ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਪੰਜਾਬ ’ਵਰਸਿਟੀ ਵੱਲੋਂ ਸਰਕਾਰੀ ਕਾਲਜ ਦੀ ਜਵਾਬ ਤਲਬੀ

October 22, 2019 05:28 PM

ਚੰਡੀਗੜ੍ਹ,21 ਅਕਤੂਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਦੀ ਅੱਜ ਮਾਨਤਾ ਕਮੇਟੀ ਨੇ ਪੋਸਟ ਗਰੈਜੂਏਟ ਸਰਕਾਰੀ ਕਾਲਜ-46 ਦੀ ਪ੍ਰਿੰਸੀਪਲ ਤੋਂ ਇਕ ਦਿਨ ਵਿਚ ਜਵਾਬ ਮੰਗਿਆ ਹੈ ਕਿ ਕਾਲਜ ਨੇ ਬਿਨਾਂ ਯੂਨੀਵਰਸਿਟੀ ਦੀ ਆਗਿਆ ਤੋਂ ਬੀਕਾਮ ਆਨਰਜ਼ ਦਾ ਕੋਰਸ ਬੰਦ ਕਿਉਂ ਕੀਤਾ। ਕਮੇਟੀ ਨੇ ਕਾਲਜ ਤੋਂ ਆਨਰਜ਼ ਦੇ ਹੋਰ ਵਿਸ਼ਿਆਂ ਤੇ ਉਨ੍ਹਾਂ ਦੇ ਵਿਦਿਆਰਥੀਆਂ ਦੀ ਗਿਣਤੀ ਦਾ ਵੀ ਵੇਰਵਾ ਮੰਗਿਆ ਹੈ। ਇਹ ਵੇਰਵਾ ਭਲਕੇ ਦੁਪਹਿਰ ਤਕ ਦੇਣ ਲਈ ਹੁਕਮ ਕੀਤੇ ਗਏ ਹਨ। ਦੱਸਣਯੋਗ ਹੈ ਕਿ ‘ਪੰਜਾਬੀ ਟ੍ਰਿਬਿਊਨ’ ਨੇ ਇਸ ਸਬੰਧੀ 20 ਅਕਤੂਬਰ ਨੂੰ ਖਬਰ ਪ੍ਰਕਾਸ਼ਿਤ ਕੀਤੀ ਸੀ।
ਪੀਯੂ ਦੀ ਮਾਨਤਾ ਕਮੇਟੀ ਦੇ ਮੈਂਬਰ ਨੇ ਦੱਸਿਆ ਕਿ ਸਰਕਾਰੀ ਕਾਲਜ -46 ਵਿਚ ਬੀਕਾਮ ਆਨਰਜ਼ ਅਕਾਊਂਟਿੰਗ ਐਂਡ ਫਾਇਨਾਂਸ ਦੀ ਆਪਸ਼ਨ ਬੰਦ ਕਰ ਦਿੱਤੀ ਗਈ ਸੀ। ਇਸ ਕਾਲਜ ਦੇ ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਸੈਸ਼ਨ ਦੇ ਵਿਚਕਾਰ ਵਿਸ਼ਾ ਬੰਦ ਕਰਨ ਨਾਲ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਧਰ ਕਾਲਜ ਵਲੋਂ ਇਹ ਕਿਹਾ ਜਾ ਰਿਹਾ ਹੈ ਕਿ ਇਸ ਆਪਸ਼ਨ ਵਿਚ ਸਿਰਫ ਤਿੰਨ ਵਿਦਿਆਰਥੀ ਰਹਿ ਗਏ ਸਨ ਤੇ ਨਿਯਮਾਂ ਅਨੁਸਾਰ ਕੋਈ ਵੀ ਕੋਰਸ ਜਾਰੀ ਰੱਖਣ ਲਈ 10 ਵਿਦਿਆਰਥੀ ਹੋਣੇ ਲਾਜ਼ਮੀ ਹਨ। ਉਨ੍ਹਾਂ ਵਲੋਂ ਵਿਸ਼ਾ ਬੰਦ ਨਹੀਂ ਕੀਤਾ ਗਿਆ ਸਿਰਫ ਵਿਦਿਆਰਥੀਆਂ ਨੂੰ ਦੂਜੀ ਆਪਸ਼ਨ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦੋ ਵਿਦਿਆਰਥੀ ਸਰਕਾਰੀ ਕਾਲਜ ਆਫ ਕਾਮਰਸ ਐਂਡ ਬਿਜ਼ਨਸ ਐਡਮਨਿਸਟਰੇਸ਼ਨ ਕਾਲਜ ਨਾਲ ਸਬੰਧਤ ਸਨ। ਕਮੇਟੀ ਦੇ ਮੈਂਬਰ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਇਹ ਵੀ ਫੈਸਲਾ ਹੋਇਆ ਕਿ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਜਿਨ੍ਹਾਂ ਨੂੰ ਜੁਲਾਈ ਵਿਚ ਆਰਜ਼ੀ ਮਾਨਤਾ ਦਿੱਤੀ ਗਈ ਸੀ ਨੂੰ ਇਕ ਹੋਰ ਮੌਕਾ ਦਿੱਤਾ ਗਿਆ ਹੈ ਕਿ ਉਹ 15 ਦਸੰਬਰ ਤਕ ਬਣਦੀਆਂ ਸ਼ਰਤਾਂ ਪੂਰੀਆਂ ਕਰਨ।

ਵਿਦਿਆਰਥੀਆਂ ’ਤੇ ਲਟਕੀ ਤਲਵਾਰ
ਪੰਜਾਬ ਯੂਨੀਵਰਸਿਟੀ ਵੱਲੋਂ ਭਾਵੇਂ ਕਾਲਜਾਂ ‘ਤੇ ਸਖ਼ਤੀ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਪੱਕੇ ਲੈਕਚਰਾਰ ਰੱਖਣ ‘ਤੇ ਹੀ ਪੱਕੀ ਮਾਨਤਾ ਮਿਲੇਗੀ। ਕੁਝ ਕਾਲਜਾਂ ਦੇ ਪ੍ਰਿੰਸੀਪਲਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਕਈ ਲੈਕਚਰਾਰ ਭਰਤੀ ਵੀ ਕਰ ਲਏ ਹਨ ਪਰ ਇਸ ਸਬੰਧੀ ਰਿਕਾਰਡ ਪੰਜਾਬ ਯੂਨੀਵਰਸਿਟੀ ਦੀ ਮਾਨਤਾ ਕਮੇਟੀ ਨੂੰ ਹਾਲੇ ਤਕ ਨਹੀਂ ਸੌਂਪਿਆ ਗਿਆ। ਇਸ ਕਾਰਨ ਕਾਲਜਾਂ ਦੇ ਵਿਦਿਆਰਥੀ ਹਾਲੇ ਵੀ ਸ਼ਸ਼ੋਪੰਜ ਵਿਚ ਹਨ। ਉਹ ਮਿਡ ਸੈਸ਼ਨ ਵਿਚ ਨਾ ਤਾਂ ਕਾਲਜ ਛੱਡ ਸਕਦੇ ਹਨ ਤੇ ਨਾ ਹੀ ਉਨ੍ਹਾਂ ਨੂੰ ਇਸ ਵੇਲੇ ਕਿਤੇ ਹੋਰ ਦਾਖਲਾ ਮਿਲ ਸਕਦਾ ਹੈ।

ਪੱਕੀ ਮਾਨਤਾ ਦੇਣ ਬਾਰੇ ਫ਼ੈਸਲਾ ਟਲਿਆ
ਕਮੇਟੀ ਨੇ ਆਰਜ਼ੀ ਮਾਨਤਾ ਵਾਲੇ ਕਾਲਜਾਂ ਨੂੰ ਅੱਜ ਪੱਕੀ ਮਾਨਤਾ ਨਹੀਂ ਦਿੱਤੀ ਤੇ ਨਾ ਹੀ ਇਸ ਬਾਰੇ ਕੋਈ ਫ਼ੈਸਲਾ ਕੀਤਾ। ਸਰਕਾਰੀ ਕਾਲਜ ਆਫ ਕਾਮਰਸ ਐਂਡ ਬਿਜ਼ਨਸ ਐਡਮਨਿਸਟਰੇਸ਼ਨ ਸੈਕਟਰ-50 ਦੇ ਲਗਪਗ ਸਾਰੇ ਕੋਰਸਾਂ ਨੂੰ ਤੇ ਸਰਕਾਰੀ ਕਾਲਜ ਸੈਕਟਰ-46 ਦੇ ਕੁਝ ਕੋਰਸਾਂ ਨੂੰ 11 ਜੁਲਾਈ ਨੂੰ ਇਸ ਸ਼ਰਤ ‘ਤੇ ਆਰਜ਼ੀ ਮਾਨਤਾ ਦਿੱਤੀ ਗਈ ਸੀ ਕਿ ਉਹ 31 ਅਗਸਤ ਤਕ ਰੈਗੂਲਰ ਭਰਤੀ ਕਰ ਲੈਣਗੇ ਪਰ ਕਾਲਜਾਂ ਨੇ ਹਾਲੇ ਤਕ ਰੈਗੂਲਰ ਭਰਤੀ ਨਹੀਂ ਕੀਤੀ। ਇਸ ਤੋਂ ਇਲਾਵਾ ਸਰਕਾਰੀ ਕਾਲਜ-46 ਦੇ ਬੀਸੀਏ ਦੇ ਇਕ ਯੂਨਿਟ ਦੀ ਮਾਨਤਾ ਨਹੀਂ ਮਿਲੀ ਸੀ। 

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਰਾਹੁਲ ਗਾਂਧੀ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗੇ: ਟੰਡਨ

ਚੰਡੀਗੜ੍ਹ,16 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਜੰਗੀ ਜਹਾਜ਼ ਰਾਫ਼ਾਲ ਦੇ ਸੌਦੇ ’ਤੇ ਸੁਪਰੀਮ ਕੋਰਟ ਵੱਲੋਂ ਰੀਵਿਊ ਪਟੀਸ਼ਨ ਨੂੰ ਖਾਰਜ ਕਰਨ ਦੇ ਬਾਵਜੂਦ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਝੂਠੀ ਬਿਆਨਬਾਜ਼ੀ ਕਰਕੇ ਇਸ ਮੁੱਦੇ ਉੱਤੇ ਸੌੜੀ ਰਾਜਨੀਤੀ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸੰਜੇ ਟੰਡਨ ਨੇ ਅੱਜ ਸੈਕਟਰ 8-18-7-19 ਦੇ ਚੌਰਾਹੇ ਉੱਤੇ ਭਾਜਪਾ ਵੱਲੋਂ ਕਾਂਗਰਸ ਪਾਰਟੀ ਅਤੇ ਉਸ ਦੇ ਆਗੂ ਰਾਹੁਲ ਗਾਂਧੀ ਖਿਲਾਫ਼ ‘ਝੂਠ ਦਾ ਪਰਦਾਫਾਸ਼’ ਸਿਰਲੇਖ ਤਹਿਤ ਧਰਨਾ ਦਿੱਤੇ ਜਾਣ ਦੌਰਾਨ ਕੀਤਾ। ਇਸ ਮੌਕੇ ਭਾਜਪਾ ਵਰਕਰਾਂ ਵੱਲੋਂ ਕਾਂਗਰਸ ਅਤੇ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਹਾਦਸੇ ’ਚ ਗਰਭਵਤੀ ਔਰਤ ਦੀ ਮੌਤ; ਬੱਚੇ ਨੂੰ ਬਚਾਇਆ

ਪੰਚਕੂਲਾ,16 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪਿੰਜੌਰ ਦੇ ਚੰਡੀਕੋਟਲਾ ਇਲਾਕੇ ਤੋਂ ਅਲੀਪੁਰ (ਨੇੜੇ ਬਰਵਾਲਾ) ਆ ਰਹੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਤੇਜ਼ ਰਫ਼ਤਾਰ ਟਰੱਕ ਨੇ ਅਮਰਾਵਤੀ ਐਨਕਲੇਵ ਕੋਲ ਟੱਕਰ ਮਾਰ ਦਿੱਤੀ

ਡੇਂਗੂ ਦੀ ਦਹਿਸ਼ਤ: 15 ਦਿਨਾਂ ’ਚ 101 ਕੇਸ ਸਾਹਮਣੇ ਆਏ

ਪੰਚਕੂਲਾ,16 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸਥਾਨਕ ਸਰਕਾਰੀ ਹਸਪਤਾਲ ਵਿੱਚ ਜਨਵਰੀ ਤੋਂ ਨਵੰਬਰ ਅੱਧ ਤੱਕ ਡੇਂਗੂ ਦੇ 724 ਕੇਸ ਆਏ। ਹਸਪਤਾਲ ਦੇ ਸਿਵਲ ਸਰਜਨ ਯੋਗੇਸ਼ਵਰ ਸ਼ਰਮਾ ਨੇ ਦੱਸਿਆ ਕਿ ਸਤੰਬਰ ਤੋਂ ਨਵੰਬਰ ਤੱਕ ਜਿਹੜੇ ਡੇਂਗੂ ਦੇ ਕੇਸ ਆਏ, ਉਨ੍ਹਾਂ ’ਚੋਂ 34 ਨੂੰ ਡੇਂਗੂ ਨਾਲ ਪੀੜਤ ਪਾਇਆ ਗਿਆ। ਅਕਤੂਬਰ ਵਿੱਚ 305 ਮਰੀਜ਼ਾਂ ਦੇ ਨਮੂਨੇ ਲਏ ਗਏ, ਜਿਨ੍ਹਾਂ ’ਚੋਂ 144 ਨੂੰ ਡੇਂਗੂ ਪਾਇਆ ਗਿਆ।

ਟੈਸਟ ਤੋਂ ਵਾਂਝੇ ਪ੍ਰੀਖਿਆਰਥੀਆਂ ਵੱਲੋਂ ਹੰਗਾਮਾ

ਚੰਡੀਗੜ੍ਹ,16 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਯੂਟੀ ਦੇ ਸਰਕਾਰੀ ਸਕੂਲਾਂ ਵਿਚ ਐਨਟੀਟੀ ਅਧਿਆਪਕ ਭਰਤੀ ਲਈ ਅੱਜ ਪ੍ਰੀਖਿਆ ਹੋਈ। ਇਸੇ ਦੌਰਾਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੈਕਟਰ-18 ਦੇ ਪ੍ਰੀਖਿਆ ਕੇਂਦਰ ਵਿਚ ਕੁੱਝ ਪ੍ਰੀਖਿਆਰਥੀਆਂ ਨੂੰ ਦਾਖਲ ਨਹੀਂ ਹੋਣ ਦਿੱਤਾ ਗਿਆ ਜਿਸ ਕਾਰਨ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ। ਪ੍ਰੀਖਿਆਰਥੀਆਂ ਨੇ ਦੋਸ਼ ਲਾਇਆ ਕਿ ਉਹ ਸਮੇਂ ਸਿਰ ਪ੍ਰੀਖਿਆ ਕੇਂਦਰ ਦੇ ਬਾਹਰ ਪੁੱਜ ਗਏ ਸਨ ਪਰ ਉਨ੍ਹਾਂ ਨੂੰ ਦਾਖਲ ਨਹੀਂ ਹੋਣ ਦਿੱਤਾ ਗਿਆ।

ਚੰਡੀਗੜ੍ਹ ਨਿਗਮ ਵੱਲੋਂ ਸਵੱਛਤਾ ਮੁਹਿੰਮ

ਚੰਡੀਗੜ੍,16 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਨਗਰ ਨਿਗਮ ਨੇ ਚੰਡੀਗੜ੍ਹ ਨੂੰ ਇੱਕ ਹਫ਼ਤੇ ’ਚ ਸਾਫ਼-ਸੁਥਰਾ ਬਣਾਉਣ ਲਈ ਅੱਜ ਹੱਲੋਮਾਜਰਾ ਦੇ ਦੀਪ ਕੰਪਲੈਕਸ ਤੋਂ ਸਵੱਛਤਾ ਮੁਹਿੰਮ ਸ਼ੁਰੂ ਕੀਤੀ। ਨਿਗਮ ਦੇ ਮੇਅਰ ਰਾਜੇਸ਼ ਕੁਮਾਰ ਅਤੇ ਕਮਿਸ਼ਨਰ ਕੇ.ਕੇ. ਯਾਦਵ ਨੇ ਇਸ ਮੌਕੇ ਕਿਹਾ ਕਿ ਨਿਗਮ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ’ਚ ਸਫ਼ਾਈ ਅਭਿਆਨ ਚਲਾਇਆ ਜਾਵੇਗਾ। ਇਸ ਮੌਕੇ ਨਿਗਮ ਮੁਲਾਜ਼ਮਾਂ ਵੱਲੋਂ ਹੱਲੋਮਾਜਰਾ ਵਿੱਚ ਸੜਕਾਂ ਕਿਨਾਰੇ ਪਏ ਕੂੜੇ ਨੂੰ ਚੁੱਕਿਆ ਗਿਆ।

ਚੰਗਾਲੀਵਾਲਾ ਕਾਂਡ: ਦਲਿਤ ਨੌਜਵਾਨ ਦੀ ਮੌਤ

ਚੰਡੀਗੜ੍ਹ,16 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਵਸਨੀਕ ਜਗਮੇਲ ਸਿੰਘ ਦੀ ਅੱਜ ਪੀਜੀਆਈ ’ਚ ਮੌਤ ਹੋਣ ਮਗਰੋਂ ਟਰੌਮਾ ਸੈਂਟਰ ਦੇ ਬਾਹਰ ਉਸ ਸਮੇਂ ਖੂਬ ਹੰਗਾਮਾ ਹੋ ਗਿਆ ਜਦੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਪੀਜੀਆਈ ’ਚ ਪੋਸਟਮਾਰਟਮ ਕਰਵਾਉਣ ਲਈ ਪਹੁੰਚੀ ਲਹਿਰਾਗਾਗਾ ਪੁਲੀਸ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।

ਪਰਾਲੀ ਸਾੜਨ ਦੇ ਦੋਸ਼ ਹੇਠ 1200 ਕਿਸਾਨ ਗ੍ਰਿਫ਼ਤਾਰ

ਚੰਡੀਗੜ੍,16 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੀ ਘੁਰਕੀ ਤੋਂ ਬਾਅਦ ਪਰਾਲੀ ਸਾੜਨ ਵਾਲੇ ਸੀਮਾਂਤ ਤੇ ਛੋਟੇ ਕਿਸਾਨਾਂ ਨੂੰ ਵਿੱਤੀ ਰਾਹਤ ਦੇਣ ਦਾ ਦਾਅਵਾ ਕਰਨ ਦੇ ਨਾਲ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਦਾ ਅਮਲ ਤੇਜ਼ ਕਰ ਦਿੱਤਾ ਗਿਆ ਹੈ। ਪੁਲੀਸ, ਮਾਲ ਅਤੇ ਖੇਤੀਬਾੜੀ ਵਿਭਾਗ ਨੇ 13 ਨਵੰਬਰ ਤੱਕ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨੇ, ਕੇਸ ਦਰਜ ਕਰਨ, ਮਾਲ ਵਿਭਾਗ ਦੇ ਰਿਕਾਰਡ ਵਿੱਚ ਲਾਲ ਐਂਟਰੀ ਕਰਨ ਦੇ ਨਾਲ ਨਾਲ ਗ੍ਰਿਫ਼ਤਾਰੀਆਂ ਤੱਕ ਕੀਤੀਆਂ ਹਨ।

ਡੇਰਾ ਮੁਖੀ ਦੀ ਦੋ ਕੇਸਾਂ ’ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ

ਪੰਚਕੂਲਾ,16 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇਥੋਂ ਦੀ ਸੀਬੀਆਈ ਅਦਾਲਤ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੋ ਵੱਖ ਵੱਖ ਮਾਮਲਿਆਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ। ਡੇਰੇ ਵਿੱਚ 400 ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦੇ ਮਾਮਲੇ ਵਿੱਚ ਅੱਜ ਸੀਬੀਆਈ ਅਦਾਲਤ ’ਚ ਸੁਣਵਾਈ ਹੋਈ। ਡੇਰਾ ਮੁਖੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ ਜਦਕਿ ਇਸ ਮਾਮਲੇ ਨਾਲ ਜੁੜੇ ਦੋ ਮੁਲਜ਼ਮ ਪੰਕਜ ਗਰਗ ਅਤੇ ਐੱਮ ਪੀ ਸਿੰਘ ਪ੍ਰਤੱਖ

ਨਿਗਮ ਬਰਾਂਚਾਂ ਦੇ ਕੰਮਕਾਜ ’ਚ ਫੇਰਬਦਲ ਨੂੰ ਪ੍ਰਵਾਨਗੀ

ਚੰਡੀਗੜ੍ਹ,14 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਨਗਰ ਨਿਗਮ ਵੱਲੋਂ ਆਪਣੇ ਅਧੀਨ ਮਹਿਕਮਿਆਂ ਦੇ ਕਾਰਜਾਂ ਨੂੰ ਲੈਕੇ ਕਰਮਚਾਰੀਆਂ ਅਤੇ ਸ਼ਾਖਾਵਾਂ ਦਾ ਮੁੱਢ ਤੋਂ ਫੇਰਬਦਲ ਕੀਤਾ ਜਾਵੇਗਾ ਅਤੇ ਜ਼ਿੰਮੇਵਾਰੀਆਂ ਤੈਅ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਗਰ ਨਿਗਮ ਵਲੋਂ 29 ਨਵੰਬਰ ਨੂੰ ਡੱਡੂਮਾਜਰਾ ਸਥਿਤ ਗਾਰਬੇਜ ਪ੍ਰਾਸੈਸਿੰਗ ਪਲਾਂਟ ਦੇ ਸੰਬੰਧ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ ਕੋਲ ਵਿੱਚ ਹੋਣ ਵਾਲੀ ਸੁਣਵਾਈ ਨੂੰ ਲੈਕੇ ਨਿਗਮ ਵਲੋਂ ਆਪਣੇ ਵਕੀਲ ਖੜ੍ਹੇ ਕੀਤਾ ਜਾ ਸਕਦੇ ਹਨ। ਇਸ ਤੋਂ ਪਹਿਲਾਂ ਉਪਰੋਕਤ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਪੈਨਲ ਵਕੀਲਾਂ ਵਲੋਂ ਕੇਸ ਦੀ ਪੈਰਵੀ ਕੀਤੀ ਜਾਂਦੀ ਰਹੀ ਹੈ।

ਜੰਗਲੀ ਇਲਾਕਿਆਂ ਵਿੱਚ ਕੂੜਾ ਸੁੱਟਣ ਦਾ ਮਾਮਲਾ ਭਖ਼ਿਆ

ਚੰਡੀਗੜ੍ਹ,14 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦੀ ਜ਼ਿੰਮੇਵਾਰੀ ਸੰਭਾਲਣ ਵਾਲੀ ਲਾਇਨਜ਼ ਕੰਪਨੀ ’ਤੇ ਜਨਤਕ ਥਾਵਾਂ ਉੱਤੇ ਕੂੜਾ ਸੁੱਟਣ ਦਾ ਦੋਸ਼ ਹੈ। ਇਸ ਸਬੰਧੀ ਨਗਰ ਨਿਗਮ ਨੂੰ ਕੀਤੀਆਂ ਸ਼ਿਕਾਇਤਾਂ ਦੀ ਸੁਣਵਾਈ ਨਾ ਹੋਣ ’ਤੇ ਹੁਣ ਇਹ ਮਾਮਲਾ ਹੁਣ ਥਾਣੇ ਤੱਕ ਪਹੁੰਚ ਗਿਆ ਹੈ। ਦਲਿਤ ਸੇਵਾ ਦਲ ਦੇ ਪ੍ਰਧਾਨ ਨਰਿੰਦਰ ਚੌਧਰੀ ਨੇ ਇਸ ਬਾਰੇ ਮਲੋਆ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕੰਪਨੀ ਦੇ ਕਰਮਚਾਰੀ ਸੈਕਟਰਾਂ ਦਾ ਕੂੜਾ ਉਸੇ ਸੈਕਟਰ ਦੀ ਖੁੱਲੀ ਥਾਂ ’ਤੇ ਸੁੱਟ ਰਹੇ ਹਨ। ਨਿਗਮ ਨਾਲ ਕੀਤੇ ਸਮਝੌਤੇ ਅਨੁਸਾਰ ਇਹ ਕੂੜਾ ਸੈਕਟਰ ਦੇ ਸਹਿਜ ਸਫਾਈ ਕੇਂਦਰ ਵਿੱਚ ਸੁੱਟਣਾ ਹੁੰਦਾ ਹੈ ਪਰ ਕੰਪਨੀ ਦੇ ਕਰਮਚਾਰੀ ਕਈ ਵਾਰ ਕੂੜੇ ਨੂੰ ਜੰਗਲੀ ਇਲਾਕੇ ਵਿੱਚ ਸੁੱਟ 

ਐਂਟਰੀ ਲੈਵਲ ਦਾਖਲਿਆਂ ਦੀਆਂ ਤਰੀਕਾਂ ਤੈਅ

ਚੰਡੀਗੜ੍ਹ,14 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਯੂਟੀ ਦੇ ਸਿੱਖਿਆ ਵਿਭਾਗ ਨੇ ਅੱਜ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ 2020-21 ਦੌਰਾਨ ਐਂਟਰੀ ਲੈਵਲ ਦਾਖਲੇ ਬਾਰੇ ਮੀਟਿੰਗ ਕੀਤੀ। ਇਸ ਦੌਰਾਨ ਸਾਂਝੀ ਸਮਾਂ ਸਾਰਣੀ ’ਤੇ ਸਹਿਮਤੀ ਬਣ ਗਈ ਜਿਸ ਨੂੰ ਸਿੱਖਿਆ ਸਕੱਤਰ ਦੀ ਮੋਹਰ ਲੱਗਣ ਤੋਂ ਬਾਅਦ ਜਾਰੀ ਕਰ ਦਿੱਤਾ ਜਾਵੇਗਾ।

ਪੀਜੀਆਈ: ਨਹਿਰੂ ਹਸਪਤਾਲ ਦੇ ਐਕਸਟੈਂਸ਼ਨ ਬਲਾਕ ਵਿਚ ਈ-ਲਾਬੀ ਦਾ ਉਦਘਾਟਨ

ਚੰਡੀਗੜ੍ਹ,14 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਰਜਨੀਸ਼ ਕੁਮਾਰ, ਚੇਅਰਮੈਨ, ਸਟੇਟ ਬੈਂਕ ਆਫ਼ ਇੰਡੀਆ ਨੇ ਨਵੇਂ ਬਣੇ ਨਹਿਰੂ ਹਸਪਤਾਲ ਐਕਸਟੈਂਸ਼ਨ ਬਲਾਕ ਵਿੱਚ ਪੀਜੀਆਈ ਚੰਡੀਗੜ੍ਹ ਵਿਚ ਈ-ਲਾਬੀ ਦਾ ਉਦਘਾਟਨ ਕੀਤਾ।

ਮਨਜੀਤ ਧਨੇਰ ਬਰਨਾਲਾ ਜੇਲ੍ਹ ’ਚੋਂ ਰਿਹਾਅ

ਚੰਡੀਗੜ੍ਹ,14 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਬਰਨਾਲਾ ਜੇਲ੍ਹ ਪ੍ਰਸ਼ਾਸਨ ਨੇ ਖੱਬੇ ਪੱਖੀ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੂੰ ਅੱਜ ਰਾਤ ਸਾਢੇ ਅੱਠ ਵਜੇ ਦੇ ਕਰੀਬ ਰਿਹਾਅ ਕਰ ਦਿੱਤਾ। ਰਾਜਪਾਲ ਵੀ.ਪੀ.ਸਿੰਘ ਬਦਨੌਰ ਦੀ ਰਸਮੀ ਪ੍ਰਵਾਨਗੀ ਮਗਰੋਂ ਜੇਲ੍ਹ ਪ੍ਰਸ਼ਾਸਨ ਨੇ ਧਨੇਰ ਦੀ ਰਿਹਾਈ ਸਬੰਧੀ ਹੁਕਮ ਦੇਰ ਸ਼ਾਮ ਹੀ ਜਾਰੀ ਕਰ ਦਿੱਤੇ ਸਨ। ਉਂਜ ਰਿਹਾਈ ਤੋਂ ਐਨ ਪਹਿਲਾਂ ਬਰਨਾਲਾ ਜੇਲ੍ਹ ਪ੍ਰਸ਼ਾਸਨ ਨੇ ਪੂਰਾ ਸਸਪੈਂਸ ਬਣਾਈ ਰੱਖਿਆ। ਰਾਤ ਸਵਾ ਅੱਠ ਵਜੇ ਦੇ ਕਰੀਬ ਜੇਲ੍ਹ ਦੇ ਬਾਹਰ ਪਿਛਲੇ 46 ਦਿਨਾਂ ਤੋਂ ਡੇਰਾ ਲਾਈ ਬੈਠੇ ਮੋਰਚੇ ਦੇ ਕਨਵੀਨਰ ਬੂਟਾ ਸਿੰਘ ਬੁਰਜਗਿੱਲ ਸਮੇਤ ਪੰਜ ਮੈਂਬਰ ਜੇਲ੍ਹ ਅੰਦਰ ਗਏ ਤੇ ਦਸ ਪੰਦਰਾਂ ਮਿੰਟ ਦੀ ਕਾਗਜ਼ੀ ਕਾਰਵਾਈ ਮਗਰੋਂ ਮਨਜੀਤ ਸਿੰਘ ਧਨੇਰ ਨਾਲ ਬਾਹਰ ਆ ਗਏ। ਜੇਲ੍ਹ ਵਿੱਚ ਗਏ ਮੋਰਚੇ ਦੇ ਹੋਰਨਾਂ ਮੈਂਬਰਾਂ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ, ਗੁਰਦੀਪ ਸਿੰਘ ਰਾਮਪੁਰਾ ਤੇ ਮਾਸਟਰ ਪ੍ਰੇਮ ਕੁਮਾਰ ਸ਼ਾਮਲ ਸਨ। ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਮਨਜੀਤ ਸਿੰਘ ਧਨੇਰ ਸਿੱਧੇ ਮੋਰਚੇ ਵਿੱਚ ਗਏ। ਉਨ੍ਹਾਂ ਆਪਣੀ ਰਿਹਾਈ ਨੂੰ ਲੋਕਾਂ ਦੇ ਏਕੇ ਤੇ ਸਿਰੜੀ ਸੰਘਰਸ਼ ਦੀ ਜਿੱਤ ਦੱਸਿਆ। ਸ੍ਰੀ ਧਨੇਰ ਨੇ ਕਿਹਾ ਕਿ ਉਹ ਅੱਜ ਦੀ ਰਾਤ ਆਪਣੇ ਸੰਘਰਸ਼ਸ਼ੀਲ ਸਾਥੀਆਂ ਨਾਲ ਮੋਰਚੇ ਵਿੱਚ ਹੀ ਕੱਟਣਗੇ। ਇਸ ਦੌਰਾਨ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਉਹ ਕਿਸਾਨ ਆਗੂ ਧਨੇਰ ਨੂੰ ਭਲਕੇ 11 ਵਜੇ ਵੱਡੇ ਕਾਫ਼ਲੇ ਦੇ ਰੂਪ ਵਿੱਚ ਪੂਰੇ ਮਾਣ ਸਤਿਕਾਰ ਨਾਲ ਮਹਿਲ ਕਲਾਂ ਨਜ਼ਦੀਕ ਉਨ੍ਹਾਂ ਦੇ ਪਿੰਡ ਧਨੇਰ ਲੈ ਕੇ ਜਾਣਗੇ।

ਤਿੰਨ ਹਫ਼ਤਿਆਂ ਬਾਅਦ ਉਭਰਿਆ ਖੱਟਰ ਸਰਕਾਰ ਦਾ ਮੂੰਹ-ਮੱਥਾ

ਚੰਡੀਗੜ੍ਹ,14 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਿਫਾਰਸ਼ ਉੱਤੇ ਹਰਿਆਣਾ ਦੇ ਰਾਜਪਾਲ ਨੇ ਵਿਧਾਨ ਸਭਾ ਦੇ ਨਵੇਂ ਚੁਣੇ ਮੈਂਬਰਾਂ ਵਿਚੋਂ ਛੇ ਨੂੰ ਕੈਬਨਿਟ ਮੰਤਰੀ ਅਤੇ ਚਾਰ ਨੂੰ ਰਾਜ ਮੰਤਰੀਆਂ ਵਜੋਂ ਅੱਜ ਅਹੁਦੇ ਦੀ ਸਹੁੰ ਚੁਕਾਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਮੇਤ ਮੰਤਰੀਆਂ ਦੀ ਗਿਣਤੀ 12 ਹੋ ਗਈ ਹੈ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਪਿਹੋਵਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੰਦੀਪ ਸਿੰਘ ਨੂੰ ਰਾਜ ਮੰਤਰੀ ਵਜੋਂ ਵਜ਼ਾਰਤ ਵਿਚ ਸ਼ਾਮਲ ਕੀਤਾ ਗਿਆ ਹੈ। ਖੱਟਰ ਵਜ਼ਾਰਤ ਦੇ ਉਹ ਇਕੋ ਇੱਕ ਮੰਤਰੀ ਹਨ, ਜਿਨ੍ਹਾਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ।
ਮੰਤਰੀਆਂ ਨੂੰ ਹਰਿਆਣਾ ਦੇ ਰਾਜਪਾਲ ਸਤਯਦੇਵ ਨਾਰਾਇਣ ਆਰੀਆ ਨੇ ਨਵੇਂ ਮੰਤਰੀਆਂ ਨੂੰ ਹਰਿਆਣਾ ਰਾਜ ਭਵਨ ਵਿਚ ਕਰਵਾਏ ਸਮਾਗਮ ਵਿਚ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਸਪੀਕਰ ਗਿਆਨ ਚੰਦ ਗੁਪਤਾ, ਜਨਨਾਇਕ ਜਨਤਾ ਪਾਰਟੀ ਦੇ ਪ੍ਰਧਾਨ ਨਿਸ਼ਾਨ ਸਿੰਘ, ਭਾਜਪਾ ਦੇ ਸੂਬਾਈ ਪ੍ਰਧਾਨ ਸੁਭਾਸ਼ ਬਰਾਲਾ ਤੇ ਤਿੰਨ ਕੇਂਦਰੀ ਮੰਤਰੀ, ਸੂਬੇ ਦੇ ਸਾਬਕਾ ਮੰਤਰੀ ਵੀ ਹਾਜ਼ਰ ਸਨ। ਸਭ ਤੋਂ ਪਹਿਲਾਂ ਅੰਬਾਲਾ ਛਾਉਣੀ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਅਨਿਲ ਜੈਨ ਨੂੰ ਸਹੁੰ ਚੁੱਕਾਈ ਗਈ ਤੇ ਸਮਾਗਮ ਵਿੱਚ ਹਾਜ਼ਰ ਲੋਕਾਂ ਨੇ ਨਾਅਰੇ ਲਾ ਕੇ ਉਨ੍ਹਾਂ ਦਾ ਸੁਆਗਤ ਕੀਤਾ। ਉਨ੍ਹਾਂ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਜਗਾਧਰੀ ਤੋਂ ਭਾਜਪਾ ਵਿਧਾਇਕ ਕੰਵਰ ਪਾਲ ਗੁੱਜਰ, ਬੱਲਭਗੜ੍ਹ ਤੋਂ ਭਾਜਪਾ ਵਿਧਾਇਕ ਮੂਲ ਚੰਦ ਸ਼ਰਮਾ, ਰਾਣੀਆ ਤੋਂ ਆਜ਼ਾਦ ਵਿਧਾਇਕ ਰਣਜੀਤ ਸਿੰਘ ਚੌਟਾਲਾ, ਲੋਹਾਰੂ ਤੋਂ ਭਾਜਪਾ ਵਿਧਾਇਕ ਜੈ ਪ੍ਰਕਾਸ਼ ਦਲਾਲ ਅਤੇ ਬਾਵਲ ਤੋਂ ਭਾਜਪਾ ਵਿਧਾਇਕ ਡਾ. ਬਨਵਾਰੀ ਲਾਲ ਨੂੰ ਸਹੁੰ ਚੁਕਾਈ ਗਈ।

ਮੰਤਰੀਆਂ ਨੂੰ ਵਿਭਾਗਾਂ ਦੀ ਵੰਡ

ਚੰਡੀਗੜ੍ਹ,14 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਹਰਿਆਣਾ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਅਨੁਸਾਰ ਸੀਨੀਅਰ ਮੰਤਰੀ ਅਨਿਲ ਵਿਜ ਨੂੰ ਗ੍ਰਹਿ, ਸਥਾਨਕ ਸਰਕਾਰਾਂ,ਸਿਹਤ,ਆਯੂਸ਼,ਤਕਨੀਕੀ ਸਿੱਖਿਆ, ਸਾਇੰਸ ਅਤੇ ਤਕਨਾਲੋਜੀ ਵਿਭਾਗ ਦਿੱਤੇ ਗਏ ਹਨ। ਰਾਜ ਮੰਤਰੀ ਸੰਦੀਪ ਸਿੰਘ ਨੂੰ ਖੇਡਾਂ ਅਤੇ ਯੁਵਕ ਮਾਮਲੇ ਦਿੱਤੇ ਹਨ। ਕੰਵਰਪਾਲ ਗੁੱਜਰ ਨੂੰ ਸਿੱਖਿਆ, ਜੰਗਲਾਤ, ਸੈਰਸਪਾਟਾ, ਸੰਸਦੀ ਮਾਮਲੇ, ਪ੍ਰਾਹੁਣਚਾਰੀ, ਮੂਲ ਚੰਦ ਸ਼ਰਮਾ ਨੂੰ ਟਰਾਂਸਪੋਰਟ,ਖਣਨ,

ਡੇਢ ਮਹੀਨੇ ਮਗਰੋਂ ਵੀ ਸਿੱਖ ਕੈਦੀਆਂ ਦੀ ਰਿਹਾਈ ਨਾ ਹੋ ਸਕੀ

ਚੰਡੀਗੜ੍ਹ,14 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਨਾਲ ਸਬੰਧਤ ਸਿੱਖ ਕੈਦੀਆਂ ਦੀ ਰਿਹਾਈ ਅਤੇ ਸਜ਼ਾ ਮੁਆਫ਼ੀ ਲਈ ਕੇਂਦਰ ਵੱਲੋਂ ਦੂਜੇ ਰਾਜਾਂ ਦੀਆਂ ਸਰਕਾਰਾਂ ਨੂੰ ਲੋੜੀਂਦੀ ਕਾਰਵਾਈ ਲਈ ਲਿਖਣ ਦੇ ਡੇਢ ਮਹੀਨੇ ਬਾਅਦ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਸੰਭਵ ਨਹੀਂ ਹੋ ਸਕੀ। ਇਸੇ ਤਰ੍ਹਾਂ ਪੰਜਾਬ ਪੁਲੀਸ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਦੀ ਰਿਹਾਈ ਅਤੇ ਸਜ਼ਾ ਮੁਆਫ਼ੀ ਦੇ ਮਾਮਲੇ ’ਤੇ ਰਾਜ ਸਰਕਾਰ ਵੱਲੋਂ ਗੁਪਤ ਤਰੀਕੇ ਨਾਲ ਹੀ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਰਿਹਾਈ, ਸਿੱਖ ਕੈਦੀਆਂ ਦੇ ਨਾਲ ਹੀ ਸੰਭਵ ਹੈ। ਸੂਬੇ ਦੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਿਰਫ਼ ਬਲਬੀਰ ਸਿੰਘ ਨਾਂ ਦੇ ਕੈਦੀ ਦੀ ਰਿਹਾਈ ਬਾਬਤ ਫੈਸਲਾ ਲਿਆ ਜਾਣਾ ਸੀ ਤੇ ਉਹਦੀ ਰਿਹਾਈ ਲਈ ਅੰਤਿਮ ਫੈਸਲਾ ਲੈਣ ਖਾਤਰ ਮਾਮਲਾ ਰਾਜਪਾਲ ਵੀ.ਪੀ.ਸਿੰਘ ਬਦਨੌਰ ਨੂੰ ਭੇਜ ਦਿੱਤਾ ਗਿਆ ਹੈ, ਪਰ ਅਜੇ ਤਕ ਉਸ ਦੀ ਰਿਹਾਈ ਵੀ ਸੰਭਵ ਨਹੀਂ ਹੋਈ। ਅਧਿਕਾਰੀਆਂ ਦਾ ਇਹ ਵੀ ਦੱਸਣਾ ਹੈ ਕਿ ਜਿਸ ਸੂਬੇ ਵਿੱਚ ਸਬੰਧਤ ਅਪਰਾਧ ਲਈ ਕੋਈ ਸਿੱਖ ਕੈਦੀ ਸਜ਼ਾ ਕੱਟ ਰਿਹਾ ਹੈ, ਉਹਦੀ ਰਿਹਾਈ ਜਾਂ ਸਜ਼ਾ ਮੁਆਫ਼ੀ ਦਾ ਫੈਸਲਾ ਉਥੋਂ ਦੀ ਸਰਕਾਰ ਨੇ ਹੀ ਲੈਣਾ ਹੈ। ਇਸ ਕਾਨੂੰਨੀ ਨੁਕਤੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਤ, ਗੁਜਰਾਤ, ਹਰਿਆਣਾ, ਕਰਨਾਟਕ, ਨਵੀਂ ਦਿੱਲੀ ਦੇ ਮੁੱਖ ਸਕੱਤਰਾਂ ਅਤੇ ਚੰਡੀਗੜ੍ਹ (ਯੂਟੀ) ਪ੍ਰਸ਼ਾਸਕ ਦੇ ਸਲਾਹਕਾਰ ਨੂੰ ਇੱਕ ਪੱਤਰ 27 ਸਤੰਬਰ ਨੂੰ ਲਿਖਿਆ ਗਿਆ ਸੀ। ਇਸ ਪੱਤਰ ਦੀ ਨਿਸਬਤ ਯੂਟੀ ਵਿੱਚ ਹੋਏ ਅਪਰਾਧ ਨਾਲ ਸਬੰਧਤ ਬਲਬੀਰ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਰਸਮੀ ਕਾਰਵਾਈ ਤਾਂ ਆਰੰਭ ਹੋਈ, ਜੋ ਅਜੇ ਤਕ ਸਿਰੇ ਨਹੀਂ ਚੜ੍ਹ ਸਕੀ।

ਅਕਾਲੀ ਦਲ ਵੱਲੋਂ ਰਾਜੋਆਣਾ ਦੀ ਸਜ਼ਾ ਮੁਆਫ਼ੀ ਦਾ ਸਵਾਗਤ

ਚੰਡੀਗੜ੍ਹ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੇ ਫੈਸਲੇ

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸੰਪਤ ਨਹਿਰਾ ਅਦਾਲਤ ’ਚ ਪੇਸ਼

ਪੰਚਕੂਲਾ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਗੈਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦਾ ਸਾਥੀ ਸੰਪਤ ਨਹਿਰਾ ਅਤੇ ਉਨ੍ਹਾਂ ਦੇ ਸਾਥੀ ਅੱਜ ਪੰਚਕੂਲਾ ਦੀ ਅਦਾਲਤ ’ਚ ਪੇਸ਼ ਕੀਤੇ ਗਏ। ਇਹ ਸਾਰੇ ਮੁਲਜ਼ਮ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਮੁਲਜ਼ਮਾਂ ਉੱਤੇ ਮੋਰਨੀ ਦੇ ਰਸਤੇ ਵਿੱਚ ਇੱਕ ਢਾਬੇ ਉੱਤੇ ਗੋਲੀਆਂ ਚਲਾਉਣ ਅਤੇ ਸੈਕਟਰ-6 ਦੇ ਜਨਰਲ ਹਸਪਤਾਲ ਵਿੱਚ ਆਪਣੇ ਸਾਥੀ ਦੀਪਕ ਨੂੰ ਭਜਾਉਣ ਦੇ ਦੋਸ਼ ਹੇਠ ਕੇਸ ਦਰਜ ਹਨ। ਇਨ੍ਹਾਂ ਕੇਸਾਂ ਦੀ ਸੁਣਵਾਈ ਲਈ ਹੀ ਮੁਲਜ਼ਮ ਅੱਜ ਪ੍ਰੋਡਕਸ਼ਨ ਵਾਰੰਟ ’ਤੇ ਸਥਾਨਕ ਅਦਾਲਤ ’ਚ ਲਿਆਂਦੇ ਗਏ ਸਨ।

ਚੰਡੀਗਡ਼੍ਹ ਦੀ ਸਫ਼ਾਈ ਵਿਵਸਥਾ ਲੀਹੋਂ ਲੱਥੀ

ਚੰਡੀਗੜ੍ਹ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਦੀ ਸਫਾਈ ਵਿਵਸਥਾ ਲੀਹੋਂ ਲੱਥ ਗਈ ਹੈ। ਸ਼ਹਿਰ ਦੀਆਂ ਗਲੀਆਂ, ਖਾਲੀ ਥਾਵਾਂ, ਸੜਕਾਂ ਦੇ ਕੰਢਿਆਂ ਸਮੇਤ ਡੱਡੂਮਾਜਰਾ ਦੇ ਡੰਪਿੰਗ ਗਰਾੳੂਂਡ ਤੱਕ ਲੱਗੇ ਕੂੜੇ ਦੇ ਢੇਰ ਨਿਗਮ ਦੀ ਕਾਰਗੁਜ਼ਾਰੀ ’ਤੇ ਸਵਾਲ ਖਡ਼੍ਹੇ ਕਰ ਰਹੇ ਹਨ। ਸ਼ਹਿਰ ਦੀ ਸਫ਼ਾਈ ਵਿਵਸਥਾ ਨਗਰ ਨਿਗਮ ਸਮੇਤ ਇੱਕ ਨਿੱਜੀ ਕੰਪਨੀ ਦੇ ਹਵਾਲੇ ਹੈ। ਚੰਡੀਗੜ੍ਹ ਦੇ ਸੈਕਟਰ-31 ਤੱਕ ਦੀ ਸਫ਼ਾਈ ਵਿਵਸਥਾ ਦੀ ਜ਼ਿੰਮੇਵਾਰੀ ਨਿਗਮ ਅਧੀਨ ਹੈ ਅਤੇ ਬਾਕੀ ਦੇ ਸੈਕਟਰਾਂ ਲਈ ਨਗਰ ਨਿਗਮ ਨੇ ਲਾਇਨਜ਼ ਕੰਪਨੀ ਨੂੰ ਠੇਕਾ ਦਿੱਤਾ ਹੋਇਆ ਹੈ। ਇਸ ਕੰਪਨੀ ’ਤੇ ਦੋਸ਼ ਲਗਾਇਆ ਜਾ ਰਿਹਾ ਕਿ ਉਸ ਦੇ ਕਰਮਚਾਰੀ ਕੂੜਾ ਇਕੱਠਾ ਕਰਕੇ ਉਸੇ ਸੈਕਟਰ ਵਿੱਚ ਖਾਲੀ ਪਈਆਂ ਥਾਵਾਂ ’ਤੇ ਸੁੱਟ ਦਿੰਦੇ ਹਨ ਅਤੇ ਨਿਗਮ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।

ਅਧਿਆਪਕਾਂ ਦੀ ਘਾਟ ਸਹਿ ਰਹੇ ਚੰਡੀਗਡ਼੍ਹ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਤੇ ਹਰਿਆਣਾ ਨੇ ਯੂਟੀ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕ ਹੀ ਨਹੀਂ ਭੇਜੇ ਜਦਕਿ ਯੂਟੀ ਦੇ ਸਿੱਖਿਆ ਵਿਭਾਗ ਨੇ ਪੰਜਾਬ ਤੇ ਹਰਿਆਣਾ ਦੇ ਸਿੱਖਿਆ ਸਕੱਤਰਾਂ ਨੂੰ ਪੱਤਰ ਲਿਖ ਕੇ ਡੈਪੂਟੇਸ਼ਨ ’ਤੇ 137 ਅਧਿਆਪਕ ਭੇਜਣ ਦੀ ਮੰਗ ਕੀਤੀ ਸੀ। ਹੁਣ ਯੂਟੀ ਵਲੋਂ ਅਗਲੇ ਹਫਤੇ ਪੱਤਰ ਜਾਰੀ ਕਰਕੇ ਅਧਿਆਪਕਾਂ ਨੂੰ ਜਲਦੀ ਭੇਜਣ ਦੀ ਮੰਗ ਕੀਤੀ ਜਾਵੇਗੀ ਕਿਉਂਕਿ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086565959
Copyright © 2019, Panjabi Times. All rights reserved. Website Designed by Mozart Infotech