» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਮੋਦੀ ਨੇ ਬੀਚ ’ਤੇ ਟਹਿਲਦਿਆਂ ਪਲਾਸਟਿਕ ਕਚਰਾ ਉਠਾਇਆ

October 13, 2019 02:51 PM

ਮਹਾਬਲੀਪੁਰਮ,12 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਇਥੇ ਗ਼ੈਰ ਰਸਮੀ ਸਿਖਰ ਵਾਰਤਾ ਲਈ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਨਿਚਰਵਾਰ ਸਵੇਰੇ ਸੈਰ ਵੇਲੇ ਬੀਚ ਤੋਂ ਪਲਾਸਟਿਕ ਕਚਰਾ, ਪਾਣੀ ਦੀਆਂ ਬੋਤਲਾਂ ਅਤੇ ਹੋਰ ਕੂੜਾ ਉਠਾਉਂਦੇ ਦੇਖਿਆ ਗਿਆ। ਟਵਿੱਟਰ ’ਤੇ ਸ੍ਰੀ ਮੋਦੀ ਨੇ ਤਿੰਨ ਮਿੰਟ ਦਾ ਵੀਡੀਓ ਰਿਲੀਜ਼ ਕੀਤਾ ਜਿਸ ’ਚ ਉਹ ਕੂੜਾ ਇਕੱਠਾ ਕਰਦੇ ਦੇਖੇ ਗਏ। ਉਨ੍ਹਾਂ ਟਵੀਟ ਕੀਤਾ,‘‘ਮਹਾਬਲੀਪੁਰਮ ਬੀਚ ’ਤੇ ਅੱਜ ਸਵੇਰੇ ਕਰੀਬ ਅੱਧੇ ਘੰਟੇ ਤੱਕ ਮੈਂ ਟਹਿਲਦਿਆਂ ਪਲਾਸਟਿਕ ਕਚਰਾ ਵੀ ਚੁੱਕਿਆ। ਮੈਂ ਹੋਟਲ ਸਟਾਫ਼ ਦੇ ਮੈਂਬਰ ਜਯਰਾਜ ਨੂੰ ਉਥੇ ਇਕੱਠਾ ਕੀਤਾ ਕਚਰਾ ਸੌਂਪ ਦਿੱਤਾ।’’ ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖ ਕੇ ਆਪਣੇ ਆਪ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਇਆ ਜਾਵੇ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਲਤਾ ਮੰਗੇਸ਼ਕਰ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ

ਮੁੰਬਈ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :: ਉੱਘੀ ਗਾਇਕਾ ਲਤਾ ਮੰਗੇਸ਼ਕਰ, ਜੋ ਅਜੇ ਵੀ ਹਸਪਤਾਲ ਦੇ ਆਈਸੀਯੂ ’ਚ ਦਾਖ਼ਲ ਹੈ, ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਭਤੀਜੀ ਰਚਨਾ ਸ਼ਾਹ ਨੇ ਦੱਸਿਆ,‘‘ਲਤਾਜੀ ਪਹਿਲਾਂ ਨਾਲੋਂ ਬਿਹਤਰ ਹਨ। ਇਸ ਤੋਂ ਵੱਧ ਅਸੀਂ ਹੋਰ ਕੁਝ ਨਹੀਂ ਦੱਸ ਸਕਦੇ। ਕ੍ਰਿਪਾ ਕਰਕੇ ਸਾਡੀ ਨਿੱਜਤਾ ਦਾ ਸਨਮਾਨ ਕਰੋ।’’ ਬ੍ਰੀਚ ਕੈਂਡੀ ਹਸਪਤਾਲ ਦੇ ਸੂਤਰਾਂ ਨੇ ਲਤਾ ਦੀ ਸਿਹਤ ਬਾਰੇ ਕੋਈ ਪ੍ਰਤੀਕਰਮ ਦੇਣ ਤੋਂ ਇਨਕਾਰ ਕਰ ਦਿੱਤਾ।

ਕਾਂਗਰਸ ਨੇ ਅਯੁੱਧਿਆ ਫੈਸਲਾ ਅਤੇ ਕਸ਼ਮੀਰ ਮੁੱਦੇ ਲਟਕਾ ਕੇ ਰੱਖੇ: ਸ਼ਾਹ

ਮਾਨਿਕਾ/ਲੋਹਾਰਡੱਗਾ (ਝਾਰਖੰਡ),21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਭਾਜਪਾ ਦੇ ਪ੍ਰਧਾਨ ਅਤੇ ਦੇਸ਼ ਦੇ ਗ੍ਰਹਿ ਮੰਤਰੀ ਨੇ ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਅਯੁੱਧਿਆ ਮੁੱਦੇ ਨੂੰ ਚੁੱਕਦਿਆਂ ਕਾਂਗਰਸ ਉੱਤੇ ਦੋਸ਼ ਲਾਇਆ ਕਿ ਕਾਂਗਰਸ ਨੇ ਅਯੁੱਧਿਆ ਸਬੰਧੀ ਫੈਸਲਾ ਸੁਪਰੀਮ ਕੋਰਟ ਵਿੱਚ ਜਾਣ ਬੁੱਝ ਕੇ ਲਟਕਾ ਕੇ ਰੱਖਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਵੋਟਾਂ ਦੇ ਸਵਾਰਥ ਲਈ ਕਾਂਗਰਸ ਨੇ ਸੱਤਰ ਸਾਲ ਤਕ ਕਸ਼ਮੀਰ ਦੀ ਸਮੱਸਿਆ ਨੂੰ ਵੀ ਲਟਕਾ ਕੇ ਰੱਖਿਆ ਹੈ।

ਕਾਂਗਰਸ ਵਰਕਿੰਗ ਕਮੇਟੀ ਵੱਲੋਂ ਸੈਨਾ ਨਾਲ ਹੱਥ ਮਿਲਾਉਣ ਨੂੰ ਹਰੀ ਝੰਡੀ

ਨਵੀਂ ਦਿੱਲੀ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਚੱਲ ਰਹੀ ਜੱਕੋ-ਤੱਕੀ ਦਰਮਿਆਨ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਨੇ ਅੱਜ ਸੂਬੇ ਵਿੱਚ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਤੇ ਸ਼ਿਵ ਸੈਨਾ ਨਾਲ ਮਿਲ ਕੇ ਸਰਕਾਰ ਬਣਾਉਣ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਂਜ ਇਸ ਸਬੰਧੀ ਆਖਰੀ ਐਲਾਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ। ਮੀਟਿੰਗ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ 10 ਜਨਪੱਥ ਸਥਿਤ ਰਿਹਾਇਸ਼ ਉੱਤੇ ਹੋਈ। ਇਸ ਦੌਰਾਨ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਪ੍ਰਿਥਵੀਰਾਜ ਚਵਾਨ ਨੇ ਕਿਹਾ ਕਿ ਕਾਂਗਰਸ ਤੇ ਐੱਨਸੀਪੀ ਨੇ ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਨੂੰ ਲੈ ਕੇ ਸਾਰੇ ਮੁੱਦੇ ਵਿਚਾਰ ਲਏ ਹਨ ਤੇ ਹੁਣ ਗੱਠਜੋੜ ਦੀਆਂ ਸ਼ਰਤਾਂ ਨੂੰ ਅੰਤਿਮ ਰੂਪ ਦੇਣ ਲਈ ਮੁੰਬਈ ਵਿੱਚ ਸ਼ਿਵ ਸੈਨਾ ਨਾਲ ਗੱਲਬਾਤ ਹੋਵੇਗੀ।

ਦੁਨੀਆਂ ਨੂੰ ਭਾਰਤ ਵਾਂਗ ਅਹਿੰਸਾ ਅਤੇ ਰਹਿਮਦਿਲੀ ਅਪਣਾਉਣ ਦੀ ਲੋੜ: ਦਲਾਈ ਲਾਮਾ

ਨਵੀਂ ਦਿੱਲੀ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਤਿੱਬਤੀ ਧਾਰਮਿਕ ਆਗੂ ਦਲਾਈ ਲਾਮਾ ਨੇ ਕਿਹਾ ਹੈ ਕਿ ਅੱਜ ਦੁਨੀਆਂ ਨੂੰ ਭਾਰਤ ਦੀ ਅਹਿੰਸਾ, ਦਿਆਲਤਾ, ਪ੍ਰੇਮ ਅਤੇ ਰਹਿਮਦਿਲੀ ਦੀ ਪੁਰਾਤਨ ਰਵਾਇਤ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕ ਧਰਮ ਅਤੇ ਮੁਲਕ ਇਲਾਕਾਈ ਵਿਵਾਦਾਂ ਕਰਕੇ ਇਕ-ਦੂਜੇ ਨਾਲ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਆਪਣੀ ਸਿੱਖਿਆ ਪ੍ਰਣਾਲੀ ’ਚ ‘ਇਨਕਲਾਬ’ ਲਿਆਉਣ ਦੀ ਲੋੜ ਹੈ। ਦਲਾਈ ਲਾਮਾ ਨੇ ਕਿਹਾ ਕਿ ਭਾਰਤ ਨੈਤਿਕ ਸਿੱਖਿਆ ਬਾਰੇ ਤਿੰਨ ਹਜ਼ਾਰ ਪੁਰਾਣੀ ਰਵਾਇਤ ਨੂੰ ਆਧੁਨਿਕ ਸਿੱਖਿਆ ਨਾਲ ਜੋੜੇ। 84 ਵਰ੍ਹਿਆਂ ਦੇ ਧਾਰਮਿਕ ਆਗੂ ਨੇ ਕਿਹਾ ਕਿ ਧਾਰਮਿਕ ਸਿੱਖਿਆ ਦੀ ਬਜਾਏ ਅਹਿੰਸਾ, ਪ੍ਰੇਮ, ਦਿਆਲਤਾ ਅਤੇ ਰਹਿਮਦਿਲੀ ਜਿਹੇ ਵਿਸ਼ਿਆਂ ਨੂੰ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ। ਇੰਡੀਅਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀ ਵੱਲੋਂ ਕਰਵਾਏ ਗਏ 24ਵੇਂ ਡਾਕਟਰ ਸਰਵਪੱਲੀ ਰਾਧਾਕ੍ਰਿਸ਼ਨਨ ਯਾਦਗਾਰੀ ਭਾਸ਼ਣ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੇ ਅਹਿੰਸਾ, ਦਿਆਲਤਾ, ਪ੍ਰੇਮ ਅਤੇ ਰਹਿਮਦਿਲੀ ਦੇ ਸੁਨੇਹੇ ਧਾਰਮਿਕ ਸੰਘਰਸ਼ਾਂ ਅਤੇ ਵਿਸ਼ਵ ਜੰਗਾਂ ਦੌਰਾਨ ਵੀ ਫੈਲੇ ਸਨ। ਭਾਰਤ ’ਚ ਆਧੁਨਿਕ ਸਿੱਖਿਆ ਪ੍ਰਣਾਲੀ ਲਈ 

ਸਰਕਾਰੀ ਵਿਭਾਗਾਂ ’ਚ ਧੋਖਾਧੜੀ ਫੜਨ ਲਈ ਆਧੁਨਿਕ ਸੰਦ ਵਿਕਸਤ ਕਰੇ ਕੈਗ: ਮੋਦੀ

ਨਵੀਂ ਦਿੱਲੀ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਡੀਟਰ ਕੈਗ (ਕੰਪਟਰੋਲਰ ਤੇ ਆਡੀਟਰ ਜਨਰਲ) ਨੂੰ ਸਰਕਾਰੀ ਵਿਭਾਗਾਂ ਵਿੱਚ ਹੁੰਦੀ ਧੋਖਾਧੜੀ ਨੂੰ ਫੜ੍ ਨ ਲਈ ਤਕਨੀਕੀ ਸੰਦ ਵਿਕਸਤ ਕਰਨ ਲਈ ਆਖਿਆ ਹੈ। ਸ੍ਰੀ ਮੋਦੀ ਨੇ ਕਿਹਾ ਕਿ ਕੈਗ ਅਜਿਹੇ ਸੰਦ ਵਿਕਸਤ ਕਰਕੇ ਭਾਰਤ ਨੂੰ ਪੰਜ ਖਰਬ ਅਮਰੀਕੀ ਡਾਲਰ ਦਾ ਅਰਥਚਾਰਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਪ੍ਰਧਾਨ ਮੰਤਰੀ ਇਥੇ ‘ਆਡਿਟ ਤੇ ਐਸ਼ੋਰੈਂਸ ਨੂੰ ਡਿਜੀਟਲ ਵਰਲਡ 

ਪਰਾਲੀ ਸਾੜਨ ਲਈ ਕਿਸਾਨਾਂ ਨੂੰ ਦੋਸ਼ੀ ਨਾ ਠਹਿਰਾਇਆ ਜਾਵੇ: ਭਗਵੰਤ ਮਾਨ

ਨਵੀਂ ਦਿੱਲੀ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਅਪਨਾ ਦਲ ਆਗੂ ਅਨੂਪ੍ਰਿਆ ਪਟੇਲ ਨੇ ਵੀਰਵਾਰ ਨੂੰ ਲੋਕ ਸਭਾ ’ਚ ਕਿਹਾ ਕਿ ਪਰਾਲੀ ਸਾੜੇ ਜਾਣ ਲਈ ਕਿਸਾਨਾਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ ਹੈ। ‘ਹਵਾ ਪ੍ਰਦੂਸ਼ਣ ਅਤੇ ਜਲਵਾਯੂ ਤਬਦੀਲੀ’ ਬਾਰੇ ਬਹਿਸ ’ਚ ਹਿੱਸਾ ਲੈਂਦਿਆਂ ਦੋਵੇਂ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਅਜਿਹੀਆਂ ਫ਼ਸਲਾਂ ਬੀਜਣ ਲਈ ਉਤਸ਼ਾਹਿਤ ਕੀਤਾ ਜਾਵੇ ਜਿਨ੍ਹਾਂ ਤੋਂ ਖੇਤਾਂ ’ਚ ਪਰਾਲੀ ਜਾਂ ਰਹਿੰਦ-ਖੂੰਹਦ ਨਹੀਂ ਬਚਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਾਇਓ ਗੈਸ ਅਤੇ ਗੱਤੇ ਬਣਾਉਣ ਲਈ ਪਰਾਲੀ ਦੀ ਵਰਤੋਂ ਜਿਹੇ ਰਾਹ ਲੱਭਣੇ ਚਾਹੀਦੇ ਹਨ ਤਾਂ ਜੋ ਕਿਸਾਨ ਪਰਾਲੀ ਅੱਗੇ ਵੇਚ ਸਕਣ ਅਤੇ ਉਨ੍ਹਾਂ ਲਈ ਆਮਦਨ ਦਾ ਹੀਲਾ ਬਣ ਸਕੇ।

ਪ੍ਰੱਗਿਆ ਠਾਕੁਰ ਅਤੇ ਅਬਦੁੱਲਾ ਰੱਖਿਆ ਨਾਲ ਸਬੰਧਤ ਅਹਿਮ ਕਮੇਟੀ ਦੇ ਮੈਂਬਰ ਨਾਮਜ਼ਦ

ਨਵੀਂ ਦਿੱਲੀ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਰੱਖਿਆ ਮੰਤਰਾਲੇ ਨਾਲ ਸਬੰਧਤ ਸੰਸਦ ਦੀ ਅਹਿਮ ਸਲਾਹਕਾਰ ਕਮੇਟੀ ਵਿੱਚ ਵਿਵਾਦਗ੍ਰਸਤ ਭਾਜਪਾ ਸੰਸਦ ਮੈਂਬਰ ਪ੍ਰੱਗਿਆ ਠਾਕੁਰ ਅਤੇ ਤਿੰਨ ਵਾਰ ਜੰਮੂ ਕਸ਼ਮੀਰ ਦੇ ਮੁੱਖ ਰਹੇ ਫ਼ਾਰੂਕ ਅਬਦੁੱਲਾ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਠਾਕੁਰ ਦੀ ਨਾਮਜ਼ਦਗੀ ਨਾਲ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਕਮੇਟੀ ਦੇ 21 ਮੈਂਬਰ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਕਮੇਟੀ ਦੇ ਚੇਅਰਮੈਨ ਹੋਣਗੇ। ਕਮੇਟੀ ਵਿੱਚ ਲੋਕ ਸਭਾ ਵਿੱਚੋਂ 12 ਮੈਂਬਰ ਅਤੇ ਰਾਜ ਸਭਾ ਵਿੱਚੋਂ 9 ਮੈਂਬਰ ਨਾਮਜ਼ਦ ਕੀਤੇ ਗਏ ਹਨ।

ਜੇਐੱਨਯੂ: ਹੁਣ ਏਬੀਵੀਪੀ ਵੱਲੋਂ ਫੀਸਾਂ ’ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ

ਨਵੀਂ ਦਿੱਲੀ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਆਰਐੱਸਐੱਸ ਨਾਲ ਜੁੜੀ ਸੰਸਥਾ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਦੇ ਮੈਂਬਰਾਂ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਹੋਸਟਲ ਦੀ ਫੀਸ ’ਚ ਕੀਤੇ ਗਏ ਵਾਧੇ ਦੇ ਵਿਰੋਧ ’ਚ ਪ੍ਰਦਰਸ਼ਨ ਕੀਤਾ। ਮੰਡੀ ਹਾਊਸ ਤੋਂ ਸ਼ੁਰੂ ਕੀਤਾ ਗਿਆ ਮਾਰਚ ਸ਼ਾਸਤਰੀ ਭਵਨ ’ਚ ਐੱਚਆਰਡੀ ਮੰਤਰਾਲੇ ਵੱਲ ਵੱਧ ਰਿਹਾ ਸੀ ਤਾਂ ਰਾਹ ’ਚ ਪਾਰਲੀਮੈਂਟ ਸਟਰੀਟ ਕੋਲ ਉਸ ਨੂੰ ਰੋਕ ਦਿੱਤਾ ਗਿਆ। ਉਧਰ ਇਕ ਹੋਰ ਰਿਪੋਰਟ ਮੁਤਾਬਕ ਮਾਰਚ ਦੌਰਾਨ ਸੁਰੱਖਿਆ ਬਲਾਂ ਨਾਲ ਝੜਪ ਮਗਰੋਂ ਏਬੀਵੀਪੀ ਅਤੇ ਡੁੁਸੂ (ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ) ਦੇ ਕਈ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਇਨ੍ਹਾਂ ’ਚ ਡੁਸੂ ਪ੍ਰਧਾਨ ਅਕਸ਼ਿਤ ਦਹੀਆ ਅਤੇ ਏਬੀਵੀਪੀ ਦਾ 

ਦੇਸ਼ ਭਰ ’ਚ ਲਾਗੂ ਹੋਵੇਗਾ ਨਾਗਰਿਕਤਾ ਰਜਿਸਟਰ: ਸ਼ਾਹ

ਨਵੀਂ ਦਿੱਲੀ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਰਾਜ ਸਭਾ ’ਚ ਕਿਹਾ ਕਿ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਉੱਥੇ ਹਾਲਾਤ ਪੂਰੀ ਤਰ੍ਹਾਂ ਆਮ ਵਰਗੇ ਹਨ ਅਤੇ ਸੂਬੇ ’ਚ ਇੰਟਰਨੈੱਟ ਸੇਵਾ ਦੀ ਬਹਾਲੀ ਲਈ ਹਾਲਾਤ ਢੁੱਕਵੇਂ ਹੋਣ ਸਬੰਧੀ ਸਥਾਨਕ ਪ੍ਰਸ਼ਾਸਨ ਵੱਲੋਂ ਝੰਡੀ ਦਿੱਤੇ ਜਾਣ ਤੋਂ ਬਾਅਦ ਇਹ ਸੇਵਾ ਵੀ ਬਹਾਲ ਕਰ ਦਿੱਤੀ ਜਾਵੇਗੀ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਦੀ ਪ੍ਰਕਿਰਿਆ ਸਾਰੇ ਦੇਸ਼ ’ਚ ਚਲਾਈ ਜਾਵੇਗੀ ਤੇ ਕਿਸੇ ਨਾਲ ਵੀ ਧਰਮ ਦੇ ਆਧਾਰ ’ਤੇ ਵਿਤਕਰਾ ਨਹੀਂ ਕੀਤਾ ਜਾਵੇਗਾ।

ਵਟਸਐਪ ਜਾਸੂਸੀ: ਸਰਕਾਰ ਨੇ ਇਜ਼ਰਾਇਲੀ ਸੌਫ਼ਟਵੇਅਰ ਬਾਰੇ ਜਾਣਕਾਰੀ ਮੰਗੀ

ਨਵੀਂ ਦਿੱਲੀ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸਾਈਬਰ ਸੁਰੱਖਿਆ ਏਜੰਸੀ ਸੀਈਆਰਟੀ-ਆਈਐੱਨ ਨੇ ਆਨਲਾਈਨ ਸੁਨੇਹੇ ਭੇਜਣ ਵਾਲੀ ਸੇਵਾ ‘ਵਟਸਐਪ’ ਨੂੰ ਨੋਟਿਸ ਜਾਰੀ ਕਰ ਕੇ ਭਾਰਤੀ ਨਾਗਰਿਕਾਂ ਦੇ ਮੋਬਾਈਲ ਫੋਨਾਂ ਦੀ ਜਾਸੂਸੀ ਦੇ ਮਾਮਲੇ ’ਚ ਢੁੱਕਵੀਂ ਤੇ ਵਿਸਤਾਰ ਵਿਚ ਜਾਣਕਾਰੀ ਮੰਗੀ ਹੈ। ਜ਼ਿਕਰਯੋਗ ਹੈ ਕਿ ਇਜ਼ਰਾਇਲੀ ਜਾਸੂਸੀ ਸੌਫ਼ਟਵੇਅਰ ਪੈਗਾਸਸ ਦੀ ਵਰਤੋਂ ਕਰ ਕੇ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਜਾਸੂਸੀ ਕੀਤੇ ਜਾਣ ਦਾ ਖ਼ੁਲਾਸਾ ਹੋਇਆ ਸੀ।

ਬੰਗਾਲ ’ਚ ਲਾਗੂ ਨਹੀਂ ਹੋਵੇਗਾ ਐੱਨਆਰਸੀ: ਮਮਤਾ

ਸਾਗਰਦੀਘੀ (ਪੱਛਮੀ ਬੰਗਾਲ),20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੂਬੇ ਵਿੱਚ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਦੀ ਇਜਾਜ਼ਤ ਨਹੀਂ ਦੇਵੇਗੀ। ਦੂਜੇ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਅਸਾਮ ਦੀ ਤਰਜ਼ ’ਤੇ ਪੂਰੇ ਦੇਸ਼ ’ਚ ਕੌਮੀ ਨਾਗਰਿਕਤਾ ਰਜਿਸਟਰ ਤਿਆਰ ਕਰਨ ਦੀ ਕਵਾਇਦ ਕੀਤੀ ਜਾਵੇਗੀ। ਮਮਤਾ ਬੈਨਰਜੀ ਨੇ ਇੱਥੇ ਇੱਕ ਜਨਤਕ ਰੈਲੀ ਨੂੰ 

ਮਮਤਾ ਵੱਲੋਂ ਕਸ਼ਮੀਰ ’ਚ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ

ਬਹਾਲ ਨਗਰ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :: ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਸ਼ਮੀਰ ਦੇ ਕੁਲਗਾਮ ’ਚ ਅਤਿਵਾਦੀ ਹਮਲੇ ’ਚ ਮਾਰੇ ਗਏ ਪੰਜ ਪਰਵਾਸੀ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ‘

ਸ਼ਬਰੀਮਾਲਾ: ਕੇਰਲ ਸਰਕਾਰ ਮੰਦਿਰ ਪ੍ਰਬੰਧਨ ਲਈ ਵਿਸ਼ੇਸ਼ ਕਾਨੂੰਨ ਬਣਾਏ: ਸੁਪਰੀਮ ਕੋਰਟ

ਨਵੀਂ ਦਿੱਲੀ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਨੇ ਕੇਰਲ ਸਰਕਾਰ ਨੂੰ ਇਤਿਹਾਸਕ ਸ਼ਬਰੀਮਾਲਾ ਮੰਦਿਰ ਦੇ ਪ੍ਰਬੰਧਨ ਸਬੰਧੀ ਇਕ ਵਿਸ਼ੇਸ਼ ਕਾਨੂੰਨ ਬਣਾਉਣ ਲਈ ਕਿਹਾ ਹੈ। ਜਸਟਿਸ ਐਨ ਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਸਰਕਾਰ ਨੂੰ ਅਗਲੇ ਸਾਲ ਜਨਵਰੀ ਦੇ ਤੀਜੇ ਹਫ਼ਤੇ ਤੱਕ ਕਾਨੂੰਨ ਦਾ ਖਰੜਾ ਅਦਾਲਤ ਅੱਗੇ ਪੇਸ਼ ਕਰਨ ਲਈ ਕਿਹਾ ਹੈ, ਜਿਸ ਵਿਚ ਇਥੇ ਆਉਣ ਵਾਲੇ ਸ਼ਰਧਾਲੂਆਂ ਦੀ ਭਲਾਈ ਸਬੰਧੀ ਚੁੱਕੇ ਜਾਣ ਵਾਲੇ ਕਦਮਾਂ ਦੀ ਵੀ ਜਾਣਕਾਰੀ ਹੋਵੇ। ਸਰਕਾਰ ਵੱਲੋਂ ਪੇਸ਼ ਵਕੀਲ ਨੇ ਕਿਹਾ ਕਿ ਟ੍ਰਾਵਨਕੋਰ ਦੇਵਾਸਵਮ ਬੋਰਡ ਵੱਲੋਂ ਚਲਾਏ ਜਾਂਦੇ ਮੰਦਿਰਾਂ ਅਤੇ ਉਨ੍ਹਾਂ ਦੇ ਪ੍ਰਬੰਧਨ ਨਾਲ ਸਿੱਝਣ ਲਈ ਬਣਾਏ ਕਾਨੂੰਨ ਲਈ ਸੋਧਾਂ ਤਿਆਰ ਕਰ ਲਈਆਂ ਗਈਆਂ ਹਨ।

ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਨੂੰ ਨੋਟਿਸ

ਨਵੀਂ ਦਿੱਲੀ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਆਈਐੱਨਐੱਕਸ ਮੀਡੀਆ ਘੁਟਾਲੇ ਨਾਲ ਸਬੰਧਤ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਆਰ ਭਾਨੂਮਤੀ, ਜਸਟਿਸ ਏ.ਐੱਸ. ਬੋਪੰਨਾ ਤੇ ਜਸਟਿਸ ਰਿਸ਼ੀਕੇਸ਼ ਰਾਏ ’ਤੇ ਆਧਾਰਤ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਚਿਦੰਬਰਮ ਦੀ ਅਪੀਲ ’ਤੇ ਇਹ ਨੋਟਿਸ ਜਾਰੀ ਕੀਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ 25 ਨਵੰਬਰ ਨੂੰ ਇਸ ਨੋਟਿਸ ਦਾ ਜਵਾਬ ਦੇਣਾ ਹੈ। ਇਸ ਮਾਮਲੇ ’ਚ ਅਗਲੀ ਸੁਣਵਾਈ ਹੁਣ 26 ਨੂੰ ਹੋਵੇਗੀ। ਈਡੀ ਵੱਲੋਂ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਉਹ 25 ਨਵੰਬਰ ਤੱਕ ਇਸ ਅਪੀਲ ਦਾ ਜਵਾਬ ਦਾਖਲ ਕਰ ਦੇਣਗੇ।

ਚੋਣ ਬਾਂਡ ਬਾਰੇ ਮੁਕੰਮਲ ਜਾਣਕਾਰੀ ਸਾਂਝੀ ਕਰੇ ਸਰਕਾਰ: ਕਾਂਗਰ

ਨਵੀਂ ਦਿੱਲੀ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਕਾਂਗਰਸ ਨੇ ਅੱਜ ਮੰਗ ਕੀਤੀ ਕਿ ਸਰਕਾਰ ਚੋਣਾਂ ਲਈ ਮਿਲਦੇ ਬਾਂਡ (ਇਲੈਕਟੋਰਲ ਬਾਂਡਜ਼) ਬਾਰੇ ਸੰਸਦ ਵਿਚ ਸਾਰੀ ਜਾਣਕਾਰੀ ਦੇਵੇ। ਉਨ੍ਹਾਂ ਕਿਹਾ ਕਿ ਇਸ ਰੂਪ ਵਿਚ ਮਿਲਦੀ ਰਾਸ਼ੀ ਕਾਲੇ ਧਨ ਨੂੰ ਸ਼ਹਿ ਦੇ ਰਹੀ ਹੈ। ਇਸ ਨਾਲ ਸਿਆਸੀ ਪਾਰਟੀਆਂ ਨੂੰ ਮਿਲਦੀ ਵਿੱਤੀ ਮਦਦ ਦੀ ਪਾਰਦਰਸ਼ਤਾ ਵੀ ਖ਼ਤਮ ਹੋ ਰਹੀ ਹੈ। ਚੋਣ ਬਾਂਡ ਨੂੰ ‘ਸਿਆਸੀ ਰਿਸ਼ਵਤਖੋਰੀ ਸਕੀਮ’ ਦਾ ਨਾਂ ਦਿੰਦਿਆਂ ਵਿਰੋਧੀ ਧਿਰ ਨੇ ਕਿਹਾ ਕਿ ਇਹ ਘੁਟਾਲਾ ਹੈ ਤੇ ਭਾਰਤੀ ਲੋਕਤੰਤਰ ਦੀ ਸਾਖ਼ ਖ਼ਰਾਬ ਕਰ ਰਿਹਾ ਹੈ। ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਜਿਸ ਚੀਜ਼ ਬਾਰੇ ਚਰਚਾ ਹੋ ਰਹੀ ਹੈ, ਉਹ ਸਿੱਧੀ ਪ੍ਰਧਾਨ ਮੰਤਰੀ ਦਫ਼ਤਰ ਨਾਲ ਜੁੜੀ ਹੋਈ ਹੈ।

ਨੈਸ਼ਨਲ ਕਾਨਫਰੰਸ ਤੇ ਪੀਡੀਪੀ ਵੱਲੋਂ ਸਰਕਾਰ ਦੀ ਆਲੋਚਨਾ

ਜੰਮੂ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨੈਸ਼ਨਲ ਕਾਨਫਰੰਸ ਨੇ ਪਾਰਟੀ ਦੇ ਸੰਸਦ ਮੈਂਬਰ ਨੂੰ ਫਾਰੂਕ ਅਬਦੁੱਲ੍ਹਾ ਸਮੇਤ ਹੋਰਨਾਂ ਸਿਆਸੀ ਆਗੂਆਂ ਦੀ ਹਿਰਾਸਤ ਨੂੰ ਤਰਕਸੰਗਤ ਠਹਿਰਾਉਣ ਲਈ ਜੰਮੂ ਕਸ਼ਮੀਰ ਦੇ ਹਾਲਾਤ ਤੇ ਐਮਰਜੈਂਸੀ ਦੀ ਤੁਲਨਾ ਨੂੰ ਮੰਦਭਾਗਾ ਦੱਸਦਿਆਂ ਅੱਜ ਕਿਹਾ ਕਿ ਇਹ ਸਪੱਸ਼ਟ ਤੌਰ ’ਤੇ ਕੇਂਦਰ ਦੀ ਹੋਛੀ ਮਾਨਸਿਕਤਾ ਤੇ ਪਾਖੰਡ ਨੂੰ ਦਰਸਾਉਂਦਾ ਹੈ। ਕਸ਼ਮੀਰ ਵਿੱਚ ਹਾਲਾਤ ਆਮ ਹੋਣ ਸਬੰਧੀ ਕੇਂਦਰ ਦੇ ਬਿਆਨ ਅਤੇ ਸਿਆਸੀ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਠੁਕਰਾਏ ਜਾਣ ਦੀ ਪੀਡੀਪੀ ਨੇ ਵੀ ਨਿੰਦਾ ਕੀਤੀ ਹੈ। ਸੰਸਦ ਦੇ ਸੈਸ਼ਨ ’ਚ ਅਬਦੁੱਲ੍ਹਾ ਨੂੰ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਵਿਰੋਧੀ ਧਿਰ ਦੀ ਮੰਗ ਬਾਰੇ ਪੁੱਛੇ ਜਾਣ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ 

ਧਮਕੀਆਂ ਭਰੇ ਪੋਸਟਰ ਲੱਗਣ ਮਗਰੋਂ ਕਸ਼ਮੀਰ ’ਚ ਬੰਦ

ਸ੍ਰੀਨਗਰ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਸ਼ਮੀਰ ’ਚ ਪੋਸਟਰਾਂ ਰਾਹੀਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਨਾ ਖੋਲ੍ਹਣ ਦੀ ਚਿਤਾਵਨੀ ਦਿੱਤੇ ਜਾਣ ਤੋਂ ਬਾਅਦ ਸ੍ਰੀਨਗਰ ਸਮੇਤ ਘਾਟੀ ਦੇ ਕਈ ਇਲਾਕਿਆਂ ’ਚ ਅੱਜ ਪੂਰੀ ਤਰ੍ਹਾਂ ਬੰਦ ਰਿਹਾ।

ਰਾਜ ਸਭਾ 'ਚ ਮਾਰਸ਼ਲਾਂ ਦੀ ਵਰਦੀ 'ਤੇ ਛਿੜਿਆ ਵਿਵਾਦ, ਇਤਰਾਜ਼ ਪਿੱਛੋਂ ਮੁੜ ਹੋ ਸਕਦੈ ਬਦਲਾਅ

ਨਵੀਂ ਦਿੱਲੀ ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਰਾਜ ਸਭਾ ਵਿਚ ਨਿਯੁਕਤ ਮਾਰਸ਼ਲਾਂ ਦੀ ਵਰਦੀ ਨੂੰ ਫ਼ੌਜ ਵਰਗੀ ਬਣਾਉਣ 'ਤੇ ਉੱਠ ਰਹੇ ਇਤਰਾਜ਼ ਦੇ ਮੱਦੇਨਜ਼ਰ ਉਸ 'ਤੇ ਦੁਬਾਰਾ ਵਿਚਾਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਮੰਗਲਵਾਰ ਨੂੰ ਰਾਜ ਸਭਾ ਸਕੱਤਰੇਤ ਨੂੰ ਫ਼ੌਜੀ ਸਟਾਈਲ ਦੀ ਵਰਦੀ 'ਤੇ ਦੁਬਾਰਾ ਵਿਚਾਰ ਕਰਨ ਦਾ ਆਦੇਸ਼ ਦਿੱਤਾ ਹੈ। ਨਾਇਡੂ ਨੇ ਸਦਨ ਨੂੰ ਇਸ ਫ਼ੈਸਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਦਨ ਦੇ ਕੁਝ ਸੀਨੀਅਰ ਮੈਂਬਰਾਂ ਅਤੇ ਬਾਹਰ ਫ਼ੌਜ ਦੇ ਕੁਝ ਸਾਬਕਾ ਅਧਿਕਾਰੀਆਂ ਨੇ

ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਕੇਸੀਸੀਆਈ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ

ਸ੍ਰੀਨਗਰ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਕਸ਼ਮੀਰ ਵਿਚ ਵਪਾਰ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਕਸ਼ਮੀਰ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ (ਕੇਸੀਸੀਆਈ) ਅਦਾਲਤ ਦਾ ਰੁਖ਼ ਕਰਨ 'ਤੇ ਵਿਚਾਰ ਕਰ ਰਿਹਾ ਹੈ। ਕੇਸੀਸੀਆਈ ਦੇ ਮੀਤ ਪ੍ਰਧਾਨ ਨਾਸਿਰ ਖ਼ਾਨ ਨੇ ਕਿਹਾ ਕਿ ਪੰਜ ਅਗਸਤ ਤੋਂ ਬਾਅਦ ਤੋਂ ਕਸ਼ਮੀਰ ਵਿਚ ਜੋ ਹਾਲਾਤ ਬਣੇ, ਉਸ ਨਾਲ ਇਥੇ ਕਾਰੋਬਾਰ, ਉਦਯੋਗਿਕ ਅਤੇ ਵਿਕਾਸਤਮਕ ਸਰਗਰਮੀਆਂ ਲਗਪਗ ਠੱਪ ਹੋ ਗਈਆਂ ਹਨ। ਕਿਰਤੀਆਂ ਦੇ ਜਾਣ ਨਾਲ ਕਈ ਕਾਰਖ਼ਾਨੇ ਤੇ ਹੋਟਲ ਬੰਦ ਹੋ ਗਏ। ਬਰਾਮਦ-ਦਰਾਮਦ ਵੀ ਪ੍ਰਭਾਵਿਤ ਹੋਇਆ ਹੈ। ਨਾਸਿਰ ਅਨੁਸਾਰ ਸਤੰਬਰ ਮਹੀਨੇ ਦੇ ਅੰਤ ਤਕ ਜੋ ਮੁਲੰਕਣ ਕੀਤਾ ਹੈ,

ਰਾਜ ਸਭਾ ਵਿਚ ਪ੍ਰਦੂਸ਼ਣ 'ਤੇ ਬੋਲੇ ਗੌਤਮ ਗੰਭੀਰ, ਦਿੱਲੀ 'ਚ ਜਲਵਾਯੂ ਐਮਰਜੈਂਸੀ ਦੇ ਹਾਲਾਤ

ਨਵੀਂ ਦਿੱਲੀ ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਰਾਜ ਸਭਾ ਦਾ 250ਵਾਂ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਿਹਾ ਕਿ ਇਹ ਇਸ ਸਾਲ ਦਾ ਆਖਰੀ ਅਤੇ ਅਹਿਮ ਸੈਸ਼ਨ ਰਹਿਣ ਵਾਲਾ ਹੈ। ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਅਸੀਂ ਸਾਰੇ ਮੁੱਦਿਆਂ 'ਤੇ ਵਿਰੋਧੀ ਧਿਰਾਂ ਨਾਲ ਇਕ ਸਾਰਥਕ ਚਰਚਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੰਸਦ ਵਿਚ ਮੁੱਦਿਆਂ 'ਤੇ ਵਾਦ ਵਿਵਾਦ ਹੋਵੇ, ਅਸੀਂ ਹਰ ਚਰਚਾ ਲਈ ਤਿਆਰ ਹਾਂ ਪਰ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086869764
Copyright © 2019, Panjabi Times. All rights reserved. Website Designed by Mozart Infotech