ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਮੁਹਾਲੀ ਨਿਗਮ ਦੀ ਮੀਟਿੰਗ ਦੌਰਾਨ ਹੰਗਾਮਾ

September 11, 2019 03:33 PM

ਮੁਹਾਲੀ,10 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੇਅਰ ਕੁਲਵੰਤ ਸਿੰਘ ਵਿੱਚ ਸਿਆਸੀ ਖਿੱਚੋਤਾਣ ਅਤੇ ਸ਼ਹਿਰ ਵਿੱਚ ਹੋਏ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਦਾ ਮਾਮਲਾ ਕਾਫੀ ਭਖ ਗਿਆ ਹੈ। ਮੁਹਾਲੀ ਨਗਰ ਨਿਗਮ ਦੀ ਅੱਜ ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਸ ਮੁੱਦੇ ’ਤੇ ਹਾਊਸ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਅਕਾਲੀ-ਭਾਜਪਾ ਅਤੇ ਕਾਂਗਰਸੀ ਕੌਂਸਲਰਾਂ ਵਿੱਚ ਤਿੱਖੀ ਬਹਿਸ ਦੌਰਾਨ ਮਾਹੌਲ ਕਾਫ਼ੀ ਭੱਖ ਗਿਆ ਅਤੇ ਕਾਂਗਰਸੀ ਕੌਂਸਲਰਾਂ ਨੇ ਬਾਈਕਾਟ ਕਰਨ ਦੀ ਧਮਕੀ ਦਿੱਤੀ। ਮੇਅਰ ਕੁਲਵੰਤ ਸਿੰਘ ਨੇ ਠਰ੍ਹਮੇ ਤੋਂ ਕੰਮ ਲੈਂਦਿਆਂ ਕਿਸੇ ਵਿਵਾਦ ਵਿੱਚ ਪੈਣ ਦੀ ਥਾਂ ਕੌਂਸਲਰਾਂ ਨੂੰ ਸਮਝਾ ਕੇ ਮਾਮਲਾ ਸ਼ਾਂਤ ਕੀਤਾ ਅਤੇ ਭਰੋਸਾ ਦਿੱਤਾ ਕਿ ਸਾਰਿਆਂ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਦਿੱਤਾ ਜਾਵੇਗਾ।
ਮੀਟਿੰਗ ਦੇ ਆਗਾਜ਼ ਲਈ ਸੀਨੀਅਰ ਸਹਾਇਕ ਸਤਵਿੰਦਰ ਕੌਰ ਸੈਵੀ ਨੇ ਹਾਲੇ ਏਜੰਡਾ ਪੜ੍ਹਨਾ ਸ਼ੁਰੂ ਹੀ ਕੀਤਾ ਸੀ ਕਿ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਨੇ ਸਿਹਤ ਮੰਤਰੀ ਬਲਬੀਰ ਸਿੱਧੂ ’ਤੇ ਨਗਰ ਨਿਗਮ ਦੇ ਕੰਮਾਂ ਵਿੱਚ ਦਖ਼ਲ ਦੇਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਹਰੇਕ ਮੀਟਿੰਗ ਦਾ ਏਜੰਡਾ ਮੰਤਰੀ ਕੋਲ ਵੀ ਜਾਂਦਾ ਹੈ ਪਰ ਉਹ ਕਦੇ ਮੀਟਿੰਗ ਵਿੱਚ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਸਮੁੱਚਾ ਵਿਕਾਸ ਨਗਰ ਨਿਗਮ ਵੱਲੋਂ ਕੀਤਾ ਜਾ ਰਿਹਾ ਹੈ ਪਰ ਮੰਤਰੀ ਸਾਰਾ ਸਿਹਰਾ ਖ਼ੁਦ ਲੈਣਾ ਚਾਹੁੰਦੇ ਹਨ। ਅਕਾਲੀ ਕੌਂਸਲਰ ਆਰਪੀ ਸ਼ਰਮਾ, ਪਰਮਜੀਤ ਸਿੰਘ ਕਾਹਲੋਂ ਅਤੇ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਸਿਹਤ ਮੰਤਰੀ ਦੇ ਸ਼ਹਿਰ ਵਿੱਚ ਹੀ ਸਿਹਤ ਸਹੂਲਤਾਂ ਦਾ ਮਾੜਾ ਹਾਲ ਹੈ। ਮੰਤਰੀ ਨੂੰ ਨਿਗਮ ਦੇ ਕੰਮਾਂ ਵਿੱਚ ਦਖ਼ਲ ਦੇਣ ਦੀ ਥਾਂ ਆਪਣੇ ਵਿਭਾਗ ਵਿੱਚ ਸੁਧਾਰ ਲਿਆਉਣਾ ਚਾਹੀਦਾ ਹੈ। ਅਕਾਲੀ ਆਗੂਆਂ ਦੀ ਟਿੱਪਣੀਆਂ ਅਤੇ ਦਲੀਲਾਂ ਦਾ ਬੁਰਾ ਮਨਾਉਂਦਿਆਂ ਕਾਂਗਰਸੀ ਕੌਂਸਲਰ ਕੁਲਜੀਤ ਸਿੰਘ ਬੇਦੀ, ਬੀਬੀ ਮੈਣੀ, ਰਜਿੰਦਰ ਰਾਣਾ ਅਤੇ ਸੁਰਿੰਦਰ ਰਾਜਪੂਤ ਨੇ ਕਾਫੀ ਹੰਗਾਮਾ ਕੀਤਾ ਅਤੇ ਆਪਣੀਆਂ ਸੀਟਾਂ ਤੋਂ ਉੱਠ ਕੇ ਮੇਅਰ ਕੋਲ ਆ ਗਏ ਅਤੇ ਬਾਈਕਾਟ ਕਰਨ ਦੀ ਧਮਕੀ ਦਿੱਤੀ।
ਮੇਅਰ ਕੁਲਵੰਤ ਸਿੰਘ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਾਸੀ ਭਲੀਭਾਂਤ ਜਾਣਦੇ ਹਨ ਕਿ ਮੁਹਾਲੀ ਦਾ ਵਿਕਾਸ ਕੌਣ ਕਰਵਾ ਰਿਹਾ ਹੈ। ਇਸ ਲਈ ਉਨ੍ਹਾਂ ਨੂੰ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਹਾਊਸ ਵਿੱਚ ਪਾਸ ਕੀਤੇ ਜਾਂਦੇ ਮਤਿਆਂ ਦੇ ਆਧਾਰਿਤ ਹੀ ਸ਼ਹਿਰ ਦਾ ਵਿਕਾਸ ਹੋ ਰਿਹਾ ਹੈ। ਮੇਅਰ ਨੇ ਕਿਹਾ ਕਿ ਉਹ ਇਕੱਲੇ ਕੁਝ ਨਹੀਂ ਕਰ ਸਕਦੇ ਹਨ ਅਤੇ ਵਿਕਾਸ ਕੰਮਾਂ ਦਾ ਸਿਹਰਾ ਪੂਰੇ ਹਾਊਸ ਨੂੰ ਜਾਂਦਾ ਹੈ।
ਇਸ ਮਗਰੋਂ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਸਮੁੱਚੇ ਹਾਊਸ ਨੂੰ ਮਾਣ ਦੇਣ ਲਈ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੇ ਏਜੰਡੇ ਨੂੰ ਪ੍ਰਵਾਨਗੀ ਮਿਲਣ ਦੀ ਗੱਲ ਹੋ ਰਹੀ ਹੈ, ਉਹ ਸਾਲ 2015 ਵਿੱਚ ਪਾਸ ਕਰਕੇ ਉਸ ਵੇਲੇ ਦੀ ਅਕਾਲੀ ਸਰਕਾਰ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਪਰ ਪਿਛਲੀ ਸਰਕਾਰ ਨੇ ਵਿਕਾਸ ਏਜੰਡੇ ’ਤੇ ਮੋਹਰ ਲਗਾਉਣ ਦੀ ਥਾਂ ਫਾਈਲ ਨੂੰ ਬੰਦ ਕਰ ਦਿੱਤਾ। ਹੁਣ ਕੈਬਨਿਟ ਮੰਤਰੀ ਸਿੱਧੂ ਦੇ ਯਤਨਾਂ ਸਦਕਾ ਕੈਪਟਨ ਸਰਕਾਰ ਨੇ ਇਸ ਮਤੇ ਨੂੰ ਮਨਜ਼ੂਰੀ ਦਿੱਤੀ ਹੈ।
ਬੌਬੀ ਕੰਬੋਜ ਤੇ ਹਰਪਾਲ ਸਿੰਘ ਚੰਨਾ ਨੇ ਕਿਹਾ ਕਿ ਸ਼ਹਿਰ ਵਿੱਚ ਲਾਵਾਰਸ ਤੇ ਪਾਲਤੂ ਪਸ਼ੂਆਂ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਨਗਰ ਨਿਗਮ ਦਾ ਸਟਾਫ਼ ਪਸ਼ੂਆਂ ਨੂੰ ਫੜਨ ਦੀ ਬਜਾਏ ਉਨ੍ਹਾਂ ਨੂੰ ਅੱਗੇ ਭਜਾ ਦਿੰਦਾ ਹੈ। ਕਮਲਜੀਤ ਸਿੰਘ ਰੂਬੀ ਨੇ ਸੜਕਾਂ ਚੌੜੀਆਂ ਕਰਨ ਅਤੇ ਹਰਦੀਪ ਸਿੰਘ ਸਰਾਓ ਨੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਿਆ। ਭਾਜਪਾ ਕੌਂਸਲਰ ਸੈਹਬੀ ਅਨੰਦ ਤੇ ਅਰੁਣ ਸ਼ਰਮਾ ਨੇ ਗਲਤ ਤਰੀਕੇ ਨਾਲ ਨੀਲੇ ਕਾਰਡ ਬਣਾਉਣ ਲਈ ਸਾਥੀ ਕੌਂਸਲਰ ’ਤੇ ਫਾਰਮਾਂ ਨੂੰ ਤਸਦੀਕ ਕਰਨ ਦਾ ਦੋਸ਼ ਲਾਇਆ।
ਕਾਂਗਰਸੀ ਕੌਂਸਲਰ ਰਜਿੰਦਰ ਰਾਣਾ ਨੇ ਮੇਅਰ ਨੂੰ ਤਾਣਾ ਮਾਰਿਆ ਕਿ ਉਹ ਕਾਂਗਰਸ ਦੇ ਸਮਰਥਨ ਨਾਲ ਹੀ ਮੇਅਰ ਬਣੇ ਹਨ। ਇਸੇ ਦੌਰਾਨ ਸੁਖਦੇਵ ਪਟਵਾਰੀ ਨੇ ਗਊਸ਼ਾਲਾ ਵਿੱਚ 250 ਪਸ਼ੂਆਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਦੀ ਇਸ ਮੰਗ ’ਤੇ ਭਾਜਪਾ ਕੌਂਸਲਰ ਅਰੁਣ ਸ਼ਰਮਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਜਿਸ ਵਿੱਚ ਅਕਾਲੀ ਦਲ ਤੋਂ ਹਰਪਾਲ ਸਿੰਘ ਚੰਨਾ ਅਤੇ ਕਾਂਗਰਸ ਤੋਂ ਬੀਬੀ ਮੈਣੀ ਨੂੰ ਲਿਆ ਗਿਆ।

ਪਾਸ ਕੀਤੇ ਗਏ ਮੱਤਿਆਂ ਦੇ ਵੇਰਵੇ

ਮੀਟਿੰਗ ਵਿੱਚ ਰੌਲੇ ਰੱਪੇ ਦੌਰਾਨ 22 ਕਰੋੜ ਦੀ ਲਾਗਤ ਨਾਲ ਸ਼ਹਿਰ ਦੇ ਬਾਹਰਵਾਰ 9 ਕਿੱਲੋਮੀਟਰ ਏਰੀਆ ਵਿੱਚ ਨਵੀਂ ਸੀਵਰੇਜ ਪਾਈਪਲਾਈਨ ਪਾਉਣ, ਗਊਸ਼ਾਲਾ ਦਾ ਪ੍ਰਬੰਧ ਦਿੱਲੀ ਦੀ ਕੰਪਨੀ ਨੂੰ ਦੇਣ, ਹੱਡਾ ਰੋਡੀ ਦੇ ਠੇਕੇਦਾਰ ਨੂੰ ਬਲੈਕ ਲਿਸਟ ਕਰਨ, ਸ਼ਾਹੀਮਾਜਰਾ ਦੇ ਨਵੇਂ ਪਾਰਕ ਦਾ ਨਾਂ ਸ਼ਹੀਦ ਹੌਲਦਾਰ ਜੋਗਿੰਦਰ ਸਿੰਘ ਰੱਖਣ, ਦੋ ਫਿਊਨਰਲ ਵੈਨਾਂ ਨੂੰ ਕੰਡਮ ਐਲਾਨਣ ਸਮੇਤ ਹੋਰ ਵਿਕਾਸ ਕੰਮਾਂ ਦੇ ਸਾਰੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਕਰਤਾਰਪੁਰ ਦੀ ਮਿੱਟੀ ’ਤੇ ਕਸਟਮ ਅਧਿਕਾਰੀਆਂ ਦੀ ਨਜ਼ਰ

ਜਲੰਧਰ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੌਮਾਂਤਰੀ ਸਰਹੱਦਾਂ ’ਤੇ ਤਾਇਨਾਤ ਕਸਟਮ ਅਧਿਕਾਰੀ ਆਮ ਤੌਰ ’ਤੇ ਬੇਸ਼ਕੀਮਤੀ ਚੀਜ਼ਾਂ ’ਤੇ ਹੀ ਤਿੱਖੀ ਨਜ਼ਰ ਰੱਖਦੇ ਹਨ। ਕਸਟਮ ਅਧਿਕਾਰੀਆਂ ਦਾ ਸੋਨਾ, ਚਾਂਦੀ, ਹੀਰਿਆਂ ਅਤੇ ਹੋਰ ਕੀਮਤੀ ਚੀਜ਼ਾਂ ਦੀ ਤਸਕਰੀ ’ਤੇ ਵੀ ਸਾਰਾ ਧਿਆਨ ਹੁੰਦਾ ਹੈ ਪਰ ਕਰਤਾਰਪੁਰ ਲਾਂਘੇ ਰਾਹੀਂ ਵਾਪਸ ਆਉਣ ਵਾਲੇ ਸ਼ਰਧਾਲੂਆਂ ਦਾ ਸਾਮਾਨ ਫਰੋਲਣ ਲੱਗਿਆਂ ਕਸਟਮ ਅਧਿਕਾਰੀ ਉਨ੍ਹਾਂ ਦੇ ਬੈਗਾਂ ਵਿਚੋਂ ਮਿੱਟੀ ਲੱਭਦੇ ਹਨ। ਇਨ੍ਹਾਂ ਸ਼ਰਧਾਲੂਆਂ ਦਾ ਬੈਗ ਚੈੱਕ ਕਰਨ ਤੋਂ ਪਹਿਲਾਂ ਹੀ ਕਸਟਮ ਅਧਿਕਾਰੀ ਉਨ੍ਹਾਂ ਨੂੰ ਇਹ ਪੁੱਛ ਲੈਂਦੇ ਹਨ ਕਿ ਕਿਤੇ ਉਹ ਮਿੱਟੀ ਤਾਂ ਨਹੀਂ ਲੈ ਕੇ ਆਏ? ਜਿਹੜੇ ਸ਼ਰਧਾਲੂਆਂ ਦੇ ਬੈਗਾਂ ਵਿਚੋਂ ਮਿੱਟੀ ਮਿਲਦੀ ਹੈ ਉਨ੍ਹਾਂ ਨੂੰ ਇਹ ਅਧਿਕਾਰੀ ਸੁੰਘ-ਸੁੰਘ ਕੇ ਚੈੱਕ ਕਰਦੇ ਹਨ। ਕਸਟਮ ਅਧਿਕਾਰੀ ਮਿੱਟੀ ਨੂੰ ਵਾਰ-ਵਾਰ ਹੱਥ ਲਾ ਕੇ ਮਲਦੇ ਹਨ, ਫਿਰ ਉਹ ਕਈ ਵਾਰ ਸੁੰਘਦੇ ਹਨ ਪਰ ਉਹ ਸ਼ਰਧਾਲੂਆਂ ਵੱਲੋਂ ਮਿੱਟੀ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਨਹੀਂ ਦਿੰਦੇ।

ਨਿਹੰਗ ਸਿੰਘਾਂ ਨੇ ਖ਼ਾਲਸਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਜਲੰਧਰ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਕੌਮਾਂਤਰੀ ਸਮਾਗਮ ਬੀਤੀ ਰਾਤ ਅਖੰਡ ਪਾਠ ਦੇ ਭੋਗ ਪੈਣ ਨਾਲ ਸੰਪੂਰਨ ਹੋ ਗਏ। ਪੰਜਾਬ ਸਰਕਾਰ ਵੱਲੋਂ ਸਮਾਗਮਾਂ ਦੀ ਸਮਾਪਤੀ 12 ਨਵੰਬਰ ਦੀ ਰਾਤ ਨੂੰ ਹੀ ਹੋ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਆਰੰਭ ਹੋਏ ਸਨ। ਇਨ੍ਹਾਂ ਸਮਾਗਮਾਂ ਦੀ ਸਮਾਪਤੀ ਮੌਕੇ 12 ਅਤੇ 13 ਨਵੰਬਰ ਦੀ ਦਰਮਿਆਨੀ ਰਾਤ ਗੁਰਦੁਆਰੇ ਵਿਖੇ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ। ਅਖੰਡ ਪਾਠ ਦੇ ਭੋਗ ਰਾਤ 2.30 ਵਜੇ ਪਾਏ ਗਏ। ਇਸ ਮੌਕੇ ਕੀਰਤਨ ਕੀਤਾ ਗਿਆ ਤੇ ਸਮੁੱਚੀ ਸੰਗਤ ਨੇ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ।

ਬਾਲ ਦਿਵਸ: ਅਭਾਗੇ ਨਿਆਣੇ, ਜਿਸ ਤਨ ਲੱਗੇ ਸੋ ਤਨ ਜਾਣੇ..!

ਬਠਿੰਡਾ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨਰਮਾ ਪੱਟੀ ’ਚ ਸੈਂਕੜੇ ਬੱਚੇ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ। ਇਨ੍ਹਾਂ ਦੇ ਬਾਪ ਕਰਜ਼ੇ ਨੇ ਖੋਹ ਲਏ ਤੇ ਮਾਵਾਂ ਛੱਡ ਕੇ ਤੁਰ ਗਈਆਂ। ਬਿਨਾਂ ਕਸੂਰ ਤੋਂ ਇਹ ਬੱਚੇ ਸਜ਼ਾ ਭੁਗਤ ਰਹੇ ਹਨ। ਪਨਾਹ ਲੈਣ ਲਈ ਇਨ੍ਹਾਂ ਕੋਲ ਕੋਈ ਚਾਚਾ ਵੀ ਨਹੀਂ ਹੈ। ਬਾਲ ਦਿਵਸ ਮਨਾਉਣਾ ਤਾਂ ਦੂਰ ਦੀ ਗੱਲ, ਇਨ੍ਹਾਂ ਬੱਚਿਆਂ ਕੋਲ ਤਾਂ ਉਦਾਸ ਹੋਣ ਦੀ ਵੀ ਵਿਹਲ ਨਹੀਂ। ਖ਼ੁਦਕੁਸ਼ੀ ਦੇ ਰਾਹ ਗਏ ਕਿਸਾਨਾਂ-ਮਜ਼ਦੂਰਾਂ ਦੇ ਇਨ੍ਹਾਂ ਬੱਚਿਆਂ ਲਈ ਕੋਈ ਸਰਕਾਰੀ ਫਾਈਲ ਵੀ ਨਹੀਂ ਖੁੱਲ੍ਹ ਸਕੀ। ਤਾਹੀਓਂ ਇਨ੍ਹਾਂ ਦੀ ਜ਼ਿੰਦਗੀ ਪਿੰਜਰਾ ਬਣ ਗਈ ਹੈ। ਉੱਚੀ ਉਡਾਣ ਭਰਨ ਦੀ ਉਮਰੇ ਇਨ੍ਹਾਂ ਨੂੰ ਜ਼ਿੰਦਗੀ ਨਾਲ ਆਢਾ ਲੈਣਾ ਪੈ ਰਿਹਾ ਹੈ। ਇਨ੍ਹਾਂ ਬੱਚਿਆਂ ਦੀ ਕੋਈ ਬਾਂਹ ਫੜਨ ਵਾਲਾ ਨਹੀਂ।

ਰਾਜੋਆਣਾ ਮਾਮਲਾ: ਸ਼ਵੇਤ ਮਲਿਕ ਵੱਲੋਂ ਕੇਂਦਰ ਦੇ ਫ਼ੈਸਲੇ ਦਾ ਸਮਰਥਨ

ਲੁਧਿਆਣਾ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾਈ ਪ੍ਰਧਾਨ ਅਤੇ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਕੇਂਦਰ ਸਰਕਾਰ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰ ਕੇ ਉਮਰ ਕੈਦ ਵਿਚ ਬਦਲਣ ਦੇ ਫ਼ੈਸਲੇ ’ਤੇ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਅਜਿਹਾ ਕਰ ਕੇ ਕੋਈ ਗ਼ਲਤੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੁਝ ਲੋਕ ਬਿਨਾਂ ਵਜ੍ਹਾ ਇਸ ਫ਼ੈਸਲੇ ਦੀ ਆਲੋਚਨਾ ਕਰ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਕਰਤਾਰਪੁਰ ਦੇ ਸ਼ਰਧਾਲੂਆਂ ਲਈ ਕਾਊਂਟਰ ਖੋਲ੍ਹਣ ਦੀ ਪੇਸ਼ਕਸ਼

ਅੰਮ੍ਰਿਤਸਰ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਦੇ ਇਛੁੱਕ ਸ਼ਰਧਾਲੂਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਿਆਂ ਵਿੱਚ ਕਾਊਂਟਰ ਖੋਲ੍ਹਣ ਦੀ ਪੇਸ਼ਕਸ਼ ਰੱਖੀ ਹੈ। ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ। ਇਹ ਲਾਂਘਾ ਖੁੱਲ੍ਹਣ ਮਗਰੋਂ ਸਿੱਖ ਸ਼ਰਧਾਲੂਆਂ ਦੇ ਜਥੇ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਜਾ ਰਹੇ ਹਨ ਪਰ ਸ਼ਰਧਾਲੂਆਂ ਦੀ ਗਿਣਤੀ ਘੱਟ ਹੈ, ਜਿਸ ਦਾ ਵੱਡਾ ਕਾਰਨ ਗੁਰਦੁਆਰਾ ਕਰਤਾਰਪੁਰ ਜਾਣ ਲਈ ਬਣਾਈ ਗਈ ਗੁੰਝਲਦਾਰ ਪ੍ਰਕਿਰਿਆ ਹੈ। ਫਿਲਹਾਲ ਸ਼ਰਧਾਲੂਆਂ ਨੂੰ

ਮੋਬਾਈਲ ਚੋਰੀ ਦੇ ਸ਼ੱਕ ਵਿਚ ਬੱਚਿਆਂ ਦੀ ਕੁੱਟਮਾਰ

ਮੋਗਾ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇੱਥੇ ਕਸਬਾ ਕੋਟ ਈਸੇ ਖਾਂ ਵਿਚ ਪੀਓਪੀ ਠੇਕੇਦਾਰ ਵਲੋਂ ਮੋਬਾਈਲ ਚੋਰੀ ਦੇ ਸ਼ੱਕ ਵਿਚ ਨਾਬਾਲਗ ਲੜਕਿਆਂ ਦੀ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਹੈ। ਇਸ ਠੇਕੇਦਾਰ ਵੱਲੋਂ ਇਨ੍ਹਾਂ ਨਾਬਾਲਗਾਂ ਤੋਂ ਮਜ਼ਦੂਰੀ ਕਰਵਾਈ ਜਾਂਦੀ ਹੈ। ਵੀਡੀਓ ’ਚ ਠੇਕੇਦਾਰ ਵਲੋਂ ਦੋ ਨਾਬਾਲਗ ਮੁੰਡਿਆਂ ਨੂੰ ਡੰਡੇ ਨਾਲ ਕੁੱਟਣ ਤੋਂ ਇਲਾਵਾ ਉਨ੍ਹਾਂ ਤੋਂ ਡੰਡ-ਬੈਠਕਾਂ ਕਢਵਾਈਆਂ ਜਾ ਰਹੀਆਂ ਹਨ।
ਥਾਣਾ ਕੋਟ ਈਸੇ ਖਾਂ ਪੁਲੀਸ ਨੇ ਪੀਓਪੀ ਠੇਕੇਦਾਰ ਨੂੰ ਗ੍ਰਿਫ਼ਤਾਰ ਕਰਕੇ ਅੱਜ ਇੱਥੇ ਸਥਾਨਕ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਕੀਤਾ। ਜਾਂਚ ਅਧਿਕਾਰੀ ਨੇ ਮੁਲਜ਼ਮ ਤੋਂ ਪੁੱਛ-ਪੜਤਾਲ ਲਈ ਅਦਾਲਤ ’ਚ ਪੁਲੀਸ ਰਿਮਾਂਡ ਦੀ ਅਰਜ਼ੀ ਦਿੱਤੀ ਹੈ। 

ਬਾਬਾ ਨਾਨਕ ਦੇ ਸੰਗੀਆਂ ਦੇ ਨਾਵਾਂ ਨਾਲ ਜਾਣੇ ਜਾਣਗੇ ਮਾਣਕ ਖਾਨਾ ਦੇ ਵਾਰਡ

ਮੌੜ ਮੰਡੀ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਨੇੜਲੇ ਪਿੰਡ ਮਾਣਕਖਾਨਾ ਦੀ ਸਰਪੰਚ ਸ਼ੈਸਨਦੀਪ ਕੌਰ ਸਿੱਧੂ ਦੀ ਅਗਾਂਹਵਧੂ ਸੋਚ ਨੇ ਸਮੂਹ ਪੰਚਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਦੇ ਵਾਰਡਾਂ ਤੇ ਬੱਸ ਸਟੈਂਡ ਦਾ ਨਾਂ ਸਿੱਖ ਇਤਿਹਾਸਕ ਹਸਤੀਆਂ ਦੇ ਨਾਮ ’ਤੇ ਰੱਖਣ ਅਤੇ ਹਰ ਘਰ ਦੇ ਬੂਹੇ ਅੱਗੇ ਔਰਤਾਂ ਦੇ ਨਾਮ ਦੀਆਂ ਪਲੇਟਾਂ ਲਾਉਣ ਦੀ ਸ਼ੁਰੂਆਤ ਕੀਤੀ ਹੈ। ਸਰਪੰਚ ਵਲੋਂ ਗਲੀ ਨੰਬਰ 01 ਤੇ ਘਰ ਨੰਬਰ 01 ਦੀ ਨੇਮ ਪਲੇਟ ਭੁਪਿੰਦਰ ਕੌਰ ਦੇ ਦਰਵਾਜ਼ੇ ਅੱਗੇ ਲਾ ਕੇ ਸ਼ੁਭ ਆਰੰਭ ਕੀਤਾ ਗਿਆ ਹੈ ।

ਗੋਬਿੰਦਪੁਰਾ ਥਰਮਲ: ਅੱਠ ਵਰ੍ਹੇ ਪਹਿਲਾਂ ਗ੍ਰਹਿਣ ਕੀਤੀ ਜ਼ਮੀਨ ਅਜੇ ਤੱਕ ਵਿਹਲੀ

ਮਾਨਸਾ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਕਰੀਬ ਅੱਠ ਸਾਲ ਪਹਿਲਾਂ ਸਰਕਾਰ ਨੇ ਥਰਮਲ ਪਲਾਂਟ ਲਾਉਣ ਲਈ ਪਿੰਡ ਗੋਬਿੰਦਪੁਰਾ ਦੇ ਹੱਸਦੇ-ਵੱਸਦੇ ਕਿਸਾਨ ਪਿਤਾ-ਪੁਰਖੀ ਜ਼ਮੀਨਾਂ ਵਿੱਚੋਂ ਉਜਾੜ ਦਿੱਤੇ ਸਨ ਪਰ ਏਨਾ ਸਮਾਂ ਬੀਤਣ ਦੇ ਬਾਵਜੂਦ ਇਹ ਜ਼ਮੀਨ ਹਾਲੇ ਤੱਕ ਵਿਹਲੀ ਪਈ ਹੈ। ਉਸ ਵੇਲੇ ਸਰਕਾਰ ਵਲੋਂ ਥਰਮਲ ਲਾ ਕੇ ਨੌਕਰੀਆਂ ਦੇਣ ਦਾ ਕੀਤਾ ਵਾਅਦਾ ਵੀ ਹਵਾ ਵਿੱਚ ਉੱਡ ਗਿਆ ਹੈ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਥਰਮਲ ਨਹੀਂ ਲਾ ਸਕਦੀ ਤਾਂ ਜ਼ਮੀਨਾਂ ਹੀ ਵਾਪਸ ਕਰ ਦੇਵੇ।

ਸੇਵਾਦਾਰ ਦਾ ਕਤਲ: ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਭੜਕੇ ਡੇਰਾ ਪੈਰੋਕਾਰ

ਕੋਟਕਪੂਰਾ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪਿੰਡ ਕੋਟਸੁਖੀਆ ਵਿਚ ਛੇ ਦਿਨ ਪਹਿਲਾਂ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਡੇਰਾ ਹਰਕਾ ਦਾਸ ’ਚ ਸੇਵਾਦਾਰ ਬਾਬਾ ਦਿਆਲ ਦਾਸ (60) ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੇ ਮਾਮਲੇ ਵਿੱਚ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਡੇਰਾ ਪੈਰੋਕਾਰਾਂ ਵਿਚ ਭਾਰੀ ਰੋਹ ਹੈ। ਡੇਰਾ ਪੈਰੋਕਾਰਾਂ ਨੇ ਅੱਜ ਪੁਲੀਸ ਨੂੰ ਇੱਕ ਹਫ਼ਤੇ ਤੱਕ ਦਾ ਸਮਾਂ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲੀਸ ਨੇ ਸੇਵਾਦਾਰ ਦੇ ਹਤਿਆਰਿਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਕੋਟਕਪੂਰੇ ਦੇ ਬੱਤੀਆਂ ਵਾਲਾ ਚੌਕ ’ਚ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

ਹੁਸ਼ਿਆਰਪੁਰ ’ਚ ਹੋਈ ਨੌਵੀਂ ਕਰਾਟੇ ਚੈਪੀਅਨਸ਼ਿਪ

ਹੁਸ਼ਿਆਰਪੁਰ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਵਰਲਡ ਕਰਾਟੇ ਫੈਡਰੇਸ਼ਨ ਕਲਾਸੀਫਾਈਡ ਦੇ ਜੱਜ ਸ਼ਿਹਾਨ ਜਗਮੋਹਨ ਵਿਜ ਦੀ ਅਗਵਾਈ ਹੇਠ ਨੌਵੀਂ ਸਾਲਾਨਾ ਓ.ਜੀ.ਕੇ.ਐਫ.ਆਈ ਕਰਾਟੇ ਚੈਪੀਅਨਸ਼ਿਪ ਸ਼ਕਤੀ ਭਵਨ ਵਿੱਚ ਕਰਵਾਈ ਗਈ ਜਿਸ ਵਿੱਚ ਵੱਖ-ਵੱਖ ਰਾਜਾਂ ਤੋਂ ਲਗਪਗ 400 ਕਰਾਟੇ ਖਿਡਾਰੀਆਂ ਨੇ ਭਾਗ ਲਿਆ।

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਵਿੱਚ ਨਵੇਂ ਆਈਸੀਯੂ ਦਾ ਉਦਘਾਟਨ

ਕਪੂਰਥਲਾ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲ ਕਪੂਰਥਲਾ ਦੇ ਅੱਜ ਨਵੇਂ ਆਈਸੀਯੂ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਜਸਮੀਤ ਬਾਵਾ ਅਤੇ ਹੋਰ ਪ੍ਰੋਗਰਾਮ ਅਫਸਰਾਂ ਵੱਲੋਂ ਸਿਹਤ ਮੰਤਰੀ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਬਤ ਸਿਹਤ ਯੋਜਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਜਿਸ ਨਾਲ ਕਿ ਪੰਜਾਬ ਦੇ 46 ਲੱਖ ਪਰਿਵਾਰਾਂ ਨੂੰ 5 ਲੱਖ ਤੱਕ ਦੇ ਇਲਾਜ ਦੀ ਮੁਫ਼ਤ ਸਿਹਤ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 50 ਹਜ਼ਾਰ ਦੇ ਕਰੀਬ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਮਿਲ ਚੁੱਕਾ ਹੈ।

ਕੇਂਦਰੀ ਜੇਲ੍ਹ ਦੇ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ

ਹੁਸ਼ਿਆਰਪੁਰ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਜੇਲ੍ਹ ਦੇ ਇੱਕ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ। ਹਵਾਲਾਤੀ ਦਲੀਪ ਸੋਰੀ ਵਾਸੀ ਜਲੰਧਰ ਨੂੰ ਉਸ ਦਾ ਇੱਕ ਰਿਸ਼ਤੇਦਾਰ ਮੁਨੀਸ਼ ਕੁਮਾਰ ਵਾਸੀ ਪਿੱਪਲਾਂਵਾਲਾ ਮਿਲਣ ਆਇਆ ਹੋਇਆ ਸੀ। ਜਦੋਂ ਉਹ ਵਾਪਿਸ ਗਿਆ ਤਾਂ ਡਿਊਟੀ ਕਰਮਚਾਰੀ ਨੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਨਸ਼ੀਲਾ ਪਦਾਰਥ ਮਿਲਿਆ।ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਕ੍ਰਿਸ਼ਨ ਸੈਣੀ ਦੀ

ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਐਸ.ਏ.ਐਸ. ਨਗਰ (ਮੁਹਾਲੀ),12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮੁਹਾਲੀ ਅਤੇ ਨੇੜਲੇ ਪਿੰਡਾਂ ਵਿੱਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ੳੁਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਦਿਨ ਭਰ ਗੁਰਬਾਣੀ ਕੀਰਤਨ ਚੱਲਿਆ ਅਤੇ ਥਾਂ ਥਾਂ ’ਤੇ ਲੰਗਰ ਲਗਾਏ ਗਏ। ਗੁਰਦੁਆਰਾ ਅੰਬ ਸਾਹਿਬ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਮੁੱਖ ਸਮਾਗਮ ਹੋਏ।

ਘਰਾਂ ਦੇ ਬਨੇਰਿਆਂ ’ਤੇ ਘਿਓ ਦੇ ਦੀਵੇ ਜਗਾਏ਼

ਬਨੂੜ ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਸ ਖੇਤਰ ਵਿੱਚ ਧਾਰਮਿਕ ਸ਼ਰਧਾ ਨਾਲ ਮਨਾਇਆ ਗਿਆ। ਰਾਗੀਆਂ-ਢਾਡੀਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਗੁਰਬਾਣੀ ਤੋਂ ਜਾਣੂ ਕਰਾਇਆ।

ਖੂਨਦਾਨ ਤੇ ਸਿਹਤ ਜਾਂਚ ਕੈਂਪ ਲਗਾਇਆ

ਐਸ.ਏ.ਐਸ. ਨਗਰ (ਮੁਹਾਲੀ),12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਮਾਜ ਸੇਵੀ ਸੰਸਥਾ ਖਾਲਸਾ ਸਰਬੱਤ ਸੇਵਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ’ਤੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਖੂਨਦਾਨ ਕੈਂਪ ਅਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿੱਚ 200 ਤੋਂ ਵੱਧ ਸੰਸਥਾ ਦੇ ਮੈਂਬਰਾਂ ਅਤੇ ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਜਦੋਂਕਿ 550 ਤੋਂ ਵੱਧ ਵਿਅਕਤੀਆਂ ਦੀ ਸਰੀਰਕ ਜਾਂਚ ਕੀਤੀ ਗਈ 

ਖਰੜ ਖੇਤਰ ’ਚ ਜਾਇਦਾਦਾਂ ਦੀ ਖਰੀਦੋ-ਫਰੋਖ਼ਤ ਵਧੀ

ਖਰੜ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇੱਕ ਪਾਸੇ ਜਿਥੇ ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਕੀਮਤਾਂ ਵਿਚ ਮੰਦੇ ਦਾ ਰੁਝਾਨ ਸਾਫ ਨਜ਼ਰ ਆ ਰਿਹਾ ਹੈ ਉਥੇ ਦੂਸਰੇ ਪਾਸੇ ਖਰੜ ਖੇਤਰ ਵਿਚ ਮਕਾਨਾਂ ਅਤੇ ਫਲੈਟਾਂ ਵਿਚ ਲੋਕਾਂ ਵਲੋਂ ਵਧੇਰੇ ਦਿਲਚਸਪੀ ਦਿਖਾਈ ਜਾ ਰਹੀ ਹੈ। ਤਹਿਸੀਲ ਵਿਚੋਂ ਹਾਸਲ ਕੀਤੀ ਜਾਣਕਾਰੀ ਅਨੁਸਾਰ ਸਾਲ 2017-18 ਵਿਚ ਸਬ ਰਜਿਸਟਰਾਰ ਖਰੜ ਦੇ ਦਫਤਰ ਵਿਚ ਅਸ਼ਟਾਮ ਡਿਊਟੀ ਆਦਿ ਤੋਂ 125 ਕਰੋੜ 4 ਲੱਖ ਰੁਪਏ ਦੇ ਕਰੀਬ ਸਰਕਾਰ ਨੂੰ ਆਮਦਨ ਹੋਈ ਸੀ।

ਸੜਕੀ ਹਾਦਸੇ: ਦੋ ਨੌਜਵਾਨਾਂ ਦੀ ਮੌਤ

ਮੁਕੇਰੀਆਂ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇੱਥੇ ਵਾਪਰੇ ਦੋ ਵੱਖ ਵੱਖ ਸੜਕ ਹਾਦਸਿਆਂ ਵਿੱਚ ਦੋ ਮੋਟਰ ਸਾਈਕਲ ਸਵਾਰਾਂ ਦੀ ਮੌਤ ਹੋ ਗਈ, ਪਿੱਛੇ ਬੈਠੇ ਚਾਰ ਜਣੇ ਜ਼ਖਮੀ ਹੋ ਗਏ। ਪੁਲੀਸ ਨੇ ਨੁਕਸਾਨੇ ਵਾਹਨ ਕਬਜ਼ੇ ਵਿੱਚ ਲੈ ਕੇ ਕੇਸ ਦਰਜ ਕਰਕੇ ਲਾਸ਼ਾਂ ਪੋਸਟ ਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾ ਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ।

ਤਿੰਨ ਸਾਲਾ ਸ਼ਰਨਪ੍ਰੀਤ ਕੌਰ ਨੇ ਦਮ ਤੋੜਿਆ

ਤਰਨ ਤਾਰਨ ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਕੌਮੀ ਸ਼ਾਹ ਮਾਰਗ ’ਤੇ ਪਿੰਡ ਅਲਾਦੀਨਪੁਰ ਨੇੜੇ ਤਿੰਨ ਦਿਨ ਪਹਿਲਾਂ ਹੋਏ ਇਕ ਹਾਦਸੇ ਵਿਚ ਜ਼ਖਮੀ ਹੋਈ ਇਕ ਤਿੰਨ ਸਾਲਾ ਲੜਕੀ ਸ਼ਰਨਪ੍ਰੀਤ ਕੌਰ ਕਲ ਸ਼ਾਮ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਈ| ਹਾਦਸੇ ਵਿਚ ਸ਼ਰਨਪ੍ਰੀਤ ਕੌਰ ਦੀ ਮਾਤਾ ਕੁਲਦੀਪ ਕੌਰ (35) ਪਤਨੀ ਅਮਰਜੀਤ ਸਿੰਘ ਅਤੇ ਉਸ ਦੀ ਨਨਾਣ ਕੁਲਜੀਤ ਕੌਰ (26) ਵਾਸੀ ਚੰਬਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।

ਗੁਰੂ ਨਾਨਕ ਨੇ ਲੋਕਾਂ ਦੀ ਭਾਸ਼ਾ ਵਿਚ ਬਾਣੀ ਲਿਖੀ ਤੇ ਨਵਾਂ ਫਲਸਫਾ ਦਿੱਤਾ: ਪ੍ਰੋ. ਯਾਦਵ

ਅੰਮ੍ਰਿਤਸਰ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਬਨਾਰਸ ਯੂਨੀਵਰਸਿਟੀ ਦੇ ਵਿਦਵਾਨ ਪ੍ਰੋਫੈਸਰ ਡਾ. ਚੌਥੀ ਰਾਮ ਯਾਦਵ ਨੇ ਅੱਜ ਇਥੇ ਕਿਹਾ ਕਿ ਅੱਜ ਜਦੋਂ ਜਾਤ-ਜਾਤ ਨਾਲ, ਧਰਮ-ਧਰਮ ਨਾਲ ਤੇ ਇਲਾਕਾ-ਇਲਾਕੇ ਨਾਲ ਨਫ਼ਰਤ ਕਰਨ ਤੁਰ ਪਿਆ ਹੈ ਤਾਂ ਇਸ ਸਮੇਂ ਗੁਰੂ ਨਾਨਕ ਦੇਵ ਜੀ ਦੀਆਂ ਮਨੁੱਖਤਾ ਨੂੰ ਜੋੜਨ ਵਾਲੀਆਂ ਸਿੱਖਿਆਵਾਂ ਦੀ ਸਖ਼ਤ ਲੋੜ ਹੈ ਤਾਂ ਕਿ ਸਮਾਜ ਵਿੱਚ ਮੁੜ ਕੇ ਲੋਕਾਂ ਦੇ ਜੁੜਨ ਦੀ ਗੱਲ ਤੋਰੀ ਜਾ ਸਕੇ। ਪ੍ਰੋ. ਯਾਦਵ ਇਥੇ ਵਿਰਸਾ ਵਿਹਾਰ ਵਿਚ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਵੱਲੋਂ ਫ਼ੋਕਲੋਰ ਰਿਸਰਚ ਅਕਾਦਮੀ, ਵਿਰਸਾ ਵਿਹਾਰ ਸੁਸਾਇਟੀ ਅਤੇ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਗਏ ਕੌਮੀ ਪੱਧਰ ਦੇ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ

ਪ੍ਰਕਾਸ਼ ਪੁਰਬ: ਬਾਬਾ ਨਾਨਕ ਦੇ ਰੰਗ ਰੰਗੀ ਸੰਗਤ

ਸੁਲਤਾਨਪੁਰ ਲੋਧੀ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇੱਥੇ ਗੁਰਦੁਆਰਾ ਬੇਰ ਸਾਹਿਬ ਵਿੱਚ ਕਰਵਾਏ ਗਏ ਮੁੱਖ ਸਮਾਗਮ ’ਚ ਲੱਖਾਂ ਦੀ ਗਿਣਤੀ ’ਚ ਸੰਗਤ ਨੇ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸੇ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਅੱਜ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੀ ਸਟੇਜ ’ਤੇ ਹਾਜ਼ਰੀ ਭਰੀ। ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ’ਤੇ ਚੱਲਣ। ਇਸ ਤੋਂ ਪਹਿਲਾਂ ਉਨ੍ਹਾਂ ਦੇਸ਼-ਵਾਸੀਆਂ ਤੇ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086393006
Copyright © 2019, Panjabi Times. All rights reserved. Website Designed by Mozart Infotech