» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਔਰਤਾਂ ਨੂੰ ਦਰਬਾਰ ਸਾਹਿਬ ’ਚ ਕੀਰਤਨ ਦੀ ਆਗਿਆ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ

November 08, 2019 03:03 PM

ਚੰਡੀਗੜ੍ਹ,7 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰ ਕੇ ਅਕਾਲ ਤਖ਼ਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਚਖੰਡ ਦਰਬਾਰ ਸਾਹਿਬ ਵਿਖੇ ਸਿੱਖ ਔਰਤਾਂ ਨੂੰ ਕੀਰਤਨ ਦੀ ਸੇਵਾ ਨਿਭਾਉਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ। ਇਹ ਮਤਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਦਨ ਵਿੱਚ ਪੇਸ਼ ਕੀਤਾ। ਮਤਾ ਪੇਸ਼ ਕਰਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਸਮੁੱਚੇ ਜੀਵਨ ਦੌਰਾਨ ਜਾਤ-ਪਾਤ/ਪੁਰਸ਼-ਨਾਰੀ ਦੇ ਆਧਾਰ ’ਤੇ ਵਿਤਕਰੇ ਦਾ ਡਟ ਕੇ ਵਿਰੋਧ ਕੀਤਾ ਅਤੇ ਅਧਿਕਾਰਾਂ ਤੇ ਹੱਕਾਂ ਦੇ ਜਮਹੂਰੀਕਰਨ ਦੇ ਆਧਾਰ ’ਤੇ ਬਰਾਬਰੀ ਵਾਲੇ ਸਮਾਜ ਨੂੰ ਪ੍ਰਫੁੱਲਿਤ ਕਰਨ ਦਾ ਸੰਦੇਸ਼ ਦਿੱਤਾ। ਸਿੱਖ ਔਰਤਾਂ ਨੂੰ ਕੀਰਤਨ ਦੀ ਸੇਵਾ ਨਿਭਾਉਣ ਦੀ ਆਗਿਆ ਨਾ ਦੇਣ ’ਤੇ ਦੁੱਖ ਜ਼ਾਹਰ ਕਰਦਿਆਂ ਮੰਤਰੀ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਔਰਤਾਂ ਨਾਲ ਵਿਤਕਰੇ ਦੀ ਕਿਧਰੇ ਵੀ ਕੋਈ ਮਿਸਾਲ ਨਹੀਂ ਮਿਲਦੀ? ਪਰ ਦੁਖ ਦੀ ਗੱਲ ਹੈ ਕਿ ਸਿੱਖੀ ਦੇ ਸਭ ਤੋਂ ਵੱਡੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿੱਚ ਬੀਬੀਆਂ ਨੂੰ ਕੀਰਤਨ ਕਰਨ ਦੀ ਇਜਾਜ਼ਤ ਨਹੀਂ ਹੈ। ਪੰਜਾਬ ਵਿਧਾਨ ਸਭਾ ਦਾ ਇਹ ਸਦਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕਰਦਾ ਹੈ ਕਿ ਬਾਣੀ ਸਿਧਾਂਤ ਵਿਰੋਧੀ ਇਸ ਪ੍ਰਥਾ ਨੂੰ ਖ਼ਤਮ ਕਰ ਕੇ ਸਿੱਖ ਬੀਬੀਆਂ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿੱਚ ਕੀਰਤਨ ਕਰਨ ਦੀ ਇਜਾਜ਼ਤ ਦੇਵੇ। ਸਪੀਕਰ ਨੇ ਇਹ ਮਤਾ ਸਰਬਸੰਮਤੀ ਨਾਲ ਪਾਸ ਕਰਨ ਦਾ ਐਲਾਨ ਕੀਤਾ। ਪੰਚਾਇਤ ਮੰਤਰੀ ਵੱਲੋਂ ਪੇਸ਼ ਇਸ ਮਤੇ ਦਾ ਅਕਾਲੀ ਦਲ ਵਿਧਾਇਕ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਵਿਰੋਧ ਕੀਤਾ। ਉਨ੍ਹਾਂ ਦਲੀਲ ਦਿੱਤੀ ਕਿ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਸਬੰਧੀ ਸ਼ੰਕੇ ਖੜ੍ਹੇ ਨਹੀਂ ਕੀਤੇ ਜਾਣੇ ਚਾਹੀਦੇ। ਅਕਾਲੀ ਵਿਧਾਇਕ ਦੀਆਂ ਦਲੀਲਾਂ ਦਾ ਜਵਾਬ ਦਿੰਦਿਆਂ ਲੋਕ ਇਨਸਾਫ਼ ਪਾਰਟੀ, ਕਾਂਗਰਸ ਅਤੇ ‘ਆਪ’ ਵਿਧਾਇਕਾਂ ਨੇ ਕਿਹਾ ਕਿ ਗੁਰਬਾਣੀ ’ਚ ਇਹ ਗੱਲ ਕਿਤੇ ਵੀ ਦਰਜ ਨਹੀਂ ਕਿ ਔਰਤਾਂ ਨਾਲ ਅਜਿਹਾ ਵਿਤਕਰਾ ਕੀਤਾ ਜਾਵੇ। ਮਤੇ ਦੇ ਹੱਕ ’ਚ ਬੋਲ ਰਹੇ ਵਿਧਾਇਕਾਂ ਨੇ ਕਿਹਾ ਕਿ ਰਹਿਤ ਮਰਯਾਦਾ ਵਿੱਚ ਪਹਿਲੀ ਗੱਲ ਤਾਂ ਅਜਿਹਾ ਕੁਝ ਵੀ ਦਰਜ ਨਹੀਂ ਹੈ, ਤੇ ਜੇਕਰ ਹੈ ਵੀ ਤਾਂ ਸੋਧ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਜਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਨੂੰ ਚੁਣੌਤੀ ਨਹੀਂ ਦੇ ਰਹੇ, ਬਲਕਿ ਸਿੱਖਾਂ ਦੀਆਂ ਦੋਵੇਂ ਸਿਰਮੌਰ ਸੰਸਥਾਵਾਂ ਨੂੰ ਬੇਨਤੀ ਕੀਤੀ ਜਾ ਰਹੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਾਜਸੀ ਵਿਅਕਤੀਆਂ ਦੀਆਂ ਦਲੀਲਾਂ ਤੋਂ ਸਾਫ਼ ਹੈ ਕਿ ਕਿ ‘ਅਸੀਂ ਬਾਬਾ ਨਾਨਕ ਨੂੰ ਤਾਂ ਮੰਨਦੇ ਹਾਂ, ਪਰ ਬਾਬਾ ਨਾਨਕ ਦੀ ਗੱਲ ਅਤੇ ਸਿਧਾਂਤ ਨੂੰ ਮੰਨਣ ਲਈ ਤਿਆਰ ਨਹੀਂ।’ ਬਲਵਿੰਦਰ ਸਿੰਘ ਬੈਂਸ, ਜੋ ਖੁਦ ਸ਼੍ਰੋਮਣੀ ਕਮੇਟੀ ਮੈਂਬਰ ਵੀ ਹਨ, ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਅਜਲਾਸ ਮਹਿਜ਼ ਖਾਨਾਪੂਰਤੀ ਬਣ ਕੇ ਰਹਿ ਗਏ ਹਨ ਤੇ ਅਜਲਾਸ ਦੌਰਾਨ ਕੋਈ ਬਹਿਸ ਜਾਂ ਚਰਚਾ ਨਹੀਂ ਹੁੰਦੀ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਫੜ੍ਹੀਆਂ ਹਟਾਉਣ ਲਈ ਨਿਗਮ ਨੂੰ ਮਿਲੀ ਮੋਹਲਤ

ਚੰਡੀਗੜ੍ਹ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਨਗਰ ਨਿਗਮ ਵੱਲੋਂ ਨੋ-ਵੈਂਡਿੰਗ ਜ਼ੋਨ ਐਲਾਨੇ ਗਏ ਸੈਕਟਰਾਂ ਨੂੰ 5 ਦਸੰਬਰ ਤੱਕ ਵੈਂਡਰ-ਮੁਕਤ ਕਰ ਦਿੱਤਾ ਜਾਵੇਗਾ। ਨਿਗਮ ਵਲੋਂ ਅੱਜ ਇਥੇ ਵੈਂਡਿੰਗ ਐਕਟ ਨੂੰ ਲੈਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ੀ

ਸਿੱਖਿਆ ਵਿਭਾਗ ਵੱਲੋਂ ਖਰੀਦੇ ਟਰੈਕਸੂਟਾਂ ਵਿੱਚ ‘ਘਪਲਾ’

ਚੰਡੀਗੜ੍ਹ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਯੂਟੀ ਦੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਖਰੀਦੇ ਟਰੈਕ ਸੂਟ ਤੇ ਵਰਦੀ ਵਿਚ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਵਿਭਾਗ ਨੇ ਨੈਸ਼ਨਲ ਸਕੂਲ ਖੇਡਾਂ ਲਈ ਖਿਡਾਰੀਆਂ ਲਈ ਕਥਿਤ ਤੌਰ ’ਤੇ ਘਟੀਆ ਮਿਆਰ ਦੀਆਂ ਵਰਦੀਆਂ ਖਰੀਦੀਆਂ। ਇਸ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮਿਆਰ ਘਟਾਉਣ ਦੇ ਬਾਵਜੂਦ ਇਹ ਵਰਦੀਆਂ ਪਿਛਲੇ ਸਾਲ ਤੋਂ 33 ਫੀਸਦੀ ਮਹਿੰਗੀਆਂ ਖਰੀਦੀਆਂ ਗਈਆਂ। ਇਸ ਸਬੰਧੀ ਸ਼ਿਕਾਇਤ ਅੱਜ ਸਿੱਖਿਆ ਸਕੱਤਰ ਬੀ ਐਲ ਸ਼ਰਮਾ ਤੇ ਡਾਇਰੈਕਟਰ (ਹਾਇਰ ਐਜੂਕੇਸ਼ਨ) ਰੁਬਿੰਦਰਜੀਤ ਸਿੰਘ ਬਰਾੜ ਨੂੰ ਕੀਤੀ ਗਈ ਜਿਸ ਦੀ ਕਾਪੀ ‘ਪੰਜਾਬੀ ਟ੍ਰਿਬਿਊਨ’ ਕੋਲ ਮੌਜੂਦ ਹੈ।

ਅਕਾਂਕਸ਼ ਸੈਨ ਕਤਲ ਕੇਸ ਦਾ ਫੈਸਲਾ ਟਲਿਆ

ਚੰਡੀਗੜ੍ਹ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਅਕਾਂਕਸ਼ ਸੈਨ ਦੀ ਹੱਤਿਆ ਦੇ ਸਬੰਧ ਵਿੱਚ ਅੱਜ ਅਦਾਲਤ ਵੱਲੋਂ ਫੈਸਲਾ ਨਹੀਂ ਸੁਣਾਇਆ ਗਿਆ। ਅਦਾਲਤ ਨੇ ਇਹ ਫੈਸਲਾ ਬੁੱਧਵਾਰ ਲਈ ਰਾਖਵਾਂ ਰੱਖ ਲਿਆ ਹੈ। ਕੇਸ ਦੀ ਸੁਣਵਾਈ ਦੌਰਾਨ ਅੱਜ ਪੁਲੀਸ ਵੱਲੋਂ ਹਰਮਹਿਤਾਬ ਸਿੰਘ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ।

ਅਮਰਿੰਦਰ ਸਿੰਘ ਦੀ ਮੰਗ ਉੱਤੇ ਗੂਗਲ ਨੇ ‘2020 ਰਿਫਰੈਂਡਮ` ਪਲੇਅ ਐਪ ਤੋਂ ਹਟਾਇਆ

ਚੰਡੀਗੜ੍ਹ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਉੱਤੇ ਆਈ ਟੀ ਖੇਤਰ ਦੀ ਮੋਹਰੀ ਕੰਪਨੀ ਗੂਗਲ ਨੇ ਆਪਣੇ ਪਲੇਅ ਸਟੋਰ ਤੋਂ ਵੱਖਵਾਦੀ ਸੋਚ ਵਾਲਾ ਕਿਹਾ ਜਾਂਦਾ ਅਤੇ ਭਾਰਤ ਵਿਰੋਧੀ ਮੋਬਾਈਲ ਐਪਲੀਕੇਸ਼ਨ ‘2020 ਸਿੱਖ ਰਿਫਰੈਂਡਮ` ਹਟਾ ਦਿੱਤਾ ਹੈ।

ਜਗਮੇਲ ਹੱਤਿਆ ਕਾਂਡ: ਪੰਜਾਬ ਪੁਲਿਸ ਉੱਤੇ ਭਰੋਸਾ ਛੱਡ ਕੇ ਅਨੁਸੂਚਿਤ ਜਾਤੀ ਕਮਿਸ਼ਨ ਖੁਦ ਜਾਂਚ ਕਰੇਗਾ

ਚੰਡੀਗੜ੍ਹ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੰਗਰੂਰ ਜਿ਼ਲੇ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਵਿਅਕਤੀ ਜਗਮੇਲ ਸਿੰਘ ਦੇ ਕਤਲ, ਇਸ ਕੇਸ ਵਿੱਚ ਪੁਲਸ ਦੀ ਲਾਪਰਵਾਹੀ ਤੇ ਸਾਰੇ ਘਟਨਾਕ੍ਰਮ ਦੀ ਜਾਂਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਾਂਝੇ ਤੌਰ ਉੱਤੇਸ਼ੁਰੂ ਕਰ ਦਿੱਤੀ ਹੈ।। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਮਕਸਦ ਲਈ ਗਿਆਨ ਚੰਦ ਦੀਵਾਲੀ ਤੇ ਪੂਨਮ ਕਾਂਗੜਾ ਦੀ ਦੋ ਮੈਂਬਰੀ ਕਮੇਟੀ ਬਣਾਈ ਹੈ।ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ ਤੋਂ ਜਾਂਚ ਕਰਾਉਣ ਦਾ ਵਾਅਦਾ ਕੀਤਾ ਸੀ, ਪਰ ਪੁਲਿਸ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਆਪੋ-ਆਪਣੀ ਜਾਂਚ ਕਰਨਗੇ।

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦਖਲ ਨਾਲ ਡੀ ਸੀ ਅਤੇ ਏ ਡੀ ਸੀ ਦਾ ਵਿਵਾਦ ਖਤਮ

ਚੰਡੀਗੜ੍ਹ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਜ਼ਿਲਾ ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਚਕਾਰ ਚੱਲਦਾ ਵਿਵਾਦ ਕੱਲ੍ਹ ਪੰਚਾਇਤ ਤੇ ਪੇਂਡੂ ਵਿਕਾਸ ਵਿਭਾਗ ਦੇ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਦੇ ਦਖਲ ਨਾਲ ਖਤਮ ਹੋ ਗਿਆ। ਇਸ ਵਿਵਾਦ ਦੇ ਕਾਰਨ 8 ਜ਼ਿਲਿਆਂ ਦੇ ਪੰਚਾਇਤ ਅਫਸਰ ਡਿਪਟੀ ਕਮਿਸ਼ਨਰ ਖਿਲਾਫ ਹੜਤਾਲ 'ਤੇ ਸਨ, ਜਿਨ੍ਹਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ।

ਗੁਰਦੁਆਰਾ ਗਿਆਨ ਗੋਦੜੀ ਹਰਿਦੁਆਰ ਪਿੱਛੋਂ ਜਗਨਨਾਥ ਪੁਰੀ ਦੇ ਮੰਗੂ ਮੱਠ ਤੇ ਨਾਨਕ ਮੱਠ ਨੂੰ ਖਤਰਾ

ਚੰਡੀਗੜ੍ਹ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਉੜੀਸਾ ਦੇ ਜਗਨਨਾਥ ਪੁਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਮੰਗੂ ਮੱਠ ਅਤੇ ਨਾਨਕ ਮੱਠ ਨੂੰ ਢਾਹੁਣ ਦੀ ਫਿਰ ਤਿਆਰੀ ਸ਼ੁਰੂ ਹੋ ਗਈ ਹੈ। ਇਹ ਮੱਠ ਕੱਲ੍ਹ ਢਾਹੇੇ ਜਾਣੇ ਸਨ, ਪਰ ਇਨ੍ਹਾਂ ਨੂੰ ਬਚਾਉਣ ਵਿੱਚ ਲੱਗੇ ਸਮਾਜਕ ਕਾਰਕੁਨਾਂ ਦੇ ਵਿਰੋਧ ਕਾਰਨ ਪੁਰੀ ਦੇ ਡਿਪਟੀ ਕਮਿਸ਼ਨਰ ਬਲਵੰਤ ਸਿੰਘ ਨੇ ਦੋ ਦਿਨ ਸਮਾਂ ਦੇ ਦਿੱਤਾ ਹੈ, ਜਿਸ ਦੇ ਬਾਅਦ ਵੀ ਢਾਹੇ ਜਾਣ ਦਾ ਖਤਰਾ ਕਾਇਮ ਹੈ।

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ੇ ਦੇ ਨਿਯਮ ਬਦਲੇ ਗਏ

ਚੰਡੀਗੜ੍ਹ,19 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਪੰਜਾਬ ਦੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸੌ ਰੁਪਏ ਪ੍ਰਤੀ ਕੁਇੰਟਲ ਮਿਲਣ ਵਾਲੇ ਮੁਆਵਜ਼ੇ ਦੇ ਮੁੱਦੇ 'ਤੇ ਸਰਕਾਰ ਨੇ ਮੁੜ ਕੇ ਨਿਯਮ ਬਦਲ ਦਿੱਤੇ ਹਨ ਅਤੇ ਨਵੇਂ ਨਿਯਮਾਂ ਮੁਤਾਬਕ ਇੱਕ ਨਹੀਂ, ਸਗੋਂ ਦੋ ਜਾਂ ਤਿੰਨ ਥਾਵਾਂ 'ਤੇ ਤਸਦੀਕ ਪਿੱਛੋਂ ਕਿਸਾਨਾਂ ਨੂੰ ਭੁਗਤਾਨ ਹੋਵੇਗਾ। ਦੋ ਦਿਨ ਪਹਿਲਾਂ ਕਈ ਥਾਂ ਉਨ੍ਹਾਂ ਕਿਸਾਨਾਂ ਨੇ ਸਰਪੰਚਾਂ ਨਾਲ ਮਿਲ ਕੇ ਮੁਆਵਜ਼ਾ ਲੈ ਲਿਆ ਸੀ, ਜਿਨ੍ਹਾਂ ਦੀ ਜ਼ਮੀਨ ਹੀ ਨਹੀਂ। ਇਸ ਲਈ ਦੋ ਦਿਨਾਂ ਵਿੱਚ ਹੀ ਸਰਕਾਰ ਨੇ ਪੋਰਟਲ ਬੰਦ ਕਰਕੇ ਮੁਆਵਜ਼ਾ ਦੇਣ ਦੇ ਕੰਮ ਰੋਕ ਲਿਆ ਹੈ।

ਕਲਾ ਪ੍ਰਦਰਸ਼ਨੀਆਂ ਵਾਸਤੇ ਅਰਜ਼ੀਆਂ ਮੰਗੀਆਂ

ਚੰਡੀਗੜ੍ਹ,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਲਲਿਤ ਕਲਾ ਅਕਾਦਮੀ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿੰਦੇ 25 ਤੋਂ 50 ਸਾਲਾਂ ਦੀ ਉਮਰ ਤੱਕ ਦੇ ਦਰਸ਼ਨੀ ਕਲਾਵਾਂ ਦੇ ਕਲਾਕਾਰਾਂ ਤੋਂ ਸਾਲ 2019-20 ਵਾਸਤੇ ਨੁਮਾਇਸ਼ ਲਈ ਅਰਜ਼ੀਆਂ ਮੰਗੀਆਂ ਹਨ।

ਬੇਰੁਜ਼ਗਾਰ ਅਧਿਆਪਕਾਂ ’ਤੇ ਲਾਠੀਚਾਰਜ ਦੀ ਨਿਖੇਧੀ

ਚੰਡੀਗੜ੍ਹ,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸੰਗਰੂਰ ਵਿੱਚ ਰੁਜ਼ਗਾਰ ਦੀ ਮੰਗ ਲਈ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦੌਰਾਨ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕਾਂ ਤੇ ਅਧਿਆਪਕਾਵਾਂ ’ਤੇ ਪੁਲੀਸ ਵੱਲੋਂ ਲਾਠੀਚਾਰਜ ਕਰਨ ਅਤੇ ਪਾਣੀ ਦੀਆਂ ਬੁਛਾੜਾਂ ਦੀ ਵੱਖ-ਵੱਖ ਜਥੇਬੰਦੀਆਂ ਨੇ ਨਿਖੇਧੀ ਕੀਤੀ ਹੈ। ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, 6060 ਮਾਸਟਰ ਕਾਡਰ ਅਧਿਆਪਕ ਯੂਨੀਅਨ ਪੰਜਾਬ

ਸੁੰਦਰਤਾ ’ਤੇ ਦਾਗ: ਹਰ ਸੈਕਟਰ ਵਿੱਚ ਬਣੇ ਡੰਪਿੰਗ ਗਰਾਊਂਡ

 ਚੰਡੀਗੜ੍,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਸ਼ਹਿਰ ਵਿੱਚ ਕੂੜੇ ਦੀ ਸਮੱਸਿਆਂ ਨੇ ਸ਼ਹਿਰ ਦੀ ਖੂਬਸੂਰਤੀ ਨੂੰ ਗ੍ਰਹਿਣ ਲਗਾ ਦਿੱਤਾ ਹੈ। ਨਗਰ ਨਿਗਮ ਵਲੋਂ ਸ਼ਹਿਰ ਦੀ ਸਫਾਈ ਵਿਵਸਥਾ ਲਈ ਅਧਿਕਾਰਿਤ ਠੇਕੇਦਾਰ ਕੰਪਨੀ ਵਲੋਂ ਹਰ ਸੈਕਟਰ ਦਾ ਕੂੜਾ ਉਸੇ ਹੀ ਸੈਕਟਰ ਵਿੱਚ ਇੱਕ ਥਾਂ ’ਤੇ ਸੁੱਟਿਆ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਦੇ ਲਗਭਗ ਹਰ ਦੱਖਣੀ ਸੈਕਟਰ ਵਿੱਚ ‘ਡੰਪਿੰਗ ਗਰਾਊਂਡ’ ਤਿਆਰ ਹੋ ਰਹੇ ਹਨ।
ਦਲਿਤ ਰੱਖਿਆ ਦਲ ਸੰਸਥਾ ਦੇ ਚੇਅਰਮੈਨ ਨਰੇਂਦਰ ਚੌਧਰੀ ਨੇ ਖੁਲਾਸਾ ਕੀਤਾ ਕਿ ਨਿਗਮ ਵਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਲਈ ਠੇਕੇਦਾਰ ਕੰਪਨੀ ਦੇ ਕਰਮਚਾਰੀ ਸੈਕਟਰ ਤੋਂ ਇਕੱਠਾ ਕੀਤਾ ਕੂੜਾ ਉਸੇ ਸੈਕਟਰ ਵਿੱਚ ਜੰਗਲੀ ਥਾਵਾਂ ’ਤੇ ਸੁੱਟ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਨੇ ਇਥੇ ਸੈਕਟਰ 33 ਵਿੱਚ ਸਰਕਾਰੀ ਸਕੂਲ ਤੇ ਨਿੱਜੀ ਸਕੂਲ ਦੀ ਇਮਾਰਤ ਨੇੜੇ ਜੰਗਲੀ ਇਲਾਕੇ ਵਿੱਚ ਨਿਗਮ ਵਲੋਂ ਅਧਿਕਾਰਿਤ ਨਿੱਜੀ ਕੰਪਨੀ ਦੇ ਕਰਮਚਾਰੀ ਕੂੜਾ ਸੁੱਟਦੇ ਫੜੇ।

ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ

ਚੰਡੀਗੜ੍ਹ,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ/ਜੁਰਮਾਨੇ ਰੱਦ ਕਰਾਉਣ ਲਈ 25 ਨਵੰਬਰ ਨੂੰ ਸੂਬੇ ਭਰ ’ਚ ਡੀਐੱਸਪੀ ਦਫਤਰਾਂ ਅੱਗੇ ਧਰਨੇ ਲਾਏ ਜਾਣਗੇ। ਜਥੇਬੰਦੀਆਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਬੂਟਾ ਸਿੰਘ ਬੁਰਜਗਿਲ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਇਸ ਮਾਮਲੇ ਸਬੰਧੀ ਲਏ ਗਏ ਫੈਸਲੇ ਵਿੱਚ ਸੂਬਾਈ ਸਰਕਾਰਾਂ ਲਈ ਜਾਰੀ ਹਦਾਇਤਾਂ ਨੂੰ ਸਰਕਾਰ ਨੇ ਆਪ ਤਾਂ ਲਾਗੂ ਨਹੀਂ ਕੀਤਾ, ਉਲਟਾ ਸਾਰਾ ਦੋਸ਼ ਕਿਸਾਨਾਂ ਸਿਰ ਮੜ੍ਹ ਰਹੀ ਹੈ।

ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ

ਚੰਡੀਗੜ੍,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੀਜੀਆਈ ਵਿਚ ਡਾਕਟਰ ਦੀ ਕਥਿਤ ਲਾਪ੍ਰਵਾਹੀ ਨਾਲ 12 ਸਾਲ ਦੇ ਬੱਚੇ ਦੀ ਮੌਤ ਹੋ ਗਈ । ਮ੍ਰਿਤਕ ਬੱਚੇ ਦਾ ਨਾਂ ਸੋਨੂੰ ਹੈ, ਜੋ ਜ਼ਿਲ੍ਹਾ ਮੋਹਾਲੀ ਦੇ ਪਿੰਡ ਗਾਜੀਪੁਰ ਜੱਟਾਂ (ਢਕੋਲੀ) ਨੇੜੇ ਰਹਿਣ ਵਾਲੇ ਬਾਬੂ ਰਾਮ ਦਾ ਪੁੱਤਰ ਸੀ। ਪੀਜੀਆਈ ਵਿਚ ਪਿੰਡ ਗਾਜੀਪੁਰ ਜੱਟਾਂ ਵਾਸੀ ਕੁਲਦੀਪ ਸਿੰਘ ਨੇ ਦੱਸਿਆ ਕਿ ਸੋਨੂੰ ਦੀ ਦਸਤ ਲੱਗਣ ਕਾਰਨ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਉਸ ਨੂੰ ਪੰਚਕੂਲਾ ਦੇ ਹਸਪਤਾਲ ਵੱਲੋਂ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਸੀ।

ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ

ਚੰਡੀਗੜ੍ਹ,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇਥੋਂ ਦੇ ਸੇਂਟ ਜ਼ੇਵੀਅਰ ਸੀਨੀਅਰ ਸੈਕੰਡਰੀ ਸਕੂਲ ਸੈਕਟਰ-44 ਨੇ ਵਾਤਾਵਰਨ ਦੀ ਸੰਭਾਲ ਲਈ ਪਹਿਲਕਦਮੀ ਕੀਤੀ ਹੈ। ਸਕੂਲ ਨੇ ਵਿਦਿਆਰਥੀਆਂ ਨੂੰ ਲਿਆਉਣ ਲਈ ਕੰਪਰੈਸਡ ਨੈਚੁਰਲ ਗੈਸ (ਸੀਐੱਨਜੀ) ਬੱਸ ਖਰੀਦੀ ਗਈ ਹੈ। ਇਸ ਤਰ੍ਹਾਂ ਸੀਐੱਨਜੀ ਬੱਸ ਚਲਾਉਣ ਵਾਲਾ ਇਹ ਚੰਡੀਗੜ੍ਹ ਦਾ ਪਹਿਲਾ ਸਕੂਲ ਬਣ ਗਿਆ ਹੈ।

ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ

ਚੰਡੀਗੜ੍ਹ,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਠ ਜ਼ਿਲ੍ਹਿਆਂ ਵਿੱਚ ਚੱਲ ਰਹੀ ਕਲਮ ਛੋੜ ਹੜਤਾਲ ਅੱਜ ਵਾਪਸ ਲੈ ਲਈ ਹੈ। ਵਿਭਾਗ ਦੇ ਇੱਕ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਫਤਹਿਗੜ੍ਹ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿੱਚ ਕੁਝ ਦਿਨ ਪਹਿਲਾਂ ਪੈਦਾ ਹੋਈ ਗਲਤਫਹਿਮੀ ਅੱਜ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ

ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ

ਚੰਗੀਗੜ੍,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਕਾਂਡ ਦੇ ਰੋਸ ਵਜੋਂ ਜਲੰਧਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ ਤੇ ਬਠਿੰਡਾ ਜ਼ਿਲ੍ਹਿਆਂ ਦੇ ਵੱਖ ਵੱਖ ਪਿੰਡਾਂ ’ਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਇਹ ਅਰਥੀ ਫੂਕ ਮੁਜ਼ਾਹਰੇ 19 ਨਵੰਬਰ ਤੱਕ ਜਾਰੀ ਰਹਿਣਗੇ ਤੇ ਹੋਰਨਾਂ ਭਰਾਤਰੀ

ਨਾਟਕ ‘ਚੱਲ ਅੰਮ੍ਰਿਤਸਰ, ਲੰਡਨ ਚੱਲੀਏ’ ਨੇ ਦਰਸ਼ਕ ਕੀਲੇ

ਚੰਡੀਗੜ੍,17 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਸੁਚੇਤਕ ਰੰਗਮੰਚ ਮੁਹਾਲੀ ਵੱਲੋਂ ਪੰਜਾਬ ਕਲਾ ਪਰਿਸ਼ਦ, ਪੰਜਾਬ ਸੰਗੀਤ ਨਾਟਕ ਅਕਾਦਮੀ ਤੇ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 16ਵੇਂ ‘ਗੁਰਸ਼ਰਨ ਸਿੰਘ ਨਾਟ ਉਤਸਵ’ ਦੇ ਦੂਜੇ ਦਿਨ ਅਨੀਤਾ ਸ਼ਬਦੀਸ਼ ਦੀ ਨਿਰਦੇਸ਼ਨਾ ਹੇਠ ਨਾਟਕ ‘ਚੱਲ ਅੰਮ੍ਰਿਤਸਰ, ਲੰਡਨ ਚੱਲੀਏ’ ਪੰਜਾਬ ਕਲਾ ਭਵਨ ਵਿੱਚ ਖੇਡਿਆ ਗਿਆ। ਨਾਟਕ ਦੀ ਸਕ੍ਰਿਪਟ ਸ਼ਹੀਦ ਊਧਮ ਸਿੰਘ ਦੇ ਜੀਵਨ ਸੰਘਰਸ਼ ਨਾਲ ਸਬੰਧਤ ਦਸਤਾਵੇਜ਼ਾਂ ਦੇ ਆਧਾਰ ’ਤੇ ਸ਼ਬਦੀਸ਼ ਨੇ ਤਿਆਰ ਕੀਤੀ ਹੈ। ਇਹ ਦਸਤਾਵੇਜ਼ ਇੰਡੀਅਨ ਵਰਕਰਜ਼ ਐਸੋਸੀਏਸ਼ਨ ਤੇ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਨੇ ਜਨਤਕ ਕਰਵਾਇਆ ਹੈ

ਸੁਖਨਾ ਝੀਲ ’ਤੇ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਅੱਜ ਤੋਂ

ਚੰਡੀਗੜ੍ਹ,17 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਸਰਕਾਰ ਵੱਲੋਂ ਯੂਟੀ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਸੁਖਨਾ ਝੀਲ ’ਤੇ ਕਰਵਾਇਆ ਜਾ ਰਿਹਾ ਹੈ।

ਪੁਲੀਸ ਮੁਲਾਜ਼ਮਾਂ ਨੂੰ ਤਣਾਅ-ਮੁਕਤੀ ਦੇ ਗੁਰ ਸਿਖਾਏ

ਚੰਡੀਗੜ੍ਹ,17 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਪੁਲੀਸ ਮੁਲਾਜ਼ਮਾਂ ਨੂੰ ਰੋਜ਼ਾਨਾ ਜੀਵਨ ’ਚ ਵੱਧਦੇ ਜਾ ਰਹੇ ਤਣਾਅ ਤੋਂ ਰਾਹਤ ਦਿਵਾਉਣ ਲਈ ਚੰਡੀਗੜ੍ਹ ਪੁਲੀਸ ਵੱਲੋਂ ਮਲਟੀਮੀਡੀਆ ਸੈਂਟਰ, ਭਰਤੀ ਸਿਖਲਾਈ ਕੇਂਦਰ ਸੈਕਟਰ-26 ’ਚ ਵਰਕਸ਼ਾਪ ਲਗਾਈ ਗਈ। ਇਸ ਦੌਰਾਨ ਪੁਲੀਸ ਮੁਲਾਜ਼ਮਾਂ ਨੂੰ ਤਣਾਅ ਮੁਕਤ ਰਹਿਣ ਅਤੇ ਤੰਦਰੁਸਤ ਜੀਵਨ ਜਿਊਣ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਦੇ ਡੀਜੀਪੀ ਸੰਜੇ ਬੈਨੀਵਾਲ ਵੀ ਹਾਜ਼ਰ ਸਨ। ਵਰਕਸ਼ਾਪ ਦੌਰਾਨ 1700 ਪੁਲੀਸ ਮੁਲਾਜ਼ਮਾਂ ਨੂੰ ਤਣਾਅ-ਮੁਕਤ ਰਹਿਣ ਲਈ ਸਿਖਲਾਈ ਲਈ ਗਈ। ਪੁਲੀਸ ਮੁਲਾਜ਼ਮਾਂ ਨੂੰ ਮਾਨਸਿਕ ਸ਼ਾਂਤੀ, ਸਾਹ ਲੈਣ ਦੀਆਂ ਤਕਨੀਕਾਂ, ਧਿਆਨ ਤੇ ਯੋਗ ਦੀਆਂ ਤਕਨੀਕਾਂ ਬਾਰੇ ਜਾਗਰੂਕ ਕੀਤਾ ਗਿਆ।

ਨਿਗਮ ਦੀ ‘ਫਜ਼ੂਲਖਰਚੀ’ ਤੋਂ ਰੈਜ਼ੀਡੈਂਟਸ ਐਸੋਸੀਏਸ਼ਨਾਂ ਖਫ਼ਾ

ਚੰਡੀਗੜ੍,17 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਫੈਡਰੇਸ਼ਨ ਆਫ ਸੈਕਟਰਜ਼ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ (ਫਾਸਵੇਕ) ਨੇ ਚੰਡੀਗੜ੍ਹ ਨਗਰ ਨਿਗਮ ਅਤੇ ਪ੍ਰਸ਼ਾਸਨ ’ਤੇ ਫਜ਼ੂਲਖਰਚੀ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਸਬੰਧੀ ਗੈਰਜ਼ਿੰਮੇਵਾਰੀ ਵਾਲਾ ਰਵੱਈਆ ਅਖਤਿਆਰ ਕਰਨ ਦਾ ਦੋਸ਼ ਲਗਾਇਆ ਹੈ। ਸੰਸਥਾ ਨੇ ਸ਼ਹਿਰ ’ਚ ਹੋ ਰਹੇ ਨਾਜਾਇਜ਼ ਕਬਜ਼ਿਆਂ ਅਤੇ ਗੈਰਕਾਨੂੰਨੀ ਤੌਰ ’ਤੇ ਚੱਲ ਰਹੇ ਆਟੋਰਿਕਸ਼ਾ ਤੇ ਟੈਕਸੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸੰਸਥਾ ਦੇ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਫਾਸਵੇਕ ਦੀ ਕਾਰਜਕਾਰਨੀ ਕਮੇਟੀ ਦੀ ਅੱਜ ਇਥੇ ਸੈਕਟਰ-43 ਵਿੱਚ ਹੋਈ ਮੀਟਿੰਗ ਦੌਰਾਨ ਚੰਡੀਗੜ੍ਹ ਦੀਆਂ ਵੱਖ ਵੱਖ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਆਪਣੇ ਇਲਾਕਿਆਂ ਸਮੇਤ ਸ਼ਹਿਰ ਦੀਆਂ ਸਾਂਝੀਆਂ ਸਮੱਸਿਆਂਵਾਂ ਬਾਰੇ ਚਰਚਾ ਕੀਤੀ। ਸ੍ਰੀ ਬਿੱਟੂ ਨੇ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਉਸਾਰੇ ਕਥਿਤ ਬੇਲੋੜੇ ਪ੍ਰਾਜੈਕਟ ਜਿਵੇਂ ਕਿ ਸੈਕਟਰ-17 ਦੀ ਅੰਡਰਗਰਾਉਂਡ ਪਾਰਕਿੰਗ ਅਤੇ ਸੈਕਟਰ 17-16 ’ਚ ਬਣਾਏ ਜ਼ਮੀਨਦੋਜ਼ ਰਸਤੇ ਅਤੇ ਇਨ੍ਹਾਂ ਉੱਤੇ ਕੀਤੇ ਮੋਟੇ ਖਰਚਿਆਂ ਦੀ ਅਲੋਚਨਾ ਕੀਤੀ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0086755149
Copyright © 2019, Panjabi Times. All rights reserved. Website Designed by Mozart Infotech