ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਅਸਤੀਫ਼ਾ ਮਿਲਣ 'ਤੇ CM ਅਮਰਿੰਦਰ ਨੇ ਕਹੀ ਵੱਡੀ ਗੱਲ- 'ਮੈਨੂੰ ਉਨ੍ਹਾਂ ਤੋਂ ਕੋਈ ਸਮੱਸਿਆ ਨਹੀਂ ਹੈ...'

July 16, 2019 02:48 PM

ਚੰਡੀਗੜ੍ਹ ,15 ਜੁਲਾਈ (ਪੰਜਾਬੀ ਟਾਇਮਜ਼ ) : : ਨਵਜੇਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਆਪਣਾ ਅਸਤੀਫ਼ਾ ਭੇਜਿਆ ਹੈ। ਇਸ ਤੋਂ ਬਾਅਦ ਦਿੱਲੀ ਗਏ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮਾਮਲੇ 'ਤੇ ਵੱਡੀ ਗੱਲ ਕਹੀ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਦਾ ਅਸਤੀਫ਼ਾ ਮਿਲਣ ਤੋਂ ਬਾਅਦ ਮੈਂ ਇਸ ਸਬੰਧ 'ਚ ਕਦਮ ਚੁੱਕਾਂਗਾ। ਮੈਂ ਕੈਬਨਿਟ 'ਚ ਫੇਰਬਦਲ ਦੌਰਾਨ ਉਨ੍ਹਾਂ (ਸਿੱਧੂ) ਨੂੰ ਮਹੱਤਵਪੂਰਨ ਵਿਭਾਗ ਦਿੱਤਾ ਸੀ, ਪਰ ਹੁਣ ਅਸਤੀਫ਼ਾ ਦੇਣ ਦਾ ਫੈਸਲਾ ਉਨ੍ਹਾਂ ਦਾ ਹੈ।
 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, 'ਮੇਰਾ ਸਿੱਧੂ ਨਾਲ ਕੋਈ ਮਤਭੇਦ ਨਹੀਂ ਹੈ। ਅਸਲੀਅਤ 'ਚ ਮੈਂ ਤਾਂ ਕੈਬਨਿਟ 'ਚ ਫੇਰਬਦਲ ਦੌਰਾਨ ਉਨ੍ਹਾਂ ਨੂੰ ਮਹੱਤਵਪੂਰਨ ਵਿਭਾਗ ਦਾ ਪ੍ਰਚਾਰ ਦਿੱਤਾ ਸੀ। ਹੁਣ ਕੈਬਨਿਟ ਤੋਂ ਅਸਤੀਫ਼ਾ ਦੇਣ ਦਾ ਫੈਸਲਾ ਉਨ੍ਹਾਂ ਦਾ ਹੈ। ਮੈਨੂੰ ਦੱਸਿਆ ਗਿਆ ਹੈ ਕਿ ਸਿੱਧੂ ਨੇ ਮੇਰੇ ਕੰਮਕਾਜ ਨੂੰ ਤਿਆਗ ਪੱਤਰ ਭੇਜਿਆ ਹੈ। ਮੈਂ ਇਸ ਨੂੰ ਦੇਖਣ ਤੋਂ ਬਾਅਦ ਦੱਸਾਂਗਾ ਕਿ ਇਸ 'ਤੇ ਕੀ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਕੈਪਟਨ ਨੇ ਕਿਹਾ ਕਿ ਮੈਨੂੰ ਸਿੱਧੂ ਨਾਲ ਕੋਈ ਸਮੱਸਿਆ ਨਹੀਂ ਹੈ, ਜੇ ਉਨ੍ਹਾਂ ਨੂੰ ਮੇਰੇ ਨਾਲ ਸਮੱਸਿਆ ਹੈ ਤਾਂ ਉਹ ਜ਼ਰੂਰ ਦੱਸਣ।
ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨਾਲ ਮਤਭੇਦ ਬਾਰੇ ਪੁੱਛੇ ਜਾਣ 'ਤੇ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਲੋਕ ਸਭਾ ਚੋਣ 'ਚ ਟਿਕਟ ਦਾ ਵਿਰੋਧ ਕਰਨ ਦੀ ਗੱਲ਼ ਨੂੰ ਗਲਤ ਦੱਸਿਆ। ਅਮਰਿੰਦਰ ਨੇ ਕਿਹਾ, ਮੈਂ ਕਦੇ ਵੀ ਨਵਜੋਤ ਕੌਰ ਸਿੱਧੂ ਨੂੰ ਟਿਕਟ ਦੇਣ ਦਾ ਵਿਰੋਧ ਨਹੀਂ ਕੀਤਾ। ਅਸਲੀਅਤ 'ਚ ਮੈਂ ਰਾਹੁਲ ਗਾਂਧੀ ਨੂੰ ਸਿਫ਼ਾਰਸ਼ ਕੀਤੀ ਸੀ ਕਿ ਡਾ.ਨਵਜੋਤ ਕੌਰ ਸਿੱਧੂ ਬਠਿੰਡਾ ਤੋਂ ਚੋਣ ਲੜਨ। ਹਕੀਕਤ ਇਹ ਹੈ ਕਿ ਸਿੱਧੂ ਨੇ ਹੀ ਕਿਹਾ ਸੀ ਕਿ ਉਨ੍ਹਾਂ ਦੀ ਪਤਨੀ ਬਠਿੰਡਾ ਤੋਂ ਨਹੀਂ ਚੰਡੀਗੜ੍ਹ ਤੋਂ ਚੋਣ ਲੜੇਗੀ। ਇਸ ਲਈ ਇਹ ਤੈਅ ਕਰਨਾ ਮੇਰੇ ਵੱਸ 'ਚ ਨਹੀਂ ਸੀ, ਇਨ੍ਹਾਂ ਗੱਲਾਂ ਨੂੰ ਪਾਰਟੀ ਤੈਅ ਕਰਦੀ ਹੈ।
ਦੱਸ ਦੇਈਏ ਕਿ ਸਿੱਧੂ ਨੇ ਐਤਵਾਰ ਨੂੰ ਆਪਣੇ ਅਸਤੀਫ਼ੇ ਦਾ ਖੁਲਾਸਾ ਕੀਤਾ ਸੀ। ਉਨ੍ਹਾਂ ਟਵੀਟ ਕਰ ਕੇ ਦੱਸਿਆ ਸੀ ਕਿ ਉਹ 10 ਜੂਨ ਨੂੰ ਹੀ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਦੇ ਚੁੱਕੇ ਸਨ।
ਨਵਜੋਤ ਸਿੰਘ ਸਿੱਧੂ ਦੀ ਵੱਡੀ ਸਿਆਸੀ 'ਗੇਮ'
ਦੱਸ ਦੇਈਏ ਕਿ ਸਿੱਧੂ ਵੱਲੋਂ ਆਪਣੇ ਅਸਤੀਫ਼ੇ ਦਾ ਖੁਲਾਸਾ 34 ਦਿਨਾਂ ਬਾਅਦ ਕਰਨ ਤੇ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਾ ਦੇ ਕੇ ਰਾਹੁਲ ਗਾਂਧੀ ਨੂੰ ਭੇਜਣ 'ਤੇ ਸਵਾਲ ਉੱਠੇ। ਇਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਮੁੱਖ ਮੰਤਰੀ ਨੂੰ ਵੀ ਅਸਤੀਫ਼ਾ ਭੇਜਿਆ। ਇਸ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਪੰਜਾਬ ਦੀ ਜੰਮਪਲ ਸ੍ਰੀ ਸੈਣੀ ‘ਮਿਸ ਵਰਲਡ ਅਮੈਰਿਕਾ’ ਮੁਕਾਬਲੇ ਦੌਰਾਨ ਬੇਹੋਸ਼ ਹੋਈ

ਚੰਡੀਗੜ੍ਹ,17 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੀ ਜੰਮਪਲ ਸ੍ਰੀ ਸੈਣੀ (23) ਅੱਜ ‘ਮਿਸ ਵਰਲਡ ਅਮੈਰਿਕਾ’ ਦੇ ਆਖ਼ਰੀ ਗੇੜ ਤੋਂ ਪਹਿਲਾਂ ਬੇਹੋਸ਼ ਹੋ ਗਈ। ਉਸ ਦੀ ਬੇਹੋਸ਼ੀ ਦੀ ਖ਼ਬਰ ਕਾਫ਼ੀ ਤੇਜ਼ੀ ਨਾਲ ਫੈਲੀ, ਜਿਸ ਤੋਂ ਬਾਅਦ ਉਸ ਦੀ ਮਾਂ ਨੇ ਇੰਸਟਾਗ੍ਰਾਮ ਰਾਹੀਂ ਸ੍ਰੀ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ। ਹਸਪਤਾਲ ਵਿਚ ਸੈਣੀ ਦੇ ਸੀਏਟੀ ਸਕੈਨ, ਈਕੇਜੀ ਜਿਹੇ ਟੈਸਟ ਕੀਤੇ ਗਏ ਹਨ। ਉਸ ਨੂੰ ਦਿਲ ਦਾ ਦੌਰਾ ਪੈਣ ਦੇ ਸ਼ੱਕ ਤਹਿਤ ਜਾਂਚ ਲਈ ਹਸਪਤਾਲ ਵਿਚ ਰੱਖਿਆ ਜਾ ਰਿਹਾ ਹੈ। 

ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਕਾਰਨ ਕੰਮਕਾਜ ਠੱਪ

ਚੰਡੀਗੜ੍ਹ,17 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਹੜਤਾਲੀ ਮੁਲਾਜ਼ਮਾਂ ਨੇ ਅੱਜ ਸੈਕਟਰ 17, 18 ਤੇ 39 ਵਿਚ ਚਾਰ ਰੈਲੀਆਂ ਕੀਤੀਆਂ। ਉਨ੍ਹਾਂ ਨੇ ਕੈਪਟਨ ਸਰਕਾਰ ’ਤੇ ਆਪਣੇ ਕਾਰਜਕਾਲ ਦੌਰਾਨ ਬੀਤੇ 30 ਮਹੀਨਿਆਂ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਮਹਿਜ਼ ਵਾਅਦਾਖਿਲਾਫੀਆਂ ਕੀਤੇ ਜਾਣ ਦੇ ਦੋਸ਼ ਲਗਾਏ।

ਹਰਿਆਣਾ ਵਿੱਚ ਸੀ-ਵਿਜਲ ਐਪ ਰਾਹੀਂ ਮਿਲੀਆਂ 5249 ਸ਼ਿਕਾਇਤਾਂ

ਚੰਡੀਗੜ੍ਹ,17 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਹਰਿਆਣਾ ਵਿੱਚ ਹੁਣ ਤਕ 5249 ਸ਼ਿਕਾਇਤਾਂ ਸੀ-ਵਿਜਲ ਮੋਬਾਈਲ ਐਪ ’ਤੇ ਪ੍ਰਾਪਤ ਹੋਈਆਂ ਹਨ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਮ ਜਨਤਾ ਸੀ-ਵਿਜਲ ਮੋਬਾਈਲ ਐਪ ਰਾਹੀਂ ਸਿਸਟਮ ਵਿੱਚ ਆਪਣੀ ਹਿੱਸੇਦਾਰੀ ਯਕੀਨੀ ਕਰ ਰਹੇ ਹਨ, ਜੋ ਅਜੋਕੇ ਸਮੇਂ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਪ੍ਰਾਪਤ ਸ਼ਿਕਾਇਤਾਂ ਵਿੱਚੋਂ ਡਿਪਟੀ ਕਮਿਸ਼ਨਰ ਪੱਧਰ ’ਤੇ ਇਕ ਵੀ ਸ਼ਿਕਾਇਤ ਪੈਂਡਿੰਗ ਨਹੀਂ ਹੈ। ਉਨ੍ਹਾਂ ਦੱਸਿਆ ਕਿ 126 ਸ਼ਿਕਾਇਤਾਂ ਦੀ ਜਾਂਚ ਹਾਲੇ ਚੱਲ ਰਹੀ ਹੈ, ਜਿਸ ਵਿੱਚ ਜ਼ਿਲ੍ਹਾ ਰੋਹਤਕ ਦੀਆਂ 85 ਅਤੇ ਜ਼ਿਲ੍ਹਾ ਫਰੀਦਾਬਾਦ ਦੀ

ਰਜਿਸਟਰਡ ਵੈਂਡਰਾਂ ਨੂੰ ਤੈਅ ਥਾਵਾਂ ’ਤੇ ਸ਼ਿਫਟ ਕਰਨ ਦੇ ਹੁਕਮ

ਚੰਡੀਗੜ੍ਹ,17 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਨੂੰ ਸ਼ਹਿਰ ਵਿਚੋਂ ਰਜਿਸਟਰਡ ਵੈਂਡਰਾਂ ਨੂੰ ਤੈਅਸ਼ੂਦਾ ਥਾਵਾਂ ’ਤੇ ਸ਼ਿਫਟ ਕਰਨ ਲਈ ਚਾਰ ਹਫਤੇ ਦਾ ਸਮਾਂ ਦਿੱਤਾ ਹੈ। ਨਿਗਮ ਨੇ ਕੋਰਟ ਦੇ ਆਦੇਸ਼ਾਂ ਦੇ ਮੱਦੇਨਜ਼ਰ 18 ਅਕਤੂਬਰ ਨੂੰ ਮੀਟਿੰਗ ਸੱਦੀ ਹੈ ਜਿਸ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਬਾਰੇ ਯੋਜਨਾ ਬਣਾਈ ਜਾਵੇਗੀ। ਇਥੋਂ ਦੇ ਮੇਅਰ ਰਾਜੇਸ਼ ਕਾਲੀਆ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਮਿੱਥੀ ਗਈ ਮਿਆਦ ਵਿੱਚ ਇਹ ਕਾਰਜ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤੀ ਹੁਕਮਾਂ ਅਨੁਸਾਰ ਨਗਰ ਨਿਗਮ ਵਿੱਚ ਰਜਿਸਟਰਡ ਵੈਂਡਰਾਂ ਨੂੰ ਨਿਗਮ ਵਲੋਂ ਨਿਰਧਾਰਿਤ ਥਾਂਵਾਂ ’

ਵਿਧਾਨ ਸਭਾ ਚੋਣਾਂ ਮੌਕੇ ਛੁੱਟੀ ਦਾ ਐਲਾਨ

ਚੰਡੀਗੜ੍ਹ,,17 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਹਰਿਆਣਾ ਰਾਜ ਦੇ ਕਿਸੇ ਵੀ ਹਲਕੇ ਦਾ ਵੋਟਰ, ਜੋ ਚੰਡੀਗੜ੍ਹ ਵਿਚ ਸਥਿਤ ਫੈਕਟਰੀ ਅਤੇ ਹੋਰਨਾਂ ਸੰਸਥਾਵਾਂ ’ਚ ਕੰਮ ਕਰਦਾ ਹੈ, ਉਸ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ 21 ਅਕਤੂਬਰ, 2019 ਨੂੰ ਵਿਸ਼ੇਸ਼ ਛੁੱਟੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। 

ਵਿਕਾਸ ਨਾ ਹੋਣ ਕਾਰਨ ਸੈਕਟਰ-20 ਵਾਸੀਆਂ ਵੱਲੋਂ ਧਰਨਾ

ਪੰਚਕੂਲਾ,17 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਚਕੂਲਾ ਦੇ ਸੈਕਟਰ-20 ਵਿੱਚ ਪ੍ਰਸ਼ਾਸਨ ਅਤੇ ਵਿਧਾਇਕ ਵੱਲੋਂ ਕੋਈ ਵੀ ਵਿਕਾਸ ਕਾਰਜ ਨਾ ਕਰਵਾਏ ਜਾਣ ਕਾਰਨ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਅਤੇ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀ ਕੀਤੀ।

ਸਵੱਛਤਾ ਮੁਹਿੰਮ ਬਾਰੇ ਜਾਗਰੂਕ ਕੀਤਾ

ਚੰਡੀਗੜ੍ਹ,17 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਪ੍ਰਸ਼ਾਸਕ ਵੱਲੋਂ ਸ਼ੁਰੂ ਕੀਤੀ ਗਈ ਸਵੱਛਤਾ ਮੁਹਿੰਮ ਤਹਿਤ ਜੰਗਲਾਤ ਵਿਭਾਗ ਵੱਲੋਂ ਕੈਮਬਵਾਲਾ ਰੋਡ ’ਤੇ ਜਾਗਰੂਕਤਾ ਮੁਹਿੰਮ ਚਲਾਈ ਗਈ।

ਜੇਜੇਪੀ ਹਰਿਆਣਾ ਦੇ ਨੌਜਵਾਨਾਂ ਲਈ 75 ਫ਼ੀਸਦੀ ਨੌਕਰੀਆਂ ਰਾਖਵੀਆਂ ਰੱਖੇਗੀ

ਚੰਡੀਗੜ੍ਹ,17 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਨੈਲੋ ਦੇ ਸਾਬਕਾ ਆਗੂ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਿਸ ’ਚ ਸਥਾਨਕ ਨੌਜਵਾਨਾਂ ਲਈ 75 ਫ਼ੀਸਦੀ ਨੌਕਰੀਆਂ ਰਾਖਵਾਂ ਰੱਖਣ ਦਾ ਵਾਅਦਾ ਕੀਤਾ ਗਿਆ ਹੈ। ਜੇਜੇਪੀ ਆਗੂ ਕੇ ਸੀ ਬਾਂਗੜ ਨੇ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਕਿਹਾ,‘‘ਜੇਕਰ ਪਾਰਟੀ ਸੱਤਾ ’ਚ ਆਈ ਤਾਂ ਕੰਮ ਦੇ ਅਧਿਕਾਰ ਐਕਟ ਨੂੰ ਲਾਗੂ ਕੀਤਾ ਜਾਵੇਗਾ ਜਿਸ ਤਹਿਤ ਨੌਜਵਾਨਾਂ ਦੀ ਸਿੱਖਿਆ ਦੇ ਆਧਾਰ ’ਤੇ ਰੁਜ਼ਗਾਰ ਦਿੱਤੇ ਜਾਣਗੇ।’’

ਤਿੱਬਤੀ ਵਿਦਿਆਰਥੀਆਂ ਵੱਲੋਂ ਕਾਲਜ ਦਾ ਦੌਰਾ

ਚੰਡੀਗੜ੍ਹ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਥੋਂ ਦੇ ਐੱਮਸੀਐੱਮ ਡੀਏਵੀ ਕਾਲਜ ਫਾਰ ਵਿਮੈਨ ਸੈਕਟਰ-36 ਵਿੱਚ ‘ਬਿਔਂਡ ਬਾਊਂਡਰੀ’ ਪ੍ਰੋਗਰਾਮ ਕਰਵਾਇਆ ਗਿਆ। ਇਸ ਤਹਿਤ ਸੰਭੋਟਾ ਤਿੱਬਤੀਅਤ ਸਕੂਲ ਦੇ ਵਿਦਿਆਰਥੀਆਂ ਨੇ ਕਾਲਜ ਦਾ ਦੌਰਾ ਕੀਤਾ। ਅੱਜ ਆਪਣੇ ਤਿੰਨ ਅਧਿਆਪਕਾਂ ਨਾਲ 28 ਤਿੱਬਤੀ ਵਿਦਿਆਰਥੀ ਕਾਲਜ ਪੁੱਜੇ। ਉਨ੍ਹਾਂ ਕਾਲਜ ਦੀਆਂ ਵਿਗਿਆਨ ਪ੍ਰਯੋਗਸ਼ਾਲਾਵਾਂ, ਲੈਂਗੁਏਜ਼ ਲੈਬ, ਇੰਟੀਰੀਅਰ ਡਿਜ਼ਾਇਨਿੰਗ ਸਟੂਡੀਓ, ਸਪੋਰਟਸ ਕੰਪਲੈਕਸ, ਬਾਇਓਗੈਸ ਪਲਾਂਟ,

ਪੀਯੂ: ਸਿੰਡੀਕੇਟ ਮੀਟਿੰਗ ਵਿੱਚ ਪ੍ਰਿੰਸੀਪਲਾਂ ਦੀ ਐਕਸਟੈਨਸ਼ਨ ਬੰਦ

ਚੰਡੀਗੜ੍ਹ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ ਸਬੰਧੀ ਏਜੰਡੇ ਪੇਸ਼ ਕੀਤੇ ਗਏ ਅਤੇ ਮੀਟਿੰਗ ਵਿਚ ਸਾਲ 2019-20 ਦੇ ਲਈ ਸੋਧੇ ਹੋਏ 564.52 ਕਰੋੜ ਰੁਪਏ ਦੇ ਬਜਟ ਅਤੇ ਸਾਲ 2020-21 ਲਈ 586.28 ਕਰੋੜ ਰੁਪਏ ਦੇ ਅਨੁਮਾਨਿਤ ਬਜਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸ ਦੇ ਨਾਲ ਹੀ ਸੰਵਿਧਾਨਕ ਕਾਲਜਾਂ ਅਤੇ ਮਾਨਤਾ ਪ੍ਰਾਪਤ ਕਾਲਜਾਂ ਵਿਚ ਠੇਕਾ ਅਧਾਰ ’ਤੇ ਪ੍ਰਿੰਸੀਪਲ ਦੀ ਨਿਯੁਕਤੀ ਦੇ ਸਬੰਧ ਵਿਚ 18 ਮਈ 2014 ਦੇ ਪੈਰਾ ਨੰਬਰ 45 ਸਬੰਧੀ ਸਿੰਡੀਕੇਟ ਦੇ ਫ਼ੈਸਲੇ ਨੂੰ ਅੱਜ ਦੀ ਮੀਟਿੰਗ ਵਿਚ ਤੁਰੰਤ ਪ੍ਰਭਾਵ ਨਾਲ ਖਾਰਜ ਕਰ ਦਿੱਤਾ ਗਿਆ ਹੈ। ਹੁਣ ਤੋਂ ਹੀ ਸਾਰੇ ਪ੍ਰਿੰਸੀਪਲ 60 ਸਾਲ ਦੀ ਉਮਰ ਵਿਚ ਸੇਵਾਮੁਕਤ ਹੋਣਗੇ ਅਤੇ ਭਵਿੱਖ ਵਿਚ ਉਨ੍ਹਾਂ ਦੀ ਸੇਵਾਮੁਕਤੀ ਦੇ ਸਮੇਂ ’ਚ ਵਾਧਾ ਨਹੀਂ ਕੀਤਾ ਜਾਵੇਗਾ। ਹਾਲਾਂਕਿ ਪਹਿਲਾਂ ਤੋਂ ਹੀ ਐਕਸਟੈਸ਼ਨ ’ਤੇ ਚੱਲ ਰਹੇ ਪ੍ਰਿੰਸੀਪਲ ਆਪਣਾ 

ਕਰਵਾ ਚੌਥ: ਮਹਿੰਦੀ ਵਾਲੇ ਸਟਾਲ ਨਾ ਲਾਉਣ ਦੇ ਹੁਕਮ ਬੇਅਸਰ

ਚੰਡੀਗੜ੍ਹ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਰਵਾ ਚੌਥ ਨੂੰ ਲੈ ਕੇ ਮਹਿੰਦੀ ਲਗਾਉਣ ਵਾਲਿਆਂ ਲਈ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਸਟਾਲ ਲਗਾਉਣ ਦੀ ਪਾਬੰਦੀ ਅਤੇ ਇਸ ਲਈ ਇਥੋਂ ਦੇ ਕਮਿਊਨਿਟੀ ਸੈਂਟਰਾਂ ਦੀਆਂ ਪਾਰਕਿੰਗਾਂ ਵਿੱਚ ਮਹਿੰਦੀ ਦੇ ਸਟਾਲ ਲਗਾਉਣ ਦੀ ਆਗਿਆ ਨਾ ਦੇਣ ਦੇ ਨਗਰ ਨਿਗਮ ਦੇ ਆਦੇਸ਼ ਬੇਅਸਰ ਸਾਬਤ ਹੋਏ। ਮਹਿੰਦੀ ਲਗਾਉਣ ਵਾਲਿਆਂ ਨੇ ਹਰ ਸਾਲ ਦੀ ਤਰ੍ਹਾਂ ਸ਼ਹਿਰ ਦੀਆਂ ਮਾਰਕੀਟਾਂ ਦੇ ਰਸਤਿਆਂ ਸਮੇਤ ਹੋਰ ਜਨਤਕ ਥਾਵਾਂ ਮੱਲ ਕੇ ਨਿਗਮ ਦੇ ਆਦੇਸ਼ਾਂ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ। ਜਦੋਂ ਕਿ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਅਤੇ ਕਰਵਾ ਚੌਥ ਦੇ ਮੌਕੇ ਮਹਿੰਦੀ ਲਗਾਉਣ ਵਾਲਿਆਂ ਦੀ ਮਾਰਕੀਟਾਂ ਵਿੱਚ ਵਧਦੀ ਭੀੜ ਨੂੰ ਦੇਖ ਕੇ ਨਗਰ ਨਿਗਮ ਨੇ ਇਸ ਵਾਰ ਉਨ੍ਹਾਂ ਲਈ ਸ਼ਹਿਰ ਦੇ 62 ਸਮੁਦਾਇਕ ਕੇਂਦਰਾਂ ਵਿੱਚ ਮਹਿੰਦੀ ਦੇ ਸਟਾਲ ਲਗਾਉਣ ਦੀ ਵਿਵਸਥਾ ਕੀਤੀ ਸੀ।

ਰਾਧੇ ਮਾਂ ਕੇਸ: ਐੱਸ ਐੱਸ ਪੀ ਦੇ ਗਲਤ ਐਫੀਡੇਵਿਟ ਲਈ ਹਵਾਲਦਾਰ ਜ਼ਿੰਮੇਵਾਰ

ਚੰਡੀਗੜ੍ਹ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਰਾਧੇ ਮਾਂ ਦੇ ਖਿਲਾਫ ਕੇਸ ਦਰਜ ਕਰਨ ਦੀ ਮੰਗ ਬਾਰੇ ਉਲੰਘਣਾ ਪਟੀਸ਼ਨ ਉੱਤੇ ਹਾਈ ਕੋਰਟ ਦਾ ਹੁਕਮ ਨਾ ਮਿਲਣ ਬਾਰੇ ਐੱਸ ਐੱਸ ਪੀ ਦੇ ਗਲਤ ਐਫੀਡੇਵਿਟ ਲਈ ਹਵਾਲਦਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਪੰਜਾਬ ਸਰਕਾਰ ਨੇ ਕੋਰਟ ਨੂੰ ਦੱਸਿਆ ਕਿ ਗਲਤੀ ਦੀ ਜਾਂਚ ਕੀਤੀ ਜਾਵੇਗੀ।

ਪੰਜਾਬ ਪੁਲਸ ਦੇ 120 ਅਫਸਰਾਂ ਤੇ ਮੁਲਾਜ਼ਮਾਂ ਨੂੰ ਸਖਤ ਸਜ਼ਾਵਾਂ ਹੋਣ ਦੀ ਸੰਭਾਵਨਾ

ਚੰਡੀਗੜ੍ਹ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : )- ਪੰਜਾਬ ਪੁਲਸ ਦੇ 120 ਅਫਸਰਾਂ/ ਮੁਲਾਜ਼ਮਾਂ ਉਤੇ ਖਾੜਕੂਵਾਦ ਦੇ ਦੌਰ ਦੌਰਾਨ ਨੌਜਵਾਨਾਂ ਨੂੰ ਝੂਠੇ ਪੁਲਸ ਮੁਕਾਬਲਿਆਂ ਵਿੱਚ ਮਾਰਨ, ਅਗਵਾ ਕਰਨ ਜਾਂ ਹੋਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ਾਂ ਕਾਰਨ ਸਖਤ ਸਜ਼ਾਵਾਂ ਹੋਣ ਦੀ ਤਲਵਾਰ ਲਟਕ ਰਹੀ ਹੈ।

ਮਾਂ ਦੇ ਕਾਨੂੰਨੀ ਹੱਕਾਂ ਤੋਂ ਜ਼ਰੂਰੀ ਬੱਚੇ ਦਾ ਭਵਿੱਖ ਹੈ: ਹਾਈ ਕੋਰਟ

ਚੰਡੀਗੜ੍ਹ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਤੀ-ਪਤਨੀ ਦੇ ਵਿਵਾਦ ਦੇ ਕੇਸ 'ਚ ਬੱਚਿਆਂ ਵੱਲੋਂ ਮਾਂ ਦੀ ਬਜਾਏ ਪਿਤਾ ਨੂੰ ਚੁਣਨ ਦੇ ਖਿਲਾਫ ਮਾਂ ਦੀ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਮਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਅਹਿਮ ਬੱਚਿਆਂ ਭਵਿੱਖ ਤੇ ਉਨ੍ਹਾਂ ਦੀ ਇੱਛਾ ਹੈ।

ਜਲਾਲਾਬਾਦ ਤੇ ਦਾਖਾ ਦੋਵੇਂ ਹਲਕੇ ਚੋਣ ਕਮਿਸ਼ਨ ਨੇ ਸੰਵੇਦਨਸ਼ੀਲ ਐਲਾਨੇ

ਚੰਡੀਗੜ੍ਹ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੋਣ ਕਮਿਸ਼ਨ ਨੇ ਪੰਜਾਬ 'ਚ ਉੱਪ ਚੋਣਾਂ ਵਾਲੇ ਜਲਾਲਾਬਾਦ ਅਤੇ ਦਾਖਾ ਦੇ ਵਿਧਾਨ ਸਭਾ ਹਲਕਿਆਂ ਨੂੰ ਸੁਰੱਖਿਆ ਪੱਖੋਂ ਸੰਵੇਦਨਸ਼ੀਲ ਐਲਾਨ ਕਰ ਦਿੱਤਾ ਹੈ। ਇਨ੍ਹਾਂ ਹਲਕਿਆਂ ਵਿੱਚ ਪੈਰਾ ਮਿਲਟਰੀ ਫੋਰਸ ਦੀ ਨਿਗਰਾਨੀ ਹੇਠ ਵੋਟਾਂ ਪੈਣਗੀਆਂ।

ਬਾਗ਼ੀ ਵਿਧਾਇਕ ਮਾਸਟਰ ਬਲਦੇਵ ਸਿੰਘ ਮੁੜ ‘ਆਪ’ ਦੇ ਹੋਏ

ਚੰਡੀਗੜ੍ਹ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਦੇ ਹਲਕਾ ਜੈਤੋ ਤੋਂ ਬਾਗ਼ੀ ਹੋਏ ਵਿਧਾਇਕ ਮਾਸਟਰ ਬਲਦੇਵ ਸਿੰਘ ਮੁੜ ‘ਆਪ’ ਵਿਚ ਪਰਤ ਆਏ ਹਨ। ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਵਿਧਾਇਕ ਕੁਲਵੰਤ ਸਿੰਘ ਕੋਟਲੀ ਅਤੇ ਮੀਡੀਆ ਇੰਚਾਰਜ ਮਨਜੀਤ ਸਿੱਧੂ ਨਾਲ ਮੀਟਿੰਗ ਕਰਨ ਉਪਰੰਤ ਘਰ ਵਾਪਸੀ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਜਦ ਪਾਰਟੀ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਕੋਲੋਂ ਵਿਰੋਧੀ ਧਿਰ ਦੇ ਆਗੂ ਦਾ ਦਰਜਾ ਵਾਪਸ ਲਿਆ ਸੀ ਤਾਂ ਸ੍ਰੀ ਖਹਿਰਾ ਨਾਲ ਮਿਲ ਕੇ ਮਾਸਟਰ ਬਲਦੇਵ ਸਿੰਘ ਨੇ ‘ਆਪ’ ਵਿਰੁੱਧ ਮੋਹਰੇ ਹੋ ਕੇ ਬਗਾਵਤ ਦਾ ਝੰਡਾ ਚੁੱਕਿਆ ਸੀ। 

ਹਾਈ ਕੋਰਟ ਤੇ ਸਕੱਤਰੇਤ ਨੂੰ ਉਡਾਉਣ ਦੀ ਧਮਕੀ

ਚੰਡੀਗੜ੍,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਸਕੱਤਰੇਤ ਨੂੰ 16 ਅਕਤੂਬਰ ਨੂੰ ਬੰਬਾਂ ਨਾਲ ਉਡਾਉਣ ਦੀ ਯੋਜਨਾ ਬਾਰੇ ਸੂਚਨਾ ਪੱਤਰ ਭੇਜਣ ਕਾਰਨ ਚੰਡੀਗੜ੍ਹ ਪੁਲੀਸ ਅਲਰਟ ਹੋ ਗਈ ਹੈ ਅਤੇ ਦੋਵਾਂ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਮੋਹਿੰਦਰ ਦੇ ਅੰਗਦਾਨ ਨਾਲ ਤਿੰਨ ਨੂੰ ਮਿਲਿਆ ਨਵਾਂ ਜੀਵਨ

ਚੰਡੀਗੜ੍,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੀਜੀਆਈ ਵੱਲੋਂ ਲੋਕਾਂ ਵਿਚ ਅੰਗਦਾਨ ਕੀਤੇ ਜਾਣ ਪ੍ਰਤੀ ਜਾਗਰੂਕਤਾ ਫੈਲਾਏ ਜਾਣ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਕੁਝ ਬ੍ਰੇਨ ਡੈੱਡ ਮਰੀਜ਼ਾਂ ਦੇ ਪਰਿਵਾਰਕ ਮੈਂਬਰ ਅੰਗਦਾਨ ਵਿਭਾਗ ਨੂੰ ਸਹਿਮਤੀ ਦੇਣ ਵਿਚ ਸੰਕੋਚ ਨਹੀਂ ਕਰ ਰਹੇ ਹਨ ਜਿਸ ਨਾਲ ਕਈ ਮਰੀਜ਼ਾਂ ਨੂੰ ਜੀਵਨਦਾਨ ਮਿਲ ਰਿਹਾ ਹੈ। ਅਜਿਹੇ ਹੀ ਇਕ ਹੋਰ ਕੇਸ ਵਿਚ ਬ੍ਰੇਨ ਡੈੱਡ ਹੋ ਚੁੱਕੇ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਮਾਲਾ ਬੇਦੀਆਂ ਦੇ ਵਸਨੀਕ ਮੋਹਿੰਦਰਪਾਲ ਦੇ ਅੰਗ ਕਿਸੇ ਹੋਰਨਾਂ ਮਰੀਜ਼ਾਂ ਨੂੰ ਲਗਾਉਣ ਨਾਲ ਤਿੰਨ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵਾਂ ਜੀਵਨ ਮਿਲਿਆ ਹੈ

ਡੀਏਵੀ ਕਾਲਜ ਦੇ ਸਾਬਕਾ ਪ੍ਰਧਾਨ ਦੇ ਕਤਲ ਮਾਮਲੇ ਵਿੱਚ 7 ਖਿ਼ਲਾਫ਼ ਦੋਸ਼ ਤੈਅ

ਚੰਡੀਗੜ੍ਹ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਡੀ.ਏ.ਵੀ. ਕਾਲਜ ਸੈਕਟਰ-10 ਦੇ ਸਾਬਕਾ ਪ੍ਰਧਾਨ ਵਿਸ਼ਾਲ ਛਿਲਰ ਦੇ ਕਤਲ ਕੇਸ ਦੀ ਅਦਾਲਤ ’ਚ ਚੱਲ ਰਹੀ ਸੁਣਵਾਈ ਦੌਰਾਨ ਅੱਜ ਰਾਹੁਲ ਮੰਡਾ, ਸੁਦੀਪ, ਨਵੀਨ, ਸੁਮਿਤ ਕੁਮਾਰ, ਸੁਸ਼ੀਲ ਕੁਮਾਰ, ਰਮਨਦੀਪ ਅਤੇ ਅਮਨਦੀਪ ਪੇਸ਼ ਹੋਏ। ਅਦਾਲਤ ਨੇ ਕੇਸ ਦੀ ਸੁਣਵਾਈ ਕਰਦਿਆਂ 7 ਮੁਲਜ਼ਮਾਂ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 302, 307, 452, 147, 148, 149 ਅਤੇ ਅਸਲਾ ਐਕਟ ਦੀ ਧਾਰਾ ਤਹਿਤ ਦੋਸ਼ ਤੈਅ ਕਰਕੇ ਮਾਮਲੇ ਦੀ ਅਗਲੀ ਸੁਣਵਾਈ 28 ਨਵੰਬਰ ’ਤੇ ਪਾ ਦਿੱਤੀ। ਕੇਸ ਅਨੁਸਾਰ ਹਰਿਆਣਾ ਪੁਲੀਸ ’ਚ ਚੋਣ ਹੋਣ ’ਤੇ ਵਿਸ਼ਾਲ ਨੇ 6 ਮਾਰਚ ਨੂੰ ਸੈਕਟਰ-49 ’ਚ ਆਪਣੇ ਦੋਸਤ ਦੇ ਫਲੈਟ ’ਤੇ ਪਾਰਟੀ ਰੱਖੀ ਸੀ।

ਆਰਟ ਕਾਲਜ ਦੇ ਸਾਬਕਾ ਪ੍ਰੋਫੈਸਰ ਦੀ ਯਾਦ ’ਚ ਪੇਂਟਿੰਗ ਪ੍ਰਦਰਸ਼ਨੀ

ਚੰਡੀਗੜ੍,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਆਰਟ ਕਾਲਜ ਅਤੇ ਆਰਕੀਟੈਕਚਰ ਕਾਲਜ ਵੱਲੋਂ ਪੇਂਟਿੰਗ ਪ੍ਰਦਰਸ਼ਨੀ ਰਾਹੀਂ ਸਾਬਕਾ ਪ੍ਰੋਫੈਸਰ ਸਵਰਗੀ ਸੁਨੀਰਮਲ ਚੈਟਰਜੀ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਚੰਡੀਗੜ੍ਹ ਦੇ ਤਕਨੀਕੀ ਸਿੱਖਿਆ ਵਿਭਾਗ ਦੇ ਵਿਸ਼ੇਸ਼ ਸਕੱਤਰ ਸਚਿਨ ਰਾਣਾ ਮੁੱਖ ਮਹਿਮਾਨ ਵਜੋਂ ਪਹੁੰਚੇ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0085056717
Copyright © 2019, Panjabi Times. All rights reserved. Website Designed by Mozart Infotech