ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਡਾਇਰੀਆ: ਸ਼ੱਕੀ ਮਰੀਜ਼ਾਂ ਦੀ ਗਿਣਤੀ 123 ਤੱਕ ਪੁੱਜੀ

September 17, 2019 03:19 PM

ਹੁਸ਼ਿਆਰਪੁਰ,16 ਸਤੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜ਼ਿਲ੍ਹੇ ਦੇ ਪਿੰਡ ਬਿਛੋਹੀ ਵਿਚ ਡਾਇਰੀਆ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਸੋਮਵਾਰ ਨੂੰ 123 ਤੱਕ ਪਹੁੰਚ ਗਈ। ਅੱਜ ਤਿੰਨ ਹੋਰ ਮਰੀਜ਼ ਸਾਹਮਣੇ ਆਏ। ਪਿਛਲੇ ਤਿੰਨ ਦਿਨ ਤੋਂ ਡਾਇਰੀਆ ਤੋਂ ਪੀੜਤ ਮਰੀਜ਼ਾਂ ਦਾ ਸਿਵਲ ਹਸਪਤਾਲ ਹੁਸ਼ਿਆਰਪੁਰ, ਸਿਹਤ ਵਿਭਾਗ ਵਲੋਂ ਲਗਾਏ ਕੈਂਪ ਅਤੇ ਆਸਪਾਸ ਦੇ ਇਲਾਕਿਆਂ ’ਚ ਇਲਾਜ ਚੱਲ ਰਿਹਾ ਹੈ। ਸਿਹਤ ਵਿਭਾਗ ਅਨੁਸਾਰ ਪ੍ਰਦੂਸ਼ਿਤ ਪਾਣੀ ਪੀਣ ਕਾਰਨ ਡਾਇਰੀਆ ਫ਼ੈਲਿਆ। ਜਲ ਸਪਲਾਈ ਵਿਭਾਗ ਵਲੋਂ ਪਾਣੀ ਦੀਆਂ ਪਾਈਪਾਂ ਦੀ ਲੀਕੇਜ ਬੰਦ ਕਰ ਦੇਣ ਦਾ ਦਾਅਵਾ ਕੀਤੇ ਜਾਣ ਦੇ ਬਾਵਜੂਦ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਹੋਇਆ ਹੈ। ਬੀਤੇ ਦਿਨ ਡਾਇਰੀਆ ਤੋਂ ਪੀੜਤ ਪੰਜ ਸਾਲ ਦੀ ਇੱਕ ਬੱਚੀ ਦੀ ਮੌਤ ਵੀ ਹੋਈ ਹੈ ਜਿਸ ਦੀ ਪੁਸ਼ਟੀ ਵਿਭਾਗ ਵਲੋਂ ਕੀਤੀ ਗਈ ਹੈ। ਜ਼ਿਲ੍ਹਾ ਐਪੀਡਮੋਲੇਜਿਸਟ ਡਾ. ਸਲੇਸ਼ ਕੁਮਾਰ ਨੇ ਦੱਸਿਆ ਕਿ ਪੂਰੇ ਪਿੰਡ ਦਾ ਸਰਵੇ ਕਰਕੇ ਸਾਰੇ 275 ਘਰਾਂ ’ਚ ਕਲੋਰੀਨ ਦੀਆਂ ਗੋਲੀਆਂ ਵੰਡ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਆਦਾਤਰ ਮਰੀਜ਼ ਇਲਾਜ ਉਪਰੰਤ ਸਿਹਤਯਾਬ ਹੋ ਚੁੱਕੇ ਹਨ।
ਇਸ ਦੌਰਾਨ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਅੱਜ ਪਿੰਡ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਬਿਸਕੁਟ ਫੈਕਟਰੀ ’ਚ ਅੱਗ; ਕਰੋੜਾਂ ਦਾ ਸਾਮਾਨ ਸੁਆਹ

ਪਠਾਨਕੋਟ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੁੰਦਰਚੱਕ ਮੋੜ ’ਤੇ ਸਥਿਤ ਬਿਸਕੁਟਾਂ ਦੀ ਬੀ.ਬੀ. ਫੂਡ ਫੈਕਟਰੀ ਵਿੱਚ ਅੱਜ ਸਵੇਰੇ 6.30 ਵਜੇ ਅਚਾਨਕ ਅੱਗ ਲੱਗ ਗਈ ਜਿਸ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰ ਲਿਆ। ਮੁਲਾਜ਼ਮਾਂ ਵਿੱਚ ਹਫਤਾਦਫੜੀ ਪੈਦਾ ਹੋ ਗਈ। ਅੱਗ ਕਾਰਨ ਕਰੋੜਾਂ ਰੁਪਏ ਦਾ ਸਾਮਾਨ ਸੁਆਹ ਹੋ ਗਿਆ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫੈਕਟਰੀ ਮਾਲਕ ਨੇ ਤੁਰਤ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ।

ਅੱਡਾ ਫ਼ੀਸ ਨੂੰ ਲੈ ਕੇ ਠੇਕੇਦਾਰ ਦੇ ਕਰਿੰਦੇ ਅਤੇ ਪਨਬੱਸ ਮੁਲਾਜ਼ਮ ਵਿਚਾਲੇ ਝੜੱਪ

ਗੁਰਦਾਸਪੁਰ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਨਬੱਸ ਕਰਮਚਾਰੀਆਂ ਅਤੇ ਠੇਕੇਦਾਰ ਦੇ ਕਰਿੰਦਿਆਂ ਵਿਚਾਲੇ ਅੱਡਾ ਫੀਸ ਨੂੰ ਲੈ ਕੇ ਤਕਰਾਰ ਹੋ ਗਈ ਜੋ ਮਗਰੋਂ ਹੱਥੋਪਾਈ ਵਿੱਚ ਤਬਦੀਲ ਹੋ ਗਈ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਰੋਡਵੇਜ਼ ਤੇ ਪਨਬੱਸ ਚਾਲਕਾਂ ਨੇ ਬੱਸ ਅੱਡੇ ਦੇ ਬਾਹਰ ਬੱਸਾਂ ਖੜੀਆਂ ਕਰ ਕੇ ਰੋਡ ਜਾਮ ਕਰ ਦਿੱਤੀ ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਕਾਰਨ ਯਾਤਰੀਆਂ ਨੂੰ ਭਾਰੀ ਖ਼ੁਆਰ ਦਾ ਸਾਹਮਣਾ ਕਰਨਾ ਪਿਆ। ਦੋਵਾਂ ਧਿਰਾਂ ਨੇ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਹੈ।

ਬਾਬਾ ਬੇਦੀ ਵੱਲੋਂ ਕੌਮਾਂਤਰੀ ਸਰਹੱਦ ’ਤੇ ਦਰਸ਼ਨ ਸਥਲ ਬਣਾਉਣ ਦੀ ਪੇਸ਼ਕਸ਼

ਡੇਰਾ ਬਾਬਾ ਨਾਨਕ (ਬਟਾਲਾ),16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਗੁਰੂ ਨਾਨਕ ਦੇਵ ਦੇ 17ਵੇਂ ਅੰਸ਼ ਵੰਸ਼ ’ਚੋਂ, ਬਾਬਾ ਸੁਖਦੀਪ ਸਿੰਘ ਬੇਦੀ ਨੇ ਕੌਮਾਂਤਰੀ ਸਰਹੱਦ ’ਤੇ ਅੱਜ ਵੱਖ ਵੱਖ ਮਹਾਂਨਗਰਾਂ ਤੋਂ ਪੁੱਜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕੌਮਾਂਤਰੀ ਸੀਮਾ ’ਤੇ ਪਹਿਲਾਂ ਦੀ ਤਰ੍ਹਾਂ ਕੰਡਿਆਲੀ ਤਾਰ ਕੋਲ ਦਰਸ਼ਨੀ ਸਥੱਲ ਨੂੰ ਆਪਣੇ ਪੱਲਿਓ ਪੈਸੇ ਖ਼ਰਚ ਕੇ ਬਣਾਉਣ ਲਈ ਤਿਆਰ ਹਨ। ਕੰਡਿਆਲੀ ਤਾਰ ਕੋਲ ਹੀ ਬਾਬਾ ਬੇਦੀ ਨੇ 

ਮੈਰਿਜ ਪੈਲੇਸ ਵਿੱਚ ਕਾਂਗਰਸੀਆਂ ਤੇ ਅਕਾਲੀਆਂ ’ਚ ਗੋਲੀ ਚੱਲੀ

ਤਰਨ ਤਾਰਨ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਲਾਕੇ ਦੇ ਪਿੰਡ ਸ਼ੇਰੋਂ ਦੇ ਇਕ ਮੈਰਿਜ ਪੈਲੇਸ ਵਿਚ ਅੱਜ ਇਕ ਸਮਾਗਮ ਦੌਰਾਨ ਦੋ ਧਿਰਾਂ ਵਿਚਾਲੇ ਗੋਲੀ ਚੱਲ ਗਈ, ਜਿਸ ਕਾਰਨ ਅਫਰਾ ਤਫਰੀ ਮਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੈਲੇਸ ਵਿਚ ਪਿੰਡ ਰਸੂਲਪੁਰ ਵਾਸੀ ਦਿਲਬਾਗ ਸਿੰਘ ਦੇ ਲੜਕੇ ਦੇ ਸ਼ਗਨ ਦਾ ਸਮਾਗਮ ਚਲ ਰਿਹਾ ਸੀ, ਜਿਸ ਵਿਚ ਪਿੰਡ ਦੇ ਲੋਕ ਆਏ ਹੋਏ ਸਨ। ਸਮਾਗਮ ਵਿਚ ਹਾਕਮ ਧਿਰ ਕਾਂਗਰਸ ਪਾਰਟੀ ਅਤੇ ਵਿਰੋਧੀ ਧਿਰ ਅਕਾਲੀ ਦਲ ਦੇ ਆਗੂ ਵੀ ਸ਼ਾਮਲ ਹੋਏ ਸਨ ਜਿਨ੍ਹਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ ਤੇ ਦੋਹਾਂ ਨੇ ਇਕ ਦੂਸਰੇ ਨੂੰ ਡਰਾਉਣ ਲਈ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਅਫਰਾ ਤਫਰੀ ਫੈਲ ਗਈ

ਸਿੱਖਿਆ ਸਕੱਤਰ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

ਗੁਰਦਾਸਪੁਰ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਿੱਖਿਆ ਸਕੱਤਰ (ਸਕੂਲਾਂ) ਪੰਜਾਬ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰ ਕੇ ਸਿੱਖਿਆ ਸੁਧਾਰਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਉਨ੍ਹਾਂ ਨੂੰ ਈ-ਕੰਟੈਂਟ ਦੀ ਮਹਤੱਤਾ ਬਾਰੇ ਜਾਣੂ ਕਰਵਾਉਂਦੇ ਹੋਏ ਇਸ ਦੀ ਵੱਧ ਤੋਂ ਵੱਧ ਵਰਤੋਂ ਲਈ ਪ੍ਰੇਰਿਤ ਕੀਤਾ।

ਕਿਸਾਨਾਂ-ਮਜ਼ਦੂਰਾਂ ਦਾ ਵਫ਼ਦ ਡਰੇਨੇਜ ਵਿਭਾਗ ਦੇ ਅਧਿਕਾਰੀ ਨੂੰ ਮਿਲਿਆ

ਗੁਰਦਾਸਪੁਰ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਲਾਕੇ ਅੰਦਰ ਪੈਂਦੇ ਕਿਰਨ ਅਤੇ ਨੌਮਨੀ ਨਾਲਿਆਂ ਦੀ ਸਫ਼ਾਈ ਦੇ ਸਬੰਧ ਵਿੱਚ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਇਕ ਵਫ਼ਦ ਡਰੇਨੇਜ ਵਿਭਾਗ ਦੇ ਸੁਪਰਟੈਂਡਿੰਗ ਇੰਜਨੀਅਰ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਦਿਆਂ ਦੋਹਾਂ ਨਾਲਿਆਂ ਦੀ ਸਫ਼ਾਈ ਕਰਵਾਉਣ ਦੀ ਮੰਗ ਕੀਤੀ। ਸੰਘਰਸ਼ ਕਮੇਟੀ ਦੇ ਨੁਮਾਇੰਦੇ ਸੁਖਦੇਵ ਸਿੰਘ ਅੱਲੜਪਿੰਡੀ ਨੇ ਦੱਸਿਆ ਕਿ ਕਿਰਨ ਅਤੇ ਨੌਮਨੀ ਨਾਲਿਆਂ ਦੀ ਪਿਛਲੇ ਲੰਬੇ ਸਮੇਂ ਤੋਂ ਸਫ਼ਾਈ ਨਹੀਂ ਹੋਈ ਹੈ,

ਜ਼ੀਰਕਪੁਰ ਵਿੱਚ ਜਾਮ ਦੀ ਸਮੱਸਿਆ ਬਰਕਰਾਰ

ਜ਼ੀਰਕਪੁਰ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਦੀਆਂ ਸੜਕਾਂ ’ਤੇ ਤਿਉਹਾਰਾਂ ਦੇ ਸੀਜ਼ਨ ’ਚ ਜਾਮ ਦੀ ਸਮੱਸਿਆ ਵਧਦੀ ਜਾ ਰਹੀ ਹੈ। ਜ਼ੀਰਕਪੁਰ ’ਚ ਤਾਂ ਇਹ ਸਮੱਸਿਆ ਪ੍ਰਸ਼ਾਸਨ ਦੇ ਵਸੋਂ ਬਾਹਰ ਹੁੰਦੀ ਦਿਖ ਰਹੀ ਹੈ। ਇਸ ’ਤੇ ਕਾਬੂ ਪਾਉਣ ਵਿੱਚ ਟਰੈਫਿਕ ਪੁਲੀਸ ਨੇ ਵੀ ਜਿਵੇਂ ਹੱਥ ਹੀ ਖੜ੍ਹੇ ਕਰ ਦਿੱਤੇ ਹਨ। ਤਿਉਹਾਰਾਂ ਨੂੰ ਦੇਖਦਿਆਂ ਟਰੈਫਿਕ ਪੁਲੀਸ ਵੱਲੋਂ ਰਾਹਗੀਰਾਂ ਨੂੰ ਜਾਮ ਤੋਂ ਨਿਜਾਤ ਦਿਵਾਉਣ ਲਈ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਜਾ ਰਹੇ। ਸਿੱਟੇ ਵਜੋਂ ਰਾਹਗੀਰਾਂ ਨੂੰ ਪੰਜ ਮਿੰਟ ਦਾ ਸਫ਼ਰ ਘੰਟਿਆਂਬੱਧੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਕਾਰਨ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਵਿੱਚ ਭਾਰੀ ਰੋਸ ਹੈ।
ਜਾਣਕਾਰੀ ਅਨੁਸਾਰ ਸ਼ਹਿਰ ਵਿੱਚੋਂ ਲੰਘ ਰਹੇ ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ, ਜ਼ੀਰਕਪੁਰ-ਪਟਿਆਲਾ ਰੋਡ ਅਤੇ ਜ਼ੀਰਕਪੁਰ-ਪੰਚਕੁਲਾ ਸੜਕ ਤੇ ਛੇ ਟਰੈਫਿਕ ਲਾਈਟ ਪੁਆਇੰਟ ਹਨ। ਇਥੇ ਅੱਧੇ ਤੋਂ ਜ਼ਿਆਦਾ ਪੁਆਇੰਟਾਂ ’ਤੇ ਟਰੈਫਿਕ ਲਾਈਟਾਂ ਖ਼ਰਾਬ ਪਈਆਂ ਹਨ ਜਿਸ ਕਾਰਨ ਆਵਾਜਾਈ ਵਿੱਚ ਵਿਘਣ ਪੈਂਦਾ ਹੈ। ਦੂਜਾ ਚੰਡੀਗੜ੍ਹ ਅੰਬਾਲਾ ਕੌਮੀ ਸ਼ਾਹਰਾਹ ਨੂੰ ਚਹੁੰ ਮਾਰਗੀ ਕਰਨ ਦੌਰਾਨ ਜਾਮ ਤੋਂ ਨਿਜਾਤ ਦਿਵਾਉਣ ਲਈ ਉਸਾਰਿਆ ਫਲਾਈਓਵਰ ਕਾਰਗਾਰ ਸਾਬਤ ਨਾ ਹੋਣ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਦਿਨ-ਬ-ਦਿਨ ਜਾਮ ਦੀ ਸਮੱਸਿਆ ਵਧਦੀ ਜਾ ਰਹੀ ਹੈ। ਚੰਡੀਗੜ੍ਹ ਅੰਬਾਲਾ ਕੌਮੀ ਸ਼ਾਹਰਾਹ ’ਤੇ ਪੈਂਦੇ ਮੈਕ ਡੌਨਲਡ ਚੌਂਕ, ਸਿੰਘਪੁਰਾ ਚੌਂਕ, ਪਟਿਆਲਾ ਅਤੇ ਕਾਲਕਾ ਚੌਂਕ, ਬਲਟਾਣਾ ਟਰੈਫਿਕ ਲਾਈਟ ਤੇ ਹਰ ਵੇਲੇ ਭਾਰੀ ਜਾਮ ਰਹਿੰਦਾ ਹੈ।

ਕਰਵਾ ਚੌਥ ਤੇ ਦੀਵਾਲੀ ਦੇ ਮੱਦੇਨਜ਼ਰ ਮਾਰਕੀਟਾਂ ਵਿੱਚ ਜਾਮ ਵਰਗੀ ਸਥਿਤੀ

ਐਸ.ਏ.ਐਸ. ਨਗਰ (ਮੁਹਾਲੀ) ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੁਹਾਲੀ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਵੱਖ ਵੱਖ ਮਾਰਕੀਟਾਂ ਵਿੱਚ ਕਾਫ਼ੀ ਰੌਣਕ ਦੇਖਣ ਨੂੰ ਮਿਲ ਰਹੀ ਹੈ ਉਥੇ ਸੜਕਾਂ ’ਤੇ ਭੀੜ ਵਧਣ ਕਾਰਨ ਲੋਕ ਟਰੈਫਿਕ ਜਾਮ ਦੀ ਸਥਿਤੀ ਨਾਲ ਜੂਝ ਰਹੇ ਹਨ। ਇੱਥੋਂ ਦੇ ਸੈਂਟਰ ਪਲੇਸ ਵਜੋਂ ਮਸ਼ਹੂਰ ਸਥਾਨਕ ਫੇਜ਼-3ਬੀ1, ਫੇਜ਼-3ਬੀ2, ਫੇਜ਼-5, ਫੇਜ਼-7, ਫੇਜ਼-9 ਅਤੇ ਫੇਜ਼-10 ਵਿੱਚ ਲੋਕਾਂ ਦੀ ਆਵਾਜਾਈ ਵਧੇਰੇ ਹੋਣ ਕਾਰਨ ਸੜਕਾਂ ਅਤੇ ਮਾਰਕੀਟ ਦੀਆਂ

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ

ਐਸ.ਏ.ਐਸ. ਨਗਰ ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਸਥਿਤ ਜੰਗੀ ਯਾਦਗਾਰ ਕੰਪਲੈਕਸ ’ਚ ਅੱਜ ਪੰਥਕ ਵਿਚਾਰ ਮੰਚ ਚੰਡੀਗੜ੍ਹ, ਜੰਗੀ ਯਾਦਗਾਰ ਦੇ ਸਟਾਫ਼ ਅਤੇ ਹੋਰ ਪਤਵੰਤਿਆਂ ਨੇ

ਖੇਡ ਮੰਤਰੀ ਰਾਣਾ ਸੋਢੀ ਨੂੰ ਮੁੱਖ ਮੰਤਰੀ ਦੇ ਸੁਰੱਖਿਆ ਇੰਚਾਰਜ ਨੇ ਗੱਡੀ ਤੋਂ ਲਾਹਿਆ

ਮੁਕਤਸਰ ਸਾਹਿਬ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਰੱਖਿਆ ਇੰਚਾਰਜ ਖੂਬੀ ਰਾਮ ਨੇ ਅੱਜ ਇਸ ਰਾਜ ਦੇ ਖੇਡ ਮੰਤਰੀ ਨੂੰ ਬੁੱਧਵਾਰ ਸਵੇਰੇ ਪਿੰਡ ਮੋਹਲਾਂ ਵਿੱਚ ਉਸ ਕਾਫ਼ਲੇ ਦੀ ਗੱਡੀ ਤੋਂ ਇਹ ਕਹਿ ਕੇ ਉਤਾਰ ਦਿੱਤਾ ਕਿ ਇਹ ਸਰਕਾਰੀ ਗੱਡੀ ਹੈ। ਇਸ ਤੋਂ ਖੇਡ ਮੰਤਰੀ ਤੇ ਸੁਰੱਖਿਆ ਇੰਚਾਰਜ ਦੀ ਬਹਿਸ ਹੋਈ ਤਾਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਖੇਡ ਮੰਤਰੀ ਦੇ ਪੱਖ ਵਿੱਚ ਬੋਲੇ, ਪਰ ਸੁਰੱਖਿਆ ਇੰਚਾਰਜ ਨੇ ਕਿਸੇ ਦੀ ਨਹੀਂ ਸੁਣੀ। ਇਹ ਬਹਿਸ ਚੱਲਣ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਉਸ ਤੋਂ ਪਿਛਲੀ ਗੱਡੀ ਵਿੱਚ ਬੈਠੇ ਹੋਏ ਸਨ, ਪਰ ਉਨ੍ਹਾਂ ਵੱਲੋਂ ਇਸ ਸਬੰਧ ਵਿੱਚ ਕੁਝ ਕਹਿਣ ਦੀ ਖਬਰ ਨਹੀਂ ਮਿਲੀ।

ਕਈ ਵਿਭਾਗਾਂ ਦੀ ਗਲਤੀ ਨਾਲ ਹੋਇਆ ਸੀ ਬਟਾਲੇ ਦਾ ਬਲਾਸਟ

ਬਟਾਲਾ (ਗੁਰਦਾਸਪੁਰ),16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇਸ ਨਗਰ ਦੀ ਪਟਾਕਾ ਫੈਕਟਰੀ ਦੇ ਧਮਾਕਾ ਕੇਸ ਵਿੱਚ 45 ਸਫਿਆਂ ਦੀ ਜਾਂਚ ਰਿਪੋਰਟ ਵਿੱਚ ਕਈ ਵਿਭਾਗਾਂ ਦੀ ਗਲਤੀ ਪਤਾ ਲੱਗੀ ਹੈ। ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕੱਲ੍ਹ ਇਹ ਜਾਂਚ ਰਿਪੋਰਟ ਵਧੀਕ ਚੀਫ ਸੈਕਟਰੀ ਸਤੀਸ਼ ਚੰਦਰਾ ਨੂੰ ਡਿਸਪੈਚ ਕਰ ਦਿੱਤੀ ਹੈ।

ਸਾਢੇ ਤਿੰਨ ਕਰੋੜ ਦੀ ਠੱਗੀ ਬਾਰੇ 10 ਜਣਿਆਂ ਉੱਤੇ ਪਰਚਾ ਦਰਜ

ਜਲੰਧਰ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : - ਇਸ ਸ਼ਹਿਰ ਦੇ ਡੀਡ ਰਾਈਟਰ ਜੋਗਿੰਦਰ ਪਾਲ ਕਪੂਰ ਦੇ ਬੇਟੇ ਵਿੰਸ਼ੁ ਕਪੂਰ ਨੂੰ ਡਾਇਰੈਕਟ ਡੀ ਐੱਸ ਪੀ ਲਵਾਉਣ ਦਾ ਝਾਂਸਾ ਦੇ ਕੇ 3.5 ਕਰੋੜ ਦੀ ਠੱਗੀ ਕਰ ਜਾਣ ਦੇ ਦੋਸ਼ ਵਿੱਚ ਥਾਣਾ ਡਵੀਜ਼ਨ ਨੰਬਰ ਤਿੰਨ ਵਿੱਚ ਕੇਸ ਦਰਜ ਕੇ 10 ਦੋਸ਼ੀ ਨਾਮਜ਼ਦ ਕੀਤੇ ਗਏ ਹਨ। ਇਨ੍ਹਾਂ ਵਿੱਚ ਸੰਤਨਗਰ ਦੇ ਰਬੜ ਕਾਰੋਬਾਰੀ ਦੇ ਬੇਟੇ ਚੰਦਨ ਚੋਪੜਾ, ਕਿਸ਼ਨਪੁਰਾ ਦੀ ਗਲੀ ਨੰਬਰ ਪੰਜ ਦੇ ਵਾਸੀ ਪੁਨੀਤ ਰਲ੍ਹਣ, ਯੂ ਪੀ ਦੇ ਬੁਲੰਦ ਸ਼ਹਿਰ ਦੀ ਸਪਨਾ, ਤਰੁਣ ਛਾਬੜਾ, ਜਤਿਨ, ਗੌਤਮ, ਵਿਪਿਨ, ਅਜੀਤ, ਜਗਦੀਸ਼ ਤੇ ਜਸ ਸ਼ਾਮਲ ਹਨ। ਬਸ ਕੰਡਕਟਰ ਜਗਸੀਰ ਸਿੰਘ ਅਤੇ ਸ਼ਮਸ਼ੇਰ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਪਰ ਜੇ ਸਬੂਤ ਮਿਲਣ 'ਤੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਏਗਾ।

ਕਰਜ਼ੇ ਤੋਂ ਪ੍ਰੇਸ਼ਾਨ ਪਤੀ-ਪਤਨੀ ਵੱਲੋਂ ਖ਼ੁਦਕੁਸ਼ੀ

ਅੰਮ੍ਰਿਤਸ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਤੀ ਦੀ ਲੰਮੀ ਉਮਰ ਲਈ ਔਰਤਾਂ ਵੱਲੋਂ ਰੱਖੇ ਜਾਂਦੇ ਕਰਵਾਚੌਥ ਦੇ ਵਰਤ ਤੋਂ ਇਕ ਦਿਨ ਪਹਿਲਾਂ ਸਥਾਨਕ ਮਜੀਠਾ ਰੋਡ ਦੀ ਫੇਅਰਲੈਂਡ ਕਲੋਨੀ ਦੇ ਵਾਸੀ ਪਤੀ-ਪਤਨੀ ਨੇ ਕਾਰੋਬਾਰ ਵਿਚ ਘਾਟੇ ਅਤੇ ਕੋਠੀ ਦੇ ਕਰਜ਼ੇ ਕਾਰਨ ਮਾਨਸਿਕ ਪ੍ਰੇਸ਼ਾਨੀ ਦੀ ਹਾਲਤ ਵਿਚ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਸ਼ਨਾਖਤ ਸੁਨੀਲ ਕੁਮਾਰ (50) ਤੇ ਉਸ ਦੀ ਪਤਨੀ ਮੋਨਿਕਾ (44) ਵਜੋਂ ਹੋਈ ਹੈ। ਇਹ ਘਟਨਾ ਅੱਜ ਸਵੇਰੇ ਉਸ ਵੇਲੇ ਸਾਹਮਣੇ ਆਈ ਜਦੋਂ ਸੁਨੀਲ ਦੇ ਬੇਟੇ ਨੇ ਉਨ੍ਹਾਂ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਅਤੇ ਕਮਰੇ ਵਿਚੋਂ ਕੋਈ ਹੁੰਗਾਰਾ ਨਾ ਮਿਲਿਆ। ਉਸ ਨੇ ਤੁਰੰਤ ਆਪਣੀ ਦਾਦੀ ਨੂੰ ਸੱਦਿਆ ਤੇ ਮਗਰੋਂ ਦਰਵਾਜਾ ਖੁੱਲ੍ਹਣ ’ਤੇ ਕਮਰੇ ਵਿਚ ਦੋਵਾਂ ਦੀਆਂ ਲਾਸ਼ਾਂ ਪਈਆਂ ਸਨ। ਪਤਨੀ ਦੀ ਲਾਸ਼ ਮੰਜੇ ‘ਤੇ ਸੀ ਜਦੋਂਕਿ ਪਤੀ ਦੀ ਲਾਸ਼ ਪੱਖੇ ਨਾਲ ਲਟਕੀ ਹੋਈ ਸੀ

ਪੁਲੀਸ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਲਈ ਘੇਰਿਆ ਅਦਾਲਤੀ ਕੰਪਲੈਕਸ

ਮੋਗਾ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨਸ਼ਾ ਤਸਕਰੀ ਕੇਸ ’ਚ ਸਥਾਨਕ ਅਦਾਲਤ ਵੱਲੋਂ ਵਾਰ ਵਾਰ ਤਲਬ ਕਰਨ ’ਤੇ ਗਵਾਹੀ ਲਈ ਪੇਸ਼ ਨਾ ਹੋਣ ਵਾਲੇ ਤਿੰਨ ਮੁਅੱਤਲ ਪੁਲੀਸ ਮੁਲਾਜ਼ਮਾਂ ਨੂੰ ਅੱਜ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਉਹ ਇਥੇ ਅੱਜ ਅਦਾਲਤ ਵਿਚ ਪੇਸ਼ ਹੋਣ ਆਏ ਸਨ। ਹੁਣ ਉਨ੍ਹਾਂ ਨੂੰ ਆਪਣੀ ਗਵਾਹੀ ਦੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਜੇਲ੍ਹ ’ਚ ਰਹਿਣਾ ਪਵੇਗਾ। ਅਦਾਲਤ ਨੇ ਉਨ੍ਹਾਂ ਨੂੰ ਭਲਕੇ 18 ਅਕਤੂਬਰ ਨੂੰ ਮੁੜ ਅਦਾਲਤ’ਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਜਾਣਕਾਰੀ ਅਨੁਸਾਰ ਇਹ ਤਿੰਨੋਂ ਪੁਲੀਸ ਮੁਲਾਜ਼ਮ ਵਿਭਾਗ ਵੱਲੋਂ ਪਹਿਲਾਂ ਹੀ ਮੁਅੱਤਲ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਦੀ ਤਨਖਾਹ ਵੀ ਰੋਕੀ ਗਈ ਹੈ।

ਬਲਦੇਵ ਸਿਰਸਾ ਤੇ ਸਾਥੀਆਂ ਦੀ ਪੁਲੀਸ ਵੱਲੋਂ ਖਿੱਚ-ਧੂਹ

ਰਈਆ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪਿਛਲੇ ਦਸ ਦਿਨਾਂ ਤੋਂ ਜੁਡੀਸ਼ੀਅਲ ਹਿਰਾਸਤ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਦੇਵ ਸਿੰਘ ਸਿਰਸਾ ਤੇ ਉਨ੍ਹਾਂ ਦੇ ਦੋ ਸਾਥੀ ਕਿਸਾਨ ਮੱਖਣ ਸਿੰਘ ਤੇ ਹਰਜਿੰਦਰ ਸਿੰਘ ਨੂੰ ਅੱਜ ਐੱਸਡੀਐਮ ਸੁਮਿਤ ਮੁੱਦ ਬਾਬਾ ਬਕਾਲਾ ਸਾਹਿਬ ਦੀ 

ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਸੜਕ ਦਾ ਟੈਂਡਰ ਲੱਗਾ

ਨੂਰਪੁਰ ਬੇਦੀ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬੰਗਾ ਤੋਂ ਗੜ੍ਹਸ਼ੰਕਰ ਮੁੱਖ ਸੜਕ ਪਿਛਲੇ 14 ਸਾਲਾ ਤੋਂ ਅਤਿ ਖਾਸਤਾ ਹਾਲਤ ਵਿੱਚ ਹੈ ਜਿਥੋਂ ਇਤਿਹਾਸਕ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਦੇ ਗੁਰਦੁਆਰਿਆਂ ਅਤੇ ਇਤਿਹਾਸਕ ਮੰਦਰ ਮਾਤਾ ਨੈਣਾ ਦੇਵੀ ਲਈ ਦਰਸ਼ਨ ਕਰਨ ਲਈ ਲੱਖਾਂ ਸ਼ਰਧਾਲੂ ਇਸ ਸੜਕ ਤੋਂ ਹੋ ਕੇ ਜਾਂਦੇ ਹਨ। ਅੱਜ ਪੰਜਾਬ ਸਰਕਾਰ ਵੱਲੋਂ ਟੈਂਡਰ ਲਗਾ ਕੇ ਲੋਕਾਂ ਤੇ ਜ਼ਖ਼ਮਾਂ ’ਤੇ ਮਲਮ ਲਗਾਉਣ ਦਾ ਯਤਨ ਕੀਤਾ ਗਿਆ ਹੈ। ਸੜਕ ਦੀ ਮੁਰੰਮਤ ਨੂੰ ਲੈ ਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਵਿਚਕਾਰ ਹੋਈ ਮੀਟਿਗ ਤੋਂ ਬਾਅਦ ਉਕਤ ਟੈਂਡਰ ਲਗਾਉਣ ਦਾ ਕੰਮ ਸਿਰੇ ਚੜ੍ਹਿਆ। ਖੇਤਰ ਦੇ ਲੋਕਾਂ ਨੇ ਇਸ ਗੰਭੀਰ ਮੁੱਦੇ ਚੁੱਕਣ ਲਈ ਆਦਾਰਾ ‘ਪੰਜਾਬੀ ਟ੍ਰਿਬਿਊਨ’ ਦਾ ਵੀ ਧੰਨਵਾਦ ਕੀਤਾ ਹੈ। ਇਸ ਸੜਕ ਨੂੰ ਬਣਾਉਣ ਲਈ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਜ਼ਿਲ੍ਹਾ ਕਾਂਗਰਸ ਰੂਪਨਗਰ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦਾ ਅਹਿਮ ਰੋਲ ਰਿਹਾ ਹੈ।

ਕੈਪਟਨ ਵੱਲੋਂ ਰਮਿੰਦਰ ਆਵਲਾ ਦੇ ਹੱਕ ’ਚ ਰੋਡ ਸ਼ੋਅ

ਜਲਾਲਾਬਾਦ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਜ਼ਿਮਨੀ ਚੋਣ ’ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਾਲਾਬਾਦ ਪਹੁੰਚੇ। ਉਨ੍ਹਾਂ ਕਰੀਬ 18 ਪਿੰਡਾਂ ਵਿੱਚ 30 ਕਿਲੋਮੀਟਰ ਲੰਬਾ ਰੋਡ ਸ਼ੋਅ ਕੱਢਿਆ ਤੇ ਲੋਕਾਂ ਨੂੰ ਕਾਂਗਰਸ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਕੈਪਟਨ ਦੀ ਝਲਕ ਪਾਉਣ ਲਈ ਲੋਕ ਮਕਾਨਾਂ ਦੀਆਂ ਛੱਤਾਂ ’ਤੇ ਚੜ੍ਹ ਗਏ। ਮੁੱਖ ਮੰਤਰੀ ਨੇ ਚੋਣ ਪ੍ਰਚਾਰ ਬੱਸ ਤੋਂ ਹੱਥ ਹਿਲਾ ਕੇ ਆਪਣੇ ਸਨੇਹੀਆਂ ਦਾ ਪਿਆਰ ਕਬੂਲਿਆ।

ਸੜਕ ਹਾਦਸੇ ’ਚ ਪਤੀ-ਪਤਨੀ ਹਲਾਕ

ਟੱਲੇਵਾਲ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਬੀਹਲਾ ’ਚ ਮੋਟਰਸਾਈਕਲ ’ਤੇ ਦਰੱਖਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਜਦੋਂਕਿ ਚਾਰ ਸਾਲਾ ਬੱਚੀ ਜ਼ਖ਼ਮੀ ਹੋ ਗਈ। ਇਹ ਘਟਨਾ ਦੇਰ ਸ਼ਾਮ ਵਾਪਰੀ। ਪਿੰਡ ਬੀਹਲਾ ਦੇ ਸਰਪੰਚ ਕਿਰਨਜੀਤ ਮਿੰਟੂ ਨੇ ਦੱਸਿਆ ਕਿ ਪਿੰਡ ਤਖ਼ਤੂਪੁਰਾ ਦਾ ਕੁਲਦੀਪ ਸਿੰਘ (30) ਪੁੱਤਰ ਬਲਦੇਵ ਸਿੰਘ ਆਪਣੀ ਘਰਵਾਲੀ ਕਰਮਜੀਤ ਕੌਰ ਨਾਲ ਆਪਣੇ ਸਹੁਰੇ ਘਰ ਪਿੰਡ ਗਹਿਲ ਮਿਲਣ ਜਾ ਰਿਹਾ ਸੀ। 

ਦਰਿਆ ’ਚੋਂ ਰੇਤ ਕੱਢਦਾ ਨੌਜਵਾਨ ਡੁੱਬਿਆ

ਕਾਹਨੂੰਵਾਨ,16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਭੈਣੀ ਪਸਵਾਲ ਨੇੜਿਓਂ ਲੰਘਦੇ ਦਰਿਆ ਬਿਆਸ ’ਚੋਂ ਬੀਤੀ ਸ਼ਾਮ ਰੇਤ ਕੱਢਦੇ ਸਮੇਂ ਇਕ ਨੌਜਵਾਨ ਡੁੱਬ ਗਿਆ। ਮ੍ਰਿਤਕ ਦੇ ਭਰਾ ਤੀਰਥ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉਸ ਦਾ ਭਰਾ ਗੁਰਦੀਪ ਸਿੰਘ (23) ਪੁੱਤਰ ਸਵਰਨ ਸਿੰਘ ਪੋਕਲੈਨ ਮਸ਼ੀਨ ’ਤੇ ਕੰਮ ਸਿੱਖਣ ਲਈ ਪਹਿਲੇ ਦਿਨ ਗਿਆ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਚਲਦੇ ਦਰਿਆ ਵਿੱਚ ਕੰਮ ਕਰਦੇ ਸਮੇਂ ਗੁਰਦੀਪ ਸਿੰਘ ਮਸ਼ੀਨ ਤੋਂ ਬਾਹਰ ਨਿਕਲਣ ਮੌਕੇ ਅਚਾਨਕ ਆਪਣਾ ਸੰਤੁਲਨ ਖੋਹ ਜਾਣ ਕਾਰਨ ਪਾਣੀ ਵਿਚ ਡਿੱਗ ਗਿਆ। ਮੌਕੇ ’ਤੇ ਹਾਜ਼ਰ ਲੋਕਾਂ ਨੇ ਉਸ ਦੀ ਕਾਫ਼ੀ ਭਾਲ ਕੀਤੀ ਪਰ ਉਸ ਦਾ ਕੋਈ ਪਤਾ ਨਹੀਂ ਚੱਲ ਸਕਿਆ। ਤੀਰਥ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਦੇਰ ਰਾਤ ਲੱਗੀ। ਇਸ ਦੀ ਲਿਖਤੀ ਰਿਪੋਰਟ ਥਾਣਾ ਭੈਣੀ ਮੀਆਂ ਖਾਂ ਵਿੱਚ ਦੇ ਦਿੱਤੀ ਗਈ ਹੈ।

ਮਾਤਾ ਚੰਦ ਕੌਰ ਹੱਤਿਆ ਕਾਂਡ: ਮੁਲਜ਼ਮ ਡਿੰਪਲ ਦਾ ਰਿਮਾਂਡ ਵਧਾਇਆ

ਐਸ.ਏ.ਐਸ. ਨਗਰ (ਮੁਹਾਲੀ),16  ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਦੀ ਅਦਾਲਤ ਵਿੱਚ ਅੱਜ ਨਾਮਧਾਰੀ ਸੰਪਰਦਾ ਦੀ ਮਾਤਾ ਚੰਦ ਕੌਰ ਹੱਤਿਆ ਕਾਂਡ ਮਾਮਲੇ ਦੀ ਸੁਣਵਾਈ ਹੋਈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0084981343
Copyright © 2019, Panjabi Times. All rights reserved. Website Designed by Mozart Infotech