ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਸਕੱਤਰ ਦੇ ਅਹੁਦੇ ’ਤੇ ਐਨਐੱਸਯੂਆਈ ਦੀ ਜਿੱਤ ਬਰਕਰਾਰ

September 11, 2019 03:57 PM

ਚੰਡੀਗੜ੍ਹ,10 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕੌਂਸਲ ਚੋਣਾਂ ਵਿਚ ਸਕੱਤਰ ਦੇ ਅਹੁਦੇ ਦਾ ਰੇੜਕਾ ਅੱਜ ਉਸ ਸਮੇਂ ਖ਼ਤਮ ਹੋ ਗਿਆ ਜਦੋਂ ਅੱਜ ਚੌਥੀ ਵਾਰ ਹੋਈ ਗਿਣਤੀ ਵਿਚ ਵੀ ਐਨ.ਐੱਸ.ਯੂ.ਆਈ. ਦੀ ਜਿੱਤ ਬਰਕਰਾਰ ਰਹੀ ਅਤੇ ਤੇਗਬੀਰ ਸਿੰਘ ਹੀ ਸਕੱਤਰ ਦੇ ਅਹੁਦੇ ਲਈ ਚੁਣੇ ਗਏ।
ਪੀਯੂ ਦੇ ਜਿਮਨੇਜ਼ੀਅਮ ਹਾਲ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦੁਪਹਿਰ 2 ਵਜੇ ਵੋਟਾਂ ਦੀ ਮੁੜ ਗਿਣਤੀ ਸ਼ੁਰੂ ਹੋਈ ਜੋ ਕਿ ਦੇਰ ਰਾਤ 10 ਵਜੇ ਤੱਕ ਜਾਰੀ ਰਹੀ। ਇਸ ਗਿਣਤੀ ਦੌਰਾਨ ਐਨ.ਐਸ.ਯੂ.ਆਈ. ਅਤੇ ਇਨਸੋ ਦੇ ਇੱਕ-ਇੱਕ ਮੈਂਬਰ ਨੂੰ ਅੰਦਰ ਬੁਲਾਇਆ ਗਿਆ। ਇਸ ਚੋਣਾਂ ਵਿਚ ਦੂਸਰੀ ਜਥੇਬੰਦੀ ਇਨਸੋ ਦੇ ਉਮੀਦਵਾਰ ਗੌਰਵ ਦੂਹਾਂ ਨੂੰ ਆਪਣੀ ਜਿੱਤ ਦੀ ਪੂਰਨ ਆਸ ਸੀ ਪਰ ਦੁਬਾਰਾ ਗਿਣਤੀ ਵਿਚ ਵੀ ਉਸ ਦੀ ਆਸ ਪੂਰੀ ਨਹੀਂ ਹੋ ਸਕੀ। ਗਿਣਤੀ ਦੌਰਾਨ ਪਹਿਲਾਂ ਵਾਲੀ ਸਥਿਤੀ ਬਰਕਰਾਰ ਰਹੀ ਜਿਸ ਮੁਤਾਬਕ ਤੇਗਬੀਰ ਸਿੰਘ ਨੂੰ 3191 ਵੋਟਾਂ ਮਿਲੀਆਂ ਜਦਕਿ ਗੌਰਵ ਦੂਹਾਂ ਨੂੰ 3181 ਵੋਟਾਂ ਮਿਲੀਆਂ। ਇਸ ਪ੍ਰਕਾਰ ਤੇਗਬੀਰ ਸਿੰਘ ਦੀ ਜਿੱਤ ਬਰਕਰਾਰ ਰਹੀ।


 

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਨੌਜਵਾਨਾਂ ਨੂੰ ਦੀਵਾਲੀ ਮੌਕੇ ਦੇਵਾਂਗੇ ਸਮਾਰਟ ਫੋਨ: ਮਨਪ੍ਰੀਤ

ਚੰਡੀਗੜ੍,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਦੀਵਾਲੀ ਮੌਕੇ ਸਮਾਰਟ ਫੋਨ ਦੇ ਦਿੱਤੇ ਜਾਣਗੇ ਤੇ ਇਸ ਵਾਸਤੇ ਵਿੱਤ ਵਿਭਾਗ ਨੇ 130 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

ਬੀਬੀਐੱਮਬੀ ਉਪਰੋਂ ਖੁਦ ਹੀ ਅਧਿਕਾਰ ਛੱਡ ਰਿਹਾ ਹੈ ਪੰਜਾਬ

ਚੰਡੀਗੜ੍,14 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਵੇਂ ਪਿਛਲੇ ਸਮੇਂ ਪੰਜਾਬ ਵਿਚ ਆਏ ਹੜ੍ਹਾਂ ਲਈ ਸੂਬੇ ਦੀਆਂ ਕਈ ਧਿਰਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਨੂੰ ਜ਼ਿੰਮੇਵਾਰ ਠਹਿਰਾ ਰਹੀਆਂ ਹਨ ਪਰ ਅੰਕੜੇ ਦਸਦੇ ਹਨ ਕਿ ਖੁਦ ਸਰਕਾਰ ਵੱਲੋਂ ਹੀ ਬੀਬੀਐੱਮਬੀ ਉਪਰੋਂ ਆਪਣੇ ਅਧਿਕਾਰ ਛੱਡਣ ਕਾਰਨ ਅਜਿਹੀਆਂ ਸਥਿਤੀਆਂ ਪੈਦਾ ਹੋ ਰਹੀਆਂ ਹਨ।

ਪੀਯੂ ਵਿਦਿਆਰਥੀ ਕੌਂਸਲ ਦੇ ਤਿੰਨ ਅਹੁਦੇਦਾਰਾਂ ਨੇ ਸਹੁੰ ਚੁੱਕੀ

ਚੰਡੀਗੜ੍ਹ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਚੁਣੇ ਗਏ ਅਹੁਦੇਦਾਰਾਂ ਨੂੰ ਆਪਣੀ ਡਿਊਟੀ ਪੂਰੀ ਵਫ਼ਦਾਰੀ ਨਾਲ ਨਿਭਾਉਣ ਅਤੇ ਯੂਨੀਵਰਸਿਟੀ ਦੇ ਨਿਯਮਾਂ ਪ੍ਰਤੀ ਵਚਨਬੱਧਤਾ ਰੱਖਣ ਬਾਰੇ ਸਹੁੰ ਚੁਕਾਉਣ ਲਈ ਅੱਜ ਪੀਯੂ ਦੇ ਈਵਨਿੰਗ ਸਟੱਡੀਜ਼ ਵਿਭਾਗ ਦੇ ਆਡੀਟੋਰੀਅਮ ਵਿੱਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਡੀਨ ਵਿਦਿਆਰਥੀ ਭਲਾਈ (ਲੜਕੇ) ਪ੍ਰੋ. ਇਮੈਨੁਅਲ ਨਾਹਰ, ਡੀਨ ਵਿਦਿਆਰਥੀ ਭਲਾਈ (ਲੜਕੀਆਂ) ਪ੍ਰੋ. ਨੀਨਾ ਕਪਲਾਸ਼ ਸਮੇਤ ਹੋਰ ਬਹੁਤ ਸਾਰੇ ਅਧਿਕਾਰੀ ਹਾਜ਼ਰ ਸਨ।

ਹਸਪਤਾਲ ਵਿੱਚ ਦਾਖਲ 85 ਲੋਕਾਂ ਨੂੰ ਪੇਚਸ਼ ਦੀ ਪੁਸ਼ਟੀ

ਪੰਚਕੂਲਾ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਚਕੂਲਾ ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਦਾਖਲ ਹੋਏ 85 ਵਿਅਕਤੀਆਂ ਨੂੰ ਪੇਚਸ਼ ਹੋਣ ਦੀ ਪੁਸ਼ਟੀ ਹੋਈ ਹੈ। ਹੁਣ ਤੱਕ ਪੇਚਸ਼ ਨਾਲ ਦੋ ਬੱਚੀਆਂ ਦੀ ਮੌਤ ਹੋ ਚੁੱਕੀ ਹੈ।

ਮਗਸੀਪਾ ਨੇ ਸਿਖਲਾਈ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮਗਸੀਪਾ ਵੱਲੋਂ ਈ-ਗਵਰਨੈਂਸ ਪ੍ਰਾਜੈਕਟ ਲਾਈਫ ਸਾਈਕਲ (ਈ-ਜੀਐੱਲਸੀ) ਅਧੀਨ 2 ਤੋਂ 13 ਸਤੰਬਰ ਤੱਕ ਮਗਸੀਪਾ ਕੰਪਲੈਕਸ, ਚੰਡੀਗੜ੍ਹ ’ਚ ਕਰਾਇਆ ਗਿਆ ‘ਟਰੇਨ ਦਿ ਟਰੇਨਰਜ਼ (ਟੀਟੀਟੀ) ਟਰੇਨਿੰਗ ਪ੍ਰੋਗਰਾਮ’ ਅੱਜ ਸਮਾਪਤ ਹੋ ਗਿਆ। ਇਸ ਪ੍ਰੋਗਰਾਮ ਨੂੰ ਰਾਸ਼ਟਰੀ ਈ-ਗਵਰਨੈਂਸ ਡਿਵੀਜ਼ਨ (ਐੱਨਈਜੀਡੀ), ਇਲੈੱਕਟ੍ਰੌਨਿਕਸ ਅਤੇ ਸੂਚਨਾ ਤਕਨਾਲੋਜੀ (ਐੱਮਈਆਈਟੀਵਾਈ), ਭਾਰਤ ਸਰਕਾਰ ਵੱਲੋਂ ਸਪਾਂਸਰ ਕੀਤਾ ਗਿਆ ਸੀ। 

ਮਗਸੀਪਾ ਨੇ ਸਿਖਲਾਈ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮਗਸੀਪਾ ਵੱਲੋਂ ਈ-ਗਵਰਨੈਂਸ ਪ੍ਰਾਜੈਕਟ ਲਾਈਫ ਸਾਈਕਲ (ਈ-ਜੀਐੱਲਸੀ) ਅਧੀਨ 2 ਤੋਂ 13 ਸਤੰਬਰ ਤੱਕ ਮਗਸੀਪਾ ਕੰਪਲੈਕਸ, ਚੰਡੀਗੜ੍ਹ ’ਚ ਕਰਾਇਆ ਗਿਆ ‘ਟਰੇਨ ਦਿ ਟਰੇਨਰਜ਼ (ਟੀਟੀਟੀ) ਟਰੇਨਿੰਗ ਪ੍ਰੋਗਰਾਮ’ ਅੱਜ ਸਮਾਪਤ ਹੋ ਗਿਆ। ਇਸ ਪ੍ਰੋਗਰਾਮ ਨੂੰ ਰਾਸ਼ਟਰੀ ਈ-ਗਵਰਨੈਂਸ ਡਿਵੀਜ਼ਨ (ਐੱਨਈਜੀਡੀ), ਇਲੈੱਕਟ੍ਰੌਨਿਕਸ ਅਤੇ ਸੂਚਨਾ ਤਕਨਾਲੋਜੀ (ਐੱਮਈਆਈਟੀਵਾਈ), ਭਾਰਤ ਸਰਕਾਰ ਵੱਲੋਂ ਸਪਾਂਸਰ ਕੀਤਾ ਗਿਆ ਸੀ।

ਵੱਖ ਵੱਖ ਜਥੇਬੰਦੀਆਂ ਵੱਲੋਂ ਸਿੱਖਿਆ ਸਦਨ ਦਾ ਘਿਰਾਓ

ਪੰਚਕੂਲਾ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਕੂਲ ਮੈਨੇਜਰ ਵੈੱਲਫੇਅਰ ਐਸੋਸੀਏਸ਼ਨ ਹਰਿਆਣਾ ਨੇ ਅੱਜ ਸਿੱਖਿਆ ਸਦਨ ਘੇਰਿਆ ਤੇ ਇਸ ਦੌਰਾਨ ਸਿੱਖਿਆ ਸਦਨ ਦੇ ਆਸ-ਪਾਸ ਦੇ ਇਲਾਕੇ ਵਿੱਚ ਸਫ਼ਾਈ ਮੁਹਿੰਮ ਵੀ ਚਲਾਈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ, ਜਨਰਲ ਸਕੱਤਰ ਮਹਾਂਵੀਰ ਸਿੰਘ ਅਤੇ ਸੀਨੀਅਰ ਪ੍ਰਧਾਨ ਗੁਰਦਾਸ ਸੋਨੀ ਨੇ ਦੱਸਿਆ ਕਿ ਹਰਿਆਣਾ ਭਰ ਤੋਂ ਮੁਲਾਜ਼ਮ ਆਏ ਹਨ। ਮੁੱਖ ਮੰਤਰੀ ਵੱਲੋਂ 2017 ਵਿੱਚ ਉਨ੍ਹਾਂ ਨੂੰ ਬਾਏ-ਲਾਅ ਦਾ ਲਾਭ ਦਿੱਤਾ ਗਿਆ ਸੀ ਪਰ ਉਸ ਤੋਂ ਬਾਅਦ ਉਨ੍ਹਾਂ ਨੂੰ ਕੋਈ ਵੀ ਲਾਭ ਨਹੀਂ ਦਿੱਤਾ ਗਿਆ ਜਦਕਿ ਹੋਰ ਕੈਟਾਗਰੀਆਂ ਨੂੰ ਲਾਭ ਦਿੱਤੇ ਗਏ ਹਨ। ਉਨ੍ਹਾਂ ਮੰਗ ਕੀਤੀ ਇਨ੍ਹਾਂ ਨੂੰ ਵੀ ਇਹ ਲਾਭ ਦਿੱਤਾ ਜਾਵੇ। ਅੱਜ ਇਸ 

ਕਸ਼ਮੀਰ ਮੁੱਦੇ ’ਤੇ ਖੱਬੀਆਂ ਧਿਰਾਂ ਦੀ ਰੈਲੀ ’ਤੇ ਹਾਈ ਕੋਰਟ ਸਖ਼ਤ

ਚੰਡੀਗੜ੍ਹ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੁਹਾਲੀ ਜ਼ਿਲ੍ਹੇ ਵਿੱਚ 15 ਸਤੰਬਰ ਨੂੰ ਕਸ਼ਮੀਰ ਵਿੱਚੋਂ ਸੰਵਿਧਾਨ ਦੀ ਧਾਰਾ 370 ਅਤੇ 35ਏ ਹਟਾਏ ਜਾਣ ਵਿਰੁੱਧ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਇਕੱਠ ਨੂੰ ਧਿਆਨ ਵਿੱਚ ਰੱਖਦਿਆਂ ਦੋ ਦਿਨ ਪਹਿਲਾਂ ਹੀ ਹਾਈ ਕੋਰਟ ਨੇ ਸਖਤ ਨਿਰਦੇਸ਼ ਜਾਰੀ ਕਰਦਿਆਂ ਸਬੰਧਤ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਉਹ ਧਰਨੇ ਸਬੰਧੀ ਪਾਬੰਦੀਆਂ ਸਿਰਫ ਸਬੰਧਤ ਜ਼ਿਲ੍ਹੇ ਤੱਕ ਹੀ ਜਾਰੀ ਕਰੇ ਅਤੇ ਹਾਈ ਕੋਰਟ ਨੇ ਇਹ ਯਕੀਨੀ ਬਣਾਇਆ ਹੈ ਕਿ ਆਲੇ ਦੁਆਲੇ ਦੇ ਜ਼ਿਲ੍ਹੇ ਅਤੇ ਰਾਜ ਪ੍ਰਭਾਵਿਤ ਨਹੀਂ ਹੋਣੇ ਚਾਹੀਦੇ।

161 ਚੋਣ ਵਾਅਦਿਆਂ ’ਚੋਂ 140 ਪੂਰੇ ਕੀਤੇ: ਕੈਪਟਨ

ਚੰਡੀਗੜ੍ਹ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਕੀਤੀ ਮੀਟਿੰਗ ਦੌਰਾਨ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਕੀਤੇ ਗਏ 161 ਵਾਅਦਿਆਂ ਵਿੱਚੋਂ 140 ਪਹਿਲਾਂ ਹੀ ਪੂਰੇ ਕਰ ਦਿੱਤੇ ਗਏ ਹਨ ਤੇ ਬਾਕੀਆਂ ਨੂੰ ਪੂਰੇ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਕੈਪਟਨ ਨੇ ਨਵੀਂ ਦਿੱਲੀ ਵਿਚ ਕਾਂਗਰਸ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ

ਮੁਹਾਲੀ ਰੈਲੀ ਸਬੰਧੀ ਪੁਲੀਸ ਚੌਕਸ

ਚੰਡੀਗੜ੍ਹ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੀਆਂ 11 ਖੱਬੇ ਪੱਖੀ ਜਥੇਬੰਦੀਆਂ ਵੱਲੋਂ ਕਸ਼ਮੀਰੀ ਆਵਾਮ ਦੇ ਹੱਕ ’ਚ 15 ਸਤੰਬਰ ਨੂੰ ਮੁਹਾਲੀ ਵਿਚ ਕੀਤੀ ਜਾਣ ਵਾਲੀ ਰੈਲੀ ਮੌਕੇ ਸਰਕਾਰ ਵੱਲੋਂ ਸੁਰੱਖਿਆ ਦੇ ਪ੍ਰਬੰਧ ਤਾਂ ਕੀਤੇ ਗਏ ਹਨ ਪਰ ਰੈਲੀ ਰੋਕਣ ਸਬੰਧੀ ਸਰਕਾਰ ਨੇ ਕੋਈ ਫੈਸਲਾ ਨਹੀਂ ਲਿਆ। ਵਧੀਕ ਡੀ.ਜੀ.ਪੀ. (ਕਾਨੂੰਨ ਵਿਵਸਥਾ) ਈਸ਼ਵਰ ਸਿੰਘ ਨੇ ਕਿਹਾ ਕਿ ਪੁਲੀਸ ਦਾ ਕੰਮ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਹੈ। ਇਸ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਮੁਹਾਲੀ ਵਿੱਚ ਵਾਧੂ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਉਧਰ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਕਮੇਟੀ ਦੇ ਨੁਮਾਇੰਦਿਆਂ ਨੂੰ ਰੈਲੀ ਸਬੰਧੀ ਲੋੜੀਂਦੀ ਪ੍ਰਵਾਨਗੀ ਲੈਣ ਲਈ ਕਿਹਾ ਹੈ ਤੇ ਕਮੇਟੀ 

ਸਿੱਖ ਸੰਗਠਨਾਂ ’ਚ ਟਰੈਫਿਕ ਪੁਲੀਸ ਖ਼ਿਲਾਫ਼ ਰੋਸ

ਚੰਡੀਗੜ੍ਹ,12 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਟਰੈਫਿਕ ਪੁਲੀਸ ਨੇ ਸੋਧੇ ਹੋਏ ਵਹੀਕਲ ਐਕਟ ਦੀ ਆੜ ਹੇਠ ਬਿਨਾਂ ਹੈਲਮਟ ਦੋ-ਪਹੀਆ ਵਾਹਨਾਂ ’ਤੇ ਸਵਾਰ ਸਿੱਖ ਮਹਿਲਾਵਾਂ ਦੇ ਚਲਾਨ ਕਟਣੇ ਸ਼ੁਰੂ ਕਰ ਦਿੱਤੇ ਹਨ। ਇਸ ਕਾਰਨ ਸਿੱਖ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਨ ਸੰਗਠਨ ਨੇ ਪੁਲੀਸ ਦੀ ਇਸ ਕਾਰਵਾਈ ਵਿਰੁੱਧ ਮੁੜ ਸੰਘਰਸ਼ ਵਿੱਢਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਰਣਨੀਤੀ ਬਣਾਈ ਜਾ ਰਹੀ ਹੈ।

ਸੀਬੀਐੱਸਈ ਵੱਲੋਂ ਚੰਡੀਗੜ੍ਹ ਦੇ ਤਿੰਨ ਅਧਿਆਪਕਾਂ ਨੂੰ ਕੌਮੀ ਐਵਾਰਡ

ਚੰਡੀਗੜ੍ਹ,12 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਵੱਲੋਂ ਅੱਜ ਦੇਸ਼ ਭਰ ਦੇ 34 ਅਧਿਆਪਕਾਂ ਨੂੰ ਨਵੀਂ ਦਿੱਲੀ ਵਿਚ ਕੌਮੀ ਐਵਾਰਡ ਦਿੱਤਾ ਗਿਆ। ਇਹ ਐਵਾਰਡ ਚੰਡੀਗੜ੍ਹ ਦੇ ਤਿੰਨ ਅਧਿਆਪਕਾਂ ਨੂੰ ਵੀ ਦਿੱਤੇ ਗਏ। ਦੂਜੇ ਪਾਸੇ ਪੰਜਾਬੀ ਅਧਿਆਪਕ ਡਾ. ਰਜਿੰਦਰ ਸਿੰਘ ਕੰਬੋਜ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਦਾ ਅਹਿਦ ਦੁਹਰਾਇਆ।

ਨਿਗਮ ਦੀ ਟੀਮ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਚੰਡੀਗੜ੍ਹ,12 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਅਤੇ ਨਿਗਮ ਦੇ ਇੰਜਨੀਅਰਿੰਗ ਵਿਭਾਗ ਦੀ ਟੀਮ ਨੇ ਅੱਜ ਇਥੋਂ ਦੇ ਮੌਲੀ ਜਗਰਾਂ ਕਲੋਨੀ, ਰੇਲਵੇ ਕਲੋਨੀ ਅਤੇ ਵਿਕਾਸ ਨਗਰ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਨਿਗਮ ਦੀ ਟੀਮ ਨੇ ਇਲਾਕੇ ਦੇ ਵਿਕਾਸ ਕਾਰਜਾਂ ਦਾ ਮੁਆਇਨਾ ਕੀਤਾ ਅਤੇ ਮੁੱਢਲੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਨਿਗਮ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਵਿਕਾਸ ਨਗਰ ’ਚ ਬਣਾਈ ਜਾ ਰਹੀ ਥੜ੍ਹਾ ਮਾਰਕੀਟ ਦਾ ਵੀ ਦੌਰਾ ਕੀਤਾ। ਉਨ੍ਹਾਂ ਨਿਗਮ ਦੇ ਇਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਥੜ੍ਹਾ ਮਾਰਕੀਟ ਦੀ ਉਸਾਰੀ ਦੇ ਕੰਮ ਛੇਤੀ ਪੂਰੀ ਕਰਨ ਦੇ ਆਦੇਸ਼ ਦਿੱਤੇ। ਮੌਲੀ ਜਗਰਾਂ ਵਿੱਚ ਬਣਾਏ ਗਏ ਬੂਥਾਂ ਦੀ ਮਾੜੀ ਹਾਲਤ ਨੂੰ ਦੇਖ ਕੇ ਨਿਗਮ ਕਮਿਸ਼ਨਰ ਹੈਰਾਨ ਰਹਿ ਗਏ। ਉਨ੍ਹਾਂ ਨਿਗਮ ਦੇ ਚੀਫ ਇਜੀਨੀਅਰ ਨੂੰ ਇਨ੍ਹਾਂ ਬੂਥਾਂ ਦੀ ਖਸਤਾ ਹਾਲਤ ਨੂੰ ਸੁਧਾਰਨ ਦੇ ਆਦੇਸ਼ ਦਿੱਤੇ।

ਬੱਚੀ ਦੇ ਕਾਤਲ ਨੂੰ ਉਮਰ ਕੈਦ

ਚੰਡੀਗੜ੍ਹ,12 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇੰਡਸਟਰੀਅਲ ਏਰੀਆ ਦੀ ਸੰਜੇ ਕਾਲੋਨੀ ਵਿੱਚ ਫਰਵਰੀ 2018 ’ਚ ਮਾਸੂਮ ਬੱਚੀ ਦੀ ਤੇਜ਼ਧਾਰ ਹਥਿਆਰ ਨਾਲ ਗਰਦਨ ਵੱਢ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਮਲੇਸ਼ ਨੂੰ ਜ਼ਿਲ੍ਹਾ ਅਦਾਲਤ ਨੇ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਅਦਾਲਤ ਨੇ ਦੋਸ਼ੀ ਨੂੰ 25 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ। ਜਾਣਕਾਰੀ ਮੁਤਾਬਕ 25 ਫਰਵਰੀ 2018 ਨੂੰ ਮ੍ਰਿਤਕ ਬੱਚੀ ਦੇ ਪਿਤਾ ਮਨੂ ਸਿੰਘ ਨਿਵਾਸੀ ਸੰਜੇ ਕਾਲੋਨੀ ਦੀ ਸ਼ਿਕਾਇਤ ’ਤੇ ਪੁਲੀਸ ਨੇ ਕਮਲੇਸ਼ ਖ਼ਿਲਾਫ਼ ਕਤਲ ਕੇਸ ਦਰਜ ਕਰ ਲਿਆ ਸੀ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ 25 ਫਰਵਰੀ ਦੀ ਦੁਪਹਿਰ ਸਵਾ 12 ਵਜੇ ਦੇ ਕਰੀਬ ਉਸਦੀ ਬੇਟੀ ਘਰ ਦੇ ਵਿਹੜੇ ਵਿੱਚ ਖੇਡ ਰਹੀ ਸੀ। ਥੋੜ੍ਹੀ ਦੇਰ ਬਾਅਦ ਅਚਾਨਕ ਉਸ ਨੇ ਦੇਖਿਆ ਕਿ ਕਮਲੇਸ਼ ਨੇ ਉਸ ਦੀ ਬੇਟੀ ਨੂੰ ਕਾਲਰ ਤੋਂ ਫੜਿਆ ਹੋਇਆ ਸੀ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਦੀ ਗਰਦਨ ਕੱਟ ਰਿਹਾ ਸੀ। 

ਨਾਜਾਇਜ਼ ਸਟਰੀਟ ਵੈਂਡਰਾਂ ਨੂੰ ਹਟਾਉਣ ਦੀ ਤਿਆਰੀ

ਚੰਡੀਗੜ੍ਹ,12 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਇੱਕ ਮਹੀਨੇ ਵਿੱਚ ਸ਼ਹਿਰ ਦੀਆਂ ਜਨਤਕ ਥਾਂਵਾਂ ’ਤੇ ਨਾਜਾਇਜ਼ ਤੌਰ ’ਤੇ ਬੈਠੇ ਸਟਰੀਟ ਵੈਂਡਰਾਂ ਨੂੰ ਹਟਾਉਣ ਦੇ ਦਿੱਤੇ ਗਏ ਸਨ। ਇਨ੍ਹਾਂ ਆਦੇਸ਼ਾਂ ਤੋਂ ਬਾਅਦ ਨਗਰ ਨਿਗਮ ਛੇਤੀ ਹੀ ਸਟ੍ਰੀਟ ਵੈਂਡਰਾਂ ਨੂੰ ਸ਼ਹਿਰ ਦੀਆਂ ਮੁੱਖ ਮਾਰਕੀਟਾਂ ਤੋਂ ਹਟਾਉਣ ਦੀ ਪ੍ਰਕ੍ਰਿਆ ਸ਼ੁਰੂ ਕਰ ਰਿਹਾ ਹੈ। ਸੂਤਰਾਂ ਅਨੁਸਾਰ ਨਗਰ ਨਿਗਮ ਜਦੋਂ ਤੱਕ ਇਨ੍ਹਾਂ ਵੈਂਡਰਾਂ ਨੂੰ ਪੱਕੇ ਤੌਰ ’ਤੇ ਸ਼ਿਫਟ ਕਰਨ ਦੇ ਪ੍ਰਬੰਧ ਨਹੀਂ ਕਰ ਲੈਂਦਾ, ਉਸ ਸਮੇਂ ਤੱਕ ਇਨ੍ਹਾਂ ਵੈਂਡਰਾਂ ਨੂੰ ਅਸਥਾਈ ਤੌਰ ’ਤੇ ਮੌਜੂਦਾ ਸੈਕਟਰਾਂ ਦੀਆਂ ਮਾਰਕੀਟਾਂ ਵਿੱਚ ਵੱਖਰੀ ਥਾਂ ਦੇਵੇਗਾ। ਇਸ ਬਾਰੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਟੀਮ ਸ਼ਹਿਰ ਦੀਆਂ ਮਾਰਕੀਟਾਂ ਦਾ ਦੌਰਾ ਕਰ ਕੇ ਵੈਂਡਰਾਂ ਨੂੰ ਬਿਠਾਉਣ ਲਈ ਥਾਂਵਾਂ ਦੀ ਨਿਸ਼ਾਨਦੇਹੀ ਕਰੇਗੀ। ਨੋ-ਵੈਂਡਰ ਜ਼ੋਨ ਐਲਾਨੇ ਗਏ ਸੈਕਟਰ-17 ਦੇ ਵੈਂਡਰਾਂ ਨੂੰ ਵੀ ਫਿਲਹਾਲ ਇਸੇ ਸੈਕਟਰ ਵਿੱਚ ਆਰਜ਼ੀ ਤੌਰ ’ਤੇ ਥਾਂ ਦਿੱਤੀ ਜਾਵੇਗੀ

ਹੜ੍ਹਾਂ ਨਾਲ ਤਬਾਹੀ: ਪੰਜਾਬ ਨੇ ਕੇਂਦਰ ਤੋਂ 1216 ਕਰੋੜ ਰੁਪਏ ਮੰਗੇ

ਚੰਡੀਗੜ੍ਹ,12 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰੀ ਟੀਮ ਕੋਲੋਂ 1216.39 ਕਰੋੜ ਰੁਪਏ ਦਾ ਮੁਆਵਜ਼ੇ ਦੀ ਮੰਗ ਕੀਤੀ ਹੈ ਪਰ ਕੇਂਦਰੀ ਟੀਮ ਨੇ ਸਾਫ਼ ਕਹਿ ਦਿੱਤਾ ਹੈ ਕਿ ਮੁਆਵਜ਼ਾ ਤੈਅ ਨਿਯਮਾਂ ਅੁਨਸਾਰ ਤੇ ਜਲਦੀ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨੇ ਨਿਯਮਾਂ ਤੋਂ ਵੱਧ ਮੁਆਵਜ਼ਾ ਜਾਂ ਪੈਕੇਜ ਲੈਣਾ ਹੈ ਤਾਂ ਉਸ ਬਾਰੇ ਕੇਂਦਰ ਸਰਕਾਰ ਕੋਲ ਵੱਖਰੇ ਤੌਰ ’ਤੇ ਮੰਗ ਕਰਨੀ ਪਵੇਗੀ।

ਸਰਵਿਸ ਚਾਰਜ ਨਾ ਲਾਉਣ ਲਈ ਮੋਦੀ ਪਾਕਿ ’ਤੇ ਦਬਾਅ ਪਾਉਣ: ਕੈਪਟਨ

ਚੰਡੀਗੜ੍ਹ,12 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ’ਤੇ ਸਰਵਿਸ ਚਾਰਜ ਲਗਾਉਣ ਦੇ ਪ੍ਰਸਤਾਵ ਦੇ ਮਾਮਲੇ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 

ਠੱਗ ਲਾੜਿਆਂ ਤੋਂ ਪੀੜਤ ਕੁੜੀਆਂ ਪਾਸਪੋਰਟ ਦਫਤਰ ’ਚ ਜਾਂਚ ਅਫਸਰ ਬਣੀਆਂ

ਚੰਡੀਗੜ੍ਹ,12 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਧੋਖੇਬਾਜ਼ ਐਨਆਰਆਈ ਲਾੜਿਆਂ ਤੋਂ ਪੀੜਤ ਕੁੜੀਆਂ ਹੁਣ ਪਾਸਪੋਰਟ ਦਫਤਰ ਚੰਡੀਗੜ੍ਹ ਵਿਚ ਠੱਗ ਲਾੜਿਆਂ ਦੇ ਕੇਸਾਂ ਦੀ ਜਾਂਚ ਕਰਨ ਲਈ ਪੜਤਾਲੀਆ ਅਫਸਰਾਂ ਦੀ ਭੂਮਿਕਾ ਨਿਭਾ ਰਹੀਆਂ ਹਨ। ਖੇਤਰੀ ਪਾਸਪੋਰਟ ਅਫਸਰ (ਆਰਪੀਓ) ਸਿਬਾਸ਼ ਕਬੀਰਾਜ ਨੇ ਐੱਨਆਰਆਈ ਪਤੀਆਂ ਤੋਂ ਪੀੜਤ ਕੁੜੀਆਂ ਨੂੰ ਸੈਕਟਰ-34 ਸਥਿਤ ਪਾਸਪੋਰਟ ਦਫਤਰ ਦੀ ਤੀਸਰੀ ਮੰਜ਼ਿਲ ’ਤੇ ਬਕਾਇਦਾ ਇਕ ਦਫਤਰ ਮੁਹੱਈਆ ਕਰਵਾ ਦਿੱਤਾ ਹੈ ਜਿਸ ਵਿੱਚ ਇਹ ਕੁੜੀਆਂ ਖੁਦ ਹੀ ਵਿਦੇਸ਼ੀ ਲਾੜਿਆਂ ਤੋਂ ਸਤਾਈਆਂ ਕੁੜੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਕੇਸਾਂ ਦੀ ਪੈਰਵੀ ਕਰਦੀਆਂ ਹਨ।

ਧਨੇਰ ਦੀ ਸਜ਼ਾ ਖ਼ਿਲਾਫ਼ ਪਟਿਆਲਾ ’ਚ ਪੱਕੇ ਮੋਰਚੇ ਦਾ ਐਲਾਨ

ਚੰਡੀਗੜ੍ਹ,11 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਖੱਬੇ ਪੱਖੀ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਰਵਉੱਚ ਅਦਾਲਤ ਵੱਲੋਂ ਕਾਇਮ ਰੱਖੀ ਉਮਰ ਕੈਦ ਦੀ ਸਜ਼ਾ ਰੱਦ ਕਰਾਉਣ ਲਈ ਜਨਤਕ ਜਥੇਬੰਦੀਆਂ ’ਤੇ ਆਧਾਰਿਤ ਸੰਘਰਸ਼ ਕਮੇਟੀ ਨੇ 20 ਸਤੰਬਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਪਟਿਆਲਾ ਵਿਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਕਿਸਾਨ, ਮਜ਼ਦੂਰ ਅਤੇ ਨੌਜਵਾਨ ਜਥੇਬਦੀਆਂ ’ਤੇ ਆਧਾਰਿਤ ਵਫ਼ਦ ਨੇ ਸੂਬੇ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸਜ਼ਾ ਮੁਆਫ਼ੀ ਲਈ ਮੰਗ ਪੱਤਰ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੰਜਾਬ ਦੀਆਂ 50 ਜਥੇਬੰਦੀਆਂ ਨੇ ਇਸ ਸੰਘਰਸ਼ ਦੀ ਹਮਾਇਤ ਕੀਤੀ ਹੈ ਤੇ ਪਟਿਆਲਾ ਸ਼ਹਿਰ ਵਿਚ ਇਹ ਮੋਰਚਾ ਉਦੋਂ ਤੱਕ ਕਾਇਮ ਰਹੇਗਾ, ਜਦੋਂ ਤੱਕ ਸਰਕਾਰ ਵੱਲੋਂ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫ਼ ਨਹੀਂ ਕੀਤੀ ਜਾਂਦੀ। ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ਬੁਰਜ ਗਿੱਲ ਨੇ ਦੱਸਿਆ ਕਿ ਮਨਜੀਤ ਸਿੰਘ ਧਨੇਰ ਬੇਕਸੂਰ ਹੈ ਤੇ ਇਨਸਾਫ਼ ਨਾ ਮਿਲਣ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਰਾਜਪਾਲ ਨੂੰ ਸੰਵਿਧਾਨ ਨੇ ਅਧਿਕਾਰ ਦਿੱਤਾ ਹੈ ਕਿ ਜੇ ਕਿਸੇ ਬੇਕਸੂਰ ਨੂੰ ਸਜ਼ਾ ਹੋ ਜਾਂਦੀ ਹੈ ਤਾਂ ਸਜ਼ਾ ਮੁਆਫ਼ ਕਰ ਸਕੇ ਪਰ ਮਨਜੀਤ ਸਿੰਘ ਧਨੇਰ ਦੇ ਮਾਮਲੇ ਨੂੰ ਲਗਾਤਾਰ ਲਮਕਾਇਆ ਜਾ ਰਿਹਾ ਹੈ। ਬੂਟਾ ਸਿੰਘ ਨੇ ਕਿਹਾ ਕਿ ਅਦਾਲਤੀ ਫ਼ੈਸਲੇ ਨੇ ਸੰਘਰਸ਼ਸ਼ੀਲ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਪਟਿਆਲਾ ਮੋਰਚੇ ਦੀ ਖੁੱਲ੍ਹੀ ਹਮਾਇਤ ਦਾ ਐਲਾਨ ਕੀਤਾ ਹੈ।

ਬਾਦਲ ਪਰਿਵਾਰ ਨੇ ਕਈ ਵਾਰ ਅਕਾਲ ਤਖ਼ਤ ਦੀ ਤੌਹੀਨ ਕੀਤੀ: ਬਾਜਵਾ

ਚੰਡੀਗੜ੍ਹ,11 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਅਕਾਲ ਤਖ਼ਤ ਸਾਹਿਬ ਦੀ ਹੇਠੀ ਕਰਨ ਦੇ ਲਾਏ ਦੋਸ਼ ਨੂੰ ਰੱਦ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਆਪਣੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਕਈ ਵਾਰੀ ਸਿੱਖ ਪੰਥ ਦੇ ਇਸ ਸਰਬ ਉੱਚ ਅਸਥਾਨ ਦੀ ਅਜ਼ਮਤ ਨੂੰ ਢਾਹ ਲਾਈ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0082905298
Copyright © 2019, Panjabi Times. All rights reserved. Website Designed by Mozart Infotech