ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ

ਮੁਕਤਸਰ ਕਾਂਡ: ਧਮਕੀਆਂ ਤੋਂ ਡਰਦਿਆਂ ਪੀੜਤ ਪਰਿਵਾਰ ਨੇ ਘਰ ਛੱਡਿਆ

August 13, 2019 04:49 PM

ਸ੍ਰੀ ਮੁਕਤਸਰ ਸਾਹਿਬ,12  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਮੁਕਤਸਰ ਨਗਰ ਕੌਂਸਲ ਦੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਦੇ ਭਰਾ ਵੱਲੋਂ ਇਕ ਔਰਤ ਦੀ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਚਰਚਾ ’ਚ ਆਏ ਇਸ ਮਾਮਲੇ ਦੇ ਪੀੜਤ ਪਰਿਵਾਰ ਨੇ ਜੇਲ੍ਹ ’ਚ ਬੈਠੇ ਕੌਂਸਲਰ ਦੇ ਗੁਰਗਿਆਂ ਦੀਆਂ ਧਮਕੀਆਂ ਤੇ ਕਥਿਤ ਤੌਰ ’ਤੇ ਪੁਲੀਸ ਵੱਲੋਂ ਪ੍ਰੇਸ਼ਾਨ ਕਰਨ ’ਤੇ ਆਪਣਾ ਘਰ ਛੱਡ ਦਿੱਤਾ ਹੈ। ਪਰਿਵਾਰ ਦੇ ਦਰਜਨ ਦੇ ਕਰੀਬ ਜੀਅ ਹੁਣ ਕਿਸੇ ਅਣਦੱਸੀ ਥਾਂ ’ਤੇ ਚਲੇ ਗਏ ਹਨ।
ਭਾਵੇਂ ਪੁਲੀਸ ਨੇ ਇਸ ਮਾਮਲੇ ’ਚ ਕੌਂਸਲਰ ਰਾਕੇਸ਼ ਚੌਧਰੀ ਸਣੇ 10 ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਕੇ 7 ਨੂੰ ਗ੍ਰਿਫ਼ਤਾਰ ਕੀਤਾ ਹੈ ਪਰ ਮਿਲ ਰਹੀਆਂ ਧਮਕੀਆਂ ਕਾਰਨ ਪੀੜਤ ਪਰਿਵਾਰ ਨੂੰ ਘਰ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ਪੀੜਤ ਪਰਿਵਾਰ ਨੇ ਇਸ ਸਬੰਧੀ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਪੁਲੀਸ ਅਧਿਕਾਰੀਆਂ ਨੂੰ ਕਈ ਵਾਰ ਸੂਚਿਤ ਵੀ ਕੀਤਾ ਪਰ ਕੋਈ ਕਾਰਵਾਈ ਨਹੀਂ ਹੋਈ, ਜਿਸ ’ਤੇ ਅਖ਼ੀਰ ਪਰਿਵਾਰ ਘਰ ਛੱਡਣ ਲਈ ਮਜਬੂਰ ਹੋ ਗਿਆ। ਘਰ ਛੱਡਣ ਵੇਲੇ ਬਣਾਈ ਵੀਡੀਓ ਵਾਇਰਲ ਕਰਦਿਆਂ ਪੀੜਤ ਔਰਤ ਮਾਨਸੀ ਨੇ ਕਿਹਾ ਕਿ ਉਸ ਨੂੰ ਰਾਕੇਸ਼ ਚੌਧਰੀ ਦੇ ਰਿਸ਼ਤੇਦਾਰ ਨਸੀਬ ਵੱਲੋਂ ਕਥਿਤ ਤੌਰ ’ਤੇ ਜਾਨੋਂ ਮਾਰਨ ਤੇ ਨਸ਼ੇ ਦੇ ਝੂਠੇ ਕੇਸਾਂ ਵਿਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਵੀ ਇਸੇ ਵਿਅਕਤੀ ਨੇ ਉਨ੍ਹਾਂ ਦੀ ਇਕ ਜਾਅਲੀ ਵੀਡੀਓ ਬਣਾ ਕੇ ਨਸ਼ਾ ਵੇਚਣ ਦਾ ਦੋਸ਼ ਲਾਇਆ ਸੀ।
ਇਸ ਸਬੰਧੀ ਪੁਲੀਸ ਨੂੰ ਅਰਜ਼ੀ ਵੀ ਦਿੱਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ। ਪੀੜਤ ਮਹਿਲਾ ਦੇ ਭਰਾ ਸੂਰਜ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਬੱਚਿਆਂ ਦਾ ਸਕੂਲ ਜਾਣ ਵੇਲੇ ਸ਼ਰਾਰਤੀ ਮੁੰਡਿਆਂ ਵੱਲੋਂ ਪਿੱਛਾ ਕੀਤਾ ਜਾਂਦਾ ਹੈ ਤੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਜਦੋਂ ਉਨ੍ਹਾਂ ਸਕੂਲ ਪ੍ਰਸ਼ਾਸਨ ਨੂੰ ਇਸ ਬਾਰੇ ਦੱਸਿਆ ਤਾਂ ਉਨ੍ਹਾਂ ਸਕੂਲ ਤਕ ਦੀ ਜ਼ਿੰਮੇਵਾਰੀ ਤਾਂ ਲਈ ਪਰ ਇਸ ਤੋਂ ਬਾਅਦ ਕਿਸੇ ਜ਼ਿੰਮੇਵਾਰੀ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ ਵੱਲੋਂ ਬਿਨਾਂ ਕਿਸੇ ਵਜ੍ਹਾ ਉਨ੍ਹਾਂ ਦੇ ਘਰ ਸਵੇਰੇ ਛੇ ਵਜੇ ਛਾਪਾ ਮਾਰਿਆ ਗਿਆ ਅਤੇ ਸਾਰੇ ਘਰ ਦੀ ਫਰੋਲਾ-ਫਰਾਲੀ ਕੀਤੀ ਗਈ। ਜਦੋਂ ਕੁਝ ਵੀ ਨਾ ਮਿਲਿਆ ਤਾਂ ਕਥਿਤ ਤੌਰ ’ਤੇ ਇਕ ਅਧਿਕਾਰੀ ਨੇ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਦਿੱਤੀ। ਇਸ ਦੌਰਾਨ ਮੁਕਤਸਰ ਕਾਂਡ ਐਕਸ਼ਨ ਕਮੇਟੀ ਦੇ ਕਨਵੀਨਰ ਤਰਸੇਮ ਖੁੰਡੇ ਹਲਾਲ ਨੇ ਕਿਹਾ ਕਿ ਪੁਲੀਸ ਵੱਲੋਂ ਜਾਣਬੁੱਝ ਕੇ ਇਸ ਮਾਮਲੇ ਵਿਚ ਪੀੜਤ ਧਿਰ ਨੂੰ ਇਕੱਲਿਆਂ ਛੱਡ ਦਿੱਤਾ ਗਿਆ ਹੈ। ਉਨ੍ਹਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਤੇ ਨਾ ਹੀ ਉਨ੍ਹਾਂ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਜਲਦੀ ਇਸ ਸਬੰਧੀ ਸੰਘਰਸ਼ ਵਿੱਢਣਗੇ।

ਛਾਪੇ ਬਾਰੇ ਮੈਨੂੰ ਜਾਣਕਾਰੀ ਨਹੀਂ: ਸੀਆਈਏ ਸਟਾਫ਼ ਮੁਖੀ

ਇਸ ਦੌਰਾਨ ਸੀਆਈਏ ਸਟਾਫ਼ ਦੇ ਮੁਖੀ ਛਿੰਦਰਪਾਲ ਸਿੰਘ ਨੇ ਕਿਹਾ ਕਿ ਛੁੱਟੀ ’ਤੇ ਹੋਣ ਕਰਕੇ ਪੀੜਤ ਪਰਿਵਾਰ ਦੇ ਘਰ ਮਾਰੇ ਛਾਪੇ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਸਟਾਫ਼ ਦੇ ਸਬ ਇੰਸਪੈਕਟਰ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਮਾਨਸੀ ਦੇ ਘਰ ਛਾਪਾ ਮਾਰਿਆ ਤਾਂ ਸੀ ਪਰ ਉੱਥੋਂ ਕੁਝ ਨਹੀਂ ਮਿਲਿਆ। ਇਹ ਰੁਟੀਨ ਦੀ ਕਾਰਵਾਈ ਸੀ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਗਗਨੇਜਾ ਹੱਤਿਆ ਕਾਂਡ: ਤਿੰਨ ਮੁਲਜ਼ਮਾਂ ਦੀ ਜ਼ਮਾਨਤ ਮਨਜ਼ੂਰ

ਐਸ.ਏ.ਐਸ. ਨਗਰ (ਮੁਹਾਲੀ),12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਆਰਐੱਸਐੱਸ ਦੇ ਮੀਤ ਪ੍ਰਧਾਨ ਬ੍ਰਿਗੇਡੀਅਰ (ਸੇਵਾਮੁਕਤ) ਜਗਦੀਸ਼ ਗਗਨੇਜਾ ਕਤਲ ਮਾਮਲੇ ਵਿੱਚ ਨਾਮਜ਼ਦ ਮਲੂਕ ਤੂਮਰ, ਪਹਾੜ ਸਿੰਘ ਤੇ ਪਰਵੇਜ਼ ਅਲੀ ਵਾਸੀ ਮੇਰਠ ਨੂੰ ਐੱਨਆਈਏ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮਾਂ ਨੇ ਆਪਣੇ ਵਕੀਲ ਰਣਜੋਧ ਸਿੰਘ ਰਾਹੀਂ ਅਦਾਲਤ ਵਿੱਚ ਅਰਜ਼ੀਆਂ ਦਾਇਰ ਕਰਕੇ ਜ਼ਮਾਨਤ ਦੀ ਅਪੀਲ ਕੀਤੀ ਸੀ। 

ਸ਼ਾਮਲਾਟ ਜ਼ਮੀਨਾਂ ’ਤੇ ਲੱਗਣਗੀਆਂ ਖੇਡ ਸਨਅਤਾਂ: ਰਾਣਾ ਸੋਢੀ

ਜਲੰਧਰ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਹੈ ਕਿ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ਖੇਡ ਸਨਅਤਾਂ ਨੂੰ ਫੈਕਟਰੀਆਂ ਲਗਾਉਣ ਲਈ ਦਿੱਤੀਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਜਿਹੜਾ ਵੀ ਸਨਅਤਕਾਰ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ’ਤੇ ਫੈਕਟਰੀਆਂ ਲਗਾਉਣਾ ਚਾਹੁੰਦਾ ਹੈ, ਉਸ ਨੂੰ ਪੰਜਾਬ ਸਰਕਾਰ ਸਹਿਯੋਗ ਦੇਵਗੀ ਤਾਂ ਜੋ ਪਿੰਡਾਂ ਵਿਚ ਵੀ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ। ਸ੍ਰੀ ਸੋਢੀ ਅੱਜ ਇੱਥੇ ‘ਸਪੋਰਟਸ ਗੁੱਡਸ ਮੈਨੂੰਫੈਕਚਰਜ਼ ਐਂਡ ਐਕਸਪੋਰਟਸ ਐਸੋਸੀਏਸ਼ਨ’ ਦੇ ਸੱਦੇ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣਨ ਲਈ ਆਏ ਹੋਏ ਸਨ।

ਦਲਿਤਾਂ ਦੇ ਇੱਕ ਲੱਖ ਤੱਕ ਦੇ ਕਰਜ਼ੇ ਮੁਆਫ਼ ਕਰਨ ਦੀ ਤਜਵੀਜ਼

ਜਲੰਧਰ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਅਨੁਸੂਚਿਤ ਜਾਤੀਆਂ ਭੂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਣ ਲਾਲ ਸੂਦ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਕਰਜ਼ਦਾਰਾਂ ਨੇ ਇੱਕ ਲੱਖ ਤੱਕ ਦੇ ਕਰਜ਼ੇ ਲਏ ਹੋਏ ਹਨ, ਉਨ੍ਹਾਂ ਦੀਆਂ ਸੂਚੀਆਂ ਬਣਾ ਕੇ ਤੁਰੰਤ ਭੇਜੀਆਂ ਜਾਣ ਤਾਂ ਜੋ ਇਹ ਸੂਚੀਆਂ ਮੁੱਖ ਮੰਤਰੀ ਪੰਜਾਬ ਨੂੰ ਭੇਜੀਆ ਜਾ ਸਕਣ। ਉਨ੍ਹਾਂ ਅੱਜ ਇੱਥੇ ਡਾ. ਬੀਆਰ ਅੰਬੇਡਕਰ ਭਵਨ ਵਿੱਚ ਜ਼ਿਲ੍ਹਾ ਭਲਾਈ ਅਫ਼ਸਰ ਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ ਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਵੇਂ ਕੈਪਟਨ ਸਰਕਾਰ ਨੇ 50 ਹਾਜ਼ਾਰ ਤੱਕ ਦੇ ਕਰਜ਼ਦਾਰਾਂ ਦਾ 45 ਕਰੋੜ 41 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ, ਇਸੇ ਤਰ੍ਹਾਂ ਇੱਕ ਲੱਖ ਦੇ ਦਾਇਰੇ ਵਿੱਚ ਆਉਂਦੇ ਕਰਜ਼ਦਾਰਾਂ ਦਾ ਵੀ ਸੂਚੀ ਤਿਆਰ ਕੀਤੀ ਜਾਵੇ।

ਆਂਗਨਵਾੜੀ ਵਰਕਰਾਂ ਵੱਲੋਂ ਸੰਘਰਸ਼ ਦੀ ਚਿਤਾਵਨੀ

ਫਗਵਾੜਾ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਬੀਤੇ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਤੇ ਮਸਲਿਆਂ ਦੇ ਸਬੰਧ ’ਚ ਸੀ.ਡੀ.ਪੀ.ਓ ਦਫ਼ਤਰ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਵਿਭਾਗ ਦੀ ਡਾਇਰੈਕਟਰ ਦੇ ਨਾਂ ’ਤੇ ਮੰਗ ਪੱਤਰ ਦਿੱਤਾ। ਆਂਗਨਵਾੜੀ ਮੁਲਾਜ਼ਮਾਂ ਨੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਆਖਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾਲ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਦੇ ਹੋਏ ਜਨਵਰੀ ਦੇ ਤੀਜੇ ਹਫ਼ਤੇ ਚੰਡੀਗੜ੍ਹ ਡਾਇਰੈਕਟਰ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਕੀਤਾ ਜਾਵੇਗਾ ਜਦਕਿ ਫਰਵਰੀ ’ਚ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਦੇ ਘਰ ਅੱਗੇ ਧਰਨਾ ਲਗਾ ਕੇ ਲੜੀਵਾਰ ਭੁੱਖ ਹੜਤਾਲ ਰੱਖੀ ਜਾਵੇਗੀ।

ਹੁਸ਼ਿਆਰਪੁਰ ਤੋਂ ਵਰਿੰਦਾਵਨ ਲਈ ਸਿੱਧੀ ਬੱਸ ਸ਼ੁਰੂ

ਹੁਸ਼ਿਆਰਪੁਰ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਇਥੋਂ ਦੇ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਤੋਂ ਵਰਿੰਦਾਵਨ ਜਾਣ ਲਈ ਅੱਜ ਤੋਂ ਨਵੀਂ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨੂੰ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸੰਤਾਂ-ਮਹਾਂਪੁਰਖਾਂ ਦੀ ਹਾਜ਼ਰੀ ਵਿਚ ਰਵਾਨਾ ਕੀਤਾ। ਸ੍ਰੀ ਗੋਬਿੰਦ ਗਊਧਾਮ ਗਊਸ਼ਾਲਾ ਹੁਸ਼ਿਆਰਪੁਰ ਤੋਂ ਰਵਾਨਾ ਕੀਤੀ ਗਈ ਬੱਸ ਵਿੱਚ ਅੱਜ ਪਹਿਲੇ ਦਿਨ 50 ਸਵਾਰੀਆਂ ਰਵਾਨਾ ਹੋਈਆਂ। ਇਸ ਤੋਂ ਪਹਿਲਾਂ ਸ੍ਰੀ ਅਰੋੜਾ ਨੇ ਗਊਸ਼ਾਲਾ ਵਿੱਚ ਸਥਿਤ ਬਾਂਕੇ ਬਿਹਾਰੀ ਸਨੇਹ ਮੰਦਰ ਵਿੱਚ ਪ੍ਰਣਾਮ ਕੀਤਾ ਅਤੇ ਸਾਰਿਆਂ ਨੂੰ ਬੱਸ ਸੇਵਾ ਸ਼ੁਰੂ ਹੋਣ ’ਤੇ ਵਧਾਈ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦਾ ਧੰਨਵਾਦ ਕੀਤਾ। ਅੱਜ ਬੱਸ ਵਿਚ ਜਾਣ ਵਾਲੇ ਸ਼ਰਧਾਲੂਆਂ ਦੇ ਆਉਣ-ਜਾਣ ਦਾ ਖਰਚ ਸ੍ਰੀ ਅਰੋੜਾ ਨੇ ਆਪਣੇ ਵਲੋਂ ਭੇਟ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਇਹ ਬੱਸ ਸਵੇਰੇ ਸਾਢੇ 6 ਵਜੇ ਹੁਸ਼ਿਆਰਪੁਰ ਤੋਂ ਅਤੇ ਅਗਲੇ ਦਿਨ ਸਵੇਰੇ 6 ਵਜੇ ਮਥੁਰਾ ਤੋਂ ਚੱਲੇਗੀ।

ਕਰਨਦੀਪ ਨੇ ਜਿੱਤਿਆ ‘ਸਟਾਰ ਵਾਇਸ ਆਫ ਪੰਜਾਬ’ ਮੁਕਾਬਲਾ

ਅੰਮ੍ਰਿਤਸਰ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਲੀਜੈਂਡ ਮੋਸ਼ਨ ਪਿਕਚਰਜ਼ ਵੱਲੋਂ ਪੰਜਾਬੀ ਸੂਫੀ ਅਤੇ ਲੋਕ ਗਾਇਕੀ ਨੂੰ ਉਤਸ਼ਾਹਤ ਕਰਨ ਹਿੱਤ ਕਰਵਾਏ ਗਏ ‘ਸਟਾਰ ਵਾਇਸ ਆਫ ਪੰਜਾਬ’ ਦਾ ਖਿਤਾਬ ਕਰਨਦੀਪ ਨੇ ਜਿੱਤ ਲਿਆ। ਵਿਰਸਾ ਵਿਹਾਰ ਵਿਖੇ ਦੋ ਦਿਨ ਚੱਲੇ ਇਸ ਮੁਕਾਬਲੇ ਦੇ ਵੱਖ-ਵੱਖ ਗੇੜਾਂ ਵਿਚੋਂ ਫਾਈਨਲ ਮੁਕਾਬਲੇ ਵਿਚ ਪੁੱਜੇ 12 ਗਾਇਕਾਂ ਨੂੰ ਆਖਰੀ ਦੋ ਪੜਾਅ, ਜਿਸ ਵਿਚ ਸੂਫੀ ਤੇ ਲੋੋਕ ਗਾਇਕੀ ਸੀ, ਲਈ ਚੁਣਿਆ। ਇਨ੍ਹਾਂ 12 ਗਾਇਕਾਂ ਵਿਚੋਂ 6 ਗਾਇਕ ਸੂਫੀ ਮੁਕਾਬਲੇ ਤਕ ਪੁੱਜੇ ਅਤੇ ਆਖਿਰ ਕਰਨਦੀਪ ਨੇ ਬਾਬਾ ਫਰੀਦ ਦਾ ਕਲਾਮ ਗਾ ਕੇ ਜੱਜਾਂ ਦਾ ਮਨ ਮੋਹ ਲਿਆ ਅਤੇ ਉਨ੍ਹਾਂ ਕਰਨਦੀਪ ਦੀ ਗਾਇਕੀ ਤੋਂ ਖੁਸ਼ ਹੁੰਦਿਆਂ ਕਰਨਦੀਪ ਨੂੰ ਇਸ ਖਿਤਾਬ ਨਾਲ ਨਿਵਾਜਿਆ। ਇਸ ਮੁਕਾਬਲੇ ਵਿੱਚ ਦੂਜੇ ਨੰਬਰ ’ਤੇ ਗੁਰਜੀਤ ਦਰਗਾਹਪੁਰੀਆ, ਤੀਸਰੇ ਸਥਾਨ ਤੇ ਅਵਤਾਰ ਸਿੰਘ ਅਤੇ ਚੌਥੇ ਸਥਾਨ ’ਤੇ ਮਨਿੰਦਰ ਸਿੰਘ ਰਹੇ।

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵੱਲੋਂ ਸਕੂਲ ਦਾ ਨਿਰੀਖਣ

ਪਠਾਨਕੋਟ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਿਖਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ ਸਿਖਿਆ ਵਿਭਾਗ ਵੱਲੋਂ ਬਣਾਈ ਗਈ ਜ਼ਿਲ੍ਹਾ ਸਿਖਿਆ ਸੁਧਾਰ ਟੀਮ ਨੇ ਅੱਜ ਇੰਚਾਰਜ ਰਾਜੇਸ਼ਵਰ ਸਲਾਰੀਆ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਸੈਲੀ ਕੁਲੀਆਂ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਟੀਮ ਮੈਂਬਰਾਂ ਵੱਲੋਂ ਸਕੂਲ ਵਿੱਚ ਸਫ਼ਾਈ ਵਿਵਸਥਾ, ਸਕੂਲ ਦੀ ਰਸੋਈ, ਮਿੱਡ-ਡੇਅ ਮੀਲ ਰਿਕਾਰਡ, ਸਮੱਗਰੀ ਫੰਡ ਦਾ ਰਿਕਾਰਡ, ਪਖਾਨੇ,

ਐੱਲਈਡੀ ਲਾਈਟਾਂ ਲਾਉਣ ਦਾ ਕੰਮ ਸ਼ੁਰੂ

ਅੰਮ੍ਰਿਤਸਰ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰਬਰ 30 ਦੇ ਗੋਲਡਨ ਐਵਨਿਊ ਅਤੇ ਵਾਰਡ ਨੰਬਰ 18 ਦੇ ਇਲਾਕੇ ਬੋਹੜ ਵਾਲਾ ਸ਼ਿਵਾਲਾ ਵਿਖੇ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮਾਂ ਦਾ ਸ਼ੁਭ ਆਰੰਭ ਕੀਤਾ ਗਿਆ। ਮੇਅਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਅਧੀਨ 34 ਕਰੋੜ ਰੁਪਏ ਦੀ ਲਾਗਤ ਨਾਲ ਸਮੁਦਰਾ ਕੰਪਨੀ ਵਲੋਂ ਤਕਰੀਬਨ 66 ਹਜ਼ਾਰ ਐਲ.ਈ.ਡੀ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਵਿਧਾਨ ਸਭਾ ਹਲਕਾ ਉਤਰੀ ਅਤੇ ਪੂਰਬੀ ਵਿਚ ਵੀ ਇਹ ਕੰਮ ਚੱਲ ਰਿਹਾ ਹੈ। ਅੱਜ ਪੂਰਬੀ ਹਲਕੇ ਦੀਆਂ ਦੋ ਵਾਰਡਾਂ ਵਿਚ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦਾ ਆਰੰਭ ਕੀਤਾ ਗਿਆ ਹੈ। ਮੇਅਰ ਨੇ ਕਿਹਾ

ਪਾਰਟੀ ਦੇ ਸਥਾਪਨਾ ਦਿਵਸ ਲਈ ਟਕਸਾਲੀ ਵੀ ਪੱਬਾਂ ਭਾਰ

ਅੰਮ੍ਰਿਤਸਰ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਵੀ ਪਾਰਟੀ ਦਾ ਸਥਾਪਨਾ ਦਿਵਸ ਮਨਾਉਣ ਲਈ ਕਮਰ ਕੱਸੇ ਕਰ ਲਏ ਹਨ। ਇਸ ਸਬੰਧੀ ਅੱਜ ਕੋਰ ਕਮੇਟੀ ਦੀ ਮੀਟਿੰਗ ਹੋਈ, ਜਿਸ ਮਗਰੋਂ ਆਖਿਆ ਕਿ ਸਥਾਪਨਾ ਦਿਵਸ ਮੌਕੇ ਪਾਰਟੀ ਵੱਲੋਂ ਸੂਬੇ ਦੀ ਜਵਾਨੀ ਤੇ ਕਿਸਾਨੀ ਬਚਾਉਣ ਲਈ ਵਿਸ਼ੇਸ਼ ਪ੍ਰੋਗਰਾਮ ਐਲਾਨਿਆ ਜਾਵੇਗਾ। ਜਥੇਬੰਦੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ 

ਪੰਚਾਇਤ ਵਿਭਾਗ ਦੇ ਪੈਨਸ਼ਨਰਾਂ ਨੇ ਮੁੱਖ ਦਫ਼ਤਰ ਘੇਰਿਆ

ਐੱਸ.ਏ.ਐੱਸ.ਨਗਰ (ਮੁਹਾਲੀ),12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੀ ਅਗਵਾਈ ਹੇਠ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਨੇ ਅੱਜ ਪੰਚਾਇਤ ਵਿਭਾਗ ਦੇ ਮੁਹਾਲੀ ਦੇ ਫੇਜ਼ ਅੱਠ ਸਥਿਤ ਮੁੱਖ ਦਫ਼ਤਰ ਵਿਚ ਧਰਨਾ ਦਿੱਤਾ। ਖ਼ਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚੇ ਪੈਨਸ਼ਨਰਾਂ ਨੇ ਦਫ਼ਤਰ ਦਾ ਮੁੱਖ ਗੇਟ ਰੋਕ ਕੇ ਪਿੱਟ ਸਿਆਪਾ ਕੀਤਾ। ਉਨ੍ਹਾਂ ਪੰਜਾਬ ਸਰਕਾਰ, ਪੰਚਾਇਤ ਮੰਤਰੀ ਅਤੇ ਵਿਭਾਗੀ ਅਧਿਕਾਰੀਆਂ ਉੱਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਤਵੱਜੋ ਨਾ ਦੇਣ ਦੇ ਦੋਸ਼ ਲਾਏ। ਯੂਨੀਅਨ ਦੇ ਸੂਬਾ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਸਕੱਤਰ ਜਾਗੀਰ ਸਿੰਘ ਢਿਲੋਂ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ ਅਤੇ ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ ਨੇ ਦੋਸ਼ ਲਾਇਆ ਕਿ ਪੈਨਸ਼ਨਰਾਂ ਨੂੰ ਹਾਲੇ ਤੱਕ ਅਕਤੂਬਰ ਅਤੇ ਨਵੰਬਰ ਮਹੀਨੇ ਦੀ ਪੈਨਸ਼ਨ ਵੀ ਨਹੀਂ ਮਿਲੀ, ਜਦੋਂ ਕਿ ਦਸੰਬਰ ਵੀ ਅੱਧਾ ਲੰਘ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨ ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਦਿੱਤੀ ਜਾਵੇ, ਪੂਰੀ ਸਰਵਿਸ ਦੀ ਪੈਨਸ਼ਨ ਦਿੱਤੀ ਜਾਵੇ, ਐੱਲਟੀਸੀ ਸਹੂਲਤ ਅਤੇ 75 ਸਾਲਾਂ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਬੁਢਾਪਾ ਭੱਤਾ ਲਾਇਆ ਜਾਵੇ।

ਕੌਮੀ ਖੇਤੀ ਕਮਿਸ਼ਨ ਦੀ ਟੀਮ ਵੱਲੋਂ ਪਿੰਡਾਂ ਦੇ ਦੌਰੇ

ਅੰਮ੍ਰਿਤਸਰ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਖੇਤੀਬਾੜੀ ਲਾਗਤਾਂ ਤੇ ਕੀਮਤਾਂ ਕਮਿਸ਼ਨ ਨਵੀਂ ਦਿੱਲੀ ਦੇ ਚੇਅਰਮੈਨ ਪ੍ਰੋ. ਵਿਜੇ ਪਾਲ ਸ਼ਰਮਾ ਨੇ ਅੱਜ ਇੱਥੇ ਪਿੰਡ ਝੀਤੇ ਕਲਾਂ, ਮਾਨਾਂਵਾਲਾ ਅਤੇ ਕੁੱਕੜਾਵਾਲਾ ਵਿਚ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ। ਕਿਸਾਨਾਂ ਨੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਬਾਸਮਤੀ ਦਾ ਘੱਟੋ ਘੱਟ ਸਮਰਥਨ ਮੁੱਲ ਤੈਅ ਕਰਨ ਸਮੇਤ ਤੇਲ, ਬੀਜਾਂ ਵਾਲੀਆਂ ਫ਼ਸਲਾਂ, ਮੱਕੀ, ਗੰਨਾ, ਦਾਲਾਂ, ਆਲੂ ਆਦਿ ਦੀ ਖਰੀਦ 

ਹੁਣ ਰੋਜ਼ਾਨਾ ਕਰਤਾਰਪੁਰ ਸਾਹਿਬ ਜਾਵੇਗਾ ਰਾਗੀ ਜਥਾ

ਡੇਰਾ ਬਾਬਾ ਨਾਨਕ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਹਜ਼ੂਰੀ ਰਾਗੀ ਜਥਾ ਅੱਜ ਪਹਿਲੀ ਵਾਰੀ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਕੀਰਤਨ ਕਰਨ ਲਈ ਗਿਆ। ਹੁਣ ਇਸ ਗੁਰਦੁਆਰੇ ਤੋਂ ਰੋਜ਼ਾਨਾ ਰਾਗੀ ਜਥਾ ਕੀਰਤਨ ਕਰਨ ਲਈ ਉੱਧਰ ਜਾਇਆ ਕਰੇਗਾ। ਗੁਰਦੁਆਰੇ ਦੇ ਮੈਨੇਜਰ ਭਾਈ ਰਣਜੀਤ ਸਿੰਘ ਕਲਿਆਣਪੁਰ ਨੇ ਦੱਸਿਆ ਕਿ ਅੱਜ ਸਵੇਰੇ 

ਕੈਪਟਨ ਸਰਕਾਰ ਨੇ ਵੱਡੇ ਪਿੰਡਾਂ ਤੋਂ ‘ਸ਼ਹਿਰੀ ਭਾਰ’ ਲਾਹੁਣ ਦੀ ਤਿਆਰੀ ਖਿੱਚੀ

ਬਠਿੰਡਾ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕੈਪਟਨ ਸਰਕਾਰ ਨੇ ਬਾਦਲਾਂ ਦੇ ਹਲਕੇ ਦੇ ਚਾਰ ਵੱਡੇ ਪਿੰਡਾਂ ਤੋਂ ਸ਼ਹਿਰੀ ਦਰਜਾ ਵਾਪਸ ਲੈਣ ਲਈ ਪ੍ਰਕਿਰਿਆ ਵਿੱਢ ਦਿੱਤੀ ਹੈ। ਗੱਠਜੋੜ ਸਰਕਾਰ ਨੇ ਇਨ੍ਹਾਂ ਵੱਡੇ ਪਿੰਡਾਂ ਨੂੰ ਨਗਰ ਪੰਚਾਇਤ ਦਾ ਦਰਜਾ ਦਿੱਤਾ ਸੀ ਜਦੋਂਕਿ ਇਨ੍ਹਾਂ ਪਿੰਡਾਂ ਨੇ ਕਦੇ ਵੀ ਅਜਿਹੀ ਕੋਈ ਮੰਗ ਨਹੀਂ ਰੱਖੀ ਸੀ। ਹੁਣ ਕੈਪਟਨ ਸਰਕਾਰ ਨੇ ਇਨ੍ਹਾਂ ਚਾਰੋਂ ਨਗਰ ਪੰਚਾਇਤਾਂ ਨੂੰ ਗਰਾਮ ਪੰਚਾਇਤਾਂ ਵਿਚ ਤਬਦੀਲ ਕਰਨ ਵਾਸਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਥਾਨਿਕ ਸਰਕਾਰਾਂ ਵਿਭਾਗ ਤਰਫ਼ੋਂ ਰਿਜ਼ਨਲ ਡਿਪਟੀ ਡਾਇਰੈਕਟਰ ਬਠਿੰਡਾ ਨੂੰ ਇਨ੍ਹਾਂ ਚਾਰੋ ਨਗਰ ਪੰਚਾਇਤਾਂ ਦੀ ਮੁਕੰਮਲ ਤਜਵੀਜ਼ ਮੰਗੀ ਗਈ ਹੈ। ਦੱਸਣਯੋਗ ਹੈ ਕਿ ਕੇਂਦਰੀ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਚੋਣਾਂ 2014 ਤੋਂ ਐਨ ਪਹਿਲਾਂ ਬਠਿੰਡਾ ਲੋਕ ਸਭਾ ਹਲਕੇ ਵਿਚ ਅੱਠ ਵੱਡੇ ਪਿੰਡਾਂ ਨੂੰ ਨਗਰ ਪੰਚਾਇਤਾਂ ਦਾ ਦਰਜਾ ਦਿਵਾ ਕੇ ਨੀਂਹ ਪੱਥਰ ਰੱਖੇ ਗਏ ਸਨ। ਜਿਉਂ ਹੀ ਨਗਰ ਪੰਚਾਇਤਾਂ ਦਾ ਦਰਜਾ ਮਿਲਿਆ, ਇਨ੍ਹਾਂ ਪਿੰਡਾਂ ਨੂੰ ਸਹੂਲਤਾਂ ਘੱਟ ਅਤੇ ਬੋਝ ਜ਼ਿਆਦਾ ਪੈ ਗਿਆ। ਮਨਰੇਗਾ ਮਜ਼ਦੂਰਾਂ ਦੇ ਜੌਬ ਕਾਰਡ ਮਿੱਟੀ ਹੋ ਗਏ ਤੇ ਟੈਕਸਾਂ ਦੇ ਵਾਧੂ ਬੋਝ ਪੇਂਡੂ ਲੋਕਾਂ ’ਤੇ ਪੈ ਗਏ। ਪੰਜਾਬ ਮੰਡੀ ਬੋਰਡ ਨੇ ਇਨ੍ਹਾਂ ਨਗਰ ਪੰਚਾਇਤਾਂ ’ਚ ਕਰੀਬ 35 ਕਰੋੜ ਅਤੇ ਜਨ ਸਿਹਤ ਵਿਭਾਗ ਨੇ ਕਰੀਬ 15 ਕਰੋੜ ਦੇ ਕੰਮ ਕਰਾਏ ਹਨ।

ਚਿੱਟ ਫੰਡ ਘੁਟਾਲਾ: ਸੱਤ ਜਣਿਆਂ ਨੂੰ ਕੈਦ ਤੇ ਜੁਰਮਾਨਾ

ਬਰਨਾਲਾ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਇੱਥੇ ਸੀਜੇਐੱਮ ਦੀ ਅਦਾਲਤ ਨੇ ਕਰਾਊਨ ਚਿੱਟ ਫੰਡ ਕੰਪਨੀ ’ਚ ਮੋਟੀ ਕਮਾਈ ਦਾ ਲਾਲਚ ਦੇ ਕੇ ਪੈਸੇ ਠੱਗਣ ਵਾਲੇ ਸੱਤ ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਕੈਦ ਤੇ ਹਰ ਦੋਸ਼ੀ ਨੂੰ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਹੁਕਮ ਸੁਣਾਇਆ ਹੈ। ਮੁੱਦਈ ਦਲਜੀਤ ਸਿੰਘ ਵਾਸੀ ਤਲਵੰਡੀ ਹਾਲ ਆਬਾਦ ਬਰਨਾਲਾ ਟਰਾਲਾ ਚਲਾਉਂਦਾ ਸੀ। ਈਸ਼ ਕੁਮਾਰ, ਪ੍ਰਮੋਦ ਕੁਮਾਰ, ਮੀਨਾ ਰਾਣੀ, ਹਨੀ ਗਰਗ, ਰਾਜੇਸ਼, ਨੀਰੂ ਸਿੰਗਲਾ ਤੇ

ਵਾਤਾਵਰਨ ਸੁਰੱਖਿਆ ਸਬੰਧੀ ਖੇਤਰੀ ਕਾਨਫ਼ਰੰਸ ਭਲਕੇ

ਪਟਿਆਲਾ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਵਾਤਾਵਰਨ ਅਤੇ ਮੌਸਮੀ ਤਬਦੀਲੀ ਵਿਭਾਗ, ਪੰਜਾਬ ਸਰਕਾਰ ਵੱਲੋਂ 14 ਦਸੰਬਰ ਨੂੰ ਚੰਡੀਗੜ੍ਹ ਵਿਚ ਖੇਤਰੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ, ਜਿਸ ਦੀ ਪ੍ਰਧਾਨਗੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ ਆਦਰਸ਼ ਕੁਮਾਰ ਗੋਇਲ ਕਰਨਗੇ। ਵਾਤਾਵਰਨ ਵਿਭਾਗ ਭਾਰਤ ਸਰਕਾਰ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਉੱਤਰੀ ਭਾਰਤ ਦੇ ਰਾਜਾਂ ਦੇ ਸੀਨੀਅਰ ਅਧਿਕਾਰੀ ਇਸ ਕਾਨਫ਼ਰੰਸ ਵਿਚ ਸ਼ਿਰਕਤ ਕਰਨ ਲਈ ਪੁੱਜ ਰਹੇ ਹਨ।

ਬਾਦਲਾਂ ਤੋਂ ਨਾਰਾਜ਼ ਆਗੂਆਂ ਨੂੰ ਇਕੱਠੇ ਕਰਨਗੇ ਢੀਂਡਸਾ

ਐਸ.ਏ.ਐਸ. ਨਗਰ (ਮੁਹਾਲੀ),12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ (ਬ) ਤੋਂ ਹਾਲ ਹੀ ਵਿੱਚ ਬਾਗੀ ਹੋਏ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਬਾਰੇ ਸਪੱਸ਼ਟ ਕੀਤਾ ਹੈ ਕਿ ਉਹ (ਪਰਮਿੰਦਰ) ਆਪਣੇ ਬਾਪ ਤੋਂ ਕਿਵੇਂ ਬਾਹਰ ਜਾ ਸਕਦਾ ਹੈ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਫ਼ੈਸਲਾ ਛੋਟੇ ਢੀਂਡਸਾ ਦਾ ਖ਼ੁਦ ਦਾ ਹੋਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਅਖੰਡ ਪਾਠ ਸ਼ੁਰੂ

ਅੰਮ੍ਰਿਤਸਰ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਅਖੰਡ ਪਾਠ ਆਰੰਭ ਕੀਤੇ ਗਏ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੇ ਜੋੜਾ ਅਤੇ ਲੰਗਰ ਘਰ ਵਿਚ ਸੇਵਾ ਵੀ ਕੀਤੀ। ਮਗਰੋਂ ਉਨ੍ਹਾਂ ਗੁਰਬਾਣੀ-ਕੀਰਤਨ ਵੀ ਸਰਵਣ ਕੀਤਾ। ਅਖੰਡ ਪਾਠ ਦੀ ਆਰੰਭਤਾ ਵੇਲੇ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਜਗੀਰ ਕੌਰ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਹੋਰ ਆਗੂ ਹਾਜ਼ਰ ਸਨ। ਅਖੰਡ ਪਾਠ ਸ੍ਰੀ ਅਕਾਲ ਤਖ਼ਤ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ਼ੁਰੂ ਕੀਤਾ ਗਿਆ ਹੈ। ਪਾਰਟੀ ਦੇ ਬੁਲਾਰੇ ਅਤੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਅਖੰਡ ਪਾਠ ਦੇ ਭੋਗ 14 ਦਸੰਬਰ ਨੂੰ ਪਾਏ ਜਾਣਗੇ। 

ਦਲਿਤਾਂ ਦੇ ਇੱਕ ਲੱਖ ਤੱਕ ਦੇ ਕਰਜ਼ੇ ਮੁਆਫ਼ ਕਰਨ ਦੀ ਤਜਵੀਜ਼

ਜਲੰਧਰ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਅਨੁਸੂਚਿਤ ਜਾਤੀਆਂ ਭੂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਣ ਲਾਲ ਸੂਦ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਕਰਜ਼ਦਾਰਾਂ ਨੇ ਇੱਕ ਲੱਖ ਤੱਕ ਦੇ ਕਰਜ਼ੇ ਲਏ ਹੋਏ ਹਨ, ਉਨ੍ਹਾਂ ਦੀਆਂ ਸੂਚੀਆਂ ਬਣਾ ਕੇ ਤੁਰੰਤ ਭੇਜੀਆਂ ਜਾਣ ਤਾਂ ਜੋ ਇਹ ਸੂਚੀਆਂ ਮੁੱਖ ਮੰਤਰੀ ਪੰਜਾਬ ਨੂੰ ਭੇਜੀਆ ਜਾ ਸਕਣ। ਉਨ੍ਹਾਂ ਅੱਜ ਇੱਥੇ ਡਾ. ਬੀਆਰ ਅੰਬੇਡਕਰ ਭਵਨ ਵਿੱਚ ਜ਼ਿਲ੍ਹਾ ਭਲਾਈ ਅਫ਼ਸਰ ਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ ਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਵੇਂ ਕੈਪਟਨ ਸਰਕਾਰ ਨੇ 50 ਹਾਜ਼ਾਰ ਤੱਕ ਦੇ ਕਰਜ਼ਦਾਰਾਂ ਦਾ 45 ਕਰੋੜ 41 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ, ਇਸੇ ਤਰ੍ਹਾਂ ਇੱਕ ਲੱਖ ਦੇ ਦਾਇਰੇ ਵਿੱਚ ਆਉਂਦੇ ਕਰਜ਼ਦਾਰਾਂ ਦਾ ਵੀ ਸੂਚੀ ਤਿਆਰ ਕੀਤੀ ਜਾਵੇ।

ਢੀਂਡਸਾ ਦੀ ਨਾਰਾਜ਼ਗੀ ਅਕਾਲੀ ਦਲ ਦਾ ਪਰਿਵਾਰਕ ਮਸਲਾ: ਮਜੀਠੀਆ

ਮਜੀਠਾ ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਢੀਂਡਸਾ ਪਰਿਵਾਰ ਦੀ ਅਕਾਲੀ ਦਲ ਨਾਲ ਚੱਲ ਰਹੀ ਨਾਰਾਜ਼ਗੀ ’ਤੇ ਮੋਹਰ ਲਾਉਂਦਿਆਂ ਕਿਹਾ ਹੈ 

ਸੜਕ ਹਾਦਸਿਆਂ ਨੇ ਲਈਆਂ ਦੋ ਜਾਨਾਂ

ਮੋਗਾ,11 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਇੱਥੇ ਲੰਘੀ ਦੇਰ ਰਾਤ ਕਾਰ ਅਤੇ ਟਰੱਕ ਦੀ ਟੱਕਰ ’ਚ ਕਾਰ ਸਵਾਰ ਸਥਾਨਕ ਗੁਰੂ ਨਾਨਕ ਕਾਲਜ ਦੇ ਸਾਬਕਾ ਬਜ਼ੁਰਗ ਪ੍ਰਿੰਸੀਪਲ, ਉਨ੍ਹਾਂ ਦੀ ਪਤਨੀ ਤੇ ਚਾਲਕ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਲੁਧਿਆਣਾ ਡੀਐੱਮਸੀ ਰੈਫ਼ਰ ਕਰ ਦਿੱਤਾ ਅਤੇ ਬਜ਼ੁਰਗ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੁਲੀਸ ਮੁਤਾਬਕ ਗੁਰੂ ਨਾਨਕ ਕਾਲਜ ਦੇ ਸਾਬਕਾ ਬਜ਼ੁਰਗ ਪ੍ਰਿੰਸੀਪਲ ਸੁਰਜੀਤ ਸਿੰਘ ਗਿੱਲ, ਉਨ੍ਹਾਂ ਦੀ ਪਤਨੀ ਦਰਸ਼ਨ ਕੌਰ ਆਪਣੀ ਆਈ-10 ਕਾਰ ਵਿੱਚ ਬੀਤੀ ਦੇਰ ਰਾਤ ਆਪਣੇ ਜੱਦੀ ਪਿੰਡ ਬਹੋਨਾ ਤੋਂ ਵਾਪਸ ਪਰਤ ਰਹੇ ਸਨ। ਕਾਰ ਨੂੰ ਸਾਬਕਾ ਫ਼ੌਜੀ ਗੁਰਮੇਲ ਸਿੰਘ ਚਲਾ ਰਿਹਾ ਸੀ। ਉਨ੍ਹਾਂ ਦੀ ਕਾਰ ਜਦੋਂ ਲਿੰਕ ਰੋਡ ਤੋਂ ਕੋਟਕਪੂਰਾ ਬਾਈਪਾਸ ਮੁੱਖ ਮਾਰਗ ’ਤੇ ਪਹੁੰਚੀ ਤਾਂ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ’ਚ ਤਿੰਨੇ ਜਣੇ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਦਾਂ ਗਿਆ ਤੇ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ। ਉਥੇ ਇਲਾਜ ਦੌਰਾਨ ਬਜ਼ੁਰਗ ਮਹਿਲਾ ਦਰਸ਼ਨ ਕੌਰ ਦੀ ਮੌਤ ਹੋ ਗਈ। ਪੁਲੀਸ ਮੁਤਾਬਕ ਥਾਣਾ ਸਿਟੀ ਦੱਖਣੀ ਵਿਚ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0087846143
Copyright © 2019, Panjabi Times. All rights reserved. Website Designed by Mozart Infotech