਾ ਗਿਆ | ਸਿਡਨੀ ਵਿਖੇ ਕੌਾਸਲ ਜਨਰਲ ਆਫ ਇੰਡੀਆ ਵਿਖੇ ਇਸ ਕਿਤਾਬ ਦੀ ਘੁੰਢ ਚੁਕਾਈ ਕੀਤੀ ਗਈ 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086280246
Copyright © 2019, Panjabi Times. All rights reserved. Website Designed by Mozart Infotech