ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਪਰਿਵਾਰ ਦੇ ਪੰਜਵੇਂ ਜੀਅ ਨੇ ਮੌਤ ਗ਼ਲ ਲਾਈ

September 11, 2019 01:54 PM

ਟੱਲੇਵਾਲ,10 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਭੋਤਨਾ ਵਿੱਚ ਕਰਜ਼ੇ ਦੇ ਸਤਾਏ ਪਰਿਵਾਰ ਦੇ ਪੰਜਵੇਂ ਜੀਅ ਨੇ ਵੀ ਅੱਜ ਮੌਤ ਗ਼ਲ ਲਾ ਲਈ। ਪਰਿਵਾਰ ਦੇ ਚਾਰ ਜੀਅ ਪਹਿਲਾਂ ਹੀ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੇ ਲਵਪ੍ਰੀਤ ਸਿੰਘ(22) ਪੁੱਤਰ ਕੁਲਵੰਤ ਸਿੰਘ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ। ਇਸ ਸਿਰੇ ਦੇ ਕਦਮ ਨਾਲ ਪਰਿਵਾਰ ਦਾ ਆਖ਼ਰੀ ਚਿਰਾਗ ਵੀ ਬੁਝ ਗਿਆ। ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਠੇਕੇ ’ਤੇ ਜ਼ਮੀਨ ਲੈ ਕੇ ਖ਼ੇਤੀ ਕਰ ਰਿਹਾ ਸੀ। ਉਹ ਪਰਿਵਾਰ ਵਿੱਚ ਤਿੰਨ ਪੀੜੀਆਂ ਦੀਆਂ ਕਰਜ਼ੇ ਕਾਰਨ ਹੋਈਆਂ ਮੌਤਾਂ ਕਰ ਕੇ ਪ੍ਰੇਸ਼ਾਨ ਰਹਿੰਦਾ ਸੀ। ਲਵਪ੍ਰੀਤ ਨੇ ਲੰਘੇ ਦਿਨ ਆਪਣੇ ਖ਼ੇਤ ਜਾ ਕੇ ਸਪਰੇਅ ਪੀ ਲਈ। ਪਰਿਵਾਰ ਉਸ ਨੂੰ ਫ਼ੌਰੀ ਡੀਐੱਮਸੀ ਲੁਧਿਆਣਾ ਲੈ ਗਿਆ, ਜਿੱਥੇ ਉਸ ਦੀ ਅੱਜ ਮੌਤ ਹੋ ਗਈ। ਮੌਤ ਦੀ ਖ਼ਬਰ ਨਾਲ ਪੂਰੇ ਭੋਤਨਾ ਪਿੰਡ ਸੋਗ ਵਿੱਚ ਹੈ। ਪੀੜਤ ਪਰਿਵਾਰ ਵਿੱਚ ਪਿੱਛੇ ਲਵਪ੍ਰੀਤ ਦੀ ਮਾਂ, ਛੋਟੀ ਭੈਣ ਅਤੇ ਦਾਦੀ ਹੈ। ਸਰਪੰਚ ਬੁੱਧ ਸਿੰਘ ਨੇ ਦੱਸਿਆ ਕਿ ਪਰਿਵਾਰ ਸਿਰ 10 ਲੱਖ ਦੇ ਕਰੀਬ ਬੈਂਕਾਂ ਅਤੇ ਸ਼ਾਹੂਕਾਰਾਂ ਦਾ ਕਰਜ਼ਾ ਸੀ। ਇਸ ਤੋਂ ਪਹਿਲਾਂ ਲਵਪ੍ਰੀਤ ਦੇ ਪਿਤਾ, ਦਾਦਾ ਤਾਇਆ, ਦਾਦਾ ਅਤੇ ਪੜਦਾਦਾ ਵੀ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਚੁੱਕੇ ਹਨ। ਕਰਜ਼ੇ ਕਾਰਨ ਪਰਿਵਾਰ ਵਿੱਚ ਇਹ ਪੰਜਵੀਂ ਖ਼ੁਦਕੁਸ਼ੀ ਹੈ। ਪੜਦਾਦੇ ਜੋਗਿੰਦਰ ਕੋਲ 13 ਏਕੜ ਪੈਲੀ ਸੀ, ਜੋ ਪੜਪੋਤੇ ਤੱਕ ਪੁੱਜਦੀ 13 ਕਨਾਲਾਂ ਵੀ ਨਹੀਂ ਬਚੀ। ਕਰੀਬ 65 ਸਾਲ ਪਹਿਲਾਂ ਉਸ ਦਾ ਪੜਦਾਦਾ ਜੋਗਿੰਦਰ ਸਿੰਘ 13 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਕਰਜ਼ੇ ਕਰ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਜੋਗਿੰਦਰ ਸਿੰਘ ਦਾ ਵੱਡਾ ਲੜਕਾ ਭਗਵਾਨ ਸਿੰਘ ਵੀ ਬਾਪ ਦੇ ਰਾਹ ਚਲਾ ਗਿਆ। ਮਗਰੋਂ ਪਰਿਵਾਰ ਦੀ ਜ਼ਿੰਮੇਵਾਰੀ ਭਗਵਾਨ ਸਿੰਘ ਦੇ ਭਰਾ ਨਾਹਰ ਸਿੰਘ ਦੇ ਸਿਰ ਪੈ ਗਈ, ਜਿਸ ਨੇ ਆਪਣੇ ਪਰਿਵਾਰ ਦਾ ਪੇਟ ਭਰਨ ਦੇ ਨਾਲ ਭਰਾ ਦੀਆਂ ਲੜਕੀਆਂ ਦੇ ਵਿਆਹ ਵੀ ਕੀਤੇ। ਕਰਜ਼ੇ ਨੇ ਨਾਹਰ ਸਿੰਘ ਨੂੰ ਵੀ ਸਾਹ ਨਾ ਲੈਣ ਦਿੱਤਾ ਤੇ ਉਹ ਵੀ ਖ਼ੁਦਕੁਸ਼ੀ ਕਰ ਗਿਆ।

ਕਰਜ਼ਾ ਮੁਆਫ਼ੀ ਵਾਲੇ ਦਿਨ ਪਿਤਾ ਨੇ ਕੀਤੀ ਸੀ ਖ਼ੁਦਕੁਸ਼ੀ
ਕੈਪਟਨ ਸਰਕਾਰ ਨੇ 5 ਜਨਵਰੀ 2018 ਨੂੰ ਕਰਜ਼ਾ ਮੁਆਫ਼ੀ ਦੀ ਸ਼ੁਰੂਆਤ ਕੀਤੀ ਤਾਂ ਠੀਕ ਉਸੇ ਦਿਨ ਲਵਪ੍ਰੀਤ ਸਿੰਘ ਦੇ ਪਿਤਾ ਕੁਲਵੰਤ ਸਿੰਘ ਨੇ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਲਈ। ਕੁਲਵੰਤ ਸਿੰਘ ਨੇ ਖੇਤੀ ਦੇ ਨਾਲ ਡਰਾਈਵਰੀ ਵੀ ਕੀਤੀ, ਪਰ ਫਿਰ ਵੀ ਪੱਲੇ ਕੁਝ ਨਾ ਪਿਆ। ਹੌਲੀ ਹੌਲੀ ਜ਼ਮੀਨ ਵੀ ਵਿਕਦੀ ਗਈ, ਪਰ ਕਰਜ਼ੇ ਦੀ ਪੰਡ ਹੌਲੀ ਨਾ ਹੋਈ। ਕੁਲਵੰਤ ਸਿੰਘ ਨੇ ਆਪਣੀ ਸੱਤ ਕਨਾਲਾਂ ਜ਼ਮੀਨ ਦੇ ਨਾਲ 14 ਏਕੜ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਸ਼ੁਰੂ ਕੀਤੀ, ਪਰ ਗੜੇਮਾਰੀ ਨੇ ਉਹਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ। ਚੁਫੇਰੇ ਹਨੇਰਾ ਦਿਸਿਆ ਤਾਂ ਉਸ ਨੇ ਵੀ ਖ਼ੁਦਕੁਸ਼ੀ ਕਰ ਲਈ। ਕੁਲਵੰਤ ਸਿੰਘ ਸਿਰ 12 ਲੱਖ ਦਾ ਕਰਜ਼ਾ ਹੈ, ਜੋ ਅੱਗੇ ਜਾ ਕੇ ਲਵਪ੍ਰੀਤ ਦੀ ਮੌਤ ਦਾ ਕਾਰਨ ਬਣ ਗਿਆ।ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਲੁਧਿਆਣਾ ਵਿੱਚ ਕਾਂਗਰਸੀ ਆਗੂ ਦੀ ਹੱਤਿਆ

ਲੁਧਿਆਣਾ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸ਼ਹਿਰ ਦੇ ਪੈਵੇਲੀਅਨ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ’ਤੇ ਸਥਿਤ ਇਕ ਰੈਸਟੋਰੈਂਟ ਵਿੱਚ ਕਾਂਗਗਸੀ ਆਗੂ ਪਰਮਿੰਦਰ ਸਿੰਘ ਪੱਪੂ ਦੀ ਜਨਮ ਦਿਨ ਪਾਰਟੀ ਵਿੱਚ ਗੋਲੀ ਚੱਲ ਗਈ। ਮਾਮੂਲੀ ਗੱਲ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਇੱਕ ਨੌਜਵਾਨ ਨੇ ਪਰਮਿੰਦਰ ਸਿੰਘ ਪੱਪੂ ਦੇ ਦੋਸਤ ਕਾਂਗਰਸੀ ਆਗੂ ਮਨਜੀਤ ਸਿੰਘ ’ਤੇ ਗੋਲੀ ਚਲਾ ਦਿੱਤੀ। ਮੁਲਜ਼ਮ ਨੇ ਇੱਕ ਨਹੀਂ ਬਲਕਿ ਆਪਣੇ ਲਾਇਸੈਂਸੀ ਪਿਸਤੌਲ ਨਾਲ ਪੰਜ ਗੋਲੀਆਂ ਚਲਾਈਆਂ, ਜਿਨ੍ਹਾਂ ’ਚੋਂ ਇੱਕ ਗੋਲੀ ਮਨਜੀਤ ਨੂੰ ਲੱਗੀ। ਇਸ ਦੌਰਾਨ ਵਿੱਚ-ਬਚਾਅ ਕਰਨ ਆਏ ਦਿੱਲੀ ਵਾਸੀ ਸੁਮਿਤ ਸੈਣੀ ਦੀ ਲੱਤ ’ਤੇ ਵੀ ਗੋਲੀ ਲੱਗੀ ਤੇ ਉਹ ਜ਼ਖਮੀ ਹੋ ਗਿਆ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਪੁਲੀਸ ਕਮਿਸ਼ਨਰ ਦੀ ਕੋਠੀ ਇਸ ਸ਼ਾਪਿੰਗ ਮਾਲ ਦੇ ਬਿਲਕੁਲ ਨਾਲ ਲੱਗਦੀ ਹੈ ਅਤੇ ਹੋਰ ਪ੍ਰਮੁੱਖ ਪੁਲੀਸ ਅਧਿਕਾਰੀਆਂ ਦੀ ਕਲੋਨੀ ਵੀ ਉੱਥੇ ਹੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਉੱਥੋਂ ਫ਼ਰਾਰ ਹੋ ਗਿਆ। ਸੂਚਨਾ ਮਿਲਣ ਉੱਤੇ ਪੁਲੀਸ ਦੇ ਉੱਚ ਅਧਿਕਾਰੀ ਮੌਕੇ ’ਤੇ ਪੁੱਜੇ।

ਫਿਰੋਜ਼ਪੁਰ ਵਿੱਚ ਸੋਪੂ ਆਗੂ ਕਤਲ

ਫ਼ਿਰੋਜ਼ਪੁਰ ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਵਿਦਿਆਰਥੀ ਜੱਥੇਬੰਦੀ ਸੋਪੂ ਦੇ ਸ਼ਹਿਰ ਤੋਂ ਪ੍ਰਧਾਨ ਸ਼ਿਵ ਧਾਲੀਵਾਲ (20) ਉਰਫ਼ ਸ਼ਿਵਾ ਦਾ ਲੰਘੀ ਰਾਤ ਤਿੰਨ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਹ ਵਾਰਦਾਤ ਸ਼ਹਿਰ ਦੇ ਇੱਛੇ ਵਾਲਾ ਰੋਡ ਉੱਤੇ ਵਾਪਰੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੁਲੇਟ ਮੋਟਰਸਾਈਕਲ ਉੱਤੇ ਫ਼ਰਾਰ ਹੋ ਗਏ। ਘਟਨਾ ਵੇਲੇ ਸ਼ਿਵਾ ਦੇ ਨਾਲ ਉਸ ਦਾ ਇੱਕ ਦੋਸਤ ਸਾਹਿਲ ਵੀ ਸੀ, ਜਿਸ ਪਾਸੋਂ ਪੁਲੀਸ ਪੁੱਛਗਿਛ ਕਰ ਰਹੀ ਹੈ।

ਗਾਇਕ ਐਲੀ ਮਾਂਗਟ ਤੇ ਸਾਥੀ ਨੂੰ ਜੇਲ੍ਹ ਭੇਜਿਆ

ਐਸ.ਏ.ਐਸ. ਨਗਰ (ਮੁਹਾਲੀ),14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੋਹਾਣਾ ਪੁਲੀਸ ਨੇ ਪੰਜਾਬੀ ਗੀਤ ਬਾਰੇ ਫੇਸਬੁੱਕ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਪੰਜਾਬੀ ਗਾਇਕ ਹਰਕੀਰਤ ਸਿੰਘ ਉਰਫ਼ ਐਲੀ ਮਾਂਗਟ ਅਤੇ ਹਰਦੀਪ ਸਿੰਘ ਵਾਲੀਆ ਨੂੰ ਦੋ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਐਤਵਾਰ ਨੂੰ ਡਿਊਟੀ ਮੈਜਿਸਟ੍ਰੇਟ ਅਮਿਤ ਬਖ਼ਸ਼ੀ ਦੀ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮਾਂਗਟ ਅਤੇ ਵਾਲੀਆ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਵਿਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ। ਐਲੀ ਮਾਂਗਟ ਨੂੰ 27 ਸਤੰਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕਰਨ ਲਈ ਕਿਹਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਨਾਰਵੇ ’ਚ ਪਹਿਲਾ ਪਗੜੀਧਾਰੀ ਕੌਂਸਲਰ ਬਣਿਆ

ਫਤਹਿਗੜ੍ਹ ਸਾਹਿਬ,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਪੂਰਥਲਾ ਜ਼ਿਲ੍ਹੇ ਦੇ ਜੰਮਪਲ ਅੰਮ੍ਰਿਤਪਾਲ ਸਿੰਘ ਨਾਰਵੇ ਦੇ ਸ਼ਹਿਰ ਦਰਮਨ ਵਿੱਚ ਪਹਿਲੇ ਪੰਜਾਬੀ ਮਿਉਂਸਿਪਲ ਕੌਂਸਲਰ ਚੁਣੇ ਗਏ ਹਨ। ਪਿਛਲੀਆਂ ਚੋਣਾਂ ’ਚ ਉਹ ਡਿਪਟੀ ਕੌਂਸਲਰ ਚੁਣੇ ਗਏ ਸਨ। ਉਹ ਨਾਰਵੇ ਵਿੱਚ ਇਕੋ-ਇਕ ਪਗੜੀਧਾਰੀ ਸਿੱਖ ਨੌਜਵਾਨ ਹਨ, ਜਿਨ੍ਹਾਂ ਨੂੰ ਕੌਂਸਲਰ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ। ਉਨ੍ਹਾਂ ਦੇ ਪਿਤਾ ਨਿਰਪਾਲ ਸਿੰਘ ਔਜਲਾ ਸਾਲ 1970 ’ਚ ਨਾਰਵੇ ਚਲੇ ਗਏ ਸਨ। ਅੰਮ੍ਰਿਤਪਾਲ ਸਿੰਘ ਕਪੂਰਥਲਾ ਪਬਲਿਕ ਹਾਈ ਸਕੂਲ ਵਿੱਚ ਦਸਵੀਂ ਪਾਸ ਕਰਨ ਮਗਰੋਂ ਸਾਲ 1994 ਵਿੱਚ ਆਪਣੇ ਪਿਤਾ ਕੋਲ ਚਲਾ ਗਿਆ ਸੀ। ਅੰਮ੍ਰਿਤਪਾਲ ਸਿੰਘ ਨੇ ਨਾਰਵੇ ਜਾ ਕੇ ਇਕਨਾਮਿਕਸ ਤੇ ਫਾਇਨਾਂਸ ਵਿੱਚ ਮਾਸਟਰ ਡਿਗਰੀਆਂ ਪ੍ਰਾਪਤ ਕੀਤੀਆਂ। ਉਹ ਨਾਰਵੇ ’ਚ ਇਨਕਮ ਟੈਕਸ ਕਮਿਸ਼ਨਰ ਦੇ ਅਹੁਦੇ ’ਤੇ ਵੀ ਤਾਇਨਾਤ ਰਿਹਾ। ਮੌਜੂਦਾ ਸਮੇਂ ਉਹ ਬਹੁ ਕੌਮੀ ਕੰਪਨੀ ‘ਨੌਰਸ਼ਕ ਹੀਦਰੋ’ ਵਿੱਚ ਬਤੌਰ ਡਾਇਰੈਕਟਰ ਸੇਵਾਵਾਂ ਨਿਭਾ ਰਿਹਾ ਹੈ ਅਤੇ ਟਰੇਡ ਯੂਨੀਅਨ ਦੀ ਕਾਰਜਕਾਰੀ ਕਮੇਟੀ ਦਾ ਮੈਂਬਰ ਹੈ। ਅੰਮ੍ਰਿਤਪਾਲ ਨੇ ਹੋਈਰੇ ਪਾਰਟੀ ਵੱਲੋਂ ਚੋਣ ਲੜੀ ਅਤੇ 34 ਉਮੀਦਵਾਰਾਂ ਨੂੰ ਹਰਾ ਕੇ

ਉਸਾਰੀਆਂ ਢਾਹੁਣ ਗਈ ਗਮਾਡਾ ਦੀ ਟੀਮ ’ਤੇ ਹਮਲਾ

ਐਸ.ਏ.ਐਸ. ਨਗਰ (ਮੁਹਾਲੀ),13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਅੱਜ ਡਿਊਟੀ ਮੈਜਿਸਟਰੇਟ ਤੇ ਤਹਿਸੀਲਦਾਰ ਵਰਿੰਦਰ ਸਿੰਘ ਧੂਤ ਦੀ ਨਿਗਰਾਨੀ ਹੇਠ ਨਜ਼ਦੀਕੀ ਪਿੰਡ ਬੜਮਾਜਰਾ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ ਗਈਆਂ। ਗਮਾਡਾ ਦੇ ਐੱਸਡੀਓ ਹਰਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਚਸ਼ਮਾਸ਼ਾਹੀ ਪੈਲੇਸ ਦੇ ਪਿੱਛੇ ਇਕ ਅਣਅਧਿਕਾਰਤ ਦੁਕਾਨ ਨੂੰ ਢਾਹਿਆ ਗਿਆ। ਇਸ ਮਗਰੋਂ ਜਿਵੇਂ ਹੀ ਗਮਾਡਾ ਦੇ ਕਰਮਚਾਰੀ ਨੇੜੇ ਹੀ ਬੜਮਾਜਰਾ ਵਿੱਚ ਇਕ ਮਕਾਨ ਨੂੰ ਢਾਹੁਣ ਲੱਗੇ ਤਾਂ ਪਰਿਵਾਰ ਦੇ ਜੀਆ ਨੇ ਅੰਦਰੋਂ ਕੁੰਡੀ ਲਗਾ ਲਈ।

ਉਸਾਰੀਆਂ ਢਾਹੁਣ ਗਈ ਗਮਾਡਾ ਦੀ ਟੀਮ ’ਤੇ ਹਮਲਾ

ਐਸ.ਏ.ਐਸ. ਨਗਰ (ਮੁਹਾਲੀ),13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਅੱਜ ਡਿਊਟੀ ਮੈਜਿਸਟਰੇਟ ਤੇ ਤਹਿਸੀਲਦਾਰ ਵਰਿੰਦਰ ਸਿੰਘ ਧੂਤ ਦੀ ਨਿਗਰਾਨੀ ਹੇਠ ਨਜ਼ਦੀਕੀ ਪਿੰਡ ਬੜਮਾਜਰਾ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ ਗਈਆਂ। ਗਮਾਡਾ ਦੇ ਐੱਸਡੀਓ ਹਰਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਚਸ਼ਮਾਸ਼ਾਹੀ ਪੈਲੇਸ ਦੇ ਪਿੱਛੇ ਇਕ ਅਣਅਧਿਕਾਰਤ ਦੁਕਾਨ ਨੂੰ ਢਾਹਿਆ ਗਿਆ। ਇਸ ਮਗਰੋਂ ਜਿਵੇਂ ਹੀ ਗਮਾਡਾ ਦੇ ਕਰਮਚਾਰੀ ਨੇੜੇ ਹੀ ਬੜਮਾਜਰਾ ਵਿੱਚ ਇਕ ਮਕਾਨ ਨੂੰ ਢਾਹੁਣ ਲੱਗੇ ਤਾਂ ਪਰਿਵਾਰ ਦੇ ਜੀਆ ਨੇ ਅੰਦਰੋਂ ਕੁੰਡੀ ਲਗਾ ਲਈ।

ਗਰਾਂਟਾਂ ਦਾ ਸਿਹਰਾ: ਅਕਾਲੀ-ਭਾਜਪਾ ਕੌਂਸਲਰਾਂ ਨੇ ਸਿੱਧੂ ਨੂੰ ਘੇਰਿਆ

ਐਸ.ਏ.ਐਸ. ਨਗਰ (ਮੁਹਾਲੀ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੇਅਰ ਕੁਲਵੰਤ ਸਿੰਘ ਵਿੱਚ ਸਿਆਸੀ ਖਿੱਚੋਤਾਣ ਅਤੇ ਸ਼ਹਿਰ ਵਿੱਚ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਦਾ ਮਾਮਲਾ ਕਾਫੀ ਭਖ ਗਿਆ ਹੈ। ਅੱਜ ਇੱਥੇ ਅਕਾਲੀ ਦਲ ਦੇ ਭਾਜਪਾ ਦੇ ਕੌਂਸਲਰਾਂ ਪਰਮਿੰਦਰ ਸਿੰਘ ਸੋਹਾਣਾ, ਸੁਖਦੇਵ ਸਿੰਘ ਪਟਵਾਰੀ, ਕੁਲਦੀਪ ਕੌਰ ਕੰਗ, ਕਮਲਜੀਤ ਸਿੰਘ ਰੂਬੀ, ਆਰਪੀ ਸ਼ਰਮਾ, ਗੁਰਮੁੱਖ ਸਿੰਘ ਸੋਹਲ ਅਤੇ ਭਾਜਪਾ ਕੌਂਸਲਰ ਅਰੁਣ ਸ਼ਰਮਾ, ਬੌਬੀ ਕੰਬੋਜ ਤੇ ਸੈਹਬੀ ਆਨੰਦ ਨੇ ਸਿਹਤ ਮੰਤਰੀ ’ਤੇ ਨਗਰ ਨਿਗਮ ਦੇ ਕੰਮਾਂ ਵਿੱਚ ਗਲਤ ਤਰੀਕੇ ਨਾਲ ਦਖ਼ਲਅੰਦਾਜ਼ੀ ਕਰਨ ਦਾ ਦੋਸ਼ ਲਾਇਆ।

ਪੰਜਾਬ ਸਰਕਾਰ ਹੜ੍ਹਾਂ ਦਾ ਢੁੱਕਵਾਂ ਮੁਆਵਜ਼ਾ ਦੇਵੇਗੀ:ਮਨਪ੍ਰੀਤ

ਜਲੰਧਰ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਹੜ੍ਹਾਂ ਨਾਲ ਹੋਈ ਤਬਾਹੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿਹੜੀ ਸਹਾਇਤਾ ਆਵੇਗੀ ਉਸ ਤੋਂ ਇਲਾਵਾ ਪੰਜਾਬ ਸਰਕਾਰ ਆਪਣੀ ਹੈਸੀਅਤ ਅਤੇ ਔਕਾਤ ਅਨੁਸਾਰ ਲੋਕਾਂ ਦੀ ਮਦਦ ਕਰੇਗੀ। ਉਹ ਅੱਜ ਇਥੇ ਕੰਨਿਆ ਮਹਾਂ ਵਿਦਿਆਲਾ ਵਿਚ ਹੋਈ ਕਾਨਵੋਕੇਸ਼ਨ ਵਿਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਦਰਤੀ ਆਫਤ ਨਾਲ ਪੰਜਾਬ ਦੇ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ, ਇਸ ਬਾਰੇ ਕੇਂਦਰ ਸਰਕਾਰ ਵੱਲੋਂ ਵੀ ਸਹਾਇਤਾ ਕੀਤੀ ਜਾਵੇਗੀ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁਆਵਜ਼ੇ ਦੀ ਕੋਈ ਮਿੱਥੀ ਰਕਮ ਐਲਾਨ ਕਰਨ ਦੀ ਥਾਂ ਏਨਾ ਹੀ ਕਿਹਾ ਕਿ ਪੰਜਾਬ ਸਰਕਾਰ ਆਪਣੀ ਹੈਸੀਅਤ ਤੇ ਔਕਾਤ ਅਨੁਸਾਰ ਲੋਕਾਂ ਦੀ ਮਦਦ ਕਰੇਗੀ।

ਟਰੱਕ ਤੇ ਕਾਰਾਂ ਖੋਹਣ ਵਾਲੇ ਗਰੋਹ ਦੇ ਛੇ ਮੈਂਬਰ ਅਸਲੇ ਸਮੇਤ ਕਾਬੂ

ਜਲੰਧਰ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜਲੰਧਰ ਦਿ.ਹਾਤੀ ਪੁਲੀਸ ਨੇ ਨੈਸ਼ਨਲ ਹਾਈਵੇ ਤੋਂ ਟਰੱਕ, ਟਿੱਪਰ ਅਤੇ ਕਾਰਾਂ ਖੋਹਣ ਵਾਲੇ ਗਰੋਹ ਦੇ ਛੇ ਮੈਂਬਰਾਂ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ ਹੈ। ਐਸਐਸਪੀ ਨਵਜੋਤ ਸਿੰਘ ਮਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਗਰੋਹ ਕੋਲੋਂ ਦੋ ਟਰੱਕ, ਤਿੰਨ ਕਾਰਾਂ, ਦੋ ਪਿਸਤੌਲ, 50 ਕਾਰਤੂਸ ਅਤੇ ਜਾਅਲੀ ਡਰਾਈਵਿੰਗ ਲਾਇਸੰਸ ਬਰਾਮਦ ਕੀਤਾ ਹੈ। ਫੜੇ ਗਏ ਕਥਿਤ ਦੋਸ਼ੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ, ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਵਿਕਰਮਜੀਤ ਸਿੰਘ ਉਰਫ ਵਿੱਕੀ ਤਿੰਨੇ ਵਾਸੀ ਜ਼ਿਲ੍ਹਾ ਤਰਨਤਾਰਨ, ਜਗਪ੍ਰੀਤ ਸਿੰਘ ਉਰਫ ਲੱਲ੍ਹਾ, ਅਵਕਾਸ਼ ਉਰਫ ਲੱਡੂ ਅਤੇ ਸਾਜਨਪ੍ਰੀਤ ਉਰਫ ਸਾਜਨ ਤਿੰਨੇ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

‘ਮੋਦੀ ਦੇ ਫਿਰਕੂ ਫਾਸ਼ੀ ਹਮਲੇ ਦਾ ਡੱਟਵਾਂ ਵਿਰੋਧ ਕਰੋ’ ਨਾਅਰੇ ਹੇਠ ਕਨਵੈਨਸ਼ਨ ਅਤੇ ਮੁਜ਼ਾਹਰਾ

ਨਵਾਂਸ਼ਹਿਰ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਅੱਜ ਹਿੰਦੂਤਵੀ ਫਾਸ਼ੀਵਾਦੀ ਵਿਰੋਧੀ ਫੋਰਮ ਵਲੋਂ ਦੁਸਹਿਰਾ ਮੈਦਾਨ ਨਵਾਂਸ਼ਹਿਰ ਵਿਚ ਜੰਮੂ ਕਸ਼ਮੀਰ ਦਾ ਪਹਿਲਾ ਦਰਜਾ ਬਹਾਲ ਕਰਕੇ ਉੱਥੋਂ ਫੌਜਾਂ ਬਾਹਰ ਕੱਢਣ, ਕਸ਼ਮੀਰੀ ਲੋਕਾਂ ’ਤੇ ਕੀਤਾ ਜਾ ਰਿਹਾ ਜਬਰ ਬੰਦ ਕਰਨ, ਕਸ਼ਮੀਰੀਆਂ ਨੂੰ ਸਵੈ ਨਿਰਣੇ ਦਾ ਹੱਕ ਦੇਣ, ਕਸ਼ਮੀਰੀਆਂ ਸਮੇਤ ਦੇਸ਼ ਭਰ ਅੰਦਰ ਜੇਲ੍ਹਾਂ ਵਿਚ ਡੱਕੇ ਬੁੱਧੀਜੀਵੀ, ਲੇਖਕ, ਪੱਤਰਕਾਰ, ਕਾਰਕੁਨ ਆਗੂ ਰਿਹਾ ਕਰਨ, ਦੇਸ਼ ਵਿਚੋਂ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਸਮੇਤ ਸਾਰੇ ਕਾਲੇ ਕਾਨੂੰਨ ਰੱਦ ਕਰਨ ਆਦਿ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਫੋਰਮ ਦੇ ਆਗੂਆਂ ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ਐਡਵੋਕੇਟ, ਜਸਬੀਰ ਦੀਪ,

ਵਿਦਿਆਰਥੀਆਂ ਨੇ ਚਲਾਈ ਸਫ਼ਾਈ ਮੁਹਿੰਮ

ਜਲੰਧਰ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਥੇ ਲੱਗੇ ਸੋਢਲ ਮੇਲੇ ਤੋਂ ਬਾਅਦ ਉਥੇ ਕਾਗਜ਼, ਪਲਾਸਟਿਕ ਅਤੇ ਹੋਰ ਖਿਲਾਰੇ ਨੂੰ ਸਾਂਭਣ ਲਈ ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨ ਮਕਸੂਦਾਂ ਕੈਂਪਸ ਅਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਸਫ਼ਾਈ ਮੁਹਿੰਮ ਚਲਾਈ। ਇਸ ਮੁਹਿੰਮ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲ ਕੇ ਕੂੜਾ ਕਰਕਟ ਚੁੱਕਿਆ ਗਿਆ। ਇਸ ਮੁਹਿੰਮ ਦੀ ਸ਼ੁਰੂਆਤ ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਆਸ਼ਿਕਾ ਜੈਨ 

ਏਡੀਸੀ ਵੱਲੋਂ ਮੈਗਾ ਰੁਜ਼ਗਾਰ ਮੇਲਿਆਂ ਸਬੰਧੀ ਵੈਨ ਰਵਾਨਾ

ਹੁਸ਼ਿਆਰਪੁਰ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮ੍ਰਿਤ ਸਿੰਘ ਨੇ ਜ਼ਿਲ੍ਹੇ ਵਿੱਚ 20 ਸਤੰਬਰ ਤੋਂ 27 ਸਤੰਬਰ ਤੱਕ ਲੱਗਣ ਵਾਲੇ 3 ਮੈਗਾ ਰੁਜ਼ਗਾਰ ਮੇਲਿਆਂ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਜਾਗਰੂਕਤਾ ਵੈਨ ਵੱਖ-ਵੱਖ ਥਾਵਾਂ ’ਤੇ ਜਾ ਕੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਅਭਿਆਨ ਸਬੰਧੀ ਲੱਗਣ ਵਾਲੇ ਮੈਗਾ ਰੁਜ਼ਗਾਰ ਮੇਲਿਆਂ ਸਬੰਧੀ ਜਾਗਰੂਕ ਕਰੇਗੀ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਲਾਹਾ ਲੈਣ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਲੱਗਣ ਵਾਲੇ ਮੈਗਾ ਰੁਜ਼ਗਾਰ ਮੇਲਿਆਂ ਵਿੱਚ 7 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਏ ਜਾਣਗੇ।

ਸਤਵਿੰਦਰ ਬੇਗੋਵਾਲੀਆ ਦਾ ਨਾਟ ਜਗਤ’ ਲੋਕ ਅਰਪਣ

ਜਲੰਧਰ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨਾਟਕਕਾਰ ਸਤਵਿੰਦਰ ਬੇਗੋਵਾਲੀਆ ਦੇ ਨਾਟਕਾਂ ’ਤੇ ਡਾ. ਗੁਰਜੀਤ ਕੌਰ ਗੁਰੀ ਦੁਆਰਾ ਸੰਪਾਦਤ ਆਲੋਚਨਾਤਮਕ ਪੁਸਤਕ ‘ਸਤਵਿੰਦਰ ਬੇਗੋਵਾਲੀਆ ਦਾ ਨਾਟ ਜਗਤ’ ਅੱਜ ਇਥੇ ਪੰਜਾਬ ਪ੍ਰੈੱਸ ਕਲੱਬ ਵਿਚ ਲੋਕ ਅਰਪਣ ਕੀਤੀ ਗਈ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋ. ਸਤੀਸ਼ ਕੁਮਾਰ ਵਰਮਾ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਗਮ ਦੇ ਪ੍ਰਧਾਨਗੀ ਮੰਡਲ ’ਚ ਸਤਵਿੰਦਰ ਬੇਗੋਵਾਲੀਆ ਤੇ ਡਾ. ਜਸਵੰਤ ਬੇਗੋਵਾਲ ਹਾਜ਼ਰ ਸਨ।

ਜੀਐੱਨਡੀਯੂ ਦੇ 268 ਵਿਦਿਆਰਥੀ ਨੌਕਰੀ ਲਈ ਚੁਣੇ

ਅੰਮ੍ਰਿਤਸਰ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : : ਗੁੜਗਾਉਂ ਦੀ ਮਲਟੀਨੈਸ਼ਨਲ ਕੰਸਲਟੈਂਸੀ ਕੰਪਨੀ ਅਰਨਸਟ ਐਂਡ ਯੰਗ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਕੇ 20 ਤੋਂ ਵੱਧ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਹੋਣ ਤੋਂ ਪਹਿਲਾਂ ਹੀ ਨੌਕਰੀਆਂ ਲਈ ਪੇਸ਼ਕਸ਼ ਕੀਤੀ। ਕੰਪਨੀ ਨੇ 12 ਬੀ.ਟੈੱਕ (ਸੀਐੱਸਈ), 4 ਬੀ.ਟੈੱਕ (ਈਸੀਈ) ਅਤੇ 4 ਐੱਮਸੀਏ ਦੇ ਵਿਦਿਆਰਥੀ ਚੁਣੇ ਹਨ। ਇਸ ਸਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 268 ਵਿਦਿਆਰਥੀਆਂ ਨੂੰ 

ਰੇਲਵੇ ਓਵਰਬ੍ਰਿਜ ਬਣਾਉਣ ਦੀ ਮੰਗ

ਤਰਨ ਤਾਰਨ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : : ਸੀਪੀਐਮ ਆਗੂ ਹੀਰਾ ਸਿੰਘ ਕੰਡਿਆਂਵਾਲਾ ਨੇ ਸ਼ਹਿਰ ਦੀ ਜੰਡਿਆਲਾ ਰੋਡ ’ਤੇ ਰੇਲਵੇ ਫਾਟਕ ਅਕਸਰ ਬੰਦ ਰਹਿਣ ਨਾਲ ਆਵਾਜਾਈ ਵਿਚ ਲੱਗਦੇ ਜਾਮ ਦਾ ਹੱਲ ਕਰਨ ਲਈ ਉੱਤਰ ਰੇਲਵੇ ਵਲੋਂ ਜ਼ਮੀਨਦੋਜ਼ ਪੁਲ ਬਣਾਉਣ ਦੀ ਤਜਵੀਜ਼ ਨੂੰ ਰੱਦ ਕਰਕੇ ਓਵਰਬ੍ਰਿਜ ਬਣਾਏ ਜਾਣ ਦੀ ਮੰਗ ਕੀਤੀ ਹੈ| ਆਗੂ ਨੇ ਕਿਹਾ ਕਿ ਰੇਲਵੇ ਵਲੋਂ ਇਸ ਤੋਂ ਪਹਿਲਾਂ ਜਿਹੜੇ ਵੀ ਜ਼ਮੀਨਦੋਜ ਪੁਲ ਬਣਾਏ ਹਨ ਉਥੇ ਬਾਰਸ਼ਾਂ 

ਪੀਐੱਸਏਸੀਈ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਨਾਅਰੇਬਾਜ਼ੀ

ਪਠਾਨਕੋਟ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਟੇਟ ਏਡਜ਼ ਕੰਟਰੋਲ ਐਂਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਸਿਹਤ ਵਿਭਾਗ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਐਸੋਸੀਏਸ਼ਨ ਦੀਆਂ ਆਗੂਆਂ ਮੋਨਿਕਾ, ਦੀਪਕ ਮਹਿਰਾ, ਆਸ਼ੂ ਠਾਕੁਰ ਤੇ ਮਨਮੀਤ ਕੌਰ ਨੇ ਦੱਸਿਆ ਕਿ 9 ਤਾਰੀਕ ਨੂੰ ਚੰਡੀਗੜ੍ਹ ਦਫ਼ਤਰ ਵਿੱਚ ਧਰਨੇ ਮੌਕੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ 

ਨਸ਼ਾ ਛੁਡਾਊ ਕੇਂਦਰਾਂ ’ਚੋਂ ਨਸ਼ਾ ਛੁਡਾਉਣ ਵਾਲੀ ਦਵਾਈ ਮੁੱਕੀ

ਭਿੱਖੀਵਿੰਡ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜ਼ਿਲ੍ਹਾ ਤਰਨ ਤਾਰਨ ਵਿਚ ਕਰੀਬ 22 ਹਜ਼ਾਰ ਮਰੀਜ਼ ਨਸ਼ਾ ਛੱਡਣ ਦੀ ਦਵਾਈ ਖਾ ਰਹੇ ਹਨ, ਜਿਸ ਵਿੱਚ ਮੁੱਖ ਤੌਰ ’ਤੇ ਤਰਨ ਤਾਰਨ, ਖਡੂਰ ਸਾਹਿਬ , ਪੱਟੀ, ਖੇਮਕਰਨ, ਘਰਿਆਲਾ, ਸੁਰਸਿੰਘ ਆਦਿ ਕੇਂਦਰਾਂ ਵਿੱਚ ਨਸ਼ਾ ਛੱਡਣ ਵਾਲੇ ਹਜ਼ਾਰਾਂ ਮਰੀਜ਼ ਰੋਜ਼ਾਨਾ ਇਹ ਦਵਾਈ ਖਾ ਰਹੇ ਸਨ, ਪਰ ਨਸ਼ਾ ਛੱਡਣ ਵਾਲੀ ਦਵਾਈ ਦੇ ਸੈਂਪਲ ਟੈਸਟ ਨਾ ਹੋਣ ਕਾਰਨ ਇਸਦੀ ਸਪਲਾਈ ਰੋਕ ਦਿੱਤੀ ਗਈ, ਜਿਸ ਕਰਕੇ ਨਸ਼ਾ ਛੱਡਣ ਵਾਲੇ ਮਰੀਜ਼ਾਂ ਵਿਚ ਹਾਹਾਕਾਰ ਮੱਚ ਗਈ ਹੈ।

ਸੀਬੀਐੱਸਈ ਉੱਤਰੀ ਜ਼ੋਨ ਸਕੂਲਾਂ ਦੇ ਮੁਕਾਬਲੇ ਸ਼ੁਰੂ

ਪਠਾਨਕੋਟ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੌਂਟੈਸਰੀ ਕੈਂਬਰਿਜ ਸਕੂਲ ਪਠਾਨਕੋਟ ’ਚ ਨਾਰਥ ਜ਼ੋਨ ਦੇ ਸੀਬੀਐੱਸਈ ਸਕੂਲਾਂ ਦੇ ਤਿੰਨ ਰੋਜ਼ਾ ਤੈਰਾਕੀ ਮੁਕਾਬਲੇ ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ ਦੀ ਅਗਵਾਈ ਹੇਠ ਅੱਜ ਸ਼ੁਰੂ ਹੋਏ। 

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੇ ਅਹੁਦਾ ਸੰਭਾਲਿਆ

ਬਟਾਲਾ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨਗਰ ਸੁਧਾਰ ਟਰੱਸਟ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਕਸਤੂਰੀ ਲਾਲ ਸੇਠ ਨੇ ਅੱਜ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ।

ਪਟਾਕਾ ਫੈਕਟਰੀ ਹਾਦਸਾ: ਲੋਕ ਇਨਸਾਫ ਪਾਰਟੀ ਨੇ ਪੀੜਤਾਂ ਨਾਲ ਦੁੱਖ ਵੰਡਾਇਆ

ਬਟਾਲਾ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਲੋਕ ਇਨਸਾਫ਼ ਪਾਰਟੀ ਬਟਾਲਾ ਦੇ ਪ੍ਰਧਾਨ ਵਿਜੇ ਤ੍ਰੇਹਨ ਆਪਣੇ ਸਾਥੀਆਂ ਸਮੇਤ ਗੁਰੂ ਰਾਮਦਾਸ ਕਲੋਨੀ ਦੇ ਵਾਸੀ ਮਾਂ-ਪੁੱਤ ਰਮਨਦੀਪ ਕੌਰ ਅਤੇ ਪਾਹੁਲਪ੍ਰੀਤ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਅਖੰਡ ਪਾਠ ਦੇ ਭੋਗ ਵਿੱਚ ਸ਼ਾਮਲ ਹੋਏ ਅਤੇ ਉਪਰੰਤ ਹਾਦਸੇ ਦਾ ਸ਼ਿਕਾਰ ਹੋਏ ਹੋਰਨਾਂ ਪੀੜਤਾਂ ਦੇ ਘਰਾਂ 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0082905521
Copyright © 2019, Panjabi Times. All rights reserved. Website Designed by Mozart Infotech