ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਰਾਸ਼ਟਰੀ

ਕਪਿਲ ਮਿਸ਼ਰਾ ਤੇ ਰਿਚਾ ਪਾਂਡੇ ਭਾਜਪਾ ਵਿੱਚ ਸ਼ਾਮਲ

August 18, 2019 07:41 PM

ਨਵੀਂ ਦਿੱਲੀ,17 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਆਮ ਆਦਮੀ ਪਾਰਟੀ ਵਿੱਚੋਂ ਕੱਢੇ ਤੇ ਦਿੱਲੀ ਵਿਧਾਨ ਸਭਾ ਤੋਂ ਬਰਖ਼ਾਸਤ ਕੀਤੇ ਗਏ ਸਾਬਕਾ ਵਿਧਾਇਕ ਕਪਿਲ ਮਿਸ਼ਰਾ ਆਖ਼ਰਕਾਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਪਿਲ ਮਿਸ਼ਰਾ ਤੋਂ ਇਲਾਵਾ ‘ਆਪ’ ਦੇ ਮਹਿਲਾ ਵਿੰਗ ਦੀ ਮੁਖੀ ਰਿਚਾ ਪਾਂਡੇ ਵੀ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਸਾਬਕਾ ਵਿਧਾਇਕ ਮਿਸ਼ਰਾ ਬੀਤੇ ਦੋ ਸਾਲ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਲਗਾਤਾਰ ਬੋਲਦੇ ਆ ਰਹੇ ਸਨ ਤੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੀ ਪ੍ਰਚਾਰ ਕੀਤਾ ਸੀ। ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ, ਭਾਜਪਾ ਪ੍ਰਦੇਸ਼ਕ ਪ੍ਰਧਾਨ ਮਨੋਜ ਤਿਵਾੜੀ, ਵਿਰੋਧੀ ਧਿਰ ਦੇ ਨੇਤਾ ਵਜਿੰਦਰ ਗੁਪਤਾ, ਸਾਬਕਾ ਕੇਂਦਰੀ ਮੰਤਰੀ ਵਿਜੈ ਗੋਇਲ ਤੇ ਹੋਰ ਆਗੂਆਂ ਨੇ ਕਪਿਲ ਤੇ ਰਿਚਾ ਪਾਂਡੇ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਦੀ ਰਸਮ ਪੂਰੀ ਕੀਤੀ। ਇਸ ਮੌਕੇ ਕਪਿਲ ਮਿਸ਼ਰਾ ਦੀ ਮਾਤਾ ਅੰਨਪੂਰਨਾ ਮਿਸ਼ਰਾ ਜੋ ਕਿ ਭਾਜਪਾ ਦੀ ਸੀਨੀਅਰ ਆਗੂ ਹੈ ਤੇ ਈਸਟ ਦਿੱਲੀ ਦੀ ਮੇਅਰ ਰਹੀ ਹੈ, ਵੀ ਹਾਜ਼ਰ ਸੀ।

 

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਨਾਕਾਮੀ ਸਫ਼ਲਤਾ ਦੀ ਪਹਿਲੀ ਪੌੜੀ ਹੈ-ਮੋਦੀ

ਨਵੀਂ ਦਿੱਲੀ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਕਾਮੀ ਨੂੰ ਸਫ਼ਲਤਾ ਦੀ ਪਹਿਲੀ ਪੌੜੀ ਦੱਸਦਿਆਂ ਹਾਂ-ਪੱਖੀ ਸੋਚ ਅਪਣਾਉਣ ਦਾ ਮਸ਼ਵਰਾ ਦਿੰਦਿਆਂ ਕਿਹਾ ਕਿ ਸੋਚ ਹੀ ਜਿੱਤ ਦਿਵਾਉਂਦੀ ਹੈ। ਪ੍ਰਧਾਨ ਮੰਤਰੀ ਨੇ 10ਵੀਂ, 12ਵੀਂ ਦੀਆਂ ਪ੍ਰੀਖਿਆਵਾਂ ਤੋਂ ਐਨ ਪਹਿਲਾਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਵਿਦਿਆਰਥੀਆਂ ਨੂੰ ਤਣਾਅ ਮੁਕਤ ਰਹਿਣ ਦੇ ਗੁਰ ਸਿਖਾਉਂਦੇ ਹੋਏ ਉਕਤ ਟਿੱਪਣੀ ਕੀਤੀ। ਪ੍ਰਧਾਨ ਮੰਤਰੀ ਨੇ ਪ੍ਰੀਖਿਆਵਾਂ ਨੂੰ ਜ਼ਿੰਦਗੀ ਮੰਨਣ ਦੀ ਥਾਂ 'ਤੇ ਸਿਰਫ਼ ਇਕ ਪੜਾਅ ਵਜੋਂ ਲੈਣ ਦਾ ਮਸ਼ਵਰਾ ਦਿੰਦਿਆਂ ਕਿਹਾ ਕਿ ਜਾਣੇ-ਅਣਜਾਣੇ 'ਚ ਅਸੀਂ ਸਫਲਤਾ ਅਤੇ ਨਾਕਾਮੀ ਦਾ ਪੈਮਾਨਾ ਪ੍ਰੀਖਿਆਵਾਂ 'ਚ ਆਏ ਅੰਕਾਂ ਤੋਂ ਲਗਾਉਂਦੇ ਹਾਂ, ਪਰ ਅੰਕ ਘੱਟ ਆਉਣ 'ਤੇ ਦੁਨੀਆ ਖਤਮ ਨਹੀਂ ਹੁੰਦੀ। 

ਸ਼ੋਪੀਆਂ 'ਚ ਸਾਬਕਾ ਐਸ.ਪੀ.ਓ. ਸਮੇਤ ਹਿਜ਼ਬੁਲ ਦੇ 3 ਅੱਤਵਾਦੀ ਹਲਾਕ

ਸ੍ਰੀਨਗਰ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸੁਰੱਖਿਆ ਬਲਾਂ ਦੇ ਉਸ ਵੇਲੇ ਭਾਰੀ ਸਫਲਤਾ ਹੱਥ ਲੱਗੀ ਜਦ ਉਨ੍ਹਾਂ ਨੇ ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ ਦੇ ਵਾਚੀ ਇਲਾਕੇ 'ਚ ਹਿਜ਼ਬੁਲ ਮੁਜਾਹਦੀਨ ਦੇ ਅਤਿ ਲੋੜੀਂਦੇ ਅੱਤਵਾਦੀ ਆਦਿਲ ਬਸ਼ੀਰ ਸ਼ੇਖ ਸਣੇ 3 ਅੱਤਵਾਦੀਆਂ ਨੂੰ ਇਕ ਮੁਕਾਬਲੇ ਦੌਰਾਨ ਢੇਰ ਕਰ ਦਿੱਤਾ। ਪੁਲਿਸ ਅਨੁਸਾਰ ਸ਼ੋਪੀਆਂ ਦੇ ਵਾਚੀ ਪਿੰਡ ਵਿਖੇ ਤੜਕੇ ਫੌਜ, 55 ਆਰ. ਆਰ. ਪੁਲਿਸ ਅਤੇ ਸੀ. ਆਰ. ਪੀ. ਐਫ. ਨੇ ਉਸ ਮਕਾਨ ਨੂੰ ਘੇਰ ਲਿਆ, 

ਦੱਖਣੀ ਕਸ਼ਮੀਰ 'ਚੋਂ ਹਿਜ਼ਬੁਲ ਦਾ ਸਫ਼ਾਇਆ ਹੋਣ ਕੰਢੇ-ਡੀ.ਜੀ.ਪੀ.

ਸ੍ਰੀਨਗਰ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਜ ਹਿਜ਼ਬੁਲ ਦੇ 3 ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਸਬੰਧ 'ਚ ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਕਾਹਲੀ 'ਚ ਸੱਦੀ ਪ੍ਰੈੱਸ ਕਾਨਫ਼ਰੰਸ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਿਜ਼ਬੁਲ ਮੁਜਾਹਦੀਨ ਦੱਖਣੀ ਕਸ਼ਮੀਰ 'ਚੋਂ ਪੂਰੀ ਤਰ੍ਹਾਂ ਖ਼ਤਮ ਹੋਣ ਕੰਢੇ 'ਤੇ ਹੈ। ਉਨ੍ਹਾਂ ਕਿਹਾ ਕਿ ਸ਼ੋਪੀਆਂ 'ਚ ਅੱਜ ਅਸੀਂ 3 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮਾਰੇ ਗਏ ਅੱਤਵਾਦੀਆਂ 'ਚੋਂ ਇਕ ਆਦਿਲ ਬਸ਼ੀਰ ਸ਼ੇਖ ਹੈ। ਇਹ ਸ਼ੋਪੀਆਂ ਦਾ ਹੀ ਰਹਿਣ ਵਾਲਾ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਇਹ ਜੰਮੂ-ਕਸ਼ਮੀਰ ਪੁਲਿਸ 'ਚ ਐਸ.ਪੀ.ਓ. ਦੇ ਅਹੁਦੇ 'ਤੇ ਵੀ ਰਹਿ ਚੁੱਕਾ ਸੀ।

ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ

ਨਵੀਂ ਦਿੱਲੀ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਜੇ. ਪੀ. ਨੱਢਾ ਅੱਜ ਨਿਰਵਿਰੋਧ ਪਾਰਟੀ ਦੇ ਨਵੇਂ ਪ੍ਰਧਾਨ ਚੁਣੇ ਗਏ। ਇਸ ਤੋਂ ਪਹਿਲਾਂ ਨੱਢਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਪਾਰਟੀ ਦੇ ਰਾਸ਼ਟਰੀ ਚੋਣ ਅਧਿਕਾਰੀ ਅਤੇ ਸਾਬਕਾ ਕੇਂਦਰੀ ਮੰਤਰੀ ਰਾਧਾਮੋਹਨ ਸਿੰਘ ਨੇ ਜੇ. ਪੀ. ਨੱਢਾ ਦੇ ਪਾਰਟੀ ਪ੍ਰਧਾਨ ਚੁਣੇ ਜਾਣ ਦਾ ਐਲਾਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ,

ਨਿਰਭੈਆ ਮਾਮਲਾ : ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸੁਪਰੀਮ ਕੋਰਟ ਨੇ ਨਿਰਭੈਆ ਕਾਂਡ ਦੇ ਦੋਸ਼ੀ ਪਵਨ ਗੁਪਤਾ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ, ਜਿਸ 'ਚ ਉਸ ਨੇ ਘਟਨਾ ਦੇ ਸਮੇਂ ਨਾਬਾਲਿਗ ਹੋਣ ਦਾ ਦਾਅਵਾ ਕੀਤਾ ਸੀ। ਇਸ ਤੋਂ ਪਹਿਲਾਂ ਪਵਨ ਦੇ ਨਾਬਾਲਿਗ ਹੋਣ ਦੇ ਦਾਅਵੇ ਨੂੰ ਹੇਠਲੀ ਅਦਾਲਤ ਅਤੇ ਦਿੱਲੀ ਹਾਈਕੋਰਟ ਵੀ ਰੱਦ ਕਰ ਚੁੱਕੇ ਹਨ। ਸੁਪਰੀਮ ਕੋਰਟ ਨੇ ਦੋਸ਼ੀ ਦੀ 1 ਫਰਵਰੀ ਨੂੰ ਹੋਣ ਵਾਲੀ ਫਾਂਸੀ ਤੋਂ ਐਨ ਪਹਿਲਾਂ ਕੀਤੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਕਿ ਜੇਕਰ ਇਸ ਤਰ੍ਹਾਂ ਦੀ ਅਰਜ਼ੀ ਵਾਰ-ਵਾਰ ਦਾਖ਼ਲ ਕੀਤੀ ਜਾਵੇਗੀ ਤਾਂ ਇਹ ਨਾ ਮੁੱਕਣ ਵਾਲਾ ਅਮਲ ਹੋ ਜਾਵੇਗਾ। ਜਸਟਿਸ ਭਾਨੂਮਤੀ ਦੀ ਅਗਵਾਈ ਵਾਲੀ 3 ਮੈਂਬਰੀ ਬੈਂਚ ਨੇ ਪਵਨ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਫੈਸਲਾ ਦੁਪਹਿਰ ਢਾਈ ਵਜੇ ਤੱਕ ਰਾਖਵਾਂ ਰੱਖ ਲਿਆ ਸੀ। ਅਦਾਲਤ ਨੇ ਫੈਸਲਾ ਦਿੰਦਿਆਂ ਸਖਤ ਲਫਜ਼ਾਂ 'ਚ ਝਾੜ ਪਾਉਂਦਿਆਂ ਕਿਹਾ ਕਿ ਇਕ ਦਾਅਵੇ ਨੂੰ ਦੋਸ਼ੀ ਵਲੋਂ ਕਿੰਨੀ ਵਾਰ ਪੇਸ਼ ਕੀਤਾ ਜਾਵੇਗਾ।

ਸੰਚਾਲਕ ਬ੍ਰਜੇਸ਼ ਠਾਕੁਰ ਸਮੇਤ 19 ਦੋਸ਼ੀ ਕਰਾਰ

ਨਵੀਂ ਦਿੱਲੀ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਬਿਹਾਰ ਦੇ ਮੁਜ਼ੱਫਰਪੁਰ ਆਸਰਾ ਘਰ ਮਾਮਲੇ 'ਚ ਦਿੱਲੀ ਦੀ ਸਾਕੇਤ ਅਦਾਲਤ ਨੇ ਆਸਰਾ ਘਰ ਦੇ ਸੰਚਾਲਕ ਬ੍ਰਜੇਸ਼ ਠਾਕੁਰ ਸਮੇਤ 19 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਇਕ ਹੋਰ ਮੁਲਜ਼ਮ ਨੂੰ 'ਸਬੂਤਾਂ ਦੀ ਘਾਟ' ਹੋਣ ਕਾਰਨ ਬਰੀ ਕਰ ਦਿੱਤਾ ਗਿਆ। ਦਿੱਲੀ ਦੀ ਸਾਕੇਤ ਅਦਾਲਤ 'ਚ ਵਧੀਕ ਸੈਸ਼ਨ ਜੱਜ ਸੌਰਭ ਕੁਲਸ੍ਰੇਸ਼ਠ ਨੇ ਮੁੱਖ ਦੋਸ਼ੀ ਬ੍ਰਜੇਸ਼ ਠਾਕੁਰ ਸਮੇਤ 19 ਲੋਕਾਂ ਨੂੰ 1045 ਸਫ਼ਿਆਂ ਦੇ ਆਪਣੇ ਆਦੇਸ਼ 

ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ

ਨਵੀਂ ਦਿੱਲੀ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਟੁੱਟਣ ਦੀਆਂ ਸਵੇਰ ਤੋਂ ਹੀ ਚੱਲ ਰਹੀਆਂ ਕਨਸੋਆਂ ਤੋਂ ਬਾਅਦ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੱਤਰਕਾਰ ਸੰਮੇਲਨ ਕਰ ਕੇ ਦੱਸਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ 'ਤੇ ਭਾਜਪਾ ਨਾਲ ਸਹਿਮਤੀ ਨਾ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ ਹੈ ਹਾਲਾਂਕਿ ਭਾਜਪਾ ਵਲੋਂ ਇਸ ਮਾਮਲੇ 'ਚ ਹਾਲੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ, ਜਦਕਿ ਸਿਆਸੀ ਹਲਕਿਆਂ 'ਚ ਅਕਾਲੀ ਦਲ ਦੇ ਇਸ ਫ਼ੈਸਲੇ ਨੂੰ 'ਦਬਾਅ ਪਾਉਣ' ਜਾਂ 'ਬਹਾਨੇ ਘੜਨ' ਦੀ ਰਾਜਨੀਤੀ ਨਾਲ ਜੋੜ ਕੇ ਵੇਖੇ ਜਾਣ ਦੇ ਨਾਲ ਹੀ

ਚੋਣਾਂ ਸਬੰਧੀ ਅਕਾਲੀ ਦਲ ਦਾ ਆਪਣਾ ਫ਼ੈਸਲਾ-ਮਨੋਜ ਤਿਵਾੜੀ

ਨਵੀਂ ਦਿੱਲੀ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਇਸ ਸਬੰਧੀ ਕਿਹਾ ਕਿ ਚੋਣਾਂ ਨਾ ਲੜਨ ਸਬੰਧੀ ਅਕਾਲੀ ਦਲ ਦਾ ਆਪਣਾ ਫ਼ੈਸਲਾ ਹੈ। ਇਸ ਸਬੰਧੀ ਹੋਰ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਮਨੋਜ ਤਿਵਾੜੀ ਨੇ ਕਿਹਾ ਕਿ ਅਕਾਲੀ ਦਲ ਸਾਡੀਆਂ ਸਭ ਤੋਂ ਪੁਰਾਣੀਆਂ ਭਾਈਵਾਲ ਪਾਰਟੀਆਂ 'ਚੋਂ ਇਕ ਹੈ। ਅਕਾਲੀ ਦਲ ਨੇ ਨਾਗਰਿਕਤਾ ਕਾਨੂੰਨ ਸਬੰਧੀ ਸੰਸਦ 'ਚ ਵੀ ਸਾਡਾ ਸਮਰਥਨ ਕੀਤਾ ਸੀ। ਜੇਕਰ ਉਹ ਚੋਣਾਂ ਨਹੀਂ

1984 ਸਿੱਖ ਵਿਰੋਧੀ ਦੰਗਾ ਮਾਮਲਾ : ਸੀਨੀਅਰ ਵਕੀਲ ਐਚ.ਐਸ. ਫੂਲਕਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : 1984 ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਵੱਖ-ਵੱਖ ਮਾਮਲਿਆਂ ਦੀ ਪ੍ਰਤੀਨਿਧਤਾ ਕਰਨ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਦਿੱਲੀ ਦੀ ਇਕ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਕ ਪੱਤਰ ਮਿਲਿਆ ਹੈ, ਜਿਸ 'ਚ ਉਨ੍ਹਾਂ ਨੂੰ ਜਾਨ ਤੋਂ ਮਾਰ ਦੇਣ ਦੀ ਧਮਕੀ ਦਿੱਤੀ ਗਈ ਹੈ। ਅਦਾਲਤ ਦੇ ਸੂਤਰ ਵਲੋਂ ਦੱਸਿਆ ਗਿਆ ਹੈ ਕਿ ਇਸ ਮਾਮਲੇ ਦੇ ਸਬੰਧ 'ਚ ਚੀਫ਼ ਮੈਟਰੋਪਾਲੀਟਨ ਮੈਜਿਸਟਰੇਟ ਐਚ.ਐਸ. ਭੱਲਾ ਵਲੋਂ ਸੀ.ਬੀ.ਆਈ. ਨੂੰ 11 ਫਰਵਰੀ ਤੱਕ ਆਪਣਾ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਅਦਾਲਤ ਵਲੋਂ ਦੰਗਿਆਂ ਨਾਲ ਸਬੰਧਿਤ ਇਕ ਮਾਮਲੇ ਦੀ ਸੁਣਵਾਈ ਕੀਤੀ ਜਾ ਰਹੀ ਹੈ, 

ਰੋਡ ਸ਼ੋਅ 'ਚ ਹੋਈ ਦੇਰੀ, ਨਾਮਜ਼ਦਗੀ ਪਰਚਾ ਦਾਖ਼ਲ ਨਾ ਕਰ ਸਕੇ ਕੇਜਰੀਵਾਲ

ਨਵੀਂ ਦਿੱਲੀ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰੋਡ ਸ਼ੋਅ 'ਚ ਦੇਰੀ ਹੋਣ ਕਾਰਨ ਅੱਜ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਨਾਮਜ਼ਦਗੀ ਪਰਚਾ ਦਾਖ਼ਲ ਨਹੀਂ ਕਰ ਸਕੇ। ਰੋਡ ਸ਼ੋਅ 'ਚ ਦੇਰੀ ਹੋਣ ਕਾਰਨ ਉਹ ਸਮੇਂ ਸਿਰ ਨਾਮਜ਼ਦਗੀ ਲਈ ਨਹੀਂ ਪਹੁੰਚੇ, ਇਸ ਲਈ ਹੁਣ ਉਹ ਮੰਗਲਵਾਰ ਨੂੰ ਪਰਚਾ ਦਾਖ਼ਲ ਕਰਨਗੇ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪਰਚਾ ਦਾਖ਼ਲ ਕਰਨ ਦਾ ਆਖ਼ਰੀ ਦਿਨ ਹੈ। ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਨੇ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੇਰੇ ਸਮਰਥਕ ਵੱਡੀ ਗਿਣਤੀ 'ਚ ਆਏ ਸਨ ਅਤੇ ਅਸੀਂ ਉਨ੍ਹਾਂ ਨੂੰ ਨਹੀਂ ਛੱਡ ਸਕਦੇ।

ਭਾਰਤ 'ਚ 1 ਫ਼ੀਸਦੀ ਅਮੀਰਾਂ ਕੋਲ 70 ਫ਼ੀਸਦੀ ਗ਼ਰੀਬਾਂ ਨਾਲੋਂ 4 ਗੁਣਾ ਵਧੇਰੇ ਜਾਇਦਾਦ-ਰਿਪੋਰਟ

ਦਾਵੋਸ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਇਕ ਸਰਵੇਖਣ 'ਚ ਕਿਹਾ ਗਿਆ ਹੈ ਕਿ ਭਾਰਤ ਦੇ 1 ਫ਼ੀਸਦੀ ਅਮੀਰਾਂ ਕੋਲ 95.3 ਕਰੋੜ (ਕਰੀਬ 70 ਫ਼ੀਸਦੀ) ਲੋਕਾਂ ਨਾਲੋਂ 4 ਗੁਣਾਂ ਵਧੇਰੇ ਜਾਇਦਾਦ ਹੈ ਅਤੇ ਦੇਸ਼ ਦੇ 95.3 ਕਰੋੜ ਲੋਕ ਗਰੀਬੀ ਹੇਠ ਰਹਿੰਦੇ ਹਨ। ਸੋਮਵਾਰ ਨੂੰ ਜਾਰੀ ਹੋਈ ਰਿਪੋਰਟ 'ਚ ਕਿਹਾ ਗਿਆ ਹੈ ਕਿ ਭਾਰਤ ਦੇ 63 ਅਰਬਪਤੀਆਂ ਕੋਲ ਦੇਸ਼ ਦੇ ਸਾਲਾਨਾ ਆਮ ਬਜਟ ਨਾਲੋਂ ਵੀ ਵਧੇਰੇ ਜਾਇਦਾਦ ਹੈ। ਵਰਲਡ ਇਕੋਨੋਮਿਕ ਫੋਰਮ (ਡਬਲਿਯੂ.ਈ.ਐਫ.) ਦੀ 50ਵੀਂ ਸਾਲਾਨਾ ਬੈਠਕ ਤੋਂ ਪਹਿਲਾਂ 'ਟਾਈਮ ਟੂ ਕੇਅਰ' ਰਿਪੋਰਟ ਜਾਰੀ ਕਰਦਿਆਂ 'ਆਕਸਫੈਮ' ਨੇ ਕਿਹਾ ਹੈ ਕਿ ਦੁਨੀਆ ਦੇ 2,153 ਅਰਬਪਤੀਆਂ ਕੋਲ 460 ਕਰੋੜ ਲੋਕਾਂ ਤੋਂ ਵਧੇਰੇ ਜਾਇਦਾਦ ਹੈ, 460 ਕਰੋੜ ਲੋਕ ਦੁਨੀਆ ਦੀ 60 ਫ਼ੀਸਦੀ ਆਬਾਦੀ ਬਣਦੀ ਹੈ। 

ਦਿੱੱਲੀ ਚੋਣਾਂ: ਕੇਜਰੀਵਾਲ ਨੇ ਲਗਾਈ ਵਾਅਦਿਆਂ ਦੀ ਝੜੀ

ਨਵੀਂ ਦਿੱਲੀ,19 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ 2020 ਦੇ ਮੱਦੇਨਜ਼ਰ ਇਸ ਵਾਰ 10 ਨੁਕਾਤੀ ਗਾਰੰਟੀ ਕਾਰਡ ਜਾਰੀ ਕਰ ਕੇ ਮੁਫ਼ਤ ਸਹੂਲਤਾਂ ਰਾਹੀਂ ਵੋਟਰਾਂ ਨੂੰ ਭਰਮਾਉਣ ਦਾ ਯਤਨ ਕੀਤਾ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ‘ਚੋਣ ਮਨੋਰਥ ਪੱਤਰ’ ਵੀ ਜਾਰੀ ਕੀਤਾ ਜਾਵੇਗਾ ਜਿਸ ’ਚ ਪੂਰੇ ਵੇਰਵੇ ਹੋਣਗੇ। ਇਹ ਕਾਰਡ ਮੁਫ਼ਤ ਬਿਜਲੀ, ਟੂਟੀ ਰਾਹੀਂ 24 ਘੰਟੇ ਪੀਣ ਵਾਲੇ ਪਾਣੀ ਤੇ ਹਰ ਬੱਚੇ ਨੂੰ ਵਿਸ਼ਵ ਪੱਧਰੀ ਸਿੱਖਿਆ ਗਾਰੰਟੀ ਦਿੰਦਾ ਹੈ।

ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਗੈਰ-ਸੰਵਿਧਾਨਕ: ਸੀਤਾਰਾਮਨ

ਚੇਨੱਈ,19 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੁਝ ਰਾਜਾਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਨਾ ਕਰਨ ਦੇ ਫ਼ੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਕੇਂਦਰੀ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਸੰਸਦ ਵੱਲੋਂ ਪਾਸ ਕੀਤੇ ਗਏ ਕਾਨੂੰਨ ਦਾ ਲਾਗੂ ਕਰਨਾ ਯਕੀਨੀ ਬਣਾਉਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਹ ਇੱਥੇ ਚੇਨੱਈ ਸਿਟੀਜ਼ਨਜ਼ ਫੋਰਮ ਵੱਲੋਂ ਵਿਵਾਦਤ ਨਾਗਰਿਕਤਾ ਸੋਧ ਕਾਨੂੰਨ ’ਤੇ ਚਰਚਾ ਸਬੰਧੀ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਬੋਲ ਰਹੇ ਸਨ। ਇਸੇ ਦੌਰਾਨ ਕੇਰਲਾ ਦੇ ਰਾਜਪਾਲ ਨੇ ਸੂਬਾ ਸਰਕਾਰ ਤੋਂ ਉਨ੍ਹਾਂ ਦੀ ਸਹਿਮਤੀ ਬਗੈਰ ਨਾਗਰਿਕਤਾ ਕਾਨੂੰਨ ਖ਼ਿਲਾਫ਼ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਲਈ ਜਵਾਬ ਮੰਗਿਆ ਹੈ।

ਉੱਤਰੀ ਭਾਰਤ ਵਿੱਚ ਅਜੇ ਵੀ ਠੰਢ ਦਾ ਜ਼ੋਰ

ਨਵੀਂ ਦਿੱਲੀ,19 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਉੱਤਰੀ ਭਾਰਤ ਦੇ ਬਹੁਤੇ ਹਿੱਸਿਆਂ ਵਿੱਚ ਐਤਵਾਰ ਪਾਰਾ ਡਿੱਗਣ ਕਾਰਨ ਪੰਜਾਬ, ਹਰਿਆਣਾ, ਕਸ਼ਮੀਰ ਤੇ ਲੱਦਾਖ ਸਣੇ ਹਿਮਾਚਲ ਪ੍ਰਦੇਸ਼ ’ਚ ਕਈ ਸੈਲਾਨੀ ਥਾਵਾਂ ਹੱਡ ਚੀਰਵੀਂ ਸੀਤ ਲਹਿਰ ਚੱਲਦੀ ਰਹੀ। ਕੌਮੀ ਰਾਜਧਾਨੀ ਦਿੱਲੀ ਵਿੱਚ ਵੀ ਠੰਢ ਦਾ ਪ੍ਰਕੋਪ ਜਾਰੀ ਰਿਹਾ। ਐਤਵਾਰ ਪੰਜਾਬ ਅਤੇ ਹਰਿਆਣਾ ਸੀਤ ਲਹਿਰ ਦੀ ਗ੍ਰਿਫ਼ਤ ’ਚ ਰਹੇ ਜਿੱਥੇ ਬਹੁਤੇ ਥਾਈਂ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਪੰਜਾਬ ਵਿੱਚ ਆਦਮਪੁਰ ਘੱਟੋ-ਘੱਟ 3.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਢਾ ਸਥਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਰਾਤ ਸਮੇਂ ਲੁਧਿਆਣਾ ’ਚ ਤਾਪਮਾਨ 6.7, ਪਟਿਆਲਾ ’ਚ 7.6, ਹਲਵਾਰਾ ’ਚ 7,

ਸੀਏਏ: ਲਖਨਊ ’ਚ ਮੁਜ਼ਾਹਰਾਕਾਰੀ ਔਰਤਾਂ ਤੋਂ ਪੁਲੀਸ ਨੇ ਕੰਬਲ ਖੋਹੇ

ਲਖਨਊ,19 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਨਾਗਰਿਕਤਾ ਸੋਧ ਐਕਟ (ਸੀਏਏ) ਅਤੇ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਦੇ ਵਿਰੋਧ ’ਚ ਪੁਰਾਣੇ ਲਖਨਊ ਦੇ ਘੰਟਾਘਰ ਪਾਰਕ ’ਚ ਮਹਿਲਾਵਾਂ ਦਾ ਧਰਨਾ ਕੜਾਕੇ ਦੀ ਠੰਢ ਦੇ ਬਾਵਜੂਦ ਅੱਜ ਵੀ ਜਾਰੀ ਰਿਹਾ। ਇਸੇ ਦੌਰਾਨ ਮਹਿਲਾਵਾਂ ਨੇ ਦੋਸ਼ ਲਗਾਇਆ ਕਿ ਪੁਲੀਸ ਨੇ ਉਨ੍ਹਾਂ ਤੋਂ ਕੰਬਲ ਖੋਹ ਲਏ ਹਨ ਜਦਕਿ ਪੁਲੀਸ ਨੇ ਦੋਸ਼ ਖਾਰਜ ਕਰ ਦਿੱਤੇ ਹਨ। ਦੂਜੇ ਪਾਸੇ ਪੁਲੀਸ ਨੇ ਗਣਤੰਤਰ ਦਿਵਸ ਸਮਾਗਮਾਂ, ਰੱਖਿਆ ਐਕਸਪੋ ਅਤੇ ਵਿਸ਼ੇਸ਼ ਕਰਕੇ ਸੀਏਏ ਖ਼ਿਲਾਫ਼ ਚੱਲ ਰਹੇ ਮੁਜ਼ਾਹਰਿਆਂ ਦੇ ਮੱਦੇਨਜ਼ਰ ਲਖਨਊ ’ਚ ਧਾਰਾ 144 ਲਗਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਖੁੱਲ੍ਹੇ ਅਸਮਾਨ ਹੇਠ ਸ਼ੁੱਕਰਵਾਰ ਤੋਂ ਵੱਡੀ ਗਿਣਤੀ ’ਚ ਮਹਿਲਾਵਾਂ ਦਿੱਲੀ ਦੇ ਸ਼ਾਹੀਨ ਬਾਗ ਦੀ 

ਪੰਜਾਬ ਦੇ ਸਿੱਖ ਆਗੂਆਂ ਵੱਲੋਂ ਸੀਏਏ ਖ਼ਿਲਾਫ਼ ਸੰਘਰਸ਼ ਦੀ ਹਮਾਇਤ

ਨਵੀਂ ਦਿੱਲੀ,19 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਤੋਂ ਆਏ ਸਿੱਖ ਆਗੂਆਂ ਨੇ ਦਿੱਲੀ ’ਚ ਨਗਾਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ, ਆਮ ਨਾਗਰਿਕਾਂ ਤੇ ਜੇਐੱਨਯੂ ਦੇ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟਾਈ ਅਤੇ ਉਨ੍ਹਾਂ ਨੂੰ ਮਿਲ ਕੇ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਦਿਨ ਵੇਲੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਬੀਰ ਦਵਿੰਦਰ ਸਿੰਘ, ਕਰਨੈਲ ਸਿੰਘ ਪੀਰ ਮੁਹੰਮਦ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਵਹਾਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਅਤੇ ਜੇਐੱਨਯੂ ਅਧਿਆਪਕ ਐਸੋਸੀਏਸ਼ਨ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਨ੍ਹਾਂ ਆਗੂਆਂ ਨੇ

ਸਾਰੇ ਭਾਰਤ ਵਾਸੀ ਸਿਰਫ਼ ਹਿੰਦੂ: ਮੋਹਨ ਭਾਗਵਤ

ਬਰੇਲੀ (ਯੂਪੀ),19 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਆਰਐੱਸਐੱਸ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਜਦੋਂ ਆਰਐੱਸਐੱਸ ਵਰਕਰ ਇਹ ਕਹਿੰਦੇ ਹਨ ਕਿ ਇਹ ਦੇਸ਼ ਸਿਰਫ਼ ਹਿੰਦੂਆਂ ਦਾ ਹੈ ਤਾਂ ਇਸ ਦਾ ਸਿੱਧਾ ਅਰਥ ਹੈ ਕਿ ਦੇਸ਼ ਦੇ 130 ਕਰੋੜ ਲੋਕ ਹਿੰਦੂ ਹਨ। ਉਨ੍ਹਾਂ ਕਿਹਾ, ‘ਸਭ ਨੂੰ ਹਿੰਦੂ ਕਹਿਣ ਦਾ ਮਤਲਬ ਇਹ ਨਹੀਂ ਕਿ ਅਸੀਂ ਕਿਸੇ ਦਾ ਧਰਮ, ਭਾਸ਼ਾ ਜਾਂ ਜਾਤ ਬਦਲਣਾ ਚਾਹੁੰਦੇ ਹਾਂ। ਅਸੀਂ ਸੰਵਿਧਾਨ ਤੋਂ ਇਲਾਵਾ ਕੋਈ ਹੋਰ ਤਾਕਤ ਨਹੀਂ ਚਾਹੁੰਦੇ ਕਿਉਂਕਿ ਸਾਨੂੰ ਇਸ ’ਚ ਭਰੋਸਾ ਹੈ। 

ਸੂਬਿਆਂ ਨੂੰ ਕੇਂਦਰ ਨਾਲ ਅਸਹਿਮਤ ਹੋਣ ਦਾ ਹੱਕ

ਨਵੀਂ ਦਿੱਲੀ,19 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੀਏਏ ਦੇ ਵਿਰੋਧ ਵਿੱਚ ਖੱਬੇਪੱਖੀਆਂ ਵੱਲੋਂ ਸੁਪਰੀਮ ਕੋਰਟ ਜਾਣ ਕਾਰਨ ਕੇਰਲ ਸਰਕਾਰ ਅਤੇ ਰਾਜਪਾਲ ਵਿਚਾਲੇ ਜਾਰੀ ਲੜਾਈ ਦੇ ਚੱਲਦੇ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਸੂਬਿਆਂ ਨੂੰ ਕੇਂਦਰ ਨਾਲ ਅਸਹਿਤ ਹੋਣ ਦਾ ਅਧਿਕਾਰ ਹੈ ਅਤੇ ਜਦੋਂ ਤਕ ਇਹ ਮਾਮਲਾ ਅਦਾਲਤ ਵਿੱਚ ਸੁਲਝ ਨਹੀਂ ਜਾਂਦਾ, ਉਦੋਂ ਤਕ ਉਨ੍ਹਾਂ ਨੂੰ ‘ਗੈਰਸੰਵਿਧਾਨਕ’ ਕਾਨੂੰਨ ਨੂੰ ਲਾਗੂ ਕਰਨ ਲਈ ‘ਮਜਬੂਰ’ ਨਹੀਂ ਕੀਤਾ ਜਾ ਸਕਦਾ

ਪੰਜ ਸਾਲਾਂ ’ਚ ਹਥਿਆਰਬੰਦ ਬਲਾਂ ਦੇ 2200 ਜਵਾਨਾਂ ਦੀ ਮੌਤ

ਨਵੀਂ ਦਿੱਲੀ,19 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦੇਸ਼ ਵਿੱਚ ਸਾਲ 2014 ਤੋਂ 2018 ਦਰਮਿਆਨ ਕੇਂਦਰੀ ਹਥਿਆਰਬੰਦ ਪੁਲੀਸ ਬਲ (ਸੀਏਪੀਐੱਫ) ਦੇ 2220 ਜਵਾਨਾਂ ਦੀ ਜਾਂ ਤਾਂ ਹਾਦਸਿਆਂ ’ਚ ਮੌਤ ਹੋਈ ਜਾਂ ਉਨ੍ਹਾਂ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਕੌਮੀ ਅਪਰਾਧ ਰਿਕਾਰਡ ਬਿਊਰੋ (ਐੱਨਸੀਆਰਬੀ) ਨੇ ਇਸ ਸਬੰਧੀ ਅੰਕੜੇ ਜਾਰੀ ਕੀਤੇ ਹਨ। ਐੱਨਸੀਆਰਬੀ ਦੇ ਅੰਕੜਿਆਂ ਅਨੁਸਾਰ 2018 ’ਚ ਹਾਦਸਿਆਂ ’ਚ ਸੀਏਪੀਐੱਫ ਦੇ 104 ਜਵਾਨਾਂ ਦੀ ਮੌਤ ਹੋਈ ਜਦਕਿ 28 ਲੋਕਾਂ ਨੇ ਖੁਦਕੁਸ਼ੀ ਕਰ ਲਈ

ਇੰਦਰਾ ਜੈ ਸਿੰਘ ਦੀ ਟਿੱਪਣੀ ਤੋਂ ਪੀੜਤ ਪਰਿਵਾਰ ਖਫ਼ਾ

ਨਵੀਂ ਦਿੱਲੀ,18 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇਸ ਦੌਰਾਨ ਨਿਰਭਯਾ ਦੇ ਪਿਤਾ ਨੇ ਸੀਨੀਅਰ ਵਕੀਲ ਇੰਦਰਾ ਜੈ ਸਿੰਘ ਵੱਲੋਂ ਚਾਰਾਂ ਦੋਸ਼ੀਆਂ ਨੂੰ ਮੁਆਫ਼ ਕਰ ਦੇਣ ਦੇ ਸੁਝਾਅ ਉੱਤੇ ਕਿਹਾ ਕਿ ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਦਿਲ ਸੋਨੀਆ ਗਾਂਧੀ ਦੇ ਦਿਲ ਜਿੰਨਾ ਵਿਸ਼ਾਲ ਨਹੀਂ ਹੈ। ਜ਼ਿਕਰਯੋਗ ਹੈ ਕਿ ਜੈ ਸਿੰਘ ਨੇ ਇੱਕ ਟਵੀਟ ਕਰਕੇ ਕਿਹਾ ਸੀ ਕਿ ਉਹ ਨਿਰਭਯਾ ਦੀ ਮਾਂ ਦੇ ਦਰਦ ਨੂੰ ਪੂਰੀ ਤਰ੍ਹਾਂ ਮਹਿਸੂਸ ਕਰਦੀ ਹੈ ਅਤੇ ਉਨ੍ਹਾ ਨੂੰ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0090068495
Copyright © 2020, Panjabi Times. All rights reserved. Website Designed by Mozart Infotech