» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਕਵਿਤਾਵਾਂ/ਕਹਾਣੀਆਂ

ਕੌਮੀ ਬੋਲੀ ਦਾ ਮਹੱਤਵ

October 01, 2019 07:00 PM

 ਲੇਖਕ: ਕੁਲਵੰਤ ਸਿੰਘ ਢੇਸੀ
ਦੁਨੀਆਂ ਦੇ ਹਰ ਖੇਤਰ ਵਿਚ ਬੋਲੀ ਦਾ ਖਾਸ ਮਹੱਤਵ ਹੈ ਜਿਸ ਤੋਂ ਬਿਨਾ ਗੁਜ਼ਾਰਾ ਨਹੀਂ ਹੈ। ਜਿਸ ਖਿੱਤੇ ਵਿਚ ਜਾ ਕੇ ਕੋਈ ਵਿਅਕਤੀ ਸੰਵਾਦ ਹੀ ਨਾ ਕਰ ਪਾਏ ਉਥੇ ਉਸ ਲਈ ਦਿਨ ਕਟੀ ਕਰਨੀ ਮੁਸ਼ਕਲ ਹੋ ਜਾਏਗੀ। ਕੰਮਾਂ ਕਾਰਾਂ ਦੇ ਸਬੰਧ ਵਿਚ ਅੱਜਕਲ ਲੋਕ ਦੁਨੀਆਂ ਭਰ ਤੋਂ ਭਾਰਤ ਵਿਚ ਜਾ ਰਹੇ ਹਨ। ਇਹ ਸਾਰੇ ਲੋਕ ਅੰਗ੍ਰੇਜ਼ੀ ਰਾਹੀਂ ਆਪਣੇ ਕੰਮਾਂ ਕਾਰਾਂ ‘ਤੇ ਸੰਵਾਦ  ਕਰਨ ਵਿਚ ਸਫਲ ਹੁੰਦੇ ਹਨ। ਇਸੇ ਤਰਾਂ ਭਾਰਤ ਤੋਂ ਬਾਹਰ ਜਾਣ ਵਾਲੇ ਲੋਕਾਂ ਲਈ ਅੰਗ੍ਰੇਜ਼ੀ ਤੋਂ ਵਗੈਰ ਗੁਜ਼ਾਰਾ ਨਹੀਂ। ਦੱਖਣੀ ਭਾਰਤ ਦੇ ਬਹੁਤੇ ਲੋਕ ਹਿੰਦੀ ਨਹੀਂ ਬੋਲ ਸਕਦੇ ਸਗੋਂ ਅੰਗ੍ਰੇਜ਼ੀ ਹੀ ਉਹਨਾ ਦੀ ਮਾਤ ਭਾਸ਼ਾ ਜਾਂ ਸੂਬਾਈ ਭਾਸ਼ਾ ਬਣਦੀ ਜਾ ਰਹੀ ਹੈ। ਇਹ ਵਰਤਾਰਾ ਇੰਝ ਹੈ ਜਿਵੇਂ ਸਾਡੇ ਪ੍ਰਵਾਸੀ ਪੰਜਾਬੀਆਂ ਜਾਂ ਭਾਰਤੀਆਂ ਦੀ ਅਗਲੀ ਪੁਸ਼ਤ ਦੀ ਬੋਲੀ ਅੰਗ੍ਰੇਜ਼ੀ ਹੋਵੇਗੀ ਅਤੇ ਤੀਸਰੀ ਪੁਸ਼ਤ ‘ਤੇ ਜਾ ਕੇ ਅੰਗ੍ਰੇਜ਼ੀ ਉਹਨਾ ਮਾਤ ਭਾਸ਼ਾ ਬਣ ਜਾਣੀ ਹੈ। ਗ੍ਰਹਿ ਸਕੱਤਰ ਅਮਿਤ ਸ਼ਾਹ ਦਾ ਇਹ ਕਹਿਣਾ ਕਿ ਹਿੰਦੀ ਕੌਮੀ ਭਾਸ਼ਾ ਬਣਨ ਨਾਲ ਨੌਕਰੀਆਂ ਵਿਚ ਸੁਵਿਧਾ ਹੋਵੇਗੀ ਸਹੀ ਨਹੀਂ ਹੈ। ਭਾਰਤ ਵਿਚ ਦਿਨੋ ਦਿਨ ਅੰਗ੍ਰੇਜ਼ੀ ਦਾ ਸ਼ੌਂਕ ਵਧ ਰਿਹਾ ਹੈ ਤੇ ਸੂਬਾਈ ਭਾਸ਼ਾਵਾਂ ਦਬਦੀਆਂ ਜਾ ਰਹੀਆਂ ਹਨ। ਜੇਕਰ ਨੌਕਰੀਆਂ ਦੀ ਸੁਵਿਧਾ ਲਈ ਕੋਈ ਭਾਸ਼ਾ ਕੌਮੀ ਬਨਾਉਣੀ ਹੈ ਤਾਂ ਉਸ ਲਈ ਅੰਗਰੇਜ਼ੀ ਬਹੁਤੀ ਉਪਯੋਗੀ ਰਹੇਗੀ ਜੋ ਕਿ ਕੌਮਾਂਤਰੀ ਭਾਸ਼ਾ ਹੋਣ ਕਾਰਨ ਵਧੇਰੇ ਉਪਯੋਗੀ ਹੋਵੇਗੀ।

 

ਭਾਰਤ ਵਿਚ ਜਿਹੜੀਆਂ ਕੌਮਾਂ ਜਾਂ ਸੂਬੇ ਕੇਂਦਰ ਪ੍ਰਤੀ ਸ਼ਰੀਕਾ ਰੱਖਦੇ ਹਨ ਉਹ ਹਿੰਦੀ ਦੀ ਵਿਰੋਧਤਾ ਵੱਖਰੇ ਪੈਂਤੜੇ ਤੋਂ ਕਰ ਰਹੇ ਹਨ। ਪੰਜਾਬ ਵਰਗੇ ਪ੍ਰਾਂਤ ਵਿਚ ਹਿੰਦੂ ਲੋਕ ਰਾਜਸੀ ਤੌਰ ‘ਤੇ ਹਿੰਦੀ ਨੂੰ ਪਹਿਲ ਦਿੰਦੇ ਹਨ ਅਤੇ ਸਿੱਖ ਪੰਜਾਬੀ ਨੂੰ ਪਹਿਲ ਦਿੰਦੇ ਹਨ ਪਰ ਅਮਲੀ ਤੌਰ ‘ਤੇ ਪੰਜਾਬੀ ਜਵਾਨੀ ਦੇ ਸਿਰ ‘ਤੇ ਆਈ ਲੈਟ ਸਿਰ ਚੜ੍ਹ ਕੇ ਬੋਲ ਰਿਹਾ ਹੈ ਅਤੇ ਉਹ ਅੰਗਰੇਜ਼ੀ ਨੂੰ ਪਹਿਲ ਦਿੰਦੇ ਹਨ। ਭਾਸ਼ਾ ਦਾ ਮੁੱਦਾ ਰਾਜਨੀਤੀ, ਧਰਮ , ਰੁਜ਼ਗਾਰ ਅਤੇ ਪ੍ਰਵਾਸ ਵਰਗੇ ਮੁੱਦਿਆਂ ਨਾਲ ਜੁੜਿਆ ਹੋਣ ਕਾਰਨ ਇਸ ਦਾ ਦੋ ਟੁੱਕ ਫੈਸਲਾ ਕਰਨਾ ਏਨਾ ਸੌਖਾ ਨਹੀਂ। ਅਮਿਤ ਸ਼ਾਹ ਵਰਗੇ ਰਾਜਨੀਤਕ ਲੋਕ ਹਿੰਦੂ, ਹਿੰਦੀ, ਹਿੰਦ ਅਤੇ ਹਿੰਦੁਤਵਾ ਦੇ ਮਨੋਰਥ ਲਈ ਭਾਸ਼ਾ ਸਬੰਧੀ ਕੋਈ ਬਿੱਲ ਪਾਸ ਕਰਕੇ ਹਿੰਦੂਆਂ ਦੀਆਂ ਵੋਟਾਂ ਵੀ ਬਟੋਰ ਸਕਦੇ ਹਨ ਅਤੇ ਹਿੰਦੀ ਦੀ ਸਰਦਾਰੀ ਸਬੰਧੀ ਆਪਣੇ ਆਪ ਨੂੰ ਝੂਠੀਆਂ ਤਸੱਲੀਆਂ ਵੀ ਦੇ ਸਕਦੇ ਹਨ। ਸੱਚ ਇਹ ਹੈ ਕਿ ਸਮੁੱਚੇ ਭਾਰਤ ਦੀ ਨੌਜਵਾਨੀ ਵਿਚ ਅੰਗ੍ਰੇਜ਼ੀ ਦਾ ਕਰੇਜ਼ ਹੈ ਅਤੇ ਇਹ ਕਰੇਜ਼ ਨਾ ਤਾਂ ਕਾਨੂੰਨੀ ਤੌਰ ‘ਤੇ ਕੋਈ ਬਿੱਲ ਪਾਸ ਕਰਕੇ ਰੁਕਣਾ ਹੈ ਅਤੇ ਨਾ ਹੀ ਹਿੰਦੀ ਦੇ ਸੀਰੀਅਲ ਕਲਚਰ ਨਾਲ ਰੁਕਣਾ ਹੈ। ਜਿਥੋਂ ਤਕ ਸਿੱਖਾਂ ਦਾ ਸਵਾਲ ਹੈ ਸਿੱਖ ਭਾਈਚਾਰਾ ਇੱਕ ਤਾਂ ਕੇਂਦਰ ਦੇ ਸ਼ਰੀਕੇ ਅਤੇ ਦੁਸ਼ਮਣੀ ਤੋਂ ਔਖਾ ਹੈ ਅਤੇ ਦੂਜਾ ਪੰਜਾਬ ਦੇ ਹਿੰਦੂ ਭਾਈਚਾਰੇ ਤੋਂ ਔਖਾ ਹੈ ਜੋ ਕਿ ਕਾਨੂੰਨੀ ਤੌਰ ‘ਤੇ ਮਰਦਮ ਸ਼ੁਮਾਰੀ ਵਿਚ ਮਾਂ ਬੋਲੀ ਪੰਜਾਬੀ ਤੋਂ ਮੁੱਕਰ ਗਏ ਅਤੇ ਹਮੇਸ਼ਾਂ ਹੀ ਪੰਜਾਬ ਨਾਲੋਂ ਗਵਾਂਢੀ ਰਾਜਾਂ ਜਾਂ ਕੇਂਦਰ ਹਿੱਤਾਂ ਨੂੰ ਪਹਿਲ ਦਿੰਦੇ ਰਹੇ ਹਨ। ਪਰ ਇਹ ਗੱਲ ਮੰਨਣ ਤੋਂ ਕੋਈ ਵੀ ਇਨਕਾਰੀ ਨਹੀਂ ਹੋਇਆ ਜਾ ਸਕਦਾ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਵਿਚ ਗੁਰੂ ਸਾਹਿਬ ਨੇ ਕੇਵਲ ਪੰਜਾਬੀ ਬੋਲੀ ਨੂੰ ਹੀ ਨਹੀਂ ਸਗੋਂ ਅਨੇਕਾਂ ਬੋਲੀਆਂ ਨੂੰ ਅਪਣਾਇਆ ਹੈ। ਪੰਜਾਬ ਤੋਂ ਬਾਹਰ ਦੇ ਭਗਤਾਂ ਦੀ ਬਾਣੀ ਵੀ ਦਰਜ ਕੀਤੀ ਹੈ ਜਿਹਨਾ ਦਾ ਲਹਿਜ਼ਾ ਸਥਾਨਕ ਹੈ।

ਅਮਿਤ ਸ਼ਾਹ ਦਾ ਇਹ ਕਹਿਣਾ ਬੜਾ ਅਹਿਮਕਾਨਾ ਹੈ ਕਿ ਹਿੰਦੀ ਦੀ ਪਹਿਲ ਕਾਰਨ ਲੋਕਾਂ ਨੂੰ ਨੌਕਰੀਆਂ ਵਿਚ ਸੌਖ ਹੋਵੇਗੀ ਕਿਓਂਕਿ ਅਮਿਤ ਸ਼ਾਹ ਜਾਂ ਮੋਦੀ ਦੀਆਂ ਨੀਤੀਆਂ ਕਾਰਨ ਤਾਂ ਵੈਸੇ ਹੀ ਭਾਰਤੀ ਲੋਕਾਂ ਨੂੰ ਕਰੋੜਾਂ ਨੌਕਰੀਆਂ ਤੋਂ ਹੱਥ ਧੋਣੇ ਪਏ ਹਨ ਅਤੇ ਹੁਣ ਉਹ ਹਿੰਦੀ ਬੋਲੀ ਦੇ ਨਾਂ ਤੇ ਲੋਕਾਂ ਦਾ ਧਿਆਨ ਫਿਰਕੂ ਪਾਸੇ ਵਲ ਮੋੜ ਕੇ ਲੋਕਾਂ ਨੂੰ ਮੂਰਖ ਬਣਾ ਰਿਹਾ ਹੈ ਅਤੇ ਲੋਕ ਵੀ ਲਗਾਤਾਰ ਅਜੇਹੇ ਰਾਜਨੀਤਕਾਂ ਦੀ ਫਿਰਕੂ ਸੋਚ ਕਾਰਨ ਮੂਰਖ ਬਣ ਵੀ ਰਹੇ ਹਨ ਅਤੇ ਦੇਸ਼ ਦਾ ਥੱਲਾ ਲੱਗਦਾ ਜਾ ਰਿਹਾ ਹੈ। ਇਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਪੰਜਾਬ ਵਿਚ ਹਿੰਦੂ ਅਤੇ ਇਸਾਈ ਭਾਈਚਾਰਾ ਆਪਣੇ ਵਿੱਦਿਅਕ ਅਦਾਰਿਆਂ ਵਿਚ ਪੰਜਾਬੀ ਭਾਸ਼ਾ ‘ਤੇ ਮਨਾਹੀਆਂ ਲਾ ਰਿਹਾ ਹੈ ਜੋ ਕਿ ਮਾਂ ਬੋਲੀ ਪੰਜਾਬੀ ਅਤੇ ਪੰਜਾਬ ਨਾਲ ਵੱਡਾ ਧ੍ਰੋਹ ਹੈ। ਇਹ ਕਿੰਨੀ ਸ਼ਰਮ ਦੀ ਗੱਲ ਹੈ ਕਿ ਹੁਣੇ ਹੁਣੇ ਭਾਸ਼ਾ ਵਿਭਾਗ ਵਲੋਂ ਮਨਾਏ ਗਏ ‘ਹਿੰਦੀ ਦਿਵਸ ਸਮਾਗਮ’ ਵਿਚ ਆਰ ਐਸ ਐਸ ਕਾਰਕੁਨਾ ਦੇ ਪ੍ਰਭਾਵ ਵਿਚ ਸਭਾ ਦੀ ਪਧਾਨਗੀ ਕਰ ਰਹੇ ਡਾ: ਹੁਕਮ ਚੰਦ ਨੇ ਧਮਕੀ ਦੇ ਮਾਰੀ ਕਿ ਦੋ ਸਾਲ ਠਹਿਰੋ ਫਿਰ ਦੱਸਾਂਗੇ ਕਿ ਹਿੰਦੀ ਭਾਸ਼ਾ ਕੀ ਹੈ ਜਦ ਕਿ ਬਹਿੰਸ ਦਾ ਕਾਰਨ ਪੰਜਾਬੀ ਭਾਸ਼ਾ ਪ੍ਰਤੀ ਨਿਰਾਦਰੀ ਭਰੇ ਲਫਜ਼ ਵਰਤਣਾ ਹੋਇਆ ਦੱਸਿਆ ਜਾਂਦਾ ਹੈ। ਸੋ ਇਹ ਰਾਜਨੀਤਕ ਮੁੱਦਾ ਕੇਵਲ ਹਿੰਦੀ ਨੂੰ ਬੜਾਵਾ ਦੇਣ ਦਾ ਹੀ ਨਹੀਂ ਸਗੋਂ ਪੰਜਾਬੀ ਨੂੰ ਨੁੱਕਰੇ ਲਉਣ ਦਾ ਵੀ ਹੈ।

 

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਕਵਿਤਾਵਾਂ/ਕਹਾਣੀਆਂ ਵਿੱਚ ਹੋਰ
ਸ਼ਹੀਦੀ ਦਿਹਾੜਾ 19 ਮੱਘਰ ਭਾਵ 4 ਦਸੰਬਰ 'ਤੇ ਵਿਸ਼ੇਸ਼ ਸ੍ਰੀ ਦਰਬਾਰ ਸਾਹਿਬ ਦੀ ਅਜ਼ਮਤ ਲਈ ਲੜੇ ਗਏ ਅਸਾਵੀਂ ਜੰਗ ਦਾ ਲਾਸਾਨੀ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਿਹੰਗ ਮੁਖੀ ਦਮਦਮੀ ਟਕਸਾਲ ।

ਅਹਿਮਦ ਸ਼ਾਹ ਦੁਰਾਨੀ (ਅਬਦਾਲੀ) 18 ਹਜਾਰ ਅਫਗਾਨੀ ਫ਼ੌਜ ਨਾਲ ਹਿੰਦੁਸਤਾਨ ਉੱਤੇ ਸੱਤਵੇਂ ਹਮਲੇ ਲਈ ਦਸੰਬਰ 1764 ਦੌਰਾਨ ਈਮਾਨਾਬਾਦ ਪਹੁੰਚਿਆ ਤਾਂ ਉਸ ਨੇ ਕਲਾਤ ਦੇ ਹਾਕਮ ਮੀਰ ਨਸੀਰ ਖਾਨ ਨੂੰ ਜਿਹਾਦ ਦੇ ਨਾਮ 'ਤੇ ਆਪਣੇ ਨਾਲ ਰਲਾ ਲਿਆ, ਜਿਸ ਕੋਲ 12 ਹਜਾਰ ਦੀ ਫ਼ੌਜ ਸੀ। ਉਸ ਵਕਤ ਕਿਸੇ ਇਕ ਇਲਾਕੇ ਦਾ ਕਾਜੀ ਨਿਯੁਕਤ ਕਰਨ ਦੀ ਸ਼ਰਤ ਨਾਲ ਜੰਗ ਦਾ ਪੂਰਾ ਹਾਲ ਲਿਖਦਿਆਂ ਨਸੀਰ ਖਾਨ ਦੀ ਖ਼ਿਦਮਤ ਵਿਚ ਪੇਸ਼ ਕਰਨ ਦੇ ਦਾਅਵੇ ਨਾਲ ਉਨ੍ਹਾਂ ਨਾਲ ਪੰਜਾਬ ਆਉਣ ਵਾਲੇ ਬਲੋਚੀ ਇਤਿਹਾਸਕਾਰ ਕਾਜੀ ਨੂਰ ਮੁਹੰਮਦ ਉਸ ਵਕਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਉੱਤੇ ਕੀਤੇ ਗਏ ਹਮਲੇ ਬਾਰੇ ਅਖੀਂ ਡਿੱਠਾ ਹਾਲ ਆਪਣੀ ਫ਼ਾਰਸੀ ਕਾਵਿ 'ਜੰਗਨਾਮਾ' ਵਿਚ ਲਿਖਦਾ ਹੈ ਕਿ,

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ

ਲੇਖਕ :  ਡਾ. ਕਿਰਨਦੀਪ ਕੌਰ
ਮਹਾਰਾਜਾ ਰਣਜੀਤ ਸਿੰਘ (1780-1839) ਦੀ ਕਾਬਲੀਅਤ ਅਤੇ ਦੂਰ ਅੰਦੇਸ਼ੀ ਸੋਚ ਕਰਕੇ ਹੀ ਪਹਿਲੀ ਵਾਰ ਸਿੱਖ ਰਾਜ (ਸਰਕਾਰ-ਏ-ਖਾਲਸਾ) ਦੀ ਸਥਾਪਨਾ ਹੋਈ। ਸਿੱਖ ਰਾਜ ਵਿੱਚ ਵਿੱਦਿਆ ਦਾ ਪ੍ਰਬੰਧ ਏਨਾ ਵਧੀਆ ਸੀ ਕਿ ਅੰਗਰੇਜ਼ ਲਿਖਾਰੀਆਂ ਨੇ ਇਸ ਨੂੰ ਇੰਗਲੈਂਡ ਅਤੇ ਯੋਰਪੀਅਨ ਦੇਸ਼ਾਂ ਤੋਂ ਵੀ ਵਧੀਆ ਦੱਸਿਆ ਹੈ। ਕੇਵਲ ਲਾਹੌਰ ਵਿੱਚ ਹੀ 546 ਸਕੂਲ ਸਨ। ਹਰੇਕ ਮੰਦਰ, ਗੁਰਦੁਆਰੇ, ਧਰਮਸ਼ਾਲਾ ਅਤੇ ਮਸਜਿਦ ਵਿੱਚ ਵਿੱਦਿਆ ਦਿੱਤੀ ਜਾਂਦੀ ਸੀ। ਮਹਾਰਾਜਾ ਫਾਰਸੀ, ਅਰਬੀ, ਸੰਸਕ੍ਰਿਤ, ਪੰਜਾਬੀ, ਹਿੰਦੀ ਦੇ ਲਿਖਾਰੀਆਂ ਅਤੇ ਵਿਦਵਾਨਾਂ ਨੂੰ ਸਨਮਾਨਿਤ ਅਤੇ ਉਤਸ਼ਾਹਿਤ ਕਰਦਾ ਸੀ।

ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ

ਲੇਖਕ :  ਐੱਸ ਪੀ ਸਿੰਘ
ਅਖ਼ਬਾਰਾਂ ਦੇ ਸੰਪਾਦਕੀ ਪੰਨਿਆਂ ’ਤੇ ਬੜੇ ਜ਼ਹੀਨ ਬੁੱਧੀ ਪਾਠਕ ਪਹੁੰਚਦੇ ਹਨ। ਇਸ ਲਈ ਮੈਨੂੰ ਭਲੀਭਾਂਤ ਇਹ ਗਿਆਤ ਹੈ ਕਿ ਤੁਸਾਂ ਇਤਿਹਾਸ ਦੇ ਇਹ ਪੰਨੇ ਚੰਗੀ ਤਰ੍ਹਾਂ ਫਰੋਲੇ ਹੋਏ ਹਨ ਕਿ ਦੂਜੀ ਸੰਸਾਰ ਜੰਗ ਵੇਲੇ ਕਿਵੇਂ ਇੱਕ ਖ਼ਾਸ ਪਛਾਣ ਵਾਲੇ ਲੋਕਾਂ ਨੂੰ ਫੜ-ਫੜ concentration ਕੈਂਪਾਂ ਵਿੱਚ ਧੱਕ ਦਿੱਤਾ ਗਿਆ ਜਿੱਥੇ ਉਹ ਸਾਲਾਂ ਤੱਕ ਸੜਦੇ ਰਹੇ, ਕਈ ਤਾਂ ਮਰ-ਮੁੱਕ ਹੀ ਗਏ।

ਪਿੰਜਰਾ

ਦੋ ਤਿੰਨ ਦਿਨਾਂ ਤੋਂ ਬੇਹੱਦ ਗਰਮੀ ਪੈ ਰਹੀ ਸੀ।ਉਹ ਟੀਵੀ ਮੂਹਰੇ ਬੈਠਾ ਖ਼ਬਰਾਂ ਸੁਣ ਰਿਹਾ ਸੀ। ਅਚਾਨਕ ਬਹੁਤ ਤੇਜ਼ ਹਨੇਰੀ ਚੱਲਣ ਦੀ ਆਵਾਜ਼ ਦੇ ਨਾਲ ਹੀ ਬੂਹੇ-ਬਾਰੀਆਂ ਤਾੜ-ਤਾੜ ਖੜਕਣ ਲੱਗੇ। ਕਾਲੀ-ਬੋਲੀ ਹਨੇਰੀ ਦੇ ਨਾਲ ਆਸਮਾਨ ’ਤੇ ਘਟਾ-ਟੋਪ ਛਾ ਗਈ। ਸ਼ਾਹ ਕਾਲੇ ਬੱਦਲਾਂ ਨੇ ਦਿਨੇ ਹੀ ਰਾਤ ਪਾ ਦਿੱਤੀ ਸੀ। ਫੇਰ ਸ਼ੈੱਡ ਦੀ ਟੀਨ ਦੀ ਛੱਤ ਤੋਂ ਜ਼ੋਰ-ਜ਼ੋਰ ਦੀ ਕਣੀਆਂ ਡਿੱਗਣ ਦੀ ਆਵਾਜ਼ ਆਈ। ਵੇਖਦੇ ਹੀ ਵੇਖਦੇ ਮੋਹਲੇਧਾਰ ਮੀਂਹ ਪੈਣ ਲੱਗ ਪਿਆ। ਉਸ ਨੂੰ ਅੰਦਰ ਹੁੰਮਸ ਮਹਿਸੂਸ ਹੋਈ। ਟੀਵੀ ਬੰਦ ਕਰਕੇ ਉਹ ਜਾਲੀ ਵਾਲਾ ਦਰਵਾਜ਼ਾ ਖੋਲ੍ਹ ਕੇ ਬਾਹਰ ਬਾਲਕਨੀ ਦੀ ਛੱਤ ਹੇਠ ਪਈ ਮੰਜੀ ’ਤੇ ਬੈਠ ਗਿਆ। ਬਾਹਰ ਦਾ ਨਜ਼ਾਰਾ ਹੀ ਹੋਰ ਸੀ।

ਘੁੱਪ ਹਨੇਰਾ

ਅੱਜ ਵੀ ਮੈਂ ਰੋਜ਼ਾਨਾ ਵਾਂਗ ਕੰਮ ’ਤੇ ਜਾਣ ਤੋਂ ਪਹਿਲਾਂ ਸਵੇਰੇ ਤਿਆਰ ਹੋ ਕੇ ਟੀਵੀ ’ਤੇ ਖ਼ਬਰਾਂ ਸੁਣ ਰਿਹਾ ਸਾਂ। ਅੱਠਵੀਂ ’ਚ ਪੜ੍ਹਦੀ ਮੇਰੀ ਬੇਟੀ ਸਕੂਲ ਜਾਣ ਲਈ ਕਾਹਲੀ-ਕਾਹਲੀ ਤਿਆਰ ਹੁੰਦੀ ਭੱਜੀ ਫਿਰਦੀ ਸੀ। ਮੇਰਾ ਧਿਆਨ ਕਦੇ ਟੀਵੀ ਵੱਲ ਅਤੇ ਕਦੇ ਬੇਟੀ ਦੇ ਕਾਹਲਪੁਣੇ ਵੱਲ ਚਲਿਆ ਜਾਂਦਾ। ਏਨੇ ਚਿਰ ਨੂੰ ਖ਼ਬਰਾਂ ਤਾਂ ਖ਼ਤਮ ਹੋ ਗਈਆਂ ਅਤੇ ਟੀਵੀ ’ਤੇ ਨਵੀਆਂ ਆ ਰਹੀਆਂ ਕੈਸੇਟਾਂ ਦੀਆਂ ਮਸ਼ਹੂਰੀਆਂ ਚੱਲ ਪਈਆਂ ਜਿਨ੍ਹਾਂ ਵਿਚ ਜ਼ਿਆਦਾਤਰ ਧਾਰਮਿਕ ਗੀਤਾਂ ਅਤੇ ਕੀਰਤਨ ਦੀਆਂ ਸਨ ਕਿਉਂਕਿ ਕੁਝ ਦਿਨਾਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਆਉਣ ਵਾਲਾ ਸੀ। ਫਿਰ ਅਚਾਨਕ ‘‘ਪਾਪਾ ਜੀ’’ ਸ਼ਬਦ ਮੇਰੇ ਕੰਨੀ ਪਏ। ਮੇਰੀ ਬੇਟੀ ਤਿਆਰ ਹੋ ਕੇ ਮੇਰੇ ਸਾਹਮਣੇ ਖੜ੍ਹੀ ਸੀ। ‘‘ਹਾਂ ਬੇਟੇ?’’ ਮੈਂ ਸਹਿਜ ਸੁਭਾਅ ਬੋਲਿਆ। ਉਹ ਤਰਲਾ ਜਿਹਾ ਪਾ ਕੇ ਕਹਿਣ ਲੱਗੀ, ‘‘ਪਾਪਾ, ਮੈਂ ਕਿੰਨੇ ਦਿਨਾਂ ਦਾ ਤੁਹਾਨੂੰ ਪੰਜ ਸੌ ਰੁਪਏ ਦੇਣ ਨੂੰ ਕਿਹਾ, ਮੈਂ ਇਕ ਦੋ ਕਿਤਾਬਾਂ ਲੈਣੀਆਂ ਅਤੇ ਕੁਝ ਹੋਰ ਸਕੂਲ ਦਾ ਸਾਮਾਨ ਵੀ।’’

ਕਾਵਿ ਕਿਆਰੀ - ਕਾਜ਼ੀ ਨਾਲ ਗੋਸ਼ਠ

ਮੈਂ ਕੌਣ ਹਾਂ?
ਰੱਬ ਦਾ ਬੰਦਾ
ਨਾਨਕ ਆਖ ਕੇ ਸੱਦਿਆ ਜਾਂਦਾ
ਖ਼ਾਕਸਾਰ ਨਾਚੀਜ਼
ਆਪਾਂ ਫੱਕਰਾਂ ਨੂੰ ਸਾਰਾ ਜਗਤ ਅਜ਼ੀਜ਼
ਥਾਂ ਥਾਂ ਉਸ ਦਾ ਹੁਕਮ ਪੁਚਾਉਣਾ
ਮੇਰਾ ਧੰਦਾ!

ਪਰਿਕਰਮਾ - ਕਥਾ ਪ੍ਰਵਾਹ

ਸਵੇਰੇ ਉਠਦਿਆਂ ਗੱਡੇ ਵਾਂਗ ਬੋਝਲ ਹੋਏ ਸਿਰ ਨੂੰ ਨਲਕੇ ਦੀ ਧਾਰ ਹੇਠ ਵੀ ਕੀਤਾ ਤੇ ਅੱਖਾਂ ’ਤੇ ਕਈ ਵਾਰੀ ਪਾਣੀ ਦੇ ਛਿੱਟੇ ਵੀ ਮਾਰੇ। ਪਤਾ ਨਹੀਂ ਉਨੀਂਦਰੇ ਕਰਕੇ ਜਾਂ ਰਾਤੀਂ ਰੋਂਦੇ ਰਹਿਣ ਕਰਕੇ ਅੱਖਾਂ ਦੀਆਂ ਪੁਤਲੀਆਂ ਅਜੇ ਵੀ ਸੁੱਜੀਆਂ ਸੁੱਜੀਆਂ ਨੇ। ਆਪਣੇ ਕਮਰੇ ’ਚ ਖਲੋਤਾ ਮੈਂ ਕੱਲ੍ਹ ਦਿਨ ਭਰ ਦੀ ਹੋਈ ਬੀਤੀ ਬਾਰੇ ਸੋਚ ਰਿਹਾ ਹਾਂ। ਮੇਰੀ ਨਿਗ੍ਹਾ ਸਾਹਮਣੇ ਅੰਗੀਠੀ ’ਤੇ ਟਿਕਦੀ ਹੈ ਜਿਸ ਉੱਤੇ ਬੀਬੀ ਅਤੇ ਭਾਪਾ ਆਪੋ ਆਪਣੀ ਫੋਟੋ ਦੇ ਫਰੇਮ ਅੰਦਰ ਬੈਠੇ ਨੇ। ਜਿਨ੍ਹਾਂ ਨੂੰ ਮੈਂ ਹੁਣੇ ਕੱਪੜੇ ਨਾਲ ਪੂੰਝਿਆ ਹੈ ਤੇ ਉਪਰੋਂ ਸਲੀਕੇ ਨਾਲ ਸਾਂਝਾ ਹਾਰ ਪਾਇਆ ਹੈ। ਆਪੋ ਆਪਣੀ ਜਗ੍ਹਾ ਦੋਵੇਂ ਸ਼ਾਂਤ ਚਿੱਤ ਬੈਠੇ ਹਨ।

ਦਿਲ ਕੇ ਫਫੋਲੇ ਜਲ ਉਠੇ ਸੀਨੇ ਕੇ ਦਾਗ ਸੇ, ਇਸ ਘਰ ਕੋ ਆਗ ਲਗੀ ਘਰ ਕੇ ਚਿਰਾਗ ਸੇ

ਸ੍ਰੀ ਅਕਾਲ ਤਖਤ ਦਾ ਸੱਚ ਬਨਾਮ ਮੋਹਨ ਭਾਗਵਤ ਦਾ ਕੱਚ
ਸ੍ਰੀ ਅਕਾਲ ਤਖਤ ਵਲੋਂ ਆਏ ਨਵੇਂ ਸੰਦੇਸ਼
ਤਖਤ ਨੂੰ ਸਮਰਪਿਤ ਹੋਣ ਦੀ ਲੋੜ

ਲੇਖਕ: ਕੁਲਵੰਤ ਸਿੰਘ ਢੇਸੀ

 

ਰਾਸ਼ਟਰੀ ਸਿੱਖ ਸੰਗਤ ਦੇ ਆਗੂ ਮੋਹਨ ਭਾਗਵਤ ਵਲੋਂ ਭਾਰਤ ਨੂੰ ਹਿੰਦੂ ਰਾਜ ਘੋਸ਼ਤ ਕਰਨ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿ: ਹਰਪ੍ਰੀਤ ਸਿੰਘ ਜੀ ਵਲੋਂ ਆਏ ਪ੍ਰਤੀਕਰਮ ‘ਤੇ ਹੈਰਾਨੀ ਦਾ ਆਲਮ ਹੈ। ਇਹ ਗੱਲ ਕਿਸੇ ਦੇ ਚਿੱਤ ਚੇਤੇ ਵਿਚ ਨਹੀਂ ਸੀ ਕਿ ਸ੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਸ੍ਰੀ ਅਕਾਲ ਤਖਤ ਦਾ ਰੁਤਬੇ ਨੂੰ ਜਿਸ ਕਦਰ ਢਾਅ ਲਾਈ ਗਈ ਸੀ ਉਸ ਰੁਤਬੇ ਦੀ ਮੁੜ ਬਹਾਲੀ ਵੀ ਹੋ ਸਕਦੀ ਹੈ ਪਰ ਹੁਣ ਐਕਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਰ ਐਸ ਐਸ ਨੂੰ ਗ਼ੈਰ ਕਾਨੂੰਨੀ ਕਰਾਰ ਦਿੱਤੇ ਜਾਣ ਬਾਰੇ ਆਏ ਬਿਆਨਾ ਨਾਲ ਸਿੱਖ ਭਾਈਚਾਰੇ ਵਿਚ ਕੁਝ ਰੌਸ਼ਨੀ ਦੀ ਕਿਰਣ ਜਗੀ ਹੈ। ਜਿਸ ਕਿਸਮ ਨਾਲ ਹਿੰਦੁਤਵਾ ਵਾਲੇ ਆਗੂ ਮੁਸਲਮਾਨਾ ਅਤੇ ਭਾਰਤ ਦੀਆਂ ਹੋਰ ਘੱਟਗਿਣਤੀਆਂ ਨਾਲ ਪੇਸ਼ ਆ ਰਹੇ ਹਨ ਅਤੇ ਜਿਸ ਤਰੀਕੇ ਨਾਲ ਹਿੰਦੂ ਭੀੜਾਂ ਨੂੰ ਹਿੰਸਾ ਲਈ ਉਕਸਾਇਆ ਜਾ ਰਿਹਾ ਹੈ ਉਸ ਨੂੰ ਦੇਖਦਿਆਂ ਤਾਂ ਇਹ ਜਰੂਰੀ ਸਮਝਿਆ ਜਾਣਾ ਚਾਹੀਦਾ ਹੈ ਕਿ ਇੱਕ ਲੋਕ ਰਾਜੀ

ਸਾਡੇ ਪਿੱਛੇ ਦਿਖ ਰਹੀ ਇਹ ਧਰਤੀ ਰੇਗਿਸਤਾਨ ਨਹੀਂ ਸਮੁੰਦਰ ਹੈ।

ਸਾਡੇ ਪਿੱਛੇ ਦਿਖ ਰਹੀ ਇਹ ਧਰਤੀ ਰੇਗਿਸਤਾਨ ਨਹੀਂ ਸਮੁੰਦਰ ਹੈ। ਸਮੁੰਦਰ....ਪਰ ਇਹ ਤਾਂ ਰੇਗਿਸਤਾਨ ਲਗਦਾ ਹੈ। ਇਸਦਾ ਧਰਤੀ ਦਾ ਉਜਾੜਾ ਕਿਵੇਂ ਹੋਇਆ ਇਹਦੀ ਦਾਸਤਾਨ ਤੁਹਾਨੂੰ ਮੈਂ ਸੁਣਾਉਂਦਾ ਹਾਂ। 

ਜੇ ਮੈਨੂੰ ਕੋਈ ਸਵਾਲ ਕਰੇ ਕਿ ਸੰਸਾਰ ਦੀ ਉਹ ਕਿਹੜੀ ਚੀਜ਼ ਹੈ ਜਿਸਦੇ ਖਤਮ ਹੋਣ ਨਾਲ ਜੀਵਨ ਖਤਮ ਹੋ ਜਾਏਗਾ, ਤਾਂ ਉਹ ਹੈ ਪਾਣੀ। ਪਾਣੀ ਤਾਂ ਧਰਤੀ ਦਾ ਹਾਣੀ ਹੈ...ਪਰ ਇਸ ਧਰਤੀ ਦਾ ਹਾਣ ਕਦੋਂ ਮੁੱਕ ਗਿਆ ਇਸ ਗੱਲ ਦਾ ਇਸ ਧਰਤੀ ਨੂੰ ਵੀ ਪਤਾ ਨਾ ਲੱਗਿਆ। 

ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ

ਭਾਰਤ ਵਿਚ ਦਿੱਲੀ ਦੇ ਸੁਲਤਾਨਾਂ ਵੱਲੋਂ ਬਣਵਾਈਆਂ ਪ੍ਰਸਿੱਧ ਇਮਾਰਤਾਂ ਵਿਚ ਕੁਤਬ ਮੀਨਾਰ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ। ਇਹ ਦੱਖਣੀ ਦਿੱਲੀ ਦੇ ਮਹਿਰੌਲੀ ਵਿਚ ਸਥਿਤ ਇੱਟਾਂ ਨਾਲ ਬਣੀ ਸੰਸਾਰ ਦੀ ਸਭ ਤੋਂ ਉੱਚੀ ਮੀਨਾਰ ਹੈ। ਕੁਤਬ ਦਾ ਮਤਲਬ ਹੈ-ਨਿਆਂ ਦਾ ਥੰਮ੍ਹ। ਪੰਜ ਮੰਜ਼ਿਲਾ ਇਸ ਇਮਾਰਤ ਦੀ ਉੱਚਾਈ 72.56 ਮੀਟਰ (238.1 ਫੁੱਟ), ਆਧਾਰ ਦਾ ਵਿਆਸ 14.40 (47.3 ਫੁੱਟ) ਮੀਟਰ ਅਤੇ ਟੀਸੀ ਦਾ ਵਿਆਸ 2.74 ਮੀਟਰ (9 ਫੁੱਟ) ਦੇ ਲਗਪਗ ਹੈ।

ਕਲਾ ਦਾ ਅਨੂਠਾ ਸੰਗਮ ਕਾਲਿੰਗਾ ਦਾ ਸੂਰਜ ਮੰਦਰ

ਸੱਤ ਸਦੀਆਂ ਪਹਿਲਾਂ ਕਾਲਿੰਗਾ ਜਿਸ ਨੂੰ ਅਸੀਂ ਹੁਣ ਉੜੀਸਾ ਆਖਦੇ ਹਾਂ, ਦੇ ਲੋਕਾਂ ਨੇ ਸੂਰਜ ਨੂੰ ਰੱਥਵਾਨ ਦੇ ਰੂਪ ਵਿਚ ਚਿਤਵਿਆ ਸੀ। ਉਸ ਦੀ ਭਗਤੀ ਲਈ ਉਨ੍ਹਾਂ ਨੇ ਪੱਥਰਾਂ ਨੂੰ ਘੜਦਿਆਂ 927 ਫੁੱਟ ਉੱਚਾ ਮੰਦਰ ਤਿਆਰ ਕੀਤਾ। ਇਸ ਰੱਥ ਦੇ 24 ਪਹੀਏ ਹਨ, 12 ਇਕ ਪਾਸੇ ਅਤੇ 12 ਦੂਸਰੇ ਪਾਸੇ। ਇਹ ਦਿਨ ਰਾਤ ਦੇ ਬੀਤ ਦੇ ਘੰਟਿਆਂ ਦੇ ਪ੍ਰਤੀਕ ਹਨ ਤੇ ਤੁਰਦੇ ਸਮੇਂ ਦਾ ਸੰਕਲਪ ਵੀ। ਪਹੀਏ ਦੀ ਹਰ ਬੱਲੀ ਜੀਵਨ ਕਿਰਿਆ ਵਿਚ ਰੁੱਝੇ ਮਰਦ/ਔਰਤਾਂ ਦੇ ਸੁਭਾਅ ਨਾਲ ਸ਼ਿੰਗਾਰੀ ਬੀਤੇ ਸਮੇਂ ਦੀ ਬਾਤ ਸੁਣਾਉਂਦੀ ਹੈ।

ਹੁਣ ਅਸੀਂ ਕਦੇ ਨਹੀਂ ਮਿਲਣਾ!

“ਮੈਨੂੰ ਜਦੋਂ ਵੀ ਸੁਪਨਾ ਆਉਂਦਾ, ਸ਼ਹਿਜ਼ਾਦੇ ਦਾ ਈ ਆਉਂਦੈ। ਉਵੇਂ ਦਿਸਦੇ ਨੇ ਸਾਰੇ। ਫਿਰ ਅੱਖ ਖੁੱਲ੍ਹ ਜਾਂਦੀ ਏ। ਜਿਵੇਂ ਮੱਛੀ ਤੜਫ਼ਦੀ ਆ ਪਾਣੀ ਤੋਂ ਬਗੈਰ, ਦਿਲ ਇੱਦਾਂ ਤੜਫ਼ਦੈ।” ਇਹ ਬੋਲ ਨੇ ਮੁਕੇਰੀਆਂ ਲਾਗਲੇ ਪਿੰਡ ਮਹਿਮੂਦਪੁਰ ਬਟਾਲੇ ’ਚ ਵੱਸਦੇ ਸੌ ਸਾਲਾ ਬਜ਼ੁਰਗ ਹਰਬੰਸ ਸਿੰਘ ਬਾਜਵਾ ਦੇ। ਸਿਆਲਕੋਟ ਦੀ ਪਸਰੂਰ ਤਹਿਸੀਲ ’ਚ ਕਸਬਾਨੁਮਾ ਪਿੰਡ ਸੀ ਸ਼ਹਿਜ਼ਾਦਾ। ਨੇੜਲੇ ਅੱਠ-ਦਸ ਪਿੰਡ ਸੌਦਾ-ਪੱਤਾ ਲੈਣ ਲਈ ਇੱਥੋਂ ਦੇ ਬਾਜ਼ਾਰ ’ਚ ਆਉਂਦੇ ਹੁੰਦੇ ਸਨ।

ਪਹਿਲਾ ਤਵਾ ਭਰਨ ਵਾਲ਼ੀ ਹਿੰਦੁਸਤਾਨੀ ਗਾਇਕਾ ਸਸ਼ੀਮੁਖੀ

ਘੜੀ ਦੀਆਂ ਸੂਈਆਂ ਦੇ ਰੁਖ਼: ਜਿਥੇ ਪਹਿਲੀ ਰਿਕਾਰਡਿੰਗ ਹੋਈ: ਦਿ ਗਰੇਟ ਈਸਟਰਨ ਹੋਟਲ, ਕਲਕੱਤਾ, 1902 ਦੀ ਤਸਵੀਰ; ਪਹਿਲੀ ਰਿਕਾਰਡਿੰਗ ਦੀ ਗਾਇਕਾ: ਸਸ਼ੀਮੁਖੀ; ਐਡੀਸਨ ਦੀ ਰਿਕਾਰਡਿੰਗ ਅਤੇ ਮਸ਼ੀਨ ਦਾ 1902 ਵਾਲ਼ਾ ਰੂਪ (ਇਨਸੈੱਟ); ਰਿਕਾਰਡ ਦਾ ਮਾਲਕ, ਪਾਂਚੂ ਗੋਪਾਲ ਬਿਸਵਾਸ। ਆਵਾਜ਼ ਨੂੰ ਮਸ਼ੀਨ ਦੀ ਮਦਦ ਨਾਲ ਫੜ-ਬੰਨ੍ਹ ਕੇ ਦੁਬਾਰਾ ਪੈਦਾ ਕਰ ਲੈਣ ਦਾ ਵਿਚਾਰ ਅਮਰੀਕੀ ਵਿਗਿਆਨੀ ਥਾਮਸ ਅਲਵਾ ਐਡੀਸਨ (11 ਫ਼ਰਵਰੀ 1847 – 18 ਅਕਤੂਬਰ 1931) ਦੇ ਨਾਂ ਨਾਲ ਜੁੜਿਆ ਹੋਇਆ ਹੈ। ਬਿਲਕੁਲ ਸੰਭਵ ਹੈ ਕਿ ਇਹ ਵਿਚਾਰ ਉਸ ਤੋਂ ਪਹਿਲਾਂ ਕਿਸੇ ਹੋਰ ਵਿਗਿਆਨੀ ਦੇ ਮਨ ਵਿਚ ਵੀ ਆਇਆ ਹੋਵੇ ਪਰ ਐਡੀਸਨ ਕਿਉਂਕਿ ਆਪਣੇ ਇਸ ਵਿਚਾਰ ਨੂੰ 1877 ਵਿਚ ਸਾਕਾਰ ਕਰਨ ਵਿਚ ਸਫਲ ਹੋ ਗਿਆ, ਕੁਦਰਤੀ ਸੀ ਕਿ ਉਹੋ ਹੀ ਰਿਕਾਰਡਿੰਗ ਦਾ ਕਾਢਕਾਰ ਮੰਨਿਆ ਗਿਆ। ਉਹ ਅਮਰੀਕਾ ਦੇ ਸਭ ਤੋਂ ਵੱਡੇ ਕਾਢਕਾਰ ਵਜੋਂ ਜਾਣਿਆ ਜਾਂਦਾ ਹੈ ਜਿਸ ਦੇ ਨਾਂ ਆਪਣੇ ਦੇਸ ਵਿਚ ਤਾਂ 1,093 ਪੇਟੈਂਟ ਹਨ ਹੀ, ਹੋਰ ਦੇਸਾਂ ਵਿਚ ਵੀ ਅਨੇਕ ਪੇਟੈਂਟ ਹਨ। ਰਿਕਾਰਡਿੰਗ ਮਸ਼ੀਨ ਤੇ ਗਰਾਮੋਫੋਨ, ਟੈਲੀਗਰਾਫ, ਫ਼ਿਲਮੀ ਕੈਮਰੇ ਤੇ ਬਲਬ ਜਿਹੀਆਂ ਉਹਦੀਆਂ ਅਨੇਕ ਕਾਢਾਂ ਨੇ ਦੁਨੀਆ ਬਦਲ ਦਿੱਤੀ।

ਸੁਣ ਲੈ ਦਿਲੀ ਪੁਕਾਰ ਬਾਬਾ ਬਖਸ਼ ਦਈਂ

ਸੁਣ ਲੈ ਦਿਲੀ  ਪੁਕਾਰ ਬਾਬਾ ਬਖਸ਼ ਦਈਂ

ਇਹ ਬੰਦਾ ਭੁੱਲਣਹਾਰ, ਬਾਬਾ ਬਖਸ਼ ਦਈਂ

ਸੋਹਣਾ ਇਹ ਸੰਸਾਰ ਆ ਮੇਰੇ ਬਾਬੇ ਕਰਕੇ

ਸੋਹਣਾ ਇਹ  ਸੰਸਾਰ ਆ ਮੇਰੇ ਬਾਬੇ ਕਰਕੇ

ਜੀਵਨ ਦੀ ਗੁਲਜ਼ਾਰ ਆ ਮੇਰੇ ਬਾਬੇ ਕਰਕੇ 

ਨਾ ਹੀ ਕੋਈ ਬਿਗਾਨਾ ਨਾ ਕੋਈ  ਵੈਰੀ  ਹੈ

ਸਾਰੇ  ਹੀ ਦਿਲਦਾਰ ਆ ਮੇਰੇ ਬਾਬੇ ਕਰਕੇ

ਗੁਰਦਾਸ ਮਾਨ ਵਲੋਂ ਮਾਂ ਨਾਲੋਂ ਮਾਸੀ ਨੂੰ ਪਹਿਲ

ਲੇਖਕ: ਕੁਲਵੰਤ ਸਿੰਘ ਢੇਸੀ
ਸਿੱਧੂ ਮੂਸੇ ਵਾਲੇ ਵਲੋਂ ਆਪਣੇ ਗੀਤ ਵਿਚ ਮਾਤਾ ਭਾਗ ਕੌਰ ਬਾਰੇ ਗਲਤ-ਬਿਆਨੀ ਦੀ ਤਪਸ਼ ਅਜੇ ਠੰਢੀ ਨਹੀਂ ਸੀ ਹੋਈ ਕਿ ਗੁਰਦਾਸ ਮਾਨ ਵਲੋਂ ਇੱਕ ਹੋਰ ਨਵਾਂ ਵਾਦ ਵਿਵਾਦ ਸ਼ੁਰੂ ਕਰ ਦਿੱਤਾ ਗਿਆ ਹੈ। ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਹਿੰਦੀ ਨੂੰ ਕੌਮੀ ਭਾਸ਼ਾ ਵਜੋਂ ਮਾਨਤਾ ਦੇਣ ਦੇ ਬਿਆਨਾਂ ਬਾਰੇ ਗਾਇਕ ਗੁਰਦਾਸ ਮਾਨ ਦੇ ਬਿਆਨਾ ‘ਤੇ ਅੱਜਕਲ ਕਾਫੀ ਨ੍ਹੇਰੀ ਝੁੱਲੀ ਹੋਈ ਹੈ। ਬੀਬੀਸੀ ਵਲੋਂ ਗੁਰਦਾਸ ਮਾਨ ਦੇ ਬਿਆਨਾਂ ਦਾ ਸਾਰਅੰਸ਼ ਕੁਝ ਇਸ ਤਰਾਂ ਬਿਆਨ ਕੀਤਾ ਗਿਆ ਹੈ-

ਗੋ ਜ਼ਰਾ ਸੀ ਬਾਤ ਪਰ ਬਰਸੋਂ ਕੇ ਯਾਰਾਨੇ ਗਏ, ਲੇਕਿਨ ਇਤਨਾ ਤੋ ਹੂਆ ਕੁਛ ਲੋਗ ਪਹਿਚਾਨੇ ਗਏੇ -- ਭਜਪਾ ਪ੍ਰਧਾਨ ਵਲੋਂ ਕੌਮੀ ਬੋਲੀ ਦੇ ਨਾਮ ‘ਤੇ ਰੇੜਕਾ

ਲੇਖਕ: ਕੁਲਵੰਤ ਸਿੰਘ ਢੇਸੀ 

ਪਿਛਲੇ ਕੁਝ ਸਮੇਂ ਤੋਂ ਭਾਰਤ ਵਿਚ ਕੌਮੀ ਤੌਰ ‘ਤੇ ਹਿੰਦੀ ਨੂੰ ਸਥਾਪਤ ਕਰਨ ‘ਤੇ ਬਹੁਤ ਰੇੜਕਾ ਪਿਆ ਹੋਇਆ ਹੈ ਅਤੇ ਹਰ ਵਿਅਕਤੀ ਜਾਂ ਧਿਰ ਆਪੋ ਆਪਣੇ ਹਿਸਾਬ ਨਾਲ ਵਿਚਾਰ ਦੇ ਰਿਹਾ ਹੈ । ਭਾਜਪਾ ਵਾਲੇ ਹਿੰਦੀ, ਹਿੰਦੂ, ਹਿੰਦ ਅਤੇ ਹਿੰਦੁਤਵਾ ਦੇ ਮੁੱਦਿਆਂ ‘ਤੇ ਕੰਮ ਕਰ ਰਹੇ ਹਨ ਅਤੇ ਹੁਣ ਪਾਰਟੀ ਦੇ ਪ੍ਰਧਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੰਦੀ ਨੂੰ ਭਾਰਤ ਦੀ ਕੌਮੀ ਭਾਸ਼ਾ ਵਜੋਂ ਮਾਨਤਾ ਦੇਣ ਦੇ ਬਿਆਨ ਦਿੱਤੇ ਹਨ। ਦਾਨਸ਼ਮੰਦ ਲੋਕ ਲੋਕ ਇਸ ਪਿੱਛੇ ਭਾਜਪਾ ਜਾਂ ਆਰ ਐਸ ਐਸ ਦੇ ਬੁਰੇ ਇਰਾਦਿਆਂ ਦਾ ਸੰਸਾ ਕਰ ਰਹੇ ਹਨ। ਭਾਜਪਾ ਜਾਂ ਆਰ ਐਸ ਐਸ ਵਲੋਂ ਕਿਓਂਕਿ ਭਾਰਤ ਨੂੰ ਹਿੰਦੂ ਦੇਸ਼ ਘੋਸ਼ਤ ਕੀਤਾ ਜਾ ਰਿਹਾ ਹੈ ਇਸ ਕਾਰਨ ਬਹੁਤ ਸਾਰੇ ਲੋਕਾਂ ਦਾ ਖਿਆਲ ਹੈ ਕਿ ਭਾਰਤ ਦੇ ਗ੍ਰਹਿ ਸਕੱਤਰ ਵਲੋਂ ਹਿੰਦੀ ਨੂੰ 

ਭਾਰਤੀ ਭਾਸ਼ਾਵਾਂ ਲਈ ਘਾਤਕ ਬਣ ਰਹੀ ਹੈ ਹਿੰਦੀ

ਡਾ. ਚਰਨਜੀਤ ਸਿੰਘ ਗੁਮਟਾਲਾ , 0019375739812 , gumtalacs@gmail.com

ਭਾਰਤੀ ਜਨਤਾ ਪਾਰਟੀ ਵੱਲੋਂ ਆਰ. ਐਸ. ਐਸ. ਦੇ ਏਜੰਡੇ ‘ਤੇ ਚਲਦੇ ਹੋਏ ਪਹਿਲਾਂ ਧਾਰਾ 370 ਖ਼ਤਮ ਕੀਤੀ ਗਈ ਤੇ ਹੁਣ ਹਿੰਦੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਤਿਆਰੀ ਕੀਤੀ ਗਈ ਹੈੈ।ਹਿੰਦੀ ਦਿਵਸ ਸਮੇਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ  ਦਾ ਕਹਿਣਾ ਸੀ ਕਿ ਹਿੰਦੀ ਭਾਰਤ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਤੇ ਇਹ ਇੱਕੋ ਇੱਕ ਐਸੀ ਭਾਸ਼ਾ ਹੈ ਜੋ ਪੂਰੇ ਦੇਸ਼ ਨੂੰ ਜੋੜ ਕੇ ਰੱਖ ਸਕਦੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਨੂੰ ਇੱਕ ਐਸੀ ਭਾਸ਼ਾ ਦੀ ਲੋੜ ਹੈ ਜੋ ਕਿ ਵਿਸ਼ਵ ਭਰ ਵਿੱਚ ਉਸ ਦੀ ਪਹਿਚਾਣ ਬਣਾਏ। ਉਨ੍ਹਾਂ ਨੇ ਲੋਕਾਂ ਨੂੰ ਹਿੰਦੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਅਗਲੇ ਸਾਲ ਹਿੰਦੀ ਦਿਵਸ ਸਮੇਂ ਦੇਸ਼ ਦੇ ਵੱਖ ਵੱਖ ਭਾਗਾਂ ਵਿੱਚ ਹਿੰਦੀ ਦਿਵਸ ਸਮਾਗਮ ਕਰਵਾਣੇੇ ਜਾਣਗੇ ਤੇ 2024 ਦੀਆਂ ਅਗਲੀਆਂ ਆਮ ਚੋਣਾਂ ਤੀਕ ਹਿੰਦੀ ਵਿਰਾਸਤੀ ਦਰਜਾ ਪ੍ਰਾਪਤ ਕਰ ਲਵੇਗੀ।

ਲੋਪ ਹੋਏ ਪੁਰਾਤਨ ਭਾਂਡੇ

ਲੇਖ਼ਕ  : ਬਹਾਦਰ ਸਿੰਘ ਗੋਸਲ ,   ਸੋਰਸ - ਇੰਟਰਨੇਟ
ਜੇ ਅਸੀਂ ਪੁਰਾਣੀਆਂ ਰਸੋਈਆਂ ਨੂੰ ਯਾਦ ਕਰੀਏ ਤਾਂ ਉਨ੍ਹਾਂ ਵਿਚ ਬਹੁਤ ਸਾਰੇ ਪਿੱਤਲ ਅਤੇ ਕਾਂਸੀ ਦੇ ਭਾਂਡੇ ਪਏ ਹੁੰਦੇ ਸਨ। ਇਨ੍ਹਾਂ ਭਾਂਡਿਆਂ ਵਿਚ ਪਰਾਤ, ਕੌਲੀਆਂ, ਬਾਟੀਆਂ, ਥਾਲ, ਗਲਾਸ ਅਤੇ ਗੰਗਾਸਾਗਰ (ਜੱਗ) ਹੁੰਦੇ ਸਨ। ਇਨ੍ਹਾਂ ਬਰਤਨਾਂ ਵਿਚ ਪਰਾਤ ਅਤੇ ਗੰਗਾਸਾਗਰ ਦੋ ਵਿਸ਼ੇਸ਼ ਭਾਂਡੇ ਹੁੰਦੇ ਸਨ ਜੋ ਸਾਡੇ ਪੁਰਾਤਨ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਹੋਏ ਸਨ। ਇਹ ਦੋਵੇਂ ਭਾਂਡੇ ਆਮ ਤੌਰ ’ਤੇ ਪਿੱਤਲ ਦੇ ਹੀ ਬਣੇ ਹੁੰਦੇ ਸਨ। ਇਹ ਰੋਜ਼ਮਰ੍ਹਾ ਦੀਆਂ ਪਰਿਵਾਰਕ ਲੋੜਾਂ ਦੇ ਨਾਲ-ਨਾਲ ਵਿਆਹਾਂ ਵਿਚ ਵੀ ਪ੍ਰਧਾਨ ਹੁੰਦੇ ਸਨ।

ਨਜ਼ਰੀਆ ਬਦਲੋ, ਜ਼ਿੰਦਗੀ ਬਦਲੇਗੀ

ਲੇਖ਼ਕ  :   ਇਕਵਾਕ ਸਿੰਘ ਪੱਟੀ ,  ਸੋਰਸ - ਇੰਟਰਨੇਟ
ਕਿਹਾ ਜਾਂਦਾ ਹੈ ਕਿ ਵਿਅਕਤੀ ਜੋ ਸੋਚਦਾ ਹੈ ਜਾਂ ਜਿਸ ਬਾਰੇ ਸੋਚਦਾ ਹੈ, ਉਹੀ ਹੁੰਦਾ ਹੈ। ਜੀਵਨ ਵਿਚ ਬਹੁਤ ਕੁਝ ਜੋ ਵਾਪਰ ਰਿਹਾ ਹੈ, ਉਸ ਵਿਚ ਸਾਡੀ ਸੋਚ ਸਮਝ ਦਾ ਵੀ ਕਾਫ਼ੀ ਪ੍ਰਭਾਵ ਹੁੰਦਾ ਹੈ। ਜੋ ਵਿਅਕਤੀ ਜ਼ਿੰਦਗੀ ਪ੍ਰਤੀ ਹਾਂ ਪੱਖੀ ਨਜ਼ਰੀਏ ਤੋਂ ਸੋਚਦਾ ਹੈ, ਉਹ ਖ਼ੁਸ਼ ਰਹਿੰਦਾ ਹੈ, ਸਹਿਜ ਵਿਚ ਰਹਿ ਜਾਂਦਾ ਹੈ ਜਦੋਂਕਿ ਨਾਂਹ ਪੱਖੀ ਸੋਚਣ ਵਾਲਾ ਵਿਅਕਤੀ ਹਮੇਸ਼ਾਂ ਨਿਰਾਸ਼ ਰਹਿੰਦਾ ਹੈ ਅਤੇ ਤਣਾਅ ਉਸਦੀ ਸਿਹਤ ਅਤੇ ਖ਼ੁਸ਼ੀਆਂ ਨੂੰ ਨਿਗਲ ਜਾਂਦਾ ਹੈ।
ਮੁਸ਼ਕਿਲ ਭਰੇ ਸਮੇਂ ਵਿਚ ਵੀ ਚੰਗਾ ਸੋਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0087470265
Copyright © 2019, Panjabi Times. All rights reserved. Website Designed by Mozart Infotech