ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਗੁਲਾਮ ਨਬੀ ਆਜ਼ਾਦ ਨੂੰ ਜੰਮੂ ਹਵਾਈ ਅੱਡੇ ਤੋਂ ਵਾਪਸ ਭੇਜਿਆ

August 21, 2019 04:06 PM

ਨਵੀਂ ਦਿੱਲੀ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੂੰ ਅੱਜ ਹਵਾਈ ਅੱਡੇ ’ਤੇ ਰੋਕਿਆ ਗਿਆ ਅਤੇ ਜਬਰੀ ਵਾਪਸ ਭੇਜ ਦਿੱਤਾ ਗਿਆ। ਇਹ ਜਾਣਕਾਰੀ ਇਕ ਪਾਰਟੀ ਆਗੂ ਨੇ ਦਿੱਤੀ। ਇਹ ਦੂਜੀ ਵਾਰ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਜੰਮੂ ਕਸ਼ਮੀਰ ਦਾ ਦੌਰਾ ਨਹੀਂ ਕਰਨ ਦਿੱਤਾ ਗਿਆ। ਕਾਂਗਰਸ ਦੇ ਮੁੱਖ ਬੁਲਾਰੇ ਰਵਿੰਦਰ ਸ਼ਰਮਾ ਨੇ ਪੀਟੀਆਈ ਨੂੰ ਦੱਸਿਆ, ‘‘ਆਜ਼ਾਦ ਸਾਹਿਬ ਦਿੱਲੀ ਤੋਂ 2.45 ਵਜੇ ਪੁੱਜੇ ਅਤੇ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਗਿਆ ਅਤੇ ਜਬਰੀ ਸ਼ਾਮ 4.10 ਦੀ ਉਡਾਣ ’ਤੇ ਦਿੱਲੀ ਵਾਪਸ ਭੇਜ ਦਿੱਤਾ ਗਿਆ।’’ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੂੰ ਨਾ ਆਪਣੇ ਘਰ ਜਾਣ ਦਿੱਤਾ ਗਿਆ ਤੇ ਨਾ ਹੀ ਸੂਬਾ ਕਾਂਗਰਸ ਹੈੱਡਕੁਆਰਟਰ ’ਤੇ ਰੱਖੀ ਮੀਟਿੰਗ ਵਿੱਚ ਸ਼ਾਮਲ ਹੋਣ ਦਿੱਤਾ ਗਿਆ। ਇਸ ਤੋਂ ਪਹਿਲਾਂ 8 ਅਗਸਤ ਨੂੰ ਆਜ਼ਾਦ ਨੂੰ ਕੁਝ ਦੇਰ ਲਈ ਹਿਰਾਸਤ ਵਿੱਚ ਲਿਆ ਗਿਆ ਅਤੇ ਸ੍ਰੀਨਗਰ ਹਵਾਈ ਅੱਡੇ ਤੋਂ ਵਾਪਸ ਭੇਜ ਦਿੱਤਾ ਗਿਆ ਸੀ। ਕਾਂਗਰਸੀ ਬੁਲਾਰੇ ਨੇ ਦੱਸਿਆ ਕਿ ਆਜ਼ਾਦ ਹਾਲਾਤ ਬਾਰੇ ਜਾਨਣਾ ਚਾਹੁੰਦੇ ਸਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਭਾਰਤ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਸ਼ਾਹ

ਨਵੀਂ ਦਿੱਲੀ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਭਾਰਤੀ ਖੇਤਰ ਵਿਚ ਘੁਸਪੈਠ ਬਰਦਾਸ਼ਤ ਨਹੀਂ ਕਰੇਗੀ ਤੇ ਅਜਿਹੀ ਕਿਸੀ ਵੀ ਸਥਿਤੀ ਨਾਲ ਸਖਤੀ ਨਾਲ ਨਜਿੱਠੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਾਰਾ-370 ਹਟਾਉਣ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਸਥਿਤੀ ਸ਼ਾਂਤੀਪੂਰਨ ਹੈ। ਇਸ ਤੋਂ ਬਾਅਦ ਨਾ ਹੀ ਇਥੇ ਗੋਲੀ ਚੱਲਣ ਦੀ ਖਬਰ ਹੈ ਤੇ ਨਾ ਹੀ ਕਿਸੇ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਉਹ ਆਪਣੀ ਧਰਤੀ ਵਿਚ ਇੱਕ ਇੰਚ ਵੀ ਘੁਸਪੈਠ ਨਹੀਂ ਹੋਣ ਦੇਣਗੇ। ਆਲ ਇੰਡੀਆ ਮੈਨੇਜਮੈਂਟ ਐਸੋਸੀਏਸ਼ਨ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਭਾਰਤੀ ਫੌਜੀਆਂ ਦੇ ਖੂਨ ਨੂੰ ਵਿਅਰਥ ਨਹੀਂ ਜਾਣ ਦੇਣਗੇ।

ਰਾਜਸਥਾਨ ’ਚ ਬਸਪਾ ਦੇ ਸਾਰੇ ਛੇ ਵਿਧਾਇਕ ਕਾਂਗਰਸ ’ਚ ਸ਼ਾਮਲ

ਜੈਪੁਰ/ਲਖ਼ਨਊ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਰਾਜਸਥਾਨ ਵਿਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਰੇ ਛੇ ਵਿਧਾਇਕ ਦਲ ਬਦਲੀ ਕਰ ਸੱਤਾਧਾਰੀ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਇਸ ਨੂੰ ਬਸਪਾ ਸੁਪਰੀਮੋ ਮਾਇਆਵਤੀ ਲਈ ਤਕੜੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ ਤੇ ਸਾਬਕਾ ਮੁੱਖ ਮੰਤਰੀ ਨੇ ਇਸ ਨੂੰ ‘ਧੋਖਾਧੜੀ’ ਕਰਾਰ ਦਿੱਤਾ ਹੈ। ਦੱਸਣਯੋਗ ਹੈ ਕਿ ਸੂਬੇ ਵਿਚ ਨਗਰ ਕੌਂਸਲ ਤੇ ਨਿਗਮ ਚੋਣਾਂ ਦੇ ਨਾਲ ਹੀ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਜਲਦੀ ਹੀ ਹੋਣ ਜਾ ਰਹੀਆਂ ਹਨ ਤੇ ਇਨ੍ਹਾਂ ਵਿਧਾਇਕਾਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਮੈਂਬਰਾਂ ਦੀ ਗਿਣਤੀ 106 ਹੋ ਗਈ ਹੈ। ਵਿਧਾਨ ਸਭਾ ਦੀ ਕੁੱਲ ਸਮਰੱਥਾ ਫ਼ਿਲਹਾਲ 198 ਮੈਂਬਰਾਂ ਦੀ ਹੈ। ਕਾਂਗਰਸ ਵਿਚ ਸ਼ਾਮਲ ਹੋਏ ਬਸਪਾ ਵਿਧਾਇਕਾਂ ’ਚ ਰਾਜੇਂਦਰ ਸਿੰਘ ਗੁਢਾ, ਜੋਗੇਂਦਰ ਸਿੰਘ ਅਵਾਨਾ, ਵਾਜਿਬ ਅਲੀ, ਲਖਨ ਸਿੰਘ ਮੀਣਾ, ਸੰਦੀਪ ਯਾਦਵ ਤੇ ਦੀਪਚੰਦ ਸ਼ਾਮਲ ਹਨ। ਉਨ੍ਹਾਂ ਸੋਮਵਾਰ ਰਾਤ ਵਿਧਾਨ ਸਭਾ ਸਪੀਕਰ ਸੀਪੀ

ਸ਼ਿਵਕੁਮਾਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਦੀ ਇਕ ਅਦਾਲਤ ਨੇ ਕਰਨਾਟਕ ਕਾਂਗਰਸ ਦੇ ਆਗੂ ਡੀ.ਕੇ. ਸ਼ਿਵਕੁਮਾਰ ਨੂੰ ਜੇਲ੍ਹ ਭੇਜ ਦਿੱਤਾ ਹੈ। ਸ਼ਿਵਕੁਮਾਰ ਨੂੰ ਈਡੀ ਵੱਲੋਂ ਕਾਲਾ ਧਨ ਸਫ਼ੈਦ ਕਰਨ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾੜ ਨੇ ਪਹਿਲਾਂ ਏਜੰਸੀ ਨੂੰ ਕਾਂਗਰਸੀ ਆਗੂ ਨੂੰ ਹਸਪਤਾਲ ਲਿਜਾਣ ਲਈ ਕਿਹਾ ਤਾਂ ਕਿ ਉਨ੍ਹਾਂ ਨੂੰ ਉੱਥੇ ਦਾਖ਼ਲ ਕਰਨ ਬਾਰੇ ਡਾਕਟਰਾਂ ਦੀ ਰਾਇ ਲਈ ਜਾ ਸਕੇ।

ਭਾਜਪਾ ਨੇ ਲੱਡੂ ਵੰਡ ਕੇ ਮੋਦੀ ਦਾ ਜਨਮ ਦਿਨ ਮਨਾਇਆ

ਫਰੀਦਾਬਾਦ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ 69ਵੇਂ ਜਨਮ ਦਿਨ ਤੇ ਟਾਈਮ ਉਪਕਰਨ ਪ੍ਰਾਈਵੇਟ ਲਿਮਟਡ) ਦੇ ਡਾਇਰੈਕਟਰ ਭਾਜਪਾ ਨੇਤਾ ਆਰਕੇਚਿਲਾਨਾ, ਵਿਸ਼ਾਲ ਪਰਨਾਮੀ, ਸਚਿਨ ਚਿਲਾਨਾ ਤੇ ਸ੍ਰੀਮਤੀ ਸੰਗੀਤਾ ਚਿਲਾਨਾ ਨੇ ਆਪਣੇ ਸਾਰੇ ਕਰਮਚਾਰੀਆਂ ਨਾਲ ਹਵਨ ਕੀਤਾ ਤੇ ਲੋਕਾਂ ਨੂੰ ਲੱਡੂ ਵੰਡੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਭਾਜਪਾ ਨੇਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 

ਮਮਤਾ ਬੈਨਰਜੀ ਦੀ ਮੋਦੀ ਨਾਲ ਮੀਟਿੰਗ ਅੱਜ

ਕੋਲਕਾਤਾ,17 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਕਿਹਾ ਕਿ ਉਹ ਮੀਟਿੰਗ ਵਿੱਚ ਸੂਬੇ ਲਈ ਫੰਡਾਂ ਦੇ ਨਾਲ-ਨਾਲ ਹੋਰ ਮੁੱਦੇ ਵੀ ਚੁੱਕਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਮੀਟਿੰਗ ਦੌਰਾਨ ਸੂਬਿਆਂ ਦੇ ਨਾਮ ਬਦਲਣ ਅਤੇ ਸਰਕਾਰੀ ਬੈਂਕਾਂ ਦੇ ਰਲੇਵਿਆਂ ਦਾ ਮੁੱਦਾ ਵੀ ਚੁੱਕਣਗੇ। 

74 ਸਾਲ ਹੋਰ ਜਵਾਨ ਮਹਿਸੂਸ ਕਰਨ ਲੱਗਿਆਂ: ਚਿਦੰਬਰਮ

ਨਵੀਂ ਦਿੱਲੀ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਆਪਣੇ 74ਵੇਂ ਜਨਮ ਦਿਨ ਮੌਕੇ ਸ਼ੁੱਭ ਚਿੰਤਕਾਂ ਦੀਆਂ ਇਛਾਵਾਂ ਕਬੂਲਦਿਆਂ ਕਿਹਾ ਕਿ ਉਹ ਖ਼ੁਦ ਨੂੰ ‘74 ਸਾਲ ਹੋਰ ਜਵਾਨ ਮਹਿਸੂਸ ਕਰਨ ਲੱਗੇ ਹਨ’। 

ਸਿੱਖ ਕਤਲੇਆਮ: ਕਮਲ ਨਾਥ ਖ਼ਿਲਾਫ਼ ਕੇਸ ਵਧੇਰੇ ਮਜ਼ਬੂਤ: ਫੂਲਕਾ

ਨਵੀਂ ਦਿੱਲੀ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੀਨੀਅਰ ਕਾਂਗਰਸੀ ਆਗੂ ਕਮਲਨਾਥ ਨੂੰ ਡਰਾਉਣ ਲਈ ਪੁਰਾਣੇ ਭੂਤ ਪਰਤ ਆਏ ਹਨ। 1984 ਸਿੱਖ ਵਿਰੋਧੀ ਦੰਗਾ ਪੀੜਤਾਂ ਦੇ ਇਨਸਾਫ ਦੀ ਲੜਾਈ ਲੜ ਰਹੇ ਕਾਨੂੰਨੀ ਮਾਹਿਰਾਂ ਨੇ ਅੱਜ ਕਿਹਾ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਖ਼ਿਲਾਫ਼ ਕੇਸ ‘ਬਹੁਤ ਮਜ਼ਬੂਤ ਹੈ। ਸਿੱਖ ਵਿਰੋਧੀ ਦੰਗਿਆਂ ਦਾ ਕੇਸ ਲੜ ਰਹੇ ਵਕੀਲ ਐੱਚ ਐੱਸ ਫੂਲਕਾ ਨੇ ਅੱਜ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ‘‘ ਕਾਂਗਰਸੀ ਆਗੂ ਕਮਲਨਾਥ ਖਿਲਾਫ਼ ਕੇਸ ਸੱਜਣ ਕੁਮਾਰ ਨਾਲੋਂ ਮਜ਼ਬੂਤ ਹੈ। ਇਸ ਦਾ ਕਾਰਨ ਇਹ ਹੈ ਕਿ ਸੱਜਣ ਕੁਮਾਰ ਤੇ ਹੋਰਨਾਂ ਨੇ ਨਵੰਬਰ 1 ਅਤੇ 2 ਨੂੰ ਦਿੱਲੀ ਵਿੱਚ ਆਪਣੀ ਮੌਜੂਦਗੀ ਤੋਂ ਇਨਕਾਰ ਕੀਤਾ ਸੀ ਜਦੋਂ ਇਕੋ ਪਰਿਵਾਰ ਦੇ ਪੰਜ ਸਿੱਖਾਂ ਨੂੰ ਮਾਰ ਦਿੱਤਾ ਗਿਆ ਸੀ ਜਦੋਂ ਕਿ ਕਮਲਨਾਥ ਨੇ 1 ਨਵੰਬਰ, 1984 ਵਿੱਚ ਗੁਰਦੁਆਰਾ ਰਕਾਬਗੰਜ ਵਿੱਚ ਆਪਣੀ ਮੌਜੂਦਗੀ ਮੰਨੀ ਹੈ। ਉਸ ਦਿਨ ਦੋ ਦਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ ਤੇ ਫਿਰਕੂ ਭੀੜ ਨੇ ਗੁਰਦੁਆਰੇ ਨੂੰ ਅੱਗ ਲਾ ਦਿੱਤੀ ਸੀ।’’

ਸੀਬੀਆਈ ਮੂਹਰੇ ਫਿਰ ਪੇਸ਼ ਨਾ ਹੋਇਆ ਰਾਜੀਵ ਕੁਮਾਰ

ਕੋਲਕਾਤਾ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੋਲਕਾਤਾ ਦਾ ਸਾਬਕਾ ਪੁਲੀਸ ਕਮਿਸ਼ਨਰ ਰਾਜੀਵ ਕੁਮਾਰ ਸੋਮਵਾਰ ਨੂੰ ਮੁੜ ਸੀਬੀਆਈ ਦਫ਼ਤਰ ’ਚ ਪੇਸ਼ ਨਹੀਂ ਹੋਇਆ। ਸ਼ਾਰਧਾ ਘੁਟਾਲੇ ਦੇ ਸਬੰਧ ’ਚ ਸੀਬੀਆਈ ਨੇ ਪੁੱਛ-ਗਿੱਛ ਲਈ ਰਾਜੀਵ ਕੁਮਾਰ 

ਦਿੱਲੀ ਦੇ 36 ਵਪਾਰੀਆਂ ਦਾ ‘ਨਵਰਤਨ ਪੁਰਸਕਾਰ’ ਨਾਲ ਸਨਮਾਨ

ਨਵੀਂ ਦਿੱਲੀ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੈਂਬਰ ਆਫ਼ ਟਰੇਡ ਐਂਡ ਇੰਡਸਟਰੀਜ਼ (ਸੀਟੀਆਈ) ਵੱਲੋਂ ਕਰਵਾਏ ਸਨਮਾਨ ਸਮਾਰੋਹ ਦੌਰਾਨ ਨੇ ਕਿਹਾ ਕਿ ਮੰਦੀ ਦੇ ਇਸ ਦੌਰ ’ਚ ਦਿੱਲੀ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਹਨ, ਇਸ ਲਈ ਉਨ੍ਹਾਂ ਨੂੰ ਕੁਝ ਘੱਟ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਦੀ ਆਰਥਿਕਤਾ ਵਿੱਚ ਸੁਧਾਰ ਹੋਇਆ ਹੈ। ਕੇਜਰੀਵਾਲ ਨੇ ਦਿੱਲੀ ਦੇ 36 ਵਪਾਰੀਆਂ ਨੂੰ ‘ਨਵਰਤਨ ਪੁਰਸਕਾਰ’ ਨਾਲ ਸਨਮਾਨਿਤ ਕੀਤਾ। ‘ਐੱਮਡੀਐੱਚ’ ਦੇ ਮਹਾਸ਼ਾਏ ਧਰਮਪਾਲ ਗੁਲਾਟੀ ਵੀ ਸਤਿਕਾਰਯੋਗ ਵਪਾਰੀਆਂ ਨੂੰ ਅਸ਼ੀਰਵਾਦ ਦਿੰਦੇ ਵੇਖੇ ਗਏ। ਤਨਖਾਹ ਨਹੀਂ ਵਧ ਰਹੀ ਖਰਚੇ ਵਧ ਰਹੇ ਹਨ ਪਰ ਉਨ੍ਹਾਂ ਦੀ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਜੇ ਬਹੁਤ ਜ਼ਿਆਦਾ ਮੰਦੀ ਹੈ। 30 ਤੋਂ 40 ਪ੍ਰਤੀਸ਼ਤ ਕਾਰੋਬਾਰ ਘੱਟ ਗਿਆ ਹੈ। ਜਲਦੀ ਹੀ ਆਰਥਿਕਤਾ ’ਚ ਸੁਧਾਰ ਹੋਵੇਗਾ, ਵਪਾਰੀਆਂ ਦੇ ਕਾਰੋਬਾਰ ’ਚ ਵੀ ਸੁਧਾਰ ਹੋਏਗਾ।

ਤਿਵਾੜੀ ਵੱਲੋਂ ਬਾਡੀ ਬਿਲਡਰ ਮੋਹਿਤ ਨਾਲ ਮੁਲਾਕਾਤ

ਨਵੀਂ ਦਿੱਲੀ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤੀ ਜਨਤਾ ਪਾਰਟੀ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਇੱਥੇ ਜਨ-ਸੰਪਰਕ ਤੇ ਜਨ ਜਾਗਰਣ ਮੁਹਿੰਮ ਤਹਿਤ ਵਿਵੇਕ ਵਿਹਾਰ ਥਾਣੇ ਵਿੱਚ ਇੰਡੀਅਨ ਬਾਡੀ ਬਿਲਡਰ ਫੈਡਰੇਸ਼ਨ ਦੇ ਗੋਲਡ ਮੈਡਲਿਸਟ ਮੋਹਿਤ ਸ਼ਰਮਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦਾ ਮੁੱਖ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕਸ਼ਮੀਰ ਨਾਲ ਸਬੰਧਤ ਧਾਰਾ 370 ਤੇ 35 ਏ ਦੇ ਖ਼ਤਮ ਹੋਣ ਤੋਂ ਜਾਗਰੂਕਤਾ ਦੇ ਜ਼ਰੀਏ 

ਕਾਂਗਰਸ ਤੇ ਐੱਨਸੀਪੀ 125-125 ਸੀਟਾਂ ’ਤੇ ਵਿਧਾਨ ਸਭਾ ਚੋਣ ਲੜਨਗੇ

ਮੁੰਬਈ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਮਹਾਰਾਸ਼ਟਰ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਐੱਨਸੀਪੀ ਅਤੇ ਕਾਂਗਰਸ 125-125 ਸੀਟਾਂ ’ਤੇ ਚੋਣ ਲੜੇਗੀ। ਸ੍ਰੀ ਪਵਾਰ ਨੇ ਕਿਹਾ ਐੱਨਸੀਪੀ ਵੱਲੋਂ ਚੋਣਾਂ ਵਿੱਚ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇਗਾ ਅਤੇ ਕਾਂਗਰਸ ਨਾਲ ਕੁਝ ਸੀਟਾਂ ਬਦਲੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਨੇ 2014 ਦੀਆਂ ਚੋਣਾਂ ਵੱਖ-ਵੱਖ ਲੜੀਆਂ ਸਨ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਐੱਨਸੀਪੀ ਦਾ ਕਾਂਗਰਸ ਨਾਲ 15 ਸਾਲ ਪੁਰਾਣਾ ਗੱਠਜੋੜ ਟੁੱਟ ਗਿਆ ਸੀ। 2014 ਦੀਆਂ ਚੋਣਾਂ ਦੌਰਾਨ ਕਾਂਗਰਸ ਨੇ 42 ਸੀਟਾਂ ਅਤੇ ਐੱਨਸੀਪੀ ਨੇ 41 ਸੀਟਾਂ ਜਿੱਤੀਆਂ ਸਨ। ਜਦਕਿ ਭਾਜਪਾ ਨੇ 122 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ।

ਪਿਤਾ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਸਿੱਖ ਮਹਿਲਾ ਨੇ ਸਿਰ ਮੁਨਵਾਇਆ

ਲਖਨਊ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਾਬਕਾ ਸਰਕਾਰੀ ਮੁਲਾਜ਼ਮ ਜੋਗਿੰਦਰ ਸਿੰਘ ਬੱਤਰਾ (82) ਲਗਪਗ 25 ਦਿਨ ਪਹਿਲਾਂ ਝਾਂਸੀ ਦੇ ਸੁੰਦਰ ਵਿਹਾਰ ਵਿਚਲੇ ਆਪਣੇ ਘਰ ਦੇ ਮਗਰਲੇ ਹਿੱਸੇ ’ਚ ਭੇਤਭਰੀ ਹਾਲਤ ਵਿੱਚ ਮ੍ਰਿਤ ਮਿਲਿਆ ਸੀ। ਜੋਗਿੰਦਰ ਸਿੰਘ ਦੀ ਧੀ ਪੁਨੀਤ ਸਿੰਘ (44) ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਗੁਆਂਢ ’ਚ ਰਹਿੰਦੇ ਖੰਡੇਲਵਾਲ ਪਰਿਵਾਰ ’ਤੇ ਪਿਤਾ ਦਾ ਕਤਲ ਕਰਨ ਦਾ ਸ਼ੱਕ ਪ੍ਰਗਟਾਇਆ ਸੀ। ਝਾਂਸੀ ਪੁਲੀਸ 

ਅਯੁੱਧਿਆ ਕੇਸ: ਸੁਪਰੀਮ ਕੋਰਟ ਵੱਲੋਂ ਰਜਿਸਟਰੀ ਨੂੰ ਹਦਾਇਤਾਂ

ਨਵੀਂ ਦਿੱਲੀ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੁਪਰੀਮ ਕੋਰਟ ਨੇ ਆਪਣੀ ਰਜਿਸਟਰੀ ਨੂੰ ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨ ਵਿਵਾਦ ਨਾਲ ਸਬੰਧਤ ਕੇਸ ਦੀ ਚੱਲ ਰਹੀ ਸੁਣਵਾਈ ਦਾ ਸਿੱਧਾ ਪ੍ਰਸਾਰਨ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਰਜਿਸਟਰੀ ਨੂੰ ਕਿਹਾ ਕਿ ਜੇਕਰ ਇਹ ਸੰਭਵ ਹੈ ਤਾਂ ਇਸ ਅਮਲ ਨੂੰ ਨੇਪਰੇ ਚਾੜ੍ਹਨ ’ਚ ਲੱਗਣ ਵਾਲੇ ਸਮੇਂ ਬਾਰੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਜਸਟਿਸ ਐੱਸ.ਏ.ਬੋਬੜੇ ਤੇ ਐੱਸ.ਏ.ਨਜ਼ੀਰ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ, ‘‘ਸੁਪਰੀਮ ਕੋਰਟ ਦੀ ਰਜਿਸਟਰੀ ਸੂਚਿਤ ਕਰੇ ਕਿ ਕੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਸਕਦਾ ਹੈ ਤੇ ਇਸ ਅਮਲ ਨੂੰ ਨੇਪਰੇ ਚਾੜ੍ਹਨ ਵਿੱਚ ਕਿੰਨਾ ਸਮਾਂ ਲੱਗੇਗਾ।’

ਭਾਜਪਾ ਵਿਧਾਇਕ ਨੇ ਮਮਤਾ ਨੂੰ ਧਮਕਿਆ

ਬਲੀਆ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਉੱਤਰ ਪ੍ਰਦੇਸ਼ ’ਚ ਬੈਰੀਆ ਹਲਕੇ ਤੋਂ ਭਾਜਪਾ ਵਿਧਾਇਕ ਸੁਰੇਂਦਰ ਸਿੰਘ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੀ ਭਾਸ਼ਾ ਅਤੇ ਵਤੀਰਾ ਬਦਲ ਲੈਣ ਨਹੀਂ ਤਾਂ ਉਸ ਦਾ ਹਸ਼ਰ ਵੀ ਕਾਂਗਰਸ ਆਗੂ ਪੀ ਚਿਦੰਬਰਮ ਵਰਗਾ ਹੋਵੇਗਾ।

ਨੌਕਰੀਆਂ ਦੇ ਲਾਇਕ ਨਹੀਂ ਉੱਤਰ ਭਾਰਤੀ ਨੌਜਵਾਨ: ਗੰਗਵਾਰ

ਲਖਨਊ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਕਿਰਤ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਕਿਹਾ ਹੈ ਕਿ ਮੁਲਕ ਵਿਚ ਨੌਕਰੀਆਂ ਦੀ ਕਮੀ ਨਹੀਂ ਹੈ ਪਰ ਉੱਤਰ ਭਾਰਤ ਵਿਚ ਨੌਕਰੀਆਂ ਦੇਣ ਲਈ ਯੋਗ ਉਮੀਦਵਾਰਾਂ ਦੀ ਕਮੀ ਹੈ। ਗੰਗਵਾਰ ਦੇ ਇਸ ਬਿਆਨ ਦੀ ਵਿਰੋਧੀ ਧਿਰ ਨੇ ਨਿੰਦਾ ਕੀਤੀ ਹੈ।

ਸਾਲਾਨਾ ਤਿੰਨ ਲੱਖ ਬੱਚਿਆਂ ਨੂੰ ਵੱਜਦਾ ਹੈ ਕੈਂਸਰ ਦਾ ਡੰਗ

ਨਵੀਂ ਦਿੱਲੀ,15 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਹਰ ਸਾਲ ਕਰੀਬ ਤਿੰਨ ਲੱਖ ਬੱਚੇ ਕੈਂਸਰ ਦੀ ਲਪੇਟ ਵਿੱਚ ਆਉਂਦੇ ਹਨ, ਜਿਨ੍ਹਾਂ ਵਿੱਚੋਂ 78 ਹਜ਼ਾਰ ਤੋਂ ਜ਼ਿਆਦਾ ਸਿਰਫ਼ ਭਾਰਤ ਵਿੱਚੋਂ ਹੀ ਹਨ। ਜਦਕਿ ਵਿਕਸਿਤ ਦੇਸ਼ਾਂ ਵਿੱਚ 80 ਫ਼ੀਸਦ ਬੱਚੇ ਠੀਕ ਹੋ ਜਾਂਦੇ ਹਨ ਅਤੇ ਭਾਰਤ ਵਿੱਚ ਡਾਕਟਰ ਸਿਰਫ਼ 30 ਫ਼ੀਸਦ ਕੈਂਸਰ ਪੀੜਤ ਬੱਚਿਆਂ ਨੂੰ ਹੀ ਬਚਾ ਪਾਉਂਦੇ ਹਨ। ਵਿਸ਼ਵ ਸਿਹਤ ਸੰਗਠਨ ਨੇ 2030 ਤੱਕ 60 ਫ਼ੀਸਦ ਕੈਂਸਰ ਪੀੜਤ ਬੱਚਿਆਂ ਨੂੰ ਜ਼ਿੰਦਗੀ ਦੀ ਜੰਗ ਵਿੱਚ

ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ

ਅਮਰਾਵਤੀ15 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਆਂਧਰਾ ਪ੍ਰਦੇਸ਼ ਦੀ ਗੋਦਾਵਰੀ ਨਦੀ ਵਿੱਚ ਸੈਲਾਨੀਆਂ ਨੂੰ ਲਿਜਾ ਰਹੀ ਕਿਸ਼ਤੀ ਦੇ ਪਲਟਣ ਨਾਲ ਘੱਟੋ-ਘੱਟ 12 ਵਿਅਕਤੀ ਡੁੱਬ ਗਏ ਜਦੋਂਕਿ 17 ਹੋਰਨਾਂ ਨੂੰ ਬਚਾਅ ਲਿਆ ਗਿਆ ਹੈ। 

ਪੁਲੀਸ ਹਿਰਾਸਤ ’ਚ ਨੌਜਵਾਨ ਦੀ ਮੌਤ

ਜੰਮੂ,15 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਰਾਜੌਰੀ ਦੇ ਪਿੰਡ ਕੋਟਲੀ ਦੇ ਵਸਨੀਕ ਇਖ਼ਲਾਕ ਅਹਿਮਦ ਖ਼ਾਨ (22) ਦੀ ਪੁਲੀਸ ਹਿਰਾਸਤ ’ਚ ਮੌਤ ਹੋ ਗਈ ਹੈ। ਪੁਲੀਸ ਮੁਤਾਬਕ ਜਦੋਂ ਉਸ ਨੂੰ 

ਸ੍ਰੀਨਗਰ ਵਿੱਚ ਹਫ਼ਤਾਵਾਰੀ ਬਾਜ਼ਾਰ ਖੁੱਲ੍ਹਿਆ

ਸ੍ਰੀਨਗਰ:,15 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਸ਼ਮੀਰ ਵਾਦੀ ’ਚ 42ਵੇਂ ਦਿਨ ਵੀ ਜਨ-ਜੀਵਨ ’ਤੇ ਅਸਰ ਪਿਆ। ਵਾਦੀ ’ਚ ਦੁਕਾਨਾਂ ਅਤੇ ਸਰਕਾਰੀ ਆਵਾਜਾਈ ਬੰਦ ਹੈ। ਉਂਜ ਸ੍ਰੀਨਗਰ ’ਚ ਹਫ਼ਤਾਵਾਰੀ ਬਾਜ਼ਾਰ ਐਤਵਾਰ ਨੂੰ ਜ਼ਰੂਰ ਖੁੱਲ੍ਹਿਆ।

ਕੇਂਦਰ ਦੇਵੇਗਾ 70 ਹਜ਼ਾਰ ਕਰੋੜ

ਨਵੀਂ ਦਿੱਲੀ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਬਰਾਮਦ ਅਤੇ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ 70 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਪੈਕੇਜ ਦਾ ਸ਼ਨਿਚਰਵਾਰ ਨੂੰ ਐਲਾਨ ਕੀਤਾ ਹੈ। ਭਾਰਤੀ ਅਰਚਥਾਰੇ ਨੂੰ ਮੰਦੀ ਦੀ ਮਾਰ ’ਚੋਂ ਕੱਢਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੇਂਦਰ ਵੱਲੋਂ ਰਾਹਤਾਂ ਦੀ ਤੀਜੀ ਕਿਸ਼ਤ ਜਾਰੀ ਕੀਤੀ ਗਈ ਹੈ। ਸੀਤਾਰਾਮਨ ਨੇ ਦਾਅਵਾ ਕੀਤਾ ਕਿ ਇਨ੍ਹਾਂ ਕਦਮਾਂ ਨਾਲ ਅਰਥਚਾਰੇ ਨੂੰ ਉਭਾਰਨ ’ਚ ਸਹਾਇਤਾ ਮਿਲੇਗੀ ਅਤੇ ਵਿੱਤੀ ਵਰ੍ਹੇ ਦੀ ਦੂਜੀ ਤਿਮਾਹੀ ’ਚ ਵਿਕਾਸ ਦਰ ’ਚ ਸੁਧਾਰ ਆਵੇਗਾ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0083108646
Copyright © 2019, Panjabi Times. All rights reserved. Website Designed by Mozart Infotech