» ਮੈਗਸੇਸੇ ਪੁਰਸਕਾਰ ਜੇਤੂ ਅਤੇ 9 ਹੋਰ ਸੀਏਏ ਵਿਰੋਧੀ ਪਰਚੇ ਵੰਡਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ » ਮਾਣਹਾਨੀ ਦੇ ਕੇਸ ਵਿੱਚ ਸਿਮਰਜੀਤ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ » ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਦਾ ਜਲਦ ਤੇ ਸ਼ਾਂਤਮਈ ਹੱਲ ਚਾਹੁੰਦੀ ਹੈ ਫੈਡਰਲ ਸਰਕਾਰ » ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਸਤੀਫੇ ਦਾ ਐਲਾਨ » ਮਾਲ ਦੇ ਬਾਹਰ ਚੱਲੀ ਗੋਲੀ ਵਿੱਚ ਦੋ ਜ਼ਖ਼ਮੀ » ਲੁਧਿਆਣਾ 'ਚ ਗੋਲਡ ਲੋਨ ਕੰਪਨੀ ਤੋਂ 12 ਕਰੋੜ ਦਾ ਸੋਨਾ ਲੁੱਟ ਕੇ ਲੈ ਗਏ » ਅੰਮ੍ਰਿਤਸਰ ਸਮੂਹਕ ਖੁਦਕੁਸ਼ੀ ਮਾਮਲੇ 'ਚ ਸਾਬਕਾ ਡੀ ਆਈ ਜੀ ਕੁਲਤਾਰ ਸਿੰਘ ਸਣੇ 6 ਦੋਸ਼ੀ » ਫੌਜ 'ਚ ਔਰਤ ਅਧਿਕਾਰੀਆਂ ਦੇ ਕਮਾਨ ਸੰਭਾਲਣ ਦਾ ਰਾਹ ਪੱਧਰਾ » ਨਿਰਭੈਆ ਦੇ ਦੋਸ਼ੀਆਂ ਨੂੰ ਹੁਣ 3 ਮਾਰਚ ਨੂੰ ਹੋਵੇਗੀ ਫਾਂਸੀ ਮੌਤ ਦਾ ਨਵਾਂ ਵਾਰੰਟ ਜਾਰੀ » ਸ਼ਾਹੀਨ ਬਾਗ ਦੇ ਪ੍ਰੋਟੈੱਸਟਰਾਂ ਨਾਲ ਗੱਲ ਕਰਨ ਲਈ ਸਾਲਸ ਨਿਯੁਕਤ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਰਾਸ਼ਟਰੀ

ਵਿਰੋਧੀ ਧਿਰਾਂ ਦਾ ਵਫ਼ਦ ਸ੍ਰੀਨਗਰ ਹਵਾਈ ਅੱਡੇ ਤੋਂ ਮੋੜਿਆ

August 25, 2019 03:18 PM

ਨਵੀਂ ਦਿੱਲੀ,24 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਕਾਂਗਰਸ ਆਗੂ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ 11 ਮੈਂਬਰੀ ਵਫ਼ਦ ਜੋ ਕਿ 370 ਹਟਾਏ ਜਾਣ ਤੋਂ ਬਾਅਦ ਹਾਲਾਤ ਦਾ ਜਾਇਜ਼ਾ ਲੈਣ ਲਈ ਕਸ਼ਮੀਰ ਗਿਆ ਸੀ, ਨੂੰ ਅੱਜ ਸ੍ਰੀਨਗਰ ਦੇ ਹਵਾਈ ਅੱਡੇ ਤੋਂ ਹੀ ਵਾਪਸ ਭੇਜ ਦਿੱਤਾ ਗਿਆ। ਇਸ ਵਫ਼ਦ ਵਿੱਚ ਅੱਠ ਸਿਆਸੀ ਪਾਰਟੀਆਂ ਕਾਂਗਰਸ, ਸੀਪੀਆਈ (ਐੱਮ), ਸੀਪੀਆਈ, ਡੀਐੱਮਕੇ, ਐੱਨਸੀਪੀ, ਜੇਡੀ (ਐੱਸ) ਆਰਜੇਡੀ ਅਤੇ ਟੀਐੱਮਸੀ ਸ਼ਾਮਲ ਸਨ।
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ੍ਰੀਨਗਰ ਹਵਾਈ ਅੱਡੇ ’ਤੇ ਪੱਤਰਕਾਰਾਂ ਨੂੰ ਕਿਹਾ, ‘ਸਰਕਾਰ ਨੇ ਮੈਨੂੰ ਸੱਦਾ ਦਿੱਤਾ ਸੀ। ਰਾਜਪਾਲ ਨੇ ਖੁਦ ਮੈਨੂੰ ਸੱਦਿਆ ਸੀ। ਹੁਣ ਮੈਂ ਆਇਆ ਹਾਂ ਤਾਂ ਉਹ ਕਹਿ ਰਹੇ ਹਨ ਕਿ ਤੁਸੀਂ ਨਹੀਂ ਆ ਸਕਦੇ। ਸਰਕਾਰ ਕਹਿ ਰਹੀ ਹੈ ਇੱਥੇ ਸਭ ਕੁਝ ਠੀਕ ਹੈ। ਜੇਕਰ ਇੱਥੇ ਸਭ ਕੁਝ ਠੀਕ ਹੈ ਤਾਂ ਸਾਨੂੰ ਇੱਥੇ ਜਾਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ। ਇਹ ਹੈਰਾਨ ਕਰਨ ਵਾਲੀ ਗੱਲ ਹੈ।’ ਸੀਪੀਆਈ (ਐੱਮ) ਨੇ ਕਿਹਾ, ‘ਵਫ਼ਦ ਨੇ ਆਉਂਦੇ ਦਿਨਾਂ ਵਿੱਚ ਜੰਮੂ ਕਸ਼ਮੀਰ ਦਾ ਦੌਰਾ ਕਰਨ ਦੀ ਯੋਜਨਾ ਬਣਾਈ ਹੈ, ਜਿੱਥੇ ਉਹ ਸੂਬੇ ਦੇ ਲੋਕਾਂ ਨਾਲ ਗੱਲਬਾਤ ਕਰਕੇ ਉੱਥੋਂ ਦੀ ਜ਼ਮੀਨੀ ਹਕੀਕਤ ਦਾ ਪਤਾ ਲਾਉਣਗੇ।’ ਪਾਰਟੀ ਨੇ ਕਿਹਾ ਕਿ ਦੇਸ਼ ਦੀਆਂ ਨਾਮੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਕਸ਼ਮੀਰ ਅੰਦਰ ਦਾਖਲ ਨਾ ਹੋਣ ਦੇਣਾ ਉਨ੍ਹਾਂ ਦੇ ਸਿਆਸੀ ਹੱਕਾਂ ’ਤੇ ਹਮਲਾ ਹੈ। ਉਨ੍ਹਾਂ ਨਾਲ ਹੀ ਪੁਲੀਸ ’ਤੇ ਹਵਾਈ ਅੱਡੇ ’ਤੇ ਮੀਡੀਆ ਨਾਲ ਬਦਸਲੂਕੀ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਜੇਕਰ ਕਸ਼ਮੀਰ ਵਿੱਚ ਹਾਲਾਤ ਆਮ ਵਰਗੇ ਹਨ ਤਾਂ ਸਿਆਸੀ ਆਗੂਆਂ ਨੂੰ ਲੋਕਾਂ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਸੀਪੀਆਈ ਦੇ ਜਨਰਲ ਸਕੱਤਰ ਡੀ ਰਾਜਾ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਸਰਕਾਰ ਝੂਝ ਬੋਲ ਰਹੀ ਹੈ ਅਤੇ ਜੰਮੂ ਕਸ਼ਮੀਰ ’ਚ ਹਾਲਾਤ ਆਮ ਨਹੀਂ ਹੈ। ਇਸੇ ਲਈ ਉਨ੍ਹਾਂ ਨੂੰ ਉੱਥੇ ਨਹੀਂ ਜਾਣ ਦਿੱਤਾ ਗਿਆ। ਵਫ਼ਦ ਵਿੱਚ ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ ਤੇ ਕੇਸੀ ਵੇਣੂਗੋਪਾਲ, ਸੀਪੀਆਈ (ਐੱਮ) ਦੇ ਸੀਤਾਰਾਮ ਯੇਚੁਰੀ, ਡੀਐੱਮਕੇ ਦੇ ਤਿਰੁਚੀ ਸਿਵਾ, ਐੱਲਜੇਡੀ ਦੇ ਸ਼ਰਦ ਯਾਦਵ, ਟੀਐੱਮਸੀ ਦੇ ਦਿਨੇਸ਼ ਤ੍ਰਿਵੇਦੀ, ਸੀਪੀਆਈ ਦੇ ਡੀ ਰਾਜਾ, ਐੱਨਸੀਪੀ ਦੇ ਮਜੀਦ ਮੈਨਨ, ਆਰਜੇਡੀ ਦੇ ਮਨੋਜ ਝਾਅ ਅਤੇ ਜੇਡੀ (ਐੱਸ) ਦੇ ਡੀ ਕੁਪੇਂਦਰ ਰੈੱਡੀ ਸ਼ਾਮਲ ਸਨ।
ਇਸ ਸਬੰਧੀ ਜੰਮੂ ਕਸ਼ਮੀਰ ਦੇ ਪ੍ਰਿੰਸੀਪਲ ਸਕੱਤਰ ਰੋਹਿਤ ਕਾਂਸਲ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਸੂਬੇ ਅੰਦਰ ਅਮਨ-ਕਾਨੂੰਨ ਤੇ ਸੁਰੱਖਿਆ ਦੀ ਸਥਿਤੀ ਬਣਾਏ ਰੱਖਣਾ ਹੈ। ਉਨ੍ਹਾਂ ਕਿਹਾ ਕਿ ਵਫ਼ਦ ਨੂੰ ਕਸ਼ਮੀਰ ਦਾ ਦੌਰਾ ਨਾ ਕਰਨ ਲਈ ਕਿਹਾ ਗਿਆ ਸੀ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਫ਼ਿਲਮ ਫੇਅਰ ਐਵਾਰਡ' 'ਚ 'ਕੇਸਰੀ' ਨੂੰ ਅਣਗੌਲਿਆ

ਮੁੰਬਈ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਹਾਲ ਹੀ 'ਚ ਫ਼ਿਲਮੀ ਦੁਨੀਆ ਦਾ ਨਾਮੀ ਪੁਰਸਕਾਰ ਸ਼ੋਅ 'ਫ਼ਿਲਮ ਫੇਅਰ ਐਵਾਰਡ' ਕਰਵਾਇਆ ਗਿਆ | ਜਿਸ 'ਚ ਕਈ ਕਲਾਕਾਰਾਂ ਅਤੇ ਕਈ ਫ਼ਿਲਮਾਂ ਨੂੰ ਸਨਮਾਨ ਵਜੋਂ ਪੁਰਸਕਾਰ ਦੇ ਕੇ ਸਨਮਾਨਿਆ ਗਿਆ ਪਰ ਹੁਣ ਇਨ੍ਹਾਂ ਪੁਰਸਕਾਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਯੂਜਰਜ਼ ਕਾਫ਼ੀ ਨਾਰਾਜ਼ ਹਨ | ਕਈ ਯੂਜਰਜ਼ ਤਾਂ ਇਨ੍ਹਾਂ ਪੁਰਸਕਾਰਾਂ ਤੋਂ ਕਾਫ਼ੀ ਖ਼ੁਸ਼ ਨਜ਼ਰ ਆਏ ਪਰ ਕਈਆਂ ਨੇ ਇਹ ਦਾਅਵਾ ਕੀਤਾ ਹੈ 

26/11 ਹਮਲੇ ਨੂੰ ਹਿੰਦੂ ਅਤਿਵਾਦ ਵਜੋਂ ਪੇਸ਼ ਕਰਨਾ ਚਾਹੁੰਦਾ ਸੀ ਲਸ਼ਕਰ

ਮੁੰਬਈ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਰਾਕੇਸ਼ ਮਾਰੀਆ ਨੇ ਦਾਅਵਾ ਕੀਤਾ ਹੈ ਕਿ ਲਸ਼ਕਰ-ਏ-ਤੋਇਬਾ ਵਲੋਂ 26/11 ਦੇ ਮੁੰਬਈ ਦਹਿਸ਼ਤੀ ਹਮਲੇ ਨੂੰ ‘ਹਿੰਦੂ ਅਤਿਵਾਦ’ ਵਜੋਂ ਪੇਸ਼ ਕਰਨ ਦੀ ਯੋਜਨਾ ਬਣਾਈ ਗਈ ਸੀ ਅਤੇ ਪਾਕਿਸਤਾਨੀ ਦਹਿਸ਼ਤਗਰਦ ਮੁਹੰਮਦ ਅਜਮਲ ਕਸਾਬ ਨੇ ਬੰਗਲੁਰੂ ਵਾਸੀ ਸਮੀਰ ਚੌਧਰੀ ਵਜੋਂ ਮਰਨਾ ਸੀ। ਆਪਣੀ ਪੁਸਤਕ ‘ਲੈੱਟ ਮੀ ਸੇਅ ਇਟ ਨਾਓ’ ਦੀ ਰਿਲੀਜ਼ ਮੌਕੇ ਮਾਰੀਆ ਨੇ ਦੱਸਿਆ ਕਿ 26/11 ਦੇ ਮੁੰਬਈ ਦਹਿਸ਼ਤੀ ਹਮਲੇ ਦੀ ਜਾਂਚ ਉਨ੍ਹਾਂ ਨੇ ਕੀਤੀ ਸੀ। ਇਸ ਹਮਲੇ ਦੀ ਯੋਜਨਾ ਲਸ਼ਕਰ ਨੇ ਬਣਾਈ ਸੀ ਅਤੇ ਇਸ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਦਾ ਖ਼ੁਲਾਸਾ ਹੋਇਆ ਸੀ। 

ਘੁਸਪੈਠ ਦੀ ਤਾਕ ’ਚ ਨੇ ਮਕਬੂਜ਼ਾ ਕਸ਼ਮੀਰ ਵਿੱਚ ਬੈਠੇ ਅਤਿਵਾਦੀ: ਜਨਰਲ ਢਿੱਲੋਂ

ਸ੍ਰੀਨਗਰ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭਾਰਤੀ ਫੌਜ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਕੰਟਰੋਲ ਰੇਖਾ ਨੇੜੇ ਅਤਿਵਾਦੀ ਭਾਰਤ ਵਿੱਚ ਘੁਸਘੈਠ ਲਈ ਵੱਡੀ ਗਿਣਤੀ ਵਿੱਚ ਤਿਆਰ ਬੈਠੇ ਹਨ ਪਰ ਭਾਰਤੀ ਫੌਜ ਵੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਰਤ ਵਿੱਚ ਘੁਸਪੈਠ ਕਰਨ ’ਤੇ ਸਖਤ ਸਜ਼ਾ ਦਿੱਤੀ ਜਾਂਦੀ ਹੈ। ਭਾਰਤੀ ਥਲ ਸੈਨਾ ਦੀ 15ਵੀਂ ਕੋਰ ਦੀ ਰਣਨੀਤਕ ਕਮਾਂਡ ਦੇ ਮੁਖੀ ਅਤੇ ਲੈਫਟੀਨੈਂਟ ਜਨਰਲ ਕੰਵਲਜੀਤ ਸਿੰਘ ਢਿੱਲੋਂ ਨੇ ਭਰੋਸਾ ਪ੍ਰਗਟਾਇਆ ਕਿ ਪਾਕਿਸਤਾਨ ਦੇ ਭਾਰਤੀ ਕਸ਼ਮੀਰ ਵਿੱਚ ਅਤਿਵਾਦੀ ਭੇਜਣ ਅਤੇ ਇੱਥੋਂ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਸ਼ਮੀਰ ਵਾਦੀ ਵਿੱਚ ਸ਼ਾਂਤੀ ਭਾਰਤੀ ਸੈਨਾ ਨੇ ਖਿੱਤੇ ਦੀਆਂ ਹੋਰ ਧਿਰਾਂ ਦੇ ਸਾਂਝੇ ਯਤਨਾਂ ਅਤੇ ਸਹਿਯੋਗ ਨਾਲ ਸਥਾਪਿਤ ਕੀਤੀ ਹੈ। ਇਨ੍ਹਾਂ ਵਿੱਚ ਸਮਾਜ ਅਤੇ ਵੱਖ ਭਾਈਚਾਰਿਆਂ ਦੇ ਆਗੂਆਂ ਦਾ ਸਹਿਯੋਗ ਹਾਸਲ ਹੈ। ਲੈਫਟੀਨੈਂਟ ਜਨਰਲ ਢਿੱਲੋਂ, ਜਿਨ੍ਹਾਂ ਨੇ

ਟਰੰਪ ਦੀ ਫੇਰੀ: ਝੁੱਗੀਆਂ ਵਾਲਿਆਂ ਲਈ ਨਵੀਂ ਮੁਸੀਬਤ

ਅਹਿਮਦਾਬਾਦ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ 24 ਫਰਵਰੀ ਨੂੰ ਭਾਰਤ ਖਾਸ ਕਰਕੇ ਅਹਿਮਦਾਬਾਦ ਦੀ ਹਾਈ ਪ੍ਰੋਫਾਈਲ ਫੇਰੀ ਤੋਂ ਪਹਿਲਾਂ ਅਹਿਮਦਾਬਾਦ ਨਗਰ ਨਿਗਮ ਨੇ ਨਵੇਂ ਬਣੇ ਮੋਟੇਰਾ ਕ੍ਰਿਕਟ ਸਟੇਡੀਅਮ ਨੇੜੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਘੱਟੋ-ਘੱਟ 45 ਪਰਿਵਾਰਾਂ ਨੂੰ ਸੱਤ ਦਿਨਾਂ ਅੰਦਰ ਥਾਂ ਖਾਲੀ ਕਰਨ ਲਈ ਨੋਟਿਸ ਜਾਰੀ ਕੀਤੇ ਹਨ। ਹੁਕਮਾਂ ਦਾ ਪਾਲਣ ਨਾ ਹੋਣ ’ਤੇ ਵਿਭਾਗੀ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ। ਦੱਸਣਾ ਬਣਦਾ ਹੈ ਕਿ ਇਸ ਸਟੇਡੀਅਮ ਵਿੱਚ ਅਮਰੀਕੀ ਸਦਰ ਡੋਨਲਡ ਟਰੰਪ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਨਮਸਤੇ ਟਰੰਪ’ ਸਮਾਗਮ ਤਹਿਤ ਇਕ ਲੱਖ ਤੋਂ ਵੱਧ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ। ਨਿਗਮ ਅਧਿਕਾਰੀਆਂ ਨੇ ਹਾਲਾਂਕਿ

ਮਾਹਵਾਰੀ ਦੌਰਾਨ ਖਾਣਾ ਬਣਾਉਣ ਵਾਲੀਆਂ ਪਤਨੀਆਂ ਕੁੱਤੀਆਂ ਦੀ ਜੂਨ ਪੈਣਗੀਆਂ: ਸਵਾਮੀ

ਅਹਿਮਦਾਬਾਦ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਗੁਜਰਾਤ ਦੇ ਇੱਕ ਧਾਰਮਿਕ ਆਗੂ ਦਾ ਕਹਿਣਾ ਹੈ ਕਿ ਮਾਹਵਾਰੀ ਦੌਰਾਨ ਆਪਣੇ ਪਤੀਆਂ ਲਈ ਭੋਜਨ ਤਿਆਰ ਕਰਨ ਵਾਲੀਆਂ ਮਹਿਲਾਵਾਂ ਆਪਣੇ ਅਗਲੇ ਜਨਮ ਵਿੱਚ ਕੁੱਤੀਆਂ ਵਜੋਂ ਜਨਮ ਲੈਣਗੀਆਂ ਜਦਕਿ ਇਹ ਭੋਜਨ ਖਾਣ ਵਾਲੇ ਪੁਰਸ਼ ਅਗਲੇ ਜਨਮ ਵਿੱਚ ਬੈਲ ਬਣਨਗੇ। ਦੱਸਣਯੋਗ ਹੈ ਕਿ ਇਹ ਟਿੱਪਣੀਆਂ ਕਰਨ ਵਾਲਾ ਸਵਾਮੀ ਕ੍ਰਿਸ਼ਨਾਸਵਰੂਪ ਦਾਸਜੀ ਭੁਜ ਵਿੱਚ ਕਾਲਜ ਚਲਾਉਂਦੇ ਸਵਾਮੀ ਨਰਾਇਣ ਮੰਦਰ ਨਾਲ ਜੁੜਿਆ ਹੋਇਆ ਹੈ, ਜਿਸ ਦੀ ਪ੍ਰਿੰਸੀਪਲ ਅਤੇ ਮਹਿਲਾ ਸਟਾਫ ਨੇ 11 ਫਰਵਰੀ ਨੂੰ 60 ਲੜਕੀਆਂ ਨੂੰ ਕਥਿਤ ਤੌਰ ’ਤੇ ਆਪਣੇ ਅੰਦਰਲੇ ਕੱਪੜੇ ਲਾਹੁਣ ਲਈ ਮਜਬੂਰ ਕੀਤਾ ਸੀ ਤਾਂ ਜੋ ਇਨ੍ਹਾਂ ਦੀ ਮਾਹਵਾਰੀ ਆਈ ਹੋਣ ਬਾਰੇ ਪਤਾ ਲਾਇਆ ਜਾ ਸਕੇ। ਇਸ ਕਾਲਜ ਦੇ ਹੋਸਟਲ ਦਾ ਨਿਯਮ ਹੈ ਕਿ ਜਿਨ੍ਹਾਂ ਲੜਕੀਆਂ ਨੂੰ ਮਾਹਵਾਰੀ ਆਈ ਹੋਈ ਹੈ, ਉਹ ਆਪਣੀਆਂ ਸਾਥੀ ਲੜਕੀਆਂ ਨਾਲ ਬੈਠ ਕੇ ਭੋਜਨ ਨਹੀਂ ਖਾ ਸਕਦੀਆਂ।

ਕਸ਼ਮੀਰ ਆਰਥਿਕ, ਮਾਨਸਿਕ ਤੇ ਭਾਵੁਕ ਸੰਕਟ ’ਚ ਫਸਿਆ: ਇਲਤਿਜਾ

ਨਵੀਂ ਦਿੱਲੀ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਜੰਮੂ ਤੇ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਨੇ ਅੱਜ ਕਿਹਾ ਕਿ ਸੱਤ ਮਹੀਨੇ ਪਹਿਲਾਂ ਸੂਬੇ ਵਿੱਚੋਂ ਸੰਵਿਧਾਨ ਦੀ ਧਾਰਾ 370 ਨੂੰ ਮਨਸੂਖ਼ ਕੀਤੇ ਜਾਣ ਮਗਰੋਂ ਜੰਮੂ ਤੇ ਕਸ਼ਮੀਰ ਆਰਥਿਕ, ਮਨੋਵਿਗਿਆਨਕ ਤੇ ਭਾਵਨਾਤਮਕ ਸੰਕਟ ਵਿੱਚ ਉਲਝ ਕੇ ਰਹਿ ਗਿਆ ਹੈ। ਇਲਤਿਜਾ ਨੇ ਕਿਹਾ ਕਿ ਧਾਰਾ 370 ਕਸ਼ਮੀਰ ਦਾ ਬਾਕੀ ਭਾਰਤ ਨਾਲ ‘ਭਾਵੁਕ ਰਿਸ਼ਤਾ’ ਸੀ ਤੇ ਇਸ ਧਾਰਾ ਨੂੰ ਮਨਸੂਖ ਕਰਨ ਲਈ ਵੱਡੀ ਕੀਮਤ ਤਾਰਨੀ ਪਈ ਹੈ। ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਲਤਿਜਾ ਨੇ ਕਿਹਾ, ‘ਮੈਂ ਇਥੇ ਮਹਿਬੂਬਾ ਮੁਫ਼ਤੀ ਦੀ ਧੀ ਵਜੋਂ ਹੀ ਨਹੀਂ ਬਲਕਿ ਸੰਤਾਪ ਹੰਢਾ ਰਹੇ ਕਸ਼ਮੀਰੀ ਵਜੋਂ ਬੋਲ ਰਹੀ ਹਾਂ। ਅਸੀਂ ਸਾਰੇ ਜਾਣਦੇ ਹਾਂ ਕਿ ਧਾਰਾ 370 ਨੂੰ ਮਨਸੂਖ਼ ਕੀਤੇ ਜਾਣ ਮਗਰੋਂ ਵਾਦੀ ਵਿੱਚ ਕੀ ਕੁਝ ਹੋ ਰਿਹੈ। ਧਾਰਾ 370 ਸਾਨੂੰ ਬਾਕੀ ਭਾਰਤ ਨਾਲ ਭਾਵੁਕ ਤੌਰ ’ਤੇ ਜੋੜਨ ਦਾ ਜ਼ਰੀਆ ਸੀ, ਜਿਸ ਨੂੰ ਮਨਸੂਖ਼ ਕਰ ਦਿੱਤਾ ਗਿਆ।

ਦੇਸ਼ ਦੇ ਸੰਵਿਧਾਨ ਨੂੰ ਬਾਹਰੀ ਤਾਕਤਾਂ ਤੋਂ ਨਹੀਂ ਆਪਣਿਆਂ ਤੋਂ ਹੀ ਖ਼ਤਰਾ: ਕਰਤ

ਰਾਏਪੁਰ,18 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੀਪੀਐੱਮ ਆਗੂ ਬਰਿੰਦਾ ਕਰਤ ਨੇ ਅੱਜ ਕਿਹਾ ਕਿ ਜੇਕਰ ਮੋਦੀ ਸਰਕਾਰ ਗੁਆਂਢੀ ਮੁਲਕਾਂ ਵਿੱਚ ਲੋਕਾਂ ਹੁੰਦੇ ਤਸ਼ੱਦਦ ਬਾਰੇ ਇੰਨੀ ਹੀ ਫ਼ਿਕਰਮੰਦ ਹੈ ਤਾਂ ਉਸ ਨੇ ਮਿਆਂਮਾਰ ਤੇ ਪਾਕਿਸਤਾਨ ਵਿੱਚ ਧਾਰਮਿਕ ਵਧੀਕੀਆਂ ਦੇ ਸ਼ਿਕਾਰ ਰੋਹਿੰਗੀਆ ਤੇ ਅਹਿਮਦੀਆ ਮੁਸਲਮਾਨਾਂ ਨੂੰ ਨਵੇਂ ਨਾਗਰਿਕਤਾ ਕਾਨੂੰਨ ਦੇ ਘੇਰੇ ਵਿੱਚ ਕਿਉਂ ਨਹੀਂ ਲਿਆਂਦਾ। ਕਰਤ ਇਥੇ ਜੈਸਤੰਭ ਚੌਕ ਵਿੱਚ ਸੀਏਏ, ਐੱਨਆਰਸੀ ਤੇ ਐੱਨਪੀਆਰ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਸੰਬੋਧਨ ਕਰ ਰਹੇ ਸਨ।

ਮੈਗਸੇਸੇ ਪੁਰਸਕਾਰ ਜੇਤੂ ਅਤੇ 9 ਹੋਰ ਸੀਏਏ ਵਿਰੋਧੀ ਪਰਚੇ ਵੰਡਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ

ਲਖਨਊ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਮਾਜਿਕ ਕਾਰਕੁਨ ਅਤੇ ਰੈਮਨ ਮੈਗਸੇਸੇ ਪੁਰਸਕਾਰ ਜੇਤੂ ਸੰਦੀਪ ਪਾਂਡੇ ਅਤੇ 9 ਹੋਰਾਂ ਨੂੰ ਅੱਜ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਹ ਇਥੇ ਚੌਕ ਇਲਾਕੇ ’ਚ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਸਨ।

ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ

ਲਖ਼ਨਊ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਉੱਤਰ ਪ੍ਰਦੇਸ਼ ਵਿਧਾਨ ਸਭਾ ਵਿਚ ਅੱਜ ਪ੍ਰਸ਼ਨ ਕਾਲ ਦੌਰਾਨ ਸਮਾਜਵਾਦੀ ਪਾਰਟੀ ਮੈਂਬਰਾਂ ਦੇ ਰੌਲੇ-ਰੱਪੇ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਮੁਲਤਵੀ ਕਰਨੀ ਪਈ। ‘ਸਪਾ’ ਮੈਂਬਰ ਪਾਰਟੀ ਮੁਖੀ 

ਟੈਲੀਕਾਮ ਬਕਾਇਆ: ‘ਵੋਡਾਫੋਨ’ ਦੀ 2500 ਕਰੋੜ ਜਮ੍ਹਾਂ ਕਰਾਉਣ ਦੀ ਤਜਵੀਜ਼ ਰੱਦ

ਨਵੀਂ ਦਿੱਲੀ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਨੇ ਟੈਲੀਕਾਮ ਕੰਪਨੀ ‘ਵੋਡਾਫੋਨ’ ਵੱਲੋਂ ਅੱਜ ਤੱਕ 2500 ਕਰੋੜ ਰੁਪਏ ਅਦਾ ਕਰਨ ਦੀ ਰੱਖੀ ਤਜਵੀਜ਼ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਸ਼ੁੱਕਰਵਾਰ ਤੱਕ 1,000 ਕਰੋੜ ਰੁਪਏ ਅਦਾ ਕਰਨ ਦੀ ਤਜਵੀਜ਼ ਵੀ ਨਹੀਂ ਮੰਨੀ। 

ਫੌਜ 'ਚ ਔਰਤ ਅਧਿਕਾਰੀਆਂ ਦੇ ਕਮਾਨ ਸੰਭਾਲਣ ਦਾ ਰਾਹ ਪੱਧਰਾ

ਨਵੀਂ ਦਿੱਲੀ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਹਥਿਆਰਬੰਦ ਬਲਾਂ 'ਚ ਲਿੰਗ ਭੇਦਭਾਵ ਨੂੰ ਖ਼ਤਮ ਕਰਨ 'ਤੇ ਜ਼ੋਰ ਦਿੰਦਿਆਂ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੈਨਾ 'ਚ ਔਰਤ ਅਧਿਕਾਰੀਆਂ ਦੇ ਕਮਾਨ ਸੰਭਾਲਣ ਦਾ ਰਸਤਾ ਪੱਧਰਾ ਕਰ ਦਿੱਤਾ ਹੈ ਅਤੇ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਤਿੰਨ ਮਹੀਨਿਆਂ ਦੇ ਅੰਦਰ ਸਾਰੀਆਂ ਔਰਤ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦਿੱਤਾ ਜਾਵੇ। ਜਸਟਿਸ ਡੀ.ਵਾਈ. ਚੰਦਰਚੂਹੜ ਦੀ ਅਗਵਾਈ ਵਾਲੇ ਬੈਂਚ ਨੇ ਸਰਕਾਰ ਦੀ ਇਸ ਦਲੀਲ ਨੂੰ ਪ੍ਰੇਸ਼ਾਨ ਕਰਨ ਵਾਲੀ ਅਤੇ ਗਲਤ ਦੱਸਿਆ, ਜਿਸ 'ਚ ਕਿਹਾ ਗਿਆ ਸੀ ਕਿ ਸਰੀਰਕ ਸੀਮਾਵਾਂ ਅਤੇ ਸਮਾਜਿਕ ਚਲਣ ਨੂੰ ਵੇਖਦਿਆਂ ਹੋਇਆਂ ਕਮਾਨ ਅਹੁਦਿਆਂ 'ਤੇ ਔਰਤਾਂ ਦੀ ਨਿਯੁਕਤੀ ਨਹੀਂ ਕੀਤੀ ਜਾ ਰਹੀ। 

ਨਿਰਭੈਆ ਦੇ ਦੋਸ਼ੀਆਂ ਨੂੰ ਹੁਣ 3 ਮਾਰਚ ਨੂੰ ਹੋਵੇਗੀ ਫਾਂਸੀ ਮੌਤ ਦਾ ਨਵਾਂ ਵਾਰੰਟ ਜਾਰੀ

ਨਵੀਂ ਦਿੱਲੀ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਦੇ 4 ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ । ਪਟਿਆਲਾ ਹਾਊਸ ਕੋਰਟ ਨੇ ਸੋਮਵਾਰ ਨੂੰ ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਫਾਂਸੀ ਦੀ ਸਜ਼ਾ ਦਾ ਨਵਾਂ ਵਰੰਟ ਜਾਰੀ ਕੀਤਾ। ਵਧੀਕ ਸੈਸ਼ਨ ਜੱਜ ਧਰਮੇਂਦਰ ਰਾਨਾ ਨੇ ਚਾਰਾਂ ਦੋਸ਼ੀਆਂ ਮੁਕੇਸ਼ ਕੁਮਾਰ ਸਿੰਘ (32), ਪਵਨ ਗੁਪਤਾ (25), ਵਿਨੇ ਕੁਮਾਰ ਸ਼ਰਮਾ (26) ਅਤੇ ਅਕਸ਼ੈ ਕੁਮਾਰ (31) ਖ਼ਿਲਾਫ਼ ਨਵੇਂ ਮੌਤ ਦੀ ਸਜ਼ਾ ਦੇ ਵਰੰਟ ਜਾਰੀ ਕੀਤੇ। ਇਹ ਤੀਸਰੀ ਵਾਰ ਹੈ ਕਿ ਦੋਸ਼ੀਆਂ ਖ਼ਿਲਾਫ਼ ਫਾਂਸੀ ਦੇ ਵਾਰੰਟ ਜਾਰੀ ਕੀਤੇ ਗਏ ਹਨ। ਪਹਿਲਾਂ ਫਾਂਸੀ ਦੇਣ ਦੀ ਤਰੀਕ 22 ਜਨਵਰੀ ਤੈਅ ਕੀਤੀ ਸੀ ਬਾਅਦ 'ਚ ਇਸ ਨੂੰ ਟਾਲ ਕੇ 1 ਫਰਵਰੀ ਕਰ ਦਿੱਤਾ ਗਿਆ ਅਤੇ ਫਿਰ ਅਦਾਲਤ ਨੇ ਅਗਲੇ ਹੁਕਮਾਂ ਤੱਕ ਦੋਸ਼ੀਆਂ ਨੂੰ ਫਾਂਸੀ ਦੇਣ 'ਤੇ ਰੋਕ ਲਗਾ ਦਿੱਤੀ ਸੀ। ਹਾਲਾਂਕਿ ਦੂਜੇ ਪਾਸੇ ਦੋਸ਼ੀਆਂ ਦੇ ਵਕੀਲ ਏ.ਪੀ. ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਅਜੇ ਵੀ ਕਾਨੂੰਨੀ ਬਦਲ ਬਾਕੀ ਹਨ। 

ਸ਼ਾਹੀਨ ਬਾਗ ਦੇ ਪ੍ਰੋਟੈੱਸਟਰਾਂ ਨਾਲ ਗੱਲ ਕਰਨ ਲਈ ਸਾਲਸ ਨਿਯੁਕਤ

ਨਵੀਂ ਦਿੱਲੀ ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਸੁਪਰੀਮ ਕੋਰਟ ਨੇ ਸੋਮਵਾਰ ਸ਼ਾਹੀਨ ਬਾਗ ਵਿਚ ਪ੍ਰੋਟੈੱਸਟ ਨਾਲ ਸੜਕ ਬਲਾਕ ਹੋਣ 'ਤੇ ਇਤਰਾਜ਼ ਕੀਤਾ, ਪਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਪ੍ਰੋਟੈੱਸਟਰਾਂ ਲਈ ਬਦਲਵੀਂ ਥਾਂ ਦਾ ਪ੍ਰਬੰਧ ਕਰਨ। ਜਸਟਿਸ ਕੇ ਐਮ ਜੋਸਿਫ ਨੇ ਕਿਹਾ, 'ਜਮਹੂਰੀਅਤਾਂ ਵਿਚ ਪ੍ਰੋਟੈੱਸਟ ਦੇ ਹੱਕ ਨੂੰ ਦੁਨੀਆ-ਭਰ ਵਿਚ, ਖਾਸਕਰ ਭਾਰਤ ਵਿਚ ਮਾਨਤਾ ਮਿਲੀ ਹੋਈ ਹੈ। ਇਹ ਬੁਨਿਆਦੀ ਹੱਕ ਹੈ, ਪਰ ਜਨਜੀਵਨ ਤੇ ਸੁਰੱਖਿਆ ਦਾ ਵੀ ਖਿਆਲ ਰੱਖਣਾ ਹੁੰਦਾ ਹੈ।' ਅਗਲੀ ਸੁਣਵਾਈ 24 ਫਰਵਰੀ ਦੀ ਪਾਉਂਦਿਆਂ ਕੋਰਟ ਨੇ ਸੀਨੀਅਰ ਵਕੀਲ ਸੰਜੇ ਹੈਗੜੇ ਤੇ ਸਾਧਨਾ ਰਾਮਚੰਦਰਨ ਨੂੰ ਕਿਹਾ ਕਿ ਉਹ ਪ੍ਰੋਟੈੱਸਟਰਾਂ ਨੂੰ ਬਦਲਵੀਂ ਥਾਂ ਸ਼ਿਫਟ ਹੋਣ ਲਈ ਮਨਾਉਣ। 

ਕੇਜਰੀਵਾਲ ਦਾ ਵਾਅਦਾ, ਦਿੱਲੀ ਵਾਲਿਓ ਬੱਸਾਂ ਦੀ ਕੋਈ ਕਮੀ ਨਹੀਂ ਹੋਵੇਗੀ

ਨਵੀਂ ਦਿੱਲੀ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਦੇ ਮੁੱਖ ਮੰਤਰੀ ਦੇ ਤੌਰ ‘ਤੇ ਲਗਾਤਾਰ ਤੀਜੀ ਵਾਰ ਸਹੁੰ ਚੁੱਕਣ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਮਿਸ਼ਨ ਮੋੜ ‘ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਮੰਗਲਵਾਰ ਸਵੇਰੇ

ਬ੍ਰਿਟੇਨ ਅਤੇ ਫਰਾਂਸ ਨੂੰ ਪਛਾੜਿਆ, ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ ਭਾਰਤ- ਰਿਪੋਰਟ

ਨਵੀਂ ਦਿੱਲੀ,17 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਦੇਸ਼ ਦੀ ਆਰਥਿਕਤਾ ਸੰਕਟ ਦੇ ਦੌਰ ਵਿਚੋਂ ਲੰਘ ਰਹੀ ਹੈ ਪਰ ਇਸ ਦੌਰਾਨ ਭਾਰਤ ਵਿਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਯੂਕੇ ਦੀ ਰਿਪੋਰਟ ਦੇ ਅਨੁਸਾਰ, ਭਾਰਤ ਇਕ ਵਾਰ ਫਿਰ ਦੁਨੀਆ ਦਾ ਸਭ ਤੋਂ ਵੱਡਾ ਆਰਥਵਿਵਸਥਾ ਵਾਲਾ ਦੇਸ਼  ਬਣ ਗਿਆ ਹੈ। ਭਾਰਤ ਨੇ ਸਾਲ 2019 ਵਿਚ ਬ੍ਰਿਟੇਨ ਅਤੇ ਫਰਾਂਸ ਨੂੰ ਪਛਾੜ ਦਿੱਤਾ। ਅਮਰੀਕਾ ਦੇ ਰਿਸਰਚ ਇੰਸਟੀਚਿਊਟ ਵਰਲਡ ਪੋਪੂਲੇਸ਼ਨ ਰਿਵਿਊ ਨੇ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਭਾਰਤ ਹੁਣ ਸਵੈ-ਨਿਰਭਰ ਬਣਨ ਦੀ ਪੁਰਾਣੀ ਨੀਤੀ ਨਾਲ ਖੁੱਲੇ ਬਾਜ਼ਾਰ ਦੀ ਆਰਥਿਕਤਾ ਵਿਚ ਵਿਕਸਤ ਹੋ ਰਿਹਾ ਹੈ। ਰਿਪੋਰਟ ਦੇ ਅਨੁਸਾਰ, ਕੁੱਲ ਘਰੇਲੂ ਉਤਪਾਦ (ਜੀਡੀਪੀ) ਦੇ ਮਾਮਲੇ ਵਿੱਚ $ 2940 ਬਿਲੀਅਨ ਡਾਲਰ ਦੇ ਨਾਲ ਭਾਰਤ ਵਿਸ਼ਵ ਦਾ ਪੰਜਵਾਂ ਸਭ ਤੋਂ ਵੱਡਾ ਅਰਥਵਿਵਸਥਾ ਵਾਲਾ ਦੇਸ਼ ਬਣ ਗਿਆ ਹੈ। ਇਸ ਸਥਿਤੀ ਵਿੱਚ ਇਸ ਨੇ 2019 ਵਿੱਚ ਬ੍ਰਿਟੇਨ ਅਤੇ ਫਰਾਂਸ ਨੂੰ ਪਛਾੜ ਦਿੱਤਾ। ਬ੍ਰਿ

ਕੇਂਦਰ ਨਾਲ ਮਿਲ ਕੇ ਕੰਮ ਕਰਾਂਗੇ: ਕੇਜਰੀਵਾਲ

ਨਵੀਂ ਦਿੱਲੀ,16 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਰਾਜਧਾਨੀ ਦੇ ਇਤਿਹਾਸਕ ਰਾਮਲੀਲਾ ਮੈਦਾਨ ’ਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕਣ ਮਗਰੋਂ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦਿੱਲੀ ’ਚ ਵਧੀਆ ਸ਼ਾਸਨ ਦੇਣ ਲਈ ਕੇਂਦਰ ਨਾਲ ਤਾਲਮੇਲ ਕਰਕੇ ਕੰਮ ਕਰਨਾ ਚਾਹੁੰਦੇ ਹਨ ਤੇ ਉਨ੍ਹਾਂ ਬਿਨਾਂ ਕਿਸੇ ਰੁਕਾਵਟ ਦੇ ਸਰਕਾਰ ਚਲਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਸ਼ੀਰਵਾਦ ਵੀ ਮੰਗਿਆ।

ਪੰਜਾਬ ਦੇ ਆਗੂਆਂ ਨੂੰ ਪਹਿਲੀ ਕਤਾਰ ’ਚ ਬਿਠਾ ਕੇ ਦਿੱਤੀ ਅਹਿਮੀਅਤ

ਨਵੀਂ ਦਿੱਲੀ,16 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਹਲਫ਼ਦਾਰੀ ਸਮਾਗਮ ਦੌਰਾਨ ਪੰਜਾਬ ਦੀ ‘ਆਪ’ ਲੀਡਰਸ਼ਿਪ ਨੂੰ ਪਹਿਲੀ ਕਤਾਰ ਵਿੱਚ ਥਾਂ ਦਿੱਤੀ ਗਈ। ਇਸ ਤੋਂ ਸਪੱਸ਼ਟ ਸੰਕੇਤ ਦਿੱਤੇ ਗਏ ਕਿ ‘ਆਪ’ ਹੁਣ ਪੰਜਾਬ ਵੱਲ ਉਚੇਚੇ ਤੌਰ ’ਤੇ ਧਿਆਨ ਦੇਵੇਗੀ। ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਸਾਰਾ ਸਮਾਂ ਮੀਡੀਆ ਦੀ ਨਜ਼ਰ ਹੇਠ ਰਹੇ। ਹਰਪਾਲ ਸਿੰਘ ਚੀਮਾ ਸਮੇਤ ਪੰਜਾਬ ਤੋਂ ‘ਆਪ’ ਦੇ ਵਿਧਾਇਕਾਂ ਕੁਲਵੰਤ ਪੰਡੋਰੀ, 

ਮਹਿਬੂਬਾ ’ਤੇ ਪੀਐੱਸਏ ਲਾਉਣ ਪਿੱਛੇ ‘ਡੈਡੀ’ਜ਼ ਗਰਲ’ ਦਾ ਹਵਾਲਾ

ਸ੍ਰੀਨਗਰ,16 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸਰਕਾਰੀ ਰਿਕਾਰਡ ਮੁਤਾਬਕ ਮਹਿਬੂਬਾ ਮੁਫ਼ਤੀ ਨੂੰ ਸਖ਼ਤ ਜਨਤਕ ਸੁਰੱਖਿਆ ਐਕਟ (ਪੀਐੱਸਏ) ਤਹਿਤ ਹਿਰਾਸਤ ਵਿਚ ਰੱਖਣ ਲਈ ਦਿੱਤੇ ਕਾਰਨਾਂ ’ਚ ਕਿਸੇ ਨੂੰ ਵੀ ਉਨ੍ਹਾਂ ਦੇ ਪਿਤਾ ਮੁਫ਼ਤੀ ਮੁਹੰਮਦ ਸਈਦ ਨਾਲ ਨਹੀਂ ਜੋੜਿਆ ਗਿਆ। ਸੱਤ ਸਫ਼ਿਆਂ ਦਾ ਜਿਹੜਾ ਹੁਕਮ 60 ਸਾਲਾ ਪੀਡੀਪੀ ਮੁਖੀ ਨੂੰ ਭੇਜਿਆ ਗਿਆ ਹੈ, ਉਸ ’ਚ 12 ਕਾਰਨ ਦਿੱਤੇ ਗਏ ਹਨ। ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਡੋਜ਼ੀਅਰ ਜ਼ਿਲ੍ਹਾ ਮੈਜਿਸਟਰੇਟ ਨੂੰ ਦਿੱਤਾ ਜਾਂਦਾ ਹੈ, ਜੋ ਕਿ ਆਪਣੇ ਵਿਵੇਕ ਨਾਲ ਕਿਸੇ ਨੂੰ ਹਿਰਾਸਤ ਵਿਚ ਰੱਖਣ ਦਾ ਫ਼ੈਸਲਾ ਲੈਂਦਾ ਹੈ।

ਸ਼ਰਾਰਤੀ ਅਨਸਰਾਂ ਨਾਲ ਸ਼ਾਂਤ ਰਹਿ ਕੇ ਨਜਿੱਠੇ ਦਿੱਲੀ ਪੁਲੀਸ: ਸ਼ਾਹ

ਨਵੀਂ ਦਿੱਲੀ ,16 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਪੁਲੀਸ ਨੂੰ ਜਿੱਥੇ ਇਕ ਪਾਸੇ ਸ਼ਰਾਰਤੀ ਅਨਸਰਾਂ ਤੋਂ ‘ਪੱਕੇ ਹੱਥੀਂ’ ਨਿਪਟਣ ਦਾ ਮਸ਼ਵਰਾ ਦਿੱਤਾ ਹੈ ਉੱਥੇ ਹੀ ਦੂਜੇ ਪਾਸੇ ਭੜਕਾਹਟ ਦੇ ਬਾਵਜੂਦ ਸ਼ਾਂਤ ਰਹਿਣ ਲਈ ਵੀ ਕਿਹਾ ਹੈ। ਉਹ ਇੱਥੇ ਦਿੱਲੀ ਪੁਲੀਸ ਦੇ 73ਵੇਂ ਸਥਾਪਨਾ ਦਿਵਸ ਸਬੰਧੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਸ਼ਾਹ ਨੇ ਦਿੱਲੀ ਪੁਲੀਸ ਨੂੰ ਦੇਸ਼ ਤੇ ਦੁਨੀਆਂ ਵਿੱਚੋਂ ਮਹਾਂਨਗਰਾਂ ਦੀਆਂ ਪੁਲੀਸ ਫੋਰਸਾਂ ’ਚੋਂ ਮੋਹਰੀ ਅਤੇ ਬਿਨਾਂ ਕਿਸੇ ਅਸਫ਼ਲਤਾ ਤੋਂ ਹਾਲਾਤ ਖ਼ਰਾਬ ਕਰਨ ਵਾਲੀਆਂ ਕੋਸ਼ਿਸ਼ਾਂ ਨੂੰ ਅਸਫ਼ਲ ਕਰਨ ਵਾਲੀ ਕਰਾਰ ਦਿੱਤਾ ਹੈ। 1950 ਵਿੱਚ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਵੱਲੋਂ ਦਿੱਤੇ ਗਏ ਭਾਸ਼ਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਗੁੱਸੇ ਤੇ ਭੜਕਾਹਟ ਦੇ ਬਾਵਜੂਦ, ਦਿੱਲੀ ਪੁਲੀਸ ਨੂੰ ਸ਼ਾਂਤ ਰਹਿਣਾ ਚਾਹੀਦਾ ਹੈ ਪਰ ਨਾਲ ਹੀ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ਼ਰਾਰਤੀ ਅਨੁਸਰਾਂ ਨਾਲ ਪੱਕੇ ਹੱਥੀਂ ਨਜਿੱਠਣ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ। ਮੇਰਾ ਮੰਨਣਾ ਹੈ ਕਿ ਕਈ ਮੌਕਿਆਂ ’ਤੇ ਦਿੱਲੀ ਪੁਲੀਸ ਸਰਦਾਰ ਪਟੇਲ ਦੇ ਇਸ ਮਸ਼ਵਰੇ ’ਤੇ ਕੰਮ ਕਰਦੀ ਰਹੀ ਹੈ।’’

ਬਿਹਾਰ ਚੋਣਾਂ ਵਿੱਚ ਭਾਸ਼ਾ ’ਤੇ ਕਾਬੂ ਰੱਖਣਾ ਜ਼ਰੂਰੀ: ਪਾਸਵਾਨ

ਨਵੀਂ ਦਿੱਲੀ,16 ਫਰਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਆਗੂ ਰਾਮ ਵਿਲਾਸ ਪਾਸਵਾਨ ਨੇ ਕਿਹਾ ਹੈ ਕਿ ਬਿਹਾਰ ਵਿਧਾਨ ਸਭਾ ਚੋਣਾਂ ਸਥਾਨਕ ਵਿਕਾਸ ਦੇ ਮੁੱਦਿਆਂ ’ਤੇ ਲੜੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਭਾਸ਼ਾ ’ਤੇ ਕਾਬੂ ਰੱਖਣਾ ਜ਼ਰੂਰੀ ਹੈ। ਸ੍ਰੀ ਪਾਸਵਾਨ ਦਾ ਇਹ ਬਿਆਨ ਕਾਫੀ ਅਹਿਮੀਅਤ ਰੱਖਦਾ ਹੈ ਕਿਉਂਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭੜਕਾਊ ਤਕਰੀਰਾਂ ਕਾਰਨ ਚੋਣ ਕਮਿਸ਼ਨ ਨੇ ਕੁੱਝ ਭਾਜਪਾ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਸੀ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0091840990
Copyright © 2020, Panjabi Times. All rights reserved. Website Designed by Mozart Infotech