» ਮੈਗਸੇਸੇ ਪੁਰਸਕਾਰ ਜੇਤੂ ਅਤੇ 9 ਹੋਰ ਸੀਏਏ ਵਿਰੋਧੀ ਪਰਚੇ ਵੰਡਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ » ਮਾਣਹਾਨੀ ਦੇ ਕੇਸ ਵਿੱਚ ਸਿਮਰਜੀਤ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ » ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਦਾ ਜਲਦ ਤੇ ਸ਼ਾਂਤਮਈ ਹੱਲ ਚਾਹੁੰਦੀ ਹੈ ਫੈਡਰਲ ਸਰਕਾਰ » ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਸਤੀਫੇ ਦਾ ਐਲਾਨ » ਮਾਲ ਦੇ ਬਾਹਰ ਚੱਲੀ ਗੋਲੀ ਵਿੱਚ ਦੋ ਜ਼ਖ਼ਮੀ » ਲੁਧਿਆਣਾ 'ਚ ਗੋਲਡ ਲੋਨ ਕੰਪਨੀ ਤੋਂ 12 ਕਰੋੜ ਦਾ ਸੋਨਾ ਲੁੱਟ ਕੇ ਲੈ ਗਏ » ਅੰਮ੍ਰਿਤਸਰ ਸਮੂਹਕ ਖੁਦਕੁਸ਼ੀ ਮਾਮਲੇ 'ਚ ਸਾਬਕਾ ਡੀ ਆਈ ਜੀ ਕੁਲਤਾਰ ਸਿੰਘ ਸਣੇ 6 ਦੋਸ਼ੀ » ਫੌਜ 'ਚ ਔਰਤ ਅਧਿਕਾਰੀਆਂ ਦੇ ਕਮਾਨ ਸੰਭਾਲਣ ਦਾ ਰਾਹ ਪੱਧਰਾ » ਨਿਰਭੈਆ ਦੇ ਦੋਸ਼ੀਆਂ ਨੂੰ ਹੁਣ 3 ਮਾਰਚ ਨੂੰ ਹੋਵੇਗੀ ਫਾਂਸੀ ਮੌਤ ਦਾ ਨਵਾਂ ਵਾਰੰਟ ਜਾਰੀ » ਸ਼ਾਹੀਨ ਬਾਗ ਦੇ ਪ੍ਰੋਟੈੱਸਟਰਾਂ ਨਾਲ ਗੱਲ ਕਰਨ ਲਈ ਸਾਲਸ ਨਿਯੁਕਤ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ

ਕੈਪਟਨ ਸਰਕਾਰ ਨੇ ਰੇਤ ਮਾਫੀਆ ਨੂੰ ਖੁੱਲ੍ਹੀ ਛੁੱਟੀ ਦਿੱਤੀ: ਬਾਦਲ

August 23, 2019 02:53 PM

ਜਲੰਧਰ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਵਿਚੋਂ ਗੈਰ ਕਾਨੂੰਨੀ ਮਾਈਨਿੰਗ ਰੋਕਣ ਵਿਚ ਕੈਪਟਨ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ ਤੇ ਰੇਤ ਮਾਫੀਆ ਨੇ ਦਰਿਆਵਾਂ ਦੇ ਕੰਢੇ ਹੀ ਸਾਫ ਕਰਕੇ ਰੱਖ ਦਿੱਤੇ ਹਨ। ਉਹ ਅੱਜ ਸੁਲਤਾਨਪੁਰ ਲੋਧੀ ’ਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਸਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਰੇਤ ਮਾਫੀਆ ਨੂੰ ਨੱਥ ਪਾਉਣ ਵਿਚ ਫੇਲ੍ਹ ਰਹੀ ਹੈ। ਜ਼ਿਕਰਯੋਗ ਹੈ ਕਿ ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ 9 ਥਾਵਾਂ ਤੋਂ ਟੁੱਟ ਚੁੱਕਾ ਹੈ। ਸਤਲੁਜ ਦਰਿਆ ਦੇ ਆਲੇ ਦੁਆਲੇ ਰਹਿਣ ਵਾਲੇ ਪਿੰਡਾਂ ਦੇ ਲੋਕਾਂ ਨੇ ਵੀ ਇਹੋ ਦੋਸ਼ ਲਾਏ ਸਨ ਕਿ ਧੁੱਸੀ ਬੰਨ੍ਹ ਟੁੱਟਣ ਦਾ ਇੱਕ ਕਾਰਨ ਇਥੇ ਹੋ ਰਹੀ ਨਾਜਾਇਜ਼ ਮਾਈਨਿੰਗ ਵੀ ਹੈ। ਸ੍ਰੀ ਬਾਦਲ ਨੇ ਸਵਾਲ ਕੀਤਾ ਕਿ ਕੀ ਅਜਿਹਾ ਸਰਕਾਰ ਦੀ ਸਰਪ੍ਰਸਤੀ ਹੇਠ ਹੋ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਦੋਸ਼ ਵੀ ਲਾਇਆ ਕਿ ਕਾਂਗਰਸ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ ਦੇ ਪਾਣੀ ਨੂੰ ਸਿੰਚਾਈ ਲਈ ਵਰਤੇ ਜਾਣ ਵਾਸਤੇ ਅਰਜ਼ੋਈਆਂ ਕੀਤੀਆਂ ਸਨ ਜਿਸ ਨੂੰ ਸੂਬਾ ਸਰਕਾਰ ਨੇ ਅਣਸੁਣਿਆ ਕਰ ਦਿੱਤਾ। ਉਨ੍ਹਾਂ ਕਿਹਾ ਕਿ ਡੈਮ ਤਾਂ ਮਹੀਨੇ ਵਿਚ ਹੀ ਭਰ ਗਿਆ ਸੀ ਪਰ ਕੈਪਟਨ ਸਰਕਾਰ ਨੇ ਵਾਧੂ ਪਾਣੀ ਲੈਣ ਦੇ ਮੌਕੇ ਦਾ ਲਾਭ ਨਹੀਂ ਉਠਾਇਆ। ਭਾਖੜਾ ਡੈਮ ’ਚੋਂ ਪਾਣੀ ਛੱਡੇ ਜਾਣ ਤੋਂ ਪਹਿਲਾਂ ਤੱਕ ਸੂਬੇ ਦੀਆਂ ਨਹਿਰਾਂ ਸੁੱਕ ਚੁੱਕੀਆਂ ਸਨ। ਉਨ੍ਹਾਂ ਕਿਹਾ ਕਿ ਬੀਬੀਐਮਬੀ ਵੱਲੋਂ 13 ਅਗਸਤ ਨੂੰ ਹੀ ਇਹ ਚਿਤਾਵਨੀ ਦਿੱਤੀ ਗਈ ਸੀ ਕਿ ਡੈਮ ਵਿਚੋਂ 17 ਅਗਸਤ ਨੂੰ ਪਾਣੀ ਛੱਡਿਆ ਜਾਵੇਗਾ।
ਇਸ ਦੇ ਬਾਵਜੂਦ ਸਰਕਾਰ ਨੇ ਅਗਾਊਂ ਤਿਆਰੀ ਨਹੀਂ ਕੀਤੀ। ਧੁੱਸੀ ਬੰਨ੍ਹਾਂ ਨੂੰ ਬਰਸਾਤਾਂ ਤੋਂ ਪਹਿਲਾਂ ਮਜ਼ਬੂਤ ਕਰਨਾ ਚਾਹੀਦਾ ਸੀ, ਜਿਸ ਵਿਚ ਸਰਕਾਰ ਫੇਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਢਾਈ ਸਾਲ ਲੰਘ ਗਏ ਹਨ ਪਰ ਅਜੇ ਤੱਕ ਸੂਬੇ ਦਾ ਕੁਝ ਵੀ ਸੰਵਾਰਿਆ ਨਹੀਂ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰ ਆਗੂ ਵੀ ਹਾਜ਼ਰ ਸਨ।



ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਐੱਸ. ਡੀ. ਐੱਮ. ਵਲੋਂ ਸਕੂਲਾਂ ਦੀਆਂ ਵੈਨਾਂ ਦੀ ਜ਼ਬਰਦਸਤ ਚੈਕਿੰਗ

ਬਾਘਾ ਪੁਰਾਣਾ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸੰਗਰੂਰ ਜ਼ਿਲ੍ਹੇ ਦੇ ਕਸਬਾ ਲੌਾਗੋਵਾਲ ਵਿਖੇ ਸਕੂਲ ਵੈਨ ਨੂੰ ਅੱਗ ਲੱਗਣ ਸਦਕਾ ਚਾਰ ਬੱਚਿਆਂ ਦੀ ਸੜ ਕੇ ਮੌਤ ਹੋਣ ਨਾਲ ਪੂਰੇ ਪੰਜਾਬ ਵਿਚ ਬਵਾਲ ਮੱਚਿਆ ਹੋਇਆ ਹੈ | ਸਰਕਾਰ ਦੀਆਂ ਸਖ਼ਤ ਹਦਾਇਤਾਂ 'ਤੇ ਚਲਦਿਆ ਐੱਸ. ਡੀ. ਐੱਮ. ਸਵਰਨਜੀਤ ਕੌਰ ਵਲੋਂ ਟਰੈਫ਼ਿਕ ਪੁਲਿਸ, ਟਰੈਫ਼ਿਕ ਐਜੂਕੇਸ਼ਨ ਸੈੱਲ, ਬਾਲ ਸੁਰੱਖਿਆ ਵਿਭਾਗ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਥਾਨਕ ਸ਼ਹਿਰ ਤੇ ਲਾਗਲੇ ਪਿੰਡਾਂ ਦੇ ਪ੍ਰਾਈਵੇਟ ਸਕੂਲਾਂ ਦੀਆਂ ਵੈਨਾਂ ਅਤੇ ਸਕੂਲ ਬੱਸਾਂ ਦੀ ਬਰੀਕੀ ਨਾਲ ਜਾਂਚ ਕੀਤੀ | ਐੱਸ. ਡੀ. ਐੱਮ. ਸਵਰਨਜੀਤ ਕੌਰ ਨੇ ਇਸ ਜਾਂਚ ਦੌਰਾਨ 15 ਸਕੂਲ ਵੈਨਾਂ ਤੇ ਬੱਸਾਂ ਦੇ ਚਲਾਨ ਕੱਟੇ ਅਤੇ ਇਕ ਇਕ ਬਾਘਾ ਪੁਰਾਣਾ ਦੇ ਸਕੂਲ ਦੀ ਬੱਸ ਅਤੇ ਇਕ ਸਮਾਧ ਭਾਈ ਸਕੂਲ ਦੀ ਵੈਨ ਨੂੰ ਜ਼ਿਆਦਾ ਕਮੀਆਂ ਕਰਕੇ ਬੰਦ ਕੀਤਾ ਗਿਆ |

ਲੁਟੇਰੇ ਦਿਨ-ਦਿਹਾੜੇ 48,555 ਰੁਪਏ ਖੋਹ ਕੇ ਫ਼ਰਾਰ

ਨੱਥੂਵਾਲਾ ਗਰਬੀ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ 'ਤੇ ਆਪਣੇ ਮੋਟਰਸਾਈਕਲ 'ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਵਲੋਂ 48,555 ਰੁਪਏ ਦੀ ਰਕਮ ਲੁੱਟ ਕੇ ਲੈ ਜਾਣ ਦਾ ਪਤਾ ਲੱਗਾ ਹੈ 

ਕਿਚਲੂ ਸਕੂਲ ਦੇ ਕਿੰਡਰਗਾਰਟਨ ਦੇ ਬੱਚਿਆਂ ਵਲੋਂ ਬਿਹਤਰ ਪ੍ਰਦਰਸ਼ਨ

ਮੋਗਾ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕਿੰਡਰਗਾਰਟਨ ਦੇ ਬੱਚਿਆਂ ਨੇ ਰੰਗ-ਬਿਰੰਗੇ ਕੱਪੜਿਆਂ 'ਚ ਸੱਜ ਕੇ ਮਨੋਰੰਜਨ ਖੇਡਾਂ ਵਿਚ ਹਿੱਸਾ ਲਿਆ | ਇਸ ਮੌਕੇ ਸੰਬੋਧਨ ਕਰਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ 

ਮੋਗਾ ਵਿਖੇ ਸਾਲਾਨਾ ਅਖੰਡ ਕੀਰਤਨ ਤੇ ਰੈਣ ਸਬਾਈ ਸਮਾਗਮ ਅੱਜ ਤੋਂ ਸ਼ੁਰੂ

ਮੋਗਾ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : -ਮੋਗਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਇਸ ਵਾਰ ਸਾਲਾਨਾ ਅਖੰਡ ਕੀਰਤਨ ਸਮਾਗਮ 19 ਫਰਵਰੀ ਤੋਂ 23 ਫਰਵਰੀ ਤੱਕ ਵੱਖ-ਵੱਖ ਗੁਰਦੁਆਰਿਆਂ ਵਿਚ ਹੋ ਰਹੇ ਹਨ | 19 ਫਰਵਰੀ ਬੁੱਧਵਾਰ ਸ਼ਾਮੀ 6 ਤੋਂ 10 ਭਾਈ ਮਨਦੀਪ ਸਿੰਘ, ਮੰਗਲ ਸਿੰਘ ਢਿੱਲੋਂ 65 ਦਸਮੇਸ਼ ਨਗਰ 6/ਬੀ-2 ਅੰਮਿ੍ਤਸਰ ਰੋਡ ਵਿਖੇ ਮਾਸਟਰ ਬਲਦੇਵ ਸਿੰਘ ਤਰਨਤਾਰਨ ਕੀਰਤਨ ਦੀ ਸੇਵਾ ਕਰਨਗੇ | 

ਜੇਲ੍ਹ ਵਿਚ ਬੰਦ ਵਿਅਕਤੀਆਂ ਦੀ ਰਿਹਾਈ ਨੂੰ ਲੈ ਕੇ ਦਿੱਤਾ ਰੋਸ ਧਰਨਾ

ਫਗਵਾੜਾ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : 3 ਅਪ੍ਰੈਲ 2018 ਨੂੰ ਫਗਵਾੜਾ ਵਿਖੇ ਵਾਪਰੇ ਇੱਕ ਗੋਲੀਕਾਂਡ ਨੂੰ ਲੈ ਕੇ ਜੇਲ੍ਹ ਵਿਚ ਬੰਦ ਜਨਰਲ ਸਮਾਜ ਦੇ ਚਾਰ ਵਿਅਕਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਹਿੰਦੂ ਜਥੇਬੰਦੀਆਂ ਵਲੋਂ ਜਨਰਲ ਸਮਾਜ ਦੇ ਸਹਿਯੋਗ ਦੇ ਨਾਲ ਬੰਗਾ ਰੋਡ 'ਤੇ ਕਰੀਬ 2 ਘੰਟੇ ਧਰਨਾ ਦੇ ਕੇ ਪੰਜਾਬ ਸਰਕਾਰ ਤੇ ਪੁਲਿਸ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਰੋਸ ਧਰਨੇ ਦੌਰਾਨ ਕੁਝ ਦੁਕਾਨਾਂ ਨੂੰ ਛੱਡ ਕੇ ਅਹਿਮ ਬਾਜ਼ਾਰ ਬੰਦ ਰਹੇ | ਇਸ ਧਰਨੇ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਹਿੰਦੂ ਜਥੇਬੰਦੀਆਂ ਦੇ ਆਗੂਆਂ ਸਮੇਤ ਦੁਕਾਨਦਾਰਾਂ ਨੇ ਸ਼ਿਰਕਤ ਕੀਤੀ | ਰੋਸ ਧਰਨੇ ਨੂੰ ਦੇਖਦੇ ਹੋਏ ਸ਼ਹਿਰ ਵਿਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ 

ਹੁੰਡਈ ਹੈਪੀਨੈੱਸ ਕੈਂਪ 20 ਤੋਂ

ਕਪੂਰਥਲਾ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਕਾਸਮੋਂ ਹੁੰਡਈ ਫ਼ਗਵਾੜਾ 'ਚ 20 ਤੋਂ 26 ਫਰਵਰੀ ਤੱਕ 'ਹੁੰਡਈ ਹੈਪੀਨੈੱਸ ਕੈਂਪ' ਲਗਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਕੰਪਨੀ ਦੇ ਐੱਮ.ਡੀ. ਸ੍ਰੀ ਪ੍ਰਵੀਨ ਆਹੂਜਾ ਅਤੇ ਜ਼ੋਨਲ ਸਰਵਿਸ ਮੁਖੀ ਸ੍ਰੀ

ਮਨਿਸਟਰੀਅਲ ਕਾਮਿਆਂ ਨੇ ਸੂਬਾ ਸਰਕਾਰ ਵਿਰੁੱਧ ਕੀਤਾ ਅਰਥੀ ਫੂਕ ਮੁਜ਼ਾਹਰਾ

ਕਪੂਰਥਲਾ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਅਤੇ ਮਨਿਸਟਰੀਅਲ ਕੇਡਰ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਸੂਬਾ ਕਮੇਟੀ ਦੇ ਸੱਦੇ 'ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਧਾਨ ਸਤਬੀਰ ਸਿੰਘ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਮੂਹਰੇ ਸੂਬਾ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਹਾਜ਼ਰ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | 

ਯੂ.ਕੇ. ਵੀਜ਼ਾ ਲਈ ਵਹਿਗੁਰੂ ਅਕੈਡਮੀ ਵਿਖੇ ਸੈਮੀਨਾਰ ਅੱਜ

ਸੁਲਤਾਨਪੁਰ ਲੋਧੀ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਵਾਹਿਗੁਰੂ ਅਕੈਡਮੀ ਵਲੋਂ ਗ੍ਰਾਹਕਾਂ ਦੀ ਸਹੂਲਤ ਲਈ ਯੂ.ਕੇ. ਜਾਣ ਸਬੰਧੀ ਇਕ ਸੈਮੀਨਾਰ 19 ਫਰਵਰੀ ਦਿਨ ਬੁੱਧਵਾਰ ਸਵੇਰੇ 10 ਵਜੇ ਤੋਂ 2 ਵਜੇ ਤੱਕ ਵਾਹਿਗੁਰੂ ਅਕੈਡਮੀ ਦੇ 

ਮਾਰਕਫੈੱਡ ਚੌਕ ਤੋਂ ਅੰਮਿ੍ਤਸਰ ਬਾਈਪਾਸ ਤੱਕ ਸੜਕ 3 ਮਹੀਨਿਆਂ 'ਚ ਮੁਕੰਮਲ ਹੋਵੇਗੀ- ਰਾਣਾ

ਕਪੂਰਥਲਾ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਮਾਕਫੈੱਡ ਚੌਾਕ ਸੁਲਤਾਨਪੁਰ ਲੋਧੀ ਰੋਡ ਤੋਂ ਅੰਮਿ੍ਤਸਰ ਰੋਡ ਬਾਈ ਪਾਸ ਵਾਇਆ ਮੁਹੱਲਾ ਮਹਿਤਾਬਗੜ੍ਹ ਸੜਕ ਨੂੰ ਚੌੜਾ ਕਰਨ ਦਾ ਕੰਮ ਅੱਜ ਸਾਬਕਾ ਕਾਂਗਰਸੀ ਵਿਧਾਇਕਾ ਰਾਜਬੰਸ ਕੌਰ ਰਾਣਾ ਨੇ ਸ਼ੁਰੂ ਕਰਵਾਇਆ | ਸੜਕ ਦੇ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਉਣ ਉਪਰੰਤ ਸਾਬਕਾ ਵਿਧਾਇਕਾ ਨੇ ਦੱਸਿਆ ਕਿ 1 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਨੂੰ ਸਾਢੇ 5 ਮੀਟਰ ਤੋਂ ਵਧਾ ਕੇ 

ਸਾਹਿਤ, ਮਨੁੱਖ ਦੀ ਸਮਰੱਥਾ ਨੂੰ ਜਗਾਉਣ ਦਾ ਕਾਰਜ ਕਰਦਾ ਹੈ- ਪ੍ਰੋ: ਲਖਬੀਰ ਸਿੰਘ

ਕਪੂਰਥਲਾ ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਾਹਿਤ ਜ਼ਿੰਦਗੀ ਦੀ ਡੂੰਘੀ ਸਮਝ ਦਿੰਦਾ ਹੈ ਤੇ ਇਸ ਸਮਝ ਸਦਕਾ ਅਸੀਂ ਜ਼ਿੰਦਗੀ ਦੀਆਂ ਬਹੁਤ ਮੁਸ਼ਕਲਾਂ ਦਾ ਹੱਲ ਕੱਢ ਸਕਦੇ ਹਾਂ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਤੇ ਪਹਿਲ ਸੰਸਥਾ ਦੇ ਮੁਖੀ ਪ੍ਰੋ: ਲਖਬੀਰ ਸਿੰਘ ਨੇ ਸਰਕਾਰੀ ਕਾਲਜ ਕਪੂਰਥਲਾ ਦੇ ਪੰਜਾਬੀ ਵਿਭਾਗ ਵਲੋਂ ਕਰਵਾਏ ਉਨ੍ਹਾਂ ਦੇ ਰੂ-ਬਰੂ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਮਰੱਥਾ ਬੰਦੇ ਦੇ ਅੰਦਰ ਹੁੰਦੀ ਹੈ, ਲੋੜ ਇਸ ਸਮਰੱਥਾ ਨੂੰ ਜਗਾਉਣ ਦੀ ਹੈ ਤੇ ਸਾਹਿਤ ਇਸ ਸਮਰੱਥਾ ਨੂੰ ਜਗਾਉਣ ਦਾ ਕਾਰਜ ਕਰਦਾ ਹੈ | ਵਿਦਿਆਰਥੀਆਂ ਨਾਲ ਰੂ-ਬਰੂ ਦੌਰਾਨ ਪ੍ਰੋ: ਲਖਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਅਨੁਭਵ ਆਧਾਰਿਤ ਜ਼ਿੰਦਗੀ ਦੀਆਂ ਮੁਸ਼ਕਿਲ ਘਾਟੀਆਂ ਨੂੰ ਪਾਰ ਕਰਨ ਲਈ ਗੁਰ ਦੱਸੇ | ਉਨ੍ਹਾਂ ਦੀ ਜੀਵਨ ਸਾਥਣ ਹਰਵਿੰਦਰ ਕੌਰ ਤੇ ਪੁੱਤਰ ਲਿਆਕਤਬੀਰ ਸਿੰਘ ਨੇ ਵੀ ਬਿਮਾਰ ਵਿਅਕਤੀ ਦੇ ਸਬੰਧ ਵਿਚ ਪਰਿਵਾਰ ਦੀ ਭੂਮਿਕਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਜਿਨ੍ਹਾਂ ਨੂੰ ਵਿਦਿਆਰਥੀਆਂ ਨੇ ਬਹੁਤ ਹੀ ਗੰਭੀਰਤਾ ਨਾਲ ਸੁਣਿਆ | ਇਸ ਤੋਂ ਪਹਿਲਾਂ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ: ਸੁਖਪਾਲ ਸਿੰਘ ਥਿੰਦ ਨੇ ਪ੍ਰੋ: ਲਖਬੀਰ ਸਿੰਘ ਨੂੰ ਜੀ ਆਇਆ ਕਿਹਾ ਤੇ ਦੱਸਿਆ ਕਿ ਪਿਛਲੇ 13 ਵਰਿ੍ਹਆਂ ਤੋਂ ਉਹ ਕੈਂਸਰ ਦੀ ਜਾਨਲੇਵਾ ਬਿਮਾਰੀ ਨਾਲ ਲੜ ਰਹੇ ਹਨ, ਇਸ ਦੇ ਬਾਵਜੂਦ ਵੀ ਉਨ੍ਹਾਂ ਆਪਣੇ ਅੰਦਰਲੀ ਸਮਾਜ ਸੇਵਾ ਦੀ ਭਾਵਨਾ ਨੂੰ ਪਹਿਲਾਂ ਦੀ ਤਰ੍ਹਾਂ ਜਿਉਂਦੇ ਰੱਖਿਆ ਹੈ ਤੇ ਉਹ ਸਮਾਜ ਵਿਚ ਇਕ ਨਾਇਕ ਵਾਂਗ ਵਿਚਰ ਰਹੇ ਹਨ 

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਤੰਬਾਕੂ ਅਤੇ ਮੀਟ ਦੀਆਂ ਦੁਕਾਨਾਂ ਹਟਾਉਣ ਦੀ ਮੰਗ ਨੂੰ ਲੈ ਕੇ ਕੱਢਿਆ ਮਾਰਚ

ਅੰਮਿ੍ਤਸਰ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵੱਖ-ਵੱਖ ਰਸਤਿਆਂ ਅਤੇ ਪੁਰਾਣੇ ਸ਼ਹਿਰ ਦੀ ਚਾਰ ਦੀਵਾਰੀ ਅੰਦਰੋ ਮੀਟ, ਸ਼ਰਾਬ, ਤੰਬਾਕੂ ਦੀਆਂ ਦੁਕਾਨਾਂ ਅਤੇ ਖੋਖੇ ਹਟਾਉਣ ਦੀ ਮੰਗ ਨੂੰ ਲੈ ਕੇ ਸਮਾਜ ਸੁਧਾਰ ਪੰਜਾਬ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨਾਲ ਸਾਂਝੇ ਤੌਰ 'ਤੇ ਮਹਾ ਸਿੰਘ ਗੇਟ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮਾਰਚ ਕੱਢਿਆ | ਇਸ ਮੌਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇਕ ਮੰਗ ਪੱਤਰ ਦਿੱਤਾ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਜਥੇਦਾਰ ਗਿਆਨੀ ਜੁਗਿੰਦਰ ਸਿੰਘ ਵੇਦਾਂਤੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮਹਾ ਸਿੰਘ ਗੇਟ ਤੋਂ ਇਹ ਮਾਰਚ ਅਰਦਾਸ ਕਰਨ ਉਪਰੰਤ ਸ਼ੁਰੂ ਹੋਇਆ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਾ ਹੋਇਆ ਇਹ ਮਾਰਚ ਵਿਰਾਸਤੀ ਮਾਰਗ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੁੱਜਾ | 

ਸਰਹੱਦੀ ਇਲਾਕੇ 'ਚ ਘਰਿੰਡਾ ਪੁਲਿਸ ਵਲੋਂ ਰਾਤਰੀ ਸਪੈਸ਼ਲ ਨਾਕੇ ਲਗਾਏ

ਅਟਾਰੀ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਐਸ. ਐਸ. ਪੀ. ਅੰਮਿ੍ਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਹੱਦੀ ਇਲਾਕੇ 'ਚ ਨਸ਼ਾ ਤਸਕਰਾਂ ਤੇ ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਰਹੱਦੀ ਇਲਾਕੇ ਘਰਿੰਡਾ ਵਿਖੇ ਸਪੈਸ਼ਲ ਨਾਕੇ ਲਾ ਕੇ ਜਾਂਚ-ਪੜਤਾਲ ਕੀਤੀ ਗਈ ¢ਇਸ ਮੌਕੇ ਹਾਜ਼ਰ ਮੁੱਖ ਅਫ਼ਸਰ ਥਾਣਾ ਘਰਿੰਡਾ ਸਬ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਸਰਹੱਦੀ ਖ਼ੇਤਰ 'ਚ ਸਪੈਸ਼ਲ ਨਾਕੇ ਜੋ ਰਾਜਾਤਾਲ, ਖਾਸਾ, 

ਸੁਖਬੀਰ ਨਾਲ ਮੇਰੇ ਵਿਚਾਰਧਾਰਕ ਮੱਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ

ਅਜਨਾਲਾ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਅੱਜ ਇਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਵਿਚਾਰਧਾਰਕ ਮੱਤਭੇਦ ਹਨ, ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਨਣ ਲਈ ਉਚੇਚੇ ਤੌਰ 'ਤੇ ਉਨ੍ਹਾਂ ਦੇ ਗ੍ਰਹਿ ਅਜਨਾਲਾ ਵਿਖੇ ਪੁੱਜਣ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਨਾਲ ਵਿਚਾਰਧਾਰਕ ਮਤਭੇਦ ਅਜੇ ਵੀ ਬਰਕਰਾਰ ਹਨ,ਅਤੇ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋਣ ਬਾਰੇ ਅਫਵਾਹਾਂ ਅਤੇ ਮੀਡੀਆ 'ਚ (ਅਜੀਤ ਨਹੀਂ) ਵਿਚ ਛੱਪ ਰਹੀਆਂ ਤੇ ਪ੍ਰਸਾਰਿਤ ਹੋਣ ਵਾਲੀਆਂ ਖਬਰਾਂ ਵੀ ਨਿਰਾਧਾਰ ਤੇ ਬੇਬੁਨਿਆਦ ਹਨ | 

ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸਹੂਲਤਾਂ 'ਚ ਵਾਧਾ-ਡੀ. ਸੀ.

ਅੰਮਿ੍ਤਸਰ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਸਾਸ਼ਕੀ ਸੁਧਾਰਾਂ ਤਹਿਤ ਸੇਵਾ ਕੇਂਦਰਾਂ 'ਚ ਮਿਲਣ ਵਾਲੀਆਂ ਸਹੂਲਤਾਂ ਦਾ ਵਾਧਾ ਕੀਤਾ ਹੈ, ਜਿਸ 

ਹੁਣ ਇਕ ਲਾਇਸੈਂਸ 'ਤੇ ਕੇਵਲ 2 ਹਥਿਆਰ ਹੀ ਰੱਖੇ ਜਾ ਸਕਣਗੇ-ਡੀ. ਸੀ. ਪੀ.

ਅੰਮਿ੍ਤਸਰ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਗ੍ਰਹਿ ਮੰਤਰਾਲਾ ਕੀਤੇ ਤਾਜ਼ਾ ਨੋਟੀਫ਼ਿਕੇਸ਼ਨ ਮੁਤਾਬਕ ਆਰਮਜ਼ ਐਕਟ 1959 'ਚ ਸੋਧ ਹੋ ਚੁੱਕੀ ਹੈ ਕਿ ਹੁਣ ਅਸਲਾ ਲਾਇਸੈਂਸ ਦਾਰ ਆਪਣੇ ਅਸਲਾ ਲਾਇਸੈਂਸ ਉਪਰ ਵੱਧ ਤੋਂ ਵੱਧ 2 ਹੀ ਹਥਿਆਰ ਰੱਖ ਸਕਦੇ ਹਨ | ਇਹ ਪ੍ਰਗਟਾਵਾ ਅੱਜ ਇੱਥੇ ਅਸਲਾ ਡੀਲਰਾਂ ਨਾਲ ਮੀਟਿੰਗ ਕਰਦਿਆਂ ਡੀ.ਸੀ.ਪੀ. ਜਗਮੋਹਨ ਸਿੰਘ ਨੇ ਕਿਹਾ ਕਿ ਜਿਨ੍ਹਾਂ ਕੋਲ ਵਾਧੂ ਅਸਲਾ ਹੈ, ਉਹ ਤੁਰੰਤ ਨਜ਼ਦੀਕੀ ਥਾਣੇ ਜਾਂ ਅਸਲਾ ਡੀਲਰ ਕੋਲ ਜਮ੍ਹਾਂ ਕਰਵਾਉਣ |

ਸਾਢੇ 3 ਕਰੋੜ ਰੁਪਏ ਦੀ ਹੈਰੋਇਨ ਸਮੇਤ 5 ਨੌਜਵਾਨ ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਐੱਸ.ਐੱਸ.ਪੀ. ਧਰੁਵ ਦਹੀਆ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 676 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਸਾਢੇ ਤਿੰਨ ਕਰੋੜ ਰੁਪਏ ਦੀ ਦੱਸੀ ਜਾਂਦੀ ਹੈ | ਇਸ ਸਬੰਧ ਵਿਚ ਪੁਲਿਸ ਵਲੋਂ ਥਾਣਾ ਸਰਹਾਲੀ ਅਤੇ ਝਬਾਲ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਪੀ.ਡੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਹਰਿਤ ਸ਼ਰਮਾ ਵਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਫੜਨ ਲਈ ਵੱਖ ਵੱਖ ਟੀਮਾਂ ਭੇਜੀਆਂ ਗਈਆਂ ਸਨ | ਇਸੇ ਸਬੰਧੀ ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਪੁਲ ਸੂਆ ਲਾਲੂ ਘੁੰਮਣ ਵਿਖੇ ਨਾਕਾਬੰਦੀ ਦੌਰਾਨ ਵਰਨਾ ਕਾਰ ਨੰਬਰ ਸੀ.ਐੱਲ. 1-ਸੀ.ਪੀ 0555 ਉੱਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਡੀ.ਐੱਸ.ਪੀ. ਸੁੱਚਾ ਸਿੰਘ ਦੀ ਅਗਵਾਈ ਵਿਚ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਪੁਲਿਸ ਪਾਰਟੀ ਨੇ 300 ਗ੍ਰਾਮ ਹੈਰੋਇਨ ਬਰਾਮਦ ਕੀਤੀ | ਫੜੇ ਗਏ ਵਿਅਕਤੀਆਂ ਦੀ ਪਛਾਣ ਜੁਗਰਾਜ ਸਿੰਘ ਉਰਫ਼ ਭੋਲਾ ਪੁੱਤਰ ਕੁਲਦੀਪ ਸਿੰਘ ਵਾਸੀ ਅਜਨਾਲਾ ਰੋਡ ਚੌਗਾਵਾਂ ਜ਼ਿਲ੍ਹਾ ਅੰਮਿ੍ਤਸਰ ਅਤੇ ਸੰਦੀਪ ਸਿੰਘ ਉਰਫ਼ ਸੰਨੀ ਪੁੱਤਰ ਅੰਗਰੇਜ ਸਿੰਘ ਵਾਸੀ ਚੌਗਾਵਾਂ ਅੰਮਿ੍ਤਸਰ ਵਜੋਂ ਹੋਈ ਹੈ |

ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਹਾਈਵੇਅ ਜਾਮ

ਗੁਰਦਾਸਪੁਰ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਗੰਨੇ ਦੀ ਅਦਾਇਗੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸਹਿਕਾਰੀ ਖੰਡ ਮਿੱਲ ਪਨਿਆੜ ਅੱਗੇ ਧਰਨੇ ਉੱਤੇ ਬੈਠੇ ਕਿਸਾਨਾਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਅੱਜ ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਗੁਰਦਾਸਪੁਰ-ਪਠਾਨਕੋਟ ਕੌਮੀ ਸ਼ਾਹਰਾਹ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਸਰਕਾਰ ਅਤੇ ਮਿੱਲ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਰੀਬ ਤਿੰਨ ਘੰਟੇ ਤੱਕ ਹਾਈਵੇਅ ਜਾਮ ਕਰਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹਾਈਵੇਅ ਉੱਤੇ ਮੁਸ਼ਕਿਲ ਖੜ੍ਹੀ ਹੋਣ ਕਾਰਨ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਹੈ। ਮੌਕੇ ਉੱਤੇ ਪੁੱਜੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਅਤੇ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਮੰਗ ਸਰਕਾਰ ਤੱਕ ਪੁੱਜਦੀ ਕੀਤੀ ਜਾਵੇਗੀ। ਇਸ ਦੇ ਬਾਵਜੂਦ ਕਿਸਾਨ ਪ੍ਰਦਰਸ਼ਨ ਉੱਤੇ ਬਜ਼ਿੱਦ ਰਹੇ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਗੰਨੇ ਦੀ ਬਕਾਇਆ ਰਕਮ ਖਾਤਿਆਂ ਵਿੱਚ ਨਹੀਂ ਪਾਈ ਜਾਂਦੀ, ਧਰਨਾ ਜਾਰੀ ਰਹੇਗਾ।

ਸੁਖਬੀਰ ਨੇ ਅਕਾਲੀ ਦਲ ਦੇ ਸਿਧਾਂਤ ਦੀਆਂ ਧੱਜੀਆਂ ਉਡਾਈਆਂ: ਢੀਂਡਸਾ

ਅਜੀਤਵਾਲ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਤੋਂ ਬਗ਼ਾਵਤ ਕਰ ਚੁੱਕਿਆ ਢੀਂਡਸਾ ਪਰਿਵਾਰ ਹੁਣ ਖੁੱਲ੍ਹ ਕੇ ਬਾਦਲ ਪਰਿਵਾਰ ਖ਼ਿਲਾਫ਼ ਬੋਲਣ ਲੱਗਾ ਹੈ। ਬਾਦਲਾਂ ਦਾ ਸਾਥ ਛੱਡ ਕੇ ਆਏ ਹਲਕਾ ਨਿਹਾਲ ਸਿੰਘ ਵਾਲਾ ਦੇ ਅਕਾਲੀ ਆਗੂਆਂ ਵੱਲੋਂ ਬੱਧਨੀ ਕਲਾਂ ਵਿਚ ਕਰਵਾਈ ਰੈਲੀ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਜਿੱਥੇ ਤਿੱਖੇ ਸ਼ਬਦੀ ਹਮਲੇ ਕੀਤੇ, ਉੱਥੇ ਹੀ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣ ਲਈ 23 ਫ਼ਰਵਰੀ ਨੂੰ ਸੰਗਰੂਰ ਵਿਚ ਰੈਲੀ ਕਰਨ ਦਾ ਐਲਾਨ ਕੀਤਾ।

550ਵਾਂ ਪ੍ਰਕਾਸ਼ ਪੁਰਬ: ਲੰਗਰ ਲਈ ਆਏ ਮਿੱਟੀ ਦੇ ਤੇਲ ’ਚ ਘਪਲਾ: ਬੈਂਸ

ਲੁਧਿਆਣਾ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸਮਾਗਮਾਂ ਵਿਚ ਸੰਗਤਾਂ ਲਈ ਲੰਗਰ ਤਿਆਰ ਕਰਨ ਲਈ ਕੇਂਦਰ ਵੱਲੋਂ ਸਸਤੇ ਰੇਟ ’ਤੇ ਮਿੱਟੀ ਦੇ ਤੇਲ ਦੀ ਸਪਲਾਈ ਕੀਤੀ ਗਈ ਸੀ ਪਰ ਪੰਜਾਬ ਖੁਰਾਕ ਅਤੇ ਸਪਲਾਈ ਵਿਭਾਗ ਦੀ ਮਿਲੀਭੁਗਤ ਨਾਲ ਇਹ ਤੇਲ ਹੋਲ ਸੇਲਰਾਂ ਤੇ ਪੈਟਰੋਲ ਪੰਪਾਂ ਵਾਲਿਆਂ ਨੂੰ ਵੇਚ ਦਿੱਤਾ ਗਿਆ। ਸ੍ਰੀ ਬੈਂਸ ਨੇ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧੀ ਪ੍ਰਧਾਨ ਮੰਤਰੀ ਤੇ ਪੈਟਰੋਲੀਅਮ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ।
ਮੁੱਖ ਦਫਤਰ ਕੋਟ ਮੰਗਲ ਸਿੰਘ 

ਆਵਾਰਾ ਪਸ਼ੂ ਡੀਸੀ ਦਫ਼ਤਰ ਛੱਡਣ ਆ ਰਹੇ ਕਿਸਾਨ ਰਾਹ ’ਚ ਰੋਕੇ

ਜਲੰਧਰ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਜ਼ਿਲ੍ਹਾ ਪ੍ਰਸ਼ਾਸਨ ਨੂੰ ਉਦੋਂ ਹੱਥਾਂ-ਪੈਰਾਂ ਦੀ ਪੈ ਗਈ ਜਦੋਂ ਆਵਾਰਾ ਪਸ਼ੂਆਂ ਨਾਲ ਲੱਦੀਆਂ 50 ਟਰਾਲੀਆਂ ਲੈ ਕੇ ਕਿਸਾਨ ਡੀਸੀ ਦਫਤਰ ਛੱਡਣ ਲਈ ਆ ਰਹੇ ਸਨ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂਆਂ ਵੱਲੋਂ ਨਕੋਦਰ, ਫਿਲੌਰ, ਸ਼ਾਹਕੋਟ ਤੇ ਹੋਰ ਆਲੇ-ਦੁਆਲੇ ਦੇ ਇਲਾਕਿਆਂ ’ਚੋਂ ਫੜੇ 400 ਤੋਂ ਵੱਧ ਆਵਾਰਾ ਪਸ਼ੂਆਂ ਨੂੰ ਟਰਾਲੀਆਂ ’ਚ ਲੱਦ ਕੇ ਜਲੰਧਰ ਲਿਆਂਦਾ ਜਾ ਰਿਹਾ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਕਿਸਾਨਾਂ ਨੂੰ ਲਾਂਬੜਾ ਨੇੜੇ ਪ੍ਰਤਾਪਪੁਰਾ ਦੀ ਦਾਣਾ ਮੰਡੀ ਵਿੱਚ ਹੀ ਰੋਕ ਲਿਆ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0091840778
Copyright © 2020, Panjabi Times. All rights reserved. Website Designed by Mozart Infotech