ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਹੁਣ ਸਿਰਫ਼ ਮਕਬੂਜ਼ਾ ਕਸ਼ਮੀਰ ਬਾਰੇ ਹੀ ਗੱਲਬਾਤ: ਰਾਜਨਾਥ

August 19, 2019 02:33 PM

ਕਾਲਕਾ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ‘ਪਾਕਿਸਤਾਨ ਜਦੋਂ ਤਕ ਆਪਣੇ ਮੁਲਕ ’ਚੋਂ ਦਹਿਸ਼ਤਗਰਦਾਂ ਨੂੰ ਪਨਾਹ ਅਤੇ ਸਹਾਇਤਾ ਦੇਣੀ ਬੰਦ ਨਹੀਂ ਕਰੇਗਾ, ਉਦੋਂ ਤਕ ਉਸ ਨਾਲ ਗੱਲਬਾਤ ਦੀ ਕੋਈ ਸੰਭਾਵਨਾ ਨਹੀਂ ਹੈ।’ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਇਹ ਐਲਾਨ ਕਰਦਿਆਂ ਕਿਹਾ ਕਿ ਜੇਕਰ ਪਾਕਿਸਤਾਨ ਨਾਲ ਵਾਰਤਾ ਹੁੰਦੀ ਵੀ ਹੈ ਤਾਂ ਉਹ ਸਿਰਫ਼ ਮਕਬੂਜ਼ਾ ਕਸ਼ਮੀਰ (ਪਾਕਿ ਦੇ ਕਬਜ਼ੇ ਹੇਠਲਾ ਕਸ਼ਮੀਰ) ਬਾਰੇ ਹੋਵੇਗੀ ਅਤੇ ਹੋਰ ਕਿਸੇ ਮੁੱਦੇ ਨੂੰ ਨਹੀਂ ਵਿਚਾਰਿਆ ਜਾਵੇਗਾ। ਹਰਿਆਣਾ ਵਿਧਾਨ ਸਭਾ ਦੀਆਂ ਆਉਂਦੀਆਂ ਚੋਣਾਂ ਲਈ ਭਾਜਪਾ ਦੀ ਜਨ ਆਸ਼ੀਰਵਾਦ ਯਾਤਰਾ ਨੂੰ ਝੰਡੀ ਦਿਖਾਉਣ ਤੋਂ ਪਹਿਲਾਂ ਉਨ੍ਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਨਾਲ ਪਾਕਿਸਤਾਨ ਦਾ ਹਾਜ਼ਮਾ ਖ਼ਰਾਬ ਹੋ ਗਿਆ ਹੈ। ਉਨ੍ਹਾਂ ਕਿਹਾ,‘‘ਹੁਣ ਪਾਕਿਸਤਾਨ ਸਹਾਇਤਾ ਲਈ ਵੱਖ ਵੱਖ ਮੁਲਕਾਂ ਦੇ ਕੁੰਡੇ ਖੜਕਾ ਰਿਹਾ ਹੈ। ਕੀ ਅਸੀਂ ਕੋਈ ਜੁਰਮ ਕੀਤਾ ਹੈ? ਉਹ ਸਾਨੂੰ ਧਮਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦੁਨੀਆਂ ਦੇ ਸਭ ਤੋਂ ਤਾਕਤਵਰ ਮੰਨੇ ਜਾਂਦੇ ਅਮਰੀਕਾ ਨੇ ਵੀ ਪਾਕਿਸਤਾਨ ਨੂੰ ਝਾੜ ਮਾਰਦਿਆਂ ਭਾਰਤ ਨਾਲ ਵਾਰਤਾ ਸ਼ੁਰੂ ਕਰਨ ਲਈ ਕਿਹਾ ਹੈ।’’ ਰੱਖਿਆ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਅਤਿਵਾਦ ਰਾਹੀਂ ਭਾਰਤ ਨੂੰ ਕਮਜ਼ੋਰ ਅਤੇ ਅਸਥਿਰ ਬਣਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਮੁਲਕ (ਭਾਰਤ) ਦੇ ਟੋਟੇ ਕਰਨਾ ਚਾਹੁੰਦਾ ਸੀ ਪਰ ਪ੍ਰਧਾਨ ਮੰਤਰੀ ਨੇ ਦਰਸਾਇਆ ਕਿ ਉਨ੍ਹਾਂ ਦੀ 56 ਇੰਚ ਦੀ ਛਾਤੀ ਹੈ। ਪ੍ਰਧਾਨ ਮੰਤਰੀ ਨੇ ਪੁਲਵਾਮਾ ਦਹਿਸ਼ਤੀ ਹਮਲੇ ਮਗਰੋਂ ਬਾਲਾਕੋਟ ’ਤੇ ਹਵਾਈ ਹਮਲਾ ਕਰਕੇ ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਸੀ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਕੇਂਦਰ ਦੇਵੇਗਾ 70 ਹਜ਼ਾਰ ਕਰੋੜ

ਨਵੀਂ ਦਿੱਲੀ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਬਰਾਮਦ ਅਤੇ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ 70 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਪੈਕੇਜ ਦਾ ਸ਼ਨਿਚਰਵਾਰ ਨੂੰ ਐਲਾਨ ਕੀਤਾ ਹੈ। ਭਾਰਤੀ ਅਰਚਥਾਰੇ ਨੂੰ ਮੰਦੀ ਦੀ ਮਾਰ ’ਚੋਂ ਕੱਢਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੇਂਦਰ ਵੱਲੋਂ ਰਾਹਤਾਂ ਦੀ ਤੀਜੀ ਕਿਸ਼ਤ ਜਾਰੀ ਕੀਤੀ ਗਈ ਹੈ। ਸੀਤਾਰਾਮਨ ਨੇ ਦਾਅਵਾ ਕੀਤਾ ਕਿ ਇਨ੍ਹਾਂ ਕਦਮਾਂ ਨਾਲ ਅਰਥਚਾਰੇ ਨੂੰ ਉਭਾਰਨ ’ਚ ਸਹਾਇਤਾ ਮਿਲੇਗੀ ਅਤੇ ਵਿੱਤੀ ਵਰ੍ਹੇ ਦੀ ਦੂਜੀ ਤਿਮਾਹੀ ’ਚ ਵਿਕਾਸ ਦਰ ’ਚ ਸੁਧਾਰ ਆਵੇਗਾ।

ਹਿੰਦੀ ਭਾਸ਼ਾ ਦੇਸ਼ ਨੂੰ ਇੱਕਜੁਟ ਕਰ ਸਕਦੀ ਹੈ: ਸ਼ਾਹ

ਨਵੀਂ ਦਿੱਲੀ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦੇਸ਼ ਲਈ ਇੱਕ ਸਾਂਝੀ ਭਾਸ਼ਾ ਦਾ ਸਮਰਥਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ ਹਿੰਦੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਇਹ ਦੇਸ਼ ਨੂੰ ਇੱਕਜੁਟ ਕਰ ਸਕਦੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਹਿੰਦੀ ਨੂੰ ਦੇਸ਼ ਦੇ ਵੱਖ-ਵੱਖ ਭਾਗਾਂ ’ਚ ਪਹੁੰਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੋਂ ਸੰਭਵ ਹੋ ਸਕੇ ਹਰ ਵਿਅਕਤੀ ਨੂੰ ਆਪਣੀ ਮਾਂ ਬੋਲੀ ਬੋਲਣੀ ਚਾਹੀਦੀ ਹੈ। ਸ੍ਰੀ ਸ਼ਾਹ ਦੁਆਰਾ ਹਿੰਦੀ ’ਚ ਟਵੀਟ ’ਚ ਕਿਹਾ ਗਿਆ, ‘‘ਭਾਰਤ ਬਹੁਭਾਸ਼ਾਈ ਦੇਸ਼ ਹੈ ਅਤੇ ਹਰ ਭਾਸ਼ਾ ਦੀ ਆਪਣੀ ਮਹੱਤਤਾ ਹੈ ਪਰ ਸਪੱਸ਼ਟ ਤੌਰ ’ਤੇ ਪੂਰੇ ਦੇਸ਼ ਲਈ ਇੱਕ ਭਾਸ਼ਾ ਜ਼ਰੂਰ ਹੋਣੀ ਚਾਹੀਦੀ ਹੈ ਜਿਸ ਨਾਲ ਭਾਰਤ ਦੀ ਵਿਸ਼ਵ ਪੱਧਰੀ ਪਛਾਣ ਹੋਵੇਗੀ।’’ ਉਨ੍ਹਾਂ ਕਿਹਾ ਕਿ ਜੇਕਰ ਅੱਜ ਦੇਸ਼ ਨੂੰ ਕੋਈ ਭਾਸ਼ਾ ਇੱਕਜੁਟ ਕਰ ਸਕਦੀ ਹੈ ਤਾਂ ਉਹ ਹਿੰਦੀ ਹੈ ਜੋ ਕਿ ਸਭ ਤੋਂ ਵੱਧ ਬੋਲੀ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਅਕਤੀ ਨੂੰ ਆਪਣੀ ਮਾਂ ਬੋਲੀ ਦਾ ਪਾਸਾਰ ਕਰਨਾ ਚਾਹੀਦਾ ਹੈ ਪਰ ਮਹਾਤਮਾ ਗਾਂਧੀ ਅਤੇ ਸਰਦਾਰ ਪਟੇਲ ਦੇ ਇੱਕ ਭਾਸ਼ਾ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਹਿੰਦੀ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

ਮੋਹਨ ਭਾਗਵਤ ਵਿਦੇਸ਼ੀ ਮੀਡੀਆ ਨਾਲ ਕਰਨਗੇ ਮੀਟਿੰਗ

ਨਵੀਂ ਦਿੱਲੀ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਰਾਸ਼ਟਰੀ ਸਵੈਮਸੇਵਕ ਸੰਘ ਅਤੇ ਇਸ ਦੀ ਵਿਚਾਰਧਾਰਾ ਬਾਰੇ ਗਲਤ ਧਾਰਨਾਵਾਂ ਨੂੰ ਸਪੱਸ਼ਟ ਕਰਨ ਲਈ ਪਹਿਲੀ ਵਾਰ ਸੰਘ ਮੁਖੀ ਮੋਹਨ ਭਾਗਵਤ ਇਸ ਮਹੀਨੇ ਵਿਦੇਸ਼ੀ ਮੀਡੀਆ ਨਾਲ ਗੱਲਬਾਤ ਕਰਨਗੇ। ਸੂਤਰਾਂ ਨੇ ਦੱਸਿਆ ਕਿ ਸੰਘ ਪਹਿਲੀ ਵਾਰ ਇਹ ਕਦਮ ਚੁੱਕਣ ਜਾ ਰਿਹਾ ਹੈ।

ਦੇਸ਼ ਪਰਤਣ ਵਾਲੇ ਸਿੱਖਾਂ ਨੂੰ ਤੰਗ ਨਾ ਕਰੇ ਪੰਜਾਬ ਪੁਲੀਸ: ਸਿਰਸਾ

ਨਵੀਂ ਦਿੱਲੀ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਬਲੈਕ ਲਿਸਟ ਵਿੱਚੋਂ 312 ਸਿੱਖਾਂ ਦੇ ਨਾਮ ਕੱਢਣ ਮਗਰੋਂ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਗਤ ਨੂੰ ਭਰੋਸਾ ਦੁਆਉਣ ਕਿ ਇਨ੍ਹਾਂ ਸਿੱਖਾਂ ਦੇ ਵਾਪਸ ਦੇਸ਼ ਅਤੇ ਪੰਜਾਬ ਪਰਤਣ ’ਤੇ ਪੰਜਾਬ ਪੁਲੀਸ ਇਨ੍ਹਾਂ ਨੂੰ ਅਤਿਵਾਦੀ ਮੰਨ ਕੇ ਤੰਗ ਪ੍ਰੇਸ਼ਾਨ ਨਹੀਂ ਕਰੇਗੀ। ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਤੇ ਹੋਰ ਅਹੁਦੇਦਾਰਾਂ ਨੇ ਤੇ ਹੋਰ ਅਹੁਦੇਦਾਰਾਂ ਨੇ ਆਖਿਆ ਕਿ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਸੰਗਤ ਨੂੰ ਇਹ ਭਰੋਸਾ ਦੁਆਉਣ ਕਿ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਨੂੰ ਦੋਸ਼ ਮੁਕਤ ਕਰਾਰ ਦੇਣ ਦਾ ਫੈਸਲਾ ਪੰਜਾਬ ਵਿੱਚ ਇਨ-ਬਿਨ ਲਾਗੂ ਹੋਵੇਗਾ ਅਤੇ ਵਤਨ ਪਰਤਣ ਵਾਲੇ ਸਿੱਖਾਂ ਨੂੰ ਬਿਨਾਂ ਵਜਾ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।

ਚਿਨਮਯਾਨੰਦ ਮਾਮਲਾ: ਵਿਦਿਆਰਥਣ ਨੇ ਵੀਡੀਓਜ਼ ਵਾਲੀ ਪੈੱਨ ਡਰਾਈਵ ਐੱਸਆਈਟੀ ਨੂੰ ਸੌਂਪੀ

ਸ਼ਾਹਜਹਾਂਪੁਰ ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਜਪਾ ਆਗੂ ਸਵਾਮੀ ਚਿਨਮਯਾਨੰਦ ’ਤੇ ਜਬਰ-ਜਨਾਹ ਦਾ ਦੋਸ਼ ਲਗਾਉਣ ਵਾਲੀ ਪੋਸਟ ਗ੍ਰੈਜੂਏਟ ਵਿਦਿਆਰਥਣ ਨੇ ਆਪਣੇ ਦੋਸ਼ਾਂ ਦੇ ਸਮਰਥਨ ਵਿੱਚ ਅੱਜ ਇਕ ਪੈੱਨ ਡਰਾਈਵ ਜਿਸ ਵਿੱਚ 43 ਵੀਡੀਓਜ਼ ਸਨ, ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੂੰ ਸੌਂਪੀ।

ਐੱਨਆਰਸੀ ਅਰਜ਼ੀਕਾਰਾਂ ਦੇ ਸਾਰੇ ਨਾਮ ਆਨਲਾਈਨ ਪ੍ਰਕਾਸ਼ਿਤ

ਗੁਹਾਟੀ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨਾਗਰਿਕਾਂ ਬਾਰੇ ਕੌਮੀ ਰਜਿਸਟਰ (ਐੱਨਆਰਸੀ) ਦੇ ਸਾਰੇ ਅਰਜ਼ੀਕਾਰਾਂ ਦੇ ਨਾਮ ਸ਼ਨਿਚਰਵਾਰ ਨੂੰ ਆਨਲਾਈਨ ਪ੍ਰਕਾਸ਼ਿਤ ਕਰ ਦਿੱਤੇ ਗਏ ਹਨ। ਸੂਚੀ ਅੰਗਰੇਜ਼ੀ ਅਤੇ ਅਸਮੀ ਭਾਸ਼ਾ ’ਚ ਪ੍ਰਕਾਸ਼ਿਤ ਕੀਤੀ ਗਈ ਹੈ। ਐੱਨਆਰਸੀ ਪ੍ਰਦੇਸ਼ ਕੋਆਰਡੀਨੇਟਰ ਦੇ ਦਫ਼ਤਰ ਨੇ ਇਥੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐੱਨਆਰਸੀ ਖਰੜੇ ਮੁਤਾਬਕ ਸਾਰੇ 3.30 ਕਰੋੜ ਅਰਜ਼ੀਕਾਰਾਂ ਦੇ ਇਸ ’ਚ ਨਾਮ ਸ਼ਾਮਲ ਹਨ।

ਸੀਪੀਆਈ ਨੇ ਸ਼ਾਹ ਨੂੰ ਘੇਰਿਆ

ਨਵੀਂ ਦਿੱਲੀ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) :  ਕਮਨਿਊਨਿਸਟ ਪਾਰਟੀ ਆਫ ਇੰਡੀਆ (ਸੀਪੀਆਈ) ਨੇ ਹਿੰਦੀ ਸਬੰਧੀ ਬਿਆਨ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਘੇਰਦਿਆਂ ਭਾਜਪਾ ਵੱਲੋਂ ਹਿੰਦੀ ਪਸਾਰ ਦੇ ਏਜੰਡੇ ਨੂੰ ਭਾਰਤ ਦੇ ਸੰਘੀ ਢਾਚੇ ਅਤੇ ਅਖੰਡਤਾ ’ਤੇ ਹਮਲਾ ਕਰਾਰ ਦਿੱਤਾ ਹੈ।

ਈਡੀ ਵੱਲੋਂ ਆਮਦਨ ਕਰ ਅਧਿਕਾਰੀ ਦੇ ਟਿਕਾਣਿਆਂ ’ਤੇ ਛਾਪੇ

ਨਵੀਂ ਦਿੱਲੀ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਐਨਫੋਰਸਮੈਂਟ ਡਾਇਰੈਕਟੋਰੇਟ ਵਿਭਾਗ (ਈਡੀ) ਵੱਲੋਂ ਵਸੀਲਆਂ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਹਵਾਲਾ ਰਾਸ਼ੀ ਮਾਮਲੇ ’ਚ ਆਮਦਨ ਕਰ ਵਿਭਾਗ ਦੇ ਇੱਕ ਕਮਿਸ਼ਨਰ ਨੀਰਜ ਸਿੰਘ ਦੇ ਵੱਖ-ਵੱਖ ਟਿਕਾਣਿਆਂ ’ਤੇ ਸ਼ਨਿਚਰਵਾਰ ਨੂੰ ਛਾਪੇਮਾਰੀ ਕੀਤੀ ਗਈ। ਈਡੀ ਵੱਲੋਂ ਦੱਸਿਆ ਕਿ ਨੀਰਜ ਸਿੰਘ ਪਹਿਲਾਂ ਚੇਨਈ ਵਿੱਚ ਤਾਇਨਾਤ ਸਨ ਅਤੇ ਹੁਣ ਕੋਲਕਾਤਾ ’ਚ ਆਮਦਨ ਕਰ ਵਿਭਾਗ ਦੀ ਜਾਂਚ ਸ਼ਾਖਾ ’ਚ ਤਾਇਨਾਤ ਹਨ। ਹਵਾਲਾ ਰਾਸ਼ੀ ਮਾਮਲੇ

ਐੱਲਏਸੀ ਦਾ ਮੁੱਦਾ ਮਿਲ ਕੇ ਸੁਲਝਾਉਣ ’ਤੇ ਜ਼ੋਰ

ਲੇਹ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਲਦਾਖ ਤੋਂ ਭਾਜਪਾ ਦੇ ਸੰਸਦ ਮੈਂਬਰ ਜਮਯਾਂਗ ਤੇਸਰਿੰਗ ਨਮਗਯਾਲ ਨੇ ਕਿਹਾ ਸਰਹੱਦ ਸਬੰਧੀ ਵਾਰ-ਵਾਰ ਪੈਦਾ ਹੁੰਦੇ ਵਿਵਾਦ ਦੇ ਹੱਲ ਲਈ ਨਵੀਂ ਦਿੱਲੀ ਅਤੇ ਪੇਈਚਿੰਗ ਨੂੰ ਮਿਲ ਕੇ ਅਸਲ ਕੰਟਰੋਲ ਰੇਖਾ ਨਿਰਧਾਰਿਤ ਕਰਨੀ ਚਾਹੀਦੀ ਹੈ।

ਸ੍ਰੀਨਗਰ ਦੇ ਕੁਝ ਹਿੱਸਿਆਂ ’ਚ ਨਵੀਆਂ ਪਾਬੰਦੀਆਂ ਆਇਦ

ਸ੍ਰੀਨਗਰ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜੁਮੇ ਦੀ ਨਮਾਜ਼ ਨੂੰ ਦੇਖਦਿਆਂ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ੍ਰੀਨਗਰ ਦੇ ਕੁਝ ਹਿੱਸਿਆਂ ’ਚ ਨਵੀਆਂ ਪਾਬੰਦੀਆਂ ਲਾਈਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਵੀ ਸਕੂਲ ਬੰਦ ਰਹੇ ਅਤੇ ਸਰਕਾਰੀ ਵਾਹਨ ਸੜਕਾਂ ’ਤੇ ਨਹੀਂ ਚੱਲੇ। ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਦੇ 40 ਦਿਨਾਂ ਬਾਅਦ ਵੀ ਕਸ਼ਮੀਰ ’ਚ ਜਨ-ਜੀਵਨ ਲੀਹ ’ਤੇ ਨਹੀਂ ਆਇਆ ਹੈ। ਉਨ੍ਹਾਂ ਦੱਸਿਆ ਕਿ 

ਦਿੱਲੀ ਵਿੱਚ ਔਡ-ਈਵਨ ਸਕੀਮ ਮੁੜ ਹੋਵੇਗੀ ਸ਼ੁਰੂ

ਨਵੀਂ ਦਿੱਲੀ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਦਿੱਲੀ ਵਿੱਚ ਟਰੈਫ਼ਿਕ ਦੀ ਸਮੱਸਿਆ ਤੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੌਮੀ ਰਾਜਧਾਨੀ ਵਿੱਚ ਔਡ-ਈਵਨ ਸਕੀਮ ਮੁੜ 4 ਨਵੰਬਰ ਤੋਂ 15 ਨਵੰਬਰ ਤੱਕ ਲਾਗੂ ਕੀਤੀ ਜਾਵੇਗੀ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਗਵਾਂਢੀ ਸੂਬਿਆਂ ’ਚ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਕਾਰਨ ਸਰਦੀਆਂ ਦੇ ਮੌਸਮ ਵਿੱਚ ਦਿੱਲੀ ਦੇ ਵਿੱਚ ਹਵਾ-ਪ੍ਰਦੂਸ਼ਣ ਦੀ ਮਾਤਰਾ ਬਹੁਤ ਵੱਧਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਝੱਲਣੀ ਪੈਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਦਿੱਲੀ ਵਿੱਚ ਐਕਸ਼ਨ ਪਲਾਨ ਚਲਾਇਆ ਜਾਵੇਗਾ, ਜਿਸ ਵਿੱਚ ਲੋਕਾਂ ਨੂੰ ਮਾਸਕ ਵੰਡਣਾ, ਸੜਕਾਂ ਦੀ ਸਫਾਈ

ਬੌਲੀਵੁੱਡ ਦੇ ਪ੍ਰਸਿੱਧ ਸਿਤਾਰੇ ਰਾਮਲੀਲ੍ਹਾ ’ਚ ਨਿਭਾਉਣਗੇ ਭੂਮਿਕਾ

ਨਵੀਂ ਦਿੱਲੀ,,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨਵ ਸ੍ਰੀ ਮਾਨਵ ਧਰਮ ਰਾਮਲੀਲ੍ਹਾ ਕਮੇਟੀ ਵੱਲੋਂ ਪਹਿਲੀ ਵਾਰ ਡੇਰਾਵਾਲ ਨਗਰ, ਦਿੱਲੀ ਵਿੱਚ ਰਾਮਲੀਲ੍ਹਾ ਕਰਵਾਈ ਜਾਵੇਗੀ। 29 ਸਤੰਬਰ ਤੋਂ 8 ਅਕਤੂਬਰ ਤੱਕ ਚੱਲਣ ਵਾਲੀ ਇਸ ਰਾਮਲੀਲ੍ਹਾ ਵਿੱਚ ਬੌਲੀਵੁੱਡ ਦਾ ਜਲਵਾ ਦਿਖਾਈ ਦੇਵੇਗਾ। ਇਸ ਰਾਮਲੀਲ੍ਹਾ ਵਿੱਚ ਪਰਸੂਰਾਮ ਦੀ ਭੂਮਿਕਾ ’ਚ ਭੋਜਪੁਰੀ ਸਟਾਰ ਤੇ ਸਾਂਸਦ ਮਨੋਜ ਤਿਵਾਰੀ ਨਜ਼ਰ ਆਉਣਗੇ ਤਾਂ ਹਨੂਮਾਨ ਦਾ ਕਿਰਦਾਰ ਬਿੰਦੂ ਦਾਰਾ ਸਿੰਘ ਨਿਭਾਉਣਗੇ।

ਵਿੱਤ ਮੰਤਰੀ ਦੀ ਥਿਊਰੀ ਦੀ ਹਵਾ ਓਲਾ ਅਤੇ ਉਬੇਰ ਦੇ ਅੰਕੜਿਆਂ ਨੇ ਕੱਢੀ

ਨਵੀਂ ਦਿੱਲੀ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਆਟੋਮੋਬਾਈਲ ਸੈਕਟਰ ਦੀ ਮੰਦੀ ਬਾਰੇ ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਅਜੀਬ ਬਿਆਨ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ। ਉਸ ਨੇ ਇਸ ਸੈਕਟਰ ਵਿੱਚ ਆਈ ਮੰਦੀ ਲਈ ਓਲਾ ਅਤੇ ਉਬੇਰ ਕੈਬ ਸਰਵਿਸ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਅਯੁੱਧਿਆ ਵਿਵਾਦ : ਫੈਸਲਾ ਆਉਣ ਤੋਂ ਪਹਿਲਾਂ ਦੋ ਵੱਡੇ ਮੁਸਲਿਮ ਸੰਗਠਨ ਆਹਮੋ-ਸਾਹਮਣੇ ਹੋਏ

ਨਵੀਂ ਦਿੱਲੀ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਅਯੁੱਧਿਆ ਦੇ ਬਾਬਰੀ ਮਸਜਿਦ-ਰਾਮ ਮੰਦਰ ਵਿਵਾਦ ਕੇਸ ਵਿੱਚ ਫੈਸਲਾ ਆਉਣ ਤੋਂ ਪਹਿਲਾਂ ਦੇਸ਼ ਦੇ ਦੋ ਵੱਡੇ ਮੁਸਲਿਮ ਸੰਗਠਨ ਆਹਮੋ-ਸਾਹਮਣੇ ਹੋ ਗਏ ਹਨ।
ਆਲ ਇੰਡੀਆ ਮੁਸਲਿਮ ਪ੍ਰਸਨਲ ਲਾਅ ਬੋਰਡ ਅਤੇ ਮੌਲਾਨਾ ਅਰਸ਼ਦ ਮਦਨੀ ਦੀ ਜਮੀਅਤ ਉਲੇਮਾ-ਏ-ਹਿੰਦ ਵਿਚਾਲੇ ਅਯੁੱਧਿਆ ਕੇਸ ਦਾ ਕਰੈਡਿਟ ਲੈਣ ਦੀ ਚੋਖੀ ਦੌੜ ਲੱਗ ਗਈ ਹੈ। ਜਮੀਅਤ ਦੇ ਕਾਨੂੰਨੀ ਸੈੱਲ ਦੇ ਮੁਖੀ ਗੁਲਜ਼ਾਰ ਆਜ਼ਮੀ ਨੇ ਕਿਹਾ ਕਿ ਅਯੁੱਧਿਆ ਕੇਸ ਦੀ ਫੋਟੋ ਸਟੇਟ ਤੋਂ ਲੈ ਕੇ ਵਕੀਲਾਂ 'ਤੇ ਖਰਚ ਹੋਣ ਵਾਲਾ ਸਾਰਾ ਪੈਸਾ ਜਮੀਅਤ ਤੋਂ ਬਿਨਾਂ ਹੋਰ ਕੋਈ ਮੁਸਲਿਮ ਸੰਗਠਨ ਨਹੀਂ ਦੇ ਰਿਹਾ। ਅਯੁੱਧਿਆ ਕੇਸ ਦੇ ਵਕੀਲ ਏਜ਼ਾਜ਼ ਮਕਬੂਲ ਦੀ ਫੀਸ ਵੀ 

ਸਕਾਲਰਸ਼ਿਪ ਘੋਟਾਲਾ ਕੇਸ ਵਿੱਚ ਡਿਪਟੀ ਡਾਇਰੈਕਟਰ ਸਮੇਤ ਦੋ ਗ੍ਰਿਫਤਾਰ

ਰੋਹਤਕ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਹਰਿਆਣਾ ਰਾਜ ਵਿੱਚ ਪੋਸਟ ਮੈਟਿ੍ਰਕ ਸਕਾਲਰਸ਼ਿਪ ਕੇਸ ਵਿੱਚ ਵਿਜੀਲੈਂਸ ਨੇ ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਜਿੰਦਰ ਸਾਂਗਵਾਨ ਅਤੇ ਅਕਾਊਂਟੈਂਟ ਕਮ ਕਲਰਕ ਸੁਰਿੰਦਰ ਕੁਮਾਰ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਪੇਸ਼ ਕੀਤਾ ਤਾਂ ਕੋਰਟ ਨੇ ਦੋਵਾਂ ਨੂੰ ਚਾਰ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਵਿਜੀਲੈਂਸ ਵੱਲੋਂ ਕੁਝ ਸਮਾਂ ਪਹਿਲਾਂ ਰੋਹਤਕ, ਝੱਜਰ ਅਤੇ ਸੋਨੀਪਤ ਵਿੱਚ 26 ਕਰੋੜ ਰੁਪਏ ਦੇ ਘੋਟਾਲੇ ਦਾ ਖੁਲਾਸਾ ਕਰਦੇ ਹੋਏ ਰੋਹਤਕ ਵਿਜੀਲੈਂਸ ਥਾਣੇ ਵਿੱਚ ਕੇਸ ਦਰਜ ਕੀਤਾ ਸੀ।

ਸੋਨੀਆ ਵੱਲੋਂ ਕਾਂਗਰਸੀ ਮੁੱਖ ਮੰਤਰੀਆਂ ਨਾਲ ਮੀਟਿੰਗ

ਨਵੀਂ ਦਿੱਲੀ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੁੱਲ ਹਿੰਦ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਅੱਜ ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪਾਰਟੀ ਦੀ ਸੱਤਾ ਵਾਲੇ ਸੂਬਿਆਂ ਨੂੰ ਵਧੀਆ ਪ੍ਰਬੰਧ ਦੇ ਮਾਮਲੇ ’ਚ ਰੋਲ ਮਾਡਲ ਰਾਜ ਬਣਾਉਣ ਸਬੰਧੀ ਵਿਚਾਰ-ਚਰਚਾ ਕਰਨ ਲਈ ਕੀਤੀ ਗਈ।

ਗਣਪਤੀ ਵਿਸਰਜਨ ਦੌਰਾਨ 33 ਮੌਤਾਂ

ਭੋਪਾਲ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਗਵਾਨ ਗਣੇਸ਼ ਦੀ ਮੂਰਤੀ ਦੇ ਵਿਸਰਜਨ ਦੌਰਾਨ ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਦਿੱਲੀ ’ਚ 33 ਵਿਅਕਤੀਆਂ ਦੀ ਡੁੱਬਣ ਕਰਕੇ ਮੌਤ ਹੋ ਗਈ ਹੈ। ਭੋਪਾਲ ’ਚ ਦੋ ਕਿਸ਼ਤੀਆਂ ਦੇ ਝੀਲ ’ਚ ਪਲਟਣ ਕਾਰਨ 11

ਮਿਲਟਰੀ ਮੈਡੀਸਨ ਕਾਂਗਰਸ ’ਚੋਂ ਪਾਕਿ ਗੈਰਹਾਜ਼ਰ

ਨਵੀਂ ਦਿੱਲੀ,12 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਭਾਰਤ ਵੱਲੋਂ ਕਰਵਾਈ ਜਾ ਰਹੀ ਦੋ ਰੋਜ਼ਾ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜੇਸ਼ਨ (ਐੱਸਸੀਓ) ਮਿਲਟਰੀ ਮੈਡੀਸਨ ਕਾਨਫਰੰਸ ਵਿੱਚੋਂ ਪਾਕਿਸਤਾਨ ਗੈਰਹਾਜ਼ਰ ਰਿਹਾ ਹੈ।

ਮਕਬੂਜ਼ਾ ਕਸ਼ਮੀਰ ’ਚ ਕਾਰਵਾਈ ਲਈ ਫ਼ੌਜ ਤਿਆਰ: ਰਾਵਤ

ਨਵੀਂ ਦਿੱਲੀ,12 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਭਾਰਤੀ ਫੌਜ, ਮਕਬੂਜ਼ਾ ਕਸ਼ਮੀਰ (ਪੀਓਕੇ) ਨੂੰ ਪਾਕਿਸਤਾਨ ਦੇ ਕਬਜ਼ੇ ’ਚੋਂ ਛੁਡਵਾਉਣ ਲਈ ਕਿਸੇ ਵੀ ਅਪਰੇਸ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਜਨਰਲ ਰਾਵਤ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਦਫ਼ਤਰ ’ਚ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਅੱਜ ਇਕ ਬਿਆਨ ਵਿੱਚ ਸਾਫ਼ ਕਰ ਦਿੱਤਾ ਕਿ ਮੋਦੀ ਸਰਕਾਰ ਦਾ ਅਗਲਾ ਏਜੰਡਾ ਮਕਬੂਜ਼ਾ ਕਸ਼ਮੀਰ ਨੂੰ ਮੁੜ ਆਪਣੇ ਕਬਜ਼ੇ ’ਚ ਲੈ ਕੇ ਭਾਰਤ ਦਾ ਹਿੱਸਾ ਬਣਾਉਣਾ ਹੈ।

ਭਾਜਪਾ ਵੱਲੋਂ ਫ਼ਤਵੇ ਦੀ ਦੁਰਵਰਤੋਂ ਖ਼ਤਰਨਾਕ: ਸੋਨੀਆ

ਨਵੀਂ ਦਿੱਲੀ,12 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁਲਕ ਦੀ ਖ਼ਰਾਬ ਆਰਥਿਕ ਹਾਲਤ ’ਤੇ ਫਿਕਰ ਜਤਾਉਂਦਿਆਂ ਭਾਜਪਾ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਹ ਫ਼ਤਵੇ ਦੀ ਬੜੇ ਖ਼ਤਰਨਾਕ ਢੰਗ ਨਾਲ ਦੁਰਵਰਤੋਂ ਕਰ ਰਹੀ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0082907588
Copyright © 2019, Panjabi Times. All rights reserved. Website Designed by Mozart Infotech