» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਚੰਡੀਗੜ੍ਹ

ਐਚ.ਐਸ. ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਇਕ ਹੋਰ ਵੱਡੀ ਚੁਣੌਤੀ

August 12, 2019 01:36 PM

ਚੰਡੀਗੜ੍,11 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਐਚ.ਐਸ. ਫੂਲਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਇਕ ਹੋਰ ਵੱਡੀ ਚੁਣੌਤੀ। ਸ੍ਰੀ ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਜੇ ਉਹ ਬੇਅਦਬੀ ਕਾਂਡ ਵਿਚ ਕੀਤੇ ਵਾਅਦੇ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਜੇਲ੍ਹ ਵਿਚ ਸੁੱਟਣ ਦੀ ਜ਼ੁਅਰਤ ਕਰਨਗੇ ਤਾਂ ਉਹ ਆਪਣੇ ਪਦਮਸ਼੍ਰੀ ਦਾ ਅਹੁਦਾ ਤੁਰੰਤ ਵਾਪਸ ਕਰ ਦੇਣਗੇ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਡਾਕਟਰੀ ਇਮਤਿਹਾਨ ਦੇ ਦੌਰਾਨ ਕੱਕਾਰਾਂ ਤੋਂ ਪਾਬੰਦੀ ਹਟਾਉਣ ਦੇ ਹੁਕਮ

ਚੰਡੀਗੜ੍ਹ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਡਾਕਟਰੀ ਕੋਰਸ (ਐਮ ਬੀ ਬੀ ਐਸ) ਵਿੱਚ ਦਾਖਲੇ ਵਾਸਤੇ ਹੁੰਦੇ ਸਾਂਝੇ ਟੈਸਟ ਵੇਲੇ ਸਿੱਖ ਉਮੀਦਵਾਰਾ ਨੂੰ ਇਮਤਿਹਾਨ ਹਾਲ ਵਿੱਚ ਕਕਾਰ ਪਹਿਨ ਕੇ ਜਾਣ ਦੀ ਖੁੱਲ੍ਹ ਦੇ ਦਿੱਤੀ ਗਈ ਹੈ।

ਸ਼ਿਫਟ ਕਰਨ ਦੇ ਮਾਮਲੇ ’ਚ ਵੈਂਡਰ ਤੇ ਨਗਰ ਨਿਗਮ ਆਹਮੋ-ਸਾਹਮਣੇ

ਚੰਡੀਗੜ੍ਹ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਨਗਰ ਨਿਗਮ ਵੱਲੋਂ ਵੈਂਡਿੰਗ ਜ਼ੋਨ ’ਚ ਵੈਂਡਰਾਂ ਨੂੰ ਸ਼ਿਫਟ ਕਰਨ ਨੂੰ ਲੈ ਕੇ ਸ਼ਹਿਰ ’ਚ ਬੈਠੇ ਰੇਹੜੀ ਫੜ੍ਹੀ ਵਾਲਿਆਂ ਨੇ ਲਾਮਬੰਦ ਹੋ ਕੇ ਨਗਰ ਨਿਗਮ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਇਥੇ ਸੈਕਟਰ-19 ਸਥਿਤ ਸਦਰ ਬਾਜ਼ਾਰ ਦੀ ਪਾਰਕਿੰਗ ’ਚ ਸੈਕਟਰ-15,17, 19 ਤੇ ਸੈਕਟਰ-22 ਦੇ ਸਟਰੀਟ ਵੈਂਡਰਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਖ਼ਿਲਾਫ਼ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਸਟਰੀਟ ਵੈਂਡਰਾਂ ਨੇ ਦੋਸ਼ ਲਾਇਆ ਕਿ ਨਗਰ ਨਿਗਮ ਵੱਲੋਂ ਵੈਂਡਰ ਐਕਟ ਅਧੀਨ ਰਜਿਸਟਰਡ ਵੈਂਡਰਾਂ ਦੇ ਮੁੜ ਵਸੇਬੇ ਲਈ ਬਣਾਈ ਟਾਊਨ ਵੈਂਡਿੰਗ ਕਮੇਟੀ ’ਚ ਬੇਨਿਯਮੀਆਂ ਹੋਈਆਂ ਹਨ। ਇਸ ਬਾਰੇ ਉਨ੍ਹਾਂ ਵੱਲੋਂ ਨਿਗਮ ਤੋਂ ਪੂਰਾ ਰਿਕਾਰਡ ਮੰਗਿਆ ਗਿਆ ਹੈ ਤੇ ਨਿਗਮ ਤੇ ਪ੍ਰਸ਼ਾਸਨ ਦੀ ਇਸ ਕਥਿਤ ਧਾਂਧਲੀ ਖ਼ਿਲਾਫ਼ ਸਟਰੀਟ ਵੈਂਡਰਾਂ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਸਣੇ ਪ੍ਰਸ਼ਾਸਕ ਦੇ ਸਲਾਹਕਾਰ, ਗ੍ਰਹਿ ਸਕੱਤਰ, ਸੰਸਦ ਮੈਂਬਰ. ਐੱਸਐੱਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਨ ਤੇ ਨਗਰ ਨਿਗਮ ਵੱਲੋਂ ਉਨ੍ਹਾਂ ਨੂੰ ਸ਼ਿਫਟ ਕਰਕੇ ਉਨ੍ਹਾਂ ਦੀ ਰੋਜ਼ੀ ਰੋਟੀ ’ਤੇ ਲੱਤ ਮਾਰੀ ਜਾ ਰਹੀ ਹੈ। ਇਸੇ ਤਰ੍ਹਾਂ ਮੌਲੀ ਜਗਰਾਂ ਕਲੋਨੀ ਸਣੇ ਰਾਮ ਦਰਬਾਰ ਦੇ ਵੈਂਡਰਾਂ ਵੱਲੋਂ ਸ਼ਿਫਟ ਨਾ ਹੋਣ ਨੂੰ ਲੈ ਕੇ ਕਈ ਦਿਨਾਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਫੜ੍ਹੀ ਵਰਕਰਜ਼ ਯੂਨੀਅਨ ਵੱਲੋਂ ਵੀ 5 ਦਸੰਬਰ ਨੂੰ ਸਵੇਰੇ ਦਸ ਵਜੇ ਸੈਕਟਰ-20 ਸਥਿਤ ਮੱਠ ਮੰਦਰ ਵਾਲੇ ਗਰਾਉਂਡ ’ਚ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਫੜ੍ਹੀ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰਾਮ ਮਿਲਣ ਗੌੜ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਰੇਹੜੀ ਫੜ੍ਹੀ ਵਾਲਿਆਂ ਨਾਲ ਵੈਂਡਰ ਐਕਟ ਨੂੰ ਲੈ ਕੇ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੇਹੜੀ ਫੜ੍ਹੀ ਵਰਕਰਜ਼ 30 ਦਸੰਬਰ ਨੂੰ ਪਰਿਵਾਰ ਸਣੇ ਪ੍ਰਦਰਸ਼ਨ ਕਰਕੇ ਗ੍ਰਿਫ਼ਤਾਰੀਆਂ ਦੇਣਗੇ।

ਪ੍ਰਸ਼ਾਸਨ ਸ਼ਹਿਰ ’ਚ ਸਸਤੇ ਭਾਅ ’ਤੇ ਵੇਚੇਗਾ ਪਿਆਜ਼

ਚੰਡੀਗੜ੍ਹ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪਿਆਜ਼ਾਂ ਦੀਆਂ ਵੱਧਦੀਆਂ ਕੀਮਤਾਂ ਨੂੰ ਵੇਖਦੇ ਹੋਏ ਪ੍ਰਸ਼ਾਸਨ ਵੱਲੋਂ ਸ਼ਹਿਰ ’ਚ ਮੁੜ ਸਸਤੇ ਭਾਅ ’ਤੇ ਪਿਆਜ਼ ਦੀਆਂ ਦੁਕਾਨਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਲਈ ਖ਼ੁਰਾਕ, ਸਪਲਾਈ ਅਤੇ ਖ਼ਪਤਕਾਰ ਵਿਭਾਗ ਵੱਲੋਂ ਜਲਦੀ ਹੀ ਵਧੀਆਂ ਕਿਸਮ ਦੇ ਪਿਆਜ਼ਾਂ ਦੀ ਖਰੀਦ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ।

ਪੰਚਕੂਲਾ ਦੇ ਪਿੰਡ ਬਿੱਲਾ ਵਿੱਚੋਂ ਤੇਂਦੂਆ ਫੜ੍ਹਿਆ

ਪੰਚਕੂਲਾ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਅੱਜ ਸਵੇਰੇ ਪੰਚਕੂਲਾ ਦੇ ਬਰਵਾਲਾ ਬਲਾਕ ਵਿੱਚ ਪੈਂਦੇ ਪਿੰਡ ਬਿੱਲਾ ਦੇ ਇੱਕ ਫਾਰਮ ਹਾਊਸ ਵਿੱਚੋਂ ਖੂੰਖਾਰ ਤੇਂਦੂਆ ਫੜ੍ਹਿਆ ਗਿਆ ਹੈ। ਇਹ ਤੇਂਦੂਆ ਫਾਰਮ ਹਾਊਸ ਦੀਆਂ ਤਾਰਾਂ ਵਿੱਚ ਫਸਿਆ ਹੋਇਆ ਸੀ। ਇਹ ਫਾਰਮ ਹਾਊਸ ਇਲਾਕੇ ਦੇ ਭਾਜਪਾ ਨੇਤਾ ਵਰਿੰਦਰ ਭਾਉ ਦਾ ਹੈ। ਸਭ ਤੋਂ ਪਹਿਲਾਂ ਫਾਰਮ ਹਾਊਸ ਦੇ ਕਾਮਿਆਂ ਨੇ ਇਸ ਦੀਆਂ ਦਹਾੜਾਂ ਦੀ ਆਵਾਜ਼ ਸੁਣੀ ਅਤੇ ਫੇਰ ਰਾਮਗੜ੍ਹ ਪੁਲੀਸ ਚੌਕੀ ਨੂੰ ਫ਼ੋਨ ਕੀਤਾ ਗਿਆ।

ਝੀਲ ’ਤੇ ‘ਸੁਖਨਾ ਮਿਊਜ਼ੀਅਮ’ ਦਾ ਉਦਘਾਟਨ

ਚੰਡੀਗੜ੍ਹ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੀਅਰੇ ਜੀਨੇਰੇਟ ਦੀ 52ਵੀਂ ਬਰਸੀ ਮੌਕੇ ਸੁਖਨਾ ਝੀਲ ’ਤੇ ਸਥਿਤ ਪੰਪ ਹਾਊਸ ਵਿੱਚ ‘ਸੁਖਨਾ ਮਿਊਜ਼ੀਅਮ’ ਦਾ ਉਦਘਾਟਨ ਯੂ.ਟੀ. ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੁਖਨਾ ਝੀਲ ’ਤੇ ਸਥਾਪਿਤ ਕੀਤੇ ਗਏ ਮਿਊਜ਼ੀਅਮ ’ਚ ਝੀਲ ਦੀਆਂ ਪੁਰਾਣੀਆਂ ਤਸਵੀਰਾਂ ਅਤੇ ਝੀਲ ਬਾਰੇ ਸਾਰੀ ਜਾਣਕਾਰੀ ਨੂੰ ਇਕੱਠਾ ਕੀਤਾ ਗਿਆ ਹੈ। ਇਸ ਨਾਲ ਉੱਥੇ ਆਉਣ ਵਾਲੇ ਹਰੇਕ ਵਿਅਕਤੀ ਨੂੰ ਝੀਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲ ਸਕੇਗੀ। 

 ਸ਼ਹਿਰ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਮੀਟਿੰਗ

ਚੰਡੀਗੜ੍ਹ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਰੋਜ਼ਾਨਾ ਵੱਧਦੇ ਜਾ ਰਹੇ ਅਪਰਾਧਾਂ ਨੂੰ ਵੇਖਦੇ ਹੋਏ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਵੱਲੋਂ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਮੀਟਿੰਗ ਕੀਤੀ ਗਈ। ਜਿਸ ’ਚ ਡੀਜੀਪੀ 

ਪੁਸਤਕ ‘ਮਦਰ ਆਫ਼ ਆਲ ਟੇਲਜ਼’ ’ਤੇ ਚਰਚਾ

ਚੰਡੀਗੜ੍ਹ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਮਾਂ ਨੂੰ ਕਿਸੇ ਇੱਕ ਵਿਚਾਰ ਨਾਲ ਯਾਦ ਨਹੀਂ ਕੀਤਾ ਜਾ ਸਕਦਾ। ਮਾਂ ਤੇ ਬੱਚੇ ਦੇ ਆਪਸੀ ਸਬੰਧਾਂ ਦਾ ਪੁਨਰ ਮੁੱਲਾਂਕਣ ਹੋਣਾ ਚਾਹੀਦਾ ਹੈ। ਮਾਂ ਮੁਆਫ ਕਰਨ ਵਾਲੀ ਨਾਰੀ ਹੁੰਦੀ ਹੈ। ਉਹ ਖਰਚ ਕਰਨ ’ਤੇ ਵੀ ਨਾ ਮੁੱਕਣ ਵਾਲੀ ਰਾਸ਼ੀ ਹੁੰਦੀ ਹੈ। ਸਾਹਿਤ ਚਿੰਤਨ ਦੀ ਪ੍ਰਾਚੀਨ ਕਲਾ ਕੇਂਦਰ, ਸੈਕਟਰ 35-ਬੀ, ਚੰਡੀਗੜ੍ਹ ਵਿਚ ਮਾਸਿਕ ਇਕੱਤਰਤਾ ਦੌਰਾਨ ਸੁਪ੍ਰੀਤ ਧੀਮਾਨ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਮਦਰ ਆਫ਼ ਆਲ ਟੇਲਜ਼’ ਬਾਰੇ ਸੰਖੇਪ ਚਰਚਾ ਕਰਦਿਆਂ ਪ੍ਰੋ. ਮੋਨਿਕਾ ਕੁਮਾਰ ਨੇ ਉਕਤ ਵੀਚਾਰ ਪ੍ਰਗਟਾਏ। ਡਾ. ਕੁਲਬੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ਵਿੱਚ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 

ਜਲ ਨਿਗਰਾਨ ਤੇ ਵਿਕਾਸ ਅਥਾਰਿਟੀ ਕਾਇਮ

ਚੰਡੀਗੜ੍ਹ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਧਰਤੀ ਹੇਠਲੇ ਪਾਣੀ ਦੇ ਲਗਾਤਾਰ ਹੇਠਾਂ ਜਾ ਰਹੇ ਪੱਧਰ ਦੇ ਸਥਾਈ ਹੱਲ ਲਈ ਪੰਜਾਬ ਵਜ਼ਾਰਤ ਨੇ ਅੱਜ ਅਹਿਮ ਫ਼ੈਸਲਾ ਲੈਂਦਿਆਂ ‘ਪੰਜਾਬ ਜਲ ਨਿਗਰਾਨ ਤੇ ਵਿਕਾਸ ਅਥਾਰਟੀ’ ਕਾਇਮ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਹ ਅਥਾਰਟੀ ਪਾਣੀ ਦੇ ਨਿਕਾਸ ਸਬੰਧੀ ਹਦਾਇਤਾਂ ਜਾਰੀ ਕਰਨ ਲਈ ਅਧਿਕਾਰਿਤ ਹੋਵੇਗੀ ਪਰ ਇਸ ਕੋਲ ਪੀਣ ਵਾਲੇ ਤੇ ਘਰੇਲੂ ਵਰਤੋਂ ਲਈ ਪਾਣੀ ਦੀ ਨਿਕਾਸੀ ’ਤੇ ਕਿਸੇ ਤਰ੍ਹਾਂ ਦੀ ਰੋਕ ਜਾਂ ਦਰ ਲਾਉਣ ਦਾ ਅਧਿਕਾਰ ਨਹੀਂ ਹੋਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅੱਜ ਹੋਈ ਵਜ਼ਾਰਤ ਦੀ ਮੀਟਿੰਗ ’ਚ ਪੰਜਾਬ ਵਾਟਰ ਰਿਸੋਰਸਿਜ਼ (ਮੈਨੇਜਮੈਂਟ ਤੇ ਰੈਗੂਲੇਸ਼ਨ) ਆਰਡੀਨੈਂਸ-2019 ਲਿਆਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਜੀਐੈੱਸਟੀ ਕੌਂਸਲ ਦੀ ਅਗਲੀ ਮੀਟਿੰਗ ਤੋਂ ਪਹਿਲਾਂ ਮਿਲੇਗਾ ਮੁਆਵਜ਼ਾ: ਮਨਪ੍ਰੀਤ

ਚੰਡੀਗੜ੍ਹ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਕੋਲੋਂ ਜੀਐੱਸਟੀ ਮੁਆਵਜ਼ੇ ਦੇ ਚਾਰ ਹਜ਼ਾਰ ਕਰੋੜ ਰੁਪਏ ਜਲਦੀ ਹੀ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਭਰੋਸਾ ਦਿੱਤਾ ਹੈ ਕਿ 18 ਦਸੰਬਰ ਨੂੰ ਜੀਐੱਸਟੀ ਕੌਂਸਲ ਦੀ ਅਗਲੀ ਮੀਟਿੰਗ ਤੋਂ ਪਹਿਲਾਂ ਪੰਜਾਬ ਨੂੰ ਬਣਦੀ ਪੂਰੀ ਅਦਾਇਗੀ ਕਰ ਦਿੱਤੀ ਜਾਵੇਗੀ।
ਵਿੱਤ ਮੰਤਰੀ ਨਾਲ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਪੰਜਾਬ, ਦਿੱਲੀ, ਪੁੱਡੂਚੇਰੀ ਤੇ ਮੱਧ ਪ੍ਰਦੇਸ਼ ਦੇ ਵਿੱਤ ਮੰਤਰੀਆਂ ਤੋਂ ਇਲਾਵਾ ਕੇਰਲ, ਰਾਜਸਥਾਨ, ਛੱਤੀਸਗੜ੍ਹ ਤੇ ਪੱਛਮੀ ਬੰਗਾਲ ਦੇ ਨੁਮਾਇੰਦੇ ਮੌਜੂਦ ਸਨ। ਮੀਟਿੰਗ ਉਪਰੰਤ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨੂੰ ਅੱਜ ਛੇ ਸੂਬਿਆਂ ਦੇ ਵਿੱਤ ਮੰਤਰੀ ਮਿਲੇ ਸਨ। 

ਗੈਸ ਰਿੱਸਣ ਕਾਰਨ ਘਰ ’ਚ ਧਮਾਕਾ: ਔਰਤ ਸਣੇ ਤਿੰਨ ਜ਼ਖ਼ਮੀ

ਚੰਡੀਗੜ੍ਹ,3 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਇਥੇ ਮਲੋਆ ਵਿੱਚ ਸਥਿਤ ਘਰ ਵਿੱਚ ਗੈਸ ਰਿੱਸਣ ਕਰਕੇ ਧਮਾਕਾ ਹੋਣ ਦੀ ਘਟਨਾ ਵਾਪਰੀ ਹੈ। ਇਸ ਦੌਰਾਨ ਇੱਕ ਮਹਿਲਾ ਸਣੇ ਤਿੰਨ ਜਣੇ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਅੱਗ ਲੱਗਣ ਸਬੰਧੀ ਜਾਣਕਾਰੀ ਮਿਲਦੇ ਹੀ ਫਾਈਰ ਬ੍ਰਿਗੇਡ ਅਤੇ ਥਾਣਾ ਮਲੋਆ ਦੀ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਕਰਕੇ ਜ਼ਖ਼ਮੀ ਹੋਣ ਵਾਲਿਆਂ ਦੀ ਪਛਾਣ 65 ਸਾਲਾ ਸਰਸਵਤੀ ਦੇਵੀ, 35 ਸਾਲਾ ਗੈਸ ਏਜੰਸੀ ਕਰਮਚਾਰੀ ਬਲਜੀਤ ਅਤੇ ਨਜ਼ਦੀਕ ਦੇ ਘਰ ’ਚ ਰਹਿਣ ਵਾਲਾ 32 ਸਾਲਾ ਲੇਖ ਰਾਜ ਵਜੋਂ ਹੋਈ ਹੈ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾ ਦਿੱਤਾ ਹੈ। ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਘਰ ਵਿੱਚ ਹੋਇਆ ਧਮਾਕਾ ਇਨ੍ਹਾਂ ਜਬਰਦਸਤ ਸੀ ਕਿ ਘਰ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਟੁੱਟ ਗਏ ਅਤੇ ਘਰ ਦੇ ਬਾਹਰ ਖੜ੍ਹਾ ਸਕੂਟਰ ਦਾ ਵੀ ਕਾਫ਼ੀ ਨੁਕਸਾਨ ਹੋ ਗਿਆ ਹੈ।

ਵੈਂਡਰਾਂ ਦੀ ਨਗਰ ਨਿਗਮ ਖ਼ਿਲਾਫ਼ ਬਗਾਵਤ

ਚੰਡੀਗੜ੍ਹ,3 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਸ਼ਹਿਰ ’ਚ ਵੈਂਡਰ ਐਕਟ ਨੂੰ ਲੈਕੇ ਇਥੇ ਸ਼ਹਿਰ ਦੇ ਵੱਖ ਵੱਖ ਸੈਕਟਰਾਂ ’ਚ ਬੈਠੇ ਫੜ੍ਹੀਆਂ ਵਾਲਿਆਂ ਨੇ ਨਗਰ ਨਿਗਮ ਵਿਰੁੱਧ ਐਨ ਮੌਕੇ ’ਤੇ ਬਗਾਵਤ ਕਰ ਦਿੱਤੀ ਹੈ। ਨਿਗਮ ਵੱਲੋਂ ਇਨ੍ਹਾਂ ਵੈਂਡਰਾਂ ਨੂੰ ਆਉਣ ਵਾਲੀ ਪੰਜ ਦਸੰਬਰ ਤੋਂ ਸ਼ਹਿਰ ਦੇ ਬਣਾਏ ਗਏ ਵੈਂਡਰ ਜ਼ੋਨ ’ਚ ਸ਼ਿਫਟ ਕਰਨਾ ਹੈ। ਪਰ ਸ਼ਹਿਰ ਦੇ ਵੈਂਡਰਾਂ ਨੇ ਨਿਗਮ ਦੇ ਇਸ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਇਸ ਬਾਰੇ ਭਲਕੇ ਚਾਰ ਦਸੰਬਰ ਨੂੰ ਸੈਕਟਰ-19 ’ਚ ਧਰਨਾ ਦੇ ਕੇ ਸ਼ਕਤੀ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਲਈ ਹੈ। ਇਸ ਰੋਸ ਪ੍ਰਦਰਸ਼ਨ ’ਚ ਇਥੋਂ ਦੀਆਂ ਮੁੱਖ ਮਾਰਕੀਟਾਂ ਦੇ ਵੈਂਡਰ ਇਸ ਧਰਨੇ ਵਿੱਚ ਸ਼ਾਮਲ ਹੋ ਰਹੇ ਹਨ ਤੇ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਵੈਂਡਰਾਂ ਦੇ ਕਹਿਣਾ ਹੈ ਨਿਗਮ ਵਲੋਂ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਤੇ ਆਪਣੀ ਮਰਜ਼ੀ ਨਾਲ ਟਾਊਨ ਵੈਂਡਿੰਗ ਕਮੇਟੀ ਬਣਾ ਕੇ ਆਪਣੇ ਅਨੁਸਾਰ ਕੀਤੇ ਫੈਸਲੇ ਉਨ੍ਹਾਂ ’ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਰੋਜ਼ੀ ਰੋਟੀ ਕਮਾ ਰਹੇ ਵੈਂਡਰਾਂ ਨੂੰ ਉਜਾੜਿਆ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਸ਼ਹਿਰ ਦੀਆਂ ਮੁੱਖ ਮਾਰਕੀਟਾਂ ਜਿਵੇਂ ਸੈਕਟਰ-17, 15, 22, 19 ਮਨੀਮਾਜਰਾ ਜਿਨ੍ਹਾਂ ’ਚ ਨਾਜਾਇਜ਼ ਕਬਜ਼ਿਆਂ ਦਾ ਗੜ੍ਹ ਮਨਿਆ ਜਾਂਦਾ ਹੈ ਤੇ ਇਹ ‘ਵੈਂਡਰ’ ਸ਼ਾਮਲ ਹੋਣਗੇ।

ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਵਿੱਚ ਸਹਿਮ

ਚੰਡੀਗੜ੍ਹ,3 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਨਵੰਬਰ ਦੀ ਤਨਖਾਹ ਨਾ ਦੇਣ ਕਾਰਨ ਮੁਲਾਜ਼ਮ ਪ੍ਰੇਸ਼ਾਨ ਹਨ। ਜੁਆਇੰਟ ਐਕਸ਼ਨ ਕਮੇਟੀ ਵੱਲੋਂ ਅਲਟੀਮੇਟਮ ਦਿੱਤਾ ਗਿਆ ਕਿ ਜੇ ਕੱਲ੍ਹ ਤੱਕ ਮੁਲਾਜ਼ਮਾਂ ਦੀਆਂ ਤਨਖਾਹਾਂ ਉਨ੍ਹਾਂ ਦੇ ਖਾਤਿਆਂ ’ਚ ਨਾ ਪਾਈਆਂ ਤਾਂ ਸਾਂਝਾ ਮੁਲਾਜ਼ਮ ਮੰਚ ਦੇ ਬੈਨਰ ਹੇਠ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਵਿਭਾਗ ਨਾਲ ਮੀਟਿੰਗ ਕੀਤੀ ਜਿਸ ’ਚ ਮੁਲਾਜ਼ਮਾਂ ਦੀਆਂ ਤਨਖਾਹਾਂ ਖਾਤਿਆਂ ’ਚ ਪਾਉਣ ਤੇ ਸਿਵਲ ਸਕੱਤਰੇਤ ਪ੍ਰਸ਼ਾਸਨ ਵੱਲੋਂ ਵਿਭਾਗਾਂ ਦੇ ਪੁਨਰ ਗਠਨ ਸਬੰਧੀ ਮੁੱਦਿਆਂ ’ਤੇ ਗੱਲਬਾਤ ਹੋਈ।

ਪੰਜਾਬ ਯੂਨੀਵਰਸਿਟੀ ਵਿੱਚ ਜਾਗਰੂਕਤਾ ਰੈਲੀ ਕੱਢੀ

ਚੰਡੀਗੜ੍ਹ,3 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਵਿਸ਼ਵ ਦਿਵਿਆਂਗ ਦਿਵਸ ਮੌਕੇ ਅੱਜ ਪੰਜਾਬ ਯੂਨੀਵਰਸਿਟੀ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਹੋਰ ਛੋਟੇ-ਛੋਟੇ ਪ੍ਰੋਗਰਾਮ ਕਰਵਾਏ ਗਏ। ਗੁਰੂ ਤੇਗ ਬਹਾਦਰ ਭਵਨ ਤੋਂ ਸ਼ੁਰੂ ਹੋਈ ਜਾਗਰੂਕਤਾ ਰੈਲੀ ਵਿਦਿਆਰਥੀ ਕੇਂਦਰ ਤੱਕ ਕੱਢੀ ਗਈ। ਰੈਲੀ ਵਿੱਚ ਦਿਵਿਆਂਗ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀ ਕੇਂਦਰ ਵਿੱਚ ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਰੈਲੀ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦਿਵਿਆਂਗ 

ਉਜਾੜੇ ਦਾ ਕਾਰਨ ਬਣੇਗਾ ਸਨਅਤੀ ਘਰਾਣਿਆਂ ਨੂੰ ਸ਼ਾਮਲਾਟਾਂ ਸੌਂਪਣ ਦਾ ਫ਼ੈਸਲਾ

ਚੰਡੀਗੜ੍ਹ,3 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਕਾਰਪੋਰੇਸ਼ਨ (ਪੀਐੱਸਆਈਈਸੀ) ਦੇ ਨਾਂ ਕਰਨ ਤੋਂ ਬਾਅਦ ਨਿੱਜੀ ਉਦਯੋਗਿਕ ਘਰਾਣਿਆਂ ਨੂੰ ਦੇਣ ਦਾ ਫ਼ੈਸਲਾ ਪੰਜਾਬ ਦੇ ਪਹਿਲਾਂ ਹੀ ਉਜਾੜੇ ਦੇ ਰਾਹ ਪਏ ਪਿੰਡਾਂ ਦੇ ਉਜਾੜੇ ਨੂੰ ਤੇਜ਼ ਕਰਨ ਵਾਲਾ ਫ਼ੈਸਲਾ ਹੈ। ਹੁਣ ਸੌ ਏਕੜ ਤੋਂ ਵੱਧ ਸ਼ਾਮਲਾਟ ਜ਼ਮੀਨ ਵਾਲੇ ਪਿੰਡਾਂ ਦੀ ਜ਼ਮੀਨ ਸਰਕਾਰੀ ਖ਼ਰੀਦ ਦੇ ਦਾਇਰੇ ਵਿੱਚ ਆ ਜਾਵੇਗੀ। ਕਿਸੇ ਖਾਸ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ (ਗ੍ਰਹਿਣ) ਕਰਨ ਲਈ ਪਹਿਲਾਂ ਹੀ ਦੇਸ਼ ਵਿੱਚ ਜ਼ਮੀਨ ਐਕੁਆਇਰ, ਮੁੜ ਵਸੇਬਾ ਅਤੇ ਪੁਨਰਵਾਸ ਕਾਨੂੁੰਨ-2013 ਬਣਿਆ ਹੋਇਆ ਹੈ ਪਰ ਸਾਂਝੀ ਜ਼ਮੀਨ ਸਸਤੀ ਤੇ ਬੇਜ਼ਮੀਨਿਆਂ ਨੂੰ ਮਿਲਣ ਵਾਲੇ ਲਾਭ ਨੂੰ ਅੱਖੋਂ-ਪਰੋਖੇ ਕਰਨ ਲਈ ਪੰਜਾਬ ਸਰਕਾਰ ਨੇ ਨਵੀਂ ਨੀਤੀ ਉੱਤੇ ਮੋਹਰ ਲਾਈ ਹੈ।

ਔਰਤਾਂ ਨੂੰ ਰਾਤ ਵੇਲੇ ਘਰ ਜਾਣ ਲਈ ਪੁਲੀਸ ਸਹਾਇਤਾ ਮਿਲੇਗੀ

ਚੰਡੀਗੜ੍ਹ,3 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਔਰਤਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।

ਪੰਜਾਬ ਵਜ਼ਾਰਤ ਦੀ ਮੀਟਿੰਗ ਅੱਜ

ਚੰਡੀਗੜ੍ਹ,3 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਜ਼ਾਰਤ ਦੀ ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਵਾਟਰ ਰੈਗੂਲੇਟਰੀ ਅਥਾਰਿਟੀ ਬਣਾਉਣ ਅਤੇ ਕਿਰਤ ਕਾਨੂੰਨਾਂ ਵਿਚ ਸੋਧ ਜਿਹੇ ਏਜੰਡਿਆਂ ’ਤੇ ਮੋਹਰ ਲੱਗਣ ਦੇ ਆਸਾਰ ਹਨ। ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਸ ਨੂੰ ਰੋਕਣ ਲਈ ਕੋਈ ਪੇਸ਼ਕਦਮੀ ਨਾ ਕੀਤੀ ਤਾਂ ਅਗਲੇ ਕੁਝ ਸਾਲਾਂ ਵਿਚ ਪੰਜਾਬ ਮਾਰਥੂਲ ਬਣ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਡੇਢ ਸਾਲ ਪਹਿਲਾਂ ਇਕ ਵਫਦ ਇਸਰਾਈਲ ਗਿਆ ਸੀ। ਵਫ਼ਦ ਦੇ ਵਾਪਸ ਆਉਣ ’ਤੇ ਬਿੱਲ ਵਜ਼ਾਰਤ ਦੀ ਮੀਟਿੰਗ ਵਿੱਚ ਪੇਸ਼ ਕੀਤਾ ਗਿਆ ਸੀ। ਬਿੱਲ ’ਤੇ ਚਰਚਾ ਵੀ ਹੋਈ, ਪਰ ਇਸ ਨੂੰ ਪ੍ਰਵਾਨਗੀ ਨਹੀਂ ਮਿਲ ਸਕੀ। ਸਥਾਨਕ ਸਰਕਾਰਾਂ ਵਿਭਾਗ ਦੇ ਤਤਕਾਲੀ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਉਸ ਮੌਕੇ ਬਿੱਲ ਦੀਆਂ ਕੁਝ ਧਾਰਾਵਾਂ ਬਾਰੇ ਉਜਰ ਜਤਾਇਆ ਸੀ।

ਕੈਪਟਨ ਸਰਕਾਰ ਦਾ ਫ਼ੈਸਲਾ ਮਜ਼ਦੂਰ ਵਿਰੋਧੀ ਕਰਾਰ

ਚੰਡੀਗੜ੍ਹ,3 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਤੇ ਸੂਬਾ ਜਰਨਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਸਨਤਕਾਰਾਂ ਨੂੰ ਦੇਣ ਦੇ ਕੀਤੇ ਤਾਜ਼ਾ ਫ਼ੈਸਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਪੇਂਡੂ ਗਰੀਬ ਲੋਕਾਂ ਤੇ ਵਿਸ਼ੇਸ਼ ਕਰਕੇ ਖੇਤ ਮਜ਼ਦੂਰਾਂ ਨਾਲ ਧੱਕੇਸ਼ਾਹੀ ਕਰਾਰ ਦਿੱਤਾ। ਉਨ੍ਹਾਂ ਕਿਹਾ ਹੈ ਕਿ ਇਸ ਨਾਲ ਖੇਤ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਦੀ ਜ਼ਿੰਦਗੀ ’ਤੇ ਮਾਰੂ ਅਸਰ ਪੈਣਗੇ।

ਚੰਡੀਗੜ੍ਹ ਮਹਿਲਾ ਕਾਂਗਰਸ ਵੱਲੋਂ ਕੈਂਡਲ ਮਾਰਚ

ਚੰਡੀਗੜ੍ਹ,2 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਹੈਦਰਾਬਾਦ ’ਚ ਵਾਪਰੀ ਜਬਰ-ਜਨਾਹ ਅਤੇ ਹੱਤਿਆ ਦੀ ਘਟਨਾ ਤੋਂ ਬਾਅਦ ਲੋਕ ਰੋਹ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਘਟਨਾ ਤੋਂ ਰੋਹ ’ਚ ਆਏ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਅਸ਼ਧੀਰ ਦੂਬੇ ਦੀ ਅਗਵਾਈ ’ਚ ਸੈਕਟਰ-17 ਵਿਖੇ ਕੈਂਡਲ ਮਾਰਚ ਕੱਢਦਿਆਂ ਡਾ. ਰੈੱਡੀ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਵੀ ਆਪਣੇ ਸਾਥੀਆਂ ਸਣੇ ਹਾਜ਼ਰ ਰਹੇ। ਛਾਬੜਾ ਨੇ ਕਿਹਾ ਕਿ ਦੁਖਦਾਈ ਘਟਨਾ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਡਾਕਟਰ ’ਤੇ ਮਹਿਲਾ ਮੁਲਾਜ਼ਮ ਨੂੰ ਤੰਗ ਕਰਨ ਦਾ ਦੋਸ਼

ਪੰਚਕੂਲਾ ,2 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਪਿੰਜੌਰ ਦੇ ਨਾਨਕਪੁਰਾ ਪਿੰਡ ਵਿੱਚ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਸੁਖਰਾਜ ਵੱਲੋਂ ਸਟਾਫ ਦੀ ਇਕ ਮਹਿਲਾ ਨੂੰ ਤੰਗ ਕਰਨ ਦੀ ਸ਼ਿਕਾਇਤ ਸਮੇਤ ਅੱਜ ਏਐੱਨਐੱਮ ਸਟਾਫ ਡਿਪਟੀ ਕਮਿਸ਼ਨਰ ਪੁਲੀਸ ਨੂੰ ਮਿਲਿਆ। ਸਟਾਫ਼ ਨੇ ਸਾਰੀ ਘਟਨਾ ਦਾ ਬਿਓਰਾ ਦਿੱਤਾ ਅਤੇ ਲਿਖਤੀ ਸ਼ਿਕਾਇਤ ਦਿੱਤੀ ਕਿ ਉਕਤ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਡੀਸੀਪੀ ਕਮਲਦੀਪ ਗੋਇਲ ਨੇ ਪੀੜਤ ਮਹਿਲਾ ਅਤੇ ਸਟਾਫ਼ ਨੂੰ ਭਰੋਸਾ ਦਿੱਤਾ 

ਪਿਆਜ਼ ਨੇ ਲਗਾਇਆ ‘ਸੈਂਕੜਾ’

ਚੰਡੀਗੜ੍ਹ,2 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰ ਸਰਕਾਰ ਵੱਲੋਂ ਮਹਿੰਗਾਈ ਨੂੰ ਘਟਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਪਿਛਲੇ ਇੱਕ ਮਹੀਨੇ ਤੋਂ ਪਿਆਜ਼ਾਂ ਦੇ ਭਾਅ ਵਧਦੇ ਹੀ ਜਾ ਰਹੇ ਹਨ ਜਿਸ ਨੇ ਲੋਕਾਂ ਦੀ ਰਸੋਈ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0087519450
Copyright © 2019, Panjabi Times. All rights reserved. Website Designed by Mozart Infotech