ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਚੰਡੀਗੜ੍ਹ

ਠੇਕਾ ਮੁਲਾਜ਼ਮ ਮੋਰਚੇ ਨਾਲ ਪੈਨਲ ਮੀਟਿੰਗ ਕਰਨ ਤੋਂ ਭੱਜੀ ਸਰਕਾਰ

August 21, 2019 04:44 PM

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ ਅਤੇ ਭਗਤ ਸਿੰਘ ਭਗਤਾ ਨੇ ਦੱਸਿਆ ਕਿ 20 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਰੱਖੀ ਸੀ, ਜਿਸ ਕਾਰਨ ਮੋਰਚੇ ਨੇ ਆਪਣਾ ਸੰਘਰਸ਼ ਮੁਲਤਵੀ ਕਰ ਦਿੱਤਾ ਸੀ ਪਰ ਅੱਜ ਜਦੋਂ ਮੋਰਚੇ ਦੇ ਆਗੂ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ’ਤੇ ਪਹੁੰਚੇ ਤਾਂ ਮੁੱਖ ਮੰਤਰੀ ਨੇ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ। ਮੋਰਚੇ ਵੱਲੋਂ 21 ਤੋਂ 28 ਅਗਸਤ ਤੱਕ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਸੀਬੀਐੱਸਈ: ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਅੱਜ ਤੋਂ

ਚੰਡੀਗੜ੍ਹ,14 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਦੀਆਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ਰੂ ਹੋ ਰਹੀਆਂ ਹਨ। ਸੀਬੀਐਸਈ ਦੀ ਚੇਅਰਪਰਸਨ ਅਨੀਤਾ ਕਰਵਲ ਨੇ ਅੱਜ ਪ੍ਰੀਖਿਆਵਾਂ ਦੇ ਰਹੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਨਾਂ ਪੱਤਰ ਲਿਖਿਆ ਹੈ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਮਾਪੇ ਆਪਣੇ ਬੱਚੇ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਪਾਉਣ ਤੇ ਨਾ ਹੀ ਆਪਣੀਆਂ ਇਛਾਵਾਂ ਉਨ੍ਹਾਂ ’ਤੇ ਜਬਰੀ ਥੋਪਣ

ਪਿੰਡ ਦੜੂਆ ਦੇ ਵਿਕਾਸ ਸਬੰਧੀ ਮੀਟਿੰਗ

ਚੰਡੀਗੜ੍ਹ,14 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪਿੰਡ ਦੜੂਆ ਦੀ ਵਿਕਾਸ ਕਮੇਟੀ ਦੀ ਅੱਜ ਮੀਟਿੰਗ ਹੋਈ। ਮੀਟਿੰਗ ਦੌਰਾਨ ਪਿੰਡ ਦੀਆਂ ਸਮੱਸਿਆਵਾਂ ਨੂੰ ਲੈਕੇ ਵਿਚਾਰ ਵਟਾਂਦਰਾ ਕੀਤਾ ਗਿਆ। ਕਮੇਟੀ ਦੇ ਚੇਅਰਮੈਨ ਤੇ ਨਾਮਜ਼ਦ ਕੌਂਸਲਰ ਐੱਮਐੱਸ ਕੌਂਡਲ ਦੀ ਗੈਰਹਾਜ਼ਰੀ ਵਿੱਚ ਮੀਟਿੰਗ ਦੀ ਪ੍ਰਧਾਨਗੀ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਕੀਤੀ। ਕਮੇਟੀ ਮੈਂਬਰਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਆਪਣੇ ਸੁਝਾਅ ਦਿੱਤੇ। ਇਸੇ ਦੌਰਾਨ ਪਿੰਡ ਦੀ ਫਿਰਨੀ ਵਾਲੀ ਸੜਕ ਦੀ ਰੀਕਾਰਪੈਟਿੰਗ, ਟੁੱਟੀਆਂ ਸੜਕਾਂ ਦੀ ਮੁਰੰਮਤ, ਬਰਸਾਤੀ ਪਾਣੀ ਦੀ ਨਿਕਾਸੀ, ਸਟਰੀਟ ਲਾਈਟਾਂ ਦੀ ਮੁਰੰਮਤ, ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਵਿੱਚ ਸੁਧਾਰ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਰੇਹੜੀ ਫੜ੍ਹੀ ਵਾਲਿਆਂ ਲਈ 8 ਜ਼ੋਨ ਬਣਾਏ

ਪੰਚਕੂਲਾ,14 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਚਕੂਲਾ ਦੇ ਵਿਧਾਇਕ ਅਤੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ 62 ਰੇਹੜੀ ਫੜ੍ਹੀ ਵਾਲਿਆਂ ਨੂੰ ਸੈਕਟਰ 19 ਲਈ ਅਲਾਟਮੈਂਟ ਪੱਤਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਾ ਏਜੰਡਾ ਹੈ ਕਿ ਲੋੜਵੰਦਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਨਾ ਪਵੇ ਤੇ ਉਨ੍ਹਾਂ ਦੀ ਹਰ ਸੰਭਾਵੀ ਮਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪੰਚਕੂਲਾ ਜ਼ਿਲ੍ਹੇ ਵਿੱਚ ਰੇਹੜੀ ਫੜ੍ਹੀ ਵਾਲਿਆਂ ਲਈ 8 ਜ਼ੋਨ ਬਣਾਏ ਗਏ ਹਨ। ਜਿਹੜੇ 31 ਮਾਰਚ ਤੱਕ ਪੂਰੇ ਹੋ ਜਾਣਗੇ। ਉਨ੍ਹਾਂ ਦੱਸਿਆ ਕਿ 3718 ਰੇਹੜੀ ਫੜ੍ਹੀ ਵਾਲਿਆਂ ਵਿੱਚੋਂ 3040 ਰੇਹੜੀ ਫੜ੍ਹੀ ਵਾਲਿਆਂ ਲਈ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਤੇ ਹੁਣ ਤੱਕ ਜਿਹੜੇ 60 ਤੋਂ ਵੱਧ ਰੇਹੜੀ ਫੜ੍ਹੀ ਵਾਲਿਆਂ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ ਉਹ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਰਟ ਸੀਟੀ ਦੇ ਲਈ ਵੱਖ- ਵੱਖ ਮਾਰਕੀਟਾਂ ਦੇ ਵਰਾਂਡਿਆਂ ਵਿੱਚੋਂ ਰੇਹੜੀ ਫੜ੍ਹੀ ਵਾਲੇ ਹਟਾਉਣੇ ਜ਼ਰੂਰੀ ਸਨ। ਕਿਉਂਕਿ ਇਨ੍ਹਾਂ ਨੂੰ ਜ਼ੋਨ ਅਲਾਟ ਕਰਨੇ ਜ਼ਰੂਰੀ ਸਨ।

ਪੰਜਾਬ ਵਿੱਚ ‘ਆਪ’ ਆਧਾਰਹੀਣ: ਸੁਖਬੀਰ ਬਾਦਲ

ਜ਼ੀਰਕਪੁਰ,14 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਹੋਈ ਵੱਡੀ ਜਿੱਤ ਦਾ ਪੰਜਾਬ ’ਤੇ ਕੋਈ ਅਸਰ ਨਹੀਂ ਪਏਗਾ। ਉਹ ਅੱਜ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਜਸਪਾਲ ਸਿੰਘ ਜ਼ੀਰਕਪੁਰ ਦੇ ਗ੍ਰਹਿ ਵਿੱਚ ਉਨ੍ਹਾਂ ਦੇ ਪੁੱਤਰ ਦੇ ਵਿਆਹ ਦੀ ਵਧਾਈ ਦੇਣ ਪਹੁੰਚੇ ਹੋਏ ਸਨ। ਉਨ੍ਹਾਂ ਨਾਲ ਹਲਕਾ ਵਿਧਾਇਕ ਐੱਨਕੇ ਸ਼ਰਮਾ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ

ਬਿਲਡਿੰਗ ਯੂਨੀਅਨ ਵੱਲੋਂ ਮੰਗਾਂ ਮਨਵਾਉਣ ਲਈ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਚੰਡੀਗੜ੍ਹ,14 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਯੂ.ਟੀ. ਬਿਲਡਿੰਗ ਮੇਂਟੀਨੈਂਸ ਯੂਨੀਅਨ ਵੱਲੋਂ 24 ਫਰਵਰੀ ਨੂੰ ਮੋਹਾਲੀ ਵਿੱਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਦੀ ਤਿਆਰੀਆਂ ਸਬੰਧੀ ਗੇਟ ਰੈਲੀ ਕੀਤੀ ਗਈ ਜਿਸ ਵਿਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਐਂਡ ਯੂ.ਟੀ. ਐਂਪਲਾਈਜ਼ ਐਕਸ਼ਨ ਕਮੇਟੀ ਦੇ ਪ੍ਰਧਾਨ ਕਰਤਾਰ ਸਿੰਘ ਪਾਲ ਅਤੇ ਯੂ.ਟੀ. ਮੇਂਟੀਨੈਂਸ ਬਿਲਡਿੰਗ ਯੂਨੀਅਨ ਦੇ ਪ੍ਰਧਾਨ ਸਤ ਪ੍ਰਕਾਸ਼ ਸਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਨ ਤੋਂ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀ ਤਿਆਰੀ ਲਈ ਸੈਕਟਰ 27 ਯੂ.ਟੀ. ਮੇਂਟੀਨੈਂਸ ਦੇ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਯੂ.ਟੀ. ਨਾਲ ਸਬੰਧਤ ਕਰਮਚਾਰੀਆਂ ਨੇ ਭਾਰੀ ਸ਼ਮੂਲੀਅਤ ਕੀਤੀ। ਪੰਜਾਬ ਤੇ ਯੂ.ਟੀ. ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਵਿੱਚ ਕਰਮਚਾਰੀਆਂ ਦੇ ਡੀ.ਏ. ਦਾ ਬਕਾਇਆ ਸਮੇਤ ਡੀ.ਏ. ਦੀਆਂ ਕਿਸ਼ਤਾਂ, ਪੰਜਾਬ ਪੇਅ ਕਮਿਸ਼ਨ ਦੀ ਰਿਪੋਰਟ ਜਾਰੀ ਕਰਨੀ, ਯੂ.ਟੀ. ਵਿੱਚ ਤਰਸ ਦੇ ਆਧਾਰ ’ਤੇ ਲੱਗਣ ਵਾਲੇ ਕਰਮਚਾਰੀਆਂ ’ਤੇ 5 ਫ਼ੀਸਦੀ ਲੱਗਣ ਵਾਲੀ ਸ਼ਰਤ ਖਤਮ ਕਰਕੇ ਪੰਜਾਬ ਪੈਟਰਨ ’ਤੇ ਨੌਕਰੀ ਦੇਣੀ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਪਈਆਂ ਖਾਲੀ ਪੋਸਟਾਂ ਭਰਨ ਆਦਿ ਮੰਗਾਂ ਨੂੰ ਲਾਗੂ ਕਰਵਾਉਣ ਲਈ ਯੂ.ਟੀ. ਬਿਲਡਿੰਗ ਮੈਂਟੀਨੈਂਸ ਐਂਪਲਾਈਜ਼ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ 24 ਫ਼ਰਵਰੀ ਨੂੰ ਫੇਜ਼ 6 ਮੋਹਾਲੀ ਵਿੱਚ ਪੰਜਾਬ ਤੇ ਯੂ.ਟੀ. ਮੁਲਾਜ਼ਮ 

ਫੁੱਟਪਾਥ ਵਰਕਰ ਸਮਿਤੀ ਦਾ ਧਰਨਾ ਜਾਰੀ

ਪੰਚਕੂਲਾ,14 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਫੁੱਟਪਾਥ ਵਰਕਰ ਰੁਜ਼ਗਾਰ ਬਚਾਓ ਸਮਿਤੀ ਦਾ ਧਰਨਾ ਅੱਜ 47ਵੇਂ ਦਿਨ ਧਰਨਾ ਜਾਰੀ ਰਿਹਾ। ਇਸ ਵਿੱਚ 500 ਤੋਂ ਵੱਧ ਰੇਹੜੀ ਫੜ੍ਹੀ ਵਾਲੇ ਸ਼ਾਮਿਲ ਹਨ, ਜੋ ਇਨ੍ਹਾਂ ਲਈ ਬਣਾਏ ਗਏ ਜ਼ੋਨਾਂ ਦਾ ਵਿਰੋਧ ਕਰ ਰਹੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਜੋ ਵੈਂਡਿੰਗ ਜ਼ੋਨ ਲਈ ਖੋਖਾ ਦਿੱਤਾ ਜਾ ਰਿਹਾ ਹੈ ਉਹ ਡੇਢ ਲੱਖ ਤੋਂ ਉੱਪਰ ਦਾ ਹੈ ਅਤੇ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਕਿ ਉਹ ਇਹ ਆਧੁਨਿਕ ਖੋਖੇ ਲੈ ਸਕਣ। ਉਨ੍ਹਾਂ ਕਿਹਾ ਕਿ ਉ

ਮੋਤੀ ਮਹਿਲ ਦੀ ਬਿਜਲੀ ਗੁਲ ਕਰੇਗੀ ‘ਆਪ’

ਚੰਡੀਗੜ੍ਹ,14 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਜਿੱਤਣ ਤੋਂ ਬਾਅਦ ਪੰਜਾਬ ਯੂਨਿਟ ਨੇ ਕੈਪਟਨ ਦੀ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਬਜਟ ਸੈਸ਼ਨ ਦੌਰਾਨ ਨਿੱਜੀ ਬਿਜਲੀ ਕੰਪਨੀਆਂ ਨਾਲ ਪਿਛਲੀ ਬਾਦਲ ਸਰਕਾਰ ਵੱਲੋਂ ਕੀਤੇ ਗਲਤ ਬਿਜਲੀ ਖ਼ਰੀਦ ਸਮਝੌਤੇ ਰੱਦ ਨਾ ਕੀਤੇ ਤਾਂ ‘ਆਪ’ ਲੋਕਾਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸਥਿਤ ‘ਮੋਤੀ ਮਹਿਲ’ ਦਾ ਬਿਜਲੀ ਕੁਨੈਕਸ਼ਨ ਕੱਟ ਕੇ ਮਹਿਲਾਂ ਦੀ ਬਿਜਲੀ ਗੁੱਲ ਕਰੇਗੀ।

ਮੁਲਜ਼ਮ ਨਸ਼ੀਲੇ ਪਦਾਰਥਾਂ ਸਣੇ ਕਾਬੂ

ਚੰਡੀਗੜ੍ਹ,14 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :: ਐੱਸਆਈ ਸੁਮੇਰ ਸਿੰਘ ਦੀ ਅਗਵਾਈ ਹੇਠ ਅਪਰਾਧ ਸ਼ਾਖਾ ਦੀ ਟੀਮ ਨੇ ਸੈਕਟਰ 39 ਵਿੱਚ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤਾ ਹੈ। ਪੁਲੀਸ ਅਨੁਸਾਰ ਟੀਮ ਨੇ ਇਥੇ ਸੈਕਟਰ 37 ਏ ਅਤੇ ਡੀ ਦੇ ਟੀ-ਪੁਆਇੰਟ ’ਤੇ ਜਾਂਚ ਦੌਰਾਨ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ, ਜਿਸ ਕੋਲੋਂ ਤਲਾਸ਼ੀ ਲੈਣ ’ਤੇ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ 

ਚੰਡੀਗੜ੍ਹ ਵਿੱਚ ਆਟੋਜ਼ ’ਤੇ ਲੱਗੇਗੀ ਰੇਡੀਓ ਫਰੀਕੁਐਂਸੀ ਪਛਾਣ ਚਿੱਪ

ਚੰਡੀਗੜ੍ਹ,13 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਯੂਟੀ ਵਿੱਚ ਸਿਰਫ ਰੇਡੀਓ ਫਰੀਕੁਐਂਸੀ ਆਈਡੈਂਟੀਫਿਕੇਸ਼ਨ (ਆਰਐੱਫਡੀਆਈ) ਚਿੱਪ ਵਾਲੇ ਥ੍ਰੀ-ਵ੍ਹੀਲਰ ਹੀ ਚੱਲਣਗੇ ਜਿਸ ਲਈ ਸਟੇਟ ਟਰਾਂਸਪੋਰਟ ਅਥਾਰਿਟੀ (ਐੱਸਟੀਏ) ਨੇ ਪ੍ਰਸਤਾਵ ਤਿਆਰ ਕੀਤਾ ਹੈ। ਐੱਸਟੀਏ ਵਲੋਂ ਇਸ ਪ੍ਰਾਜੈਕਟ ਨੂੰ ਅਪਰੈਲ ਮਹੀਨੇ ਤੋਂ ਲਾਗੂ ਕਰਨ ਦੀ ਯੋਜਨਾ ਹੈ। ਇਸ ਨਾਲ ਥ੍ਰੀ-ਵ੍ਹੀਲਰ ਤੇ ਚਾਲਕ ਦੇ ਸਾਰੇ ਵੇਰਵੇ ਬਿਨਾਂ ਕਾਗਜ਼ਾਤ ਦਿਖਾਏ ਹੀ ਸਾਹਮਣੇ ਆ ਜਾਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਥ੍ਰੀ-ਵ੍ਹੀਲਰਾਂ ਵਾਲਿਆਂ ਵਲੋਂ ਨਿਯਮਾਂ ਦੀ ਅਣਦੇਖੀ ਕਰ ਕੇ ਸ਼ਹਿਰ ਵਿਚ ਆਟੋ ਚਲਾਏ ਜਾ ਰਹੇ ਹਨ। ਐੱਸਟੀਏ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਵੇਲੇ ਸ਼ਹਿਰ ਵਿਚ 10,000 ਤੋਂ ਜ਼ਿਆਦਾ ਥ੍ਰੀ-ਵ੍ਹੀਲਰ ਚਲ ਰਹੇ ਹਨ ਪਰ ਚੰਡੀਗੜ੍ਹ 

ਕਿਸ਼ਨਗੜ੍ਹ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਬਹੁੜੀ ਮੇਅਰ

ਚੰਡੀਗੜ੍ਹ,13 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਮੇਅਰ ਰਾਜ ਬਾਲਾ ਮਲਿਕ ਨੇ ਅੱਜ ਪਿੰਡ ਕਿਸ਼ਨਗੜ੍ਹ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨੂੰ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪਿੰਡ ਕਿਸ਼ਨਗੜ੍ਹ ਵਿਕਾਸ ਕਮੇਟੀ ਦੇ ਚੇਅਰਪਰਸਨ ਤੇ ਨਾਮਜ਼ਦ ਕੌਂਸਲਰ ਕਮਲਾ ਸ਼ਰਮਾ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ। ਮੇਅਰ ਤੇ ਨਿਗਮ ਦੀ ਟੀਮ ਨੇ ਪਿੰਡ ਦੀਆਂ ਵੱਖ-ਵੱਖ ਗਲੀਆਂ ਸਮੇਤ ਫਿਰਨੀ ਵਾਲੀ ਸੜਕ, ਬਾਜ਼ਾਰ ਅਤੇ ਰਿਹਾਇਸ਼ੀ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿੱਚ ਸੀਵਰੇਜ ਸਿਸਟਮ, ਟੁੱਟੀਆਂ ਸੜਕਾਂ, ਸਫਾਈ ਵਿਵਸਥਾ ਦੀ ਘਾਟ, ਬਿਜਲੀ ਅਤੇ ਪਾਣੀ ਦੀ ਸਪਲਾਈ ਦਾ ਮੰਦੜਾ ਹਾਲ ਹੈ। 

ਰਿਸ਼ਵਤਖੋਰੀ: ਸਾਬਕਾ ਆਮਦਨ ਕਰ ਅਧਿਕਾਰੀ ਨੂੰ 4 ਸਾਲਾਂ ਦੀ ਕੈਦ

ਚੰਡੀਗੜ੍ਹ,13 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਰਿਸ਼ਵਤਖੋਰੀ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਸੀਬੀਆਈ ਦੇ ਸਪੈਸ਼ਲ ਜੱਜ ਡਾ. ਸੁਸ਼ੀਲ ਕੁਮਾਰ ਗਰਗ ਦੀ ਅਦਾਲਤ ਨੇ ਆਮਦਨ ਕਰ ਵਿਭਾਗ ਦੇ ਸਾਬਕਾ ਅਧਿਕਾਰੀ ਰਾਕੇਸ਼ ਜੈਨ ਨੂੰ 4 ਸਾਲਾਂ ਦੀ ਕੈਦ ਅਤੇ 5 ਲੱਖ ਰੁਪਏ ਜੁਰਮਾਨਾ ਕੀਤਾ ਹੈ। ਸੀਬੀਆਈ ਨੇ ਰਾਕੇਸ਼ ਜੈਨ ਨੂੰ 2 ਫਰਵਰੀ 2013 ਨੂੰ ਰੀਅਲ ਐਸਟੇਟ ਅਤੇ ਸ਼ਰਾਬ ਕਾਰੋਬਾਰੀ ਅਸ਼ੋਕ ਅਰੋੜਾ ਦੀ ਸ਼ਿਕਾਇਤ ’ਤੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਰੋੜਾ ਨੇ ਸੀਬੀਆਈ ਨੂੰ ਦੱਸਿਆ ਸੀ ਕਿ ਉਸ ਨੂੰ ਆਮਦਨ ਕਰ ਵਿਭਾਗ ਵੱਲੋਂ ਆਈਟੀ ਐਕਟ 1961 ਦੀ ਧਾਰਾ 142 (2) ਤਹਿਤ ਨੋਟਿਸ ਆਇਆ ਸੀ।

ਅਟਲ ਕਿਸਾਨ ਮਜ਼ਦੂਰ ਕੰਟੀਨ ਦੀ ਸ਼ੁਰੂਆਤ

ਪੰਚਕੂਲਾ,13 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਅੱਜ ਪੰਚਕੂਲਾ ਦੀ ਅਨਾਜ ਮੰਡੀ ਵਿੱਚ ਅਟਲ ਕਿਸਾਨ ਮਜ਼ਦੂਰ ਕੰਟੀਨ ਦਾ ਅਰੰਭ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਵਿਸ਼ੇਸ਼ ਸਹੂਲਤਾਂ ਮਿਲ ਰਹੀਆਂ ਹਨ। ਇਨ੍ਹਾਂ ਵਿੱਚ 10 ਰੁਪਏ ਦਾ ਖਾਣਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ 300 ਵਿਅਕਤੀਆਂ ਲਈ ਰੋਜ਼ ਖਾਣਾ

ਸਿਹਤ ਸੇਵਾਵਾਂ ’ਚ ਔਰਤਾਂ ਦੀ ਹਿੱਸੇਦਾਰੀ ਵਧਣੀ ਜ਼ਰੂਰੀ: ਦੱਤਾਤ੍ਰੇਯ

ਚੰਡੀਗੜ੍ਹ,13 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿੱਚ ਸਿਹਤ ਸਬੰਧੀ ਪ੍ਰੋਗਰਾਮ ‘ਆਈਕੋਨਿਕਾ-2020’ ਵਿੱਚ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਮਾ ਰੌਸ਼ਨ ਕਰ ਕੇ ਪ੍ਰੋਗਰਾਮ ਦਾ ਆਗ਼ਾਜ਼ ਕੀਤਾ।

ਕੌਮੀ ਯੂਥ ਫੈਸਟੀਵਲ ਦੀ ਓਵਰਆਲ ਟਰਾਫ਼ੀ ਚੰਡੀਗੜ੍ਹ ਯੂਨੀਵਰਸਿਟੀ ਨੇ ਜਿੱਤੀ

ਚੰਡੀਗੜ੍ਹ,13 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਸਭ ਤੋਂ ਛੋਟੀ ਉਮਰ ਵਿੱਚ 35ਵੇਂ ਕੌਮੀ ਯੂਥ ਫ਼ੈਸਟੀਵਲ ਦੀ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਜਿੱਤਣ ਵਾਲੀ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ। ਦੇਸ਼ ਦੀਆਂ ਪੁਰਾਣੀਆਂ ਤੇ ਦਿੱਗਜ ਸੰਸਥਾਵਾਂ ਨੂੰ ਸੱਤ ਸਾਲ ਉਮਰ ਦੀ ਯੂਨੀਵਰਸਿਟੀ ਵੱਲੋਂ ਹਰਾ ਕੇ ਚੈਂਪੀਅਨਸ਼ਿਪ ਦੀ ਟਰਾਫੀ ਜਿੱਤਣਾ ਮੁਸ਼ਕਲ ਜ਼ਰੂਰ ਸੀ ਪਰ ਅਸੰਭਵ ਸਾਬਤ ਨਹੀਂ ਹੋਇਆ। ਇਹ ਪ੍ਰਗਟਾਵਾ ਅੱਜ ਇੱਥੇ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਆਰ.ਐੱਸ. ਬਾਵਾ ਨੇ ਕੀਤਾ।

ਵੈਲੇਨਟਾਈਨ ਡੇਅ: 750 ਪੁਲੀਸ ਮੁਲਾਜ਼ਮ ਕਰਨਗੇ ਨਿਗਰਾਨੀ

ਚੰਡੀਗੜ੍ਹ,13 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :14 ਫਰਵਰੀ ਨੂੰ ਵੈਲੇਨਟਾਈਨ ਡੇਅ ਵਾਲੇ ਦਿਨ ਸ਼ਹਿਰ ਵਿੱਚ ਛੇੜਛਾੜ ਅਤੇ ਹੋਰ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਚੰਡੀਗੜ੍ਹ ਪੁਲੀਸ ਦੇ ਕਰੀਬ 750 ਪੁਲੀਸ ਮੁਲਾਜ਼ਮ 50 ਥਾਵਾਂ ’ਤੇ ਨਾਕੇ ਲਗਾ ਕੇ ਸ਼ਰਾਰਤੀ ਅਨਸਰਾਂ ’ਤੇ ਅੱਖ ਰੱਖਣਗੇ। ਇਨ੍ਹਾਂ 750 ਮੁਲਾਜ਼ਮਾਂ ਦੀ ਅਗਵਾਈ ਤਿੰਨ ਡੀਐੱਸਪੀ ਕਰਨਗੇ। ਇਸ ਤੋਂ ਇਲਾਵਾ 24 ਇੰਸਪੈਕਟਰ, 687 ਐੱਨਜੀਓ ਅਤੇ ਓਆਰ ਤਾਇਨਾਤ ਰਹਿਣਗੇ। ਇਨ੍ਹਾਂ ਵਿੱਚ ਮਹਿਲਾ ਪੁਲੀਸ ਮੁਲਾਜ਼ਮ ਵੀ ਸ਼ਾਮਲ ਹੋਣਗੀਆਂ।

ਹਾਈ ਕੋਰਟ ਨੇ ਪੁੱਛਿਆ: ਸਹੀ ਗ਼੍ਰਿਫ਼ਤਾਰੀ ਵਿਖਾਈ ਹੋਵੇ ਤਾਂ ਦੋਸ਼ੀ ਬਚ ਕਿਵੇਂ ਸਕਦੇ ਨੇ

ਚੰਡੀਗੜ੍ਹ,13 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦੋਸ਼ੀਆਂ ਦੀਆਂ ਗ਼੍ਰਿਫ਼ਤਾਰੀਆਂ ਪਿੱਛੇ ਪੁਲਸ ਵੱਲੋਂ ਝੂਠੀਆਂ ਕਹਾਣੀਆਂ ਕੱਢਣ ਕਾਰਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਮੋਲ ਰਤਨ ਸਿੰਘ ਦੀ ਸਿੰਗਲ ਬੈਂਚ ਨੇ ਫਿਟਕਾਰ ਲਾਉਂਦਿਆਂ ਕਿਹਾ ਹੈ ਕਿ ਜੇ ਸੂਚਨਾ ਮੁਤਾਬਕ ਸਹੀ ਗ਼੍ਰਿਫ਼ਤਾਰੀਆਂ ਵਿਖਾਈਆਂ ਜਾਣ ਤਾਂ ਅਦਾਲਤਾਂ ਵਿੱਚ ਕੇਸ ਪੁੱਠੇ ਨਾ ਪੈਣ ਅਤੇ ਅਸਲ ਦੋਸ਼ੀਆਂ ਨੂੰ ਵੀ ਸਜ਼ਾ ਜ਼ਰੂਰ ਮਿਲਦੀ ਰਿਹਾ ਕਰੇ।
ਅਸਲ ਵਿੱਚ ਕੁਝ ਕੇਸਾਂ ਵਿੱਚ ਗ਼੍ਰਿਫ਼ਤਾਰੀ ਕਿਤੇ ਹੋਰ ਵਿਖਾਉਣ ਦੇ ਇੱਕ ਕੇਸ ਵਿੱਚ ਇੱਕ ਦੋਸ਼ੀ ਨੇ ਸਬੂਤ ਪੇਸ਼ ਕੀਤੇ ਕਿ ਜਿਸ ਵੇਲੇ ਉਸ ਦੀ ਗ੍ਰਿਫਤਾਰੀ ਵਿਖਾਈ ਗਈ, ਉਸ ਵੇਲੇ ਉਹ ਆਪਣੇ ਘਰ ਵਿੱਚ ਸੀ, ਉਸ ਦੇ ਘਰ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਰਿਕਾਰਡਿੰਗ ਵੀ ਉਸ ਨੇ ਪੇਸ਼ ਕੀਤੀ ਸੀ।

ਟ੍ਰਾਈਸਿਟੀ ’ਚ ਦੌੜਨਗੇ ਇਕ ਹਜ਼ਾਰ ਸੀਐੱਨਜੀ ਥ੍ਰੀ-ਵ੍ਹੀਲਰ

ਚੰਡੀਗੜ੍ਹ,12 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ , ਪੰਚਕੂਲਾ ਤੇ ਮੁਹਾਲੀ (ਟਰਾਈਸਿਟੀ) ’ਚ ਪੰਜਾਬ ਅਤੇ ਹਰਿਆਣਾ ਦੇ ਇਕ ਹਜ਼ਾਰ ਸੀਐੱਨਜੀ ਥ੍ਰੀ-ਵ੍ਹੀਲਰਾਂ ਨੂੰ ਚਲਾਉਣ ਦੇ ਫੈਸਲੇ ਤੋਂ ਬਾਅਦ ਚੰਡੀਗੜ੍ਹ ਸਟੇਟ ਟਰਾਂਸਪੋਰਟ ਅਥਾਰਿਟੀ ਦੇ ਦਫ਼ਤਰ ’ਚੋਂ ਪ੍ਰਵਾਨਗੀ ਲੈਣ ਲਈ ਅੱਜ ਸਾਰਾ ਦਿਨ ਥ੍ਰੀ-ਵ੍ਹੀਲਰ ਚਾਲਕਾਂ ਦੀ ਭੀੜ ਲੱਗੀ ਰਹੀ। ਉਨ੍ਹਾਂ ਨੂੰ ਟਰਾਂਸਪੋਰਟ ਅਥਾਰਿਟੀ ਨੇ ਦਸਤਾਵੇਜ਼ ਮੁਕੰਮਲ ਕਰਕੇ ਲਿਆਉਣ ਲਈ ਅਪੀਲ ਕੀਤੀ।

ਵਿਦਿਆਰਥੀਆਂ ਤੇ ਮਾਪਿਆਂ ਦੀ ਨਿੱਜੀ ਜਾਣਕਾਰੀ ਲੀਕ

ਚੰਡੀਗੜ੍ਹ,12 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਯੂਟੀ ਦੇ ਨਿੱਜੀ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਨਿੱਜੀ ਜਾਣਕਾਰੀ ਬਾਹਰ ਵੇਚੀ ਜਾ ਰਹੀ ਹੈ। ਇਸ ਬਾਰੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੂੰ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਏ ਗਏ ਹਨ ਕਿ ਕੋਚਿੰਗ ਸੈਂਟਰਾਂ ਤੇ ਹੋਰਾਂ ਨੂੰ ਨਿੱਜੀ ਜਾਣਕਾਰੀ ਪੈਸੇ ਲੈ ਕੇ ਵੇਚੀ ਜਾ ਰਹੀ ਹੈ। ਦੂਜੇ ਪਾਸੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਵੀ ਅੱਜ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਜਾਣਕਾਰੀ ਸਾਂਝੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ।

ਪਾਣੀ ਤੇ ਸੀਵਰੇਜ ਦੇ ਭੁਗਤਾਨ ਲਈ ਯਕਮੁਸ਼ਤ ਨਿਬੇੜਾ ਸਕੀਮ

ਚੰਡੀਗੜ੍ਹ,12 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੀ ਸ਼ਹਿਰੀ ਵਸੋਂ ਨੂੰ ਰਾਹਤ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰੀ ਸਥਾਨਕ ਸਰਕਾਰਾਂ ਵਿਚ ਜਲ ਤੇ ਸੀਵਰੇਜ ਖਰਚਿਆਂ ਦੇ ਬਕਾਇਆਂ ਦੇ ਭੁਗਤਾਨ ਲਈ ਅੱਜ ਯਕਮੁਸ਼ਤ ਨਿਬੇੜਾ ਸਕੀਮ ਨੋਟੀਫਾਈ ਕੀਤੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਯਕਮੁਸ਼ਤ ਨਿਬੇੜਾ ਸਕੀਮ ਮੁਤਾਬਕ ਜੇ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਦੇ ਤਿੰਨ ਮਹੀਨਿਆਂ ਵਿਚਕਾਰ ਮੂਲ ਰਕਮ ਦਾ ਭੁਗਤਾਨ ਕਰ ਦਿੱਤਾ ਜਾਂਦਾ ਹੈ ਤਾਂ ਜਲ ਸਪਲਾਈ ਤੇ

ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਜਾਰੀ ਹੋਣਗੇ ਬੱਸ ਪਾਸ: ਰਜ਼ੀਆ

ਚੰਡੀਗੜ,12 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਟਰਾਂਸਪੋਰਟ ਵਿਭਾਗ ਨੇ ਸਕੂਲਾਂ,ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ, ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦਾ ਫ਼ੈਸਲਾ ਲਿਆ ਹੈ। ਸੂਬੇ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪਹਿਲੇ ਪੜਾਅ ਵਿਚ ਬੱਸ ਪਾਸ ਜਾਰੀ ਕਰਨ ਸਬੰਧੀ ਵਿਦਿਆਰਥੀ ਪ੍ਰਵਾਨਤ ਅਰਜ਼ੀ ਫਾਰਮ ’ਤੇ ਪ੍ਰਤੀ ਬੇਨਤੀ ਸਮੇਤ ਦਸਤਾਵੇਜ਼ ਨੇੜਲੇ ਸੇਵਾ ਕੇਂਦਰਾਂ ਵਿਚ ਜਮ੍ਹਾਂ ਕਰਵਾਉਣਗੇ। 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0091653509
Copyright © 2020, Panjabi Times. All rights reserved. Website Designed by Mozart Infotech