ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਨਸ਼ਾ ਤਸਕਰੀ ਦੇ ਦੋਸ਼ ਹੇਠ ਤਿੰਨ ਨੌਜਵਾਨ ਕਾਬੂ

August 21, 2019 04:46 PM

ਅੰਮ੍ਰਿਤਸਰ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਦਿਹਾਤੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਕਿਲੋ ਹੈਰੋਇਨ, 23 ਲੱਖ ਰੁਪਏ ਦੀ ਨਕਦੀ, ਇਕ ਦੇਸੀ ਪਿਸਤੌਲ ਅਤੇ ਉਸ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਸਰਬਜੀਤ ਸਿੰਘ ਉਰਫ ਸਾਬਾ ਸਿਮਰਜੀਤ ਸਿੰਘ ਅਤੇ ਬਲਵਿੰਦਰ ਮਸੀਹ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਇਕ ਕਾਰ ਵੀ ਬਰਾਮਦ ਕੀਤੀ ਹੈ। ਇਕ ਪੱਤਰਕਾਰ ਸੰਮੇਲਨ ਵਿਚ ਦਿਹਾਤੀ ਪੁਲੀਸ ਦੇ ਐਸਐਸਪੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਪੁਲੀਸ ਨੂੰ ਇਸ ਸਬੰਧ ਵਿਚ ਅਗਾਉਂ ਸੂਚਨਾ ਮਿਲੀ ਸੀ ਜਿਸ ਦੇ ਆਧਾਰ ‘ਤੇ ਪਿੰਡ ਸਾਰੰਗਦੇਵ ਵਿਚ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇਕ ਕਾਰ ਨੂੰ ਰੋਕਿਆ ਗਿਆ ਜਿਸ ਦੀ ਤਲਾਸ਼ੀ ਦੌਰਾਨ ਸਵਾਰ ਤਿੰਨ ਵਿਅਕਤੀਆਂ ਕੋਲੋਂ ਇਕ ਕਿਲੋ ਹੈਰੋਇਨ ਅਤੇ ਇਕ ਦੇਸੀ .32 ਬੋਰ ਦਾ ਪਿਸਤੌਲ ਅਤੇ ਉਸ ਦੀਆਂ 61 ਗੋਲੀਆਂ ਬਰਾਮਦ ਹੋਈਆਂ ਹਨ। ਇਸ ਤੋਂ ਇਲਾਵਾ 23 ਲੱਖ ਰੁਪਏ ਦੀ ਭਾਰਤੀ ਕਰੰਸੀ ਵੀ ਬਰਾਮਦ ਹੋਈ ਹੈ। ਇਨ੍ਹਾਂ ਵਿਅਕਤੀਆਂ ਖਿਲਾਫ਼ ਇਸ ਮਾਮਲੇ ਵਿਚ ਥਾਣਾ ਅਜਨਾਲਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25, 29, 61, 85 ਅਤੇ ਅਸਲਾ ਐਕਟ ਦੀ ਧਾਰਾ 25, 54, 59 ਤਹਿਤ ਕੇਸ ਦਰਜ ਕੀਤਾ ਹੈ। ਇਨ੍ਹਾਂ ਕੋਲੋਂ ਹੋਰ ਪੁਛਗਿਛ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਇਨ੍ਹਾਂ ਵਿਅਕਤੀਆਂ ਖਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਸਰਬਜੀਤ ਨੇ ਨਸ਼ਿਆਂ ਦੇ ਕਾਰੋਬਾਰ ਹੇਠ ਲੱਖਾਂ ਰੁਪਏ ਬਣਾਏ ਹਨ ਅਤੇ ਹੁਣ ਇਕ ਨਵੀਂ ਕਾਰ ਅਤੇ 75 ਲੱਖ ਰੁਪਏ ਦੀ ਜਾਇਦਾਦ ਵੀ ਖਰੀਦੀ ਹੈ। ਪੁਲੀਸ ਨੂੰ ਉਸ ਦੀਆਂ ਗਤੀਵਿਧੀਆਂ ‘ਤੇ ਸ਼ੱਕ ਸੀ ਅਤੇ ਉਸ ਉਪਰ ਨਿਗਾਹ ਰੱਖੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਮੁਢਲੀ ਪੁੱਛਗਿਛ ਦੌਰਾਨ ਖੁਲਾਸਾ ਹੋਇਆ ਕਿ ਉਹ ਪਿਛਲੇ ਦੋ ਵਰ੍ਹਿਆਂ ਤੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨਾਲ ਜੁੜਿਆ ਹੋਇਆ ਸੀ। ਉਸ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਵੀ ਹਨ। ਹੁਣ ਲਗਪਗ ਢਾਈ ਕਿਲੋ ਆਈ ਹੈਰੋਇਨ ਦੀ ਖੇਪ ਵਿਚੋਂ ਉਸ ਨੇ ਕੁਝ ਹਿੱਸਾ ਵੇਚ ਦਿੱਤਾ ਹੈ ਜਿਸ ਤੋਂ ਉਸ ਨੂੰ 23 ਲੱਖ ਰੁਪਏ ਮਿਲੇ ਸਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਨਹਿਰ ਵਿੱਚ ਪਾੜ; ਪੰਜਾਹ ਏਕੜ ਫ਼ਸਲ ਬਰਬਾਦ

ਮਾਨਸਾ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਸ ਸ਼ਹਿਰ ਕੋਲੋਂ ਲੰਘਦੀ ਨਹਿਰ ਮੂਸਾ ਬਰਾਂਚ ਦੇ ਬੁਰਜੀ ਨੰਬਰ 29 ਕੋਲ ਬੀਤੀ ਅੱਧੀ ਰਾਤ ਨੂੰ ਪਾੜ ਪੈਣ ਕਾਰਨ ਪੰਜਾਹ ਏਕੜ ਰਕਬੇ ’ਚ ਬੀਜੀ ਝੋਨੇ, ਨਰਮੇ ਅਤੇ ਸਬਜ਼ੀਆਂ ਦੀ ਫ਼ਸਲ ਬਰਬਾਦ ਹੋ ਗਈ। ਪਾੜ ਪੈਣ ਦਾ ਕਾਰਨ ਨਹਿਰ ਵਿੱਚ ਉੱਗੇ ਘਾਹ ਫੂਸ ਦੀ ਸਫ਼ਾਈ ਨਾ ਹੋਣਾ ਹੈ।

ਫੂਡ ਪ੍ਰੋਸੈਸਿੰਗ ਸਨਅਤ ਦੀਆਂ ਸਕੀਮਾਂ ਦਾ ਲਾਹਾ ਲੈਣ ਸਨਅਤਕਾਰ: ਹਰਸਿਮਰਤ

ਲੰਬੀ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਦੀਆਂ ਪੰਜਾਬ ’ਚ ਜੜ੍ਹਾਂ ਦੇ ਫੈਲਾਅ ਲਈ ਫੂਡ ਪ੍ਰੋਸੈਸਿੰਗ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉਪਰਾਲਿਆਂ ਵਾਲਾ ‘ਟੌਨਿਕ’ ਤਿਆਰ ਕਰ ਲਿਆ ਹੈ। ਪਿੰਡ ਬਾਦਲ ਵਿੱਚ ਉਨ੍ਹਾਂ ਉਤਪਾਦਕਾਂ, ਕਾਰੋਬਾਰੀਆਂ ਅਤੇ ਸਨਅਤਕਾਰਾਂ ਨੂੰ ਸਾਂਝੇ ਤੌਰ ’ਤੇ ਪੰਜਾਬ ਦੀ ਆਰਥਿਕ ਸਿਹਤ ਨੂੰ ਪ੍ਰਫੁੱਲਿਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸਨ।

ਪੀਲੀਏ ਦੇ ਸ਼ੱਕੀ ਮਰੀਜ਼ਾਂ ਨੇ ਸਿਹਤ ਵਿਭਾਗ ਨੂੰ ‘ਤਾਪ’ ਚਾੜ੍ਹਿਆ

ਬਠਿੰਡਾ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਰਾਮਾਂ ਮੰਡੀ ਅਧੀਨ ਪੈਂਦੇ ਪਿੰਡ ਰਾਮਾਂ ’ਚ ਪੀਲੀਏ ਦੇ ਸ਼ੱਕੀ 36 ਮਰੀਜ਼ ਸਾਹਮਣੇ ਆਉਣ ’ਤੇ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ।
ਅੱਜ ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਸੰਧੂ ਵੱਲੋਂ ਪਿੰਡ ਰਾਮਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਗੁਰਜੀਤ ਸਿੰਘ ਐੱਸ.ਐੱਮ.ਓ. ਤਲਵੰਡੀ ਸਾਬੋ ਅਤੇ ਐੱਸ.ਐੱਮ.ਓ. ਰਾਮਾਂ ਡਾ. ਮਨਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਬੀਈਈ ਰੋਹਿਤ ਕੁਮਾਰ, ਹਰਵਿੰਦਰ ਤੇ ਮਦਨ ਲਾਲ ਐੱਸ.ਆਈ. ਹਾਜ਼ਰ ਸਨ। ਸਿਹਤ ਟੀਮ ਨੇ ਸਮੁੱਚੇ ਪਿੰਡ ਦਾ ਦੌਰਾ ਕੀਤਾ ਅਤੇ ਪਾਣੀ ਦੇ ਲੀਕੇਜ ਪੁਆਇੰਟ ਚੈੱਕ ਕੀਤੇ। ਪਿੰਡ ਨਿਵਾਸੀਆਂ ਨਾਲ ਸੀਵਰੇਜ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਗੱਲਬਾਤ ਕੀਤੀ ਗਈ। ਇਸ ਮਗਰੋਂ ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਵਾਟਰ ਵਰਕਸ ਦਾ ਦੌਰਾ ਕੀਤਾ।

ਕੀਟਨਾਸ਼ਕ ਦਾ ਨਮੂਨਾ ਨਕਲੀ; ਡੀਲਰ ਦਾ ਲਾਇਸੈਂਸ ਰੱਦ

ਮੋਗਾ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਨਕਲੀ ਕੀਟਨਾਸ਼ਕ ਵੇਚਣ ਦੀ ਪੁਸ਼ਟੀ ਹੋਣ ਉੱਤੇ ਖੇਤੀਬਾੜੀ ਵਿਭਾਗ ਨੇ ਡੀਲਰ ਦਾ ਲਾਇਸੈਂਸ ਰੱਦ ਕਰ ਕੇ ਅਦਾਲਤ ਸਾਹਮਣੇ ਨਮੂਨਾ ਸੀਲ ਕਰ ਕੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਹੈ। ਜ਼ਿਲ੍ਹੇ ’ਚ 6 ਮਹੀਨੇ ਦੇ ਅਰਸੇ ਦੌਰਾਨ ਇਹ ਦੂਜਾ ਮਾਮਲਾ ਸਾਹਮਣੇ ਆਇਆ ਹੈ।

ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ: ਢਿੱਲੋਂ

ਫ਼ਰੀਦਕੋਟ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਦੀ ਨਿਯੁਕਤੀ ਹੋਣ ਉਪਰੰਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਸਣੇ ਜ਼ਿਲ੍ਹੇ ਦੇ ਪੁਲੀਸ ਤੇ ਸਿਵਲ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸ੍ਰੀ ਢਿੱਲੋਂ ਨੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਕਿਹਾ

ਸਰਕਾਰ ਦੇ ਯਤਨਾਂ ਨਾਲ 50 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ: ਵੜਿੰਗ

ਗਿੱਦੜਬਾਹਾ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਅਮਰਿੰਦਰ ਸਿੰਘ ਰਾਜਾ ਵੜਿੰਗ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਨੂੰ ਧਿਆਨ ਵਿਚ ਰੱਖ ਕੇ ਨੀਤੀਆਂ ਅਤੇ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ। ਰਾਜਾ ਵੜਿੰਗ ਸਥਾਨਕ ਰੈਸਟ ਹਾਊਸ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਦੀਆਂ ਮੁਸ਼ਕਿਲਾਂ ਸਰਕਾਰ ਤੱਕ ਪੁੱਜਦੀਆਂ ਕਰਨਗੇ ਤਾਂ ਜੋ ਜਵਾਨੀ ਨੂੰ ਉਸਾਰੂ ਕਾਰਜਾਂ ਵਿਚ ਲਗਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਯਤਨਾਂ ਨਾਲ ਰਾਜ ਵਿਚ ਪਿਛਲੇ ਸਮੇਂ ਦੌਰਾਨ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਇਸ ਨਾਲ ਸੂਬੇ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ ਅਤੇ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲ ਰਿਹਾ ਹੈ। ਇਸ ਤੋਂ ਬਿਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਨਾਲ ਜੋੜਨ ਲਈ ਸਰਕਾਰ ਵੱਲੋਂ ਇਸ ਮਹੀਨੇ ਮੈਗਾ ਰੁਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ।

ਅਧਿਆਪਕ ਬਣੇ ਸਕੂਲ ਦੇ ਰਾਖੇ

ਫਾਜ਼ਿਲਕਾ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਰੇਤ ਮਾਫ਼ੀਆ ਵੱਲੋਂ ਆਪਣੇ ਮੁਨਾਫ਼ੇ ਲਈ ਭਾਵੇਂ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਸਲੇਮਸ਼ਾਹ ਸਕੂਲ ਨੂੰ ਉਜਾੜਨ ਵਿੱਚ ਵੀ ਕੋਈ ਕਸਰ ਨਹੀਂ ਛੱਡੀ ਗਈ, ਪਰ ਸਕੂਲ ਦੇ ਅਧਿਆਪਕਾਂ ਤੇ ਪਿੰਡ ਵਾਸੀਆਂ ਨੇ ਅਜਿਹਾ ਨਹੀਂ ਹੋਣ ਦਿੱਤਾ। ਸਕੂਲ ਨੂੰ ਸੂਬਾ ਤੇ ਜ਼ਿਲ੍ਹਾ ਪੱਧਰ ’ਤੇ ਪ੍ਰਸਿੱਧੀ ਦਿਵਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਸਕੂਲ ਦੇ ਅਧਿਆਪਕ ਰਾਕੇਸ਼ ਕੰਬੋਜ ਨੇ ਦੱਸਿਆ ਕਿ ਰੇਤ ਦੇ ਖੱਡਿਆਂ ਵਿੱਚ ਬਣਿਆ ਇਹ ਸਕੂਲ 2015 ਵਿੱਚ ਸਮੂਹ ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਫਾਜ਼ਿਲਕਾ ਜ਼ਿਲ੍ਹੇ ਦਾ ਪਹਿਲਾ ਪ੍ਰਾਇਮਰੀ ਸਮਾਰਟ ਸਕੂਲ ਬਣਿਆ ਹੈ। 2008 ਵਿਚ ਇੱਕ ਈਜੀਐੱਸ ਸੈਂਟਰ ਤੋਂ ਪ੍ਰੋਮੋਟ ਹੋ ਕੇ ਪ੍ਰਾਇਮਰੀ ਸਕੂਲ ਬਣਿਆ ਸੀ। ਸਕੂਲ ਵਿੱਚ ਪਹਿਲੇ 5 ਸਾਲਾਂ ਦੌਰਾਨ ਲਗਪਗ 175 ਬੱਚਿਆਂ ’ਤੇ 2 ਅਧਿਆਪਕਾਂ ਨੇ ਕੰਮ ਕੀਤਾ ਅਤੇ ਬਾਅਦ ਵਾਲੇ 5 ਸਾਲਾਂ ਵਿੱਚ 3 ਅਧਿਆਪਕਾਂ ਨੇ 185 ਬੱਚਿਆਂ ’ਤੇ ਕੰਮ ਕੀਤਾ। ਪਿਛਲੇ 10 ਸਾਲਾਂ ਤੋਂ ਸਕੂਲ ਦਾ ਪੜ੍ਹੋ ਪੰਜਾਬ ਨਤੀਜਾ ਲਗਪਗ 80 ਤੋਂ 82 ਫ਼ੀਸਦੀ ਰਹਿ ਚੁੱਕਿਆ ਹੈ।

ਲੋੜਵੰਦ ਪਰਿਵਾਰਾਂ ਵੱਲੋਂ ਨਾਇਬ ਤਹਿਸੀਲਦਾਰ ਦੇ ਦਫ਼ਤਰ ਅੱਗੇ ਧਰਨਾ

ਭਗਤਾ ਭਾਈ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਿੰਡ ਦਿਆਲਪੁਰਾ ਮਿਰਜ਼ਾ ਦੇ ਮਹਿਰਾ ਭਾਈਚਾਰੇ ਨਾਲ ਸਬੰਧਿਤ ਗ਼ਰੀਬ ਪਰਿਵਾਰਾਂ ਨੇ ਪਿੰਡ ਦੇ ਕੁਝ ਸਰਦਾਰਾਂ ਵੱਲੋਂ ਲਗਭਗ ਸਵਾ ਸੌ ਸਾਲ ਪਹਿਲਾਂ ਉਨ੍ਹਾਂ ਨੂੰ ਦਾਨ ਵਿਚ ਦਿੱਤੀ ਜ਼ਮੀਨ ਨੂੰ ਬਚਾਉਣ ਲਈ ਅੱਜ ਨਾਇਬ ਤਹਿਸੀਲਦਾਰ ਦਫ਼ਤਰ ਭਗਤਾ ਭਾਈ ਅੱਗੇ ਰੋਸ ਧਰਨਾ ਦਿੱਤਾ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। ਪ੍ਰਭਾਵਿਤ ਧਿਰ ਵੱਲੋਂ ਸੁਖਦੇਵ ਸਿੰਘ, ਬਲਵੰਤ ਸਿੰਘ, ਮਨਜੀਤ ਸਿੰਘ, ਅੰਮ੍ਰਿਤਪਾਲ ਸਿੰਘ ਅਦਿ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਪਿੰਡ ਦਿਆਲਪੁਰਾ ਮਿਰਜ਼ਾ ਦੇ ਸਰਦਾਰ ਸੇਵਾ ਸੰਭਾਲ ਲਈ ਪਿੰਡ ਲੈ ਕੇ ਆਏ ਅਤੇ 92 ਕਨਾਲਾਂ ਜਮੀਨ ਦਾਨ ਵਜੋਂ ਦਿੱਤੀ ਸੀ। ਪਰ ਉਸ ਸਮੇਂ ਸਾਡੇ ਬਜੁਰਗਾਂ ਨੇ ਰਜਿਸਟਰੀ ਨਹੀਂ ਕਰਵਾਈ ਸੀ। ਉਨ੍ਹਾਂ ਕਿਹਾ ਕਿ ਉਹ ਲਗਭਗ 120 ਸਾਲਾਂ ਤੋਂ ਇਸ ਜ਼ਮੀਨ ਉੱਪਰ ਕਾਬਜ਼ ਹਨ ਪਰ ਹੁਣ ਭੂ-ਮਾਫੀਆ ਨਾਲ ਮਿਲ ਕੇ ਉਨ੍ਹਾਂ ਤੋਂ ਇਹ ਜ਼ਮੀਨ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਹੜ੍ਹ ਪੀੜਤ ਇਲਾਕਿਆਂ ਵਿੱਚ ਲੋਕਾਂ ਕੋਲ ਸੁੱਕੇ ਰਾਸ਼ਨ ਦੇ ਅੰਬਾਰ ਲੱਗੇ

ਜਲੰਧਰ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਵੱਲੋਂ ਵੰਡਿਆ ਗਿਆ ਸੁੱਕਾ ਰਾਸ਼ਨ ਲੋੜੋਂ ਵੱਧ ਹੋ ਗਿਆ ਹੈ ਅਤੇ ਹੁਣ ਉੱਥੇ ਪੀੜਤ ਲੋਕ ਸਾਮਾਨ ਲੈਣ ਤੋਂ ਮਨਾਂ ਕਰ ਰਹੇ ਹਨ। ਉਹ ਸਿਰਫ ਪੀਣ ਵਾਲੇ ਪਾਣੀ ਦੀ ਮੰਗ ਕਰ ਰਹੇ ਹਨ ਜਿਸ ਦਾ ਸੰਕਟ ਆਏ ਦਿਨ ਵਧਦਾ ਜਾ ਰਿਹਾ ਹੈ। ਮੰਡਾਲਾ ਛੰਨਾਂ, ਗਿੱਦੜਪਿੰਡੀ, ਸਰੂਪਵਾਲ, ਆਲੀ ਕਲਾਂ ਤੇ ਨਾਲ ਲੱਗਦੇ ਹੋਰ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਵੱਡੇ ਪੱਧਰ ’ਤੇ ਹੋ ਰਹੀ ਹੈ ਤੇ ਇਨ੍ਹਾਂ ਪਿੰਡਾਂ ਵਿੱਚ ਲੋਕਾਂ ਨੂੰ ਬੋਤਲਾਂ ਵਾਲੇ ਪਾਣੀ ’ਤੇ ਨਿਰਭਰ ਹੋਣਾ ਪੈ ਰਿਹਾ ਹੈ। ਹੜ੍ਹ ਪੀੜਤ ਇਲਾਕਿਆਂ ਵਿਚ ਕਈ ਸਮੱਗਰੀ ਵੰਡਣ ਵਾਲਿਆਂ ਨੂੰ ਤਾਂ ਬਿਨਾਂ ਸਾਮਾਨ ਵੰਡਿਆਂ ਵਾਪਸ ਪਰਤਣਾ ਪਿਆ ਕਿਉਂਕਿ ਕੋਈ ਸਾਮਾਨ ਲੈਣ ਨੂੰ ਤਿਆਰ ਹੀ ਨਹੀਂ ਸੀ।

ਜਲੰਧਰ ਦਿਹਾਤੀ ਪੁਲੀਸ ਵੱਲੋਂ ਅਸਲੇ ਸਮੇਤ ਚਾਰ ਗ੍ਰਿਫ਼ਤਾਰ

ਜਲੰਧਰ/ਆਦਮਪੁਰ ਦੋਆਬਾ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜਲੰਧਰ ਦਿਹਾਤੀ ਪੁਲੀਸ ਨੇ ਅਸਲੇ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦਾ ਪੁਲੀਸ ਰਿਮਾਂਡ ਹਾਸਲ ਕਰ ਕੇ ਪੁੱਛਗਿਛ ਕੀਤੀ ਜਾ ਰਹੀ ਹੈ।

ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਜਲੰਧਰ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਿਹਤ ਵਿਭਾਗ ਵਲੋਂ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸ਼ੁਰੂ ਕੀਤੀ ਗਈ ਤਿੰਨ ਦਿਨਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਅੱਜ ਦੂਜੇ ਦਿਨ ਜ਼ਿਲ੍ਹੇ ਦੇ 47,839 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਡਾ. ਗੁਰਿੰਦਰ ਕੌਰ ਚਾਵਲਾ ਨੇ ਕਿਹਾ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ 1,089 ਟੀਮਾਂ ਦਾ ਗਠਨ ਕੀਤਾ 

ਕਾਲੀ ਸੂਚੀ ਖ਼ਤਮ ਕਰਨ ਨੂੰ ਰਾਜਨੀਤਕ ਸਟੰਟ ਗਰਦਾਨਿਆ

ਹੁਸ਼ਿਆਰਪੁਰ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਖੁਣ-ਖੁਣ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਬੋਲਦਿਆਂ ਵਰਕਿੰਗ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਲੀ ਸੂਚੀ ਨੂੰ ਖਤਮ ਕਰਨ ਦਾ ਕੀਤਾ ਗਿਆ ਐਲਾਨ ਕੇਵਲ ਰਾਜਨੀਤਿਕ ਸਟੰਟ ਤੋਂ ਇਲਾਵਾ ਹੋਰ ਕੁੱਝ ਨਹੀਂ ਹੈ। ਉਨ੍ਹਾਂ ਪੁੱਛਿਆ ਕਿ ਸਰਕਾਰ ਇਹ ਦੱਸੇ ਕਿ 

ਡਾਇਰੀਆ: ਸ਼ੱਕੀ ਮਰੀਜ਼ਾਂ ਦੀ ਗਿਣਤੀ 123 ਤੱਕ ਪੁੱਜੀ

ਹੁਸ਼ਿਆਰਪੁਰ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜ਼ਿਲ੍ਹੇ ਦੇ ਪਿੰਡ ਬਿਛੋਹੀ ਵਿਚ ਡਾਇਰੀਆ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਸੋਮਵਾਰ ਨੂੰ 123 ਤੱਕ ਪਹੁੰਚ ਗਈ। ਅੱਜ ਤਿੰਨ ਹੋਰ ਮਰੀਜ਼ ਸਾਹਮਣੇ ਆਏ। ਪਿਛਲੇ ਤਿੰਨ ਦਿਨ ਤੋਂ ਡਾਇਰੀਆ ਤੋਂ ਪੀੜਤ ਮਰੀਜ਼ਾਂ ਦਾ ਸਿਵਲ ਹਸਪਤਾਲ ਹੁਸ਼ਿਆਰਪੁਰ, ਸਿਹਤ ਵਿਭਾਗ ਵਲੋਂ ਲਗਾਏ ਕੈਂਪ ਅਤੇ ਆਸਪਾਸ ਦੇ ਇਲਾਕਿਆਂ ’ਚ ਇਲਾਜ ਚੱਲ ਰਿਹਾ ਹੈ। ਸਿਹਤ ਵਿਭਾਗ ਅਨੁਸਾਰ ਪ੍ਰਦੂਸ਼ਿਤ ਪਾਣੀ ਪੀਣ ਕਾਰਨ ਡਾਇਰੀਆ ਫ਼ੈਲਿਆ

ਪਾਵਰਕੌਮ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਥਾਣਾ ਘੇਰਿਆ

ਮਜੀਠਾ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਾਵਰਕੌਮ ਦੇ ਮਜੀਠਾ ਬਿਜਲੀ ਘਰ ਵਿੱਚ ਤਾਇਨਾਤ ਐੱਸਡੀਓ ਨਾਲ ਪੁਲੀਸ ਚੌਕੀ ਮਜੀਠਾ ਦੇ ਇੱਕ ਏਐੱਸਆਈ ਵੱਲੋਂ ਕਥਿਤ ਤੌਰ ’ਤੇ ਬਦਸਲੂਕੀ ਕੀਤੇ ਜਾਣ ਅਤੇ ਕੁਝ ਹੋਰ ਵਿਅਕਤੀਆਂ ਵੱਲੋਂ ਨਾਜਾਇਜ਼ ਬਿਜਲੀ ਚੋਰੀ ਕਰਨ ਤੋਂ ਰੋਕਣ ’ਤੇ ਝਗੜਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਬਿਜਲੀ ਘਰ ਮਜੀਠਾ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਥਾਣੇ ਦੇ ਬਾਹਰ ਰੋਸ ਮੁਜ਼ਾਹਰਾ ਕਰ ਕੇ ਥਾਣੇਦਾਰ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ।

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਮੁਜ਼ਾਹਰਾ

ਅਜਨਾਲਾ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਤਾਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਅੱਜ ਕਿਸਾਨਾਂ ਨੇ ਏਸ਼ੀਆ ਪੈਸੀਫਿਕ ਕਰ ਮੁਕਤ ਸਮਝੌਤਾ ਦਾ ਖੇਤੀਬਾੜੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਵਿਰੁਧ ਰੋਸ ਪ੍ਰਗਟ ਕਰਦਿਆਂ ਅਤੇ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੇ ਮੰਤਵ ਤਹਿਤ ਅਜਨਾਲਾ ਅੰਮ੍ਰਿਤਸਰ ਸੜਕ ’ਤੇ ਆਵਾਜਾਈ ਠੱਪ ਕਰਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਧਾਨ ਦਾਤਾਰ ਸਿੰਘ, ਜ਼ਿਲਾ ਪ੍ਰਧਾਨ ਤੇ ਸੂਬਾ ਕਮੇਟੀ ਮੈਂਬਰ ਧਨਵੰਤ ਸਿੰਘ ਖਤਰਾਏ ਕਲਾਂ ਨੇ ਦਸਿਆ ਕਿ 16 ਦੇਸ਼ਾਂ ਦੀ

ਬਾਬਾ ਲਖਮੀ ਦਾਸ ਦੇ ਨਾਮ ’ਤੇ ਗੇਟ ਦਾ ਨੀਂਹ ਪੱਥਰ ਰੱਖਿਆ

ਬਟਾਲਾ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਕੌਮਾਂਤਰੀ ਕਸਬਾ ਡੇਰਾ ਬਾਬਾ ਨਾਨਕ ਦੀ ਦਿੱਖ ਨਿਖਾਰਨ ਲਈ ਕਈ ਪ੍ਰਾਜੈਕਟ ਆਰੰਭੇ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ਵਿੱਚ ਇੱਕ ਦੀ ਉਸਾਰੀ ਲਈ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੋਂ ਦੇ ਜੋੜੀਆਂ ਵਾਲੇ ਚੌਕ ਵਿੱਚ ਬਾਬਾ ਲਖਮੀ ਦਾਸ ਗੇਟ ਬਣਾਉਣ ਲਈ ਨੀਂਹ ਪੱਥਰ ਰੱਖਿਆ। ਇਸ ਗੇਟ ’ਤੇ 20 ਲੱਖ ਰੁਪਏ ਖਰਚ ਆਵੇਗਾ।

ਪ੍ਰਕਾਸ਼ ਪੁਰਬ ਮੌਕੇ 52 ਕਿਰਤੀਆਂ ਦੇ ਸਨਮਾਨ ਦਾ ਐਲਾਨ

ਅੰਮ੍ਰਿਤਸਰ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਜੀ ਦੇ 15 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 52 ਕਿਰਤੀਆਂ ਦਾ ਸਨਮਾਨ ਕਰਨ ਅਤੇ 52 ਹੋਣਹਾਰ ਲੋੜਵੰਦ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਇਸ ਸਬੰਧੀ ਹੋਈ ਮੀਟਿੰਗ ਵਿਚ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਸਿਆ ਕਿ ਚੌਥੇ ਗੁਰੂ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਇਸ ਸਬੰਧੀ 14 ਅਕਤੂਬਰ ਨੂੰ ਖਾਲਸਾਈ ਰਵਾਇਤ ਅਨੁਸਾਰ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ੍ਰੀ ਅਕਾਲ ਤਖ਼ਤ ਤੋਂ ਅਰੰਭ ਹੋ ਕੇ ਅੰਮ੍ਰਿਤਸਰ ਸ਼ਹਿਰ ਦੇ ਪੁਰਾਤਨ 12 ਦਰਵਾਜ਼ਿਆਂ ਤੋਂ ਹੁੰਦਾ ਹੋਇਆ ਮੁੜ ਅਕਾਲ ਤਖ਼ਤ ਪੁੱਜ ਕੇ ਸੰਪੰਨ ਹੋਵੇਗਾ। 13 ਅਕਤੂਬਰ ਦੀ ਰਾਤ ਨੂੰ ਪੜਤਾਲ ਗਾਇਨ ਸ਼ੈਲੀ ਵਿਚ ਕੀਰਤਨ ਦਰਬਾਰ ਹੋਵੇਗਾ। 

ਤਿੰਨ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 13 ਲੱਖ ਰੁਪਦੇ ਦੀ ਠੱਗੀ ਮਾਰਨ ਵਾਲੇ ਤਿੰਨ-ਮੈਂਬਰੀ ਜਾਅਲੀ ਟਰੈਵਲ ਏਜੰਟਾਂ ਦੇ ਗਰੋਹ ਖਿਲਾਫ਼ ਥਾਣਾ ਸਰਹਾਲੀ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ| ਸਰਹਾਲੀ ਕਲਾਂ ਦੀ ਵਸਨੀਕ ਦਲਜੀਤ ਕੌਰ ਦੀ ਸ਼ਿਕਾਇਤ ’ਤੇ ਦਰਜ ਕੀਤੇ ਕੇਸ ਦੇ ਮੁਲਜ਼ਮਾਂ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਇੰਨੋਕੋਟ ਘੁਮਾਣ ਕਲਾਂ ਦੀ ਵਾਸੀ ਸ਼ਿੰਦੋ, ਤਰਨ ਤਾਰਨ ਜ਼ਿਲ੍ਹੇ ਦੇ ਕਸਬਾ ਸਭਰਾ ਦੇ ਵਾਸੀ 

ਪੀਸੀਸੀਟੀਯੂ ਵੱਲੋਂ ਕਾਲਜ ਦੀ ਪ੍ਰਬੰਧਕੀ ਕਮੇਟੀ ਖ਼ਿਲਾਫ਼ ਪ੍ਰਦਰਸ਼ਨ

ਅੰਮ੍ਰਿਤਸਰ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ ’ਤੇ ਅੱਜ ਇਥੇ ਸਥਾਨਕ ਡੀਏਵੀ ਕਾਲਜ ਵਿੱਚ ਯੂਨੀਅਨ ਦੇ ਕਾਰਕੁਨਾਂ ਵਲੋਂ ਤਰਨ ਤਾਰਨ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੀ ਪ੍ਰਬੰਧਕੀ ਕਮੇਟੀ ਦੇ ਖਿਲਾਫ ਕਾਲੇ ਬਿੱਲੇ ਲਾ ਕੇ ਰੋਸ ਵਿਖਾਵਾ ਕੀਤਾ ਗਿਆ। ਉਨ੍ਹਾਂ ਨੇ ਇਸ ਸਬੰਧ ਵਿਚ ਪੰਜਾਬ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਕੋਲੋਂ ਦਖਲ ਦੀ ਮੰਗ ਕੀਤੀ।

ਸਾਢੇ ਤਿੰਨ ਕੁਇੰਟਲ ਗ਼ੈਰਮਿਆਰੀ ਪਨੀਰ ਦੇ ਸੈਂਪਲ ਲਏ

ਮੁਕੇਰੀਆਂ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਿਹਤ ਵਿਭਾਗ ਨੇ ਅੱਜ ਮਿਲਾਵਟਖੋਰਾਂ ਖਿਲਾਫ਼ ਕਾਰਵਾਈ ਕਰਦਿਆਂ ਮੁਕੇਰੀਆਂ ਗੁਰਦਾਸਪੁਰ ਮਾਰਗ ’ਤੇ ਪਿੰਡ ਨੌਸ਼ਹਿਰਾ ਪੱਤਣ ਦੇ ਪੁਲੀਸ ਨਾਕੇ ’ਤੇ 3.50 ਕੁਇੰਟਲ ਗ਼ੈਰਮਿਆਰੀ ਪਨੀਰ ਦੇ ਨਮੂਨੇ ਜਾਂਚ ਲਈ ਲਏ ਹਨ। ਇਹ ਕਾਰਵਾਈ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਰਿੰਦਰ ਸਿੰਘ ਨਰ ਤੇ ਖੁਰਾਕ ਅਫਸਰ ਰਮਨ ਵਿਰਦੀ ਦੀ ਅਗਵਾਈ ਵਾਲੀ ਟੀਮ ਵਲੋਂ ਕੀਤੀ ਗਈ।
ਇਸ ਸਬੰਧੀ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਹਿਮਾਚਲ ਪ੍ਰਦੇਸ਼ ਨੂੰ ਗ਼ੈਰਮਿਆਰੀ ਪਨੀਰ ਤੇ ਹੋਰ ਸਾਮਾਨ ਸਪਲਾਈ ਹੋ ਰਿਹਾ ਹੈ ਜਿਸ ’ਤੇ 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0083106206
Copyright © 2019, Panjabi Times. All rights reserved. Website Designed by Mozart Infotech