» ਅਮਰੀਕਾ ਦੀ ਐੱਮਪੀ ਤੁਲਸੀ ਗਬਾਰਡ ਨੇ ਹਿਲੇਰੀ 'ਤੇ ਕੀਤਾ ਮਾਣਹਾਨੀ ਦਾ ਕੇਸ » ਪਾਕਿਸਤਾਨ 'ਚ ਅੱਤਿਆਚਾਰ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ ਮਹਿਲਾ ਸੰਭਾਲ ਕੇਂਦਰ ਭੇਜੀ ਨਾਬਾਲਗ ਹਿੰਦੂ ਕੁੜੀ » 1 ਫਰਵਰੀ ਨੂੰ ਤੈਅ ਹੈ ਚਾਰਾਂ ਦੋਸ਼ੀਆਂ ਦੀ ਫਾਂਸੀ, ਹੁਣ ਤਕ ਨਹੀਂ ਦੱਸੀ ਆਖਰੀ ਇੱਛਾ » ਅਜ਼ਹਰੂਦੀਨ ਨੇ ਧੋਖਾਧੜੀ ਦਾ ਦੋਸ਼ ਨਕਾਰਿਆ, ਸੌ ਕਰੋੜ ਦੇ ਮਾਣਹਾਨੀ ਕੇਸ ਦੀ ਦਿੱਤੀ ਧਮਕੀ » ਕਾਗ਼ਜ਼ਾਂ 'ਚ ਜ਼ਿੰਦਾ ਔਰਤ ਦੀ ਜਮ੍ਹਾਂ ਹੁੰਦੀ ਰਹੀ LIC ਕਿਸ਼ਤ, ਚਾਰ ਸਾਲ ਬਾਅਦ ਮਰੀ ਦੱਸ ਕੇ ਹਾਸਲ ਕੀਤਾ 25 ਲੱਖ ਦਾ ਕਲੇਮ » ਬੰਗਾਲ 'ਚ ਬੈਲੇਟ ਪੇਪਰ ਨਾਲ ਹੋਣਗੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ » ਰਾਸ਼ਟਰਪਤੀ ਵੱਲੋਂ 49 ਬੱਚਿਆਂ ਦਾ ਬਾਲ ਸ਼ਕਤੀ ਪੁਰਸਕਾਰ ਨਾਲ ਸਨਮਾਨ » ਹੈਰਿਸ ਕਾਊਂਟੀ ’ਚ ਪਹਿਲਾ ਦਸਤਾਰਧਾਰੀ ਸਿੱਖ ਡਿਪਟੀ ਕਾਂਸਟੇਬਲ ਬਣਿਆ » ਅਮਰੀਕੀ ਵਿਚੋਲਗੀ ਦਾ ਸੁਆਲ ਹੀ ਨਹੀਂ: ਭਾਰਤ » ਭਾਰਤ ਦੀ ਸਾਖ ਡਿੱਗੀ; 51ਵੇਂ ਸਥਾਨ ’ਤੇ ਪੁੱਜਿਆ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਰਾਸ਼ਟਰੀ

ਹਿਮਾਚਲ ’ਚ ਜਾਇਜ਼ ਵਿਅਕਤੀ ਜ਼ਮੀਨ ਖ਼ਰੀਦ ਸਕਦੇ ਨੇ: ਅਨੁਰਾਗ

September 10, 2019 03:32 PM

ਸ਼ਿਮਲਾ,9 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸੋਮਵਾਰ ਨੂੰ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਲੈਂਡ ਟੈਨੇਸੀ ਐਂਡ ਰਿਫਾਰਮ ਐਕਟ ਦੀ ਧਾਰਾ 118 ਲਾਗੂ ਹੋਣ ਦੇ ਬਾਵਜੂਦ ਜਾਇਜ਼ ਖ਼ਰੀਦਦਾਰ ਪਹਾੜੀ ਸੂਬੇ ’ਚ ਜ਼ਮੀਨ ਖ਼ਰੀਦ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੈਦਰਾਬਾਦ ਦੇ ਸੰਸਦ ਮੈਂਬਰ ਅਸਦ-ਉਦ-ਦੀਨ ਓਵਾਇਸੀ ਵੱਲੋਂ ਹਿਮਾਚਲ ਪ੍ਰਦੇਸ਼ ’ਚ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਜ਼ਮੀਨ ਖ਼ਰੀਦਣ ਦੀ ਇਜਾਜ਼ਤ ਦੇਣ ਬਾਰੇ ਕਿਹਾ ਸੀ। ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਸਵਾਲ ਪੁੱਛਿਆ ਗਿਆ ਤਾਂ ਸ੍ਰੀ ਠਾਕੁਰ ਨੇ ਕਿਹਾ ਕਿ ਢੁਕਵੀਂ ਪ੍ਰਵਾਨਗੀ ਲੈਣ ਮਗਰੋਂ ਸੂਬੇ ’ਚ ਕੋਈ ਵੀ ਵਿਅਕਤੀ ਜ਼ਮੀਨ ਖ਼ਰੀਦ ਸਕਦਾ ਹੈ
ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
1 ਫਰਵਰੀ ਨੂੰ ਤੈਅ ਹੈ ਚਾਰਾਂ ਦੋਸ਼ੀਆਂ ਦੀ ਫਾਂਸੀ, ਹੁਣ ਤਕ ਨਹੀਂ ਦੱਸੀ ਆਖਰੀ ਇੱਛਾ

 ਨਵੀਂ ਦਿੱਲ਼ੀ ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਨਿਰਭੈਆ ਮਾਮਲੇ 'ਚ ਦਿੱਲ਼ੀ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਡੈੱਥ ਵਾਰੰਟ ਮੁਤਾਬਿਕ, ਆਉਣ ਵਾਲੀ 1 ਫਰਵਰੀ ਨੂੰ ਸਵੇਰੇ 6 ਵਜੇ ਦਿੱਲ਼ੀ ਦੀ ਤਿਹਾੜ ਜੇਲ੍ਹ ਗਿਣਤੀ-3 'ਚ ਚਾਰਾਂ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਣੀ ਹੈ। ਇਸ ਲਈ ਜੇਲ੍ਹ 'ਚ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਫਿਲਹਾਲ ਅੰਤਿਮ ਪੜਾਅ 'ਚ ਹਨ। ਫਾਂਸੀ ਦੀ ਪ੍ਰਕਿਰਿਆ ਦੀ ਅੰਤਿਮ ਕੜੀ 'ਚ 30 ਜਨਵਰੀ ਨੂੰ ਜੱਲਾਦ ਪਵਨ ਮੇਰਠ ਤੋਂ ਆ ਰਿਹਾ ਹੈ।

ਅਜ਼ਹਰੂਦੀਨ ਨੇ ਧੋਖਾਧੜੀ ਦਾ ਦੋਸ਼ ਨਕਾਰਿਆ, ਸੌ ਕਰੋੜ ਦੇ ਮਾਣਹਾਨੀ ਕੇਸ ਦੀ ਦਿੱਤੀ ਧਮਕੀ

ਹੈਦਰਾਬਾਦ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਅਜ਼ਹਰੂਦੀਨ ਨੇ ਮਹਾਰਾਸ਼ਟਰ ਦੀ ਇਕ ਟ੍ਰੈਵਲ ਏਜੰਸੀ ਵੱਲੋਂ ਲਗਾਏ ਗਏ ਧੋਖਾਧੜੀ ਦੇ ਦੋਸ਼ ਤੋਂ ਇਨਕਾਰ ਕੀਤਾ ਹੈ। ਨਾਲ ਹੀ ਉਨ੍ਹਾਂ 100 ਕਰੋੜ ਰੁਪਏ ਦੀ ਮਾਣਹਾਨੀ ਦਾ ਮਾਮਲਾ ਦਾਇਰ ਕਰਨ ਦੀ ਧਮਕੀ ਵੀ ਦਿੱਤੀ ਹੈ। ਟਵਿੱਟਰ 'ਤੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਅਜ਼ਹਰੂਦੀਨ ਨੇ ਵੀਰਵਾਰ ਨੂੰ ਕਿਹਾ, ਜਿਨ੍ਹਾਂ ਵੀ ਐੱਫਆਈਆਰ ਦਰਜ ਕਰਵਾਈ ਹੈ, ਉਨ੍ਹਾਂ ਅਜਿਹਾ ਸੁਰਖੀਆਂ ਵਿਚ ਬਣੇ ਰਹਿਣ ਲਈ ਕੀਤਾ ਹੈ। ਇਸ ਵਿਚ ਕੋਈ ਸੱਚਾਈ ਨਹੀਂ ਹੈ। ਦੋਸ਼ ਬੇਬੁਨਿਆਦ ਹਨ।' ਵਰਤਮਾਨ ਵਿਚ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਜ਼ਹਰੂਦੀਨ ਨੇ ਕਿਹਾ ਕਿ ਉਹ ਆਪਣੇ ਵਕੀਲ ਤੋਂ ਸਲਾਹ ਲੈਣਗੇ ਅਤੇ ਉਨ੍ਹਾਂ ਲੋਕਾਂ ਖ਼ਿਲਾਫ਼ 100 ਕਰੋੜ ਰੁਪਏ ਦੀ ਮਾਣਹਾਨੀ ਦਾ ਮਾਮਲਾ ਦਾਇਰ ਕਰਨਗੇ, ਜਿਨ੍ਹਾਂ ਐੱਫਆਈਆਰ ਦਰਜ ਕਰਵਾਈ ਹੈ।

ਮੁਅੱਤਲ ਡੀਐੱਸਪੀ ਦਵਿੰਦਰ ਸਮੇਤ ਚਾਰ ਹੋਰ ਮੁਲਜ਼ਮ ਏਐੱਨਆਈ ਨੇ 15 ਦਿਨ ਦੇ ਰਿਮਾਂਡ 'ਤੇ ਲਏ

ਜੰਮੂ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਜੰਮੂ-ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਿਦੀਨ ਦੇ ਅੱਤਵਾਦੀਆਂ ਨਾਲ ਫੜੇ ਗਏ ਡੀਐੱਸਪੀ ਦਵਿੰਦਰ ਸਿੰਘ ਸਮੇਤ ਚਾਰ ਮੁਲਜ਼ਮਾਂ ਨੂੰ ਵੀਰਵਾਰ ਨੂੰ ਜੰਮੂ 'ਚ ਰਾਸ਼ਟਰੀ ਜਾਂਚ ਏਜੰਸੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਮੁਅੱਤਲ ਡੀਐੱਸਪੀ ਤੇ ਹੋਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਏਐੱਨਆਹੀ ਅਧਿਕਾਰੀਆਂ ਨੇ ਅਦਾਲਤ ਨੂੰ ਦੱਸਿਆ ਕਿ ਹੁਣ ਤਕ ਹੋਈ ਪੁੱਛਗਿੱਛ 'ਚ ਕਈ ਮਹੱਤਵਪੂਰਨ ਜਾਣਕਾਰੀ ਮਿਲੀ ਹੈ। ਉਨ੍ਹਾਂ ਦੇ ਆਧਾਰ 'ਤੇ ਕਈ ਥਾਈਂ ਛਾਪੇਮਾਰੀ ਵੀ ਕੀਤੀ ਗਈ ਅਤੇ ਉਸ 'ਚ ਕਈ ਮਹੱਤਵਪੂਰਨ ਦਸਤਾਵੇਜ਼ ਬਰਾਮਦ ਹੋਏ ਜੋ ਮੁਅੱਤਲ ਡੀਐੱਸਪੀ ਅਤੇ ਅੱਤਵਾਦੀ ਸੰਗਠਨਾਂ ਵਿਚਕਾਰ ਰਿਸ਼ਤਿਆਂ ਨੂੰ ਦਰਸਾਉਂਦੇ ਹਨ। ਉਨ੍ਹਾਂ ਇਸ ਪ੍ਰਕਿਰਿਆ ਨੂੰ ਅੱਗੇ ਜਾਰੀ ਰੱਖਣ ਲਈ ਦਵਿੰਦਰ ਅਤੇ ਹੋਰ ਤਿੰਨ ਮੁਲਜ਼ਮਾਂ ਦਾ ਰਿਮਾਂਡ 15 ਦਿਨ ਵਧਾਉਣ ਲਈ ਕਿਹਾ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।

ਕਾਗ਼ਜ਼ਾਂ 'ਚ ਜ਼ਿੰਦਾ ਔਰਤ ਦੀ ਜਮ੍ਹਾਂ ਹੁੰਦੀ ਰਹੀ LIC ਕਿਸ਼ਤ, ਚਾਰ ਸਾਲ ਬਾਅਦ ਮਰੀ ਦੱਸ ਕੇ ਹਾਸਲ ਕੀਤਾ 25 ਲੱਖ ਦਾ ਕਲੇਮ

ਕਾਨਪੁਰ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਐੱਲਆਈਸੀ ਦੀ ਭਾਰਗੋ ਸਟੇਟ ਸ਼ਾਖਾ 'ਚ ਕੈਲਾਸ਼ ਨਾਥ ਪ੍ਰਬੰਧਕ ਹਨ। ਉਨ੍ਹਾਂ ਦੀ ਸ਼ਾਖਾ 'ਚ ਆਸ਼ਾ ਦੇਵੀ ਨਾਂ 'ਤੇ 25 ਲੱਖ ਦੀ ਪਾਲਿਸੀ ਹੋਈ ਸੀ ਜਿਸ ਵਿਚ ਚਿਰਦੀਪ ਸੇਨ ਗੁਪਤਾ ਨੌਮਿਨੀ ਸਨ। ਚਾਰ ਸਾਲ ਤਕ ਪਾਲਿਸੀ ਦੀ ਕਿਸ਼ਤ ਜਮ੍ਹਾਂ ਹੋਣ ਤੋਂ ਬਾਅਦ 9 ਮਈ, 2017 ਨੂੰ ਆਸ਼ਾ ਦੇਵੀ ਦੀ ਮੌਤ ਦਾ ਹਵਾਲਾ ਦੇ ਕੇ ਕਲੇਮ ਕੀਤਾ ਗਿਆ। ਅਫ਼ਸਰਾਂ ਨੇ ਨਿਯਮ ਸ਼ਰਤਾਂ ਦੇ ਆਧਾਰ 'ਤੇ ਚਿਰਦੀਪ ਸੇਨ ਦੇ ਖਾਤੇ 'ਚ 25 ਲੱਖ ਰੁਪਏ ਟਰਾਂਸਫਰ ਕਰ ਦਿੱਤੇ। ਇਸ ਦੌਰਾਨ ਐੱਲਆਈਸੀ ਅਧਿਕਾਰੀਆਂ ਨੇ ਇਕ ਅਣਜਾਣ ਸ਼ਿਕਾਇਤ ਮਿਲਣ 'ਤੇ ਬੈਂਕ ਅਕਾਊਂਟ ਬਾਰੇ ਪੜਤਾਲ ਕੀਤੀ ਤਾਂ ਪਤਾ ਚੱਲਿਆ ਕਿ ਇਹ ਅਕਾਊਂਟ ਫਰਜ਼ੀ ਹੈ ਜਿਸ ਨੂੰ ਸਿਰਫ਼ ਪਾਲਿਸੀ ਲੈਣ ਲਈ ਖੁੱਲ੍ਹਵਾਇਆ ਗਿਆ ਸੀ। ਇਸ ਤੋਂ ਬਾਅਦ ਅਫ਼ਸਰਾਂ ਨੇ ਪਾਲਿਸੀ 'ਚ ਦਰਜ ਆਸ਼ਾ ਦੇਵੀ ਦੇ ਪਤੇ 'ਤੇ ਚਾ ਕੇ ਜਾਣਕਾਰੀ ਲਈ ਤਾਂ ਪਤਾ ਚੱਲਿਆ ਕਿ ਉਸ ਪਤੇ 'ਚ ਆਸ਼ਾ ਦੇਵੀ ਨਹੀਂ ਰਹਿੰਦੀ ਸੀ।

ਅਸਾਮ 'ਚ 177 ਹਥਿਆਰਾਂ ਨਾਲ 644 ਅੱਤਵਾਦੀਆਂ ਨੇ ਕੀਤਾ ਆਤਮ ਸਮਰਪਣ

 ਅਸਾਮ 23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਅਸਾਮ 'ਚ 8 ਪ੍ਰਤੀਬੰਧਿਤ ਅੱਤਵਾਦੀਆਂ ਸੰਗਠਨਾਂ ਦੇ ਕੁੱਲ 644 ਅੱਤਵਾਦੀਆਂ ਨੇ 177 ਹਥਿਆਰਾਂ ਨਾਲ ਵੀਰਵਾਰ ਨੂੰ ਆਤਮ ਸਮਰਪਣ ਕੀਤਾ। ਪੁਲਿਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਹ ਅੱਤਵਾਦੀ ਉਲਫਾ, ਐੱਨਡੀਐੱਫਬੀ, ਆਰਐੱਨਐੱਲਐੱਫ, ਕੇਐੱਲਓ, ਸੀਪੀਆਈ, ਐੱਨਐੱਸਐੱਲਏ, ਏਡੀਐੱਫ ਤੇ ਐੱਨਐੱਲਐੱਫਬੀ ਦੇ ਮੈਂਬਰ ਹਨ। ਇਨ੍ਹਾਂ ਅੱਤਵਾਦੀਆਂ ਨੇ ਇਕ ਸਮਾਗਮ 'ਚ ਅਸਾਮ ਦੇ ਮੁੱਖ ਮੰਤਰੀ ਸਰਵਾਨੰਦ ਸੋਨੋਵਾਲ ਦੀ ਮੌਜੂਦਗੀ 'ਚ ਆਤਮ ਸਮਰਪਣ ਕੀਤਾ।

ਸੁਪਰੀਮ ਕੋਰਟ 'ਚ ਕੇਂਦਰ ਸਰਕਾਰ ਬੋਲੀ- ਧਾਰਾ 370 ਨੂੰ ਖ਼ਤਮ ਕਰਨ ਦਾ ਫੈਸਲਾ ਨਹੀਂ ਲਿਆ ਜਾਵੇਗਾ ਵਾਪਸ

ਨਵੀਂ ਦਿੱਲੀ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸੁਪਰੀਮ ਕੋਰਟ 'ਚ ਅਟਾਰਨੀ ਜਨਰਲ ਕੇਕੇ ਵੇਣੁਗੋਪਾਲ ਨੇ ਵੀਰਵਾਰ ਨੂੰ ਕਿਹਾ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਫੈਸਲਾ ਸਰਕਾਰ ਵਾਪਸ ਨਹੀਂ ਲਵੇਗੀ। ਉਨ੍ਹਾਂ ਨੇ ਉਹ ਗੱਲ ਕੇਂਦਰ ਸਰਕਾਰ ਦੁਆਰਾ ਧਾਰਾ 370 ਹਟਾਉਣ ਦੇ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਅੱਜ ਸੁਣਵਾਈ 'ਚ ਕਹੀ। ਬਹਿਸ ਦੇ ਦੌਰਾਨ ਟਾਰਨੀ ਜਨਰਲ ਨੇ ਕੋਰਟ 'ਚ ਇਸ ਨੂੰ ਹਟਾਏ ਜਾਣ ਦਾ ਪੂਰਾ ਬਿਓਰਾ ਦਿੱਤਾ। ਉਨ੍ਹਾਂ ਨੇ ਇਸ ਦੌਰਾਨ ਕਿਹਾ ਇਸ 'ਚ ਬਦਲਾਅ ਨਹੀਂ ਕੀਤਾ ਜਾ ਸਕਦਾ। ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਜੰਮੂ-ਕਸ਼ਮੀਰ ਦੀ ਪ੍ਰਭੂਸਤਾ ਅਸਲ 'ਚ ਅਸਥਾਈ ਸੀ। ਕੇਂਦਰ ਸਰਕਾਰ ਨੇ ਪਿਛਲੇ ਸਾਲ 5 ਅਗਸਤ ਨੂੰ ਜੰਮੂ-ਕਸ਼ਮੀਰ ਨੂੰ ਦੋ ਭਾਗਾਂ 'ਚ ਵੰਡਣ ਤੇ ਧਾਰਾ 370 ਹਟਾਉਣ ਦਾ ਫੈਸਲਾ ਕੀਤਾ ਸੀ। ਇਸ ਫੈਸਲੇ ਦੇ ਖ਼ਿਲਾਫ਼ ਪਟੀਸ਼ਨ ਦਾਇਰ ਹੈ। ਜਿਸ 'ਤੇ ਸੁਣਵਾਈ ਹੋ ਰਹੀ ਹੈ। ਇਸ ਤੋਂ ਪਹਿਲਾ ਵਕੀਲ ਡਾ. ਰਾਜੀਵ ਧਵਨ, ਇਕ ਪਟੀਸ਼ਨਕਰਤਾ ਦੇ ਵੱਲੋਂ ਪੇਸ਼ ਹੋਏ, ਨੇ ਕਿਹਾ ਪਹਿਲੀ ਵਾਰ ਭਾਰਤ ਦੇ ਸੰਵਿਧਾਨ ਦੀ ਧਾਰਾ 3 ਦੀ ਵਰਤੋਂ ਕਰਦਿਆਂ, ਕਿਸੇ ਰਾਜ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਰਜਾ ਦਿੱਤਾ ਗਿਆ ਸੀ। ਜੇ ਉਹ ਇਕ ਰਾਜ ਲਈ ਅਜਿਹਾ ਕਰਦੇ ਹਨ ਤਾਂ ਉਹ ਇਹ ਕਿਸੇ ਵੀ ਰਾਜ ਲਈ ਕਰ ਸਕਦੇ ਹਨ।

ਸ਼ਾਹੀਨ ਬਾਗ 'ਚ ਪ੍ਰਦਰਸ਼ਨ: ਭਾਜਪਾ ਆਗੂ ਮਨੋਜ ਤਿਵਾੜੀ ਨੇ ਕਿਹਾ, 'ਦੇਸ਼ ਦੀ ਸੁਰੱਖਿਆ ਨਾਲ ਹੋ ਰਿਹੈ ਖਿਲਵਾੜ'

ਨਵੀਂ ਦਿੱਲੀ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ਼ਾਹੀਨ ਬਾਗ 'ਚ ਪ੍ਰਦਰਸ਼ਨ ਨੂੰ ਭਾਜਪਾ ਨੇ ਸੁਰੱਖਿਆ ਲਈ ਖ਼ਤਰਾ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਆਗੂ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਦਿੱਲੀ ਸੂਬਾ ਪ੍ਰਧਾਨ ਮਨੋਜ ਤਿਵਾੜੀ ਨੇ ਪ੍ਰਦਰਸ਼ਨ 'ਤੇ ਸਵਾਲ ਕਰਦਿਆਂ ਟਵੀਟ ਕੀਤਾ ਹੈ।

ਬੰਗਾਲ 'ਚ ਬੈਲੇਟ ਪੇਪਰ ਨਾਲ ਹੋਣਗੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ
 ਕੋਲਕਾਤਾ ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਬੰਗਾਲ ਵਿਚ ਸਥਾਨਕ ਸਰਕਾਰਾਂ ਚੋਣਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਦੀ ਬਜਾਏ ਬੈਲੇਟ ਪੇਪਰ ਨਾਲ ਕਰਵਾਈਆਂ ਜਾਣਗੀਆਂ। ਮਮਤਾ ਬੈਨਰਜੀ ਸਰਕਾਰ ਨੇ ਰਾਜ ਚੋਣ ਕਮਿਸ਼ਨ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਹੈ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਦਸ ਫਰਵਰੀ ਮਗਰੋਂ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਰਾਸ਼ਟਰਪਤੀ ਵੱਲੋਂ 49 ਬੱਚਿਆਂ ਦਾ ਬਾਲ ਸ਼ਕਤੀ ਪੁਰਸਕਾਰ ਨਾਲ ਸਨਮਾਨ

ਨਵੀਂ ਦਿੱਲੀ,22 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਦੇਸ਼ ਦੇ 49 ਬਹਾਦਰ ਬੱਚਿਆਂ ਦਾ ਬਾਲ ਸ਼ਕਤੀ ਪੁਰਸਕਾਰਾਂ ਨਾਲ ਸਨਮਾਨ ਕੀਤਾ ਹੈ। ਇਹ ਪੁਰਸਕਾਰ ਰਾਸ਼ਟਰਪਤੀ ਭਵਨ ਵਿੱਚ ਪ੍ਰਦਾਨ ਕੀਤੇ ਗਏ। ਇਨ੍ਹਾਂ ਪੁਰਸਕਾਰਾਂ ਵਿੱਚ ਮੈਡਲ ਦੇ ਨਾਲ ਇੱਕ ਲੱਖ ਰੁਪਏ ਦੀ ਨਗਦ ਰਾਸ਼ੀ ਅਤੇ ਸਨਮਾਨ ਚਿੰਨ ਦਿੱਤਾ ਜਾਂਦਾ ਹੈ। ਪੁਰਸਕਾਰ ਜੇਤੂਆਂ ਵਿੱਚ ਦਰਸ਼ ਮਿਲਾਨੀ (12) ਵੀ ਸ਼ਾਮਲ ਹੈ, ਜਿਸ ਨੇ ਵਿਸ਼ਵ ਭਰ ਵਿੱਚ 50 ਤੋਂ ਵੱਧ ਜਾਦੂ ਦੇ ਸ਼ੋਅ ਕੀਤੇ ਹਨ। ਮਨੋਜ ਕੁਮਾਰ ਲੋਹਾਰ 

ਭਾਰਤ ਦੀ ਸਾਖ ਡਿੱਗੀ; 51ਵੇਂ ਸਥਾਨ ’ਤੇ ਪੁੱਜਿਆ

ਨਵੀਂ ਦਿੱਲੀ,22 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭਾਰਤ 2019 ਦੇ ਜਮਹੂਰੀ ਸੂਚਕ ਅੰਕ ’ਚ 10 ਸਥਾਨ ਤਿਲਕ ਕੇ 51ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਇਕਨਾਮਿਸਟ ਇੰਟੈਲੀਜੈਂਸ ਯੂਨਿਟ ਮੁਤਾਬਕ ਭਾਰਤ ’ਚ ‘ਆਮ ਨਾਗਰਿਕਾਂ ਦੇ ਅਧਿਕਾਰਾਂ ’ਚ ਘਾਣ’ ਕਰਕੇ ਜਮਹੂਰੀਅਤ ’ਚ ਗਿਰਾਵਟ ਦਾ ਰੁਝਾਨ ਦਰਜ ਹੋਇਆ ਹੈ। ਕੁੱਲ 167 ਮੁਲਕਾਂ ’ਚੋਂ ਭਾਰਤ ਨੂੰ 2018 ’ਚ ਓਵਰਆਲ 7.23 ਅੰਕ ਮਿਲੇ ਸਨ ਜੋ ਹੁਣ ਡਿੱਗ ਕੇ 6.90 ਰਹਿ ਗਏ ਹਨ।

ਸੀਏਏ ਵਿਰੋਧੀ ਪ੍ਰਦਰਸ਼ਨਕਾਰੀ ਮਹਿਲਾਵਾਂ ’ਤੇ ਪੁਲੀਸ ਨੇ ਡੰਡੇ ਵਰ੍ਹਾਏ

ਇਟਾਵਾ (ਉੱਤਰ ਪ੍ਰਦੇਸ਼),22 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇਟਾਵਾ ਜ਼ਿਲ੍ਹੇ ਵਿੱਚ ਪੁਲੀਸ ਨੇ ਨਾਗਰਿਕਤਾ ਕਾਨੂੰਨ ਵਿਰੁਧ ਧਰਨਾ ਦੇ ਰਹੀਆਂ ਮਹਿਲਾਵਾਂ ਦਾ ਪਿੱਛਾ ਕਰਕੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ। ਇਸ ਸਬੰਧੀ ਵੀਡੀਓ ਕਲਿੱਪ ਅੱਜ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਵਿੱਚ ਪੁਲੀਸ ਕਰਮੀ ਮਹਿਲਾਵਾਂ ਦਾ ਪਿੱਛਾ ਕਰਦੇ ਅਤੇ ਉਨ੍ਹਾਂ ’ਤੇ ਡੰਡੇ ਵਰ੍ਹਾਉਂਦੇ ਨਜ਼ਰ ਆ ਰਹੇ ਹਨ। ਪੁਲੀਸ ਵਾਲੇ ਜਬਰੀ ਦੁਕਾਨਾਂ ਵਿੱਚ ਦਾਖ਼ਲ ਹੋ ਕੇ ਬੰਦ ਕਰਵਾਉਂਦੇ ਵੀ ਦਿਖਾਈ ਦੇ ਰਹੇ ਹਨ। ਇਸ ਵੀਡੀਓ ਕਲਿੱਪ ਵਿੱਚ ਪਚਰਾਹਾ ਖੇਤਰ ਦੀ ਇੱਕ ਭੀੜੀ ਗਲੀ ਵਿੱਚ ਪੁਲੀਸ ਵਾਲੇ ਮਹਿਲਾਵਾਂ ਦਾ ਪਿੱਛਾ ਕਰ ਰਹੇ ਹਨ। 17 ਸਕਿੰਟਾਂ ਦੀ ਇਸ ਵੀਡੀਓ ਵਿੱਚ ਮਹਿਲਾਵਾਂ ਦੀਆਂ ਚੀਕਾਂ ਸੁਣਾਈ ਦਿੰਦੀਆਂ ਹਨ ਅਤੇ ਉਹ ਪੁਲੀਸ ਨੂੰ ਹਮਲੇ ਦਾ ਕਾਰਨ ਪੁੱਛਦੀਆਂ ਵੀ ਸੁਣਾਈ ਦਿੰਦੀਆਂ ਹਨ। ਪੁਲੀਸ ਵਲੋਂ ਖੇਤਰ ਵਿੱਚ ਇਕੱਠੇ ਹੋਏ ਪੁਰਸ਼ਾਂ ’ਤੇ ਵੀ ਲਾਠੀਚਾਰਜ ਕੀਤਾ ਜਾ ਰਿਹਾ ਹੈ। ਇੱਕ ਹੋਰ ਵੀਡੀਓ ਵਿੱਚ ਪੁਲੀਸ ਕਰਮੀ ਸੜਕ 

ਸੀਏਏ: ਸੁਪਰੀਮ ਕੋਰਟ ਵੱਲੋਂ ਫੌਰੀ ਰੋਕ ਲਾਉਣ ਤੋਂ ਨਾਂਹ

ਨਵੀਂ ਦਿੱਲੀ,22 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰ ਦਾ ਪੱਖ ਸੁਣੇ ਬਗੈਰ ਸੋਧੇ ਹੋਏ ਨਾਗਰਿਕਤਾ ਐਕਟ (ਸੀਏਏ) ’ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਸਰਕਾਰ ਨੂੰ ਚਾਰ ਹਫ਼ਤਿਆਂ ’ਚ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਸੀਏਏ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਉਪਰ ਸੁਣਵਾਈ ਹੁਣ ਪੰਜ ਜੱਜਾਂ ’ਤੇ ਆਧਾਰਿਤ ਸੰਵਿਧਾਨਕ ਬੈਂਚ ਵੱਲੋਂ ਕੀਤੀ ਜਾਵੇਗੀ। ਚੀਫ਼ ਜਸਟਿਸ ਐੱਸ ਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੇ 143 ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਕੇਂਦਰ ਨੂੰ ਨੋਟਿਸ ਜਾਰੀ ਕੀਤਾ। ਬੈਂਚ ਨੇ ਸਾਰੇ ਹਾਈ ਕੋਰਟਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਅਰਜ਼ੀਆਂ ’ਤੇ ਫ਼ੈਸਲਾ ਲਏ ਜਾਣ ਤੱਕ ਸੀਏਏ ਬਾਰੇ ਪਟੀਸ਼ਨਾਂ ਉਪਰ ਕੋਈ ਸੁਣਵਾਈ ਨਾ ਕਰਨ। 

ਫਾਂਸੀ ਸਬੰਧੀ ਨੇਮ ਤੈਅ ਕਰਨ ਲਈ ਸਰਕਾਰ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ,22 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਖ਼ੌਫ਼ਨਾਕ ਅਪਰਾਧਾਂ ਦੇ ਦੋਸ਼ੀਆਂ ਵੱਲੋਂ ‘ਕਾਨੂੰਨੀ ਦਾਅ ਪੇਚ ਦਾ ਸਹਾਰਾ’ ਲੈ ਕੇ ਆਪਣੀਆਂ ਸਜ਼ਾਵਾਂ ਨੂੰ ਅੱਗੇ ਪਾਉਣ ਜਾਂ ਲਮਕਾਉਣ ਦੇ ਵਰਤਾਰੇ ਨੂੰ ਸੰਜੀਦਗੀ ਨਾਲ ਲੈਂਦਿਆਂ ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਦਾ ਰੁਖ਼ ਕਰ ਕੇ ਅਜਿਹੇ ਮੁਜਰਮਾਂ ਨੂੰ ਮੌਤ ਦੇ ਵਾਰੰਟ ਜਾਰੀ ਹੋਣ ਮਗਰੋਂ ਫਾਹੇ ਟੰਗਣ ਲਈ ਸੱਤ ਦਿਨਾਂ ਦੀ ਮਿਆਦ ਨਿਰਧਾਰਿਤ ਕੀਤੇ ਜਾਣ ਦੀ ਮੰਗ ਕੀਤੀ ਹੈ। ਕੇਂਦਰ ਨੇ ਸੁਪਰੀਮ ਕੋਰਟ ’ਚ ਦਸਤਕ ਅਜਿਹੇ ਮੌਕੇ ਦਿੱਤੀ ਹੈ ਜਦੋਂ 2012 ਨਿਰਭਯਾ ਜਬਰ-ਜਨਾਹ ਤੇ ਕਤਲ ਕੇਸ ਦੇ ਚਾਰ ਦੋਸ਼ੀਆਂ ਵੱਲੋਂ ਦਾਇਰ ਕਿਊਰੇਟਿਵ ਪਟੀਸ਼ਨਾਂ ਤੇ ਰਹਿਮ ਦੀਆਂ ਅਪੀਲਾਂ ਕਰਕੇ 22 ਜਨਵਰੀ ਲਈ ਜਾਰੀ ਹੋਏ ਇਨ੍ਹਾਂ ਦੇ ਮੌਤ ਦੇ ਵਾਰੰਟਾਂ ਨੂੰ 1 

ਹੁਣ ਭਾਜਪਾ ਨੇ ਕਾਂਗਰਸ ਨੂੰ ‘ਮੁਸਲਿਮ ਲੀਗ ਕਾਂਗਰਸ’ ਗਰਦਾਨਿਆ

ਨਵੀਂ ਦਿੱਲੀ,22 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭਾਜਪਾ ਨੇ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਅਸ਼ੋਕ ਚਵਾਨ ਦੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਕਾਂਗਰਸ ਮੁਸਲਮਾਨਾਂ ਨੂੰ ਖੁਸ਼ ਕਰ ਰਹੀ ਹੈ ਅਤੇ ਹਿੰਦੂਆਂ ਦੀ ਹੱਤਕ ਕਰ ਰਹੀ ਹੈ ਅਤੇ ਕਿਹਾ ਕਿ ਕਾਂਗਰਸ ਨੂੰ ‘ਮੁਸਲਿਮ ਲੀਗ ਕਾਂਗਰਸ’ ਕਿਹਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਭਾਜਪਾ ਨੱਥੂਰਾਮ ਗੋਡਸੇ ਦੇ ਮੁੱਦੇ ਉੱਤੇ ਕਾਂਗਰਸ ਤੋਂ ਮੂੰਹ ਦੀ ਖਾ ਚੁੱਕੀ ਹੈ।
ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਨੈਸ਼ਨੇਲਿਸਟ ਕਾਂਗਰਸ ਅਤੇ ਏਆਈਐੱਮਆਈਐੱਮ ਦੇ ਸਣੇ ਹੋਰ ਬਹੁਤ ਸਾਰੀਆਂ ਪਾਰਟੀਆਂ ਦੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਜੋਂ ਮੁਜ਼ਾਹਰਿਆਂ ਦੇ ਨਾਂਅ ਉੱਤੇ ਹਿੰਦੂਆਂ ਨੂੰ ਗਾਲ਼ਾਂ ਕੱਢ ਰਹੇ ਹਨ। ਇਸ ਦੇ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸ਼ਰਦ ਪਵਾਰ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।

ਮੋਦੀ ਸਰਕਾਰ ਐੱਲਆਈਸੀ ਨੂੰ ਨੁਕਸਾਨ ਪਹੁੰਚਾ ਕੇ ਲੋਕਾਂ ਦਾ ਭਵਿੱਖ ਖਰਾਬ ਕਰ ਰਹੀ ਹੈ

ਨਵੀਂ ਦਿੱਲੀ,22 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਲਾਈਫ ਇਨਸ਼ੋਰੈਂਸ ਕਾਰਪੋਰੇਸ਼ਨ (ਐੱਲਆਈਸੀ) ਨੂੰ ਨੁਕਸਾਨ ਪਹੁੰਚਾ ਕੇ ਅਤੇ ਇਸ ਵਿੱਚੋਂ ਲੋਕਾਂ ਦੀ ਭਰੋਸਯੋਗਤਾ ਖਤਮ ਕਰਕੇ ਲੋਕਾਂ ਦੇ ਭਵਿੱਖ ਨੂੰ ਬਰਬਾਦ ਕਰ ਰਹੀ ਹੈ। 

ਅਗਲੇ ਵਿੱਤੀ ਸਾਲ ’ਚ 5.5 ਫੀਸਦ ਰਹੇਗੀ ਜੀਡੀਪੀ: ਇੰਡੀਆ ਰੇਟਿੰਗਜ਼

ਨਵੀਂ ਦਿੱਲੀ,22 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇੰਡੀਆ ਰੇਟਿੰਗਜ਼ ਤੇ ਰਿਸਰਚ ਨੇ ਐੱਨਐੱਸਓ ਦੀ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਹੈ ਕਿ ਮੰਗ ਦੇ ਮੁੜ ਸੁਰਜੀਤ ਹੋਣ ਤੇ ਸਰਕਾਰ ਵੱਲੋਂ ਮਜ਼ਬੂਤ ਨੀਤੀਆਂ ਰਾਹੀਂ ਦਿੱਤੇ ਜਾਣ ਵਾਲੇ ਹੁਲਾਰੇ ਦੇ ਮੱਦੇਨਜ਼ਰ ਵਿੱਤੀ ਸਾਲ 2020-21 ਵਿੱਚ ਭਾਰਤ ਦੀ ਵਿਕਾਸ ਦਰ ਮਾਮੂਲੀ ਵਾਧੇ ਨਾਲ 5.5 ਫੀਸਦ ਰਹੇਗੀ। ਮੌਜੂਦਾ ਵਿੱਤੀ ਸਾਲ ਵਿੱਚ ਇਹ ਅੰਕੜਾ 5 ਫੀਸਦ ਰਹਿਣ ਦਾ ਅਨੁਮਾਨ ਹੈ। 

ਸੀਏਏ: ਮਮਤਾ ਨੇ ਦਾਰਜੀਲਿੰਗ ’ਚ ਦਿਖਾਈ ਤਾਕਤ

ਦਾਰਜੀਲਿੰਗ,22 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਧੇ ਹੋਏ ਨਾਗਰਿਕਤਾ ਕਾਨੂੰਨ (ਸੀਏਏ) ਅਤੇ ਪ੍ਰਸਤਾਵਿਤ ਐੱਨਆਰਸੀ ਖ਼ਿਲਾਫ਼ ਆਪਣੀ ਜੰਗ ਦਾਰਜੀਲਿੰਗ ’ਚ ਲਿਜਾਂਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਵੇਂ ਕਾਨੂੰਨ ਦੀਆਂ ਮੱਦਾਂ ਸਪੱਸ਼ਟ ਕਰਨ ਲਈ ਕਿਹਾ। ਉਨ੍ਹਾਂ ਕੇਂਦਰ ਸਰਕਾਰ ’ਤੇ ਇਸ ਮੁੱਦੇ ਉਪਰ ਝੂਠ ਫੈਲਾਉਣ ਦਾ ਦੋਸ਼ ਲਾਇਆ। ਉਨ੍ਹਾਂ ਦੁਹਰਾਇਆ ਕਿ ਪੱਛਮੀ ਬੰਗਾਲ ’ਚ ਸੀਏਏ, ਐੱਨਪੀਆਰ ਅਤੇ ਐੱਨਆਰਸੀ ਤਾਂ ਹੀ ਲਾਗੂ ਹੋਵੇਗਾ ਜਦੋਂ ਭਾਜਪਾ ਉਸ ਨੂੰ ਸੂਬੇ ’ਚੋਂ ਬਾਹਰ ਕੱਢ ਦੇਵੇਗੀ।

ਟੋਰੀ ਲੀਡਰਸਿ਼ਪ ਦੌੜ ਤੋਂ ਪਾਸੇ ਹਟੇ ਚਾਰੈਸਟ

ਓਟਵਾ,21 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਮੰਗਲਵਾਰ ਨੂੰ ਜਾਰੀ ਕੀਤੇ ਗਏ ਇਸ ਬਿਆਨ ਅਨੁਸਾਰ ਕਿਊਬਿਕ ਦੇ ਸਾਬਕਾ ਪ੍ਰੀਮੀਅਰ ਜੀਨ ਚਾਰੈਸਟ ਹੁਣ ਕੰਜ਼ਰਵੇਟਿਵ ਲੀਡਰਸਿ਼ਪ ਦੌੜ ਵਿੱਚ ਹਿੱਸਾ ਨਹੀਂ ਲੈਣਗੇ। ਚਾਰੈਸਟ ਨੇ ਆਪਣੇ ਇਸ ਫੈਸਲੇ ਦਾ ਕਾਰਨ ਦੱਸਦਿਆਂ ਆਖਿਆ ਕਿ 1998 ਵਿੱਚ ਜਦੋਂ ਉਨ੍ਹਾਂ ਪਾਰਟੀ ਛੱਡੀ ਸੀ ਉਦੋਂ ਤੋਂ ਲੈ ਕੇ ਹੁਣ ਤੱਕ ਕੰਜ਼ਰਵੇਟਿਵ ਪਾਰਟੀ ਵਿੱਚ ਕਈ ਤਰ੍ਹਾਂ ਦੀਆਂ ਤਬਦੀਲੀਆਂ ਹੋਈਆਂ ਹਨ ਤੇ ਲੀਡਰਸਿ਼ਪ ਦੌੜ ਦੇ ਨਿਯਮ ਵੀ ਕਾਫੀ ਸਖ਼ਤ ਹੋ ਗਏ ਹਨ। ਇਸ ਤੋਂ ਇਲਾਵਾ ਉਹ ਆਪਣੇ ਪਰਿਵਾਰ ਵਿੱਚ ਕਾਫੀ ਖੁਸ਼ ਹਨ। ਚਾਰੈਸਟ ਨੇ ਇਸ ਬਿਆਨ ਵਿੱਚ ਆਖਿਆ ਕਿ ਚੰਗੀ ਤਰ੍ਹਾਂ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਉਹ ਇਸ ਫੈਸਲੇ ਉੱਤੇ ਪਹੁੰਚੇ ਹਨ ਕਿ ਇਸ ਲੀਡਰਸਿ਼ਪ ਦੌੜ ਵਿੱਚ ਉਹ ਹਿੱਸਾ ਨਹੀਂ ਲੈਣਗੇ। 

ਕੇਜਰੀਵਾਲ ਨੂੰ ਨਾਮਜ਼ਦਗੀ ਭਰਨ ਲਈ 6 ਘੰਟੇ ਉਡੀਕਣਾ ਪਿਆ

ਨਵੀਂ ਦਿੱਲੀ ,21 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਨਵੀਂ ਦਿੱਲੀ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਪੇਸ਼ ਕੀਤਾ ਹੈ। ਇਸ ਦੇ ਲਈ ਉਹਨਾਂ ਨੂੰ ਰਿਟਰਨਿੰਗ ਅਫਸਰ ਦੇ ਦਫਤਰ ਅੱਗੇ ਕਰੀਬ ਛੇ ਘੰਟੇ ਉਡੀਕ ਕਰਨੀ ਪਈ। ਆਮ ਆਦਮੀ ਪਾਰਟੀ ਨੇ ਇਸ ਦੇ ਪਿੱਛੇ ਇੱਕ ਸਾਜਿਸ਼ ਦੀ ਗੱਲ ਕਹੀ ਤੇ ਪੁੱਛਿਆ ਹੈ ਕਿ ਕੀ ਅਸੀਂ ਕਦੇ ਕਿਸੇ ਹੋਰ ਮੁੱਖ ਮੰਤਰੀ ਨੂੰ ਇੰਝ ਉਡੀਕ ਕਰਦਿਆਂ ਵੇਖਿਆ ਹੈ?

ਰੇਲਵੇ ਦੇ ਈ-ਟਿਕਟਿੰਗ ਰੈਕੇਟ ਦਾ ਪਰਦਾ ਫਾਸ਼

ਨਵੀਂ ਦਿੱਲੀ,21 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਰੇਲਵੇ ਸੁਰੱਖਿਆ ਫੋਰਸ (ਆਰ ਪੀ ਐੱਫ) ਨੇ ਈ-ਟਿਕਟਿੰਗ ਰੈਕਟ ਦਾ ਪਰਦਾ ਫਾਸ਼ ਕੀਤਾ ਹੈ। ਇਸ ਰੈਕਟ ਦੀ ਤਾਰ ਪਾਕਿਸਤਾਨ, ਬੰਗਲਾ ਦੇਸ਼ ਤੇ ਡੁਬਈ ਨਾਲ ਜੁੜੀ ਨਿਕਲੀ ਹੈ। ਇਸ ਸੰਬੰਧ ਵਿੱਚ ਆਰ ਪੀ ਐਫ ਨੇ ਝਾਰਖੰਡ ਦੇ ਇਕ ਸਾਫਟਵੇਅਰ ਡਿਵੈਲਪਰ ਗੁਲਾਮ ਮੁਸਤਫ਼ਾ ਨੂੰ ਗ੍ਰਿਫਤਾਰ ਕੀਤਾ ਹੈ। ਆਰ ਪੀ ਐਫ ਡੀ ਜੀ ਅਰੁਣ ਕੁਮਾਰ ਨੇ ਇਸ ਪਿਛੇ ਟੈਰਰ ਫੰਡਿੰਗ ਦਾ ਸ਼ੱਕ ਪ੍ਰਗਟ ਕੀਤਾ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0090368473
Copyright © 2020, Panjabi Times. All rights reserved. Website Designed by Mozart Infotech