» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਫਾਂਸੀ ਦੀ ਸਜ਼ਾ ਤਬਦੀਲ ਕਰਨ ਦੇ ਮਾਮਲੇ ’ਤੇ ਰਾਜੋਆਣਾ ਨੇ ਚੁੱਪ ਧਾਰੀ

October 13, 2019 02:50 PM

ਪਟਿਆਲਾ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਮਗਰੋਂ ਉਸ ਦੀ ਭੈਣ ਕਮਲਦੀਪ ਕੌਰ ਨੇ ਅੱਜ ਪਹਿਲੀ ਵਾਰ ਜੇਲ੍ਹ ਵਿੱਚ ਮੁਲਾਕਾਤ ਕੀਤੀ। ਅਜਿਹੀ ਮੁਲਾਕਾਤ ਦੌਰਾਨ ਆਮ ਤੌਰ ’ਤੇ ਕਿਸੇ ਨਾ ਕਿਸੇ ਮਾਮਲੇ ’ਤੇ ਮੀਡੀਆ ਨੂੰ ਬਿਆਨ ਜਾਰੀ ਕਰਨ ਵਾਲੇ ਰਾਜੋਆਣਾ ਨੇ ਅੱਜ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਤੋਂ ਗੁਰੇਜ਼ ਹੀ ਕੀਤਾ ਹੈ। ਫਾਂਸੀ ਦੇ ਮਾਮਲੇ ’ਤੇ ਵੱਖ-ਵੱਖ ਧਿਰਾਂ ਵੱਲੋਂ ਸਮੇਂ-ਸਮੇਂ ’ਤੇ ਕੀਤੀ ਜਾਂਦੀ ਰਹੀ ਬਿਆਨਬਾਜ਼ੀ ਦਾ ਰਾਜੋਆਣਾ ਮੋੜਵਾਂ ਜਵਾਬ ਦਿੰਦੇ ਰਹੇ ਹਨ ਪਰ ਐਤਕੀਂ ਬੇਅੰਤ ਸਿੰਘ ਪਰਿਵਾਰ ਸਮੇਤ ਕੁੱਝ ਹੋਰਨਾਂ ਧਿਰਾਂ ਵੱਲੋਂ ਸਜ਼ਾ ਬਦਲੀ ਦਾ ਜ਼ੋਰਦਾਰ ਵਿਰੋਧ ਕਰਨ ਦੇ ਬਾਵਜੂਦ ਉਨ੍ਹਾਂ ਨੇ ਚੁੱਪ ਵੱਟੀ ਹੋਈ ਹੈ। ਸਮਝਿਆ ਜਾ ਰਿਹਾ ਹੈ ਕਿ ਉਹ ਇਸ ਸਬੰਧੀ ਕਾਨੂੰਨੀ ਕਾਰਵਾਈ ਪੂਰੀ ਹੋਣ ਦੀ ਉਡੀਕ ਵਿੱਚ ਹਨ। ਯਾਦ ਰਹੇ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਮੇਤ ਪੰਜਾਬ ’ਚ ਅਤਿਵਾਦ ਦੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਵੀ ਫੈਸਲਾ ਕੀਤਾ ਹੈ। 31 ਅਗਸਤ 1995 ਨੂੰ ਵਾਪਰੇ ਬੇਅੰਤ ਸਿੰਘ ਕਤਲ ਕਾਂਡ ’ਚ ਰਾਜੋਆਣਾ ਦਸੰਬਰ 1995 ਤੋਂ ਜੇਲ੍ਹ ਵਿੱਚ ਬੰਦ ਹੈ।
ਉਧਰ ਰਿਹਾਅ ਕੀਤੇ ਜਾਣ ਵਾਲੇ ਅੱਠ ਨਾਵਾਂ ਬਾਰੇ ਚਰਚਾ ’ਚ ਆਈ ਸੂਚੀ ਵਿਚੋਂ ਪੰਜ ਜਣੇ ਤਾਂ ਪਹਿਲਾਂ ਹੀ ਰਿਹਾਅ ਹੋ ਚੁੱਕੇ ਹਨ। ਇੱਕ ਦੀ ਮੌਤ ਹੋ ਚੁੱਕੀ ਹੈ। ਉਂਜ ਇਨ੍ਹਾਂ ਵਿੱਚ ਬੇਅੰਤ ਸਿੰਘ ਕਤਲ ਕੇਸ ਦੇ ਹੀ ਤਿੰਨ ਉਮਰ ਕੈਦੀ ਲਖਵਿੰਦਰ ਸਿੰਘ, ਗੁਰਮੀਤ ਸਿੰਘ ਤੇ ਸ਼ਮਸ਼ੇਰ ਸਿੰਘ ਉਕਸੀ ਸਮੇਤ ਗੁਰਦੀਪ ਸਿੰਘ ਖੈੜਾ, ਦਵਿੰਦਰਪਾਲ ਸਿੰਘ ਭੁੱਲਰ, ਲਾਲ ਸਿੰਘ ਅਕਾਲਗੜ੍ਹ, ਨੰਦ ਸਿੰਘ ਤੇ ਸੁਬੇਗ ਸਿੰਘ ਨੂੰ ਰਿਹਾਅ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਦਾ ਜੇਲ੍ਹ ’ਚ ਤੇ ਪੈਰੋਲ ‘ਤੇ ਜੇਲ੍ਹ ਵਿੱਚੋਂ ਬਾਹਰ ਆ ਕੇ ਵੀ ਆਚਰਣ ਦਰੁਸਤ ਪਾਇਆ ਗਿਆ ਹੈ।

ਰਾਜੋਆਣਾ ਨੂੰ ਰਿਹਾਈ ਦੀ ਆਸ
ਕਮਲਦੀਪ ਕੌਰ ਨੇ ਮੁਲਾਕਾਤ ਸਬੰਧੀ ਵੇਰਵੇ ਤਾਂ ਨਹੀਂ ਦਿੱਤੇ, ਪਰ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜੋਆਣਾ ਕੇਂਦਰ ਦੇ ਅਜਿਹੇ ਫੈਸਲੇ ਤੋਂ ਬਾਗੋਬਾਗ਼ ਹੈ। ਫਾਂਸੀ ਤੋਂ ਬਚਣ ਦੀ ਤਰ੍ਹਾਂ ਹੀ ਹੁਣ ਉਸ ਦੇ ਮਨ ’ਚ ਰਿਹਾਈ ਦੀ ਆਸ ਵੀ ਜਾਗਣ ਲੱਗੀ ਹੈ। ਬੀਬੀ ਕਮਲਦੀਪ ਕੌਰ ਨੇ ਇਸ ਸਬੰਧੀ ਸੰਪਰਕ ਕਰਨ ’ਤੇ ਏਨਾ ਹੀ ਕਿਹਾ ਕਿ ਇਸ ਸਬੰਧੀ ਅਧਿਕਾਰਤ ਤੌਰ ’ਤੇ ਹੁਕਮ ਜਾਰੀ ਹੋਣ ਮਗਰੋਂ ਹੀ ਉਹ ਕੋਈ ਗੱਲ ਕਰਨਗੇ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਡੀਸੀ ਵਲੋਂ ਡੋਪ ਟੈਸਟ ਲਈ ਜਾਂਚ ਕਮੇਟੀ ਕਾਇਮ

ਤਰਨ ਤਾਰਨ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪਿਛਲੇ ਦਿਨੀਂ ਪੁਲੀਸ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਸਿਵਲ ਹਸਪਤਾਲ ਤਰਨ ਤਾਰਨ ਵੱਲੋਂ ਦਿੱਤੀ ਗਈ ਰਿਪੋਰਟ ਦੇ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਇਸ ਸਬੰਧੀ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ ਟੀਮ ਦਾ ਗਠਨ ਕੀਤਾ ਹੈ ਜਿਹੜੀ ਆਪਣੀ ਰਿਪੋਰਟ 15 ਦਿਨਾਂ ਦੇ ਅੰਦਰ ਪੇਸ਼ ਕਰੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਹਸਪਤਾਲ ਤਰਨ ਤਾਰਨ ਵੱਲੋਂ ਪੁਲੀਸ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਦਿੱਤੀ ਗਈ ਰਿਪੋਰਟ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਵਿੱਚ ਸ਼ਾਮਿਲ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦਿਨੀਂ ਐਸਐਸਪੀ ਧਰੁਵ ਦਹੀਆ ਦੇ ਹੁਕਮਾਂ ਨੇ 24 ਪੁਲੀਸ ਮੁਲਾਜ਼ਮਾਂ ਦੇ ਸਿਵਲ ਹਸਪਤਾਲ ਤਰਨ ਤਾਰਨ ਤੋਂ ਡੋਪ ਟੈਸਟ ਕਰਵਾਏ ਗਏ ਸਨ ਜਿਨ੍ਹਾਂ ਦੀ ਰਿਪੋਰਟ ਸਹੀ ਪਾਈ ਗਈ। ਐਸਐਸਪੀ ਨੇ ਦੋ ਦਿਨ ਬਾਅਦ ਹੀ ਇਨ੍ਹਾਂ ਮੁਲਾਜ਼ਮਾਂ ਦੇ ਡੋਪ ਟੈਸਟ ਸਿਵਲ ਹਸਪਤਾਲ, ਅੰਮ੍ਰਿਤਸਰ ਵਿਖੇ ਕਰਵਾਏ ਗਏ ਜਿਥੇ 14 ਪੁਲੀਸ ਮੁਲਾਜ਼ਮਾਂ ਦੇ ਡੋਪ ਟੈਸਟ ਫੇਲ੍ਹ ਪਾਏ ਗਏ ਸਨ।

ਹਿੰਦੂ ਬੈਂਕ ਦੇ ਖਾਤਾਧਾਰਕਾਂ ਨੇ ਮੁੱਖ ਦਫ਼ਤਰ ਮੂਹਰੇ ਧਰਨਾ ਲਾਇਆ

ਪਠਾਨਕੋਟ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਅੱਜ ਹਿੰਦੂ ਕੋਆਪਰੇਟਿਵ ਬੈਂਕ ਪਠਾਨਕੋਟ ਦੇ ਖਾਤਾਧਾਰਕਾਂ ਅਤੇ ਸ਼ੇਅਰ ਹੋਲਡਰਾਂ ਵੱਲੋਂ ਪ੍ਰਧਾਨ ਰਾਮਪਾਲ ਸੈਣੀ ਦੀ ਅਗਵਾਈ ਹੇਠ ਇਥੇ ਬੈਂਕ ਦੇ ਮੁੱਖ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਪੈਨਸ਼ਨਰਜ਼ ਜਾਇੰਟ ਫਰੰਟ ਦੇ ਕਨਵੀਨਰ ਨਰੇਸ਼ ਕੁਮਾਰ, ਕੇਵਲ ਕ੍ਰਿਸ਼ਨ ਕਾਲੀਆ, ਸੇਵਾ ਮੁਕਤ ਡੀ.ਈ.ਓ ਬੀ.ਡੀ ਸ਼ਰਮਾ, ਇੰਦਰਜੀਤ ਗੁਪਤਾ, ਬੀ.ਡੀ ਸ਼ਰਮਾ, ਨਰੇਸ਼ ਅਰੋੜਾ, ਐਸ.ਐਸ ਬਾਵਾ,

ਬੱਸਾਂ ਵਾਲਿਆਂ ’ਤੇ ਨਹੀਂ ਚੱਲਦੇ ਸਰਕਾਰ ਦੇ ਨਿਯਮ

ਅਜਨਾਲਾ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇੱਥੇ ਅਜਨਾਲਾ ਤੋਂ ਕਸਬਾ ਫਤਹਿਗੜ੍ਹ ਚੂੜੀਆਂ ਨੂੰ ਜਾਣ ਵਾਲੀਆਂ ਅਤੇ ਉਥੋਂ ਆਉਣ ਵਾਲੀਆਂ ਸਰਕਾਰੀ ਨਿੱਜੀ ਅਤੇ ਮਿੰਨੀ ਬੱਸਾਂ ਸ਼ਹਿਰ ਅੰਦਰ ਬਣੇ ਨਵੇਂ ਬੱਸ ਅੱਡੇ ’ਤੇ ਜਾਣ ਦੀ ਥਾਂ ਸ਼ਹਿਰ ਦੇ ਸਰਕਾਰੀ ਸਿਵਲ ਹਸਪਤਾਲ ਦੇ ਗੇਟ ਅੱਗੋਂ ਹੀ ਮੁੜ ਫਤਹਿਗੜ੍ਹ ਨੂੰ ਜਾਣ ਲਈ ਮੁੜ ਪੈਂਦੀਆਂ ਹਨ। ਇਸ ਨਾਲ ਜਿਥੇ ਕਈ ਸੜਕ ਹਾਦਸੇ ਹੁੰਦੇ ਹਨ ਉਥੇ ਹੀ ਸਵਾਰੀਆਂ ਵੀ ਖੱਜਲ ਖੁਆਰ ਹੁੰਦੀਆਂ ਹਨ। ਕਰੋੜਾਂ ਰੁਪਏ ਖਰਚ ਕਰਕੇ ਸ਼ਹਿਰ ਵਿਚ ਤਾਮੀਰ ਕੀਤੇ ਨਵੇਂ ਬੱਸ ਅੱਡੇ ਨੇ ਸ਼ਾਇਦ ਹੀ ਇਨ੍ਹਾਂ ਬੱਸਾਂ ਦੇ ਅਜੇ ਤਕ ਦਰਸ਼ਨ ਵੀ ਕੀਤੇ ਹੋਣ। ਸਮਾਜ ਸੇਵਕ ਅਤੇ ਐਡਵੋਕੇਟ ਬਲਦੇਵ ਸਿੰਘ ਹੇਰ ਨੇ ਦੱਸਿਆ ਕਿ ਬੱਸ ਮਾਲਕ ਜਿਨ੍ਹਾਂ ਦੀ ਸਿਆਸੀ ਪਹੁੰਚ ਹੈ,

ਪ੍ਰਕਾਸ਼ ਪੁਰਬ ਸਮਾਗਮ: ਦਲੇਰ ਮਹਿੰਦੀ ਵੱਲੋਂ ਕੀਰਤਨ

ਬਟਾਲਾ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇੱਥੋਂ ਸਮਾਜ ਸੇਵੀ ਅਤੇ ਧਾਰਮਿਕ ਕਾਰਜਾਂ ਨੂੰ ਸਮਰਪਿਤ ਸੰਸਥਾ ਗ਼ਰੀਬ ਨਵਾਜ ਚੈਰੀਟੇਬਲ ਟਰੱਸਟ ਵੱਲੋਂ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਥਾਨਕ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿੱਚ ਕਰਵਾਇਆ ਗਿਆ। ਇਸ ਮੌਕੇ ਰਾਗੀ ਭਾਈ ਜੋਗਿੰਦਰ ਸਿੰਘ ਰਿਆੜ ਅਤੇ ਗਾਇਕ ਦਲੇਰ ਮਹਿੰਦੀ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਸਦਕਾ ਸੰਗਤਾਂ ਨੂੰ ਨਿਹਾਲ ਕੀਤਾ।

ਚੰਗਾਲੀਵਾਲਾ ਕਾਂਡ: ਸਰਕਾਰ ਦਾ ਪੁਤਲਾ ਫੂਕਿਆ

ਪਠਾਨਕੋਟ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦਿਹਾਤੀ ਮਜ਼ਦੂਰ ਸਭਾ ਵੱਲੋਂ ਚੰਗਾਲੀਵਾਲਾ ਕਾਂਡ ਨੂੰ ਲੈ ਕੇ ਸਰਨਾ ਵਿੱਚ ਅੱਜ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਨੂੰ ਪਿੰਡ ਦੇ ਧਨਾਢ ਪੇਂਡੂ ਚੌਧਰੀਆਂ ਨੇ ਤਸੀਹੇ ਦੇ ਕੇ ਮਾਰ ਕੁਟਾਈ ਕੀਤੀ ਸੀ। ਇਸ ਦੌਰਾਨ ਪੀਜੀਆਈ ਦੇ ਡਾਕਟਰਾਂ ਵੱਲੋਂ ਉਨ੍ਹਾਂ ਦੀਆਂ ਦੋਵੇਂ ਲੱਤਾਂ ਕੱਟਣੀਆਂ ਪਈਆਂ ਪਰ ਫਿਰ ਵੀ ਉਸ ਨੂੰ ਬਚਾਇਆ ਨਾ ਜਾ ਸਕਿਆ ਅਤੇ ਉਸ

‘ਆਯੂਸ਼ਮਾਨ ਯੋਜਨਾ’ ਵਿੱਚ ਕਾਰਡ ਘੁਟਾਲਾ

ਮੁਕੇਰੀਆਂ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰ ਸਰਕਾਰ ਵਲੋਂ ਲੋੜਵੰਦਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੀ ਆਯੂਸ਼ਮਾਨ ਸਿਹਤ ਯੋਜਨਾ ਨੂੰ ਵੀ ਸਿਹਤ ਵਿਭਾਗ ਵਿੱਚ ਫੈਲੇ ਭ੍ਰਿਸ਼ਟਾਚਾਰ ਦੇ ਨਾਗ ਨੇ ਡੰਗ ਲਿਆ ਹੈ। ਇਸ ਯੋਜਨਾ ਤਹਿਤ ਮੁਫ਼ਤ ’ਚ ਬਣਾਏ ਜਾਣ ਵਾਲੇ ਕਾਰਡਾਂ ਦੇ ਹਾਜੀਪੁਰ ਸਿਵਲ ਹਸਪਤਾਲ ਮੁਲਾਜ਼ਮ ਵਲੋਂ 30 ਰੁਪਏ ਪ੍ਰਤੀ ਕਾਰਡ ਵਸੂਲ ਕੇ ਕਰੀਬ ਢਾਈ ਮਹੀਨਿਆਂ ’ਚ ਲੱਖਾਂ ਰੁਪਏ ਇਕੱਤਰ ਕਰ ਲਏ ਗਏ ਹਨ। ਕੇਂਦਰ ਸਰਕਾਰ ਵਲੋਂ ਆਯੂਸ਼ਮਾਨ ਸਿਹਤ ਯੋਜਨਾ ਅਧੀਨ ਮੁਫ਼ਤ ਸਿਹਤ ਸਹੂਲਤਾਂ ਲਈ ਕਾਰਡ ਦੀ ਯੋਜਨਾ ਤਹਿਤ ਹਾਜੀਪੁਰ ਸਿਵਲ ਹਸਪਤਾਲ ਵਲੋਂ ਇਹ ਕਾਰਡ ਬਣਾਉਣ ਦੀ ਡਿਊਟੀ ਜਨਮ ਤੇ ਮੌਤ ਨਾਲ ਸਬੰਧਿਤ ਇੱਕ ਇੰਚਾਰਜ ਦੀ ਲਗਾਈ ਗਈ ਸੀ, ਜਿਸ ਵਲੋਂ ਸਤੰਬਰ ਮਹੀਨੇ ਤੋਂ ਕਾਰਡ ਬਣਾਉਣੇ ਸ਼ੁਰੂ ਕਰਕੇ ਨਿਯਮਾਂ ਦੇ ਉਲਟ ਜਾ ਕੇ ਪ੍ਰਤੀ ਕਾਰਡ 30 ਰੁਪਏ ਨਾਜਾਇਜ਼ ਵਸੂਲੇ ਜਾ ਰਹੇ ਸਨ। ਸਿਵਲ

ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ’ਤੇ ਚਰਚਾ

ਮੁਕੇਰੀਆਂ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇਲਾਕੇ ਦੀ ਖੰਡ ਮਿੱਲ ਨਾਲ ਸਬੰਧਤ ਗੰਨਾ ਕਾਸ਼ਤਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਾਂਝੀ ਸੰਘਰਸ਼ ਕਮੇਟੀ ਦਾ ਇੱਕ ਵਫ਼ਦ ਸ਼ੂਗਰ ਮਿੱਲ ਮੁਕੇਰੀਆਂ ਦੇ ਮੁੱਖ ਪ੍ਰਬੰਧਕ ਸੰਜੇ ਸਿੰਘ ਨੂੰ ਮਿਲਿਆ। ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂਆਂ ਨੇ ਮਿੱਲ ਪ੍ਰਬੰਧਕ ਦੇ ਧਿਆਨ ਵਿੱਚ ਲਿਆਂਦਾ ਕਿ ਖੰਡ ਮਿੱਲ ਮੁਕੇਰੀਆਂ ਖੇਤਰ ਨਾਲ ਸਬੰਧਿਤ ਹੋਣ ਦੇ ਬਾਵਜੂਦ ਸਭ ਤੋਂ ਵੱਧ ਪ੍ਰੇਸ਼ਾਨੀ ਖੰਡ ਮਿੱਲ ਵਾਲੇ ਖੇਤਰ ਦੇ ਲੋਕ ਹੀ ਝੱਲ ਰਹੇ ਹਨ।

ਪਰਾਲੀ ਸਾੜਨ ਦੇ ਦੋਸ਼ ਹੇਠ ਕਿਸਾਨ ਖ਼ਿਲਾਫ਼ ਕੇਸ ਦਰਜ

ਅੰਮ੍ਰਿਤਸਰ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਤਾਂ ਵਿਚ ਪਰਾਲੀ ਨੂੰ ਸਾੜਨ ਦੇ ਇਕ ਮਾਮਲੇ ਵਿਚ ਜੋਗਿੰਦਰ ਸਿੰਘ ਨਾਂ ਦੇ ਵਿਅਕਤੀ ਖਿਲਾਫ਼ ਆਈਪੀਸੀ ਦੀ ਧਾਰਾ 188 ਹੇਠ ਕੇਸ ਦਰਜ ਕੀਤਾ ਗਿਆ ਹੈ।

ਲੜਕੀਆਂਂ ਨੂੰ ਬਰਾਬਰ ਮੌਕੇ ਅਤੇ ਅਹਿਮੀਅਤ ਦਿੱਤੀ ਜਾਵੇ: ਸਿੱਧੂ

ਐਸ.ਏ.ਐਸ. ਨਗਰ (ਮੁਹਾਲੀ),,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :‘ਆਧੁਨਿਕ ਯੁੱਗ ਵਿੱਚ ਅਜਿਹਾ ਕੋਈ ਖੇਤਰ ਨਹੀਂ ਜਿਸ ਵਿੱਚ ਕੁੜੀਆਂ ਨੇ ਮੱਲ੍ਹਾਂ ਨਾ ਮਾਰੀਆਂ ਹੋਣ। ਕਈ ਖੇਤਰਾਂ ਵਿੱਚ ਤਾਂ ਕੁੜੀਆਂ ਮੁੰਡਿਆਂ ਨਾਲੋਂ ਵੀ ਅੱਗੇ ਲੰਘ ਗਈਆਂ ਹਨ। ਮਨੁੱਖ ਨੂੰ ਆਪਣੀ ਮਾਨਸਿਕਤਾ ਨੂੰ ਬਦਲਣਾ ਚਾਹੀਦਾ ਹੈ ਅਤੇ ਕੁੜੀਆਂ ਨੂੰ ਵੀ ਮੁੰਡਿਆਂ ਵਾਂਗ ਬਰਾਬਰ ਮੌਕੇ ਅਤੇ ਅਹਿਮੀਅਤ ਦੇਣੀ ਚਾਹੀਦੀ ਹੈ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਨਜ਼ਦੀਕੀ ਪਿੰਡ ਮਨੌਲੀ ਵਿੱਚ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਿਸ਼ੇ ’ਤੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਮੁਹਾਲੀ ਏਅਰਪੋਰਟ ਚੌਕ ’ਤੇ ‘ਖੰਡਾ’ ਸਥਾਪਿਤ ਕਰਨ ਦੀ ਮੰਗ

ਐਸ.ਏ.ਐਸ. ਨਗਰ (ਮੁਹਾਲੀ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ਼ਲਿੰਦਰ ਆਨੰਦ ਅਤੇ ਮੁਹਾਲੀ ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਹੈ ਕਿ ਮੁਹਾਲੀ ਕੌਮਾਂਤਰੀ ਏਅਰਪੋਰਟ ਚੌਕ ’ਤੇ ਵੱਡੇ ਆਕਾਰ ਵਿੱਚ ‘ਇਕ-ਓਂਕਾਰ’ ਜਾਂ ‘ਖੰਡਾ’ ਸਥਾਪਿਤ ਕੀਤਾ ਜਾਵੇ। ਆਗੂਆਂ ਨੇ ਡੀਸੀ ਨੂੰ ਦਿੱਤੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੂਰੇ ਵਿਸ਼ਵ ਵਿੱਚ ਗੁਰੂ ਨਾਨਕ ਦੇਵ ਦਾ 550 ਸਾਲਾ ਪ੍ਰਕਾਸ਼ ਪੂਰਬ ਮਨਾਇਆ ਜਾ ਰਿਹਾ ਹੈ ਅਤੇ ਦੇਸ਼ ਵਿਦੇਸ਼ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।

ਕਬਜ਼ਾ ਤੇ ਕੁੱਟਮਾਰ ਮਾਮਲੇ ’ਚ ਬਿਲਡਰ ਸਣੇ ਦਰਜਨ ਖ਼ਿਲਾਫ਼ ਕੇਸ

ਜ਼ੀਰਕਪੁਰ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੁਲੀਸ ਨੇ ਸਿੰਘਪੁਰਾ ਵਿਚ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਅਤੇ ਜ਼ਮੀਨ ਦੀ ਰਾਖੀ ਕਰ ਰਹੇ ਚੌਕੀਦਾਰ ਦੀ ਮਾਰਕੁੱਟ ਕਰਨ ਦੇ ਦੋਸ਼ ਹੇਠ ਸਥਾਨਕ ਬਿਲਡਰ ਤੇ ਕਾਂਗਰਸੀ ਆਗੂ ਸਣੇ ਦਰਜਨ ਦੇ ਕਰੀਬ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੌਰਾਨ ਚੌਕੀਦਾਰ ਵੀ ਜ਼ਖ਼ਮੀ ਹੋ ਗਿਆ ਜਿਸ ਨੂੰ ਢਕੋਲੀ ਕਮਿਊਨਿਟੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਨੇ ਜ਼ਖ਼ਮੀ ਚੌਕੀਦਾਰ ਦੇ ਬਿਆਨ ’ਤੇ ਕਾਰਵਾਈ ਕੀਤੀ ਹੈ।

ਖਣਨ ਮਾਮਲਾ: ਐਸਡੀਐਮ ਦੇ ਭਰੋਸੇ ਮਗਰੋਂ ਧਰਨਾ ਸਮਾਪਤ

ਖਰੜ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਖਰੜ ਸਬ-ਡਿਵੀਜ਼ਨ ਦੇ ਪਿੰਡ ਅਭੀਪੁਰ ਵਿਚ ਇਲਾਕੇ ’ਚ ਹੋ ਰਹੀ ਗ਼ੈਰਕਾਨੂੰਨੀ ਖਣਨ ਖ਼ਿਲਾਫ਼ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਖਰੜ ਦੇ ਐਸ.ਡੀ.ਐਮ ਵੱਲੋਂ ਭਰੋਸਾ ਦੇਣ ਉਪਰੰਤ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ।

ਨਾਜਾਇਜ਼ ਸ਼ਰਾਬ ਦੀਆਂ 40 ਪੇਟੀਆਂ ਬਰਾਮਦ

ਐਸ.ਏ.ਐਸ. ਨਗਰ (ਮੁਹਾਲੀ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮੁਹਾਲੀ ਪੁਲੀਸ ਨੇ ਚੰਡੀਗੜ੍ਹ ਤੋਂ ਪੰਜਾਬ ਵਿੱਚ ਤਸਕਰੀ ਕਰਨ ਲਈ ਲਿਆਂਦੀ ਜਾ ਰਹੀ ਨਾਜਾਇਜ਼ ਸ਼ਰਾਬ ਦੀਆਂ 40 ਪੇਟੀਆਂ ਬਰਾਮਦ ਕੀਤੀਆਂ ਹਨ। ਸਨਅਤੀ ਏਰੀਆ ਪੁਲੀਸ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਕਿ ਚੰਡੀਗੜ੍ਹ ਤੋਂ ਇਕ ਕਾਰ ਵਿੱਚ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਭਰ ਕੇ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਕਰਮਚਾਰੀਆਂ ਵੱਲੋਂ

ਸਪਾਰਕਿੰਗ ਕਾਰਨ ਗੰਨੇ ਦੇ ਖੇਤ ਵਿੱਚ ਅੱਗ ਲੱਗੀ

ਕੁਰਾਲੀ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਨੇੜਲੇ ਪਿੰਡ ਥਾਣਾ ਗੋਬਿੰਦਗੜ੍ਹ ਦੇ ਖੇਤਾਂ ਵਿੱਚ ਲੱਕੜ ਦੀ ਬੱਲੀ ਗੱਡ ਕੇ ਟੰਗੀਆਂ ਬਿਜਲੀ ਦੀਆਂ ਤਾਰਾਂ ਵਿੱਚ ਸਪਾਰਕਿੰਗ ਹੋਣ ਕਾਰਨ ਦੋ ਕਿਸਾਨਾਂ ਦੀ ਗੰਨੇ ਦੀ ਫਸਲ ਸੜ ਗਈ। ਪੀੜਤ ਕਿਸਾਨਾਂ ਰਣਜੋਧ ਸਿੰਘ ਅਤੇ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਉਪਰੋਂ ਪਾਵਰਕੌਮ ਦੀਆਂ ਬਿਜਲੀ ਸਪਲਾਈ ਵਾਲੀਆਂ ਕੰਡਕਟਰ ਤਾਰਾਂ ਲੰਘਦੀਆਂ ਹਨ। ਇਨ੍ਹਾਂ ਤਾਰਾਂ ਵਿੱਚੋਂ ਅਕਸਰ ਸਪਾਕਿੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਸੀ ਤੇ ਇਸ ਬਾਰੇ ਉਨ੍ਹਾਂ ਨੇ ਕਈ ਵਾਰ ਮਾਜਰਾ ਡਵੀਜ਼ਨ ਦੇ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਪਰ ਢੁੱਕਵੀਂ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਅੱਜ ਇਸ ਥਾਂ ਤੋਂ ਹੀ ਹੋਈ ਸਪਾਰਕਿੰਗ ਕਾਰਨ ਡਿੱਗੀਆਂ ਚੰਗਿਆੜੀਆਂ ਨੇ ਭਾਂਬੜ ਦਾ ਰੂਪ ਧਾਰਨ ਕਰ ਲਿਆ। ਅੱਗ ਨੇ ਲੱਕੜ ਦੀ ਬੱਲੀ ਤੋਂ ਇਲਾਵਾ ਉਨ੍ਹਾਂ ਦੇ ਗੰਨੇ ਦੇ ਖੇਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਸੁੱਕੀ ਪੱਤੀ ਨੂੰ ਲੱਗੀ ਅੱਗ ਕੁਝ ਸਮੇਂ ਵਿੱਚ ਹੀ ਸਾਰੇ ਖੇਤ ਵਿੱਚ ਫੈਲ ਗਈ।

ਡੇਰਾਬੱਸੀ ਤੇ ਜ਼ੀਰਕਪੁਰ ਥਾਣਾ ਮੁਖੀਆਂ ਦਾ ਤਬਾਦਲਾ

ਜ਼ੀਰਕਪੁਰ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਐੱਸਐੱਸਪੀ ਮੁਹਾਲੀ ਕੁਲਦੀਪ ਚਾਹਲ ਵੱਲੋਂ ਸਬ ਡਵੀਜ਼ਨ ਅਧੀਨ ਆਉਂਦੇ ਥਾਣਾ ਡੇਰਾਬੱਸੀ ਤੇ ਜ਼ੀਰਕਪੁਰ ਥਾਣਾ ਮੁਖੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਡੇਰਾਬੱਸੀ ਥਾਣਾ

ਨਿਸ਼ਠਾ’ ਪ੍ਰੋਗਰਾਮ ਤਹਿਤ ਪੰਜ ਰੋਜ਼ਾ ਸਿਖਲਾਈ ਵਰਕਸ਼ਾਪ ਸ਼ੁਰੂ

ਐਸ.ਏ.ਐਸ. ਨਗਰ (ਮੁਹਾਲੀ),19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਪ੍ਰਭਾਵੀ ਆਨ-ਸਾਈਟ ਸਿਖਲਾਈ ਦੇਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਬਤੌਰ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮ ਵਿੱਚ ਰਿਸੋਰਸ ਪਰਸਨ ਕੰਮ ਕਰ ਰਹੇ ਅਧਿਆਪਕਾਂ ਨੂੰ ਨੈਸ਼ਨਲ ਇੰਸਟੀਚਿਊਟ ਫਾਰ ਸਕੂਲ ਹੈਲਥ ਐਂਡ ਟੀਚਰ ਹੋਲਿਸਟਿਕ ਅਡਵਾਂਸਮੈਂਟ ‘ਨਿਸ਼ਠਾ’ ਦੇ ਸਹਿਯੋਗ ਨਾਲ 5 ਰੋਜ਼ਾ ਸਿਖਲਾਈ ਵਰਕਸ਼ਾਪ ਸ਼ੁਰੂ ਹੋਈ।

ਨਹਿਰੀ ਪਾਣੀ ਹੋਇਆ ‘ਜ਼ਹਿਰੀ’: ਚਾਰ ਜ਼ਿਲ੍ਹਿਆਂ ਦੇ ਲੋਕ ਭੈਭੀਤ

ਮਾਨਸਾ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮਾਲਵਾ ਖੇਤਰ ਦੇ ਚਾਰ ਜਿਲ੍ਹਿਆਂ ਮਾਨਸਾ, ਬਰਨਾਲਾ, ਬਠਿੰਡਾ ਅਤੇ ਸੰਗਰੂਰ ’ਚੋਂ ਲੰਘਦੀ ਵੱਡੀ ਨਹਿਰ ਕੋਟਲਾ ਬਰਾਂਚ ਵਿੱਚ ਕਾਲਾ ਬਦਬੂਦਾਰ ਪਾਣੀ ਆਉਣ ਕਾਰਨ ਸੈਂਕੜੇ ਪਿੰਡਾਂ ਦੇ ਲੋਕ ਭੈਭੀਤ ਹੋ ਗਏ ਹਨ। ਇਸ ਨਹਿਰ ਵਿੱਚੋਂ ਦਰਜਨਾਂ ਰਜਵਾਹੇ ਅਤੇ ਸੂਏ, ਕੱਸੀਆਂ ਨਿਕਲਦੀਆਂ ਹਨ, ਜਿਨ੍ਹਾਂ ਰਾਹੀਂ ਲੱਖਾਂ ਏਕੜ ਜ਼ਮੀਨ ਨੂੰ ਪਾਣੀ ਲੱਗਦਾ ਹੈ ਅਤੇ ਅਨੇਕ ਵਾਟਰ ਵਰਕਸਾਂ ਨੂੰ ਪਾਣੀ ਸਪਲਾਈ ਜਾਂਦੀ ਹੈ।

ਥਾਣੇ ’ਚ ਵੱਢੀ ਲੈਂਦਾ ਏਐੱਸਆਈ ਰੰਗੇ ਹੱਥੀਂ ਗ੍ਰਿਫ਼ਤਾਰ

ਮੋਗਾ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਵਿਜੀਲੈਂਸ ਬਿਊਰੋ ਨੇ ਪੱਲੇਦਾਰ ਮਜ਼ਦੂਰ ਦੀ ਸ਼ਿਕਾਇਤ ’ਤੇ ਇਥੇ ਥਾਣਾ ਮਹਿਣਾ ’ਚ ਤਾਇਨਾਤ ਏਐੱਸਆਈ ਨੂੰ ਥਾਣੇ ਅੰਦਰ ਹੀ ਢਾਈ ਹਜ਼ਾਰ ਰੁਪਏ ਵੱਢੀ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਮੁਲਜ਼ਮ ਏਐੱਸਆਈ ਦੀ ਥਾਣੇ ਵਿਚ ਪਈ ਅਲਮਾਰੀ ’ਚੋਂ 92 ਹਜ਼ਾਰ ਰੁਪਏ ਨਕਦੀ ਵੀ ਬਰਾਮਦ ਕੀਤੀ ਹੈ।

ਗਹਿਲ ਤੇ ਬੀਹਲਾ ਵਾਸੀਆਂ ਵਲੋਂ ਜੰਗਲਾਤ ਵਿਭਾਗ ਖ਼ਿਲਾਫ਼ ਪ੍ਰਦਰਸ਼ਨ

ਟੱਲੇਵਾਲ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪਿੰਡ ਬੀਹਲਾ ਨੇੜੇ ਲੰਘੀ ਰਾਤ ਲਿੰਕ ਸੜਕ ’ਤੇ ਵਾਪਰੇ ਹਾਦਸੇ ਵਿਚ ਦੋ ਨਾਬਾਲਗ ਬੱਚਿਆਂ ਦੀ ਮੌਤ ਹੋਣ ਤੋਂ ਬਾਅਦ ਅੱਜ ਪਿੰਡ ਗਹਿਲ ਦੀ ਪੰਚਾਇਤ, ਨਗਰ ਨਿਵਾਸੀਆਂ ਅਤੇ ਸਮੂਹ ਕਲੱਬਾਂ ਦੇ ਨੁਮਾਇੰਦਿਆਂ ਵਲੋਂ ਜੰਗਲਾਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪਿੰਡ ਗਹਿਲ ਤੋਂ ਬੀਹਲਾ, ਟੱਲੇਵਾਲ ਲਿੰਕ ਸੜਕ ’ਤੇ ਵੱਡੀ ਗਿਣਤੀ ਵਿਚ ਝੁਕੇ ਖੜ੍ਹੇ ਸੜਕ ਦੇ ਬਿਲਕੁਲ ਕਿਨਾਰੇ ਨਾਲ ਲੱਗਦੇ ਰੁੱਖ਼ਾਂ ਨੂੰ ਤੁਰੰਤ ਹਟਾਏ ਜਾਣ ਦੀ ਮੰਗ ਕੀਤੀ।

ਸੁਬੇਗ ਸਿੰਘ ਦੀ ਰਿਹਾਈ ਢਾਈ ਦਹਾਕਿਆਂ ਮਗਰੋਂ ਹੋਈ

ਪਟਿਆਲਾ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸਾਲ 1995 ਵਿੱਚ ਚੰਡੀਗੜ੍ਹ 'ਚ ਹੋਏ ਇੱਕ ਕਤਲ ਅਤੇ 2004 'ਚ ਵਾਪਰੇ ਬੁੜੈਲ ਜੇਲ੍ਹ ਕਾਂਡ 'ਤੇ ਆਧਾਰਿਤ ਕੇਸਾਂ ਬਾਰੇ ਢਾਈ ਦਹਾਕਿਆਂ ਤੋਂ ਚੰਡੀਗੜ੍ਹ ਅਤੇ ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਚੱਲੇ ਆ ਰਹੇ ਪਟਿਆਲਾ ਜ਼ਿਲੇ੍ਹ ਦੇ ਪਿੰਡ ਸੂਹਰੋਂ ਦੇ ਸੁਬੇਗ ਸਿੰਘ ਸੂਹਰੋਂ ਨੂੰ ਕੱਲ੍ਹ ਦੇਰ ਸ਼ਾਮੀਂ ਛੱਡ ਦਿੱਤਾ ਗਿਆ। ਇਨ੍ਹਾਂ ਕੇਸਾਂ ਵਿੱਚ ਉਸ ਦੇ ਸਾਥੀ ਨੰਦ ਸਿੰਘ ਸੂਹਰੋਂ ਦੀ ਪਿਛਲੇ ਹਫਤੇ ਹੀ ਰਿਹਾਈ ਹੋ ਗਈ ਸੀ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086753574
Copyright © 2019, Panjabi Times. All rights reserved. Website Designed by Mozart Infotech