» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਸਿੱਧੂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ

November 08, 2019 03:03 PM

ਨਵੀਂ ਦਿੱਲੀ,7 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਦੋ ਦਿਨਾਂ ਦੀ ਜੱਦੋਜਹਿਦ ਮਗਰੋਂ ਪੰਜਾਬ ਸਰਕਾਰ ’ਚ ਸਾਬਕਾ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਕਰਤਾਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਮੌਕੇ ਪਾਕਿਸਤਾਨ ਜਾਣ ਲਈ ਹਰੀ ਝੰਡੀ ਮਿਲ ਗਈ ਹੈ। ਅਧਿਕਾਰਤ ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਅੱਜ ਸਿੱਧੂ ਨੂੰ ਪਾਕਿਸਤਾਨ ਜਾਣ ਲਈ ਸਿਆਸੀ ਪ੍ਰਵਾਨਗੀ ਦੇ ਦਿੱਤੀ ਹੈ।
ਸਿੱਧੂ ਨੇ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਵੱਲੋਂ ਮਿਲੇ ਸੱਦੇ ਮਗਰੋਂ ਵਿਦੇਸ਼ ਮੰਤਰਾਲੇ ਤੋਂ ਇਸ ਸਬੰਧੀ ਲੋੜੀਂਦੀ ਪ੍ਰਵਾਨਗੀ ਮੰਗੀ ਸੀ। ਸੂਤਰਾਂ ਨੇ ਕਿਹਾ ਕਿ ਸਿਆਸੀ ਪ੍ਰਵਾਨਗੀ ਤਹਿਤ ਸਿੱਧੂ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਹੀ ਪਾਕਿਸਤਾਨ ਜਾ ਸਕਣਗੇ। ਇਸ ਦੌਰਾਨ ਪਾਕਿਸਤਾਨੀ ਫ਼ੌਜ ਦੇ ਬੁਲਾਰੇ ਵੱਲੋਂ ਪਾਸਪੋਰਟ ਦੀ ਸ਼ਰਤ ਲਾਜ਼ਮੀ ਕਰਾਰ ਦਿੱਤੇ ਜਾਣ ਦੇ ਬਿਆਨ ਕਰਕੇ ਬਣੇ ਸ਼ੰਸ਼ੋਪੰਜ ਮਗਰੋਂ ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੇ ਕਿਹਾ ਕਿ ਉਹ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਦੋਵਾਂ ਮੁਲਕਾਂ ਵਿੱਚ ਤੈਅ ਸ਼ਰਤਾਂ ਮੁਤਾਬਕ ਹੀ 9 ਨਵੰਬਰ ਨੂੰ ਪਹਿਲਾ ਜਥਾ ਲਾਂਘੇ ਰਾਹੀਂ ਪਾਕਿਸਤਾਨ ਭੇਜਣਗੇ। ਤਰਜਮਾਨ ਨੇ ਸਾਫ਼ ਕਰ ਦਿੱਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਯਾਤਰਾ ਮੌਕੇ ਪਾਸਪੋਰਟ ਨਾਲ ਰੱਖਣੇ ਹੋਣਗੇ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਵਿਧਾਇਕ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਫੇਰੀ ਦੀ ਇਜਾਜ਼ਤ ਲਈ ਮੁੜ ਮੁੜ ਗੁਜ਼ਾਰਿਸ਼ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਕਿਹਾ ਸੀ ਕਿ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ‘ਵੱਡਾ ਇਤਿਹਾਸਕ’ ਸਮਾਗਮ ਹੈ ਤੇ ਕਿਸੇ ਇਕ ‘ਵਿਅਕਤੀ ਵਿਸ਼ੇਸ਼’ ਨੂੰ ਲਗਾਤਾਰ ਉਭਾਰੇ ਜਾਣਾ ਇਸ ਨਾਲ ਨਾਇਨਸਾਫ਼ੀ ਹੋਵੇਗੀ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਇਹ ਟਿੱਪਣੀਆਂ ਸਿੱਧੂ ਵੱਲੋਂ ਮੰਤਰਾਲੇ ਨੂੰ ਲਿਖੇ ਪੱਤਰ ਦੇ ਸੰਦਰਭ ਵਿੱਚ ਕੀਤੀਆਂ। ਸਾਬਕਾ ਮੰਤਰੀ ਸਿੱਧੂ ਨੇ ਮੰਤਰਾਲੇ ਨੂੰ ਅੱਜ ਲਿਖੇ ਸੱਜਰੇ(ਤੀਜੇ) ਪੱਤਰ ਵਿੱਚ ਕਿਹਾ ਸੀ ਕਿ ਮੰਤਰਾਲਾ ਸਪਸ਼ਟ ਕਰੇ ਕਿ ਉਹਦੇ (ਸਿੱਧੂ) ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਜਾਣ ’ਤੇ ਮੰਤਰਾਲੇ ਨੂੰ ਕੋਈ ਉਜਰ ਹੈ ਜਾਂ ਨਹੀਂ। ਸਿੱਧੂ ਨੇ ਪੱਤਰ ਵਿੱਚ ਇਹ ਵੀ ਕਿਹਾ ਕਿ ਜੇਕਰ ਉਸ ਦੇ ਇਸ ਸੱਜਰੇ ਪੱਤਰ ਦਾ ਕੋਈ ਜਵਾਬ ਨਾ ਮਿਲਿਆ ਤਾਂ ਉਹ ‘ਹੋਰਨਾਂ ਸ਼ਰਧਾਲੂਆਂ’ ਵਾਂਗ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਏਗਾ। ਕੁਮਾਰ ਨੇ ਇਸ ਪੂਰੇ ਮੁੱਦੇ ’ਤੇ ਸਫ਼ਾਈ ਦਿੰਦਿਆਂ ਕਿਹਾ, ‘ਕਰਤਾਰਪੁਰ ਲਾਂਘੇ ਦਾ ਉਦਘਾਟਨ ‘ਵੱਡਾ ਇਤਿਹਾਸਕ ਮੌਕਾ ਹੈ, ਕਿਉਂਕਿ ਭਾਰਤ ਪਿਛਲੇ ਵੀਹ ਸਾਲਾਂ ਤੋਂ ਇਸ ਪਾਸੇ ਯਤਨਸ਼ੀਲ ਸੀ। ਮੇਰਾ ਮੰਨਣਾ ਹੈ ਕਿ 9 ਨਵੰਬਰ ਦਾ ਉਦਘਾਟਨੀ ਸਮਾਗਮ ‘ਵੱਡੀ ਘਟਨਾ’ ਹੈ ਤੇ ਕਿਸੇ ਇਕ ‘ਵਿਅਕਤੀ ਵਿਸ਼ੇਸ਼’ ਨੂੰ ਉਭਾਰੀ ਜਾਣਾ, ਇਸ ਨਾਲ ਕਿਸੇ ਬੇਇਨਸਾਫ਼ੀ ਤੋਂ ਘੱਟ ਨਹੀਂ ਹੋਵੇਗਾ।’ ਕੁਮਾਰ ਨੇ ਕਿਹਾ ਕਿ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾ ਰਹੇ ਪਹਿਲੇ ਜਥੇ ਦੀ ਤਫ਼ਸੀਲ ਵੀ ਸਾਂਝੀ ਨਹੀਂ ਕੀਤੀ ਗਈ, ਕਿਉਂਕਿ ਇਹ ਸ਼ਰਧਾ ਦਾ ਮੁੱਦਾ ਹੈ। ਕਿਸੇ ਵਿਅਕਤੀ ਵਿਸ਼ੇਸ਼ ਨੂੰ ਉਭਾਰਨਾ ਅਹਿਮ ਨਹੀਂ।’

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਦੇਸ਼ ਭਰ ’ਚ ਲਾਗੂ ਹੋਵੇਗਾ ਨਾਗਰਿਕਤਾ ਰਜਿਸਟਰ: ਸ਼ਾਹ

ਨਵੀਂ ਦਿੱਲੀ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਰਾਜ ਸਭਾ ’ਚ ਕਿਹਾ ਕਿ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਉੱਥੇ ਹਾਲਾਤ ਪੂਰੀ ਤਰ੍ਹਾਂ ਆਮ ਵਰਗੇ ਹਨ ਅਤੇ ਸੂਬੇ ’ਚ ਇੰਟਰਨੈੱਟ ਸੇਵਾ ਦੀ ਬਹਾਲੀ ਲਈ ਹਾਲਾਤ ਢੁੱਕਵੇਂ ਹੋਣ ਸਬੰਧੀ ਸਥਾਨਕ ਪ੍ਰਸ਼ਾਸਨ ਵੱਲੋਂ ਝੰਡੀ ਦਿੱਤੇ ਜਾਣ ਤੋਂ ਬਾਅਦ ਇਹ ਸੇਵਾ ਵੀ ਬਹਾਲ ਕਰ ਦਿੱਤੀ ਜਾਵੇਗੀ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਦੀ ਪ੍ਰਕਿਰਿਆ ਸਾਰੇ ਦੇਸ਼ ’ਚ ਚਲਾਈ ਜਾਵੇਗੀ ਤੇ ਕਿਸੇ ਨਾਲ ਵੀ ਧਰਮ ਦੇ ਆਧਾਰ ’ਤੇ ਵਿਤਕਰਾ ਨਹੀਂ ਕੀਤਾ ਜਾਵੇਗਾ।

ਵਟਸਐਪ ਜਾਸੂਸੀ: ਸਰਕਾਰ ਨੇ ਇਜ਼ਰਾਇਲੀ ਸੌਫ਼ਟਵੇਅਰ ਬਾਰੇ ਜਾਣਕਾਰੀ ਮੰਗੀ

ਨਵੀਂ ਦਿੱਲੀ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸਾਈਬਰ ਸੁਰੱਖਿਆ ਏਜੰਸੀ ਸੀਈਆਰਟੀ-ਆਈਐੱਨ ਨੇ ਆਨਲਾਈਨ ਸੁਨੇਹੇ ਭੇਜਣ ਵਾਲੀ ਸੇਵਾ ‘ਵਟਸਐਪ’ ਨੂੰ ਨੋਟਿਸ ਜਾਰੀ ਕਰ ਕੇ ਭਾਰਤੀ ਨਾਗਰਿਕਾਂ ਦੇ ਮੋਬਾਈਲ ਫੋਨਾਂ ਦੀ ਜਾਸੂਸੀ ਦੇ ਮਾਮਲੇ ’ਚ ਢੁੱਕਵੀਂ ਤੇ ਵਿਸਤਾਰ ਵਿਚ ਜਾਣਕਾਰੀ ਮੰਗੀ ਹੈ। ਜ਼ਿਕਰਯੋਗ ਹੈ ਕਿ ਇਜ਼ਰਾਇਲੀ ਜਾਸੂਸੀ ਸੌਫ਼ਟਵੇਅਰ ਪੈਗਾਸਸ ਦੀ ਵਰਤੋਂ ਕਰ ਕੇ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਜਾਸੂਸੀ ਕੀਤੇ ਜਾਣ ਦਾ ਖ਼ੁਲਾਸਾ ਹੋਇਆ ਸੀ।

ਬੰਗਾਲ ’ਚ ਲਾਗੂ ਨਹੀਂ ਹੋਵੇਗਾ ਐੱਨਆਰਸੀ: ਮਮਤਾ

ਸਾਗਰਦੀਘੀ (ਪੱਛਮੀ ਬੰਗਾਲ),20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੂਬੇ ਵਿੱਚ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਦੀ ਇਜਾਜ਼ਤ ਨਹੀਂ ਦੇਵੇਗੀ। ਦੂਜੇ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਅਸਾਮ ਦੀ ਤਰਜ਼ ’ਤੇ ਪੂਰੇ ਦੇਸ਼ ’ਚ ਕੌਮੀ ਨਾਗਰਿਕਤਾ ਰਜਿਸਟਰ ਤਿਆਰ ਕਰਨ ਦੀ ਕਵਾਇਦ ਕੀਤੀ ਜਾਵੇਗੀ। ਮਮਤਾ ਬੈਨਰਜੀ ਨੇ ਇੱਥੇ ਇੱਕ ਜਨਤਕ ਰੈਲੀ ਨੂੰ 

ਮਮਤਾ ਵੱਲੋਂ ਕਸ਼ਮੀਰ ’ਚ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ

ਬਹਾਲ ਨਗਰ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :: ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਸ਼ਮੀਰ ਦੇ ਕੁਲਗਾਮ ’ਚ ਅਤਿਵਾਦੀ ਹਮਲੇ ’ਚ ਮਾਰੇ ਗਏ ਪੰਜ ਪਰਵਾਸੀ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ‘

ਸ਼ਬਰੀਮਾਲਾ: ਕੇਰਲ ਸਰਕਾਰ ਮੰਦਿਰ ਪ੍ਰਬੰਧਨ ਲਈ ਵਿਸ਼ੇਸ਼ ਕਾਨੂੰਨ ਬਣਾਏ: ਸੁਪਰੀਮ ਕੋਰਟ

ਨਵੀਂ ਦਿੱਲੀ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਨੇ ਕੇਰਲ ਸਰਕਾਰ ਨੂੰ ਇਤਿਹਾਸਕ ਸ਼ਬਰੀਮਾਲਾ ਮੰਦਿਰ ਦੇ ਪ੍ਰਬੰਧਨ ਸਬੰਧੀ ਇਕ ਵਿਸ਼ੇਸ਼ ਕਾਨੂੰਨ ਬਣਾਉਣ ਲਈ ਕਿਹਾ ਹੈ। ਜਸਟਿਸ ਐਨ ਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਸਰਕਾਰ ਨੂੰ ਅਗਲੇ ਸਾਲ ਜਨਵਰੀ ਦੇ ਤੀਜੇ ਹਫ਼ਤੇ ਤੱਕ ਕਾਨੂੰਨ ਦਾ ਖਰੜਾ ਅਦਾਲਤ ਅੱਗੇ ਪੇਸ਼ ਕਰਨ ਲਈ ਕਿਹਾ ਹੈ, ਜਿਸ ਵਿਚ ਇਥੇ ਆਉਣ ਵਾਲੇ ਸ਼ਰਧਾਲੂਆਂ ਦੀ ਭਲਾਈ ਸਬੰਧੀ ਚੁੱਕੇ ਜਾਣ ਵਾਲੇ ਕਦਮਾਂ ਦੀ ਵੀ ਜਾਣਕਾਰੀ ਹੋਵੇ। ਸਰਕਾਰ ਵੱਲੋਂ ਪੇਸ਼ ਵਕੀਲ ਨੇ ਕਿਹਾ ਕਿ ਟ੍ਰਾਵਨਕੋਰ ਦੇਵਾਸਵਮ ਬੋਰਡ ਵੱਲੋਂ ਚਲਾਏ ਜਾਂਦੇ ਮੰਦਿਰਾਂ ਅਤੇ ਉਨ੍ਹਾਂ ਦੇ ਪ੍ਰਬੰਧਨ ਨਾਲ ਸਿੱਝਣ ਲਈ ਬਣਾਏ ਕਾਨੂੰਨ ਲਈ ਸੋਧਾਂ ਤਿਆਰ ਕਰ ਲਈਆਂ ਗਈਆਂ ਹਨ।

ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਨੂੰ ਨੋਟਿਸ

ਨਵੀਂ ਦਿੱਲੀ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਆਈਐੱਨਐੱਕਸ ਮੀਡੀਆ ਘੁਟਾਲੇ ਨਾਲ ਸਬੰਧਤ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਆਰ ਭਾਨੂਮਤੀ, ਜਸਟਿਸ ਏ.ਐੱਸ. ਬੋਪੰਨਾ ਤੇ ਜਸਟਿਸ ਰਿਸ਼ੀਕੇਸ਼ ਰਾਏ ’ਤੇ ਆਧਾਰਤ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਚਿਦੰਬਰਮ ਦੀ ਅਪੀਲ ’ਤੇ ਇਹ ਨੋਟਿਸ ਜਾਰੀ ਕੀਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ 25 ਨਵੰਬਰ ਨੂੰ ਇਸ ਨੋਟਿਸ ਦਾ ਜਵਾਬ ਦੇਣਾ ਹੈ। ਇਸ ਮਾਮਲੇ ’ਚ ਅਗਲੀ ਸੁਣਵਾਈ ਹੁਣ 26 ਨੂੰ ਹੋਵੇਗੀ। ਈਡੀ ਵੱਲੋਂ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਉਹ 25 ਨਵੰਬਰ ਤੱਕ ਇਸ ਅਪੀਲ ਦਾ ਜਵਾਬ ਦਾਖਲ ਕਰ ਦੇਣਗੇ।

ਚੋਣ ਬਾਂਡ ਬਾਰੇ ਮੁਕੰਮਲ ਜਾਣਕਾਰੀ ਸਾਂਝੀ ਕਰੇ ਸਰਕਾਰ: ਕਾਂਗਰ

ਨਵੀਂ ਦਿੱਲੀ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਕਾਂਗਰਸ ਨੇ ਅੱਜ ਮੰਗ ਕੀਤੀ ਕਿ ਸਰਕਾਰ ਚੋਣਾਂ ਲਈ ਮਿਲਦੇ ਬਾਂਡ (ਇਲੈਕਟੋਰਲ ਬਾਂਡਜ਼) ਬਾਰੇ ਸੰਸਦ ਵਿਚ ਸਾਰੀ ਜਾਣਕਾਰੀ ਦੇਵੇ। ਉਨ੍ਹਾਂ ਕਿਹਾ ਕਿ ਇਸ ਰੂਪ ਵਿਚ ਮਿਲਦੀ ਰਾਸ਼ੀ ਕਾਲੇ ਧਨ ਨੂੰ ਸ਼ਹਿ ਦੇ ਰਹੀ ਹੈ। ਇਸ ਨਾਲ ਸਿਆਸੀ ਪਾਰਟੀਆਂ ਨੂੰ ਮਿਲਦੀ ਵਿੱਤੀ ਮਦਦ ਦੀ ਪਾਰਦਰਸ਼ਤਾ ਵੀ ਖ਼ਤਮ ਹੋ ਰਹੀ ਹੈ। ਚੋਣ ਬਾਂਡ ਨੂੰ ‘ਸਿਆਸੀ ਰਿਸ਼ਵਤਖੋਰੀ ਸਕੀਮ’ ਦਾ ਨਾਂ ਦਿੰਦਿਆਂ ਵਿਰੋਧੀ ਧਿਰ ਨੇ ਕਿਹਾ ਕਿ ਇਹ ਘੁਟਾਲਾ ਹੈ ਤੇ ਭਾਰਤੀ ਲੋਕਤੰਤਰ ਦੀ ਸਾਖ਼ ਖ਼ਰਾਬ ਕਰ ਰਿਹਾ ਹੈ। ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਜਿਸ ਚੀਜ਼ ਬਾਰੇ ਚਰਚਾ ਹੋ ਰਹੀ ਹੈ, ਉਹ ਸਿੱਧੀ ਪ੍ਰਧਾਨ ਮੰਤਰੀ ਦਫ਼ਤਰ ਨਾਲ ਜੁੜੀ ਹੋਈ ਹੈ।

ਨੈਸ਼ਨਲ ਕਾਨਫਰੰਸ ਤੇ ਪੀਡੀਪੀ ਵੱਲੋਂ ਸਰਕਾਰ ਦੀ ਆਲੋਚਨਾ

ਜੰਮੂ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਨੈਸ਼ਨਲ ਕਾਨਫਰੰਸ ਨੇ ਪਾਰਟੀ ਦੇ ਸੰਸਦ ਮੈਂਬਰ ਨੂੰ ਫਾਰੂਕ ਅਬਦੁੱਲ੍ਹਾ ਸਮੇਤ ਹੋਰਨਾਂ ਸਿਆਸੀ ਆਗੂਆਂ ਦੀ ਹਿਰਾਸਤ ਨੂੰ ਤਰਕਸੰਗਤ ਠਹਿਰਾਉਣ ਲਈ ਜੰਮੂ ਕਸ਼ਮੀਰ ਦੇ ਹਾਲਾਤ ਤੇ ਐਮਰਜੈਂਸੀ ਦੀ ਤੁਲਨਾ ਨੂੰ ਮੰਦਭਾਗਾ ਦੱਸਦਿਆਂ ਅੱਜ ਕਿਹਾ ਕਿ ਇਹ ਸਪੱਸ਼ਟ ਤੌਰ ’ਤੇ ਕੇਂਦਰ ਦੀ ਹੋਛੀ ਮਾਨਸਿਕਤਾ ਤੇ ਪਾਖੰਡ ਨੂੰ ਦਰਸਾਉਂਦਾ ਹੈ। ਕਸ਼ਮੀਰ ਵਿੱਚ ਹਾਲਾਤ ਆਮ ਹੋਣ ਸਬੰਧੀ ਕੇਂਦਰ ਦੇ ਬਿਆਨ ਅਤੇ ਸਿਆਸੀ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਠੁਕਰਾਏ ਜਾਣ ਦੀ ਪੀਡੀਪੀ ਨੇ ਵੀ ਨਿੰਦਾ ਕੀਤੀ ਹੈ। ਸੰਸਦ ਦੇ ਸੈਸ਼ਨ ’ਚ ਅਬਦੁੱਲ੍ਹਾ ਨੂੰ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਵਿਰੋਧੀ ਧਿਰ ਦੀ ਮੰਗ ਬਾਰੇ ਪੁੱਛੇ ਜਾਣ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ 

ਧਮਕੀਆਂ ਭਰੇ ਪੋਸਟਰ ਲੱਗਣ ਮਗਰੋਂ ਕਸ਼ਮੀਰ ’ਚ ਬੰਦ

ਸ੍ਰੀਨਗਰ,20 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਸ਼ਮੀਰ ’ਚ ਪੋਸਟਰਾਂ ਰਾਹੀਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਨਾ ਖੋਲ੍ਹਣ ਦੀ ਚਿਤਾਵਨੀ ਦਿੱਤੇ ਜਾਣ ਤੋਂ ਬਾਅਦ ਸ੍ਰੀਨਗਰ ਸਮੇਤ ਘਾਟੀ ਦੇ ਕਈ ਇਲਾਕਿਆਂ ’ਚ ਅੱਜ ਪੂਰੀ ਤਰ੍ਹਾਂ ਬੰਦ ਰਿਹਾ।

ਰਾਜ ਸਭਾ 'ਚ ਮਾਰਸ਼ਲਾਂ ਦੀ ਵਰਦੀ 'ਤੇ ਛਿੜਿਆ ਵਿਵਾਦ, ਇਤਰਾਜ਼ ਪਿੱਛੋਂ ਮੁੜ ਹੋ ਸਕਦੈ ਬਦਲਾਅ

ਨਵੀਂ ਦਿੱਲੀ ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਰਾਜ ਸਭਾ ਵਿਚ ਨਿਯੁਕਤ ਮਾਰਸ਼ਲਾਂ ਦੀ ਵਰਦੀ ਨੂੰ ਫ਼ੌਜ ਵਰਗੀ ਬਣਾਉਣ 'ਤੇ ਉੱਠ ਰਹੇ ਇਤਰਾਜ਼ ਦੇ ਮੱਦੇਨਜ਼ਰ ਉਸ 'ਤੇ ਦੁਬਾਰਾ ਵਿਚਾਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਮੰਗਲਵਾਰ ਨੂੰ ਰਾਜ ਸਭਾ ਸਕੱਤਰੇਤ ਨੂੰ ਫ਼ੌਜੀ ਸਟਾਈਲ ਦੀ ਵਰਦੀ 'ਤੇ ਦੁਬਾਰਾ ਵਿਚਾਰ ਕਰਨ ਦਾ ਆਦੇਸ਼ ਦਿੱਤਾ ਹੈ। ਨਾਇਡੂ ਨੇ ਸਦਨ ਨੂੰ ਇਸ ਫ਼ੈਸਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਦਨ ਦੇ ਕੁਝ ਸੀਨੀਅਰ ਮੈਂਬਰਾਂ ਅਤੇ ਬਾਹਰ ਫ਼ੌਜ ਦੇ ਕੁਝ ਸਾਬਕਾ ਅਧਿਕਾਰੀਆਂ ਨੇ

ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਕੇਸੀਸੀਆਈ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ

ਸ੍ਰੀਨਗਰ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਕਸ਼ਮੀਰ ਵਿਚ ਵਪਾਰ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਕਸ਼ਮੀਰ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ (ਕੇਸੀਸੀਆਈ) ਅਦਾਲਤ ਦਾ ਰੁਖ਼ ਕਰਨ 'ਤੇ ਵਿਚਾਰ ਕਰ ਰਿਹਾ ਹੈ। ਕੇਸੀਸੀਆਈ ਦੇ ਮੀਤ ਪ੍ਰਧਾਨ ਨਾਸਿਰ ਖ਼ਾਨ ਨੇ ਕਿਹਾ ਕਿ ਪੰਜ ਅਗਸਤ ਤੋਂ ਬਾਅਦ ਤੋਂ ਕਸ਼ਮੀਰ ਵਿਚ ਜੋ ਹਾਲਾਤ ਬਣੇ, ਉਸ ਨਾਲ ਇਥੇ ਕਾਰੋਬਾਰ, ਉਦਯੋਗਿਕ ਅਤੇ ਵਿਕਾਸਤਮਕ ਸਰਗਰਮੀਆਂ ਲਗਪਗ ਠੱਪ ਹੋ ਗਈਆਂ ਹਨ। ਕਿਰਤੀਆਂ ਦੇ ਜਾਣ ਨਾਲ ਕਈ ਕਾਰਖ਼ਾਨੇ ਤੇ ਹੋਟਲ ਬੰਦ ਹੋ ਗਏ। ਬਰਾਮਦ-ਦਰਾਮਦ ਵੀ ਪ੍ਰਭਾਵਿਤ ਹੋਇਆ ਹੈ। ਨਾਸਿਰ ਅਨੁਸਾਰ ਸਤੰਬਰ ਮਹੀਨੇ ਦੇ ਅੰਤ ਤਕ ਜੋ ਮੁਲੰਕਣ ਕੀਤਾ ਹੈ,

ਰਾਜ ਸਭਾ ਵਿਚ ਪ੍ਰਦੂਸ਼ਣ 'ਤੇ ਬੋਲੇ ਗੌਤਮ ਗੰਭੀਰ, ਦਿੱਲੀ 'ਚ ਜਲਵਾਯੂ ਐਮਰਜੈਂਸੀ ਦੇ ਹਾਲਾਤ

ਨਵੀਂ ਦਿੱਲੀ ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਰਾਜ ਸਭਾ ਦਾ 250ਵਾਂ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਿਹਾ ਕਿ ਇਹ ਇਸ ਸਾਲ ਦਾ ਆਖਰੀ ਅਤੇ ਅਹਿਮ ਸੈਸ਼ਨ ਰਹਿਣ ਵਾਲਾ ਹੈ। ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਅਸੀਂ ਸਾਰੇ ਮੁੱਦਿਆਂ 'ਤੇ ਵਿਰੋਧੀ ਧਿਰਾਂ ਨਾਲ ਇਕ ਸਾਰਥਕ ਚਰਚਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੰਸਦ ਵਿਚ ਮੁੱਦਿਆਂ 'ਤੇ ਵਾਦ ਵਿਵਾਦ ਹੋਵੇ, ਅਸੀਂ ਹਰ ਚਰਚਾ ਲਈ ਤਿਆਰ ਹਾਂ ਪਰ

ਕਮਲ ਹਾਸਨ ਨੂੰ ਓਡੀਸ਼ਾ 'ਵਰਸਿਟੀ ਤੋਂ ਆਨਰੇਰੀ ਡਿਗਰੀ

ਭੁਬਨੇਸ਼ਵਰ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਅਦਾਕਾਰੀ ਤੋਂ ਸਿਆਸਤ 'ਚ ਆਏ ਕਮਲ ਹਾਸਨ ਨੂੰ 'ਓਡੀਸ਼ਾ ਸੈਂ ਚਿਊਰੀਅਨ ਯੂਨੀਵਰਸਿਟੀ ਆਫ ਟੈਕਨਾਲੋਜੀ ਐਂਡ ਮੈਨੇਜਮੈਂਟ' ਵੱਲੋਂ ਉਨ੍ਹਾਂ ਦੀਆਂ ਸਿਨੇਮਾ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਆਨਰੇਰੀ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ ਗਈ ਹੈ। ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਇਹ ਡਿਗਰੀ ਪ੍ਰਦਾਨ ਕੀਤੀ। ਨਵੀਨ ਪਟਨਾਇਕ ਨੇ ਇਸ ਮੌਕੇ ਕਿਹਾ ਕਿ ਕਮਲ ਹਾਸਨ ਨੇ ਸਿਨੇਮਾ ਦੇ ਖੇਤਰ 'ਚ ਕਈ ਨਵੇਂ ਤਜਰਬੇ ਕੀਤੇ।

ਉੱਤਰ ਭਾਰਤ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਨੇਪਾਲ ਸਰਹੱਦ 'ਤੇ ਸੀ ਕੇਂਦਰ

ਨਵੀਂ ਦਿੱਲੀ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮੰਗਲਵਾਰ ਸ਼ਾਮ ਨੂੰ ਦਿੱਲੀ-ਐੱਨਸੀਆਰ ਅਤੇ ਉੱਤਰਾਖੰਡ 'ਚ ਮੰਗਲਵਾਰ ਸ਼ਾਮ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ-ਐੱਨਸੀਆਰ ਤੋਂ ਇਲਾਵਾ ਲਖਨਊ, ਨੋਇਡਾ, ਗੁਰੂਗ੍ਰਾਮ, ਚੰਡੀਗੜ੍ਹ ਸਮੇਤ ਉੱਤਰ ਭਾਰਤ ਦੇ ਹੋਰ ਕਈ ਸ਼ਹਿਰਾਂ 'ਚ ਵੀ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਕੇਂਦਰ ਭਾਰਤ-ਨੇਪਾਲ ਸਰਹੱਦ 'ਤੇ ਸੀ। ਮੀਡੀਆ 'ਚ ਆ ਰਹੀਆਂ ਖ਼ਬਰਾਂ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5 ਮਾਪੀ ਗਈ।

ਇਕਬਾਲ ਮਿਰਚੀ ਦੀਆਂ ਨਹੀਂ ਵਿਕੀਆਂ ਜਾਇਦਾਦਾਂ

ਮੁੰਬਈ ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਸਹਿਯੋਗੀ ਇਕਬਾਲ ਮਿਰਚੀ ਦੀਆਂ ਮੁੰਬਈ ਸਥਿਤ ਜਾਇਦਾਦਾਂ ਦੀ ਮੰਗਲਵਾਰ ਨੂੰ ਨਿਲਾਮੀ ਨਹੀਂ ਹੋ ਸਕੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬੋਲੀ ਲਈ ਜੋ ਕੀਮਤ ਲਗਾਈ ਗਈ ਸੀ ਉਹ ਹੋ ਸਕਦਾ ਹੈ ਜ਼ਿਆਦਾ ਹੋਵੇ। ਇਸ ਲਈ ਨਿਲਾਮੀ ਸਫ਼ਲ ਨਹੀਂ ਰਹੀ। ਇਕ ਅਧਿਕਾਰੀ ਨੇ ਦੱਸਿਆ ਕਿ ਬੋਲੀ ਲਗਾਉਣ ਲਈ ਕੋਈ ਅੱਗੇ ਨਹੀਂ ਆਇਆ। ਸਾਨੂੰ ਲੱਗਿਆ ਕਿ ਜਾਇਦਾਦਾਂ ਦੀ ਕੀਮਤ ਬਾਜ਼ਾਰ ਮੁੱਲਾਂ ਤੋਂ ਕੁਝ ਜ਼ਿਆਦਾ ਹੈ।

ਭਾਰਤ ਵਿੱਚ ਹਰ ਸਾਲ ਕੈਂਸਰ ਦੇ 11 ਲੱਖ ਕੇਸ, ਕਰੀਬ ਅੱਠ ਲੱਖ ਲੋਕਾਂ ਦੀ ਮੌਤ

ਕੋਲਕਾਤਾ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸੰਸਾਰ ਵਿੱਚ ਕੈਂਸਰ ਦੇ ਵੱਧਦੇ ਕੇਸਾਂ ਵਿੱਚ ਭਾਰਤ ਵਿੱਚ ਹਰ ਸਾਲ ਕੈਂਸਰ ਦੇ 11 ਲੱਖ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ਕਰੀਬ 7 ਲੱਖ 80 ਹਜ਼ਾਰ ਲੋਕਾਂ ਦੀ ਹਰ ਸਾਲ ਕੈਂਸਰ ਦੇ ਕਾਰਨ ਮੌਤ ਹੋ ਜਾਂਦੀ ਹੈ। ਗਲੋਬਲ ਕੈਂਸਰ ਇੰਸੀਡੈਂਸ, ਮੋਰਾਲਿਟੀ ਤੇ ਪ੍ਰੀਵਿਲੈਂਸ (ਗਲੋਬੋਕੋਨ) ਦੇ ਵਿਸ਼ਵ ਭਰ ਤੋਂ ਇਕੱਠੇ ਕੀਤੇ ਅੰਕੜੇ ਵੇਖੋ ਤਾਂ ਭਾਰਤ ਵਿੱਚ ਕੈਂਸਰ ਦੇ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਕੈਂਸਰ ਦੇ ਕੇਸਾਂ ਵਿੱਚ 30 ਫੀਸਦੀ ਅਤੇ ਕੈਂਸਰ ਦੇ ਨਾਲ ਮਰਨ ਦੇ ਕੇਸਾਂ ਵਿੱਚ 20 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਆਈ ਟੀ ਕੰਪਨੀਆਂ ਵਿੱਚ ਭਾਰੀ ਛਾਂਟੀ ਹੋਣ ਦਾ ਖਤਰਾ

ਬੈਂਗਲੁਰੂ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਭਾਰਾਤ ਦੇ ਅਰਥਚਾਰੇ ਵਿੱਚ ਸੁਸਤੀ ਦੀ ਮਾਰ ਕਾਰਨ ਆਈ ਟੀ ਕੰਪਨੀਆਂ ਦੇ ਮਿਡ-ਲੇਵਲ ਕਰਮਚਾਰੀਆਂ 'ਤੇ ਮਾਰ ਪੈਣ ਵਾਲੀ ਹੈ। ਆਈ ਟੀ ਕੰਪਨੀਆਂ 30,000 ਤੋਂ 40,000 ਮਿਡ ਲੇਵਲ ਸਟਾਫ ਦੀ ਛਾਂਟੀ ਕਰ ਸਕਦੀਆਂ ਹਨ। ਭਾਰਤ ਦੀਆਂ ਇਨਫਾਰਮੇਸ਼ਨ ਟੈਕਨਾਲੋਜੀ ਸਰਵਿਸ ਕੰਪਨੀਆਂ ਇਸ ਸੁਸਤੀ ਦੇ ਕਾਰਨ ਇਸ ਸਾਲ ਇਨ੍ਹਾਂ ਕਰਮਚਾਰੀਆਂ ਦੀ ਛਾਂਟੀ ਕਰ ਸਕਦੀਆਂ ਹਨ।
ਆਈ ਟੀ ਇੰਡਸਟਰੀ ਦੇ ਤਜਰਬੇਕਾਰ ਟੀ ਵੀ ਮੋਹਨਦਾਸ ਪਈ ਨੇ ਕੱਲ੍ਹ ਇਹ ਗੱਲ ਕਹੀ ਹੈ। ਦਿੱਗਜ ਆਈ ਟੀ ਕੰਪਨੀ ਇਮਫੋਸਿਸ ਦੇ ਸਾਬਕਾ ਚੀਫ ਫਾਈਨੈਂਸ ਅਫਸਰ ਨੇ ਇਸ ਛਾਂਟੀ ਨੂੰ ਪੰਜ ਸਾਲ ਵਿੱਚ ਇੱਕ ਵਾਰ ਹੋਣ ਵਾਲੀ ਇੰਡਸਟਰੀ ਦੀ ਆਮ ਘਟਨਾ ਕਿਹਾ ਹੈ।

ਸਿਆਚਿਨ 'ਚ ਬਰਫ਼ ਦੇ ਤੋਦੇ ਡਿੱਗੇ, ਫ਼ੌਜ ਦੇ ਅੱਠ ਜਵਾਨ ਲਪੇਟ 'ਚ ਆਏ, ਰਾਹਤ ਕਾਰਜ ਜਾਰੀ

ਜੰਮੂ ,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਉੱਤਰੀ ਲੱਦਾਖ ਵਿਚ ਵਿਸ਼ਵ ਦੇ ਸਭ ਤੋਂ ਉੱਚੇ ਗਲੇਸ਼ੀਅਰ ਸਿਆਚਿਨ ਵਿਚ ਬਰਫ਼ ਦੇ ਤੋਦੇ ਦੀ ਲਪੇਟ ਵਿਚ ਫ਼ੌਜ ਦੇ ਅੱਠ ਜਵਾਨ ਆ ਗਏ। ਕਰੀਬ 18 ਹਜ਼ਾਰ ਫੁੱਟ ਦੀ ਉੱਚਾਈ 'ਤੇ ਸੋਮਵਾਰ ਦੁਪਹਿਰ ਬਾਅਦ 3.30 ਵਜੇ ਹੋਏ ਇਸ ਹਾਦਸੇ ਪਿੱਛੋਂ ਅੱਠਾਂ ਜਵਾਨਾਂ ਨੂੰ ਬਚਾਉਣ ਲਈ ਫ਼ੌਜ ਨੇ ਵੱਡੇ ਪੱਧਰ 'ਤੇ ਬਚਾਅ ਕਾਰਜ ਸ਼ੁਰੂ ਕੀਤੇ ਹਨ। ਫ਼ੌਜ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਸਿਆਚਿਨ 'ਚ ਸਿਫ਼ਰ ਤੋਂ 30 ਡਿਗਰੀ ਤੋਂ

ਅੱਤਵਾਦ ਦੇ ਮੁੱਦੇ 'ਤੇ ਰੱਖਿਆ ਮੰਤਰੀ ਰਾਜਨਾਥ ਦਾ ਪਾਕਿਸਤਾਨ 'ਤੇ ਸਿੱਧਾ ਹਮਲਾ

ਬੈਂਕਾਕ ,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਅੱਤਵਾਦ ਦਾ ਪਾਲਣ ਪੋਸ਼ਣ ਤੇ ਅੱਤਵਾਦੀਆਂ ਨੂੰ ਆਪਣੇ ਇੱਥੇ ਸੁਰੱਖਿਅਤ ਪਨਾਹ ਦੇਣ ਵਾਲਾ ਪਾਕਿਸਤਾਨ ਸੋਮਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਿਸ਼ਾਨੇ 'ਤੇ ਰਿਹਾ, ਹਾਲਾਂਕਿ ਉਨ੍ਹਾਂ ਨੇ ਇਸ ਦਾ ਨਾਂ ਨਹੀਂ ਲਿਆ। ਰਾਜਨਾਥ ਸਿੰਘ ਨੇ ਕਿਹਾ ਕਿ ਅੱਤਵਾਦੀਆਂ ਦੇ ਸੁਰੱਖਿਅਤ ਟਿਕਾਣਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਜ਼ਰੂਰਤ ਹੈ। ਨਾਲ ਹੀ ਅੱਤਵਾਦੀਆਂ ਨੂੰ ਮਿਲਣ ਵਾਲੀ ਆਰਥਿਕ ਮਦਦ 'ਤੇ ਸਖ਼ਤੀ ਨਾਲ ਰੋਕ ਲਗਾਉਣਾ ਕਾਫ਼ੀ ਅਹਿਮ ਹੈ।

ਹਾਈ ਕੋਰਟ ਦੇ ਆਦੇਸ਼ ਖ਼ਿਲਾਫ਼ ਚਿਦੰਬਰਮ ਸੁਪਰੀਮ ਕੋਰਟ ਪੁੱਜੇ

ਨਵੀਂ ਦਿੱਲੀ ,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਨੇ ਆਈਐੱਨਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਅਰਜ਼ੀ ਖ਼ਾਰਜ ਕਰਨ ਦੇ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ।  ਚੀਫ ਜਸਟਿਸ ਐੱਸ ਏ ਬੋਬਡੇ ਦੀ ਪ੍ਰਧਾਨਗੀ ਵਾਲੀ ਬੈਂਚ ਨੂੰ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਦੱਸਿਆ ਕਿ ਸਾਬਕਾ ਵਿੱਤ ਮੰਤਰੀ ਚਿਦੰਬਰਮ ਕਰੀਬ 90 ਦਿਨਾਂ ਤੋਂ ਜੇਲ੍ਹ ਵਿਚ ਹਨ। ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ ਮੰਗਲਵਾਰ ਜਾਂ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086777868
Copyright © 2019, Panjabi Times. All rights reserved. Website Designed by Mozart Infotech