ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਪੰਜਾਬ ਦੇ ਮੁਲਾਜ਼ਮਾਂ ਨੂੰ ਦੀਵਾਲੀ ’ਤੇ 3 ਫੀਸਦ ਡੀਏ ਦਾ ‘ਤੋਹਫ਼ਾ’

October 13, 2019 02:30 PM

ਚੰਡੀਗੜ੍,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਨੇ ਅੱਜ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ 3 ਫੀਸਦ ਡੀਏ ਦੇਣ ਦਾ ਐਲਾਨ ਕੀਤਾ ਹੈ। ਦੂਸਰੇ ਪਾਸੇ ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਦੇ ਫੈਸਲੇ ਨੂੰ ਮਜ਼ਾਕ ਦੱਸਦਿਆਂ ਉਪ ਚੋਣਾਂ ਵਿੱਚ ਹੁਕਮਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿਰੁੱਧ ਹਲਕਾ ਦਾਖਾ, ਜਲਾਲਾਬਾਦ, ਫਗਵਾੜਾ ਤੇ ਮੁਕੇਰੀਆਂ ਵਿੱਚ ਪੋਲ ਖੋਲ੍ਹੋ ਰੈਲੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਜਨਵਰੀ 2018 ਤੋਂ ਲੈ ਕੇ ਜੁਲਾਈ 2019 ਤਕ ਸੂਬੇ ਦੇ ਮੁਲਾਜ਼ਮਾਂ ਦੀਆਂ 4 ਕਿਸ਼ਤਾਂ ਬਕਾਇਆ ਹਨ, ਜੋ ਤਕਰੀਬਨ 25 ਫੀਸਦ ਦੇ ਕਰੀਬ ਬਣਦੀਆਂ ਹਨ। ਸਰਕਾਰ ਵੱਲੋਂ 22 ਫੀਸਦ ਡੀਏ ਦੱਬ ਕੇ ਅਤੇ 3 ਫੀਸਦ ਅੱਜ ਜਾਰੀ ਕਰਕੇ ਇਸ ਨੂੰ ਦੀਵਾਲੀ ਦਾ ਤੋਹਫ਼ਾ ਕਿਹਾ ਜਾ ਰਿਹਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ ਇੱਕ ਨਵੰਬਰ 2019 ਤੋਂ ਤਿੰਨ ਫੀਸਦੀ ਦਾ ਵਾਧਾ ਹੋਵੇਗਾ। ਇਸ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ’ਤੇ ਸਾਲਾਨਾ 480 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਸਰਕਾਰ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਕਿ ਇਹ ਡੀਏ ਦੀ ਕਿਹੜੀ ਕਿਸ਼ਤ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਵੇਲੇ ਮੁਲਾਜ਼ਮਾਂ ਦੀਆਂ ਡੀਏ ਦੀਆਂ 4 ਕਿਸ਼ਤਾਂ ਬਕਾਇਆ ਹਨ। ਇਨ੍ਹਾਂ ਵਿਚੋੋਂ ਸਭ ਤੋਂ ਪੁਰਾਣੀ ਜਨਵਰੀ 2018 ਤੋਂ 3 ਫੀਸਦ ਡੀਏ ਦੀ ਕਿਸ਼ਤ ਬਕਾਇਆ ਹੈ। ਸਰਕਾਰ ਇਹ ਕਿਸ਼ਤ ਦੇ ਕੇ ਮੁਲਾਜ਼ਮਾਂ ਕੋਲੋਂ ਜਾਨ ਛੁਡਵਾਉਣ ਦੇ ਰੌਂਅ ਵਿੱਚ ਹੈ। ਮੁਲਾਜ਼ਮਾਂ ਦੀਆਂ ਜੁਲਾਈ 2018 ਤੇ ਜਨਵਰੀ 2019 ਤੋਂ ਡੀਏ ਦੀਆਂ ਦੋ ਕਿਸ਼ਤਾਂ 6-6 ਫੀਸਦ ਬਕਾਇਆ ਹਨ। ਇਸੇ ਤਰ੍ਹਾਂ ਪਿਛਲੇ ਦਿਨੀਂ ਹੀ ਕੇਂਦਰ ਸਰਕਾਰ ਨੇ ਆਪਣੇ ਇੱਕ ਕਰੋੜ ਤੋਂ ਵੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਜੁਲਾਈ 2019 ਤੋਂ ਡੀਏ ਦੀ 5 ਫੀਸਦ ਕਿਸ਼ਤ ਦਿੱਤੀ ਹੈ, ਜੋ ਪੰਜਾਬ ਦੇ ਮੁਲਾਜ਼ਮਾਂ ਦੇ ਅਣਸੋਧੇ ਸਕੇਲਾਂ ਦੇ ਅਧਾਰ ’ਤੇ 10 ਫੀਸਦ ਦੇ ਕਰੀਬ ਬਣਦੀ ਹੈ। ਇਸ ਤਰ੍ਹਾਂ ਮੁਲਾਜ਼ਮਾਂ ਦਾ ਇਸ ਵੇਲੇ ਕੁੱਲ੍ਹ 25 ਫੀਸਦ ਦੇ ਕਰੀਬ ਡੀਏ ਬਕਾਇਆ ਹੈ। ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ 3 ਫੀਸਦ ਡੀਏ ਨੂੰ ਮਜ਼ਾਕ ਦੱਸਦਿਆਂ ਕਿਹਾ ਕਿ ਅਸਲ ਵਿੱਚ ਸਰਕਾਰ ਨੇ ਦੀਵਾਲੀ ਮੌਕੇ 22 ਫੀਸਦ ਦੇ ਕਰੀਬ ਡੀਏ ਦੱਬ ਕੇ ਮੁਲਾਜ਼ਮਾਂ ਦੇ ਜ਼ਖਮਾਂ ਉਪਰ ਲੂਣ ਛਿੜਕਿਆ ਹੈ। ਉਨ੍ਹਾਂ ਦੱਸਿਆ ਕਿ ਮੰਚ ਦੀ ਅੱਜ ਹੋਈ ਹੰਗਾਮੀ ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਪੈਨਸ਼ਨਰਾਂ ਵੱਲੋਂ 14 ਅਕਤੂਬਰ ਨੂੰ ਹਲਕਾ ਮੁਕੇਰੀਆਂ ਵਿੱਚ ਕੀਤੀ ਜਾ ਰਹੀ ਰੈਲੀ ਦਾ ਸਮਰਥਨ ਕੀਤਾ ਜਾਵੇਗਾ ਅਤੇ ਪੰਜਾਬ ਦੇ ਮੁਲਾਜ਼ਮ 16 ਅਕਤੂਬਰ ਨੂੰ ਹਲਕਾ ਦਾਖਾ ਵਿੱਚ ਧਾਵਾ ਬੋਲਣਗੇ। ਉਨ੍ਹਾਂ ਸਵਾਲ ਕੀਤਾ ਕਿ ਕੀ ਸਰਕਾਰ ਆਈਏਐੱਸ ਅਧਿਕਾਰੀਆਂ ਦਾ ਵੀ 5 ਫੀਸਦ ਡੀਏ ਰੋਕੇਗੀ। ਐਕਸ਼ਨ ਕਮੇਟੀ ਦੇ ਆਗੂ ਸੱਜਣ ਸਿੰਘ ਨੇ ਸਾਫ਼ ਕਰ ਦਿੱਤਾ ਹੈ ਕਿ ਜਿੰਨਾਂ ਚਿਰ ਮੰਗਾਂ ਬਾਰੇ ਕੋਈ ਠੋਸ ਫੈਸਲਾ ਨਹੀਂ ਹੁੰਦਾ, ਉਸ ਵੇਲੇ ਤਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ।

‘ਵਿੱਤ ਮੰਤਰੀ ਤਾਂ ਵਿੱਤ ਬਾਰੇ ਗੱਲ ਹੀ ਨਹੀਂ ਕਰਦੇ’
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਮੁਲਾਜ਼ਮ ਮੰਚ ਦੇ ਆਗੂਆਂ ਨੂੰ ਕਿਹਾ ਕਿ ਉਹ ਵਿੱਤ ਮੰਤਰੀ ਸ੍ਰੀ ਬਾਦਲ ਨਾਲ ਮੀਟਿੰਗ ਕਰਨ ਤਾਂ ਇਕ ਆਗੂ ਨੇ ਕਿਹਾ ਕਿ ‘ਸਰ ਵਿੱਤ ਮੰਤਰੀ ਤਾਂ ਵਿੱਤ ਨਾਲ ਸਬੰਧਤ ਮੰਗਾਂ ਬਾਰੇ ਗੱਲ ਹੀ ਨਹੀਂ ਕਰਦੇ।’ ਇਸ ਮੌਕੇ ਕੈਪਟਨ ਵੀ ਮੁਸਕਰਾਏ ਬਿਨਾਂ ਨਾ ਰਹਿ ਸਕੇ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਅਕਾਲੀ ਦਲ ਵੱਲੋਂ ਰਾਜੋਆਣਾ ਦੀ ਸਜ਼ਾ ਮੁਆਫ਼ੀ ਦਾ ਸਵਾਗਤ

ਚੰਡੀਗੜ੍ਹ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੇ ਫੈਸਲੇ

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸੰਪਤ ਨਹਿਰਾ ਅਦਾਲਤ ’ਚ ਪੇਸ਼

ਪੰਚਕੂਲਾ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਗੈਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦਾ ਸਾਥੀ ਸੰਪਤ ਨਹਿਰਾ ਅਤੇ ਉਨ੍ਹਾਂ ਦੇ ਸਾਥੀ ਅੱਜ ਪੰਚਕੂਲਾ ਦੀ ਅਦਾਲਤ ’ਚ ਪੇਸ਼ ਕੀਤੇ ਗਏ। ਇਹ ਸਾਰੇ ਮੁਲਜ਼ਮ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਮੁਲਜ਼ਮਾਂ ਉੱਤੇ ਮੋਰਨੀ ਦੇ ਰਸਤੇ ਵਿੱਚ ਇੱਕ ਢਾਬੇ ਉੱਤੇ ਗੋਲੀਆਂ ਚਲਾਉਣ ਅਤੇ ਸੈਕਟਰ-6 ਦੇ ਜਨਰਲ ਹਸਪਤਾਲ ਵਿੱਚ ਆਪਣੇ ਸਾਥੀ ਦੀਪਕ ਨੂੰ ਭਜਾਉਣ ਦੇ ਦੋਸ਼ ਹੇਠ ਕੇਸ ਦਰਜ ਹਨ। ਇਨ੍ਹਾਂ ਕੇਸਾਂ ਦੀ ਸੁਣਵਾਈ ਲਈ ਹੀ ਮੁਲਜ਼ਮ ਅੱਜ ਪ੍ਰੋਡਕਸ਼ਨ ਵਾਰੰਟ ’ਤੇ ਸਥਾਨਕ ਅਦਾਲਤ ’ਚ ਲਿਆਂਦੇ ਗਏ ਸਨ।

ਚੰਡੀਗਡ਼੍ਹ ਦੀ ਸਫ਼ਾਈ ਵਿਵਸਥਾ ਲੀਹੋਂ ਲੱਥੀ

ਚੰਡੀਗੜ੍ਹ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਦੀ ਸਫਾਈ ਵਿਵਸਥਾ ਲੀਹੋਂ ਲੱਥ ਗਈ ਹੈ। ਸ਼ਹਿਰ ਦੀਆਂ ਗਲੀਆਂ, ਖਾਲੀ ਥਾਵਾਂ, ਸੜਕਾਂ ਦੇ ਕੰਢਿਆਂ ਸਮੇਤ ਡੱਡੂਮਾਜਰਾ ਦੇ ਡੰਪਿੰਗ ਗਰਾੳੂਂਡ ਤੱਕ ਲੱਗੇ ਕੂੜੇ ਦੇ ਢੇਰ ਨਿਗਮ ਦੀ ਕਾਰਗੁਜ਼ਾਰੀ ’ਤੇ ਸਵਾਲ ਖਡ਼੍ਹੇ ਕਰ ਰਹੇ ਹਨ। ਸ਼ਹਿਰ ਦੀ ਸਫ਼ਾਈ ਵਿਵਸਥਾ ਨਗਰ ਨਿਗਮ ਸਮੇਤ ਇੱਕ ਨਿੱਜੀ ਕੰਪਨੀ ਦੇ ਹਵਾਲੇ ਹੈ। ਚੰਡੀਗੜ੍ਹ ਦੇ ਸੈਕਟਰ-31 ਤੱਕ ਦੀ ਸਫ਼ਾਈ ਵਿਵਸਥਾ ਦੀ ਜ਼ਿੰਮੇਵਾਰੀ ਨਿਗਮ ਅਧੀਨ ਹੈ ਅਤੇ ਬਾਕੀ ਦੇ ਸੈਕਟਰਾਂ ਲਈ ਨਗਰ ਨਿਗਮ ਨੇ ਲਾਇਨਜ਼ ਕੰਪਨੀ ਨੂੰ ਠੇਕਾ ਦਿੱਤਾ ਹੋਇਆ ਹੈ। ਇਸ ਕੰਪਨੀ ’ਤੇ ਦੋਸ਼ ਲਗਾਇਆ ਜਾ ਰਿਹਾ ਕਿ ਉਸ ਦੇ ਕਰਮਚਾਰੀ ਕੂੜਾ ਇਕੱਠਾ ਕਰਕੇ ਉਸੇ ਸੈਕਟਰ ਵਿੱਚ ਖਾਲੀ ਪਈਆਂ ਥਾਵਾਂ ’ਤੇ ਸੁੱਟ ਦਿੰਦੇ ਹਨ ਅਤੇ ਨਿਗਮ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।

ਅਧਿਆਪਕਾਂ ਦੀ ਘਾਟ ਸਹਿ ਰਹੇ ਚੰਡੀਗਡ਼੍ਹ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਤੇ ਹਰਿਆਣਾ ਨੇ ਯੂਟੀ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕ ਹੀ ਨਹੀਂ ਭੇਜੇ ਜਦਕਿ ਯੂਟੀ ਦੇ ਸਿੱਖਿਆ ਵਿਭਾਗ ਨੇ ਪੰਜਾਬ ਤੇ ਹਰਿਆਣਾ ਦੇ ਸਿੱਖਿਆ ਸਕੱਤਰਾਂ ਨੂੰ ਪੱਤਰ ਲਿਖ ਕੇ ਡੈਪੂਟੇਸ਼ਨ ’ਤੇ 137 ਅਧਿਆਪਕ ਭੇਜਣ ਦੀ ਮੰਗ ਕੀਤੀ ਸੀ। ਹੁਣ ਯੂਟੀ ਵਲੋਂ ਅਗਲੇ ਹਫਤੇ ਪੱਤਰ ਜਾਰੀ ਕਰਕੇ ਅਧਿਆਪਕਾਂ ਨੂੰ ਜਲਦੀ ਭੇਜਣ ਦੀ ਮੰਗ ਕੀਤੀ ਜਾਵੇਗੀ ਕਿਉਂਕਿ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਹੈ।

ਵੀਹ ਡਾਲਰ ਫ਼ੀਸ ਸ਼੍ਰੋਮਣੀ ਕਮੇਟੀ ਅਦਾ ਕਰੇ: ਕੈਪਟਨ

ਚੰਡੀਗੜ੍ਹ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗਰੀਬ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਫ਼ੀਸ ਆਪਣੇ ਖ਼ਜ਼ਾਨੇ ਵਿੱਚੋਂ ਭਰਨ ਲਈ ਆਖਿਆ ਹੈ। ਸ਼ਰਧਾਲੂਆਂ ਵਿੱਚ ਦੁਬਿਧਾ ਦੀਆਂ ਰਿਪੋਰਟਾਂ ਸਬੰਧੀ ਮੁੱਖ ਮੰਤਰੀ ਨੇ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ ਕੀਤੀ ਹੈ।

ਰਾਜਪਾਲ ਵੱਲੋਂ ਮਨਜੀਤ ਧਨੇਰ ਦੀ ਸਜ਼ਾ ਮੁਆਫ਼ੀ ਨੂੰ ਪ੍ਰਵਾਨਗੀ

ਚੰਡੀਗੜ੍,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਖੱਬੇ ਪੱਖੀ ਕਿਸਾਨ ਆਗੂ ਮਨਜੀਤ ਸਿੰਘ ਨੂੰ ਅਦਾਲਤ ਵੱਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਮੁਆਫ਼ ਕਰਨ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਦੇ ਗ੍ਰਹਿ ਵਿਭਾਗ ਵੱਲੋਂ ਧਨੇਰ ਦੀ ਰਿਹਾਈ ਸਬੰਧੀ ਲੋੜੀਂਦਾ ਨੋਟੀਫਿਕੇਸ਼ਨ ਭਲਕ ਤੱਕ ਜਾਰੀ ਕੀਤੇ ਜਾਣ ਦੇ ਆਸਾਰ ਹਨ। ਸੂਤਰਾਂ ਅਨੁਸਾਰ ਰਾਜਪਾਲ ਵੱਲੋਂ ਕਾਨੂੰਨੀ ਸਲਾਹ ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

ਮਨਰੇਗਾ ਘੁਟਾਲਾ: ਕੱਚੇ ਮੁਲਾਜ਼ਮਾਂ ਵਿਰੁੱਧ ਕਾਰਵਾਈ, ਅਫਸਰ ਆਜ਼ਾਦ

ਚੰਡੀਗੜ੍,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਮਗਨਰੇਗਾ ਘੁਟਾਲੇ ਵਿੱਚ ਸ਼ਾਮਲ ‘ਮੁਲਾਜ਼ਮਾਂ’ ਨੂੰ ਬਰਖਾਸਤ ਕਰਨ ਦੀ ਕਾਰਵਾਈ ਮਹਿਜ਼ ਖਾਨਾਪੂਰਤੀ ਜਾਪਦੀ ਹੈ।

ਹਰਿਆਣਾ ਕੈਬਨਿਟ ਦੇ ਵਿਸਤਾਰ ਤੋਂ ਪਹਿਲਾਂ ਚੌਟਾਲਾ ਨੂੰ ਮਿਲੇ 11 ਵਿਭਾਗ

ਚੰਡੀਗੜ੍ਹ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਵਜ਼ਾਰਤ ਦਾ ਪਹਿਲਾ ਵਿਸਥਾਰ ਵੀਰਵਾਰ ਨੂੰ ਹੋਵੇਗਾ, ਜਦੋਂ ਕਿ ਬੁੱੱਧਵਾਰ ਨੂੰ ਹੀ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ 11 ਵਿਭਾਗ ਅਲਾਟ ਕਰ ਦਿੱਤੇ ਗਏ। ਮੁੱਖ ਮੰਤਰੀ ਦੀ ਸਲਾਹ ’ਤੇ ਰਾਜਪਾਲ ਨੇ ਵਿਭਾਗ ਅਲਾਟ ਕੀਤੇ। ਚੌਟਾਲਾ ਨੂੰ ਆਬਕਾਰੀ ਅਤੇ ਟੈਕਸ, ਵਿਕਾਸ ਅਤੇ ਪੰਚਾਇਤ, ਉਦਯੋਗ ਅਤੇ ਵਣਜ, ਖੁਰਾਕ ਅਤੇ ਸਪਲਾਈ, ਨਾਗਰਿਕ ਵਸੀਲਿਆਂ, ਮਾਲੀਆ ਅਤੇ ਆਫਤ ਪ੍ਰਬੰਧਨ, ਕਿਰਤ ਅਤੇ ਰੁਜ਼ਗਾਰ, ਹਵਾਬਾਜ਼ੀ, ਪੁਰਾਤਤਵ ਤੇ ਮਿਊਜ਼ੀਅਮ ਅਤੇ ਮੁੜਵਸੇਬਾ ਵਿਭਾਗ ਸ਼ਾਮਲ ਹਨ। ਰਹਿੰਦੇ ਵਿਭਾਗ ਮੁੱਖ ਮੰਤਰੀ ਕੋਲ ਰਹਿਣਗੇ ਅਤੇ ਉਹ ਵੀਰਵਾਰ ਨੂੰ ਕੈਬਨਿਟ ਦੇ ਵਿਸਥਾਰ ਦੌਰਾਨ ਆਪਣੇ ਕੋਲ ਰੱਖੇ ਕੁਝ ਵਿਭਾਗ ਨਵੇਂ ਮੰਤਰੀਆਂ ਨੂੰ ਸੌਂਪਣਗੇ।

ਸੈਕਟਰ-17 ਵਿੱਚ 67 ਵੈਂਡਰਾਂ ਨੂੰ ਨੋਟਿਸ ਜਾਰੀ

ਚੰਡੀਗੜ੍ਹ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਦੇ ਰਜਿਸਟਰਡ ਵੈਂਡਰਾਂ ਨੂੰ ਸ਼ਿਫਟ ਕਰਨ ਦੀ ਮੁਹਿੰਮ ਤਹਿਤ ਨੋਟਿਸ ਦੇਣ ਦੀ ਕਾਰਵਾਈ ਅੱਜ ਵੀ ਜਾਰੀ ਰਹੀ। ਨਿਗਮ ਦੇ ਐਨਫੋਰਸਮੈਂਟ ਵਿੰਗ ਨੇ ਪ੍ਰਕਾਸ਼ ਪੁਰਬ ਮੌਕੇ ਛੁੱਟੀ ਹੋਣ ਦੇ ਬਾਵਜੂਦ ਸ਼ਹਿਰ ਦੇ ਵੱਖ ਵੱਖ ਸੈਕਟਰਾਂ ਦੇ ਵੈਂਡਰਾਂ ਨੂੰ ਨੋਟਿਸ ਜਾਰੀ ਕੀਤੇ। ਇਸੇ ਦੌਰਾਨ ਕਈ ਵੈਂਡਰਾਂ ਨੇ ਇਹ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਪਰ ਐਨਫੋਰਸਮੈਂਟ ਵਿੰਗ ਨੇ ਇਹ ਨੋਟਿਸ ਉਨ੍ਹਾਂ ਦੀਆਂ ਫੜ੍ਹੀਆਂ ’ਤੇ ਚਿਪਕਾ ਦਿੱਤੇ।

ਕਰਸਾਨ ਕਲੋਨੀ ਦੀ ਸੀਵਰੇਜ ਵਿਵਸਥਾ ’ਚ ਹੋਵੇਗਾ ਸੁਧਾਰ

ਚੰਡੀਗੜ੍ਹ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸੰਸਦ ਮੈਂਬਰ ਕਿਰਨ ਖੇਰ ਨੇ ਅੱਜ ਇੱਥੇ ਸੈਕਟਰ-52 ਸਥਿਤ ਕਰਸਾਨ ਕਲੋਨੀ ਵਿੱਚ ਸੀਵਰੇਜ ਪ੍ਰਣਾਲੀ ਦੇ ਸੁਧਾਰ ਸਬੰਧੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਾਜ਼ਰ ਚੰਡੀਗੜ੍ਹ ਦੇ ਮੇਅਰ ਰਾਜੇਸ਼ ਕਾਲੀਆ ਨੇ ਦੱਸਿਆ ਕਿ ਇਸ ਯੋਜਨਾ ’ਤੇ ਨਗਰ ਨਿਗਮ ਵੱਲੋਂ 3 ਕਰੋੜ 47 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਹ ਪ੍ਰਾਜੈਕਟ ਇੱਕ ਸਾਲ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕਲੋਨੀ 

ਸੈਕਟਰ-19 ਦੇ ਗੁਰਦੁਆਰੇ ’ਚ 550 ਕਿਲੋ ਦਾ ਕੇਕ ਕੱਟਿਆ

ਚੰਡੀਗੜ੍ਹ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਚੰਡੀਗੜ੍ਹ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੈਕਟਰ 34, 22, 19, 15, 20, 21, 46 ਪੀਯੂ ਕੰਪਲੈਕਸ ਤੇ ਪੀਜੀਆਈ ਸਥਿਤ ਗੁਰਦੁਆਰਿਆਂ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਅਤੇ ਸੰਗਤ ਨੇ ਕੀਰਤਨ ਅਤੇ ਗੁਰਬਾਣੀ ਰਾਹੀਂ ਰੂਹਾਨੀਅਤ ਦਾ ਅਨੰਦ ਮਾਣਿਆ। ਇਸੇ ਦੌਰਾਨ ਸੈਕਟਰ 19 ਸਥਿਤ ਗੁਰਦੁਆਰਾ ਸਾਹਿਬ ਵਿਚ ਪ੍ਰਕਾਸ਼ ਉਤਸਵ ਸਮਾਗਮ ਮੌਕੇ 550 ਕਿਲੋ ਦਾ ਕੇਕ ਕੱਟਿਆ ਗਿਆ। ਇਸ ਕੇਕ ਨੂੰ 15 ਕਾਰੀਗਰਾਂ ਨੇ ਮਿਲ ਕੇ ਦੋ ਦਿਨਾਂ ਵਿੱਚ ਤਿਆਰ ਕੀਤਾ ਸੀ। ਸਮਾਗਮ ਵਿੱਚ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸੰਜੇ ਟੰਡਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। 

ਨਿਗਮ ਦੀਆਂ ਜਾਇਦਾਦਾਂ ਫਰੀ ਹੋਲਡ ਕਰਨ ਦੇ ਰੌਂਅ ’ਚ ਪ੍ਰਸ਼ਾਸਨ

ਚੰਡੀਗੜ੍ਹ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਪ੍ਰਸ਼ਾਸਨ ਨਗਰ ਨਿਗਮ ਅਧੀਨ ਆਉਂਦੀ ਲੀਜ਼ ਹੋਲਡ ਪ੍ਰਾਪਰਟੀ ਨੂੰ ਫਰੀ ਹੋਲਡ ਕਰਨ ਲਈ ਵਿਚਾਰ ਕਰ ਰਿਹਾ ਹੈ। ਇਸ ਦਾ ਮੁੱਖ ਕਾਰਨ ਹੈ ਕਿ ਨਗਰ ਨਿਗਮ ਵਲੋਂ ਲੀਜ਼ ਹੋਲਡ ਜਾਇਦਾਦਾਂ ਨੂੰ ਨਿਲਾਮ ਕਰਨ ਵਿੱਚ ਸਫਲਤਾ ਨਹੀਂ ਮਿਲ ਰਹੀ ਅਤੇ ਨਿਗਮ ਨੂੰ ਹਰ ਨਿਲਾਮੀ ਦੌਰਾਨ ਖਰੀਦਾਰਾਂ ਵਲੋਂ ਮੱਠਾ ਹੁੰਗਾਰਾ ਦਿੱਤਾ ਜਾਂਦਾ ਹੈ। ਇਸ ਬਾਰੇ ਨਗਰ ਨਿਗਮ ਅਧਿਕਾਰੀ ਅਤੇ ਕੌਂਸਲਰ ਪਿਛਲੇ ਕੁੱਝ ਸਾਲਾਂ ਤੋਂ ਪ੍ਰਸ਼ਾਸਨ ਨੂੰ ਅਪੀਲ ਕਰ ਰਹੇ ਸਨ ਕਿ ਨਗਰ ਨਿਗਮ ਅਧੀਨ ਆਉਂਦੀ ਜਾਇਦਾਦ ਨੂੰ ਫਰੀ ਹੋਲਡ ਦੇ ਸ਼ਰਤ ’ਤੇ ਨਿਲਾਮ ਕਰਨ ਦੀ ਆਗਿਆ ਦਿੱਤੀ ਜਾਵੇ।

ਪੰਜਾਬ ਯੂਨੀਵਰਸਿਟੀ ਵਿੱਚ ਰੁਜ਼ਗਾਰ ਦੇਣ ਵਾਲਾ ਪ੍ਰਾਜੈਕਟ ਸ਼ੁਰੂ

ਚੰਡੀਗੜ੍ਹ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਦੇ ਮੁਲਕ ਰਾਜ ਆਨੰਦ ਆਡੀਟੋਰੀਅਮ ਵਿਚ ਚੱਲ ਰਹੇ ਦੋ ਦਿਨਾ ਮਨੁੱਖੀ ਅਧਿਕਾਰ, ਸਮਾਜਿਕ ਭਲਾਈ, ਲੋਕ ਭਲਾਈ ਅਤੇ ਯੂਨਾਈਟਿਡ ਨੇਸ਼ਨ ਸੰਮੇਲਨ ‘ਕਿਸੇ ਨੂੰ ਵੀ ਪਿੱਛੇ ਨਾ ਛੱਡੋ’ ਦੇ ਦੂਸਰੇ ਦਿਨ ਲੋੜਵੰਦਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਮਕਸਦ ਨਾਲ ‘ਭਿੱਜਿਆ ਕੁਲਚਾ’ ਨਾਮਕ ਕਰੀਬ 45 ਕਰੋੜ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ।
ਹਿਊਮਨ ਰਾਈਟਸ ਪ੍ਰੋਟੈਕਸ਼ਨ ਗਰੁੱਪ ਅਤੇ ਐਮ.ਐਫ.ਪੀ. ਫੈਡਰੇਸ਼ਨ ਵੱਲੋਂ ਸ਼ੁਰੂ ਕੀਤੇ ਗਏ ਇਸ ਪ੍ਰਾਜੈਕਟ ਤਹਿਤ 500 ਲੋੜਵੰਦ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕੰਪਨੀ ਦਾ ਹਿੱਸੇਦਾਰ (ਸਟੇਕਹੋਲਡਰ) ਵੀ ਬਣਾਇਆ ਜਾਵੇਗਾ। ਇਨ੍ਹਾਂ 500 ਪਰਿਵਾਰਾਂ ਦੀ ਚੋਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡੀਉਟੀਜ਼ ਅਤੇ ਸੈਂਟਰ ਫਾਰ ਸੋਸ਼ਲ ਵਰਕ ਦੇ ਵਿਦਿਆਰਥੀਆਂ ਵੱਲੋਂ ਕਰਵਾਏ ਗਏ ਸਰਵੇ ਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਸੰਮੇਲਨ ਦੇ ਪ੍ਰਬੰਧਕ ਪ੍ਰਭਲੋਚ ਸਿੰਘ ਨੇ ਦਿੱਤੀ। ਇਸ ਮੌਕੇ ਜਾਗ੍ਰਿਤੀ ਸੇਵਾ ਟਰੱਸਟ ਦੇ ਚੇਅਰਮੈਨ ਐਚ.ਐਸ. ਕਠਪਾਲੀਆ ਨੂੰ 1200 ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਸਬੰਧੀ ‘ਹਿਊਮਨ ਰਾਈਟਸ ਹੀਰੋ ਐਵਾਰਡ’ ਨਾਲ ਸਨਮਾਨਿਆ ਗਿਆ।

ਪ੍ਰਕਾਸ਼ ਪੁਰਬ: ਗੁਰਦੁਆਰਾ ਨਾਢਾ ਸਾਹਿਬ ਰੂਹਾਨੀਅਤ ਦੇ ਰੰਗ ’ਚ ਰੰਗਿਆ

ਪੰਚਕੂਲਾ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇਥੋਂ ਦੇ ਗੁਰਦੁਆਰਾ ਨਾਢਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਕ ਲੱਖ ਤੋਂ ਵੱਧ ਸੰਗਤ ਇਸ ਪਵਿੱਤਰ ਸਥਾਨ ’ਤੇ ਪਹੁੰਚੀ। ਸਵੇਰੇ 2 ਵਜੇ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਸੀ। ਗੁਰਦੁਆਰੇ ਦੇ ਮੈਨੇਜਰ ਜਗੀਰ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਜਗਜੀਤ ਸਿੰਘ ਨੇ ਦੱਸਿਆ ਕਿ ਸਮਾਗਮ

ਹਾਦਸੇ ਵਿੱਚ ਛੇ ਬੱਚੇ ਜ਼ਖ਼ਮੀ

ਪੰਚਕੂਲਾ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਬਰਵਾਲਾ-ਮੱਟਾਂਵਾਲਾ ਸੜਕ ’ਤੇ ਪਿੰਡ ਟੋਕਾ ਕੋਲ ਇੱਕ ਟਿੱਪਰ ਟਰੱਕ ਅਤੇ ਸਕੂਲੀ ਬੱਸ ਦੀ ਟੱਕਰ ਹੋ ਗਈ ਜਿਸ ਵਿੱਚ ਛੇ ਤੋਂ ਵੱਧ ਬੱਚੇ ਜ਼ਖ਼ਮੀ ਹੋ ਗਏ। ਬੱਚਿਆਂ ਨੂੰ ਤੁਰੰਤ ਹਸਪਤਾਲ ਲਜਾਇਆ ਗਿਆ ਜਿੱਥੇ ਉਨ੍ਹਾਂ ਦੀ

ਝੀਲ ਵਿਚੋਂ ਲਾਸ਼ ਮਿਲੀ

ਚੰਡੀਗੜ੍ਹ,12 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਇਕ 22 ਸਾਲਾ ਨੌਜਵਾਨ ਦੀ ਲਾਸ਼ ਅੱਜ ਸਵੇਰੇ ਸੁਖਨਾ ਝੀਲ ਵਿੱਚ ਤੈਰਦੀ ਮਿਲੀ। ਪੁਲੀਸ ਨੂੰ ਸ਼ੱਕ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ। ਜਾਣਕਾਰੀ ਅਨੁਸਾਰ ਝੀਲ ’ਤੇ ਘੁੰਮ ਰਹੇ ਕੁਝ ਸੈਲਾਨੀਆਂ ਨੇ ਝੀਲ ਵਿੱਚ ਕਿਸੀ ਵਿਅਕਤੀ ਦੀ ਲਾਸ਼ ਤੈਰਦੀ ਦੇਖ ਕੇ ਪੁਲੀਸ ਨੂੰ ਸੂਚਨਾ ਦਿੱਤੀ ਅਤੇ ਮੌਕੇ ਤੇ ਪਹੁੰਚੀ ਪੁਲੀਸ ਨੇ ਲਾਸ਼ ਨੂੰ ਝੀਲ ਤੋਂ ਬਾਹਰ ਕੱਢਿਆ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ

ਮਨੀਮਾਜਰਾ ਦਾ ਰੇਲਵੇ ਅੰਡਰਬ੍ਰਿੱਜ ਲੋਕਾਂ ਲਈ ਖੋਲ੍ਹਿਆ

ਚੰਡੀਗੜ੍ਹ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮਨੀਮਾਜਰਾ ਟਾਊਨ ਦੇ ਰੇਲਵੇ ਕਰਾਸਿੰਗ ਵਾਲੇ ਫਾਟਕਾਂ ਨੂੰ ਲੈ ਕੇ ਬਣਾਏ ਗਏ ਅੰਡਰ ਬਰਿੱਜ ਨੂੰ ਅੱਜ ਆਮ ਜਨਤਾ ਲਈ ਖੋਲ੍ਹ ਦਿੱਤਾ ਗਿਆ ਹੈ। ਸਥਾਨਕ ਸੰਸਦ ਮੈਂਬਰ ਕਿਰਨ ਖੇਰ ਇਸ ਮੌਕੇ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਇਸ ਅੰਡਰਬ੍ਰਿੱਜ ਦਾ ਰਸਮੀ ਉਦਘਾਟਨ ਕੀਤਾ। ਇਸ ਅੰਡਰਬ੍ਰਿੱਜ ਦੇ ਉਦਘਾਟਨ ਤੋਂ ਬਾਅਦ ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਇਹ ਪ੍ਰਾਜੈਕਟ ਮਨੀਮਾਜਰਾ ਦੇ ਵਸਨੀਕਾਂ ਲਈ ਇੱਕ ਵੱਡੀ ਰਾਹਤ ਲਿਆਏਗਾ

ਗਿੱਲਾ-ਸੁੱਕਾ ਕੂੜਾ ਇਕੱਠਾ ਕਰਨ ਦੀ ਯੋਜਨਾ ਸੈਕਟਰ-17 ਤੋਂ ਸ਼ੁਰੂ

ਚੰਡੀਗੜ੍ਹ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਰੋਤ ਪੱਧਰ ਤੋਂ ਹੀ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖਰਾ ਵੱਖਰਾ ਇਕੱਤਰ ਕਰਨ ਦੀ ਯੋਜਨਾ ਅੱਜ ਇੱਥੋਂ ਦੇ ਸੈਕਟਰ-17 ਤੋਂ ਸ਼ੁਰੂ ਕੀਤੀ ਗਈ। ਸ਼ਹਿਰ ਦਾ ਇਹ ਪਹਿਲਾ ਸੈਕਟਰ ਹੈ ਜਿੱਥੋਂ ਇਹ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਾਲ ਹੀ ਵਿੱਚ ਨਗਰ ਨਿਗਮ ਦੇ ਹਵਾਲੇ ਕੀਤੇ ਗਏ 13 ਪਿੰਡਾਂ ਵਿੱਚ ਇਹ ਸਿਸਟਮ ਲਾਗੂ ਕੀਤਾ ਜਾ ਚੁੱਕਾ ਹੈ।

ਮਨੁੱਖੀ ਅਧਿਕਾਰਾਂ ਬਿਨਾਂ ਸਮਾਜ ਭਲਾਈ ਸੰਭਵ ਨਹੀਂ: ਕਿਰਨ ਬੇਦੀ

ਚੰਡੀਗੜ੍ਹ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੁੱਡੂਚੇਰੀ ਦੀ ਲੈਫ਼ਟੀਨੈਂਟ ਗਵਰਨਰ ਕਿਰਨ ਬੇਦੀ ਨੇ ਸਮਾਜਿਕ ਭਲਾਈ ਅਤੇ ਚੰਗੇ ਸ਼ਾਸਨ ’ਤੇ ਜ਼ੋਰ ਦਿੰਦਿਆਂ ਚੋਣ ਕਮਿਸ਼ਨ ਦੀ ਤਰ੍ਹਾਂ ਇੱਕ ਆਜ਼ਾਦ ਵਿਜੀਲੈਂਸ ਵਿਭਾਗ ਦਾ ਸੁਝਾਅ ਦਿੱਤਾ ਹੈ। ਉਹ ਅੱਜ ਪੰਜਾਬ ਯੂਨੀਵਰਸਿਟੀ ਦੇ ਮੁਲਕ ਰਾਜ ਆਨੰਦ ਆਡੀਟੋਰੀਅਮ ’ਚ ‘ਮਨੁੱਖੀ ਅਧਿਕਾਰ, ਸਮਾਜਿਕ ਭਲਾਈ, ਲੋਕ ਭਲਾਈ ਅਤੇ ਯੂਨਾਈਟਿਡ ਨੇਸ਼ਨ ਐੱਸਡੀਜੀ 2.0 ਸੰਮੇਲਨ’ ਨੂੰ ਸੰਬੋਧਨ ਕਰ ਰਹੇ ਸਨ। ਇਹ ਸੰਮੇਲਨ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾ ਗਿਆ ਹੈ।

ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਨ ਮੌਕੇ ਸਮਾਗਮ

ਚੰਡੀਗੜ੍ਹ,11 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇੰਡੀਅਨ ਕਾਉਂਸਿਲ ਫਾਰ ਕਲਚਰਲ ਰਿਲੇਸ਼ਨਜ਼ ਵੱਲੋਂ ਆਪਣੇ ਫਾਊਂਡਰ ਪ੍ਰੈਜ਼ੀਡੈਂਟ ਅਤੇ ਅਜ਼ਾਦ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਅਜ਼ਾਦ ਦਾ ਜਨਮ ਦਿਨ ਅੱਜ ‘ਅੰਤਰਰਾਸ਼ਟਰੀ ਵਿਦਿਆਰਥੀ ਅਤੇ ਰਾਸ਼ਟਰੀ ਸਿੱਖਿਆ ਦਿਵਸ’ ਦੇ ਰੂਪ ਵਿਚ ਮਨਾਇਆ ਗਿਆ। ਡੀਨ ਇੰਟਰਨੈਸ਼ਨਲ ਸਟੂਡੈਂਟਸ ਪੰਜਾਬ ਯੂਨੀਵਰਸਿਟੀ ਦਫ਼ਤਰ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਵਿਚ ਡੀਨ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086387746
Copyright © 2019, Panjabi Times. All rights reserved. Website Designed by Mozart Infotech