» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਸੀ.ਆਈ.ਆਈ. ਚੰਡੀਗੜ੍ਹ ਮੇਲਾ ਸਮਾਪਤ ਜੈਵਿਕ ਖੇਤੀ ਉਤਪਾਦਾਂ ਅਤੇ ਰਵਾਇਤੀ ਵਸਤਾਂ ਵਿਚ ਆਧੁਨਿਕ ਸ਼ਹਿਰੀਆਂ ਨੇ ਦਿਖਾਈ ਰੁਚੀ

October 22, 2019 04:19 PM

ਚੰਡੀਗੜ੍ਹ,21 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਅੱਜ ਸ਼ਹਿਰ ਪਲਾਸਟਿਕ ਮੁਕਤ ਬਣਾਉਣ 'ਤੇ ਕੇਂਦਰਿਤ ਚਾਰ ਦਿਨਾ ਸੀ.ਆਈ.ਆਈ ਚੰਡੀਗੜ੍ਹ ਮੇਲਾ ਸਮਾਪਤ ਹੋ ਗਿਆ ਹੈ | ਚਾਰ ਦਿਨਾਂ ਦੇ ਰੁਝਾਨਾਂ 'ਤੇ ਝਾਤ ਮਾਰੀਏ ਤਾਂ ਜੈਵਿਕ ਖੇਤੀ ਉਤਪਾਦਾਂ ਅਤੇ ਰਵਾਇਤੀ ਵਸਤਾਂ ਵਿਚ ਆਧੁਨਿਕ ਸ਼ਹਿਰੀਆਂ ਨੇ ਰੁਚੀ ਦਿਖਾਈ ਉੱਥੇ ਪ੍ਰਸ਼ਾਸਨ ਦੇ ਟ੍ਰੈਫਿਕ ਪੁਲਿਸ ਤੇ ਆਰ ਐਲ ਏ ਵਿਭਾਗ ਨੇ ਨਿਯਮਾਂ ਦੇ ਅਮਲ ਤੇ ਸੋਧਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ, ਇਸ ਦੇ ਨਾਲ ਸਮਾਰਟ ਸਿਟੀ ਸਬੰਧੀ ਪ੍ਰਾਜੈਕਟਾਂ ਦੇ ਕਾਰਨ ਸ਼ਹਿਰ ਦੇ ਕਿੰਨਾ ਹੋਰ ਸਮਾਰਟ ਹੋ ਜਾਣਾ ਹੈ, ਨੂੰ ਵਿਸਥਾਰ ਨਾਲ ਸਮਾਰਟ ਸਿਟੀ ਵੱਲੋਂ ਲਗਾਈ ਸਟਾਲ ਵਿਚ ਦੱਸਿਆ ਜਾਂਦਾ ਰਿਹਾ ਜਦਕਿ ਲੋਕਾਂ ਨੂੰ ਤਿਉਹਾਰਾਂ ਸਬੰਧੀ ਖ਼ਰੀਦਦਾਰੀ ਤੋਂ ਇਲਾਵਾ ਪ੍ਰਸ਼ਾਸਨ ਦੇ ਮੁੱਖ ਲੋਕਾਂ ਨਾਲ ਜੁੜੇ ਸਿੱਧੇ ਵਿਭਾਗਾਂ ਦੀਆਂ ਸੇਵਾਵਾਂ ਸਬੰਧੀ ਜਾਣਕਾਰੀਆਂ ਸਾਂਝੀਆਂ ਕਰਨ ਦਾ ਉਪਰਾਲਾ ਕੀਤਾ ਗਿਆ | ਜਿਸ ਵਿਜ ਰਜਿਸਟਰਿੰਗ ਐਾਡ ਲਾਇਸੈਂਸਿੰਗ ਅਥਾਰਟੀ ਵਲੋਂ ਸਥਾਪਤ ਕੀਤੀ ਸਿੰਗਲ ਵਿੰਡੋ ਤਹਿਤ ਜਿੱਥੇ ਵਿਭਾਗ ਦੀਆ ਸੇਵਾਵਾਂ ਦੀ ਜਾਣਕਾਰੀ ਦੇ ਨਾਲ ਲਰਨਿੰਗ ਲਾਇਸੈਂਸ ਲਈ ਅਰਜ਼ੀਆਂ ਵੀ ਲਈਆਂ ਗਈਆਂ | ਮੋਟਰ ਵਹੀਕਲ ਐਕਟ ਵਿਚ ਹੋਈਆਂ ਨਵੀਆਂ ਸੋਧਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਅਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਜਾਗਰੂਕਤਾ ਮੁਹਿੰਮ ਅਧੀਨ ਚਲਾਨ ਸਬੰਧੀ ਨਵੀਆਂ ਸੋਧਾਂ ਬਾਰੇ ਨਾਗਰਿਕਾਂ ਵਿਚ ਸੜਕ ਸੁਰੱਖਿਆ ਅਤੇ 'ਟ੍ਰੈਫਿਕ ਸੇਫ਼ਟੀ' ਨਾਲ ਸਬੰਧਤ ਗੀਤ ਭੁਪਿੰਦਰ ਸਿੰਘ ਸਹਾਇਕ ਸਬ-ਇੰਸਪੈਕਟਰ ਚੰਡੀਗੜ੍ਹ ਪੁਲਿਸ ਵੱਲੋਂ ਸਮੇਂ ਸਮੇਂ 'ਤੇ ਸੁਣਾ ਕੇ ਜਾਗਰੂਕਤਾ ਫੈਲਾਈ ਪੁਲਿਸ ਜਿਸ ਨੰੂ ਲੋਕਾਂ ਨੇ ਜ਼ਿਆਦਾ ਪਸੰਦ ਕੀਤਾ | ਜੇਲ੍ਹ ਬੁੜੈਲ ਦੇ ਕੈਦੀਆਂ ਵਲੋਂ ਬਣਾਏ ਗਏ ਦੀਵਾਲੀ ਦੀਆਂ ਮੋਮਬੱਤੀਆਂ, ਵੇਸਣ ਦੀ ਬਰਫ਼ੀ ਸਣੇ ਘਰ ਦੇ ਫ਼ਰਨੀਚਰ ਨੇ ਚੰਡੀਗੜ੍ਹ ਦੇ ਵਿਰਾਸਤੀ ਫ਼ਰਨੀਚਰ ਦੀ ਪੈਂਦੀ ਝਲਕ ਨੇ ਸ਼ਹਿਰੀਆਂ ਨੂੰ ਰੁਕਣ ਲਈ ਮਜਬੂਰ ਕੀਤਾ | ਇਸ ਸਾਲ ਦੇ ਮੇਲੇ ਦਾ ਧਰਤੀ ਨੂੰ ਪਲਾਸਟਿਕ ਪ੍ਰਦੂਸ਼ਣ ਅਤੇ ਵਾਤਾਵਰਨ ਦੇ ਵੱਖੋ ਵੱਖਰੇ ਖ਼ਤਰਿਆਂ ਤੋਂ ਮੁਕਤ ਬਣਾਉਣ ਲਈ ਮੁੱਖ ਕੇਂਦਰ ਹੋਣ ਕਰਕੇ 'ਚੰਡੀਗੜ੍ਹ ਪਲਾਸਟਿਕ ਮੁਕਤ ਬਣਾਉਣਾ' ਮਾਟੋ ਹੇਠ ਜਾਗਰੂਕਤਾ ਪੋ੍ਰਗਰਾਮ ਕਰਵਾਏ ਗਏ | ਚੰਡੀਗੜ੍ਹ ਮੇਲੇ ਵਿਚ ਬਹੁ-ਸੰਖਿਆ ਦਰਸ਼ਕ ਭਾਰਤੀ ਦੇ ਵਿਰਾਸਤੀ ਵਸਤਾਂ ਸਬੰਧੀ ਪ੍ਰਦਰਸ਼ਿਤ ਸਟਾਲਾਂ 'ਤੇ ਝੁਕੇ ਵੇਖਣ ਨੂੰ ਮਿਲੇ | ਚਾਰ ਰੋਜ਼ਾ ਮੇਲੇ ਵਿਚ ਤਿਉਹਾਰਾਂ ਸਬੰਧੀ ਖ਼ਰੀਦਦਾਰੀ 'ਤੇ ਵਿਸ਼ੇਸ਼ ਛੂਟ ਦੇ ਨਾਲ ਦੀਵਾਲੀ ਦੇ ਤੋਹਫ਼ਿਆਂ ਅਤੇ ਰੋਜ਼ਾਨਾ ਲੱਕੀ ਡਰਾਅ ਕੱਢਿਆ ਗਿਆ | 450 ਤੋਂ ਵੱਧ ਸਟਾਲਾਂ ਦੀ ਮੇਜ਼ਬਾਨੀ ਕੀਤੀ ਜਾਏਗੀ, ਜਿਸ ਵਿਚ ਰੀਅਲਕਨ (ਰੀਅਲ ਅਸਟੇਟ), ਗਾਰਡਨੀਆ, ਇਨਫੋਕਾਮ, ਅਪ੍ਰੈਲਸ, ਹੋਮ ਡੈਕੋਰ, ਫੂਡ, ਪਰਸੋਨਾ, ਘਰੇਲੂ ਉਪਕਰਨ ਅਤੇ ਰਸੋਈ ਵੇਅਰ, ਇੰਟਰਨੈਸ਼ਨਲ ਆਰਕੇਡ ਆਦਿ ਸ਼ਾਮਿਲ ਸਨ | ਅਫ਼ਗਾਨਿਸਤਾਨ ਅਤੇ ਥਾਈਲੈਂਡ ਦੇਸਾਂ ਤੋਂ ਪਹੁੰਚੇ ਵਿਕਰੇਤਾ ਰਸੋਈ ਅਤੇ ਘਰੇਲੂ ਉਪਕਰਨ, ਨਸਲੀ ਪਹਿਰਾਵੇ ਦਾ ਪ੍ਰਦਰਸ਼ਿਤ ਕੀਤੇ |

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਸਵੱਛਤਾ ਮੁਹਿੰਮ ਨੂੰ ਅਮਲੀ ਰੂਪ ਦੇਣ ’ਚ ਨਿਗਮ ਫਾਡੀ

ਚੰਡੀਗੜ੍ਹ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :‘ਸਵੱਛ ਭਾਰਤ ਸਰਵੇਖਣ-2020’ ਨੂੰ ਲੈਕੇ ਚੰਡੀਗੜ੍ਹ ਨਗਰ ਨਿਗਮ ਗੰਭੀਰ ਨਹੀਂ ਜਾਪਦਾ। ਇਸ ਸਾਲ ਹੋਏ ਸਵੱਛਤਾ ਸਰਵੇਖਣ ਦੌਰਾਨ ਚੰਡੀਗੜ੍ਹ ਨੂੰ 20ਵਾਂ ਰੈਂਕ ਮਿਲਿਆ ਸੀ ਜਿਸ ਨੂੰ ਨਗਰ ਨਿਗਮ ਪਹਿਲੇ ਰੈਂਕ ’ਤੇ ਲਿਆਉਣ ਦੇ ਦਾਅਵੇ ਕਰ ਰਿਹਾ ਹੈ ਪਰ ਹਕੀਕਤ ਦੇਖੀਏ ਤਾਂ ਚੰਡੀਗੜ੍ਹ ਵਿੱਚ ਸਫ਼ਾਈ ਵਿਵਸਥਾ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ।

ਜੇਐਨਯੂ ਵਿਦਿਆਰਥੀਆਂ ਉੱਤੇ ‘ਤਸ਼ੱਦਦ’ ਖ਼ਿਲਾਫ਼ ਪੀਯੂ ’ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਹੱਕ ਵਿਚ ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐੱਸ.ਐਫ.ਐੱਸ. ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੀ.ਐੱਸ.ਯੂ. (ਲਲਕਾਰ) ਵੱਲੋਂ ਵੀ ਸਾਥ ਦਿੱਤਾ ਗਿਆ। ਦੋਵੇਂ ਜਥੇਬੰਦੀਆਂ ਵੱਲੋਂ ਪਹਿਲਾਂ ਵਿਦਿਆਰਥੀ ਕੇਂਦਰ ’ਤੇ ਸੱਭਿਆਚਾਰਕ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬਾਅਦ ਵਿਚ ਜੇ.ਐਨ.ਯੂ. ਵਿਦਿਆਰਥੀਆਂ ਦੇ ਹੱਕ ਵਿੱਚ ਅਤੇ ਮੋਦੀ ਸਰਕਾਰ ਦੀ ਸਿੱਖਿਆ ਵਿਰੋਧੀ ਨੀਤੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮਗਰੋਂ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿਚ ਰੋਸ ਮਾਰਚ ਕੀਤਾ ਜੋ ਈਵਨਿੰਗ ਸਟੱਡੀ ਵਿਭਾਗ ਵਾਲੇ ਰਸਤੇ ਤੋਂ ਹੁੰਦਾ ਹੋਇਆ ਸੈਕਟਰ-14 ਦੀ ਮਾਰਕੀਟ ਜਾ ਕੇ ਖ਼ਤਮ ਹੋਇਆ।

ਮਜੀਠੀਆ ਨੇ ਜੇਲ੍ਹ ਮੰਤਰੀ ’ਤੇ ਗੈਂਗਸਟਰਾਂ ਨਾਲ ਮਿਲੀ-ਭੁਗਤ ਦੇ ਦੋਸ਼ ਲਾਏ

ਚੰਡੀਗੜ੍ਹ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਗੈਂਗਸਟਰਾਂ ਅਤੇ ਅਪਰਾਧੀਆਂ ਨਾਲ ਗੱਠਜੋੜ ਹੋਣ ਦੇ ਦੋਸ਼ ਲਾਏ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਨੇ ਮੰਗ ਕੀਤੀ ਕਿ ਜੇਲ੍ਹ ਮੰਤਰੀ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ। ਇਸ ਲਈ ਸ੍ਰੀ ਰੰਧਾਵਾ ਜਾਂ ਤਾਂ ਮੰਤਰੀ ਵਜੋਂ ਅਸਤੀਫਾ ਦੇਣ ਤੇ ਜਾਂ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਬਰਖਾਸਤ ਕਰਨ। ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਦੌਰਾਨ ਜਿਸ ਅਕਾਲੀ ਆਗੂ ਦਾ ਕਤਲ ਹੋਇਆ ਹੈ, ਉਸ ਕਤਲ ਪਿੱਛੇ ਵੀ ਜੇਲ੍ਹ ਮੰਤਰੀ ਦਾ ਕਥਿਤ ਅਸਿੱਧਾ ਹੱਥ ਹੈ। ਮਜੀਠੀਆ ਨੇ ਕਿਹਾ ਕਿ ਪੁਲੀਸ ਵੱਲੋਂ ਇਸ ਕਤਲ ਨੂੰ ਜ਼ਮੀਨ ਦੀ ਵੱਟ ਦਾ ਰੌਲਾ ਕਰਾਰ ਦੇ ਕੇ ਮਾਮਲੇ ਨੂੰ ਠੱਪ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜਦੋਂਕਿ ਸਾਰਾ

ਮਜੀਠੀਆ ਨੇ ਜੇਲ੍ਹ ਮੰਤਰੀ ’ਤੇ ਗੈਂਗਸਟਰਾਂ ਨਾਲ ਮਿਲੀ-ਭੁਗਤ ਦੇ ਦੋਸ਼ ਲਾਏ

ਚੰਡੀਗੜ੍ਹ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਗੈਂਗਸਟਰਾਂ ਅਤੇ ਅਪਰਾਧੀਆਂ ਨਾਲ ਗੱਠਜੋੜ ਹੋਣ ਦੇ ਦੋਸ਼ ਲਾਏ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਨੇ ਮੰਗ ਕੀਤੀ ਕਿ ਜੇਲ੍ਹ ਮੰਤਰੀ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ। ਇਸ ਲਈ ਸ੍ਰੀ ਰੰਧਾਵਾ ਜਾਂ ਤਾਂ ਮੰਤਰੀ ਵਜੋਂ ਅਸਤੀਫਾ ਦੇਣ ਤੇ ਜਾਂ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਬਰਖਾਸਤ ਕਰਨ। ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਦੌਰਾਨ ਜਿਸ ਅਕਾਲੀ ਆਗੂ ਦਾ ਕਤਲ ਹੋਇਆ ਹੈ, ਉਸ ਕਤਲ ਪਿੱਛੇ ਵੀ ਜੇਲ੍ਹ ਮੰਤਰੀ ਦਾ ਕਥਿਤ ਅਸਿੱਧਾ ਹੱਥ ਹੈ। ਮਜੀਠੀਆ ਨੇ ਕਿਹਾ ਕਿ ਪੁਲੀਸ ਵੱਲੋਂ ਇਸ ਕਤਲ ਨੂੰ ਜ਼ਮੀਨ ਦੀ ਵੱਟ ਦਾ ਰੌਲਾ ਕਰਾਰ ਦੇ ਕੇ ਮਾਮਲੇ ਨੂੰ ਠੱਪ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜਦੋਂਕਿ ਸਾਰਾ ਇਲਾਕਾ ਜਾਣਦਾ ਹੈ ਕਿ ਇਹ ਸਿਆਸੀ ਕਤਲ ਹੈ। 

ਅਗਲੇ ਸਾਲ ਵੀ ਚੱਲਣਗੇ ਬਾਬੇ ਨਾਨਕ ਨੂੰ ਸਮਰਪਿਤ ਸਮਾਗਮ

ਚੰਡੀਗੜ੍ਹ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਦੇ 550ਵੇਂ ਗੁਰਪੁਰਬ ਨੂੰ ਸਾਰਾ ਸਾਲ ਮਨਾਉਣ ਲਈ ਵੱਖ ਵੱਖ ਵਿਭਾਗਾਂ ਕੋਲੋਂ ਸਾਲ ਭਰ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੀ ਤਜਵੀਜ਼ 30 ਨਵੰਬਰ ਤੱਕ ਦੇਣ ਲਈ ਕਿਹਾ ਹੈ। ਇਸ ਕਰਕੇ ਅਗਲਾ ਸਾਰਾ ਸਾਲ ਵੀ ਗੁਰਪੁਰਬ ਸਮਾਗਮ ਹੋਣਗੇ। ਸੈਰਸਪਾਟਾ ਅਤੇ ਸਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਮਿਊਜ਼ੀਅਮ ਡਾਇਰੈਕਟੋਰੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਕਮ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਮੁੱਖ ਕਾਰਜਕਾਰੀ ਨੇ ਇਕ ਦਰਜਨ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਦੇ ਗੁਰਪੁਰਬ ਵਾਲੇ ਦਿਨ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਚ ਕਰਵਾਏ ਗਏ ਸਮਾਗਮਾਂ ਨੂੰ ਸਫਲਤਾ ਮਿਲੀ ਹੈ। ਇਸ ਕਰਕੇ ਰਾਜ ਸਰਕਾਰ ਨੇ ਪਿਛਲੇ ਸਾਲ ਹੋਏ ਸਮਾਗਮਾਂ ਦੇ ਆਧਾਰ ’ਤੇ 30 ਨਵੰਬਰ 2020 ਤਕ ਚੱਲਣ ਵਾਲੇ ਪ੍ਰੋਗਰਾਮਾਂ ਦੀ ਤਜਵੀਜ਼ ਮੰਗ ਲਈ ਹੈ।

ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਲਈ ਅੱਜ ਖੁੱਲ੍ਹਣਗੇ ਟੈਂਡਰ

ਚੰਡੀਗੜ੍ਹ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸਮਾਰਟ ਫੋਨਾਂ ਦੀ ਉਡੀਕ ਕਰਦਿਆਂ ਕਰਦਿਆਂ ਸੂਬੇ ਦੇ ਨੌਜਵਾਨਾਂ ਦੀਆਂ ਅੱਖਾਂ ਪੱਕ ਗਈਆਂ ਹਨ ਪਰ ਸਮਾਰਟ ਫੋਨ ਦੇਣ ਲਈ ਭਲਕੇ ਟੈਂਡਰ ਖੁੱਲ੍ਹਣੇ ਹਨ। ਕਿਸੇ ਇਕ ਕੰਪਨੀ ਨੂੰ ਟੈਂਡਰ ਮਿਲਣ ਤੋਂ ਬਾਅਦ ਹੀ ਸਮਾਰਟ ਫੋਨ ਮਿਲਣ ਦਾ ਰਸਤਾ ਪੱਧਰਾ ਹੋਵੇਗਾ।

ਬਿਨਾਂ ਜੁਰਮਾਨਾ ਪ੍ਰਾਪਰਟੀ ਟੈਕਸ ਦੇਣ ਦਾ ਸਮਾਂ ਵਧਾਇਆ

ਚੰਡੀਗੜ੍ਹ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਬਿਨਾਂ ਕਿਸੇ ਜੁਰਮਾਨੇ ਦੇ ਬਕਾਇਆ ਹਾਊਸ ਟੈਕਸ/ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ ਵਿੱਚ ਤਿੰਨ ਮਹੀਨੇ ਦਾ ਵਾਧਾ ਕਰ ਦਿੱਤਾ ਹੈ। ਮੰਤਰੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਮਿਉਂਸਪਲ ਐਕਟ, 1976 ਤਹਿਤ ਹੁਣ ਤੱਕ ਟੈਕਸ ਅਦਾ ਨਾ ਕਰਨ ਵਾਲਿਆਂ ਨੂੰ ਜੁਰਮਾਨੇ ਦੀ ਅਦਾਇਗੀ ਤੋਂ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਲਿਆ ਹੈ। 

ਗੈਂਗਸਟਰ ਸੁਖਪ੍ਰੀਤ ਬੁੱਢਾ ਦੀ ਹਵਾਲਗੀ ਲਈ ਪੰਜਾਬ ਪੁਲੀਸ ਅਰਮੀਨੀਆ ਰਵਾਨਾ

ਚੰਡੀਗੜ੍ਹ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਪੁਲੀਸ ਦੇ ਐੱਸਪੀ ਐੱਸ.ਪੀ.ਐੱਸ. ਖੱਖ ਅਤੇ ਡੀਐੱਸਪੀ ਬਿਕਰਮਜੀਤ ਸਿੰਘ ’ਤੇ ਅਧਾਰਿਤ ਟੀਮ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਭਾਰਤ ਲਿਆਉਣ ਲਈ ਅਰਮੀਨੀਆ ਚਲੀ ਗਈ ਹੈ। ਸੂਤਰਾਂ ਦਾ ਦੱਸਣਾ ਹੈ ਕਿ ਪੰਜਾਬ ਪੁਲੀਸ ਦੀ ਸਿਫਾਰਿਸ਼ ’ਤੇ ਸੂਬੇ ਦੇ ਗ੍ਰਹਿ ਵਿਭਾਗ ਨੇ ਪੁਲੀਸ ਟੀਮ ਨੂੰ ਅਰਮੀਨੀਆ ਜਾ ਕੇ ਬੁੱਢਾ ਨੂੰ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਐੱਸ.ਪੀ.ਐੱਸ. ਖੱਖ ਨੇ ਇਸ ਸਬੰਧੀ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡੀ.ਜੀ.ਪੀ. ਨਾਲ ਹੀ ਗੱਲਬਾਤ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਨੇ ਕੇਂਦਰੀ ਖੁਫ਼ੀਆ ਏਜੰਸੀਆਂ ਦੀ ਮਦਦ ਨਾਲ ਸੁਖਪ੍ਰੀਤ ਸਿੰਘ ਬੁੱਢਾ ਅਤੇ ਗੌਰਵ ਪਟਿਆਲ ਨੂੰ ਅਰਮੀਨੀਆ ਵਿੱਚ ਗ੍ਰਿਫ਼ਤਾਰ ਕਰਵਾ ਦਿੱਤਾ ਸੀ। ਪੰਜਾਬ ਪੁਲੀਸ ਦੀ ਗੁਪਤ ਸੂਚਨਾ ਮੁਤਾਬਕ ਸੁਖਪ੍ਰੀਤ ਸਿੰਘ ਬੁੱਢਾ ਨੇ ਦੁਬਈ ਵਿਚਲੇ ਸਫ਼ਾਰਤਖਾਨੇ ਤੋਂ ਆਪਣਾ ਪਾਸਪੋਰਟ ਨਵਿਆ ਲਿਆ ਸੀ ਤੇ ਉਸ ਤੋਂ ਬਾਅਦ ਵਿਦੇਸ਼ ਉਡਾਰੀ ਮਾਰ ਗਿਆ ਸੀ। ਇਸੇ ਤਰ੍ਹਾਂ ਗੌਰਵ ਪਟਿਆਲ ਆਪਣੇ ਭਰਾ ਦੇ ਪਾਸਪੋਰਟ ’ਤੇ ਵਿਦੇਸ਼ ਚਲੇ ਗਿਆ ਸੀ। ਡੀ.ਜੀ.ਪੀ. ਦਫ਼ਤਰ ਦੇ ਸੂਤਰਾਂ ਦਾ ਦੱਸਣਾ ਹੈ ਕਿ ਗੌਰਵ ਪਟਿਆਲ ਦੀ ਹਵਾਲਗੀ ਹਾਲ ਦੀ ਘੜੀ ਅਟਕੀ ਹੋਈ ਹੈ ਤੇ ਟੀਮ ਵੱਲੋਂ ਸਿਰਫ਼ ਸੁਖਪ੍ਰੀਤ ਸਿੰਘ ਬੁੱਢਾ ਨੂੰ ਹੀ ਪੰਜਾਬ ਲਿਆਂਦੇ ਜਾਣ ਦੀ ਉਮੀਦ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ
ਗੈਂਗਸਟਰ ਪੰਜਾਬ ਪੁਲੀਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਸੂਤਰਾਂ ਅਨੁਸਾਰ ਸੁਖਪ੍ਰੀਤ ਬੁੱਢਾ ਇੱਕ ਤੋਂ ਵੱਧ ਵਾਰੀ ਦੁਬਈ ਗਿਆ। ਉਥੋਂ ਪਾਸਪੋਰਟ ਨਵਿਆ ਕਿ ਅਰਮੀਨੀਆ ਗਿਆ। ਇਹ ਗੈਂਗਸਟਰ ਦੁਬਈ ਤੋਂ ਵਾਪਸ ਇੱਕ ਵਾਰ ਭਾਰਤ ਵੀ ਆਇਆ ਪਰ ਸੂਬਾਈ ਅਤੇ ਕੇਂਦਰੀ ਖੁਫ਼ੀਆ ਏਜੰਸੀਆਂ ਨੂੰ ਇਸ ਦੀ ਭਿਣਕ ਤੱਕ ਨਹੀਂ ਲੱਗ ਸਕੀ।

ਏਬੀਵੀਪੀ ਵੱਲੋਂ ‘ਮਿਸ਼ਨ ਸਾਹਸੀ’ ਪ੍ਰੋਗਰਾਮ

ਚੰਡੀਗੜ੍ਹ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਵਿਦਿਆਰਥੀ ਜਥੇਬੰਦੀ ਏਬੀਵੀਪੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿਖੇ ‘ਮਿਸ਼ਨ ਸਾਹਸੀ’ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਸਮਾਜ ਸੇਵੀ ਸ੍ਰੀਮਤੀ ਮਨਨ ਚਤੁਰਵੇਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਪਹਾੜਾਂ ਨੂੰ ਸਰ ਕਰਨ ਵਾਲੀ ਸ੍ਰੀਮਤੀ ਅਨੀਤਾ ਕੁੰਡੂ ਅਤੇ ਜਥੇਬੰਦੀ ਦੇ ਉੱਤਰੀ ਖੇਤਰ ਦੇ ਸੰਗਠਨ ਮੰਤਰੀ ਵਿਕਰਾਂਤ ਖੰਡੇਲਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। 

ਚੰਡੀਗੜ੍ਹ ’ਚ ਸਵੱਛਤਾ ਮੁਹਿੰਮ ਨੂੰ ਮਿਲਿਆ ਹੁਲਾਰਾ

ਚੰਡੀਗੜ੍ਹ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸ਼ਹਿਰ ਵਿੱਚ ‘ਸਵੱਛਤਾ ਮੁਹਿੰਮ’ ਨੂੰ ਤੇਜ਼ ਕਰਨ ਲਈ ਗੈਸ ਅਥਾਰਿਟੀ ਆਫ ਇੰਡੀਆ ਲਿਮਿਟਡ (ਗੇਲ) ਨੇ ਚੰਡੀਗੜ੍ਹ ਨਗਰ ਨਿਗਮ ਨੂੰ ਸੱਤ ਟਿੱਪਰ (ਡੰਪਰ) ਅਤੇ 142 ਰੇਹੜੀਆਂ ਕੂੜਾ ਚੁੱਕਣ ਲਈ ਸੌਂਪੀਆਂ ਹਨ। ਇਥੇ ਸੈਕਟਰ-29 ਸਥਿਤ ਕਮਿਊਨਟੀ ਸੈਂਟਰ ਵਿਚ ਸਮਾਗਮ ਦੌਰਾਨ ਚੰਡੀਗੜ੍ਹ ਭਾਜਪਾ ਪ੍ਰਧਾਨ ਅਤੇ ਗੈਸ ਅਥਾਰਿਟੀ ਆਫ ਇੰਡੀਆ ਦੇ ਇੰਡੀਪੈਂਡੈਂਟ ਡਾਇਰੈਕਟਰ ਸੰਜੇ ਟੰਡਨ ਨੇ ਇਨ੍ਹਾਂ ਵਾਹਨਾਂ ਨੂੰ ਸਫ਼ਾਈ ਕਰਮਚਾਰੀਆਂ ਹਵਾਲੇ ਕੀਤਾ।

ਕੌਮੀ ਬਾਲ ਕਮਿਸ਼ਨ ਵੱਲੋਂ ਪ੍ਰਾਈਵੇਟ ਸਕੂਲਾਂ ਦਾ ਰਿਕਾਰਡ ਤਲਬ

ਚੰਡੀਗੜ੍ਹ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਐਨਸੀਪੀਸੀਆਰ) ਨੇ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦਾ ਰਿਕਾਰਡ ਤਲਬ ਕੀਤਾ ਹੈ। ਇਸ ਸਬੰਧੀ ਹਦਾਇਤ ਮਿਲਣ ਤੋਂ ਬਾਅਦ ਯੂਟੀ ਦੇ ਸਿੱਖਿਆ ਵਿਭਾਗ ਨੇ ਵੀ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਸਕੂਲ ਤੇ ਵਿਦਿਆਰਥੀਆਂ ਬਾਰੇ ਵੇਰਵਾ ਮੰਗ ਲਿਆ ਹੈ। ਦੱਸਣਯੋਗ ਹੈ ਕਿ ਕਈ ਸਕੂਲਾਂ ਵਲੋਂ ਮਾਇਨਾਰਿਟੀ ਸਕੂਲਾਂ ਦੀ ਆੜ ਹੇਠ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤੇ ਵਿਦਿਆਰਥੀਆਂ ਤੋਂ ਵਾਧੂ ਫੀਸਾਂ ਵਸੂਲੀਆਂ ਜਾਂਦੀਆਂ ਹਨ।

ਪੰਜਾਬੀ, ਹਿੰਦੀ ਤੇ ਉਰਦੂ ਦੇ ਕਵੀਆਂ ਨੇ ਸਮਾਜਿਕ ਵਿਸ਼ਿਆਂ ਨੂੰ ਛੋਹਿਆ

ਚੰਡੀਗੜ੍ਹ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬੀ ਅਧਿਐਨ ਸਕੂਲ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਪ੍ਰੋ. ਕੇਸਰ ਸਿੰਘ ਕੇਸਰ ਯਾਦਗਾਰੀ ਕਮੇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋ. ਕੇਸਰ ਸਿੰਘ ਕੇਸਰ ਯਾਦਗਾਰੀ ਕਵੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪ੍ਰਸਿੱਧ ਵਿਦਵਾਨਾਂ ਅਤੇ ਵੱਖ-ਵੱਖ ਭਾਸ਼ਾਵਾਂ ਦੇ ਵੱਖ-ਵੱਖ ਵਿਚਾਰਧਾਰਾਵਾਂ ਦੇ ਕਵੀਆਂ ਨੇ ਆਪਣੀਆਂ ਕਵਿਤਾਵਾਂ ਪੜ੍ਹੀਆਂ। ਮੰਚ ਦੀ ਪ੍ਰਧਾਨਗੀ ਪੰਜਾਬੀ ਵਿਭਾਗ ਦੇ ਮੁਖੀ ਡਾ. ਯੋਗਰਾਜ ਅੰਗਰਿਸ਼ ਨੇ ਕੀਤੀ। ਸਮਾਗਮ ਦੌਰਾਨ ਡਾ. ਜਸਵੀਰ ਕੇਸਰ ਮੁੱਖ ਮਹਿਮਾਨ ਵਜੋਂ ਪਹੁੰਚੇ ਤੇ ਡਾ. ਸਵਰਾਜਬੀਰ ਸਿੰਘ, ਡਾ. ਸੁਰਜੀਤ ਪਾਤਰ ਸੈਸ਼ਨ ਦੌਰਾਨ ਮੰਚ ’ਤੇ ਬਿਰਾਜੇ। ਡਾ. ਸੁਖਦੇਵ ਸਿੰਘ ਸਿਰਸਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। 

ਚਾਰ ਕੈਮੀਕਲ ਵਿਸ਼ਲੇਸ਼ਕਾਂ ਨੂੰ ਨਿਯੁਕਤੀ ਪੱਤਰ

ਚੰਡੀਗੜ੍ਹ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੈਮੀਕਲ ਐਗਜ਼ਾਮੀਨਰ ਲੈਬ (ਸੀਈਐੱਲ) ਖਰੜ ਦੇ ਕੰਮਕਾਜ ਨੂੰ ਹੁਲਾਰਾ ਦੇਣ ਲਈ ਚਾਰ ਕੈਮੀਕਲ ਵਿਸ਼ਲੇਸ਼ਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਲੈਬਾਰਟਰੀਆਂ ਵਿੱਚ ਵਿਸ਼ਲੇਸ਼ਕਾਂ ਦੀ ਘਾਟ ਪੂਰੀ ਕਰਨ ਲਈ, ਸੀਈਐੱਲ ਦੀਆਂ ਵੱਖ ਵੱਖ ਸ਼ਾਖਾਵਾਂ ਵਿੱਚ ਤਕਨੀਕੀ ਪੱਖੋਂ ਹੁਨਰਮੰਦ ਸਟਾਫ਼ ਭਰਤੀ ਕੀਤਾ ਜਾ ਰਿਹਾ ਹੈ।

ਆਕਾਂਸ਼ ਸੇਨ ਕਤਲ ਕੇਸ ’ਚ ਦੋਸ਼ੀ ਨੂੰ ਉਮਰ-ਕੈਦ

ਚੰਡੀਗੜ੍ਹ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਂਸ਼ ਸੇਨ ਦੇ ਕਤਲ ਕੇਸ ਵਿਚ ਅੱਜ ਅਦਾਲਤ ਨੇ ਹਰਮਹਿਤਾਬ ਸਿੰਘ ਨੂੰ ਉਮਰ-ਕੈਦ (ਮੌਤ ਤੱਕ) ਦੀ ਸਜ਼ਾ ਸੁਣਾਈ ਹੈ। ਉਸ ਨੂੰ ਤਿੰਨ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਫ਼ੈਸਲਾ ਵਧੀਕ ਸੈਸ਼ਨ ਜੱਜ ਰਾਜੀਵ ਗੋਇਲ ਦੀ ਅਦਾਲਤ ਵੱਲੋਂ ਸੁਣਾਇਆ ਗਿਆ। ਚੰਡੀਗੜ੍ਹ ਦੇ ਥਾਣਾ ਸੈਕਟਰ-3 ਦੀ ਪੁਲੀਸ ਵੱਲੋਂ ਫਰਵਰੀ 2017 ’ਚ ਹਰਮਹਿਤਾਬ ਸਿੰਘ ਅਤੇ ਬਲਰਾਜ ਸਿੰਘ ਰੰਧਾਵਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਦੱਸਣਯੋਗ ਹੈ ਕਿ 9 ਫਰਵਰੀ 2017 ਦੀ ਰਾਤ ਸੈਕਟਰ-9 ਵਾਸੀ ਆਕਾਂਸ਼ ਸੇਨ ਦੇ ਦੋਸਤ ਦੀਪ ਸਿੱਧੂ ਵੱਲੋਂ ਘਰ ’ਚ ਪਾਰਟੀ ਰੱਖੀ ਗਈ ਸੀ

ਕੌਮੀ ਨਾਗਰਿਕਤਾ ਰਜਿਸਟਰ ਸਾਰੇ ਦੇਸ਼ ਵਿਚ ਲਾਗੂ ਕਰਨ ਦੀ ਕੋਈ ਤੁਕ ਨਹੀਂ: ਯੇਚੁਰੀ

ਚੰਡੀਗੜ੍ਹ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੌਮੀ ਨਾਗਰਿਕ ਰਜਿਸਟਰ ਪੂਰੇ ਦੇਸ਼ ਵਿਚ ਲਾਗੂ ਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਐੱਨਆਰਸੀ ਅਸਾਮ ਸਮਝੌਤੇ ਦਾ ਹਿੱਸਾ ਸੀ, ਇਸ ਲਈ ਇਸ ਨੂੰ ਬਾਕੀ ਦੇਸ਼ ਵਿਚ ਲਾਗੂ ਕਰਨ ਦੀ ਕੋਈ ਤੁਕ ਨਹੀਂ ਹੈ।
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਯੇਚੁਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਐਲਾਨਿਆਂ ਸੌ ਤੋਂ ਵੱਧ ਦਿਨ ਹੋ ਚੁੱਕੇ ਹਨ ਪਰ ਅਜੇ ਤੱਕ ਦੇਸ਼ ਦੇ ਆਗੂਆਂ ਨੂੰ ਕਸ਼ਮੀਰ ਜਾਣ ਦੀ ਖੁੱਲ੍ਹ ਨਹੀਂ ਹੈ। ਕਸ਼ਮੀਰੀ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਹੋਇਆ ਹੈ ਤੇ ਸੂਬੇ ਵਿਚ ਪਾਬੰਦੀਆਂ ਕਾਰਨ ਸੇਬਾਂ ਦੀ ਖੇਤੀ ਬਰਬਾਦ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦਾ ਦਸ ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

ਮੁੱਖ ਮੰਤਰੀ ਵੱਲੋਂ ਸ਼ਹੀਦਾਂ ਦੇ ਵਾਰਿਸਾਂ ਨੂੰ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਚਿਨ ਗਲੇਸ਼ੀਅਰ (ਲੱਦਾਖ) ਵਿੱਚ ਬਰਫ਼ੀਲੇ ਤੂਫ਼ਾਨ ਕਾਰਨ ਸ਼ਹੀਦ ਹੋਏ ਤਿੰਨ ਪੰਜਾਬੀ ਫ਼ੌਜੀਆਂ ਦੀ ਸ਼ਹੀਦੀ ’ਤੇ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹੋਣ ਦਾ ਵਿਸ਼ਵਾਸ ਦਿਵਾਇਆ ਹੈ। ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਹਰ ਸ਼ਹੀਦ ਦੇ ਵਾਰਿਸਾਂ ਨੂੰ 

ਫੜ੍ਹੀਆਂ ਹਟਾਉਣ ਲਈ ਨਿਗਮ ਨੂੰ ਮਿਲੀ ਮੋਹਲਤ

ਚੰਡੀਗੜ੍ਹ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਨਗਰ ਨਿਗਮ ਵੱਲੋਂ ਨੋ-ਵੈਂਡਿੰਗ ਜ਼ੋਨ ਐਲਾਨੇ ਗਏ ਸੈਕਟਰਾਂ ਨੂੰ 5 ਦਸੰਬਰ ਤੱਕ ਵੈਂਡਰ-ਮੁਕਤ ਕਰ ਦਿੱਤਾ ਜਾਵੇਗਾ। ਨਿਗਮ ਵਲੋਂ ਅੱਜ ਇਥੇ ਵੈਂਡਿੰਗ ਐਕਟ ਨੂੰ ਲੈਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ੀ

ਸਿੱਖਿਆ ਵਿਭਾਗ ਵੱਲੋਂ ਖਰੀਦੇ ਟਰੈਕਸੂਟਾਂ ਵਿੱਚ ‘ਘਪਲਾ’

ਚੰਡੀਗੜ੍ਹ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਯੂਟੀ ਦੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਖਰੀਦੇ ਟਰੈਕ ਸੂਟ ਤੇ ਵਰਦੀ ਵਿਚ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਵਿਭਾਗ ਨੇ ਨੈਸ਼ਨਲ ਸਕੂਲ ਖੇਡਾਂ ਲਈ ਖਿਡਾਰੀਆਂ ਲਈ ਕਥਿਤ ਤੌਰ ’ਤੇ ਘਟੀਆ ਮਿਆਰ ਦੀਆਂ ਵਰਦੀਆਂ ਖਰੀਦੀਆਂ। ਇਸ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮਿਆਰ ਘਟਾਉਣ ਦੇ ਬਾਵਜੂਦ ਇਹ ਵਰਦੀਆਂ ਪਿਛਲੇ ਸਾਲ ਤੋਂ 33 ਫੀਸਦੀ ਮਹਿੰਗੀਆਂ ਖਰੀਦੀਆਂ ਗਈਆਂ। ਇਸ ਸਬੰਧੀ ਸ਼ਿਕਾਇਤ ਅੱਜ ਸਿੱਖਿਆ ਸਕੱਤਰ ਬੀ ਐਲ ਸ਼ਰਮਾ ਤੇ ਡਾਇਰੈਕਟਰ (ਹਾਇਰ ਐਜੂਕੇਸ਼ਨ) ਰੁਬਿੰਦਰਜੀਤ ਸਿੰਘ ਬਰਾੜ ਨੂੰ ਕੀਤੀ ਗਈ ਜਿਸ ਦੀ ਕਾਪੀ ‘ਪੰਜਾਬੀ ਟ੍ਰਿਬਿਊਨ’ ਕੋਲ ਮੌਜੂਦ ਹੈ।

ਅਕਾਂਕਸ਼ ਸੈਨ ਕਤਲ ਕੇਸ ਦਾ ਫੈਸਲਾ ਟਲਿਆ

ਚੰਡੀਗੜ੍ਹ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਅਕਾਂਕਸ਼ ਸੈਨ ਦੀ ਹੱਤਿਆ ਦੇ ਸਬੰਧ ਵਿੱਚ ਅੱਜ ਅਦਾਲਤ ਵੱਲੋਂ ਫੈਸਲਾ ਨਹੀਂ ਸੁਣਾਇਆ ਗਿਆ। ਅਦਾਲਤ ਨੇ ਇਹ ਫੈਸਲਾ ਬੁੱਧਵਾਰ ਲਈ ਰਾਖਵਾਂ ਰੱਖ ਲਿਆ ਹੈ। ਕੇਸ ਦੀ ਸੁਣਵਾਈ ਦੌਰਾਨ ਅੱਜ ਪੁਲੀਸ ਵੱਲੋਂ ਹਰਮਹਿਤਾਬ ਸਿੰਘ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ।

ਅਮਰਿੰਦਰ ਸਿੰਘ ਦੀ ਮੰਗ ਉੱਤੇ ਗੂਗਲ ਨੇ ‘2020 ਰਿਫਰੈਂਡਮ` ਪਲੇਅ ਐਪ ਤੋਂ ਹਟਾਇਆ

ਚੰਡੀਗੜ੍ਹ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਉੱਤੇ ਆਈ ਟੀ ਖੇਤਰ ਦੀ ਮੋਹਰੀ ਕੰਪਨੀ ਗੂਗਲ ਨੇ ਆਪਣੇ ਪਲੇਅ ਸਟੋਰ ਤੋਂ ਵੱਖਵਾਦੀ ਸੋਚ ਵਾਲਾ ਕਿਹਾ ਜਾਂਦਾ ਅਤੇ ਭਾਰਤ ਵਿਰੋਧੀ ਮੋਬਾਈਲ ਐਪਲੀਕੇਸ਼ਨ ‘2020 ਸਿੱਖ ਰਿਫਰੈਂਡਮ` ਹਟਾ ਦਿੱਤਾ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086870237
Copyright © 2019, Panjabi Times. All rights reserved. Website Designed by Mozart Infotech