ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਚੰਡੀਗੜ੍ਹ

ਬਾਦਲ ਤੇ ਸੈਣੀ ਨੂੰ ਜੇਲ੍ਹ ਭੇਜਣ ’ਤੇ ਪਦਮਸ੍ਰੀ ਵਾਪਸ ਕਰਾਂਗਾ: ਫੂਲਕਾ

August 13, 2019 04:51 PM

ਚੰਡੀਗੜ੍ਹ,12  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਿਧਾਨ ਸਭਾ ਤੋਂ ਅਸਤੀਫ਼ਾ ਦੇਣ ਵਾਲੇ ਪਦਮਸ੍ਰੀ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਕਾਂਡ ਸਬੰਧੀ ਨਵੀਂ ਚੁਣੌਤੀ ਦਿੱਤੀ ਹੈ। ਸ੍ਰੀ ਫੂਲਕਾ ਨੇ ਅੱਜ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਇਹ ਸ਼ਰਤ ਲਾ ਦੇਵੇ ਕਿ ਬੇਅਦਬੀ ਕੇਸਾਂ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਦੇ ਸਾਬਕਾ ਪੁਲੀਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਜੇਲ੍ਹ ਭੇਜਣ ਬਦਲੇ ਉਨ੍ਹਾਂ (ਫੂਲਕਾ) ਨੂੰ ਆਪਣਾ ਪਦਮਸ੍ਰੀ ਪੁਰਸਕਾਰ ਵਾਪਸ ਕਰਨਾ ਪਵੇਗਾ ਤਾਂ ਉਹ (ਫੂਲਕਾ) ਇਸ ਲਈ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਦੋਂ ਵੀ ਬਾਦਲ ਅਤੇ ਸੈਣੀ ਨੂੰ ਜੇਲ੍ਹ ਭੇਜੇਗੀ, ਉਹ ਉਸ ਤੋਂ ਅਗਲੇ ਦਿਨ ਹੀ ਆਪਣਾ ਪਦਮਸ੍ਰੀ ਵਾਪਸ ਕਰ ਦੇਣਗੇ। ਸ੍ਰੀ ਫੂਲਕਾ ਨੇ ਇੱਥੋਂ ਤੱਕ ਆਖ ਦਿੱਤਾ ਕਿ ਜੇਕਰ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਇਸ ਵਾਅਦੇ ’ਤੇ ਯਕੀਨ ਨਹੀਂ ਹੈ ਤਾਂ ਉਹ ਅਗਾਊਂ ਆਪਣਾ ਪਦਮਸ੍ਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਣ ਲਈ ਵੀ ਤਿਆਰ ਹਨ।
ਦੱਸਣਯੋਗ ਹੈ ਕਿ ਪੰਜਾਬ ਦੇ ਚਾਰ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਸ੍ਰੀ ਫੂਲਕਾ ਉਪਰ ਦੋਸ਼ ਲਾਇਆ ਸੀ ਕਿ ਉਹ ਸਿਆਸੀ ਡਰਾਮੇਬਾਜ਼ੀ ਕਰ ਰਹੇ ਹਨ ਅਤੇ ਜੇਕਰ ਉਹ ਬੇਅਦਬੀ ਮੁੱਦੇ ਉਪਰ ਸੁਹਿਰਦ ਹਨ ਤਾਂ ਮੋਦੀ ਸਰਕਾਰ ਨੂੰ ਆਪਣਾ ਪ੍ਰਦਮਸ੍ਰੀ ਵਾਪਸ ਕਰ ਦੇਣ ਕਿਉਂਕਿ ਇਸੇ ਸਰਕਾਰ ਨੇ ਹੀ ਸੀਬੀਆਈ ਉਪਰ ਬੇਅਦਬੀ ਕੇਸ ਵਿਚ ਕਲੋੋਜ਼ਰ ਰਿਪੋਰਟ ਅਦਾਲਤ ਵਿਚ ਪੇਸ਼ ਕਰਨ ਲਈ ਦਬਾਅ ਪਾਇਆ ਸੀ। ਸ੍ਰੀ ਫੂਲਕਾ ਨੇ ਕਿਹਾ ਕਿ ਉਨ੍ਹਾਂ ਦੀ ਇਨ੍ਹਾਂ ਚਾਰ ਮੰਤਰੀਆਂ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ ਬਲਕਿ ਇਹ ਸਾਰੇ ਮੰਤਰੀ ਉਨ੍ਹਾਂ ਦੇ ਚੰਗੇ ਦੋਸਤ ਹਨ। ਉਹ ਤਾਂ ਇਨ੍ਹਾਂ ਹੀ ਮੰਤਰੀਆਂ ਵੱਲੋਂ ਵਿਧਾਨ ਸਭਾ ਵਿਚ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਜਦੋ-ਜਹਿਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂ ਤਾਂ ਇਹ ਮੰਤਰੀ ਮੰਨਣ ਕਿ ਉੁਨ੍ਹਾਂ ਵਲੋਂ ਵਿਧਾਨ ਸਭਾ ਵਿਚ ਬਾਦਲ ਤੇ ਸੈਣੀ ਨੂੰ ਇਸ ਕਾਂਡ ਲਈ ਜ਼ਿੰਮੇਵਾਰ ਠਹਿਰਾ ਕੇ ਜੇਲ੍ਹ ਭੇਜਣ ਦੇ ਦਿੱਤੇ ਬਿਆਨ ਝੂਠੇ ਸਨ ਅਤੇ ਉਨ੍ਹਾਂ ਨੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਸੀ। ਜੇਕਰ ਇਹ ਮੰਤਰੀ ਮੰਨਦੇ ਹਨ ਕਿ ਬਾਦਲ ਤੇ ਸੈਣੀ ਬੇਅਦਬੀ ਕਾਂਡ ਲਈ ਜ਼ਿੰਮੇਵਾਰ ਹਨ ਤਾਂ ਫਿਰ ਉਹ ਉਨ੍ਹਾਂ ਦਾ ਵਿਰੋਧ ਕਰਨ ਦੀ ਥਾਂ ਸਾਥ ਦੇ ਕੇ ਦੋਵਾਂ ਨੂੰ ਸਜ਼ਾ ਦਿਵਾਉਣ ਲਈ ਅੱਗੇ ਆਉਣ। ਸ੍ਰੀ ਫੂਲਕਾ ਨੇ ਦਾਅਵਾ ਕੀਤਾ ਕਿ ਬਾਦਲ ਤੇ ਸੈਣੀ ਨੂੰ ਜੇਲ੍ਹ ਭੇਜਣ ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ ਕਿਸੇ ਤਰ੍ਹਾਂ ਵੀ ਅੜਿੱਕਾ ਨਹੀਂ ਬਣਦੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਦੋਵੇਂ ਤਾਂ ਹੁਣ ਤੱਕ ਕੈਪਟਨ ਦੀ ਮਿਲੀਭੁਗਤ ਕਾਰਨ ਹੀ ਬਚੇ ਹੋਏ ਹਨ ਕਿਉਂਕਿ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਖ਼ੁਲਾਸੇ ਹੋਏ ਹਨ ਕਿ ਘਟਨਾ ਵਾਲੀ ਸਾਰੀ ਰਾਤ ਤਤਕਾਲੀ ਡੀਜੀਪੀ ਅਤੇ ਤਤਕਾਲੀ ਮੁੱਖ ਮੰਤਰੀ ਦੀ ਪੁਲੀਸ ਨਾਲ ਸਿੱਧੀ ਗੱਲਬਾਤ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਬਿਨਾਂ ਕਿਸੇ ਸਰਕਾਰੀ ਹੁਕਮ ਤੋ ਜਿਵੇਂ ਦੋ ਨੌਜਵਾਨਾਂ ਨੂੰ ਮਾਰਿਆ ਗਿਆ, ਉਹ ਕਾਨੂੰਨ ਦੀਆਂ ਨਜ਼ਰਾਂ ਵਿਚ ਕਤਲ ਹਨ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਡੀਜੀਪੀ ਅਤੇ ਮੁੱਖ ਮੰਤਰੀ ਸਿੱਧੇ ਤੌਰ ’ਤੇ ਇਸ ਕੇਸ ਵਿਚ ਸ਼ਾਮਲ ਨਾ ਹੁੰਦੇ ਤਾਂ ਉਨ੍ਹਾਂ ਨੇ ਉਸੇ ਸਮੇਂ ਦੋਸ਼ੀ ਪੁਲੀਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨੀ ਸੀ।

‘ਕਾਂਗਰਸ ਨੂੰ ਸ਼ੁਰੂ ਤੋਂ ਰੜਕਦਾ ਰਿਹਾ ਹੈ ਪਦਮਸ੍ਰੀ’

ਸ੍ਰੀ ਫੂਲਕਾ ਨੇ ਹੈਰਾਨੀ ਪ੍ਰਗਟਾਈ ਕਿ ਚਾਰ ਮੰਤਰੀਆਂ ਨੇ ਪਦਮਸ੍ਰੀ ਵਾਪਸ ਕਰਨ ਦੀ ਮੰਗ ਕੀਤੀ ਹੈ। ਸ੍ਰੀ ਫੂਲਕਾ ਨੇ ਕਿਹਾ ਕਿ ਇਹ ਪਦਮਸ੍ਰੀ ਉਨ੍ਹਾਂ ਨੂੰ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਸਬੰਧੀ ਕਾਂਗਰਸੀ ਆਗੂ ਸੱਜਣ ਕੁਮਾਰ ਵਰਗਿਆਂ ਨੂੰ ਜੇਲ੍ਹ ਵਿਚ ਭੇਜਣ ਦੇ ਇਵਜ਼ ਵਜੋਂ ਮਾਨਤਾ ਦੇਣ ਲਈ ਮਿਲਿਆ ਹੈ, ਜੋ ਸ਼ੁਰੂ ਤੋਂ ਹੀ ਕਾਂਗਰਸ ਨੂੰ ਰੜਕ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਭਲੀ-ਭਾਂਤ ਜਾਣੂ ਹੈ ਕਿ ਸੱਜਣ ਕੁਮਾਰ ਤੋਂ ਬਾਅਦ ਹੁਣ ਅਗਲਾ ਨੰਬਰ ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਦਾ ਹੈ। ਇਸ ਕਰਕੇ ਕਾਂਗਰਸੀ ਘਬਰਾ ਕੇ ਅਜਿਹੇ ਬਿਆਨ ਦੇ ਰਹੇ ਹਨ।


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਪੰਜਾਬ ਵਿੱਚ ਲਾਗੂ ਨਹੀਂ ਹੋਣ ਦੇਵਾਂਗੇ ਨਾਗਰਿਕਤਾ ਸੋਧ ਬਿੱਲ: ਕੈਪਟਨ

ਚੰਡੀਗੜ੍ਹ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ ਬਿੱਲ ਨੂੰ ਸੂਬੇ ਵਿੱਚ ਲਾਗੂ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਲ ਸੂਬੇ ਦੀ ਵਿਧਾਨ ਸਭਾ ਵਿੱਚ ਬਹੁਮਤ ਹੈ ਅਤੇ ਸਦਨ ਵਿੱਚ ਇਸ ਗੈਰ-ਸੰਵਿਧਾਨਿਕ ਬਿਲ ਨੂੰ ਰੋਕਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਮੁਲਕ ਦੇ ਧਰਮ ਨਿਰਪੱਖ ਢਾਂਚੇ ਨੂੰ ਢਾਹ ਨਹੀਂ ਲੱਗਣ ਦੇਵੇਗੀ। ਉਨ੍ਹਾਂ ਕਿਹਾ ਕਿ ਸੰਸਦ ਨੂੰ ਅਜਿਹਾ ਕਾਨੂੰਨ ਪਾਸ ਕਰਨ ਦਾ ਕੋਈ ਅਧਿਕਾਰ ਨਹੀਂ, ਜੋ ਸੰਵਿਧਾਨ ਨੂੰ ਢਾਹ ਲਾਉਂਦਾ ਹੋਵੇ ਅਤੇ ਸੰਵਿਧਾਨ ਦੇ ਮੁੱਢਲੇ ਸਿਧਾਂਤਾਂ ਤੇ ਮੁਲਕ ਦੇ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਦਾ ਹੋਵੇ। 

ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਨਿੱਤਰੀ ਕਾਂਗਰਸ

ਚੰਡੀਗੜ੍ਹ,11 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਕਾਂਗਰਸ ਨੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਸੈਕਟਰ-22 ਵਿੱਚ ਅੱਜ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਅਰੋਮਾ ਹੋਟਲ ਚੌਂਕ ’ਤੇ ਇੱਕਠੇ ਹੋ ਕੇ ਪ੍ਰਦਰਸ਼ਨ ਦੌਰਾਨ ਦੋਸ਼ ਲਗਾਇਆ ਕਿ ਮੋਦੀ ਸਰਕਾਰ ਤਾਨਾਸ਼ਾਹੀ ਫੈਸਲੇ ਲਾਗੂ ਕਰ ਰਹੀ ਹੈ। ਇਸ ਮੌਕੇ ਸ਼੍ਰੀ ਛਾਬੜਾ ਨੇ ਕਿਹਾ ਕਿ ਇਹ ਬਿੱਲ ਸੰਵਿਧਾਨ ਦੀ ਮੂਲ ਭਾਵਨਾ ਦੇ ਵਿਰੁੱਧ ਹੈ ਅਤੇ ਸਮਾਨਤਾ ਦੇ ਅਧਿਕਾਰ ਦੀ ਉਲੰਘਣਾ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਧਰਮ ਨਿਰਪੱਖ ਦੇਸ਼ ਹੈ ਅਤੇ ਬਿੱਲ ਰਾਹੀਂ ਲੋਕਾਂ ਨਾਲ ਧਰਮ ਦੇ ਆਧਾਰ ’ਤੇ ਵਿਤਕਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਵਿਧਾਨ ਅਨੁਸਾਰ ਜਾਤੀ ਤੇ ਧਰਮ ਦੇ ਆਧਾਰ ਫਰਕ ਨਹੀਂ ਕੀਤਾ ਜਾ ਸਕਦਾ ਤਾਂ ਨਾਗਰਿਕਤਾ ਦਿੰਦੇ ਸਮੇਂ ਅਜਿਹਾ ਭੇਦਭਾਵ ਕਿਵੇਂ ਕੀਤਾ ਜਾ ਸਕਦਾ ਹੈ।

ਸਰਕਾਰੀ ਮੁਲਾਜ਼ਮਾਂ ਵੱਲੋਂ ਸਿਵਲ ਸਕੱਤਰੇਤ ਵਿਚ ਰੋਸ ਰੈਲੀ

ਚੰਡੀਗੜ੍ਹ,11 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਨਵੰਬਰ ਮਹੀਨੇ ਦੀ ਤਨਖਾਹ ਦੇਣ ਵਿੱਚ ਕੀਤੀ ਜਾ ਰਹੀ ਦੇਰੀ ਅਤੇ ਵਿੱਤ ਵਿਭਾਗ ਨੂੰ ਖ਼ਤਮ ਕਰ ਕੇ ਡਾਇਰੈਕਟੋਰੇਟ ਵਿਚ ਤਬਦੀਲ ਕਰਨ ਦੇ ਸਬੰਧ ਵਿੱਚ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਅਤੇ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਨੇ ਅੱਜ ਸਕੱਤਰੇਤ ਦਫ਼ਤਰ ਵਿੱਚ ਰੋਸ ਰੈਲੀ ਕੀਤੀ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਦਾ ਵਫ਼ਦ ਸੁਖਚੈਨ ਸਿੰਘ ਖਹਿਰਾ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸੁਰੇਸ਼ ਕੁਮਾਰ ਪ੍ਰਮੁੱਖ ਸਕੱਤਰ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਮਿਲਿਆ ਅਤੇ ਉਨ੍ਹਾਂ ਦੇ ਨੋਟਿਸ ਵਿਚ ਲਿਆਂਦਾ ਕਿ ਜੇਕਰ ਵਿੱਤ ਵਿਭਾਗ ਨੂੰ ਖ਼ਤਮ ਕਰਨ ਸਬੰਧੀ ਕੋਈ ਫੈਸਲਾ ਲਿਆ ਗਿਆ ਤਾਂ ਜੁਆਇੰਟ ਐਕਸ਼ਨ ਕਮੇਟੀ ਵੱਡਾ ਸੰਘਰਸ਼ ਵਿੱਢੇਗੀ।

ਚੰਡੀਗੜ੍ਹ ਵਿੱਚ ਅਣਅਧਿਕਾਰਤ ਸਕੂਲ ਹੋਣਗੇ ਬੰਦ

ਚੰਡੀਗੜ੍ਹ,11 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪ੍ਰਸ਼ਾਸਨ ਨੇ ਲੰਬੇ ਸਮੇਂ ਬਾਅਦ ਚੰਡੀਗੜ੍ਹ ਵਿਚ ਚਲਦੇ ਅਣਅਧਿਕਾਰਤ ਸਕੂਲਾਂ ਨੂੰ ਬੰਦ ਕਰਨ ਦਾ ਫੈ਼ਸਲਾ ਕਰ ਲਿਆ ਹੈ। ਇਸ ਤੋਂ ਬਾਅਦ ਸਿੱਖਿਆ ਵਿਭਾਗ ਦੇ ਸਕੱਤਰ ਨੇ ਨਗਰ ਨਿਗਮ ਕੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਕੂਲਾਂ ਖਿਲਾਫ ਕਾਰਵਾਈ ਲਈ ਪੱਤਰ ਲਿਖਿਆ ਹੈ। ਵਿਭਾਗ ਵਲੋਂ ਇਨ੍ਹਾਂ ਸਕੂਲਾਂ ਨੂੰ ਬੰਦ ਕਰਕੇ ਨਾਲ ਇਥੇ ਪੜ੍ਹਦੇ ਬੱਚਿਆਂ ਨੂੰ ਲਾਗਲੇ ਸਰਕਾਰੀ ਸਕੂਲਾਂ ਵਿਚ ਤਬਦੀਲ ਕੀਤਾ ਜਾਵੇਗਾ। ਵਿਭਾਗ ਨੇ ਕਈ ਸਕੂਲਾਂ ਨੂੰ ਡਬਲ ਸ਼ਿਫਟ ਕਰਨ ਦੀ ਵੀ ਯੋਜਨਾ ਤਿਆਰ ਕਰ ਲਈ ਹੈ।

ਖੱਬੇਪੱਖੀ ਵਿਦਿਆਰਥੀ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਚੰਡੀਗੜ੍ਹ,11 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਲੋਕ ਸਭਾ ਵਿਚ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਖਿਲਾਫ਼ ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ ਵਿਚ ਖੱਬੇਪੱਖੀ ਵਿਦਿਆਰਥੀ ਜਥੇਬੰਦੀ ਐੱਸਐੱਫਐੱਸ ਦੇ ਸੱਦੇ ’ਤੇ ਕਈ ਵਿਦਿਆਰਥੀ ਜਥੇਬੰਦੀਆਂ ਨੇ ਹੱਥਾਂ ਵਿਚ ਮੋਦੀ ਸਰਕਾਰ ਵਿਰੋਧੀ ਸਲੋਗਨਾਂ ਵਾਲੇ ਪੋਸਟਰ ਫੜ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਵਿਚ ਪੀਐੱਸਯੂ (ਲਲਕਾਰ), ਐੱਸਐੱਫਆਈ, ਆਰਏਬੀਐੱਚਏ ਸਟੂਡੈਂਟਸ ਯੂਨੀਅਨ, ਚੰਡੀਗੜ੍ਹ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਉਕਤ ਵਿਦਿਆਰਥੀ ਆਗੂਆਂ ਨੇ ਆਪਣੇ ਸੰਬੋਧਨ ਵਿਚ ਮੋਦੀ ਸਰਕਾਰ ਦੀ ਹਕੂਮਤ ਦੀ ਤੁਲਨਾ ‘ਹਿਟਲਰ’ ਦੇ ਨਾਲ ਕਰਦਿਆਂ ਕਿਹਾ ਕਿ ਧਰਮ ਨਿਰਪੱਖ ਭਾਰਤ ਦੇਸ਼ ਵਿਚ ਉਹ ਮਰਦੇ ਦਮ ਤੱਕ ਹਿਟਲਰ ਵਰਗੇ ਰਾਜ ਦਾ ਵਿਰੋਧ ਕਰਦੇ ਰਹਿਣਗੇ। ਐੱਸਐੱਫਐੱਸ ਤੋਂ ਪ੍ਰਿਯਾ, ਹਰਮਨ; ਪੀਐੱਸਯੂ (ਲਲਕਾਰ) ਤੋਂ ਅਮਨ, ਐੱਸਐੱਫਆਈ ਤੋਂ ਪ੍ਰਭਪ੍ਰੀਤ ਸਿੰਘ ਅਤੇ ਸੰਦੀਪ ਨੇ ਇਕੱਤਰ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਧਰਮ ਦੇ ਅਧਾਰ ’ਤੇ ਵਿਤਕਰੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਹਿੰਦੂ ਰਾਸ਼ਟਰ ਬਣਾਉਣ ਦੇ ਮਨਸੂਬੇ ਨਾਲ ਇਸ ਗ਼ੈਰ-ਲੋਕਤੰਤਰਿਕ ਲੋਕ ਵਿਰੋਧੀ ਬਿੱਲ ਨੂੰ ਪਾਸ ਨਹੀਂ ਹੋਣ ਦਿੱਤਾ ਜਾਵੇਗਾ। ਐੱਸਐੱਫਆਈ ਤੋਂ ਪ੍ਰਭਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ’ਤੇ ਬਰਸਦਿਆਂ ਕਿਹਾ ਕਿ ਮੋਦੀ ਹਕੂਮਤ ਵਿਚ ਕਦੇ ਸ਼ਹਿਰਾਂ ਦੇ ਨਾਂ ਬਦਲੇ ਜਾ ਰਹੇ ਹਨ, ਕਦੇ ਕਰੰਸੀ ਨੋਟਾਂ ਦੀਆਂ ਸ਼ਕਲਾਂ ਬਦਲੀਆਂ ਜਾਂਦੀਆਂ ਹਨ ਤੇ ਆਪਣੇ ਹੱਕਾਂ ਲਈ ਲੜਨ ਵਾਲੇ ਕਿਸਾਨ ਮਜ਼ਦੂਰਾਂ ਨੂੰ ਦੇਸ਼ ਧਰੋਹੀ ਗਰਦਾਨਿਆ ਜਾ ਰਿਹਾ ਹੈ।

ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਪ੍ਰੋ. ਗਿਲਾਨੀ ਦੀ ਯਾਦ ਵਿਚ ਸੈਮੀਨਾਰ

ਚੰਡੀਗੜ੍ਹ,11 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਮਨੁੱਖੀ ਅਧਿਕਾਰ ਦਿਵਸ ਮੌਕੇ ਪੰਜਾਬ ਯੂਨੀਵਰਸਿਟੀ ਵਿਚ ਕਸ਼ਮੀਰ ਦੇ ਅਜ਼ਾਦੀ-ਪਸੰਦ ਸੰਘਰਸ਼ਸ਼ੀਲ ਆਗੂ ਮਰਹੂਮ ਪ੍ਰੋਫ਼ੈਸਰ ਐੱਸਏਆਰ ਗਿਲਾਨੀ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਦੇ ਗਾਂਧੀ ਭਵਨ ਵਿਚ ਵਿਦਿਆਰਥੀ ਜਥੇਬੰਦੀ ਐੱਸਐੱਫ਼ਐੱਸ ਵੱਲੋਂ ਸੈਮੀਨਾਰ ਕਰਵਾਇਆ ਗਿਆ। ਪ੍ਰੋ. ਗਿਲਾਨੀ ਦਾ ਪਿਛਲੀ ਦਿਨੀਂ ਦਿੱਲੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਨਾਂ ਪਾਰਲੀਮੈਂਟ ਹਮਲੇ ਨਾਲ ਜੋੜਿਆ ਗਿਆ ਸੀ। ਉਹ ਲੰਮਾ ਸਮਾਂ ਗ੍ਰਿਫ਼ਤਾਰ ਰਹੇ, ਉਨ੍ਹਾਂ ਨੂੰ ਹੇਠਲੀ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ, ਪਰ ਦਿੱਲੀ ਹਾਈਕੋਰਟ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਸੀ। ਪ੍ਰੋ. ਗਿਲਾਨੀ ਦੇ ਬੇਟੇ ਆਰਿਫ ਗਿਲਾਨੀ ਨੇ ਸਮਾਗਮ

ਪੰਚਕੂਲਾ ਦੇ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਰੋਸ ਪ੍ਰਦਰਸ਼ਨ

ਪੰਚਕੂਲਾ,11 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਚਕੂਲਾ ਵੱਖ-ਵੱਖ ਸੈਕਟਰਾਂ ਵਿੱਚ ਅੱਜ ਸੀਟੂ ਦੇ ਝੰਡੇ ਹੇਠ ਪੰਚਕੂਲਾ ਪ੍ਰਸਾਸ਼ਨ ਅਤੇ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਫਿਰ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦਿਗਵਿਜੈ ਚੌਟਾਲਾ ਦੇ ਘਰ ਜਾ ਕੇ ਮੰਗ ਪੱਤਰ ਦਿੱਤਾ। ਇਸ ਪ੍ਰਦਰਸ਼ਨ ਵਿੱਚ ਸਾਰੇ ਪੰਚਕੂਲਾ ਦੇ ਰਿਹੜੀਆਂ-ਫੜ੍ਹੀਆਂ ਵਾਲੇ ਸ਼ਾਮਲ ਸਨ। ਫੁਟਪਾਥ ਵਰਕਰ ਸਵੈ-ਰੋਜ਼ਗਾਰ ਵਚਾਓ ਸਮੀਤੀ (ਸੀਟੂ) ਦੇ ਚੇਅਰਮੈਨ ਰਾਮਆਸਰੇ, ਪ੍ਰਧਾਨ ਰਾਮਦੇਵ ਪਟੇਲ, ਜਨਰਲ ਸਕੱਤਰ ਅਮਰਨਾਥ ਵਰਮਾ ਨੇ ਇਸ ਮੌਕੇ ਆਪਣੇ ਭਾਸ਼ਨ ’ਚ ਕਿਹਾ ਕਿ ਸਟਰੀਟ ਬੈਂਡਰ ਐਕਟ ਤਹਿਤ ਜਿਹੜੀ ਟਾਊਨ ਬੈਂਡਰ ਕਮੇਟੀ ਬਣੀ ਸੀ, ਉਸ ਨੂੰ ਭੰਗ ਕੀਤਾ ਗਿਆ ਹੈ ਤੇ ਸਰਵੇ ਵਿੱਚ ਹਜ਼ਾਰਾਂ 

ਪੰਜਾਬ ’ਚ ‘ਲੋਕਾਂ ਦੀ ਸਰਕਾਰ’ ਨਾ ਹੋਣ ਦਾ ਅਹਿਸਾਸ ਦੂਰ ਹੋਣਾ ਚਾਹੀਦੈ: ਜਾਖੜ

ਚੰਡੀਗੜ੍ਹ,11 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪਾਰਟੀ ਵਰਕਰਾਂ ਦੇ ਗਿਲੇ ਸ਼ਿਕਵਿਆਂ ਤੋਂ ਇੱਕ ਗੱਲ ਜ਼ਾਹਿਰ ਹੁੰਦੀ ਹੈ ਕਿ ਸੂਬੇ ਵਿੱਚ ‘ਲੋਕਾਂ ਦੀ ਸਰਕਾਰ’ ਹੋਣ ਦਾ ਅਹਿਸਾਸ ਨਹੀਂ ਹੋ ਰਿਹਾ ਹੈ। ਅੱਜ ਇੱਥੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਲੰਧਰ ’ਚ ਵਰਕਰਾਂ ਦੀ ਮੀਟਿੰਗ ਦੌਰਾਨ ਜੋ ਤੱਥ ਸਾਹਮਣੇ ਆਏ ਹਨ, ਉਸ ਤੋਂ ਇਹੀ ਜਾਪਦਾ ਹੈ ਕਿ ਲੋਕਾਂ ਦੇ ਮਸਲੇ ਹੱਲ ਨਹੀਂ ਹੋ ਰਹੇ ਅਤੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਵਿੱਚ ਲੋਕਾਂ ਨੂੰ ‘ਆਪਣੀ ਚੁਣੀ ਹੋਈ ਸਰਕਾਰ’ ਹੋਣ ਦਾ ਅਹਿਸਾਸ ਹੋਣਾ ਬੇਹੱਦ ਜ਼ਰੂਰੀ ਹੈ। ਕਾਂਗਰਸ ਆਗੂ ਨੇ ਕਿਹਾ ਕਿ ਭ੍ਰਿਸ਼ਟਾਚਾਰ, ਨਸ਼ਿਆਂ ਦੀ ਸਮਗਲਿੰਗ ਅਤੇ ਗੈਂਗਸਟਰਾਂ ਦੇ ਮਾਮਲੇ ’ਤੇ ‘ਜ਼ੀਰੋ ਟੌਲਰੈਂਸ’ ਦੀ ਨੀਤੀ ਹੋਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦਾ ਕੋਈ ਵੀ ਨੇਤਾ ਗੈਂਗਸਟਰਾਂ ਨੂੰ ਸਰਪ੍ਰਸਤੀ ਨਹੀਂ ਦਿੰਦਾ। ਉਨ੍ਹਾਂ ਕਿਹਾ,‘‘ਇਹ ਸੱਭਿਆਚਾਰ ਅਕਾਲੀ ਦਲ ਦਾ ਹੈ ਅਤੇ ਕਾਂਗਰਸ ਦੇ ਨੇਤਾ ਹਮੇਸ਼ਾ ਸਮਾਜ ਵਿਰੋਧੀ ਅਨਸਰਾਂ ਤੋਂ ਦੂਰ ਹੀ ਰਹੇ ਹਨ।’’ ਉਨ੍ਹਾਂ ਕਿਹਾ ਕਿ ਜਲੰਧਰ ਤੋਂ ਬਾਅਦ ਹੁਣ ਹੋਰਨਾਂ ਸ਼ਹਿਰਾਂ ਵਿੱਚ ਵੀ ਲੋਕਾਂ ਦੇ ਗਿਲੇ ਸ਼ਿਕਵੇ ਸੁਣੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਫਸਰਸ਼ਾਹੀ ਦਾ ਬੋਲਬਾਲਾ ਹੋਣ ਕਰਕੇ ਪ੍ਰਸ਼ਾਸਨ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਸ੍ਰੀ ਜਾਖੜ ਨੇ ਕਿਹਾ ਕਿ ਜਲੰਧਰ ਵਿੱਚ ਲੋਕਾਂ ਨੇ ਆਪਣਾ ਦਰਦ ਕਾਂਗਰਸ ਆਗੂਆਂ ਸਾਹਮਣੇ ਰੱਖਿਆ ਹੈ ਤਾਂ ਜੋ ਇਸ ਦਰਦ ਨੂੰ ਢੁਕਵੀਂ ਥਾਂ ’ਤੇ ਪਹੁੰਚਾਇਆ ਜਾਵੇ। ਚੇਤੇ ਰਹੇ ਕਿ ਜਲੰਧਰ ’ਚ ਪ੍ਰਦੇਸ਼ ਕਾਂਗਰਸ ਪ੍ਰਧਾਨ ਵੱਲੋਂ ਕੀਤੀ ਮੀਟਿੰਗ ਦੌਰਾਨ ਕਾਂਗਰਸ ਵਰਕਰਾਂ ਨੇ ਸਰਕਾਰ ਵੱਲੋਂ ਟਰਾਂਸਪੋਰਟ, ਕੇਬਲ, ਰੇਤ ਅਤੇ ਹੋਰ ਮਾਫ਼ੀਆ ਖਿਲਾਫ਼ ਕਾਰਵਾਈ ਨਾ ਕਰਨ ’ਤੇ ਖੁੱਲ੍ਹ ਕੇ ਗੁੱਸਾ ਕੱਢਿਆ ਸੀ।

ਬਦਤਰ ਕਾਨੂੰਨ ਵਿਵਸਥਾ ਨੂੰ ਲੈ ਕੇ ਡੀ.ਜੀ.ਪੀ ਨੂੰ ਮਿਲਿਆ 'ਆਪ' ਦਾ ਵਫ਼ਦ

ਚੰਡੀਗੜ੍ਹ,10 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਅੰਦਰ ਦਿਨੋਂ ਦਿਨ ਬਦਤਰ ਹੁੰਦੀ ਜਾ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦਾ ਵਫ਼ਦ ਅੱਜ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੂੰ ਮਿਲਿਆ | ਵਫ਼ਦ 'ਚ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪਿ੍ੰਸੀਪਲ ਬੁੱਧ ਰਾਮ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ: ਬਲਜਿੰਦਰ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਬਲਦੇਵ ਸਿੰਘ ਜੈਤੋ, ਕੁਲਵੰਤ ਸਿੰਘ ਪੰਡੋਰੀ, ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਸ਼ੇਰਗਿੱਲ, ਵਪਾਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ, ਨੌਜਵਾਨ ਆਗੂ ਐਡਵੋਕੇਟ ਹਰਦੀਪ ਸਿੰਘ, ਵਰਿੰਦਰ ਸ਼ਰਮਾ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਸ਼ਾਮਿਲ ਸਨ | 

ਇਕਮੁਸ਼ਤ ਕਰਜ਼ਾ ਅਦਾਇਗੀ 31 ਦਸੰਬਰ ਤੱਕ-ਡਾ: ਬਨਵਾਰੀ ਲਾਲ

ਚੰਡੀਗੜ੍ਹ,10 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਹਰਿਆਣਾ ਸਹਿਕਾਰਤਾ ਮੰਤਰੀ ਡਾ: ਬਨਵਾਰੀ ਲਾਲ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਸਹਿਕਾਰੀ ਬੈਂਕਾਂ ਦੇ ਕਰਜ਼ਾਈ ਮੈਂਬਰਾਂ ਤੇ ਕਿਸਾਨਾਂ ਲਈ ਇਕਮੁਸ਼ਤ ਕਰਜ਼ਾ ਅਦਾਇਗੀ ਯੋਜਨਾ, 2019 (ਵਲ ਟਾਇਮ ਸੈਟਲਮੈਂਟ ਸਕੀਮ) ਦੀ ਆਖ਼ਰੀ ਮਿਤੀ 31 ਦਸੰਬਰ, 2019 ਤੱਕ ਵਧਾ ਦਿੱਤੀ ਹੈ ਤਾਂ ਜੋ ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਅਜਿਹੇ ਮੈਂਬਰ ਤੇ ਕਿਸਾਨ ਚੁੱਕ ਸਕਣ | ਉਨ੍ਹਾਂ ਦੱਸਿਆ ਕਿ ਵਿਭਾਗ ਦੇ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਫੁੱਲਾਂ ਦੀ ਖ਼ੂਬਸੂਰਤੀ ਮਾਣੀ

ਚੰਡੀਗੜ੍ਹ,10 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਵਿਖੇ ਅੱਜ ਪੰਜ ਦਿਨਾਂ 12ਵਾਂ ਗੁਲਦਾਊਦੀ ਸ਼ੋਅ ਸ਼ੁਰੂ ਹੋ ਗਿਆ | ਯੂਨੀਵਰਸਿਟੀ ਦੀ ਬਾਗ਼ਬਾਨੀ ਡਿਵੀਜ਼ਨ ਵਲੋਂ ਕਰਵਾਏ ਜਾ ਰਹੇ ਗੁਲਦਾਊਦੀ ਸ਼ੋਅ ਦਾ ਉਦਘਾਟਨ ਅੱਜ ਪ੍ਰੋ: ਆਰ.ਸੀ. ਪੌਲ ਗਾਰਡਨ ਵਿਖੇ ਉਪ-ਕੁਲਪਤੀ ਪ੍ਰੋ: ਰਾਜ ਕੁਮਾਰ ਵਲੋਂ ਕੀਤਾ ਗਿਆ | ਸ਼ੋਅ ਵਿਚ ਸ਼ਾਮਿਲ ਹੋਣ ਵਾਲਿਆਂ ਲਈ ਖਿੱਚ ਦਾ ਕੇਂਦਰ ਬਣੇ ਫ਼ੋਟੋ ਪੁਆਇੰਟ ਵਿਚ ਲੋਕਾਂ ਨੇ ਫ਼ੋਟੋਆਂ ਖਿਚਵਾਈਆਂ | ਪੰਜਾਬ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ: ਕਰਮਜੀਤ ਸਿੰਘ ਵੀ ਸ਼ੋਅ ਵਿਚ ਸ਼ਾਮਿਲ ਹੋਏ |

ਸਿਲੰਡਰ ਡਲਿਵਰੀ ਕਰਨ ਗਏ ਵਿਅਕਤੀ ਨੂੰ ਲੁੱਟਣ ਵਾਲੇ ਤਿੰਨ ਗਿ੍ਫ਼ਤਾਰ

ਚੰਡੀਗੜ੍ਹ,10 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸੈਕਟਰ 56 ਵਿਚ ਸਿਲੰਡਰਾਂ ਦੀ ਡਲਿਵਰੀ ਕਰਨ ਗਏ ਵਿਅਕਤੀ ਨਾਲ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਸ਼ਿਕਾਇਤ 'ਤੇ ਸਬੰਧਤ ਮਾਮਲਾ ਦਰਜ ਕਰਕੇ ਮਾਮਲੇ ਵਿਚ ਸ਼ਾਮਲ ਤਿੰਨੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 49 ਦੇ ਰਹਿਣ ਵਾਲੇ ਬੱਬਲੂ ਨੇ ਪੁਲਿਸ ਨੂੰ ਦਿੱਤੀ ਸੀ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨ ਉਹ ਸੈਕਟਰ 56 ਵਿਚ ਸਿਲੰਡਰ ਦੇਣ ਗਿਆ ਹੋਇਆ ਸੀ | ਸ਼ਿਕਾਇਤਕਰਤਾ ਮਕਾਨ ਨੰਬਰ 5707 ਨੇੜੇ ਆਪਣੀ ਗੱਡੀ ਕੋਲ ਖੜ੍ਹਾ ਸੀ ਜਦਕਿ ਉਸ ਦੇ ਨਾਲ ਆਇਆ ਲੜਕਾ ਲੋਕਾਂ ਦੇ ਘਰਾਂ ਵਿਚ ਸਿਲੰਡਰ ਪਹੁੰਚਾ ਰਿਹਾ ਸੀ |

ਵਿਭਾਗਾਂ 'ਚ ਪਲੇਸਮੈਂਟ ਕਮੇਟੀਆਂ ਗਠਿਤ ਕਰਨ ਲਈ ਸੌਾਪਿਆ ਮੰਗ-ਪੱਤਰ

ਚੰਡੀਗੜ੍ਹ,10 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ਪ੍ਰਧਾਨ ਚੇਤਨ ਚੌਧਰੀ ਵਲੋਂ ਅੱਜ ਡੀਨ ਵਿਦਿਆਰਥੀ ਭਲਾਈ ਨੂੰ ਇਕ ਮੰਗ ਪੱਤਰ ਸੌਾਪਿਆ ਗਿਆ ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਪੀ.ਯੂ. ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਨੋਟਿਸ ਕੱਢੇ ਜਾਣ ਕਿ ਉਹ ਆਪੋ ਆਪਣੇ ਵਿਭਾਗਾਂ 'ਚ ਵਿਦਿਆਰਥੀ ਪਲੇਸਮੈਂਟ ਕਮੇਟੀਆਂ ਗਠਿਤ ਕਰਨ | ਮੰਗ ਪੱਤਰ ਵਿਚ ਕੌਾਸਲ ਪ੍ਰਧਾਨ ਚੇਤਨ ਚੌਧਰੀ ਨੇ ਕਿਹਾ ਕਿ ਦੇਖਣ ਵਿਚ ਆ ਰਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੀ ਪਲੇਸਮੈਂਟ ਦਰ ਕਾਫ਼ੀ ਘੱਟ ਰਹੀ ਹੈ | ਇਸ ਦਾ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਕਈ ਵਿਭਾਗਾਂ ਨੇ ਤਾਂ ਕਦੇ ਵੀ ਪਲੇਸਮੈਂਟ ਕਮੇਟੀਆਂ ਦਾ ਗਠਨ ਹੀ ਨਹੀਂ ਕੀਤਾ | 

ਕੈਂਸਰ ਰੋਗੀਆਂ ਲਈ ਰਾਹਤ ਫੰਡ ਦੀ ਹਾਲਤ ਢਿੱਲੀ

ਚੰਡੀਗੜ੍ਹ,10 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਸਰਕਾਰ ਵੱਲੋਂ ਕੈਂਸਰ ਪੀੜਤਾਂ ਨੂੰ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ’ਚੋਂ ਦਿੱਤੀ ਜਾਣ ਵਾਲੀ ਮਾਲੀ ਸਹਾਇਤਾ ਵੀ ਮਾਲੀ ਸੰਕਟ ਦੀ ਸ਼ਿਕਾਰ ਹੋ ਗਈ ਹੈ। ਵਿੱਤ ਵਿਭਾਗ ਦੇ ਅਧਿਕਾਰੀਆਂ ਦਾ ਭਾਵੇਂ ਦਾਅਵਾ ਹੈ ਕਿ ਕੈਂਸਰ ਰੋਗੀਆਂ ਨੂੰ ਮਾਲੀ ਰਾਹਤ ਦਾ ਕੋਈ ਮਾਮਲਾ ਬਕਾਇਆ ਨਹੀਂ ਪਰ ਸਿਹਤ ਵਿਭਾਗ ਮੁਤਾਬਕ 2 ਹਜ਼ਾਰ ਦੇ ਕਰੀਬ ਮਰੀਜ਼ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮਾਲੀ ਸਹਾਇਤਾ ਦੇ ਇੰਤਜ਼ਾਰ ਵਿੱਚ ਹਨ।

ਪੰਜਾਬ ਤੇ ਹਰਿਆਣਾ ਵਿੱਚ ਠੰਢੀਆਂ ਹਵਾਵਾਂ ਨਾਲ ਵਧੀ ਠੰਢ

ਚੰਡੀਗੜ੍ਹ,10 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਤੇ ਹਰਿਆਣਾ ਵਿੱਚ ਅੱਜ ਠੰਢੀਆਂ ਹਵਾਵਾਂ ਚੱਲਣ ਕਾਰਨ ਠੰਢ ਵਧ ਗਈ। ਪੰਜਾਬ ਦੇ ਆਦਮਪੁਰ ਵਿੱਚ ਘੱਟੋ-ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਤੱਕ ਪਹੁੰਚਣ ਕਾਰਨ ਲੋਕ ਠਰ ਗਏ। ਇਸੇ ਤਰ੍ਹਾਂ ਗੁਆਂਢੀ ਰਾਜ ਹਰਿਆਣਾ ਵਿੱਚ ਵੀ ਠੰਢ ਵਧ ਗਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਫ਼ਰੀਦਕੋਟ ’ਚ ਘੱਟੋ-ਘੱਟ ਤਾਪਮਾਨ 5 ਡਿਗਰੀ, ਬਠਿੰਡਾ ’ਚ 5.8 ਡਿਗਰੀ, ਹਲਵਾਰਾ ’ਚ 6 ਡਿਗਰੀ,

ਕੇਂਦਰ ਸਰਕਾਰ ਲੋਕ ਮਸਲੇ ਹੱਲ ਕਰਨ ਤੋਂ ਭੱਜੀ: ਜਾਖੜ

ਚੰਡੀਗੜ੍ਹ,10 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਕਾਂਗਰਸ ਕਮੇਟੀ, 14 ਦਸੰਬਰ ਨੂੰ ਨਵੀਂ ਦਿੱਲੀ ਵਿੱਚ ਕਾਂਗਰਸ ਵੱਲੋਂ ਕੀਤੀ ਜਾ ਰਹੀ ‘ਭਾਰਤ ਬਚਾਓ’ ਰੈਲੀ ’ਚ ਸ਼ਮੂਲੀਅਤ ਕਰੇਗੀ। ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਸੀਨੀਅਰ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਰਾਜ ਵਿੱਚ ਦੇਸ਼ ਹਰ ਖਿੱਤੇ ਵਿੱਚ ਪਛੜ ਰਿਹਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ, ਮੋਦੀ ਸਰਕਾਰ ਨੂੰ ਉਸ ਦੀਆਂ ਕਿਸਾਨ ਅਤੇ ਗਰੀਬ ਵਿਰੋਧੀ ਆਰਥਿਕ ਨੀਤੀਆਂ ਤੋਂ ਵਰਜਣ ਲਈ ਭਾਰਤ ਬਚਾਓ ਰੈਲੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਸਾਹਮਣੇ ਬੇਰੁਜ਼ਗਾਰੀ, ਮਹਿੰਗਾਈ, ਆਰਥਿਕ ਮੰਦਹਾਲੀ ਵਰਗੀਆਂ ਵੱਡੀਆਂ ਚੁਣੌਤੀਆਂ ਹਨ ਪਰ ਐੱਨਡੀਏ, ਲੋਕ ਮਸਲਿਆਂ ਦੇ ਹੱਲ ਦੀ ਬਜਾਏ ਫੋਕੇ ਦਾਅਵਿਆਂ ਨਾਲ ਸਰਕਾਰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਫ਼ਸਲਾਂ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ ਜਦਕਿ ਗਾਹਕਾਂ ਨੂੰ ਫ਼ਲ-ਸਬਜ਼ੀਆਂ ਅਤੇ ਹੋਰ ਚੀਜ਼ਾਂ ਮਹਿੰਗੇ ਮੁੱਲ ਮਿੱਲ ਰਹੀਆਂ ਹਨ।

ਨਿਗਮ ਲਈ ਐਨਾ ਸੁਖਾਲਾ ਨਹੀਂ ਹੋਵੇਗਾ ਫੜ੍ਹੀਆਂ ਦੀ ਸਮੱਸਿਆ ਦਾ ਹੱਲ ਕੱਢਣਾ

ਚੰਡੀਗੜ੍ਹ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਦੇਸ਼ ਦੇ ਪਹਿਲੇ ਯੋਜਨਾਬੱਧ ਚੰਡੀਗੜ੍ਹ ਸ਼ਹਿਰ ਵਿਚ ਪ੍ਰਸ਼ਾਸਨ ਤੇ ਸਿਆਸੀ ਧਿਰਾਂ ਦੀ ਢਿੱਲ ਨਾਲ ਫੜ੍ਹੀਆਂ ਵਾਲਿਆਂ ਵਲੋਂ ਲਗਾਈਆਂ ਜਾਣ ਵਾਲੀਆਂ ਫੜ੍ਹੀਆਂ ਦੇ ਮਾਮਲੇ ਨੂੰ ਹੱਲ ਕਰਨ ਦਾ ਰਾਹ ਨਗਰ ਨਿਗਮ ਲਈ ਐਨਾ ਸੁਖਾਲਾ ਨਹੀਂ ਹੈ | 4284 ਵੈਂਡਰਾਂ ਲਈ ਡਰਾਅ ਰਾਹੀਂ ਤੈਅ ਹੋਈਆਂ ਥਾਵਾਂ, ਸ਼ਹਿਰ ਵਿਚ ਬਣਾਈਆਂ ਗਈਆਂ 44 ਸਾਈਟਾਂ 'ਤੇ 5458 ਵਿਉਂਤੀਆਂ 6 ਬਾਏ 5 ਫੁੱਟ ਦੀਆਂ ਥਾਵਾਂ ਮੁਹੱਈਆ ਕਰਵਾਉਣ ਲਈ ਨਿਗਮ ਪ੍ਰਸ਼ਾਸਨ ਵਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ | ਅਧਿਕਾਰੀਆਂ ਅਨੁਸਾਰ ਇਹ ਮੁਸਤੈਦੀ ਆਖ਼ਰੀ ਵੈਂਡਰ ਨੂੰ ਤਬਦੀਲ ਕਰਨ ਤੱਕ ਜਾਰੀ ਰਹੇਗੀ | ਇਲਾਕੇ ਅਨੁਸਾਰ ਪੁਲਿਸ ਸਹਿਤ ਆਪਣੇ ਕਰਮਚਾਰੀ ਸਾਈਟਾਂ 'ਤੇ ਵੈਂਡਰ ਨੂੰ ਕੋਈ ਮੁਸ਼ਕਿਲ ਨਾ ਆਵੇ ਮਦਦ ਲਈ ਤਾਇਨਾਤ ਕੀਤੇ ਗਏ ਹਨ ਫਿਰ ਵੀ ਚੌਥੇ ਦਿਨ 2666 ਵੈਂਡਰ ਹੀ ਆਪਣੀਆਂ ਥਾਵਾਂ 'ਤੇ ਪਹੁੰਚੇ ਹਨ ਜਦਕਿ 1618 ਬਾਕੀ ਹਨ | ਚਰਚਾ ਹੈ ਕਿ ਰਹਿੰਦੇ ਵੈਂਡਰਾਂ ਵਲੋਂ ਅਜੇ ਚਾਰਾਜੋਈਆਂ ਕੀਤੀਆਂ ਜਾ ਰਹੀਆਂ ਹਨ ਕਿ ਸ਼ਾਇਦ ਕੋਈ ਸਿਆਸੀ ਧਿਰ ਉਨ੍ਹਾਂ ਨਾਲ ਚੱਲ ਪਏ |

ਸਾਬਕਾ ਆਈ.ਜੀ. ਜੈਦੀ ਨੂੰ 10 ਦਿਨ ਲਈ ਵਿਦੇਸ਼ ਜਾਣ ਦੀ ਮਿਲੀ ਆਗਿਆ

ਚੰਡੀਗੜ੍ਹ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਕੋਟਖਾਈ ਜਬਰ ਜਨਾਹ ਮਾਮਲੇ ਦੇ ਇਕ ਮੁਲਜ਼ਮ ਦੀ ਪੁਲਿਸ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ 'ਚ ਮੁਲਜ਼ਮ ਸਾਬਕਾ ਆਈ.ਜੀ. ਜਹੂਰ ਐਚ. ਜੈਦੀ ਨੂੰ ਅਦਾਲਤ ਨੇ ਫਰਵਰੀ ਮਹੀਨੇ ਵਿਚ 10 ਦਿਨ ਲਈ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ | ਅਦਾਲਤ ਨੇ ਜੈਦੀ ਨੂੰ ਆਪਣਾ ਪਾਸਪੋਰਟ ਰੀ-ਨਿਊ ਕਰਵਾਉਣ ਲਈ ਸਬੰਧਤ ਪਾਸਪੋਰਟ ਅਥਾਰਟੀ ਨੂੰ ਅਰਜ਼ੀ ਦੇਣ ਲਈ ਵੀ ਕਿਹਾ ਹੈ | ਜੈਦੀ ਨੇ ਅਦਾਲਤ ਵਿਚ ਅਰਜ਼ੀ ਲਗਾ ਕੇ ਅਪੀਲ ਕੀਤੀ ਸੀ ਕਿ ਉਸ ਨੂੰ ਫਰਵਰੀ 2020 ਵਿਚ 10 ਦਿਨ ਲਈ ਦੁਬਈ ਜਾਣ ਦੀ ਆਗਿਆ ਦਿੱਤੀ ਜਾਵੇ | ਉਸ ਨੇ ਇਸ ਅਰਜ਼ੀ ਵਿਚ ਆਪਣੇ ਪਾਸਪੋਰਟ ਨੂੰ ਵੀ ਇਕ ਸਾਲ ਲਈ ਰੀ-ਨਿਊ ਕਰਨ ਦੀ ਅਪੀਲ ਕੀਤੀ ਸੀ |

ਹਰਿਆਣਾ ਐਸ.ਐਸ.ਸੀ. ਦੇ ਪੇਪਰ ਦੌਰਾਨ ਕਿਸੇ ਹੋਰ ਉਮੀਦਵਾਰ ਦੀ ਜਗ੍ਹਾ ਬੈਠਣ ਵਾਲਾ ਗਿ੍ਫ਼ਤਾਰ

ਚੰਡੀਗੜ੍ਹ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਹਰਿਆਣਾ ਐਸ.ਐਸ.ਸੀ. ਦੇ ਪੇਪਰ ਵਿਚ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇਣ ਵਾਲੇ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੋਨੀਪਤ ਦੇ ਰਹਿਣ ਵਾਲੇ ਪਰਮ ਮੋਈ ਵਜੋਂ ਹੋਈ ਹੈ ਜਿਸ ਿਖ਼ਲਾਫ਼ ਇੰਡਸਟਰੀਅਲ ਏਰੀਆ ਪੁਲਿਸ ਸਟੇਸ਼ਨ ਵਿਚ ਸਬੰਧਤ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਹਰਿਆਣਾ ਐਸ.ਐਸ.ਸੀ. ਵਿਭਾਗ ਪੰਚਕੂਲਾ ਵਲੋਂ ਵਿਸ਼ਾਲੀ ਕੰਬੋਜ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ਸ਼ਿਕਾਇਤ ਵਿਚ ਉਨ੍ਹਾਂ ਨੇ ਦੱਸਿਆ ਕਿ ਇੰਡਸਟਰੀਅਲ ਏਰੀਆ ਫੇਜ਼ ਇਕ ਦੇ ਪਲਾਟ ਨੰਬਰ 181/12 ਵਿਚ ਐਸ.ਐਸ.ਸੀ. ਦੇ ਪੇਪਰ ਲਈ ਸੈਂਟਰ ਬਣਾਇਆ ਗਿਆ ਹੈ | 

ਪੰਚਕੂਲਾ ਵਿਚ ਅੰਤਰਰਾਸ਼ਟਰੀ ਭਿ੍ਸ਼ਟਾਚਾਰ ਵਿਰੋਧੀ ਦਿਵਸ ਪ੍ਰੋਗਰਾਮ 'ਚ ਮੁੱਖ ਮੰਤਰੀ ਖੱਟਰ ਨੇ ਕੀਤੀ ਸ਼ਿਰਕਤ

ਪੰਚਕੂਲਾ,9 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਚਕੂਲਾ ਦੇ ਸੈਕਟਰ ਇਕ ਸਥਿਤ ਪੀ. ਡਬਲਿਯੂ. ਡੀ. ਆਡੀਟੋਰੀਅਮ ਵਿਚ ਅੰਤਰਰਾਸ਼ਟਰੀ ਭਿ੍ਸ਼ਟਾਚਾਰ ਵਿਰੋਧੀ ਦਿਵਸ ਮੌਕੇ ਕਰਵਾਏ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸੂਬਾ ਸਰਕਾਰ ਦੀ ਪਹਿਲ ਉੱਤੇ ਇਹ ਸਮਾਗਮ ਸੂਬੇ ਨੂੰ ਪੂਰੀ ਤਰ੍ਹਾਂ ਭਿ੍ਸ਼ਟਾਚਾਰ ਮੁਕਤ ਬਣਾਉਣ ਦੇ ਮੰਤਵ ਨਾਲ ਕਰਵਾਇਆ ਜਾ ਰਿਹਾ ਹੈ | ਮੁੱਖ ਮੰਤਰੀ ਨੇ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਵਿਧਾਨਸਭਾ ਸਪੀਕਰ ਅਤੇ ਪੰਚਕੂਲਾ ਤੋਂ ਵਿਧਾਇਕ ਗਿਆਨਚੰਦ ਗੁਪਤਾ, ਹਰਿਆਣਾ ਵਿਜੀਲੈਂਸ ਦੇ ਡਾਇਰੈਕਟਰ ਜਨਰਲ ਕੇ. ਪੀ. ਸਿੰਘ ਤੇ ਹਰਿਆਣਾ ਪੁਲਿਸ ਦੇ ਡਾਇਰੈਕਟਰ ਜਨਰਲ ਮਨੋਜ ਯਾਦਵ ਵੀ ਮੌਜੂਦ ਰਹੇ | ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਮੌਕੇ ਭਿ੍ਸ਼ਟਾਚਾਰ ਵਿਰੋਧੀ ਸਾਈਕਲ ਰੈਲੀ ਨੂੰ ਵੀ ਝੰਡੀ ਦਿਖਾ ਕੇ ਰਵਾਨਾ ਕੀਤਾ ਤੇ ਭਿ੍ਸ਼ਟਾਚਾਰ ਵਿਰੋਧੀ ਸਹੁੰ ਵੀ ਦਵਾਈ |

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0087843237
Copyright © 2019, Panjabi Times. All rights reserved. Website Designed by Mozart Infotech