ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਸਿਹਤ ਖਜ਼ਾਨਾ

ਮਨੋਤੰਤੂ ਰੋਗ ਕੀ ਹੈ ?

September 29, 2019 09:36 PM

ਲੇਖ਼ਕ  : ਡਾ. ਆਗਿਆਜੀਤ ਸਿੰਘ ,   ਸੋਰਸ - ਇੰਟਰਨੇਟ
ਮਨੋਤੰਤੂ ਰੋਗ ਜਿਸ ਨੂੰ ਮਨਸੰਤਾਪ ਵੀ ਕਿਹਾ ਜਾਂਦਾ ਹੈ, ਇਕ ਭਾਵਾਤਮਕ ਵਿਕਾਰ ਹੈ, ਜਿਹੜਾ ਇਕ ਵਿਅਕਤੀ ਨੂੰ ਵਾਰ-ਵਾਰ ਤੰਗ ਕਰਦਾ ਰਹਿੰਦਾ ਹੈ ਅਤੇ ਇਸ ਦੀ ਉਤੇਜਣਾ ਇਕ ਤੀਬਰ ਵਿਸ਼ਾਦ ਤੇ ਡਰ ਵਾਲੀ ਹਾਲਤ ਤੋਂ ਹੁੰਦੀ ਹੈ। ਮਨਸੰਤਾਪੀ ਵਿਅਕਤੀ ਆਪਣੀਆਂ ਲੋੜਾਂ ਤੇ ਖਾਹਿਸ਼ਾਂ ਨੂੰ ਸੰਤੁਸ਼ਟ ਕਰਨ ਲਈ ਅਤੇ ਸਮਾਜਿਕ ਜ਼ਿੰਮੇਵਾਰੀਆਂ ਤੇ ਫਰਜ਼ਾਂ ਅਤੇ ਰੋਜ਼ਮਰਾ ਦੀ ਜ਼ਿੰਦਗੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਔਕੜਾਂ ਤੇ ਦਿੱਕਤਾਂ ਮਹਿਸੂਸ ਕਰਦਾ ਹੈ। ਉਸ ਨੂੰ ਪਤਾ ਹੁੰਦਾ ਹੈ ਕਿ ਉਸ ਵਿੱਚ ਕੁਝ ਨੁਕਸ ਹਨ ਪਰ ਉਸ ਨੂੰ ਇਹ ਪਤਾ ਨਹੀਂ ਹੁੰਦਾ ਕਿ ਇਹ ਕੀ ਹਨ। ਕਈ ਵਾਰ ਉਸ ਨੂੰ ਇਹ ਪਤਾ ਹੁੰਦਾ ਹੈ ਕਿ ਉਸ ਦੀਆਂ ਦਿੱਕਤਾਂ ਤੇ ਤਕਲੀਫ਼ਾਂ ਉਸ ਦੇ ਅੰਦਰੂਨੀ ਸੰਘਰਸ਼ਾਂ ਕਰ ਕੇ ਹੁੰਦੀਆਂ ਹਨ। ਦੂਜੇ ਸ਼ਬਦਾਂ ਵਿੱਚ ਆਮ ਤੌਰ ’ਤੇ ਮਨਸੰਤਾਪੀ ਨੂੰ ਭਾਵਾਤਮਕ ਵਿਕਾਰਾਂ ਦੀ ਥੋੜ੍ਹੀ ਬਹੁਤ ਸਮਝ ਹੁੰਦੀ ਹੈ। ਮਨੋਤੰਤੂ ਰੋਗ ਵਿਅਕਤੀ ’ਤੇ ਪੈਂਦੇ ਭਾਵਾਤਮਕ ਤਣਾਉ ਤੇ ਦਬਾਉ ਕਾਰਨ ਉਸ ਦੇ ਵਿਵਹਾਰ ਦਾ ਦੋਸ਼ਪੂਰਣ ਕਾਰਜ ਹੈ, ਜਿਹੜਾ ਵਿਸ਼ਾਦ, ਸੰਘਰਸ਼, ਹੀਣਤਾ ਜਾਂ ਨਿੱਜੀ ਅਣਸੁਰੱਖਿਅਤਾ ਕਰ ਕੇ ਹੁੰਦਾ ਹੈ। ਇਹ ਇਕ ਭਾਵਾਤਮਕ ਵਿਕਾਰ ਹੈ, ਜਿਸ ਵਿੱਚ ਦੁੱਖ ਤੇ ਨਿੱਜੀ ਗ਼ੈਰ-ਸੁਯੋਗਤਾ ਦੇ ਚਿੰਨ੍ਹ ਅੰਦੂਰਨੀ ਸੰਘਰਸ਼ ਤੇ ਵਾਤਾਵਰਣਿਕ ਦਬਾਊ ਨਾਲ ਸਬੰਧਿਤ ਹੁੰਦੇ ਹਨ। ਇਹ ਪ੍ਰਗਟ ਹੋਏ ਚਿੰਨ੍ਹ ਵਿਅਕਤੀ ਦੀ ਉਸ ਵਿਵਹਾਰ ਪ੍ਰਕ੍ਰਿਆ ਦੇ ਹੁੰਦੇ ਹਨ, ਜਿਹੜੇ ਉਸ ਦੀ ਗੁੰਝਲਦਾਰ ਤੇ ਸੰਘਰਸ਼ ਭਰਪੂਰ ਸਮੱਸਿਆਵਾਂ ਦਾ ਹੱਲ ਲੱਭਣ ਲਈ ਅਚੇਤੇ ਹੀ ਕੇਂਦ੍ਰਿਤ ਹੁੰਦੇ ਹਨ। ਇਹ ਚਿੰਨ੍ਹ ਧਮਕਾਉਣ ਵਾਲੀਆਂ ਅਤੇ ਅਸਹਿ ਸਥਿਤੀਆਂ ਦੇ ਪ੍ਰਤੀਕਰਮ ਹੁੰਦੇ ਹਨ।
ਮਨੋਤੰਤੂ ਰੋਗ ਮਾਨਸਿਕ ਬਿਮਾਰੀ ਦੀ ਇੱਕ ਘੱਟ ਤੀਬਰਤਾ ਵਾਲੀ ਕਿਸਮ ਹੈ ਪਰ ਇਹ ਵਿਅਕਤੀ ਨੂੰ ਬਹੁਤ ਤਕਲੀਫ਼ ਦਿੰਦਾ ਹੈ ਅਤੇ ਉਸ ਲਈ ਜਿਊਣਾ ਬਹੁਤ ਮੁਸ਼ਕਿਲ ਬਣਾ ਦਿੰਦਾ ਹੈ, ਭਾਵੇਂ ਉਹ ਸਾਧਾਰਨ ਤਰੀਕੇ ਨਾਲ ਹੀ ਰੋਜ਼ਾਨਾ ਜ਼ਿੰਦਗੀ ਦੀਆਂ ਕਿਰਿਆਵਾਂ ਨੂੰ ਚਲਾਉਣ ਦੇ ਯੋਗ ਹੁੰਦਾ ਹੈ। ਇਕ ਮਨਸੰਤਾਪੀ ਰੋਗੀ ਮਨੋਭਰਮ ਜਾਂ ਵਹਿਮਾਂ ਤੋਂ ਦੁਖੀ ਨਹੀਂ ਹੁੰਦਾ ਨਾ ਹੀ ਉਹ ਆਪਣੇ ਵੱਲ ਤੇ ਸਮਾਜ ਵੱਲ ਕਿਸੇ ਹਿੰਸਕ ਤਰੀਕੇ ਨਾਲ ਵਿਵਹਾਰ ਕਰਦਾ ਹੈ। ਉਹ ਕੇਵਲ ਨਾਖੁਸ਼, ਗਮਗੀਨ, ਚਿੰਤਾਦਾਇਕ, ਅਯੋਗ ਅਤੇ ਪ੍ਰਭਾਵਹੀਣ ਹੁੰਦਾ ਹੈ। ਉਸ ਵਿੱਚ ਅਚੇਤ ਜਾਂ ਸੁਚੇਤ ਸੰਘਰਸ਼ਾਂ ਕਾਰਨ ਆਪਣੀ ਯੋਗਤਾ ਤੇ ਪ੍ਰਤਿਭਾ ਦਾ ਠੀਕ ਢੰਗ ਨਾਲ ਵਰਤੋਂ ਕਰਨ ਵਿੱਚ ਅਤੇ ਸਮਾਜਿਕ ਸੰਬੰਧਾਂ ਦੇ ਵਿਕਾਸ ਵਿੱਚ ਰੋਕ ਪੈਦਾ ਹੋ ਜਾਂਦੀ ਹੈ।

ਮਨੋਤੰਤੂ ਰੋਗ ਦੇ ਚਿੰਨ੍ਹ ਭਿੰਨ-ਭਿੰਨ ਹੁੰਦੇ ਹਨ। ਆਮ ਮਨੋਵਿਗਿਆਨਕ ਸ਼ਿਕਾਇਤਾਂ ਜਿਵੇਂ ਚਿੰਤਾ, ਦਿਲ-ਢਾਹੂ ਖ਼ਿਆਲ, ਉਤਸ਼ਾਹੀਣਤਾ ਮਨੋਭਾਵ, ਇਕਾਗਤਾ ਜਾਂ ਫ਼ੈਸਲਾ ਕਰਨ ਦੀ ਅਯੋਗਤਾ, ਯਾਦਦਾਸ਼ਤ ਦਾ ਵਿਗਾੜ, ਤੀਬਰ ਚਿੜਚਿੜਾਪਨ, ਰੋਗ-ਗ੍ਰਸਤਤਾ, ਦੂਸ਼ਿਤ ਸ਼ਕ, ਮਨੋਗ੍ਰਸਤਤਾ ਜਾਂ ਮਾਨਸਿਕ ਬੋਝ, ਅਨੁਚਿਤ ਡਰ, ਉਨੀਂਦਰਾ ਰੋਗ, ਬੰਧਨ ਅਤੇ ਸਮਾਜਿਕ ਸੰਬੰਧਾਂ ਦਾ ਆਨੰਦ ਮਾਣਨ ਦੀ ਅਯੋਗਤਾ ਅਦਿ ਕੁਝ ਕੁ ਮਨੋਤੰਤੂ ਰੋਗ ਦੇ ਚਿੰਨ੍ਹ ਹਨ।ਇਸ ਰੋਗ ਦੇ ਕੁਝ ਭੌਤਿਕ ਅਤੇ ਸਰੀਰਕ ਚਿੰਨ੍ਹ ਵੀ ਹਨ, ਜਿਹੜੇ ਆਮ ਤੌਰ ’ਤੇ ਤੀਬਰ ਸੰਵੇਗ ਅਤੇ ਸੰਘਰਸ਼ ਦੇ ਸਰੀਰਕ ਪੱਖ ਨਾਲ ਸਬੰਧਿਤ ਹਨ: ਜਿਵੇਂ ਗਤੀਆਤਮਕ ਤੇ ਸੰਵੇਦਾਤਮਕ ਕਾਰਜਾਂ ਵਿੱਚ ਮਨਮਾਨੀ ਤੇ ਨਿਯੰਤਰਨ ਦਾ ਖੋ ਜਾਣਾ, ਸਾਹ ਦਾ ਘੱਟ ਆਉਣਾ, ਵਾਰ-ਵਾਰ ਦਬਾਉ, ਥਕਾਵਟ, ਸਿਰਦਰਦ, ਪੇਟ ਵਿੱਚ ਗੈਸ ਦੀ ਤਕਲੀਫ਼, ਦਿਲ ਦੀ ਤੇਜ਼ ਧੜਕਨ, ਦਿਲ ਦੀਆਂ ਤਕਲੀਫ਼ਾਂ, ਸਰੀਰਕ ਤਾਪਮਾਨ ਦਾ ਵੱਧ ਜਾਂ ਘੱਟ ਹੋ ਜਾਣਾ ਅਤੇ ਬਹੁਤ ਜ਼ਿਆਦਾ ਦਰਦਾਂ ਦਾ ਹੋਣਾ ਆਦਿ। ਇਸ ਰੋਗ ਵਿੱਚ ਤੀਬਰ ਭਾਵਾਤਮਕ ਪ੍ਰਤੀਕ੍ਰਿਆ ਹੁੰਦੀ ਹੈ। ਰੋਗੀ ਆਮ ਤੌਰ ’ਤੇ ਬਹੁਤ ਜ਼ਿਆਦਾ ਭਰਿਆ ਹੋਇਆ ਅਤੇ ਤਣਿਆ ਹੋਇਆ ਹੁੰਦਾ ਹੈ। ਉਹ ਅਣਸੁਰੱਖਿਅਤ ਮਹਿਸੂਸ ਕਰਦਾ ਹੈ ਅਤੇ ਬੇਚੈਨ ਰਹਿੰਦਾ ਹੈ। ਉਸ ਨੂੰ ਇਹ ਡਰ ਹੁੰਦਾ ਹੈ ਕਿ ਕੋਈ ਭਿਆਨਕ ਗੱਲ ਵਾਪਰਨ ਵਾਲੀ ਹੈ। ਉਹ ਕੰਬਦਾ ਹੈ, ਸਿਰਦਰਦ ਮਹਿਸੂਸ ਹੁੰਦਾ ਹੈ। ਕਈ ਵਾਰ ਉਸ ਨੂੰ ਨੀਂਦ ਨਹੀਂ ਆਉਂਦੀ, ਹਾਜ਼ਮਾ ਖ਼ਰਾਬ ਹੋ ਜਾਂਦਾ ਹੈ, ਸਾਹ ਰੁੱਕ ਕੇ ਆਉਂਦਾ ਹੈ ਜਾਂ ਬਹੁਤ ਜ਼ਿਆਦਾ ਪਸੀਨਾ ਆਉਂਦਾ ਹੈ। ਇਸ ਦੇ ਕਈ ਹੋਰ ਚਿੰਨ੍ਹ ਤਣਾਉ, ਆਮ ਭੈ, ਅਣਸੁਰੱਖਿਅਤਾ ਦੀਆਂ ਭਾਵਨਾਵਾਂ, ਬੇਚੈਨੀ, ਉਨੀਦਰਾਂ ਰੋਗ, ਮਿਹਦੇ ਵਿੱਚ ਗੜਬੜ ਜਾਂ ਕਿਸੇ ਮੁਸੀਬਤ ਦਾ ਫਜ਼ੂਲ ਡਰ ਹੁੰਦਾ ਹੈ। ਚਿੰਤਾ ਦਰਅਸਲ ਜ਼ਿੰਦਗੀ ਵਿੱਚ ਹੋਣ ਵਾਲੇ ਮਾਨਸਿਕ ਦਬਾਉ ਅਤੇ ਤਣਾਉ ਤੋਂ ਪੈਦਾ ਹੁੰਦੀ ਹੈ ਅਤੇ ਕਈ ਵਾਰ ਮਾਨਸਿਕ ਸੰਘਰਸ਼ ਜਾਂ ਦੁਬਦਾ ਨੂੰ ਵੀ ਜਨਮ ਦਿੰਦੀ ਹੈ।
ਆਮ ਲੋਕ ਮਨੋਤੰਤੂ ਰੋਗ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ ਅਤੇ ਜਦ ਉਹ ਥਕਾਵਟ, ਸਿਰਦਰਦ ਜਾਂ ਕਿਸੇ ਅੰਗ ਦੇ ਅਧਰੰਗ ਦੀ ਸ਼ਿਕਾਇਤ ਕਰਦੇ ਹਨ ਤਾਂ ਦੂਜੇ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਹਨ ਅਤੇ ਉਨ੍ਹਾਂ ਨੂੰ ਬਹਾਨੇ ਬਣਾਉਣ ਵਾਲੇ ਜਾਂ ਕਲਪਨਾ ਕਰਨ ਵਾਲੇ ਸਮਝਦੇ ਹਨ। ਮਨੋਤੰਤੂ ਰੋਗੀਆਂ ’ਤੇ ਇਹ ਦੋਸ਼ ਲਾਇਆ ਜਾਂਦਾ ਹੈ ਕਿ ਉਹ ਬਿਮਾਰੀ ਕਲਪਿਤ ਕਰਦੇ ਹਨ। ਭਾਵੇਂ ਉਸ ਦੇ ਚਿੰਨ੍ਹ ਮਨੋਵਿਗਿਆਨਕ ਹੁੰਦੇ ਹਨ ਪਰ ਇਸ ਨਾਲ ਉਨ੍ਹਾਂ ਦੇ ਦੁੱਖ ਘੱਟ ਦਰਦ ਭਰਪੂਰ ਹੁੰਦੇ ਹਨ। ਕੁਝ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਮਨੋਵਿਗਿਆਨਕ ਤਕਲੀਫ਼ਾਂ ਸਾਡੀਆਂ ਆਪਣੀਆਂ ਹੀ ਬਣਾਈਆਂ ਹੋਈਆਂ ਹੁੰਦੀਆਂ ਹਨ, ਇਹ ਵਿਚਾਰ ਠੀਕ ਨਹੀਂ ਹੈ।ਮਨੋਤੰਤੂ ਰੋਗ ਦੇ ਚਿੰਨ੍ਹ ਕਲਪਿਤ ਨਹੀਂ ਹੁੰਦੇ ਪਰ ਅਸਲੀ ਹੁੰਦੇ ਹਨ। ਜਦੋਂ ਇਕ ਆਦਮੀ ਕਹਿੰਦਾ ਹੈ ਕਿ ਉਹ ਥੱਕਿਆ ਹੋਇਆ ਹੈ ਤਾਂ ਉਹ ਕਲਪਨਾ ਨਹੀਂ ਕਰ ਰਿਹਾ ਹੁੰਦਾ ਕਿ ਉਹ ਸੱਚ ਮੁੱਚ ਹੀ ਥੱਕਿਆ ਹੋਇਆ ਹੁੰਦਾ ਹੈ। ਹਿਸਟੀਰੀਆ ਦਾ ਮਰੀਜ਼ ਵਾਸਤਵਿਕ ਤੌਰ ’ਤੇ ਅਧਰੰਗੀ ਹੁੰਦਾ ਹੈ। ਇਕ ਆਦਮੀ ਜਿਹੜਾ ਲੋਕਾਂ ਦੇ ਸਾਹਮਣੇ ਭਾਸ਼ਨ ਕਰਨ ਲੱਗਿਆ ਘਬਰਾ ਜਾਂਦਾ ਹੈ, ਜ਼ੁਬਾਨਹੀਣ ਹੋ ਜਾਂਦਾ ਹੈ, ਜਿਸ ਨੂੰ ਪਸੀਨਾ ਆ ਜਾਂਦਾ ਹੈ ਅਤੇ ਉਹ ਕੰਬਣ ਲੱਗ ਪੈਂਦਾ ਹੈ ਜਾਂ ਅਸਹਿ ਸਥਿਤੀ ਦਾ ਸਾਹਮਣਾ ਕਰਨ ’ਤੇ ਉਤੇਜਿਤ ਹੋ ਜਾਂਦਾ ਹੈ ਤਾਂ ਉਹ ਕੋਈ ਬਣਾਉਟੀ ਗੱਲਾਂ ਨਹੀਂ ਬਣਾ ਰਿਹਾ ਹੁੰਦਾ। ਉਸ ਦੀ ਮਨੋਵਿਗਿਆਨਕ ਹਾਲਤ ਨੇ ਇਹ ਸਰੀਰਕ ਚਿੰਨ੍ਹ ਪ੍ਰਗਟ ਕੀਤੇ ਹੁੰਦੇ ਹਨ ਅਤੇ ਇਹ ਸਥਿਤੀ ਅਨੁਸਾਰ ਬਦਲ ਵੀ ਜਾਂਦੇ ਹਨ। ਇਸ ਤੋਂ ਸਿੱਧ ਹੁੰਦਾ ਹੈ ਕਿ ਮਨੋਤੰਤੂ ਰੋਗੀ ਵਿਅਕਤੀ ਦੀ ਵਿਅਕਤਿਤਵ ਅਤੇ ਉਸ ਦੀ ਤਣਾਉ ਵਾਲੀ ਸਥਿਤੀ ਵਿਚਕਾਰ ਅੰਤਰ-ਕ੍ਰਿਆ ਕਰ ਕੇ ਹੁੰਦਾ ਹੈ।
ਮਨੋਤੰਤੂ ਰੋਗ ਭਾਵਾਤਮਕ ਦਬਾਉ, ਸੰਘਰਸ਼ ਤੇ ਵਿਸ਼ਾਦ ਰਾਹੀਂ ਵਧਦਾ ਹੈ ਅਤੇ ਇਸ ਦਾ ਪ੍ਰਭਾਵਸ਼ਾਲੀ ਇਲਾਜ ਮਨੋਵਿਗਿਆਨਕ ਵਿਧੀਆਂ ਰਾਹੀਂ ਹੁੰਦਾ ਹੈ। ਇਹ ਸਰੀਰਕ ਵਿਕਾਰਾਂ ਨਾਲ ਪੈਦਾ ਨਹੀਂ ਹੁੰਦੇ ਅਤੇ ਸਾਧਾਰਣ ਚਿਕਿਤਸਾ ਦਾ ਇਸ ’ਤੇ ਕੋਈ ਪ੍ਰਭਾਵ ਨਹੀਂ ਹੁੰਦਾ। ਭਾਵੇਂ ਇਹ ਰੋਗ ਵਿਅਕਤੀ ਦੇ ਆਪਣੇ ਮਿੱਤਰਾਂ ਤੇ ਸਾਥੀਆਂ ਲਈ ਗੰਭੀਰ ਤਕਲੀਫ ਦਾ ਸੋਮਾ ਹੈ ਕਿਉਂਕਿ ਇਹ ਰੋਗ ਉਸ ਨੂੰ ਕਈ ਕੰਮਾਂ ਲਈ ਅਸਮਰੱਥ ਕਰ ਦਿੰਦੇ ਹਨ ਅਤੇ ਕਈ ਕੰਮਾਂ ਲਈ ਅਯੋਗ ਬਣਾ ਦਿੰਦੇ ਹਨ ਪਰ ਇਸ ਦੇ ਚਿੰਨ੍ਹ ਅਜਿਹੇ ਹੁੰਦੇ ਹਨ ਕਿ ਰੋਗੀ ਨੂੰ ਹਸਪਤਾਲ ਦਾਖ਼ਲ ਕਰਾਉਣ ਦੀ ਅਤੇ ਦੂਸਰਿਆਂ ਤੋਂ ਵੱਖ ਕਰਨ ਦੀ ਲੋੜ ਨਹੀਂ ਹੁੰਦੀ। ਕੁਝ ਰੋਗੀ ਮਨਮਰਜ਼ੀ ਨਾਲ ਹੀ ਹਸਪਤਾਲ ਵਿੱਚ ਇਲਾਜ ਕਰਵਾਉਣਾ ਚਾਹੁੰਦੇ ਹਨ ਪਰ ਬਹੁ ਗਿਣਤੀ ਦੇ ਐਸੇ ਰੋਗੀ ਘਰ ਵਿੱਚ ਹੀ ਰਹਿੰਦੇ ਹਨ ਅਤੇ ਉਹ ਆਮ ਤੌਰ ’ਤੇ ਆਪਣੇ ਵਿਹਾਰ ਤੇ ਸਮਾਜਿਕ ਕ੍ਰਿਆਵਾਂ ਵਿੱਚ ਰੁੱਝੇ ਰਹਿੰਦੇ ਹਨ ਅਤੇ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਦਾ ਯਤਨ ਕਰਦੇ ਰਹਿੰਦੇ ਹਨ। ਉਸ ਨੂੰ ਮਾਨਸਿਕ ਹਸਪਤਾਲ ਵਿੱਚ ਦਾਖ਼ਲ ਹੋ ਕੇ ਇਲਾਜ ਕਰਾਉਣ ਦੀ ਲੋੜ ਨਹੀਂ ਹੁੰਦੀ, ਉਸ ਨੂੰ ਕੇਵਲ ਮਨੋਰੋਗ ਵਿਗਿਆਨੀ ਨਾਲ ਸਲਾਹ ਕਰ ਕੇ ਸਹਾਇਤਾ ਲੈਣ ਦੀ ਲੋੜ ਹੁੰਦੀ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਸਿਹਤ ਖਜ਼ਾਨਾ ਵਿੱਚ ਹੋਰ
ਮਾਨਸਿਕ ਤਣਾਅ ਦੇ ਸਰੀਰ ’ਤੇ ਪ੍ਰਭਾਵ

ਲੇਖ਼ਕ : ਡਾ. ਰਣਜੀਤ ਸਿੰਘ
ਸੋਰਸ : ਇੰਟਰਨੇਟ
ਭੱਜਦੌੜ ਦੇ ਦੌਰ ਵਿੱਚ ਮਾਨਸਿਕ ਤਣਾਅ ਵਿੱਚ ਵਾਧਾ ਹੋ ਰਿਹਾ ਹੈ। ਸੋਸ਼ਲ ਮੀਡੀਆ ’ਤੇ ਨਿੱਜਤਵ ਨੇ ਮਨੁੱਖੀ ਰਿਸ਼ਤੇ ਕਮਜ਼ੋਰ ਕਰ ਦਿੱਤੇ ਹਨ। ਹਰ ਪਾਸੇ ਰੌਣਕਾਂ ਵਿਚ ਵੀ ਮਨੁੱਖ ਆਪਣੇ ਆਪ ਨੂੰ ਇਕੱਲਾ ਮਹਿਸੂਸ ਕਰਨ ਲੱਗ ਪਿਆ ਹੈ। ਆਧੁਨਿਕਤਾ ਦੇ ਪ੍ਰਭਾਵ ਨਾਲ ਲੋੜਾਂ ਤੇ ਖਾਹਿਸ਼ਾਂ ਵਿਚ ਵਾਧਾ ਹੋ ਗਿਆ ਹੈ, ਜਦੋਂ ਉਹ ਪੂਰੀਆਂ ਨਹੀਂ ਹੁੰਦੀਆਂ ਤਾਂ ਨਿਰਾਸ਼ਾ ਘੇਰ ਲੈਂਦੀ ਹੈ। ਇਸ ਨਾਲ ਹੋਣ ਵਾਲੇ ਆਮ ਨੁਕਸਾਨਾਂ ਵਿਚ ਤਨ ਤੇ ਮਨ ਦਾ ਰੋਗੀ ਹੋਣਾਂ, ਢਾਹੂ ਸੋਚ ਦਾ ਭਾਰੂ ਹੋਣਾ ਅਤੇ ਘਟੀਆਪਨ ਦੇ ਅਹਿਸਾਸ ਵਿੱਚ ਵਾਧਾ ਹੋਣਾ ਆਮ ਵੇਖਣ ਨੂੰ ਮਿਲਦੇ ਹੈ। ਮਾਨਸਿਕ ਬੋਝ ਅਤੇ ਤਣਾਅ ਵਿੱਚ ਉਦੋਂ ਹੀ ਵਾਧਾ ਹੁੰਦਾ ਹੈ ਜਦੋਂ ਮਨੁੱਖ ਚੁਣੌਤੀਆਂ ਤੋਂ ਘਬਰਾ ਜਾਂਦਾ ਹੈ। ਇਹ ਘਬਰਾਹਟ ਹੀ ਮਨ ਤੇ ਤਨ ਦੇ ਰੋਗੀ ਹੋਣ ਦਾ ਕਾਰਨ ਬਣਦੀ ਹੈ।

ਕਰੋਨਾਵਾਇਰਸ: ਮੁੱਢਲੀ ਜਾਣਕਾਰੀ ਤੇ ਉਪਾਅ

ਲੇਖ਼ਕ : ਡਾ. ਪਿਆਰਾ ਲਾਲ ਗਰਗ
ਸੋਰਸ : ਇੰਟਰਨੇਟ
ਕਰੋਨਾਵਾਇਰਸ ਨੇ ਸੰਸਾਰ ਵਿੱਚ ਦਹਿਸ਼ਤ ਫੈਲਾ ਰੱਖੀ ਹੈ ਅਤੇ ਅੱਜ ਇਹ ਮੌਤ ਦਾ ਸੁਦਾਗਰ ਬਣ ਕੇ ਪੇਸ਼ ਹੋਇਆ ਹੈ। ਬੇਸ਼ੱਕ ਭਾਰਤ ਵਿੱਚ ਕੇਵਲ ਤਿੰਨ ਮਾਮਲੇ ਹੀ ਸਾਹਮਣੇ ਆਏ ਹਨ ਤੇ ਪੰਜਾਬ ਵਿੱਚ ਤਾਂ ਇੱਕ ਵੀ ਮਰੀਜ਼ ਇਸ ਤੋਂ ਪੀੜ੍ਹਤ ਨਹੀਂ ਪਾਇਆ ਗਿਆ, ਤਦ ਵੀ ਡਰ ਅਤੇ ਸਹਿਮ ਦਾ ਮਾਹੌਲ ਹੈ। ਸੰਸਾਰ ਸਿਹਤ ਸੰਸਥਾ ਅਨੁਸਾਰ 23 ਫਰਵਰੀ 2020 ਤੱਕ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਇਹ ਬਿਮਾਰੀ ਪੈਰ ਪਾ ਗਈ ਹੈ। ਸੰਸਥਾ ਵੱਲੋਂ ਜਾਰੀ ਸੰਸਾਰ ਭਰ ਦੇ ਮਰੀਜ਼ਾਂ ਦੇ ਅੰਕੜਿਆਂ ਅਨੁਸਾਰ 23 ਫਰਵਰੀ ਤੱਕ ਕੁੱਲ 78,811 ਮਰੀਜ਼ ਪਾਏ ਗਏ ਹਨ ਤੇ 2462 ਮੌਤਾਂ ਹੋਈਆਂ ਹਨ। ਸਭ ਤੋਂ ਵੱਧ ਮਰੀਜ਼ 76,936 ਤੇ ਮੌਤਾਂ 24,42 ਚੀਨ ਵਿੱਚ, ਇਸ ਤੋਂ ਬਾਅਦ ਦੱਖਣੀ ਕੋਰੀਆ

ਸਿਹਤਮੰਦ ਜੀਵਨ ਲਈ ਫ਼ਲਾਂ ਤੇ ਸਬਜ਼ੀਆਂ ਦੀ ਮਹੱਤਤਾ

ਲੇਖਕ :  ਕਿਰਨਦੀਪ ਕੌਰ, ਹਰਪ੍ਰੀਤ ਕੌਰ ਤੇ ਜਸਵਿੰਦਰ ਸਿੰਘ ਬਰਾੜ

ਫ਼ਲ ਅਤੇ ਸਬਜ਼ੀਆਂ ਜ਼ਰੂਰੀ ਪੌਸ਼ਟਿਕ ਤੱਤ ਜਿਵੇਂ ਕਿ ਵਿਟਾਮਿਨ, ਖਣਿਜ ਅਤੇ ਰੇਸ਼ਾ (ਫਾਈਬਰ) ਦੇ ਸਰੋਤ ਹੋਣ ਕਾਰਨ ਚੰਗੀ ਸਿਹਤ ਲਈ ਬਹੁਤ ਮਹੱਤਵਪੂਰਨ ਹਨ। ਇਨ੍ਹਾਂ ਦਾ ਖੁਰਾਕ ਵਿੱਚ ਵਿਸ਼ੇਸ਼ ਯੋਗਦਾਨ ਹੈ ਕਿਉਂਕਿ ਇਹ ਖੁਰਾਕ ਵਿੱਚ ਵੱਖ-ਵੱਖ ਵਿਟਾਮਿਨਾਂ ਦੀ ਰੋਜ਼ਾਨਾ ਲੋੜ ਦੀ ਪੂਰਤੀ ਕਰਦੇ ਹਨ, ਜਿਵੇਂ ਵਿਟਾਮਿਨ ਸੀ 91 ਫ਼ੀਸਦ, ਵਿਟਾਮਿਨ ਏ 48 ਫ਼ੀਸਦ, ਫੌਲਿਕ ਏਸਿਡ 30 ਫ਼ੀਸਦ, ਵਿਟਾਮਿਨ ਬੀ-6 17 ਫ਼ੀਸਦ ਅਤੇ ਵਿਟਾਮਿਨ ਬੀ-3 (ਨਾਇਆਸਿਨ) 15 ਫ਼ੀਸਦ।

ਕੋਰੋਨਾਵਾਇਰਸ: ਲੱਛਣ ਤੇ ਉਪਾਅ

ਲੇਖਕ :  ਡਾ. ਰਿਪੁਦਮਨ ਸਿੰਘ
ਸੰਸਾਰ ਸਿਹਤ ਸੰਗਠਨ (WHO) ਨੇ ਏਸ਼ੀਆਈ ਦੇਸ਼ਾ* ਨੂੰ ਇੱਕ ਜਾਨਲੇਵਾ ਵਾਇਰਸ ਤੋ* ਬਚਨ ਲਈ ਚਿਤਾਵਨੀ ਜਾਰੀ ਕੀਤੀ ਹੈ। ਸ਼ੁਰੂਆਤ ਵਿੱਚ ਚੀਨ ਵਿੱਚ ਫੈਲਿਆ ਇਹ ਖਤਰਨਾਕ ਵਾਇਰਸ ਜਾਪਾਨ ਅਤੇ ਥਾਈਲੈ*ਡ ਤੱਕ ਪਹੁੰਚ ਗਿਆ ਹੈ। ਚੀਨ ਵਿੱਚ ਪਾਏ ਗਏ ਇਸ ਵਾਇਰਸ ਨੂੰ ਕੋਰੋਨਾਵਾਇਰਸ ਨਾਮ ਦਿੱਤਾ ਗਿਆ ਹੈ। ਡਬਲਯੂ.ਐੱਚ.ਓ. ਦੇ ਟਵੀਟ ਅਨੁਸਾਰ ਜਾਪਾਨ ਦੇ ਹੈਲਥ ਮੰਤਰਾਲਾ ਨੇ ਜਾਪਾਨ ਵਿੱਚ ਇਸ ਵਾਇਰਸ ਦੇ ਪਹਿਲੇ ਮਾਮਲੇ ਬਾਰੇ ਜਾਣਕਾਰੀ ਦਿੱਤੀ ਹੈ। ਇਹ ਵਿਅਕਤੀ ਚੀਨ ਦੇ ਵੂਹਾਨ ਸ਼ਹਿਰ ਤੋ* ਪਰਤਿਆ ਸੀ। ਇਸ ਵਾਇਰਸ ਦੀ ਸ਼ੁਰੂਆਤ ਚੀਨ ਤੋ* ਹੀ ਹੋਈ ਹੈ ਪਰ ਹੁਣ ਇਹ ਜਾਪਾਨ ਅਤੇ ਥਾਈਲੈ*ਡ ਵਿੱਚ ਵੀ ਪਹੁੰਚ ਗਿਆ ਹੈ ਜਿਸ ਦੇ ਨਾਲ ਦੁਨੀਆ ਭਰ ਦੇ ਸਿਹਤ ਸੰਗਠਨ ਚਿੰਤਤ ਹਨ। ਏਅਰਪੋਰਟ ਉੱਤੇ ਵੀ ਲੋਕਾ* ਦੀ ਜਾ*ਚ ਕੀਤੀ ਜਾ ਰਹੀ ਹੈ, ਖਾਸਕਰ ਜੋ ਲੋਕ ਚੀਨ ਤੋ* ਆ ਰਹੇ ਹਨ।

ਸਿਆਲ ਵਿੱਚ ਸਾਹ ਪ੍ਰਣਾਲੀ ਦੀਆਂ ਸਮੱਸਿਆਵਾਂ

ਡਾ. ਮਨਜੀਤ ਸਿੰਘ ਬੱਲ

ਕੁਦਰਤ ਦੁਆਰਾ ਮਨੁੱਖ ਨੂੰ ਬਖਸ਼ੀ ਹੋਈ ਸਾਹ-ਪ੍ਰਣਾਲੀ ਵਿਚ ਸਾਹ ਰੋਗ, ਦੋ (ਸੱਜੀ ਤੇ ਖੱਬੀ) ਮੁੱਖ ਸਾਹ ਨਾਲੀਆਂ ਅਤੇ ਦੋ ਫੇਫੜੇ ਆਉਂਦੇ ਹਨ। ਫੇਫੜਿਆਂ ਅੰਦਰ ਸਾਹ ਨਾਲੀਆਂ ਦੀਆਂ ਛੋਟੀਆਂ-ਛੋਟੀਆਂ ਸ਼ਾਖਾਵਾਂ ਹੁੰਦੀਆਂ ਹਨ, ਜੋ ਆਖਰ ਵਿਚ ਹਵਾ ਨਾਲੀਆਂ ਵਿਚ ਖੁੱਲ੍ਹਦੀਆਂ ਹਨ।

ਨਾਮੁਰਾਦ ਰੋਗ ਖ਼ਿਲਾਫ਼ ਪਲਸ ਪੋਲੀਓ ਮੁਹਿੰਮ

ਲਾਲ ਚੰਦ ਸਿੰਘ
ਕੋਈ ਵੀ ਮਾਂ-ਬਾਪ ਇਹ ਨਹੀਂ ਚਾਹੁੰਦਾ ਕਿ ਉਨ੍ਹਾਂ ਦੇ ਬੱਚੇ ਕਮਜ਼ੋਰ ਜਾਂ ਬਿਮਾਰ ਹੋਣ ਸਗੋਂ ਹਰ ਮਾਂ ਦੀ ਇਹ ਇੱਛਾ ਹੁੰਦੀ ਹੈ ਕਿ ਉਨ੍ਹਾਂ ਦੇ ਬੱਚੇ ਸਰੀਰਕ ਪੱਖੋਂ ਰਿਸ਼ਟ ਪੁਸ਼ਟ ਅਤੇ ਤੰਦਰੁਸਤ ਹੋਣ। ਹਰ ਮਾਂ-ਪਿਓ ਬੱਚਿਆਂ ਦੀ ਸਲਾਮਤੀ/ਤੰਦਰੁਸਤੀ ਵਿੱਚ ਹੀ ਆਪਣੀ ਸਲਾਮਤੀ ਸਮਝਦਾ ਹੈ। ਦਰਅਸਲ ਤੰਦਰੁਸਤ/ਅਰੋਗ ਅਤੇ ਰਿਸ਼ਟ ਪੁੱਸ਼ਟ ਬੱਚੇ ਕਿਸੇ ਦੇਸ਼, ਕੌਮ ਅਤੇ ਸਮਾਜ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ। ਇਹੀ ਬੱਚੇ ਅੱਗੇ ਜਾ ਕੇ ਭਵਿੱਖ ਦੇ ਵਾਰਿਸ ਅਤੇ ਉਸ ਦੇਸ਼, ਕੌਮ ਅਤੇ ਸਮਾਜ ਦੇ ਸਰਬਪੱਖੀ ਵਿਕਾਸ ਦਾ ਆਧਾਰ ਬਣਦੇ ਹਨ। ਆਪਣੇ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਣਾ ਹਰ ਮਾਂ-ਬਾਪ ਦਾ ਸਭ ਤੋਂ ਅਹਿਮ ਤੇ ਮੁੱਢਲਾ ਫਰਜ਼ ਹੁੰਦਾ ਹੈ ਕਿਉਂਕਿ ਜੇਕਰ ਬਚਪਨ ਹੀ ਬਿਮਾਰੀ ਦਾ ਸ਼ਿਕਾਰ ਹੋ ਗਿਆ ਤਾਂ ਬਾਅਦ ਦੀ ਉਮਰ ਵਿੱਚ ਵੀ ਲਗਾਤਾਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਡਰ ਅਕਸਰ ਬਣਿਆਂ ਰਹਿੰਦਾ ਹੈ।

ਬਹੁਤ ਲਾਭ ਹਨ ਗਾਜਰ ਦੇ

ਗਾਜਰ ਜ਼ਮੀਨ ਅੰਦਰ ਉੱਗਣ ਵਾਲੀ ਸਬਜ਼ੀ ਹੈ। ਇਸ ਦੀਆਂ ਮੂਸਲਾ ਜੜ੍ਹਾਂ ਜ਼ਮੀਨ ਅੰਦਰੋਂ ਖਾਧ ਪਦਾਰਥ ਇਕੱਠੇ ਕਰ ਕੇ ਜੜ੍ਹ ਦੇ ਰੂਪ ਵਿਚ ਬਦਲ ਜਾਂਦੀ ਹੈ। ਇਹ ਠੰਢੇ ਮੌਸਮ ਦਾ ਸਸਤਾ, ਗੁਣਕਾਰੀ ਭੋਜਨ ਹੈ। ਜੇਕਰ ਠੰਢੇ ਮੌਸਮ ਵਿਚ ਇਸ ਦਾ ਨਿਯਮਤ ਸੇਵਨ ਕੀਤਾ ਜਾਵੇ ਤਾਂ ਅਨੇਕਾਂ ਰੋਗਾਂ ਤੋਂ ਸਾਡੀ ਰੱਖਿਆ ਹੋਵੇਗੀ ਅਤੇ ਸਰੀਰਕ ਸੁੰਦਰਤਾ ਵੀ ਵਧੇਗੀ। ਇਸ ਗੁਣਕਾਰੀ ਭੋਜਨ ਦੇ ਕੁਝ ਚਮਤਕਾਰੀ ਲਾਭ ਹੇਠ ਦਿੱਤੇ ਜਾ ਰਹੇ ਹਨ :-
* ਗਾਜਰ ਵਿਚ ਫਾਈਬਰ ਭਰਪੂਰ ਮਾਤਰਾ ਵਿਚ ਹੁੰਦਾ ਹੈ ਜੋ ਅੰਤੜੀਆਂ ਨੂੰ ਸਾਫ਼ ਕਰਦਾ ਹੈ। ਜੇਕਰ ਨਿਯਮਤ ਰੂਪ ਨਾਲ ਗਾਜਰ ਚਬਾ-ਚਬਾ ਕੇ ਖਾਧੀ ਜਾਵੇ ਤਾਂ ਕਬਜ਼ ਅਤੇ ਅੰਤੜੀ ਵਿਚ ਸੜਨ ਤੋਂ ਛੁਟਕਾਰਾ ਮਿਲਦਾ ਹੈ। ਅੰਤੜੀਆਂ ਵਿਚੋਂ ਮਲ ਨਿਕਲ ਕੇ ਅੰਤੜੀਆਂ ਸਾਫ਼ ਹੋ ਜਾਂਦੀਆਂ ਹਨ।

ਘਾਤਕ ਹੋ ਸਕਦਾ ਹੈ ਲੰਮੇ ਸਮੇਂ ਤੱਕ ਲੇਟੇ ਰਹਿਣਾ

ਕਈ ਵਾਰ ਮਜਬੂਰੀ ਵਿਚ ਕਿਸੇ ਰੋਗ ਦੇ ਕਾਰਨ ਘਰ ਵਿਚ ਜਾਂ ਹਸਪਤਾਲ ਵਿਚ ਮਰੀਜ਼ ਨੂੰ ਲੰਬੇ ਸਮੇਂ ਤੱਕ ਲੇਟੇ ਰਹਿਣਾ ਪੈ ਸਕਦਾ ਹੈ ਪਰ ਇਹ ਕਾਫੀ ਖ਼ਤਰਨਾਕ ਹੋ ਸਕਦਾ ਹੈ, ਕਿਉਂਕਿ ਪੈਰਾਂ ਦੇ ਲਗਾਤਾਰ ਸਥਿਰ ਰਹਿਣ ਕਾਰਨ ਨਸਾਂ ਵਿਚ ਬਣੇ ਖੂਨ ਦੇ ਥੱਕੇ ਫੇਫੜਿਆਂ ਵਿਚ ਪਹੁੰਚ ਕੇ ਆਦਮੀ ਦੀ ਜਾਨ ਲੈ ਸਕਦੇ ਹਨ।

ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ
ਲੇਖਕ : ਅਮਨਦੀਪ ਅੱਗਰਵਾਲ


ਖ਼ੂਨ ਵਿੱਚ ਪਲੇਟਲੈੱਟ ਘੱਟਣ ਦਾ ਮਤਲਬ ਸਿਰਫ ਡੇਂਗੂ ਨਹੀਂ ਹੁੰਦਾ। ਡਾਕਟਰ ਹੋਣ ਦੇ ਨਾਤੇ ਹਮੇਸ਼ਾ ਲੋਕਾਂ ਨੂੰ ਸਰੀਰ ਵਿਚ ਪਾਣੀ ਦੀ ਘਾਟ ਤੋਂ ਬਚਣ ਅਤੇ ਡੇਂਗੂ ਤੋਂ ਬਚਣ ਲਈ ਚੰਗੀ ਸਫ਼ਾਈ ਬਣਾਏ ਰੱਖਣ ਲਈ ਭਰਪੂਰ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਬੁਖਾਰ ਦੇ ਮਾਮਲੇ ਵਿੱਚ ਮਰੀਜ਼ਾਂ ਨੂੰ ਪੇਰਾਸਿਟਾਮੋਲ ਲੈਣਾ ਚਾਹੀਦਾ ਹੈ ਅਤੇ ਬਲੱਡ ਪ੍ਰੈਸ਼ਰ, ਪਲੱਸ ਰੇਟ ਵਿੱਚ ਵਾਧਾ ਅਤੇ ਜੇਕਰ ਪੀਸੀਵੀ ਬਲੱਡ ਕਾਊਂਟ 50 ਤੋਂ ਜ਼ਿਆਦਾ ਹੋ ਜਾਂਦਾ ਹੈ ਤਾਂ ਇਸ ਉੱਤੇ ਬਰੀਕੀ ਨਜ਼ਰ ਰੱਖਣੀ ਚਾਹੀਦੀ ਹੈ। ਪਲੇਟਲੈੱਟ ਕਾਊਂਟ ਪੂਰੀ ਤਰ੍ਹਾਂ ਨਾਲ ਭਰੋਸੇਯੋਗ ਨਹੀਂ ਹਨ ਅਤੇ ਕੁੱਝ ਵੀ ਨਿਰਣਾਇਕ ਨਹੀਂ ਦੱਸਦੇ। ਦੂਜੇ ਸ਼ਬਦਾਂ ਵਿੱਚ, ਪਲੇਟਲੈੱਟ ਦੀ ਕਮੀ ਚਿੰਤਾਜਨਕ ਨਹੀਂ ਹੈ, ਨਾ ਹੀ ਕੇਵਲ ਪਲੇਟਲੈੱਟ ਟਰਾਂਸਫਿਊਜ਼ਨ ਹੀ ਕਿਸੇ ਦੇ ਜੀਵਨ ਨੂੰ ਬਚਾ ਸਕਦਾ ਹੈ।

ਡਾਇਬੀਟੀਜ਼ ਦਾ ਵੱਧਦਾ ਖਤਰਾ

ਲੇਖਕ :  ਡਾ. ਮਨੀਸ਼ਾ ਬੱਤਰਾ
ਅਜੋਕੇ ਸਮੇਂ ਭਾਰਤ ਤੋਂ ਲੈ ਕਿ ਵਿਸ਼ਵ ਦੇ ਹਰ ਮੁਲਕ ਵਿੱਚ ਰਹਿ ਰਹੇ ਬਹੁ-ਗਿਣਤੀ ਕੈਂਸਰ ਵਰਗੀ ਖ਼ਤਰਨਾਕ ਬੀਮਾਰੀ, ਜਿਸ ਨੂੰ ਡਾਇਬੀਟੀਜ਼ ਜਾਂ ਸ਼ੂਗਰ ਕਿਹਾ ਜਾਂਦਾ ਹੈ, ਤੋਂ ਪੀੜਤ ਹਨ। ਇਹ ਬੀਮਾਰੀ ਸੁਣਨ ਵਿਚ ਜਿੰਨੀ ਸਾਧਾਰਨ ਲੱਗਦੀ ਹੈ ਅਸਲ ਵਿੱਚ ਇਸ ਦਾ ਪ੍ਰਭਾਵ ਕਿਸੇ ਵਿਅਕਤੀ ਦੀ ਹੱਸਦੀ-ਖੇਡਦੀ ਜ਼ਿੰਦਗੀ ਨੂੰ ਤਬਾਹ ਕਰ ਦਿੰਦਾ ਹੈ। ਡਾਇਬੀਟੀਜ਼ ਇਕ ਪ੍ਰਕਾਰ ਦਾ ਧੀਮਾ ਜ਼ਹਿਰ ਹੈ, ਜੋ ਹੌਲੀ-ਹੌਲੀ ਤੰਦਰੁਸਤ ਵਿਅਕਤੀ ਨੂੰ ਮੌਤ ਦੇ ਘੇਰੇ ਤੱਕ ਲੈ ਜਾਂਦਾ ਹੈ। ਲੋਕਾਂ ਵਿਚ ਇਸ ਬੀਮਾਰੀ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਹਰ ਸਾਲ 14 ਨਵੰਬਰ ਨੂੰ “ਵਿਸ਼ਵ ਡਾਇਬੀਟੀਜ਼ ਦਿਵਸ” ਮਨਾਇਆ ਜਾਂਦਾ ਹੈ|

ਜਰਕਾਨ, ਸ਼ਰਾਬ ਤੇ ਜਿਗਰ ਦੀ ਸੋਜ

ਸ਼ਰਾਬ, ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆਂ ਵਿੱਚ ਪੀਤੀ ਜਾਂਦੀ ਹੈ। ਆਰੰਭ ਵਿੱਚ, ਆਮ ਕਰਕੇ ਲੋਕ ਸ਼ੌਕੀਆ ਤੌਰ ’ਤੇ ਪੀਣੀ ਸ਼ੁਰੂ ਕਰਦੇ ਹਨ, ਪਰ ਬਾਅਦ ਵਿੱਚ ਇਹੀ ਸ਼ਰਾਬ, ਬੰਦੇ ਨੂੰ ਆਪਣਾ ਗ਼ੁਲਾਮ ਬਣਾ ਲੈਂਦੀ ਹੈ। ਇਕ ਪੁਰਾਣਾ ਗਾਣਾ ਹੈ:
‘‘ਬੋਤਲਾਂ ’ਚ ਰੋਲ੍ਹੀ ਏ ਤੂੰ ਸਾਰੀ ਜ਼ਿੰਦਗਾਨੀ ਓਇ
ਲੱਖਾਂ ਦੀ ਇੱਜ਼ਤ ਤੇਰੀ ਐਵੇਂ ਚਲੀ ਜਾਣੀ ਓਇ
ਹੋਸ਼ ਕਰ ਜ਼ਿੰਦਗੀ ਨਹੀਂ ਵਾਰ ਵਾਰ ਆਣੀ ਓਇ
ਬੋਤਲਾਂ ਨੇ ਕੀਤੇ ਲੱਖਾਂ ਵਾਲੇ ਵੀ ਕੰਗਾਲ ਓਇ

ਕੀ ਹੈ ਐਕੂਪੰਕਚਰ ਦੀ ਇਲਾਜ ਵਿਧੀ

ਜਿਵੇਂ ਕਿ ਨਾਮ ਤੋਂ ਹੀ ਸਪਸ਼ਟ ਹੈ। ‘ਐਕੁਸ’ (Acus) ਇਕ ਲਾਤੀਨੀ ਭਾਸ਼ਾ ਦਾ ਸ਼ਬਦ ਹੈ ਜਿਸ ਦਾ ਅਰਥ ਹੈ ਸੂਈ ਅਤੇ ‘ਪੰਕਚੁਰਾ’ (Punctura) ਦਾ ਅਰਥ ਹੈ ਸੂਈ ਨਾਲ ਛੇਦਣਾ ਜਾਂ ਚੋਭਣਾ। ਇਸ ਤਰ੍ਹਾਂ ਐਕੂਪੰਕਚਰ ਇਕ ਬਹੁਤ ਪੁਰਾਣੀ ਚੀਨ ਦੀ ਕੁਦਰਤੀ ਇਲਾਜ ਪ੍ਰਣਾਲੀ ਹੈ। ਚੀਨੀ ਭਾਸ਼ਾ ਵਿਚ ਇਸ ਨੂੰ (Chen) ਜਾਂ ਜੇਨ (Zhen) ਆਖਿਆ ਜਾਂਦਾ ਹੈ। ਇਸ ਦਾ ਇਤਿਹਾਸ ਪੰਜ ਹਜ਼ਾਰ ਸਾਲ ਤੋਂ ਵੀ ਪੁਰਾਣਾ ਹੈ। ਅਜੋਕੀਆਂ ਸੂਈਆਂ ਤੋਂ ਪਹਿਲਾਂ ਤਿੱਖੇ ਪੱਥਰ ਜਾਂ ਪੱਥਰ ਦੀਆਂ ਬਣੀਆਂ ਸੂਈਆਂ ਨੂੰ ਇਲਾਜ ਲਈ ਵਰਤਿਆ ਜਾਂਦਾ ਹੈ। ਉਸ ਸਮੇਂ ਇਸ ਵਿਧੀ ਨੂੰ ਬੀਨ (2ien) ਜਾਂ ਪੀਨ (Pien) ਆਖਿਆ ਜਾਂਦਾ ਹੈ। ਫਿਰ ਹੱਡੀਆਂ ਅਤੇ ਬਾਂਸ ਤੋਂ ਬਣੀਆਂ ਸੂਈਆਂ ਦੀ ਵਰਤੋਂ ਹੋਣ ਲੱਗੀ। 2697-2596 ਬੀ.ਸੀ. ਦੇ ਸਮੇਂ ਤੋਂ ਧਾਤੂ ਦੀਆਂ ਬਣੀਆਂ ਸੂਈਆਂ ਦੀ ਵਰਤੋਂ ਹੋਣ ਲੱਗ ਪਈ। ਇਸ ਦਾ ਜ਼ਿਕਰ ‘ਹੂਆਂਗ ਦੀ ਫੂ ਸੀ’ ਦੀ ਪ੍ਰਸਿੱਧ ਪੁਸਤਕ (The yellow emperors classic of internal medicine) ‘ਦੀ ਯੈਲੋ ਇਮਪੈਰਰਸ ਕਲਾਸਿਕ ਆਫ ਇੰਟਰਨਲ ਮੈਡੀਸਿਨ’ ਵਿਚ ਬਾਖੂਬੀ ਗਵਾਹੀ ਸਹਿਤ ਦਰਜ ਹੈ। ਕਈ ਤਰ੍ਹਾਂ ਦੇ ਆਸ਼ਰਤ ਅਨੁਭਵ, ਪਰਿਕਲਪਨਾ, ਮਨੌਤਾਂ ਅਤੇ 

ਨਸ਼ਾ ਕਾਰੋਬਾਰ ਦੀ ਸਿੰਗਲ ਵਿੰਡੋ ਸੇਵਾ

ਕਦੇ ਨਸ਼ਿਆਂ ਦਾ ਇਕ ਦੌਰ ਅਜਿਹਾ ਵੀ ਹੁੰਦਾ ਸੀ। ਇਸ ਕਾਰੋਬਾਰ ਦੀਆਂ ਤਿੰਨ ਪ੍ਰਤੱਖ ਧਿਰਾਂ ਹੁੰਦੀਆਂ ਸਨ। ਇਕ ਧਿਰ ਨਸ਼ਾ ਵੇਚਣ ਵਾਲਿਆਂ ਜਾਂ ਨਸ਼ਾ ਮੁਹੱਈਆ ਕਰਵਾਉਣ ਵਾਲਿਆਂ ਦੀ ਹੁੰਦੀ ਸੀ। ਦੂਜੀ ਧਿਰ ਨਸ਼ੇ ਦੇ ਉਪਭੋਗੀਆਂ ਦੀ ਹੁੰਦੀ ਸੀ ਤੇ ਤੀਜੀ ਧਿਰ ਪੁਲੀਸ ਦੀ ਹੁੰਦੀ ਸੀ, ਜਿਹੜੀ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਖਤਮ ਕਰਨ ਦੀ ਭੂਮਿਕਾ ਨਿਭਾਉਂਦੀ ਸੀ। ਇਨ੍ਹਾਂ ਤਿੰਨਾਂ ਧਿਰਾਂ ਨਾਲ ਜੁੜੇ ਬੰਦੇ ਇਕ-ਦੂਜੇ ਨਾਲੋਂ ਵੱਖਰੇ ਕਿਰਦਾਰ ਵਾਲੇ ਹੁੰਦੇ ਸਨ ਭਾਵ ਤਿੰਨਾਂ ਧਿਰਾਂ ਦੇ ਕਿਰਦਾਰ ਚੰਗੀ ਤਰ੍ਹਾਂ ਪਰਿਭਾਸ਼ਿਤ ਹੁੰਦੇ ਸਨ। ਨਸ਼ਾ ਤਸਕਰ ਨੂੰ ਬਲੈਕੀਏ ਦੇ ਰੂਪ ਵਿਚ ਪਛਾਣਿਆ ਜਾਂਦਾ ਸੀ ਤੇ ਨਸ਼ਾ ਕਰਨ ਵਾਲੇ ਨੂੰ ਨਸ਼ੇੜੀ ਦੇ ਰੂਪ ਵਿਚ ਅਤੇ ਪੁਲੀਸ ਵਾਲੇ ਨੂੰ ਕਾਨੂੰਨ ਦੇ ਰਖਵਾਲੇ ਵਜੋਂ। ਅੱਜ ਵੀ ਸਾਨੂੰ ਫਿਲਮਾਂ 

ਦਮੇ ਦੀ ਬੀਮਾਰੀ: ਕਾਰਨ ਲੱਛਣ ਅਤੇ ਬਚਾਅ

ਫੇਫੜਿਆਂ ਤੋਂ ਹੋ ਕੇ ਜਾਂਦੀ ਸਾਹ ਨਾਲੀ ’ਚ ਕੋਈ ਅੜਿੱਕਾ ਪੈਦਾ ਹੋ ਜਾਣ ਨਾਲ ਸਾਹ ਲੈਣ ’ਚ ਤਕਲੀਫ਼ ਹੁੰਦੀ ਹੈ। ਜੇ ਇਹ ਤਕਲੀਫ਼ ਵੱਧ ਪੁਰਾਣੀ ਹੋ ਜਾਵੇ ਤਾਂ ਇਸ ਨੂੰ ਦਮੇ ਦੀ ਬੀਮਾਰੀ ਭਾਵ ਅਸਥਮਾ (ਸੀਓਪੀਡੀ) ਕਿਹਾ ਜਾਂਦਾ ਹੈ। ਦਮੇ ਦੀ ਬੀਮਾਰੀ ਦੀਆਂ ਕਈ ਕਿਸਮਾਂ ਹੁੰਦੀਆਂ ਹਨ।
ਇਹ ਦਮੇ ਦਾ ਇੱਕ ਉਹ ਰੋਗ ਹੈ ਜੋ ਅਲਰਜੀ ਕਾਰਨ ਪੈਦਾ ਹੁੰਦਾ ਹੈ। ਇਸ ਵਿੱਚ ਸਾਹ ਨਾਲੀਆਂ ਵਾਰ ਵਾਰ ਸੁੰਗੜਦੀਆਂ ਰਹਿੰਦੀਆਂ ਹਨ ਅਤੇ ਬੰਦੇ ਨੂੰ ਵਾਰ ਵਾਰ ਤਕਲੀਫ਼ ਹੁੰਦੀ ਰਹਿੰਦੀ ਹੈ।ਆਮ ਤੌਰ ’ਤੇ ਦਮੇ ਦੀ ਬੀਮਾਰੀ ਦੋ ਕਿਸਮ ਦੀ ਹੁੰਦੀ ਹੈ, ਬਾਹਰੀ ਦਮਾ ਅਤੇ ਅੰਦਰੂਨੀ ਦਮਾ। ਬਾਹਰੀ ਦਮੇ ਨੂੰ ਪ੍ਰਾਸੰਗਿਕ ਦਮਾ ਵੀ ਕਿ

ਪੀਲੀਆ ਦੇ ਕਾਰਨ, ਲੱਛਣ, ਇਲਾਜ ਤੇ ਉਪਾਅ

ਅੱਖਾਂ, ਨਹੁੰ, ਚਮੜੀ ਤੇ ਪੇਸ਼ਾਬ ਜਦੋਂ ਪੀਲੇ ਹੋ ਜਾਣ ਤਾਂ ਉਸ ਨੂੰ ਪੀਲੀਆ ਕਿਹਾ ਜਾਂਦਾ ਹੈ। ਇਹ ਇਕ ਲੱਛਣ ਹੈ ਰੋਗ ਨਹੀਂ। ਅੱਜ ਕਲ ਖਾਣ-ਪੀਣ ਦੀ ਹਫੜਾ ਤਫੜੀ, ਦੂਸ਼ਿਤ ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਲਗਾਤਾਰ ਵੱਧ ਰਹੀ ਹੈ, ਜਿਸ ਕਰ ਕੇ ਲੋਕ ਕਈ ਤਰ੍ਹਾਂ ਦੇ ਵਿਗਾੜਾਂ ਦਾ ਸ਼ਿਕਾਰ ਬਣੇ ਰਹੇ ਹਨ। ਪੱਛਮੀ ਦੇਸ਼ਾਂ ਦੀ ਤਰਜ਼ ’ਤੇ ਖਾਣ-ਪੀਣ ਤੇ ਰਹਿਣ-ਸਹਿਣ ਨੂੰ ਤੇਜ਼ੀ ਨਾਲ ਅਪਣਾਉਣ ਦਾ ਸਿੱਟਾ ਇਹ ਨਿਕਲਿਆ ਹੈ ਕਿ ਸ਼ਰਾਬ ਪੀਣ ਵਾਲਿਆਂ ਦੀ ਗਿਣਤੀ ਵਧ ਰਹੀ ਹੈ। ਸਾਡਾ ਭਵਿੱਖ ਜੀਵਨ ਤੇ ਸਿਹਤ ਹੈ।ਇੱਕ ਮਾੜੇ ਆਚਰਨ ਦਾ ਘਾਤਕ ਸਿੱਟਾ ਪੀਲੀਆ ਹੈ।

ਵੱਡੀ ਉਮਰ ਦਾ ਗੱਠੀਆ (ਓਸਟੀਓ ਆਰਥਰਾਈਟਿਸ)

ਸਰੀਰ ਦੀਆਂ ਹੱਡੀਆਂ ਦੇ ਜੋੜਾਂ ’ਚ ਹੋਣ ਵਾਲੀ ਸੋਜ ਨੂੰ ਗਠੀਆ (ਆਰਥਰਾਈਟਿਸ) ਕਿਹਾ ਜਾਂਦਾ ਹੈ। ਅੱਜ ਦੇ ਪ੍ਰਚੱਲਤ ਡਾਕਟਰੀ ਵਿਗਿਆਨ ਨੇ ਆਰਥਰਾਈਟਿਸ (ਗੱਠੀਏ) ਦੇ ਕਈ ਭੇਤ ਦੱਸੇ ਹਨ ਜਿਵੇਂ ਕਿ ਆਮ ਗੱਠੀਆ (ਰਿਊਮੇਟਾਇਡ ਆਰਥਰਾਈਟਿਸ), ਗਨੋਰੀਅਲ ਆਰਥਰਾਈਟਿਸ,ਜੁਵੇਨਾਈਲ ਆਰਥਰਾਈਟਿਸ, ਵੱਡੀ ਉਮਰ ਦਾ ਗਠੀਆ (ਓਸਟੀਓ ਆਰਥਰਾਈਟਿਸ), ਨਿਊਰੋ ਟ੍ਰਾਪਿਕ ਆਰਥਰਾਈਟਿਸ ਆਦਿ ਤੋਂ ਇਲਾਵਾ ਕੁਝ ਹੋਰ ਵੀ ਕਿਸਮਾਂ ਹਨ। ਅੱਜ ਕੱਲ ਗੋਡੇ ਬਦਲਣੇ ਆਮ ਗੱਲ ਹੋ ਗਈ ਹੈ। ਹੱਡੀਆਂ ਦੇ ਜੋੜ ਦੋ ਕਿਸਮ ਦੇ ਹੁੰਦੇ ਹਨ। ਇੱਕ ਕਿਸਮ ਤਾਂ ਅਜਿਹੀ ਹੁੰਦੀ ਹੈ, ਜਿਸ ਵਿੱਚ ਹੱਡੀਆਂ ਦੇ ਜੋੜ ਉੱਪਰੋਂ ਹੇਠਾਂ, ਖੱਬੇ ਸੱਜੇ ਸਭ ਪਾਸੇ ਮੁੜਦੇ ਹਨ। ਇਸ ਕਰ ਕੇ ਅਸੀਂ ਤੁਰ-ਫੇਰ ਸਕਦੇ ਹਾਂ, ਦੌੜ ਸਕਦੇ ਹਾਂ, ਪਾਣੀ ਵਿੱਚ ਤੈਰ ਸਕਦੇ ਹਾਂ।

ਦੁੱਧ ਦੇ ਦੰਦ ਕਿਉਂ ਡਿੱਗਦੇ ਹਨ?

ਬੱਚੇ ਦੇ ਮੂੰਹ ਵਿਚ 20 ਦੰਦ ਹੁੰਦੇ ਹਨ। ਇਹ 5 ਤੋਂ 7 ਮਹੀਨੇ ਬਾਅਦ ਨਿਕਲਣੇ ਸ਼ੁਰੂ ਹੁੰਦੇ ਹਨ। ਇਨ੍ਹਾਂ ਦੰਦਾਂ ਨੂੰ ਦੁੱਧ ਦੇ ਦੰਦ ਕਹਿੰਦੇ ਹਨ। ਇਨ੍ਹਾਂ ਦੀਆਂ ਜੜਾਂ ਕਮਜ਼ੋਰ ਅਤੇ ਬਹੁਤ ਪਤਲੀਆਂ ਹੁੰਦੀਆਂ ਹਨ।
ਬੱਚੇ ਦਾ ਜਬਾੜਾ 5 ਤੋਂ 6 ਸਾਲ ਬਾਅਦ ਲੰਬਾ ਅਤੇ ਸਖ਼ਤ ਹੋ 

ਜੌੜੇ ਬੱਚੇ ਕਿਉਂ ਪੈਦਾ ਹੁੰਦੇ ਹਨ?

 ਬੱਚਿਓ! ਔਰਤ ਆਮ ਤੌਰ ’ਤੇ ਇਕ ਬੱਚੇ ਨੂੰ ਜਨਮ ਦਿੰਦੀ ਹੈ। ਇਹ ਬੱਚਾ ਕੁੜੀ ਜਾਂ ਮੁੰਡਾ ਹੋ ਸਕਦਾ ਹੈ। ਕਦੇ ਦੋ ਬੱਚੇ ਵੀ ਪੈਦਾ ਹੋ ਜਾਂਦੇ ਹਨ। ਇਕੋ ਮਾਂ ਵੱਲੋਂ ਇਕੋ ਸਮੇਂ ਦੋ ਬੱਚਿਆਂ ਨੂੰ ਜਨਮ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਜੌੜੇ ਬੱਚੇ ਕਹਿੰਦੇ ਹਨ।

ਗੁਣਕਾਰੀ ਕੁਆਰ ਅਤੇ ਆਂਵਲਾ

ਲੇਖ਼ਕ  : ਇਸ਼ਟ ਪਾਲ ਵਿੱਕੀ ,   ਸੋਰਸ - ਇੰਟਰਨੇਟ
ਭਾਰਤ ਦੇਸ਼ ਵਿੱਚ ਔਸ਼ਧੀਆਂ ਦਾ ਭੰਡਾਰ ਭਰਿਆ ਪਿਆ ਹੈ। ਦੇਸ਼ ਦੇ ਹਰ ਕੋਨੇ ਵਿੱਚ ਸਾਨੂੰ ਆਮ ਹੀ ਇਹ ਔਸ਼ਧੀਆਂ ਜਿਨ੍ਹਾਂ ਨੂੰ ਅਸੀਂ ਦਵਾਈਆਂ ਦੇ ਤੌਰ ’ਤੇ ਵੀ ਜਾਣਦੇ ਹਾਂ, ਮਿਲ ਜਾਣਗੀਆਂ। ਅਸੀਂ ਆਮ ਤੌਰ ’ਤੇ ਵੇਖਿਆ ਹੈ ਕਿ ਐਲੋਪੈਥੀ ਵਿੱਚ ਕੈਮੀਕਲਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜੋ ਸਾਡੇ ਸਰੀਰ ਅੰਦਰ ਜਾ ਕਿ ਤਰ੍ਹਾਂ-ਤਰ੍ਹਾਂ ਦੀਆਂ ਹੋਰ ਬਿਮਾਰੀਆਂ ਵੀ ਉਤਪੰਨ ਕਰਦੀਆਂ ਹਨ। ਇਹ ਐਲੋਪੈਥੀ ਦਵਾਈਆਂ ਇੱਕ ਵਾਰ ਤਾਂ ਸਾਡੇ ਸਰੀਰ ਨੂੰ ਲੱਗੇ ਕਿਸੇ ਭਿਆਨਕ ਰੋਗ ਤੋਂ ਛੁਟਕਾਰਾ ਦਿਵਾ ਦਿੰਦੀਆਂ ਹਨ ਪਰ ਉਸ ਰੋਗ ਦੀ ਜੜ੍ਹ ਨੂੰ ਨਹੀਂ ਖਤਮ ਕਰ ਪਾਉਂਦੀਆ। ਮਹਿੰਗੀਆਂ-ਮਹਿੰਗੀਆਂ ਦਵਾਈਆਂ, ਟੈਸਟ ਅਤੇ ਡਾਕਟਰਾਂ ਦੀਆ ਫੀਸਾਂ ਹਰੇਕ ਦੇ ਨੱਕ ਵਿੱਚ ਦਮ ਕਰ ਦਿੰਦੀਆਂ ਹਨ। ਭੱਜ ਦੌੜ ਦੀ ਜ਼ਿੰਦਗੀ ਵਿੱਚ ਕਈ ਵਾਰ ਇਨਸਾਨ ਨੂੰ ਇਹ ਵੀ ਹੁੰਦਾ ਹੈ ਕਿ ਉਹ ਬੱਸ ਇੱਕ ਦੋ ਵਾਰ ਇਹ ਐਲੋਪੈਥੀ ਦੀ ਕੋਈ ਦਵਾਈ ਖਾ ਕੇ ਠੀਕ ਹੋ ਜਾਣ।

ਬਰਸਾਤ ਦੇ ਮੌਸਮ ’ਚ ਸਾਵਧਾਨ!

ਲੇਖਕ :   ਨਰਿੰਦਰ ਪਾਲ ਸਿੰਘ ,  ਸੋਰਸ - ਇੰਟਰਨੇਟ

ਬਰਸਾਤ ਦੇ ਮੌਸਮ ਵਿੱਚ ਤਾਪਮਾਨ ਵਿਚ ਭਾਰੀ ਉਤਾਰ ਚੜ੍ਹਾਅ ਆਉਂਦੇ ਹਨ। ਇਸ ਨਾਲ ਸਰੀਰ ਬੈਕਟੀਰੀਆ ਅਤੇ ਵਾਇਰਲ ਹਮਲੇ ਲਈ ਅਤਿ ਸੰਵੇਦਨਸ਼ੀਲ ਹੋ ਜਾਂਦਾ ਹੈ ਅਤੇ ਵਿਅਕਤੀ ਨੂੰ ਸਰਦੀ ਜ਼ੁਕਾਮ, ਬੁਖਾਰ ਅਤੇ ਪੇਟ ਦੇ ਰੋਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਅਜਿਹੇ ਮੌਸਮ ਵਿਚ ਤੰਦਰੁਸਤ ਰਹਿਣ ਲਈ ਖਾਸ ਸਾਵਧਾਨੀਆਂ ਵਰਤਣ ਦੀ ਲੋੜ ਹੁੰਦੀ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0097004941
Copyright © 2020, Panjabi Times. All rights reserved. Website Designed by Mozart Infotech