» ਅਮਰੀਕਾ ਦੀ ਐੱਮਪੀ ਤੁਲਸੀ ਗਬਾਰਡ ਨੇ ਹਿਲੇਰੀ 'ਤੇ ਕੀਤਾ ਮਾਣਹਾਨੀ ਦਾ ਕੇਸ » ਪਾਕਿਸਤਾਨ 'ਚ ਅੱਤਿਆਚਾਰ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ ਮਹਿਲਾ ਸੰਭਾਲ ਕੇਂਦਰ ਭੇਜੀ ਨਾਬਾਲਗ ਹਿੰਦੂ ਕੁੜੀ » 1 ਫਰਵਰੀ ਨੂੰ ਤੈਅ ਹੈ ਚਾਰਾਂ ਦੋਸ਼ੀਆਂ ਦੀ ਫਾਂਸੀ, ਹੁਣ ਤਕ ਨਹੀਂ ਦੱਸੀ ਆਖਰੀ ਇੱਛਾ » ਅਜ਼ਹਰੂਦੀਨ ਨੇ ਧੋਖਾਧੜੀ ਦਾ ਦੋਸ਼ ਨਕਾਰਿਆ, ਸੌ ਕਰੋੜ ਦੇ ਮਾਣਹਾਨੀ ਕੇਸ ਦੀ ਦਿੱਤੀ ਧਮਕੀ » ਕਾਗ਼ਜ਼ਾਂ 'ਚ ਜ਼ਿੰਦਾ ਔਰਤ ਦੀ ਜਮ੍ਹਾਂ ਹੁੰਦੀ ਰਹੀ LIC ਕਿਸ਼ਤ, ਚਾਰ ਸਾਲ ਬਾਅਦ ਮਰੀ ਦੱਸ ਕੇ ਹਾਸਲ ਕੀਤਾ 25 ਲੱਖ ਦਾ ਕਲੇਮ » ਬੰਗਾਲ 'ਚ ਬੈਲੇਟ ਪੇਪਰ ਨਾਲ ਹੋਣਗੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ » ਰਾਸ਼ਟਰਪਤੀ ਵੱਲੋਂ 49 ਬੱਚਿਆਂ ਦਾ ਬਾਲ ਸ਼ਕਤੀ ਪੁਰਸਕਾਰ ਨਾਲ ਸਨਮਾਨ » ਹੈਰਿਸ ਕਾਊਂਟੀ ’ਚ ਪਹਿਲਾ ਦਸਤਾਰਧਾਰੀ ਸਿੱਖ ਡਿਪਟੀ ਕਾਂਸਟੇਬਲ ਬਣਿਆ » ਅਮਰੀਕੀ ਵਿਚੋਲਗੀ ਦਾ ਸੁਆਲ ਹੀ ਨਹੀਂ: ਭਾਰਤ » ਭਾਰਤ ਦੀ ਸਾਖ ਡਿੱਗੀ; 51ਵੇਂ ਸਥਾਨ ’ਤੇ ਪੁੱਜਿਆ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਸਿਹਤ ਖਜ਼ਾਨਾ

ਗੁਣਕਾਰੀ ਕੁਆਰ ਅਤੇ ਆਂਵਲਾ

September 29, 2019 09:37 PM

ਲੇਖ਼ਕ  : ਇਸ਼ਟ ਪਾਲ ਵਿੱਕੀ ,   ਸੋਰਸ - ਇੰਟਰਨੇਟ
ਭਾਰਤ ਦੇਸ਼ ਵਿੱਚ ਔਸ਼ਧੀਆਂ ਦਾ ਭੰਡਾਰ ਭਰਿਆ ਪਿਆ ਹੈ। ਦੇਸ਼ ਦੇ ਹਰ ਕੋਨੇ ਵਿੱਚ ਸਾਨੂੰ ਆਮ ਹੀ ਇਹ ਔਸ਼ਧੀਆਂ ਜਿਨ੍ਹਾਂ ਨੂੰ ਅਸੀਂ ਦਵਾਈਆਂ ਦੇ ਤੌਰ ’ਤੇ ਵੀ ਜਾਣਦੇ ਹਾਂ, ਮਿਲ ਜਾਣਗੀਆਂ। ਅਸੀਂ ਆਮ ਤੌਰ ’ਤੇ ਵੇਖਿਆ ਹੈ ਕਿ ਐਲੋਪੈਥੀ ਵਿੱਚ ਕੈਮੀਕਲਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜੋ ਸਾਡੇ ਸਰੀਰ ਅੰਦਰ ਜਾ ਕਿ ਤਰ੍ਹਾਂ-ਤਰ੍ਹਾਂ ਦੀਆਂ ਹੋਰ ਬਿਮਾਰੀਆਂ ਵੀ ਉਤਪੰਨ ਕਰਦੀਆਂ ਹਨ। ਇਹ ਐਲੋਪੈਥੀ ਦਵਾਈਆਂ ਇੱਕ ਵਾਰ ਤਾਂ ਸਾਡੇ ਸਰੀਰ ਨੂੰ ਲੱਗੇ ਕਿਸੇ ਭਿਆਨਕ ਰੋਗ ਤੋਂ ਛੁਟਕਾਰਾ ਦਿਵਾ ਦਿੰਦੀਆਂ ਹਨ ਪਰ ਉਸ ਰੋਗ ਦੀ ਜੜ੍ਹ ਨੂੰ ਨਹੀਂ ਖਤਮ ਕਰ ਪਾਉਂਦੀਆ। ਮਹਿੰਗੀਆਂ-ਮਹਿੰਗੀਆਂ ਦਵਾਈਆਂ, ਟੈਸਟ ਅਤੇ ਡਾਕਟਰਾਂ ਦੀਆ ਫੀਸਾਂ ਹਰੇਕ ਦੇ ਨੱਕ ਵਿੱਚ ਦਮ ਕਰ ਦਿੰਦੀਆਂ ਹਨ। ਭੱਜ ਦੌੜ ਦੀ ਜ਼ਿੰਦਗੀ ਵਿੱਚ ਕਈ ਵਾਰ ਇਨਸਾਨ ਨੂੰ ਇਹ ਵੀ ਹੁੰਦਾ ਹੈ ਕਿ ਉਹ ਬੱਸ ਇੱਕ ਦੋ ਵਾਰ ਇਹ ਐਲੋਪੈਥੀ ਦੀ ਕੋਈ ਦਵਾਈ ਖਾ ਕੇ ਠੀਕ ਹੋ ਜਾਣ।
ਯੋਗ ਦੀਆਂ ਕਿਰਿਆਵਾਂ ਜਾਂ ਔਸ਼ਧੀਆਂ ਹੌਲੀ-ਹੌਲੀ ਆਰਾਮ ਦਵਾਉਂਦੀਆਂ ਹਨ, ਇਹ ਕੋਈ ਐਲੋਪੈਥੀ ਦੀ ਦਵਾਈ ਤਾਂ ਨਹੀ ਜੋ 2-3 ਦਿਨਾਂ ਵਿੱਚ ਠੀਕ ਕਰ ਦੇਵੇਗੀ। ਇਹ ਐਲੋਪੈਥੀ ਵਾਂਗ ਕੰਮ ਨਹੀਂ ਕਰਦੀਆਂ ਪਰ ਸਾਡੇ ਕਿਸੇ ਵੀ ਰੋਗ ਨੂੰ ਕੁਝ ਹੀ ਮਹੀਨਿਆਂ ਵਿੱਚ ਜੜ੍ਹੋਂ ਖਤਮ ਕਰ ਦਿੰਦੀਆਂ ਹਨ।
ਭਾਰਤ ਵਿੱਚ ਔਸ਼ਧੀਆਂ ਦੇ ਹੁੰਦੇ ਹੋਏ, ਪਤਾ ਨਹੀਂ ਲੋਕ ਕਿਹੜੇ ਰਾਹ ’ਤੇ ਪੈ ਗਏ ਹਨ। ਇਹ ਲੋਕ ਤਾਂ ਉਸ ਦੇਸ਼ ਦੇ ਲੋਕ ਹਨ, ਜਿਨ੍ਹਾਂ ਨੂੰ ਮਾਣ ਕਰਨਾ ਚਾਹੀਦਾ ਹੈ ਕਿ ਅਸੀਂ ਰੋਗ ਮੁਕਤ ਦੇਸ਼ ਦੇ ਵਾਸੀ ਹਾਂ। ਅਸੀਂ ਆਮ ਵੇਖਦੇ ਸੁਣਦੇ ਹਾਂ ਕੁਆਰ (ਐਲੋਵੇਰਾ) ਬਾਰੇ, ਪੁਰਾਣੇ ਭਾਰਤ ਦੇ ਲੋਕ ਵਿਸ਼ੇਸ਼ ਕਰ ਕੇ ਪੰਜਾਬ ਦੇ ਲੋਕ ਪਹਿਲਾਂ ਆਮ ਹੀ ਘਰਾਂ ਵਿੱਚ ਕੁਆਰ ਦਾ ਪੌਦਾ ਲਾਉਂਦੇ ਸਨ ਅਤੇ ਹਫ਼ਤੇ ਵਿੱਚ 2-3 ਵਾਰ ਇਸਦੀ ਸਬਜ਼ੀ ਬਣਾ ਕਿ ਖਾਂਦੇ ਸਨ। ਇਸ ਗੁਣਕਾਰੀ ਔਸ਼ਧੀ ਨਾਲ ਉਹ ਹਮੇਸ਼ਾ ਤੰਦਰੁਸਤ ਅਤੇ ਬੀਮਾਰੀਆਂ ਤੋਂ ਦੂਰ ਰਹਿੰਦੇ ਸਨ ਪਰ ਅੱਜ ਦੇ ਲੋਕ, ਖਾਸ ਕਰ ਕੇ ਨਵੀਂ ਪੀੜ੍ਹੀ ਦੇ ਲੋਕ ਐਲੋਵੇਰਾ ਬਾਰੇ ਤਾਂ ਜਾਣਦੇ ਹਨ ਪਰ 90% ਲੋਕਾਂ ਨੂੰ ਇਹ ਵੀ ਨਹੀਂ ਪਤਾ ਹੋਣਾ ਕਿ ਐਲੋਵੇਰਾ ਉਨ੍ਹਾਂ ਦੇ ਘਰਾਂ ਵਿੱਚ ਆਮ ਹੀ ਸਬਜ਼ੀ ਦੇ ਰੂਪ ਵਿੱਚ ਬਣਾਇਆ ਜਾਂਦਾ ਸੀ।
ਉਹ ਤਾਂ ਹੁਣ ਸਿਰਫ਼ ਇਸ ਨੂੰ ਜੂਸ ਜਾਂ ਜੈਲੀ ਦੇ ਰੂਪ ਨਾਲ ਹੀ ਵੇਖਦੇ ਹਨ। ਅਸੀਂ ਘਰ ਵਿੱਚ ਕੁਆਰ ਦੇ ਬੂਟੇ ਲਾ ਸਕਦੇ ਹਾਂ ਅਤੇ ਇਸ ਕੁਆਰ ਦੀ ਜੈਲੀ ਨੂੰ ਰਾਤ ਨੂੰ ਸੌਣ ਤੋਂ ਪਹਿਲਾਂ ਵੀ ਆਪਣੇ ਚਿਹਰੇ ’ਤੇ ਲਾ ਸਕਦੇ ਹਾਂ ਅਤੇ ਸਵੇਰ ਵੇਲੇ ਸਾਫ਼ ਪਾਣੀ ਨਾਲ ਧੋ ਸਕਦੇ ਹਾਂ।
ਇਸ ਨਾਲ ਸਾਨੂੰ ਬਾਜ਼ਾਰ ਵਿੱਚ ਆਉਂਦੇ ਕੁਆਰ ਦੇ ਉਤਪਾਦਨਾਂ ਨਾਲੋਂ ਕਿਤੇ ਜ਼ਿਆਦਾ ਲਾਭ ਪ੍ਰਾਪਤ ਹੋ ਜਾਣਗੇ। ਨਾਲ ਹੀ ਜੇਕਰ ਅਸੀਂ ਬਾਜ਼ਾਰ ਵਿੱਚ ਆਉਂਦੇ ਕੁਆਰ ਦੇ ਜੂਸ ਆਦਿ ਨਾ ਵਰਤ ਕਿ ਹਫ਼ਤੇ ਵਿੱਚ ਕੁਝ ਦਿਨ ਇਸਦੀ ਸਬਜ਼ੀ ਬਣਾ ਕਿ ਖਾ ਲਈਏ ਤਾਂ ਵੀ ਸਾਨੂੰ ਬਹੁਤ ਜ਼ਿਆਦਾ ਲਾਭ ਪ੍ਰਾਪਤ ਹੋ ਜਾਣਗੇ। ਬਾਜ਼ਾਰ ਨਾਲੋਂ ਵਧੀਆ ਜੂਸ ਅਸੀਂ ਘਰ ਵਿਚ ਵੀ ਤਿਆਰ ਕਰ ਸਕਦੇ ਹਾਂ। ਜੂਸਰ ਵਿੱਚ ਆਮ ਹੀ ਅਸੀਂ ਇਸਨੂੰ ਤਿਆਰ ਕਰ ਸਕਦੇ ਹਾਂ ਅਤੇ ਤਿੰਨ ਤੋਂ ਚਾਰ ਦਿਨ ਤੱਕ ਫਰਿਜ ਵਿੱਚ ਰੱਖ ਕੇ ਵੀ ਪ੍ਰਯੋਗ ਕਰ ਸਕਦੇ ਹਾਂ। ਸਵੇਰ ਵੇਲੇ ਖਾਲੀ ਪੇਟ ਤਿੰਨ ਤੋਂ ਚਾਰ ਚਮਚ ਲਿਆ ਜਾ ਸਕਦਾ ਹੈ ।
ਆਂਵਲਾ, ਭਾਰਤ ਦੇਸ਼ ਵਿੱਚ ਆਮ ਕਿਹਾ ਜਾਂਦਾ ਹੈ ‘ਔਲੇ ਦਾ ਖਾਦਾ ਅਤੇ ਸਿਆਣਿਆਂ ਦਾ ਕਿਹਾ ਬਾਅਦ ਵਿੱਚ ਪਤਾ ਲੱਗਦੈ।’ ਇਸੇ ਤਰ੍ਹਾਂ ਹੀ ਆਂਵਲਾ ਵੀ ਪਹਿਲਾਂ-ਪਹਿਲਾਂ ਤਾਂ ਖਾਣ ਵਿੱਚ ਕੁਝ ਕੁ ਕੌੜਾ ਜਾਂ ਖੱਟਾ ਲੱਗਦਾ ਹੈ ਪਰ ਬਾਅਦ ਵਿੱਚ ਬਹੁਤ ਹੀ ਮਿੱਠਾ-ਮਿੱਠਾ ਮੂੰਹ ਹੋ ਜਾਂਦਾ ਹੈ। ਇਸ ਤਰ੍ਹਾਂ ਮਹਿਸੂਸ ਹੁੰਦਾ ਕਿ ਹੋਰ ਖਾਧਾ ਜਾਵੇ।
ਇਸੇ ਤਰ੍ਹਾਂ ਜਿਸ ਰੁੱਤ ਵਿੱਚ ਸਾਨੂੰ ਇਹ ਆਂਵਲਾ ਕੱਚਾ ਮਿਲੇ ਤਾਂ ਉਸਨੂੰ ਉਸੇ ਤਰ੍ਹਾਂ ਖਾ ਲਵੋ ਜਾਂ ਫਿਰ ਆਮ ਘਰ ਵਿੱਚ ਬਣਦੀਆਂ ਸਬਜ਼ੀਆਂ ਵਿੱਚ ਇਸਦਾ ਇਸਤੇਮਾਲ ਕਰੋ। ਨਾਲ ਹੀ ਜਿਸ ਰੁੱਤ ਵਿੱਚ ਸਾਨੂੰ ਇਹ ਆਂਵਲਾ ਕੱਚਾ ਨਾ ਮਿਲੇ ਤਾਂ ਅਸੀਂ ਆਸਾਨੀ ਨਾਲ ਬਾਜ਼ਾਰ ’ਚੋ ਸੁੱਕਾ ਆਂਵਲਾ ਵੀ ਲੈ ਸਕਦੇ ਹਾਂ। ਫਿਰ ਅਸੀਂ ਇਸਨੂੰ ਬਰੀਕ ਕਰ ਕੇ ਪਾਊਡਰ ਬਣਾ ਕਿ ਸਵੇਰ ਵੇਲੇ ਉਠਣ ਸਾਰ ਖਾਲੀ ਪੇਟ ਇਕ ਚਮਚ ਤਾਜ਼ੇ ਪਾਣੀ ਨਾਲ ਲੈ ਸਕਦੇ ਹਾਂ ਜਾਂ ਇੱਕ ਚਮਚਾ 2 ਚਮਚੇ ਸ਼ਹਿਦ ’ਚ ਪਾ ਕਿ ਖਾ ਸਕਦੇ ਹਾਂ।
ਕੁਆਰ ਦੇ ਫਾਇਦੇ –

ਐੱਸੀਡੀਟੀ ਲਈ ਲਾਭਕਾਰੀ ਹੈ।
ਖਾਸ ਤੌਰ ’ਤੇ ਚਿਹਰੇ ਲਈ ਲਾਭਕਾਰੀ ਹੈ।
ਪੇਟ ਦੇ ਰੋਗਾਂ ਲਈ ਬਹੁਤ ਗੁਣਕਾਰੀ ਹੈ।
ਲਿਵਰ ਲਈ ਲਾਭਕਾਰੀ ਹੈ।
ਨਜ਼ਲਾ ਜੁਕਾਮ ਅਤੇ ਬੁਖਾਰ ਲਈ ਲਾਭਕਾਰੀ ਹੈ।
ਦਿਲ ਦੇ ਰੋਗਾਂ ਲਈ ਵਧੀਆ ਹੈ।
ਬਲੱਡ ਪ੍ਰੈਸ਼ਰ ਕੰਟਰੋਲ ਰੱਖਣ ਵਿੱਚ ਮਦਦ ਕਰਦਾ ਹੈ।
ਰੋਗਾਂ ਨਾਲ ਲੜਨ ਦੀ ਸ਼ਕਤੀ ਵੱਧ ਜਾਂਦੀ ਹੈ।
ਮੋਟਾਪਾ ਘਟਦਾ ਹੈ ।
ਦੰਦਾਂ ਦੀਆਂ ਬਿਮਾਰੀਆਂ ਲਈ ਲਾਭਕਾਰੀ ਹੈ।
ਕਬਜ਼ ਲਈ ਲਾਭਕਾਰੀ ਹੈ।
ਸ਼ੂਗਰ ਰੋਗ ਲਈ ਲਾਭਕਾਰੀ ਹੈ।
ਚਮੜੀ ਰੋਗਾਂ ਲਈ ਲਾਭਕਾਰੀ ਹੈ ।
ਤਣਾਅ ਲਈ ਲਾਭਕਾਰੀ।

ਆਂਵਲੇ ਦੇ ਗੁਣ
ਸਾਲਾਂ ਤੋਂ ਵੱਧ ਰਿਹਾ ਬਲੱਡ ਪ੍ਰੈਸ਼ਰ ਦਿਨਾਂ ਵਿੱਚ ਹੀ ਠੀਕ ਹੋਣਾ ਸ਼ੁਰੂ ਹੋ ਜਾਂਦਾ ਹੈ, ਨਾਲ ਹੀ ਅਸੀਂ ਇਸ ਆਂਵਲੇ ਨੂੰ ਚਮਤਕਾਰੀ ਵੀ ਕਹਿ ਸਕਦੇ ਹਾਂ ।

ਐੱਸੀਡੀਟੀ ਲਈ ਲਾਭਕਾਰੀ।
ਦਿਲ ਦੇ ਰੋਗਾਂ ਲਈ ਵਧੀਆ ਹੈ।
ਵਾਲਾਂ ਦਾ ਝੜਣਾ ਜਲਦ ਹੀ ਬੰਦ ਹੋ ਜਾਂਦਾ ਹੈ, ਨਵੇਂ ਵਾਲ ਆਉਣੇ ਸ਼ੁਰੂ ਹੋ ਜਾਂਦੇ ਹਨ।
ਵਾਲਾਂ ਦਾ ਸਫੇਦ ਹੋਣਾ ਵੀ ਜਲਦੀ ਹੀ ਰੁਕ ਜਾਂਦਾ ਹੈ।
ਚਿਹਰੇ ਦੀ ਰੰਗਤ ਅਤੇ ਸਫ਼ਾਈ ਲਈ ਵਧੀਆ ਹੈ, ਰੰਗ ਸਾਫ਼ ਹੁੰਦਾ ਹੈ।
ਲਿਵਰ ਲਈ ਗੁਣਕਾਰੀ ਹੈ ।
ਸਾਹ, ਨਜ਼ਲਾ, ਬੁਖਾਰ, ਛਾਤੀ ਅਤੇ ਕਿਡਨੀ ਲਈ ਲਾਭਕਾਰੀ ਹੈ।
ਖ਼ਰਾਬ ਗਲਾ ਠੀਕ ਹੋ ਜਾਂਦਾ ਹੈ ।
ਰੋਗਾਂ ਨਾਲ ਲੜਨ ਦੀ ਸ਼ਕਤੀ ਵੱਧ ਜਾਂਦੀ ਹੈ ।
ਪਿੱਤੇ ’ਚ ਪੱਥਰੀ ਨਹੀਂ ਹੋਣ ਦਿੰਦਾ।
ਖੂਨ ਸਾਫ਼ ਕਰਦਾ ਹੈ।
ਕਬਜ਼ ਲਈ ਲਾਭਕਾਰੀ ਹੈ ।
ਸਰੀਰ ਨੂੰ ਠੰਢਾ ਰੱਖਦਾ ਹੈ।
ਅੱਖਾਂ ਦੀ ਰੌਸ਼ਨੀ ਵਧਾਉਂਦਾ ਹੈ।
ਹੱਡੀਆਂ ਨੂੰ ਮਜ਼ਬੂਤ ਕਰਦਾ ਹੈ।
ਮੂੰਹ ਦੇ ਛਾਲਿਆਂ ਲਈ ਲਾਭਕਾਰੀ ਹੈ।
ਮੋਟਾਪਾ ਘੱਟਦਾ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਸਿਹਤ ਖਜ਼ਾਨਾ ਵਿੱਚ ਹੋਰ
ਸਿਆਲ ਵਿੱਚ ਸਾਹ ਪ੍ਰਣਾਲੀ ਦੀਆਂ ਸਮੱਸਿਆਵਾਂ

ਡਾ. ਮਨਜੀਤ ਸਿੰਘ ਬੱਲ

ਕੁਦਰਤ ਦੁਆਰਾ ਮਨੁੱਖ ਨੂੰ ਬਖਸ਼ੀ ਹੋਈ ਸਾਹ-ਪ੍ਰਣਾਲੀ ਵਿਚ ਸਾਹ ਰੋਗ, ਦੋ (ਸੱਜੀ ਤੇ ਖੱਬੀ) ਮੁੱਖ ਸਾਹ ਨਾਲੀਆਂ ਅਤੇ ਦੋ ਫੇਫੜੇ ਆਉਂਦੇ ਹਨ। ਫੇਫੜਿਆਂ ਅੰਦਰ ਸਾਹ ਨਾਲੀਆਂ ਦੀਆਂ ਛੋਟੀਆਂ-ਛੋਟੀਆਂ ਸ਼ਾਖਾਵਾਂ ਹੁੰਦੀਆਂ ਹਨ, ਜੋ ਆਖਰ ਵਿਚ ਹਵਾ ਨਾਲੀਆਂ ਵਿਚ ਖੁੱਲ੍ਹਦੀਆਂ ਹਨ।

ਨਾਮੁਰਾਦ ਰੋਗ ਖ਼ਿਲਾਫ਼ ਪਲਸ ਪੋਲੀਓ ਮੁਹਿੰਮ

ਲਾਲ ਚੰਦ ਸਿੰਘ
ਕੋਈ ਵੀ ਮਾਂ-ਬਾਪ ਇਹ ਨਹੀਂ ਚਾਹੁੰਦਾ ਕਿ ਉਨ੍ਹਾਂ ਦੇ ਬੱਚੇ ਕਮਜ਼ੋਰ ਜਾਂ ਬਿਮਾਰ ਹੋਣ ਸਗੋਂ ਹਰ ਮਾਂ ਦੀ ਇਹ ਇੱਛਾ ਹੁੰਦੀ ਹੈ ਕਿ ਉਨ੍ਹਾਂ ਦੇ ਬੱਚੇ ਸਰੀਰਕ ਪੱਖੋਂ ਰਿਸ਼ਟ ਪੁਸ਼ਟ ਅਤੇ ਤੰਦਰੁਸਤ ਹੋਣ। ਹਰ ਮਾਂ-ਪਿਓ ਬੱਚਿਆਂ ਦੀ ਸਲਾਮਤੀ/ਤੰਦਰੁਸਤੀ ਵਿੱਚ ਹੀ ਆਪਣੀ ਸਲਾਮਤੀ ਸਮਝਦਾ ਹੈ। ਦਰਅਸਲ ਤੰਦਰੁਸਤ/ਅਰੋਗ ਅਤੇ ਰਿਸ਼ਟ ਪੁੱਸ਼ਟ ਬੱਚੇ ਕਿਸੇ ਦੇਸ਼, ਕੌਮ ਅਤੇ ਸਮਾਜ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ। ਇਹੀ ਬੱਚੇ ਅੱਗੇ ਜਾ ਕੇ ਭਵਿੱਖ ਦੇ ਵਾਰਿਸ ਅਤੇ ਉਸ ਦੇਸ਼, ਕੌਮ ਅਤੇ ਸਮਾਜ ਦੇ ਸਰਬਪੱਖੀ ਵਿਕਾਸ ਦਾ ਆਧਾਰ ਬਣਦੇ ਹਨ। ਆਪਣੇ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਣਾ ਹਰ ਮਾਂ-ਬਾਪ ਦਾ ਸਭ ਤੋਂ ਅਹਿਮ ਤੇ ਮੁੱਢਲਾ ਫਰਜ਼ ਹੁੰਦਾ ਹੈ ਕਿਉਂਕਿ ਜੇਕਰ ਬਚਪਨ ਹੀ ਬਿਮਾਰੀ ਦਾ ਸ਼ਿਕਾਰ ਹੋ ਗਿਆ ਤਾਂ ਬਾਅਦ ਦੀ ਉਮਰ ਵਿੱਚ ਵੀ ਲਗਾਤਾਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਡਰ ਅਕਸਰ ਬਣਿਆਂ ਰਹਿੰਦਾ ਹੈ।

ਬਹੁਤ ਲਾਭ ਹਨ ਗਾਜਰ ਦੇ

ਗਾਜਰ ਜ਼ਮੀਨ ਅੰਦਰ ਉੱਗਣ ਵਾਲੀ ਸਬਜ਼ੀ ਹੈ। ਇਸ ਦੀਆਂ ਮੂਸਲਾ ਜੜ੍ਹਾਂ ਜ਼ਮੀਨ ਅੰਦਰੋਂ ਖਾਧ ਪਦਾਰਥ ਇਕੱਠੇ ਕਰ ਕੇ ਜੜ੍ਹ ਦੇ ਰੂਪ ਵਿਚ ਬਦਲ ਜਾਂਦੀ ਹੈ। ਇਹ ਠੰਢੇ ਮੌਸਮ ਦਾ ਸਸਤਾ, ਗੁਣਕਾਰੀ ਭੋਜਨ ਹੈ। ਜੇਕਰ ਠੰਢੇ ਮੌਸਮ ਵਿਚ ਇਸ ਦਾ ਨਿਯਮਤ ਸੇਵਨ ਕੀਤਾ ਜਾਵੇ ਤਾਂ ਅਨੇਕਾਂ ਰੋਗਾਂ ਤੋਂ ਸਾਡੀ ਰੱਖਿਆ ਹੋਵੇਗੀ ਅਤੇ ਸਰੀਰਕ ਸੁੰਦਰਤਾ ਵੀ ਵਧੇਗੀ। ਇਸ ਗੁਣਕਾਰੀ ਭੋਜਨ ਦੇ ਕੁਝ ਚਮਤਕਾਰੀ ਲਾਭ ਹੇਠ ਦਿੱਤੇ ਜਾ ਰਹੇ ਹਨ :-
* ਗਾਜਰ ਵਿਚ ਫਾਈਬਰ ਭਰਪੂਰ ਮਾਤਰਾ ਵਿਚ ਹੁੰਦਾ ਹੈ ਜੋ ਅੰਤੜੀਆਂ ਨੂੰ ਸਾਫ਼ ਕਰਦਾ ਹੈ। ਜੇਕਰ ਨਿਯਮਤ ਰੂਪ ਨਾਲ ਗਾਜਰ ਚਬਾ-ਚਬਾ ਕੇ ਖਾਧੀ ਜਾਵੇ ਤਾਂ ਕਬਜ਼ ਅਤੇ ਅੰਤੜੀ ਵਿਚ ਸੜਨ ਤੋਂ ਛੁਟਕਾਰਾ ਮਿਲਦਾ ਹੈ। ਅੰਤੜੀਆਂ ਵਿਚੋਂ ਮਲ ਨਿਕਲ ਕੇ ਅੰਤੜੀਆਂ ਸਾਫ਼ ਹੋ ਜਾਂਦੀਆਂ ਹਨ।

ਘਾਤਕ ਹੋ ਸਕਦਾ ਹੈ ਲੰਮੇ ਸਮੇਂ ਤੱਕ ਲੇਟੇ ਰਹਿਣਾ

ਕਈ ਵਾਰ ਮਜਬੂਰੀ ਵਿਚ ਕਿਸੇ ਰੋਗ ਦੇ ਕਾਰਨ ਘਰ ਵਿਚ ਜਾਂ ਹਸਪਤਾਲ ਵਿਚ ਮਰੀਜ਼ ਨੂੰ ਲੰਬੇ ਸਮੇਂ ਤੱਕ ਲੇਟੇ ਰਹਿਣਾ ਪੈ ਸਕਦਾ ਹੈ ਪਰ ਇਹ ਕਾਫੀ ਖ਼ਤਰਨਾਕ ਹੋ ਸਕਦਾ ਹੈ, ਕਿਉਂਕਿ ਪੈਰਾਂ ਦੇ ਲਗਾਤਾਰ ਸਥਿਰ ਰਹਿਣ ਕਾਰਨ ਨਸਾਂ ਵਿਚ ਬਣੇ ਖੂਨ ਦੇ ਥੱਕੇ ਫੇਫੜਿਆਂ ਵਿਚ ਪਹੁੰਚ ਕੇ ਆਦਮੀ ਦੀ ਜਾਨ ਲੈ ਸਕਦੇ ਹਨ।

ਖ਼ੂਨ ਵਿੱਚ ਘੱਟ ਪਲੇਟਲੈੱਟ ਹੋਣ ਦਾ ਮਤਲਬ ਡੇਂਗੂ ਨਹੀਂ
ਲੇਖਕ : ਅਮਨਦੀਪ ਅੱਗਰਵਾਲ


ਖ਼ੂਨ ਵਿੱਚ ਪਲੇਟਲੈੱਟ ਘੱਟਣ ਦਾ ਮਤਲਬ ਸਿਰਫ ਡੇਂਗੂ ਨਹੀਂ ਹੁੰਦਾ। ਡਾਕਟਰ ਹੋਣ ਦੇ ਨਾਤੇ ਹਮੇਸ਼ਾ ਲੋਕਾਂ ਨੂੰ ਸਰੀਰ ਵਿਚ ਪਾਣੀ ਦੀ ਘਾਟ ਤੋਂ ਬਚਣ ਅਤੇ ਡੇਂਗੂ ਤੋਂ ਬਚਣ ਲਈ ਚੰਗੀ ਸਫ਼ਾਈ ਬਣਾਏ ਰੱਖਣ ਲਈ ਭਰਪੂਰ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਬੁਖਾਰ ਦੇ ਮਾਮਲੇ ਵਿੱਚ ਮਰੀਜ਼ਾਂ ਨੂੰ ਪੇਰਾਸਿਟਾਮੋਲ ਲੈਣਾ ਚਾਹੀਦਾ ਹੈ ਅਤੇ ਬਲੱਡ ਪ੍ਰੈਸ਼ਰ, ਪਲੱਸ ਰੇਟ ਵਿੱਚ ਵਾਧਾ ਅਤੇ ਜੇਕਰ ਪੀਸੀਵੀ ਬਲੱਡ ਕਾਊਂਟ 50 ਤੋਂ ਜ਼ਿਆਦਾ ਹੋ ਜਾਂਦਾ ਹੈ ਤਾਂ ਇਸ ਉੱਤੇ ਬਰੀਕੀ ਨਜ਼ਰ ਰੱਖਣੀ ਚਾਹੀਦੀ ਹੈ। ਪਲੇਟਲੈੱਟ ਕਾਊਂਟ ਪੂਰੀ ਤਰ੍ਹਾਂ ਨਾਲ ਭਰੋਸੇਯੋਗ ਨਹੀਂ ਹਨ ਅਤੇ ਕੁੱਝ ਵੀ ਨਿਰਣਾਇਕ ਨਹੀਂ ਦੱਸਦੇ। ਦੂਜੇ ਸ਼ਬਦਾਂ ਵਿੱਚ, ਪਲੇਟਲੈੱਟ ਦੀ ਕਮੀ ਚਿੰਤਾਜਨਕ ਨਹੀਂ ਹੈ, ਨਾ ਹੀ ਕੇਵਲ ਪਲੇਟਲੈੱਟ ਟਰਾਂਸਫਿਊਜ਼ਨ ਹੀ ਕਿਸੇ ਦੇ ਜੀਵਨ ਨੂੰ ਬਚਾ ਸਕਦਾ ਹੈ।

ਡਾਇਬੀਟੀਜ਼ ਦਾ ਵੱਧਦਾ ਖਤਰਾ

ਲੇਖਕ :  ਡਾ. ਮਨੀਸ਼ਾ ਬੱਤਰਾ
ਅਜੋਕੇ ਸਮੇਂ ਭਾਰਤ ਤੋਂ ਲੈ ਕਿ ਵਿਸ਼ਵ ਦੇ ਹਰ ਮੁਲਕ ਵਿੱਚ ਰਹਿ ਰਹੇ ਬਹੁ-ਗਿਣਤੀ ਕੈਂਸਰ ਵਰਗੀ ਖ਼ਤਰਨਾਕ ਬੀਮਾਰੀ, ਜਿਸ ਨੂੰ ਡਾਇਬੀਟੀਜ਼ ਜਾਂ ਸ਼ੂਗਰ ਕਿਹਾ ਜਾਂਦਾ ਹੈ, ਤੋਂ ਪੀੜਤ ਹਨ। ਇਹ ਬੀਮਾਰੀ ਸੁਣਨ ਵਿਚ ਜਿੰਨੀ ਸਾਧਾਰਨ ਲੱਗਦੀ ਹੈ ਅਸਲ ਵਿੱਚ ਇਸ ਦਾ ਪ੍ਰਭਾਵ ਕਿਸੇ ਵਿਅਕਤੀ ਦੀ ਹੱਸਦੀ-ਖੇਡਦੀ ਜ਼ਿੰਦਗੀ ਨੂੰ ਤਬਾਹ ਕਰ ਦਿੰਦਾ ਹੈ। ਡਾਇਬੀਟੀਜ਼ ਇਕ ਪ੍ਰਕਾਰ ਦਾ ਧੀਮਾ ਜ਼ਹਿਰ ਹੈ, ਜੋ ਹੌਲੀ-ਹੌਲੀ ਤੰਦਰੁਸਤ ਵਿਅਕਤੀ ਨੂੰ ਮੌਤ ਦੇ ਘੇਰੇ ਤੱਕ ਲੈ ਜਾਂਦਾ ਹੈ। ਲੋਕਾਂ ਵਿਚ ਇਸ ਬੀਮਾਰੀ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਹਰ ਸਾਲ 14 ਨਵੰਬਰ ਨੂੰ “ਵਿਸ਼ਵ ਡਾਇਬੀਟੀਜ਼ ਦਿਵਸ” ਮਨਾਇਆ ਜਾਂਦਾ ਹੈ|

ਜਰਕਾਨ, ਸ਼ਰਾਬ ਤੇ ਜਿਗਰ ਦੀ ਸੋਜ

ਸ਼ਰਾਬ, ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆਂ ਵਿੱਚ ਪੀਤੀ ਜਾਂਦੀ ਹੈ। ਆਰੰਭ ਵਿੱਚ, ਆਮ ਕਰਕੇ ਲੋਕ ਸ਼ੌਕੀਆ ਤੌਰ ’ਤੇ ਪੀਣੀ ਸ਼ੁਰੂ ਕਰਦੇ ਹਨ, ਪਰ ਬਾਅਦ ਵਿੱਚ ਇਹੀ ਸ਼ਰਾਬ, ਬੰਦੇ ਨੂੰ ਆਪਣਾ ਗ਼ੁਲਾਮ ਬਣਾ ਲੈਂਦੀ ਹੈ। ਇਕ ਪੁਰਾਣਾ ਗਾਣਾ ਹੈ:
‘‘ਬੋਤਲਾਂ ’ਚ ਰੋਲ੍ਹੀ ਏ ਤੂੰ ਸਾਰੀ ਜ਼ਿੰਦਗਾਨੀ ਓਇ
ਲੱਖਾਂ ਦੀ ਇੱਜ਼ਤ ਤੇਰੀ ਐਵੇਂ ਚਲੀ ਜਾਣੀ ਓਇ
ਹੋਸ਼ ਕਰ ਜ਼ਿੰਦਗੀ ਨਹੀਂ ਵਾਰ ਵਾਰ ਆਣੀ ਓਇ
ਬੋਤਲਾਂ ਨੇ ਕੀਤੇ ਲੱਖਾਂ ਵਾਲੇ ਵੀ ਕੰਗਾਲ ਓਇ

ਕੀ ਹੈ ਐਕੂਪੰਕਚਰ ਦੀ ਇਲਾਜ ਵਿਧੀ

ਜਿਵੇਂ ਕਿ ਨਾਮ ਤੋਂ ਹੀ ਸਪਸ਼ਟ ਹੈ। ‘ਐਕੁਸ’ (Acus) ਇਕ ਲਾਤੀਨੀ ਭਾਸ਼ਾ ਦਾ ਸ਼ਬਦ ਹੈ ਜਿਸ ਦਾ ਅਰਥ ਹੈ ਸੂਈ ਅਤੇ ‘ਪੰਕਚੁਰਾ’ (Punctura) ਦਾ ਅਰਥ ਹੈ ਸੂਈ ਨਾਲ ਛੇਦਣਾ ਜਾਂ ਚੋਭਣਾ। ਇਸ ਤਰ੍ਹਾਂ ਐਕੂਪੰਕਚਰ ਇਕ ਬਹੁਤ ਪੁਰਾਣੀ ਚੀਨ ਦੀ ਕੁਦਰਤੀ ਇਲਾਜ ਪ੍ਰਣਾਲੀ ਹੈ। ਚੀਨੀ ਭਾਸ਼ਾ ਵਿਚ ਇਸ ਨੂੰ (Chen) ਜਾਂ ਜੇਨ (Zhen) ਆਖਿਆ ਜਾਂਦਾ ਹੈ। ਇਸ ਦਾ ਇਤਿਹਾਸ ਪੰਜ ਹਜ਼ਾਰ ਸਾਲ ਤੋਂ ਵੀ ਪੁਰਾਣਾ ਹੈ। ਅਜੋਕੀਆਂ ਸੂਈਆਂ ਤੋਂ ਪਹਿਲਾਂ ਤਿੱਖੇ ਪੱਥਰ ਜਾਂ ਪੱਥਰ ਦੀਆਂ ਬਣੀਆਂ ਸੂਈਆਂ ਨੂੰ ਇਲਾਜ ਲਈ ਵਰਤਿਆ ਜਾਂਦਾ ਹੈ। ਉਸ ਸਮੇਂ ਇਸ ਵਿਧੀ ਨੂੰ ਬੀਨ (2ien) ਜਾਂ ਪੀਨ (Pien) ਆਖਿਆ ਜਾਂਦਾ ਹੈ। ਫਿਰ ਹੱਡੀਆਂ ਅਤੇ ਬਾਂਸ ਤੋਂ ਬਣੀਆਂ ਸੂਈਆਂ ਦੀ ਵਰਤੋਂ ਹੋਣ ਲੱਗੀ। 2697-2596 ਬੀ.ਸੀ. ਦੇ ਸਮੇਂ ਤੋਂ ਧਾਤੂ ਦੀਆਂ ਬਣੀਆਂ ਸੂਈਆਂ ਦੀ ਵਰਤੋਂ ਹੋਣ ਲੱਗ ਪਈ। ਇਸ ਦਾ ਜ਼ਿਕਰ ‘ਹੂਆਂਗ ਦੀ ਫੂ ਸੀ’ ਦੀ ਪ੍ਰਸਿੱਧ ਪੁਸਤਕ (The yellow emperors classic of internal medicine) ‘ਦੀ ਯੈਲੋ ਇਮਪੈਰਰਸ ਕਲਾਸਿਕ ਆਫ ਇੰਟਰਨਲ ਮੈਡੀਸਿਨ’ ਵਿਚ ਬਾਖੂਬੀ ਗਵਾਹੀ ਸਹਿਤ ਦਰਜ ਹੈ। ਕਈ ਤਰ੍ਹਾਂ ਦੇ ਆਸ਼ਰਤ ਅਨੁਭਵ, ਪਰਿਕਲਪਨਾ, ਮਨੌਤਾਂ ਅਤੇ 

ਨਸ਼ਾ ਕਾਰੋਬਾਰ ਦੀ ਸਿੰਗਲ ਵਿੰਡੋ ਸੇਵਾ

ਕਦੇ ਨਸ਼ਿਆਂ ਦਾ ਇਕ ਦੌਰ ਅਜਿਹਾ ਵੀ ਹੁੰਦਾ ਸੀ। ਇਸ ਕਾਰੋਬਾਰ ਦੀਆਂ ਤਿੰਨ ਪ੍ਰਤੱਖ ਧਿਰਾਂ ਹੁੰਦੀਆਂ ਸਨ। ਇਕ ਧਿਰ ਨਸ਼ਾ ਵੇਚਣ ਵਾਲਿਆਂ ਜਾਂ ਨਸ਼ਾ ਮੁਹੱਈਆ ਕਰਵਾਉਣ ਵਾਲਿਆਂ ਦੀ ਹੁੰਦੀ ਸੀ। ਦੂਜੀ ਧਿਰ ਨਸ਼ੇ ਦੇ ਉਪਭੋਗੀਆਂ ਦੀ ਹੁੰਦੀ ਸੀ ਤੇ ਤੀਜੀ ਧਿਰ ਪੁਲੀਸ ਦੀ ਹੁੰਦੀ ਸੀ, ਜਿਹੜੀ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਖਤਮ ਕਰਨ ਦੀ ਭੂਮਿਕਾ ਨਿਭਾਉਂਦੀ ਸੀ। ਇਨ੍ਹਾਂ ਤਿੰਨਾਂ ਧਿਰਾਂ ਨਾਲ ਜੁੜੇ ਬੰਦੇ ਇਕ-ਦੂਜੇ ਨਾਲੋਂ ਵੱਖਰੇ ਕਿਰਦਾਰ ਵਾਲੇ ਹੁੰਦੇ ਸਨ ਭਾਵ ਤਿੰਨਾਂ ਧਿਰਾਂ ਦੇ ਕਿਰਦਾਰ ਚੰਗੀ ਤਰ੍ਹਾਂ ਪਰਿਭਾਸ਼ਿਤ ਹੁੰਦੇ ਸਨ। ਨਸ਼ਾ ਤਸਕਰ ਨੂੰ ਬਲੈਕੀਏ ਦੇ ਰੂਪ ਵਿਚ ਪਛਾਣਿਆ ਜਾਂਦਾ ਸੀ ਤੇ ਨਸ਼ਾ ਕਰਨ ਵਾਲੇ ਨੂੰ ਨਸ਼ੇੜੀ ਦੇ ਰੂਪ ਵਿਚ ਅਤੇ ਪੁਲੀਸ ਵਾਲੇ ਨੂੰ ਕਾਨੂੰਨ ਦੇ ਰਖਵਾਲੇ ਵਜੋਂ। ਅੱਜ ਵੀ ਸਾਨੂੰ ਫਿਲਮਾਂ 

ਦਮੇ ਦੀ ਬੀਮਾਰੀ: ਕਾਰਨ ਲੱਛਣ ਅਤੇ ਬਚਾਅ

ਫੇਫੜਿਆਂ ਤੋਂ ਹੋ ਕੇ ਜਾਂਦੀ ਸਾਹ ਨਾਲੀ ’ਚ ਕੋਈ ਅੜਿੱਕਾ ਪੈਦਾ ਹੋ ਜਾਣ ਨਾਲ ਸਾਹ ਲੈਣ ’ਚ ਤਕਲੀਫ਼ ਹੁੰਦੀ ਹੈ। ਜੇ ਇਹ ਤਕਲੀਫ਼ ਵੱਧ ਪੁਰਾਣੀ ਹੋ ਜਾਵੇ ਤਾਂ ਇਸ ਨੂੰ ਦਮੇ ਦੀ ਬੀਮਾਰੀ ਭਾਵ ਅਸਥਮਾ (ਸੀਓਪੀਡੀ) ਕਿਹਾ ਜਾਂਦਾ ਹੈ। ਦਮੇ ਦੀ ਬੀਮਾਰੀ ਦੀਆਂ ਕਈ ਕਿਸਮਾਂ ਹੁੰਦੀਆਂ ਹਨ।
ਇਹ ਦਮੇ ਦਾ ਇੱਕ ਉਹ ਰੋਗ ਹੈ ਜੋ ਅਲਰਜੀ ਕਾਰਨ ਪੈਦਾ ਹੁੰਦਾ ਹੈ। ਇਸ ਵਿੱਚ ਸਾਹ ਨਾਲੀਆਂ ਵਾਰ ਵਾਰ ਸੁੰਗੜਦੀਆਂ ਰਹਿੰਦੀਆਂ ਹਨ ਅਤੇ ਬੰਦੇ ਨੂੰ ਵਾਰ ਵਾਰ ਤਕਲੀਫ਼ ਹੁੰਦੀ ਰਹਿੰਦੀ ਹੈ।ਆਮ ਤੌਰ ’ਤੇ ਦਮੇ ਦੀ ਬੀਮਾਰੀ ਦੋ ਕਿਸਮ ਦੀ ਹੁੰਦੀ ਹੈ, ਬਾਹਰੀ ਦਮਾ ਅਤੇ ਅੰਦਰੂਨੀ ਦਮਾ। ਬਾਹਰੀ ਦਮੇ ਨੂੰ ਪ੍ਰਾਸੰਗਿਕ ਦਮਾ ਵੀ ਕਿ

ਪੀਲੀਆ ਦੇ ਕਾਰਨ, ਲੱਛਣ, ਇਲਾਜ ਤੇ ਉਪਾਅ

ਅੱਖਾਂ, ਨਹੁੰ, ਚਮੜੀ ਤੇ ਪੇਸ਼ਾਬ ਜਦੋਂ ਪੀਲੇ ਹੋ ਜਾਣ ਤਾਂ ਉਸ ਨੂੰ ਪੀਲੀਆ ਕਿਹਾ ਜਾਂਦਾ ਹੈ। ਇਹ ਇਕ ਲੱਛਣ ਹੈ ਰੋਗ ਨਹੀਂ। ਅੱਜ ਕਲ ਖਾਣ-ਪੀਣ ਦੀ ਹਫੜਾ ਤਫੜੀ, ਦੂਸ਼ਿਤ ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਲਗਾਤਾਰ ਵੱਧ ਰਹੀ ਹੈ, ਜਿਸ ਕਰ ਕੇ ਲੋਕ ਕਈ ਤਰ੍ਹਾਂ ਦੇ ਵਿਗਾੜਾਂ ਦਾ ਸ਼ਿਕਾਰ ਬਣੇ ਰਹੇ ਹਨ। ਪੱਛਮੀ ਦੇਸ਼ਾਂ ਦੀ ਤਰਜ਼ ’ਤੇ ਖਾਣ-ਪੀਣ ਤੇ ਰਹਿਣ-ਸਹਿਣ ਨੂੰ ਤੇਜ਼ੀ ਨਾਲ ਅਪਣਾਉਣ ਦਾ ਸਿੱਟਾ ਇਹ ਨਿਕਲਿਆ ਹੈ ਕਿ ਸ਼ਰਾਬ ਪੀਣ ਵਾਲਿਆਂ ਦੀ ਗਿਣਤੀ ਵਧ ਰਹੀ ਹੈ। ਸਾਡਾ ਭਵਿੱਖ ਜੀਵਨ ਤੇ ਸਿਹਤ ਹੈ।ਇੱਕ ਮਾੜੇ ਆਚਰਨ ਦਾ ਘਾਤਕ ਸਿੱਟਾ ਪੀਲੀਆ ਹੈ।

ਵੱਡੀ ਉਮਰ ਦਾ ਗੱਠੀਆ (ਓਸਟੀਓ ਆਰਥਰਾਈਟਿਸ)

ਸਰੀਰ ਦੀਆਂ ਹੱਡੀਆਂ ਦੇ ਜੋੜਾਂ ’ਚ ਹੋਣ ਵਾਲੀ ਸੋਜ ਨੂੰ ਗਠੀਆ (ਆਰਥਰਾਈਟਿਸ) ਕਿਹਾ ਜਾਂਦਾ ਹੈ। ਅੱਜ ਦੇ ਪ੍ਰਚੱਲਤ ਡਾਕਟਰੀ ਵਿਗਿਆਨ ਨੇ ਆਰਥਰਾਈਟਿਸ (ਗੱਠੀਏ) ਦੇ ਕਈ ਭੇਤ ਦੱਸੇ ਹਨ ਜਿਵੇਂ ਕਿ ਆਮ ਗੱਠੀਆ (ਰਿਊਮੇਟਾਇਡ ਆਰਥਰਾਈਟਿਸ), ਗਨੋਰੀਅਲ ਆਰਥਰਾਈਟਿਸ,ਜੁਵੇਨਾਈਲ ਆਰਥਰਾਈਟਿਸ, ਵੱਡੀ ਉਮਰ ਦਾ ਗਠੀਆ (ਓਸਟੀਓ ਆਰਥਰਾਈਟਿਸ), ਨਿਊਰੋ ਟ੍ਰਾਪਿਕ ਆਰਥਰਾਈਟਿਸ ਆਦਿ ਤੋਂ ਇਲਾਵਾ ਕੁਝ ਹੋਰ ਵੀ ਕਿਸਮਾਂ ਹਨ। ਅੱਜ ਕੱਲ ਗੋਡੇ ਬਦਲਣੇ ਆਮ ਗੱਲ ਹੋ ਗਈ ਹੈ। ਹੱਡੀਆਂ ਦੇ ਜੋੜ ਦੋ ਕਿਸਮ ਦੇ ਹੁੰਦੇ ਹਨ। ਇੱਕ ਕਿਸਮ ਤਾਂ ਅਜਿਹੀ ਹੁੰਦੀ ਹੈ, ਜਿਸ ਵਿੱਚ ਹੱਡੀਆਂ ਦੇ ਜੋੜ ਉੱਪਰੋਂ ਹੇਠਾਂ, ਖੱਬੇ ਸੱਜੇ ਸਭ ਪਾਸੇ ਮੁੜਦੇ ਹਨ। ਇਸ ਕਰ ਕੇ ਅਸੀਂ ਤੁਰ-ਫੇਰ ਸਕਦੇ ਹਾਂ, ਦੌੜ ਸਕਦੇ ਹਾਂ, ਪਾਣੀ ਵਿੱਚ ਤੈਰ ਸਕਦੇ ਹਾਂ।

ਦੁੱਧ ਦੇ ਦੰਦ ਕਿਉਂ ਡਿੱਗਦੇ ਹਨ?

ਬੱਚੇ ਦੇ ਮੂੰਹ ਵਿਚ 20 ਦੰਦ ਹੁੰਦੇ ਹਨ। ਇਹ 5 ਤੋਂ 7 ਮਹੀਨੇ ਬਾਅਦ ਨਿਕਲਣੇ ਸ਼ੁਰੂ ਹੁੰਦੇ ਹਨ। ਇਨ੍ਹਾਂ ਦੰਦਾਂ ਨੂੰ ਦੁੱਧ ਦੇ ਦੰਦ ਕਹਿੰਦੇ ਹਨ। ਇਨ੍ਹਾਂ ਦੀਆਂ ਜੜਾਂ ਕਮਜ਼ੋਰ ਅਤੇ ਬਹੁਤ ਪਤਲੀਆਂ ਹੁੰਦੀਆਂ ਹਨ।
ਬੱਚੇ ਦਾ ਜਬਾੜਾ 5 ਤੋਂ 6 ਸਾਲ ਬਾਅਦ ਲੰਬਾ ਅਤੇ ਸਖ਼ਤ ਹੋ 

ਜੌੜੇ ਬੱਚੇ ਕਿਉਂ ਪੈਦਾ ਹੁੰਦੇ ਹਨ?

 ਬੱਚਿਓ! ਔਰਤ ਆਮ ਤੌਰ ’ਤੇ ਇਕ ਬੱਚੇ ਨੂੰ ਜਨਮ ਦਿੰਦੀ ਹੈ। ਇਹ ਬੱਚਾ ਕੁੜੀ ਜਾਂ ਮੁੰਡਾ ਹੋ ਸਕਦਾ ਹੈ। ਕਦੇ ਦੋ ਬੱਚੇ ਵੀ ਪੈਦਾ ਹੋ ਜਾਂਦੇ ਹਨ। ਇਕੋ ਮਾਂ ਵੱਲੋਂ ਇਕੋ ਸਮੇਂ ਦੋ ਬੱਚਿਆਂ ਨੂੰ ਜਨਮ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਜੌੜੇ ਬੱਚੇ ਕਹਿੰਦੇ ਹਨ।

ਮਨੋਤੰਤੂ ਰੋਗ ਕੀ ਹੈ ?

ਲੇਖ਼ਕ  : ਡਾ. ਆਗਿਆਜੀਤ ਸਿੰਘ ,   ਸੋਰਸ - ਇੰਟਰਨੇਟ
ਮਨੋਤੰਤੂ ਰੋਗ ਜਿਸ ਨੂੰ ਮਨਸੰਤਾਪ ਵੀ ਕਿਹਾ ਜਾਂਦਾ ਹੈ, ਇਕ ਭਾਵਾਤਮਕ ਵਿਕਾਰ ਹੈ, ਜਿਹੜਾ ਇਕ ਵਿਅਕਤੀ ਨੂੰ ਵਾਰ-ਵਾਰ ਤੰਗ ਕਰਦਾ ਰਹਿੰਦਾ ਹੈ ਅਤੇ ਇਸ ਦੀ ਉਤੇਜਣਾ ਇਕ ਤੀਬਰ ਵਿਸ਼ਾਦ ਤੇ ਡਰ ਵਾਲੀ ਹਾਲਤ ਤੋਂ ਹੁੰਦੀ ਹੈ। ਮਨਸੰਤਾਪੀ ਵਿਅਕਤੀ ਆਪਣੀਆਂ ਲੋੜਾਂ ਤੇ ਖਾਹਿਸ਼ਾਂ ਨੂੰ ਸੰਤੁਸ਼ਟ ਕਰਨ ਲਈ ਅਤੇ ਸਮਾਜਿਕ ਜ਼ਿੰਮੇਵਾਰੀਆਂ ਤੇ ਫਰਜ਼ਾਂ ਅਤੇ ਰੋਜ਼ਮਰਾ ਦੀ ਜ਼ਿੰਦਗੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਔਕੜਾਂ ਤੇ ਦਿੱਕਤਾਂ ਮਹਿਸੂਸ ਕਰਦਾ ਹੈ। ਉਸ ਨੂੰ ਪਤਾ ਹੁੰਦਾ ਹੈ ਕਿ ਉਸ ਵਿੱਚ ਕੁਝ ਨੁਕਸ ਹਨ ਪਰ ਉਸ ਨੂੰ ਇਹ ਪਤਾ ਨਹੀਂ ਹੁੰਦਾ ਕਿ ਇਹ ਕੀ ਹਨ। ਕਈ ਵਾਰ ਉਸ ਨੂੰ ਇਹ ਪਤਾ ਹੁੰਦਾ ਹੈ ਕਿ ਉਸ ਦੀਆਂ ਦਿੱਕਤਾਂ ਤੇ ਤਕਲੀਫ਼ਾਂ ਉਸ ਦੇ ਅੰਦਰੂਨੀ ਸੰਘਰਸ਼ਾਂ ਕਰ ਕੇ ਹੁੰਦੀਆਂ ਹਨ। ਦੂਜੇ ਸ਼ਬਦਾਂ ਵਿੱਚ ਆਮ ਤੌਰ ’ਤੇ

ਬਰਸਾਤ ਦੇ ਮੌਸਮ ’ਚ ਸਾਵਧਾਨ!

ਲੇਖਕ :   ਨਰਿੰਦਰ ਪਾਲ ਸਿੰਘ ,  ਸੋਰਸ - ਇੰਟਰਨੇਟ

ਬਰਸਾਤ ਦੇ ਮੌਸਮ ਵਿੱਚ ਤਾਪਮਾਨ ਵਿਚ ਭਾਰੀ ਉਤਾਰ ਚੜ੍ਹਾਅ ਆਉਂਦੇ ਹਨ। ਇਸ ਨਾਲ ਸਰੀਰ ਬੈਕਟੀਰੀਆ ਅਤੇ ਵਾਇਰਲ ਹਮਲੇ ਲਈ ਅਤਿ ਸੰਵੇਦਨਸ਼ੀਲ ਹੋ ਜਾਂਦਾ ਹੈ ਅਤੇ ਵਿਅਕਤੀ ਨੂੰ ਸਰਦੀ ਜ਼ੁਕਾਮ, ਬੁਖਾਰ ਅਤੇ ਪੇਟ ਦੇ ਰੋਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਅਜਿਹੇ ਮੌਸਮ ਵਿਚ ਤੰਦਰੁਸਤ ਰਹਿਣ ਲਈ ਖਾਸ ਸਾਵਧਾਨੀਆਂ ਵਰਤਣ ਦੀ ਲੋੜ ਹੁੰਦੀ ਹੈ।

ਨਸ਼ਿਆਂ ਦਾ ਕਹਿਰ ਰੋਕਣ ਲਈ ਹੀਲਾ

ਲੇਖਕ :   ਡਾ. ਸਰਦੂਲ ਸਿੰਘ ,  ਸੋਰਸ - ਇੰਟਰਨੇਟ

ਪੰਜਾਬ ’ਚ ਵਗ ਰਹੇ ਨਸ਼ੇ ਦੇ ਛੇਵੇ ਦਰਿਆ ਨੇ ਪਿੰਡਾਂ ਦੇ ਪਿੰਡ ਅਤੇ ਘਰਾਂ ਦੇ ਘਰ ਤਬਾਹ ਕਰ ਦਿੱਤੇ ਹਨ। ਪਤਾ ਨਹੀਂ ਇਹ ਆਪਣੇ ਨਾਲ ਕਿੰਨੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਅਤੇ ਕਿੰਨੇ ਘਰਾਂ ਦੀਆਂ ਖੁਸ਼ੀਆਂ ਵਹਾ ਕੇ ਲੈ ਗਿਆ। ਨਸ਼ੇ ਦਾ ਇਹ ਦੈਂਤ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ‘ਮਕਬੂਲਪੂਰੇ’ ਨੂੰ ਨਿਗਲ ਗਿਆ। ਇਕੱਲੇ ਇਸ ਪਿੰਡ ਵਿਚ ਨਸ਼ੇ ਨੇ 450 ਤੋਂ ਵੱਧ ਘਰਾਂ ਵਿਚ ਸੱਥਰ ਵਛਾ ਦਿੱਤੇ ਹਨ। ਇਸ ਪਿੰਡ ਨੂੰ ‘ਚਿੱਟੀਆਂ ਚੁੰਨੀਆਂ ਦਾ ਪਿੰਡ’ ਕਿਹਾ ਜਾਣ ਲੱਗ ਪਿਆ ਹੈ।

ਸਰੀਰ ’ਚ ਆਤਮਾ ਨਹੀਂ, ਤਾਲਮੇਲ ਪ੍ਰਣਾਲੀ ਕਾਰਜ ਕਰਦੀ ਹੈ…

ਲੇਖਕ :  ਮੇਘ ਰਾਜ ਮਿੱਤਰ, ਸੋਰਸ : ਇੰਟਰਨੇਟ 
ਅੱਜ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੁੱਟ ਦੇ ਹਥਿਆਰ ‘ਆਤਮਾ’ ਬਾਰੇ ਗੱਲ ਕਰਾਂਗੇ। ਇਸ ਸਵਾਲ ਨਾਲ ਹੋਰ ਬਹੁਤ ਸਾਰੇ ਅੰਧਵਿਸ਼ਵਾਸ ਜੁੜੇ ਹੋਏ ਹਨ; ਜਿਵੇਂ ਮੁਕਤੀ, ਭੂਤ, ਪ੍ਰੇਤ, ਯਮਦੂਤ, ਧਰਮਰਾਜ, ਸਵਰਗ-ਨਰਕ, ਪੁਨਰ ਜਨਮ ਆਦਿ। ਧਰਮ ਦੇ ਨਾਂ ‘ਤੇ ਜਿਹੜੀ ਲੁੱਟ-ਖਸੁੱਟ ਹੁੰਦੀ ਹੈ, ਉਸ ਵਿਚ ਆਤਮਾ ਦਾ ਵੱਡਾ ਰੋਲ ਹੈ। ਕਹਿੰਦੇ ਹਨ ਕਿ ਆਤਮਾ ਇੰਨੀ ਸ਼ਕਤੀਸ਼ਾਲੀ ਹੁੰਦੀ ਹੈ ਕਿ ਕੋਈ ਤਲਵਾਰ ਇਸ ਨੂੰ ਕੱਟ ਨਹੀਂ ਸਕਦੀ। ਜਿੱਥੋਂ ਤੱਕ ਮੁਕਤੀ ਦਾ ਸਵਾਲ ਹੈ, ਕਰੋੜਾਂ ਲੋਕ ਮੁਕਤੀ ਭਾਲਦੇ ਹਨ ਅਤੇ ਮਰਨ ਕਿਨਾਰੇ ਹੋ ਕੇ ਡਾਕਟਰਾਂ ਕੋਲ ਜਾ ਕੇ ਉਮਰ ਵਧਾਉਣਾ ਲੋਚਦੇ ਹਨ। ਮੁਕਤ ਹੋਣਾ ਕੋਈ ਨਹੀਂ ਚਾਹੁੰਦਾ। ਮੁਕਤੀ ਲੱਭਣ ਵਾਲਿਆਂ ਦਾ ਜੇ 10 ਫ਼ੀਸਦੀ ਬੰਦਾ ਵੀ ਜਿੰਨਾ ਸਮਾਂ ਮੁਕਤੀ ਭਾਲਣ ਲਈ ਲਾਉਂਦਾ ਹੈ, ਓਨਾ ਸਮਾਂ ਨਿਜ਼ਾਮ ਬਦਲਣ ਲਈ ਤਿਆਰ ਹੋ ਜਾਵੇ ਤਾਂ ਗਲੇ-ਸੜੇ ਪ੍ਰਬੰਧ ਤੋਂ ਚਾਰ-ਪੰਜ ਸਾਲਾਂ ਵਿਚ ਹੀ ਮੁਕਤੀ ਪ੍ਰਾਪਤ ਕੀਤੀ ਜਾ ਸਕਦੀ ਹੈ। ਆਓ ਦੇਖੀਏ, ਕੀ ਸਰੀਰ ਵਿਚ ਆਤਮਾ ਹੁੰਦੀ ਹੈ? ਜੇ ਹੁੰਦੀ ਹੈ ਤਾਂ ਇਹ ਕਿੱਥੇ ਰਹਿੰਦੀ ਹੈ?

ਦਿਮਾਗੀ ਬੁਖਾਰ: ਲੱਛਣ ਅਤੇ ਰੋਕਥਾਮ

ਲੇਖਕ :  ਡਾ. ਅੰਮ੍ਰਿਤਪਾਲ ਸਿੰਘ ਕਾਲੇਕਾ/ਸੰਦੀਪ ਕੌਰ ਥਿੰਦ , ਸੋਰਸ : ਇੰਟਰਨੇਟ 
ਦਿਮਾਗੀ ਬੁਖਾਰ ਜਾਂ ਕਹਿ ਲਵੋ ਚਮਕੀ ਬੁਖਾਰ ਅੱਜਕੱਲ੍ਹ ਸੁਰਖੀਆ ਵਿਚ ਹੈ। ਇੰਸੇਫਲਾਈਟਿਸ, ਭਾਵ ਦਿਮਾਗੀ ਬੁਖਾਰ ਦਾ ਮਤਲਬ ਹੈ ਦਿਮਾਗ ਦੀ ਸੋਜਿਸ਼। ਇਹ ਬੁਖਾਰ ਜ਼ਿਆਦਾਤਰ ਕੁਪੋਸ਼ਤ ਬੱਚਿਆਂ, ਬਜ਼ੁਰਗਾਂ ਜਾਂ ਫਿਰ ਸਰੀਰ ਦੇ ਕਮਜ਼ੋਰ ਰੱਖਿਆ ਤੰਤਰ ਵਾਲੇ ਲੋਕਾਂ ਵਿਚ ਹੁੰਦਾ ਹੈ। ਇਹ ਬੁਖਾਰ ਇਨ੍ਹਾਂ ਲੋਕਾਂ ਦੀ ਮੌਤ ਦਾ ਕਾਰਨ ਵੀ ਬਣਦਾ ਹੈ। ਅਜਿਹੀਆਂ ਮੰਦਭਾਗੀ ਘਟਨਾਵਾਂ ਦੀਆਂ ਰਿਪੋਰਟਾਂ ਅੱਜਕਲ੍ਹ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਬਹੁਤ ਸਾਰੇ ਜ਼ਿਲ੍ਹਿਆਂ ਤੋਂ ਆ ਰਹੀਆਂ ਹਨ। ਸਭ ਤੋਂ ਜ਼ਿਆਦਾ ਪ੍ਰਭਾਵਿਤ ਇਲਾਕਾ ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 100 ਤੋਂ ਵੀ ਜ਼ਿਆਦਾ ਬੱਚੇ ਇਸ ਬਿਮਾਰੀ ਕਾਰਨ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ।

ਸਪਾਇਨਲ ਟੀਬੀ ਤਾਂ ਨਹੀਂ ਕਿਤੇ ?

ਜੀਵਨ ਹੈ ਤਾਂ ਦਰਦ ਵੀ ਹੈ, ਮੋਇਆਂ ਨੂੰ ਕੁਝ ਨਹੀਂ ਹੁੰਦਾ ਪਤਾ। ਇਉਂ ਦਰਦ ਦਾ ਅਹਿਸਾਸ ਸਿਰਫ ਜੀਵਤ ਜੀਵਾਂ ਨੂੰ ਹੀ ਹੁੰਦਾ ਹੈ। ਦਰਦਾਂ ਵਿਚੋਂ ਆਮ ਦਰਦ ਹੈ ਪਿੱਠ ਦਾ ਦਰਦ। ਇਹ ਦਰਦ ਨਾ ਬੈਠਣ ਦਿੰਦਾ ਹੈ ਤੇ ਨਾ ਹੀ ਪੈਣ, ਬਹੁਤ ਤੰਗ ਕਰਦਾ ਹੈ। ਬਸ ਪਿੱਠ ਦਰਦ ਨੂੰ ਆਮ ਦਰਦ ਮੰਨ ਕੇ ਨਜ਼ਰਅੰਦਾਜ਼ ਨਾ ਕਰੋ। ਇਸ ਨੂੰ ਮਾਮੂਲੀ ਸਮਝਣਾ ਜਾਂ ਫਿਰ ਦਰਦ ਰੋਕੂ ਦਵਾਈ (ਪੇਨ ਕਿਲਰ) ਖਾ ਕੇ ਟਾਲ ਦੇਣਾ ਗੰਭੀਰ ਰੋਗ ਦੇ ਸਕਦਾ ਹੈ।
ਹਾਲ ਦੇ ਸਮੇਂ ਦੌਰਾਨ ਅਜਿਹੇ ਕੇਸਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ ਜੋ ਪਿੱਠ ਦਰਦ ਨੂੰ ਮਾਮੂਲੀ ਮੰਨ ਕੇ ਅਣਡਿੱਠਾ ਕਰਦੇ ਰਹੇ। ਸਮੱਸਿਆ ਵਧਣ ਉੱਤੇ ਡਾਕਟਰ ਕੋਲ ਪੁੱਜੇ ਤਾਂ ਰੀੜ੍ਹ ਦੀ ਹੱਡੀ ਦੀ ਤਪਦਿਕ (ਸਪਾਇਨਲ ਟੀਬੀ) ਨਿਕਲ ਆਈ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0090309003
Copyright © 2020, Panjabi Times. All rights reserved. Website Designed by Mozart Infotech