ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਕਸ਼ਮੀਰੀ ਮੁਟਿਆਰਾਂ ਦੇ ‘ਰਾਖੇ’ ਬਣ ਕੇ ਬਹੁੜੇ ਸਿੱਖ ਨੌਜਵਾਨ

August 13, 2019 04:52 PM

ਨਵੀਂ ਦਿੱਲੀ,12  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਦੇ ਤਿੰਨ ਸਿੱਖ ਨੌਜਵਾਨਾਂ ਨੇ 32 ਕਸ਼ਮੀਰੀ ਮੁਟਿਆਰਾਂ ਨੂੰ ਜੰਮੂ-ਕਸ਼ਮੀਰ ਦੇ ਸਭ ਤੋਂ ਵੱਧ ਗੜਬੜ ਵਾਲੇ ਇਲਾਕਿਆਂ ਵਿੱਚ ਪੈਂਦੇ ਉਨ੍ਹਾਂ ਦੇ ਘਰਾਂ ’ਚ ਸੁਰੱਖਿਅਤ ਪਹੁੰਚਾਇਆ ਹੈ। ਮਨੁੱਖੀ ਅਧਿਕਾਰਾਂ ਬਾਰੇ ਕਾਰਕੁਨ ਹਰਮਿੰਦਰ ਸਿੰਘ ਆਹਲੂਵਾਲੀਆ ਨੇ ਦੱਸਿਆ,‘‘ਸਾਡੇ ਕੋਲ ਖ਼ਬਰ ਆਈ ਸੀ ਕਿ ਪੁਣੇ ਤੇ ਹੋਰ ਥਾਵਾਂ ’ਤੇ ਜੰਮੂ-ਕਸ਼ਮੀਰ ਦੀਆਂ 32 ਮੁਟਿਆਰਾਂ ਸਹਿਮ ਦੇ ਮਾਹੌਲ ਵਿੱਚ ਹਨ ਅਤੇ ਉਹ ਘਰਾਂ ਨੂੰ ਪਰਤਣਾ ਚਾਹੁੰਦੀਆਂ ਹਨ।’’ ਉਨ੍ਹਾਂ ਦੱਸਿਆ ਕਿ 14 ਮੁਟਿਆਰਾਂ ਨੂੰ ਪੁਣੇ ਤੋਂ ਸੜਕ ਮਾਰਗ ਰਾਹੀਂ ਮੁੰਬਈ ਲਿਆਂਦਾ ਗਿਆ ਅਤੇ 17 ਨੂੰ ਮੁੰਬਈ ਤੋਂ ਹਵਾਈ ਜਹਾਜ਼ ਰਾਹੀਂ ਸ੍ਰੀਨਗਰ ’ਚ ਉਹ ਅਰਮੀਤ ਸਿੰਘ ਖ਼ਾਨਪੁਰੀ (ਪਟੇਲ ਨਗਰ) ਅਤੇ ਬਲਜੀਤ ਸਿੰਘ ਬੱਬਲੂ (ਯਮੁਨਾਪਾਰ) ਨਾਲ ਮਿਲ ਕੇ ਛੱਡਣ ਲਈ ਗਏ। ਤਿੰਨੋਂ ਨੌਜਵਾਨਾਂ ਨੇ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ 19 ਮੁਟਿਆਰਾਂ ਨੂੰ ਸੁਰੱਖਿਅਤ ਮਾਪਿਆਂ ਕੋਲ ਪਹੁੰਚਾਇਆ। ਇਸੇ ਤਰ੍ਹਾਂ ਬੜਗਾਮ ’ਚ 5, ਸ਼ੋਪੀਆਂ ’ਚ 2, ਸ੍ਰੀਨਗਰ ਅਤੇ ਕੁਪਵਾੜਾ ’ਚ 3-3 ਮੁਟਿਆਰਾਂ ਨੂੰ ਸੁਰੱਖਿਅਤ ਟਿਕਾਣਿਆਂ ’ਤੇ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਸ਼ੋਪੀਆਂ ’ਚ ਕੋਈ ਵੀ ਟੈਕਸੀ ਚਾਲਕ ਜਾਣ ਲਈ ਤਿਆਰ ਨਹੀਂ ਸੀ। ਮਿੰਨਤਾਂ ਕਰਨ ’ਤੇ ਬਸ਼ੀਰ ਨਾਂ ਦਾ ਟੈਕਸੀ ਡਰਾਈਵਰ ਜਾਣ ਲਈ ਤਿਆਰ ਹੋਇਆ। ਨੌਜਵਾਨਾਂ ਨੇ ਦੱਸਿਆ ਕਿ ਫ਼ੌਜ ਅਧਿਕਾਰੀ ਏ ਐੱਸ ਮਲਿਕ ਅਤੇ ਹੋਰਾਂ ਨੇ ਇਸ ਕੰਮ ’ਚ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ। ਸਥਾਨਕ ਕਸ਼ਮੀਰੀ ਨਿਵਾਸੀਆਂ ਨੇ ਨੌਜਵਾਨਾਂ ਦੀ ਇਸ ਬਹਾਦਰੀ ਦੀ ਸ਼ਲਾਘਾ ਕੀਤੀ। ਸ੍ਰੀ ਆਹਲੂਵਾਲੀਆ ਨੇ ਦੱਸਿਆ ਕਿ ਸਾਰੇ ਮਿਸ਼ਨ ’ਚ ਤਿੰਨ ਲੱਖ 20 ਹਜ਼ਾਰ ਰੁਪਏ ਦਾ ਖ਼ਰਚਾ ਆਇਆ ਜੋ ਸੰਗਤ ਨੇ ਦਿੱਤਾ ਸੀ।
ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਸੀਬੀਆਈ ਵੱਲੋਂ ਚਿਦੰਬਰਮ ਗ੍ਰਿਫ਼ਤਾਰ

ਨਵੀਂ ਦਿੱਲੀ,21 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਆਈਐੱਨਐੱਕਸ ਮੀਡੀਆ ਮਾਮਲੇ ਵਿੱਚ ਦਾਇਰ ਪੇਸ਼ਗੀ ਜ਼ਮਾਨਤ ਦੀ ਅਰਜ਼ੀ ’ਤੇ ਸੁਪਰੀਮ ਕੋਰਟ ਕੋਲੋਂ ਫ਼ੌਰੀ ਰਾਹਤ ਨਾ ਮਿਲਣ ਮਗਰੋਂ ਰਾਤ ਪੌਣੇ ਦਸ ਵਜੇ ਦੇ ਕਰੀਬ ਸੀਬੀਆਈ ਦੀ ਟੀਮ ਨੇ ਸਾਬਕਾ ਵਿੱਤ ਤੇ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਪੀ.ਚਿਦੰਬਰਮ ਨੂੰ ਗ੍ਰਿਫ਼ਤਾਰ ਕਰ ਲਿਆ। ਜਾਂਚ ਟੀਮ ਉਨ੍ਹਾਂ ਨੂੰ ਇਥੋਂ ਸਿੱਧਾ ਸੀਬੀਆਈ ਹੈੱਡਕੁਆਰਟਰ ਲੈ ਗਈ। ਚਿਦੰਬਰਮ ਨੂੰ ਭਲਕੇ ਰਾਊਜ਼ ਐਵੇਨਿਊ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਇਸ ਦੌਰਾਨ ਸੀਬੀਆਈ ਹੈੱਡਕੁਆਰਟਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਬਾਰਾਮੂਲਾ ਮੁਕਾਬਲੇ ’ਚ ਲਸ਼ਕਰ ਦਾ ਦਹਿਸ਼ਤਗਰਦ ਹਲਾਕ

ਸ੍ਰੀਨਗਰ,21 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਜੰਮੂ ਤੇ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਨਾਲ ਹੋਏ ਮੁਕਾਬਲੇ ਵਿੱਚ ਸਲਾਮਤੀ ਦਸਤਿਆਂ ਨੇ ਲਸ਼ਕਰ-ਏ-ਤੋਇਬਾ ਦਾ ਦਹਿਸ਼ਤੀ ਮਾਰ ਮੁਕਾਇਆ ਜਦੋਂਕਿ ਇਕ ਪੁਲੀਸ ਮੁਲਾਜ਼ਮ ਸ਼ਹੀਦ ਹੋ ਗਿਆ। ਉਂਜ ਮੁਕਾਬਲੇ ਦੌਰਾਨ ਸਬ-ਇੰਸਪੈਕਟਰ ਵੀ ਜ਼ਖ਼ਮੀ ਹੋ ਗਿਆ। ਮੁਕਾਬਲਾ ਮੰਗਲਵਾਰ ਨੂੰ ਸ਼ੁਰੂ ਹੋਇਆ ਸੀ।

ਰਵਿਦਾਸ ਮੰਦਰ ਢਾਹੁਣ ਖ਼ਿਲਾਫ਼ ਦਿੱਲੀ ’ਚ ਪ੍ਰਦਰਸ਼ਨ

ਨਵੀਂ ਦਿੱਲੀ,21 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਦੇ ਤੁਗ਼ਲਕਾਬਾਦ ਵਿਚ ਰਵਿਦਾਸ ਮੰਦਰ ਢਾਹੇ ਜਾਣ ਖ਼ਿਲਾਫ਼ ਅੱਜ ਪੂਰੇ ਭਾਰਤ ’ਚੋਂ ਕੌਮੀ ਰਾਜਧਾਨੀ ਪੁੱਜੇ ਦਲਿਤ ਭਾਈਚਾਰੇ ਨੇ ਰੋਸ ਮਾਰਚ ਕੀਤਾ। ਕੇਂਦਰੀ ਦਿੱਲੀ ਦੇ ਝੰਡੇਵਾਲਾ ਤੇ ਰਾਮ ਲੀਲਾ ਮੈਦਾਨ ਵਿਚਾਲੇ ਰਸਤਾ ਨੀਲੇ ਰੰਗ ਵਿਚ ਰੰਗਿਆ ਗਿਆ। ਦੱਸਣਯੋਗ ਹੈ ਕਿ ਦਿੱਲੀ ਵਿਕਾਸ ਅਥਾਰਿਟੀ ਨੇ 10 ਅਗਸਤ ਨੂੰ ਮੰਦਰ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਢਾਹ ਦਿੱਤਾ ਸੀ। ਨੀਲੀਆਂ ਟੋਪੀਆਂ ਪਾ ਕੇ ਤੇ ਹੱਥਾਂ ਵਿਚ ਝੰਡੇ ਲੈ ਕੇ ਹਰ ਉਮਰ ਵਰਗ ਦੇ ਮੁਜ਼ਾਹਰਾਕਾਰੀ ਨੇ ਝੰਡੇਵਾਲਾਂ ਸਥਿਤ ਅੰਬੇਡਕਰ ਭਵਨ ਤੋਂ ਰਾਮਲੀਲਾ ਮੈਦਾਨ ਵੱਲ ਰੋਸ ਮਾਰਚ ਕੀਤਾ। ਇਸ ਕਾਰਨ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਆਵਾਜਾਈ ਪ੍ਰਭਾਵਿਤ ਹੋਈ। ਪੰਜਾਬ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ਤੇ ਕਈ ਹੋਰ ਸੂਬਿਆਂ ਤੋਂ ਪੁੱਜੇ ਪ੍ਰਦਰਸ਼ਨਕਾਰੀਆਂ ਦੇ ‘ਜੈ ਭੀਮ’ ਦੇ ਨਾਅਰੇ ਆਸਮਾਨ ਵਿਚ ਗੂੰਜ ਰਹੇ ਸਨ। ਦਲਿਤ ਭਾਈਚਾਰਾ ਮੰਦਰ ਵਾਲੀ ਜ਼ਮੀਨ ਸੌਂਪਣ ਤੇ ਮੰਦਰ ਦੀ ਦੁਬਾਰਾ ਉਸਾਰੀ ਦੀ ਮੰਗ ਕਰ ਰਿਹਾ ਹੈ। 

ਰਵਿਦਾਸ ਮੰਦਰ ਮਾਮਲੇ ’ਤੇ ਵਿਸ਼ੇਸ਼ ਸੈਸ਼ਨ ਬੁਲਾਏਗੀ ਦਿੱਲੀ ਸਰਕਾਰ

ਨਵੀਂ ਦਿੱਲੀ ,21 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਸਾਥੀ ਵਿਧਾਇਕਾਂ ਨੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੱਜ ਮੁਲਾਕਾਤ ਕੀਤੀ। ਇਹ ਵਿਧਾਇਕ ਰਾਮਲੀਲਾ ਮੈਦਾਨ ਵਿਚ ਰਵਿਦਾਸ ਮੰਦਰ ਤੋੜੇ ਜਾਣ ਖ਼ਿਲਾਫ਼ ਹੋਈ ਰੈਲੀ ਵਿੱਚ ਹਿੱਸਾ ਲੈਣ ਮਗਰੋਂ ਸ੍ਰੀ ਕੇਜਰੀਵਾਲ ਦੀ ਰਿਹਾਇਸ਼ ’ਤੇ ਪੁੱਜੇ ਤੇ ਮੰਦਰ ਤੋੜੇ ਜਾਣ ਦੇ ਮੁੱਦੇ ’ਤੇ ਲੰਮੀ ਚਰਚਾ ਕੀਤੀ।

ਕਾਨੂੰਨ ਦਾ ਸਤਿਕਾਰ ਕਰਦਾ ਹਾਂ: ਚਿਦੰਬਰਮ

ਨਵੀਂ ਦਿੱਲੀ,21 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : : ਕਾਲੇ ਧਨ ਨੂੰ ਸਫ਼ੇਦ ਕਰਨ ਦੇ ਇਕ ਮਾਮਲੇ ਵਿੱਚ ਜਾਂਚ ਏਜੰਸੀਆਂ ਨੂੰ ਪੁੱਛਗਿੱਛ ਲਈ ਲੋੜੀਂਦੇ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਅੱਜ ਦੇਰ ਸ਼ਾਮ ਕਾਂਗਰਸ ਪਾਰਟੀ ਦੇ ਹੈੱਡਕੁਆਰਟਰ ਵਿੱਚ ਰੱਖੀ ਪ੍ਰੈਸ ਕਾਨਫ਼ਰੰਸ ਵਿੱਚ ਨਾਟਕੀ ਢੰਗ ਨਾਲ ਪੇਸ਼ ਹੋ ਗਏ। ਸੀਨੀਅਰ ਕਾਂਗਰਸੀ ਆਗੂ ਨੇ ਜਾਂਚ ਏਜੰਸੀਆਂ ਨੂੰ ਕਿਹਾ ਕਿ ਉਹ ‘ਕਾਨੂੰਨ ਦਾ ਸਤਿਕਾਰ’ ਕਰਦਿਆਂ ਸੁਪਰੀਮ ਕੋਰਟ ਵੱਲੋਂ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ ਕੀਤੀ ਜਾਣ ਵਾਲੀ ਸੁਣਵਾਈ ਤਕ ਉਡੀਕ ਕਰਨ। 

ਕਾਂਗਰਸ ਪਾਰਟੀ ਚਿਦੰਬਰਮ ਦੀ ਪਿੱਠ ’ਤੇ ਆਈ

ਨਵੀਂ ਦਿੱਲੀ,21 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਆਈਐੱਨਐਕਸ ਮੀਡੀਆ ਕੇਸ ’ਚ ਫਸੇ ਪੀ ਚਿਦੰਬਰਮ ਦੀ ਹਮਾਇਤ ’ਤੇ ਕਾਂਗਰਸ ਪਾਰਟੀ ਅਤੇ ਉਸ ਦੇ ਕਈ ਆਗੂ ਆ ਗਏ ਹਨ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਹ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਸਾਬਕਾ ਵਿੱਤ ਮੰਤਰੀ ਦੀ ‘ਕਿਰਦਾਰਕੁਸ਼ੀ’ ਕਰ ਰਹੀ ਹੈ। ਕਾਂਗਰਸ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਕਿਹਾ ਹੈ ਕਿ ਸਰਕਾਰ ਆਪਣੇ ਨਾਗਰਿਕਾਂ ਨੂੰ ਸੱਚ ਬੋਲਣ ਦੀ ਸਜ਼ਾ ਦੇ ਰਹੀ ਹੈ। 

ਚਿਦੰਬਰਮ ਨੇ ਜੇਕਰ ਗਲਤ ਕੰਮ ਕੀਤਾ ਹੈ ਤਾਂ ਨਤੀਜੇ ਭੁਗਤਣੇ ਪੈਣਗੇ: ਭਾਜਪਾ

ਨਵੀਂ ਦਿੱਲੀ,21 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਭਾਜਪਾ ਨੇ ਕਾਂਗਰਸ ਦੇ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਕਿ ਉਸ ਦੇ ਆਗੂ ਪੀ ਚਿਦੰਬਰਮ ਖ਼ਿਲਾਫ਼ ਕੇਂਦਰ ਸਰਕਾਰ ਬਦਲੇ ਦੀ ਕਾਰਵਾਈ ਕਰ ਰਹੀ ਹੈ। ਭਾਜਪਾ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਜਾਂਚ ਦੇ ਕੰਮਾਂ ’ਚ ਕੋਈ ਦਖ਼ਲ ਨਹੀਂ ਦਿੰਦੀ ਹੈ

ਕਾਰਤੀ ਦੀ ਪਟੀਸ਼ਨ ’ਤੇ ਅੰਤਰਿਮ ਰੋਕ ਲਾਉਣ ਤੋਂ ਇਨਕਾਰ

ਚੇਨੱਈ,21 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਮਦਰਾਸ ਹਾਈ ਕੋਰਟ ਨੇ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਤੇ ਉਹਦੀ ਪਤਨੀ ਵੱਲੋਂ ਆਮਦਨ ਕਰ ਨਾਲ ਸਬੰਧਤ ਕੇਸ ਆਰਥਿਕ ਅਪਰਾਧਾਂ ਨਾਲ ਸਬੰਧਤ ਅਦਾਲਤ ’ਚੋਂ ਵਿਸ਼ੇਸ਼ ਅਦਾਲਤ ’ਚ ਤਬਦੀਲ ਕਰਨ ਦੇ ਫੈਸਲੇ ਉੱਤੇ ਅੰਤਰਿਮ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ ਹੈ।

ਮੈਨੂੰ ਸਾਜ਼ਿਸ਼ਘਾੜਾ ਆਖਣਾ ਆਧਾਰਹੀਣ: ਚਿਦੰਬਰਮ

ਨਵੀਂ ਦਿੱਲੀ,21 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੇ ਕਿਹਾ ਹੈ ਕਿ ਦਿੱਲੀ ਹਾਈ ਕੋਰਟ ਵੱਲੋਂ ਉਸ ਨੂੰ ਆਈਐੱਨਐਕਸ ਮੀਡੀਆ ਕੇਸ ’ਚ ਮੁੱਖ ਸਾਜ਼ਿਸ਼ਘਾੜਾ ਆਖਿਆ ਜਾਣਾ ਆਧਾਰਹੀਣ ਹੈ। 

ਪਾਕਿ ਫਾਇਰਿੰਗ ’ਚ ਸਿਵਲੀਅਨ ਹਲਾਕ

ਜੰਮੂ,21 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪਾਕਿਸਤਾਨੀ ਫ਼ੌਜ ਵੱਲੋਂ ਜੰਮੂ ਤੇ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨਾਲ ਕੀਤੀ ਗੋਲੀਬਾਰੀ ਵਿੱਚ ਮੁਹੰਮਦ ਅਦੁਲ ਕਰੀਮ(22) ਨਾਂ ਦਾ ਸਿਵਲੀਅਨ ਹਲਾਕ ਹੋ ਗਿਆ। 

ਚੰਦਰਯਾਨ-2: ਚੰਦ ਦੀ ਪਰਿਕਰਮਾ ਸ਼ੁਰੂ ਕੀਤੀ

ਨਵੀਂ ਦਿੱਲੀ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤ ਦੇ ਪੁਲਾੜ ਮਿਸ਼ਨ ‘ਚੰਦਰਯਾਨ-2’ ਨੇ ਸਫ਼ਲਤਾ ਨਾਲ ਚੰਦ ਦੀ ਪਰਿਕਰਮਾ ਕਰਨੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਪੁਲਾੜ ਖੋਜ ਸੰਸਥਾ ਮੁਤਾਬਕ ‘ਲੂਨਰ ਓਰਬਿਟ ਇਨਸਰਸ਼ਨ’ ਦਾ ਪਹਿਲਾਂ ਸਵੇਰੇ 9 ਵਜੇ ਸਫ਼ਲ ਪ੍ਰੀਖਣ ਕੀਤਾ ਗਿਆ ਤੇ ਇਹ ਯੋਜਨਾਬੰਦੀ ਮੁਤਾਬਕ ਸਿਰੇ ਚੜ੍ਹ ਗਿਆ। ਇਸਰੋ ਦੇ ਚੇਅਰਮੈਨ ਨੇ ਕੇ. ਸ਼ਿਵਨ ਨੇ ਕਿਹਾ ਹੈ ਕਿ ਜਦ ਪੁਲਾੜ ਜਹਾਜ਼ ‘ਚੰਦਰਯਾਨ-2’ ਮੰਗਲਵਾਰ ਚੰਦ ਦੇ ਪਰਿਕਰਮਾ ਪੰਧ ਵਿਚ ਪੈਣ ਵਾਲਾ ਸੀ ਤਾਂ ਇਸ ਪ੍ਰਾਜੈਕਟ ’ਤੇ ਕੰਮ ਕਰ ਰਹੀ ਟੀਮ ਦੀਆਂ ਇਕ ਵਾਰ ਤਾਂ ‘ਧੜਕਣਾਂ ਰੁਕ ਗਈਆਂ ਸਨ’। ਉਨ੍ਹਾਂ ਕਿਹਾ ਕਿ ਜਦ ਇਸਰੋ ਵਿਗਿਆਨਕਾਂ ਨੇ ‘ਚੰਦਰਯਾਨ-2’ ਦੇ ਤਰਲ ਇੰਜਨ ਨੂੰ ਚੰਦ ਦੇ ਪਰਿਕਰਮਾ ਪੰਧ ਵੱਲ ਮੋੜਨ ਲਈ ਚਲਾਇਆ ਤਾਂ ਕਰੀਬ 30 ਮਿੰਟ ਤਾਂ ‘ਉਹ ਧੜਕਣਾਂ ਰੋਕ ਕੇ ਬੈਠੇ ਰਹੇ’। ਸ਼ਿਵਨ ਨੇ ਕਿਹਾ ਕਿ ਸੱਤ ਸਤੰਬਰ ਨੂੰ ਚੰਦ ’ਤੇ ਹੋਣ ਵਾਲੀ ਲੈਂਡਿੰਗ ਵੀ ਕਾਫ਼ੀ ਜ਼ੋਖ਼ਮ ਭਰੀ ਹੈ। ਇਸਰੋ ਨੇ ਇਸ ਤਰ੍ਹਾਂ ਦੀ ਪ੍ਰਕਿਰਿਆ ਪਹਿਲਾਂ ਕਦੇ ਨਹੀਂ ਕੀਤੀ।

ਸ੍ਰੀਨਗਰ ਦੇ ਲਾਲ ਚੌਕ ਵਿਚੋਂ ਬੈਰੀਕੇਡ ਹਟਾਏ

ਸ੍ਰੀਨਗਰ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸਥਾਨਕ ਲਾਲ ਚੌਕ ਨੇੜਿਓਂ ਬੈਰੀਕੇਡ ਹਟਾ ਕੇ ਸਨਅਤੀ ਇਲਾਕੇ ਵਿਚ 15 ਦਿਨਾਂ ਬਾਅਦ ਲੋਕਾਂ ਦੇ ਆਉਣ-ਜਾਣ ਤੇ ਆਵਾਜਾਈ ਨੂੰ ਢਿੱਲ ਦਿੱਤੀ ਗਈ। ਇਸੇ ਤਰ੍ਹਾਂ ਕੁਝ ਹੋਰ ਇਲਾਕਿਆਂ ਵਿਚ ਵੀ ਢਿੱਲ ਦਿੱਤੀ ਗਈ ਹੈ ਜਦੋਂਕਿ ਕੁਝ ਇਲਾਕਿਆਂ ਵਿਚ ਪਹਿਲਾਂ ਦੀ ਤਰ੍ਹਾਂ ਸਖ਼ਤੀ ਲਾਗੂ ਹੈ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜਲੇ ਪਿੰਡਾਂ ਤੇ ਚੌਕੀਆਂ ’ਤੇ ਪਾਕਿਸਤਾਨੀ ਫੌਜ ਵੱਲੋਂ ਕੀਤੀ

ਪਾਕਿਸਤਾਨੀ ਗੋਲੀਬਾਰੀ ’ਚ ਜਵਾਨ ਸ਼ਹੀਦ

ਜੰਮੂ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜਲੇ ਪਿੰਡਾਂ ਤੇ ਚੌਕੀਆਂ ’ਤੇ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਗੋਲੀਬਾਰੀ ’ਚ ਭਾਰਤੀ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ।

ਚਿਦੰਬਰਮ ਦੀ ਪੇਸ਼ਗੀ ਜ਼ਮਾਨਤ ਨਾ ਹੋਈ

ਨਵੀਂ ਦਿੱਲੀ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਹਾਈ ਕੋਰਟ ਨੇ ਆਈਐੱਨਐਕਸ ਮੀਡੀਆ ਘੁਟਾਲਾ ਮਾਮਲੇ ’ਚ ਸਾਬਕਾ ਵਿੱਤ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪੀ.ਚਿਦੰਬਰਮ ਵੱਲੋਂ ਦਾਇਰ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਅੱਜ ਰੱਦ ਕਰ ਦਿੱਤੀ। ਅਪੀਲ ਖਾਰਜ ਹੋਣ ਤੋਂ ਫ਼ੌਰੀ ਮਗਰੋਂ ਚਿਦੰਬਰਮ ਨੇ ਆਪਣੇ ਵਕੀਲ ਕਪਿਲ ਸਿੱਬਲ ਰਾਹੀਂ ਸੁਪਰੀਮ ਕੋਰਟ ਤਕ ਰਸਾਈ ਕੀਤੀ, ਪਰ ਸਿਖਰਲੀ ਅਦਾਲਤ ਨੇ ਇਹ ਕਹਿ ਕੇ ਮੋੜ ਦਿੱਤਾ ਕਿ ਉਹ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਤੁਰੰਤ ਸੁਣਵਾਈ ਲਈ ਭਲਕੇ 21 ਅਗਸਤ ਨੂੰ ਸੁਪਰੀਮ ਕੋਰਟ ’ਚ ਅਪੀਲ ਦਾਇਰ ਕਰਨ। ਸੀਬੀਆਈ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਅੱਜ ਸ਼ਾਮ ਨੂੰ ਵੱਖੋ ਵੱਖਰੇ ਸਮੇਂ ’ਤੇ ਚਿਦੰਬਰਮ ਦੀ ਕੌਮੀ 

ਸਿਆਸਤ ਨੂੰ ਸੱਟ ਮਾਰੇਗਾ ਅਸਹਿਣਸ਼ੀਲਤਾ ਦੇ ਫ਼ਿਰਕੂਪੁਣੇ ਦਾ ਰੁਝਾਨ: ਮਨਮੋਹਨ

ਨਵੀਂ ਦਿੱਲੀ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਵੱਧ ਰਹੀ ਅਸਹਿਣਸ਼ੀਲਤਾ, ਫ਼ਿਰਕੂ ਧਰੁਵੀਕਰਨ ਤੇ ਹਿੰਸਕ ਅਪਰਾਧ ‘ਉਦਾਸ ਕਰਨ ਵਾਲਾ ਰੁਝਾਨ ਹੈ’ ਤੇ ਕੁਝ ਸਮੂਹਾਂ ਵੱਲੋਂ ਇਨ੍ਹਾਂ ਨੂੰ ਦਿੱਤੀ ਜਾ ਰਹੀ ਹੱਲਾਸ਼ੇਰੀ ਮੁਲਕ ਦੀ ਸਿਆਸਤ ਨੂੰ ਸੱਟ ਮਾਰੇਗੀ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 75ਵੀਂ ਜਨਮ ਦਿਹਾੜੇ ਮੌਕੇ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਰੁਝਾਨ ਸ਼ਾਂਤੀ, ਕੌਮੀ ਏਕੇ ਤੇ ਫ਼ਿਰਕੂ ਭਾਈਚਾਰੇ ਦੇ ਰਾਹ ਵਿਚ ਅੜਿੱਕਾ ਹਨ ਜਦਕਿ ਸੰਵਿਧਾਨ ਵਿਚ ਇਨ੍ਹਾਂ ਹੀ ਸਿਧਾਂਤਾ ਨੂੰ ਸਿਖ਼ਰਲਾ ਦਰਜਾ ਦਿੱਤਾ ਗਿਆ ਹੈ। ਮਨਮੋਹਨ ਸਿੰਘ ਨੇ ਕਿਹਾ ਕਿ ਇਸ ਵਰਤਾਰੇ ਨੂੰ ਠੱਲ੍ਹਣ ਲਈ ਸੋਚ-ਵਿਚਾਰ ਦੀ ਲੋੜ ਹੈ। ਰਾਜੀਵ ਗਾਂਧੀ ਦੇ ਸ਼ਬਦਾਂ ਨੂੰ ਦੁਹਰਾਉਂਦਿਆਂ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਮੁਲਕ ਦੇ ਏਕੇ ਤੇ ਅਖੰਡਤਾ ਤੋਂ ਵੱਧ ਕੇ ਕੁਝ ਵੀ ਨਹੀਂ। ਭਾਰਤ ਅਖੰਡ ਹੈ। ਧਰਮ ਨਿਰਪੱਖਤਾ ਸਾਡੇ ਮੁਲਕ ਦਾ ਧੁਰਾ ਹੈ। 

ਗੁਲਾਮ ਨਬੀ ਆਜ਼ਾਦ ਨੂੰ ਜੰਮੂ ਹਵਾਈ ਅੱਡੇ ਤੋਂ ਵਾਪਸ ਭੇਜਿਆ

ਨਵੀਂ ਦਿੱਲੀ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੂੰ ਅੱਜ ਹਵਾਈ ਅੱਡੇ ’ਤੇ ਰੋਕਿਆ ਗਿਆ ਅਤੇ ਜਬਰੀ ਵਾਪਸ ਭੇਜ ਦਿੱਤਾ ਗਿਆ। ਇਹ ਜਾਣਕਾਰੀ ਇਕ ਪਾਰਟੀ ਆਗੂ ਨੇ ਦਿੱਤੀ। ਇਹ ਦੂਜੀ ਵਾਰ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਜੰਮੂ ਕਸ਼ਮੀਰ ਦਾ ਦੌਰਾ ਨਹੀਂ ਕਰਨ ਦਿੱਤਾ ਗਿਆ। ਕਾਂਗਰਸ ਦੇ ਮੁੱਖ ਬੁਲਾਰੇ ਰਵਿੰਦਰ ਸ਼ਰਮਾ ਨੇ ਪੀਟੀਆਈ ਨੂੰ ਦੱਸਿਆ, ‘‘ਆਜ਼ਾਦ ਸਾਹਿਬ ਦਿੱਲੀ ਤੋਂ 2.45 ਵਜੇ ਪੁੱਜੇ ਅਤੇ ਉਨ੍ਹਾਂ ਨੂੰ ਹਵਾਈ 

ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ

ਨਵੀਂ ਦਿੱਲੀ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੇ ਭਤੀਜੇ ਤੇ ਕਾਰੋਬਾਰੀ ਰਤੁਲ ਪੁਰੀ ਨੂੰ 354 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਕੇਸ ਨਾਲ ਜੁੜੇ ਸੱਜਰੇ ਮਨੀ ਲਾਂਡਰਿੰਗ ਦੇ ਕੇਸ ਵਿੱਚ ਅੱਜ ਗ੍ਰਿਫ਼ਤਾਰ ਕਰ ਲਿਆ। ਪੁਰੀ ਨੂੰ 6 ਦਿਨ ਲਈ ਈਡੀ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਪੁਰੀ ਪੁੱਛ-ਪੜਤਾਲ ਲਈ ਸੋਮਵਾਰ ਰਾਤ ਨੂੰ ਕੇਂਦਰੀ ਜਾਂਚ ਏਜੰਸੀ ਅੱਗੇ ਪੇਸ਼ ਹੋਇਆ ਸੀ ਤੇ ਉਸ ਨੂੰ ਕਾਲੇ ਧਨ ਨੂੰ ਸਫ਼ੇਦ ਕਰਨ ਤੋਂ ਰੋਕਣ ਨਾਲ ਸਬੰਧਤ ਐਕਟ (ਪੀਐੱਮਐੱਲਏ) ਤਹਿਤ ਗ੍ਰਿਫ਼ਤਾਰ ਕਰ ਲਿਆ ਸੀ। ਅਧਿਕਾਰੀਆਂ ਨੇ ਕਿਹਾ ਰਤੁਲ ਪੁਰੀ ਜਾਂਚ ਵਿੱਚ ਸਹਿਯੋਗ ਤੋਂ ਕਥਿਤ ਟਾਲ-ਮਟੋਲ ਕਰ ਰਿਹਾ ਸੀ ਤੇ ਏਜੰਸੀ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨਾ ਲੋਚਦੀ ਸੀ।

ਕੈਬਨਿਟ ਸਕੱਤਰ ਵੱਲੋਂ ਹੜ੍ਹਾਂ ਦੀ ਸਥਿਤੀ ’ਤੇ ਨਜ਼ਰਸਾਨੀ

ਨਵੀਂ ਦਿੱਲੀ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਕੈਬਨਿਟ ਸਕੱਤਰ ਪੀ.ਕੇ.ਸਿਨਹਾ ਨੇ ਅੱਜ ਸਿਖਰਲੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਤੇ ਦਿੱਲੀ ਵਿੱਚ ਹੜ੍ਹਾਂ ਦੇ ਹਾਲਾਤ ’ਤੇ ਨਜ਼ਰਸਾਨੀ ਕੀਤੀ।

ਐੱਨਸੀਆਰ ਮਾਮਲੇ ’ਚ ਸਰਕਾਰ ਸਭ ਦਾ ਧਿਆਨ ਰੱਖੇਗੀ: ਗ੍ਰਹਿ ਮੰਤਰਾਲਾ

ਨਵੀਂ ਦਿੱਲੀ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਕੌਮੀ ਨਾਗਰਿਕਤਾ ਰਜਿਸਟਰ (ਐੱਨਸੀਆਰ) ਦੀ ਆਖਰੀ ਸੂਚੀ ਪ੍ਰਕਾਸ਼ਿਤ ਹੋਣ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕਿਹਾ ਕਿ ਜਿਹੜੇ ਲੋਕ ਇਸ ਸੂਚੀ ’ਚ ਸ਼ਾਮਲ ਨਹੀਂ ਹੋਣਗੇ ਸਰਕਾਰ ਉਨ੍ਹਾਂ ਲਈ ਅਪੀਲ ਕਰਨ ਵਾਸਤੇ ਪੂਰਾ ਬੰਦੋਬਸਤ ਕਰੇਗੀ। ਮੰਤਰਾਲੇ ਨੇ ਕਿਹਾ ਕਿ ਜਿਸ ਦਾ ਵੀ ਨਾਂ ਐੱਨਸੀਆਰ ਦੀ ਸੂਚੀ ਵਿੱਚ ਸ਼ਾਮਲ ਨਹੀਂ ਹੋਵੇਗਾ, ਉਹ ਵਿਦੇਸ਼ੀ ਟ੍ਰਿਬਿਊਨਲ ਅੱਗੇ ਆਪਣਾ ਕੇਸ ਰੱਖ ਸਕਦਾ ਹੈ।

ਦਾਭੋਲਕਰ ਦੇ ਪਰਿਵਾਰ ਨੇ ‘ਅਸਲ ਦੋਸ਼ੀਆਂ’ ਦੀ ਗ੍ਰਿਫ਼ਤਾਰੀ ਮੰਗੀ

ਪੁਣੇ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਨਰੇਂਦਰ ਦਾਭੋਲਕਰ ਦੀ ਛੇਵੀਂ ਬਰਸੀ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਕਾਰਕੁਨਾਂ ਨੇ ਅੱਜ ਇਸ ਤਰਕਵਾਦੀ ਦੀ ਹੱਤਿਆ ਲਈ ਜ਼ਿੰਮੇਵਾਰ ‘ਅਸਲ ਦੋਸ਼ੀਆਂ’ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0081450851
Copyright © 2019, Panjabi Times. All rights reserved. Website Designed by Mozart Infotech