» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਸੰਪਾਦਕੀ

550ਵੀਂ – ਕਿਵੇਂ ਚੱਲਣਾ ਗੁਰੂ ਦੇ ਨਾਲ ?

November 04, 2019 05:00 PM

ਮੇਰੇ ਜੀਵਨ ਵਿੱਚ ਨਾ ਸਹੀ ਪਰ ਕਦੀ ਤਾਂ ਗੁਰੂ ਦੀ 600ਵੀਂ ਵਰ੍ਹੇਗੰਢ ਵੀ ਆਵੇਗੀ। 550ਵੀਂ ’ਤੇ ਬਹੁਤਾ ਪੜ੍ਹਨ-ਸੁਣਨ ਨੂੰ ਨਹੀਂ ਮਿਲਿਆ ਕਿ 500ਵੀਂ ’ਤੇ ਗੁਰੂ ਦਾ ਸੰਦੇਸ਼ ਕੁੱਲ ਜਹਾਨ ਤੱਕ ਪਹੁੰਚਾਉਣ ਲਈ ਕਿਹੜੇ ਤਰੱਦਦ ਕੀਤੇ ਗਏ ਸਨ ਪਰ 600ਵੀਂ ’ਤੇ ਕਿਸ ਨੂੰ ਭੁੱਲੇਗਾ ਕਿ 550ਵੀਂ ਕਿਵੇਂ ਮਨਾਈ ਗਈ ਸੀ?
ਸਾਡੇ ਮੁਲਕ ਦੇ ਬਾਸ਼ਿੰਦੇ ਇੱਕ ਦੂਜੇ ਮੁਲਕ ਦੇ ਅੰਦਰ ਸਵੇਰੇ ਜਾ ਕੇ ਆਪਣੇ ਗੁਰੂ ਦੀ ਭੋਇੰ ਦੇ ਦਰਸ਼ਨ ਕਰ, ਇਬਾਦਤ ਕਰਨ ਮਗਰੋਂ ਆਥਣੇ ਆਪਣੇ ਮੁਲਕ ਮੁੜ ਆਉਣ ਦਾ ਪ੍ਰਬੰਧ ਕਰ ਲੈਣ, ਇਹ ਕੋਈ ਛੋਟੀ ਗੱਲ ਤਾਂ ਨਹੀਂ? ਕ੍ਰਾਂਤੀਕਾਰੀ ਗੁਰੂ ਦੇ ਅਸਮਾਨੀ ਬਿਜਲੀ ਦੀ ਲਿਸ਼ਕ ਵਾਂਗ ਅੰਦਰ ਤੱਕ ਰੂਹ ਨੂੰ ਰੁਸ਼ਨਾਉਣ, ਬੰਦੇ ਨੂੰ ਰਹਿੰਦੀ ਉਮਰ ਤੱਕ ਇਨਕਲਾਬੀ ਬਣਾਉਣ ਅਤੇ ਬਾਬਰਾਂ ਜਾਬਰਾਂ ਖਿਲਾਫ਼ ਖੰਡਾ ਖੜਕਾਉਣ ਲਈ ਤਿਆਰ-ਬਰ-ਤਿਆਰ ਕਰ ਦੇਣ ਦੀ ਕੁਵੱਤ ਨਾਲ ਭਰ ਦੇਣ ਵਾਲਾ ਸੰਦੇਸ਼ ਸਾਡੀ ਅਜੋਕੀ ਸਿਆਸਤ, ਵੱਡ-ਅਕਲ ਨਾਲ ਤਾਮੀਰ ਕੀਤੇ ਦਰਜਾ-ਬਦਰਜਾ ਜਮਾਤੀ ਸਮਾਜ ਅਤੇ ਸੱਤਾ-ਸਿਆਸਤ-ਆਰਥਿਕਤਾ-ਬੌਧਿਕਤਾ ਦੇ ਸੁਰ-ਬੱਧ ਪੜੁੱਲ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਹ ਸਾਧਾਰਨ ਸੱਚ ਸਭਨਾਂ ਦੀ ਸਮਝ ਵਿੱਚ ਆਉਂਦਾ ਹੈ।
ਇੰਨੇ ਮਹਾਨ ਰਹਿਬਰ ਨਾਲ, ਜਿਸ ਦਾ ਸੁਨੇਹਾ 550 ਸਾਲ ਬਾਅਦ ਵੀ ਸਾਡੀਆਂ ਕਿਸਮਤਾਂ ਦੇ ਫ਼ੈਸਲੇ ਕਰਨ ਵਾਲਿਆਂ ਦੀ ਰਾਤਾਂ ਦੀ ਨੀਂਦ ਉਡਾ ਦੇਵੇ, ਕੋਈ ਸਿਆਸਤ ਜਾਂ ਸਮਾਜ ਕਿਵੇਂ ਸਿੱਝਦਾ? ਵਰ੍ਹਿਆਂ ਦਾ ਕੀਤਾ ਕਰਾਇਆ, ਅਕਲ-ਚੁਸਤੀ-ਚਲਾਕੀ ਨਾਲ ਪ੍ਰਣਾਇਆ, ਹੁਣ ਕਿਸੇ ਪੰਜਾਹ ਨਾਲ ਤਕਸੀਮ ਹੁੰਦੇ ਹਿੰਦਸੇ ਦੀ ਭੇਟ ਤਾਂ ਨਹੀਂ ਚਾੜ੍ਹਿਆ ਜਾ ਸਕਦਾ?
ਇਸ ਲਈ ਸਾਡੇ ਆਲੇ-ਦੁਆਲੇ ਦਾ ਕੁੱਲ ਜਹਾਨ ਗੁਰੂ ਨਾਨਕ ਦੀ ਗੱਲ ਕਰ ਰਿਹਾ ਹੈ। ਲਾਂਘਾ ਕਦੋਂ ਤੱਕ ਤਿਆਰ ਹੋ ਜਾਵੇਗਾ? ਉਧਰ ਜਾਣ ਲਈ ਪ੍ਰਾਰਥਨਾ ਪੱਤਰ ਕਿਵੇਂ ਦੇਣਾ ਹੈ? ਪਾਸਪੋਰਟ ਦੀ ਸ਼ਰਤ ਦਾ ਕੀ ਬਣੇਗਾ? ਪਾਕਿਸਤਾਨ ਨੂੰ ਛੱਡੋ, ਸਾਡੇ ਵਾਲੇ ਤਾਂ ਨੀਂ ਠੱਪਾ ਲਾ ਦੇਣਗੇ? ਕਹਿੰਦੇ ਉਸ ਨੂੰ ਦੋ ਜਹਾਂ ਦਾ ਵਾਲੀ ਹਾਂ, ਬਹਿਸ ਕਰਦੇ ਹਾਂ ਕਿ ਗੁਰੂ ਤੱਕ ਲਾਂਘਾ ਹਾਸਲ ਕਰਨ, ਕਰਵਾਉਣ ਲਈ ਨਵਜੋਤ ਸਿੱਧੂ ਸਿਰ ਕਿੰਨਾ ਕੁ ਸਿਹਰਾ ਬੰਨ੍ਹਣਾ ਹੈ?
ਜਿਸ ਦੀ ਬਾਣੀ ਆਲੇ-ਦੁਆਲੇ ਵਰਤ ਰਹੇ ਵਰਤਾਰਿਆਂ ਉੱਤੇ ਹਜ਼ਾਰ ਸਵਾਲ ਦਾਗਣ ਲਈ ਮਜਬੂਰ ਕਰ ਦਿੰਦੀ ਹੈ; ਸੱਤਾ ਦੇ ਉਗਰ ਰੂਪ ਨੂੰ ਵੇਖ ਡਰਨ ਦੀ ਥਾਂ ਉਕਸਾ ਦਿੰਦੀ ਹੈ ਕਿ ਲੋਟੂ ਟੋਲੇ ਨਾਲ ਬੱਸ ਭਿੜ ਹੀ ਜਾਈਏ; ਨਿੱਤ ਅਖ਼ਬਾਰ ਪੜ੍ਹ ਅਵਾਜ਼ਾਰ ਕਰ ਦਿੰਦੀ ਹੈ, ਉਹ ਹੁਣ ਅਖ਼ਬਾਰੀ ਕਾਲਮਾਂ ਦਾ ਅਤੇ ਯੂਨੀਵਰਸਿਟੀ ਕੈਂਪਸਾਂ ਵਿੱਚ ਨਿੱਤ ਪੜ੍ਹੇ ਜਾ ਰਹੇ ਵਿਦਵਤਾ ਭਰਪੂਰ ਖੋਜ ਪਰਚਿਆਂ ਦਾ ਸਾਮਾਨ ਸਮਝੀ ਜਾ ਰਹੀ ਹੈ? ਗੁਰੂ ਰੁਜ਼ਗਾਰ ਦੇ ਕੰਮ ਆ ਰਿਹਾ ਹੈ।
ਉਹਦੀ ਇਲਾਹੀ ਬਾਣੀ ਬੰਦੇ ਵਿੱਚ ਬਗ਼ਾਵਤ ਭਰਦੀ ਹੈ, ਅਸੀਂ ਉਸ ਤੋਂ ਕੰਮ ਲੈਂਦੇ ਹਾਂ ਕਿ ਜਿਗਰ ਨੂੰ ਠੰਢਾ ਕਰਦੀ ਹੈ। ਨਿਆਣੇ ਨੂੰ ਪਹਿਲੀਆਂ ਪੰਜ ਪੌੜੀਆਂ ਕੰਠ ਹੋ ਜਾਣ ਤਾਂ ਫਖ਼ਰ ਨਾਲ ਸਭਨਾਂ ਨੂੰ ਦੱਸਦੇ ਹਾਂ। ਅੰਦਰੋਂ ਡਰੀ ਵੀ ਜਾਨੇ ਹਾਂ ਕਿ ਜਵਾਨੀ ਵਿੱਚ ਪੈਰ ਰੱਖਦਾ ਮੁੰਡਾ ਕੁੜੀ ਐਵੇਂ ਦਿਲ ਨੂੰ ਹੀ ਨਾ ਲਾ ਲਵੇ। ਕਿਤੇ ਧੀ ਪੁੱਤ ਸੱਚੀਂ ਗੁਰੂ ਵਾਲਾ ਹੋ ਨਿੱਬੜਿਆ ਤਾਂ ਸਾਡੇ ਕਿਸ ਕੰਮ ਆਸੀ?
ਫਲਸਫ਼ਾ ਉਹਦਾ ਜੀਣਾ ਮੁਹਾਲ ਕਰ ਦਿੰਦਾ ਹੈ। ਇੱਕੋ-ਇੱਕ ਹੱਲ ਇਹੀ ਦਿਸਦਾ ਹੈ ਕਿ ਉਹਦੇ ਫਲਸਫ਼ੇ ਬਾਰੇ ਹਰ ਗਲੀ, ਮੁਹੱਲੇ, ਪਿੰਡ, ਸ਼ਹਿਰ, ਮੁਲਕ, ਮੰਚ ਉੱਤੇ ਗੱਲ ਕੀਤੀ ਜਾਵੇ। ਘਰੋਂ ਨਿਕਲਿਆ ਜਾਵੇ, ਆਪਣੀ ਸਮਝ ਪ੍ਰਪੱਕ ਕੀਤੀ ਜਾਵੇ, ਜਿੱਥੇ ਹਨੇਰਾ ਹੈ ਉੱਥੇ ਚਾਨਣ ਦੀ ਛਿੱਟ ਦਿੱਤੀ ਜਾਵੇ। ਸਕੂਲਾਂ ਕਾਲਜਾਂ ਵਿੱਚ ਜਾ, ਜਵਾਨ ਦਿਲਾਂ ਦਾ ਇਸ ਮਨੁੱਖਤਾ ਦੇ ਦਿਲ ਦੇ ਜਾਨੀ ਨਾਲ ਰਾਬਤਾ ਕਰਵਾਇਆ ਜਾਵੇ। ਪਰ ਉੱਥੇ ਤਾਂ ਗੁਰੂ ਪਹਿਲਾਂ ਤੋਂ ਹੀ ਮੌਜੂਦ ਹੈ- ਪਾਠਕ੍ਰਮ ਦਾ ਹਿੱਸਾ, ਲਘੂ ਨਿਬੰਧ ਦਾ ਵਿਸ਼ਾ, ਖੋਜ ਪੱਤ੍ਰਿਕਾ ਦੇ ਪਰਚੇ ਦਾ ਸਾਮਾਨ!
ਬਾਬੇ ਦੀ ਿਵਸ਼ਾਲ ਹਸਤੀ ਸਾਡੇ ’ਤੇ ਹਾਵੀ ਹੋ ਸਕਦੀ ਸੀ। ਸਾਨੂੰ ਆਪਣੇ ਮੇਚ ਦਾ ਹੀ ਮਨਜ਼ੂਰ ਸੀ। ਗੁਰੂ ਉਹ ਜਿਸ ਦੀ ਬੇਅਦਬੀ ਸਾਡੀ ਸਮਝ ਵਿੱਚ ਆਵੇ, ਅਸੀਂ ਉਸ ਬਾਰੇ ਕੁਝ ਕਰ ਸਕੀਏ – ਅਸਤੀਫ਼ੇ ਦੀ ਮੰਗ, ਜਾਂਚ ਕਮਿਸ਼ਨ, ਸਿਆਸੀ ਉਧੇੜਬੁਣ, ਟਕਸਾਲੀ ਹੋ ਅਤੇ ਕਾਬਜ਼ ਨੂੰ ਫੜ ਕੇ ਜੇਲ੍ਹ ਵਿੱਚ ਤੁੰਨਣ ਦੇ ਬਿਆਨ ਦਾਗੀਏ। ਜੇ 550ਵੀਂ ’ਤੇ ਤੂਫ਼ਾਨ ਖੜ੍ਹਾ ਹੋ ਜਾਂਦਾ ਕਿ ਗੁਰੂ ਦੀ ਧਰਤੀ ’ਤੇ ਜਾਤ-ਪਾਤ ਦਾ ਕੀ ਕੰਮ? ਜੇ ਵਾਵਰੋਲਾ ਆ ਜਾਂਦਾ ਕਿ ਇਹ ਸਿਆਸਤ ਅਤੇ ਆਰਥਿਕਤਾ ਦੀ ਚੱਕਰੀ ਕੌਣ ਚਲਾ ਰਿਹਾ ਹੈ ਜਿਸ ਕਰਕੇ ਸਾਜੇ ਨਿਵਾਜੇ ਗੁਰੂ-ਵਰੋਸਾਈ ਧਰਤੀ ਛੱਡ, ਸੱਤ ਸਮੁੰਦਰ ਪਾਰ ਤੱਕ ਦੇ ਉਜਾੜਿਆਂ ਦੀ ਸੁਪਨਸਾਜ਼ੀ ਕਰ ਰਹੇ ਹਨ ਤਾਂ ਸੱਤਾ ਲਈ ਮੁਸ਼ਕਿਲ ਸਵਾਲ ਖੜ੍ਹੇ ਹੋ ਜਾਣੇ ਸਨ। 

ਦਸਾਂ ਨਹੁੰਆਂ ਦੀ ਕਿਰਤ ਕਰਨ ਵਾਲਿਆਂ ਨਾਲ, ਪਰਾਈਆਂ ਧਰਤੀਆਂ ਤੋਂ ਉੱਠ, ‘‘ਗੱਡੀ ਬਹਿ ਸਿਆਲਦਾ, ਨਾਲ ਬਥੇਰੇ ਹੋਰ’’ ਲਿਆ, ਸਾਡੇ ਪਿੰਡਾਂ ਸ਼ਹਿਰਾਂ ਵਿੱਚ ਦਿਨ-ਰਾਤ ਹੱਡ-ਭੰਨਵੀਂ ਮਿਹਨਤ ਕਰਨ ਵਾਲਿਆਂ ਨਾਲ ਜੋ ਸਾਡਾ ਵਰਤਾਰਾ ਹੈ, ਜੇ ਉਸ ਵਿੱਚੋਂ ਗੁਰੂ ਦੀ ਬੇਅਦਬੀ ਦੇ ਚਰਚੇ 550ਵੀਂ ਵਰ੍ਹੇਗੰਢ ਬਾਰੇ ਬਿਆਨੀਏ ਦਾ ਹਿੱਸਾ ਹੋ ਜਾਂਦੇ ਤਾਂ ਇੱਕ ਦੂਜੇ ਨੂੰ ਮੂੰਹ ਕਿਵੇਂ ਵਿਖਾਉਂਦੇ?
ਗੁਰੂ ਆਪਣਾ ਸੰਦੇਸ਼ ਦੇਣ ਲਈ ਘਰੋਂ ਬੇਘਰ ਹੋਇਆ, ਉਦਾਸੀ ਕੀ ਰੀਤਿ ਚਲਾਈ। ਸਾਡੇ ਬੁੱਧੀਜੀਵੀਆਂ ਗੁਰੂ ਦੀਆਂ ਉਦਾਸੀਆਂ ਬਾਰੇ ਖੋਜ ਪੱਤਰ ਲਿਖ-ਲਿਖ ਆਪਣੇ ਲਈ ਘਰ, ਕੋਠੀ ਦਾ ਇੰਤਜ਼ਾਮ ਕਰ ਲਿਆ। ਹੁਣ ਉਹਦੀ 550ਵੀਂ ’ਤੇ ਕਿਸੇ ਰੌਸ਼ਨ ਦਿਮਾਗ਼ ਵਿਦਵਾਨ ਦਾ ਵੀ ਵੱਡਾ ਉਦੇਸ਼ ਕੋਈ ਸੱਚੀ-ਮੁੱਚੀ ਚੰਗਾ ਸੈਮੀਨਾਰ ਕਰਨ, ਕਰਵਾਉਣ ਤੱਕ ਸੀਮਤ ਹੈ। ਜੇ ਫਲਾਣੀ ਤਰੀਕ ਤੱਕ ਕੋਈ ਵੱਡ-ਆਕਾਰੀ ਕੌਫੀ ਟੇਬਲ ਕਿਤਾਬ ਵੀ ਆ ਜਾਵੇ ਤਾਂ ਸੋਨੇ ’ਤੇ ਸੁਹਾਗਾ ਸਮਝਣਾ।
ਜਦੋਂ 500ਵੀਂ ਮਨਾਈ ਸੀ ਤਾਂ ਕਣਕਾਂ ਲੰਮੀਆਂ ਧੀਆਂ ਵਾਲੇ ਲੋਕਗੀਤ ਨੇ ਹਾਸਾ ਛੇੜਨਾ ਸ਼ੁਰੂ ਕਰ ਦਿੱਤਾ ਸੀ ਕਿਉਂ ਜੋ ਕਣਕਾਂ ਅਚਾਨਕ ਗਿੱਠੀਆਂ ਹੋ ਗਈਆਂ ਸਨ। ਲੁਧਿਆਣੇ ਵਾਲੀ ਯੂਨੀਵਰਸਿਟੀ ਹਰਾ ਇਨਕਲਾਬ ਲਿਆ ਰਹੀ ਸੀ। ਗੁਰੂ ਦੇ ਨਾਮ ’ਤੇ ਅੰਮ੍ਰਿਤਸਰ ਵਿੱਚ ਨਵੀਂ ਯੂਨੀਵਰਸਿਟੀ ਖੁੱਲ੍ਹੀ ਸੀ। ਪਟਿਆਲੇ ਵਾਲੀ ਪੰਜਾਬੀ ਯੂਨੀਵਰਸਿਟੀ ਨੇ ‘ਗੁਰੂ ਨਾਨਕ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਸੋਮੇ’ ਦੇ ਸਿਰਨਾਵੇਂ ਵਾਲਾ “he Panjab – Past and Present ਦਾ ਖ਼ਾਸ ਅੰਕ ਕੱਢਿਆ ਸੀ ਜਿਸ ਵਿੱਚੋਂ ਡਾ. ਗੰਡਾ ਸਿੰਘ ਦੀ ਅਣਥੱਕ ਮਿਹਨਤ ਝਲਕਦੀ ਹੈ।
ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਨੇ ਉਦੋਂ ਗੁਰੂ ਦੇ ਦਾਰਸ਼ਨਿਕ ਵਿਚਾਰਾਂ ਬਾਰੇ ਪੁਸਤਕਾਂ ਲਈ ਇੱਕ-ਇੱਕ ਹਜ਼ਾਰ ਰੁਪਏ ਦੇ ਪੰਜ ਇਨਾਮ ਐਲਾਨੇ, ਸਰਵੋਤਮ ਇਨਾਮ ਪੰਜਾਬੀ ਯੂਨੀਵਰਸਿਟੀ ਦੇ ਪ੍ਰੋ. ਵਜ਼ੀਰ ਸਿੰਘ ਦੀ ਪੁਸਤਕ ‘ਗੁਰੂ ਨਾਨਕ ਸਿਧਾਂਤ’ ਨੂੰ ਮਿਲਿਆ। ਉਦੋਂ ਸੰਸਾਰ ਵਿੱਚ ਸ਼ੀਤ ਯੁੱਧ ਸਿਖਰਾਂ ’ਤੇ ਸੀ। ਚਾਰੋਂ ਪਾਸੇ ਐਟਮੀ ਤਬਾਹੀ ਦੀ ਕੁਵੱਤ ਹਾਸਲ ਕਰ ਲੈਣ ਦੇ ਦਾਅਵੇ ਠੋਕੇ ਜਾ ਰਹੇ ਸਨ, ਪਰ ਗੁਰੂ ਦੀ ਧਰਤੀ ’ਤੇ ਆਸ ਦਾ ਬੁਹਰਾਨ ਸੀ।
ਵਜ਼ੀਰ ਸਿੰਘ ਵਾਲੀ ਕਿਤਾਬ ਤਾਂ ਹੁਣ ਦੁਰਲੱਭ ਹੈ। ਪੰਜਾਬੀ ਸਾਹਿਤ ਅਕਾਡਮੀ ਨੇ ਗੁਰੂ ਦੀ 550ਵੀਂ ’ਤੇ ਕਿਹੜਾ ਮਾਅਰਕਾ ਮਾਰਿਆ ਹੈ, ਪਤਾ ਕਰ ਲੈਣਾ। ਪਟਿਆਲੇ ਵਾਲੀ ਯੂਨੀਵਰਸਿਟੀ ਨੇ ਡਾ. ਗੰਡਾ ਸਿੰਘ ਦੇ ਕੰਮ ਬਰਾਬਰ ਕਿਹੜਾ ਸ਼ਾਹਕਾਰ ਰਚਿਆ ਹੈ? ਗੁਰੂ ਦੀ ਇਸ 550ਵੀਂ ਵਰ੍ਹੇਗੰਢ ਵਾਲੇ ਸਾਲ ਵਿੱਚ ਵੀ ਇਸ ਯੂਨੀਵਰਸਿਟੀ ਦੀਆਂ ਕੁੜੀਆਂ ਅੱਜ ਵੀ ਕੈਂਪਸ ਵਿੱਚ ਹੀ ਆਪਣੀ ਆਜ਼ਾਦੀ ਦੀ ਲੜਾਈ ਲੜ ਰਹੀਆਂ ਹਨ, ਭਾਵੇਂ ਹੋਸਟਲ ਖੁੱਲ੍ਹੇ ਰੱਖਣ ਦੀ ਲੜਾਈ ਵਾਲੀਆਂ ਸੁਰਖ਼ੀਆਂ ਪੱਤਰਕਾਰਾਂ ਲਈ ਪੁਰਾਣੀਆਂ ਹੋ ਗਈਆਂ ਹਨ। ਸੁਰਜੀਤ ਪਾਤਰ ਜਿਹੇ ਪੋਟਿਆਂ ’ਤੇ ਗਿਣਨ ਜੋਗੇ ਨਾਮ ਛੱਡ ਕੇ ਲੁਧਿਆਣੇ ਵਾਲੀ ਖੇਤੀਬਾੜੀ ਯੂਨੀਵਰਸਿਟੀ ਦਾ ਪੰਜਾਬ ਦੇ ਸੱਭਿਆਚਾਰਕ ਜੀਵਨ ਉੱਤੇ ਪ੍ਰਭਾਵ ਤਾਂ ਫਿਰੋਜ਼ਪੁਰ ਰੋਡ ਦੇ ਪਾਰਲੇ ਕੰਢੇ ਤੱਕ ਕਦੀ ਨਹੀਂ ਪਹੁੰਚਿਆ। ਹੁਣ ਇਹ ਸਾਡੀ ਆਰਥਿਕਤਾ ’ਚੋਂ ਵੀ ਮਨਫ਼ੀ ਹੈ। ਸ਼ਾਇਦ 550 ਪ੍ਰੋਫ਼ੈਸਰਾਂ ਦੇ ਰੁਜ਼ਗਾਰ ਜੋਗੀ ਹੀ ਰਹਿ ਗਈ ਹੈ। ਵਿੱਦਿਆ ਵੀਚਾਰੀ ਤਾਂ ਪਰਉਪਕਾਰੀ ਦਾ ਸੰਦੇਸ਼ ਦੇਣ ਵਾਲੇ ਦੀ 550ਵੀਂ ਮਨਾਉਂਦੇ ਪੰਜਾਬ ਵਿੱਚ ਯੂਨੀਵਰਸਿਟੀਆਂ ਦੇ ‘ਆਕੇ’ ਆਪਣੀ ਸਫ਼ਲਤਾ ਘੱਟ ਪੈਸਿਆਂ ਨਾਲ ਅਦਾਰੇ ਚਲਾਉਣ ਦੀ ਜੁਗਤਬਾਜ਼ੀ ਦੇ ਹਵਾਲੇ ਨਾਲ ਦਰਸਾਉਂਦੇ ਹਨ। 500ਵੀਂ ਵਰ੍ਹੇਗੰਢ ’ਤੇ ਗੁਰੂ ਦੇ ਨਾਮ ’ਤੇ ਖੁੱਲ੍ਹੀ ਯੂਨੀਵਰਸਿਟੀ ਵਿੱਚ ਪੰਜਾਬੀ ਵਿਭਾਗ ਦੀਆਂ ਸੀਟਾਂ ਵੀ ਨਹੀਂ ਭਰਦੀਆਂ। ਤਮਾਮ ਯੂਨੀਵਰਸਿਟੀਆਂ ਵਿੱਚ ਗੁਰੂ ਨਾਨਕ ਨੂੰ ਕੇਵਲ ਪੰਜਾਬੀ ਵਿਭਾਗਾਂ ਤੱਕ ਸੀਮਤ ਕਰ ਦਿੱਤਾ ਗਿਆ ਹੈ। ਸਾਰੇ ਪੰਜਾਬ ਵਿੱਚ ਬਿਨਾਂ ਕਿਸੇ ਗੁਰੂ ਦੀ ਕਿਸੇ ਵੀ ਵਰ੍ਹੇਗੰਢ ਦਾ ਇੰਤਜ਼ਾਰ ਕੀਤੇ ਬਿਨਾਂ ਢਾਈ-ਤਿੰਨ ਦਰਜਨ ਖੁੱਲ੍ਹੀਆਂ ਯੂਨੀਵਰਸਿਟੀਆਂ ਵਿੱਚ ਜਿੰਨੀਆਂ ਫੀਸਾਂ ਅਤੇ ਖਰਚੇ ਵਿਦਿਆਰਥੀਆਂ ਤੋਂ ਵਸੂਲ ਕੀਤੇ ਜਾਂਦੇ ਹਨ, ਉਸ ਨੂੰ ਜਜ਼ੀਆ ਕਹਿਣ ਦਾ ਅਜੇ ਕੋਈ ਪ੍ਰਚਲਨ ਸ਼ੁਰੂ ਨਹੀਂ ਹੋਇਆ। ਅਜੇ ਅਸਾਂ ਇਹ ਗਾਲ਼੍ਹ ਕੰਡੇਦਾਰ ਤਾਰ ਤੋਂ ਪਾਰਲਿਆਂ ਨੂੰ 20 ਡਾਲਰ ਪ੍ਰਤੀ ਸ਼ਰਧਾਲੂ ਦੀ ਦਰ ’ਤੇ ਕੱਢਣ ਦਾ ਕਾਰੋਬਾਰ ਸ਼ੁਰੂ ਕੀਤਾ ਹੋਇਆ ਹੈ, ਅਸਲ ਵਿੱਚ ਨਿਸ਼ਾਨੇ ਇੱਕ-ਦੂਜੇ ਦੇ ਫੁੰਡ ਰਹੇ ਹਾਂ।
550ਵੀਂ ਦੇ ਮੌਕੇ ਇਸ ਹਿੰਦਸੇ ਨੇ ਏਨੀ ਪਵਿੱਤਰਤਾ ਅਖਤਿਆਰ ਕਰ ਲਈ ਹੈ ਕਿ 551 ਨਹੀਂ ਹੋਣ ਦਿੰਦਾ ਕੋਈ। ਗੁਰੂ ਦੇ ਸੱਚੇ ਨਾਮਲੇਵਾ ਵੀ 550 ਹੀ ਲੱਭਣੇ ਹਨ ਸਰਕਾਰੀ ਕਮੇਟੀ ਨੇ। ਰੁੱਖ ਵੀ 550 ਲਗਾਉਣੇ ਹਨ, ਗੁਰੂ ਦੇ ਡੇਰੇ ਨੂੰ ਸਾਈਕਲ ਯਾਤਰਾ ਲਈ ਵੀ 550 ਸਵਾਰ ਕਾਫ਼ੀ ਹਨ। ਪੰਜਾਹ ਸਾਲ ਹੋਰ ਜਿਊ ਵੀ ਲਿਆ ਤਾਂ ਕਾਸ ਲਈ? 2069 ਵਿੱਚ 600 ਪੈਰੋਕਾਰ ਹੀ ਲੱਭਣ ਦੀ ਯੋਜਨਾ ਘੜੇਗਾ ਕੋਈ?
ਅਧਿਆਪਕਾਂ, ਸਹੂਲਤਾਂ, ਫੰਡਾਂ ਤੋਂ ਸੱਖਣੇ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਡਾਕਟਰਾਂ, ਨਰਸਾਂ, ਦਵਾਈਆਂ ਤੋਂ ਸੱਖਣੇ ਹਸਪਤਾਲ, ਡਿਸਪੈਂਸਰੀਆਂ ਗੁਰੂ ਦੀ ਬੇਅਦਬੀ ਦੇ ਜ਼ਾਹਿਰਾ ਦੋਸ਼ੀ ਹਨ। ਜਿਹੜਾ ਕਿੱਤਾ ਗੁਰੂ ਨੇ ਲਾਂਘਿਓਂ ਪਾਰ ਕਰਤਾਰਪੁਰ ਕੀਤਾ ਸੀ, ਉਸੇ ਕਿੱਤੇ ਨਾਲ ਜੁੜਿਆਂ ਨੇ ਖ਼ੁਦਕੁਸ਼ੀਆਂ ਕਰਦਿਆਂ ਕਦੋਂ ਦਾ ਜ਼ਿਲ੍ਹੇ-ਦਰ-ਜ਼ਿਲ੍ਹੇ ਵਿੱਚ 550 ਦਾ ਅੰਕੜਾ ਵਾਰ-ਵਾਰ ਪਾਰ ਕੀਤਾ ਹੈ। ਅਸੀਂ ਨਾ ਕੱਚਾ ਮੋਰਚਾ ਲਾ ਰਹੇ ਹਾਂ, ਨਾ ਪੱਕਾ ਮੋਰਚਾ ਕੋਈ ਵਿੱਢਿਆ ਹੈ।
ਗੁਰੂ ਦੀ 550ਵੀਂ ਲਈ ਸਾਨੂੰ ਸਰਕਾਰ ਚਾਹੀਦੀ ਹੈ। ਬਿਨਾ ਸਰਕਾਰ ਨਾਨਕ ਨਾਮਲੇਵਾ ਹੋਣ ਦਾ ਦਾਅਵਾ ਕਰਨ ਵਾਲਿਆਂ ਦਾ ਆਪਣਾ ਕੀ ਤਰੱਦਦ ਹੈ? ਬਿਨਾਂ ਸਰਕਾਰ ਤਾਂ ਅਸੀਂ ਖੇਤਾਂ ਵਿੱਚ ਆਪਣੇ ਭਵਿੱਖ ਨੂੰ ਅੱਗ ਲਾਉਣੋਂ ਨਹੀਂ ਰੁਕਦੇ। ਪ੍ਰਤੀ ਕੁਇੰਟਲ ਬੋਨਸ ਮਿਲੇ ਤਾਂ ‘‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’’ ਦੇ ਸੰਦੇਸ਼ ਸਾਹਵੇਂ ਨਿਵੀਏਂ, ਨਹੀਂ ਤਾਂ ਯੂਨੀਅਨ ਦੇ ਝੰਡੇ ਥੱਲੇ ਚੁਆਤੀ ਲਾ ਪੰਜਾਬ ਅਤੇ ਕੁਦਰਤ ਨੂੰ ਧੁਆਂਖ ਦੇਣ ਦਾ ਪ੍ਰਣ ਕਰੀ ਬੈਠੇ ਹਾਂ।
550 ਸਾਲ ਪਹਿਲਾਂ ਦਾ ਨਿਜ਼ਾਮ ਹੋਰ ਵੀ ਡਾਢਾ ਸੀ। ਉਦੋਂ ਕਿਹੜੀ ਸਰਕਾਰ ਨਾਲ ਰਾਬਤਾ ਬਣਾ ਕੇ ਗੁਰੂ ਸੀ ਚੜ੍ਹਿਆ ਸੋਧਣਿ ਧਰਤਿ ਲੁਕਾਈ? ਰਾਜੇ, ਉਨ੍ਹਾਂ ਦੇ ਮੁਕੱਦਮ, ਅਹਿਲਕਾਰਾਂ ਅਤੇ ਸਮੇਂ ਦੇ ਅਸ਼ਰਾਫੀਏ ਬਾਰੇ ਤਾਂ ਗੁਰੂ ਦਾ ਸ਼ਬਦ ਅਸਾਵੇਂ ਸਮਾਜ ਵਿਰੁੱਧ ਬਗ਼ਾਵਤ ਦੀ ਸਿਖਰ ਹੈ, ਪਰ ਅਸੀਂ ਆਪਣੇ ਬਾਰੇ 550 ਵਾਰੀ ਸੋਚ ਲਈਏ ਕਿ ‘‘ਅੰਧੀ ਰਯਤਿ ਗਿਆਨ ਵਿਹੂਣੀ’’ ਵਾਲੀ ਤਸ਼ਬੀਹ ਤੋਂ ਸਾਡਾ ਕਿਰਦਾਰ ਕਿੰਨੀ ਕੁ ਦੂਰ ਹੈ?
ਗੁਰੂ ਹੁੰਦਾ ਤਾਂ ਲਾਂਘਾ ਦੂਰ ਤੱਕ ਜਾਂਦਾ। ਗੁਰੂ ਪੁੱਛਦਾ ਕਿ ਨਫ਼ਰਤਾਂ ਦੀ ਸਿਆਸਤ ਨਾਲ ਗੁਰਮੁਖਾਂ ਦੀ ਇਹ ਕੇਹੀ ਸਾਂਝ? ਗੁਰੂ ਦੀ ਨਜ਼ਰ ਤੋਂ ਨਾ ਟਰੰਪ ਬਚਦਾ ਤੇ ਨਾ ਸੀਰੀਆ, ਯਮਨ, ਲਿਬਨਾਨ ਵਿੱਚ ਹੋ ਰਿਹਾ ਦਮਨ। ਗੁਰੂ ਨਾਲ ਲਿਵ ਲਾਉਂਦਿਆਂ ਨੂੰ ਸਭਨਾਂ ਨਿਆਮਤਾਂ ਨੂੰ ਚੰਦ ਘਰਾਣਿਆਂ ਤੱਕ ਮਹਿਦੂਦ ਕਰਦੇ ਅਰਥਚਾਰੇ ਬਾਰੇ ‘‘ਏਤੀ ਮਾਰ ਪਈ ਕਰਲਾਣੇ’’ ਕਹਿ ਮੋਰਚੇ ਲਾਉਣੇ ਪੈਂਦੇ। ਫਿਰ ਗੁਰੂ ਨਾਨਕ ਨਾਮਲੇਵਾ ਕਰਤਾਰਪੁਰ ਦਾ ਲਾਂਘਾ ਲੰਘ ਸਵਾਲ ਪੁੱਛਦੇ ਕਿ ਪਾਕਿਸਤਾਨ ਦੇ ਗ਼ਰੀਬ ਦਾ ਕੀ ਹਾਲ ਹੈ? ਹਿੰਦ-ਪਾਕਿ ਅਮਨ ਦੀ ਗੱਲ ਕਰਨ ਵਾਲਿਆਂ ’ਤੇ ਗੁਰੂ ਦੀ ਸਦੀਵ-ਸੁਵੱਲੀ ਨਜ਼ਰ ਬਾਰੇ ਸਾਨੂੰ 550ਵੇਂ ਹਿੱਸੇ ਜਿੰਨਾ ਵੀ ਸ਼ੱਕ ਨਹੀਂ ਹੋਣਾ ਚਾਹੀਦਾ। ਸ਼ਾਇਦ ਇਸੇ ਵਿਸ਼ਵਾਸ ਨਾਲ ਕੋਈ ਜੱਫੀ ਪਾਣ ਲਈ ਗਾਲ੍ਹਾਂ ਖਾਂਦਾ, ਲਾਂਘੇ ਦੇ ਦੋਹੀਂ ਪਾਸੀ ਏਨਾ ਮਕਬੂਲ ਹੈ ਭਾਵੇਂ ਬੜਿਆਂ ਦੀਆਂ ਅੱਖੀਆਂ ਵਿੱਚ ਰੜਕਦਾ ਹੈ।
ਜਦੋਂ 550ਵੀਂ ’ਤੇ ਲਾਂਘਿਓਂ ਲੰਘ, ਉਸ ਦੀ ਵਰੋਸਾਈ ਮਿੱਟੀ ਦੀ ਮੁੱਠ ਭਰ, ਕਰਤਾਰਪੁਰ ਆਪਣੇ ਘਰੀਂ ਲਿਆਵਾਂਗੇ ਤਾਂ ਗੁਰੂ ਵੇਖ ਰਿਹਾ ਹੋਵੇਗਾ ਕਿ ਕੁਝ ਹੀ ਘੰਟਿਆਂ ਬਾਅਦ ਮੁਲਕ ਦੀ ਆਲਾ ਅਦਾਲਤ ਕਿਸੇ ਦੇ ਰੱਬ ਦੇ ਘਰ ਬਾਰੇ ਵੱਡਾ ਫ਼ੈਸਲਾ ਸੁਣਾਉਣ ਜਾ ਰਹੀ ਹੈ ਅਤੇ ਉਹਦੇ ਨਾਮਲੇਵਾ ਇਹਦੇ ਬਾਰੇ ਚੁੱਪ ਵੱਟੀ ਬੈਠੇ ਹਨ। ਮੰਦਰ ਬਣੇ ਕਿ ਮਸਜਿਦ, ਅਸਾਂ ਕੀ ਲੈਣਾ ਹੈ? ਦੂਜੀਆਂ ਕੌਮਾਂ ਦਾ ਮਾਮਲਾ ਹੈ। ਮੁਲਕ ਭਰ ਵਿੱਚ ਇੱਕ ਘੱਟਗਿਣਤੀ ਦੜ੍ਹ ਵੱਟ ਡਰੀ ਬੈਠੀ ਹੈ। 550ਵੀਂ ਵਾਲੇ ਦਿਨ ਤਾਂ ਧਰਤੀ ਉੱਤੇ ਸਵਰਗ ਕਹਾਉਂਦੀ ਵਾਦੀ ਵਿੱਚ ਚੁੱਪ ਨੂੰ ਪਸਰਿਆਂ 100 ਦਿਨ ਪੂਰੇ ਹੋ ਜਾਣਗੇ।
ਕਿਸੇ ਨੇ ਹਿੰਦੋਸਤਾਨ ਡਰਾਇਆ ਤਾਂ ਗੁਰੂ ਉੱਠਿਆ। ਇੱਕ ਤੱਤੀ ਤਵੀ ਤੇ ਬੈਠ ਸਦੀਆਂ ਲਈ ਰਹਿਮਤ ਵਰਤਾ ਗਿਆ। ਕਦੀ ਜ਼ੁਲਮ ਵੇਖਿਆ ਤਾਂ ਇੱਕ ਗੁਰੂ ਹਿੰਦ ਦੀ ਚਾਦਰ ਹੋ ਨਿਬੜਿਆ। ਇੱਕ ਨੇ ਸਰਬੰਸ ਵਾਰ ਦਿੱਤਾ। ਅਸੀਂ ਫੀਤੀ ਉਹਦੇ ਨਾਮਲੇਵਾ ਹੋਣ ਦੀ ਲਵਾਈ ਹੈ ਜਿਹੜਾ ਰਹਿੰਦੀ ਦੁਨੀਆ ਤੱਕ ਫਖਰੇ ਕੌਮ ਰਹੇਗਾ। ਸਾਡੇ ਹਿੱਸੇ ਸੇਵਾ ਕਿਹੜੀ ਆਈ ਹੈ?
(*ਲੇਖਕ ਸੀਨੀਅਰ ਪੱਤਰਕਾਰ ਹੈ ਅਤੇ ਜਿਹੜੇ ਸੁਲਤਾਨਪੁਰ ਲੋਧੀ, ਕਰਤਾਰਪੁਰ ਜਾਂ ਡੇਰਾ ਬਾਬਾ ਨਾਨਕ ਨਾ ਜਾ ਸਕਣ, ਉਨ੍ਹਾਂ ਉੱਤੇ ਵੀ ਗੁਰੂ ਦੀ ਸਦੀਵ ਸੁਵੱਲੀ ਨਜ਼ਰ ਵਾਲੀ ਖੁਸ਼ਫਹਿਮੀ ਹੋਣ ਦਾ ਭਰਮ ਪਾਲੀ ਫਿਰਦਾ ਹੈ।)

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਸੰਪਾਦਕੀ ਵਿੱਚ ਹੋਰ
ਉੱਤਰੀ ਭਾਰਤ ਨੂੰ ਹਵਾ ਪ੍ਰਦੂਸ਼ਣ ਤੋਂ ਨਿਜਾਤ ਕਿਵੇਂ ਮਿਲੇ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਿੱਲੀ, ਹਰਿਆਣਾ, ਪੰਜਾਬ ਸਮੇਤ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸੇ ਹਵਾ ਦੇ ਖ਼ਤਰਨਾਕ ਪ੍ਰਦੂਸ਼ਣ ਧੂੰਆਂਖੀ ਧੁੰਦ ਦੀ ਲਪੇਟ ਵਿਚ ਆਏ ਹੋਏ ਹਨ। ਹਵਾ ਦੇ ਇਸ ਖ਼ਤਰਨਾਕ ਪ੍ਰਦੂਸ਼ਣ ਨਾਲ ਇਨ੍ਹਾਂ ਥਾਵਾਂ ਉੱਤੇ ਵਸੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਸਾਹ, ਐਲਰਜੀ, ਚਮੜੀ ਅਤੇ ਅੱਖਾਂ ਦੀਆਂ ਬੀਮਾਰੀਆਂ ਤੋਂ ਪੀੜ੍ਹਤ ਹਨ। ਬੱਚੇ ਅਤੇ ਬਜ਼ੁਰਗਾਂ ਦੇ ਨਾਲ ਨਾਲ ਸਾਹ, ਦਮੇ ਅਤੇ ਐਲਰਜੀ ਦੇ ਮਰੀਜ਼ਾਂ ਦੀ ਸਥਿਤੀ ਜ਼ਿਆਦਾ ਨਾਜ਼ੁਕ ਹੈ। ਹਵਾ ਦੇ ਖ਼ਤਰਨਾਕ ਪ੍ਰਦੂਸ਼ਣ ਕਾਰਨ ਪਾਰਦਰਸ਼ਿਕਾ ਵਿਚ ਕਮੀ ਆਉਣ ਨਾਲ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿਚ ਵਾਹਨਾਂ ਦੇ ਆਪਸ ਵਿਚ ਟਕਰਾਉਣ ਨਾਲ ਸੜਕ ਹਾਦਸਿਆਂ ਵਿਚ ਕਈ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਾਫ਼ੀ ਲੋਕ ਜ਼ਖ਼ਮੀ ਹੋ ਗਏ ਹਨ। ਦਿੱਲੀ ਵਿਚ ਜ਼ਿਆਦਾ ਪ੍ਰਦੂਸ਼ਣ ਹੋਣ ਕਾਰਨ 3 ਨਵੰਬਰ ਨੂੰ ਕੌਮਾਂਤਰੀ ਹਵਾਈ ਅੱਡੇ ਤੋਂ 32 ਉਡਾਣਾਂ ਦੇ ਰੂਟ ਅੰਮ੍ਰਿਤਸਰ, ਜੈਪੁਰ, ਮੁੰਬਈ ਅਤੇ ਲਖਨਊ ਵੱਲ ਬਦਲ ਦਿੱਤੇ ਗਏ ਹਨ। ਦਿੱਲੀ ਵਿਚ ਹਵਾ ਦੇ ਪ੍ਰਦੂਸ਼ਣ ਦੇ ਖ਼ਤਰਨਾਕ ਪੱਧਰ ਤੱਕ ਪਹੁੰਚਣ ਕਾਰਨ ਸੁਪਰੀਮ ਕੋਰਟ ਵੱਲੋਂ ਗਠਿਤ ਪੈਨਲ ਨੇ ਦਿੱਲੀ ਐੱਨਸੀਆਰ ਖੇਤਰ ਵਿਚ ਜਨਤਕ ਸਿਹਤ ਐਮਰਜੈਂਸੀ ਦਾ ਐਲਾਨ ਕਰਨ ਦੇ ਨਾਲ ਨਾਲ, ਨਿਰਮਾਣ ਕਾਰਜਾਂ ਕੋਲੇ ਅਤੇ ਤੇਲ ਨਾਲ ਚੱਲਣ ਵਾਲੀਆਂ ਉਦਯੋਗਿਕ ਇਕਾਈਆਂ ਉੱਤੇ 5 ਨਵੰਬਰ ਤੱਕ ਪਾਬੰਦੀ ਲਗਾਉਣ ਅਤੇ ਸਕੂਲ ਬੰਦ ਰੱਖਣ ਦਾ ਆਦੇਸ਼ ਵੀ ਦੇ ਦਿੱਤਾ ਹੈ। ਇਸ ਪੈਨਲ ਨੇ ਸਰਦੀ ਦੀ ਰੁੱਤ ਵਿਚ ਪਟਾਕੇ ਚਲਾਉਣ ਉੱਤੇ ਵੀ ਪਾਬੰਦੀ ਵੀ ਲਗਾ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਸਕੂਲ ਦੇ ਬੱਚਿਆਂ ਨੂੰ ਹਵਾ ਦੇ ਪ੍ਰਦੂਸ਼ਣ ਤੋਂ ਬਚਾਉਣ ਲਈ 50 ਲੱਖ ਮਾਸਕ ਵੀ ਵੰਡੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦਫ਼ਤਰ ਨੇ ਵੀ ਇਸ ਮਾਮਲੇ ਵਿਚ ਦਖ਼ਲ ਦੇ ਕੇ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ 24 ਘੰਟੇ ਸਥਿਤੀ ਉੱਤੇ ਨਜ਼ਰ ਰੱਖਣ ਦੀ ਹਦਾਇਤ ਕੀਤੀ ਹੈ ਅਤੇ ਲਗਪਗ 300 ਟੀਮਾਂ ਨੂੰ ਹਵਾ ਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਾਇਨਾਤ ਕੀਤਾ ਗਿਆ ਹੈ।

ਨਵੀਂ ਸਿੱਖਿਆ ਨੀਤੀ ਅਨੁਸਾਰ ਸਕੂਲੀ ਸਿੱਖਿਆ ’ਤੇ ਇੱਕ ਝਾਤ

ਕਿਸੇ ਵੀ ਦੇਸ਼ ਦੇ ਵਿਕਾਸ ਲਈ, ਉਸ ਦੇਸ਼ ਦੇ ਨਾਗਰਿਕਾਂ ਦੀਆਂ ਸਿੱਖਿਆ ਅਤੇ ਸਿਹਤ ਸਬੰਧੀ ਜ਼ਰੂਰਤਾਂ ਬਾਰੇ ਪਤਾ ਹੋਣਾ ਜ਼ਰੂਰੀ ਹੈ। ਕਿਸੇ ਵੀ ਦੇਸ਼ ਦਾ ਸਿੱਖਿਆ ਦੇ ਖੇਤਰ ਵਿੱਚ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਉਸ ਦੇਸ਼ ਦੀ ਸਪੱਸ਼ਟ ਸਿੱਖਿਆ ਨੀਤੀ ਹੋਵੇ। ਜੇਕਰ ਅਸੀਂ ਭਾਰਤ ਦੀ ਗੱਲ ਕਰੀਏ ਤਾਂ ਸਭ ਤੋਂ ਪਹਿਲਾਂ ਸਿੱਖਿਆ ਨੀਤੀ 1968 ਵਿੱਚ ਕੋਠਾਰੀ ਕਮਿਸ਼ਨ ਦੇ ਸੁਝਾਵਾਂ ’ਤੇ ਤਿਆਰ ਕੀਤੀ ਗਈ ਸੀ, ਜਿਸ ਦਾ ਮੁੱਖ ਏਜੰਡਾ 14 ਸਾਲ ਤੱਕ ਦੇ ਵਿਦਿਆਰਥੀਆਂ ਲਈ ਜ਼ਰੂਰੀ ਸਿੱਖਿਆ, ਤਿੰਨ ਭਾਸ਼ਾਈ ਫਾਰਮੂਲਾ ਅਤੇ ਅਧਿਆਪਕਾਂ ਲਈ ਉੱਚਿਤ ਸਿੱਖਿਆ ਅਤੇ ਸਿਖਲਾਈ ਦੀ ਵਿਵਸਥਾ ਕਰਨਾ ਸੀ। ਉਸ ਤੋਂ ਬਾਅਦ 1986 ਵਿੱਚ ਨਵੀਂ ਸਿੱਖਿਆ ਨੀਤੀ ਤਿਆਰ ਕੀਤੀ ਗਈ।

ਗੁਰੂ ਨਾਨਕ ਦੀ ਬਾਂਗਰ ਫੇਰੀ

ਬਾਂਗਰ (ਬਾਗੜ) ਦਾ ਇਲਾਕਾ ਕਿਸੇ ਵੇਲੇ ਪੰਜਾਬ ਦਾ ਹੀ ਹਿੱਸਾ ਰਿਹਾ ਹੈ। ਇਹ ਇਲਾਕਾ ਅੱਜ ਹਰਿਆਣਾ ਅਖਵਾਉਂਦਾ ਹੈ। ਇੱਥੇ ਗੁਰੂ ਨਾਨਕ ਦੇਵ ਜੀ ਦੇ ਆਉਣ ’ਤੇ ਵੱਡੀ ਕ੍ਰਾਂਤੀ ਆਈ।ਗੁਰੂ ਨਾਨਕ ਸਾਹਿਬ ਦੀ ਹਰਿਆਣਾ ਯਾਤਰਾ ਕਈ ਪੱਖਾਂ ਤੋਂ ਮਹੱਤਵਪੂਰਨ ਹੈ। ਸਾਖੀ ਸਾਹਿਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ (ਯਾਤਰਾਵਾਂ) ਦਾ ਪ੍ਰਮਾਣਿਕ ਸਰੋਤ ਸਵਿਕਾਰ ਕੀਤਾ ਗਿਆ ਹੈ। ਗੁਰੂ ਨਾਨਕ ਦੇਵ ਜੀ ਦੇ ਹਰਿਆਣਾ ਵਿਚ ਆਉਣ ਦੇ ਪ੍ਰਮਾਣ ਸਾਖੀ ਸਾਹਿਤ ’ਚੋਂ ਮਿਲਦੇ ਹਨ। ਗੁਰੂ ਜੀ ਦੀਆਂ ਉਦਾਸੀਆਂ ਸਬੰਧੀ ਸਾਰੇ ਸਾਖੀਕਾਰ ਇਕ ਮਤ ਨਹੀਂ ਹਨ। ਹਰ ਸਾਖੀਕਾਰ ਨੇ ਗੁਰੂ ਜੀ ਦੀਆਂ ਯਾਤਰਾਵਾਂ ਦਾ ਵੱਖੋ-ਵੱਖਰਾ ਰਾਹ ਵਿਖਾਇਆ ਹੈ। ਉਨ੍ਹਾਂ ਉਦਾਸੀਆਂ ਅਤੇ ਗੁਰੂ ਜੀ ਦੇ ਚਰਨ ਛੋਹ ਪ੍ਰਾਪਤ ਥਾਵਾਂ ਦੀ ਗਿਣਤੀ ’ਚ ਵੀ ਫ਼ਰਕ ਕੀਤਾ ਹੈ। 

ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ

ਆਮ ਲੋਕਾਂ ਨੂੰ ਮੁਲਕ ਦੀ ਸੰਸਦ ਵਿਚ ਨਵਾਂ ਮੋਟਰ ਵਾਹਨ ਸੋਧ ਕਾਨੂੰਨ ਪਾਸ ਹੋਣ ਕਾਰਨ ਇਸ ਉੱਤੇ ਸ਼ੱਕ ਸੀ। ਇਹ ਕਾਨੂੰਨ ਲਾਗੂ ਹੋਣ ਮਗਰੋਂ ਪੂਰੇ ਮੁਲਕ ਵਿਚ ਅਜਿਹਾ ਮਾਹੌਲ ਬਣ ਗਿਆ ਜਿਵੇਂ ਪੁਲੀਸ ਅਤੇ ਦੇਸ਼ ਵਾਸੀ ਲੋਕ ਦੋ ਵੱਖੋ ਵੱਖਰੇ ਖੇਮੇ ਹੋਣ ਅਤੇ ਦੋਵਾਂ ਵਿਚਕਾਰ ਸੰਘਰਸ਼ ਚੱਲ ਰਿਹਾ ਹੋਵੇ। ਜਿੱਥੇ ਲੋਕ ਭਾਰੀ ਪੈ ਰਹੇ ਹਨ, ਪੁਲੀਸ ਖ਼ਾਮੋਸ਼ ਹੋ ਜਾਂਦੀ ਹੈ, ਪਰ ਜ਼ਿਆਦਾਤਰ ਮਾਮਲਿਆਂ ਵਿਚ ਸਰਕਾਰੀ ਤੰਤਰ ਭਾਰੀ ਹੋ ਰਿਹਾ ਹੈ ਅਤੇ ਪੁਲੀਸ ਲੋਕਾਂ ਨੂੰ ਕੁੱਟ-ਕੁੱਟ ਕੇ ਆਪਣੇ ਅਧਿਕਾਰਾਂ ਦੀ ਬੇਹੂਦਾ ਨੁਮਾਇਸ਼ ਕਰ ਰਹੀ ਹੈ।

ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ

ਲੇਖਕ  - ਗਗਨ ਦੀਪ ਸ਼ਰਮਾ , ਸੋਰਸ - ਇੰਟਰਨੇਟ 
ਬਿੱਲੀ ਨੂੰ ਆਉਂਦੀ ਵੇਖ ਕੇ ਕਬੂਤਰ ਦੇ ਅੱਖਾਂ ਮੀਚ ਲੈਣ ਵਾਲੀ ਕਹਾਣੀ ਤਾਂ ਤੁਸੀਂ ਸੁਣੀ ਹੀ ਹੋਵੇਗੀ, ਪਰ ਕੀ ਤੁਸੀਂ ਇਹੋ ਜਿਹੀ ਕੋਈ ਕਹਾਣੀ ਘਟਦੀ ਵੇਖੀ ਜਾਂ ਸੁਣੀ ਹੈ ਜਿੱਥੇ ਬਿੱਲੀ ਆਉਂਦੀ ਵੇਖ ਕੇ ਕਬੂਤਰਾਂ ਦੀ ਰਾਖੀ ਬੈਠੇ ਲੋਕ ਕਬੂਤਰਾਂ ਦੀਆਂ ਅੱਖਾਂ ’ਤੇ ਪਰਦੇ ਪਾ ਦਿੰਦੇ ਹੋਣ ਤੇ ਪਰਦਾ ਚੁੱਕਣ ਤੋਂ ਪਹਿਲਾਂ ਕਬੂਤਰ ਦਾ ਮੂੰਹ ਉਸ ਪਾਸੇ ਕਰ ਦਿੰਦੇ ਹੋਣ ਜਿੱਧਰ ਸੁੱਖ-ਸ਼ਾਂਤੀ ਦੇ ਨਗ਼ਮੇ ਗਾਏ ਜਾ ਰਹੇ ਹੋਣ। ਅਜੋਕੇ ਦੌਰ ਵਿਚ ਸਰਕਾਰਾਂ ਰੂਪੀ ਰਾਖੇ ਜਨਤਾ ਰੂਪੀ ਕਬੂਤਰਾਂ ਨਾਲ ਅਜਿਹਾ ਕਰਦੇ ਆਮ ਵੇਖੇ ਜਾ ਸਕਦੇ ਹਨ। ਦੁੱਖ ਇਸ ਗੱਲ ਦਾ ਹੈ ਕਿ ਬਿੱਲੀ ਨੂੰ ਨਾ ਵੇਖਣ ਨਾਲ ਕਬੂਤਰ ਦੀ ਜਾਨ ਨਹੀਂ ਬਚਦੀ। ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਕਈ ਸਮਾਜਿਕ-ਆਰਥਿਕ ਬਿੱਲੀਆਂ ਸਾਡੇ ਦੁਆਲੇ ਰਹੀਆਂ ਨੇ, ਪਰ ਰਾਖਿਆਂ ਨੇ ਬਾਖ਼ੂਬੀ ਪਰਦਾ ਪਾਇਆ ਤੇ ਜਦੋਂ ਪਰਦਾ ਚੁੱਕਿਆ ਤਾਂ ਬਿੱਲੀ ਵੱਲ ਨੂੰ ਪਿੱਠ ਸੀ ਤੇ ਸਾਹਮਣੇ ਰਾਸ਼ਟਰ-ਭਗਤੀ ਦੇ ਨਗ਼ਮੇ ਵੱਜ ਰਹੇ ਸਨ। ਕਬੂਤਰ ਰਾਖਿਆਂ ਦੇ ਮੁਰੀਦ ਹੋ ਗਏ ਤੇ ਆਪਣੇ ਅਗਲੇ ਪੰਜ ਸਾਲ ਦੀ ਰਾਖੀ ਵੀ ਉਨ੍ਹਾਂ ਦੇ ਹਿੱਸੇ ਲਿਖ ਦਿੱਤੀ। ਹੁਣ ਜਦੋਂ ਆਰਥਿਕ ਮੰਦਵਾੜਾ ਰੂਪੀ ਬਿੱਲੀ ਨੇੜੇ ਆ ਢੁੱਕੀ ਹੈ ਤਾਂ ਕਬੂਤਰ ਵੀ ਪ੍ਰੇਸ਼ਾਨ ਹੋਣਾ ਸ਼ੁਰੂ ਹੋ ਗਏ ਨੇ ਤੇ ਰਾਖੇ ਵੀ।

ਕਸ਼ਮੀਰ ਮਸਲੇ ਦੀਆਂ ਵੱਖ ਵੱਖ ਪਰਤਾਂ

ਲੇਖਕ  -  ਬੀਰ ਦਵਿੰਦਰ ਸਿੰਘ   , ਸੋਰਸ - ਇੰਟਰਨੇਟ   
ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੰਵਿਧਾਨ ਦੀ ਧਾਰਾ 370 ਨੂੰ ਇਕਪਾਸੜ ਤੌਰ ’ਤੇ ਮਨਸੂਖ਼ ਕਰਨ ਦਾ ਆਪਹੁਦਰਾ ਫ਼ੈਸਲਾ ਕਰਕੇ ਦੇਸ਼ ਦੀਆਂ ਘੱਟਗਿਣਤੀਆਂ ਪ੍ਰਤੀ ਜਹਾਲਤ ਦਾ ਸਬੂਤ ਦਿੱਤਾ ਹੈ। ਜੋ ਕੁਝ ਦੇਸ਼ ਦੀ ਸੰਸਦ ਵਿਚ 5 ਅਤੇ 6 ਅਗਸਤ ਨੂੰ ਹੋਇਆ ਹੈ, ਉਸ ਨਾਲ ਬਹੁਗਿਣਤੀਵਾਦ ਦੀ ਅਸਹਿਣਸ਼ੀਲਤਾ ਨੂੰ ਸੰਵਿਧਾਨਿਕ ਮਖੌਟਾ ਪਹਿਨਾ ਦਿੱਤਾ ਗਿਆ ਹੈ। ਇਸ ਘਟਨਾ ਨਾਲ ਪੂਰੀ ਦੁਨੀਆਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਸਾਂਝੀਵਾਲਤਾ ’ਤੇ ਆਧਾਰਿਤ ਸੰਘਵਾਦ ਦੇ ‘ਆਦਰਸ਼ ਨਮੂਨੇ’ ਦੀ ਸਮਝ ਪੈ ਗਈ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 370 ਅਤੇ 35-ਏ ਨੂੰ ਮਨਸੂਖ਼ ਕਰਨਾ ਕਸ਼ਮੀਰ ਮਸਲੇ ਦਾ ਹੱਲ ਨਹੀਂ, ਸਗੋਂ ਇਹ ਘਟਨਾਕ੍ਰਮ ਕਿਸੇ ਹੋਰ ਵੱਡੀ ਆਫ਼ਤ ਦਾ ਸੂਚਕ ਹੈ।ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਆਗੂਆਂ ਨੂੰ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਕੇ ਕਸ਼ਮੀਰ ਦੇ ਟੁਕੜੇ-ਟੁਕੜੇ ਕਰਨ ਦਾ ਫ਼ੈਸਲਾ ਜਿਵੇਂ ਵੱਡੀ ਜਿੱਤ ਵਾਲਾ ਨਜ਼ਰ ਆ ਰਿਹਾ ਹੈ, ਹਕੀਕਤ ਵਿਚ ਸਮਾਂ ਪਾ ਕੇ ਉਸਦੇ ਦੂਰਗਾਮੀ ਪਰਿਣਾਮ, ਇਸ ਤੋਂ ਕਿਤੇ ਵੱਧ ਵਿਸ਼ੈਲੇ ਹੋਣਗੇ। ਇਸ ਦਾ ਅਸਲ ਅਨੁਭਵ ਦੇਸ਼ ਵਾਸੀਆਂ ਨੂੰ ਉਸ ਵੇਲੇ ਹੋਵੇਗਾ, ਜਦੋਂ ਬਹੁਗਿਣਤੀਵਾਦ ਦੀ ਮਨ ਦੀ ਧਾਰਨਾ ਵਿਚੋਂ ਜੇਤੂ ਹੋਣ ਦੇ ਅਹਿਸਾਸ ਦਾ ਘੁਮੰਡ ਥੋੜ੍ਹਾ ਮੱਠਾ ਪੈ ਜਾਵੇਗਾ।

ਭਾਰਤ ’ਚ ਬਹੁਗਿਣਤੀ ਦੀ ਸਿਆਸਤ

ਰਾਜਨੀਤੀ ਸ਼ਾਸਤਰੀ ਸਟੀਵਨ ਵਿਲਕਿੰਸਨ ਨੇ 2008 ਵਿਚ ਲੇਖ ਲਿਖਿਆ ਜਿਸ ਦਾ ਸਿਰਲੇਖ ਸੀ ‘ਆਜ਼ਾਦ ਭਾਰਤ ਵਿਚ ਮੁਸਲਮਾਨ’। ਉਨ੍ਹਾਂ ਸਿੱਟਾ ਕੱਢਿਆ: ‘‘ਭਾਰਤ ਅਤੇ ਇਸ ਦੇ 13 ਕਰੋੜ ਮੁਸਲਮਾਨਾਂ ਲਈ ਖ਼ੁਸ਼ਖ਼ਬਰੀ ਵਾਲੀ ਗੱਲ ਹੈ ਕਿ ਅਜਿਹੇ ਅਨੇਕਾਂ ਤੱਤ ਹਨ ਜਿਹੜੇ ਭਾਰਤ ਨੂੰ ਇਕ ਹਿੰਦੂ ਰਾਸ਼ਟਰ ਬਣਾਉਣ ਦੀਆਂ ਹਿੰਦੂ ਰਾਸ਼ਟਰਵਾਦੀ ਕੋਸ਼ਿਸ਼ਾਂ ਨੂੰ ਸੰਭਵ ਤੌਰ ’ਤੇ ਰੋਕ ਦੇਣਗੇ, ਕਿਉਂਕਿ ਹਿੰਦੂ ਰਾਸ਼ਟਰ ਬਣਨ ਨਾਲ ਭਾਰਤ ਵਿਚਲੇ ਮੁਸਲਮਾਨ ਪੱਕੇ ਤੌਰ ’ਤੇ ਦੋਇਮ ਦਰਜੇ ਦੇ ਸ਼ਹਿਰੀ ਬਣ ਜਾਣਗੇ। ਪਹਿਲਾ, ਵੱਖ ਵੱਖ ਸਰਵੇਖਣਾਂ ਵਿਚ ਲਗਾਤਾਰ ਦੋ-ਤਿਹਾਈ ਭਾਰਤੀ ਇਸ ਰਾਇ ਨੂੰ ਰੱਦ ਕਰਦੇ ਆ ਰਹੇ ਹਨ ਅਤੇ ਭਾਰਤੀ ਲੋਕ ਅਨੇਕਤਾਵਾਦ ਲਈ ਸਮਰਪਿਤ ਹਨ। ਦੂਜਾ, ਭਾਰਤ ਦੇ ਮਜ਼ਬੂਤ ਕਾਨੂੰਨੀ ਅਦਾਰਿਆਂ ਅਤੇ ਸ਼ਹਿਰੀ ਸਮਾਜ ਵੱਲੋਂ ਸਿਆਸਤਦਾਨਾਂ ਉੱਤੇ ਅਜਿਹੀਆਂ ਹਕੀਕੀ ਬੰਦਸ਼ਾਂ ਆਇਦ ਹਨ ਕਿ ਉਹ ਸੱਤਾ ਵਿਚ ਬਣੇ ਰਹਿਣ ਲਈ ਘੱਟ-ਗਿਣਤੀਆਂ ਨੂੰ ਨਿਸ਼ਾਨਾ ਨਹੀਂ ਬਣਾ ਸਕਦੇ। ਤੀਜਾ, 1980ਵਿਆਂ ਦੇ ਸ਼ੁਰੂ ਤੋਂ ਚੋਣਾਵੀ ਪਰਿਵਰਤਨਸ਼ੀਲਤਾ ਅਤੇ ਮੁਕਾਬਲੇਬਾਜ਼ੀ ਵਿਚ ਹੋਇਆ ਇਜ਼ਾਫ਼ਾ ਵੀ ਮੁਸਲਮਾਨਾਂ ਦੇ ਹੱਕ ਵਿਚ ਭੁਗਤ ਰਿਹਾ ਹੈ ਕਿਉਂਕਿ ਸਿਆਸੀ ਪਾਰਟੀਆਂ ਦੀ ਮੁਕਾਬਲੇਬਾਜ਼ੀ ਦਾ ਉਚੇਰਾ ਪੱਧਰ ਉਨ੍ਹਾਂ ਨੂੰ ਮੁਸਲਿਮ ਵੋਟਾਂ ਲਈ ਜ਼ਿਆਦਾ ਜ਼ੋਰ ਅਜ਼ਮਾਇਸ਼ ਲਈ ਮਜਬੂਰ ਕਰਦਾ ਹੈ।’’

ਬੁਰਕਾ, ਘੁੰਡ ਤੇ ਸਾਡੀ ਸੋਚ-ਸਮਝ

ਪਿਛਲੇ ਦਿਨੀਂ ਸ੍ਰੀਲੰਕਾ ਵਿਚ ਵੱਡਾ ਦੁਖਾਂਤ ਵਾਪਰਿਆ ਜਦ ਦਹਿਸ਼ਤਗਰਦਾਂ ਨੇ ਕੋਲੰਬੋ ਅਤੇ ਕੁਝ ਹੋਰ ਥਾਵਾਂ ’ਤੇ ਗਿਰਜਿਆਂ ਅਤੇ ਹੋਟਲਾਂ ’ਤੇ ਹਮਲਾ ਕਰਕੇ 250 ਤੋਂ ਜ਼ਿਆਦਾ ਲੋਕਾਂ ਦੀ ਹੱਤਿਆ ਕਰ ਦਿੱਤੀ ਅਤੇ ਇਸ ਤੋਂ ਕਈ ਗੁਣਾਂ ਵੱਧ ਜ਼ਖ਼ਮੀ ਹੋਏ। ਇਸ ਤੋਂ ਬਾਅਦ ਸ੍ਰੀਲੰਕਾ ਦੀ ਹਕੂਮਤ ਨੇ ਮੁਸਲਮਾਨ ਔਰਤਾਂ ਦੇ ਬੁਰਕਾ ਪਹਿਨਣ ਨੂੰ ਗ਼ੈਰ-ਕਾਨੂੰਨੀ ਕਰਾਰ ਦੇ ਦਿੱਤਾ। ਇਸ ਦੇ ਨਾਲ ਹੀ ਸ਼ਿਵ ਸੈਨਾ ਦੇ ਅਖ਼ਬਾਰ ‘ਸਾਮਨਾ’ ਨੇ ਘੱਟਗਿਣਤੀ ਨਾਲ ਸਬੰਧਤ ਔਰਤਾਂ ਦੇ ਬੁਰਕਾ ਪਹਿਨਣ ’ਤੇ ਬੰਦਿਸ਼ ਲਾਉਣ ਦੀ ਮੰਗ ਕੀਤੀ। ਯੂਰੋਪ ਵਿਚ ਫਰਾਂਸ, ਡੈਨਮਾਰਕ, ਨਾਰਵੇ, ਆਸਟਰੀਆ, ਬੈਲਜੀਅਮ ਆਦਿ ਦੇਸ਼ਾਂ ਵਿਚ ਬੁਰਕਾ ਪਹਿਨਣ ਜਾਂ ਚਿਹਰੇ ਨੂੰ ਕਿਸੇ ਵੀ ਤਰ੍ਹਾਂ ਢਕਣ ਉੱਤੇ ਪਾਬੰਦੀ ਲੱਗੀ ਹੋਈ ਹੈ। ਚੀਨ ਦੇ ਇਕ ਖੇਤਰ ਵਿਚ ਕੁਝ ਇਹੋ ਜਿਹੀਆਂ ਪਾਬੰਦੀਆਂ ਕਾਰਨ ਨਾ ਤਾਂ ਕੋਈ ਔਰਤ ਬੁਰਕਾ ਪਹਿਨ ਸਕਦੀ ਹੈ ਤੇ ਨਾ ਹੀ ਕੋਈ ਮਰਦ ਲੰਮੀ ਦਾੜ੍ਹੀ ਰੱਖ ਸਕਦਾ ਹੈ। ‘ਸਾਮਨਾ’ ਅਖ਼ਬਾਰ ਦੀ ਇਸ ਰਾਇ ਬਾਰੇ ਗੱਲ ਕਰਦਿਆਂ ਉਰਦੂ ਸ਼ਾਇਰ ਤੇ ਹਿੰਦੀ ਫਿਲਮਾਂ ਦੇ ਗੀਤਕਾਰ ਜਾਵੇਦ ਅਖ਼ਤਰ ਨੇ ਬੜੀ ਦਿਲਚਸਪ ਟਿੱਪਣੀ ਕੀਤੀ ਕਿ ਉਹ ਬੁਰਕੇ ਉੱਤੇ ਪਾਬੰਦੀ ਲਾਉਣ ਦੇ ਖ਼ਿਲਾਫ਼ ਨਹੀਂ ਪਰ ਇਸ ਦੇ ਨਾਲ ਨਾਲ ਘੁੰਡ ਉੱਤੇ ਵੀ ਪਾਬੰਦੀ ਲੱਗਣੀ ਚਾਹੀਦੀ ਹੈ। ਜਾਵੇਦ ਅਖ਼ਤਰ ਨੇ ਕਿਹਾ ਕਿ ਇਰਾਕ ਭਾਵੇਂ ਬੇਹੱਦ ਕੱਟੜ ਮੁਲਕ ਹੈ ਪਰ ਉੱਥੇ ਚਿਹਰਾ ਢਕਣ ਦਾ ਰਿਵਾਜ ਨਹੀਂ।

ਔਰਤਾਂ ’ਤੇ ਹਿੰਸਾ: ਸਮੁੱਚਾ ਸਮਾਜ ਸਵਾਲਾਂ ਦੇ ਘੇਰੇ ’ਚ

ਔਰਤ ਖ਼ਿਲਾਫ਼ ਹਿੰਸਾ ਜਾਂ ਲਿੰਗਕ ਹਿੰਸਾ ਨਵਾਂ ਵਰਤਾਰਾ ਨਹੀਂ। ਇਹ ਹਿੰਸਾ ਸਦੀਆਂ ਤੋਂ ਬਦਲਵੇਂ ਰੂਪਾਂ ਵਿਚ ਲਗਾਤਾਰ ਜਾਰੀ ਹੈ। ਇਹ ਹਿੰਸਾ ਸਰੀਰਕ, ਆਤਮਿਕ ਤੇ ਮਾਨਸਿਕ ਪੱਧਰਾਂ ਉੱਪਰ ਕਈ ਢੰਗ-ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਆਮ ਕਰਕੇ ਲਿੰਗਕ ਹਿੰਸਾ ਨੂੰ ਮਰਦਾਂ ਨਾਲ ਜੋੜ ਕੇ ਦੇਖਿਆ ਜਾਂਦਾ ਹੈ ਲੇਕਿਨ ਆਪਣੇ ਅਸਲੇ ਵਿਚ ਇਹ ਪਿੱਤਰੀ ਸਮਾਜਿਕ ਢਾਂਚੇ ਅੰਦਰ ਬਹੁਤ ਸੂਖਮ ਪੱਧਰ ਉੱਪਰ ਪੱਸਰੀ ਅਮਾਨਵੀ ਹਿੰਸਾ ਨਾਲ ਸਬੰਧਿਤ ਹੈ। ਇਹ ਕਹਿਣਾ ਵਾਜਿਬ ਹੋਵੇਗਾ ਕਿ ਲਿੰਗਕ ਹਿੰਸਾ ਦੇ ਕਾਰਨ ਮਨੁੱਖਾਂ ਵਜੋਂ ਮਰਦਾਂ ਨਾਲ ਓਨੇ ਸੰਬੰਧਿਤ ਨਹੀਂ ਹਨ ਜਿੰਨੇ ਸ਼ਕਤੀ, ਸ਼ਕਤੀ ਸਬੰਧਾਂ ਤੇ ਸ਼ਕਤੀ ਦੇ ਕੰਟਰੋਲ ਨਾਲ ਸਬੰਧਿਤ ਹਨ। ਇਹੀ ਕਾਰਨ ਹੈ ਕਿ ਨਾ ਕੇਵਲ ਔਰਤਾਂ ਸਗੋਂ ਪਿੱਤਰ ਸੱਤਾ ਦੁਆਰਾ ਮਰਦ ਦੀ ਤੈਅ ਕੀਤੀ ਪਰਿਭਾਸ਼ਾ ਤੋਂ ਵੱਖਰੀ ਹਰ ਲਿੰਗਕ ਪਛਾਣ ਨੂੰ ਇਸ ਹਿੰਸਾ ਦਾ ਸ਼ਿਕਾਰ ਹੋਣਾ ਪੈਂਦਾ ਹੈ, ਫਿਰ ਚਾਹੇ ਉਹ ਜਨਾਨੜੇ ਕਹੇ ਜਾਂਦੇ ਮਰਦ ਹੀ ਕਿਉਂ ਨਾ ਹੋਣ।
ਅਜਿਹੇ ਪ੍ਰਬੰਧ ਵਿਚ ਮਨੁੱਖੀ ਨਸਲ ਦੀ ਉਤਪਾਦਕ ਹੋਣ ਕਰਕੇ ਔਰਤ ਨੂੰ ਕਿਸੇ ਨਾ ਕਿਸੇ ਰੂਪ ਵਿਚ ਫਿਰ ਵੀ ਥੋੜ੍ਹੀ ਰਾਹਤ ਮਿਲ ਜਾਂਦੀ ਹੈ ਲੇਕਿਨ ਬਾਕੀ ਲਿੰਗਕ ਪਛਾਣਾਂ ਜਿਵੇਂ ਹਿਜੜਾ, ਸਮਲਿੰਗੀ, ਦੋਲਿੰਗੀ ਆਦਿ ਨੂੰ ਪੂਰੀ ਤਰ੍ਹਾਂ ਹਾਸ਼ੀਆਗਤ ਕਰ ਦਿੱਤਾ ਜਾਂਦਾ ਹੈ। 

ਖ਼ਤਰੇ ਵਿਚ ਹੈ ਭਾਰਤ ਦੀ ਧਰਮ ਨਿਰਪੱਖਤਾ ਦਾ ਸੰਵਿਧਾਨਕ ਸੰਕਲਪ -

ਮੱਖਣ ਕੁਹਾੜ
 
ਭਾਰਤ ਦੇ ਸੰਵਿਧਾਨ ਦੀ ਭੂਮਿਕਾ ਵਿਚ ਲਿਖਿਆ ਹੋਇਆ ਹੈ, ''ਅਸੀਂ ਭਾਰਤ ਦੇ ਲੋਕ ਭਾਰਤ ਨੂੰ ਸੰਪੂਰਨ ਪਰਭੂਤਵ-ਸੰਪਨ, ਸਮਾਜਵਾਦੀ, ਧਰਮ ਨਿਰਪੇਖ ਲੋਕਤੰਤਰ ਗਣਰਾਜ ਬਣਾਉਣ ਲਈ ਅਤੇ ਉਸ ਦੇ ਸਾਰੇ ਨਾਗਰਿਕਾਂ ਨੂੰ : ਸਮਾਜਕ, ਆਰਥਕ ਅਤੇ ਰਾਜਨੀਤਕ ਨਿਆਂ, ਵਿਚਾਰ ਪ੍ਰਗਟਾਵੇ, ਵਿਸ਼ਵਾਸ, ਧਰਮ ਅਤੇ ਉਪਾਸਨਾ ਦੀ ਸਵਤੰਤਰਤਾ, ਪ੍ਰਤਿਸ਼ਠਾ ਅਤੇ ਮੌਕਿਆਂ ਦੀ ਬਰਾਬਰਤਾ ਪ੍ਰਾਪਤ ਕਰਾਉਣ ਵਾਸਤੇ ਅਤੇ ਉਨਾਂ ਸਭਨਾਂ ਵਿਚ ਵਿਅਕਤੀ ਦੀ ਗਰਿਮਾ ਅਤੇ (ਰਾਸ਼ਟਰ ਦੀ ਏਕਤਾ ਤੇ ਅਖੰਡਤਾ) ਸੁਨਿਸ਼ਚਤ ਕਰਨ ਵਾਲੀ ਪ੍ਰਤੀਬੱਧਤਾ ਵਧਾਉਣ ਦੇ ਲਈ ਦ੍ਰਿੜ ਸੰਕਲਪ ਹੋ ਕੇ ਆਪਣੀ ਇਸ ਸੰਵਿਧਾਨ ਸਭਾ ਵਿਚ ੨੬ ਨਵੰਬਰ ੧੯੪੯ ਨੂੰ ਇਸ ਸੰਵਿਧਾਨ ਨੂੰ ਅੰਗੀਕ੍ਰਿਤ, ਅਧਿਨਿਯਮਤ ਅਤੇ ਆਤਮ-ਅਰਪਿਤ ਕਰਦੇ ਹਾਂ।''

ਰੰਗਲੇ ਪੰਜਾਬ ਦੇ ਫਿੱਕੇ-ਫਿੱਕੇ ਰੰਗ

ਵਿਸ਼ਵ ਬੈਂਕ ਨੇ 2015 ਵਿਚ ਭਾਰਤ ਦੇ ਜਿਨ੍ਹਾਂ ਦਸ ਰਾਜਾਂ ਨੂੰ ਵਿਕਾਸਸ਼ੀਲ ਐਲਾਨਿਆ ਸੀ ਉਨ੍ਹਾਂ ਵਿਚ ‘ਰੰਗਲਾ ਪੰਜਾਬ’ ਕਿਤੇ ਵੀ ਨਹੀਂ ਸੀ! ਸੰਯੁਕਤ ਰਾਸ਼ਟਰ ਵੱਲੋਂ ‘ਮਨੁੱਖੀ ਵਿਕਾਸ ਇੰਡੈਕਸ 2015’ ਅਨੁਸਾਰ ਭਾਰਤ ਦੇ 29 ਰਾਜਾਂ ਅਤੇ ਸੱਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਪੰਜਾਬ ਦਾ ਅੱਠਵਾਂ ਸਥਾਨ ਸੀ! ਬੰਗਲੂਰੂ ਦੀ ਇਕ ਸੰਸਥਾ ਵੱਲੋਂ ਭਾਰਤ ਦੇ ਰਾਜਾਂ ਦੇ ਵਿਕਾਸ ਦੇ ਆਧਾਰ ’ਤੇ ਕੀਤੇ ਗਏ ਸਰਵੇਖਣ ਵਿਚ ਪੰਜਾਬ ਦਾ ਸਥਾਨ ਛੇਵਾਂ ਸੀ। ਕਿਸੇ ਵਕਤ ਭਾਰਤੀ ਰਾਜਾਂ ਵਿਚੋਂ ਪੰਜਾਬ ਸਭ ਤੋਂ ਉਪਰ ਹੁੰਦਾ ਸੀ, ਪਰ ਹੁਣ ਵਿਕਾਸ ਦੇ ਆਧਾਰ ’ਤੇ ਦੇਸ਼ ਵਿਚ ਕੇਰਲਾ, ਤਾਮਿਲਨਾਡੂ, ਕਰਨਾਟਕ, ਮਹਾਂਰਾਸ਼ਟਰ ਅਤੇ ਗੁਜਰਾਤ ਇਸ ਤੋਂ ਅੱਗੇ ਹਨ। ਕੇਂਦਰ ਸਰਕਾਰ ਦੇ ਅੰਕੜਿਆਂ ਅਨੁਸਾਰ ਪੰਜਾਬ ਵਿਚ 15 ਲੱਖ ਲੋਕ ਬੇਰੁਜ਼ਗਾਰ ਹਨ। 2015 ਵਿਚ ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੇ ਪੰਜਵੇਂ ਸਰਵੇਖਣ ਅਨੁਸਾਰ ਪੰਜਾਬ ਵਿਚ ਇਕ ਹਜ਼ਾਰ ਦੀ ਆਬਾਦੀ ਪਿੱਛੇ 60 ਵਿਅਕਤੀ ਬੇਰੁਜ਼ਗਾਰ ਸਨ।

ਦੰਗਿਆਂ ਦੀ ਵਹਿਸ਼ਤ ਤੇ ਮੁਹੱਲੇਦਾਰੀ

ਦੋ ਦਿਨ ਦਾ ਕਹਿ ਕੇ 8 ਅਗਸਤ ਨੂੰ ਲੁਧਿਆਣੇ ਗਿਆ ਸੀ। ਮੁੜਿਆ ਤੇ ਸਤੰਬਰ ਦੀ ਕੋਈ ਤਾਰੀਖ਼ ਸੀ। ਦੁਪਹਿਰ ਦੀ ਲੁਧਿਆਣਿਓਂ ਚੱਲੀ ਸਾਡੀ ਗੱਡੀ ਅੱਧੀ ਰਾਤੀਂ ਲਾਹੌਰ ਦੇ ਰੇਲਵੇ ਯਾਰਡ ਵਿਚ ਖੜ੍ਹੀ ਸੀ। ਟੈਕਨੀਕਲ ਸਕੂਲ ਲੁਧਿਆਣੇ ਦੇ ਮੀਲ ਪੱਥਰ ਤੋਂ ਲਾਹੌਰ 120 ਜਾਂ 124 ਮੀਲ ਏ। ਥਾਂ ਥਾਂ ਰੁਕਦੀ। ਦਸ ਮੀਲ ਘੰਟਾ ਰਫ਼ਤਾਰ ਹੋਣੀ ਏਹਦੀ। ਲੋਕੀ ਚੁੱਪ ਬੈਠੇ ਗੱਡੀ ਵਿਚ ਤੇ ਉੱਤੇ ਵੀ।

ਔਰਤਾਂ ਨਾਲ ਪੁਲੀਸ ਦਾ ਵਿਹਾਰ

ਅੰਮ੍ਰਿਤਸਰ ਜ਼ਿਲ੍ਹੇ ਦੇ ਕੱਥੂਨੰਗਲ ਥਾਣੇ ਵਿਚ ਪੈਂਦੇ ਪਿੰਡ ਸ਼ਹਿਜ਼ਾਦਾ ਦੀ ਔਰਤ ਜਸਵਿੰਦਰ ਕੌਰ ਨਾਲ ਕੀਤਾ ਅਣਮਨੁੱਖੀ ਵਿਹਾਰ ਪੁਲੀਸ ਟੀਮ ਦੀ ਔਰਤਾਂ ਬਾਰੇ ਮਾਨਸਿਕਤਾ ਨੂੰ ਦਰਸਾਉਂਦਾ ਹੈ। ਪੁਲੀਸ ਗੱਡੀ ਦੀ ਛੱਤ ਉੱਤੇ ਤਕਰੀਬਨ ਢਾਈ ਕਿਲੋਮੀਟਰ ਤੱਕ ਪਿੰਡ ਦਾ ਚੱਕਰ ਕੱਢਣ ਤੋਂ ਬਾਅਦ ਸੜਕ ਉੱਤੇ ਡਿੱਗੀ ਜਸਵਿੰਦਰ ਦੀ ਦਰਦਨਾਕ ਵੀਡੀਓ ਸੋਸ਼ਲ ਮੀਡੀਆ ਉੱਤੇ ਦੁਨੀਆਂ ਭਰ ਵਿੱਚ ਦੇਖੀ ਗਈ। ਉਹ ਅੰਮ੍ਰਿਤਸਰ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਪੀੜਤ ਵੱਲੋਂ ਦਿੱਤੇ ਬਿਆਨ ਅਨੁਸਾਰ ਉਹ ਪੁਲੀਸ ਟੀਮ ਤੋਂ ਇੰਨਾ ਪੁੱਛਣ ਦੀ ਗੁਸਤਾਖ਼ੀ ਕਰ ਰਹੀ ਸੀ ਕਿ ਉਸ ਦੇ ਪਰਿਵਾਰ ਦੇ ਜਿਸ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਆਏ ਹਨ, ਉਸ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਰੰਟ ਕਿੱਥੇ ਹਨ? ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਪਤਾ ਹੀ ਨਹੀਂ ਲੱਗਾ ਕਿ ਪੀੜਤ ਢਾਈ ਕਿਲੋਮੀਟਰ ਤੱਕ ਗੱਡੀ ਦੀ ਛੱਤ ਉੱਤੇ ਬੈਠੀ ਰਹੀ ਹੈ। ਕਾਨੂੰਨ ਦੇ ਰਖਵਾਲਿਆਂ ਅਤੇ ਉਨ੍ਹਾਂ ਦੇ ਸੱਤਾਧਾਰੀ ਸਿਆਸੀ ਆਕਾਵਾਂ ਨੂੰ ਭਾਵੇਂ ਇਹ ਗੱਲ ਦਰੁਸਤ ਜਾਪਦੀ ਹੋਵੇ ਪਰ ਇਹ ਦਲੀਲ ਜਨ ਸਾਧਾਰਨ ਦੇ ਹਲਕ ਤੋਂ ਹੇਠਾਂ ਨਹੀਂ ਉੱਤਰ ਰਹੀ।

ਸੁਪਰੀਮ ਕੋਰਟ ਦਾ ਸਰਬਉੱਚ ਐਲਾਨ

ਸੁਪਰੀਮ ਕੋਰਟ ਵੱਲੋਂ ਅੱਜਕੱਲ੍ਹ ਵੱਖ ਵੱਖ ਵਰਗਾਂ ਦੇ ਹੱਕਾਂ ਬਾਰੇ ਧੜਾ-ਧੜ ਆ ਰਹੇ ਫ਼ੈਸਲਿਆਂ ਵਿੱਚ ਸ਼ੁੱਕਰਵਾਰ ਨੂੰ ਇੱਕ ਹੋਰ ਫ਼ੈਸਲਾ ਜੁੜ ਗਿਆ ਹੈ ਜਿਸ ਦੀ ਸਮਾਜਿਕ ਅਤੇ ਧਾਰਮਿਕ ਪ੍ਰਸੰਗਾਂ ਤੋਂ ਬੇਹੱਦ ਅਹਿਮੀਅਤ ਹੈ। ਅਦਾਲਤ ਵੱਲੋਂ ਹਾਲ ਹੀ ਵਿੱਚ ਧਾਰਾ 377 (ਐੱਲਜੀਬੀਟੀ ਦੇ ਹੱਕਾਂ) ਅਤੇ ਧਾਰਾ 497 (ਵਿਆਹ ਬਾਹਰੇ ਸਬੰਧਾਂ) ਬਾਰੇ ਫ਼ੈਸਲੇ ਸੁਣਾਏ ਗਏ ਹਨ। ਹੁਣ ਕੇਰਲਾ ਹਿੰਦੂ ਸਥਾਨ (ਦਾਖ਼ਲਾ) ਰੂਲਜ਼-1965 ਬਾਰੇ ਮੁਲਕ ਦੀ ਸੁਪਰੀਮ ਕੋਰਟ ਨੇ 4:1 ਨਾਲ ਫ਼ੈਸਲਾ ਸੁਣਾਇਆ ਹੈ। ਇਨ੍ਹਾਂ ਰੂਲਜ਼ ਤਹਿਤ 12ਵੀਂ ਸਦੀ ਦੌਰਾਨ ਬਣੇ ਸ਼ਬਰੀਮਾਲਾ ਮੰਦਰ ਵਿੱਚ 10 ਤੋਂ 50 ਸਾਲ ਤੱਕ ਦੀਆਂ ਮਹਿਲਾਵਾਂ ਦੇ ਦਾਖ਼ਲੇ ਉੱਤੇ ਪਾਬੰਦੀ ਲਾਈ ਹੋਈ ਸੀ। ਅਦਾਲਤ ਨੇ ਇਸ ਪਾਬੰਦੀ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਗਰਦਾਨਿਆ ਹੈ

ਸਿੱਖਿਆ ਨੂੰ ਪਈਆਂ ਵੰਗਾਰਾਂ ਓਟਣ ਦੀ ਲੋੜ

ਪੰਜ ਸਤੰਬਰ ਦਾ ਦਿਨ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ (5 ਸਤੰਬਰ 1888-17 ਅਪਰੈਲ 1975) ਦੇ ਜਨਮ ਦਿਨ ਨੂੰ ਮੁੱਖ ਰੱਖ ਕੇ ਅਧਿਆਪਕ ਦਿਵਸ ਵਜੋਂ ਮਨਾਉਣ ਲਈ ਰਾਖਵਾਂ ਰੱਖਿਆ ਗਿਆ ਹੈ। ਇਸ ਦਿਨ ਜਦੋਂ ਅਸੀਂ ਇਸ ਮਹਾਨ ਦਾਰਸ਼ਨਿਕ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣਾ ਜੀਵਨ ਸੁਧਾਰਨ ਦਾ ਯਤਨ ਕਰਦੇ ਹਾਂ ਤਾਂ ਨਾਲ ਹੀ ਅੱਜ ਦੇ ਭਾਰਤ ਵਿਚ ਸਿੱਖਿਆ ਸੰਸਾਰ ਅੰਦਰ ਸਮੱਸਿਆਵਾਂ ਦੇ ਹੱਲ ਲਈ ਹੰਭਲਾ ਮਾਰਨ ਦਾ ਯਤਨ ਵੀ ਕਰਦੇ ਹਾਂ।

ਸਮਾਰਟ ਤੰਤਰ ਦੀਆਂ ਖ਼ਾਮੀਆਂ

ਸਮਾਰਟ ਗਵਰਨੈਂਸ। ਇਹ ਅਜੋਕੀਆਂ ਹਕੂਮਤਾਂ ਦਾ ਨਾਅਰਾ ਹੈ, ਪਰ ਜ਼ਮੀਨੀ ਪੱਧਰ ’ਤੇ ਜੋ ਕੁਝ ਵਾਪਰ ਰਿਹਾ ਹੈ, ਉਹ ਬਿਲਕੁਲ ਉਲਟ ਹੈ। ਇੱਕ ਮੀਡੀਆ ਰਿਪੋਰਟ ਅਨੁਸਾਰ ਅਠਾਰਾਂ ਲੱਖ ਰੁਪਏ ਦੇ ਫਰਾਡ ਕੇਸ ’ਚ ਗੁਰਦਾਸਪੁਰ ਕੇਂਦਰੀ ਜੇਲ੍ਹ ਵਿੱਚ 13 ਮਹੀਨਿਆਂ ਤੋਂ ਬੰਦ ਪੰਜਾਬ ਸਿੱਖਿਆ ਵਿਭਾਗ ਦੇ ਇੱਕ ਕਲਰਕ ਨੂੰ ਦੋ ਹੋਰ ਸਕੂਲਾਂ ਦਾ ‘ਚਾਰਜ’ ਦੇ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ 8 ਅਗਸਤ ਨੂੰ ਜਾਰੀ ਹੋਏ ਜਨ੍ਹਿ‌ਾਂ ਰਾਹੀਂ ਉਸ ਦਾ ਹੈੱਡਕੁਆਰਟਰ ਵੀ ਜਲੰਧਰ ਤਬਦੀਲ ਕਰ ਦਿੱਤਾ ਗਿਆ। ਜ਼ਾਹਿਰ ਹੈ ਕਿ ਸਿੱਖਿਆ ਵਿਭਾਗ ਦੇ ਹਰ ਪ੍ਰਕਾਰ ਦੇ ਕੰਪਿਊਟਰੀਕਰਨ ਦੇ ਦਾਅਵਿਆਂ ਦੇ ਬਾਵਜੂਦ ਹਕੀਕੀ ਤੌਰ ’ਤੇ ਕੰਪਿਊਟਰੀਕਰਨ ਨਹੀਂ ਕੀਤਾ ਗਿਆ। ਗੁਰਦਾਸਪੁਰ ਜ਼ਲ੍ਹਿ‌ੇ ਨਾਲ ਸਬੰਧਤ ਇੱਕ ਸਿੱਖਿਆ ਅਧਿਕਾਰੀ ਦਾ ਕਹਿਣਾ ਹੈ ਕਿ ਰਿਕਾਰਡ ਕਈ ਮਹੀਨੇ ਪਹਿਲਾਂ ਅਪਡੇਟ ਕੀਤਾ ਗਿਆ ਸੀ। ਕੀ ਵਾਧੂ ਚਾਰਜ ਉਸ ‘ਅਪਡੇਟਿਡ’ ਰਿਕਾਰਡ ਦੇ ਆਧਾਰ ’ਤੇ ਦਿੱਤਾ ਗਿਆ? ਜਾਂ ਸ਼ਾਇਦ ‘ਕਈ ਮਹੀਨੇ’ ਉਸ 13 ਮਹੀਨਿਆਂ ਤੋਂ ਵੀ ਪਹਿਲਾਂ ਦੇ ਸਨ?

ਸਫਲਤਾ ਦੀ ਨੀਂਹ ਅਸਫਲਤਾ

ਜ਼ਿੰਦਗੀ ਵਿੱਚ ਹਾਰ ਮਿਲਣ ਕਾਰਨ ਕਈ ਮਨੁੱਖ ਅਕਸਰ ਟੁੱਟ ਜਾਂਦੇ ਹਨ। ਕਈ ਵਾਰ ਮਨੁੱਖ ਏਨਾ ਉਦਾਸ ਹੋ ਜਾਂਦਾ ਹੈ ਕਿ ਉਹ ਕੋਸ਼ਿਸ਼ ਕਰਨੀ ਹੀ ਛੱਡ ਦਿੰਦਾ ਹੈ, ਪਰ ਜੇਕਰ ਧਿਆਨ ਨਾਲ ਦੇਖਿਆ ਜਾਵੇ ਤਾਂ ਹਾਰ ਦੇ ਪਿੱਛੇ ਹੀ ਜਿੱਤ ਛੁਪੀ ਹੁੰਦੀ ਹੈ। ਜੇਕਰ ਅਸਫਲਤਾ ਨੂੰ ਸਫਲਤਾ ਤਕ ਜਾਣ ਦਾ ਰਸਤਾ ਸਮਝ ਲਿਆ ਜਾਵੇ ਤਾਂ ਹਾਰ ਤੋਂ ਡਰ ਕੇ ਮਾਯੂਸ ਨਹੀਂ ਹੋਣਾ ਪੈਂਦਾ। ਭਾਵੇਂ ਕਿ ਜਿੱਤ ਪ੍ਰਾਪਤ ਕਰਕੇ ਖ਼ੁਸ਼ੀ ਮਿਲਦੀ ਹੈ, ਪਰ ਹਾਰ ਜਾਣ ਕਾਰਨ ਇੱਕ ਸਬਕ ਮਿਲਦਾ ਹੈ, ਜਿਸ ਤੋਂ ਮਨੁੱਖ ਨੂੰ ਅੱਗੇ ਤੋਂ ਦ੍ਰਿੜਤਾ ਨਾਲ ਮਿਹਨਤ ਕਰਨ ਦੀ ਪ੍ਰੇਰਨਾ ਮਿਲਦੀ ਹੈ। ਅਸਲ ਵਿੱਚ ਹਾਰਾਂ ਤੋਂ ਡਰ ਕੇ ਕੋਸ਼ਿਸ਼ ਛੱਡ ਦੇਣ ਵਾਲਾ ਮਨੁੱਖ ਕਾਇਰ ਹੁੰਦਾ ਹੈ।

ਜਿ਼ੰਦਗੀ ਦਾ ਰਾਜ਼: ਸਭ ਭਲਾ, ਜੇਕਰ ਅੰਤ ਭਲਾ…

ਚੌਰਾਨਵੇਂ ਵਰ੍ਹਿਆਂ ਦੇ ਦਿਨ ਗਿਣ ਰਹੇ ਜਾਰਜ ਬਰਨਾਰਡ ਸ਼ਾਅ ਨੂੰ ਇੱਕ ਦਿਨ ਲੱਗਾ ਕਿ ਉਹ ਸੁਅਸਥ ਨਹੀਂ ਅਤੇ ਉਸੇ ਦਿਨ ਭਾਵੇਂ ਉਸ ਦਾ ਅੰਤ ਹੋਣ ਜਾ ਰਿਹਾ ਸੀ। ਆਪਣਾ ਇਹ ਅਨੁਭਵ ਜਦੋਂ ਉਸ ਨੇ ਵੇਖਣ ਆਏ ਡਾਕਟਰ ਨੂੰ ਦੱਸਿਆ ਤਾਂ ਡਾਕਟਰ ਨੇ ਸਮਝਾਇਆ: ‘‘ਅਜਿਹਾ ਨਹੀਂ ਹੋ ਸਕਦਾ। ਅੰਤਲੇ ਸਮੇਂ ਤਾਂ ਵਿਅਕਤੀ ਸਗੋਂ ਅਰੋਗ ਹੋਇਆ ਮਹਿਸੂਸ ਕਰਨ ਲੱਗਦਾ ਹੈ।’’ ਡਾਕਟਰ ਸਹੀ ਸੀ ਕਿਉਂਕਿ ਅੰਤਲੇ ਸਮੇਂ ਦਿਮਾਗ਼ ਅੰਦਰ ਰਿਸਦੇ ਐਂਡਾਰਫਨ ਅਣੂਆਂ ਦਾ ਹੜ੍ਹ ਆ ਜਾਂਦਾ ਹੈ। ਇਹ ਅਣੂ ਮਰ ਰਹੇ ਵਿਅਕਤੀ ਨੂੰ ਨਾ ਪੀੜ ਮਹਿਸੂਸ ਹੋਣ ਦਿੰਦੇ ਹਨ ਅਤੇ ਨਾ ਓਦਰਨ ਦਿੰਦੇ ਹਨ। ਇਨ੍ਹਾਂ ਦੇ ਪ੍ਰਭਾਵ ਅਧੀਨ ਵਿਅਕਤੀ ਕਾਇਰ ਨਹੀਂ, ਨਿਡਰ ਅਤੇ ਦਲੇਰ ਬਣਿਆ ਖਿਸਕਦੇ ਜਾ ਰਹੇ ਜੀਵਨ ਨੂੰ ਅਲਵਿਦਾ ਕਹਿ ਰਿਹਾ ਹੁੰਦਾ ਹੈ। ਇਸੇ ਅਵਸਥਾ ਨੂੰ ਸਿਆਣਪ ਸੰਚਾਰੀ ਗੰਭੀਰਤਾ ਨਾਲ ਵਿਚਾਰਨ ਦੀ ਬਜਾਏ ਅਸੀਂ ਇਸ ਨੂੰ ਵਿਵੇਕਹੀਣ ਰਵਾਇਤੀ ਨਜ਼ਰੀਏ ਨਾਲ ਨਿਹਾਰਨ ਦੇ ਆਦੀ ਹਾਂ। ਜੀਵਨ ਦੇ ਅੰਤ ਨੂੰ ਅਸੀਂ ਦਹਿਲਾ ਦੇਣ ਵਾਲੇ ਹੌਲਨਾਕ ਅਵਸਰ ਦਾ ਰੂਪ ਦੇ ਰੱਖਿਆ ਹੈ। ਜੇਕਰ ਨੀਂਦਰ ਭਲੀ ਹੈ ਤਾਂ ਸਦੀਵੀ ਨੀਂਦਰ ਭਲੀ ਕਿਉਂ ਨਹੀਂ?

ਬੁੱਢੇ ਦਰਿਆ ਦੀ ਪ੍ਰਦੂਸ਼ਣ ਮੁਕਤੀ ਲਈ ਆਜ਼ਾਦੀ ਦੌੜ

ਕਿਸੇ ਗ੍ਰਹਿ ਜਾਂ ਉਪਗ੍ਰਹਿ ‘ਤੇ ਜੀਵਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਉੱਥੇ ਪਾਣੀ ਦੀ ਹੋਂਦ ਬਾਰੇ ਖੋਜ ਕੀਤੀ ਜਾਂਦੀ ਹੈ। ਪਾਣੀ ਹੈ ਤਾਂ ਜੀਵਨ ਹੋ ਸਕਦਾ ਹੈ। ਪਾਣੀ ਸਿਰਫ਼ ਬੁੱਲ੍ਹਾਂ ਦੀ ਪਿਆਸ ਮਿਟਾਉਣ ਜੋਗਾ ਹੀ ਨਹੀਂ, ਇਹ ਅੱਖਾਂ ਲਈ ਦ੍ਰਿਸ਼ ਅਤੇ ਕੰਨਾਂ ਲਈ ਸੰਗੀਤ ਵੀ ਸਿਰਜਦਾ ਹੈ। ਪਾਣੀ ਸੌਂਦਰਯ ਵੀ ਹੈ ਤੇ ਸ਼ਕਤੀ ਵੀ। ਇਹ ਰੁੱਤਾਂ ਅਤੇ ਮੌਸਮਾਂ ਦੀ ਖੇਡ ਦਾ ਮੁੱਖ ਪਾਤਰ ਵੀ ਹੈ ਤੇ ਕੁਦਰਤ ਦੇ ਹੋਰ ਬੇਅੰਤ ਕੌਤਕਾਂ ਦਾ ਮਾਧਿਅਮ ਵੀ। ਸਾਡੀ ਧਰਤੀ ਹੇਠਲੇ ਅਤੇ ਸਮੁੰਦਰ ਵਿਚਲੇ ਪਾਣੀ ਨੂੰ ਕੁਦਰਤ ਨੇ ਸਥਾਈ ਤੌਰ ‘ਤੇ ਨਹੀਂ ਟਿਕਾਇਆ ਹੋਇਆ। ਸਮੁੰਦਰ ‘ਚੋਂ ਪਾਣੀ ਵਾਸ਼ਪ ਬਣ ਉੱਡਦਾ, ਬੱਦਲ਼ ਬਣਦਾ, ਬਰਸਦਾ, ਧਰਤੀ ਉਤਲੀ ਬਨਸਪਤੀ ਨੂੰ ਸਿੰਜਦਾ, ਦਰਿਆ-ਨਦੀ-ਨਾਲ਼ਾ ਬਣ ਵਗਦਾ, ਪਸ਼ੂ ਪੰਛੀਆਂ ਦੀ ਪਿਆਸ ਬੁਝਾਉਂਦਾ, ਧਰਤੀ ਵਿਚ ਜੀਰਦਾ, ਤੇ ਬਾਕੀ ਫਿਰ ਸਮੁੰਦਰ ਵਿਚ ਜਾ ਮਿਲਦਾ ਹੈ। ਪਾਣੀ ਦੀ ਇਹ ਗਤੀਸ਼ੀਲਤਾ ਹੀ ਜ਼ਿੰਦਗੀ ਦੀ ਲਗਾਤਾਰਤਾ ਬਣਾਈ ਰੱਖਦੀ ਹੈ। ਧਰਤੀ ‘ਤੇ ਜੀਵਨ ਦੇ ਚਲਦੇ ਰਹਿਣ ਲਈ ਇਹ ਨਦੀਆਂ ਨਾਲੇ ਉਸੇ ਤਰ੍ਹਾਂ ਹਨ ਜਿਵੇਂ ਜਿਉਂਦੇ ਆਦਮੀ ਦੇ ਸਰੀਰ ਦੀਆਂ ਨਾੜਾਂ ਵਿਚ ਵਗਦਾ ਲਹੂ।

ਜਾਅਲੀ ਏਜੰਟ: ਸਖ਼ਤੀ ਦੀ ਲੋੜ

ਪੰਜਾਬੀਆਂ ਵਿੱਚ ਵਿਦੇਸ਼ੀ ਭੂਮੀ ’ਤੇ ਜਾਣ ਅਤੇ ਉੱਥੇ ਮੋਟੀ ਕਮਾਈ ਕਰਨ ਦਾ ਮੋਹ ਸੱਤ ਦਹਾਕਿਆਂ ਤੋਂ ਵੱਧ ਸਮਾਂ ਪੁਰਾਣਾ ਹੈ ਅਤੇ ਘਟਣ ਦੀ ਥਾਂ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਗੋਰਿਆਂ ਦੇ ਮੁਲਕਾਂ ਵਿੱਚ ਜਾ ਕੇ ਗੋਰਿਆਂ ਦੇ ‘ਹਾਣ’ ਦਾ ਬਣਨ ਦੇ ਸੁਪਨੇ ਸੰਜੋਣ ਵਾਲਿਆਂ ਦੀ ਗਿਣਤੀ ਕਦੇ ਵੀ ਘੱਟ ਨਹੀਂ ਰਹੀ। ਇਹ ਸੁਪਨੇ ਖੰਡਿਤ ਵੀ ਬੇਕਿਰਕੀ ਨਾਲ ਹੁੰਦੇ ਰਹੇ ਹਨ ਜਿਸ ਦੇ ਨਤੀਜੇ ਵਜੋਂ ਮੌਤਾਂ ਹੋਣੀਆਂ, ਜਬਰੀ ਵਾਪਸੀ, ਜਬਰੀ ਬੇਦਖ਼ਲੀ ਅਤੇ ਗ਼ੈਰਕਾਨੂੰਨੀ ਦਾਖ਼ਲੇ ਦੇ ਦੋਸ਼ਾਂ ਹੇਠ ਵਰ੍ਹਿਆਂ ਤਕ ਵਿਦੇਸ਼ੀ ਜੇਲ੍ਹਾਂ ਵਿੱਚ ਨਜ਼ਰਬੰਦੀ ਦੀਆਂ ਘਟਨਾਵਾਂ ਸਾਡੇ ਮੀਡੀਆ ਵਿੱਚ ਚਰਚਾ ਦਾ ਵਿਸ਼ਾ ਬਣਦੀਆਂ ਆਈਆਂ ਹਨ। 1996 ਵਿੱਚ ਮਾਲਟਾ ਕਿਸ਼ਤੀ ਦੁਖਾਂਤ ਵਿੱਚ 238 ਨੌਜਵਾਨ ਆਪਣੀਆਂ ਜਾਨਾਂ ਗੁਆ ਬੈਠੇ ਸਨ। ਉਹ ਗ਼ੈਰਕਾਨੂੰਨੀ ਤੌਰ ’ਤੇ ਇਟਲੀ ਜਾ ਰਹੇ ਸਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086754004
Copyright © 2019, Panjabi Times. All rights reserved. Website Designed by Mozart Infotech