» ਅਮਰੀਕਾ ਦੀ ਐੱਮਪੀ ਤੁਲਸੀ ਗਬਾਰਡ ਨੇ ਹਿਲੇਰੀ 'ਤੇ ਕੀਤਾ ਮਾਣਹਾਨੀ ਦਾ ਕੇਸ » ਪਾਕਿਸਤਾਨ 'ਚ ਅੱਤਿਆਚਾਰ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ ਮਹਿਲਾ ਸੰਭਾਲ ਕੇਂਦਰ ਭੇਜੀ ਨਾਬਾਲਗ ਹਿੰਦੂ ਕੁੜੀ » 1 ਫਰਵਰੀ ਨੂੰ ਤੈਅ ਹੈ ਚਾਰਾਂ ਦੋਸ਼ੀਆਂ ਦੀ ਫਾਂਸੀ, ਹੁਣ ਤਕ ਨਹੀਂ ਦੱਸੀ ਆਖਰੀ ਇੱਛਾ » ਅਜ਼ਹਰੂਦੀਨ ਨੇ ਧੋਖਾਧੜੀ ਦਾ ਦੋਸ਼ ਨਕਾਰਿਆ, ਸੌ ਕਰੋੜ ਦੇ ਮਾਣਹਾਨੀ ਕੇਸ ਦੀ ਦਿੱਤੀ ਧਮਕੀ » ਕਾਗ਼ਜ਼ਾਂ 'ਚ ਜ਼ਿੰਦਾ ਔਰਤ ਦੀ ਜਮ੍ਹਾਂ ਹੁੰਦੀ ਰਹੀ LIC ਕਿਸ਼ਤ, ਚਾਰ ਸਾਲ ਬਾਅਦ ਮਰੀ ਦੱਸ ਕੇ ਹਾਸਲ ਕੀਤਾ 25 ਲੱਖ ਦਾ ਕਲੇਮ » ਬੰਗਾਲ 'ਚ ਬੈਲੇਟ ਪੇਪਰ ਨਾਲ ਹੋਣਗੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ » ਰਾਸ਼ਟਰਪਤੀ ਵੱਲੋਂ 49 ਬੱਚਿਆਂ ਦਾ ਬਾਲ ਸ਼ਕਤੀ ਪੁਰਸਕਾਰ ਨਾਲ ਸਨਮਾਨ » ਹੈਰਿਸ ਕਾਊਂਟੀ ’ਚ ਪਹਿਲਾ ਦਸਤਾਰਧਾਰੀ ਸਿੱਖ ਡਿਪਟੀ ਕਾਂਸਟੇਬਲ ਬਣਿਆ » ਅਮਰੀਕੀ ਵਿਚੋਲਗੀ ਦਾ ਸੁਆਲ ਹੀ ਨਹੀਂ: ਭਾਰਤ » ਭਾਰਤ ਦੀ ਸਾਖ ਡਿੱਗੀ; 51ਵੇਂ ਸਥਾਨ ’ਤੇ ਪੁੱਜਿਆ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਕਵਿਤਾਵਾਂ/ਕਹਾਣੀਆਂ

ਭਾਰਤੀ ਭਾਸ਼ਾਵਾਂ ਲਈ ਘਾਤਕ ਬਣ ਰਹੀ ਹੈ ਹਿੰਦੀ

September 30, 2019 04:22 PM

ਡਾ. ਚਰਨਜੀਤ ਸਿੰਘ ਗੁਮਟਾਲਾ , 0019375739812 , gumtalacs@gmail.com

ਭਾਰਤੀ ਜਨਤਾ ਪਾਰਟੀ ਵੱਲੋਂ ਆਰ. ਐਸ. ਐਸ. ਦੇ ਏਜੰਡੇ ‘ਤੇ ਚਲਦੇ ਹੋਏ ਪਹਿਲਾਂ ਧਾਰਾ 370 ਖ਼ਤਮ ਕੀਤੀ ਗਈ ਤੇ ਹੁਣ ਹਿੰਦੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਤਿਆਰੀ ਕੀਤੀ ਗਈ ਹੈੈ।ਹਿੰਦੀ ਦਿਵਸ ਸਮੇਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ  ਦਾ ਕਹਿਣਾ ਸੀ ਕਿ ਹਿੰਦੀ ਭਾਰਤ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਤੇ ਇਹ ਇੱਕੋ ਇੱਕ ਐਸੀ ਭਾਸ਼ਾ ਹੈ ਜੋ ਪੂਰੇ ਦੇਸ਼ ਨੂੰ ਜੋੜ ਕੇ ਰੱਖ ਸਕਦੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਨੂੰ ਇੱਕ ਐਸੀ ਭਾਸ਼ਾ ਦੀ ਲੋੜ ਹੈ ਜੋ ਕਿ ਵਿਸ਼ਵ ਭਰ ਵਿੱਚ ਉਸ ਦੀ ਪਹਿਚਾਣ ਬਣਾਏ। ਉਨ੍ਹਾਂ ਨੇ ਲੋਕਾਂ ਨੂੰ ਹਿੰਦੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਅਗਲੇ ਸਾਲ ਹਿੰਦੀ ਦਿਵਸ ਸਮੇਂ ਦੇਸ਼ ਦੇ ਵੱਖ ਵੱਖ ਭਾਗਾਂ ਵਿੱਚ ਹਿੰਦੀ ਦਿਵਸ ਸਮਾਗਮ ਕਰਵਾਣੇੇ ਜਾਣਗੇ ਤੇ 2024 ਦੀਆਂ ਅਗਲੀਆਂ ਆਮ ਚੋਣਾਂ ਤੀਕ ਹਿੰਦੀ ਵਿਰਾਸਤੀ ਦਰਜਾ ਪ੍ਰਾਪਤ ਕਰ ਲਵੇਗੀ।

                ਇਸ ਦਾ ਵਿਰੋਧੀ ਪਾਰਟੀਆਂ ਖ਼ਾਸ ਕਰਕੇ ਤਾਮਿਲਨਾਡੂ ਵੱਲੋਂ ਸਖ਼ਤ ਵਿਰੋਧ ਹੋਇਆ। ਵਿਰੋਧ ਨੂੰ ਵੇਖਦੇ ਹੋਏ ਉਨ੍ਹਾਂ ਨੇ ਕਿਹਾ ਕਿ ਹਿੰਦੀ ਨੂੰ ਬਤੌਰ ਦੂਜੀ ਭਾਸ਼ਾ ਲਾਗੂ ਕੀਤਾ ਜਾਵੇਗਾ ਤੇ ਨਾਲ ਹੀ ਯਕੀਨ ਦਿਵਾਇਆ ਕਿ ਹਿੰਦੀ ਜਬਰੀ ਨਹੀਂ ਠੋਸੀ ਜਾਵੇਗੀ।ਇਹੋ ਗੱਲ ਅਮਰੀਕਾ ਦੀ ਫੇਰੀ ਸਮੇਂ 22 ਸਤੰਬਰ 2019 ਨੂੰ ਹੂਸਟਨ ਵਿੱਚ ਪ੍ਰਾਧਨ ਮੰਤਰੀ  ਸ੍ਰੀ ਨਰਿੰਦਰ ਮੋਦੀ ਨੇ ਕਹੀ। ਉਨ੍ਹਾਂ ਵੀ ਐਲਾਨ ਕੀਤਾ ਕਿ ਭਾਰਤ ਇੱਕ ਬਹੁ-ਭਾਸ਼ਾਈ ਦੇਸ਼ ਹੈ ਤੇ ਹਿੰਦੀ ਨੂੰ ਕਦੇ ਵੀ ਠੋਸਿਆ ਨਹੀਂ ਜਾਵੇਗਾ।

                 ਹੁਣ ਸੁਆਲ ਪੈਦਾ ਹੁੰਦਾ ਹੈ ਕਿ ਕੀ ਹਿੰਦੀ ਵਾਕਿਆ ਭਾਰਤੀਆਂ ਦੀ ਜੁਬਾਨ ਹੈ ?ਜਦ ਅਸੀਂ 2001 ਦੀ ਮਰਦਮ-ਸ਼ੁਮਾਰੀ ਦੇ ਅੰਕੜਿਆਂ ‘ਤੇ ਝਾਤ ਪਾਉਂਦੇ ਹਾਂ ਤਾਂ ਜੋ ਗੱਲ ਸਾਹਮਣੇ ਆਉਂਦੀ ਹੈ ,ਉਹ ਇਹ ਹੈ ਕਿ ਹਿੰਦੀ ਕੇਵਲ 25 ਪ੍ਰਤੀਸ਼ਤ  ਭਾਰਤੀਆਂ ਦੀ ਮਾਤ ਭਾਸ਼ਾ ਹੈ। ਬੰਗਾਲੀ 8 ਪ੍ਰਤੀਸ਼ਤ, ਤੇਲਗੂ 7 ਪ੍ਰਤੀਸ਼ਤ, ਮਰਾਠੀ 7 ਪ੍ਰਤੀਸ਼ਤ, ਤਾਮਿਲ 6 ਪ੍ਰਤੀਸ਼ਤ, ਉਰਦੂ 5 ਪ੍ਰਤੀਸ਼ਤ, ਗੁਜਰਾਤੀ 4 ਪ੍ਰਤੀਸ਼ਤ, ਕੰਨੜ 4 ਪ੍ਰਤੀਸ਼ਤ, ਮਲਿਆਲਮ 3 ਪ੍ਰਤੀਸ਼ਤ, ਉੜੀਆ 3 ਪ੍ਰਤੀਸ਼ਤ, ਪੰਜਾਬੀ 3 ਪ੍ਰਤੀਸ਼ਤ ਤੇ ਆਸਾਮੀ 1 ਪ੍ਰਤੀਸ਼ਤ ਭਾਰਤੀਆਂ ਦੀ ਮਾਤਭਾਸ਼ਾਵਾਂ ਹਨ।

                ਰਾਜ ਪੱਧਰ ‘ਤੇ ਕੁਝ ਕੇਂਦਰੀ ਪ੍ਰਸ਼ਾਸ਼ਿਤ ਸ਼ਹਿਰਾਂ ਤੋਂ ਇਲਾਵਾ ਹਿੰਦੀ ਬਿਹਾਰ, ਛੱਤੀਸਗੜ੍ਹ, ਹਰਿਆਣਾ , ਹਿਮਾਚਲ ਪ੍ਰਦੇਸ਼, ਝਾਰਖੰਡ, ਮੱਧ ਪ੍ਰਦੇਸ਼, ਰਾਜਸਥਾਨ, ਉਤਰ ਪ੍ਰਦੇਸ਼ ਤੇ ਉਤਰਖੰਡ ਦੀ ਸਰਕਾਰੀ ਭਾਸ਼ਾ ਹੈ। ਭਾਰਤ ਵਿਚ ਕੋਈ ਕੌਮੀ ਭਾਸ਼ਾ ਨਹੀਂ ।ਵੈਸੇ ਭਾਰਤ ਵਿੱਚ 22 ਭਾਸ਼ਾਵਾਂ ਨੂੰ ਸਰਕਾਰੀ ਭਾਸ਼ਾਵਾਂ ਦਾ ਦਰਜ਼ਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ ਪੰਜਾਬੀ, ਆਸਾਮੀ, ਬੰਗਾਲੀ, ਬੋਡੋ, ਡੋਗਰੀ, ਗੁਜ਼ਰਾਤੀ, ਕੰਨੜ, ਕਸ਼ਮੀਰੀ, ਕਨਿਕਾਨੀ, ਮੈਥਲੀ-ਮਲਿਆਲਮ, ਮਨੀਪੁਰੀ, ਮਰਾਠੀ, ਨੇਪਾਲੀ, ਉੜੀਆ, ਸੰਸਕ੍ਰਿਤ, ਸਿੰਧੀ, ਤਾਮਿਲ, ਤੈਲਗੂ, ਤੁਲੂ ਤੇ ਉਰਦੂ ਸ਼ਾਮਲ ਹਨ।ਇਨ੍ਹਾਂ ਤੋਂ ਇਲਾਵਾ  30 ਭਾਸ਼ਾਵਾਂ ਐਸੀਆਂ ਹਨ, ਜਿਨ੍ਹਾਂ ਨੂੰ ਬੋਲਣ ਵਾਲਿਆਂ ਦੀ ਗਿਣਤੀ 10 ਲੱਖ ਤੋਂ ਵੱਧ ਹੈ।ਵੈਸੇ ਭਾਰਤ ਵਿੱਚ 780 ਤੋਂ ਵੱਧ ਭਾਸ਼ਾਵਾਂ ਹਨ ਜਿਨ੍ਹਾਂ ਦੀ ਪਛਾਣ ਕੀਤੀ ਗਈ ਹੈ ਤੇ 66 ਤੋਂ ਵੱਧ ਲਿਪੀਆਂ ਹਨ ਜਿਨ੍ਹਾਂ ਵਿੱਚ ਲਿਖਿਆ ਜਾ ਰਿਹਾ ਹੈ।

                ਦੇਸ਼ ਵਿਚ ਇੱਕ ਭਾਸ਼ਾ ਹੀ ਚਾਹੀਦੀ ਹੈ ਦੇ ਸੁਝਾਅ ਨੂੰ ਲੈ ਕੇ ਆਜ਼ਾਦੀ ਤੋਂ ਹੀ ਯਤਨ ਹੁੰਦੇ ਰਹੇ ਹਨ। ਮਹਾਤਮਾ ਗਾਂਧੀ ਤੇ ਪੰਡਿਤ ਜਵਾਹਰ ਲਾਲ ਨਹਿਰੂ ਹਿੰਦੁਸਤਾਨੀ ਭਾਸ਼ਾ ਜੋ ਕਿ ਹਿੰਦੀ ਤੇ ਉਰਦੂ ਨੂੰ ਮਿਲਾ ਕੇ ਬਣੇ ਦੇ ਹੱਕ ਵਿੱਚ ਸਨ, ਤਾਂ ਜੋ ਹਿੰਦੂ ਤੇ ਮੁਸਲਮਾਨ ਦੋਵੇਂ ਇਸ ਦੇ ਹੱਕ ਵਿੱਚ ਰਹਿਣ, ਪਰ ਆਰ. ਐਸ. ਐਸ. ਆਗੂ ਸ੍ਰੀ ਐਮ. ਐਸ. ਗੋਲਵਾਲਕਰ ਨੇ ਹਿੰਦੂ, ਹਿੰਦੀ, ਹਿੰਦੁਸਤਾਨ ਦਾ ਨਾਅਰਾ ਦੇ ਦਿੱਤਾ। ਇਸ ਦਾ ਗ਼ੈਰ-ਹਿੰਦੀ ਸੂਬਿਆਂ ਨੇ ਵਿਰੋਧ ਕੀਤਾ। ਸਭ ਤੋਂ ਵੱਧ ਵਿਰੋਧਤਾ ਤਾਮਿਲ ਲੀਡਰ ਐਮ ਕਰੁਣਾਨਿਧੀ ਨੇ ਕੀਤੀ।

                 ਵੈਸੇ ਗ਼ੈਰ-ਹਿੰਦੀ ਭਾਸ਼ਾਈ ਸੂਬਿਆਂ ਵੱਲੋਂ ਹਿੰਦੀ ਦਾ ਵਿਰੋਧ ਅੰਗਰੇਜ਼ੀ ਰਾਜ ਸਮੇਂ ਤੋਂ ਹੀ ਚਲਦਾ ਆ ਰਿਹਾ ਹੈ। ਮਦਰਾਸ ਸੂਬੇ ਵਿੱਚ 1937 ਵਿੱਚ ਰਾਜ ਗੋਪਾਲਚਾਰੀਆ ਦੀ ਅਗਵਾਈ ਵਾਲੀ ਕਾਂਗਰਸੀ ਸਰਕਾਰ ਨੇ ਸਾਰੇ ਹਾਈ ਸਕੂਲਾਂ ਵਿੱਚ ਹਿੰਦੀ ਲਾਗੂ ਕਰ ਦਿੱਤੀ। ਕਰੁਣਾਨਿਧੀ ਦੀ ਡੀ ਐਮ ਕੇ ਪਾਰਟੀ ਨੇ ਉਸ ਸਮੇਂ ਜਬਰਦਸਤ ਮੁਹਿੰਮ ਸ਼ੁਰੂ ਕੀਤੀ, ਜਿਸ ਦੌਰਾਨ ਦੰਗੇ ਵੀ ਹੋਏ। 1939 ਵਿੱਚ ਕਾਂਗਰਸ ਸਰਕਾਰ ਟੁੱਟ ਗਈ ਤੇ ਮਦਰਾਸ ਦੇ ਗਵਰਨਰ ਲਾਰਡ ਐਰਬਕੀਨ ਨੇ ਫਰਵਰੀ 1940 ਹਿੰਦੀ ਨੂੰ ਬਤੌਰ ਲਾਜ਼ਮੀ ਭਾਸ਼ਾ ਪੜ੍ਹਾਉਣ ਦਾ ਕਾਨੂੰਨ ਵਾਪਿਸ ਲੈ ਲਿਆ।

                                 ਭਾਵੇਂ 1950 ਦੇ ਭਾਰਤੀ ਸੰਵਿਧਾਨ ਵਿੱਚ ਲਿਖਿਆ ਹੈ ਕਿ ਹਿੰਦੀ ਦੇਵ ਨਾਗਰੀ ਲਿਪੀ ਵਿੱਚ ਭਾਰਤ ਦੀ ਸਰਕਾਰੀ ਭਾਸ਼ਾ ਹੋਵੇਗੀ ਪਰ ਪੰਡਿਤ ਜਵਾਹਰ ਲਾਲ ਨਹਿਰੂ ਸਮੇਂ ਹੀ ਗ਼ੈਰ ਹਿੰਦੀ ਭਾਸ਼ਾਈ ਸੂਬਿਆਂ ਵੱਲੋਂ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਕਰੁਣਾਨਿਧੀ ਨੇ ਸੰਵਿਧਾਨ ਦਾ ਉਹ ਪੰਨਾ ਸਾੜਿਆ ਜਿਸ ਵਿੱਚ ਹਿੰਦੀ ਨੂੰ ਸਰਕਾਰੀ ਭਾਸ਼ਾ ਬਣਾਇਆ ਗਿਆ ਸੀ। ਆਂਧਰਾ ਪ੍ਰਦੇਸ਼, ਮੈਸੂਰ, ਮਦਰਾਸ ਤੇ ਬੰਗਾਲ ਸੂਬਿਆਂ ਵੱਲੋਂ ਕੇਂਦਰ ਸਰਕਾਰ ਨੂੰ ਹਿੰਦੀ ਜ਼ਬਰੀ ਲਾਗੂ ਕਰਨ ਵਿਰੁੱਧ ਚਿਤਾਵਨੀ ਦਿੱਤੀ ਗਈ ਤੇ ਕੇਂਦਰੀ ਪੱਧਰ ‘ਤੇ ਦੋ ਭਾਸ਼ਾਈ ਨੀਤੀ ਅਪਨਾਉਣ ਲਈ ਕਿਹਾ ਗਿਆ ਭਾਵ ਕਿ ਹਿੰਦੀ ਦੇ ਨਾਲ ਨਾਲ ਅੰਗਰੇਜ਼ੀ ਦੀ ਵਰਤੋਂ ਕੀਤੀ ਜਾਵੇ। ਪਾਰਲੀਮੈਂਟ ਵਿੱਚ ਵੀ ਹਿੰਦੀ ਦਾ ਅੰਗਰੇਜ਼ੀ ਵਿੱਚ ਤੇ ਅੰਗਰੇਜ਼ੀ ਦਾ ਹਿੰਦੀ ਵਿੱਚ ਤਰਜਮਾ ਕਰਨ ਦੀ ਮੰਗ ਕੀਤੀ ਗਈ। ਇਹ ਵੀ ਮੰਗ ਕੀਤੀ ਗਈ ਕਿ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਸੂਬਾਈ ਭਾਸ਼ਾਵਾਂ ਵਿੱਚ ਲਈਆਂ ਜਾਣ, ਸੂਬਾਈ ਭਾਸ਼ਾ ਨੂੰ ਅਦਾਲਤੀ ਭਾਸ਼ਾ ਬਣਾਇਆ ਜਾਵੇ ਤੇ ਕਾਲਜਾਂ ਵਿੱਚ ਵੀ ਸੂਬਾਈ ਭਾਸ਼ਾ ਵਿੱਚ ਪੜ੍ਹਾਈ ਕਰਵਾਈ ਜਾਵੇ ।

                ਇਸ ਕਾਨੂੰਨ ਦੀ ਖ਼ਾਸ ਗੱਲ ਇਹ ਹੈ ਕਿ ਕੇਂਦਰ ਸਰਕਾਰ, ਉਸ ਸਮੇਂ ਹੀ ਅੰਗਰੇਜ਼ੀ ਦੀ ਵਰਤੋਂ ਬੰਦ ਕਰ ਸਕਦੀ ਹੈ ਜਦ ਕਿ ਗ਼ੈਰ ਹਿੰਦੀ ਸੂਬੇ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਅਜਿਹਾ ਕਰਨ ਲਈ ਕਹਿਣ। ਇਸ ਪਿੱਛੋਂ ਪਾਰਲੀਮੈਂਟ ਦੇ ਦੋਵਾਂ ਸਦਨਾਂ ਪਾਸੋਂ ਇਸ ਦੀ ਪ੍ਰਵਾਨਗੀ ਲਈ ਜਾਵੇਗੀ। ਗ਼ੈਰ-ਹਿੰਦੀ ਸੂਬਿਆਂ ਵੱਲੋਂ ਅੰਗਰੇਜ਼ੀ ਬੰਦ ਕਰਕੇ ਕੇਵਲ ਹਿੰਦੀ ਵਿੱਚ ਕੰਮ ਕਰਨ ਲਈ ਮਤੇ ਪਾਸ ਕਰਨੇ ਕੋਈ ਸੌਖਾ ਕੰਮ ਨਹੀਂ । ਇਸ ਕਾਨੂੰਨ ਵਿੱਚ ਹਿੰਦੀ ਭਾਸ਼ਾ ਨੂੰ ਸਰਕਾਰੀ ਕੰਮਾਂ ਵਿੱਚ ਵਧੇਰੇ ਵਰਤੋਂ ਯੋਗ ਬਨਾਉਣ ਲਈ ਇੱਕ 30 ਮੈਂਬਰੀ ਕਮੇਟੀ ਬਣਾਉਣ ਲਈ ਕਿਹਾ ਗਿਆ, ਜਿਹੜੀ ਰਾਸ਼ਟਰਪਤੀ ਨੂੰ ਆਪਣੀ ਰਿਪੋਰਟ ਦਿਆ ਕਰੇਗੀ, ਜੋ ਅਗੋਂ ਪਾਰਲੀਮੈਂਟ ਵਿੱਚ ਰੱਖੀ ਜਾਵੇਗੀ।

 ਇਸ ਤਰ੍ਹਾਂ ਇਹ ਕਾਨੂੰਨ ਵੀ ਹਿੰਦੀ ਨੂੰ ਹੀ ਪ੍ਰਫ਼ੂਲਤ ਕਰਨ ਦੀ ਗੱਲ ਕਰਦਾ ਹੈ। ਉਸ ਸਮੇਂ ਦੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਭਰੋਸਾ ਦਿੱਤਾ ਸੀ ਕਿ ਹਿੰਦੀ ਜ਼ਬਰੀ ਨਹੀਂ ਠੋਸੀ ਜਾਵੇਗੀ। ਤਾਮਿਲਨਾਡੂ ਤੇ ਹੋਰ ਗ਼ੈਰ ਹਿੰਦੀ ਸੂਬਿਆਂ ਦੇ ਵਿਰੋਧ ਕਾਰਨ  ਕੇਂਦਰ ਸਰਕਾਰ ਵੱਲੋਂ 1963 ਵਿੱਚ ਸਰਕਾਰੀ ਭਾਸ਼ਾ ਕਾਨੂੰਨ ਪਾਸ ਕੀਤਾ ਗਿਆ, ਜਿਸ ਅਨੁਸਾਰ ਹਿੰਦੀ ਦੇ ਨਾਲ ਨਾਲ ਅੰਗਰੇਜ਼ੀ ਦੀ ਵਰਤੋੋਂ ਨੂੰ ਕਾਨੂੰਨੀ ਤੌਰ ‘ਤੇ ਲਾਜ਼ਮੀ ਕੀਤਾ ਗਿਆ। ਪਾਰਲੀਮੈਂਟ ਵਿੱਚ ਤੇ ਸਰਕਾਰੀ ਕੰਮਕਾਜ ਵਿੱਚ ਅੰਗਰੇਜ਼ੀ ਦੀ ਵਰਤੋਂ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ। ਇਹ ਵੀ ਸੁਨਿਸ਼ਚਿਤ ਕੀਤਾ ਗਿਆ ਕਿ ਗ਼ੈਰ ਹਿੰਦੀ ਭਾਸ਼ਾਈ ਸੂਬਿਆਂ ਵਿੱਚ ਹਿੰਦੀ ਦਾ ਅੰਗਰੇਜ਼ੀ ਵਿੱਚ ਅਨੁਵਾਦ ਕਰਕੇ ਭੇਜਿਆ ਜਾਵੇਗਾ।

ਜਦ 1950 ਵਿੱਚ ਭਾਰਤੀ ਸੰਵਿਧਾਨ ਲਿਖਿਆ ਗਿਆ ਤਾਂ ਇੱਕ ਸਮਝੌਤਾਵਾਦੀ ਨੀਤੀ ਅਪਣਾਈ ਗਈ ਕਿ 1965 ਤੀਕ ਹਿੰਦੀ ਤੇ ਅੰਗਰੇਜ਼ੀ ਦੋਵੇਂ ਭਾਸ਼ਾਵਾਂ ਸਰਕਾਰੀ ਭਾਸ਼ਾਵਾਂ ਦੇ ਤੌਰ ‘ਤੇ ਨਾਲ ਨਾਲ ਚੱਲਣਗੀਆਂ। ਪਰ 1965 ਵਿੱਚ ਇੱਕ ਵੋਟ ਨਾਲ ਪਾਸ ਹੋਇਆ ਕਿ ਕੇਵਲ ਹਿੰਦੀ ਵਿੱਚ ਕੰਮ ਹੋਵੇਗਾ ,ਅੰਗਰੇਜ਼ੀ ਵਿੱਚ ਨਹੀਂ।

ਇਸ ਦਾ ਫਿਰ ਗ਼ੈਰ-ਹਿੰਦੀ ਸੂਬਿਆਂ ਵੱਲੋਂ ਵਿਰੋਧ ਹੋਇਆ । ਕਰੁਣਾਨਿਧੀ ਨੇ ਤਾਮਿਲਨਾਡੂ ਵਿੱਚ ਲੱਖਾਂ ਦੀ ਗਿਣਤੀ ਵਿੱਚ ਰੋਸ ਮੁਜਾਹਰੇ ਕੀਤੇ। ਤਾਮਲੀਆਂ ਨੇ 55 ਦਿਨ ਮਾਰਚ ਕੀਤਾ ਤੇ ਮੰਗ ਕੀਤੀ ਕਿ ਤਾਮਿਲ ਭਾਸ਼ਾ ਸੂਬੇ ਦੀ ਭਾਸ਼ਾ ਹੋਵੇ ਤੇ ਅੰਗਰੇਜ਼ੀ ਨੂੰ ਲਿੰਕ ਭਾਸ਼ਾ ਦੇ ਤੌਰ ‘ਤੇ ਵਰਤਿਆ ਜਾਵੇ। ਉਸ ਸਮੇਂ ਕਾਂਗਰਸ ਦੀ ਸਰਕਾਰ ਸੀ। ਪੁਲਿਸ ਨੇ 10 ਫਰਵਰੀ 1965 ਨੂੰ ਮੁਜ਼ਾਹਰਾ ਕਰਨ ਵਾਲਿਆਂ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ 35 ਵਿਅਕਤੀ ਮਾਰੇ ਗਏ। 1967 ਵਿੱਚ ਚੋਣ ਹੋਈ ਤਾਂ ਡੀ. ਐਮ. ਖੇ. ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ।

                ਕੇਂਦਰ ਸਰਕਾਰ ਵਲੋਂ  ਕੇਂਦਰੀ ਅਦਾਰਿਆਂ ਵਿਚ ਹਿੰਦੀ ਦੀ ਵਰਤੋਂ ਸੁਨਿਸ਼ਚਤ ਕਰਨ ਲਈ ਹਰ ਸਾਲ ਸੂਬਿਆਂ ਵਿੱਚ ਟੀਮਾਂ ਭੇਜੀਆਂ ਜਾਂਦੀਆਂ ਹਨ, ਜੋ ਵੇਖਦੀਆਂ ਹਨ ਕਿ ਕੇਂਦਰੀ ਅਦਾਰਿਆਂ ਜਿਵੇਂ ਬੈਂਕ, ਡਾਕਖਾਨੇ, ਰੇਲਵੇ ਆਦਿ ਵਿੱਚ ਕੀ ਹਿੰਦੀ ਵਿੱਚ ਕੰਮ ਹੋ ਰਿਹਾ ਹੈ।  ਇਸ ਦਾ ਸਿੱਟਾ ਹੀ ਹੈ ਕਿ ਅੱਜ ਬੈਕਾਂ ਤੇ ਹੋਰ ਕੇਂਦਰੀ ਅਦਾਰਿਆਂ ਵਿੱਚ ਅੰਗਰੇਜ਼ੀ ਦੇ ਨਾਲ ਹਿੰਦੀ ਜ਼ਰੂਰ ਲਿਖੀ ਜਾ ਰਹੀ ਹੈ ਜਦ ਕਿ ਪੰਜਾਬੀ ਭਾਸ਼ਾ ਐਕਟ 1967 ਅਨੁਸਾਰ ਸਭ ਤੋਂ ਉਪਰ ਪੰਜਾਬੀ ਜੋ ਕਿ ਰਾਜ ਭਾਸ਼ਾ ਹੈ, ਉਹ ਚਾਹੀਦੀ ਹੈ ਤੇ ਉਸ ਦੇ ਥੱਲੇ ਹਿੰਦੀ ਤੇ ਫਿਰ ਅੰਗਰੇਜ਼ੀ ਚਾਹੀਦੀ ਹੈ।ਪ੍ਰਾਂਤਕ ਭਾਸ਼ਾਵਾਂ ਨੂੰ ਪ੍ਰਫੁੱਲਤ ਕਰਨਾ ਰਾਜ ਸਰਕਾਰਾਂ ਦਾ ਕੰਮ ਹੈ।ਅਕਾਲੀਆਂ ਨੇ ਮੋਰਚੇ ਲਾ ਕੇ ਪੰਜਾਬੀ ਸੂਬਾ ਬਣਾ ਕੇ ਭਾਜਪਾ ਤੇ ਹੋਰ ਪਾਰਟੀਆਂ ਨਾਲ ਮਿਲ ਕੇ ਰਾਜ ਭਾਗ ਤਾਂ ਸਾਂਭ ਲਿਆ ਪਰ ਪੰਜਾਬੀ ਨੂੰ ਸਰਕਾਰੀ ਭਾਸ਼ਾ ਨਾ ਬਣਾਇਆ।

                 ਪੰਜਾਬੀ ਨੂੰ ਸਰਕਾਰੀ ਭਾਸ਼ਾ ਬਨਾਉਣ ਦਾ ਸਿਹਰਾ 1967 ਵਿਚ ਸ. ਲਛਮਣ ਸਿੰਘ ਗਿੱਲ ਦੀ ਅਗਵਾਈ ਵਿੱਚ ਬਣੀ ਸਰਕਾਰ ਨੂੰ ਜਾਂਦਾ ਹੈ। ਜਿੱਥੋਂ ਤੀਕ ਅਦਾਲਤੀ ਕਰਵਾਈ ਦਾ ਸਬੰਧ ਹੈ। ਸੂਬਾਈ ਸਰਕਾਰਾਂ ਨੇ ਰਾਜ ਭਾਸ਼ਾ ਵਿੱਚ ਇਹ ਕੰਮ ਕਰਵਾਉਣਾ ਹੈ। ਬੰਗਾਲ, ਤਾਮਿਲ ਤੇ ਕਈ ਹੋਰ ਸੂਬਿਆਂ ਵਿੱਚ ਸਥਾਨਕ ਅਦਾਲਤਾਂ ਤੋਂ ਲੈ ਕੇ ਹਾਈ ਕੋਰਟ ਤੀਕ ਰਾਜ ਭਾਸ਼ਾ ਵਿੱਚ ਕੰਮ ਹੋ ਰਿਹਾ ਹੈ ਪਰ ਪੰਜਾਬ ਵਿੱਚ ਅਜਿਹਾ ਨਹੀਂ। ਵਕੀਲ ਅੰਗਰੇਜ਼ੀ ਵਿੱਚ ਕੀ ਬਹਿਸ ਕਰਦੇ ਹਨ, ਬਹੁਤਿਆਂ ਦੀ ਸਮਝ ਤੋਂ ਬਾਹਰ ਹੈ ਕਿਉਂਕਿ ਬਹੁਤਿਆਂ ਪੰਜਾਬੀਆਂ ਨੂੰ ਅੰਗਰੇਜ਼ੀ ਨਹੀਂ ਆੁੳਂਦੀ। ਇਸ ਲਈ ਪੰਜਾਬ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਕਵਿਤਾਵਾਂ/ਕਹਾਣੀਆਂ ਵਿੱਚ ਹੋਰ
ਜ਼ਿੰਦਗੀ ਦੀ ਸ਼ਾਮ ’ਚ ਵਿਆਹੁਤਾ ਜੀਵਨ

ਹਰਦੀਪ ਸਿੰਘ ਝੱਜ

ਬੁਢਾਪੇ ਦਾ ਸਫ਼ਰ ਮਜਬੂਰੀਆਂ, ਲਾਚਾਰੀਆਂ, ਬੇਵਸੀਆਂ ਤੇ ਉਦਾਸੀਆਂ ਸੰਗ ਤੈਅ ਕਰਨਾ ਪੈਂਦਾ ਹੈ। ਸ਼ਾਇਦ ਹੀ ਕੋਈ ਵਿਅਕਤੀ ਅਜਿਹਾ ਹੋਵੇਗਾ ਜਿਸਨੂੰ ਸਾਰੇ ਸੁੱਖ ਪ੍ਰਾਪਤ ਹੋਏ ਹੋਣ ਜਾਂ ਬੁਢਾਪੇ ਵਿਚ ਹਰ ਪੱਖ ਤੋਂ ਸੁੱਖ ਅਤੇ ਸ਼ਾਂਤੀ ਮਾਣ ਰਿਹਾ ਹੋਵੇ। ਬੁਢਾਪੇ ਵਿਚ ਜੀਵਨ ਦੀ ਇਕਸਾਰਤਾ, ਲਗਾਤਾਰਤਾ ਤੇ ਸਾਂਝ ਦਾ ਰਹਿ ਸਕਣਾ ਸੰਭਵ ਨਹੀਂ। ਮਨੁੱਖ ਬੁਢਾਪੇ ’ਚ ਕਿਸੇ ਨਾ ਕਿਸੇ ਪੱਖ ਤੋਂ ਟੁੱਟਦਾ, ਥਿੜਕਦਾ ਤੇ ਹਾਰਦਾ ਜ਼ਰੂਰ ਹੈ। ਇਹ ਹਾਰ ਜ਼ਿੰਦਗੀ ਦੇ ਆਖ਼ਰੀ ਪੜਾਅ ਦਾ ਅਣਚਾਹਿਆ ਤੋਹਫ਼ਾ ਹੈ। ਬੁਢਾਪਾ ਹੀ ਜ਼ਿੰਦਗੀ ਦਾ ਉਹ ਅੰਤਲਾ ਪੜਾਅ ਹੈ, ਜਿੱਥੇ ਉਸਨੂੰ ਉਨ੍ਹਾਂ ਗੱਲਾਂ ਅੱਗੇ ਸਿਰ ਝੁਕਾਉਣਾ ਪੈਂਦਾ ਹੈ, ਜਿਨ੍ਹਾਂ ਅੱਗੇ ਉਹ ਛਾਤੀ ਤਾਣ ਕੇ ਖੜ੍ਹਦਾ ਰਿਹਾ ਹੈ। ਇਹ ਉਹ ਸਮਾਂ ਹੁੰਦਾ ਹੈ ਜਦੋਂ ਵਿਅਕਤੀ ਦਾ ਬਲ ਘਟਦਾ ਹੈ, ਟੁੱਟਦਾ ਹੈ ਤੇ ਅਨੇਕ ਪ੍ਰਕਾਰ ਦੇ ਦੁੱਖ ਜਾਂ ਬੰਧਨ ਉਸਨੂੰ ਆਣ ਘੇਰਦੇ ਹਨ।

ਵਿਰਸੇ ਦੀ ਰੂਹ ਲੰਮੀ ਹੇਕ ਵਾਲੇ ਗੀਤ

ਗੁਰਸ਼ਰਨ ਕੌਰ ਮੋਗਾ

ਥੀਏਟਰ ਵਿਚ ਪੰਜਾਬੀ ਫ਼ਿਲਮ ਲੱਗੀ ਹੋਈ ਸੀ। ਅਸੀਂ ਫ਼ਿਲਮ ਦੇਖਣ ਚਲੇ ਗਏ। ਪੁਰਾਣੇ ਸਮੇਂ ਦੇ ਵਿਆਹ ਦਾ ਦ੍ਰਿਸ਼ ਫ਼ਿਲਮਾਇਆ ਜਾਣਾ ਸੀ। ਜ਼ਰੂਰਤ ਅਨੁਸਾਰ ਸਾਰਾ ਪ੍ਰਬੰਧ ਕੀਤਾ ਗਿਆ ਸੀ। ਕੱਚਾ ਲਿੱਪਿਆ ਸੁਆਰਿਆ ਘਰ, ਮੰਜੇ ਜੋੜ ਕੇ ਕੋਠੇ ’ਤੇ ਸਪੀਕਰ ਟੰਗਿਆ ਹੋਇਆ, ਬੂੰਦੀ ਦੇ ਕੜਾਹੇ ਦੇ ਦੁਆਲੇ ਬਾਣ ਦੇ ਮੰਜਿਆਂ ’ਤੇ ਬੈਠੇ ਲੱਡੂ ਵੱਟਦੇ ਹੋਏ ਆਦਮੀ, ਰੰਗ ਬਿਰੰਗੀਆਂ ਝੰਡੀਆਂ ਅਤੇ ਪੇਂਡੂ ਦਿੱਖ ਵਾਲਾ ਮੇਲ ਆਦਿ। ਗੀਤ ਸੰਗੀਤ ਦਾ ਸਿਲਸਿਲਾ ਸ਼ੁਰੂ ਹੋਇਆ। ਪੰਦਰਾਂ ਵੀਹ ਕੁੜੀਆਂ ਬੁੜ੍ਹੀਆਂ ਬੈਠੀਆਂ ਇਕ ਲੰਮੀ ਹੇਕ ਵਾਲੇ ਗੀਤ ਨੂੰ ਗਾਉਣ ਦੀ ਕੋਸ਼ਿਸ਼ ਕਰਦੀਆਂ ਉਸ ਦਾ ਕਬਾੜਾ ਕਰ ਰਹੀਆਂ ਸਨ। ਕਿਤੋਂ ਗੀਤ ਦੀ ਲੱਤ ਫੜਦੀਆਂ ਕਿਤੋਂ ਬਾਂਹ, ਨਾ ਕੋਈ ਸੁਰ ਨਾ ਕੋਈ ਤਾਲ ਸਭ ਕੁਝ ਬੇਹਾਲ। ਉਂਜ ਉਹ ਸਿਰਾਂ ’ਤੇ ਸੱਗੀਆਂ ਗੁੰਦ ਕੇ, ਫੁਲਕਾਰੀਆਂ ਲੈ ਕੇ ਅਤੇ ਲਹਿੰਗੇ ਨੁਮਾ ਘੱਗਰੇ ਪਾ ਕੇ ਪੂਰੀਆਂ ਮੇਲਣਾਂ ਲੱਗਦੀਆਂ ਸਨ।

ਸਿਆਸਤ

ਸਿਆਸਤ

ਜ਼ਰੂਰੀ ਨਹੀਂ

ਲੀਡਰ ਹੀ ਕਰਨ

ਅੱਜ ਕੱਲ੍ਹ

ਆਪਣੇ ਵੀ ਕਰਦੇ ਨੇ

ਮੌਕਾ ਤਾੜ ਕੇ

ਦੇਸ਼ ਮੁਸ਼ਕਿਲ ਦੌਰ ਵਿੱਚੋਂ ਲੰਘ ਰਿਹਾ ਹੈ

ਦੇਸ਼ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨਾਲ ਉੱਬਲ ਰਿਹਾ ਹੈ, ਜਿਸ ਬਾਰੇ ਸੁਪਰੀਮ ਕੋਰਟ ਦੀ ਟਿੱਪਣੀ ਪੜ੍ਹਨ ਵਾਲੀ ਹੈ। ਸੁਪਰੀਮ ਕੋਰਟ ਕਹਿੰਦੀ ਹੈ ਕਿ ਦੇਸ਼ 'ਚ ਚਾਰੇ ਪਾਸੇ ਕਾਫ਼ੀ ਹਿੰਸਾ ਹੋ ਰਹੀ ਹੈ। ਦੇਸ਼ ਮੁਸ਼ਕਿਲ ਦੌਰ ਵਿੱਚੋਂ ਲੰਘ ਰਿਹਾ ਹੈ।ਦੇਸ਼ 'ਚ ਸੀ.ਏ.ਏ. ਨਾਲੋਂ ਵੀ ਵੱਡਾ ਉਬਾਲ ਮਹਿੰਗਾਈ ਦਾ ਹੈ, ਜਿਸ ਨਾਲ ਆਮ ਆਦਮੀ ਦਾ ਜੀਊਂਣਾ ਦੁੱਬਰ ਹੋ ਰਿਹਾ ਹੈ। ਖਾਣ ਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਨਿੱਤ ਵੱਧ ਰਹੀਆਂ ਹਨ, ਅਮਰੀਕਾ-ਇਰਾਨ ਕਲੇਸ਼ ਕਾਰਨ ਕੱਚੇ ਤੇਲ ਦੇ ਭਾਅ ਵਧਣਗੇ ਅਤੇ ਦੇਸ਼ ਮਹਿੰਗਾਈ ਦੀ ਭੱਠੀ 'ਚ ਹੋਰ ਵੀ ਝੁਲਸੇਗਾ। ਪਿਆਜ ਨੇ ਪਿਛਲੇ ਦਿਨੀਂ ਲੋਕਾਂ ਦੇ ਚੰਗੇ ਵੱਟ ਕੱਢੇ ਹਨ, ਮੰਡੀਆਂ 'ਚ 100 ਰੁਪਏ ਕਿਲੋ ਤੋਂ ਉਪਰ ਪਿਆਜ ਵਿਕਣ ਤੋਂ ਬਾਅਦ ਹੁਣ ਕੁਝ ਠੱਲ ਪਈ ਹੈ ਤੇ ਇਸਦੀ ਕੀਮਤ ਹਾਲੇ ਵੀ 30-40 ਰੁਪਏ ਕਿਲੋ ਹੈ। ਦਾਲਾਂ ਦੇ ਭਾਅ ਪਹਿਲਾਂ ਹੀ ਅਸਮਾਨੇ ਚੜ੍ਹੇ ਹੋਏ ਹਨ। ਆਮ ਵਰਤੋਂ ਵਾਲੀਆਂ ਚੀਜ਼ਾਂ ਆਲੂ, ਸਬਜ਼ੀਆਂ, ਚਾਵਲ ਤਾਂ ਪਹਿਲਾਂ ਹੀ ਆਦਮੀ ਦੀ ਪਹੁੰਚ ਤੋਂ ਦੂਰ ਹੋ ਰਹੀਆਂ ਹਨ। ਇਸ ਹਾਲਾਤ ਵਿੱਚ ਸਧਾਰਨ ਆਦਮੀ ਆਪਣੇ ਆਪ ਨੂੰ ਬੇਬਸ ਮਹਿਸੂਸ ਕਰ ਰਿਹਾ ਹੈ।

ਧਰਮ ਨਿਰਪੱਖਤਾ ਨੂੰ ਖੋਰਾ ਲਾਉਣ ਦੀ ਤਿਆਰੀ ?

ਰਾਸ਼ਟਰ ਦਾ ਆਧਾਰ ਧਰਮ ਹੈ, ਇਹ ਤੱਥ ਸਭ ਤੋਂ ਪਹਿਲਾਂ ਸਾਵਰਕਰ ਅਤੇ ਉਸਤੋਂ ਬਾਅਦ ਜਿੰਨਾ ਨੇ ਰੱਖਿਆ ਸੀ। ਭਾਰਤ ਇੱਕ ਧਰਮ ਨਿਰਪੱਖ ਲੋਕਤੰਤਰ ਹੈ ਜਿਸਦੀ ਗਵਾਹੀ ਭਾਰਤੀ ਸੰਵਿਧਾਨ ਭਰਦਾ ਹੈ। ਇਹ ਸਾਡੇ ਮੁਲਕ ਦਾ ਦੁਖਾਂਤ ਹੈ ਕਿ ਨੱਥੂਰਾਮ ਗੌਡਸੇ ਨੇ ਮਹਾਤਮਾ ਗਾਂਧੀ ਦੇ ਪੈਰੀ ਹੱਥ ਲਾਏ ਅਤੇ ਗੋਲੀ ਮਾਰ ਦਿੱਤੀ, ਇਹੋ ਭਾਜਪਾ ਸਰਕਾਰ ਦੁਹਰਾ ਰਹੀ ਹੈ ਕਿ ਸੰਵਿਧਾਨ ਨੂੰ ਮੱਥਾ ਟੇਕ ਉਸ ਦੀਆਂ ਹੀ ਧੱਜੀਆਂ ਉਡਾਈਆ ਜਾ ਰਹੀਆਂ ਹਨ।

ਗ਼ਦਰੀ ਬਾਬਾ ਬਾਵਾ ਨਨਕਾਣਾ ਬਿਸ਼ਨ

ਲੇਖ਼ਕ :  ਜਸਦੇਵ ਸਿੰਘ ਲਲਤੋਂ 
ਬਾਵਾ ਨਨਕਾਣਾ ਬਿਸ਼ਨ ਦਾ ਜਨਮ 1 ਦਸੰਬਰ 1877 ਨੂੰ ਪਿਤਾ ਸੰਤ ਰਾਮ ਢੁੱਡੀਕੇ ਤੇ ਮਾਤਾ ਬਸੰਤ ਕੌਰ ਦੇ ਘਰ ਪਿੰਡ ਕੋਟ ਸੰਤਰਾਮ ਵਿਖੇ (ਨਨਕਾਣਾ ਸਾਹਿਬ ਨੇੜੇ) ਹੋਇਆ। ਇਹ ਪਿੰਡ ਹੁਣ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਸੰਤਰਾਮ ਕਾਲੋਨੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਮੁੱਢਲੀ ਸਿੱਖਿਆ ਦੌਰਾਨ ਉਸ ਨੇ ਗੁਰਮੁਖੀ ਤੇ ਉਰਦੂ ਭਾਸ਼ਾ ਸਿੱਖੀ। ਰੁਜ਼ਗਾਰ ਤੇ ਚੰਗੀ ਜ਼ਿੰਦਗੀ ਜਿਊਣ ਖਾਤਰ ਉਹ ਮਾਤਾ ਜੀ ਦੇ ਰੱਖੇ ਹੋਏ 82 ਰੁਪਏ ਲੈ ਕੇ ਚੁੱਪ-ਚੁਪੀਤੇ ਰੇਲ ਗੱਡੀ ਰਾਹੀਂ 1985 ਵਿਚ ਬਰਮਾ ਜਾ ਪੁੱਜੇ। ਉਨ੍ਹਾਂ ਨੇ ਮਿਹਨਤ ਮਜ਼ਦੂਰੀ ਕਰਦਿਆਂ ਤਕਰੀਬਨ ਤਿੰਨ ਸਾਲ ਬਰਮਾ ’ਚ ਬਿਤਾਏ। ਉਸ ਪਿੱਛੋਂ ਚੀਨ ਜਾ ਕੇ ਸਭ ਤੋ ਔਖੀ ਭਾਸ਼ਾ ਚੀਨੀ ਦਾ ਸਰਟੀਫਿਕੇਟ ਕੋਰਸ ਪਾਸ ਕੀਤਾ ਤੇ ਚੀਨੀ ਪੁਲੀਸ ਵਿਚ ਦੋ ਸਾਲ ਨੌਕਰੀ ਕੀਤੀ। ਇਸ ਤੋਂ ਬਾਅਦ ਸਿੰਗਾਪੁਰ ਪੁੱਜ ਕੇ ਚਾਰ ਸਾਲ ਫ਼ੌਜ ਵਿਚ ਨੌਕਰੀ ਕੀਤੀ ਤੇ ਪਿੰਡੋਂ ਮੰਗਵਾਈ ਜ਼ਰੂਰੀ ਚਿੱਠੀ ਰਾਹੀਂ ਡਿਸਚਾਰਜ ਹੋ ਕੇ 1904 ’ਚ ਸਾਂ ਫਰਾਂਸਿਸਕੋ (ਅਮਰੀਕਾ) ਪਹੁੰਚ ਗਏ। ਉਨ੍ਹਾਂ ਨੇ ਮਜ਼ਦੂਰੀ ਕਰਦਿਆਂ ਕਾਫ਼ੀ ਡਾਲਰ ਜੋੜੇ ਤੇ ਕੁਝ ਹੋਰ ਸੱਜਣਾਂ ਨਾਲ ਜੁੜ ਕੇ ਇਕ ਹਜ਼ਾਰ ਏਕੜ ਦਾ ਫਾਰਮ ਠੇਕੇ ’ਤੇ ਲੈ ਕੇ ਸਬਜ਼ੀਆਂ ਦੀ ਕਾਸ਼ਤ ਕਰਨ ਤੇ ਘਰ-ਘਰ ਵੇਚਣ ਦਾ ਕਾਰੋਬਾਰ ਸ਼ੁਰੂ ਕਰ ਦਿੱਤਾ।

ਤੁਸ਼ਾਮ ਦੀ ਬਾਰਾਂਦਰੀ

ਲੇਖ਼ਕ :  ਇਕਬਾਲ ਸਿੰਘ ਹਮਜਾਪੁਰ 
ਰਾਜਿਆਂ ਦੇ ਮਹੱਲ ਤੇ ਕਿਲ੍ਹੇ ਇਤਿਹਾਸ ਦੇ ਕਈ ਰਾਜ਼ ਖੋਲ੍ਹਦੇ ਹਨ। ਇਤਿਹਾਸ ਨੂੰ ਜਾਣਨ ਲਈ ਮਹੱਲਾਂ ਤੇ ਕਿਲ੍ਹਿਆਂ ਦੇ ਨਾਲ ਨਾਲ ਰਾਜਿਆਂ ਦੁਆਰਾ ਬਣਵਾਏ ਗਏ ਸਮਾਰਕ, ਦਰਵਾਜ਼ੇ ਤੇ ਹੋਰ ਇਮਾਰਤਾਂ ਵੀ ਮਹੱਤਵਪੂਰਨ ਹਨ। ਇਤਿਹਾਸਕ ਪੱਖ ਤੋਂ ਮਹੱਤਵਪੂਰਨ ਇਮਾਰਤਾਂ ਵਿਚ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਕਸਬੇ ਤੁਸ਼ਾਮ ਵਿਖੇ ਪਹਾੜੀ ਦੀ ਟੀਸੀ ਉੱਪਰ ਸਥਿਤ ਇਮਾਰਤ ਵੀ ਸ਼ੁਮਾਰ ਹੈ। ਇਸ ਇਮਾਰਤ ਦਾ ਇਤਿਹਾਸ ਚੌਹਾਨ ਰਾਜੇ ਪ੍ਰਿਥਵੀ ਰਾਜ ਨਾਲ ਜੁੜਿਆ ਹੋਇਆ ਹੈ। ਇਹ ਪ੍ਰਾਚੀਨ ਇਮਾਰਤ ਪ੍ਰਿਥਵੀ ਰਾਜ ਚੌਹਾਨ ਨੇ ਬਣਵਾਈ ਸੀ। ਇਸ ਇਮਾਰਤ ਦੇ ਹਰੇਕ ਦਿਸ਼ਾ ਵਿਚ ਤਿੰਨ ਤੇ ਕੁੱਲ ਬਾਰ੍ਹਾਂ ਦਰਵਾਜ਼ੇ ਹੋਣ ਕਰਕੇ ਇਸ ਨੂੰ ‘ਪ੍ਰਿਥਵੀ ਰਾਜ ਚੌਹਾਨ ਦੀ ਬਾਰਾਂਦਰੀ’ ਕਿਹਾ ਜਾਂਦਾ ਹੈ। ਪ੍ਰਿਥਵੀ ਰਾਜ ਚੌਹਾਨ ਦੀ ਇਹ ਬਾਰਾਂਦਰੀ ਤੁਸ਼ਾਮ ਦੀ ਪਛਾਣ ਬਣੀ ਹੋਈ ਹੈ।

ਇਸ ਦੌਰੇ ਤਰੱਕੀ ਕੇ ਅੰਦਾਜ਼ ਨਿਰਾਲੇ ਹੈਂ, ਜ਼ਿਹਨੋਂ ਮੇਂ ਅੰਧੇਰੇ ਹੈਂ ਸੜਕੋਂ ਪੇ ਉਜਾਲੇ ਹੈ ਰੇਪਿਸਤਾਨ ਵਿਚ ਤਬਦੀਲ ਹੋ ਗਿਆ ਅੱਜ ਦਾ ਹਿੰਦੋਸਤਾਨ ਹੁਣ ਪੁਲਿਸ ਹੀ ਕਰੇਗੀ ਨਿਆਂ

ਲੇਖਕ: ਕੁਲਵੰਤ ਸਿੰਘ ‘ਢੇਸੀ’
ਭਾਰਤ ਵਿਚ ਜਬਰਜਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਹੁਣ ਭਾਜਪਾ ਦੇ ਕਾਨੂੰਨ ਅਤੇ ਨਿਆਂ ਪ੍ਰਬੰਧ ਖਿਲਾਫ ਦੇਸ਼ ਵਿਆਪੀ ਰੋਹ ਉੱਠਣ ਦੇ ਆਸਾਰ ਬਣ ਗਏ ਹਨ। ਰਾਜ ਸਭਾ ਦੀ ਮੈਂਬਰ ਜਯਾ ਬਚਨ ਵਲੋਂ ਰਾਜ ਸਭਾ ਵਿਚ ਇਹ ਬਿਆਨ ਦਿੱਤੇ ਗਏ ਸਨ ਕਿ ਜਬਰਜਨਾਹ ਦੇ ਦੋਸ਼ੀਆਂ ਖਿਲਾਫ ‘ਲਿਚਿੰਗ’ ਹੋਣੀ ਚਾਹੀਦੀ ਹੈ ਭਾਵ ਕਿ ਉਹਨਾ ਨੂੰ ਜਨਤਾ ਦੇ ਹਵਾਲੇ ਕਰ ਦਿੱਤਾ ਜਾਣਾ ਚਾਹੀਦਾ ਹੈ ਜੋ ਕਿ ਪੱਥਰ ਮਾਰ ਮਾਰ ਕੇ ਦੋਸ਼ੀਆਂ ਨੂੰ ਮਾਰ ਦੇਣ।

ਸ਼ਹੀਦੀ ਦਿਹਾੜਾ 19 ਮੱਘਰ ਭਾਵ 4 ਦਸੰਬਰ 'ਤੇ ਵਿਸ਼ੇਸ਼ ਸ੍ਰੀ ਦਰਬਾਰ ਸਾਹਿਬ ਦੀ ਅਜ਼ਮਤ ਲਈ ਲੜੇ ਗਏ ਅਸਾਵੀਂ ਜੰਗ ਦਾ ਲਾਸਾਨੀ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਿਹੰਗ ਮੁਖੀ ਦਮਦਮੀ ਟਕਸਾਲ ।

ਅਹਿਮਦ ਸ਼ਾਹ ਦੁਰਾਨੀ (ਅਬਦਾਲੀ) 18 ਹਜਾਰ ਅਫਗਾਨੀ ਫ਼ੌਜ ਨਾਲ ਹਿੰਦੁਸਤਾਨ ਉੱਤੇ ਸੱਤਵੇਂ ਹਮਲੇ ਲਈ ਦਸੰਬਰ 1764 ਦੌਰਾਨ ਈਮਾਨਾਬਾਦ ਪਹੁੰਚਿਆ ਤਾਂ ਉਸ ਨੇ ਕਲਾਤ ਦੇ ਹਾਕਮ ਮੀਰ ਨਸੀਰ ਖਾਨ ਨੂੰ ਜਿਹਾਦ ਦੇ ਨਾਮ 'ਤੇ ਆਪਣੇ ਨਾਲ ਰਲਾ ਲਿਆ, ਜਿਸ ਕੋਲ 12 ਹਜਾਰ ਦੀ ਫ਼ੌਜ ਸੀ। ਉਸ ਵਕਤ ਕਿਸੇ ਇਕ ਇਲਾਕੇ ਦਾ ਕਾਜੀ ਨਿਯੁਕਤ ਕਰਨ ਦੀ ਸ਼ਰਤ ਨਾਲ ਜੰਗ ਦਾ ਪੂਰਾ ਹਾਲ ਲਿਖਦਿਆਂ ਨਸੀਰ ਖਾਨ ਦੀ ਖ਼ਿਦਮਤ ਵਿਚ ਪੇਸ਼ ਕਰਨ ਦੇ ਦਾਅਵੇ ਨਾਲ ਉਨ੍ਹਾਂ ਨਾਲ ਪੰਜਾਬ ਆਉਣ ਵਾਲੇ ਬਲੋਚੀ ਇਤਿਹਾਸਕਾਰ ਕਾਜੀ ਨੂਰ ਮੁਹੰਮਦ ਉਸ ਵਕਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਉੱਤੇ ਕੀਤੇ ਗਏ ਹਮਲੇ ਬਾਰੇ ਅਖੀਂ ਡਿੱਠਾ ਹਾਲ ਆਪਣੀ ਫ਼ਾਰਸੀ ਕਾਵਿ 'ਜੰਗਨਾਮਾ' ਵਿਚ ਲਿਖਦਾ ਹੈ ਕਿ,

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ

ਲੇਖਕ :  ਡਾ. ਕਿਰਨਦੀਪ ਕੌਰ
ਮਹਾਰਾਜਾ ਰਣਜੀਤ ਸਿੰਘ (1780-1839) ਦੀ ਕਾਬਲੀਅਤ ਅਤੇ ਦੂਰ ਅੰਦੇਸ਼ੀ ਸੋਚ ਕਰਕੇ ਹੀ ਪਹਿਲੀ ਵਾਰ ਸਿੱਖ ਰਾਜ (ਸਰਕਾਰ-ਏ-ਖਾਲਸਾ) ਦੀ ਸਥਾਪਨਾ ਹੋਈ। ਸਿੱਖ ਰਾਜ ਵਿੱਚ ਵਿੱਦਿਆ ਦਾ ਪ੍ਰਬੰਧ ਏਨਾ ਵਧੀਆ ਸੀ ਕਿ ਅੰਗਰੇਜ਼ ਲਿਖਾਰੀਆਂ ਨੇ ਇਸ ਨੂੰ ਇੰਗਲੈਂਡ ਅਤੇ ਯੋਰਪੀਅਨ ਦੇਸ਼ਾਂ ਤੋਂ ਵੀ ਵਧੀਆ ਦੱਸਿਆ ਹੈ। ਕੇਵਲ ਲਾਹੌਰ ਵਿੱਚ ਹੀ 546 ਸਕੂਲ ਸਨ। ਹਰੇਕ ਮੰਦਰ, ਗੁਰਦੁਆਰੇ, ਧਰਮਸ਼ਾਲਾ ਅਤੇ ਮਸਜਿਦ ਵਿੱਚ ਵਿੱਦਿਆ ਦਿੱਤੀ ਜਾਂਦੀ ਸੀ। ਮਹਾਰਾਜਾ ਫਾਰਸੀ, ਅਰਬੀ, ਸੰਸਕ੍ਰਿਤ, ਪੰਜਾਬੀ, ਹਿੰਦੀ ਦੇ ਲਿਖਾਰੀਆਂ ਅਤੇ ਵਿਦਵਾਨਾਂ ਨੂੰ ਸਨਮਾਨਿਤ ਅਤੇ ਉਤਸ਼ਾਹਿਤ ਕਰਦਾ ਸੀ।

ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ

ਲੇਖਕ :  ਐੱਸ ਪੀ ਸਿੰਘ
ਅਖ਼ਬਾਰਾਂ ਦੇ ਸੰਪਾਦਕੀ ਪੰਨਿਆਂ ’ਤੇ ਬੜੇ ਜ਼ਹੀਨ ਬੁੱਧੀ ਪਾਠਕ ਪਹੁੰਚਦੇ ਹਨ। ਇਸ ਲਈ ਮੈਨੂੰ ਭਲੀਭਾਂਤ ਇਹ ਗਿਆਤ ਹੈ ਕਿ ਤੁਸਾਂ ਇਤਿਹਾਸ ਦੇ ਇਹ ਪੰਨੇ ਚੰਗੀ ਤਰ੍ਹਾਂ ਫਰੋਲੇ ਹੋਏ ਹਨ ਕਿ ਦੂਜੀ ਸੰਸਾਰ ਜੰਗ ਵੇਲੇ ਕਿਵੇਂ ਇੱਕ ਖ਼ਾਸ ਪਛਾਣ ਵਾਲੇ ਲੋਕਾਂ ਨੂੰ ਫੜ-ਫੜ concentration ਕੈਂਪਾਂ ਵਿੱਚ ਧੱਕ ਦਿੱਤਾ ਗਿਆ ਜਿੱਥੇ ਉਹ ਸਾਲਾਂ ਤੱਕ ਸੜਦੇ ਰਹੇ, ਕਈ ਤਾਂ ਮਰ-ਮੁੱਕ ਹੀ ਗਏ।

ਪਿੰਜਰਾ

ਦੋ ਤਿੰਨ ਦਿਨਾਂ ਤੋਂ ਬੇਹੱਦ ਗਰਮੀ ਪੈ ਰਹੀ ਸੀ।ਉਹ ਟੀਵੀ ਮੂਹਰੇ ਬੈਠਾ ਖ਼ਬਰਾਂ ਸੁਣ ਰਿਹਾ ਸੀ। ਅਚਾਨਕ ਬਹੁਤ ਤੇਜ਼ ਹਨੇਰੀ ਚੱਲਣ ਦੀ ਆਵਾਜ਼ ਦੇ ਨਾਲ ਹੀ ਬੂਹੇ-ਬਾਰੀਆਂ ਤਾੜ-ਤਾੜ ਖੜਕਣ ਲੱਗੇ। ਕਾਲੀ-ਬੋਲੀ ਹਨੇਰੀ ਦੇ ਨਾਲ ਆਸਮਾਨ ’ਤੇ ਘਟਾ-ਟੋਪ ਛਾ ਗਈ। ਸ਼ਾਹ ਕਾਲੇ ਬੱਦਲਾਂ ਨੇ ਦਿਨੇ ਹੀ ਰਾਤ ਪਾ ਦਿੱਤੀ ਸੀ। ਫੇਰ ਸ਼ੈੱਡ ਦੀ ਟੀਨ ਦੀ ਛੱਤ ਤੋਂ ਜ਼ੋਰ-ਜ਼ੋਰ ਦੀ ਕਣੀਆਂ ਡਿੱਗਣ ਦੀ ਆਵਾਜ਼ ਆਈ। ਵੇਖਦੇ ਹੀ ਵੇਖਦੇ ਮੋਹਲੇਧਾਰ ਮੀਂਹ ਪੈਣ ਲੱਗ ਪਿਆ। ਉਸ ਨੂੰ ਅੰਦਰ ਹੁੰਮਸ ਮਹਿਸੂਸ ਹੋਈ। ਟੀਵੀ ਬੰਦ ਕਰਕੇ ਉਹ ਜਾਲੀ ਵਾਲਾ ਦਰਵਾਜ਼ਾ ਖੋਲ੍ਹ ਕੇ ਬਾਹਰ ਬਾਲਕਨੀ ਦੀ ਛੱਤ ਹੇਠ ਪਈ ਮੰਜੀ ’ਤੇ ਬੈਠ ਗਿਆ। ਬਾਹਰ ਦਾ ਨਜ਼ਾਰਾ ਹੀ ਹੋਰ ਸੀ।

ਘੁੱਪ ਹਨੇਰਾ

ਅੱਜ ਵੀ ਮੈਂ ਰੋਜ਼ਾਨਾ ਵਾਂਗ ਕੰਮ ’ਤੇ ਜਾਣ ਤੋਂ ਪਹਿਲਾਂ ਸਵੇਰੇ ਤਿਆਰ ਹੋ ਕੇ ਟੀਵੀ ’ਤੇ ਖ਼ਬਰਾਂ ਸੁਣ ਰਿਹਾ ਸਾਂ। ਅੱਠਵੀਂ ’ਚ ਪੜ੍ਹਦੀ ਮੇਰੀ ਬੇਟੀ ਸਕੂਲ ਜਾਣ ਲਈ ਕਾਹਲੀ-ਕਾਹਲੀ ਤਿਆਰ ਹੁੰਦੀ ਭੱਜੀ ਫਿਰਦੀ ਸੀ। ਮੇਰਾ ਧਿਆਨ ਕਦੇ ਟੀਵੀ ਵੱਲ ਅਤੇ ਕਦੇ ਬੇਟੀ ਦੇ ਕਾਹਲਪੁਣੇ ਵੱਲ ਚਲਿਆ ਜਾਂਦਾ। ਏਨੇ ਚਿਰ ਨੂੰ ਖ਼ਬਰਾਂ ਤਾਂ ਖ਼ਤਮ ਹੋ ਗਈਆਂ ਅਤੇ ਟੀਵੀ ’ਤੇ ਨਵੀਆਂ ਆ ਰਹੀਆਂ ਕੈਸੇਟਾਂ ਦੀਆਂ ਮਸ਼ਹੂਰੀਆਂ ਚੱਲ ਪਈਆਂ ਜਿਨ੍ਹਾਂ ਵਿਚ ਜ਼ਿਆਦਾਤਰ ਧਾਰਮਿਕ ਗੀਤਾਂ ਅਤੇ ਕੀਰਤਨ ਦੀਆਂ ਸਨ ਕਿਉਂਕਿ ਕੁਝ ਦਿਨਾਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਆਉਣ ਵਾਲਾ ਸੀ। ਫਿਰ ਅਚਾਨਕ ‘‘ਪਾਪਾ ਜੀ’’ ਸ਼ਬਦ ਮੇਰੇ ਕੰਨੀ ਪਏ। ਮੇਰੀ ਬੇਟੀ ਤਿਆਰ ਹੋ ਕੇ ਮੇਰੇ ਸਾਹਮਣੇ ਖੜ੍ਹੀ ਸੀ। ‘‘ਹਾਂ ਬੇਟੇ?’’ ਮੈਂ ਸਹਿਜ ਸੁਭਾਅ ਬੋਲਿਆ। ਉਹ ਤਰਲਾ ਜਿਹਾ ਪਾ ਕੇ ਕਹਿਣ ਲੱਗੀ, ‘‘ਪਾਪਾ, ਮੈਂ ਕਿੰਨੇ ਦਿਨਾਂ ਦਾ ਤੁਹਾਨੂੰ ਪੰਜ ਸੌ ਰੁਪਏ ਦੇਣ ਨੂੰ ਕਿਹਾ, ਮੈਂ ਇਕ ਦੋ ਕਿਤਾਬਾਂ ਲੈਣੀਆਂ ਅਤੇ ਕੁਝ ਹੋਰ ਸਕੂਲ ਦਾ ਸਾਮਾਨ ਵੀ।’’

ਕਾਵਿ ਕਿਆਰੀ - ਕਾਜ਼ੀ ਨਾਲ ਗੋਸ਼ਠ

ਮੈਂ ਕੌਣ ਹਾਂ?
ਰੱਬ ਦਾ ਬੰਦਾ
ਨਾਨਕ ਆਖ ਕੇ ਸੱਦਿਆ ਜਾਂਦਾ
ਖ਼ਾਕਸਾਰ ਨਾਚੀਜ਼
ਆਪਾਂ ਫੱਕਰਾਂ ਨੂੰ ਸਾਰਾ ਜਗਤ ਅਜ਼ੀਜ਼
ਥਾਂ ਥਾਂ ਉਸ ਦਾ ਹੁਕਮ ਪੁਚਾਉਣਾ
ਮੇਰਾ ਧੰਦਾ!

ਪਰਿਕਰਮਾ - ਕਥਾ ਪ੍ਰਵਾਹ

ਸਵੇਰੇ ਉਠਦਿਆਂ ਗੱਡੇ ਵਾਂਗ ਬੋਝਲ ਹੋਏ ਸਿਰ ਨੂੰ ਨਲਕੇ ਦੀ ਧਾਰ ਹੇਠ ਵੀ ਕੀਤਾ ਤੇ ਅੱਖਾਂ ’ਤੇ ਕਈ ਵਾਰੀ ਪਾਣੀ ਦੇ ਛਿੱਟੇ ਵੀ ਮਾਰੇ। ਪਤਾ ਨਹੀਂ ਉਨੀਂਦਰੇ ਕਰਕੇ ਜਾਂ ਰਾਤੀਂ ਰੋਂਦੇ ਰਹਿਣ ਕਰਕੇ ਅੱਖਾਂ ਦੀਆਂ ਪੁਤਲੀਆਂ ਅਜੇ ਵੀ ਸੁੱਜੀਆਂ ਸੁੱਜੀਆਂ ਨੇ। ਆਪਣੇ ਕਮਰੇ ’ਚ ਖਲੋਤਾ ਮੈਂ ਕੱਲ੍ਹ ਦਿਨ ਭਰ ਦੀ ਹੋਈ ਬੀਤੀ ਬਾਰੇ ਸੋਚ ਰਿਹਾ ਹਾਂ। ਮੇਰੀ ਨਿਗ੍ਹਾ ਸਾਹਮਣੇ ਅੰਗੀਠੀ ’ਤੇ ਟਿਕਦੀ ਹੈ ਜਿਸ ਉੱਤੇ ਬੀਬੀ ਅਤੇ ਭਾਪਾ ਆਪੋ ਆਪਣੀ ਫੋਟੋ ਦੇ ਫਰੇਮ ਅੰਦਰ ਬੈਠੇ ਨੇ। ਜਿਨ੍ਹਾਂ ਨੂੰ ਮੈਂ ਹੁਣੇ ਕੱਪੜੇ ਨਾਲ ਪੂੰਝਿਆ ਹੈ ਤੇ ਉਪਰੋਂ ਸਲੀਕੇ ਨਾਲ ਸਾਂਝਾ ਹਾਰ ਪਾਇਆ ਹੈ। ਆਪੋ ਆਪਣੀ ਜਗ੍ਹਾ ਦੋਵੇਂ ਸ਼ਾਂਤ ਚਿੱਤ ਬੈਠੇ ਹਨ।

ਦਿਲ ਕੇ ਫਫੋਲੇ ਜਲ ਉਠੇ ਸੀਨੇ ਕੇ ਦਾਗ ਸੇ, ਇਸ ਘਰ ਕੋ ਆਗ ਲਗੀ ਘਰ ਕੇ ਚਿਰਾਗ ਸੇ

ਸ੍ਰੀ ਅਕਾਲ ਤਖਤ ਦਾ ਸੱਚ ਬਨਾਮ ਮੋਹਨ ਭਾਗਵਤ ਦਾ ਕੱਚ
ਸ੍ਰੀ ਅਕਾਲ ਤਖਤ ਵਲੋਂ ਆਏ ਨਵੇਂ ਸੰਦੇਸ਼
ਤਖਤ ਨੂੰ ਸਮਰਪਿਤ ਹੋਣ ਦੀ ਲੋੜ

ਲੇਖਕ: ਕੁਲਵੰਤ ਸਿੰਘ ਢੇਸੀ

 

ਰਾਸ਼ਟਰੀ ਸਿੱਖ ਸੰਗਤ ਦੇ ਆਗੂ ਮੋਹਨ ਭਾਗਵਤ ਵਲੋਂ ਭਾਰਤ ਨੂੰ ਹਿੰਦੂ ਰਾਜ ਘੋਸ਼ਤ ਕਰਨ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿ: ਹਰਪ੍ਰੀਤ ਸਿੰਘ ਜੀ ਵਲੋਂ ਆਏ ਪ੍ਰਤੀਕਰਮ ‘ਤੇ ਹੈਰਾਨੀ ਦਾ ਆਲਮ ਹੈ। ਇਹ ਗੱਲ ਕਿਸੇ ਦੇ ਚਿੱਤ ਚੇਤੇ ਵਿਚ ਨਹੀਂ ਸੀ ਕਿ ਸ੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਸ੍ਰੀ ਅਕਾਲ ਤਖਤ ਦਾ ਰੁਤਬੇ ਨੂੰ ਜਿਸ ਕਦਰ ਢਾਅ ਲਾਈ ਗਈ ਸੀ ਉਸ ਰੁਤਬੇ ਦੀ ਮੁੜ ਬਹਾਲੀ ਵੀ ਹੋ ਸਕਦੀ ਹੈ ਪਰ ਹੁਣ ਐਕਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਰ ਐਸ ਐਸ ਨੂੰ ਗ਼ੈਰ ਕਾਨੂੰਨੀ ਕਰਾਰ ਦਿੱਤੇ ਜਾਣ ਬਾਰੇ ਆਏ ਬਿਆਨਾ ਨਾਲ ਸਿੱਖ ਭਾਈਚਾਰੇ ਵਿਚ ਕੁਝ ਰੌਸ਼ਨੀ ਦੀ ਕਿਰਣ ਜਗੀ ਹੈ। ਜਿਸ ਕਿਸਮ ਨਾਲ ਹਿੰਦੁਤਵਾ ਵਾਲੇ ਆਗੂ ਮੁਸਲਮਾਨਾ ਅਤੇ ਭਾਰਤ ਦੀਆਂ ਹੋਰ ਘੱਟਗਿਣਤੀਆਂ ਨਾਲ ਪੇਸ਼ ਆ ਰਹੇ ਹਨ ਅਤੇ ਜਿਸ ਤਰੀਕੇ ਨਾਲ ਹਿੰਦੂ ਭੀੜਾਂ ਨੂੰ ਹਿੰਸਾ ਲਈ ਉਕਸਾਇਆ ਜਾ ਰਿਹਾ ਹੈ ਉਸ ਨੂੰ ਦੇਖਦਿਆਂ ਤਾਂ ਇਹ ਜਰੂਰੀ ਸਮਝਿਆ ਜਾਣਾ ਚਾਹੀਦਾ ਹੈ ਕਿ ਇੱਕ ਲੋਕ ਰਾਜੀ

ਸਾਡੇ ਪਿੱਛੇ ਦਿਖ ਰਹੀ ਇਹ ਧਰਤੀ ਰੇਗਿਸਤਾਨ ਨਹੀਂ ਸਮੁੰਦਰ ਹੈ।

ਸਾਡੇ ਪਿੱਛੇ ਦਿਖ ਰਹੀ ਇਹ ਧਰਤੀ ਰੇਗਿਸਤਾਨ ਨਹੀਂ ਸਮੁੰਦਰ ਹੈ। ਸਮੁੰਦਰ....ਪਰ ਇਹ ਤਾਂ ਰੇਗਿਸਤਾਨ ਲਗਦਾ ਹੈ। ਇਸਦਾ ਧਰਤੀ ਦਾ ਉਜਾੜਾ ਕਿਵੇਂ ਹੋਇਆ ਇਹਦੀ ਦਾਸਤਾਨ ਤੁਹਾਨੂੰ ਮੈਂ ਸੁਣਾਉਂਦਾ ਹਾਂ। 

ਜੇ ਮੈਨੂੰ ਕੋਈ ਸਵਾਲ ਕਰੇ ਕਿ ਸੰਸਾਰ ਦੀ ਉਹ ਕਿਹੜੀ ਚੀਜ਼ ਹੈ ਜਿਸਦੇ ਖਤਮ ਹੋਣ ਨਾਲ ਜੀਵਨ ਖਤਮ ਹੋ ਜਾਏਗਾ, ਤਾਂ ਉਹ ਹੈ ਪਾਣੀ। ਪਾਣੀ ਤਾਂ ਧਰਤੀ ਦਾ ਹਾਣੀ ਹੈ...ਪਰ ਇਸ ਧਰਤੀ ਦਾ ਹਾਣ ਕਦੋਂ ਮੁੱਕ ਗਿਆ ਇਸ ਗੱਲ ਦਾ ਇਸ ਧਰਤੀ ਨੂੰ ਵੀ ਪਤਾ ਨਾ ਲੱਗਿਆ। 

ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ

ਭਾਰਤ ਵਿਚ ਦਿੱਲੀ ਦੇ ਸੁਲਤਾਨਾਂ ਵੱਲੋਂ ਬਣਵਾਈਆਂ ਪ੍ਰਸਿੱਧ ਇਮਾਰਤਾਂ ਵਿਚ ਕੁਤਬ ਮੀਨਾਰ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ। ਇਹ ਦੱਖਣੀ ਦਿੱਲੀ ਦੇ ਮਹਿਰੌਲੀ ਵਿਚ ਸਥਿਤ ਇੱਟਾਂ ਨਾਲ ਬਣੀ ਸੰਸਾਰ ਦੀ ਸਭ ਤੋਂ ਉੱਚੀ ਮੀਨਾਰ ਹੈ। ਕੁਤਬ ਦਾ ਮਤਲਬ ਹੈ-ਨਿਆਂ ਦਾ ਥੰਮ੍ਹ। ਪੰਜ ਮੰਜ਼ਿਲਾ ਇਸ ਇਮਾਰਤ ਦੀ ਉੱਚਾਈ 72.56 ਮੀਟਰ (238.1 ਫੁੱਟ), ਆਧਾਰ ਦਾ ਵਿਆਸ 14.40 (47.3 ਫੁੱਟ) ਮੀਟਰ ਅਤੇ ਟੀਸੀ ਦਾ ਵਿਆਸ 2.74 ਮੀਟਰ (9 ਫੁੱਟ) ਦੇ ਲਗਪਗ ਹੈ।

ਕਲਾ ਦਾ ਅਨੂਠਾ ਸੰਗਮ ਕਾਲਿੰਗਾ ਦਾ ਸੂਰਜ ਮੰਦਰ

ਸੱਤ ਸਦੀਆਂ ਪਹਿਲਾਂ ਕਾਲਿੰਗਾ ਜਿਸ ਨੂੰ ਅਸੀਂ ਹੁਣ ਉੜੀਸਾ ਆਖਦੇ ਹਾਂ, ਦੇ ਲੋਕਾਂ ਨੇ ਸੂਰਜ ਨੂੰ ਰੱਥਵਾਨ ਦੇ ਰੂਪ ਵਿਚ ਚਿਤਵਿਆ ਸੀ। ਉਸ ਦੀ ਭਗਤੀ ਲਈ ਉਨ੍ਹਾਂ ਨੇ ਪੱਥਰਾਂ ਨੂੰ ਘੜਦਿਆਂ 927 ਫੁੱਟ ਉੱਚਾ ਮੰਦਰ ਤਿਆਰ ਕੀਤਾ। ਇਸ ਰੱਥ ਦੇ 24 ਪਹੀਏ ਹਨ, 12 ਇਕ ਪਾਸੇ ਅਤੇ 12 ਦੂਸਰੇ ਪਾਸੇ। ਇਹ ਦਿਨ ਰਾਤ ਦੇ ਬੀਤ ਦੇ ਘੰਟਿਆਂ ਦੇ ਪ੍ਰਤੀਕ ਹਨ ਤੇ ਤੁਰਦੇ ਸਮੇਂ ਦਾ ਸੰਕਲਪ ਵੀ। ਪਹੀਏ ਦੀ ਹਰ ਬੱਲੀ ਜੀਵਨ ਕਿਰਿਆ ਵਿਚ ਰੁੱਝੇ ਮਰਦ/ਔਰਤਾਂ ਦੇ ਸੁਭਾਅ ਨਾਲ ਸ਼ਿੰਗਾਰੀ ਬੀਤੇ ਸਮੇਂ ਦੀ ਬਾਤ ਸੁਣਾਉਂਦੀ ਹੈ।

ਹੁਣ ਅਸੀਂ ਕਦੇ ਨਹੀਂ ਮਿਲਣਾ!

“ਮੈਨੂੰ ਜਦੋਂ ਵੀ ਸੁਪਨਾ ਆਉਂਦਾ, ਸ਼ਹਿਜ਼ਾਦੇ ਦਾ ਈ ਆਉਂਦੈ। ਉਵੇਂ ਦਿਸਦੇ ਨੇ ਸਾਰੇ। ਫਿਰ ਅੱਖ ਖੁੱਲ੍ਹ ਜਾਂਦੀ ਏ। ਜਿਵੇਂ ਮੱਛੀ ਤੜਫ਼ਦੀ ਆ ਪਾਣੀ ਤੋਂ ਬਗੈਰ, ਦਿਲ ਇੱਦਾਂ ਤੜਫ਼ਦੈ।” ਇਹ ਬੋਲ ਨੇ ਮੁਕੇਰੀਆਂ ਲਾਗਲੇ ਪਿੰਡ ਮਹਿਮੂਦਪੁਰ ਬਟਾਲੇ ’ਚ ਵੱਸਦੇ ਸੌ ਸਾਲਾ ਬਜ਼ੁਰਗ ਹਰਬੰਸ ਸਿੰਘ ਬਾਜਵਾ ਦੇ। ਸਿਆਲਕੋਟ ਦੀ ਪਸਰੂਰ ਤਹਿਸੀਲ ’ਚ ਕਸਬਾਨੁਮਾ ਪਿੰਡ ਸੀ ਸ਼ਹਿਜ਼ਾਦਾ। ਨੇੜਲੇ ਅੱਠ-ਦਸ ਪਿੰਡ ਸੌਦਾ-ਪੱਤਾ ਲੈਣ ਲਈ ਇੱਥੋਂ ਦੇ ਬਾਜ਼ਾਰ ’ਚ ਆਉਂਦੇ ਹੁੰਦੇ ਸਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0090308991
Copyright © 2020, Panjabi Times. All rights reserved. Website Designed by Mozart Infotech