ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਲੁਧਿਆਣਾ ਸਿਟੀ ਸੈਂਟਰ ਘੁਟਾਲੇ ਦੀ ਫਾਈਲ ਗੁੰਮ

July 19, 2019 04:54 PM

ਚੰਡੀਗੜ੍ਹ,18 ਜੁਲਾਈ (ਪੰਜਾਬੀ ਟਾਇਮਜ਼ ) : ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਿੱਚੋਂ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਨਾਲ ਸਬੰਧਤ ਫਾਈਲ ਸਮੇਤ ਕੁੱਝ ਹੋਰ ਮਹੱਤਵਪੂਰਨ ਫਾਈਲਾਂ ਗੁੰਮ ਹਨ। ਇਨ੍ਹਾਂ ਫਾਈਲਾਂ ਨੂੰ ਲੱਭਣ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ। ਸਿਟੀ ਸੈਂਟਰ ਘੁਟਾਲੇ ਨਾਲ ਸਬੰਧਤ ਕੇਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂਅ ਵੀ ਕਥਿਤ ਤੌਰ ’ਤੇ ਜੁੜਦਾ ਹੈ, ਇਸ ਕੇਸ ਲੁਧਿਆਣਾ ਦੀ ਅਦਾਲਤ ਵਿੱਚ ਚੱਲ ਰਿਹਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਪਹਿਲਾਂ ਹੀ 1144 ਕਰੋੜ ਰੁਪਏ ਦੇ ਕਥਿਤ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚ ਮੁੱਖ ਮੰਤਰੀ ਨੂੰ ਕਲੀਨ ਚਿੱਟ ਦੇ ਚੁੱਕੀ ਹੈ ਤੇ ਇਸ ਕੇਸ ਨੂੰ ਬੰਦ ਕਰਵਾਉਣ ਦੀ ਤਿਆਰੀ ਵਿੱਚ ਹੈ। ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਜਿਹੜੀਆਂ ਪੰਜ ਫਾਈਲਾਂ ਗੁੰਮ ਹਨ, ਇਨ੍ਹਾਂ ਵਿੱਚ ਈਸ਼ਰ ਨਗਰ ਲੁਧਿਆਣਾ ਦੀ ਖੇਤੀਬਾੜੀ ਜ਼ਮੀਨ ਵਿੱਚ ਨਜਾਇਜ਼ ਉਸਾਰੀਆਂ ਨਾਲ ਸਬੰਧਤ ਫਾਈਲ, ਨਗਰ ਪਾਲਿਕਾਵਾਂ ਦੇ ਅਧਿਕਾਰ ਖੇਤਰ ਵਿਚੋ ਮਨੋਰੰਜਨ ਟੈਕਸ ਨਾਲ ਸਬੰਧਤ ਫਾਈਲ, ਨਗਰ ਪੰਚਾਇਤ ਮਹਿਰਾਜ ਬਠਿੰਡਾ ਵਿੱਚ ਨਵੇਂ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਨਾਲ ਸਬੰਧਤ ਫਾਈਲ ਵੀ ਸ਼ਾਮਲ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਸਥਾਨਕ ਸਰਕਾਰਾਂ ਬਾਰੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵਿਭਾਗ ਬਦਲੇ ਜਾਣ ਪਿਛੋਂ ਚਾਰਜ ਛੱਡਣ ਸਮੇਂ ਅਹਿਮ ਫਾਈਲਾਂ ਵਿਭਾਗ ਨੂੰ ਵਾਪਸ ਦੇ ਦਿੱਤੀਆਂ ਸਨ ਪਰ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਨਾਲ ਸਬੰਧਤ ਅਤੇ ਕੁੱਝ ਹੋਰ ਫਾਈਲਾਂ ਨਹੀਂ ਮਿਲ ਰਹੀਆਂ। ਜੇ ਇਹ ਫਾਈਲਾਂ ਨਹੀਂ ਮਿਲਦੀਆਂ ਤਾਂ ਇਨ੍ਹਾਂ ਫਾਈਲਾਂ ਨੂੰ ਮੁੜ ਤਿਆਰ ਕਰਨਾ ਪਵੇਗਾ ਪਰ ਵਿਭਾਗ ਗੁੰਮ ਫਾਈਲਾਂ ਨੂੰ ਲੱਭਣ ਲਈ ਪੂਰੀ ਵਾਹ ਲਾ ਰਿਹਾ ਹੈ। ਪਤਾ ਲੱਗਾ ਹੈ ਕਿ ਵਿਭਾਗ ਨੇ ਇਨ੍ਹਾਂ ਫਾਈਲਾਂ ਦੀ ਜਾਣਕਾਰੀ ਮੁੱਖ ਮੰਤਰੀ ਨੂੰ ਦੇਣ ਲਈ ਸੂਚੀ ਤਿਆਰ ਕਰ ਲਈ ਹੈ।
ਫਾਈਲਾਂ ਨਾ ਮਿਲਣ ਕਰਕੇ ਇਕ ਸੀਨੀਅਰ ਅਧਿਕਾਰੀ ਨੂੰ ਸਿੱਧੂ ਨਾਲ ਸੰਪਰਕ ਰੱਖਣ ਲਈ ਕਿਹਾ ਗਿਆ ਤਾਂ ਇਸ ਗੱਲ ਦਾ ਪਤਾ ਲਾਇਆ ਜਾ ਸਕੇ ਕਿ ਜਿਹੜੀਆਂ ਫਾਈਲਾਂ ਮਿਲ ਨਹੀਂ ਰਹੀਆਂ, ਉਹ ਸਿੱਧੂ ਕੋਲ ਹਨ ਜਾਂ ਨਹੀਂ। ਪਰ ਸਿੱਧੂ ਨਾਲ ਛੇ ਜੂਨ ਤੋਂ ਬਾਅਦ ਕਿਸੇ ਦਾ ਕੋਈ ਤਾਲਮੇਲ ਨਹੀਂ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਵੀ ਟਵਿੱਟਰ ‘ਤੇ ਹੀ ਦਿੱਤੀ ਸੀ। ਉਨ੍ਹਾਂ ਨੇ ਆਪਣਾ ਅਸਤੀਫ਼ਾ ਆਪਣੇ ਇਕ ਕਰੀਬੀ ਮਿੱਤਰ ਰਾਹੀਂ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ ਉੱਤੇ ਭੇਜਿਆ ਸੀ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ, ਜੋ ਸਿੱਧੂ ਵਲੋਂ ਕਲੀਅਰ ਨਾ ਕੀਤੀਆ ਫਾਈਲਾਂ ਦੇ ਢੇਰ ਨੂੰ ਨਿਬੇੜਨ ਵਿੱਚ ਲੱਗੇ ਹਨ, ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗ ਕੋਲੋਂ ਫਾਈਲਾਂ ਦੀ ਸੂਚੀ ਮੰਗੀ ਹੈ ਤੇ ਸੂਚੀ ਮਿਲਣ ਤੋਂ ਬਾਅਦ ਹੀ ‘ਗੁੰਮ’ ਫਾਈਲਾਂ ਬਾਰੇ ਕੁੱਝ ਕਹਿਣ ਦੀ ਸਥਿਤੀ ਵਿੱਚ ਹੋਣਗੇ।


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਭਾਖੜਾ ਡੈਮ ’ਚੋਂ ਪਾਣੀ 1675 ਫੁੱਟ ਹੋਣ ਤੱਕ ਛੱਡਿਆ ਜਾਵੇਗਾ

ਚੰਡੀਗੜ੍ਹ,21 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਚੇਅਰਮੈਨ ਡੀਕੇ ਸ਼ਰਮਾ ਨੇ ਕਿਹਾ ਹੈ ਕਿ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1675 ਫੁੱਟ ਦੇ ਕਰੀਬ ਲਿਆਉਣ ਤੱਕ ਪਾਣੀ ਛੱਡਣ ਦੀ ਪ੍ਰਕਿਰਿਆ ਜਾਰੀ ਰਹੇਗੀ ਪਰ ਇਸ ਨਾਲ ਕਿਸੇ ਤਰ੍ਹਾਂ ਦੇ ਖ਼ਤਰੇ ਦੀ ਸੰਭਾਵਨਾ ਨਹੀਂ ਹੈ।

ਲੋਕਲ ਬਾਡੀਜ਼ ਚੋਣਾਂ: ਡਿਊਟੀ ਦੌਰਾਨ ਮਰਨ ਵਾਲੇ ਮੁਲਾਜ਼ਮਾਂ ਨੂੰ ਐਕਸਗ੍ਰੇਸ਼ੀਆ ਮਿਲਣ ਦੇ ਆਸਾਰ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਾਂਗ ਲੋਕਲ ਬਾਡੀਜ਼ ਦੀਆਂ ਚੋਣਾਂ ਵਿਚ ਡਿਊਟੀਆਂ ’ਤੇ ਤਾਇਨਾਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਮੌਤ ਜਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਸੂਰਤ ਵਿਚ ਐਕਸਗ੍ਰੇਸ਼ੀਆ ਮੁਆਵਜ਼ਾ ਦੇਣ ਦੇ ਆਸਾਰ ਬਣ ਗਏ ਹਨ।

ਠੇਕਾ ਮੁਲਾਜ਼ਮ ਮੋਰਚੇ ਨਾਲ ਪੈਨਲ ਮੀਟਿੰਗ ਕਰਨ ਤੋਂ ਭੱਜੀ ਸਰਕਾਰ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ ਅਤੇ ਭਗਤ ਸਿੰਘ ਭਗਤਾ ਨੇ ਦੱਸਿਆ ਕਿ 20 ਅਗਸਤ ਨੂੰ ਮੁੱਖ ਮੰਤਰੀ ਪੰਜਾਬ

ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਲਾਉਣ ਨੂੰ ਹਰੀ ਝੰਡੀ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸੂਬਾ ਸਰਕਾਰ ਨੇ ਬਕਾਇਆ ਵੱਖ ਵੱਖ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਤੇ ਮੈਂਬਰ ਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕਾਂਗਰਸ ਆਗੂ ਹਰਜਿੰਦਰ ਸਿੰਘ ਠੇਕੇਦਾਰ ਨੂੰ ਬੈਕਫਿਨਕੋ ਦਾ ਚੇਅਰਮੈਨ ਲਾਉਣ ਦੀ ਤਿਆਰੀ ਹੈ।

ਮਹਿਲਾ ਕਮਿਸ਼ਨ ਵੱਲੋਂ ਜਬਰ ਜਨਾਹ ਦੇ ਮਾਮਲੇ ਦੀ ਰਿਪੋਰਟ ਤਲਬ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਤੇ ਦਿਨ ਵਾਪਰੇ ਝੰਡੇਰ ਜਬਰ-ਜਨਾਹ ਮਾਮਲੇ ਵਿੱਚ ਪੀੜਤਾ ਦਾ ਮੈਡੀਕਲ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਨਾ ਕਰਵਉਣ ਅਤੇ ਕਥਿਤ ਸਮਝੌਤੇ ਲਈ ਦਬਾਅ ਪਾਉਣ ਦੇ ਮਾਮਲਾ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਨੇ ਪੀੜਤਾ ਦਾ ਮੈਡੀਕਲ ਕਰਵਾਉਣ ਲਈ ਲੋੜੀਂਦੀ ਕਿੱਟ ਲਿਆਉਣ ਲਈ 20 ਕਿਲੋਮੀਟਰ ਦੂਰ ਅਜਨਾਲਾ ਭੇਜਣ ਸਬੰਧੀ

ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ ਨੇ ਪੀਪੀਐੱਸਸੀ ਦੇ ਚੇਅਰਮੈਨ ਵਜੋਂ ਸਹੁੰ ਚੁੱਕੀ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਦੇ ਨਵੇਂ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਸੁਰਿੰਦਰ ਸਿੰਘ ਨੇ ਪੀਪੀਐੱਸਸੀ ਦੇ ਚੇਅਰਮੈਨ ਵਜੋਂ ਸਹੁੰ ਚੁੱਕੀ ਜਦਕਿ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼ਵਿੰਦਰ ਸਿੰਘ ਮਾਨ ਨੇ ਅਧਿਕਾਰਤ ਮੈਂਬਰ ਅਤੇ ਲੇਖਿਕਾ ਤੇ ਕਾਲਮ ਨਵੀਸ ਹਰਮੋਹਨ ਕੌਰ ਸੰਧੂ (ਬੱਬੂ ਤੀਰ) ਨੇ ਗ਼ੈਰ-ਅਧਿਕਾਰਤ ਮੈਂਬਰ ਵਜੋਂ ਹਲਫ਼ ਲਿਆ। ਪੰਜਾਬ ਰਾਜ ਭਵਨ ’ਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। 

ਹਰਿਆਣਾ: ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰਾਜ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ- ਯਮੁਨਾਨਗਰ, ਕੈਥਲ, ਕੁਰੂਕਸ਼ੇਤਰ, ਕਰਨਾਲ ਤੇ ਸੋਨੀਪਤ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਸੇ ਵੀ ਹੰਗਾਮੀ 

ਹੜ੍ਹਾਂ ਨਾਲ 1700 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ: ਕੈਪਟਨ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਿੱਚ ਆਏ ਹੜ੍ਹਾਂ ਨਾਲ 1700 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਚੁੱਕਾ ਹੈ ਤੇ ਸਤਲੁਜ ਦਰਿਆ ਦੀ ਮਾਰ ਹੇਠ ਆਏ ਪੰਜ ਜ਼ਿਲ੍ਹਿਆਂ ਵਿਚ ਹੀ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਧੁੱਸੀ ਬੰਨ੍ਹ ਪੰਜ ਥਾਵਾਂ ਤੋਂ ਟੁੱਟੇ ਹਨ ਜਿਨ੍ਹਾਂ ਨੂੰ ਭਰਨ ਦਾ ਕੰਮ ਚੱਲ ਰਿਹਾ ਹੈ ਤੇ ਅੱਜ ਰਾਤ ਤਕ ਫਿਲੌਰ ਨੇੜਲੇ ਬੰਨ੍ਹ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਅਗਲੇ ਪਾੜ ਨੂੰ ਭਰਨ ਦਾ ਕੰਮ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਢਲੇ ਅੰਦਾਜ਼ੇ ਮੁਤਾਬਕ ਸੂਬੇ ਵਿੱਚ ਹੜ੍ਹਾਂ ਨਾਲ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਤੇ ਹੜ੍ਹਾਂ ਕਾਰਨ ਫਸਲਾਂ, ਪਸ਼ੂਆਂ ਤੇ ਘਰਾਂ ਆਦਿ ਦਾ ਨੁਕਸਾਨ ਹੋਇਆ ਹੈ ਤੇ ਅੱਧੀ

ਯੂਟੀ ਦੇ ਪੈਰਾ-ਮੈਡੀਕਲ ਸਟਾਫ ਵੱਲੋਂ ਹੜਤਾਲ

ਚੰਡੀਗੜ੍ਹ,19  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਐਨਐਚਐਮ ਐਂਪਲਾਈਜ਼ ਯੂਨੀਅਨ ਦੇ ਸੱਦੇ ’ਤੇ ਅੱਜ ਚੱਡੀਗੜ੍ਹ ਦੇ ਹਸਪਤਾਲਾਂ ਤੇ ਡਿਸਪੈਂਸਰੀਆਂ ਵਿਚ ਕੰਮ ਕਰਦੇ ਪੈਰਾ-ਮੈਡੀਕਲ ਸਟਾਫ ਨੇ ਹੜਤਾਲ ਕਰਕੇ ਸਾਰੇ ਕੰਮ ਠੱਪ ਕਰ ਦਿੱਤੇ। ਹੜਤਾਲ ਵਿਚ ਐਨਐਚਐਮ ਸਕੀਮ ਅਧੀਨ ਕੰਮ ਕਰਦੀਆਂ ਸਟਾਫ ਨਰਸਾਂ, ਐਲਐਚਵੀਜ਼, ਏਐਨਐਮਜ਼, ਮੈਡੀਕਲ ਲੈਬ ਤਕਨੀਸ਼ੀਅਨ, ਫਾਰਮਾਸਿਸਟ, ਰੇਡੀਓਗ੍ਰਾਫਰਜ਼, ਐਸਟੀਐਲਜ਼ ਵਰਗਾਂ ਦੇ ਮੁਲਾਜ਼ਮ ਸ਼ਾਮਲ ਹੋਏ, ਜਿਸ ਕਾਰਨ ਸਾਰੇ ਕੰਮ ਠੱਪ ਰਹੇ। ਹੜਤਾਲੀ ਮੁਲਾਜ਼ਮਾਂ ਨੇ ਸਾਰਾ ਦਿਨ ਸੈਕਟਰ-16 ਦੇ ਸਰਕਾਰੀ ਹਸਪਤਾਲ ਦੇ ਪ੍ਰਸ਼ਾਸਕੀ ਕੰਪਲੈਕਸ ਮੂਹਰੇ ਪ੍ਰਦਰਸ਼ਨ ਕੀਤਾ। ਪ੍ਰਸ਼ਾਸਨ ਵੱਲੋਂ ਡਾਕਟਰਾਂ ਨੂੰ ਵੀ ਮਹਿਜ਼ 45 ਹਜ਼ਾਰ ਰੁਪਏ ਤਨਖਾਹ ਦੇ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ

ਜਸਵੀਰ ਝੱਜ ਦਾ ਗੀਤ-ਸੰਗ੍ਰਹਿ ‘ਜਾਣਾ ਅੱਗੇ ਹੋਰ’ ਲੋਕ ਅਰਪਣ

ਚੰਡੀਗੜ੍ਹ,19  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਤੇ ਚੰਡੀਗੜ੍ਹ ਦੀਆਂ ਇਕਾਈਆਂ ਦੀ ਸੂਬਾ ਕਾਨਫ਼ਰੰਸ ਤੇ ਸੈਮੀਨਾਰ ਪੀਪਲ ਕਨਵੈਸ਼ਨ ਹਾਲ ਸੈਕਟਰ-36 ਚੰਡੀਗੜ੍ਹ ਵਿੱਚ ਕੀਤਾ ਗਿਆ।

ਕਨੂਪ੍ਰੀਆ ਨੇ ਐੱਸਐੱਸਪੀ ਨੂੰ ਸ਼ਿਕਾਇਤ ਕੀਤੀ

ਚੰਡੀਗੜ੍ਹ,19  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀ ਪ੍ਰਧਾਨ ਅਤੇ ਐੱਸਐੱਫਐੱਸ ਦੀ ਆਗੂ ਕਨੂਪ੍ਰੀਆ ਨੇ ਪਿਛਲੇ ਦਿਨੀਂ ਫੇਸਬੁੱਕ ’ਤੇ ਜਾਨ ਤੋਂ ਮਾਰਨ ਦੀ ਧਮਕੀ ਮਿਲਣ ਦੇ ਮਾਮਲੇ ਨੂੰ ਲੈ ਕੇ ਐੱਸਐੱਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਇਸ ਵਿਚ ਕਨੂਪ੍ਰਿਆ ਨੇ ਕਿਹਾ ਹੈ ਕਿ ਉਹ 15 ਅਗਸਤ ਨੂੰ ਦਲ ਖ਼ਾਲਸਾ ਅਤੇ ਸਿੱਖ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਵਿਚ ਕੀਤੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਈ ਸੀ, 

ਗਿਆਰ੍ਹਵੀਂ ਵਿਚ ਦਾਖਲਾ ਨਾ ਮਿਲਣ ਕਾਰਨ ਮਾਪਿਆਂ ’ਚ ਰੋਸ

ਚੰਡੀਗੜ੍ਹ,19  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਯੂਟੀ ਦੇ ਸਰਕਾਰੀ ਸਕੂਲਾਂ ਵਿਚ ਦਾਖਲੇ ਲਈ ਅੱਜ ਮਾਪੇ ਸਿੱਖਿਆ ਸਕੱਤਰ ਬੀ ਐਲ ਸ਼ਰਮਾ ਤੇ ਡਾਇਰੈਕਟਰ ਸਕੂਲ ਐਜੂਕੇਸ਼ਨ ਰੁਬਿੰਦਰਜੀਤ ਸਿੰਘ ਬਰਾੜ ਨੂੰ ਮਿਲੇ ਤੇ ਉਨ੍ਹਾਂ ਦੇ ਬੱਚਿਆਂ ਨੂੰ ਦਾਖਲਾ ਨਾ ਮਿਲਣ ਬਾਰੇ ਦੱਸਿਆ। ਉਨ੍ਹਾਂ ਨੂੰ ਵਿਭਾਗ ਵਲੋਂ ਹਫਤਾ ਹੋਰ ਇੰਤਜ਼ਾਰ ਕਰਨਾ ਦਾ ਹੀ ਭਰੋਸਾ ਦਿੱਤਾ ਗਿਆ। ਦੂਜੇ ਪਾਸੇ ਸਿੱਖਿਆ ਵਿਭਾਗ ਨੇ ਹਾਲ ਦੀ ਘੜੀ ਸਰਕਾਰੀ ਸਕੂਲਾਂ ਵਿਚ ਸੀਟਾਂ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਸੈਕਟਰ-35 ਵਿਚ ਫੋਟੋਗ੍ਰਾਫੀ ਦਿਵਸ ਮਨਾਇਆ

ਚੰਡੀਗੜ੍ਹ,19  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਨਾਰਦਰਨ ਫੋਟੋਗ੍ਰਾਫਰਜ਼ ਐਸੋਸੀਏਸ਼ਨ ਚੰਡੀਗੜ੍ਹ (ਐਨਪੀਏ) ਵਲੋਂ ਅੱਜ ਇਥੇ ਸੈਕਟਰ-35 ਸਥਿਤ ਆਈਐਮਏ ਭਵਨ ਦੇ ਆਡੀਟੋਰੀਅਮ ਵਿਚ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ। ਫੋਟੋਗ੍ਰਾਫੀ ਕੈਮਰਿਆਂ ਦੀ ਨਿਰਮਾਤਾ ਕੰਪਨੀ ‘ਨਿਕਨ’ ਦੇ ਸਹਿਯੋਗ ਨਾਲ ਐਸੋਸੀਏਸ਼ਨ ਵਲੋਂ ਮਨਾਏ ਗਏ ਇਸ ਫੋਟੋਗ੍ਰਾਫੀ ਦਿਵਸ ਦੌਰਾਨ ਫੋਟੋਗ੍ਰਾਫੀ ਨੂੰ ਲੈ ਕੇ ਮਾਹਿਰਾਂ ਨੇ ਆਪਣੇ ਵਿਚਾਰ ਰੱਖੇ। ਨਿਕਨ ਕੰਪਨੀ ਦੇ 

ਲੇਖਕ ਨਰਿੰਦਰ ਘੁਗਿਆਣਵੀ ਦਾ ਸਨਮਾਨ

ਚੰਡੀਗੜ੍ਹ,19  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਮਾਰਕਫੈਡ ਦੇ ਐੱਮਡੀ ਵਰੁਣ ਰੂਜਮ ਵਲੋਂ ਪ੍ਰਸਿੱਧ ਲੇਖਕ ਅਤੇ ਸਾਹਿਤਕਾਰ ਨਿੰਦਰ ਘੁਗਿਆਣਵੀ ਨੂੰ ਮਾਰਕਫੈੱਡ ਭਵਨ ਵਿਚ ‘ਕਮਲਾਵਤੀ ਭਾਸਕਰ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ।

ਨਵੀਂ ਸਿੱਖਿਆ ਨੀਤੀ ਪੰਜਾਬ ਦੀ ਸੋਚ ਖ਼ਤਮ ਕਰਨ ਦੀ ਸਾਜ਼ਿਸ਼: ਬਾਜਵਾ

ਚੰਡੀਗੜ੍ਹ,19  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਨੇ ਨਵੀਂ ਸਿੱਖਿਆ ਨੀਤੀ ਨੂੰ ਪੰਜਾਬੀਆਂ ਦੀ ਸੋਚ ਨੂੰ ਮਾਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਮੋਦੀ ਸਰਕਾਰ ਵਿਰੁੱਧ ਝੰਡਾ ਚੁੱਕ ਲਿਆ ਹੈ। ਉਨ੍ਹਾਂ ਇਸ ਨੀਤੀ ਰਾਹੀਂ ਦੇਸ਼ ਦਾ ਭਗਵਾਂਕਰਨ ਕਰਨ ਦੇ ਦੋਸ਼ ਵੀ ਲਾਏ ਹਨ।

ਹਰਿਆਣਾ ਦੇ ਪੰਜ ਜ਼ਿਲ੍ਹਿਆਂ ਲਈ ਹੜ੍ਹਾਂ ਦੀ ਚਿਤਾਵਨੀ

ਚੰਡੀਗੜ੍ਹ,19  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : : ਯਮੁਨਾਨਗਰ ਦੇ ਹਾਥੀਕੁੰਡ ਬੈਰਾਜ ਵਿਚ ਪਾਣੀ ਦਾ ਪੱਧਰ ਖ਼ਤਰਨਾਕ ਹੱਦ ਤੱਕ ਵਧ ਗਿਆ ਹੈ। ਸੂਬਾ ਅਥਾਰਿਟੀ ਨੇ ਕਰਨਾਲ, ਪਾਣੀਪਤ, ਸੋਨੀਪਤ, ਫਰੀਦਾਬਾਦ ਤੇ ਪਲਵਲ ਲਈ ਜ਼ਬਰਦਸਤ ਹੜ੍ਹਾਂ ਦੀ ਚਿਤਾਵਨੀ ਜਾਰੀ ਕੀਤੀ ਹੈ। ਯਮੁਨਾ ਨਦੀ ਵਿਚ ਐਤਵਾਰ ਸ਼ਾਮ ਛੇ ਵਜੇ 8,28,072 ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ‘ਜ਼ਬਰਦਸਤ ਹੜ੍ਹ’ ਦੀ ਸ਼੍ਰੇਣੀ ਵਿਚ ਆਉਂਦਾ ਹੈ। ਕਰਨਾਲ ’ਚ ਅੱਜ ਭਾਰਤੀ 

ਪੰਜਾਬ ਯੂਨੀਵਰਸਿਟੀ ਸੈਨੇਟ ਦੇ ਪੰਜ ਮੈਂਬਰ ਬਰਖ਼ਾਸਤ

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੇ ਪੰਜ ਮੈਂਬਰਾਂ ਨੂੰ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਸੈਨੇਟ ਵਿਚੋਂ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਬਰਖਾਸਤ ਕੀਤੇ ਪੰਜ ਮੈਂਬਰਾਂ ਵਿਚ ਡੀਏਵੀ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਮੁੱਖ ਪੂਨਮ ਸੂਰੀ, ਏਮਜ਼ ਦੇ ਡਾ. ਸੁਰਿੰਦਰ ਸ਼ਰਮਾ, ਦਿੱਲੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਪ੍ਰੋ. ਦੀਪਕ ਪੇਂਟਲ, ਡਾ. ਡੀ.ਵੀ.ਐੱਸ. ਜੈਨ ਅਤੇ ਰਿਟਾਇਰਡ ਜਸਟਿਸ ਹਰਬੰਸ ਲਾਲ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਜਿਨ੍ਹਾਂ ਸੈਨੇਟਰਾਂ ਨੂੰ ਬਰਖਾਸਤ ਕੀਤਾ ਗਿਆ ਹੈ ਉਹ ਪਿਛਲੇ ਇਕ ਸਾਲ ਤੋਂ ਸੈਨੇਟ ਦੀ ਕਿਸੇ ਵੀ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਰਹੇ ਸਨ ਜਿਸ ਕਰਕੇ ਉਨ੍ਹਾਂ ਨੂੰ ਸੈਨੇਟ ਵਿਚੋਂ ਬਰਖਾਸਤ ਕੀਤਾ ਗਿਆ ਹੈ।

ਚੰਡੀਗੜ੍ਹ ’ਚ ਨਹੀਂ ਠੱਲ੍ਹ ਰਿਹਾ ਅਪਰਾਧਿਕ ਘਟਨਾਵਾਂ ਦਾ ਦੌਰ

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਵਿਚ ਬੀਤੇ 24 ਘੰਟਿਆਂ ਦੌਰਾਨ ਵਾਪਰੀਆਂ ਅਪਰਾਧਿਕ ਘਟਨਾਵਾਂ ਸਬੰਧੀ ਪੁਲੀਸ ਨੇ 14 ਐਫਆਈਆਰਜ਼ ਦਰਜ ਕਰਕੇ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਕਈ ਮੁਲਜ਼ਮ ਫਰਾਰ ਹਨ। ਪੁਲੀਸ ਅਨੁਸਾਰ ਪਿੰਡ ਡੱਡੂਮਾਜਰਾ ਵਿਚ ਮੋਟਰਸਾਈਕਲ ਸਵਾਰਾਂ ਨੇ ਲੜਕੀ ਨੂੰ ਪਿੰਡ ਦੇ ਸੀਤਲਾ ਮੰਦਿਰ ਨੇੜੇ ਰੋਕ ਕੇ ਉਸ ਦਾ ਪਰਸ ਖੋਹ ਲਿਆ। ਪਰਸ ਵਿਚ 3 ਹਜ਼ਾਰ ਰੁਪਏ, ਮੋਬਾਈਲ ਫੋਨ ਅਤੇ ਹੋਰ ਦਸਤਾਵੇਜ਼ ਸਨ। ਪਿੰਡ ਡੱਡੂਮਾਜਰਾ ਵਿਚ ਹੀ ਤਿੰਨ ਵਿਅਕਤੀਆਂ ਉਪਰ ਜਾਨਲੇਵਾ ਹਮਲਾ ਹੋਇਆ ਹੈ। 

ਗੁਰੂ ਰਵਿਦਾਸ ਮੰਦਿਰ ਤੋੜਨ ਵਿਰੁੱਧ ਵੱਖ ਵੱਖ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਦੀਆਂ ਵੱਖ-ਵੱਖ ਸੰਸਥਾਵਾਂ ਨੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਦਾ ਮੰਦਿਰ ਕੇਂਦਰ ਸਰਕਾਰ ਵੱਲੋਂ ਤੋੜੇ ਜਾਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਕੈਪਟਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ‘ਤਰੀਕ ’ਤੇ ਤਰੀਕ’

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਵੱਡੇ ਵਾਅਦੇ ਕਰ ਕੇ ਸੱਤਾ ਵਿਚ ਆਈ ਪੰਜਾਬ ਦੀ ਕੈਪਟਨ ਸਰਕਾਰ ਨੇ ਆਪਣੇ 28 ਮਹੀਨਿਆਂ ਦਾ ਕਾਰਜਕਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤਰੀਕ ’ਤੇ ਤਰੀਕ ਦੇ ਕੇ ਟਪਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹੁਣ ਤਕ ਦੇ ਰਾਜ ਦੌਰਾਨ ਮੁਲਾਜ਼ਮ ਜਥੇਬੰਦੀਆਂ ਨੂੰ ਮਹਿਜ਼ ਦਰਜਨਾਂ ਮੀਟਿੰਗਾਂ ਦੀਆਂ ਤਰੀਕਾਂ ਹੀ ਦਿੱਤੀਆਂ ਹਨ ਪਰ ਪੱਲੇ ਕੁਝ ਨਹੀਂ ਪਾਇਆ।
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੀ ਗੱਦੀ ਉਪਰ ਬਿਰਾਜਮਾਨ ਹੁੰਦਿਆਂ ਹੀ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਵਿੱਤੀ ਸੰਕਟ ਦੀ ਆੜ ਹੇਠ ਠੰਢੇ ਬਸਤੇ ਵਿਚ ਪਾ ਦਿੱਤੀਆਂ ਸਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0081449704
Copyright © 2019, Panjabi Times. All rights reserved. Website Designed by Mozart Infotech