» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਸਿਹਤ ਖਜ਼ਾਨਾ

ਦਮੇ ਦੀ ਬੀਮਾਰੀ: ਕਾਰਨ ਲੱਛਣ ਅਤੇ ਬਚਾਅ

November 04, 2019 05:02 PM

ਫੇਫੜਿਆਂ ਤੋਂ ਹੋ ਕੇ ਜਾਂਦੀ ਸਾਹ ਨਾਲੀ ’ਚ ਕੋਈ ਅੜਿੱਕਾ ਪੈਦਾ ਹੋ ਜਾਣ ਨਾਲ ਸਾਹ ਲੈਣ ’ਚ ਤਕਲੀਫ਼ ਹੁੰਦੀ ਹੈ। ਜੇ ਇਹ ਤਕਲੀਫ਼ ਵੱਧ ਪੁਰਾਣੀ ਹੋ ਜਾਵੇ ਤਾਂ ਇਸ ਨੂੰ ਦਮੇ ਦੀ ਬੀਮਾਰੀ ਭਾਵ ਅਸਥਮਾ (ਸੀਓਪੀਡੀ) ਕਿਹਾ ਜਾਂਦਾ ਹੈ। ਦਮੇ ਦੀ ਬੀਮਾਰੀ ਦੀਆਂ ਕਈ ਕਿਸਮਾਂ ਹੁੰਦੀਆਂ ਹਨ।
ਇਹ ਦਮੇ ਦਾ ਇੱਕ ਉਹ ਰੋਗ ਹੈ ਜੋ ਅਲਰਜੀ ਕਾਰਨ ਪੈਦਾ ਹੁੰਦਾ ਹੈ। ਇਸ ਵਿੱਚ ਸਾਹ ਨਾਲੀਆਂ ਵਾਰ ਵਾਰ ਸੁੰਗੜਦੀਆਂ ਰਹਿੰਦੀਆਂ ਹਨ ਅਤੇ ਬੰਦੇ ਨੂੰ ਵਾਰ ਵਾਰ ਤਕਲੀਫ਼ ਹੁੰਦੀ ਰਹਿੰਦੀ ਹੈ।ਆਮ ਤੌਰ ’ਤੇ ਦਮੇ ਦੀ ਬੀਮਾਰੀ ਦੋ ਕਿਸਮ ਦੀ ਹੁੰਦੀ ਹੈ, ਬਾਹਰੀ ਦਮਾ ਅਤੇ ਅੰਦਰੂਨੀ ਦਮਾ। ਬਾਹਰੀ ਦਮੇ ਨੂੰ ਪ੍ਰਾਸੰਗਿਕ ਦਮਾ ਵੀ ਕਿਹਾ ਜਾਂਦਾ ਹੈ। ਇਹ ਰਵਾਇਤੀ ਦਮਾ ਹੁੰਦਾ ਹੈ। ਇਸ ਵਿੱਚ ਸਾਹ ਲੈਣ ਦਾ ਰਸਤਾ ਵਾਰ ਵਾਰ ਸੁੰਗੜਦਾ ਹੈ ਅਤੇ ਫਿਰ ਠੀਕ ਹੋ ਜਾਂਦਾ ਹੈ। ਇਸ ਨੂੰ ਪੁਰਾਣਾ ਦਮਾ ਵੀ ਕਿਹਾ ਜਾਂਦਾ ਹੈ, ਜੋ ਅੱਧਖੜ ਉਮਰ ਤੋਂ ਸ਼ੁਰੂ ਹੁੰਦਾ ਹੈ।
ਭਾਵ ਦੇਰ ਨਾਲ ਸ਼ੁਰੂ ਹੋਇਆ ਦਮਾ: ਲੇਟ ਔਨਸੈੱਟ ਅਸਥਮ। ਇਸ ਪ੍ਰਕਾਰ ਦੇ ਦਮੇ ਵਿੱਚ ਸਾਹ ਦੀ ਤਕਲੀਫ਼ ਥੋੜ੍ਹੀ ਬਹੁਤ ਸਥਾਈ ਤੌਰ ’ਤੇ ਰਹਿੰਦੀ ਹੈ ਅਤੇ ਵਿੱਚ ਵਿੱਚ ਪੂਰੀ ਤੇਜ਼ੀ ਨਾਲ ਵੱਧ ਜਾਂਦੀ ਹੈ। ਦੂਜੇ ਸ਼ਬਦਾਂ ’ਚ ਇਸ ਕਿਸਮ ਦੇ ਦਮੇ ਵਿੱਚ ਸਾਹ ਨਾਲੀਆਂ ਦੀ ਸੁੰਗੜਨ ਪੂਰੀ ਤਰ੍ਹਾਂ ਕਦੇ ਵੀ ਖ਼ਤਮ ਨਹੀਂ ਹੁੰਦੀ।
ਐਲਰਜਿਕ ਬੌਂਕੀਅਲ ਅਸਥਮਾ (ਦਮਾ) ਦੇ ਕਾਰਨ
ਦਮੇ ਦਾ ਪਰਵੇਗ ਵੈਸੇ ਤਾਂ ਐਲਰਜੀ ਕਾਰਨ ਹੁੰਦਾ ਹੈ ਪਰ ਇਸ ਨੂੰ ਸੱਦਾ ਦੇਣ ਵਿੱਚ ਕਈ ਹੋਰ ਹਾਲਤਾਂ (ਜਿਵੇਂ ਮਾਨਸਿਕ ਤਣਾਅ, ਥਕਾਵਟ, ਠੰਡ ਲੱਗਣਾ ਜਾਂ ਇਨਫੈਕਸ਼ਨ ਹੋਣੀ) ਸਹਾਇਕ ਹੁੰਦੇ ਹਨ। ਦੌਰੇ ਸਮੇਂ ਸਾਹ ਨਾਲੀਆਂ ਜਦੋਂ ਸੁੰਗੜਦੀਆਂ (ਭੀੜੀਆਂ ਹੁੰਦੀਆਂ) ਰਹਿੰਦੀਆਂ ਹਨ ਤਾਂ ਬਾਹਰ ਦੀ ਹਵਾ (ਸਾਹ ਲੈਣ ਦੀਆਂ ਸਹਾਇਕ ਮਾਸਪੇਸ਼ੀਆਂ ਦੀ ਸਹਾਇਤਾ ਨਾਲ) ਅੰਦਰ ਤਾਂ ਲਿਜਾਈ ਜਾ ਸਕਦੀ ਹੈ ਪਰ ਅਸਾਨੀ ਨਾਲ ਬਾਹਰ ਨਹੀਂ ਨਿਕਲ ਸਕਦੀ ਕਿਉਂਕਿ ਇਹ ਫੇਫੜਿਆਂ ਦੀ ਲਚਕੀਲੀ ਸੁੰਗੜਨ ਘੱਟਣ ਕਾਰਨ ਹੁੰਦੀ ਹੈ। ਇਸ ਕਾਰਨ ਸਾਹ ਲੈਣ ’ਚ ਤਕਲੀਫ ਹੁੰਦੀ ਹੈ। ਜਦੋਂ ਅੰਦਰ ਗਈ ਹਵਾ ਬਾਹਰ ਨਹੀਂ ਨਿਕਲ ਸਕਦੀ ਤਾਂ ਅੰਦਰ ਗਈ ਹਵਾ ਦਾ ਕੁੱਝ ਹਿੱਸਾ ਫੇਫੜਿਆਂ ਦੇ ਬਰੀਕ ਹਿੱਸਿਆਂ ’ਚ ਬੰਦ ਹੋ ਕੇ ਉੱਥੇ ਹੀ ਅਟਕ ਜਾਂਦਾ ਹੈ ਅਤੇ ਇਨ੍ਹਾਂ ਹਿੱਸਿਆਂ ਨੂੰ ਫੈਲਾਈ ਰੱਖਦਾ ਹੈ। ਜੇ ਇਨਫੈਕਸ਼ਨ ਹੋ ਜਾਵੇ ਤਾਂ ਇਸ ਐਪੀਸੋਡ ਅਸਥਮਾ ’ਚ ਫੇਫੜਿਆਂ ਦੀਆਂ ਬਰੀਕ ਸੂਖਮ ਕੋਠੀਆਂ ਦੀਆਂ ਕੰਧਾਂ ਟੁੱਟ ਜਾਂਦੀਆਂ ਹਨ। ਐਮਫਾਈਜੀਮਾ ਨਾਂ ਦੀ ਇਸ ਹਾਲਤ ਦਾ ਸਿੱਟਾ ਇਹ ਹੁੰਦਾ ਹੈ ਕਿ ਦਿੱਲ ਦਾ ਸਾਇਜ਼ ਵੱਡਾ ਹੋ ਜਾਂਦਾ ਹੈ ਭਾਵ ਕਾਰਪਲਮੋਨੇਲ ਦੀ ਹਾਲਤ।
ਹੋਰ ਕਾਰਨਾਂ ਵਿੱਚ
(1) ਪਰਿਵਾਰਕ ਕਾਰਨ: ਵੈਸੇ ਤਾਂ ਦਮੇ ਦਾ ਕਾਰਨ ਐਲਰਜੀ ਹੈ ਪਰ ਜਿਸ ਬੰਦੇ ਨੂੰ ਇਸ ਤਰ੍ਹਾਂ ਐਲਰਜੀ ਹੋਵੇਗੀ ਉਹ ਅਕਸਰ ਪਿਤਾ-ਪੁਰਖੀ ਰੁਝਾਣ ਵਜੋਂ ਮਿਲਦੀ ਹੈ। ਬਾਹਰੀ ਦਮੇ ਦਾ ਰੁਝਾਨ ਅਕਸਰ ਦੁਬਲੇ ਪਤਲੇ, ਸਾਹਸੀ ਨੌਜਵਾਨਾਂ ’ਚ ਹੁੰਦਾ ਹੈ, ਜਿਨ੍ਹਾਂ ਚ ਇਸ ਰੋਗ ਦਾ ਪਰਿਵਾਰਕ ਇਤਿਹਾਸ ਹੁੰਦਾ ਹੈ। ਇਸ ਦੇ ਉਲਟ ਅਦਰੂਨੀ ਦਮੇ ਵਿੱਚ ਕੋਈ ਪਰਿਵਾਰਿਕ ਇਤਿਹਾਸ ਨਹੀਂ ਹੁੰਦਾ।
(2) ਉਮਰ ਦੇ ਲਿਹਾਜ਼ ਨਾਲ ਬਾਹਰੀ ਦਮੇ ਦੀ ਸ਼ੁਰੂਆਤ ਜਵਾਨੀ ਸਮੇਂ ਪੱਚੀ ਸਾਲ ਤੋਂ ਘੱਟ ਉਮਰ ’ਚ ਅਤੇ ਮਰਦਾਂ ’ਚ ਵੱਧ ਹੁੰਦੀ ਹੈ। ਪੁਰਾਣਾ ਦਮਾ ਅੱਧਖੜ ਉਮਰ ਵਿੱਚ ਅਤੇ ਔਰਤਾਂ ਚ ਵੱਧ ਹੁੰਦਾ ਹੈ।
(3) ਐਲਰਜੀ- ਪ੍ਰਸੰਗਿਕ ਦਮਾ: ਬਾਹਰੀ ਵਾਤਾਵਰਨ ’ਚ ਮਿਲਣ ਵਾਲੇ ਐਲਰਜੀ ਕਾਰਕ ਵਸਤੂਆਂ ਦੇ ਸੰਪਰਕ ’ਚ ਆਉਣ ਨਾਲ ਇਹ ਰੋਗ ਹੁੰਦਾ ਹੈ, ਜਿਹੜਾ ਜਾਂ ਤਾਂ ਸਾਹ ਦੇ ਮਾਧਿਅਮ ਰਾਹੀਂ ਧੂੜ-ਮਿੱਟੀ ਦੇ ਕਣਾ ਵਿੱਚ ਕੁੱਝ ਅਜਿਹੇ ਕੀਟ-ਪਤੰਗੇ, ਫਾਈਬਰ, ਧਾਗਿਆਂ ਦੇ ਪਤੰਗੇ ਜਾਂ ਖੰਭਾਂ ਤੇ ਟੈਲਕਮ ਪਾਊਡਰ, ਇਤਰਫਲੇਲ ਜਾਂ ਖਾਣ ਦੇ ਮਾਧਿਅਮ ਰਾਹੀਂ (ਅੰਡਾ,ਝੀਂਗਾ ਮੱਛੀ,ਮਸ਼ਰੂਮ,ਦਵਾਈਆਂ ਆਦਿ) ਸਰੀਰ ਅੰਦਰ ਦਾਖਲ ਹੋ ਜਾਣ ਨਾਲ ਹੁੰਦਾ ਹੈ। ਧੂੜ-ਮਿੱਟੀ ਦੇ ਕਣਾ ਵਿੱਚ ਕੁਝ ਅਜਿਹੇ ਸੂਖਮ ਕੀਟ ਹੁੰਦੇ ਹਨ, ਜੋ ਅਸਲੀ ਰੂਪ ’ਚ ਐਲਰਜੀ ਪੈਦਾ ਕਰਦੇ ਹਨ ਅਤੇ ਜਾਂਚ ਰਾਹੀਂ ਐਲਰਜੀ ਕਾਰਕ ਵਸਤੂਆਂ ਨੂੰ ਪਹਿਚਾਣਿਆ ਜਾ ਸਕਦਾ ਹੈ। ਐਲਰਜੀ ਨਾਲ ਪੀੜਤ ਬੰਦੇ ਦੇ ਖੂਨ ਵਿੱਚ ਐਲਰਜੀ ਪ੍ਰਤੀਰੋਧਿਕ ਐਂਟੀਬਾਡੀ ਬਣ ਜਾਂਦੀਆਂ ਹਨ ਪਰ ਇਸ ਪਿਛੋਂ ਅਜਿਹੀਆਂ ਐਂਟੀਬਾਡੀ ਸਾਹ ਮਾਰਗ ਦੀ ਸ਼ਲੇਸ਼ਮਾ ਪਰਤ ’ਚ ਸਥਿਤ ਸੈਲਾਂ ਨਾਲ ਜੁੜ ਜਾਂਦੀਆਂ ਹਨ। ਜਦ ਕਦੇ ਇਸ ਵਿਸ਼ੇਸ਼ ਅਲਰਜਨ ਨਾਲ (ਖਾਣ ਜਾਂ ਸੁੰਘਣ ਨਾਲ) ਫਿਰ ਦੁਬਾਰਾ ਸਾਹਮਣਾ ਹੁੰਦਾ ਹੈ ਤਾਂ ਇੱਕ ਐਂਟੀਜਨ-ਐਂਟੀਬਾਡੀ ਪ੍ਰਤੀਕਿਰਿਆ ਹੋਣ ਲੱਗਦੀ ਹੈ। ਇਸ ਪ੍ਰਤੀਕਿਰਿਆ ’ਚ ਜ਼ਿਆਦਾਤਰ ਸੈਲ ਨਸ਼ਟ ਹੋ ਜਾਂਦੇ ਹਨ। ਪੁਰਾਣੇ ਦਮੇ ਦੇ ਐਲਰਜੀਕਾਰਕ ਪਦਾਰਥ ਸਰੀਰ ਦੇ ਅੰਦਰੋਂ ਹੀ ਹਾਸਲ ਹੁੰਦੇ ਹਨ। ਅਜਿਹੇ ਪਦਾਰਥ ਜਾਂ ਤਾਂ ਕਿਸੇ ਜੀਵਾਣੂ ਤੋਂ ਹਾਸਲ ਪ੍ਰੋਟੀਨ ਨਾਲ (ਸਰੀਰ ’ਚ ਕਿਸੇ ਇਨਫੈਕਸ਼ਨ ਕਾਰਨ) ਜਾਂ ਕਿਸੇ ਫੰਗਸ (ਉਲੀ) ਤੋਂ ਪ੍ਰਾਪਤ ਹੁੰਦੇ ਹਨ। ਅਜਿਹਾ ਦਮਾ ਇੱਕ ਇਮਿਉੂਨ ਕੰਪਲੈਕਸ ਪ੍ਰਤੀਕਿਰਿਆ ਰਾਹੀਂ ਹੁੰਦਾ ਹੈ ਅਤੇ ਇਸ ’ਚ ਬੰਦੇ ਦਾ ਸੰਵੇਦਨਸ਼ੀਲ ਹੋਣਾ ਜ਼ਰੂਰੀ ਨਹੀਂ ਹੁੰਦਾ। ਇਸ ਵਿੱਚ ਆਈਜੀਈ ਇਮੂਨੋਗਲੋਬਲਿਨ ਵਧਿਆ ਹੋਇਆ ਨਹੀਂ ਹੁੰਦਾ।
(4) ਉਕਸਾਊ ਹਾਲਤਾਂ (ਪ੍ਰੈੱਸਪੀਟੇਟਿੰਗ ਫੈਕਟਰਸ): ਤਣਾਅਪੂਰਨ ਸਥਿਤੀ, ਮਾਨਸਿਕ ਸਦਮਾ, ਆਵੇਸ਼, ਅਸਾਧਾਰਨ ਸਰੀਰਕ ਹਾਲਤਾਂ (ਜਿਵੇਂ ਥਕਾਵਟ, ਵੱਧ ਮਿਹਨਤ, ਮੌਸਮ ਦੀ ਤਬਦੀਲੀ, ਠੰਢਾ ਮੌਸਮ, ਧੂੰਆਂ, ਤੰਬਾਕੂਨੋਸੀ ਆਦਿ) ਜਾਂ ਕਿਸੇ ਕਿਸਮ ਦੀ ਇਨਫੈਕਸ਼ਨ ਦਮਾ ਪੈਦਾ ਕਰਦੀ ਹੈ।

ਦਮਾ (ਅਸਥਮਾ) ਰੋਗ ਦੇ ਲੱਛਣ/ਕਾਰਨ
ਪ੍ਰਸੰਗਿਕ ਦਮਾ (ਐਪੀਸੋਡਿਕ ਅਸਥਮਾ) ਸਾਹ ਦਾ ਤੇਜ਼ ਤੇਜ਼ ਆਉਣਾ ਇਸ ਦਾ ਪ੍ਰਮੁੱਖ ਲੱਛਣ ਹੈ। ਰੋਗੀ ਅਚਾਨਕ ਗੰਭੀਰ ਸੰਕਟ ਕਰ ਕੇ ਪ੍ਰੇਸ਼ਾਨ ਹੋ ਜਾਂਦਾ ਹੈ। ਸਾਹ ਲੈਣ ਦਾ ਅਰਸਾ ਅਨਿਯਮਿਤ ਹੋ ਜਾਂਦਾ ਹੈ। ਜ਼ਿਆਦਾਤਰ ਇਸ ਦਾ ਵੇਗ ਰਾਤ ਵੇਲੇ ਹੁੰਦਾ ਹੈ। ਕਦੇ ਕਦੇ ਦਿਨ ਸਮੇਂ ਵੀ ਹੋ ਸਕਦਾ ਹੈ। ਦਮ ਘੁੱਟਣ, ਛਾਤੀ ਦੀ ਜਕੜਨ, ਖੰਘਣ ਜਾਂ ਹਫਣ ਦੀ ਹਾਲਤ ਹੁੰਦੀ ਹੈ। ਇਸ ਦੇ ਨਾਲ ਸਾਂ-ਸਾਂ ਦੀ ਆਵਾਜ਼ ਹੁੰਦੀ ਹੈ। ਇਸ ਦੌਰੇ ਦਾ ਅਸਰ ਕੁਝ ਮਿੰਟਾਂ ਤੋਂ ਲੈਕੇ ਕੁਝ ਘੰਟਿਆਂ ਤੱਕ ਚੱਲ ਸਕਦਾ ਹੈ। ਜਦ ਤੱਕ ਫਸੀ ਹੋਈ ਬਲਗਮ (ਮਿਉੂਕਸ) ਬਾਹਰ ਨਾ ਨਿਕਲੇ ਆਰਾਮ ਨਹੀਂ ਆਉਂਦਾ।

ਗੰਭੀਰ ਲੰਮਾਂ ਦਮਾ (ਸਟੇਟਸ ਅਸਥਮੈਟੀਕਸ)
ਇਸ ’ਚ ਦਮੇ ਦਾ ਦੌਰਾ ਬੇਹੱਦ ਗੰਭੀਰ ਹੁੰਦਾ ਹੈ ਅਤੇ ਕਈ ਘੰਟੇ ਤੱਕ ਰਹਿੰਦਾ ਹੈ। ਇਹ ਬਿਨਾਂ ਕਿਸੇ ਰਾਹਤ ਦੇ ਲਗਾਤਾਰ ਚਲਦਾ ਰਹਿੰਦਾ ਹੈ। ਇਹ ਇੱਕ ਗੰਭੀਰ ਤੇ ਖਤਰਨਾਕ ਹਾਲਤ ਹੈ। ਸਾਹ ਦੇ ਇਸ ਦੌਰੇ ’ਚ ਰੋਗੀ ਪੀਲਾ ਪੈ ਜਾਂਦਾ ਹੈ, ਚਿੰਤਤ ਰਹਿੰਦਾ ਹੈ ਅਤੇ ਪਸੀਨੇ ਨਾਲ ਲਥਪਥ ਹੁੰਦਾ ਹੈ, ਬੁੱਲ੍ਹਾਂ ’ਤੇ ਧੁੰਦਲਾਪਣ ਰਹਿੰਦਾ ਹੈ। ਸਾਹ ਪ੍ਰਕਿਰਿਆ ਦੇ ਸਹਾਇਕ ਪੱਠੇ ਤਣੇ ਹੋਏ ਦਿਸਦੇ ਹਨ। ਨਬਜ਼ ਦੀ ਰਫਤਾਰ ਵੱਧ ਜਾਂਦੀ ਹੈ, ਸੀਨਾ ਫੁੱਲਿਆ ਹੋਇਆ ਦਿੱਸਦਾ ਹੈ। ਸਾਂ-ਸਾਂ ਦੀ ਆਵਾਜ਼ ਤੇਜ਼ ਹੁੰਦੀ ਜਾਂਦੀ ਹੈ, ਪੂਰੀਆਂ ਵੱਖੀਆਂ (ਛਾਤੀ) ਦੇ ਚਾਰੇ ਪਾਸੇ ਸੀਟੀਆਂ ਹੀ ਸੀਟੀਆਂ ਸੁਣਾਈ ਦਿੰਦੀਆਂ ਹਨ।

ਪੁਰਾਣਾ ਦਮਾ
ਇਸ ਪ੍ਰਕਾਰ ਦਾ ਦਮਾ ਪ੍ਰਵੇਗੀ ਨਹੀਂ ਹੁੰਦਾ ਕਿਉਂਕਿ ਸਾਹ ਮਾਰਗ ’ਚ ਪੁਰਾਣੀ ਇਨਫੈਕਸ਼ਨ ਬਣੀ ਰਹਿੰਦੀ ਹੈ। ਇਸ ਲਈ ਸਾਹ ਨਲਕੀਆਂ ਦਾ ਭੀੜਾ ਹੋਣਾ ਸੁਭਾਵਿਕ ਹੈ ਅਤੇ ਇਸ ਦੇ ਸਿੱਟੇ ਵਜੋਂ ਬਹੁਤ ਕਸ਼ਟਦਾਇਕ ਸਥਾਈ ਤੌਰ ’ਤੇ ਹੋਣਾ ਨਿਸ਼ਚਿਤ ਹੈ। ਸੀਨੇ ਦੇ ਦੋਨੋਂ ਪਾਸੇ ਹਰ ਵਕਤ ਆਮ ਤੌਰ ’ਤੇ ਇਨਫੈਕਸ਼ਨ ਦੀ ਤੀਬਰਤਾ ਦੇ ਅਨਕੂਲ ਸੀਟੀਆਂ ਤੇ ਕੜਕੜ ਸੁਣਾਈ ਦਿੰਦੀਆਂ ਹਨ। ਵਿੱਚ ਵਿੱਚ ਸਾਹ ਦਾ ਕਸ਼ਟ ਘੱਟਦਾ ਵਧਦਾ ਰਹਿੰਦਾ ਹੈ। ਪੁਰਾਣਾ ਦਮਾ,ਅੱਧਖੜ ਉਮਰ, ਬੁਢਾਪੇ ’ਚ ਖਾਸ ਕਰ ਕੇ ਮੌਸਮ ਦੀ ਤਬਦੀਲੀ (ਬਰਸਾਤਾਂ ਤੇ ਸਰਦੀਆਂ ਖਾਸ ਕਰ ਕੇ) ਉਭਰਦਾ ਹੈ ਅਤੇ ਪ੍ਰੇਸ਼ਾਨ ਕਰਦਾ ਹੈ। ਆਈਜੀਈ ਦਾ ਪੱਧਰ ਇਸ ’ਚ ਆਮ ਦੀ ਤਰ੍ਹਾਂ ਰਹਿੰਦਾ ਹੈ। ਇਸ ਵਿੱਚ ਸਾਹ ਪ੍ਰਣਾਲੀ ਦੀ ਸਹਾਇਕ ਦਵਾਈਆਂ ਦਾ ਅਸਰ ਵੱਧ ਚੰਗਾ ਨਹੀਂ ਹੁੰਦਾ। ਕਿਸੇ ਵੀ ਦੌਰੇ ’ਚ ਜੇ ਆਰਾਮ ਚਾਹੁੰਦੇ ਹੋ ਤਾਂ ਇਨਹੇਲਰ (ਦਵਾਈ ਵਾਲੀ ਭਾਫ ਸੁੰਘਣ ਦਾ ਸਿਸਟਮ) ਜ਼ਰੂਰ ਵਰਤਣਾ ਚਾਹੀਦਾ ਹੈ।

ਦਮੇ/ਅਸਥਮੇ ਦੀ ਜਾਂਚ

(1) ਖੂਨ ਦੀ ਜਾਂਚ: ਪ੍ਰਸੰਗਿਕ ਦਮੇ ਵਿੱਚ (ਜਦ ਤੱਕ ਕੋਈ ਇਨਫੈਕਸ਼ਨ ਨਾ ਹੋਈ ਹੋਵੇ) ਪੂਰਨ ਸਫੈਦ ਸੈੱਲ ਗਿਣਤੀ (ਟੀਐੱਲਸੀ) ਥੋੜ੍ਹੀ ਵਧੀ ਹੁੰਦੀ ਹੈ, ਈਓਸੀਨੋਫਿਲ ਸੈੱਲਾਂ ਦੀ ਗਿਣਤੀ ਵੀ ਵਧੀ ਹੁੰਦੀ ਹੈ।
(2)ਬਲਗਮ ਦੀ ਜਾਂਚ: ਪ੍ਰਸੰਗਿਕ ਦਮੇ ’ਚ ਬਲਗਮ ਗਾੜੀ ਤੇ ਸਫੈਦ ਹੁੰਦੀ ਹੈ। ਪੀਲੀ ਬਲਗਮ ਦਾ ਮਤਲਬ ਸਾਹ ਨਾਲੀਆਂ ਦੀ ਇਨਫੈਕਸ਼ਨ ਹੁੰਦਾ ਹੈ। ਖੁਰਦਬੀਨ ਨਾਲ ਦੇਖਣ ਵੇਲੇ ਇਸ ਵਿੱਚ ਮਿਉੂਕਸ ਦੇ ਧਾਗੇ, ਸਫੈਦ ਸੈੱਲ (ਖਾਸ ਕਰਕੇ ਈਓਸੀਨੋਫਿਲ) ਤੇ ਕਦੇ ਕਦੇ ਸੀ-ਐੱਲ ਕ੍ਰਿਸਟਲ ਪਾਏ ਜਾਂਦੇ ਹਨ।
ਫੇਫੜਿਆਂ ਦੀ ਫਲੋਰੋਸਕੋਪੀ (ਐੱਲਐੱਫਟੀ) ਕਰਨ ਨਾਲ ਪਤਾ ਲੱਗ ਜਾਂਦਾ ਹੈ ਕਿ ਇਸ ਦਾ ਪੈਟਰਨ ਅੜਿੱਕੇ ਵਾਲਾ ਹੈ ਜਾਂ ਸੁੰਗੜਨ ਵਾਲਾ ਹੈ। ਐਲਰਜੀ ਕਾਰਕ ਪਦਾਰਥਾਂ ਦੀ ਪਛਾਣ ਲਈ ਜਾਂਚ ਵੀ ਫਾਇਦੇਮੰਦ ਹੈ।

ਦਮੇ ਦੇ ਦੌਰਿਆਂ ਤੋਂ ਬਚਣ ਦੇ ਉਪਾਅ

ਰੋਗੀ ਨੂੰ ਸੰਭਾਵਿਤ ਜਾਂ ਜਾਣੇ ਪਹਿਚਾਣੇ ਐਲਰਜੀਕਾਰਕ ਪਦਾਰਥਾਂ ਤੋਂ ਬਚਣਾ ਚਾਹੀਦਾ ਹੈ ਅਤੇ ਜੇ ਸੰਭਵ ਹੋਵੇ ਤਾਂ ਐਲਰਜੀਕਾਰਕ ਪਦਾਰਥਾਂ ਜਿਵੇਂ ਧੂੜ,ਮਿੱਟੀ, ਫੱਕ, ਝਾੜਪੂੰਝ, ਪ੍ਰਾਗ ਕਣ, ਪ੍ਰਫਿਊਮ ਦੀ ਹਵਾ, ਪਾਊਡਰ,ਧੂੰਆਂ ਜਾਂ ਐਲਰਜੀਕਾਰਕ ਖੁਰਾਕੀ ਪਦਾਰਥਾਂ ਜਿਵੇਂ: ਝੀਂਗਾ ਮੱਛੀ, ਅੰਡਾ, ਮੀਟ, ਮਸ਼ਰੂਮ, ਦਹੀਂ, ਕੇਲਾ, ਖਟਿਆਈ, ਵੱਧ ਠੰਢੀਆਂ ਚੀਜ਼ਾਂ ਆਦਿ ਤੋਂ ਪ੍ਰਹੇਜ਼ ਰੱਖੋ। ਰੋਗੀ ਨੂੰ ਹਮੇਸ਼ਾ ‘ਇਨਹੇਲਰ’ ਨਾਲ ਹੀ ਰੱਖਣਾ ਚਾਹੀਦਾ ਹੈ ਅਤੇ ਉਸ ਦੀ ਦਵਾ ਸੈੱਟ ਰੱਖਣੀ ਚਾਹੀਦੀ ਹੈ। ਡਾਕਟਰ ਦੀ ਦੱਸੀ ਦਵਾ ਨਿਯਮਤ ਰੂਪ ਵਿੱਚ ਲੈਂਦੇ ਰਹੋ ਤਾਂ ਕਿ ਅਚਾਨਕ ਦਮੇ ਦਾ ਦੌਰਾ ਉੱਠਣ ਤੇ ਬਹੁਤੀ ਪ੍ਰੇਸ਼ਾਨੀ ਨਾ ਹੋਵੇ। ਖੁੱਲ੍ਹੀ ਹਵਾ ਤੇ ਸਾਫ਼ ਸੁਥਰੇ ਮਾਹੌਲ ’ਚ ਲੰਮੇ ਸਾਹ ਲਵੋ। ਤਾਂ ਹੀ ਸਾਹ/ਫੇਫੜਿਆਂ ਦੇ ਰੋਗਾਂ ਤੋਂ ਬਚਿਆ ਜਾ ਸਕਦਾ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਸਿਹਤ ਖਜ਼ਾਨਾ ਵਿੱਚ ਹੋਰ
ਜਰਕਾਨ, ਸ਼ਰਾਬ ਤੇ ਜਿਗਰ ਦੀ ਸੋਜ

ਸ਼ਰਾਬ, ਸਿਰਫ਼ ਭਾਰਤ ਵਿੱਚ ਹੀ ਨਹੀਂ, ਪੂਰੀ ਦੁਨੀਆਂ ਵਿੱਚ ਪੀਤੀ ਜਾਂਦੀ ਹੈ। ਆਰੰਭ ਵਿੱਚ, ਆਮ ਕਰਕੇ ਲੋਕ ਸ਼ੌਕੀਆ ਤੌਰ ’ਤੇ ਪੀਣੀ ਸ਼ੁਰੂ ਕਰਦੇ ਹਨ, ਪਰ ਬਾਅਦ ਵਿੱਚ ਇਹੀ ਸ਼ਰਾਬ, ਬੰਦੇ ਨੂੰ ਆਪਣਾ ਗ਼ੁਲਾਮ ਬਣਾ ਲੈਂਦੀ ਹੈ। ਇਕ ਪੁਰਾਣਾ ਗਾਣਾ ਹੈ:
‘‘ਬੋਤਲਾਂ ’ਚ ਰੋਲ੍ਹੀ ਏ ਤੂੰ ਸਾਰੀ ਜ਼ਿੰਦਗਾਨੀ ਓਇ
ਲੱਖਾਂ ਦੀ ਇੱਜ਼ਤ ਤੇਰੀ ਐਵੇਂ ਚਲੀ ਜਾਣੀ ਓਇ
ਹੋਸ਼ ਕਰ ਜ਼ਿੰਦਗੀ ਨਹੀਂ ਵਾਰ ਵਾਰ ਆਣੀ ਓਇ
ਬੋਤਲਾਂ ਨੇ ਕੀਤੇ ਲੱਖਾਂ ਵਾਲੇ ਵੀ ਕੰਗਾਲ ਓਇ

ਕੀ ਹੈ ਐਕੂਪੰਕਚਰ ਦੀ ਇਲਾਜ ਵਿਧੀ

ਜਿਵੇਂ ਕਿ ਨਾਮ ਤੋਂ ਹੀ ਸਪਸ਼ਟ ਹੈ। ‘ਐਕੁਸ’ (Acus) ਇਕ ਲਾਤੀਨੀ ਭਾਸ਼ਾ ਦਾ ਸ਼ਬਦ ਹੈ ਜਿਸ ਦਾ ਅਰਥ ਹੈ ਸੂਈ ਅਤੇ ‘ਪੰਕਚੁਰਾ’ (Punctura) ਦਾ ਅਰਥ ਹੈ ਸੂਈ ਨਾਲ ਛੇਦਣਾ ਜਾਂ ਚੋਭਣਾ। ਇਸ ਤਰ੍ਹਾਂ ਐਕੂਪੰਕਚਰ ਇਕ ਬਹੁਤ ਪੁਰਾਣੀ ਚੀਨ ਦੀ ਕੁਦਰਤੀ ਇਲਾਜ ਪ੍ਰਣਾਲੀ ਹੈ। ਚੀਨੀ ਭਾਸ਼ਾ ਵਿਚ ਇਸ ਨੂੰ (Chen) ਜਾਂ ਜੇਨ (Zhen) ਆਖਿਆ ਜਾਂਦਾ ਹੈ। ਇਸ ਦਾ ਇਤਿਹਾਸ ਪੰਜ ਹਜ਼ਾਰ ਸਾਲ ਤੋਂ ਵੀ ਪੁਰਾਣਾ ਹੈ। ਅਜੋਕੀਆਂ ਸੂਈਆਂ ਤੋਂ ਪਹਿਲਾਂ ਤਿੱਖੇ ਪੱਥਰ ਜਾਂ ਪੱਥਰ ਦੀਆਂ ਬਣੀਆਂ ਸੂਈਆਂ ਨੂੰ ਇਲਾਜ ਲਈ ਵਰਤਿਆ ਜਾਂਦਾ ਹੈ। ਉਸ ਸਮੇਂ ਇਸ ਵਿਧੀ ਨੂੰ ਬੀਨ (2ien) ਜਾਂ ਪੀਨ (Pien) ਆਖਿਆ ਜਾਂਦਾ ਹੈ। ਫਿਰ ਹੱਡੀਆਂ ਅਤੇ ਬਾਂਸ ਤੋਂ ਬਣੀਆਂ ਸੂਈਆਂ ਦੀ ਵਰਤੋਂ ਹੋਣ ਲੱਗੀ। 2697-2596 ਬੀ.ਸੀ. ਦੇ ਸਮੇਂ ਤੋਂ ਧਾਤੂ ਦੀਆਂ ਬਣੀਆਂ ਸੂਈਆਂ ਦੀ ਵਰਤੋਂ ਹੋਣ ਲੱਗ ਪਈ। ਇਸ ਦਾ ਜ਼ਿਕਰ ‘ਹੂਆਂਗ ਦੀ ਫੂ ਸੀ’ ਦੀ ਪ੍ਰਸਿੱਧ ਪੁਸਤਕ (The yellow emperors classic of internal medicine) ‘ਦੀ ਯੈਲੋ ਇਮਪੈਰਰਸ ਕਲਾਸਿਕ ਆਫ ਇੰਟਰਨਲ ਮੈਡੀਸਿਨ’ ਵਿਚ ਬਾਖੂਬੀ ਗਵਾਹੀ ਸਹਿਤ ਦਰਜ ਹੈ। ਕਈ ਤਰ੍ਹਾਂ ਦੇ ਆਸ਼ਰਤ ਅਨੁਭਵ, ਪਰਿਕਲਪਨਾ, ਮਨੌਤਾਂ ਅਤੇ 

ਨਸ਼ਾ ਕਾਰੋਬਾਰ ਦੀ ਸਿੰਗਲ ਵਿੰਡੋ ਸੇਵਾ

ਕਦੇ ਨਸ਼ਿਆਂ ਦਾ ਇਕ ਦੌਰ ਅਜਿਹਾ ਵੀ ਹੁੰਦਾ ਸੀ। ਇਸ ਕਾਰੋਬਾਰ ਦੀਆਂ ਤਿੰਨ ਪ੍ਰਤੱਖ ਧਿਰਾਂ ਹੁੰਦੀਆਂ ਸਨ। ਇਕ ਧਿਰ ਨਸ਼ਾ ਵੇਚਣ ਵਾਲਿਆਂ ਜਾਂ ਨਸ਼ਾ ਮੁਹੱਈਆ ਕਰਵਾਉਣ ਵਾਲਿਆਂ ਦੀ ਹੁੰਦੀ ਸੀ। ਦੂਜੀ ਧਿਰ ਨਸ਼ੇ ਦੇ ਉਪਭੋਗੀਆਂ ਦੀ ਹੁੰਦੀ ਸੀ ਤੇ ਤੀਜੀ ਧਿਰ ਪੁਲੀਸ ਦੀ ਹੁੰਦੀ ਸੀ, ਜਿਹੜੀ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਖਤਮ ਕਰਨ ਦੀ ਭੂਮਿਕਾ ਨਿਭਾਉਂਦੀ ਸੀ। ਇਨ੍ਹਾਂ ਤਿੰਨਾਂ ਧਿਰਾਂ ਨਾਲ ਜੁੜੇ ਬੰਦੇ ਇਕ-ਦੂਜੇ ਨਾਲੋਂ ਵੱਖਰੇ ਕਿਰਦਾਰ ਵਾਲੇ ਹੁੰਦੇ ਸਨ ਭਾਵ ਤਿੰਨਾਂ ਧਿਰਾਂ ਦੇ ਕਿਰਦਾਰ ਚੰਗੀ ਤਰ੍ਹਾਂ ਪਰਿਭਾਸ਼ਿਤ ਹੁੰਦੇ ਸਨ। ਨਸ਼ਾ ਤਸਕਰ ਨੂੰ ਬਲੈਕੀਏ ਦੇ ਰੂਪ ਵਿਚ ਪਛਾਣਿਆ ਜਾਂਦਾ ਸੀ ਤੇ ਨਸ਼ਾ ਕਰਨ ਵਾਲੇ ਨੂੰ ਨਸ਼ੇੜੀ ਦੇ ਰੂਪ ਵਿਚ ਅਤੇ ਪੁਲੀਸ ਵਾਲੇ ਨੂੰ ਕਾਨੂੰਨ ਦੇ ਰਖਵਾਲੇ ਵਜੋਂ। ਅੱਜ ਵੀ ਸਾਨੂੰ ਫਿਲਮਾਂ 

ਪੀਲੀਆ ਦੇ ਕਾਰਨ, ਲੱਛਣ, ਇਲਾਜ ਤੇ ਉਪਾਅ

ਅੱਖਾਂ, ਨਹੁੰ, ਚਮੜੀ ਤੇ ਪੇਸ਼ਾਬ ਜਦੋਂ ਪੀਲੇ ਹੋ ਜਾਣ ਤਾਂ ਉਸ ਨੂੰ ਪੀਲੀਆ ਕਿਹਾ ਜਾਂਦਾ ਹੈ। ਇਹ ਇਕ ਲੱਛਣ ਹੈ ਰੋਗ ਨਹੀਂ। ਅੱਜ ਕਲ ਖਾਣ-ਪੀਣ ਦੀ ਹਫੜਾ ਤਫੜੀ, ਦੂਸ਼ਿਤ ਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਲਗਾਤਾਰ ਵੱਧ ਰਹੀ ਹੈ, ਜਿਸ ਕਰ ਕੇ ਲੋਕ ਕਈ ਤਰ੍ਹਾਂ ਦੇ ਵਿਗਾੜਾਂ ਦਾ ਸ਼ਿਕਾਰ ਬਣੇ ਰਹੇ ਹਨ। ਪੱਛਮੀ ਦੇਸ਼ਾਂ ਦੀ ਤਰਜ਼ ’ਤੇ ਖਾਣ-ਪੀਣ ਤੇ ਰਹਿਣ-ਸਹਿਣ ਨੂੰ ਤੇਜ਼ੀ ਨਾਲ ਅਪਣਾਉਣ ਦਾ ਸਿੱਟਾ ਇਹ ਨਿਕਲਿਆ ਹੈ ਕਿ ਸ਼ਰਾਬ ਪੀਣ ਵਾਲਿਆਂ ਦੀ ਗਿਣਤੀ ਵਧ ਰਹੀ ਹੈ। ਸਾਡਾ ਭਵਿੱਖ ਜੀਵਨ ਤੇ ਸਿਹਤ ਹੈ।ਇੱਕ ਮਾੜੇ ਆਚਰਨ ਦਾ ਘਾਤਕ ਸਿੱਟਾ ਪੀਲੀਆ ਹੈ।

ਵੱਡੀ ਉਮਰ ਦਾ ਗੱਠੀਆ (ਓਸਟੀਓ ਆਰਥਰਾਈਟਿਸ)

ਸਰੀਰ ਦੀਆਂ ਹੱਡੀਆਂ ਦੇ ਜੋੜਾਂ ’ਚ ਹੋਣ ਵਾਲੀ ਸੋਜ ਨੂੰ ਗਠੀਆ (ਆਰਥਰਾਈਟਿਸ) ਕਿਹਾ ਜਾਂਦਾ ਹੈ। ਅੱਜ ਦੇ ਪ੍ਰਚੱਲਤ ਡਾਕਟਰੀ ਵਿਗਿਆਨ ਨੇ ਆਰਥਰਾਈਟਿਸ (ਗੱਠੀਏ) ਦੇ ਕਈ ਭੇਤ ਦੱਸੇ ਹਨ ਜਿਵੇਂ ਕਿ ਆਮ ਗੱਠੀਆ (ਰਿਊਮੇਟਾਇਡ ਆਰਥਰਾਈਟਿਸ), ਗਨੋਰੀਅਲ ਆਰਥਰਾਈਟਿਸ,ਜੁਵੇਨਾਈਲ ਆਰਥਰਾਈਟਿਸ, ਵੱਡੀ ਉਮਰ ਦਾ ਗਠੀਆ (ਓਸਟੀਓ ਆਰਥਰਾਈਟਿਸ), ਨਿਊਰੋ ਟ੍ਰਾਪਿਕ ਆਰਥਰਾਈਟਿਸ ਆਦਿ ਤੋਂ ਇਲਾਵਾ ਕੁਝ ਹੋਰ ਵੀ ਕਿਸਮਾਂ ਹਨ। ਅੱਜ ਕੱਲ ਗੋਡੇ ਬਦਲਣੇ ਆਮ ਗੱਲ ਹੋ ਗਈ ਹੈ। ਹੱਡੀਆਂ ਦੇ ਜੋੜ ਦੋ ਕਿਸਮ ਦੇ ਹੁੰਦੇ ਹਨ। ਇੱਕ ਕਿਸਮ ਤਾਂ ਅਜਿਹੀ ਹੁੰਦੀ ਹੈ, ਜਿਸ ਵਿੱਚ ਹੱਡੀਆਂ ਦੇ ਜੋੜ ਉੱਪਰੋਂ ਹੇਠਾਂ, ਖੱਬੇ ਸੱਜੇ ਸਭ ਪਾਸੇ ਮੁੜਦੇ ਹਨ। ਇਸ ਕਰ ਕੇ ਅਸੀਂ ਤੁਰ-ਫੇਰ ਸਕਦੇ ਹਾਂ, ਦੌੜ ਸਕਦੇ ਹਾਂ, ਪਾਣੀ ਵਿੱਚ ਤੈਰ ਸਕਦੇ ਹਾਂ।

ਦੁੱਧ ਦੇ ਦੰਦ ਕਿਉਂ ਡਿੱਗਦੇ ਹਨ?

ਬੱਚੇ ਦੇ ਮੂੰਹ ਵਿਚ 20 ਦੰਦ ਹੁੰਦੇ ਹਨ। ਇਹ 5 ਤੋਂ 7 ਮਹੀਨੇ ਬਾਅਦ ਨਿਕਲਣੇ ਸ਼ੁਰੂ ਹੁੰਦੇ ਹਨ। ਇਨ੍ਹਾਂ ਦੰਦਾਂ ਨੂੰ ਦੁੱਧ ਦੇ ਦੰਦ ਕਹਿੰਦੇ ਹਨ। ਇਨ੍ਹਾਂ ਦੀਆਂ ਜੜਾਂ ਕਮਜ਼ੋਰ ਅਤੇ ਬਹੁਤ ਪਤਲੀਆਂ ਹੁੰਦੀਆਂ ਹਨ।
ਬੱਚੇ ਦਾ ਜਬਾੜਾ 5 ਤੋਂ 6 ਸਾਲ ਬਾਅਦ ਲੰਬਾ ਅਤੇ ਸਖ਼ਤ ਹੋ 

ਜੌੜੇ ਬੱਚੇ ਕਿਉਂ ਪੈਦਾ ਹੁੰਦੇ ਹਨ?

 ਬੱਚਿਓ! ਔਰਤ ਆਮ ਤੌਰ ’ਤੇ ਇਕ ਬੱਚੇ ਨੂੰ ਜਨਮ ਦਿੰਦੀ ਹੈ। ਇਹ ਬੱਚਾ ਕੁੜੀ ਜਾਂ ਮੁੰਡਾ ਹੋ ਸਕਦਾ ਹੈ। ਕਦੇ ਦੋ ਬੱਚੇ ਵੀ ਪੈਦਾ ਹੋ ਜਾਂਦੇ ਹਨ। ਇਕੋ ਮਾਂ ਵੱਲੋਂ ਇਕੋ ਸਮੇਂ ਦੋ ਬੱਚਿਆਂ ਨੂੰ ਜਨਮ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਜੌੜੇ ਬੱਚੇ ਕਹਿੰਦੇ ਹਨ।

ਗੁਣਕਾਰੀ ਕੁਆਰ ਅਤੇ ਆਂਵਲਾ

ਲੇਖ਼ਕ  : ਇਸ਼ਟ ਪਾਲ ਵਿੱਕੀ ,   ਸੋਰਸ - ਇੰਟਰਨੇਟ
ਭਾਰਤ ਦੇਸ਼ ਵਿੱਚ ਔਸ਼ਧੀਆਂ ਦਾ ਭੰਡਾਰ ਭਰਿਆ ਪਿਆ ਹੈ। ਦੇਸ਼ ਦੇ ਹਰ ਕੋਨੇ ਵਿੱਚ ਸਾਨੂੰ ਆਮ ਹੀ ਇਹ ਔਸ਼ਧੀਆਂ ਜਿਨ੍ਹਾਂ ਨੂੰ ਅਸੀਂ ਦਵਾਈਆਂ ਦੇ ਤੌਰ ’ਤੇ ਵੀ ਜਾਣਦੇ ਹਾਂ, ਮਿਲ ਜਾਣਗੀਆਂ। ਅਸੀਂ ਆਮ ਤੌਰ ’ਤੇ ਵੇਖਿਆ ਹੈ ਕਿ ਐਲੋਪੈਥੀ ਵਿੱਚ ਕੈਮੀਕਲਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜੋ ਸਾਡੇ ਸਰੀਰ ਅੰਦਰ ਜਾ ਕਿ ਤਰ੍ਹਾਂ-ਤਰ੍ਹਾਂ ਦੀਆਂ ਹੋਰ ਬਿਮਾਰੀਆਂ ਵੀ ਉਤਪੰਨ ਕਰਦੀਆਂ ਹਨ। ਇਹ ਐਲੋਪੈਥੀ ਦਵਾਈਆਂ ਇੱਕ ਵਾਰ ਤਾਂ ਸਾਡੇ ਸਰੀਰ ਨੂੰ ਲੱਗੇ ਕਿਸੇ ਭਿਆਨਕ ਰੋਗ ਤੋਂ ਛੁਟਕਾਰਾ ਦਿਵਾ ਦਿੰਦੀਆਂ ਹਨ ਪਰ ਉਸ ਰੋਗ ਦੀ ਜੜ੍ਹ ਨੂੰ ਨਹੀਂ ਖਤਮ ਕਰ ਪਾਉਂਦੀਆ। ਮਹਿੰਗੀਆਂ-ਮਹਿੰਗੀਆਂ ਦਵਾਈਆਂ, ਟੈਸਟ ਅਤੇ ਡਾਕਟਰਾਂ ਦੀਆ ਫੀਸਾਂ ਹਰੇਕ ਦੇ ਨੱਕ ਵਿੱਚ ਦਮ ਕਰ ਦਿੰਦੀਆਂ ਹਨ। ਭੱਜ ਦੌੜ ਦੀ ਜ਼ਿੰਦਗੀ ਵਿੱਚ ਕਈ ਵਾਰ ਇਨਸਾਨ ਨੂੰ ਇਹ ਵੀ ਹੁੰਦਾ ਹੈ ਕਿ ਉਹ ਬੱਸ ਇੱਕ ਦੋ ਵਾਰ ਇਹ ਐਲੋਪੈਥੀ ਦੀ ਕੋਈ ਦਵਾਈ ਖਾ ਕੇ ਠੀਕ ਹੋ ਜਾਣ।

ਮਨੋਤੰਤੂ ਰੋਗ ਕੀ ਹੈ ?

ਲੇਖ਼ਕ  : ਡਾ. ਆਗਿਆਜੀਤ ਸਿੰਘ ,   ਸੋਰਸ - ਇੰਟਰਨੇਟ
ਮਨੋਤੰਤੂ ਰੋਗ ਜਿਸ ਨੂੰ ਮਨਸੰਤਾਪ ਵੀ ਕਿਹਾ ਜਾਂਦਾ ਹੈ, ਇਕ ਭਾਵਾਤਮਕ ਵਿਕਾਰ ਹੈ, ਜਿਹੜਾ ਇਕ ਵਿਅਕਤੀ ਨੂੰ ਵਾਰ-ਵਾਰ ਤੰਗ ਕਰਦਾ ਰਹਿੰਦਾ ਹੈ ਅਤੇ ਇਸ ਦੀ ਉਤੇਜਣਾ ਇਕ ਤੀਬਰ ਵਿਸ਼ਾਦ ਤੇ ਡਰ ਵਾਲੀ ਹਾਲਤ ਤੋਂ ਹੁੰਦੀ ਹੈ। ਮਨਸੰਤਾਪੀ ਵਿਅਕਤੀ ਆਪਣੀਆਂ ਲੋੜਾਂ ਤੇ ਖਾਹਿਸ਼ਾਂ ਨੂੰ ਸੰਤੁਸ਼ਟ ਕਰਨ ਲਈ ਅਤੇ ਸਮਾਜਿਕ ਜ਼ਿੰਮੇਵਾਰੀਆਂ ਤੇ ਫਰਜ਼ਾਂ ਅਤੇ ਰੋਜ਼ਮਰਾ ਦੀ ਜ਼ਿੰਦਗੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਔਕੜਾਂ ਤੇ ਦਿੱਕਤਾਂ ਮਹਿਸੂਸ ਕਰਦਾ ਹੈ। ਉਸ ਨੂੰ ਪਤਾ ਹੁੰਦਾ ਹੈ ਕਿ ਉਸ ਵਿੱਚ ਕੁਝ ਨੁਕਸ ਹਨ ਪਰ ਉਸ ਨੂੰ ਇਹ ਪਤਾ ਨਹੀਂ ਹੁੰਦਾ ਕਿ ਇਹ ਕੀ ਹਨ। ਕਈ ਵਾਰ ਉਸ ਨੂੰ ਇਹ ਪਤਾ ਹੁੰਦਾ ਹੈ ਕਿ ਉਸ ਦੀਆਂ ਦਿੱਕਤਾਂ ਤੇ ਤਕਲੀਫ਼ਾਂ ਉਸ ਦੇ ਅੰਦਰੂਨੀ ਸੰਘਰਸ਼ਾਂ ਕਰ ਕੇ ਹੁੰਦੀਆਂ ਹਨ। ਦੂਜੇ ਸ਼ਬਦਾਂ ਵਿੱਚ ਆਮ ਤੌਰ ’ਤੇ

ਬਰਸਾਤ ਦੇ ਮੌਸਮ ’ਚ ਸਾਵਧਾਨ!

ਲੇਖਕ :   ਨਰਿੰਦਰ ਪਾਲ ਸਿੰਘ ,  ਸੋਰਸ - ਇੰਟਰਨੇਟ

ਬਰਸਾਤ ਦੇ ਮੌਸਮ ਵਿੱਚ ਤਾਪਮਾਨ ਵਿਚ ਭਾਰੀ ਉਤਾਰ ਚੜ੍ਹਾਅ ਆਉਂਦੇ ਹਨ। ਇਸ ਨਾਲ ਸਰੀਰ ਬੈਕਟੀਰੀਆ ਅਤੇ ਵਾਇਰਲ ਹਮਲੇ ਲਈ ਅਤਿ ਸੰਵੇਦਨਸ਼ੀਲ ਹੋ ਜਾਂਦਾ ਹੈ ਅਤੇ ਵਿਅਕਤੀ ਨੂੰ ਸਰਦੀ ਜ਼ੁਕਾਮ, ਬੁਖਾਰ ਅਤੇ ਪੇਟ ਦੇ ਰੋਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਅਜਿਹੇ ਮੌਸਮ ਵਿਚ ਤੰਦਰੁਸਤ ਰਹਿਣ ਲਈ ਖਾਸ ਸਾਵਧਾਨੀਆਂ ਵਰਤਣ ਦੀ ਲੋੜ ਹੁੰਦੀ ਹੈ।

ਨਸ਼ਿਆਂ ਦਾ ਕਹਿਰ ਰੋਕਣ ਲਈ ਹੀਲਾ

ਲੇਖਕ :   ਡਾ. ਸਰਦੂਲ ਸਿੰਘ ,  ਸੋਰਸ - ਇੰਟਰਨੇਟ

ਪੰਜਾਬ ’ਚ ਵਗ ਰਹੇ ਨਸ਼ੇ ਦੇ ਛੇਵੇ ਦਰਿਆ ਨੇ ਪਿੰਡਾਂ ਦੇ ਪਿੰਡ ਅਤੇ ਘਰਾਂ ਦੇ ਘਰ ਤਬਾਹ ਕਰ ਦਿੱਤੇ ਹਨ। ਪਤਾ ਨਹੀਂ ਇਹ ਆਪਣੇ ਨਾਲ ਕਿੰਨੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਅਤੇ ਕਿੰਨੇ ਘਰਾਂ ਦੀਆਂ ਖੁਸ਼ੀਆਂ ਵਹਾ ਕੇ ਲੈ ਗਿਆ। ਨਸ਼ੇ ਦਾ ਇਹ ਦੈਂਤ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ‘ਮਕਬੂਲਪੂਰੇ’ ਨੂੰ ਨਿਗਲ ਗਿਆ। ਇਕੱਲੇ ਇਸ ਪਿੰਡ ਵਿਚ ਨਸ਼ੇ ਨੇ 450 ਤੋਂ ਵੱਧ ਘਰਾਂ ਵਿਚ ਸੱਥਰ ਵਛਾ ਦਿੱਤੇ ਹਨ। ਇਸ ਪਿੰਡ ਨੂੰ ‘ਚਿੱਟੀਆਂ ਚੁੰਨੀਆਂ ਦਾ ਪਿੰਡ’ ਕਿਹਾ ਜਾਣ ਲੱਗ ਪਿਆ ਹੈ।

ਸਰੀਰ ’ਚ ਆਤਮਾ ਨਹੀਂ, ਤਾਲਮੇਲ ਪ੍ਰਣਾਲੀ ਕਾਰਜ ਕਰਦੀ ਹੈ…

ਲੇਖਕ :  ਮੇਘ ਰਾਜ ਮਿੱਤਰ, ਸੋਰਸ : ਇੰਟਰਨੇਟ 
ਅੱਜ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੁੱਟ ਦੇ ਹਥਿਆਰ ‘ਆਤਮਾ’ ਬਾਰੇ ਗੱਲ ਕਰਾਂਗੇ। ਇਸ ਸਵਾਲ ਨਾਲ ਹੋਰ ਬਹੁਤ ਸਾਰੇ ਅੰਧਵਿਸ਼ਵਾਸ ਜੁੜੇ ਹੋਏ ਹਨ; ਜਿਵੇਂ ਮੁਕਤੀ, ਭੂਤ, ਪ੍ਰੇਤ, ਯਮਦੂਤ, ਧਰਮਰਾਜ, ਸਵਰਗ-ਨਰਕ, ਪੁਨਰ ਜਨਮ ਆਦਿ। ਧਰਮ ਦੇ ਨਾਂ ‘ਤੇ ਜਿਹੜੀ ਲੁੱਟ-ਖਸੁੱਟ ਹੁੰਦੀ ਹੈ, ਉਸ ਵਿਚ ਆਤਮਾ ਦਾ ਵੱਡਾ ਰੋਲ ਹੈ। ਕਹਿੰਦੇ ਹਨ ਕਿ ਆਤਮਾ ਇੰਨੀ ਸ਼ਕਤੀਸ਼ਾਲੀ ਹੁੰਦੀ ਹੈ ਕਿ ਕੋਈ ਤਲਵਾਰ ਇਸ ਨੂੰ ਕੱਟ ਨਹੀਂ ਸਕਦੀ। ਜਿੱਥੋਂ ਤੱਕ ਮੁਕਤੀ ਦਾ ਸਵਾਲ ਹੈ, ਕਰੋੜਾਂ ਲੋਕ ਮੁਕਤੀ ਭਾਲਦੇ ਹਨ ਅਤੇ ਮਰਨ ਕਿਨਾਰੇ ਹੋ ਕੇ ਡਾਕਟਰਾਂ ਕੋਲ ਜਾ ਕੇ ਉਮਰ ਵਧਾਉਣਾ ਲੋਚਦੇ ਹਨ। ਮੁਕਤ ਹੋਣਾ ਕੋਈ ਨਹੀਂ ਚਾਹੁੰਦਾ। ਮੁਕਤੀ ਲੱਭਣ ਵਾਲਿਆਂ ਦਾ ਜੇ 10 ਫ਼ੀਸਦੀ ਬੰਦਾ ਵੀ ਜਿੰਨਾ ਸਮਾਂ ਮੁਕਤੀ ਭਾਲਣ ਲਈ ਲਾਉਂਦਾ ਹੈ, ਓਨਾ ਸਮਾਂ ਨਿਜ਼ਾਮ ਬਦਲਣ ਲਈ ਤਿਆਰ ਹੋ ਜਾਵੇ ਤਾਂ ਗਲੇ-ਸੜੇ ਪ੍ਰਬੰਧ ਤੋਂ ਚਾਰ-ਪੰਜ ਸਾਲਾਂ ਵਿਚ ਹੀ ਮੁਕਤੀ ਪ੍ਰਾਪਤ ਕੀਤੀ ਜਾ ਸਕਦੀ ਹੈ। ਆਓ ਦੇਖੀਏ, ਕੀ ਸਰੀਰ ਵਿਚ ਆਤਮਾ ਹੁੰਦੀ ਹੈ? ਜੇ ਹੁੰਦੀ ਹੈ ਤਾਂ ਇਹ ਕਿੱਥੇ ਰਹਿੰਦੀ ਹੈ?

ਦਿਮਾਗੀ ਬੁਖਾਰ: ਲੱਛਣ ਅਤੇ ਰੋਕਥਾਮ

ਲੇਖਕ :  ਡਾ. ਅੰਮ੍ਰਿਤਪਾਲ ਸਿੰਘ ਕਾਲੇਕਾ/ਸੰਦੀਪ ਕੌਰ ਥਿੰਦ , ਸੋਰਸ : ਇੰਟਰਨੇਟ 
ਦਿਮਾਗੀ ਬੁਖਾਰ ਜਾਂ ਕਹਿ ਲਵੋ ਚਮਕੀ ਬੁਖਾਰ ਅੱਜਕੱਲ੍ਹ ਸੁਰਖੀਆ ਵਿਚ ਹੈ। ਇੰਸੇਫਲਾਈਟਿਸ, ਭਾਵ ਦਿਮਾਗੀ ਬੁਖਾਰ ਦਾ ਮਤਲਬ ਹੈ ਦਿਮਾਗ ਦੀ ਸੋਜਿਸ਼। ਇਹ ਬੁਖਾਰ ਜ਼ਿਆਦਾਤਰ ਕੁਪੋਸ਼ਤ ਬੱਚਿਆਂ, ਬਜ਼ੁਰਗਾਂ ਜਾਂ ਫਿਰ ਸਰੀਰ ਦੇ ਕਮਜ਼ੋਰ ਰੱਖਿਆ ਤੰਤਰ ਵਾਲੇ ਲੋਕਾਂ ਵਿਚ ਹੁੰਦਾ ਹੈ। ਇਹ ਬੁਖਾਰ ਇਨ੍ਹਾਂ ਲੋਕਾਂ ਦੀ ਮੌਤ ਦਾ ਕਾਰਨ ਵੀ ਬਣਦਾ ਹੈ। ਅਜਿਹੀਆਂ ਮੰਦਭਾਗੀ ਘਟਨਾਵਾਂ ਦੀਆਂ ਰਿਪੋਰਟਾਂ ਅੱਜਕਲ੍ਹ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਬਹੁਤ ਸਾਰੇ ਜ਼ਿਲ੍ਹਿਆਂ ਤੋਂ ਆ ਰਹੀਆਂ ਹਨ। ਸਭ ਤੋਂ ਜ਼ਿਆਦਾ ਪ੍ਰਭਾਵਿਤ ਇਲਾਕਾ ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 100 ਤੋਂ ਵੀ ਜ਼ਿਆਦਾ ਬੱਚੇ ਇਸ ਬਿਮਾਰੀ ਕਾਰਨ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ।

ਸਪਾਇਨਲ ਟੀਬੀ ਤਾਂ ਨਹੀਂ ਕਿਤੇ ?

ਜੀਵਨ ਹੈ ਤਾਂ ਦਰਦ ਵੀ ਹੈ, ਮੋਇਆਂ ਨੂੰ ਕੁਝ ਨਹੀਂ ਹੁੰਦਾ ਪਤਾ। ਇਉਂ ਦਰਦ ਦਾ ਅਹਿਸਾਸ ਸਿਰਫ ਜੀਵਤ ਜੀਵਾਂ ਨੂੰ ਹੀ ਹੁੰਦਾ ਹੈ। ਦਰਦਾਂ ਵਿਚੋਂ ਆਮ ਦਰਦ ਹੈ ਪਿੱਠ ਦਾ ਦਰਦ। ਇਹ ਦਰਦ ਨਾ ਬੈਠਣ ਦਿੰਦਾ ਹੈ ਤੇ ਨਾ ਹੀ ਪੈਣ, ਬਹੁਤ ਤੰਗ ਕਰਦਾ ਹੈ। ਬਸ ਪਿੱਠ ਦਰਦ ਨੂੰ ਆਮ ਦਰਦ ਮੰਨ ਕੇ ਨਜ਼ਰਅੰਦਾਜ਼ ਨਾ ਕਰੋ। ਇਸ ਨੂੰ ਮਾਮੂਲੀ ਸਮਝਣਾ ਜਾਂ ਫਿਰ ਦਰਦ ਰੋਕੂ ਦਵਾਈ (ਪੇਨ ਕਿਲਰ) ਖਾ ਕੇ ਟਾਲ ਦੇਣਾ ਗੰਭੀਰ ਰੋਗ ਦੇ ਸਕਦਾ ਹੈ।
ਹਾਲ ਦੇ ਸਮੇਂ ਦੌਰਾਨ ਅਜਿਹੇ ਕੇਸਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ ਜੋ ਪਿੱਠ ਦਰਦ ਨੂੰ ਮਾਮੂਲੀ ਮੰਨ ਕੇ ਅਣਡਿੱਠਾ ਕਰਦੇ ਰਹੇ। ਸਮੱਸਿਆ ਵਧਣ ਉੱਤੇ ਡਾਕਟਰ ਕੋਲ ਪੁੱਜੇ ਤਾਂ ਰੀੜ੍ਹ ਦੀ ਹੱਡੀ ਦੀ ਤਪਦਿਕ (ਸਪਾਇਨਲ ਟੀਬੀ) ਨਿਕਲ ਆਈ

ਇਨਫੈਕਸ਼ਨ ਦਾ ਖਤਰਾ ਹੁੰਦਾ ਠੰਡਾ ਪਾਣੀ ਪੀਣ ਨਾਲ

ਗਰਮੀ ਸ਼ੁਰੂ ਹੁੰਦੇ ਹੀ  ਫਰੀਜ ਦਾ ਪਾਣੀ ਪੀਣਾ ਸ਼ੁਰੂ ਕਰ ਦਿੰਦੇ ਹਾਂ ।ਜੇ ਤੁਸੀਂ ਵੀ ਜ਼ਿਆਦਾ ਮਾਤਰਾ ‘ਚ ਠੰਡਾ ਪਾਣੀ ਪੀਂਦੇ ਹੋ ਤਾਂ  ਇਸ ਆਦਤ ਨੂੰ ਬਦਲ ਲਓ।   ਸਾਡੇ ਸਰੀਰ ਦੀ ਕੈਲੋਰੀਜ ਬਹੁਤ ਜਿਆਦਾ ਮਾਤਰਾ ਵਿੱਚ ਬਰਨ ਹੋਣ ਲੱਗਦੀ ਹੈ ਜਿਸਦੇ ਨਾਲ ਸਾਡੀ ਪਾਚਣ ਕਰਿਆ ਨੂੰ ਨੁਕਸਾਨ ਪੁੱਜਦਾ ਹੈ। ਜ਼ਿਆਦਾ ਠੰਡਾ ਪਾਣੀ ਪੀਣ ਨਾਲ ਸਰੀਰ ਨੂੰ ਖਾਣਾ ਹਜ਼ਮ ਕਰਨ ਲਈ ਜਿਆਦਾ ਮਿਹਨਤ ਕਰਨੀ ਪੈਂਦੀ ਹੈ ।ਠੰਡੇ ਪਾਣੀ ਦੀ ਵਰਤੋਂ ਕਰਨ ਨਾਲ ਗਲਾ ਖਰਾਬ ਅਤੇ ਗਲੇ ‘ਚ ਖਰਾਸ਼ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ

ਬਿਮਾਰੀਆਂ ਦੀ ਸਮੇਂ ਸਿਰ ਸ਼ਨਾਖ਼ਤ

ਸੰਸਾਰ ਸਿਹਤ ਸੰਸਥਾ ਹਰ ਸਾਲ 7 ਅਪਰੈਲ ਨੂੰ ਸੰਸਾਰ ਸਿਹਤ ਦਿਵਸ ਮਨਾਉਂਦੀ ਹੈ। ਇਸ ਦਾ ਮਕਸਦ ਲੋਕਾਂ ਨੂੰ ਸਿਹਤ ਪੱਖੋਂ ਜਾਗਰੂਕ ਕਰਨਾ ਅਤੇ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਉਪਰਾਲੇ ਕਰਨਾ ਹੈ। ਸਮਾਜ ਵਿਚ ਬਹੁਤ ਕਿਸਮ ਦੀਆਂ ਬਿਮਾਰੀਆਂ ਦਾ ਪਸਾਰਾ ਹੈ। ਇਹ ਬਿਮਾਰੀਆਂ ਮਾਨਸਿਕ ਪਰੇਸ਼ਾਨੀ ਦੇ ਨਾਲ ਨਾਲ ਕਈ ਕਿਸਮ ਦੀ ਅਪੰਗਤਾ ਦਾ ਕਾਰਨ ਵੀ ਬਣਦੀਆਂ ਹਨ। ਇਸ ਅਪੰਗਤਾ ਸਦਕਾ ਕਿਸੇ ਵੀ ਮੁਲਕ ਦੀ ਕੁਲ ਉਤਪਾਦਨ ਦਰ ਉੱਤੇ ਬੁਰਾ ਅਸਰ ਪੈਂਦਾ ਹੈ।

ਮਾਂ ਦਾ ਦੁੱਧ ਬੱਚੇ ਦਾ ਕੁਦਰਤੀ ਹੱਕ

ਪਿੱਛੇ ਜਿਹੇ ਆਪਣੇ ਭਾਰਤ ਦੌਰੇ ਦੌਰਾਨ ਮੈਂ ਪਰਿਵਾਰ ਸਣੇ ਕਾਫ਼ੀ ਗਹਿਮਾ-ਗਹਿਮੀ ਵਾਲੇ ਰੈਸਤਰਾਂ ਵਿਚ ਬੈਠੀ ਸਾਂ ਕਿ ਮੇਰੇ ਤਿੰਨ ਸਾਲਾ ਪੁੱਤਰ ਨੇ ਦੁੱਧ ਚੁੰਘਾਉਣ ਦੀ ਮੰਗ ਕੀਤੀ। ਮੈਂ ਫ਼ੌਰੀ ਬੈਗ ‘ਚੋਂ ਦੁਪੱਟਾ ਲੈ ਕੇ ਆਪਣੇ ਆਪ ਨੂੰ ਢਕਿਆ ਤੇ ਬੱਚੇ ਨੂੰ ਦੁੱਧ ਚੁੰਘਾਉਣਾ ਸ਼ੁਰੂ ਕਰ ਦਿੱਤਾ। ਮੇਰੇ ਲਈ ਹੈਰਾਨੀ ਵਾਲੀ ਗੱਲ ਸੀ ਕਿ ਇਸ ਦੌਰਾਨ ਮੇਰੇ ਆਸੇ-ਪਾਸੇ ਵਿਚਰ ਰਹੇ ਲੋਕਾਂ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਸੀ। ਕੁਝ ਕੁ ਥੋੜ੍ਹੀ ਪ੍ਰੇਸ਼ਾਨੀ ਦਿਖਾ ਰਹੇ ਸਨ ਪਰ ਕੁੱਲ ਮਿਲਾ ਕੇ ਮੇਰੇ ਲਈ ਇਹ ਸ਼ਾਨਦਾਰ ਤਜਰਬਾ ਸੀ। ਜੇ 10-15 ਸਾਲ ਪਹਿਲਾਂ ਦੀ ਗੱਲ ਹੁੰਦੀ ਤਾਂ ਮੈਂ ਅੰਦਾਜ਼ਾ ਲਾ ਸਕਦੀ ਸਾਂ ਕਿ ਇਨ੍ਹਾਂ ਹੀ ਨਜ਼ਰਾਂ ਨੇ ਕਿਵੇਂ ਪ੍ਰਤੀਕਿਰਿਆ ਕਰਨੀ ਸੀ। ਇਸ ਤੋਂ ਪਤਾ ਲੱਗਦਾ ਹੈ ਕਿ ਭਾਰਤੀ ਸਮਾਜ ਨੇ ਇਸ ਸਮੇਂ ਦੌਰਾਨ ਕਿੰਨੀ ਤਰੱਕੀ ਕੀਤੀ ਹੈ।

ਸਵਾਈਨ ਫਲੂ: ਮੁੱਢਲੀ ਜਾਣਕਾਰੀ ਤੇ ਬਚਾਓ ਵਾਸਤੇ ਸਾਵਧਾਨੀਆਂ

ਪੰਜਾਬ ਸਰਕਾਰ ਨੇ ਆਪਣੀ ਨੋਟੀਫਿਕੇਸ਼ਨ (2 ਅਗਸਤ 2018) ਰਾਹੀਂ ਪੰਜਾਬ ਵਿਚ ਸਵਾਈਨ ਫਲੂ ਦੀ ਵਬਾ ਫੈਲਣ ਦੇ ਖਦਸ਼ੇ ਦਾ ਐਲਾਨ ਕਰਕੇ ਹੁਕਮ ਕੀਤੇ ਸਨ ਕਿ ਇਸ ਮਹਾਂਮਾਰੀ ਦੇ ਖਤਰੇ ਦੇ ਸਨਮੁਖ, ਸਵਾਈਨ ਫਲੂ ਦੇ ਹਰ ਮਰੀਜ਼ ਦੀ ਨੋਟੀਫਿਕੇਸ਼ਨ ਕੀਤੀ ਜਾਵੇ। ਮਹਾਂਮਾਰੀ ਕਾਨੂੰਨ-1897 ਤਹਿਤ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਾਸਤੇ ਜ਼ਰੂਰੀ ਹੈ ਕਿ ਉਹ ਇਸ ਬਿਮਾਰੀ ਦੇ ਕੈਟਾਗਿਰੀ ‘ਬੀ’ ਦੇ ਹਰ ਮਰੀਜ਼ ਦੀ ਅਤੇ ਇਨਫਲੂੰਜਾ ਵਾਇਰਸ ਵਰਗੀ ਬਿਮਾਰੀ ਦੀ ਸੂਚਨਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਭੇਜਣ। ਆਪਣੇ ਹਸਪਤਾਲਾਂ ਵਿਚ ਇਨ੍ਹਾਂ ਮਰੀਜ਼ਾਂ ਵਾਸਤੇ ਨਿਵੇਕਲਾ, ਦੂਜਿਆਂ ਨੂੰ ਛੋਹ ਨਾ ਸਕਣ ਵਾਲਾ ਵੱਖਰਾ ਸਥਾਨ ਨਿਰਧਾਰਤ ਕਰਨ।

ਵਧੇਰੇ ਖ਼ੂਨ ਪੈਣਾ ਤੇ ਬੇਤਰਤੀਬੀ ਮਾਹਵਾਰੀ

‘ਜਣਨੀ’ ਤੋਂ ਭਾਵ ਹੈ ਜਣਨ ਵਾਲੀ ਜਾਂ ਜਨਮ ਦੇਣ ਵਾਲੀ। ਇਹ ਕੁਦਰਤ ਦੀ ਦੇਣ ਹੈ ਕਿ ਜਨਮ ਦੇਣ ਵਾਲੀ ਜਨਨੀ (ਔਰਤ) ਨੂੰ ਜੀਵਨ-ਕਾਲ ਦੌਰਾਨ ਮਰਦਾਂ ਨਾਲੋਂ ਕਿਤੇ ਵੱਧ ਸਰੀਰਕ ਤੇ ਮਾਨਸਿਕ ਤਬਦੀਲੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਤਬਦੀਲੀਆਂ ਸਰੀਰਕ ਤੇ ਮਾਨਸਿਕ ਕਸ਼ਟ ਵੀ ਦਿੰਦੀਆਂ ਹਨ ਪਰ ਲੜਕੀ ਜਾਂ ਔਰਤ, ਆਪਣੇ ਆਪ ਨੂੰ ਉਨ੍ਹਾਂ ਮੁਤਾਬਿਕ ਢਾਲ਼ ਲੈਂਦੀ ਹੈ। ਇਸੇ ਕਰਕੇ ਉਸ ਵਿਚ ਸਬਰ, ਸੰਤੋਖ, ਜੇਰਾ, ਸਹਿਜ, ਸੁਹਜ, ਸਹਿਣਸ਼ੀਲਤਾ, ਕੰਮ ਕਰਨ ਵਿਚ ਸੰਜੀਦਗੀ ਆਦਿ ਵਾਲੇ ਗੁਣ ਮਰਦ ਨਾਲੋਂ ਵਧੇਰੇ ਹੁੰਦੇ ਹਨ।

ਮਨੁੱਖ ਦੇ ਨਿਰਸਵਾਰਥ ਮਿੱਤਰ

ਰੋਗ ਇਕ ਅਜਿਹਾ ਸ਼ਬਦ ਹੈ ਜਿਸਨੂੰ ਸੁਣਦਿਆਂ ਹੀ ਅਸੀਂ ਸਾਰੇ ਚੁਕੰਨੇ ਜਿਹੇ ਹੋ ਜਾਂਦੇ ਹਾਂ ਤੇ ਡਰ ਜਾਂਦੇ ਹਾਂ। ਲੇਕਿਨ ਕੀ ਅਸੀਂ ਜਾਣਦੇ ਹਾਂ ਕਿ ਜੇਕਰ ਇਹ ਰੋਗ ਨਾ ਹੋਣ ਤਾਂ ਸਾਨੂੰ ਕਿਵੇਂ ਪਤਾ ਲੱਗੇਗਾ ਕਿ ਸਾਡੇ ਸਰੀਰ ਦੇ ਅੰਦਰ ਕੋਈ ਵਿਕਾਰ ਪੈਦਾ ਹੋ ਗਿਆ ਹੈ। ਰੋਗ ਤਾਂ ਬਿਨਾਂ ਸੁਆਰਥ ਇਕ ਮਿੱਤਰ ਬਣ ਕੇ ਸਾਨੂੰ ਸੰਭਲ ਜਾਣ ਦੀ ਚੇਤਾਵਨੀ ਦਿੰਦੇ ਹਨ ਤਾਂ ਕਿ ਅਸੀਂ ਸੁਚੇਤ ਹੋ ਜਾਈਏ ਅਤੇ ਉਸ ਵਿਕਾਰ ਨੂੰ ਦੂਰ ਕਰਨ ਲਈ ਆਪਣੀ ਕੋਸ਼ਿਸ਼ ਆਰੰਭ ਕਰ ਦੇਈਏ। ਰੋਗ ਸਾਨੂੰ ਕੁਦਰਤ ਦੇ ਨਿਯਮਾਂ ’ਤੇ ਚੱਲਣ, ਭਾਵ ਸਿਹਤਮੰਦ ਰਹਿਣ ਦੀ ਸਿੱਖਿਆ ਦਿੰਦੇ ਹਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086773401
Copyright © 2019, Panjabi Times. All rights reserved. Website Designed by Mozart Infotech