ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਰੇਤ ਚੋਰੀ ਖ਼ਿਲਾਫ਼ ਸੀਪੀਆਈ ਵੱਲੋਂ ਪ੍ਰਦਰਸ਼ਨ

July 21, 2019 07:34 AM

ਮੰਡੀ ਘੁਬਾਇਆ,20 ਜੁਲਾਈ (ਪੰਜਾਬੀ ਟਾਇਮਜ਼ ) : ਭਾਰਤੀ ਕਮਿਊਨਿਸਟ ਪਾਰਟੀ ਫ਼ਾਜ਼ਿਲਕਾ ਅਤੇ ਜਨਰਲ ਰੇਤਾ ਯੂਨੀਅਨ ਦੇ ਆਗੂ ਸੁਬੇਗ ਝੰਗੜ ,ਭੈਣੀ ਕ੍ਰਿਸ਼ਨ ਧਰਮੂਵਾਲਾ ,ਤੇਜਾ ਅਮੀਰ ਖਾਸ,ਧਰਮਿੰਦਰ ਰਹਿਮੇਸ਼ਾਹ ਦੀ ਅਗਵਾਈ ਹੇਠ ਸੁਖੇਰਾ ਬੋਦਲਾ (ਲਮੋਚੜ ਕਲਾਂ) ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਕਾ. ਸੁਰਿੰਦਰ ਢੰਡੀਆਂ ਅਤੇ ਕਾ. ਸੰਦੀਪ ਯੋਧਾ ਨੇ ਦੱਸਿਆ ਕਿ ਸੋਲਾਂ ਤਰੀਕ ਨੂੰ ਸੀਪੀਆਈ ਵੱਲੋਂ ਨਾਜਾਇਜ਼ ਰੇਤ ਚੋਰੀ ਨਾ ਰੋਕਣ ਵਾਲੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਤੇ ਐੱਸਐੱਸਪੀ ਖਿਲਾਫ ਦੋ ਘੰਟੇ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਮੌਕੇ ਡੀਐੱਸਪੀ ਨੇ ਵਿਸ਼ਵਾਸ ਦੁਆਇਆ ਸੀ ਕਿ ਜ਼ਿਲ੍ਹੇ ਅੰਦਰ ਕੋਈ ਵੀ ਨਾਜਾਇਜ਼ ਰੇਤੇ ਦੀ ਖੱਡ ਨਹੀਂ ਚੱਲਣ ਦੇਵਾਂਗੇ ਜੋ ਨਾਜਾਇਜ਼ ਖੱਡਾਂ ਚਲਾਈਆਂ ਹਨ ਉਨ੍ਹਾਂ ਖਿਲਾਫ ਕਾਰਵਾਈ ਕਰਾਂਗੇ। ਇਹ ਵਿਸ਼ਵਾਸ ਦਿਵਾਉਣ ’ਤੇ ਧਰਨਾ ਖਤਮ ਹੋ ਗਿਆ ਸੀ ਪਰ ਬਾਅਦ ਵਿੱਚ ਉੱਚ ਅਧਿਕਾਰੀਆਂ ਨੇ ਠੇਕੇਦਾਰਾਂ ਨੂੰ ਫਿਰ ਰੇਤ ਚੋਰੀ ਕਰਨ ਦੀ ਖੁੱਲ੍ਹ ਦੇ ਦਿੱਤੀ ਅਤੇ ਪ੍ਰਦਰਸ਼ਨ ਕਰ ਰਹੇ ਆਗੂਆਂ ’ਤੇ ਝਾਂਸੇ ਵਿੱਚ ਲੈ ਕੇ ਪ੍ਰਚਾਰ ਪਰਚੇ ਵੀ ਦਰਜ ਕਰ ਦਿੱਤੇ। ਇਸ ਦੀ ਪ੍ਰਵਾਹ ਨਾ ਕਰਦਿਆਂ ਅੱਜ ਪਾਰਟੀ ਆਗੂਆਂ ਅਤੇ ਯੂਨੀਅਨ ਆਗੂਆਂ ਦੀ ਅਗਵਾਈ ਹੇਠ ਵਰਕਰਾਂ ਨੂੰ ਲੈ ਕੇ ਪਿੰਡ ਸੁਖੇਰਾ ਬੋਦਲਾ ਲਮੋਚੜ ਕਲਾਂ ਵਿੱਚ ਮੌਕੇ ’ਤੇ ਨਾਜਾਇਜ਼ ਰੇਤ ਦੀਆਂ ਭਰੀਆਂ ਜਾ ਰਹੀਆਂ ਜੇਸੀਬੀ ਰਾਹੀਂ ਟਰਾਲੀਆਂ ਨੂੰ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਉਦੋਂ ਤੱਕ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਰੇਤ ਤਸਕਰਾਂ ਨੂੰ ਨੱਥ ਨਹੀਂ ਪਾਈ ਜਾਵੇਗੀ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਤਿੰਨ ਸਾਲਾਂ ’ਚ ਕਾਂਗਰਸ ਸਰਕਾਰ ਦੀ ਪ੍ਰਾਪਤੀ ਜ਼ੀਰੋ: ਮਜੀਠੀਆ

ਜਲਾਲਾਬਾਦ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਾਬਕਾ ਮੰਤਰੀ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅੱਜ ਜਲਾਲਾਬਾਦ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ਦੇ ਹੱਕ ਵਿੱਚ ਜਲਾਲਾਬਾਦ ਦੇ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਡਾ. ਰਾਜ ਸਿੰਘ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਡਾਕਟਰ ਦੀ ਬਦਲੀ ਖ਼ਿਲਾਫ਼ ਨਿੱਤਰੇ ਪੰਚ-ਸਰਪੰਚ

ਫਾਜ਼ਿਲਕਾ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜ਼ਿਲ੍ਹਾ ਫਾਜ਼ਿਲਕਾ ਦੀ ਸੁਖਚੈਨ ਸਿੰਘ ਵੈੱਲਫੇਅਰ ਸੁਸਾਇਟੀ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਅੱਖਾਂ ਦੇ ਮਾਹਿਰ ਡਾ. ਰਜਿੰਦਰ ਪਾਲ ਸਿੰਘ ਦੀ ਬਦਲੀ ਰੱਦ ਕੀਤੀ ਜਾਵੇ।  ਵੈੱਲਫੇਅਰ ਸੁਸਾਇਟੀ ਦੇ ਆਗੂ ਸੁਖਚੈਨ ਸਿੰਘ ਤੇ ਸੁਸਾਇਟੀ ਦੇ ਪ੍ਰਧਾਨ ਸਵਰਨ ਸਿੰਘ ਦਾ ਕਹਿਣਾ ਹੈ

ਜਿਸਮਫਰੋਸ਼ੀ ਦੇ ਦੋਸ਼ ’ਚ ਚਾਰ ਜਣੇ ਗ੍ਰਿਫ਼ਤਾਰ

ਅਬੋਹਰ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨਗਰ ਥਾਣਾ ਨੰਬਰ-2 ਦੀ ਪੁਲੀਸ ਨੇ ਜਿਸਮਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼ ਕਰਦੇ ਹੋਏ ਦੋ ਨੌਜਵਾਨਾਂ ਅਤੇ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਵਰਿਆਮ ਨਗਰ ਵਿੱਚ ਇੱਕ ਘਰ ’ਚ ਛਾਪਾ ਮਾਰ ਕੇ ਦੋ ਔਰਤਾਂ ਅਤੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ।

ਫਰਮ ਦੀ ਰਕਮ ਲੁੱਟਣ ਦਾ ਡਰਾਮਾ; ਮੁਨੀਮ ਗ੍ਰਿਫ਼ਤਾਰ

ਬਠਿੰਡਾ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੈਸਿਆਂ ਦੇ ਲਾਲਚ ’ਚ ਆ ਕੇ ਲੁੱਟ ਦਾ ਡਰਾਮਾ ਰਚਣ ਵਾਲੇ ਇੱਕ ਇੰਜਨੀਅਰਿੰਗ ਫ਼ਰਮ ਦੇ ਮੁਨੀਮ ਨੂੰ ਅੱਜ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਬੀਤੀ ਰਾਤ ਕੀਤੀ ਪੁੱਛਗਿੱਛ ਤੋਂ ਬਾਅਦ ਪੁਲੀਸ ਨੇ ਸਤੀਸ਼ ਕੁਮਾਰ ਨਾਂ ਦੇ ਇਸ ਮੁਲਾਜ਼ਮ ਕੋਲੋਂ 3 ਲੱਖ 90 ਹਜ਼ਾਰ ਰੁਪਏ ਦੀ ਰਾਸ਼ੀ ਵੀ ਬਰਾਮਦ ਕਰ ਲਈ ਜੋ ਰਾਮ ਨਗਰ ਕਲੋਨੀ ਡੱਬਵਾਲੀ ਦਾ ਰਹਿਣ ਵਾਲਾ ਹੈ

ਸੜਕਾਂ ਕਿਨਾਰੇ ਰੁੱਖਾਂ ਦੀ ਰਾਖੀ ਲਈ ਮੁਹਿੰਮ ਰੰਗ ਲਿਆਈ

ਫ਼ਰੀਦਕੋਟ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਇੱਥੋਂ ਲੰਘਦੇ ਕੌਮੀ ਰਾਜਮਾਰਗ-54 ਦੇ 43 ਕਿਲੋਮੀਟਰ ਲੰਬੇ ਹਿੱਸੇ ਨੂੰ ਚੌੜਾ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਤੋਂ ਬਾਅਦ ਸੜਕ ਦੇ ਕਿਨਾਰਿਆਂ ’ਤੇ ਖੜੇ ਲੱਖਾਂ ਰੁੱਖਾਂ ਨੂੰ ਬਚਾਉਣ ਲਈ ਇਲਾਕੇ ਦੇ ਲੋਕਾਂ ਵੱਲੋਂ ਕੇਂਦਰ ਸਰਕਾਰ ਨੂੰ ਭੇਜੀ ਪਟੀਸ਼ਨ ਉੱਪਰ ਸਰਕਾਰ ਨੇ ਕੁਝ ਹੱਦ ਤੱਕ ਗੰਭੀਰਤਾ ਦਿਖਾਈ ਹੈ। ਕੇਂਦਰੀ ਵਾਤਾਵਰਨ ਤੇ ਜੰਗਲਾਤ ਵਿਭਾਗ ਦੇ ਡਿਪਟੀ ਇੰਸਪੈਕਟਰ ਜਨਰਲ ਨੇ ਪੱਤਰ ਨੰ: 176, ਮਿਤੀ 29.09.2019 ਰਾਹੀਂ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਨੂੰ ਆਦੇਸ਼ ਦਿੱਤੇ ਹਨ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੜਕ ਦੇ ਵਿਸਤਾਰ ਸਮੇਂ ਰੁੱਖਾਂ ਦੀ ਬੇਵਜ੍ਹਾ ਕਟਾਈ ਨਾ ਹੋਵੇ।

ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਰੋਸ ਧਰਨਾ

ਫਗਵਾੜਾ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਵਿਰੋਧ ’ਚ ‘ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ’ ਵੱਲੋਂ ਅੱਜ ਟਾਊਨ ਹਾਲ ਵਿੱਚ ਮਾਝਾ ਤੇ ਦੋਆਬਾ ਜ਼ੋਨ ਦੇ ਮੁਲਾਜ਼ਮਾ ਵੱਲੋਂ ਧਰਨਾ ਲਗਾਇਆ ਅਤੇ ਸ਼ਹਿਰ ’ਚ ਰੋਸ ਰੈਲੀ ਕੱਢੀ ਗਈ।

ਮੰਦਿਰ ਦੀ ਉਸਾਰੀ: ਧਰਨੇ ’ਤੇ ਬੈਠੇ ਸੰਤ ਭਰੋਮਜਾਰਾ ਦੀ ਹਾਲਤ ਵਿਗੜੀ

ਫਗਵਾੜਾ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਦੇ ਤੁਗਲਕਾਬਾਦ ਇਲਾਕੇ ’ਚ ਗੁਰੂ ਰਵਿਦਾਸ ਦਾ ਮੰਦਰ ਢਾਹੇ ਜਾਣ ਦੇ ਰੋਸ ਵਜੋਂ ਅਤੇ ਮੁੜ ਉਸਾਰੀ ਸ਼ੁਰੂ ਕਰਾਉਣ ਲਈ ਸੰਤ ਸਮਾਜ ਵਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਧਰਨੇ ’ਤੇ ਬੈਠੇ ਸੰਤ ਕੁਲਵੰਤ ਸਿੰਘ ਭਰੋਮਜਾਰਾ ਦੀ ਹਾਲਤ ਵਿਗੜਨ ਤੇ ਪ੍ਰਸਾਸ਼ਨ ਵੱਲੋਂ ਮਨਜ਼ੂਰੀ ਨਾ ਦੇਣ ਕਾਰਨ ਮੁਲਤਵੀ ਕਰ ਦਿੱਤੀ ਗਈ।

ਨੰਗਲ ਦੇ ਹੱਕ ’ਚ ਰੋਡ ਸ਼ੋਅ

ਫਗਵਾੜਾ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਪ੍ਰਧਾਨ ਅਤੇ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਫਗਵਾੜਾ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਜਰਨੈਲ ਨੰਗਲ ਦੇ ਹੱਕ ’ਚ ਸ਼ਹਿਰ ਦੇ ਵੱਖ ਵੱਖ

ਬੇਗਮਪੁਰਾ ਟਾਈਗਰ ਫ਼ੋਰਸ ਦੀ ਭੁੱਖ ਹੜਤਾਲ ਜਾਰੀ

ਹੁਸ਼ਿਆਰਪੁਰ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਤੁਗਲਕਾਬਾਦ ਦਿੱਲੀ ਵਿੱਚ ਢਾਹੇ ਗਏ ਗੁਰੂ ਰਵਿਦਾਸ ਮੰਦਿਰ ਦੀ ਮੁੜ ਉਸਾਰੀ ਅਤੇ ਗੁਰੂ ਘਰ ਨੂੰ ਢਾਹੁਣ ਦੇ ਵਿਰੋਧ ’ਚ ਰੋਸ ਅਤੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਰਿਹਾਅ ਕਰਾਉਣ ਦੀ ਮੰਗ ਨੂੰ ਲੈ ਕੇ ਬੇਗਮਪੁਰਾ ਟਾਈਗਰ ਫ਼ੋਰਸ ਵਲੋਂ ਮਿਨੀ ਸਕੱਤਰੇਤ ਦੇ ਬਾਹਰ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ।

ਝੋਨੇ ਦੀ ਖ਼ਰੀਦ ਤੇ ਚੁਕਾਈ ਤੇਜ਼ ਕਰਨ ਦੀਆਂ ਹਦਾਇਤਾਂ

ਜਲੰਧਰ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਅਤੇ ਢੋਆ-ਢੁਆਈ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।

ਖੰਨਾ ਨੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੱਤਰ ਲਿਖਿਆ

ਹੁਸ਼ਿਆਰਪੁਰ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੱਛਮ ਬੰਗਾਲ ਵਿਚ ਸੰਘ ਵਰਕਰ ਪ੍ਰਕਾਸ਼ ਪਾਲ, ਉਸ ਦੀ ਗਰਭਵਤੀ ਪਤਨੀ ਅਤੇ ਬੇਟੇ ਦੀ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਗੈਰ ਮਨੁੱਖੀ ਵਰਤਾਰਾ ਕਰਾਰ ਦਿੱਤਾ ਹੈ।

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ’ਤੇ ਸ਼ੋਭਾ ਯਾਤਰਾ ਕੱਢੀ

ਜਲੰਧਰ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਲੈ ਕੇ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਦੌਰਾਨ ਥਾਂ-ਥਾਂ ’ਤੇ ਸਵਾਗਤ ਕਰਨ ਲਈ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਰਹੀਆਂ।

ਗੁਰਦੁਆਰੇ ਦੀ ਜ਼ਮੀਨ ’ਚੋਂ ਮਿੱਟੀ ਚੁੱਕਣ ਦਾ ਮਾਮਲਾ ਭਖ਼ਿਆ

ਫਗਵਾੜਾ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਿੰਡ ਪਲਾਹੀ ਵਿੱਚ ਗੁਰੂ ਰਵਿਦਾਸ ਗੁਰਦੁਆਰੇ ਦੀ ਮਗਰ ਲੱਗਦੀ ਜ਼ਮੀਨ ’ਚੋਂ ਮਿੱਟੀ ਚੁੱਕਣ ਮੌਕੇ ਹੋਏ ਝਗੜੇ ਕਾਰਨ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਵਾਸੀ ਮਨਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਪਰਮਜੀਤ ਪੁੱਤਰ ਹਰਪਾਲ ਸਿੰਘ ਨੇ ਗੁਰਦੁਆਰੇ ਦੇ ਨਾਲ ਲੱਗਦੀ ਜ਼ਮੀਨ ’ਚੋਂ ਜਦੋਂ ਮਿੱਟੀ ਚੁੱਕਣੀ ਸ਼ੁਰੂ ਕੀਤੀ ਤਾਂ ਦੋਨਾਂ ਧਿਰਾਂ ’ਚ ਵਿਵਾਦ ਹੋ ਗਿਆ। ਰੋਹ ’ਚ ਆਏ ਗੁਰਦੁਆਰਾ ਸਾਹਿਬ ਪ੍ਰਬੰਧਕਾਂ ਤੇ ਸੰਗਤ ਨੇ ਪਿੰਡ ਪਲਾਹੀ ਵਿੱਚ ਧਰਨਾ ਲੱਗਾ ਦਿੱਤਾ ਅਤੇ ਜਾਮ ਕਰ ਦਿੱਤਾ। ਉਨ੍ਹਾਂ ਦਾ ਦੋਸ਼ ਸੀ ਕਿ ਇਹ ਜ਼ਮੀਨ ਪੰਚਾਇਤ ਨੇ ਗੁਰਦੁਆਰਾ ਸਾਹਿਬ ਨੂੰ ਦਿੱਤੀ ਹੋਈ ਹੈ ਪਰ ਇਹ ਵਿਅਕਤੀ ਖੇਤਾਂ ਨੂੰ ਆਪਣੀ ਮਾਲਕੀ ਦੱਸ ਰਹੇ ਹਨ।

ਭੰਡਾਲ ਵਿੱਚ ਪਤੀ ਵੱਲੋਂ ਪਤਨੀ ਦੀ ਹੱਤਿਆ

ਗੁਰਦਾਸਪੁਰ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਥੇ ਪਿੰਡ ਭੰਡਾਲ ਵਿੱਚ ਇਕ ਵਿਅਕਤੀ ਨੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਮੁਲਜ਼ਮ ਨੇ ਪਹਿਲੀ ਪਤਨੀ ਦੇ ਹੁੰਦਿਆਂ ਪੂਜਾ (27) ਨਾਂ ਦੀ ਔਰਤ ਨਾਲ ਪ੍ਰੇਮ ਵਿਆਹ ਕੀਤਾ ਸੀ। ਸਿਵਲ ਹਸਪਤਾਲ ਵਿੱਚ ਪੂਜਾ ਦੇ ਪਿਤਾ ਡੈਨੀਅਲ ਨੇ ਦੱਸਿਆ ਕਿ ਉਸ ਦੀ ਲੜਕੀ ਨੇ ਚਾਰ ਨਵੰਬਰ 2015 ਨੂੰ ਸਵਰਨ ਸਿੰਘ ਉਰਫ਼ ਸੰਮਾ ਪੁੱਤਰ ਨਰਿੰਦਰ ਸਿੰਘ ਵਾਸੀ ਕਲੇਰ ਕਲਾਂ ਨਾਲ ਪ੍ਰੇਮ ਵਿਆਹ ਕੀਤਾ ਸੀ।

ਬਾਬਾ ਅਜੈ ਸਿੰਘ ਕਾਲਜ ’ਚ ਕੌਮਾਂਤਰੀ ਸੈਮੀਨਾਰ

ਧਾਰੀਵਾਲ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਨਾਨਕ ਬਾਣੀ: ਕਿਰਤ ਸੱਭਿਆਚਾਰ ਦਾ ਮਹੱਤਵ’ ਵਿਸ਼ੇ ’ਤੇ ਅਧਾਰਿਤ ਇਕ ਰੋਜ਼ਾ ਕੌਮਾਂਤਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ’ਚ ਪਹੁੰਚੇ ਵਿਸ਼ੇਸ ਬੁਲਾਰੇ ਡਾ. ਹਰਮੀਤ ਸਿੰਘ ਤੇ ਡਾ. ਮਨਜਿੰਦਰ ਸਿੰਘ, ਪ੍ਰੋਫੈਸਰ ਹਰਪਾਲ ਸਿੰਘ, ਗਿਆਨੀ ਸੰਤੋਖ ਸਿੰਘ, ਪ੍ਰੋ. ਅਵਤਾਰ ਸਿੰਘ, ਸੁਖਦੇਵ ਸਿੰਘ, ਜਥੇ. ਗੁਰਿੰਦਰਪਾਲ ਸਿੰਘ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੇਵੀ ਦੇ ਫ਼ਲਸਫੇ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਨੇ ਸਾਰਿਆਂ ਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ

ਲੁੱਟ ਖੋਹ ਦੀ ਯੋਜਨਾ ਬਣਾਉਂਦੇ ਤਿੰਨ ਕਾਬੂ

ਸ੍ਰੀ ਗੋਇੰਦਵਾਲ ਸਾਹਿਬ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਥਾਨਕ ਪੁਲੀਸ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਬਰਾਂ ਨੂੰ ਚਾਰ ਬਿਨਾਂ ਨੰਬਰੀ ਮੋਟਰਸਾਈਕਲਾ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਉਨ੍ਹਾਂ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ। ਪੁਲੀਸ ਨੇ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ ਕਿ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ

ਲੁੱਟ ਖੋਹ ਦੀ ਯੋਜਨਾ ਬਣਾਉਂਦੇ ਤਿੰਨ ਕਾਬੂ

ਸ੍ਰੀ ਗੋਇੰਦਵਾਲ ਸਾਹਿਬ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਥਾਨਕ ਪੁਲੀਸ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਬਰਾਂ ਨੂੰ ਚਾਰ ਬਿਨਾਂ ਨੰਬਰੀ ਮੋਟਰਸਾਈਕਲਾ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਹੈ,

ਨਾਜਾਇਜ਼ ਮਾਈਨਿੰਗ: ਵਿਭਾਗ ’ਤੇ ਕਾਰਵਾਈ ਨਾ ਕਰਨ ਦਾ ਦੋਸ਼

ਅਜਨਾਲਾ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੱਲ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਸਰਹੱਦੀ ਪਿੰਡ ਬਲੜਵਾਲ, ਸਾਰੰਗਦੇਵ ਜਾ ਕੇ ਪੱਤਰਕਾਰਾਂ ਨੂੰ ਨਾਜਾਇਜ਼ ਹੋ ਰਹੀ ਰੇਤ ਦੀ ਪੁਟਾਈ ਬਾਰੇ ਜਾਣਕਾਰੀ ਦਿੱਤੀ ਗਈ ਸੀ।

ਜਮਹੂਰੀ ਕਿਸਾਨ ਸਭਾ ਵਲੋਂ ਜਥੇਬੰਦਕ ਕਨਵੈਨਸ਼ਨ

ਅਟਾਰੀ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਭਰ ’ਚ ਜਮਹੂਰੀ ਕਿਸਾਨ ਸਭਾ ਵੱਲੋਂ ਕੀਤੀਆਂ ਜਾ ਰਹੀਆਂ ਜਥੇਬੰਦਕ ਕਿਸਾਨ ਕਨਵੈਨਸ਼ਨਾਂ ਦੀ ਲੜੀ ਤਹਿਤ ਅੱਜ ਤਹਿਸੀਲ ਅੰਮ੍ਰਿਤਸਰ ਦਿਹਾਤੀ ਨਾਲ ਸਬੰਧਤ 40 ਤੋਂ ਵੱਧ ਪਿੰਡਾਂ ਦੇ ਚੁਣੇ ਹੋਏ ਕਿਸਾਨ ਡੈਲੀਗੇਟਾਂ ਨੇ ਕਨਵੈਨਸ਼ਨ ਕਰਵਾਈ। ਕਨਵੈਨਸ਼ਨ ਦੀ ਪ੍ਰਧਾਨਗੀ ਬਾਬਾ ਅਰਜਨ ਸਿੰਘ , ਬਲਦੇਵ ਸਿੰਘ ਤੇ ਬਲਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਕਨਵੈਨਸ਼ਨ ਦਾ ਉਦਘਾਟਨ ਉੱਘੇ ਅਰਥ ਵਿਗਿਆਨੀ

ਮੰਤਰੀ ਨੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੀ ਵਧਾਈ ਦਿੱਤੀ

ਅੰਮ੍ਰਿਤਸਰ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਰਾਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਗੁਦਾਮ ਮੁਹੱਲੇ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਦਾ ਆਰੰਭ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਰਿਬਨ ਕੱਟ ਕੇ ਕੀਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ‘ਚ ਭਗਵਾਨ ਵਾਲਮੀਕਿ ਵੱਲੋਂ ਦਰਸਾਏ ਰਸਤੇ ‘ਤੇ ਚੱਲਣ ਦੀ ਲੋੜ ਹੈ। ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਹੀ ਸਮਾਜ ਵਿੱਚ ਬਰਾਬਰਤਾ, ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0084695577
Copyright © 2019, Panjabi Times. All rights reserved. Website Designed by Mozart Infotech