» ਅਮਰੀਕਾ ਦੀ ਐੱਮਪੀ ਤੁਲਸੀ ਗਬਾਰਡ ਨੇ ਹਿਲੇਰੀ 'ਤੇ ਕੀਤਾ ਮਾਣਹਾਨੀ ਦਾ ਕੇਸ » ਪਾਕਿਸਤਾਨ 'ਚ ਅੱਤਿਆਚਾਰ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ ਮਹਿਲਾ ਸੰਭਾਲ ਕੇਂਦਰ ਭੇਜੀ ਨਾਬਾਲਗ ਹਿੰਦੂ ਕੁੜੀ » 1 ਫਰਵਰੀ ਨੂੰ ਤੈਅ ਹੈ ਚਾਰਾਂ ਦੋਸ਼ੀਆਂ ਦੀ ਫਾਂਸੀ, ਹੁਣ ਤਕ ਨਹੀਂ ਦੱਸੀ ਆਖਰੀ ਇੱਛਾ » ਅਜ਼ਹਰੂਦੀਨ ਨੇ ਧੋਖਾਧੜੀ ਦਾ ਦੋਸ਼ ਨਕਾਰਿਆ, ਸੌ ਕਰੋੜ ਦੇ ਮਾਣਹਾਨੀ ਕੇਸ ਦੀ ਦਿੱਤੀ ਧਮਕੀ » ਕਾਗ਼ਜ਼ਾਂ 'ਚ ਜ਼ਿੰਦਾ ਔਰਤ ਦੀ ਜਮ੍ਹਾਂ ਹੁੰਦੀ ਰਹੀ LIC ਕਿਸ਼ਤ, ਚਾਰ ਸਾਲ ਬਾਅਦ ਮਰੀ ਦੱਸ ਕੇ ਹਾਸਲ ਕੀਤਾ 25 ਲੱਖ ਦਾ ਕਲੇਮ » ਬੰਗਾਲ 'ਚ ਬੈਲੇਟ ਪੇਪਰ ਨਾਲ ਹੋਣਗੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ » ਰਾਸ਼ਟਰਪਤੀ ਵੱਲੋਂ 49 ਬੱਚਿਆਂ ਦਾ ਬਾਲ ਸ਼ਕਤੀ ਪੁਰਸਕਾਰ ਨਾਲ ਸਨਮਾਨ » ਹੈਰਿਸ ਕਾਊਂਟੀ ’ਚ ਪਹਿਲਾ ਦਸਤਾਰਧਾਰੀ ਸਿੱਖ ਡਿਪਟੀ ਕਾਂਸਟੇਬਲ ਬਣਿਆ » ਅਮਰੀਕੀ ਵਿਚੋਲਗੀ ਦਾ ਸੁਆਲ ਹੀ ਨਹੀਂ: ਭਾਰਤ » ਭਾਰਤ ਦੀ ਸਾਖ ਡਿੱਗੀ; 51ਵੇਂ ਸਥਾਨ ’ਤੇ ਪੁੱਜਿਆ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਸੰਪਾਦਕੀ

ਕਸ਼ਮੀਰ ਮਸਲੇ ਦੀਆਂ ਵੱਖ ਵੱਖ ਪਰਤਾਂ

August 24, 2019 02:52 PM

ਲੇਖਕ  -  ਬੀਰ ਦਵਿੰਦਰ ਸਿੰਘ   , ਸੋਰਸ - ਇੰਟਰਨੇਟ   
ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੰਵਿਧਾਨ ਦੀ ਧਾਰਾ 370 ਨੂੰ ਇਕਪਾਸੜ ਤੌਰ ’ਤੇ ਮਨਸੂਖ਼ ਕਰਨ ਦਾ ਆਪਹੁਦਰਾ ਫ਼ੈਸਲਾ ਕਰਕੇ ਦੇਸ਼ ਦੀਆਂ ਘੱਟਗਿਣਤੀਆਂ ਪ੍ਰਤੀ ਜਹਾਲਤ ਦਾ ਸਬੂਤ ਦਿੱਤਾ ਹੈ। ਜੋ ਕੁਝ ਦੇਸ਼ ਦੀ ਸੰਸਦ ਵਿਚ 5 ਅਤੇ 6 ਅਗਸਤ ਨੂੰ ਹੋਇਆ ਹੈ, ਉਸ ਨਾਲ ਬਹੁਗਿਣਤੀਵਾਦ ਦੀ ਅਸਹਿਣਸ਼ੀਲਤਾ ਨੂੰ ਸੰਵਿਧਾਨਿਕ ਮਖੌਟਾ ਪਹਿਨਾ ਦਿੱਤਾ ਗਿਆ ਹੈ। ਇਸ ਘਟਨਾ ਨਾਲ ਪੂਰੀ ਦੁਨੀਆਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਸਾਂਝੀਵਾਲਤਾ ’ਤੇ ਆਧਾਰਿਤ ਸੰਘਵਾਦ ਦੇ ‘ਆਦਰਸ਼ ਨਮੂਨੇ’ ਦੀ ਸਮਝ ਪੈ ਗਈ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 370 ਅਤੇ 35-ਏ ਨੂੰ ਮਨਸੂਖ਼ ਕਰਨਾ ਕਸ਼ਮੀਰ ਮਸਲੇ ਦਾ ਹੱਲ ਨਹੀਂ, ਸਗੋਂ ਇਹ ਘਟਨਾਕ੍ਰਮ ਕਿਸੇ ਹੋਰ ਵੱਡੀ ਆਫ਼ਤ ਦਾ ਸੂਚਕ ਹੈ।ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਆਗੂਆਂ ਨੂੰ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਕੇ ਕਸ਼ਮੀਰ ਦੇ ਟੁਕੜੇ-ਟੁਕੜੇ ਕਰਨ ਦਾ ਫ਼ੈਸਲਾ ਜਿਵੇਂ ਵੱਡੀ ਜਿੱਤ ਵਾਲਾ ਨਜ਼ਰ ਆ ਰਿਹਾ ਹੈ, ਹਕੀਕਤ ਵਿਚ ਸਮਾਂ ਪਾ ਕੇ ਉਸਦੇ ਦੂਰਗਾਮੀ ਪਰਿਣਾਮ, ਇਸ ਤੋਂ ਕਿਤੇ ਵੱਧ ਵਿਸ਼ੈਲੇ ਹੋਣਗੇ। ਇਸ ਦਾ ਅਸਲ ਅਨੁਭਵ ਦੇਸ਼ ਵਾਸੀਆਂ ਨੂੰ ਉਸ ਵੇਲੇ ਹੋਵੇਗਾ, ਜਦੋਂ ਬਹੁਗਿਣਤੀਵਾਦ ਦੀ ਮਨ ਦੀ ਧਾਰਨਾ ਵਿਚੋਂ ਜੇਤੂ ਹੋਣ ਦੇ ਅਹਿਸਾਸ ਦਾ ਘੁਮੰਡ ਥੋੜ੍ਹਾ ਮੱਠਾ ਪੈ ਜਾਵੇਗਾ। ਯੁੱਗਾਂ ਪੁਰਾਣਾ ਸੱਚ ਹੈ ਕਿ ਜ਼ਿੱਦੀਪੁਣਾ ਤੇ ਅੰਨ੍ਹੀ ਤਾਕਤ ਦਾ ਘੁਮੰਡ ਮਨੁੱਖ ਦੇ ਬੁੱਧੀ-ਵਿਵੇਕ ਦੇ ਤੇਜ਼ ਨੂੰ ਬੇਨੂਰ ਕਰ ਦਿੰਦਾ ਹੈ ਅਤੇ ਇਸ ਮਨੋਬਿਰਤੀ ਦੇ ਪ੍ਰਭਾਵ ਹੇਠ ਲਏ ਜਾਣ ਵਾਲੇ ਸਾਰੇ ਫ਼ੈਸਲੇ ਮਨੁੱਖ ਨੂੰ ਭਵਿੱਖ ਵਿਚ ਕਿਸੇ ਨਾ ਕਿਸੇ ਪੜਾਅ ’ਤੇ ਸ਼ਰਮਿੰਦਾ ਜ਼ਰੂਰ ਕਰਦੇ ਹਨ।ਕਸ਼ਮੀਰ ਦੇ ਮਹਾਰਾਜਾ ਹਰੀ ਸਿੰਘ ਅਤੇ ਉਸ ਸਮੇਂ ਦੇ ਭਾਰਤ ਦੇ ਗਵਰਨਰ ਜਨਰਲ ਲਾਰਡ ਮਾਊਂਟਬੈਟਨ ਦਰਮਿਆਨ 1947 ਨੂੰ ਹੋਏ ਲਿਖਤੀ ਸਮਝੌਤੇ ਨੂੰ ਭਾਰਤ ਦੀ ਸੰਵਿਧਾਨ ਸਭਾ ਨੇ ਇਕ ਸੰਵਿਧਾਨਕ ਪ੍ਰਕਿਰਿਆ ਰਾਹੀਂ ਭਾਰਤੀ ਸੰਵਿਧਾਨ ਦੀ ਧਾਰਾ 370 ਰਾਹੀਂ ਕਿਰਿਆਸ਼ੀਲ ਕਰ ਦਿੱਤਾ ਸੀ। ਕਸ਼ਮੀਰ ਦੇ ਮਹਾਰਾਜਾ ਹਰੀ ਸਿੰਘ ਅਤੇ ਭਾਰਤ ਦੇ ਗਵਰਨਰ ਜਨਰਲ ਲਾਰਡ ਮਾਊਂਟਬੈਟਨ ਦਰਮਿਆਨ ਹੋਏ ਲਿਖਤੀ ਸਮਝੌਤੇ ਦਾ ਮਹੱਤਵਪੂਰਨ ਦਸਤਾਵੇਜ਼ ਹੀ ਸੰਵਿਧਾਨ ਦੀ ਧਾਰਾ 370 ਦਾ ਆਧਾਰ ਹੈ ਜੋ ਕਿ ਭਾਰਤ ਵੱਲੋਂ ਰਿਆਸਤ ਜੰਮੂ ਅਤੇ ਕਸ਼ਮੀਰ ਨੂੰ ਦਿੱਤੀ ਸੰਵਿਧਾਨਕ ਵਚਨਬੱਧਤਾ ਹੈ। ਇਸ ਵਚਨਬੱਧਤਾ ਨੂੰ ਸੰਵਿਧਾਨ ਸਭਾ ਨੇ 1949 ਵਿਚ ਸੰਵਿਧਾਨਕ ਪ੍ਰਤਿਬੱਧਤਾ ਵਜੋਂ ਸੰਵਿਧਾਨ ਵਿਚ ਸ਼ਾਮਲ ਕਰਕੇ ਉਸ ਦਾ ਸੰਵਿਧਾਨਕ ਰੂਪਾਂਤਰਨ ਕਰ ਦਿੱਤਾ ਜੋ ਇਕ ਤਰ੍ਹਾਂ ਨਾਲ ਕਸ਼ਮੀਰੀ ਆਵਾਮ ਅਤੇ ਭਾਰਤੀ ਆਵਾਮ ਦਾ ਸਮਝੌਤਾ ਹੈ। ਇਹ ਇਕ ਅਜਿਹਾ ਸੰਵਿਧਾਨਕ ਬੰਧਨ ਹੈ, ਜਿਸਨੂੰ ਕੋਈ ਵੀ ਇਕ ਧਿਰ ਆਪਹੁਦਰੇ ਢੰਗ ਨਾਲ ਰੱਦ ਨਹੀਂ ਕਰ ਸਕਦੀ, ਜੇਕਰ ਅਜਿਹਾ ਹੁੰਦਾ ਹੈ ਤਾਂ ਇੰਜ ਕਰਨ ਨਾਲ ਸਾਰੇ ਦੇ ਸਾਰੇ ਦਸਤਾਵੇਜ਼ ਦੀ ਨਿਰਧਾਰਤ ਵਾਸਤਵਿਕਤਾ ਪਰਿਣਾਮ ਸਰੂਪ ਆਪੇ ਹੀ ਰੱਦ ਹੋ ਜਾਵੇਗੀ। ਸੰਵਿਧਾਨ ਦੀ ਧਾਰਾ 370 ਨੂੰ ਮਨਸੂਖ਼ ਕਰਨ ਦੀਆਂ ਸੰਵਿਧਾਨਕ ਪੇਚੀਦਗੀਆਂ ਨੂੰ ਸਮਝਣ ਦੀ ਜ਼ਰੂਰਤ ਹੈ। ਚੇਤੇ ਰਹੇ ਕਿ ਜੰਮੂ ਅਤੇ ਕਸ਼ਮੀਰ ਅਤੇ ਭਾਰਤ ਦਰਮਿਆਨ ਸਮਝੌਤਾ ਹੋਣ ਸਮੇਂ ਜੰਮੂ-ਕਸ਼ਮੀਰ ਇਕ ਆਜ਼ਾਦ ਪ੍ਰਾਂਤ ਸੀ ਅਤੇ ਮਹਾਰਾਜਾ ਹਰੀ ਸਿੰਘ ਨੇ ਇਕ ਵੱਖਰੀ ਹਸਤੀ ਦੇ ਰੂਪ ਵਿਚ ਹੀ ਕੁਝ ਸ਼ਰਤਾਂ ਅਧੀਨ ਭਾਰਤ ਵਿਚ ਸ਼ਾਮਲ ਹੋਣ ਦੇ ਦਸਤਾਵੇਜ਼ ’ਤੇ ਆਪਣੇ ਹਸਤਾਖ਼ਰ ਕੀਤੇ ਸਨ। ਜਦੋਂ ਭਾਰਤ ਦੀ ਸੰਸਦ ਨੇ ਬਹੁਸੰਮਤੀ ਦੇ ਬਲ ’ਤੇ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰ ਦਿੱਤਾ ਹੈ ਤਾਂ ਉਸ ਦੇ ਪਰਿਣਾਮ ਦੇ ਆਘਾਤੀ ਪ੍ਰਭਾਵ ਵਜੋਂ ਕਸ਼ਮੀਰ ਰਿਆਸਤ ਦੇ ਭਾਰਤ ਵਿਚ ਸ਼ਾਮਲ ਹੋਣ ਦਾ ਸਮਝੌਤਾ ਵੀ ਆਪਣੇ ਆਪ ਰੱਦ ਹੋ ਜਾਂਦਾ ਹੈ। ਇੰਜ ਅੰਤਰ-ਰਾਸ਼ਟਰੀ ਧਾਰਨਾਵਾਂ ਅਨੁਸਾਰ ਜੰਮੂ ਅਤੇ ਕਸ਼ਮੀਰ ਰਿਆਸਤ 1947 ਤੋਂ ਪਹਿਲਾਂ ਦੀ ਪਰਤਵੀਂ ਆਜ਼ਾਦ ਅਵਸਥਾ ਵਿਚ ਚਲਾ ਜਾਂਦਾ ਹੈ, ਜਿਸ ਦਾ ਹਰ ਕਿਸਮ ਦਾ ਮੁਸਤਕਬਿਲ ਤੈਅ ਕਰਨ ਦੇ ਸਾਰੇ ਅਧਿਕਾਰ ਕਸ਼ਮੀਰ ਦੇ ਆਵਾਮ ਦੇ ਹਨ। ਕਿਸੇ ਵੀ ਲੋਕਤੰਤਰ ਵਿਚ ਪਰਜਾ ਦੀ ਰਾਇ ਦਾ ਵੱਡਾ ਮਹੱਤਵ ਹੁੰਦਾ ਹੈ। ਕਸ਼ਮੀਰ ਵਰਗੀ ਨਾਜ਼ੁਕ ਤੇ ਪੇਚੀਦਾ ਸਥਿਤੀ ਨਾਲ ਨਜਿੱਠਣ ਲੱਗਿਆਂ ਕਸ਼ਮੀਰ ਦੇ ਆਵਾਮ ਦੀ ਰਾਇ ਦੇ ਮਹੱਤਵ ਨੂੰ ਦਰਕਿਨਾਰ ਨਹੀਂ ਕੀਤਾ ਜਾ ਸਕਦਾ।
ਭਾਰਤੀ ਜਨਤਾ ਪਾਰਟੀ ਤੇ ਆਰਐੱਸਐੱਸ ਦੀ ਹਠ-ਧਰਮੀ ਨੇ ਕਸ਼ਮੀਰ ਮਸਲੇ ਨੂੰ ਆਪਣੇ ਆਪ ਹੀ ਇਕ ਭਖਦਾ ਕੌਮਾਂਤਰੀ ਮਾਮਲਾ ਬਣਾ ਦਿੱਤਾ ਹੈ। ਕਸ਼ਮੀਰ ਖੇਤਰ ਆਪਣੇ ਆਪ ਹੀ ਇਕ ਵਿਵਾਦਗ੍ਰਸਤ ਖਿੱਤੇ ਵਜੋਂ ਕੌਮਾਂਤਰੀ ਤਵੱਜੋ ਦਾ ਕੇਂਦਰ ਬਿੰਦੂ ਬਣ ਗਿਆ ਹੈ। ਸੰਸਦ ਦੇ ਦੋਵੇਂ ਸਦਨਾਂ ਵਿਚ 5 ਅਤੇ 6 ਅਗਸਤ ਨੂੰ ਅਮਲ ਵਿਚ ਲਿਆਂਦੀ ਗਈ ਸਾਰੀ ਕਾਰਵਾਈ ਇਕ ਦਸਤਾਵੇਜ਼ੀ ਸਬੂਤ ਵਜੋਂ ਸੰਯੁਕਤ ਰਾਸ਼ਟਰ ਸੰਘ ਦੇ ਵਿਚਾਰ ਮੰਚ ’ਤੇ ਭਾਰਤ ਦਾ ਮੂੰਹ ਚਿੜਾਏਗੀ। ਜੰਮੂ ਅਤੇ ਕਸ਼ਮੀਰ ਰਾਜ ਨੂੰ ਤੋੜ ਕੇ ਸੰਘੀ ਖੇਤਰ ਐਲਾਨਣ ਦਾ ਮਾਮਲਾ ਪਾਕਿਸਤਾਨ ਜਾਂ ਪਾਕਿਸਤਾਨ ਦੇ ਕਬਜ਼ੇ ਅਧੀਨ ਮਕਬੂਜ਼ਾ ਕਸ਼ਮੀਰ ਦੇ ਸਦਰ ਵੱਲੋਂ ਕੌਮਾਂਤਰੀ ਨਿਆਂ ਅਦਾਲਤ ਵਿਚ ਵੀ ਰੱਖਿਆ ਜਾ ਸਕਦਾ ਹੈ ਕਿਉਂਕਿ ਜੰਮੂ ਅਤੇ ਕਸ਼ਮੀਰ ਦੇ ਪੂਰੇ ਰਾਜ ਨੂੰ ਤੋੜਨ ਦਾ ਮਾਮਲਾ ਸਿੱਧੇ ਤੌਰ ’ਤੇ ਕਸ਼ਮੀਰ ਦੇ ਆਵਾਮ ਦੇ ਹੱਕਾਂ ’ਤੇ ਡਾਕਾ ਹੈ।
ਕਸ਼ਮੀਰ ਦਾ ਚੌਗਿਰਦਾ ਜਿਸ ਕਿਸਮ ਦੀਆਂ ਭੂਗੋਲਿਕ ਪ੍ਰਸਥਿਤੀਆਂ ਵਿਚ ਚਾਰੇ ਪਾਸੇ ਤੋਂ ਘਿਰਿਆ ਹੋਇਆ ਹੈ, ਉਸਦਾ ਵੀ ਅਚੂਕ ਵਿਸ਼ਲੇਸ਼ਣ ਕਰਨਾ ਬਣਦਾ ਹੈ। ਭਾਰਤ ਦੀਆਂ ਸਰਹੱਦਾਂ ਕੁਝ ਅਜਿਹੇ ਗੁਆਂਢੀ ਦੇਸ਼ਾਂ ਨਾਲ ਲੱਗਦੀਆਂ ਹਨ ਜੋ ਸਾਡੇ ਐਲਾਨੇ ਦੁਸ਼ਮਣ ਤਾਂ ਭਾਵੇਂ ਨਾ ਵੀ ਹੋਣ, ਪਰ ਉਹ ਸਾਡੇ ਮਿੱਤਰਾਂ ਦੀ ਕਤਾਰ ਵਿਚ ਤਾਂ ਹਰਗਿਜ਼ ਨਹੀਂ ਹਨ।
ਪਾਕਿਸਤਾਨ ਅਤੇ ਚੀਨ ਨਾਲ ਭਾਰਤ ਦੇ ਸਬੰਧ ਸੁਖਾਵੇਂ ਨਹੀਂ। ਚੀਨ ਨੇ ਪਾਕਿਸਤਾਨ ਨੂੰ ਪਰਮਾਣੂ ਹਥਿਆਰ ਬਣਾਉਣ ਲਈ ਸਮੱਗਰੀ ਅਤੇ ਤਕਨੀਕ ਦੋਵੇਂ ਹੀ ਮੁਹੱਈਆ ਕਰਵਾਈਆਂ ਹਨ। ਪਾਕਿਸਤਾਨ ਨੂੰ ਮਾਰੂ ਹਥਿਆਰ ਮੁਹੱਈਆ ਕਰਵਾਉਣ ਵਿਚ ਚੀਨ ਪਾਕਿਸਤਾਨ ਦਾ ਸਭ ਤੋਂ ਵੱਡਾ ਸਾਥੀ ਹੈ। ਚੀਨ ਅਤੇ ਪਾਕਿਸਤਾਨ ਵਿਚਕਾਰ ਚੀਨ ਇਕ ਮਹੱਤਵਪੂਰਨ ਆਰਥਿਕ ਲਾਂਘਾ ਵੀ ਉਸਾਰ ਰਿਹਾ ਹੈ ਜੋ ਵਿਸ਼ਵ ਦੀ ਸਭ ਤੋਂ ਕਠਿਨ ਧਰਾਤਲ ਤੋਂ ਗੁਜ਼ਰਦਾ ਹੈ। ਇਹ ਲਾਂਘਾ ਯੁੱਧਨੀਤਕ ਦ੍ਰਿਸ਼ਟੀ ਤੋਂ ਭਾਰਤ ਲਈ ਬੜਾ ਨਾਜ਼ੁਕ ਹੈ।
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅੱਜਕੱਲ੍ਹ ਭਾਰਤ ਨਾਲ ਵਪਾਰਕ ਸਬੰਧਾਂ ਨੂੰ ਲੈ ਕੇ ਕਾਫ਼ੀ ਖਫ਼ਾ ਚੱਲ ਰਹੇ ਹਨ। ਹਾਲ ਹੀ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਮਰੀਕਾ ਯਾਤਰਾ ਸਮੇਂ ਟਰੰਪ ਅਤੇ ਇਮਰਾਨ ਖ਼ਾਨ ਦਰਮਿਆਨ ਜ਼ਾਹਰਾ ਆਸ਼ਨਾਈ ਨੂੰ ਵੀ ਕੂਟਨੀਤਕ ਵਜ੍ਹਾ ਕਾਰਨ ਦਰਕਿਨਾਰ ਨਹੀਂ ਕੀਤਾ ਜਾ ਸਕਦਾ। ਇਕ ਸਾਂਝੀ ਪੱਤਰਕਾਰ ਵਾਰਤਾ ਵਿਚ ਤਾਂ ਡੋਨਲਡ ਟਰੰਪ ਨੇ ਕਸ਼ਮੀਰ ਦੇ ਮਸਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਿਚੋਲਗੀ ਕਰਨ ਦੀ ਪੇਸ਼ਕਸ਼ ਵੀ ਕਰ ਦਿੱਤੀ। ਇਸ ਪੇਸ਼ਕਸ਼ ਨੂੰ ਟਰੰਪ ਨੇ ਹੋਰ ਵੀ ਇਕ ਅੱਧ ਮੌਕੇ ’ਤੇ ਦੁਹਰਾਇਆ ਹੈ। ਟਰੰਪ ਦੀ ਇਹ ਲਗਾਤਾਰ ਰੱਟ ਵੀ ਅਕਾਰਨ ਨਹੀਂ, ਇਸ ਦੀ ਭਾਵਨਾ ਪਿੱਛੇ ਛੁਪੇ ਡੂੰਘੇ ਅਰਥਾਂ ਨੂੰ ਸਮਝਣ ਦੀ ਲੋੜ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਸਲਾਮਾਬਾਦ ਵਿਚ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕਰਦਿਆਂ ਇੱਥੋਂ ਤਕ ਵੀ ਕਹਿ ਦਿੱਤਾ ਹੈ ਕਿ ਪਾਕਿਸਤਾਨ ਕਸ਼ਮੀਰ ਮਸਲੇ ਨੂੰ ਲੈ ਕੇ ਭਾਰਤ ਖ਼ਿਲਾਫ਼ ਰਵਾਇਤੀ ਯੁੱਧ ਵੀ ਛੇੜ ਸਕਦਾ ਹੈ। ਭਾਵੇਂ ਇਹ ਆਫ਼ਤ ਮੁੱਲ ਲੈਣੀ ਐਨੀ ਸੌਖੀ ਨਹੀਂ, ਜਿੰਨੀ ਕਹਿਣੀ ਆਸਾਨ ਹੈ।
ਜੋ ਕੈਫ਼ੀਅਤ ਅੱਜ ਕਸ਼ਮੀਰ ਦੇ ਟੁਕੜੇ-ਟੁਕੜੇ ਹੋਣ ’ਤੇ ਕਸ਼ਮੀਰ ਦੇ ਆਵਾਮ ’ਤੇ ਗੁਜ਼ਰ ਰਹੀ ਹੈ, ਅਜਿਹਾ ਹੀ ਦਰਦ ਪੰਜਾਬ ਦੇ ਆਵਾਮ ਅਤੇ ਖ਼ਾਸ ਕਰਕੇ ਸਿੱਖਾਂ ਨੇ ਉਸ ਵੇਲੇ ਹੰਢਾਇਆ ਸੀ ਜਦੋਂ ਦੇਸ਼ ਦੀ ਸੰਸਦ ਵਿਚ 18 ਸਤੰਬਰ 1966 ਨੂੰ ਪੰਜਾਬ ਪੁਨਰਗਠਨ ਐਕਟ 1966 ਰਾਹੀਂ, ਪੰਜਾਬ ਨੂੰ ਚਾਰ ਟੁਕੜਿਆਂ ਵਿਚ ਤਕਸੀਮ ਕਰ ਦਿੱਤਾ ਸੀ। ਉਸ ਕਾਨੂੰਨ ਰਾਹੀਂ ਹੀ ਪੰਜਾਬੀ ਬੋਲਦੇ ਪਿੰਡਾਂ ਨੂੰ ਉਜਾੜ ਕੇ ਉਸਾਰੀ ਗਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹ ਕੇ ਕੇਂਦਰ ਸਾਸ਼ਤ ਪ੍ਰਦੇਸ਼ ਐਲਾਨ ਦਿੱਤਾ ਸੀ। ਇਹ ਕਿੰਨੀ ਤ੍ਰਾਸਦੀ ਹੈ ਕਿ ਪੰਜਾਬ ਆਪਣੀ ਹੀ ਵਸਾਈ ਹੋਈ ਰਾਜਧਾਨੀ ਵਿਚ ਕਿਰਾਏਦਾਰ ਹੈ। ਜਦੋਂ ਵੀ ਕਦੇ ਕਿਸੇ ਧਾਰਮਿਕ ਘੱਟ ਗਿਣਤੀ ਦੀ ਵਸੋਂ ਵਾਲੇ ਪ੍ਰਾਂਤ ਨਾਲ ਜਾਂ ਉਸ ਪ੍ਰਾਂਤ ਦੇ ਮੂਲ ਵਾਸੀਆਂ ਦੇ ਅਧਿਕਾਰਾਂ ’ਤੇ ਕੋਈ ਡਾਕਾ ਵੱਜਦਾ ਹੈ ਤਾਂ ਪੰਜਾਬ ਦੇ ਅੱਲੇ ਨਾਸੂਰਾਂ ਦਾ ਦਰਦ ਜਾਗ ਪੈਂਦਾ ਹੈ। ਪੰਜਾਬ ਦੇ ਦਰਦ ਦੀ ਦਾਸਤਾਂ ਕੁਝ ਇਸ ਤਰ੍ਹਾਂ ਹੈ:
ਦਰਦ ਹੂੰ, ਇਸੀ ਲੀਏ ਬਾਰ ਬਾਰ ਉਠਤਾ ਹੂੰ,
ਜ਼ਖਮ ਹੋਤਾ ਤੋ ਕਬ ਕਾ ਭਰ ਗਿਆ ਹੋਤਾ।
ਇਤਿਹਾਸ ਆਪਣੇ ਆਪ ਨੂੰ ਦੁਹਰਾ ਰਿਹਾ ਹੈ, ਜਦੋਂ ਉਸ ਵੇਲੇ ਦੇ ਗ੍ਰਹਿ ਮੰਤਰੀ ਗੁਲਜ਼ਾਰੀ ਲਾਲ ਨੰਦਾ ਨੇ ਪੰਜਾਬ ਪੁਨਰਗਠਨ ਬਿੱਲ 1966 ਨੂੰ ਸਦਨ ਵਿਚ ਪੇਸ਼ ਕੀਤਾ ਸੀ ਤਾਂ ਉਸ ਦਾ ਵਿਰੋਧ ਕਰਦਿਆਂ 20ਵੀਂ ਸਦੀ ਦੇ ਮਹਾਨ ਸਿੱਖ ਦਾਰਸ਼ਨਿਕ ਅਤੇ ਸੰਸਦ ਮੈਂਬਰ ਸਿਰਦਾਰ ਕਪੂਰ ਸਿੰਘ ਨੇ ਕਿਹਾ ਸੀ, ‘‘ਪੰਜਾਬ ਪੁਨਰਗਠਨ ਬਿਲ, ਇਕ ਗੰਦਾ ਆਂਡਾ ਹੈ ਜਿਸਦੀ ਪੈਦਾਇਸ਼ ਪਾਪ ਦੀ ਕੁੱਖ ਵਿਚੋਂ ਹੋਈ ਹੈ, ਇਹ ਮਨੁੱਖੀ ਖ਼ਪਤ ਲਈ ਨਾਮੁਆਫ਼ਕ ਹੈ’’। ਜੰਮੂ ਅਤੇ ਕਸ਼ਮੀਰ ਪੁਨਰਗਠਨ ਕਾਨੂੰਨ 2019 ਵੀ ਅਜਿਹਾ ਹੀ ਕਾਨੂੰਨ ਹੈ।
ਸੰਭਵ ਹੈ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਦੇ ਮਾਮਲੇ ਵਿਚ ਵੀ ਸਭ ਕੁਝ ਇਵੇਂ ਹੀ ਦੁਹਰਾਇਆ ਜਾਵੇ ਕਿਉਂਕਿ ਸੁਪਰੀਮ ਕੋਰਟ ਨੇ ਸਤਲੁਜ-ਯਮਨਾ ਲਿੰਕ ਦੀ ਉਸਾਰੀ ਦੇ ਰਹਿੰਦੇ ਕੰਮ ਨੂੰ ਮੁਕੰਮਲ ਕਰਵਾਉਣ ਲਈ ਭਾਰਤ ਸਰਕਾਰ ਨੂੰ ਜੋ ਆਦੇਸ਼ ਦਿੱਤਾ ਹੈ, ਉਸ ਨੂੰ ਲਾਗੂ ਕਰਨ ਲਈ ਪੰਜਾਬ ਅਤੇ ਹਰਿਆਣਾ ਪ੍ਰਾਂਤ ਦੇ ਮੁੱਖ ਮੰਤਰੀਆਂ ਨੂੰ 3 ਸਤੰਬਰ ਤਕ ਦਾ ਆਖ਼ਰੀ ਸਮਾ ਦਿੱਤਾ ਗਿਆ ਸੀ, ਜਿਸ ਦੀ ਮਿਆਦ ਪੁੱਗਣ ਵਿਚ ਹੁਣ ਹੋਰ ਬਹੁਤਾ ਸਮਾਂ ਨਹੀਂ ਰਹਿ ਗਿਆ। ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਇਸ ਲਈ ਚੋਣਾਂ ਜਿੱਤਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹਰਿਆਣਾ ਦੇ ਹੱਕ ਵਿਚ ਭੁਗਤਣ ਲਈ ਕਿਸੇ ਵੀ ਹੱਦ ਤਕ ਜਾ ਸਕਦੀ ਹੈ। ਪੰਜਾਬ ਲਈ ਖ਼ੁਦਮੁਖ਼ਤਿਆਰੀ ਅਤੇ ਵੱਧ ਅਧਿਕਾਰਾਂ ਦੀ ਮੰਗ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਅਲੰਬਰਦਾਰ ਪ੍ਰਕਾਸ਼ ਸਿੰਘ ਬਾਦਲ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਪਤੀ-ਪਤਨੀ ਦਾ ਰਿਸ਼ਤਾ ਹੋਣ ਦਾ ਰਾਗ਼ ਅਲਾਪ ਕੇ ਖ਼ਾਮੋਸ਼ੀ ਅਖ਼ਤਿਆਰ ਕਰ ਲੈਣਗੇ। ਕੇਂਦਰ ਵਿਚ ਵਜ਼ੀਰੀ ਖਾਤਰ ਇਕ ਵਾਰ ਫਿਰ ਪੰਥ ਅਤੇ ਪੰਜਾਬ ਦੇ ਹਿੱਤ ਕੁਰਬਾਨ ਕਰ ਦੇਣਗੇ। ਪੰਜਾਬ ਦੀ ਉਦਾਸ ਦਾਸਤਾਂ ਵਿਚ ਬੇਵਸਾਹੀਆਂ ਦਾ ਇਕ ਹੋਰ ਕਾਂਡ ਜੁੜ ਜਾਵੇਗਾ। ਇਸ ਦਾਸਤਾਂ ਦੇ ਦਰਦ ਨੂੰ ਇਕਬਾਲ ਦਾ ਇਹ ਸ਼ੇਅਰ ਬਿਆਨ ਕਰਦਾ ਹੈ:
ਉਠਾਏ ਕੁਛ ਵਰਕ ਲਾਲੇ ਨੇ, ਕੁਛ ਨਰਗਸ ਨੇ, ਕੁਛ ਗ਼ੁਲ ਨੇ,
ਚਮਨ ਮੇਂ ਹਰ ਤਰਫ਼ ਬਿਖਰੀ ਹੂਈ ਹੈ ਦਾਸਤਾਂ ਮੇਰੀ।
ਉੜਾ ਲੀ ਕੁਮਰੀਓਂ ਨੇ, ਤੂਤੀਓਂ ਨੇ, ਅੰਦਲੀਬੋਂ ਨੇ,
ਚਮਨ ਵਾਲੋਂ ਨੇ ਮਿਲ ਕਰ ਲੂਟ ਲੀ, ਤਰਜ਼-ਏ-ਫ਼ੁਗਾਂ ਮੇਰੀ।
ਜ਼ਿਕਰਯੋਗ ਹੈ ਕਿ ਕਸ਼ਮੀਰ ਤੋਂ ਬਿਨਾਂ ਹੋਰ ਵੀ ਦਸ ਰਾਜ ਹਨ ਜਿਨ੍ਹਾਂ ਨੂੰ ਭਾਰਤ ਦੇ ਸੰਵਿਧਾਨ ਅਧੀਨ ਵਿਸ਼ੇਸ਼ ਅਧਿਕਾਰ ਅਤੇ ਸੁਵਿਧਾਵਾਂ ਦਿੱਤੀਆਂ ਹੋਈਆਂ ਹਨ। ਉਨ੍ਹਾਂ ਸਭਨਾਂ ਦੇ ਵਿਸ਼ੇਸ਼ ਅਧਿਕਾਰ ਸੁਰੱਖਿਅਤ ਹਨ, ਸਿਰਫ਼ ਜੰਮੂ ਅਤੇ ਕਸ਼ਮੀਰ ਨੂੰ ਹੀ ਨਿਸ਼ਾਨੇ ’ਤੇ ਲਿਆ ਗਿਆ ਹੈ। ਬਹੁਗਿਣਤੀਵਾਦ ਦੇ ਫ਼ਿਰਕਾਪ੍ਰਸਤ ਏਜੰਡੇ ਦਾ ਟਾਕਰਾ ਕਰਨ ਲਈ ਦੇਸ਼ ਦੀਆਂ ਸਾਰੀਆਂ ਘੱਟ ਗਿਣਤੀਆਂ ਦਾ ਇਕਮੁੱਠ ਹੋਣਾ ਜ਼ਰੂਰੀ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਸੰਪਾਦਕੀ ਵਿੱਚ ਹੋਰ
ਆਦਰਸ਼ ਸਕੂਲ ਮੁਖੀ ਕਿਹੋ ਜਿਹਾ ਹੋਵੇ ?

ਲੇਖਕ : ਮੇਜਰ ਸਿੰਘ
ਸਿੱਖਿਆ ਵਿਭਾਗ ਵਿੱਚ ਸੁਧਾਰਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਨਵੇਂ ਨਵੇਂ ਤਜਰਬੇ ਕੀਤੇ ਜਾ ਰਹੇ ਹਨ। ਜਦੋਂ ਕਿਸੇ ਵਿਭਾਗ ਦਾ ਮੁਖੀ ਇਮਾਨਦਾਰ ਕੁਸ਼ਲ ਪ੍ਰਬੰਧਕ ਆ ਜਾਵੇ ਤਾਂ ਬਹੁਤ ਸਾਰੇ ਮਸਲੇ ਆਪਣੇ ਆਪ ਹੱਲ ਹੋ ਜਾਂਦੇ ਹਨ। ਸਕੂਲ ਪੱਧਰ ਦੀ ਗੱਲ ਕਰੀਏ ਤਾਂ ਸਕੂਲ ਮੁਖੀ ਦੀਆਂ ਜ਼ਿੰਮੇਵਾਰੀਆਂ ਵੀ ਘੱਟ ਨਹੀਂ। ਸਕੂਲ ਦੇ ਸਾਰੇ ਸਟਾਫ ਨੂੰ ਜਿਹੜਾ ਸਕੂਲ ਮੁਖੀ ਆਪਣੇ ਨਾਲ ਲੈ ਕੇ ਚੱਲਦਾ ਹੈ, ਉਹ ਸਕੂਲ ਦੇ ਸਟਾਫ ਨੂੰ ਵਧੀਆ ਮਾਹੌਲ ਦੇ ਸਕਦਾ ਹੈ। ਬਹੁਤੇ ਸਕੂਲ ਮੁਖੀ ਸਾਰੇ ਸਟਾਫ ਨੂੰ ਹਰ ਪੱਖੋਂ ਸੰਤੁਸ਼ਟ ਕਰਨ ’ਚ ਅਸਫ਼ਲ ਰਹਿੰਦੇ ਹਨ, ਜਿਸ ਨਾਲ ਸਕੂਲ ਦੇ ਪ੍ਰਬੰਧ ਨੂੰ ਸਹੀ ਢੰਗ ਨਾਲ ਚਲਾਉਣਾ ਮੁਸ਼ਕਲ ਹੋ ਜਾਂਦਾ ਹੈ। ਕਈ ਸਕੂਲ ਮੁਖੀ ਅਧਿਆਪਕਾਂ ਨਾਲ ਬੋਲ-ਕੁਬੋਲ ਬੋਲਦੇ ਇਥੋਂ ਤੱਕ

ਅਧਿਆਪਕ ਦਾ ਸਤਿਕਾਰ ਕਿਵੇਂ ਬਹਾਲ ਹੋਵੇ ?

ਲੇਖਕ :  ਡਾ. ਸਰਬਜੀਤ ਸਿੰਘ
ਅਧਿਆਪਕ ਕਿਸੇ ਵੀ ਸਮਾਜ ਦੇ ਵਿਕਾਸ ਦੀ ਅਹਿਮ ਕੜੀ ਮੰਨਿਆ ਜਾਂਦਾ ਹੈ, ਜਿਸ ਸਮਾਜ ਵਿੱਚ ਬੱਚੇ ਸਿੱਖਿਅਤ ਹੋਣਗੇ, ਸੰਸਕਾਰੀ ਹੋਣਗੇ, ਉਹ ਸਮਾਜ ਨਿਰੰਤਰ ਵਿਕਾਸ ਕਰਦਾ ਹੋਇਆ ਆਪਣੇ ਟੀਚੇ ਵੱਲ ਵੱਧਦਾ ਰਹਿੰਦਾ ਹੈ। ਇਤਿਹਾਸ ਗਵਾਹ ਹੈ ਕਿ ਵਿਸ਼ਵ ਵਿੱਚ ਜਦੋਂ ਵੀ ਕਿਸੇ ਦੇਸ਼ ਨੇ ਤਰੱਕੀ ਕੀਤੀ ਹੈ, ਉਸ ਵਿੱਚ ਸਿੱਖਿਆ ਸਿਹਤ ਅਤੇ ਮੁੱਢਲੀਆਂ ਜ਼ਰੂਰਤਾਂ ਨੂੰ ਵਧੇਰੇ ਧਿਆਨ ਵਿੱਚ ਰੱਖਿਆ ਗਿਆ ਹੈ। ਮਸਲਾ ਆਧੁਨਿਕ ਸਥਿਤੀ ਦਾ ਹੈ ਕਿ ਅੱਜ ਵਿਸ਼ਵ ਜਿੱਥੇ ਇੱਕ ਗਲੋਬਲੀ

ਉੱਤਰੀ ਭਾਰਤ ਨੂੰ ਹਵਾ ਪ੍ਰਦੂਸ਼ਣ ਤੋਂ ਨਿਜਾਤ ਕਿਵੇਂ ਮਿਲੇ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਿੱਲੀ, ਹਰਿਆਣਾ, ਪੰਜਾਬ ਸਮੇਤ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸੇ ਹਵਾ ਦੇ ਖ਼ਤਰਨਾਕ ਪ੍ਰਦੂਸ਼ਣ ਧੂੰਆਂਖੀ ਧੁੰਦ ਦੀ ਲਪੇਟ ਵਿਚ ਆਏ ਹੋਏ ਹਨ। ਹਵਾ ਦੇ ਇਸ ਖ਼ਤਰਨਾਕ ਪ੍ਰਦੂਸ਼ਣ ਨਾਲ ਇਨ੍ਹਾਂ ਥਾਵਾਂ ਉੱਤੇ ਵਸੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਸਾਹ, ਐਲਰਜੀ, ਚਮੜੀ ਅਤੇ ਅੱਖਾਂ ਦੀਆਂ ਬੀਮਾਰੀਆਂ ਤੋਂ ਪੀੜ੍ਹਤ ਹਨ। ਬੱਚੇ ਅਤੇ ਬਜ਼ੁਰਗਾਂ ਦੇ ਨਾਲ ਨਾਲ ਸਾਹ, ਦਮੇ ਅਤੇ ਐਲਰਜੀ ਦੇ ਮਰੀਜ਼ਾਂ ਦੀ ਸਥਿਤੀ ਜ਼ਿਆਦਾ ਨਾਜ਼ੁਕ ਹੈ। ਹਵਾ ਦੇ ਖ਼ਤਰਨਾਕ ਪ੍ਰਦੂਸ਼ਣ ਕਾਰਨ ਪਾਰਦਰਸ਼ਿਕਾ ਵਿਚ ਕਮੀ ਆਉਣ ਨਾਲ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿਚ ਵਾਹਨਾਂ ਦੇ ਆਪਸ ਵਿਚ ਟਕਰਾਉਣ ਨਾਲ ਸੜਕ ਹਾਦਸਿਆਂ ਵਿਚ ਕਈ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਾਫ਼ੀ ਲੋਕ ਜ਼ਖ਼ਮੀ ਹੋ ਗਏ ਹਨ। ਦਿੱਲੀ ਵਿਚ ਜ਼ਿਆਦਾ ਪ੍ਰਦੂਸ਼ਣ ਹੋਣ ਕਾਰਨ 3 ਨਵੰਬਰ ਨੂੰ ਕੌਮਾਂਤਰੀ ਹਵਾਈ ਅੱਡੇ ਤੋਂ 32 ਉਡਾਣਾਂ ਦੇ ਰੂਟ ਅੰਮ੍ਰਿਤਸਰ, ਜੈਪੁਰ, ਮੁੰਬਈ ਅਤੇ ਲਖਨਊ ਵੱਲ ਬਦਲ ਦਿੱਤੇ ਗਏ ਹਨ। ਦਿੱਲੀ ਵਿਚ ਹਵਾ ਦੇ ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰ ਤੱਕ ਪਹੁੰਚਣ ਕਾਰਨ ਸੁਪਰੀਮ ਕੋਰਟ ਵੱਲੋਂ ਗਠਿਤ ਪੈਨਲ ਨੇ ਦਿੱਲੀ ਐੱਨਸੀਆਰ ਖੇਤਰ ਵਿਚ ਜਨਤਕ ਸਿਹਤ ਐਮਰਜੈਂਸੀ ਦਾ ਐਲਾਨ ਕਰਨ ਦੇ ਨਾਲ ਨਾਲ, ਨਿਰਮਾਣ ਕਾਰਜਾਂ ਕੋਲੇ ਅਤੇ ਤੇਲ ਨਾਲ ਚੱਲਣ ਵਾਲੀਆਂ ਉਦਯੋਗਿਕ ਇਕਾਈਆਂ ਉੱਤੇ 5 ਨਵੰਬਰ ਤੱਕ ਪਾਬੰਦੀ ਲਗਾਉਣ ਅਤੇ ਸਕੂਲ ਬੰਦ ਰੱਖਣ ਦਾ ਆਦੇਸ਼ ਵੀ ਦੇ ਦਿੱਤਾ ਹੈ। ਇਸ ਪੈਨਲ ਨੇ ਸਰਦੀ ਦੀ ਰੁੱਤ ਵਿਚ ਪਟਾਕੇ ਚਲਾਉਣ ਉੱਤੇ ਵੀ ਪਾਬੰਦੀ ਵੀ ਲਗਾ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਸਕੂਲ ਦੇ ਬੱਚਿਆਂ ਨੂੰ ਹਵਾ ਦੇ ਪ੍ਰਦੂਸ਼ਣ ਤੋਂ ਬਚਾਉਣ ਲਈ 50 ਲੱਖ ਮਾਸਕ ਵੀ ਵੰਡੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦਫ਼ਤਰ ਨੇ ਵੀ ਇਸ ਮਾਮਲੇ ਵਿਚ ਦਖ਼ਲ ਦੇ ਕੇ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ 24 ਘੰਟੇ ਸਥਿਤੀ ਉੱਤੇ ਨਜ਼ਰ ਰੱਖਣ ਦੀ ਹਦਾਇਤ ਕੀਤੀ ਹੈ ਅਤੇ ਲਗਪਗ 300 ਟੀਮਾਂ ਨੂੰ ਹਵਾ ਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਾਇਨਾਤ ਕੀਤਾ ਗਿਆ ਹੈ।

ਨਵੀਂ ਸਿੱਖਿਆ ਨੀਤੀ ਅਨੁਸਾਰ ਸਕੂਲੀ ਸਿੱਖਿਆ ’ਤੇ ਇੱਕ ਝਾਤ

ਕਿਸੇ ਵੀ ਦੇਸ਼ ਦੇ ਵਿਕਾਸ ਲਈ, ਉਸ ਦੇਸ਼ ਦੇ ਨਾਗਰਿਕਾਂ ਦੀਆਂ ਸਿੱਖਿਆ ਅਤੇ ਸਿਹਤ ਸਬੰਧੀ ਜ਼ਰੂਰਤਾਂ ਬਾਰੇ ਪਤਾ ਹੋਣਾ ਜ਼ਰੂਰੀ ਹੈ। ਕਿਸੇ ਵੀ ਦੇਸ਼ ਦਾ ਸਿੱਖਿਆ ਦੇ ਖੇਤਰ ਵਿੱਚ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਉਸ ਦੇਸ਼ ਦੀ ਸਪੱਸ਼ਟ ਸਿੱਖਿਆ ਨੀਤੀ ਹੋਵੇ। ਜੇਕਰ ਅਸੀਂ ਭਾਰਤ ਦੀ ਗੱਲ ਕਰੀਏ ਤਾਂ ਸਭ ਤੋਂ ਪਹਿਲਾਂ ਸਿੱਖਿਆ ਨੀਤੀ 1968 ਵਿੱਚ ਕੋਠਾਰੀ ਕਮਿਸ਼ਨ ਦੇ ਸੁਝਾਵਾਂ ’ਤੇ ਤਿਆਰ ਕੀਤੀ ਗਈ ਸੀ, ਜਿਸ ਦਾ ਮੁੱਖ ਏਜੰਡਾ 14 ਸਾਲ ਤੱਕ ਦੇ ਵਿਦਿਆਰਥੀਆਂ ਲਈ ਜ਼ਰੂਰੀ ਸਿੱਖਿਆ, ਤਿੰਨ ਭਾਸ਼ਾਈ ਫਾਰਮੂਲਾ ਅਤੇ ਅਧਿਆਪਕਾਂ ਲਈ ਉੱਚਿਤ ਸਿੱਖਿਆ ਅਤੇ ਸਿਖਲਾਈ ਦੀ ਵਿਵਸਥਾ ਕਰਨਾ ਸੀ। ਉਸ ਤੋਂ ਬਾਅਦ 1986 ਵਿੱਚ ਨਵੀਂ ਸਿੱਖਿਆ ਨੀਤੀ ਤਿਆਰ ਕੀਤੀ ਗਈ।

ਗੁਰੂ ਨਾਨਕ ਦੀ ਬਾਂਗਰ ਫੇਰੀ

ਬਾਂਗਰ (ਬਾਗੜ) ਦਾ ਇਲਾਕਾ ਕਿਸੇ ਵੇਲੇ ਪੰਜਾਬ ਦਾ ਹੀ ਹਿੱਸਾ ਰਿਹਾ ਹੈ। ਇਹ ਇਲਾਕਾ ਅੱਜ ਹਰਿਆਣਾ ਅਖਵਾਉਂਦਾ ਹੈ। ਇੱਥੇ ਗੁਰੂ ਨਾਨਕ ਦੇਵ ਜੀ ਦੇ ਆਉਣ ’ਤੇ ਵੱਡੀ ਕ੍ਰਾਂਤੀ ਆਈ।ਗੁਰੂ ਨਾਨਕ ਸਾਹਿਬ ਦੀ ਹਰਿਆਣਾ ਯਾਤਰਾ ਕਈ ਪੱਖਾਂ ਤੋਂ ਮਹੱਤਵਪੂਰਨ ਹੈ। ਸਾਖੀ ਸਾਹਿਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ (ਯਾਤਰਾਵਾਂ) ਦਾ ਪ੍ਰਮਾਣਿਕ ਸਰੋਤ ਸਵਿਕਾਰ ਕੀਤਾ ਗਿਆ ਹੈ। ਗੁਰੂ ਨਾਨਕ ਦੇਵ ਜੀ ਦੇ ਹਰਿਆਣਾ ਵਿਚ ਆਉਣ ਦੇ ਪ੍ਰਮਾਣ ਸਾਖੀ ਸਾਹਿਤ ’ਚੋਂ ਮਿਲਦੇ ਹਨ। ਗੁਰੂ ਜੀ ਦੀਆਂ ਉਦਾਸੀਆਂ ਸਬੰਧੀ ਸਾਰੇ ਸਾਖੀਕਾਰ ਇਕ ਮਤ ਨਹੀਂ ਹਨ। ਹਰ ਸਾਖੀਕਾਰ ਨੇ ਗੁਰੂ ਜੀ ਦੀਆਂ ਯਾਤਰਾਵਾਂ ਦਾ ਵੱਖੋ-ਵੱਖਰਾ ਰਾਹ ਵਿਖਾਇਆ ਹੈ। ਉਨ੍ਹਾਂ ਉਦਾਸੀਆਂ ਅਤੇ ਗੁਰੂ ਜੀ ਦੇ ਚਰਨ ਛੋਹ ਪ੍ਰਾਪਤ ਥਾਵਾਂ ਦੀ ਗਿਣਤੀ ’ਚ ਵੀ ਫ਼ਰਕ ਕੀਤਾ ਹੈ। 

550ਵੀਂ – ਕਿਵੇਂ ਚੱਲਣਾ ਗੁਰੂ ਦੇ ਨਾਲ ?

ਮੇਰੇ ਜੀਵਨ ਵਿੱਚ ਨਾ ਸਹੀ ਪਰ ਕਦੀ ਤਾਂ ਗੁਰੂ ਦੀ 600ਵੀਂ ਵਰ੍ਹੇਗੰਢ ਵੀ ਆਵੇਗੀ। 550ਵੀਂ ’ਤੇ ਬਹੁਤਾ ਪੜ੍ਹਨ-ਸੁਣਨ ਨੂੰ ਨਹੀਂ ਮਿਲਿਆ ਕਿ 500ਵੀਂ ’ਤੇ ਗੁਰੂ ਦਾ ਸੰਦੇਸ਼ ਕੁੱਲ ਜਹਾਨ ਤੱਕ ਪਹੁੰਚਾਉਣ ਲਈ ਕਿਹੜੇ ਤਰੱਦਦ ਕੀਤੇ ਗਏ ਸਨ ਪਰ 600ਵੀਂ ’ਤੇ ਕਿਸ ਨੂੰ ਭੁੱਲੇਗਾ ਕਿ 550ਵੀਂ ਕਿਵੇਂ ਮਨਾਈ ਗਈ ਸੀ?

ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ

ਆਮ ਲੋਕਾਂ ਨੂੰ ਮੁਲਕ ਦੀ ਸੰਸਦ ਵਿਚ ਨਵਾਂ ਮੋਟਰ ਵਾਹਨ ਸੋਧ ਕਾਨੂੰਨ ਪਾਸ ਹੋਣ ਕਾਰਨ ਇਸ ਉੱਤੇ ਸ਼ੱਕ ਸੀ। ਇਹ ਕਾਨੂੰਨ ਲਾਗੂ ਹੋਣ ਮਗਰੋਂ ਪੂਰੇ ਮੁਲਕ ਵਿਚ ਅਜਿਹਾ ਮਾਹੌਲ ਬਣ ਗਿਆ ਜਿਵੇਂ ਪੁਲੀਸ ਅਤੇ ਦੇਸ਼ ਵਾਸੀ ਲੋਕ ਦੋ ਵੱਖੋ ਵੱਖਰੇ ਖੇਮੇ ਹੋਣ ਅਤੇ ਦੋਵਾਂ ਵਿਚਕਾਰ ਸੰਘਰਸ਼ ਚੱਲ ਰਿਹਾ ਹੋਵੇ। ਜਿੱਥੇ ਲੋਕ ਭਾਰੀ ਪੈ ਰਹੇ ਹਨ, ਪੁਲੀਸ ਖ਼ਾਮੋਸ਼ ਹੋ ਜਾਂਦੀ ਹੈ, ਪਰ ਜ਼ਿਆਦਾਤਰ ਮਾਮਲਿਆਂ ਵਿਚ ਸਰਕਾਰੀ ਤੰਤਰ ਭਾਰੀ ਹੋ ਰਿਹਾ ਹੈ ਅਤੇ ਪੁਲੀਸ ਲੋਕਾਂ ਨੂੰ ਕੁੱਟ-ਕੁੱਟ ਕੇ ਆਪਣੇ ਅਧਿਕਾਰਾਂ ਦੀ ਬੇਹੂਦਾ ਨੁਮਾਇਸ਼ ਕਰ ਰਹੀ ਹੈ।

ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ

ਲੇਖਕ  - ਗਗਨ ਦੀਪ ਸ਼ਰਮਾ , ਸੋਰਸ - ਇੰਟਰਨੇਟ 
ਬਿੱਲੀ ਨੂੰ ਆਉਂਦੀ ਵੇਖ ਕੇ ਕਬੂਤਰ ਦੇ ਅੱਖਾਂ ਮੀਚ ਲੈਣ ਵਾਲੀ ਕਹਾਣੀ ਤਾਂ ਤੁਸੀਂ ਸੁਣੀ ਹੀ ਹੋਵੇਗੀ, ਪਰ ਕੀ ਤੁਸੀਂ ਇਹੋ ਜਿਹੀ ਕੋਈ ਕਹਾਣੀ ਘਟਦੀ ਵੇਖੀ ਜਾਂ ਸੁਣੀ ਹੈ ਜਿੱਥੇ ਬਿੱਲੀ ਆਉਂਦੀ ਵੇਖ ਕੇ ਕਬੂਤਰਾਂ ਦੀ ਰਾਖੀ ਬੈਠੇ ਲੋਕ ਕਬੂਤਰਾਂ ਦੀਆਂ ਅੱਖਾਂ ’ਤੇ ਪਰਦੇ ਪਾ ਦਿੰਦੇ ਹੋਣ ਤੇ ਪਰਦਾ ਚੁੱਕਣ ਤੋਂ ਪਹਿਲਾਂ ਕਬੂਤਰ ਦਾ ਮੂੰਹ ਉਸ ਪਾਸੇ ਕਰ ਦਿੰਦੇ ਹੋਣ ਜਿੱਧਰ ਸੁੱਖ-ਸ਼ਾਂਤੀ ਦੇ ਨਗ਼ਮੇ ਗਾਏ ਜਾ ਰਹੇ ਹੋਣ। ਅਜੋਕੇ ਦੌਰ ਵਿਚ ਸਰਕਾਰਾਂ ਰੂਪੀ ਰਾਖੇ ਜਨਤਾ ਰੂਪੀ ਕਬੂਤਰਾਂ ਨਾਲ ਅਜਿਹਾ ਕਰਦੇ ਆਮ ਵੇਖੇ ਜਾ ਸਕਦੇ ਹਨ। ਦੁੱਖ ਇਸ ਗੱਲ ਦਾ ਹੈ ਕਿ ਬਿੱਲੀ ਨੂੰ ਨਾ ਵੇਖਣ ਨਾਲ ਕਬੂਤਰ ਦੀ ਜਾਨ ਨਹੀਂ ਬਚਦੀ। ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਕਈ ਸਮਾਜਿਕ-ਆਰਥਿਕ ਬਿੱਲੀਆਂ ਸਾਡੇ ਦੁਆਲੇ ਰਹੀਆਂ ਨੇ, ਪਰ ਰਾਖਿਆਂ ਨੇ ਬਾਖ਼ੂਬੀ ਪਰਦਾ ਪਾਇਆ ਤੇ ਜਦੋਂ ਪਰਦਾ ਚੁੱਕਿਆ ਤਾਂ ਬਿੱਲੀ ਵੱਲ ਨੂੰ ਪਿੱਠ ਸੀ ਤੇ ਸਾਹਮਣੇ ਰਾਸ਼ਟਰ-ਭਗਤੀ ਦੇ ਨਗ਼ਮੇ ਵੱਜ ਰਹੇ ਸਨ। ਕਬੂਤਰ ਰਾਖਿਆਂ ਦੇ ਮੁਰੀਦ ਹੋ ਗਏ ਤੇ ਆਪਣੇ ਅਗਲੇ ਪੰਜ ਸਾਲ ਦੀ ਰਾਖੀ ਵੀ ਉਨ੍ਹਾਂ ਦੇ ਹਿੱਸੇ ਲਿਖ ਦਿੱਤੀ। ਹੁਣ ਜਦੋਂ ਆਰਥਿਕ ਮੰਦਵਾੜਾ ਰੂਪੀ ਬਿੱਲੀ ਨੇੜੇ ਆ ਢੁੱਕੀ ਹੈ ਤਾਂ ਕਬੂਤਰ ਵੀ ਪ੍ਰੇਸ਼ਾਨ ਹੋਣਾ ਸ਼ੁਰੂ ਹੋ ਗਏ ਨੇ ਤੇ ਰਾਖੇ ਵੀ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0090429843
Copyright © 2020, Panjabi Times. All rights reserved. Website Designed by Mozart Infotech