ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਰਾਫ਼ਾਲ ਨੂੰ ‘ਬੁਰੀ ਨਜ਼ਰ’ ਤੋਂ ਬਚਾਉਣ ਲਈ ਨਿੰਬੂ ਰੱਖਿਆ: ਸੀਤਾਰਾਮਨ

October 12, 2019 03:43 PM

ਪੁਣੇ,11 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਰਾਫ਼ਾਲ ਜੈੱਟ ਦੀ ‘ਪੂਜਾ’ ਕਰਨ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਬਚਾਅ ਕਰਦਿਆਂ ਰਾਫ਼ਾਲ ਦੇ ਪਹੀਏ ਹੇਠਾਂ ਨਿੰਬੂ ਅਤੇ ਉਪਰ ਨਾਰੀਅਲ ਰੱਖਣ ਨੂੰ ਭਾਰਤੀ ਸੱਭਿਆਚਾਰ ਦਾ ਹਿੱਸਾ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਕੋਈ ਜਾਦੂ-ਟੂਣਾ ਨਹੀਂ ਸੀ। ਸੀਤਾਰਾਮਨ ਨੇ ਕਿਹਾ,‘‘ਇਸ ’ਚ ਗਲਤ ਕੀ ਹੈ? ਅਸੀਂ ਵਿਸ਼ਵਾਸ ਕਰਦੇ ਹਾਂ ਕਿ ਅਜਿਹੇ ਫ਼ੈਸਲੇ ਲੈਣ ਦੀ ਸਾਡੇ ’ਚ ਅੰਦਰੂਨੀ ਤਾਕਤ ਹੋਵੇ ਅਤੇ ਦੇਸ਼ ਨੂੰ ਫਾਇਦਾ ਪਹੁੰਚੇ। ਤੁਸੀਂ ਭਾਵੇਂ ਇਸ ਨੂੰ ਪ੍ਰਵਾਨ ਨਾ ਕਰੋ, ਤੁਸੀਂ ਸੋਚਦੇ ਹੋਵੋਗੇ ਕਿ ਇਹ ਤਾਂ ਵਹਿਮ-ਭਰਮ ਹਨ। ਜਿਨ੍ਹਾਂ ਨੂੰ ਵਿਸ਼ਵਾਸ ਹੈ, ਉਹ ਕਰਦੇ ਹਨ, ਇਸ ਦੇਸ਼ ’ਚ ਉਸ ਦਾ ਮਹੱਤਵ ਹੈ।’’ ਉਨ੍ਹਾਂ ਰਾਜਨਾਥ ਸਿੰਘ ਵੱਲੋਂ ਕੀਤੀ ਗਈ ‘ਪੂਜਾ’ ਨੂੰ ਭਾਰਤੀ ਸੱਭਿਆਚਾਰ ਦਾ ਹਿੱਸਾ ਕਰਾਰ ਦਿੰਦਿਆਂ ਕਿਹਾ ਕਿ ਹਰੇਕ ਭਾਰਤੀ ਅਜਿਹਾ ਢੰਗ ਤਰੀਕਾ ਕਿਸੇ ਨਾ ਕਿਸੇ ਰੂਪ ’ਚ ਜ਼ਰੂਰ ਅਪਣਾਉਂਦਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਰੱਖਿਆ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੇ ਜਲ ਸੈਨਾ ਦੇ ਸਮੁੰਦਰੀ ਜਹਾਜ਼ਾਂ ਨੂੰ ਆਪਣੇ ਧਰਮ ਦੀਆਂ ਰਵਾਇਤਾਂ ਮੁਤਾਬਕ ਲਾਂਚ ਕੀਤਾ ਸੀ। ‘ਉਸ ਵੇਲੇ ਕਿੰਨੇ ਜਣਿਆਂ ਨੂੰ ਵਹਿਮਾਂ-ਭਰਮਾਂ ਬਾਰੇ ਫਿਕਰ ਹੋਈ ਸੀ।’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਰਾਣਾ ਭਾਸ਼ਨ ਵਾਇਰਲ ਹੋ ਰਿਹਾ ਹੈ ਜਿਸ ’ਚ ਉਹ ਵਹਿਮਾਂ-ਭਰਮਾਂ ਵਾਲਿਆਂ ਨੂੰ ਭੰਡਦੇ ਨਜ਼ਰ ਆ ਰਹੇ ਹਨ। ਇਸ ਦਾ ਬਚਾਅ ਕਰਦਿਆਂ ਸੀਤਾਰਾਮਨ ਨੇ ਕਿਹਾ ਕਿ ਸ੍ਰੀ ਮੋਦੀ ਵੀ ਸਹੀ ਹਨ ਅਤੇ ਇਸ ਤੋਂ ਪਤਾ ਲਗਦਾ ਹੈ ਕਿ ਸਰਕਾਰ ਨੇ ਵਿਗਿਆਨ ਅਤੇ ਵਿਗਿਆਨਕ ਵਿਕਾਸ ਦਾ ਲੜ ਨਹੀਂ ਛੱਡਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਸੁਧਾਰਾਂ ਪ੍ਰਤੀ ਵਚਨਬੱਧ ਹੈ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਹਾਲੇ ਪੂਰੇ ਕਦਮ ਨਹੀਂ ਉਠਾਏ ਹਨ। ਉਨ੍ਹਾਂ ਕਿਹਾ ਕਿ ਜੇਕਰ ਆਟੋ ਇੰਡਸਟਰੀ ਮਹਿਸੂਸ ਕਰਦੀ ਹੈ ਕਿ ਮੰਗ ’ਚ ਤੇਜ਼ੀ ਨਹੀਂ ਆਈ ਹੈ ਅਤੇ ਕੁਝ ਹੋਰ ਵਿਸ਼ੇਸ਼ ਕਦਮ ਉਠਾਉਣ ਦੀ ਲੋੜ ਹੈ ਤਾਂ ਉਹ ਸਰਕਾਰ ਨਾਲ ਗੱਲਬਾਤ ਕਰ ਸਕਦੇ ਹਨ। ਕੌਮਾਂਤਰੀ ਮੁਦਰਾ ਫੰਡ ਵੱਲੋਂ ਭਾਰਤ ’ਚ ਮੰਦੀ ’ਤੇ ਫਿਕਰ ਜਤਾਉਣ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਆਈਐੱਮਐੱਫ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਂਦੀ ਹੈ। ਆਈਆਰਸੀਟੀਸੀ ਦੇ ਆਈਪੀਓ ਨੂੰ ਭਾਰੀ ਹੁੰਗਾਰਾ ਮਿਲਣ ਮਗਰੋਂ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ-ਮੰਡਲ ਵੱਲੋਂ ਹੋਰ ਕੰਪਨੀਆਂ ਨੂੰ ਪ੍ਰਾਈਵੇਟ ਹੱਥਾਂ ’ਚ ਸੌਂਪੇ ਜਾਣ ਦੀਆਂ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੇ ਜਾਣ ’ਤੇ ਸਰਕਾਰ ਅਗਾਂਹ ਵਧੇਗੀ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਚੀਫ਼ ਜਸਟਿਸ ਦਾ ਦਫ਼ਤਰ ਆਰਟੀਆਈ ਦੇ ਘੇਰੇ ਹੇਠ

ਨਵੀਂ ਦਿੱਲੀ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫ਼ੈਸਲੇ ਵਿੱਚ ਸਾਫ਼ ਕਰ ਦਿੱਤਾ ਕਿ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਜਨਤਕ ਅਥਾਰਿਟੀ ਹੈ, ਜੋ ਸੂਚਨਾ ਦੇ ਅਧਿਕਾਰ (ਆਰਟੀਆਈ) ਐਕਟ ਦੇ ਘੇਰੇ ਵਿੱਚ ਆਉਂਦਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਾਲ 2010 ਵਿੱਚ ਦਿੱਲੀ ਹਾਈ ਕੋਰਟ ਵੱਲੋਂ ਸੁਣਾਏ ਫੈਸਲੇ ਨੂੰ ਬਰਕਰਾਰ ਰੱਖਦਿਆਂ ਸੁਪਰੀਮ ਕੋਰਟ ਦੇ ਸਕੱਤਰ ਜਨਰਲ ਅਤੇ ਸਿਖਰਲੀ ਅਦਾਲਤ ਦੇ ਕੇਂਦਰੀ ਲੋਕ ਸੂਚਨਾ ਅਧਿਕਾਰੀ ਵੱਲੋਂ ਦਾਇਰ ਤਿੰਨ ਅਪੀਲਾਂ ਨੂੰ ਖਾਰਜ ਕਰ ਦਿੱਤਾ। ਸਿਖਰਲੀ ਅਦਾਲਤ ਨੇ ਹਾਲਾਂਕਿ ਖ਼ਬਰਦਾਰ ਕੀਤਾ ਕਿ ਆਰਟੀਆਈ ਨੂੰ ਕਿਸੇ ’ਤੇ ਨਿਗਰਾਨੀ ਰੱਖਣ ਦੇ ਸੰਦ ਵਜੋਂ ਨਹੀਂ ਵਰਤਿਆ ਜਾ ਸਕਦਾ।

ਮਹਾਰਾਸ਼ਟਰ: ਕਾਂਗਰਸ ਤੇ ਐੱਨਸੀਪੀ ਵੱਲੋਂ ਕਮੇਟੀ ਬਣਾਉਣ ਦਾ ਫ਼ੈਸਲਾ

ਮੁੰਬਈ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਾਂਗਰਸ ਅਤੇ ਸ਼ਰਦ ਪਵਾਰ ਦੀ ਅਗਵਾਈ ਵਾਲੀ ਨੈਸ਼ਨਲਿਸਟ ਕਾਂਗਰਸ ਪਾਰਟੀ ਨੇ ਮਹਾਰਾਸ਼ਟਰ ’ਚ ਸਰਕਾਰ ਬਣਾਉਣ ਲਈ ਸ਼ਿਵ ਸੈਨਾ ਨਾਲ ਗੱਠਜੋੜ ਕਰਨ ਤੋਂ ਪਹਿਲਾਂ ਅੱਜ ਘੱਟੋ-ਘੱਟ ਸਾਂਝਾ ਪ੍ਰੋਗਰਾਮ ਤੈਅ ਕਰਨ ਲਈ ਇਕ ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਹੈ।

ਅਯੁੱਧਿਆ: ਮੰਦਰ ਟਰੱਸਟ ਬਾਰੇ ਮਹੰਤਾਂ ਤੇ ਸਾਧੂਆਂ ’ਚ ਮੱਤਭੇਦ

ਅਯੁੱਧਿਆ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਮੁਹਿੰਮ ਨਾਲ ਜੁੜੇ ਰਹੇ ਮਹੰਤਾਂ ਤੇ ਸਾਧੂਆਂ ਨੇ ਮੰਦਰ ਉਸਾਰੀ ਲਈ ਟਰੱਸਟ ਦੇ ਗਠਨ ’ਤੇ ਵੱਖੋ-ਵੱਖਰੇ ਵਿਚਾਰ ਪ੍ਰਗਟਾਏ ਹਨ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਟਰੱਸਟ ਦੇ ਗਠਨ ਦਾ ਹੁਕਮ ਦਿੱਤਾ ਸੀ। ਰਾਮ ਜਨਮਭੂਮੀ ਨਯਾਸ ਦੇ ਪ੍ਰਧਾਨ ਮਹੰਤ ਨ੍ਰਿਤਯਾ ਗੋਪਾਲ ਦਾਸ ਨੇ ਕਿਹਾ ਕਿ ਨਵਾਂ ਟਰੱਸਟ ਬਣਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਇਕ ਟਰੱਸਟ (ਨਯਾਸ) ਪਹਿਲਾਂ ਹੀ ਮੰਦਰ ਉਸਾਰੀ ਲਈ ਬਣਿਆ ਹੋਇਆ ਹੈ।

ਕੇਸ ਜ਼ਮੀਨ ਲਈ ਨਹੀਂ, ਹੱਕ ਲਈ ਲੜਿਆ: ਜਮੀਅਤ ਮੁਖੀ

ਨਵੀਂ ਦਿੱਲੀ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮੁਸਲਿਮ ਸੰਗਠਨ ਜਮੀਅਤ ਉਲੇਮਾ-ਏ-ਹਿੰਦ ਦੇ ਮੁਖੀ ਮੌਲਾਨਾ ਅਰਸ਼ਦ ਮਦਾਨੀ ਨੇ ਅੱਜ ਕਿਹਾ ਕਿ ਭਾਈਚਾਰੇ ਨੇ 70 ਸਾਲ ਅਯੁੱਧਿਆ ਕੇਸ ਜ਼ਮੀਨ ਹਾਸਲ ਕਰਨ ਲਈ ਨਹੀਂ ਬਲਕਿ ਆਪਣੇ ਹੱਕ ਲਈ ਲੜਿਆ ਹੈ।

ਚੋਣ ਕਮਿਸ਼ਨਰ ਅਸ਼ੋਕ ਲਵਾਸਾ ਦਾ ਪੁੱਤਰ ਈਡੀ ਜਾਂਚ ਦੇ ਘੇਰੇ ’ਚ

ਨਵੀਂ ਦਿੱਲੀ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਚੋਣ ਕਮਿਸ਼ਨਰ ਅਸ਼ੋਕ ਲਵਾਸਾ ਦਾ ਪੁੱਤਰ ਅਬੀਰ ਤੇ ਉਸ ਨਾਲ ਜੁੜੀ ਇਕ ਫਰਮ ਖ਼ਿਲਾਫ਼ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਕੇਸ ਵਿਦੇਸ਼ੀ ਕਰੰਸੀ ਸਬੰਧੀ ਨੇਮਾਂ ਦੀ ਉਲੰਘਣਾ (ਫੇਮਾ) ਤਹਿਤ ਦਰਜ ਕੀਤਾ ਗਿਆ ਹੈ। ਜਾਂਚ ਦੇ ਘੇਰੇ ਵਿਚ ਆਈ ਫਰਮ ਦਾ ਨਾਂ ‘ਨੌਰਿਸ਼ ਆਰਗੈਨਿਕ ਫੂਡਜ਼ ਪ੍ਰਾਈਵੇਟ ਲਿਮਟਿਡ’ ਹੈ ਤੇ ਕੰਪਨੀ ਵੱਲੋਂ ਇਸੇ ਵਰ੍ਹੇ ਜੁਟਾਏ ਗਏ 7.25 ਕਰੋੜ ਰੁਪਏ ਦੇ ਮਾਮਲੇ ਵਿਚ ਜਾਂਚ ਆਰੰਭੀ ਗਈ ਹੈ। ਅਬੀਰ ਲਵਾਸਾ ਇਸ ਫਰਮ ਦੇ ਡਾਇਰੈਕਟਰ ਹਨ। ਏਜੰਸੀ ਜਾਂਚ ਰਾਹੀਂ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਕੰਪਨੀ ਵੱਲੋਂ ਮੌਰੀਸ਼ਸ ਅਧਾਰਿਤ ਫਰਮ

ਡੋਡਾ ਨੇੜੇ ਵਾਹਨ ਖੱਡ ’ਚ ਡਿੱਗਣ ਕਾਰਨ 16 ਮੌਤਾਂ

ਜੰਮੂ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਅੱਜ ਇਕ ਐੱਸਯੂਵੀ 700 ਮੀਟਰ ਡੂੰਘੀ ਖੱਡ ਵਿਚ ਡਿੱਗਣ ਕਾਰਨ 16 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪੰਜ ਔਰਤਾਂ ਤੇ ਤਿੰਨ ਬੱਚੇ ਹਨ। ਡੋਡਾ ਦੀ ਐੱਸਐੱਸਪੀ ਮੁਮਤਾਜ਼ ਅਹਿਮਦ ਨੇ ਦੱਸਿਆ ਕਿ ਹਾਦਸਾ ਪਹਾੜੀ ਜ਼ਿਲ੍ਹੇ ਦੇ ਮਰਮਟ ਇਲਾਕੇ ਵਿਚ ਵਾਪਰਿਆ। ਹਾਦਸੇ ’ਚੋਂ ਬਚੇ ਇਕੋ-ਇਕ ਵਿਅਕਤੀ ਦੀ ਹਾਲਤ ਗੰਭੀਰ ਹੈ ਤੇ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਜੰਮੂ ਲਿਜਾਇਆ ਗਿਆ ਹੈ। 

ਮਹਾਰਾਸ਼ਟਰ ’ਚ ਰਾਸ਼ਟਰਪਤੀ ਰਾਜ ਲਾਗੂ

ਨਵੀਂ ਦਿੱਲੀ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਮੰਤਰੀ ਮੰਡਲ ਦੀ ਸਿਫਾਰਸ਼ ਉੱਤੇ ਮੰਗਲਵਾਰ ਨੂੰ ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਹੈ। ਇਸ ਤੋਂ ਪਹਿਲਾਂ ਦਿਨ ਭਰ ਤੇਜੀ ਨਾਲ ਚੱਲੇ ਘਟਨਾਕ੍ਰਮ ਵਿੱਚ ਰਾਜਪਾਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰ ਦਿੱਤੀ ਸੀ। ਇਸ ’ਤੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮਹਾਰਾਸ਼ਟਰ ਵਿੱਚ ਬਾਅਦ ਦੁਪਹਿਰ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕੀਤੀ ਸੀ ਅਤੇ ਇਸ ਦੇ ਉੱਤੇ ਰਾਸ਼ਟਰਪਤੀ ਨੇ ਮੋਹਰ ਲਾ ਦਿੱਤੀ ਹੈ। ਜਦੋਂ ਕਿ ਦੂਜੇ ਪਾਸੇ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ), ਕਾਂਗਰਸ ਅਤੇ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੂਬੇ ਵਿੱਚ ਸਰਕਾਰ ਬਣਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਮੰਥਨ ਕਰਨ ਵਿੱਚ ਜੁਟੇ ਹੋਏ ਸਨ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਤੀਜੀ ਵਾਰ ਰਾਸ਼ਟਰਪਤੀ ਰਾਜ ਲਾਗੂ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬਾਅਦ ਦੁਪਹਿਰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਮਹਾਰਾਸ਼ਟਰ ਵਿੱਚ ਪੈਦਾ ਹੋਏ ਰਾਜਸੀ ਸੰਕਟ ਉੱਤੇ ਚਰਚਾ ਹੋਈ ਜਿੱਥੇ ਕਥਿਤ ਤੌਰ ’ਤੇ ਕੋਈ ਵੀ ਪਾਰਟੀ ਸਰਕਾਰ ਬਣਾਉਣ ਦੇ ਸਮਰੱਥ ਨਹੀਂ ਹੈ। 

ਬ੍ਰਿਕਸ ਸੰਮੇਲਨ ਦਹਿਸ਼ਤਗਰਦੀ ਦੇ ਖਾਤਮੇ ਲਈ ਸਹਿਯੋਗ ਵਧਾਉਣ ’ਤੇ ਕੇਂਦਰਿਤ ਰਹੇਗਾ: ਮੋਦੀ

ਨਵੀਂ ਦਿੱਲੀ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਬ੍ਰਿਕਸ ਸੰਮੇਲਨ ਦੁਨੀਆ ਦੀਆਂ ਪੰਜ ਵੱਡੀਆਂ ਅਰਥਵਿਵਸਥਾਵਾਂ ਵਿਚਾਲੇ ਕਈ ਅਹਿਮ ਮੁੱਦਿਆਂ ’ਤੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਕੇਂਦਰਿਤ ਰਹੇਗਾ। ਇਨ੍ਹਾਂ ਵਿੱਚ ਡਿਜੀਟਲ ਅਰਥ ਵਿਵਸਥਾ, ਵਿਗਿਆਨ ਅਤੇ ਟੈਕਨੋਲੋਜੀ ਤੇ ਅਤਿਵਾਦ ਵਿਰੁੱਧ ਢਾਂਚਾ ਉਸਾਰਨਾ ਸ਼ਾਮਲ ਹੈ। ਇਹ ਜਾਣਕਾਰੀ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ। ਮੋਦੀ, ਜੋ 11 ਵੇਂ ਬ੍ਰਿਕਸ ਸੰਮੇਲਨ ਵਿਚ ਸ਼ਾਮਲ ਹੋਣ ਲਈ

ਸੰਸਦੀ ਕਮੇਟੀ ਵੱਲੋਂ ਕੈਂਸਰ ਦਾ ਸਸਤਾ ਇਲਾਜ ਮੁਹੱਈਆ ਕਰਵਾਉਣ ਦੀ ਸਿਫਾਰਸ਼

ਨਵੀਂ ਦਿੱਲੀ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸੰਸਦੀ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਦੇਸ਼ ਵਿੱਚ ਕੈਂਸਰ ਦੇ ਇਲਾਜ ਲਈ ਮੁੱਢਲੇ ਢਾਂਚੇ ਨੂੰ ਵਿਕਸਤ ਕੀਤਾ ਜਾਵੇ ਅਤੇ ਮੋਹਰੀ ਕੈਂਸਰ ਸੰਸਥਾ ਦਾ ਵਿਕਾਸ ਕਰ ਕੇ ਇਲਾਜ ਹਰੇਕ ਮਰੀਜ਼ ਦੀ ਪਹੁੰਚ ਵਿੱਚ ਕੀਤਾ ਜਾਵੇ। ਕਮੇਟੀ ਨੇ ਇਸ ਗੱਲ ਉੱਤੇ ਚਿੰਤਾ ਪ੍ਰਗਟ ਕੀਤੀ ਹੈ ਕਿ ਦੋ-ਤਿਹਾਈ ਮਰੀਜ਼ ਦੇਸ਼ ਵਿੱਚ ਇਲਾਜ ਨਾ ਹੋਣ ਕਾਰਨ ਮੌਤ ਦੇ ਮੂੰਹ ਵਿੱਚ ਪੈ ਰਹੇ ਹਨ।

ਦਿੱਲੀ-ਐੱਨਸੀਆਰ ’ਚ ਪ੍ਰਦੂਸ਼ਣ ਦੀ ਸਥਿਤੀ ਮੁੜ ਗੰਭੀਰ

ਨਵੀਂ ਦਿੱਲੀ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਸਮੇਤ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ’ਚ ਹਵਾ ਪ੍ਰਦੂਸ਼ਣ ਮੁੜ ‘ਬਹੁਤ ਖ਼ਰਾਬ’ ਸ਼੍ਰੇਣੀ ਵਿਚ ਆ ਗਿਆ ਹੈ। ਅਸਮਾਨ ’ਤੇ ਧੁਆਂਖੀ ਧੁੰਦ ਛਾਈ ਹੋਈ ਹੈ। ਦਿੱਲੀ ਦੇ ਆਨੰਦ ਵਿਹਾਰ, ਰੋਹਿਨੀ ਇਲਾਕਿਆਂ ਵਿੱਚ ਸਭ ਤੋਂ ਵੱਧ ਪ੍ਰਦੂਸ਼ਣ ਮਾਪਿਆ ਗਿਆ ਜਦਕਿ ਐੱਨਸੀਆਰ ਦੇ ਨੋਇਡਾ ’ਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ‘ਬਹੁਤ ਖ਼ਰਾਬ’ ਸ਼੍ਰੇਣੀ ਵਿੱਚ ਦਾਖ਼ਲ ਹੋ ਗਿਆ। ਦੋ ਦਿਨਾਂ ਲਈ ਦਿੱਲੀ ਸਰਕਾਰ ਨੇ ਜਿਸਤ-ਟਾਂਕ ਯੋਜਨਾ 

ਅਯੁੱਧਿਆ ’ਚ ਪਟਨਾ ਦਾ ਹਨੂੰਮਾਨ ਮੰਦਰ ਸ਼ਰਧਾਲੂਆਂ ਲਈ ਜਲਦੀ ਲਾਏਗਾ ਲੰਗਰ

ਅਯੁੱਧਿਆ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਅਯੁੱਧਿਆ ਵਿੱਚ ਰਾਮ ਮੰਦਰ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਾਰ ਦੇ ਮਹਾਵੀਰ ਮੰਦਰ ਟਰੱਸਟ ਦੀ ਸਹਾਇਤਾ ਨਾਲ ਲੰਗਰ ਦਾ ਪ੍ਰਸ਼ਾਦ ਛਕਾਇਆ ਜਾਵੇਗਾ। ਲੰਗਰ ਦੀਆਂ ਵਸਤਾਂ ਵਿੱਚ ਬਿਹਾਰ ਦਾ ‘ਨੈਵੈਦਯਾਮ’ ਲੱਡੂ ਵੀ ਸ਼ਾਮਲ ਹੋਵੇਗਾ। ਅਯੁੱਧਿਆ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਬਾਅਦ ਉਤਸ਼ਾਹ ਨਾਲ ਭਰੇ ਪਟਨਾ ਦੇ ਮੰਦਰ ਟਰੱਸਟ ਦੇ ਸੈਕਟਰੀ ਕਿਸ਼ੋਰ ਕੁਨਾਲ ਨੇ ਐਲਾਨ ਕੀਤਾ

ਚੀਫ਼ ਜਸਟਿਸ ਦਫ਼ਤਰ ਨੂੰ ਆਰਟੀਆਈ ਦੇ ਘੇਰੇ ’ਚ ਲਿਆਉਣ ਬਾਰੇ ਫ਼ੈਸਲਾ ਅੱਜ

ਨਵੀਂ ਦਿੱਲੀ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਭਾਰਤ ਦੇ ਚੀਫ਼ ਜਸਟਿਸ ਦੇ ਦਫ਼ਤਰ ਨੂੰ ਸੂਚਨਾ ਦੇ ਅਧਿਕਾਰ ਐਕਟ (ਆਰਟੀਆਈ) ਹੇਠ ਲਿਆਉਣ ਬਾਰੇ ਸੁਪਰੀਮ ਕੋਰਟ ਭਲਕੇ ਫੈਸਲਾ ਸੁਣਾਵੇਗਾ। ਇਸ ਮਾਮਲੇ ’ਚ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨਾਂ ਪਾਈਆਂ ਗਈਆਂ ਹਨ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲਾ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਬਾਅਦ ਦੁਪਹਿਰ ਦੋ ਵਜੇ ਫ਼ੈਸਲਾ ਸੁਣਾਵੇਗਾ। ਇਸ ਸਬੰਧੀ ਅੱਜ ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਨੋਟਿਸ ਪਾ ਦਿੱਤਾ ਗਿਆ ਹੈ।

ਸ਼ਿਵ ਸੈਨਾ ਦੇ ਥਿੜਕਣ ਮਗਰੋਂ ਐੱਨਸੀਪੀ ਨੂੰ ਮਿਲਿਆ ਮੌਕਾ

ਮੁੰਬਈ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਲਈ ਚੱਲ ਰਹੇ ਜੋੜ ਤੋੜ ਦਰਮਿਆਨ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਸ਼ਿਵ ਸੈਨਾ ਵੱਲੋਂ ਸਰਕਾਰ ਬਣਾਉਣ ਲਈ ਲੋੜੀਂਦੀ ਹਮਾਇਤ ਸਬੰਧੀ ਪੱਤਰ ਪੇਸ਼ ਕਰਨ ਵਿਚ ਨਾਕਾਮ ਰਹਿਣ ਮਗਰੋਂ ਦੇਰ ਰਾਤ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੂੰ ਅਗਲੇ 24 ਘੰਟਿਆਂ ’ਚ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ। ਐੱਨਸੀਪੀ ਨੇ ਹਾਂਲਾਕਿ ਸਾਫ਼ ਕਰ ਦਿੱਤਾ ਕਿ ਉਹ ਆਪਣੇ ਭਾਈਵਾਲ ਕਾਂਗਰਸ ਨਾਲ ਸਲਾਹ ਮਸ਼ਵਰੇ ਮਗਰੋਂ ਭਲਕੇ ਕੋਈ ਫੈਸਲਾ ਲਏਗੀ। ਇਸ ਤੋਂ ਪਹਿਲਾਂ ਸ਼ਿਵ ਸੈਨਾ ਨੇ ਲੋੜੀਂਦੀ ‘ਿਸਧਾਂਤਕ’ ਹਮਾਇਤ ਦਰਸਾਉਣ ਲਈ ਰਾਜਪਾਲ ਕੋਲੋਂ ਤਿੰਨ ਦਿਨ ਦਾ ਸਮਾਂ ਮੰਗਿਆ ਸੀ, ਪਰ ਰਾਜਪਾਲ ਨੇ ਇਸ ਤੋਂ ਕੋਰੀ ਨਾਂਹ ਕਰ ਦਿੱਤੀ। ਇਸੇ ਦੌਰਾਨ ਦੇਰ ਰਾਤ ਐਨਸੀਪੀ ਆਗੂ ਅਜੀਤ ਪਵਾਰ ਤੇ ਧਨੰਜਯ ਮੁੰਡੇ ਨੇ ਰਾਜਪਾਲ ਕੋਸ਼ਿਆਰੀ ਨਾਲ ਮੁਲਾਕਾਤ ਮਗਰੋਂ ਕਿਹਾ ਕਿ ਸੂਬੇ ਵਿੱਚ ਤਿੰਨ ਪਾਰਟੀਆਂ ਦੇ ਗੱਠਜੋੜ ਨਾਲ ਹੀ ਸਰਕਾਰ ਬਣੇਗੀ। ਉਧਰ, ਭਾਜਪਾ ਨੇ ਅਗਲੇਰੀ ਰਣਨੀਤੀ ਘੜਨ ਲਈ ਮੰਗਲਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ।

ਸ਼ਿਵ ਸੈਨਾ ਆਗੂ ਸਾਵੰਤ ਵੱਲੋਂ ਮੋਦੀ ਕੈਬਨਿਟ ’ਚੋਂ ਅਸਤੀਫ਼ਾ

ਨਵੀਂ ਦਿੱਲੀ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸ਼ਿਵ ਸੈਨਾ ਆਗੂ ਅਰਵਿੰਦ ਸਾਵੰਤ ਨੇ ਅੱਜ ਕੇਂਦਰੀ ਕੈਬਨਿਟ ਵਿੱਚੋਂ ਅਸਤੀਫ਼ਾ ਦੇ ਦਿੱਤਾ। ਸਾਵੰਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ’ਚ ਭਾਰੀ ਸਨਅਤਾਂ ਬਾਰੇ ਮੰਤਰੀ ਹਨ। ਸਾਵੰਤ ਨੇ ਕਿਹਾ ਕਿ ਹੁਣ ਭਾਜਪਾ ’ਤੇ ਭਰੋਸਾ ਕਰਨ ਜਿਹੀ ਕੋਈ ਗੱਲ ਨਹੀਂ ਰਹਿ ਗਈ ਤੇ ਅਜਿਹੇ ਮੌਕੇ ਜਦੋਂ ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਬਣਨ ਲੱਗੀ ਹੈ ਤਾਂ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ’ਚ ਮੰਤਰੀ ਬਣੇ ਰਹਿਣ ਦੀ ਕੋਈ ਤੁਕ ਨਹੀਂ। 

ਜੇਐੱਨਯੂ ਵਿਦਿਆਰਥੀਆਂ ਵੱਲੋਂ ਫ਼ੀਸ ਵਾਧੇ ਖ਼ਿਲਾਫ਼ ਜ਼ੋਰਦਾਰ ਮੁਜ਼ਾਹਰਾ

ਨਵੀਂ ਦਿੱਲੀ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਸੈਂਕੜੇ ਵਿਦਿਆਰਥੀਆਂ ਨੇ ਅੱਜ ’ਵਰਸਿਟੀ ਪ੍ਰਸ਼ਾਸਨ ਦੀ ‘ਵਿਦਿਆਰਥੀ ਵਿਰੋਧੀ’ ਨੀਤੀ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਦਰਅਸਲ ’ਵਰਸਿਟੀ ਪ੍ਰਸ਼ਾਸਨ ਵੱਲੋਂ ਫ਼ੀਸ ’ਚ ਵਾਧੇ ਅਤੇ ਕੱਪੜੇ ਪਹਿਨਣ ਸਬੰਧੀ ਜ਼ਾਬਤਾ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਦਿਆਰਥੀ ਹੋਸਟਲ ਮੈਨੂਅਲ ਦਾ ਵਿਰੋਧ ਕਰ ਰਹੇ ਹਨ ਤੇ ਉਪ ਕੁਲਪਤੀ ਤੋਂ ਇਸ ਦਾ ਖ਼ਰੜਾ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ’ਚ ਫ਼ੀਸ ਵਧਾਉਣ, ਕੱਪੜਿਆਂ ਸਬੰਧੀ ਜ਼ਾਬਤੇ ਤੇ ਆਉਣ-ਜਾਣ ਦਾ ਸਮਾਂ ਤੈਅ ਕਰਨ ਦੀ ਤਜਵੀਜ਼ ਹੈ।

ਹੈਦਰਾਬਾਦ ਵਿੱਚ ਦੋ ਰੇਲਗੱਡੀਆਂ ਦੀ ਆਹਮੋ-ਸਾਹਮਣੀ ਟੱਕਰ, 16 ਜ਼ਖ਼ਮੀ
ਹੈਦਰਾਬਾਦ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇਥੇ ਕਾਚੇਗੁੜਾ ਰੇਲਵੇ ਸਟੇਸ਼ਨ ’ਤੇ ਦੋ ਰੇਲਗੱਡੀਆਂ ਦੀ ਆਹਮੋ-ਸਾਹਮਣੀ ਟੱਕਰ ਵਿੱਚ 16 ਜਣੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ’ਚ ਇਕ ਗੱਡੀ ਦਾ ਡਰਾਈਵਰ ਵੀ ਸ਼ਾਮਲ ਹੈ, ਜੋ ਟੱਕਰ ਕਾਰਨ ਬੁਰੀ ਤਰ੍ਹਾਂ ਨੁਕਸਾਨੇ ਗਏ ਡਰਾਈਵਰ ਕੈਬਿਨ ਵਿੱਚ ਫਸ ਗਿਆ। ਉਸਨੂੰ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਬਾਹਰ ਕੱਢਿਆ ਗਿਆ। ਹਾਦਸੇ ਵਿੱਚ ਉਹਦੀਆਂ ਲੱਤਾਂ ’ਚ ਗੰਭੀਰ ਸੱਟਾਂ ਲੱਗੀਆਂ ਹਨ।
ਉਂਜ, ਟੱਕਰ ਮੌਕੇ ਦੋਵੇਂ ਰੇਲਗੱਡੀਆਂ ਦੀ 
ਪੀਐੱਮਸੀ ਬੈਂਕ ਘੁਟਾਲੇ ਨੇ ਮਹਾਰਾਸ਼ਟਰ ਦੇ ਸਿੱਖਾਂ ਦੇ ਚਾਅ ਰੋਲ਼ੇ

ਮੁੰਬਈ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਅਤੇ ਮਹਾਰਾਸ਼ਟਰ ਕੋਆਪ੍ਰੇਟਿਵ (ਪੀਐੱਮਸੀ) ਬੈਂਕ ’ਚ ਘੁਟਾਲੇ ਦਾ ਅਸਰ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ (ਕਰਤਾਰਪੁਰ) ਦੇ ਦਰਸ਼ਨ ਦੀਦਾਰ ਲਈ ਜਾਣ ਵਾਲੇ ਸਿੱਖਾਂ ’ਤੇ ਪਿਆ ਹੈ। ਕਰਤਾਰਪੁਰ ਲਾਂਘਾ ਖੁੱਲ੍ਹਣ ਮਗਰੋਂ ਮਹਾਰਾਸ਼ਟਰ ਦੇ ਕਰੀਬ 1950 ਸਿੱਖ ਉਥੇ ਜਾਣ ਤੋਂ ਵਾਂਝੇ ਰਹਿ ਗਏ ਹਨ ਕਿਉਂਕਿ ਬੈਂਕ ’ਚ ਘੁਟਾਲੇ ਕਾਰਨ ਉਨ੍ਹਾਂ ਨੂੰ ਮਾਲੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਯੁੱਧਿਆ ਦੇ ਮੁਸਲਮਾਨਾਂ ਨੇ 5 ਏਕੜ ਜ਼ਮੀਨ ਦੀ ਤਜਵੀਜ਼ ਨਕਾਰੀ

ਅਯੁੱਧਿਆ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪਵਿੱਤਰ ਨਗਰੀ ਅਯੁੱਧਿਆ ਦੇ ਮੰਨੇ-ਪ੍ਰਮੰਨੇ ਮੁਸਲਮਾਨਾਂ ਨੇ ਪੰਜ ਏਕੜ ਜ਼ਮੀਨ ਸਵੀਕਾਰ ਕਰਨ ’ਤੇ ਆਪਣੀ ਵੱਖੋ ਵੱਖਰੀ ਰਾਏ ਪ੍ਰਗਟ ਕੀਤੀ ਹੈ। ਸੁਪਰੀਮ ਕੋਰਟ ਨੇ ਅਯੁੱਧਿਆ ਕੇਸ ਦਾ ਨਿਬੇੜਾ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਹੋਰ ਥਾਂ ’ਤੇ ਪੰਜ ਏਕੜ ਜ਼ਮੀਨ ਦੇਣ ਦਾ ਹੁਕਮ ਸੁਣਾਇਆ ਹੈ। ਕੇਸ ’ਚ ਧਿਰ ਜਮਾਇਤ ਉਲੇਮਾ-ਏ-ਹਿੰਦ ਦੇ ਪ੍ਰਧਾਨ ਮੌਲਾਣਾ ਬਾਦਸ਼ਾਹ ਖ਼ਾਨ ਨੇ ਕਿਹਾ ਕਿ ਉਨ੍ਹਾਂ ਬਾਬਰੀ ਮਸਜਿਦ ਦੀ ਜ਼ਮੀਨ ਲਈ ਕੇਸ ਲੜਿਆ ਸੀ ਨਾ ਕਿ ਕਿਸੇ ਹੋਰ ਜ਼ਮੀਨ ਲਈ। ‘ਸਾਨੂੰ ਕਿਸੇ ਹੋਰ ਥਾਂ ’ਤੇ ਮਸਜਿਦ ਲਈ ਜ਼ਮੀਨ ਦੀ ਲੋੜ ਨਹੀਂ ਹੈ ਅਤੇ ਅਸੀਂ ਇਹ ਜ਼ਮੀਨ ਵੀ ਰਾਮ ਮੰਦਰ ਲਈ ਦਿੰਦੇ ਹਾਂ।’ ਉਨ੍ਹਾਂ ਕਿਹਾ ਕਿ ਮੁਸਲਮਾਨ ਆਪੇ ਹੀ ਜ਼ਮੀਨ ਖ਼ਰੀਦ ਕੇ ਮਸਜਿਦ ਬਣਾ

ਰਾਮ ਮੰਦਰ ਦਾ ਨਿਰਮਾਣ ਕਾਰਜ ਅਗਲੇ ਸਾਲ ਸ਼ੁਰੂ ਹੋਣ ਦੀ ਸੰਭਾਵਨਾ

ਅਯੁੱਧਿਆ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇਥੇ ਰਾਮ ਮੰਦਰ ਦਾ ਨਿਰਮਾਣ ਕਾਰਜ ਅਗਲੇ ਵਰ੍ਹੇ ਅਪਰੈਲ ਵਿੱਚ ‘ਰਾਮ ਨੌਮੀ’ ਮੌਕੇ ਸ਼ੁਰੂ ਹੋਣ ਦੀ ਸੰਭਾਵਨਾ ਹੈ। ਵਿਸ਼ਵ ਹਿੰਦੂ ਪਰਿਸ਼ਦ ਦੇ ਸੀਨੀਅਰ ਆਗੂ ਨੇ ਕਿਹਾ ਕਿ ਫਰਵਰੀ ਦੇ ਅੰਤ ਤੱਕ ਟਰੱਸਟ ਬਣਾਉਣ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹੋਰ ਤਿਆਰੀਆਂ ਪੂਰੀਆਂ ਕੀਤੀਆਂ ਜਾਣਗੀਆਂ। ਪਰ ਇਸ ਦੀ ਤਰੀਕ ਤੈਅ ਕਰਨ ਤੋਂ ਪਹਿਲਾਂ ਉਹ ਸਰਕਾਰ ਨਾਲ ਵਿਚਾਰ ਵਟਾਂਦਰਾ ਕਰਨਗੇ।

ਸੇਸ਼ਨ ਦੇ ਨਿਧੜਕ ਫ਼ੈਸਲਿਆਂ ਨੇ ਚੋਣ ਸੁਧਾਰਾਂ ਦਾ ਮੁੱਢ ਬੰਨ੍ਹਿਆ

ਚੇਨਈ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਆਪਣੇ ਸਖ਼ਤ ਅੰਦਾਜ਼ ਅਤੇ ਨੇਮਾਂ ਦੇ ਪਾਬੰਦ ਤਿਰੂਨੇਲਾਈ ਨਾਰਾਇਣ ਅੱਯਰ ਸੇਸ਼ਨ ਨੇ 1990 ਤੋਂ 1996 ਤੱਕ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ’ਤੇ ਰਹਿੰਦਿਆਂ ਅਜਿਹੇ ਨਿਧੜਕ ਫ਼ੈਸਲੇ ਲਏ ਜਿਨ੍ਹਾਂ ਨਾਲ ਮੁਲਕ ’ਚ ਨਿਰਪੱਖ ਅਤੇ ਆਜ਼ਾਦ ਚੋਣਾਂ ਯਕੀਨੀ ਬਣੀਆਂ। ਕੇਰਲ ਦੇ ਪਲੱਕੜ ਜ਼ਿਲ੍ਹੇ ’ਚ ਤਿਰੂਨੇਲਾਈ ’ਚ 15 ਦਸੰਬਰ 1932 ਨੂੰ ਜਨਮੇ ਸੇਸ਼ਨ ਨੇ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ’ਚ ਲਾਗੂ ਕਰਵਾਇਆ। 86 ਵਰ੍ਹਿਆਂ ਦੇ ਸ੍ਰੀ ਸੇਸ਼ਨ ਨੇ ਐਤਵਾਰ ਰਾਤ ਸਾਢੇ 9 ਵਜੇ ਦੇ ਕਰੀਬ ਅੰਤਿਮ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਆਗੂਆਂ ਨੇ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜਲੀਆਂ ਦਿੱਤੀਆਂ ਹਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086389791
Copyright © 2019, Panjabi Times. All rights reserved. Website Designed by Mozart Infotech