ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਸਕਾਲਰਸ਼ਿਪ ਘੋਟਾਲਾ ਕੇਸ ਵਿੱਚ ਡਿਪਟੀ ਡਾਇਰੈਕਟਰ ਸਮੇਤ ਦੋ ਗ੍ਰਿਫਤਾਰ

September 14, 2019 04:41 PM

ਰੋਹਤਕ,13 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਹਰਿਆਣਾ ਰਾਜ ਵਿੱਚ ਪੋਸਟ ਮੈਟਿ੍ਰਕ ਸਕਾਲਰਸ਼ਿਪ ਕੇਸ ਵਿੱਚ ਵਿਜੀਲੈਂਸ ਨੇ ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਜਿੰਦਰ ਸਾਂਗਵਾਨ ਅਤੇ ਅਕਾਊਂਟੈਂਟ ਕਮ ਕਲਰਕ ਸੁਰਿੰਦਰ ਕੁਮਾਰ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਪੇਸ਼ ਕੀਤਾ ਤਾਂ ਕੋਰਟ ਨੇ ਦੋਵਾਂ ਨੂੰ ਚਾਰ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਵਿਜੀਲੈਂਸ ਵੱਲੋਂ ਕੁਝ ਸਮਾਂ ਪਹਿਲਾਂ ਰੋਹਤਕ, ਝੱਜਰ ਅਤੇ ਸੋਨੀਪਤ ਵਿੱਚ 26 ਕਰੋੜ ਰੁਪਏ ਦੇ ਘੋਟਾਲੇ ਦਾ ਖੁਲਾਸਾ ਕਰਦੇ ਹੋਏ ਰੋਹਤਕ ਵਿਜੀਲੈਂਸ ਥਾਣੇ ਵਿੱਚ ਕੇਸ ਦਰਜ ਕੀਤਾ ਸੀ।
ਮਿਲੀ ਜਾਣਕਾਰੀ ਅਨੁਸਾਰ ਮਾਮਲਾ ਜ਼ਾਹਰ ਹੋਣ ਪਿੱਛੋਂ ਵਿਭਾਗ ਦੇ ਡਾਇਰੈਕਟਰ ਸੰਜੀਵ ਵਰਮਾ ਨੇ ਚੰਡੀਗੜ੍ਹ ਪੁਲਸ ਨੂੰ ਦੋਸ਼ੀ ਕਰਮਚਾਰੀਆਂ ਦੇ ਖਿਲਾਫ ਕੇਸ ਦਰਜ ਕਰਨ ਦੀ ਚਿੱਠੀ ਲਿਖੀ ਸੀ। ਪਹਿਲੀ ਚਿੱਠੀ 12 ਅਪ੍ਰੈਲ ਨੂੰ ਲਿਖੀ ਗਈ, ਪਰ ਇਸ ਪੁਲਸ ਨੇ ਕੇਸ ਦਰਜ ਨਹੀਂ ਸੀ ਕੀਤਾ। ਇਸ ਦੇ ਬਾਅਦ ਉਨ੍ਹਾਂ ਨੇ 23 ਅਪ੍ਰੈਲ, ਇੱਕ ਮਈ, 9 ਮਈ ਨੂੰ ਰਿਮਾਈਂਡਰ ਭੇਜਿਆ, ਪਰ ਕਾਰਵਾਈ ਨਾ ਹੋਣ ਉਤੇ 13 ਮਈ ਨੂੰ ਉਨ੍ਹਾਂ ਨੇ ਚੰਡੀਗੜ੍ਹ ਦੀ ਐਸ ਪੀ ਨਿਲਾਂਬਰੀ ਜਗਦਾਲੇ ਨੂੰ ਪੱਤਰ ਲਿਖ ਕੇ ਕੇਸ ਦਰਜ ਨਾ ਹੋਣ ਉੱਤੇ 15 ਮਈ ਨੂੰ ਉਨ੍ਹਾਂ ਦੇ ਦਫਤਰ ਦੇ ਸਾਹਮਣੇ ਭੁੱਖ ਹੜਤਾਲ 'ਤੇ ਬੈਠਣ ਦੀ ਚਿਤਾਵਨੀ ਦਿੱਤੀ। ਡਾਇਰੈਕਟਰ ਦੀ ਚਿਤਾਵਨੀ ਦੇ ਬਾਅਦ ਪੁਲਸ ਨੇ ਕੇਸ ਦਰਜ ਕਰ ਲਿਆ ਸੀ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਸਿੱਖ ਕਤਲੇਆਮ: ਫਰਜ਼ੀ ਗਵਾਹ ਨਾਲ ਸੱਜਣ ਕੁਮਾਰ ਨੂੰ ਬਚਾਉਂਦੀ ਰਹੀ ਪੁਲੀਸ

ਨਵੀਂ ਦਿੱਲੀ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੱਜਣ ਕੁਮਾਰ ਅਤੇ 1984 ਸਿੱਖ ਕਤਲੇਆਮ ਦੇ ਹੋਰ ਦੋਸ਼ੀਆਂ ਨਾਲ ਪੁਲੀਸ ਦੀ ਗੰਢ-ਤੁੱਪ ਅੱਜ ਪਟਿਆਲਾ ਹਾਊਸ ਕੋਰਟ ਵਿਚ ਉਦੋਂ ਜੱਗ ਜ਼ਾਹਰ ਹੋ ਗਈ ਜਦੋਂ ਇਹ ਗੱਲ ਸਾਹਮਣੇ ਆਈ ਕਿ ਪੁਲੀਸ ਜਾਅਲੀ ਗਵਾਹ ਖੜ੍ਹੇ ਕਰ ਕੇ ਦੋਸ਼ੀਆਂ ਨੂੰ ਅਦਾਲਤਾਂ ਵਿੱਚੋਂ ਕਲੀਨ ਚਿੱਟ ਦੁਆਉਂਦੀ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪੁਲੀਸ ਨੇ ਜਾਅਲੀ ਜੋਗਿੰਦਰ ਸਿੰਘ ਅਦਾਲਤ ਵਿੱਚ ਖੜ੍ਹਾ ਕਰ ਕੇ ਸੱਜਣ ਕੁਮਾਰ ਲਈ ਕਲੀਨ ਚਿੱਟ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਜਾਅਲੀ ਜੋਗਿੰਦਰ ਸਿੰਘ ਅਦਾਲਤ ਵਿੱਚ ਧਾਰਾ 164 ਤਹਿਤ ਆਪਣੇ ਬਿਆਨ ਦਰਜ ਕਰਵਾਉਂਦਾ ਰਿਹਾ ਤੇ ਅਦਾਲਤ ਵਿੱਚ ਬਿਆਨ ਦਿੰਦਾ ਰਿਹਾ ਕਿ ਸੱਜਣ ਕੁਮਾਰ ਤੇ ਹੋਰ ਦੋਸ਼ੀ 1984 ਕਤਲੇਆਮ ਦੇ ਕੇਸਾਂ ਵਿਚ ਬੇਕਸੂਰ ਹਨ।

ਪੱਛਮੀ ਬੰਗਾਲ ਵਿੱਚ ਹਜੂਮੀ ਹਿੰਸਾ ’ਚ ਇੱਕ ਮੌਤ

ਕੋਲਕਾਤਾ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : :ਪੱਛਮੀ ਬੰਗਾਲ ਦੇ 24 ਪਰਗਨੇ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਉੱਤੇ ਹਮਲਾ ਕਰਕੇ ਭੱਜ ਰਹੇ ਵਿਅਕਤੀ ਨੂੰ ਲੋਕਾਂ ਨੇ ਕੁੱਟ ਕੁੱਟ ਕੇ ਮਾਰ ਦਿੱਤਾ। ਇਹ ਜਾਣਕਾਰੀ ਪੁਲੀਸ ਨੇ ਦਿੱਤੀ ਹੈ। 

ਅਯੁੱਧਿਆ ਕੇਸ: ਸੁਣਵਾਈ ਮੁਕੰਮਲ; ਫ਼ੈਸਲਾ ਰਾਖਵਾਂ

ਨਵੀਂ ਦਿੱਲੀ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੁਪਰੀਮ ਕੋਰਟ ਨੇ ਸਿਆਸਤ ਪੱਖੋਂ ਸੰਵੇਦਨਸ਼ੀਲ ਅਯੁੱਧਿਆ ’ਚ ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ’ਤੇ ਸੁਣਵਾਈ ਮੁਕੰਮਲ ਕਰਦਿਆਂ ਅੱਜ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਕੇਸ ਨਾਲ ਸਬੰਧਤ ਹਿੰਦੂ ਅਤੇ ਮੁਸਲਿਮ ਧਿਰਾਂ ਦੀਆਂ ਦਲੀਲਾਂ 40 ਦਿਨਾਂ ਤੱਕ ਸੁਣੀਆਂ। ਬੈਂਚ ਨੇ ਸਬੰਧਤ ਧਿਰਾਂ ਨੂੰ ‘ਮੋਲਡਿੰਗ ਆਫ਼ ਰਿਲੀਫ਼’ (ਰਾਹਤ ’ਚ ਬਦਲਾਅ) ਦੇ ਮੁੱਦੇ ’ਤੇ ਲਿਖਤੀ ਦਲੀਲਾਂ ਦਾਖ਼ਲ ਕਰਨ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ। ਬੈਂਚ ਦੇ ਹੋਰਨਾਂ ਮੈਂਬਰਾਂ ’ਚ ਜਸਟਿਸ ਐੱਸ ਏ ਬੋਬੜੇ, ਡੀ ਵਾਈ ਚੰਦਰਚੂੜ, ਅਸ਼ੋਕ ਭੂਸ਼ਨ ਅਤੇ ਐੱਸ ਏ ਨਜ਼ੀਰ ਸ਼ਾਮਲ ਹਨ। ਸਿਆਸੀ ਨਜ਼ਰੀਏ ਤੋਂ ਸੰਵੇਦਨਸ਼ੀਲ ਇਸ ਮੁੱਦੇ ’ਤੇ 17 ਨਵੰਬਰ ਤੋਂ ਪਹਿਲਾਂ ਫ਼ੈਸਲਾ ਆਉਣ ਦੀ ਉਮੀਦ ਹੈ ਕਿਉਂਕਿ ਚੀਫ਼ ਜਸਟਿਸ ਰੰਜਨ ਗੋਗੋਈ ਉਸ ਦਿਨ ਸੇਵਾਮੁਕਤ ਹੋ ਰਹੇ ਹਨ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਨਿਯੁਕਤ ਸਾਲਸ ਕਮੇਟੀ ਨੇ ਸੀਲਬੰਦ ਲਿਫਾਫੇ ਵਿੱਚ ਆਪਣੀ ਰਿਪੋਰਟ ਅਦਾਲਤ ਹਵਾਲੇ ਕਰ ਦਿੱਤੀ ਹੈ।

ਮੁਸਲਿਮ ਧਿਰਾਂ ਦੇ ਵਕੀਲ ਨੇ ਅਦਾਲਤ ’ਚ ਨਕਸ਼ਾ ਪਾੜਿਆ

ਨਵੀਂ ਦਿੱਲੀ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੁਪਰੀਮ ਕੋਰਟ ’ਚ ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਦੀ ਸੁਣਵਾਈ ਦੌਰਾਨ ਸੀਨੀਅਰ ਵਕੀਲ ਰਾਜੀਵ ਧਵਨ ਨੇ ਹਿੰਦੂ ਧਿਰ ਵੱਲੋਂ ਪੇਸ਼ ਕੀਤੇ ਗਏ ਨਕਸ਼ੇ ਦੇ ਟੋਟੇ ਕਰ ਦਿੱਤੇ ਜਿਸ ’ਚ ਭਗਵਾਨ ਰਾਮ ਦੇ ਜਨਮ ਅਸਥਾਨ ਦੀ ਥਾਂ ਦਰਸਾਈ ਗਈ ਸੀ। ਸੁੰਨੀ ਵਕਫ਼ ਬੋਰਡ ਅਤੇ ਹੋਰ ਮੁਸਲਿਮ ਧਿਰਾਂ ਦੀ ਨੁਮਾਇੰਦਗੀ ਕਰ ਰਹੇ ਸ੍ਰੀ ਧਵਨ ਨੇ ਆਲ ਇੰਡੀਆ ਹਿੰਦੂ ਮਹਾਸਭਾ ਦੇ ਧੜੇ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਦੀ ਉਸ ਦਲੀਲ ’ਤੇ ਇਤਰਾਜ਼ ਜਤਾਇਆ ਜਿਸ ’ਚ ਉਨ੍ਹਾਂ ਨਕਸ਼ੇ ਅਤੇ ਵਿਦੇਸ਼ੀ ਤੇ ਭਾਰਤੀ ਲੇਖਕਾਂ ਦੀਆਂ ਕਿਤਾਬਾਂ ਦੇ ਹਵਾਲੇ ਨਾਲ ਕੇਂਦਰੀ ਗੁੰਬਦ ਕੋਲ ‘ਰਾਮ ਲੱਲਾ’ ਦਾ ਜਨਮ ਅਸਥਾਨ ਹੋਣ ਦਾ ਦਾਅਵਾ ਕੀਤਾ। 

ਕਸ਼ਮੀਰੀ ਸੇਬਾਂ ’ਤੇ ਲਿਖਿਆ ‘ਆਜ਼ਾਦੀ’ ਤੇ ‘ਬੁਰਹਾਨ ਵਾਨੀ’

ਜੰਮੂ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਫ਼ਲ ਵਪਾਰੀਆਂ ਵੱਲੋਂ ਖ਼ਰੀਦੇ ਗਏ ਕਸ਼ਮੀਰੀ ਸੇਬਾਂ ਦੇ ਡੱਬਿਆਂ ’ਤੇ ‘ਹਮੇਂ ਆਜ਼ਾਦੀ ਚਾਹੀਏ’, ‘ਮੁਝੇ ਬੁਰਹਾਨ ਵਾਨੀ ਪਸੰਦ ਹੈ’ ਤੇ ‘ਜ਼ਾਕਿਰ ਮੂਸਾ ਵਾਪਸ ਆਓ’ ਜਿਹੇ ਸੁਨੇਹੇ ਲਿਖੇ ਹੋਏ ਮਿਲੇ ਹਨ। ਇਸ ਤੋਂ ਬਾਅਦ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਕਾਂਗਰਸ ਆਪਣੇ ਆਖ਼ਰੀ ਸਾਹਾਂ ’ਤੇ: ਮੋਦੀ

ਅਕੋਲਾ/ ਜਾਲਨਾ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਦੋਸ਼ ਲਾਇਆ ਕਿ ਉਸ ਨੂੰ ਇਕ ਪਰਿਵਾਰ ਪ੍ਰਤੀ ਸਮਰਪਿਤ ਹੋਣ ਵਿਚ ਹੀ ਰਾਸ਼ਟਰਵਾਦ ਨਜ਼ਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਆਖਰੀ ਸਾਹਾਂ ’ਤੇ ਹੈ ਤੇ ਇਸ ਪਾਰਟੀ ਦਾ ਕਿਸੇ ਵੇਲੇ ਵੀ ਆਧਾਰ ਸਮਾਪਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹਿੰਦੂਤਵੀ ਵਿਚਾਰਕ ਦਾਮੋਦਰ ਸਾਵਰਕਰ ਦੇ ਸੰਸਕਾਰ ਰਾਸ਼ਟਰ ਨਿਰਮਾਣ ਦਾ ਆਧਾਰ ਹਨ

ਪੀਐੱਮਸੀ ਘਪਲਾ: ਤਿੰਨ ਮੁਲਜ਼ਮਾਂ ਨੂੰ 23 ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਮੁੰਬਈ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੀਐੱਮਸੀ ਬੈਂਕ ਦੇ ਬਹੁ-ਕਰੋੜੀ ਘੁਟਾਲੇ ਸਬੰਧੀ ਇੱਥੋਂ ਦੀ ਇੱਕ ਅਦਾਲਤ ਨੇ ਅੱਜ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ (ਪੀਐੱਮਸੀ) ਬੈਂਕ ਦੇ ਸਾਬਕਾ ਚੇਅਰਮੈਨ ਅਤੇ ਐੱਚਡੀਆਈਐੱਲ ਦੇ ਦੋ ਉੱਚ ਅਧਿਕਾਰੀਆਂ ਦਾ ਅੱਜ ਨਿਆਂਇਕ ਰਿਮਾਂਡ ਦਿੰਦਿਆਂ 23 ਅਕਤੂਬਰ ਤੱਕ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਦੇ ਬਾਹਰ ਬਹੁਤ ਸਾਰੇ ਖਾਤਾਧਾਰਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਆਪਣੇ ਪੈਸੇ ਵਾਪਸ ਕੀਤੇ ਜਾਣ ਦੀ ਮੰਗ ਕੀਤੀ।

‘ਹੇਮਾ ਮਾਲਿਨੀ ਦੀਆਂ ਗੱਲ੍ਹਾਂ ਵਰਗੀਆਂ ਸੜਕਾਂ ਬਣਾਵਾਂਗੇ’

ਭੁਪਾਲ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੱਧ ਪ੍ਰਦੇਸ਼ ਸਰਕਾਰ ਦੇ ਮੰਤਰੀ ਪੀ.ਸੀ. ਸ਼ਰਮਾ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਹੈ ਕਿ ਭੁਪਾਲ ਸ਼ਹਿਰ ਦੀਆਂ ਟੋਇਆਂ ਵਾਲੀਆਂ ਸੜਕਾਂ ਨੂੰ ਜਲਦੀ ਹੀ ਅਭਿਨੇਤਰੀ ਅਤੇ ਸਿਆਸਤਦਾਨ ਹੇਮਾ ਮਾਲਿਨੀ ਦੀਆਂ ‘ਗੱਲ੍ਹਾਂ’ ਵਾਂਗ ਬਣਾ ਦਿੱਤਾ ਜਾਵੇਗਾ। ਸੜਕਾਂ ਦੀ ਮਾੜੀ ਹਾਲਤ ’ਤੇ ਚਿੰਤਾ ਪ੍ਰਗਟਾਉਂਦਿਆਂ ਸੂਬੇ ਦੇ ਕਾਨੂੰਨ ਮੰਤਰੀ ਨੇ ਕਿਹਾ ਕਿ ਸੜਕਾਂ ਵਿੱਚ ਟੋਏ ‘‘ਕੈਲਾਸ਼ ਵਿਜੈਵਰਗੀਆ (ਭਾਜਪਾ ਜਨਰਲ ਸਕੱਤਰ) ਦੀਆਂ ਗੱਲ੍ਹਾਂ ’ਤੇ ਪਏ ਚੇਚਕ ਦੇ ਦਾਗਾਂ ਵਾਂਗ ਹਨ।

ਦੱਖਣ-ਪੱਛਮੀ ਮੌਨਸੂਨ ਪੂਰੀ ਤਰ੍ਹਾਂ ਪਰਤਿਆ

ਨਵੀਂ ਦਿੱਲੀ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤੀ ਮੌਸਮ ਵਿਭਾਗ ਨੇ ਅੱਜ ਦੱਸਿਆ ਕਿ ਦੱਖਣੀ-ਪੱਛਮੀ ਮੌਨਸੂਨ ਅੱਜ ਪੂਰੀ ਤਰ੍ਹਾਂ ਦੇਸ਼ ਵਿਚੋਂ ਵਾਪਸ ਚਲਾ ਗਿਆ ਹੈ। ਅੱਠ ਦਿਨ ਪਹਿਲਾਂ ਇਹ ਉੱਤਰ-ਪੱਛਮੀ ਭਾਰਤ ਤੋਂ ਮੁੜਨਾ ਸ਼ੁਰੂ ਹੋਇਆ ਸੀ।

ਕਾਂਗਰਸ ਨੂੰ ਸਬਕ ਸਿਖਾਉਣਗੇ ਵੋਟਰ: ਮੋਦੀ

ਚਰਖੀ ਦਾਦਰੀ/ਥਾਨੇਸਰ,,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕਾਂਗਰਸੀ ਆਗੂ ਧਾਰਾ 370 ਨੂੰ ਮਨਸੂਖ਼ ਕਰਨ ਦੇ ਕੇਂਦਰ ਸਰਕਾਰ ਦੇ ਹਾਲੀਆ ਫੈਸਲੇ ਖ਼ਿਲਾਫ਼ ਦੇਸ਼-ਵਿਦੇਸ਼ ’ਚ ਝੂਠੀਆਂ ਅਫ਼ਵਾਹਾਂ ਫੈਲਾ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਅਸੈਂਬਲੀ ਚੋਣਾਂ ਵਿੱਚ ਵਿਰੋਧੀ ਪਾਰਟੀ ਨੂੰ ਸਬਕ ਸਿਖਾਉਣ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ ਵਿੱਚ ਮਨਾਉਣ ਲਈ ਕੇਂਦਰ ਸਰਕਾਰ ਵੱਲੋਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਕੇਂਦਰ ਸਰਕਾਰ ਨੂੰ ਸੱਤ ਦਹਾਕਿਆਂ ਪਹਿਲਾਂ ਕੀਤੀ ‘ਸਿਆਸੀ ਤੇ ਰਣਨੀਤਕ ਗ਼ਲਤੀ’ ਨੂੰ ਕੁਝ ਹੱਦ ਤਕ ਸੁਧਾਰਨ ਦਾ ਮੌਕਾ ਮਿਲਿਆ ਹੈ। ਸ੍ਰੀ ਮੋਦੀ ਇਥੇ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਪੀਐੱਮਸੀ ਘੁਟਾਲਾ: ਦੋ ਦਿਨ ’ਚ ਦੋ ਖਾਤਾਧਾਰਕਾਂ ਦੀ ਮੌਤ

ਮੁੰਬਈ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਮਹਾਰਾਸ਼ਟਰ ਕਾਰਪੋਰੇਸ਼ਨ ਬੈਂਕ ਦੇ ਇਕ ਖਾਤਾਧਾਰਕ ਫਤੋਮਲ ਪੰਜਾਬੀ(59) ਦੀ ਅੱਜ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਮੁਲੰਦ ਇਲਾਕੇ ਦਾ ਵਾਸੀ ਸੀ ਤੇ ਇਕ ਰਿਪੋਰਟ ਮੁਤਾਬਕ ਇਸ ਇਲਾਕੇ ਵਿੱਚ ਰਹਿੰਦੇ 95 ਫੀਸਦ ਲੋਕਾਂ ਦੇ ਪੀਐੱਸਸੀ ਬੈਂਕ ਵਿੱਚ ਖਾਤੇ ਸਨ। ਇਸ ਤੋਂ ਪਹਿਲਾਂ ਸੰਜੈ ਗੁਲਾਟੀ ਨਾਂ ਦੇ ਇਕ ਹੋਰ ਪੀਐੱਮਸੀ ਖਾਤਾਧਾਰਕ ਦੀ ਸੋਮਵਾਰ ਨੂੰ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਸੀ।

ਸ੍ਰੀਨਗਰ ’ਚ ਅਬਦੁੱਲਾ ਦੀ ਭੈਣ ਤੇ ਧੀ ਸਮੇਤ ਛੇ ਮਹਿਲਾ ਕਾਰਕੁਨ ਗ੍ਰਿਫ਼ਤਾਰ

ਸ੍ਰੀਨਗਰ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੁਲੀਸ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁਲਾ ਦੀ ਭੈਣ ਤੇ ਧੀ ਸਮੇਤ ਅੱਧੀ ਦਰਜਨ ਮਹਿਲਾ ਕਾਰਕੁਨਾਂ ਨੂੰ ਅੱਜ ਸ੍ਰੀਨਗਰ ਵਿੱਚ ਗ੍ਰਿਫ਼ਤਾਰ ਕਰ ਲਿਆ। ਇਹ ਕਾਰਕੁਨਾਂ ਧਾਰਾ 370 ਨੂੰ ਮਨਸੂਖ਼ ਕਰਨ ਤੇ ਜੰਮੂ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡਣ ਦੇ ਫੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਸਨ। ਅਬਦੁੱਲਾ ਦੀ ਭੈਣ ਸੁਰੱਈਆ ਮੱਟੂ ਤੇ ਧੀ ਸਫ਼ੀਆ ਸਮੇਤ ਹੋਰਨਾਂ ਕਾਰਕੁਨਾਂ ਨੂੰ ਪੁਲੀਸ ਨੇ ਪਹਿਲਾਂ ਹਿਰਾਸਤ ਵਿੱਚ ਲਿਆ ਤੇ ਮਗਰੋਂ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਨੈਸ਼ਨਲ ਕਾਨਫਰੰਸ ਨੇ ਮਹਿਲਾ ਕਾਰਕੁਨਾਂ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਦਿਆਂ ਕਿਹਾ ਕਿ ਅਜਿਹੀ ਕਾਰਵਾਈ ਨਾਲ ਜਿੱਥੇ ਸਥਾਨਕ ਲੋਕਾਂ ’ਚ ਬੇਗਾਨਗੀ ਦੀ ਭਾਵਨਾ ਵਧੇਗੀ, ਉਥੇ ਵਾਦੀ ਵਿੱਚ ਹਾਲਾਤ ਆਮ ਵਾਂਗ ਕਰਨ ਦਾ ਕੰਮ ਪੱਛੜੇਗਾ।

ਧਾਰਾ 370 ਖ਼ਤਮ ਕਰ ਕੇ ਸਰਕਾਰ ਨੇ ਅਤਿਵਾਦ ਖ਼ਿਲਾਫ਼ ‘ਫ਼ੈਸਲਾਕੁਨ ਲੜਾਈ’ ਆਰੰਭੀ: ਸ਼ਾਹ

ਗੁੜਗਾਓਂ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਜੰਮੂ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਸਾਲਾਂ ਤੋਂ ਜਾਰੀ ਲੁਕਵੀਂ ਜੰਗ ਤੇ ਅਤਿਵਾਦ ਖ਼ਿਲਾਫ਼ ‘ਫ਼ੈਸਲਾਕੁਨ ਲੜਾਈ’ ਸ਼ੁਰੂ ਕਰ ਦਿੱਤੀ ਹੈ ਤੇ ਇਸ ਫ਼ੈਸਲੇ ਨਾਲ ਜੰਮੂ ਕਸ਼ਮੀਰ ਵਿਚ ਸ਼ਾਂਤੀ ਦਾ ਮਾਹੌਲ ਪੈਦਾ ਹੋਵੇਗਾ। ਸ੍ਰੀ ਸ਼ਾਹ ਨੇ ਇਹ ਗੱਲ ਇੱਥੇ ਅਤਿਵਾਦ ਵਿਰੋਧੀ ਬਲ ਐੱਨਐੱਸਜੀ ਦੇ 35ਵੇਂ ਸਥਾਪਨਾ ਦਿਵਸ ਮੌਕੇ ਸੰਬੋਧਨ ਕਰਦਿਆਂ ਆਖੀ। ਉਹ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ।

ਈਡੀ ਨੂੰ ਚਿਦੰਬਰਮ ਤੋਂ ਪੁੱਛ-ਪੜਤਾਲ ਲਈ ਹਰੀ ਝੰਡੀ

ਨਵੀਂ ਦਿੱਲੀ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦਿੱਲੀ ਦੀ ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਆਈਐੱਨਐਕਸ ਮੀਡੀਆ ਮਨੀ ਲਾਂਡਰਿੰਗ ਕੇਸ ਵਿੱਚ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਤੋਂ ਤਿਹਾੜ ਜੇਲ੍ਹ ਵਿੱਚ ਪੁੱਛ-ਪੜਤਾਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਾਂਚ ਏਜੰਸੀ ਨੇ ਸਾਬਕਾ ਵਿੱਤ ਮੰਤਰੀ ਦਾ ਰਿਮਾਂਡ ਮੰਗਿਆ ਸੀ, ਪਰ ਜੱਜ ਨੇ ਇਸ ਨੂੰ ਸਮੇਂ ਤੋਂ ਪਹਿਲਾਂ ਦੀ ਕਾਰਵਾਈ ਦੱਸ ਦੇ ਕੇ ਟਾਲ ਦਿੱਤਾ। ਉਂਜ, ਜੱਜ ਨੇ ਸਾਫ਼ ਕਰ ਦਿੱਤਾ ਕਿ ਏਜੰਸੀ ਲੋੜ ਪੈਣ ’ਤੇ ਚਿਦੰਬਰਮ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।

ਰੱਖਿਆ ਸਾਜ਼ੋ-ਸਾਮਾਨ ਦੇਸ਼ ਵਿੱਚ ਹੀ ਵਿਕਸਤ ਹੋਵੇ: ਰਾਜਨਾਥ

ਨਵੀਂ ਦਿੱਲੀ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਿੱਚ ਬਣੇ ਹਥਿਆਰਾਂ ਤੇ ਹੋਰ ਤਕਨੀਕ ਦੇ ਇਸਤੇਮਾਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਵਿਗਿਆਨੀਆਂ ਨੂੰ ਅਪੀਲ ਕੀਤੀ ਕਿ ਉਹ ਇਕ ਅਜਿਹਾ ਪ੍ਰਬੰਧ ਵਿਕਸਤ ਕਰਨ, ਜਿਸ ਵਿੱਚ ਰੱਖਿਆ ਨਾਲ ਜੁੜਿਆ ਸਾਰਾ ਸਾਜ਼ੋ-ਸਾਮਾਨ ਭਾਰਤ ਵਿੱਚ ਹੀ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਡੀਆਰਡੀਓ ਨੇ ਮੁਲਕ ਨੂੰ ਕਟਿੰਗ ਐੱਜ ਤਕਨੀਕ ਵਿੱਚ ਸਮਰੱਥ ਬਣਾਇਆ ਹੈ।

‘ਜੇਬਕਤਰੇ’ ਵਾਂਗ ਧਿਆਨ ਭਟਕਾਉਂਦੇ ਨੇ ਮੋਦੀ: ਰਾਹੁਲ

ਯਵਾਤਮਾਲ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁਝ ਖ਼ਾਸ ਕਾਰੋਬਾਰੀਆਂ ਦਾ ‘ਲਾਊਡ ਸਪੀਕਰ’ ਕਰਾਰ ਦਿੱਤਾ। ਗਾਂਧੀ ਨੇ ਕਿਹਾ ਕਿ ਮੋਦੀ ਦੀ ਰਣਨੀਤੀ ਜੇਬਕਤਰੇ ਵਰਗੀ ਹੈ ਜੋ ਚੋਰੀ ਕਰਨ ਤੋਂ ਪਹਿਲਾਂ ਲੋਕਾਂ ਦਾ ਧਿਆਨ ਭਟਕਾਉਂਦਾ ਹੈ। 21 ਅਕਤੂਬਰ ਨੂੰ ਮਹਾਰਾਸ਼ਟਰ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਯਵਾਤਮਾਲ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ

ਮੋਬਾਈਲ ਦੀਆਂ ਘੰਟੀਆਂ ਵੱਜਣ ਮਗਰੋਂ ਹੁਣ ਐਸਐੈੱਮਐੈੱਸ ਸੇਵਾ ਰੋਕੀ

ਸ੍ਰੀਨਗਰ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਸ਼ਮੀਰ ਵਿੱਚ ਪੋਸਟ-ਪੇਡ ਮੋਬਾਈਲ ਕੁਨੈਕਸ਼ਨ ਚਾਲੂ ਕੀਤੇ ਜਾਣ ਦੇ ਕੁਝ ਘੰਟੇ ਅੰਦਰ ‘ਇਹਤਿਆਤੀ ਕਦਮ’ ਵਜੋਂ ਇਨ੍ਹਾਂ ਫੋਨਾਂ ’ਤੇ ਚੱਲਦੀ ਐੱਸਐੱਮਐੱਸ ਸੇਵਾ ਨੂੰ ਬਲਾਕ ਕਰ ਦਿੱਤਾ ਗਿਆ ਹੈ।

ਮੋਦੀ ‘ਫੋਟੋਆਂ ਖਿਚਾਉਣ’ ਦੀ ਥਾਂ ਕੰਮ ਕਰਨ: ਸਿੱਬਲ

ਨਵੀਂ ਦਿੱਲੀ,15 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੀਨੀਅਰ ਕਾਂਗਰਸ ਆਗੂ ਕਪਿਲ ਸਿੱਬਲ ਨੇ ਨੋਬੇਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਵੱਲੋਂ ਭਾਰਤੀ ਅਰਥਚਾਰੇ ਬਾਰੇ ਕੀਤੀ ਟਿੱਪਣੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਉਨ੍ਹਾਂ (ਮੋਦੀ) ਨੂੰ ਮਹਿਜ਼ ‘ਤਸਵੀਰਾਂ ਖਿਚਵਾਉਣ’ ਦੀ ਥਾਂ ਕੰਮ ਕਰਨਾ ਚਾਹੀਦਾ ਹੈ। ਸਿੱਬਲ ਨੇ ਇਕ ਟਵੀਟ ’ਚ ਕਿਹਾ, ‘ਕੀ ਮੋਦੀ ਜੀ ਸੁਣ ਰਹੇ ਹਨ? ਅਭਿਜੀਤ ਬੈਨਰਜੀ: 1. ਭਾਰਤੀ ਅਰਥਚਾਰਾ ਮੰਦੀ ਹਾਲਤ ’ਚ।

ਭਾਰਤੀ ਮੂਲ ਦੇ ਪ੍ਰੋਫੈਸਰ ਅਤੇ ਪਤਨੀ ਸਣੇ ਤਿੰਨ ਨੂੰ ਅਰਥਸ਼ਾਸਤਰ ਦਾ ਨੋਬੇਲ

ਸਟਾਕਹੋਮ,14 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤੀ-ਅਮਰੀਕੀ ਅਭਿਜੀਤ ਬੈਨਰਜੀ (58), ਪਤਨੀ ਐਸਥਰ ਡੁਫਲੋ ਅਤੇ ਇਕ ਹੋਰ ਆਰਥਿਕ ਮਾਹਿਰ ਮਾਈਕਲ ਕਰੇਮਰ ਨੂੰ ਸਾਂਝੇ ਤੌਰ ’ਤੇ ਅਰਥਸ਼ਾਸਤਰ ਲਈ 2019 ਦੇ ਨੋਬੇਲ ਪੁਰਸਕਾਰ ਵਾਸਤੇ ਚੁਣਿਆ ਗਿਆ ਹੈ। ਸ੍ਰੀ ਬੈਨਰਜੀ ਇਸ ਸਮੇਂ ਅਮਰੀਕਾ ਆਧਾਰਿਤ ਮੈਸੇਚੁਐਸਟਸ ਇੰਸਟੀਚਿਊਟ ਆਫ਼ ਟੈਕਨਾਲੋਜੀ (ਐੱਮਆਈਟੀ) ’ਚ ਫੋਰਡ ਫਾਊਂਡੇਸ਼ਨ ਇੰਟਰਨੈਸ਼ਨਲ ’ਚ ਅਰਥਸ਼ਾਸਤਰ ਦੇ ਪ੍ਰੋਫੈਸਰ ਹਨ।

ਵੱਡੇ ‘ਲੋਕ ਫ਼ਤਵੇ’ ਸਦਕਾ ਲਏ ਵੱਡੇ ਫ਼ੈਸਲੇ: ਮੋਦੀ

ਬੱਲਭਗੜ੍ਹ(ਹਰਿਆਣਾ,14 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਅੱਜ ਧਾਰਾ 370 ਨੂੰ ਮਨਸੂਖ਼ ਕਰਨ ਜਿਹੇ ਵੱਡੇ ਫੈਸਲੇ ਲੈ ਰਿਹਾ ਹੈ, ਜਿਨ੍ਹਾਂ ਬਾਰੇ ਪਹਿਲਾਂ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵੱਡੇ ਲੋਕ ਫ਼ਤਵੇ ਨਾਲ ਉਨ੍ਹਾਂ ਨੂੰ ਅਜਿਹੇ ਹਿੰਮਤੀ ਫੈਸਲੇ ਲੈਣ ਦਾ ਬਲ ਮਿਲਦਾ ਹੈ। ਉਨ੍ਹਾਂ ਮੁੱਖ ਵਿਰੋਧੀ ਧਿਰ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਉਹ ਧਾਰਾ 370 ਬਾਰੇ ਕੇਂਦਰ ਦੇ ਫੈਸਲੇ ਨੂੰ ਉਲੱਦਣ ਸਬੰਧੀ ਜਨਤਕ ਤੌਰ ’ਤੇ ਦਾਅਵਾ ਕਰਨ। ਸ੍ਰੀ ਮੋਦੀ ਹਰਿਆਣਾ ਵਿੱਚ ਆਪਣੀ ਪਲੇਠੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਹਫ਼ਤੇ ਦੌਰਾਨ ਉਹ ਹਰਿਆਣਾ ਵਿੱਚ ਤਿੰਨ ਹੋਰ ਰੈਲੀਆਂ ਨੂੰ ਸੰਬੋਧਨ ਕਰਨਗੇ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0084981894
Copyright © 2019, Panjabi Times. All rights reserved. Website Designed by Mozart Infotech