ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਹਰਮੇਲ ਸਿੰਘ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ

July 10, 2019 05:10 PM

ਚੰਡੀਗੜ੍ਹ, 09 ਜੁਲਾਈ (ਪੰਜਾਬੀ ਟਾਇਮਜ਼ ) : : ਗੁਰਦੁਆਰਾ ਗੁਰੂ ਸਿੰਘ ਸਭਾ ਰਾਮ ਦਰਬਾਰ ਫੇਜ਼-1 ਦੀ ਨਵੀਂ ਕਮੇਟੀ ਦੀ ਚੋਣ ਕਰਨ ਲਈ ਅੱਜ ਮੀਟਿੰਗ ਹੋਈ। ਇਸ ਮੌਕੇ ਸਰਬਸੰਮਤੀ ਨਾਲ ਤੇਜਾ ਸਿੰਘ ਨੂੰ ਸਰਪ੍ਰਸਤ, ਹਰਮੇਲ ਸਿੰਘ ਨੂੰ ਪ੍ਰਧਾਨ ਤੇ ਮਨਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਸਤਪਾਲ ਸਿੰਘ ਜਨਰਲ ਸਕੱਤਰ, ਗੁਰਮੇਲ ਸਿੰਘ ਸਹਾਇਕ ਸਕੱਤਰ, ਤਾਰਾ ਸਿੰਘ ਖਜਾਨਚੀ, ਭਗਵਾਨ ਸਿੰਘ ਸਹਾਇਕ ਖ਼ਜਾਨਚੀ, ਸੁਖਬੀਰ ਸਿੰਘ ਤੇ ਸ਼ੇਰ ਸਿੰਘ ਨੂੰ ਸਟੋਰ ਕੀਪਰ ਚੁਣਿਆ ਗਿਆ। ਇਸ ਤੋਂ ਇਲਾਵਾ ਹਰਵਿੰਦਰ ਸਿੰਘ ਗੋਗੂ, ਤਰਸੇਮ ਸਿੰਘ ਅਤੇ ਕਰਮ ਸਿੰਘ ਪ੍ਰਬੰਧਕ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਹਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦਾ ਰੱਬ ਹੀ ਰਾਖਾ

ਚੰਡੀਗੜ੍ਹ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਯੂਟੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਵੀਂ ਜਮਾਤ ਤਕ ਪੰਜਾਬੀ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਰੱਬ ਹੀ ਰਾਖਾ ਹੈ। ਇਸ ਵੇਲੇ ਸ਼ਹਿਰ ਦੇ ਜ਼ਿਆਦਾਤਰ ਸਕੂਲਾਂ ਵਿੱਚ ਇਨ੍ਹਾਂ ਜਮਾਤਾਂ ਨੂੰ ਹਰਿਆਣਾ ਦੇ ਜੇਬੀਟੀ ਅਧਿਆਪਕ ਪੰਜਾਬੀ ਪੜ੍ਹਾ ਰਹੇ ਹਨ। ਸਿੱਖਿਆ ਵਿਭਾਗ ਨੇ ਵੀ ਲੰਬੇ ਸਮੇਂ ਤੋਂ ਸਰਕਾਰੀ ਸਕੂਲਾਂ ਵਿਚ ਮਾਹਿਰ ਪੰਜਾਬੀ ਅਧਿਆਪਕਾਂ ਦੀਆਂ ਨਿਯੁਕਤੀਆਂ ਨਹੀਂ ਕੀਤੀਆਂ ਜਿਸ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਘਾਣ ਹੋ ਰਿਹਾ ਹੈ।

ਇਮਾਰਤਾਂ ਸਬੰਧੀ ਯੋਜਵਾਨਾਂ ਨੂੰ ਛੇਤੀ ਮਿਲੇਗੀ ਆਨਲਾਈਨ ਪ੍ਰਵਾਨਗੀ

ਚੰਡੀਗੜ੍ਹ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਇਮਾਰਤਾਂ ਸਬੰਧੀ ਯੋਜਨਾਵਾਂ ਲਈ ਪ੍ਰਵਾਨਗੀ ਵਾਸਤੇ ਆਨਲਾਈਨ ਪ੍ਰਣਾਲੀ ਸ਼ੁਰੂ ਕਰਨ ਲਈ ਜਨਵਰੀ 2020 ਦੀ ਮਿਆਦ ਨਿਰਧਾਰਤ ਕੀਤੀ ਹੈ। ਸੂਤਰਾਂ ਅਨੁਸਾਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਅਧਿਕਾਰਤ ਕੰਪਨੀ ‘ਪ੍ਰਾਈਸ ਵਾਟਰ ਹਾਊਸ ਕੂਪਰਜ਼ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਸਬੰਧਤ ਵਿਭਾਗਾਂ ਅਤੇ ਚੰਡੀਗੜ੍ਹ ਸਮਾਰਟ ਸਿਟੀ ਕੰਪਨੀ ਦੇ

ਸਮੱਸਿਆਵਾਂ ਵਿੱਚ ਘਿਰੇ ਸੈਕਟਰ-36 ਦੇ ਵਾਸੀ

ਚੰਡੀਗੜ੍ਹ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਖੂਬਸੂਰਤ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੈਕਟਰ-36 ਡੀ ਦੀ ਤਸਵੀਰ ਇਸ ਤੋਂ ਵੱਖਰੀ ਹੈ। ਇਥੇ ਸਹੂਲਤਾਂ ਨਾਲੋਂ ਸਮੱਸਿਆਵਾਂ ਜ਼ਿਆਦਾ ਹੋ ਗਈਆਂ ਹਨ। ਇਲਾਕਾ ਵਾਸੀਆਂ ਨੇ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਨਗਰ ਨਿਗਮ ਤੇ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਪਰ ਇਹ ਸਮੱਸਿਆਵਾਂ ਹੱਲ ਨਹੀਂ ਹੋ ਰਹੀਆਂ।

ਸੈਕਟਰ 34 ’ਚ ਕੀਰਤਨ ਸਮਾਗਮ ਸਮਾਪਤ

ਚੰਡੀਗੜ੍ਹ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਚੰਡੀਗੜ੍ਹ ਨਗਰ ਨਿਗਮ ਵਲੋਂ ਇਥੇ ਸੈਕਟਰ-34 ਸਥਿਤ ਗੁਰਦੁਆਰੇ ਦੇ ਸਾਹਮਣੇ ਵਾਲੇ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਕੀਰਤਨ ਸਮਾਗਮ ਅੱਜ ਸਮਾਪਤ ਹੋ ਗਿਆ। ਇਸ ਮੌਕੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਨਿਹਾਲ ਕੀਤੀ ਗਿਆ। ਇਸ ਸਮਾਗਮ ਵਿੱਚ ਬੀਤੇ ਦਿਨ ਸਥਾਨਕ ਸੰਸਦ ਮੈਂਬਰ ਕਿਰਨ ਖੇਰ ਸਮੇਤ ਮੇਅਰ ਰਾਜੇਸ਼ ਕਾਲੀਆ, ਨਿਗਮ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਵੀ

ਪੰਚਕੂਲਾ ’ਚ ਦਫ਼ਾ 144 ਲਾਗੂ

ਪੰਚਕੂਲਾ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਚਕੂਲਾ ਦੇ ਡਿਪਟੀ ਕਮਿਸ਼ਨਰ (ਪੁਲੀਸ) ਕਮਲਦੀਪ ਗੋਇਲ ਨੇ ਸ਼ਹਿਰ ਵਿੱਚ ਧਾਰਾ 144 ਲਗਾਉਣ ਦੇ ਹੁਕਮ ਦਿੱਤੇ ਹਨ। ਇਹ ਧਾਰਾ ਅਯੁੱਧਿਆ ਦੇ ਰਾਮ ਮੰਦਰ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਲਗਾਈ ਗਈ ਹੈ।

ਭਾਜਪਾ ਆਗੂ ਕਮਲ ਸ਼ਰਮਾ ਨੂੰ ਸ਼ਰਧਾਂਜਲੀਆਂ ਭੇਟ

ਚੰਡੀਗੜ੍ਹ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਵਿਦਿਆਰਥੀ ਜਥੇਬੰਦੀ ਏਬੀਵੀਪੀ ਵੱਲੋਂ ਅੱਜ ਸਾਬਕਾ ਮੰਤਰੀ ਸਵਰਗੀ ਕਮਲ ਸ਼ਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਵਿਚ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੇ ਪਤਵੰਤਿਆਂ ਸਮੇਤ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ, ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸੰਜੇ ਟੰਡਨ, ਸੈਨੇਟਰ ਸੁਭਾਸ਼ ਸ਼ਰਮਾ, ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਮੇਅਰ ਅਰੁਣ ਸੂਦ ਆਦਿ ਹਾਜ਼ਰ ਸਨ। ਪ੍ਰਸ਼ਾਸਕ ਬਦਨੌਰ ਨੇ ਇਸ ਮੌਕੇ ਰਾਜਸਥਾਨੀ ਰੀਤੀ ਰਿਵਾਜ਼ਾਂ ਅਨੁਸਾਰ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਲਈ ਚਿੱਟੀ ਪੱਗ ਬੰਨ੍ਹੀ ਹੋਈ ਸੀ। ਕਮਲ ਸ਼ਰਮਾ ਦੀ ਤਸਵੀਰ ਉੱਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਸੰਬੋਧਨ ਕਰਦਿਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਨੂੰ ਸ਼ਿਖਰ ’ਤੇ ਪਹੁੰਚਾਉਣ ਵਿਚ ਕਮਲ ਸ਼ਰਮਾ ਦਾ ਵੱਡਾ ਯੋਗਦਾਨ ਰਿਹਾ ਹੈ। ਨਿਗਮ ਦੇ ਸਾਬਕਾ ਮੇਅਰ ਅਰੁਣ ਸੂਦ ਨੇ ਕਮਲ ਸ਼ਰਮਾ ਦੀ ਮਹਾਨਤਾ ਬਾਰੇ ਬੋਲਦਿਆਂ ਇਕ ਘਟਨਾ ਯਾਦ ਕਰਵਾਈ ਕਿ ਇਕ ਵਾਰ ਕਮਲ ਸ਼ਰਮਾ ਨੇ ਉਸ ਨੂੰ ਆਪਣੇ ਹਿੱਸੇ ਦਾ ਭੋਜਨ ਦੇ ਦਿੱਤਾ ਸੀ ਅਤੇ ਆਪਣੇ ਆਪ ਨੂੰ ਖਾਲੀ ਪੇਟ ਰੱਖਿਆ ਸੀ।

ਅਜੀਤ ਕਰਮ ਸਿੰਘ ਸਕੂਲ ਵਿੱਚ ਸਮਾਗਮ

ਚੰਡੀਗੜ੍ਹ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ-125 ਦਾ ਸਮਾਗਮ ਟੈਗੋਰ ਥੀਏਟਰ ਸੈਕਟਰ-18 ਵਿਚ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਐਸਡੀਐਮ ਹਿਮਾਂਸ਼ੂ ਜੈਨ ਨੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸਾਨੂੰ ਆਪਣੇ ਜੀਵਨ ਦੇ ਟੀਚੇ ਨਿਰਧਾਰਤ ਕਰਨੇ ਚਾਹੀਦੇ ਹਨ ਤੇ ਇਨ੍ਹਾਂ ਟੀਚਿਆਂ ਨੂੰ ਹਾਸਲ ਕਰਨ ਲਈ ਪੂਰੀ ਵਾਹ ਲਾਉਣੀ ਚਾਹੀਦੀ ਹੈ ਤੇ ਕਦੀ ਵੀ ਹਾਰ ਨਹੀਂ ਮੰਨਣੀ ਚਾਹੀਦੀ।

ਕਰਤਾਰਪੁਰ ਲਾਂਘਾ: ਖੁੱਲ੍ਹੇ ਦਰਾਂ ਦੀ ਸਲਾਮਤੀ ਲਈ ਜਾਰੀ ਰੱਖਣੇ ਪੈਣਗੇ ਤਰੱਦਦ

ਚੰਡੀਗੜ੍ਹ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤ ਅਤੇ ਪਾਕਿਸਤਾਨ ਦਰਮਿਆਨ ਸਬੰਧ ਸੁਖਾਵੇਂ ਨਾ ਹੋਣ ਦੇ ਬਾਵਜੂਦ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਦਾ ਖੁੱਲ੍ਹਣਾ ਇਤਿਹਾਸ ਦੇ ਸੁਨਹਿਰੀ ਪੰਨੇ ਵਿਚ ਦਰਜ ਹੋ ਚੁੱਕਾ ਹੈ ਪਰ ਇਸ ਨੂੰ ਚਾਲੂ ਰੱਖਣ ਲਈ ਮੁਸ਼ੱਕਤ ਜਾਰੀ ਰੱਖਣੀ ਪਵੇਗੀ। ਗੁਰੂ ਨਾਨਕ ਦੇਵ ਦੇ ਨਾਂ ਰਾਹੀਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਖੜੀ ਨਫ਼ਰਤ ਦੀ ਦੀਵਾਰ ਵਿਚ ਭਾਵੇਂ ਸੰਨ੍ਹ ਲੱਗੀ ਹੈ ਪਰ ਬਰਲਿਨ ਦੀ ਦੀਵਾਰ ਵਾਂਗ ਅਜੇ ਦੀਵਾਰ ਡਿੱਗਣ ਲਈ ਲਗਾਤਾਰ ਕੋਸ਼ਿਸ਼ਾਂ ਦੀ ਲੋੜ ਪਵੇਗੀ। ਸਿਆਸੀ ਆਗੂਆਂ ਵੱਲੋਂ ਲਾਂਘੇ ਨੂੰ ਖੋਲ੍ਹਣ ਸਮੇਂ ਕੀਤੀਆਂ ਤਕਰੀਰਾਂ ਇਹ ਸੰਦੇਸ਼ ਦਿੰਦੀਆਂ ਹਨ।

ਰਾਮ ਜਨਮ ਭੂਮੀ ਫੈਸਲਾ: ਚੰਡੀਗੜ੍ਹ ਵਿੱਚ ਪੁਲੀਸ ਨੇ ਸੁਰੱਖਿਆ ਵਧਾਈ

ਚੰਡੀਗੜ੍ਹ,9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੁਪਰੀਮ ਕੋਰਟ ਵਲੋਂ ਅੱਜ ਅਯੁਧਿਆ ਸਥਿਤ ਰਾਮ ਜਨਮ ਭੂਮੀ ਮਾਮਲੇ ਉੱਤੇ ਫੈਸਲਾ ਆਉਣ ਤੋਂ ਬਾਅਦ ਚੰਡੀਗੜ੍ਹ ਸ਼ਹਿਰ ਵਿੱਚ ਪੁਲੀਸ ਨੇ ਸੁਰੱਖਿਆ ਬੰਦੋਬਸਤ ਵਧਾ ਦਿੱਤੇ ਹਨ ਅਤੇ ਇਸਦੇ ਮੱਦੇਨਜਰ ਚੰਡੀਗੜ੍ਹ ਸ਼ਹਿਰ ਪੁਲੀਸ ਅਲਰਟ ’ਤੇ ਹੈ। ਹਾਲਾਂਕਿ ਚੰਡੀਗੜ੍ਹ ਪੁਲੀਸ ਅੱਜ ਇਸ ਸੰਵੇਦਨਸ਼ੀਲ ਮਾਮਲੇ ’ਤੇ ਸੁਪਰੀਮ ਕੋਰਟ ਵਲੋਂ ਫੈਸਲਾ ਸੁਣਾਏ ਜਾਣ ਨੂੰ ਲੈ ਕੇ ਪਹਿਲਾਂ ਹੀ ਅਲਰਟ ਸੀ, ਪਰ ਅੱਜ ਸਵੇਰੇ ਸਾਢੇ ਦਸ ਵਜੇ ਜਿਵੇਂ ਹੀ ਸੁਪਰੀਮ ਕੋਰਟ ਵਲੋਂ ਸੁਣਾਏ ਗਏ ਫੈਸਲੇ ਦੀ ਖਬਰ ਲੋਕਾਂ ਵਿੱਚ ਫੈਲਣੀ ਸ਼ੁਰੂ ਹੋਈ, ਚੰਡੀਗੜ੍ਹ ਪੁਲੀਸ ਨੇ ਸ਼ਹਿਰ ਦੀਆਂ ਤਮਾਮ ਮਸੀਤਾਂ ਸ਼ਹਿਰ ਦੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਬੰਦੋਬਸਤ ਸਖ਼ਤ ਕਰ ਦਿੱਤੇ। ਚੰਡੀਗੜ੍ਹ ਪੁਲੀਸ ਦੀ ਐਸਐਸਪੀ ਨੀਲਾਂਬਰੀ ਜਗਦਾਲੇ ਸ਼ਹਿਰ ਦੀ ਸੁਰੱਖਿਆ ਬੰਦੋਬਸਤ ਬਾਰੇ ਪਲ ਪਲ ਜਾਣਕਾਰੀ ਲੈਂਦੇ ਰਹੇ ।

ਡੱਡੂਮਾਜਰਾ ਦੇ ਜੰਗਲੀ ਇਲਾਕੇ ਵਿੱਚ ਸੁੱਟਿਆ ਜਾ ਰਿਹਾ ਕੂੜਾ

ਚੰਡੀਗੜ੍ਹ,9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਨਗਰ ਨਿਗਮ ਦੀ ਕਥਿਤ ਲਾਪ੍ਰਵਾਹੀ ਕਾਰਨ ਇੱਥੇ ਡੱਡੂਮਾਜਰਾ ਵਿੱਚ ਇੱਕ ਹੋਰ ਡੰਪਿੰਗ ਗਰਾਊਂਡ ਤਿਆਰ ਹੋ ਰਿਹਾ ਹੈ। ਡੱਡੂ ਮਾਜਰਾ ਸਥਿਤ ਵਿਸ਼ਵਕਰਮਾ ਮੰਦਿਰ ਦੇ ਪਿਛਲੇ ਪਾਸੇ ਜੰਗਲੀ ਇਲਾਕੇ ਵਿੱਚ ਨਗਰ ਨਿਗਮ ਵੱਲੋਂ ਸ਼ਹਿਰ ਦੀ ਸਫ਼ਾਈ ਪ੍ਰਬੰਧਾਂ ਦਾ ਜ਼ਿੰਮਾ ਸੰਭਾਲਣ ਲਈ ਅਧਿਕਾਰਿਤ ਕੀਤੀ ਗਈ ਲਾਇਨਜ਼ ਕੰਪਨੀ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਸੈਕਟਰ 38 ਦੇ ਇਲਾਕੇ ਵਿਚੋਂ ਇਕੱਠਾ ਕੀਤਾ ਕੂੜਾ ਸੁੱਟਿਆ ਜਾ ਰਿਹਾ ਹੈ। ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਨਿਗਮ ਪ੍ਰਸ਼ਾਸਨ ਸ਼ਿਕਾਇਤ ਕਰਨ ’ਤੇ ਵੀ ਕੋਈ ਕਾਰਵਾਈ ਨਹੀਂ ਕਰ ਰਿਹਾ।

ਵੈਂਡਰਾਂ ਨੂੰ ਸ਼ਿਫਟ ਕਰਨ ਲਈ ਨੋਟਿਸ ਦੇਣ ਦੀ ਮੁਹਿੰਮ ਜਾਰੀ

ਚੰਡੀਗੜ੍ਹ,9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਦੇ ਰਜਿਸਟਰਡ ਵੈਂਡਰਾਂ ਨੂੰ ਵੈਂਡਰ ਐਕਟ ਅਧੀਨ ਸ਼ਿਫਟ ਕਰਨ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਨੂੰ ਲੈ ਕੇ ਵੈਂਡਰਾਂ ਨੂੰ ਨੋਟਿਸ ਦੇਣ ਦੇ ਕਾਰਜ ਜਾਰੀ ਹਨ। ਨਿਗਮ ਦੇ ਐਨਫੋਰਸਮੈਂਟ ਵਿੰਗ ਵੱਲੋਂ ਅੱਜ ਛੁੱਟੀ ਹੋਣ ਦੇ ਬਾਵਜੂਦ ਸ਼ਹਿਰ ਦੇ ਵੱਖ ਵੱਖ ਸੈਕਟਰਾਂ ਦੇ ਵੈਂਡਰਾਂ ਨੂੰ ਸ਼ਿਫਟ ਕਰਨ ਲਈ ਨੋਟਿਸ ਦਿੱਤੇ ਗਏ। ਹਾਲਾਂਕਿ ਅੱਜ ਵੀ ਕਈ ਵੈਂਡਰਾਂ ਨੇ ਇਹ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਨਿਗਮ ਦੇ ਐਨਫੋਰਸਮੈਂਟ ਵਿੰਗ ਦੇ ਕਰਮਚਾਰੀਆਂ ਨੇ ਨੋਟਿਸ ਉਨ੍ਹਾਂ ਦੀਆਂ ਫੜ੍ਹੀਆਂ ’ਤੇ ਚਿਪਕਾ ਦਿੱਤੇ।

ਪੰਚਕੂਲਾ ਜਨਰਲ ਹਸਪਤਾਲ ਵਿੱਚੋਂ ਭਰੂਣ ਮਿਲਿਆ

ਪੰਚਕੂਲਾ,9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਚਕੂਲਾ ਦੇ ਜਨਰਲ ਹਸਪਤਾਲ ਵਿੱਚ ਮੁਰਦਾ ਘਰ ਦੇ ਸਾਹਮਣੇ ਪਾਰਕ ਵਿੱਚ ਪੰਜ ਮਹੀਨੇ ਦਾ ਕੱਪੜਿਆਂ ਵਿੱਚ ਲਿਪਟਿਆ ਪਿਆ ਭਰੂਣ ਮਿਲਿਆ ਹੈ। ਇਸ ਬਾਰੇ ਹਸਪਤਾਲ ਦੇ ਪ੍ਰਬੰਧਕਾਂ

ਚੰਡੀਗੜ੍ਹ ਦੀ ਸਪਨਾ ਮਿਸ ਐਂਡ ਮਿਸੇਜ਼ ਮੁਕਾਬਲਿਆਂ ’ਚ ਫਸਟ ਰਨਰ-ਅੱਪ

ਚੰਡੀਗੜ੍ਹ,9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਪੁਲੀਸ ਵਿੱਚ ਤਾਇਨਾਤ ਇੰਸਪੈਕਟਰ ਅਤੇ ਸੈਕਟਰ 11 ਦੇ ਐਸਐਚਓ ਰਾਜੀਵ ਕੁਮਾਰ ਦੀ ਪਤਨੀ ਸਪਨਾ ਮਿਸ ਐਂਡ ਮਿਸੇਜ਼ ਮੁਕਾਬਲਿਆਂ ਦੌਰਾਨ ਫਸਟ ਰਨਰ ਅਪ ਚੁਣੀ ਗਈ।

ਪੀਜੀਆਈ ’ਚ 3-ਡੀ ਈਕੋਕਾਰਡੀਓਗ੍ਰਾਫ਼ੀ ਮਸ਼ੀਨ ਦਾ ਉਦਘਾਟਨ

ਚੰਡੀਗੜ੍ਹ,9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਟੇਟ ਆਫ਼ ਆਰਟ 3-ਡੀ ਈਕੋਕਾਰਡੀਓਗ੍ਰਾਫ਼ੀ ਮਸ਼ੀਨ ਦਾ ਉਦਘਾਟਨ ਅੱਜ ਇੱਥੇ ਪੀਜੀਆਈ ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਵੱਲੋਂ ਕੀਤਾ ਗਿਆ। ਇਸ ਮੌਕੇ ਐੱਫਏ ਕੁਮਾਰ ਅਭੇ, ਸਿਹਤ ਮੰਤਰੀ ਨਾਲ ਸਪੈਸ਼ਲ ਡਿਊਟੀ ਅਫ਼ਸਰ ਵੀਰੇਂਦਰ ਗਰਗ, ਕਾਰਡੀਆਲੋਜੀ ਵਿਭਾਗ ਦੇ ਮੁਖੀ ਪ੍ਰੋ. ਯਸ਼ਪਾਲ ਸ਼ਰਮਾ ਸਮੇਤ ਵਿਭਾਗ ਦੇ ਹੋਰ ਸਟਾਫ਼ ਮੈਂਬਰ ਅਤੇ ਕਾਰਡੀਐਕ ਕੇਅਰ ਯੂਨਿਟ ਦਾ ਸਟਾਫ਼ ਵੀ ਹਾਜ਼ਰ ਸੀ।

ਕਾਲਜ ਵਿੱਚ ਵਿਦਿਆਰਥੀਆਂ ਦੀ ਨੈਤਿਕ ਪ੍ਰੀਖਿਆ

ਚੰਡੀਗੜ੍ਹ,9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਥੋਂ ਦੇ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਇਮਤਿਹਾਨ 2019 ਕਰਵਾਇਆ ਗਿਆ। ਜੋ ਕਿ ਗੁਰੂ ਨਾਨਕ ਦੇਵ ਦੇ ਜੀਵਨ ਤੇ ਵਿਚਾਰਧਾਰਾ ਨਾਲ ਸਬੰਧਤ ਸੀ। ਇਸ ਪ੍ਰੀਖਿਆ ਵਿੱਚ ਕਾਲਜ ਦੇ 90 ਵਿਦਿਆਰਥੀਆਂ ਨੇ ਹਿੱਸਾ ਲਿਆ। ਗੁਰੂ ਗੋਬਿੰਦ ਸਟੱਡੀ ਸਰਕਲ ਵੱਲੋਂ

ਕਵੀ ਦਰਬਾਰ: ਗ਼ਜ਼ਲਾਂ ਤੇ ਕਵਿਤਾਵਾਂ ਨਾਲ ਰੰਗ ਬੰਨ੍ਹਿਆ

ਚੰਡੀਗੜ੍ਹ,9 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਕਵੀ ਮੰਡਲ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਸਹਿਯੋਗ ਨਾਲ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜਿੱਥੇ ਪੰਜਾਬੀ ਕਵੀ ਮੰਡਲ ਦੇ ਕਵੀਆਂ ਨੇ ਹਿੱਸਾ ਲਿਆ, ਉਥੇ ਹੀ ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਦੌਰਾਨ ਪੇਸ਼ ਕੀਤੀਆਂ ਗਈਆਂ ਕਵਿਤਾਵਾਂ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਤੇ ਅਜੋਕੇ ਵਿੱਚ ਬਾਣੀ ਦੇ ਮਹੱਤਵ ਬਾਰੇ ਸਨ। ਇਸ ਮੌਕੇ ਸਕੂਲ ਦੀ ਹਰਜਿੰਦਰ ਕੌਰ ਨੇ ਸਟੇਜ ਸੰਚਾਲਨ ਕੀਤਾ ਤੇ ਕਵਿਤਾ ਸੁਣਾਈ। ਪ੍ਰੋਗਰਾਮ ਦੀ ਸ਼ੁਰੂਆਤ ਜੈ ਗੋਪਾਲ ਅਸ਼ਕ ਦੀ ਕਵਿਤਾ ਨਾਲ ਹੋਈ। ਉਪਰੰਤ ਮਨਜੀਤ ਕੌਰ,

ਚੰਡੀਗੜ੍ਹ ਨਿਗਮ ਲਈ 150 ਕਰੋੜ ਦੀ ਗਰਾਂਟ ਐਲਾਨੀ

ਚੰਡੀਗੜ੍ਹ,8 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਪ੍ਰਸ਼ਾਸਨ ਨੇ ਸਥਾਨਕ ਨਗਰ ਨਿਗਮ ਲਈ 150 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਐਲਾਨੀ ਹੈ। ਇਸ ਗਰਾਂਟ ਵਿੱਚੋਂ ਪ੍ਰਸ਼ਾਸਨ ਨੇ ਫਿਲਹਾਲ 50 ਕਰੋੜ ਰੁਪਏ ਸੜਕਾਂ ਦੇ ਰੱਖ-ਰਖਾਅ ਲਈ ਫੌਰੀ ਤੌਰ ’ਤੇ ਦੇ ਦਿੱਤੇ ਹਨ ਅਤੇ ਬਾਕੀ 100 ਕਰੋੜ ਰੁਪਏ ਜਲਦੀ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਦੱਸਣਯੋਗ ਹੈ ਕਿ ਮੇਅਰ ਰਾਜੇਸ਼ ਕਾਲੀਆ ਦੀ ਅਗਵਾਈ ਹੇਠ ਨਿਗਮ ਕੌਂਸਲਰਾਂ ਦਾ ਵਫਦ ਅੱਜ ਚੰਡੀਗੜ੍ਹ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੂੰ ਮਿਲਿਆ ਸੀ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ ਕਿ ਨਗਰ ਨਿਗਮ ਦੇ ਖਜ਼ਾਨੇ ਵਿੱਚ ਕਰਮਚਾਰੀਆਂ ਨੂੰ ਤਨਖਾਹ ਦੇਣ ਲਈ ਵੀ ਪੈਸੇ ਨਹੀਂ ਹਨ। ਇਸ ’ਤੇ ਪ੍ਰਸ਼ਾਸਕ ਨੇ ਨਿਗਮ ਨੂੰ 50 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ।

ਅੱਧੀ ਛੁੱਟੀ ਦੇ ਸੁਨੇਹੇ ਨੇ ਪਾਇਆ ਵਖ਼ਤ

ਚੰਡੀਗੜ੍ਹ,8 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪ੍ਰਸ਼ਾਸਨ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਲਈ ਅੱਧੀ ਛੁੱਟੀ ਦਾ ਸਰਕੁਲਰ ਜਾਰੀ ਕੀਤਾ ਪਰ ਇਹ ਸੰਦੇਸ਼ ਸਕੂਲਾਂ ਵਿਚ ਉਸ ਵੇਲੇ ਪੁੱਜਿਆ ਜਦੋਂ ਅੱਧੀ ਛੁੱਟੀ ਹੋ ਚੁੱਕੀ ਸੀ। ਇਸ ਕਾਰਨ ਵਿਦਿਆਰਥੀ, ਮਾਪੇ ਤੇ ਅਧਿਆਪਕ ਪ੍ਰੇਸ਼ਾਨ ਹੁੰਦੇ ਰਹੇ। ਉਹ ਸਕੂਲ ਮੁਖੀਆਂ ਤੇ ਰਿਸੈਪਸ਼ਨਿਸਟਾਂ ਨੂੰ ਅਚਾਨਕ ਆਪਣੇ ਬੱਚੇ ਲਿਆਉਣ ਤੋਂ ਅਸਮਰਥਤਾ ਜ਼ਾਹਰ ਕਰਦੇ ਰਹੇ।

ਵਿਤਕਰੇ ਤੇ ਹਿੰਸਾ ਵਾਲਾ ਨਿਜ਼ਾਮ ਰੱਦ ਕਰਨ ਦੀ ਲੋੜ: ਮਨਮੋਹਨ ਸਿੰਘ

ਚੰਡੀਗੜ੍ਹ,8 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅੱਜ ਕਿਹਾ ਕਿ ਜਦ ਹੁਣ ਗੁਰਪੁਰਬ ਮਨਾਇਆ ਜਾ ਰਿਹਾ ਹੈ ਤਾਂ ਸਾਨੂੰ ਗੁਰੂ ਨਾਨਕ ਦੀ ਵਿਰਾਸਤ ਅਤੇ ਸੁਨੇਹੇ ਉਤੇ ਗੌਰ ਕਰਨ ਦੀ ਲੋੜ ਹੈ। ਇਹ ਪੜਚੋਲ ਕਰਨ ਦੀ ਲੋੜ ਹੈ ਕਿ ਕੀ ਅਸੀਂ ਉਸ ’ਤੇ ਖ਼ਰੇ ਉਤਰੇ ਹਾਂ? ਉਨ੍ਹਾਂ ਕਿਹਾ ਕਿ ਮੌਜੂਦਾ ਢਾਂਚਾ ਰੱਦ ਕਰਨ ਅਤੇ ਨਵਾਂ ਉਸਾਰਨ ਦੀ ਲੋੜ ਹੈ, ਜਿਸ ਵਿਚ ਹਿੰਸਾ, ਜਾਤ-ਪਾਤ, ਲਿੰਗ ਦੇ ਅਧਾਰ ’ਤੇ ਵਿਤਕਰਾ ਅਤੇ ਅਮੀਰਾਂ ਵਲੋਂ ਗਰੀਬਾਂ ਦੀ ਲੁਟ-ਖਸੁੱਟ ਨਾ ਹੋਵੇ।

ਸੁਖਬੀਰ, ਮਜੀਠੀਆ ਤੇ ਹੋਰਨਾਂ ਖਿਲਾਫ਼ ਮਾਣਹਾਨੀ ਦਾ ਕੇਸ ਦਰਜ

ਚੰਡੀਗੜ੍ਹ,8 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਪਾਰਟੀ ਦੇ ਦੋ ਹੋਰ ਸੀਨੀਅਰ ਆਗੂਆਂ ਅਤੇ ਅਕਾਲੀ ਦਲ ਦੀ ਸੋਸ਼ਲ ਮੀਡੀਆ ਟੀਮ ਦੇ ਮੈਂਬਰਾਂ ਖਿਲਾਫ਼ ਮਾਣਹਾਨੀ (ਇੱਜ਼ਤ ਹੱਤਕ) ਦਾ ਮਾਮਲਾ ਦਾਇਰ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਈਜੀ ਰੈਂਕ ਦੇ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਸਰਕਾਰ ਨੂੰ ਦਿੱਤੀ ਦਰਖਾਸਤ ਦੇ ਅਧਾਰ ’ਤੇ ਇਹ ਮਾਮਲਾ ਦਾਇਰ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਦੀ ਪ੍ਰਵਾਨਗੀ ਮਗਰੋਂ ਗ੍ਰਹਿ ਵਿਭਾਗ ਨੇ ਪ੍ਰੌਸੀਕਿਊਸ਼ਨ ਵਿਭਾਗ ਨੂੰ ਇਹ ਸ਼ਿਕਾਇਤ ਦਾਇਰ ਕਰਾਉਣ ਦੇ ਨਿਰਦੇਸ਼ ਦਿੱਤੇ ਸਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086280327
Copyright © 2019, Panjabi Times. All rights reserved. Website Designed by Mozart Infotech