ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਕਰਤਾਰਪੁਰ ਲਾਂਘਾ: ਮੀਂਹ ਕਾਰਨ ਉਸਾਰੀ ਕਾਰਜ ਪ੍ਰਭਾਵਿਤ

July 11, 2019 08:15 PM

ਗੁਰਦਾਸਪੁਰ, 10 ਜੁਲਾਈ (ਪੰਜਾਬੀ ਟਾਇਮਜ਼ ) : ਮੌਨਸੂਨ ਦੀ ਪਹਿਲੀ ਬਾਰਿਸ਼ ਨੇ ਕਰਤਾਰਪੁਰ ਲਾਂਘੇ ਦਾ ਨਿਰਮਾਣ ਕੰਮ ਪ੍ਰਭਾਵਿਤ ਕੀਤਾ ਹੈ। ਅਗਲੇ ਦੋ ਮਹੀਨੇ ਬਰਸਾਤ ਵਾਲੇ ਹੋਣ ਕਰ ਕੇ ਆਮ ਲੋਕਾਂ ਤੇ ਅਧਿਕਾਰੀਆਂ ਨੂੰ ਉਸਾਰੀ ਕਾਰਜ 31 ਅਕਤੂਬਰ ਦੇ ਨਿਰਧਾਰਿਤ ਸਮੇਂ ਤੱਕ ਪੂਰਾ ਹੋਣ ਬਾਰੇ ਤੌਖ਼ਲੇ ਹਨ। ਮੰਗਲਵਾਰ ਨੂੰ ਇਲਾਕੇ ਵਿਚ ਮੌਨਸੂਨ ਦੀ ਪਹਿਲੀ ਬਾਰਿਸ਼ ਨਾਲ ਬਹੁਮੰਜ਼ਿਲਾ ਇੰਟੀਗ੍ਰੇਟਡ ਚੈੱਕ ਪੋਸਟ (ਆਈਸੀਪੀ) ਤੇ ਸੌ ਮੀਟਰ ਓਵਰਬ੍ਰਿਜ ਅਤੇ ਡਰੇਨੇਜ ਦੇ ਕੰਮ ਦੀ ਰਫ਼ਤਾਰ ਹੌਲੀ ਹੋ ਗਈ। ਅਧਿਕਾਰੀਆਂ ਨੇ ਮੰਨਿਆ ਕਿ ਅਗਲੇ ਦੋ ਮਹੀਨੇ ਦੌਰਾਨ ਜਦ ਬਰਸਾਤ ਸਿਖ਼ਰ ਤੇ ਹੋਵੇਗੀ, ਕੰਮ ਰੁਕ-ਰੁਕ ਕੇ ਚੱਲਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਾਕਿਸਤਾਨ ਨੇ ਉਨ੍ਹਾਂ ਵਾਲੇ ਪਾਸੇ ਜਾਰੀ ਉਸਾਰੀ ਕੰਮ ਦੀ ਵੀਡੀਓ ਜਾਰੀ ਕੀਤੀ ਹੈ ਤੇ ਦਾਅਵਾ ਕੀਤਾ ਗਿਆ ਹੈ ਕਿ ਲਾਂਘੇ ਦੇ ਨਿਰਮਾਣ ਸਬੰਧੀ 80 ਫ਼ੀਸਦੀ ਕੰਮ ਪੂਰਾ ਹੋ ਚੁੱਕਿਆ ਹੈ ਤੇ ਬਾਕੀ ਦਾ 20 ਫ਼ੀਸਦ ਕੰਮ ਨਿਰਧਾਰਿਤ ਸਮੇਂ ਤੱਕ ਪੂਰਾ ਕਰ ਲਿਆ ਜਾਵੇਗਾ। ਪਾਕਿਸਤਾਨ ਵੱਲੋਂ ਆਪਣੇ ਪਾਸੇ ਲਾਂਘੇ ਦੇ ਨਿਰਮਾਣ ਦਾ ਕੰਮ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਕੰਮ ਦਾ ਨੀਂਹ ਪੱਥਰ ਰੱਖਣ ਦੇ ਇੱਕ ਮਹੀਨੇ ਬਾਅਦ 28 ਦਸੰਬਰ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ। ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਗੁਰਦੁਆਰੇ ਤੱਕ ਜਾਣ ਵਾਲੇ ਚਾਰ ਕਿਲੋਮੀਟਰ ਦੇ ਰਸਤੇ ’ਤੇ ਸ਼ਕਰਗੜ੍ਹ ਰੋਡ ਤੱਕ, ਲੰਗਰ ਹਾਲ ਅਤੇ ਦਰਸ਼ਨੀ ਡਿਉਢੀ ਤੱਕ ਪਹੁੰਚਣ ਵਾਲੇ ਰਸਤੇ ਦਾ ਕੰਮ ਲਗਭਗ ਪੂਰਾ ਹੈ। ਇਸ ਦੇ ਨਾਲ ਹੀ ਵਾਟਰ ਸਪਲਾਈ ਅਤੇ ਸੀਵਰੇਜ ਦਾ ਕੰਮ ਵੀ ਨੇਪਰੇ ਚਾੜ੍ਹ ਲਿਆ ਗਿਆ ਹੈ। ਮੰਗਲਵਾਰ ਦੇ ਭਾਰੀ ਮੀਂਹ ਕਾਰਨ ਕੰਮ ਵਾਲੀ ਜਗ੍ਹਾ ’ਤੇ ਚਿੱਕੜ ਹੋਣ ਕਾਰਨ ਕੰਮ ਦੀ ਗਤੀ ਕਾਫ਼ੀ ਮੱਧਮ ਹੋ ਗਈ ਸੀ।

ਉਸਾਰੀ ਨਿਰਧਾਰਿਤ ਸਮੇਂ ’ਚ ਮੁਕੰਮਲ ਹੋਣ ਦੀ ਪੂਰੀ ਸੰਭਾਵਨਾ: ਰੰਧਾਵਾ
ਕੰਮ ਦੀ ਨਿਗਰਾਨੀ ਕਰ ਰਹੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੰਘੇ ਸਮੇਂ ਕੁੱਝ ਦਿੱਕਤਾਂ ਆਈਆਂ ਸਨ ਪਰ ਹੁਣ ਸਭ ਸਹੀ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ, ਲੈਂਡ ਪੋਰਟ ਅਥਾਰਿਟੀ ਆਫ਼ ਇੰਡੀਆ ਅਤੇ ਨਿਰਮਾਣ ਕੰਮ ਦੇਖ ਰਹੀ ਸੀਗਲ ਇੰਡੀਆ ਲਿਮਟਿਡ ਕੰਪਨੀ ਨਾਲ ਲਗਾਤਾਰ ਸੰਪਰਕ ਵਿੱਚ ਹਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਵੀ ਕੇਸ ਦਰਜ

ਫ਼ਰੀਦਕੋਟ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪ੍ਰਸ਼ਾਸਨ ਵੱਲੋਂ ਫਰੀਦਕੋਟ ਜ਼ਿਲ੍ਹੇ ਵਿੱਚ ਅਜਿਹੇ ਕਿਸਾਨਾਂ ਖ਼ਿਲਾਫ਼ ਵੀ ਪਰਾਲੀ ਸਾੜਨ ਦੇ ਮਾਮਲੇ ਦਰਜ ਕਰ ਦਿੱਤੇ ਗਏ ਹਨ ਜਿਨ੍ਹਾਂ ਨੇ ਇਸ ਸੀਜ਼ਨ ਝੋਨਾ ਬੀਜਿਆ ਹੀ ਨਹੀਂ।

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਰੈਲੀ

ਬਠਿੰਡਾ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਨਵੰਬਰ ਤੋਂ ਸ਼ੁਰੂ ਕਰਵਾਏ ਗਏ ਸਮਾਗਮਾਂ ਦੀ ਲੜੀ ਤਹਿਤ ਅੱਜ ਪੁਲੀਸ ਪਬਲਿਕ ਸਕੂਲ ਤੋਂ ਸਾਈਕਲ ਰੈਲੀ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਗੁਜ਼ਰਦੀ ਹੋਈ ਕਿਲ੍ਹਾ ਮੁਬਾਰਕ ’ਚ ਸਮਾਪਤ ਹੋਈ। ਸਾਈਕਲ ਰੈਲੀ ਵਿੱਚ ਵਿਦਿਆਰਥੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਸਮੇਤ ਲਗਭਗ 1000 ਸਾਈਕਲ ਸਵਾਰਾਂ ਨੇ ਸ਼ਮੂਲੀਅਤ ਕੀਤੀ। ਸਾਈਕਲ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਈਕਲ ਦੀ ਵਰਤੋਂ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਅਤੇ ਵਾਤਾਵਰਨ ਨੂੰ ਬਚਾਉਣ ਲਈ ਉਤਸ਼ਾਹਤ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਬਠਿੰਡਾ ਵਿੱਚ ਮਿਲਾਦ-ਉਨ-ਨਬੀ ਦਿਵਸ ਮੌਕੇ ਜਲੂਸ-ਏ-ਮੁਹੰਮਦੀ

ਬਠਿੰਡਾ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਬਠਿੰਡਾ ਦੇ ਮੁਸਲਿਮ ਭਾਈਚਾਰੇ ਵੱਲੋਂ ਸਾਉਦੀ ਅਰਬ ਦੇ ਮੱਕਾ ਸ਼ਹਿਰ ਵਿੱਚ ਜਨਮੇ ਮੁਸਲਿਮ ਭਾਈਚਾਰੇ ਦੇ ਰਸੂਲ-ਏ-ਖ਼ੁਦਾ ਪੈਗੰਬਰ ਹਜ਼ਰਤ ਮੁਹੰਮਦ ਸਾਹਿਬ ਦੇ ਜਨਮ ਦਿਵਸ ਮੌਕੇ ਵਿਸ਼ਵ ਭਰ ਵਿਚ ਮਨਾਏ ਜਾਣ ਵਾਲੇ ਮਿਲਾਦ-ਉਨ-ਨਬੀ ਦਿਵਸ ਦੀ ਇੱਕ-ਦੂਜੇ ਨੂੰ ਵਧਾਈ ਦਿੰਦਿਆਂ ਸ਼ਹਿਰ ਵਿੱਚ ਜਲੂਸ-ਏ-ਮੁਹੰਮਦੀ ਮਾਰਚ ਕੱਢਿਆ ਗਿਆ। ਇਸ ਧਾਰਮਿਕ ਜਲਸੇ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਹਰੀ ਝੰਡੀ ਦਿੱਤੀ ਗਈ

ਧਨੇਰ ਮਾਮਲਾ: ਸੰਘਰਸ਼ ਰਾਹੀਂ ਮੂੰਹਤੋੜ ਜਵਾਬ ਦੇਣ ਦਾ ਅਹਿਦ

ਬਰਨਾਲਾ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਬਰਨਾਲਾ ਜੇਲ੍ਹ ਅੱਗੇ ਲੱਗੇ ਪੱਕੇ ਮੋਰਚੇ ਦੇ 42ਵੇਂ ਦਿਨ ਹਰੀਆਂ ਅਤੇ ਬਸੰਤੀ ਰੰਗ ਦੀਆਂ ਚੁੰਨੀਆਂ ਲੈ ਕੇ ਔਰਤਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਜੇਲ੍ਹ ਵਿੱਚ ਬੰਦ ਕਿਰਨਜੀਤ ਕੌਰ ਕਾਂਡ ਦੀ ਹਮਾਇਤ ਕਰਨ ਵਾਲੇ ਜੁਝਾਰੂ 

ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰਬੰਦੀ ਮੁਕਾਬਲੇ

ਸਾਦਿਕ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜੰਡ ਸਾਹਿਬ ਵਿਚ ਵਾਹਿਗੁਰੂ ਪ੍ਰਚਾਰ ਮੰਚ ਸਰਕਲ ਸਾਦਿਕ ਵੱਲੋਂ ਕਰਵਾਏ ਗਏ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿੱਚ 32 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਤਿੰਨ ਵਰਗਾਂ ਵਿੱਚ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਰਾਜਪ੍ਰੀਤ ਸਿੰਘ ਚੱਕ ਸ਼ੇਰੇਵਾਲਾ, ਸੁਰਜੀਤ ਸਿੰਘ ਗੁਰਹਰਸਹਾਏ ਅਤੇ ਭਾਈ ਕੁਲਵੰਤ ਸਿੰਘ ਮਿਸ਼ਰੀਵਾਲਾ ਨੇ ਨਿਭਾਈ। 

ਸਕੂਲ ਵੱਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ

ਗਿੱਦੜਬਾਹਾ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ, ਇਸ ਮੇਲੇ ਦੌਰਾਨ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਵਧੀਆ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਕਮਲਪ੍ਰੀਤ ਕੌਰ ਨੇ ਦੱਸਿਆ ਕਿ ਯੁਵਕ ਮੇਲੇ ਦੌਰਾਨ ਗੁਰਮਤਿ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਹਰਸ਼ਨਪ੍ਰੀਤ ਕੌਰ ਅਤੇ ਰਮਨਦੀਪ ਕੌਰ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ।

ਪ੍ਰਕਾਸ਼ ਪੁਰਬ: ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਵੱਲੋਂ ਕਵੀ ਦਰਬਾਰ

ਜ਼ੀਰਾ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਵੱਲੋਂ ਸਾਹਿਤਕਾਰ ਅਤੇ ਪੱਤਰਕਾਰ ਜੋਗਿੰਦਰ ਸਿੰਘ ਸੰਧੂ ਦੀ ਸਰਪ੍ਰਸਤੀ ਅਤੇ ਹਰਪਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮੇਂ ਅਸਿਸਟੈਂਟ ਪ੍ਰੋਫੈਸਰ ਅਮਨਦੀਪ ਕੌਰ ਵੱਲੋਂ ਗੁਰੂ ਨਾਨਕ ਦੇਵ ਦੀਆਂ ਉਦਾਸੀਆਂ ਸਬੰਧੀ ਲਿਖਤ ਦਾ ਕਿਤਾਬਚਾ ਜਾਰੀ ਕੀਤਾ ਗਿਆ। ਇਸ ਸਮੇਂ ਉੱਘੇ ਸਾਹਿਤਕਾਰਾਂ, ਲੇਖਕਾਂ

ਪੁਲੀਸ ਦੀ ਢਿੱਲ ਕਾਰਨ ਸੱਟੇਬਾਜ਼ੀ ਜ਼ੋਰਾਂ ’ਤੇ

ਮਲੋਟ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਅੱਧੀ ਦਰਜਨ ਦੇ ਕਰੀਬ ਸੱਟੇਬਾਜ਼ੀ ਦੇ ਗ਼ੈਰਕਾਨੂੰਨੀ ਧੰਦੇ ਜ਼ਰੀਏ ਲੱਖਾਂ ਰੁਪਏ ਦੀ ਕਾਲੀ ਕਮਾਈ ਕਰਨ ਵਾਲੇ ਵਿਅਕਤੀਆਂ ਨੂੰ ਸਥਾਨਕ ਪੁਲੀਸ ਦੀ ਢਿਲ ਕਰ ਕੇ ਮੌਜਾਂ ਲੱਗੀਆਂ ਹੋਈਆਂ ਹਨ। ਸ਼ਹਿਰ ਦੇ ਕੁਝ ਜਾਗਰੂਕ ਵਿਅਕਤੀਆਂ ਨੇ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਹਰ ਰੋਜ਼ ਲੱਖਾਂ ਰੁਪਏ ਦਾ ਸੱਟਾ ਲਗਦਾ ਹੈ, ਜਿਸ ‘ਚੋਂ ਸੱਟੇਬਾਜ਼ ਲੱਖਾਂ ਰੁਪਏ ਦੀ ਕਾਲੀ ਕਮਾਈ ਕਰਨ ਦੇ ਨਾਲ-ਨਾਲ ਵੰਗਾਰਾਂ ਕੱਢ ਕੇ ਆਪਣੇ ਆਪ ਨੂੰ ਸੁਰੱਖਿਅਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸੱਚਾ ਸੌਦਾ ਰੋਡ ਤੇ ਮੱਕੜ ਪੈਲੇਸ ਨਜ਼ਦੀਕ ਇੱਕ ਅਹਾਤੇ ਤੋਂ ਇਲਾਵਾ ਦਾਨੇਵਾਲਾ ਚੌਂਕ ਕੋਲ ਇੱਕ ਕਰਿਆਨੇ ਦੀ ਦੁਕਾਨ, ਫਾਇਰਬ੍ਰਿਗੇਡ ਦਫ਼ਤਰ ਨੇੜੇ ਕੈਂਪ ਦੇ

ਸੰਤ ਸੀਚੇਵਾਲ ਨੇ ਪੰਜਾਬ ਸਰਕਾਰ ਦਾ ਸਨਮਾਨ ਲੈਣ ਤੋਂ ਨਾਂਹ ਕੀਤੀ

ਜਲੰਧਰ (ਸੁਲਤਾਨਪੁਰ ਲੋਧੀ),10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਸਰਕਾਰ ਦੇ 550 ਸ਼ਖਸ਼ੀਅਤਾਂ ਦਾ ਸਨਮਾਨ ਕਰਨ ਦੇ ਸਮਾਗਮ ਨੂੰ ਉਦੋਂ ਝਟਕਾ ਲੱਗਿਆ ਜਦੋਂ ਇਨ੍ਹਾਂ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸ਼ੀਅਤਾਂ ਵਿੱਚੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਨਮਾਨ ਲੈਣ ਤੋਂ ਨਾਂਹ ਕਰ ਦਿੱਤੀ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ 550 ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੋਇਆ ਸੀ। ਸਮਾਗਮ ਸ਼ੁਰੂ ਹੋਣ ਤੋਂ ਥੋੜ੍ਹਾ ਸਮਾਂ ਪਹਿਲਾਂ ਹੀ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਨਮਾਨ ਲੈਣ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਸਨਮਾਨ ਕਰਦੀ ਹੈ ਅਤੇ ਦੂਜੇ ਪਾਸੇ ਪਵਿੱਤਰ ਵੇਈਂ ਵਿੱਚ ਗੰਦੇ ਪਾਣੀ ਪਾ ਕੇ ਸੰਗਤ ਦਾ ਅਪਮਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਗੰਦੇ ਪਾਣੀਆਂ ਦਾ ਮੁੱਦਾ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਰਹੇ ਹਨ ਪਰ ਗੰਦੇ ਪਾਣੀ ਰੋਕਣ ਦੀ ਥਾਂ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਸੀ। ਇਹ ਸਨਮਾਨ ਅੱਜ ਪੀਟੀਯੂ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਸਨ।

ਪ੍ਰਕਾਸ਼ ਦਿਹਾੜਾ: ਸੰਗਤ ਵੱਲੋਂ 5.5 ਕੁਇੰਟਲ ਦਾ ਹਾਰ ਤਿਆਰ

 ਦਸੂਹਾ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇੱਥੇ ਗੁਰੂ ਨਾਨ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਚੌਹਾਨ ਪਰਿਵਾਰ ਵੱਲੋਂ ਸੰਗਤ ਦੇ ਸਹਿਯੋਗ ਨਾਲ ਸਾਢੇ ਪੰਜ ਕੁਇੰਟਲ ਫੁੱਲਾਂ ਦਾ ਵਿਲੱਖਣ ਹਾਰ ਤਿਆਰ ਕੀਤਾ ਗਿਆ ਹੈ, ਜੋ 12 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੀ ਅਗਵਾਈ ਹੇਠ ਸੰਗਤ ਵੱਲੋ ਸੁਲਤਾਨਪੁਰ ਦੀ ਪਵਿੱਤਰ ਧਰਤੀ ’ਤੇ ਗੁਰਦੁਆਰਾ ਬੇਰ ਸਾਹਬ ਵਿਖੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਪਿਤ ਕੀਤਾ ਜਾਵੇਗਾ।

ਸਰਪੰਚ ਵਲੋਂ ਪੁਟਵਾਏ ਨਾਲੇ ਕਾਰਨ ਪੰਚ ਦਾ ਮਕਾਨ ਡਿੱਗਣ ਦਾ ਖ਼ਤਰਾ

ਮੁਕੇਰੀਆਂ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਕੰਢੀ ਦੇ ਪਿੰਡ ਬਹਿਫੱਤੋ ਦੇ ਰਾਜਪੂਤ ਮੁਹੱਲੇ ’ਚ ਮਹਿਲਾ ਪੰਚ ਦੇ ਘਰ ਨਾਲ ਸਰਪੰਚ ਵਲੋਂ ਪੁਟਵਾਏ ਡੂੰਘੇ ਗੰਦੇ ਨਾਲੇ ਕਾਰਨ ਮਹਿਲਾ ਪੰਚ ਦੇ ਮਕਾਨ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਮੁਹੱਲੇ ਦੇ ਵਸਨੀਕਾਂ ਤੇ ਮੌਜੂਦਾ ਪੰਚਾਂ ਨੇ ਸਰਪੰਚ ’ਤੇ ਰੰਜਿਸ਼ ਤਹਿਤ ਮਕਾਨ ਨੂੰ ਨੁਕਸਾਨ ਪਹੁੰਚਾਉਣ ਲਈ ਬਰਸਾਤੀ ਨਾਲਾ ਪੁੱਟ ਕੇ ਕੰਮ ਠੱਪ ਰੱਖਣ ਦੇ ਦੋਸ਼ ਲਗਾਏ ਹਨ।

ਸਾਕਾ ਜੱਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਨਾਟਕ

ਅੰਮ੍ਰਿਤਸਰ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਜੱਲ੍ਹਿਆਂਵਾਲਾ ਬਾਗ ਸਾਕੇ ਦੇ 100 ਸਾਲ ਪੂਰੇ ਹੋਣ ’ਤੇ ਪੰਜਾਬ ਨਾਟਸ਼ਾਲਾ ਵਿੱਚ ਸ਼੍ਰੋਮਣੀ ਨਾਟਕਕਾਰ ਜਤਿੰਦਰ ਬਰਾੜ ਦਾ ਲਿਖਿਆ ਅਤੇ ਜਸਵੰਤ ਸਿੰਘ ਮਿੰਟੂ ਵੱਲੋਂ ਨਿਰਦੇਸ਼ਤ ਕੀਤਾ ਗਿਆ ਨਾਟਕ ਸਾਕਾ ਜੱਲ੍ਹਿਆਂਵਾਲਾ ਬਾਗ ਦਾ ਮੰਚਨ ਕੀਤਾ ਗਿਆ।

ਸਕਰਿਪਟ ਰਾਈਟਿੰਗ ਸਬੰਧੀ ਵਰਕਸ਼ਾਪ ਸਮਾਪਤ

ਅਮ੍ਰਿਤਸਰ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਡੀਏਵੀ ਕਾਲਜ ਦੇ ਮਾਸ ਕਮਿਊਨੀਕੇਸ਼ਨ ਤੇ ਵੀਡੀਓ ਪ੍ਰੋਡਕਸ਼ਨ ਵਿਭਾਗ ਵਲੋਂ ਦੋ ਰੋਜ਼ਾ ਰੇਡੀਓ ਸਕਰਿਪਟ ਰਾਈਟਿੰਗ ਤੇ ਵਾਇਸਓਵਰ ਵਰਕਸ਼ਾਪ ਅੱਜ ਸਮਾਪਤ ਹੋ ਗਈ। ਦੂਜੇ ਦਿਨ ਵਿਦਿਆਰਥੀਆਂ ਨੂੰ ‘ਪੰਚ ਮਹਾਰ ਬਾਰਡਰਜ਼’ ਅਤੇ ‘ਵੀਰ ਦੁਰਗਾ ਦਾਸ’ ਡਾਕੂਮੈਂਟਰੀਆਂ ਦਿਖਾ ਕੇ ਤਕਨੀਕੀ ਬਾਰੀਕੀਆਂ ਸਮਝਾਈਆਂ ਗਈਆਂ। ਮੁੱਖ ਬੁਲਾਰੇ ਤੇ ਰੇਡੀਓ ਅਤੇ ਵਾਇਸਓਵਰ ਆਰਟਿਸਟ ਸੰਜੈ ਪਾਰੇਖ ਜੈਪੁਰ ਨੇ

ਡੇਰਾ ਬਾਬਾ ਨਾਨਕ ਵਿੱਚ ਡਿਜੀਟਲ ਮਿਊਜ਼ੀਅਮ ਸ਼ੁਰੂ

ਡੇਰਾ ਬਾਬਾ ਨਾਨਕ (ਬਟਾਲਾ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇੱਥੋਂ ਦੀ ਅਨਾਜ ਮੰਡੀ ਵਿੱਚ ਸਥਾਪਤ ਕੀਤੇ ਗਏ ਡਿਜੀਟਲ ਮਿਊਜ਼ੀਅਮ ਦੀ ਸ਼ੁਰੂਆਤ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੀ ਗਈ। ਉਨ੍ਹਾਂ ਨੇ ਸਾਰੇ ਮਿਊਜ਼ੀਅਮ ਦਾ ਦੌਰਾ ਕਰਦਿਆਂ ਮਿਊਜ਼ੀਅਮ ਵਿੱਚ ਅਤਿ ਆਧੁਨਿਕ ਸਕਰੀਨਾਂ ਸਮੇਤ ਵੱਖ ਵੱਖ ਆਧੁਨਿਕ ਤਕਨੀਕਾਂ ਨਾਲ ਗੁਰੂ ਸਾਹਿਬ ਬਾਰੇ ਜਾਣਕਾਰੀ ਦੇਣ ਦੀ ਪ੍ਰਕਿਰਿਆ ਨੂੰ ਵਾਚਿਆ।
ਇਸ ਡਿਜੀਟਲ ਮਿਊਜ਼ੀਅਮ ਨੇ ਸੰਗਤ ਨੂੰ ਰੂਹਾਨੀਅਤ ਦੇ ਰੰਗ ਵਿਚ ਰੰਗ ਦਿੱਤਾ ਤੇ ਵੱਡੀ ਗਿਣਤੀ ਲੋਕਾਂ ਨੇ ਮਿਊਜ਼ੀਅਮ ਵਿੱਚ ਆ ਕੇ ਗੁਰੂ ਸਾਹਿਬ ਦੇ ਜੀਵਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਜਸਕੀਰਤ ਤੇ ਵਰਿੰਦਰ ਨੇ ਸਜਾਈ ਸਭ ਤੋਂ ਸੋਹਣੀ ਦਸਤਾਰ

ਅੰਮ੍ਰਿਤਸਰ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਤਹਿਤ ਖੇਤਰੀ ਆਊਟਰੀਚ ਬਿਓਰੋ ਚੰਡੀਗੜ੍ਹ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਥੋਂ ਦੇ ਰਣਜੀਤ ਐਵੀਨਿਊ ਦੇ ਪਾਈਟੈਕਸ ਗਰਾਊਂਡ ਵਿੱਚ ਕਰਵਾਏ ਗਏ ਪੰਜ ਰੋਜ਼ਾ ਮਲਟੀਮੀਡੀਆ ਪ੍ਰਦਰਸ਼ਨੀ ਅਤੇ ਲਾਈਟ ਐਂਡ ਸਾਊਂਡ ਸ਼ੋਅ 12 ਨਵੰਬਰ ਤੱਕ ਚੱਲੇਗਾ। ਇਸ ਦੌਰਾਨ ਅੱਜ ਦਸਤਾਰਬੰਦੀ ਮੁਕਾਬਲਾ ਐਡੀਸ਼ਨਲ ਡਾਇਰੈਕਟਰ ਜਨਰਲ ਦੇਵਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ਵਿਚ 90 ਤੋਂ ਵੱਧ ਨੌਜਵਾਨਾਂ ਨੇ ਹਿੱਸਾ ਲਿਆ

ਸੜਕ ਹਾਦਸੇ ’ਚ ਨਨਾਣ-ਭਰਜਾਈ ਦੀ ਮੌਤ

ਤਰਨ ਤਾਰਨ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਕੌਮੀ ਸ਼ਾਹ ਮਾਰਗ ’ਤੇ ਪਿੰਡ ਅਲਾਦੀਨਪੁਰ ਨੇੜੇ ਅੱਜ ਹੋਏ ਭਿਆਨਕ ਸੜਕ ਹਾਦਸੇ ’ਚ ਦੋ ਔਰਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਚਾਰ ਜਣੇ ਗੰਭੀਰ ਜ਼ਖ਼ਮੀ ਹੋ ਗਏ| ਇਹ ਹਾਦਸਾ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਵਾਪਰਿਆ|

ਟਰੱਕ ਦੀ ਫੇਟ ਕਾਰਨ ਮੋਟਰ- ਸਾਈਕਲ ਸਵਾਰ ਹਲਾਕ, ਦੂਜੇ ਦੀ ਹਾਲਤ ਗੰਭੀਰ

ਫਗਵਾੜਾ ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਫਗਵਾੜਾ-ਚੰਡੀਗੜ੍ਹ ਬਾਈਪਾਸ ’ਤੇ ਟਰੱਕ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆ ਜਲੰਧਰ ਰੈੱਫ਼ਰ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਾਮਤੀਰਥ (16) ਪੁੱਤਰ ਸਤਪਾਲ ਅਤੇ ਜ਼ਖ਼ਮੀ ਦੀ 

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਸਵੱਛਤਾ ਮੁਹਿੰਮ ਚਲਾਈ

ਫਗਵਾੜਾ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਫਗਵਾੜਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ’ਚ ਵਾਰਡ ਨੰਬਰ 37 ਅਧੀਨ ਮੁਹੱਲਾ ਪ੍ਰੇਮ ਨਗਰ, ਮਾਸਟਰ ਸਾਧੂ ਰਾਮ ਨਗਰ ਅਤੇ ਖੇੜਾ ਰੋਡ ਵਿਖੇ ਹਰ ਮਹੀਨੇ ਦੀ ਤਰ੍ਹਾਂ 48ਵੀਂ ਸਵੱਛਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਨਿਗਮ ਫਗਵਾੜਾ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਉਕਤ ਮੁਹੱਲਿਆਂ ਦੀ ਸਫਾਈ ਕਰਵਾਈ ਗਈ ਅਤੇ ਰੋਡ ਗਲੀਆਂ ਦੀ ਰੁਕਾਵਟ ਨੂੰ ਦੂਰ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦੇ ਹੋਏ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਨਾਗਰਿਕਾਂ ਨੂੰ ਖੁਦ ਸਫ਼ਾਈ ਕਰਨ ਲਈ ਪ੍ਰੇਰਿਤ ਕਰਨਾ ਅਤੇ ਸਫ਼ਾਈ ਕਾਮਿਆਂ ਨੂੰ ਡਿਊਟੀ ਪ੍ਰਤੀ ਸੁਚੇਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਮੁਹੱਲੇ ਦੇ ਬਹੁਤ ਸਾਰੇ ਲੋਕਾਂ ਨੇ ਇਸ ਮੁਹਿੰਮ ਨਾਲ ਜੁੜਦਿਆਂ ਆਪੋ-ਆਪਣੇ ਘਰਾਂ ਦੇ ਬਾਹਰ ਨਾਲੀਆਂ ਦੀ ਸਫ਼ਾਈ ’ਚ ਸਹਿਯੋਗ ਦਿੱਤਾ ਜੋ ਕਿ ਮੁਹਿੰਮ ਦੀ ਵੱਡੀ ਸਫਲਤਾ ਹੈ

ਹੱਦਾਂ-ਸਰਹੱਦਾਂ ਤੋੜਨ ਦਾ ਪ੍ਰਤੀਕ ਬਣਿਆ ਕਰਤਾਰਪੁਰ ਲਾਂਘਾ: ਸ੍ਰੀਮਹੰਤ

ਜਲੰਧਰ (ਸੁਲਤਾਨਪੁਰ ਲੋਧੀ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਨਿਰਮਲਾ ਪੰਚਾਇਤੀ ਅਖਾੜਾ ਕਨਖਲ ਹਰਿਦੁਆਰ ਦੇ ਸ੍ਰੀਮਹੰਤ ਗਿਆਨੀ ਗਿਆਨ ਦੇਵ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਿਰਮਲਾ ਪੰਥ ਦੀ ਨੀਂਹ ਰੱਖਣ ਵਾਲੇ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਦੀ ਗੱਲ ਕਰਕੇ ਹੱਦਾਂ-ਸਰਹੱਦਾਂ ਤੋੜ ਦਿੱਤੀਆਂ ਸਨ। ਕਰਤਾਰਪੁਰ ਲਾਂਘਾ ਇਸੇ ਗੱਲ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਏ ਇਸ ਨਿਰਮਲ ਪੰਥ ਨੇ ਗੁਰਮਤਿ ਪ੍ਰਚਾਰ ਤੇ ਪਸਾਰ ਵਿੱਚ ਵੱਡੀ ਭੂਮਿਕਾ ਨਿਭਾਈ ਸੀ। ਉਨ੍ਹਾਂ ਨਿਰਮਲ ਕੁਟੀਆ ਪਵਿੱਤਰ ਕਾਲੀ ਵੇਈਂ ਵਿਖੇ ਕਥਾ ਕਰਦਿਆ ਨਿਰਮਲਾ ਪੰਥ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆ ਕਿਹਾ ਕਿ ਨਿਰਮਲੇ ਸਾਧੂ ਹੀ ਪਿੰਡ-ਪਿੰਡ ਗੁਰਮਤਿ ਦਾ ਪ੍ਰਚਾਰ ਕਰਦੇ ਆ ਰਹੇ ਹਨ। ਦੁਖੀਆਂ ਲਈ ਦਵਾ ਦਾਰੂ ਕਰਨ ਦੀ ਸੇਵਾ ਵੀ ਨਿਰਮਲੇ ਨਿਭਾਉਂਦੇ ਆ ਰਹੇ ਹਨ। ਸਮਾਜ ਵਿੱਚ ਜਦੋਂ ਕੋਈ ਸੰਕਟ ਆਇਆ ਤਾਂ ਉਸ ਵਿੱਚ ਨਿਰਮਲਾ ਪੰਥ ਦੇ ਆਗੂਆਂ ਦੀ ਭੂਮਿਕਾ ਹਮੇਸ਼ਾ ਮੋਹਰੀ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਨਿਰਮਲਾ ਪੰਥ ਨਾਲ ਨਵੀਂ ਪੀੜ੍ਹੀ ਨੂੰ ਜੋੜੀ ਰੱਖਣ ਲਈ ਜਿਹੜੀ ਭੂਮਿਕਾ ਸੰਤ ਬਲਬੀਰ ਸਿੰਘ ਸੀਚੇਵਾਲ ਹੋਰੀ ਨਿਭਾਈ ਹੈ, ਉਸ ਦੀ ਦੇਸ਼ ਦੁਨੀਆਂ ਵਿੱਚ ਚਰਚਾ ਹੋ ਰਹੀ ਹੈ। ਜਦੋਂ ਸਾਰਾ ਸੰਸਾਰ ਆਲਮੀ ਤਪਸ਼ ਦੀ ਗ੍ਰਿਫ਼ਤ ਵਿੱਚ ਆਇਆ ਹੋਇਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਕਪੂਰਥਲਾ,10 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਨੇੜੇ ਪਿੰਡ ਡਡਵਿੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕਰਵਾਏ ਜਾ ਰਹੇ ਭਾਈ ਲਾਲੋ ਜੀ ਮੀਰੀ ਪੀਰੀ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਅੱਜ ਪ੍ਰਬੰਧਕਾਂ ਦੀ ਮੀਟਿੰਗ ਹੋਈ। ਇਸ ਵਿੱਚ ਪ੍ਰੋਫੈਸਰ ਮਹਿੰਦਰਪਾਲ ਸਿੰਘ, ਜਥੇਦਾਰ ਅਮਰੀਕ ਸਿੰਘ ਬੱਲੋਵਾਲ,

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086281561
Copyright © 2019, Panjabi Times. All rights reserved. Website Designed by Mozart Infotech