» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ

ਮੀਂਹ ਦੇ ਪਾਣੀ ਨੇ ਖੇਤ, ਸਕੂਲ ਤੇ ਬੱਸ ਅੱਡੇ ਕੀਤੇ ਜਲ-ਥਲ

July 21, 2019 07:37 AM

ਭਾਈਰੂਪਾ,20 ਜੁਲਾਈ (ਪੰਜਾਬੀ ਟਾਇਮਜ਼ ) : ਸਰਕਾਰੀ ਐਲੀਮੈਂਟਰੀ ਸਕੂਲ ਢਪਾਲੀ ਦੇ ਵਿਹੜੇ ਅਤੇ ਕਮਰਿਆਂ ਵਿੱਚ ਬਾਰਸ਼ ਦਾ ਪਾਣੀ ਭਰ ਗਿਆ, ਜਿਸ ਵਿਦਿਆਰਥੀ ਤੇ ਅਧਿਆਪਕ ਪ੍ਰੇਸ਼ਾਨ ਹਨ। ਸਕੂਲ ਦਾ ਦੌਰਾ ਕਰਨ ਪਹੁੰਚੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੇਵ ਸਿੰਘ ਢਪਾਲੀ ਨੇ ਦੱਸਿਆ ਕਿ ਬਾਰਸ਼ ਦਾ ਪਾਣੀ ਸਕੂਲ ਦੇ ਮੈਦਾਨਾਂ ਤੋਂ ਇਲਾਵਾ ਕਮਰਿਆਂ ਵਿੱਚ ਵੀ ਭਰ ਗਿਆ ਹੈ ਜਿਸ ਕਾਰਨ ਸਕੂਲ ਵਿੱਚ ਪੜ੍ਹਦੇ 180 ਬੱਚੇ ਇੱਕ ਹੀ ਕਮਰੇ ਦੀ ਛੱਤ ਹੇਠ ਪੜ੍ਹਾਈ ਕਰ ਰਹੇ ਹਨ। ਇਸ ਮੌਕੇ ਇਨਕਲਾਬੀ ਲੋਕ ਮੋਰਚਾ ਦੇ ਜ਼ਿਲ੍ਹਾ ਆਗੂ ਬਲਵੰਤ ਮਹਿਰਾਜ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਆਗੂ ਜਗਸੀਰ ਮਹਿਰਾਜ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਢਪਾਲੀ ਦੇ ਸਰਕਾਰੀ ਸਕੂਲ ਵਿੱਚ ਖੜ੍ਹੇ ਪਾਣੀ ਦਾ ਜਲਦੀ ਕੋਈ ਹੱਲ ਕੀਤਾ ਜਾਵੇ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਪੀਣ ਵਾਲੇ ਪਾਣੀ ਦੀ ਸਮੱਸਿਆ ਪ੍ਰਤੀ ਡੀਸੀ ਵੱਲੋਂ ਹਦਾਇਤਾਂ ਜਾਰੀ

ਸ੍ਰੀ ਮੁਕਤਸਰ ਸਾਹਿਬ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਮੁਕਤਸਰ ਸ਼ਹਿਰ ’ਚ ਪੀਣ ਵਾਲੇ ਪਾਣੀ ਦੀ ਘਾਟ ਕਾਰਨ ਪੈਦਾ ਹੋਈ ਕਾਲ ਵਰਗੀ ਸਥਿਤੀ ’ਤੇ ਲੋਕਾਂ ਵੱਲੋਂ ਕੀਤੀ ਹਾਲ-ਪਾਹਰਿਆ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਜਲ ਸਪਲਾਈ ਵਿਭਾਗ ਨੂੰ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਦਫਤਰ ’ਚ ਸੱਦੀ ਬੈਠਕ ’ਚ ਸ਼ਾਮਲ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ, ਐੱਸਡੀਐੱਮ ਵੀਰਪਾਲ ਕੌਰ, ਜ਼ਿਲ੍ਹਾ ਮਾਲ ਅਫਸਰ ਅਵਤਾਰ ਸਿੰਘ ਮੱਕੜ, ਜਲ ਸਪਲਾਈ ਵਿਭਾਗ ਦੇ ਪੀਐਸ ਧੰਜੂ ਤੇ ਅਨਿਲ ਕੁਮਾਰ ਤੋਂ ਇਲਾਵਾ ਨਹਿਰ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਹਿਰੀ ਪਾਣੀ ਦੀ

ਆੜ੍ਹਤੀਏ ਦੀ ਗ੍ਰਿਫ਼ਤਾਰੀ ਲਈ ਡੀਐੱਸਪੀ ਦਫ਼ਤਰ ਅੱਗੇ ਧਰਨਾ

ਰਾਮਪੁਰਾ ਫੂਲ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਅਗਵਾਈ ਹੇਠ ਡੀਐੱਸਪੀ ਥਾਣਾ ਫੂਲ ਅੱਗੇ ਧਰਨਾ ਦੇ ਕੇ ਪੁਲੀਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੁਰਮੁੱਖ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਦੁੱਲੇਵਾਲਾ ਦੇ ਕਿਸਾਨ ਗੁਰਤੇਜ ਸਿੰਘ (60) ਪੁੱਤਰ ਹਰੀ ਸਿੰਘ ਨੇ ਭਦੌੜ ਦੇ ਆੜ੍ਹਤੀਏ ਕੁਲਦੀਪ ਕੁਮਾਰ ਤੋਂ ਤੰਗ ਆ ਕੇ ਆਪਣੇ ਖੇਤ ਵਿੱਚ ਖ਼ੁਦਕੁਸ਼ੀ ਕਰ ਲਈ ਸੀ ਪਰ ਪੁਲੀਸ ਪ੍ਰਸ਼ਾਸਨ ਵੱਲੋਂ ਇਨ੍ਹਾਂ 

ਮੁਲਾਜ਼ਮਾਂ ਵੱਲੋਂ ਮੰਗਾਂ ਸਬੰਧੀ ਮੰਡਲ ਦਫ਼ਤਰ ਅੱਗੇ ਗੇਟ ਰੈਲੀ

ਫਾਜ਼ਿਲਕਾ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਤੇ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਨਵੰਬਰ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ ਸਾਂਝੇ ਤੌਰ ’ਤੇ ਅੱਜ ਮੰਡਲ ਦਫ਼ਤਰ ਦੇ ਸਾਹਮਣੇ ਗੇਟ ਰੈਲੀ ਕੀਤੀ ਗਈ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਚਾਨਣਾ ਪਾਇਆ ਅਤੇ ਪੰਜਾਬ ਸਰਕਾਰ ਤੇ ਪੀਐੱਸਪੀਸੀਐੱਲ ਤੇ ਪੀਐਸਟੀਸੀਐੱਲ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਆਲੋਚਨਾ ਕੀਤੀ। ਵੱਖ-ਵੱਖ ਬੁਲਾਰਿਆਂ ਨੇ ਸਕਿੱਲ ਵਰਕਰ ਨੂੰ ਸੈਮੀ ਸਕਿਲਡ ਦੀ ਨੀਤੀ ਦੀ ਆਲੋਚਨਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਤਨਖ਼ਾਹ ਸਮੇਂ ਸਿਰ ਦਿੱਤੀ ਜਾਵੇ, ਤੁਰੰਤ ਸਕਿਲਡ ਵਰਕਰ ਤਹਿਤ ਰਹਿੰਦੀ ਕਾਰਵਾਈ ਕੀਤੀ ਜਾਵੇ, 23 ਸਾਲਾ ਇੰਕਰੀਮੈਂਟ ਕਰਮਚਾਰੀ ਅਤੇ ਪੈਨਸ਼ਨਰਜ਼ ਨੂੰ ਬਿਨਾਂ ਸ਼ਰਤ ਦਿੱਤੀ ਜਾਵੇ, ਪੈਨਸ਼ਨਰਜ਼ ਨੂੰ ਦੂਸਰੀਆਂ ਸਟੇਟਾਂ ਦੀ ਤਰਜ਼ ’ਤੇ 200 ਯੂਨਿਟ ਬਿਜਲੀ ਮੁਆਫ਼ੀ ਦਿੱਤੀ ਜਾਵੇ, 2016 ਤੋਂ ਪੇਅ ਸਕੇਲ ਲਾਗੂ ਕੀਤਾ ਜਾਵੇ, 2016 ਤੋਂ ਬਣਦਾ ਡੀਏ ਦਾ ਏਰੀਅਰ ਤੁਰੰਤ ਲਾਗੂ ਕੀਤਾ ਜਾਵੇ, ਨਵੀਂ ਭਰਤੀ ਨੂੰ ਜੁਆਈਨਿੰਗ ਸਮੇਂ ਤੋਂ ਹੀ ਪੂਰੀ ਤਨਖਾਹ ਦੇਣ ਦੀ ਮੰਗ ਕੀਤੀ।

ਨਸ਼ਿਆਂ ਖ਼ਿਲਾਫ਼ ਜੰਗ ਆਖ਼ਿਰੀ ਦਮ ਤਕ ਜਾਰੀ ਰਹੇਗੀ: ਕੈਪਟਨ ਅਮਰਿੰਦਰ

ਐਸ.ਏ.ਐਸ.ਨਗਰ (ਮੁਹਾਲੀ),5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ ਅਤੇ ਆਖਰੀ ਦਮ ਤੱਕ ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਰਹੇਗੀ। ਇਸ ਸਬੰਧੀ ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਐਸਟੀਐਫ਼ ਨੇ ਹੁਣ ਤੱਕ 32 ਹਜ਼ਾਰ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਿਆ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਸ਼ੁਰੂ ਹੋਏ ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੇ ਉਦਘਾਟਨੀ ਸਮਾਰੋਹ ਦੌਰਾਨ ਕੀਤਾ। 

ਯੂਥ ਕਾਂਗਰਸ ਦੀ ਚੋਣ ਨੂੰ ਮੁਹਾਲੀ ’ਚ ਮੱਠਾ ਹੁੰਗਾਰਾ

ਐਸ.ਏ.ਐਸ.ਨਗਰ(ਮੁਹਾਲੀ),5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਵਿੱਚ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਚੋਣ ਲਈ ਪੈ ਰਹੀਆਂ ਵੋਟਾਂ ਨੂੰ ਮੁਹਾਲੀ ਵਿਧਾਨ ਸਭਾ ਹਲਕੇ ਵਿੱਚੋਂ ਮੱਠਾ ਹੁੰਗਾਰਾ ਮਿਲਿਆ ਹੈ। ਸਿਰਫ਼ ਸਾਢੇ ਨੌਂ ਫ਼ੀਸਦੀ ਦੇ ਕਰੀਬ ਵੋਟਰਾਂ ਨੇ ਹੀ ਆਪਣੀਆਂ ਵੋਟਾਂ ਦਾ ਭੁਗਤਾਨ ਕੀਤਾ। ਅੱਜ ਇੱਥੋਂ ਦੇ ਸੈਕਟਰ-68 ਵਿੱਚ ਅਮਨ ਅਮਾਨ ਨਾਲ ਸਵੇਰੇ ਅੱਠ ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਹੋਈ ਵੋਟਿੰਗ ਵਿੱਚ ਮੁਹਾਲੀ ਵਿਧਾਨ ਸਭਾ ਹਲਕੇ ਵਿੱਚ ਦਰਜ 5281 ਯੂਥ ਕਾਂਗਰਸੀ ਵੋਟਰਾਂ ਵਿੱਚੋਂ ਸਿਰਫ਼ 499 ਵੋਟਰਾਂ ਨੇ ਹੀ ਆਪਣੀ ਵੋਟ ਦੀ ਵਰਤੋਂ ਕੀਤੀ। ਵੋਟ ਪਾਉਣ ਵਾਲਿਆਂ ਵਿੱਚ ਮਹਿਲਾ ਵੋਟਰਾਂ ਦੀ ਗਿਣਤੀ ਬਿਲਕੁੱਲ ਹੀ ਨਾ-ਮਾਤਰ ਰਹੀ। ਬੁੱਧਵਾਰ ਨੂੰ ਖਰੜ ਹਲਕੇ ਵਿੱਚੋਂ ਵੀ 4081 ਵੋਟਰਾਂ ਵਿੱਚੋਂ ਸਿਰਫ਼ 701 ਵੋਟਰਾਂ ਨੇ ਵੀ ਆਪਣੀ ਵੋਟ ਪਾਈ ਸੀ।

ਪ੍ਰਭ ਆਸਰਾ ਸੰਸਥਾ ਨੂੰ ਐਂਬੂਲੈਂਸ ਭੇਟ

ਕੁਰਾਲੀ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਲਾਵਾਰਿਸ ਤੇ ਬੇਸਹਾਰਾ ਨਾਗਰਿਕਾਂ ਦੀ ਸੰਭਾਲ ਲਈ ਪਿੰਡ ਪਡਿਆਲਾ ਸਥਿਤ ਸੰਸਥਾ ‘ਪ੍ਰਭ ਆਸਰਾ’ ਵਿੱਚ ਜਰਮਨ ਤੇ ਜਾਪਾਨ ਦੀ ਕੰਪਨੀ ਵੱਲੋਂ ਐਂਬੂਲੈਂਸ ਦਾਨ ਕੀਤੀ ਗਈ। ਸੰਸਥਾ ਦੇ ਪ੍ਰਬੰਧਕਾਂ ਨੇ ਕੰਪਨੀ ਦਾ ਧੰਨਵਾਦ ਕੀਤਾ। ਇਸ ਸਬੰਧੀ ਕੰਪਨੀ ਦੇ ਅਧਿਕਾਰੀ ਰਾਜੇਸ਼ ਛਾਬੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਤਹਿਤ ‘ਹੈਲਥ ਇਜ਼ ਵੈਲਥ’ ਸਕੀਮ ਤਹਿਤ ਇਹ ਐਂਬੂਲੈਂਸ ਪ੍ਰਭ ਆਸਰਾ ਸੰਸਥਾ ਨੂੰ ਦਿੱਤੀ ਗਈ।

ਪਿੰਡ ਨੰਗਲ ਲੁਬਾਣਾ ’ਚ ਰੰਜਿਸ਼ ਕਾਰਨ ਚੱਲੀ ਗੋਲੀ

ਭੁਲੱਥ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਥਾਣਾ ਬੇਗੋਵਾਲ ਅਧੀਨ ਪੈਂਦੇ ਪਿੰਡ ਨੰਗਲ ਲੁਬਾਣਾ ਵਿਚ ਬੀਤੀ ਰਾਤ ਪੁਰਾਣੀ ਰੰਜਿਸ਼ ਕਾਰਨ ਇਕ ਵਿਅਕਤੀ ਨੂੰ ਗੋਲੀਆਂ ਮਾਰੀਆਂ ਕੇ ਜ਼ਖਮੀ ਕਰ ਦਿੱਤਾ ਗਿਆ। ਪੁਲੀਸ ਨੇ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਨੰਗਲ ਲੁਬਾਣਾ ਨੇ ਦੱਸਿਆ ਪਿਛਲੇ ਸਾਲ ਅਪਰੈਲ ਮਹੀਨੇ ਰਾਣਾ ਪੁੱਤਰ ਚੰਨਣ ਸਿੰਘ ਦੀ ਬਿਆਸ ਦਰਿਆ ਵਿਚ ਡੁੱਬਣ ਨਾਲ ਮੌਤ ਹੋ ਗਈ ਸੀ ਜਿਸ ਦੇ ਨਾਲ ਕਸ਼ਮੀਰ ਸਿੰਘ ਉਰਫ ਕੱਟਾ ਵਾਸੀ ਨੰਗਲ ਲੁਬਾਣਾ ਵੀ ਸੀ। ਰਾਣਾ ਦਾ ਪਰਿਵਾਰ ਗਰੀਬ ਹੋਣ ਕਾਰਨ ਕਸ਼ਮੀਰ ਸਿੰਘ ਕੋਲੋਂ 8 ਲੱਖ ਰੁਪਏ ਮ੍ਰਿਤਕ ਦੀ ਮਾਂ ਨੂੰ ਦਿਵਾਏ ਗਏ ਸਨ।

ਅਕਾਲੀ ਆਗੂ ਕਤਲ ਮਾਮਲਾ: ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ ਬਟਾਲਾ ਪੁਲੀਸ ਮੁਖੀ ਦੇ ਘਿਰਾਓ ਦਾ ਐਲਾਨ

ਅੰਮ੍ਰਿਤਸਰ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ‘ਡੇਰਾ ਬਾਬਾ ਨਾਨਕ ਦੇ ਅਕਾਲੀ ਆਗੂ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਮਾਮਲੇ ਵਿਚ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ 7 ਦਸੰਬਰ ਨੂੰ ਬਟਾਲਾ ਦੇ ਜ਼ਿਲ੍ਹਾ ਪੁਲੀਸ ਮੁਖੀ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ’, ਇਹ ਪ੍ਰਗਟਾਵਾ ਅੱਜ ਇਥੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ।

ਭਾਰਤ-ਪਾਕਿ ਲੌਂਗੇਵਾਲਾ ਜੰਗ: 48 ਸਾਲਾਂ ਬਾਅਦ ਫਿਰ ਨੱਚੇ ਜਾਂਬਾਜ਼

ਪਠਾਨਕੋਟ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਭਾਰਤ-ਪਾਕਿਸਤਾਨ 1971 ਦੀ ਜੰਗ ਦੌਰਾਨ ਰਾਜਸਥਾਨ ਦੇ ਜੈਸਲਮੇਰ ਦੀ ਲੌਂਗੇਵਾਲਾ ਸਰਹੱਦ ’ਤੇ ਪਾਕਿ ਸੈਨਾ ਨੂੰ ਹਰਾਉਣ ਵਾਲੀ ਭਾਰਤੀ ਸੈਨਾ ਦੀ 23 ਪੰਜਾਬ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਨੇ ਅੱਜ ਇਥੇ ਕੈਪਟਨ ਆਰਐਸ ਪਠਾਨੀਆ ਦੀ ਅਗਵਾਈ ਹੇਠ ਸੂਬਾ ਪੱਧਰੀ ਸਮਾਗਮ ਕੀਤਾ। ਜਿਸ ਵਿੱਚ ਇਸੇ ਯੂਨਿਟ ਦੇ ਸੇਵਾਮੁਕਤ ਮੇਜਰ ਜਨਰਲ ਰਾਜੀਵ ਨੰਦਾ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਸੇਵਾਮੁਕਤ ਬ੍ਰਿਗੇਡੀਅਰ ਏ.ਕੇ ਖੋਸਲਾ, ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪਰਿਸ਼ਦ ਦੇ ਪ੍ਰਧਾਨ ਤੇ ਸੇਵਾਮੁਕਤ ਕਰਨਲ ਸਾਗਰ ਸਿੰਘ ਸਲਾਰੀਆ, ਪਰਿਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ, ਕੈਪਟਨ ਬ੍ਰਹਮਜੀਤ ਸਿੰਘ ਵਿਸ਼ੇਸ਼ ਮਹਿਮਾਨਾਂ ਵੱਜੋਂ ਸ਼ਾਮਲ ਹੋਏ। ਇਸ ਸਮਾਗਮ ਵਿੱਚ ਜੰਮੂ-ਕਸ਼ਮੀਰ, ਪੰਜਾਬ-ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਤੋਂ ਇਸ ਯੂਨਿਟ ਦੇ ਸਾਬਕਾ ਸੈਨਿਕਾਂ ਨੇ ਕਾਫੀ ਗਿਣਤੀ ਵਿੱਚ ਹਿੱਸਾ ਲੈਂਦੇ ਹੋਏ ਪੁਰਾਣੀਆਂ ਯਾਦਾਂ ਤਾਜ਼ਾ ਕੀਤੀਆਂ।

ਰਹੱਸਮਈ ਬਿਮਾਰੀ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ

ਪਠਾਨਕੋਟ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਧਾਰ ਬਲਾਕ ਦੇ ਪਿੰਡ ਲੰਜੇਰਾ ਵਿੱਚ ਟਮਾਟਰਾਂ ਦੀ ਫਸਲ ਰਹੱਸਮਈ ਬਿਮਾਰੀ ਦਾ ਸ਼ਿਕਾਰ ਹੋ ਗਈ ਹੈ ਜਿਸ ਨਾਲ ਇਹ ਫਸਲ ਲਗਾਉਣ ਵਾਲੇ ਕਿਸਾਨ ਪ੍ਰੇਸ਼ਾਨ ਹੋ ਗਏ ਹਨ। ਜਿਨ੍ਹਾਂ ਵੀ ਕਿਸਾਨਾਂ ਨੇ ਟਮਾਟਰਾਂ ਦੀ ਫਸਲ ਬੀਜੀ ਹੈ, ਉਕਤ ਫਸਲ ’ਤੇ ਫਲ ਤਾਂ ਲੱਗ ਗਏ ਹਨ ਪਰ ਟਮਾਟਰ ਪੱਕਣ ਤੋਂ ਪਹਿਲਾਂ ਹੀ ਝੜਨੇ ਸ਼ੁਰੂ ਹੋ ਗਏ ਹਨ। ਇਸ ਨੂੰ ਲੈ ਕੇ ਕਿਸਾਨਾਂ ਵਿੱਚ ਇਹ ਡਰ ਪੈਦਾ ਹੋ ਗਿਆ ਹੈ ਕਿ ਜੇਕਰ ਸਾਰਾ ਟਮਾਟਰ ਪੱਕਣ ਤੋਂ ਪਹਿਲਾਂ ਹੀ ਝੜ ਗਿਆ ਤਾਂ ਉਨ੍ਹਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪਵੇਗਾ।

ਫੁੱਲਾਂ ਨਾਲ ਮਹਿਕੇਗਾ ’ਵਰਸਿਟੀ ਦਾ ਵਿਹੜਾ

ਅੰਮ੍ਰਿਤਸਰ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਪਣੀ ਗੋਲਡਨ ਜੁਬਲੀ ਮਨਾਉਂਦਿਆਂ 8 ਦਸੰਬਰ ਤੋਂ 10 ਦਸੰਬਰ ਤੱਕ ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਅਤੇ ਰੰਗੋਲੀ ਪ੍ਰਦਰਸ਼ਨੀ ਲਾਈ ਜਾ ਰਹੀ ਹੈ, ਜਿਸ ਦੌਰਾਨ ਯੂਨੀਵਰਸਿਟੀ ਦਾ ਵਿਹੜਾ ਫੁੱਲਾਂ ਨਾਲ ਮਹਿਕੇਗਾ। ਵਾਈਸ ਚਾਂਸਲਰ, ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਆਪਣੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ, ਖੂਬਸੂਰਤੀ ਵਧਾਉਣ ਲਈ ਪ੍ਰਦਰਸ਼ਨੀ ਦਾ ਪ੍ਰੋਗਰਾਮ ਉਲੀਕਿਆ ਹੈ।

‘ਕੇਂਦਰ ਵੱਲੋਂ ਰਾਜੋਆਣਾ ਦੀ ਸਜ਼ਾ ਮੁਆਫ਼ੀ ਤੋਂ ਮੁਕਰਨ ਕਾਰਨ ਸਿੱਖਾਂ ’ਚ ਰੋਸ’

ਬਟਾਲਾ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਇੱਥੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਲੋਕ ਸਭਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕੀਤੇ ਜਾਣ ਤੋਂ ਇਨਕਾਰ ਕੀਤੇ ਜਾਣ ’ਤੇ ਸਿੱਖ ਕੌਮ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਦਾ

ਹਰਸਿਮਰਤ ਅਸਤੀਫਾ ਦੇਵੇ: ‘ਆਪ’

ਅੰਮ੍ਰਿਤਸਰ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਆਮ ਆਦਮੀ ਪਾਰਟੀ ਨੇ ਅੱਜ ਇੱਥੇ ਐਡਵੋਕੇਟ ਰਾਜਵਿੰਦਰ ਸਿੰਘ ਰਾਜਾ ਅਤੇ ਐਡਵੋਕੇਟ ਜੀਤਇੰਦਰ ਸਿੰਘ ਮਝੈਲ ਨੂੰ ‘ਆਪ’ ਵਿਚ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਦੋਵੇਂ ਐਡਵੋਕੇਟ ਆਗੂਆਂ ਦੀ ਪਾਰਟੀ ਵਿਚ ਸ਼ਮੂਲੀਅਤ ਸਮੇਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸਮੇਤ ਮਾਝਾ ਜ਼ੋਨ ਦੇ ਕਨਵੀਨਰ ਕੁਲਦੀਪ ਸਿੰਘ ਧਾਲੀਵਾਲ, ਸ਼ਹਿਰੀ ਪ੍ਰਧਾਨ ਅਸ਼ੋਕ ਤਲਵਾਰ, ਮੀਡੀਆ ਇੰਚਾਰਜ ਗੁਰਭੇਜ ਸਿੰਘ ਸੰਧੂ, 

ਖ਼ਾਲਸਾ ਕਾਲਜ ਦਾ ਰੈੱਡ ਰਿਬਨ ਕਲੱਬ ਨੈਕੋ ਵਲੋਂ ਸਨਮਾਨਿਤ

ਅੰਮ੍ਰਿਤਸਰ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ ਨੂੰ ਅੱਜ ਸਮਾਜ ਨੂੰ ਏਡਜ਼ ਸਬੰਧੀ ਜਾਗਰੂਕ ਕਰਨ ਲਈ ਪਾਏ ਯੋਗਦਾਨ ਅਤੇ ਬਿਹਤਰੀਨ ਕਾਰਗੁਜ਼ਾਰੀ ਲਈ ਨੈਸ਼ਨਲ ਏਡਜ਼ ਕੰਟਰੋਲ ਆਰਗੇਨਾਈਜੇਸ਼ਨ (ਨੈਕੋ) ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਭੁਪਿੰਦਰ ਸਿੰਘ ਜੌਲੀ ਅਤੇ ਸਹਾਇਕ ਨੋਡਲ ਅਫ਼ਸਰ ਡਾ. ਪਰਮਿੰਦਰ ਸਿੰਘ ਨੂੰ ਵਧਾਈ

ਅੰਕਿਤਾ ਟੈਲੀ ਸ਼ਾਪਿੰਗ ਦਾ ਮਾਲਕ ਬਲਾਤਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ

ਜਲੰਧਰ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਨਰਿੰਦਰ ਸਿਨੇਮਾ ਨੇੜਲੇ ਛਿਨਮਸਤਿਕਾ ਕੰਪਲੈਕਸ ਵਿੱਚੋਂ ਅੰਕਿਤਾ ਟੈਲੀਸ਼ਾਪਿੰਗ ਦੇ ਮਾਲਕ ਨੂੰ ਆਪਣੀ ਇੱਕ ਮਹਿਲਾ ਮੁਲਾਜ਼ਮ ਨਾਲ ਬਲਾਤਕਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਕੇ ਪੁਲਸ ਨੇ ਜੇਲ੍ਹ ਭੇਜ ਦਿੱਤਾ ਹੈ। ਦੋਸ਼ੀ ਦੀ ਪਛਾਣ ਨਿਊ ਰਾਜਾ ਗਾਰਡਨ ਐਕਸਟੈਂਸ਼ਨ ਦੇ ਰਾਕੇਸ਼ ਸ਼ਰਮਾ ਵਜੋਂ ਹੋਈ ਹੈ।

ਸ਼ਿਵ ਸੈਨਾ ਦੇ ਪਿੱਛੋਂ ਅਕਾਲੀ ਦਲ ਵੀ ਭਾਜਪਾ ਤੋਂ ਦੂਰੀ ਬਣਾਉਣ ਨੂੰ ਤਿਆਰ

ਲੁਧਿਆਣਾ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :- ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਤਾਕਤਵਰ ਸਿਆਸੀ ਪਾਰਟੀਆਂ ਨਾਲ ਕੰਧੇ ਨਾਲ ਕੰਧਾ ਮਿਲਾ ਕੇ ਸਰਕਾਰ ਦਾ ਸੁਖ ਭੋਗਣ ਵਾਲੀ ਭਾਜਪਾ ਅੱਜਕੱਲ੍ਹ ਆਪਣੇ ਦਮ 'ਤੇ ਕੇਂਦਰ ਦੀ ਸਤਾ 'ਤੇ ਕਾਬਿਜ ਹੈ। ਸੱਤਾ ਦਾ ਮੋਹ ਸਿਆਸਤ ਵਿੱਚ ਦੋਸਤਾਂ ਦੇ ਦੁਸ਼ਮਣ ਬਨਣ ਦਾ ਅਹਿਮ ਕਾਰਨ ਹੁੰਦਾ ਹੈ, ਇਹ ਕਾਰਨ ਹੈ ਕਿ ਜਿਸ ਭਾਜਪਾ ਨਾਲ ਕਦੀ ਕੇਂਦਰ ਦੀ ਰਾਜਨੀਤੀ ਵਿੱਚ ਦਰਜਨ ਭਰ ਸਿਆਸੀ ਪਾਰਟੀਆਂ ਦਾ ਹੱਥ ਫੜ ਕੇ ਖੜੀ ਸੀ, ਅੱਜ ਉਹ ਇੱਕ-ਇੱਕ ਕਰ ਕੇ ਨਾ ਸਿਰਫ ਦੂਰ ਜਾ ਚੁੱਕੀਆਂ ਹਨ, ਸਗੋਂ ਭਾਜਪਾ ਨੂੰ ਘੇਰਨ ਲਈ ਨਵੇਂ ਭਾਗੀਦਾਰ ਤਲਾਸ਼ ਕਰ ਕੇ ਦੇਸ਼ ਦੀ ਰਾਜਨੀਤੀ ਵਿੱਚ ਲਾ-ਮਿਸਾਲ ਬਦਲਾਓ ਲਈ ਯਤਨ ਕਰ ਰਹੀਆਂ ਹਨ।

ਅਮਰੀਕਾ ਵਿੱਚ ਜਾਨ ਗਵਾਉਣ ਵਾਲੇ ਪੁਲਸ ਅਫਸਰ ਦੀ ਜ਼ਮੀਨ 'ਤੇ ਰਿਸ਼ਤੇਦਾਰਾਂ ਵੱਲੋਂ ਕਬਜ਼ਾ

ਕਪੂਰਥਲਾ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਆਪਣੀ ਇਮਾਨਦਾਰੀ ਅਤੇ ਬਹਾਦਰੀ ਨਾਲ ਅਮਰੀਕਾ ਵਿੱਚ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੇ ਕਪੂਰਥਲਾ ਦੇ ਪਿੰਡ ਧਾਲੀਵਾਲ ਬੇਟ ਦੇ ਸੰਦੀਪ ਸਿੰਘ ਧਾਲੀਵਾਲ ਨੂੰ ਇਥੇ ਆਪਣਿਆਂ ਤੋਂ ਧੋਖਾ ਮਿਲ ਰਿਹਾ ਹੈ। ਅਮਰੀਕਾ ਦੇ ਸੀਨੀਅਰ ਪੁਲਸ ਅਧਿਕਾਰੀ ਰਹੇ ਸੰਦੀਪ ਸਿੰਘ ਦੀ ਹੱਤਿਆ ਪਿੱਛੋਂ ਜਿੱਥੇ ਅਮਰੀਕੀ ਸਰਕਾਰ ਨੇ ਉਨ੍ਹਾਂ ਦੀ ਯਾਦ ਵਿੱਚ ਸਟੈਚੂ ਬਣਾਉਣ ਦਾ ਐਲਾਨ ਕੀਤਾ ਹੈ, ਉਥੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਜਾਅਲੀ ਕਾਗਜ਼ ਬਣਾ ਕੇ ਪੰਜਾਬ ਵਿੱਚ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ।

ਕੈਪਟਨ ਵੱਲੋਂ ਚੇਤਾਵਨੀ: ਗੈਂਗਸਟਰ ਸੁਧਰ ਜਾਣ ਜਾਂ ਨਤੀਜੇ ਭੁਗਤਣ ਨੂੰ ਤਿਆਰ ਰਹਿਣ

ਮੋਹਾਲੀ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਨਾਲਹੀ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਇਸ ਰਾਜ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਵਿਰੁੱਧ ਤਾੜਨਾ ਕੀਤੀ ਹੈ। ਉਦਯੋਗ ਦੇ ਵਿਕਾਸ ਲਈ ਸੁਖਾਵੇਂ ਮਾਹੌਲ ਦਾ ਵਾਅਦਾ ਕਰਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਸ਼ਾਂਤ ਹਾਲਾਤ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਪਏ ਗੁਆਂਢੀ ਦੇਸ਼ਦੇ ਨਾਲ ਗੈਂਗਸਟਰ ਜਾਂ ਗੁੰਡਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ, ‘ਸੁਧਰ ਜਾਓ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ।’

ਨਿਵੇਸ਼ਕਾਂ ਨੂੰ ਪੰਜਾਬ ’ਚ ਸਾਜ਼ਗਾਰ ਮਾਹੌਲ ਦੇਵਾਂਗੇ: ਕੈਪਟਨ

ਮੁਹਾਲੀ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਵੇਸ਼ਕਾਰਾਂ ਨੂੰ ਸੂਬੇ ਵਿੱਚ ਨਿਵੇਸ਼ ਲਈ ਸਾਜ਼ਗਾਰ ਮਾਹੌਲ ਦੇਣ ਦਾ ਵਾਅਦਾ ਕਰਦਿਆਂ ਕਿਹਾ ਹੈ ਕਿ ਸੂਬੇ ਦਾ ਮਾਹੌਲ ਵਿਗਾੜਨ ਵਾਲੀਆਂ ਤਾਕਤਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਮੁੱਖ ਮੰਤਰੀ ਨੇ ਇਹ ਗੱਲ ਅੱਜ ਇੱਥੋਂ ਦੇ ਸੈਕਟਰ-81 ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਸ਼ੁਰੂ ਹੋਏ ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੇ ਉਦਘਾਟਨੀ ਸਮਾਰੋਹ ਦੌਰਾਨ ਜੁੜੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ। ਉੱਘੇ ਕਾਰੋਬਾਰੀਆਂ ਨੇ ਪੰਜਾਬ ਵਿੱਚ ਨਿਵੇਸ਼ ਦਾ ਵਾਅਦਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਜੋ ਚੌਲ ਨਾ ਖਾਣ ਦੇ ਬਾਵਜੂਦ ਦੇਸ਼ ਦੀਆਂ ਲੋੜਾਂ ਪੂਰੀਆਂ ਕਰਨ ਖਾਤਰ ਝੋਨਾ ਪੈਦਾ ਕਰ ਸਕਦਾ ਹੈ ਉਹ ਸੂਬਾ ਸਨਅਤਾਂ ਲਈ ਵਧੀਆ ਮਾਹੌਲ ਵੀ ਸਿਰਜ ਸਕਦਾ ਹੈ।

ਕਾਰੋਬਾਰੀਆਂ ਨੇ ਪੰਜਾਬ ਵਿੱਚ ਨਿਵੇਸ਼ ਦਾ ਭਰੋਸਾ ਦਿੱਤਾ

ਮੁਹਾਲੀ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :‘ਸਮੂਹਿਕ ਵਿਕਾਸ ਲਈ ਭਾਈਵਾਲੀ ਜੁਟਾਉਣ’ ਦੇ ਸੈਸ਼ਨ ਦੌਰਾਨ ਨੂੰ ਡੈਲੀਗੇਟਾਂ ਨੇ ਪੰਜਾਬ ਵਿੱਚ ਨਿਵੇਸ਼ ਦਾ ਭਰੋਸਾ ਦਿੰਦਿਆਂ ਨੀਤੀਆਂ ’ਚ ਨਿਰੰਤਰਤਾ ਅਤੇ ਸਥਿਰਤਾ ਬਣਾਈ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ। ਸੈਸ਼ਨ ਦਾ ਸੰਚਾਲਨ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ ਦੇ ਡਾਇਰੈਕਟਰ ਜਨਰਲ ਚੰਦਰਜੀਤ ਬੈਨਰਜੀ ਨੇ ਕੀਤਾ। ਮੰਚ ’ਤੇ ਈਸਟ ਇੰਡੀਆ ਹੋਟਲਜ਼ ਦੇ ਕਾਰਜਕਾਰੀ ਚੇਅਰਮੈਨ ਪੀਆਰਐੱਸ ਓਬਰਾਏ, ਕੋਟਕ ਮਹਿੰਦਰਾ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀਈਓ ਉਦੈ ਕੋਟਕ, ਭਾਰਤੀ ਇੰਟਰਪ੍ਰਾਈਜ਼ ਦੇ ਉਪ-ਚੇਅਰਮੈਨ ਰਾਕੇਸ਼ ਮਿੱਤਲ, ਹਿੰਦੂਜਾ ਸਮੂਹ (ਯੂਰਪ) ਦੇ ਚੇਅਰਮੈਨ ਪ੍ਰਕਾਸ਼ ਹਿੰਦੂਜਾ, 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0087518357
Copyright © 2019, Panjabi Times. All rights reserved. Website Designed by Mozart Infotech