ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਕਰਤਾਰਪੁਰ ਦੇ ਸ਼ਰਧਾਲੂਆਂ ਲਈ ਕਾਊਂਟਰ ਖੋਲ੍ਹਣ ਦੀ ਪੇਸ਼ਕਸ਼

November 14, 2019 10:06 AM

ਅੰਮ੍ਰਿਤਸਰ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) : ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਦੇ ਇਛੁੱਕ ਸ਼ਰਧਾਲੂਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਿਆਂ ਵਿੱਚ ਕਾਊਂਟਰ ਖੋਲ੍ਹਣ ਦੀ ਪੇਸ਼ਕਸ਼ ਰੱਖੀ ਹੈ। ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ। ਇਹ ਲਾਂਘਾ ਖੁੱਲ੍ਹਣ ਮਗਰੋਂ ਸਿੱਖ ਸ਼ਰਧਾਲੂਆਂ ਦੇ ਜਥੇ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਜਾ ਰਹੇ ਹਨ ਪਰ ਸ਼ਰਧਾਲੂਆਂ ਦੀ ਗਿਣਤੀ ਘੱਟ ਹੈ, ਜਿਸ ਦਾ ਵੱਡਾ ਕਾਰਨ ਗੁਰਦੁਆਰਾ ਕਰਤਾਰਪੁਰ ਜਾਣ ਲਈ ਬਣਾਈ ਗਈ ਗੁੰਝਲਦਾਰ ਪ੍ਰਕਿਰਿਆ ਹੈ। ਫਿਲਹਾਲ ਸ਼ਰਧਾਲੂਆਂ ਨੂੰ ਇਸ ਸਬੰਧੀ ਫਾਰਮ ਭਰਨ ਵਿੱਚ ਵੀ ਮੁਸ਼ਕਿਲ ਪੇਸ਼ ਆ ਰਹੀ ਹੈ ਅਤੇ ਇਸ ਸਬੰਧੀ ਵਿਭਾਗ ਵੱਲੋਂ ਭੇਜੀ ਗਈ ਜਾਣਕਾਰੀ ਪ੍ਰਾਪਤ ਕਰਨਾ ਵੀ ਔਖਾ ਹੋਇਆ ਪਿਆ ਹੈ। ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵਿਚਾਲੇ ਹਰ ਰੋਜ਼ ਕਰੀਬ ਪੰਜ ਹਜ਼ਾਰ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਭੇਜਣ ਦਾ ਸਮਝੌਤਾ ਹੋਇਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਸਬੰਧ ਵਿੱਚ ਸ਼ਰਧਾਲੂਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਗੁਰਦੁਆਰਿਆਂ ਵਿੱਚ ਮੱਦਦ ਕਾਊਂਟਰ ਖੋਲ੍ਹਣ ਲਈ ਤਿਆਰ ਹੈ ਤਾਂ ਜੋ ਸ਼ਰਧਾਲੂਆਂ ਨੂੰ ਪ੍ਰਵਾਨਗੀ ਲੈਣ ਸਬੰਧੀ ਫਾਰਮ ਭਰਨ ਵਿੱਚ ਮਦਦ ਮਿਲ ਸਕੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨ ਕਰ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨੇ ਇਹ ਵੀ ਦੱਸਿਆ ਹੈ ਕਿ ਉੱਥੇ ਲੰਗਰ ਦੀ ਸਮੱਸਿਆ ਵੀ ਪੇਸ਼ ਆ ਰਹੀ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਇਸ ਤੋਂ ਇਲਾਵਾ ਗੁਰਦੁਆਰਾ ਕਰਤਾਰਪੁਰ ਵਿਖੇ ਰੋਜ਼ਾਨਾ ਕੀਰਤਨੀ ਜਥਾ ਭੇਜਣ ਦੀ ਤਜਵੀਜ਼ ਵੀ ਹੈ। ਜੇਕਰ ਇਸ ਸਬੰਧੀ ਮਨਜ਼ੂਰੀ ਮਿਲਦੀ ਹੈ ਤਾਂ ਇਹ ਰਾਗੀ ਜਥੇ ਦਿਨ ਭਰ ਗੁਰਦੁਆਰਾ ਕਰਤਾਰਪੁਰ ਵਿਖੇ ਕੀਰਤਨ ਕਰਨ ਮਗਰੋਂ ਸ਼ਾਮ ਨੂੰ ਆਮ ਸੰਗਤ ਨਾਲ ਹੀ ਵਾਪਸ ਪਰਤ ਆਉਣਗੇ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਫਸਲਾਂ ਲਈ ਅੰਮ੍ਰਿਤ ਬਣ ਕੇ ਵਰ੍ਹਿਆ ਮੀਂਹ

ਮਾਨਸਾ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਖੇਤੀ ਮਹਿਕਮੇ ਨੇ ਪੈ ਰਹੇ ਮੀਂਹ ਨੂੰ ਹਾੜੀ ਦੀਆਂ ਸਾਰੀਆਂ ਫਸਲਾਂ ਲਈ ਵਰਦਾਨ ਦੱਸਦਿਆਂ ਦਾਅਵਾ ਕੀਤਾ ਹੈ ਕਿ ਝੋਨੇ ਦੀ ਪਰਾਲੀ ਵਾਲੇ ਖੇਤਾਂ ਵਿੱਚ ਬੀਜੀ ਕਣਕ ’ਚ ਪੈਦਾ ਹੋਈ ਸੁੰਡੀ ਮੀਂਹ ਨਾਲ ਆਪਣੇ ਆਪ ਮਰ ਜਾਵੇਗੀ। ਮਹਿਕਮੇ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਸੁੰਡੀ ਮੌਸਮ ’ਚ ਠੰਢ ਪੈਦਾ ਹੋਣ ਮਗਰੋਂ ਆਪਣੇ ਆਪ ਖਤਮ ਹੋ ਜਾਵੇਗੀ ਤੇ ਜਿਹੜੇ ਖੇਤਾਂ ’ਚ ਥੋੜ੍ਹਾ ਵੀ ਪਾਣੀ ਖੜ੍ਹ ਗਿਆ, ਉੱਥੇ ਇਸਦਾ ਉਂਝ ਹੀ ਖਾਤਮਾ ਹੋ ਜਾਵੇਗਾ। 

ਮੀਂਹ ਕਾਰਨ ਕਣਕ ਦੀ ਫ਼ਸਲ ਕਰੰਡ ਹੋਈ

ਝੁਨੀਰ ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਇਕਾਈ ਦੇ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ, ਗੁਰਜੀਤ ਸਿੰਘ ਅਤੇ ਮਿੱਠੂ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ 

ਆਮ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ

ਸ਼ਹਿਣਾ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਦੋ ਦਿਨਾਂ ਦੀ ਬਾਰਸ਼ ਨੇ ਸ਼ਹਿਣਾ ਖੇਤਰ ਵਿੱਚ ਲੋਕਾਂ ਲਈ ਜਿੱਥੇ ਔਕੜਾਂ ਖੜ੍ਹੀਆਂ ਕਰ ਦਿੱਤੀਆਂ ਹਨ, ਉੱਥੇ ਕਣਕ ਦੀ ਫਸਲ ਲਈ ਬਾਰਸ਼ ਨੂੰ ਲਾਹੇਵੰਦ ਵੀ ਦੱਸਿਆ ਜਾ ਰਿਹਾ ਹੈ। ਕਸਬਾ ਸ਼ਹਿਣਾ ਦੇ ਬੱਸ ਸਟੈਂਡ ਰੋਡ ਦੀ ਹਾਲਤ ਤੋਂ ਬੱਦਤਰ ਹੋ ਗਈ ਹੈ। ਮੰਡੀ ਰੋਡ ’ਤੇ ਝੁੱਗੀਆਂ ’ਚ ਰਹਿਣ ਵਾਲੇ ਲੋਕਾਂ ਦੀ ਹਾਲਤ ਤਰਸਯੋਗ ਹੋ ਗਈ ਹੈ। ਬਾਰਸ਼ ਕਾਰਨ ਬਾਜ਼ਾਰ ਵਿੱਚ ਗਾਹਕ ਵੀ ਕਾਫੀ ਘੱਟ ਗਏ ਹਨ। ਗਰੀਬ ਵਰਗ ਦੀ ਦਿਹਾੜੀ ਨਹੀਂ ਲੱਗ ਰਹੀ ਹੈ। 

ਕੈਨੇਡਾ ਦਾ ਡਰਾਈਵਿੰਗ ਲਾਇਸੈਂਸ ਲੈਣ ਦੀ ਕੋਸ਼ਿਸ ਕਰਦਾ ਕਸੂਤਾ ਫ਼ਸਿਆ

ਮੋਗਾ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਧਰਮਕੋਟ ਪੁਲੀਸ ਸਾਂਝ ਕੇਂਦਰ ਇੰਚਾਰਜ਼ ਨੇ ਸੂਝ ਬੂਝ ਨਾਲ ਇੱਕ ਪਰਵਾਸੀ ਪੰਜਾਬੀ ਦੀ ਫ਼ਰੀਦਕੋਟ ਖੇਤਰੀ ਟਰਾਂਸਪੋਰਟ ਅਧਿਕਾਰੀ (ਆਰਟੀਏ) ਦੇ ਜਾਅਲੀ ਲੈੱਟਰ ਹੈੱਡ ’ਤੇ ਦਸਤਖ਼ਤਾਂ ਨਾਲ ਕਥਿਤ ਫ਼ਰਜੀ ਭਾਰਤੀ ਡਰਾਈਵਿੰਗ ਲਾਇਸੈਂਸ ਦੀ ਵੈਰੀਫਿਕੇਸ਼ਨ ਕਰਵਾਉਣ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ ਹੈ। ਸ਼ੱਕ ਹੋਣ ’ਤੇ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਗਿਆ। ਮੁਢਲੀ ਪੜਤਾਲ ਮਗਰੋਂ ਪਰਵਾਸੀ ਪੰਜਾਬੀ, ਉਸਦੇ ਦੋਸਤ ਤੇ ਏਜੰਟ ਖ਼ਿਲਾਫ਼ ਥਾਣਾ ਸਿਟੀ ’ਚ ਜਾਅਲਸਾਜ਼ੀ ਦੀਆਂ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਧਰਮਕੋਟ ਪੁਲੀਸ ਸਾਂਝ ਕੇਂਦਰ ਇੰਚਾਰਜ਼ ਸਬ ਇੰਸਪੈਕਟਰ ਹਰਜੀਤ ਕੌਰ ਢੀਂਢਸਾ ਨੇ ਦੱਸਿਆ ਕਿ ਕੈਨੇਡਾ ਰਹਿੰਦੇ ਮੂਲ ਰੂਪ ’ਚ ਪਿੰਡ ਪੁਰਾਣੇ ਵਾਲਾ (ਮੋਗਾ) 

ਬਿਨਾ ਡਿਗਰੀ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਕਾਬੂ

ਫਗਵਾੜਾ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਮੈਡੀਕਲ ਸਟੋਰ ਦੀ ਆੜ੍ਹ ’ਚ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਦੋ ਨਕਲੀ ਫਾਰਮਾਸਿਸਟਾਂ ਨੂੰ ਸਤਨਾਮਪੁਰਾ ਪੁਲੀਸ ਨੇ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ। ਥਾਣਾ ਸਤਨਾਮਪੁਰਾ ਦੇ ਐਸ.ਐਚ.ਓ ਓਂਕਾਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਊਦੈ ਭਾਨ ਤੇ ਏ.ਐਸ.ਆਈ ਜਸਵਿੰਦਰਪਾਲ ਨੇ ਪੁਲੀਸ ਪਾਰਟੀ ਸਮੇਤ ਪਿੰਡ ਜਗਤਪੁਰ ਜੱਟਾਂ ’ਚ ਮੈਡੀਕਲ ਸਟੋਰ ਚਲਾਉਣ ਵਾਲੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਸਮੇਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਤਲਵਾੜਾ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਲੰਘੇ ਮਹੀਨੇ ਦੀ ਤਨਖ਼ਾਹ ਨਾ ਮਿਲਣ ’ਤੇ ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਕਾਮਿਆਂ ਨੇ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਤਨਖ਼ਾਹ ਨਾ ਜਾਰੀ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਇਥੇ ਯੂਨੀਅਨ ਦੀ ਤਲਵਾੜਾ ਇਕਾਈ ਦੀ ਮੀਟਿੰਗ ਪ੍ਰਧਾਨ ਸੂਬਾ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸਕੱਤਰ ਰਾਜੀਵ ਸ਼ਰਮਾ ਨੇ ਦੱਸਿਆ ਕਿ ਰੈਗੂਲਰ ਅਤੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪਿਛਲੇ ਮਹੀਨੇ ਦੀ ਤਨਖ਼ਾਹ ਨਹੀਂ ਮਿਲੀ। ਅੱਤ ਦੀ ਮਹਿੰਗਾਈ ਵਿੱਚ ਮੁਲਾਜ਼ਮਾਂ ਦਾ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ। ਮਾਮੂਲੀ ਮਾਣ ਭੱਤੇ ’ਤੇ ਕੰਮ ਕਰਦੇ ਕੱਚੇ ਕਾਮਿਆਂ ਦੀ ਹਾਲਤ ਨਿੱਘਰ ਗਈ ਹੈ। ਉਨ੍ਹਾਂ ਜਲਦ ਤਨਖ਼ਾਹ ਜਾਰੀ ਨਾ ਕਰਨ 

ਹੁਸ਼ਿਆਰਪੁਰ ਦੇ ਨੌਂ ਪਿੰਡ ‘ਨਸ਼ਾ ਮੁਕਤ’ ਹੋਏ

ਹੁਸ਼ਿਆਰਪੁਰ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 9 ਹੋਰ ਪਿੰਡ ‘ਨਸ਼ਾ ਮੁਕਤ’ ਐਲਾਨੇ ਗਏ ਹਨ, ਜਿਸ ਨਾਲ ‘ਡਰੱਗ ਫਰੀ’ ਪਿੰਡਾਂ ਦੀ ਗਿਣਤੀ 36 ਹੋ ਗਈ ਹੈ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇਨ੍ਹਾਂ 9 ਪਿੰਡਾਂ ਬਹੇੜਾ, ਬਾੜੀਖੱਡ, ਨੰਦਨ, ਬੱਸੀ ਪੁਰਾਣੀ, ਸਤਿਆਲ, ਡਾਡਾ, ਪਟਿਆੜੀਆਂ, ਚੱਕ ਸਾਧੂ ਅਤੇ ਪਿੰਡ ਖੜਕਾਂ ਨੂੰ ‘ਡਰੱਗ ਫਰੀ’ ਪਿੰਡਾਂ ਦੇ ਸਰਟੀਫਿਕੇਟ ਸੌਂਪੇ। ਇਸ ਮੌਕੇ ਐੱਸਡੀਐੱਮ ਅਮਿਤ ਸਰੀਨ ਅਤੇ ਪਿੰਡਾਂ ਦੇ ਸਰਪੰਚ-ਪੰਚ ਹਾਜ਼ਰ ਸਨ।

ਡੀਜੀਪੀ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸਖ਼ਤੀ ਦੀ ਹਦਾਇਤ

ਜਲੰਧਰ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਡੀਜੀਪੀ ਦਿਨਕਰ ਗੁਪਤਾ ਵੱਲੋਂ ਕੀਤੀ ਗਈ ਮੀਟਿੰਗ ਵਿਚ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਪੀਏਪੀ ਵਿਚ ਕੀਤੀ ਗਈ ਮੀਟਿੰਗ ਦੌਰਾਨ ਉਨ੍ਹਾਂ ਨੇ ਪੁਲੀਸ ਅਧਿਕਾਰੀਆਂ ਨੂੰ ਸਰਹੱਦ ਦੇ ਨਾਲ-ਨਾਲ ਚੈਕਿੰਗ ਤੇ ਸੁਰੱਖਿਆ ਵਧਾਉਣ ਦੀਆਂ ਹਦਾਇਤਾਂ ਕੀਤੀਆਂ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਐੱਸਐੱਸਪੀਜ਼ ਅਤੇ ਪੁਲੀਸ ਕਮਿਸ਼ਨਰਾਂ ਨੂੰ ਡੀਜੀਪੀ ਨੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਵਿਰੁੱਧ ਵੀ ਸ਼ਿਕੰਜਾ ਕੱਸਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਨੇ ਅਫ਼ਸਰਾਂ ਨੂੰ ਕਿਹਾ ਕਿ ਉਹ ਅਪਰਾਧਾਂ ਨੂੰ ਤੇ ਖ਼ਾਸ ਕਰਕੇ ਔਰਤਾਂ ਵਿਰੁੱਧ ਹੋਣ ਵਾਲੇ ਅਪਰਾਧਾਂ ਨੂੰ ਰੋਕਣ ਲਈ ਨਿੱਜੀ ਤੌਰ ’ਤੇ ਧਿਆਨ ਦੇਣ ਤੇ ਲੋਕਾਂ ਦੀਆਂ ਆਮ ਸ਼ਿਕਾਇਤਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕਰਨ। ਸੂਬੇ ਦੇ ‘ਏ’ ਸ਼੍ਰੇਣੀ ਦੇ ਮੰਨੇ ਜਾਂਦੇ ਪੰਜ ਗੈਂਗਸਟਰਾਂ ਵਿਰੁੱਧ ਵੀ ਟੀਮਾਂ ਬਣਾ ਕੇ ਉਨ੍ਹਾਂ ਨੂੰ ਫੜਨ ਲਈ ਵਿਉਂਤਬੰਦੀ ਕਰਨ।

ਕੇਂਦਰ ਨੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ: ਵਰਿਆਣਾ

ਜਲੰਧਰ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਆਲ ਇੰਡੀਆ ਸਮਤਾ ਸੈਨਿਕ ਦਲ ਪੰਜਾਬ ਯੂਨਿਟ ਦੇ ਸੂਬਾ ਪ੍ਰਧਾਨ ਜਸਵਿੰਦਰ ਵਰਿਆਣਾ ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਦੇਸ਼ ਦੀ ਏਕਤਾ ਲਈ ਘਾਤਕ ਸਿੱਧ ਹੋਵੇਗਾ।

ਮੀਂਹ ਕਾਰਨ ਜਨ-ਜੀਵਨ ਠੱਪ, ਨੀਵੇਂ ਖੇਤਰਾਂ ਤੇ ਖੇਤਾਂ ਵਿਚ ਭਰਿਆ ਪਾਣੀ

ਤਰਨ ਤਾਰਨ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਇਲਾਕੇ ਅੰਦਰ ਵੀਰਵਾਰ ਤੋਂ ਹੋ ਰਹੀ ਬਾਰਸ਼ ਕਿਸਾਨਾਂ ਲਈ ਲਾਹੇਵੰਦ ਦੱਸੀ ਜਾ ਰਹੀ ਹੈ| ਮੁੱਖ ਖੇਤੀਬਾੜੀ ਅਧਿਕਾਰੀ ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਬਾਰਸ਼ 39.4 ਐੱਮਐੱਮ ਮਾਪੀ ਗਈ ਹੈ ਜਿਸ ਨਾਲ ਕਿਸਾਨ ਨੂੰ ਕਿਸੇ ਕਿਸਮ ਦੇ ਨੁਕਸਾਨ ਦੀ ਕੋਈ ਸੰਭਾਵਨਾ ਨਹੀਂ ਹੈ| ਇਲਾਕੇ ਦੇ ਪਿੰਡ ਰਸੂਲਪੁਰ ਦੇ ਕਿਸਾਨ ਤੇਜਿੰਦਰਪਾਲ ਸਿੰਘ ਰਾਜੂ ਨੇ ਦੱਸਿਆ ਕਿ ਅਕਤੂਬਰ ਮਹੀਨੇ ਦੇ ਅਖੀਰ ਤੱਕ ਬੀਜੀ ਕਣਕ ਲਈ ਤਾਂ ਇਹ ਬਾਰਸ਼ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ|

ਲਾਗਤਾਂ ਕਮਿਸ਼ਨ ਨੂੰ ਮਿਲੇ ਕਿਸਾਨ

ਅੰਮ੍ਰਿਤਸਰ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਕਿਸਾਨਾਂ ਦਾ ਇੱਕ ਵਫਦ ਕੇਂਦਰੀ ਪ੍ਰਾਈਸ ਕਮਿਸ਼ਨ ਦੇ ਚੇਅਰਮੈਨ ਪ੍ਰੋ: ਵਿਜੇਪਾਲ ਸ਼ਰਮਾ ਤੇ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਨੂੰ ਮਿਲਿਆ।ਕਿਸਾਨ ਵਫਦ ਵਿੱਚ ਸ਼ਾਮਲ ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮਨੰਗਲ, ਜਰਮਨਜੀਤ ਸਿੰਘ ਬੰਡਾਲਾ ਨੇ ਚੇਅਰਮੈਨ ਸ਼ਰਮਾ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸੰਭਾਲਣ ਲਈ ਠੋਸ ਹੱਲ ਕੱਢਣ ਦੀ ਲੋੜ ਹੈ।ਪੰਜਾਬ ਦਾ ਕਿਸਾਨ ਵਾਤਾਵਰਣ ਦੇ ਪ੍ਰਦੂਸ਼ਿਤ ਹੋਣ ਤੇ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡੂੰਘੇ ਹੋਣ ਤੋਂ ਚਿੰਤਤ ਹੈ।ਕਿਸਾਨ ਆਗੂਆਂ ਨੇ ਕਿਹਾ

ਸੜਕ ਕਿਨਾਰੇ ਜ਼ਖਮੀ ਮਿਲੇ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ

ਮੁਕੇਰੀਆਂ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਬੀਤੀ ਰਾਤ ਸ਼ੱਕੀ ਹਾਲਾਤ ਵਿੱਚ ਪਿੰਡ ਸੰਗੋ ਕਤਰਾਲਾ ਦੇ ਇੱਕ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਸੜਕ ਹਾਦਸੇ ਦੌਰਾਨ ਮੌਤ ਦਾ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਨੌਜਵਾਨ ਦੇ ਇੱਕ ਭਰਾ ਨੇ ਮੌਤ ਦੇ ਕਾਰਨਾਂ ਬਾਰੇ ਸਵਾਲ ਖੜ੍ਹੇ ਕਰਦਿਆਂ ਇਸ ਦੀ ਜਾਂਚ ਦੀ ਮੰਗ ਕੀਤੀ ਹੈ। ਬੀਤੀ ਰਾਤ ਮੁਕੇਰੀਆਂ ਪਠਾਨਕੋਟ ਮਾਰਗ ਉੱਤੇ ਪੈਂਦੇ ਪਵਾਰ ਮੋੜ-ਕਾਲਾ ਮੰਜ ਰੋਡ ਕੋਲ ਜ਼ਖਮੀ ਹਾਲਤ ਵਿੱਚ ਬੇਸੁੱਧ ਇੱਕ ਨੌਜਵਾਨ ਡਿੱਗਿਆ ਹੋਇਆ ਮਿਲਿਆ ਸੀ। ਜਿਸ ਨੂੰ ਪਠਾਨਕੋਟ ਵੱਲ ਜਾਂਦੇ ਇੱਕ ਪੁਲੀਸ ਅਧਿਕਾਰੀ ਵਲੋਂ ਸਿਵਲ ਹਸਪਤਾਲ ਮੁਕੇਰੀਆਂ ਦਾਖਲ ਕਰਵਾਇਆ ਗਿਆ ਸੀ। ਉਸਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸਨੂੰ ਜਲੰਧਰ ਰੈਫਰ ਕਰ ਦਿੱਤਾ ਸੀ, 

ਪੰਚਾਇਤੀ ਜ਼ਮੀਨ ਦੀ ਬੋਲੀ: ਮਜ਼ਦੂਰ ਬਾਰਸ਼ ’ਚ ਵੀ ਧਰਨੇ ਉੱਤੇ ਡਟੇ

ਗੁਰਦਾਸਪੁਰ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪੰਚਾਇਤੀ ਜ਼ਮੀਨ ਨੂੰ ਲੈ ਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਕਾਰਕੁਨ ਬਾਰਸ਼ ਦੌਰਾਨ ਵੀ ਧਰਨੇ ਉੱਤੇ ਡਟੇ ਰਹੇ। ਇਸ ਮੌਕੇ ਮਜ਼ਦੂਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ ਨੇ ਕਿਹਾ ਕਿ ਕਾਨੂੰਨ ਤੌਰ ਉੱਤੇ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਘੱਟ ਭਾਅ ਉੱਤੇ ਪਿੰਡ ਦੇ ਮਜ਼ਦੂਰਾਂ ਨੂੰ ਮਿਲਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੋਟ ਟੋਡਰ ਮੱਲ ਵਿਚ ਵੀ ਮਜ਼ਦੂਰਾਂ ਨੇ ਪੰਚਾਇਤੀ ਜ਼ਮੀਨ ਦਾ ਹਿੱਸਾ ਸਾਂਝੇ ਤੌਰ ਉੱਤੇ ਲੈਣ ਦਾ ਫੈਸਲਾ ਕੀਤਾ ਸੀ 

ਅਸਮਾਨੀ ਬਿਜਲੀ ਡਿੱਗਣ ਕਾਰਨ ਲੋਕਾਂ ਦਾ ਘਰੇਲੂ ਸਾਮਾਨ ਸੜਿਆ

ਫਗਵਾੜਾ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪਿੰਡ ਨਾਰੰਗਸ਼ਾਹਪੁਰ ’ਚ ਅਸਮਾਨੀ ਬਿਜਲੀ ਪੈਣ ਕਾਰਨ ਦਰਜਨ ਤੋਂ ਵਧੇਰੇ ਲੋਕਾਂ ਦਾ ਘਰੇਲੂ ਸਾਮਾਨ ਸੜ ਗਿਆ ਜਿਸ ਤੋਂ ਪੀੜਤ ਪਰਿਵਾਰਾਂ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਕਮਿਸ਼ਨ ਵੱਲੋਂ ਅਟਾਰੀ ਦੇ ਪਿੰਡਾਂ ਦਾ ਦੌਰਾ

ਅਟਾਰੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਖੇਤੀਬਾੜੀ ਲਾਗਤ ਤੇ ਕੀਮਤਾਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਿਜੈ ਕੁਮਾਰ ਸ਼ਰਮਾ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਸੁਤੰਤਰ ਕੁਮਾਰ ਐਰੀ ਵੱਲੋਂ ਬਲਾਕ ਅਟਾਰੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਸੰਯੁਕਤ ਡਾਇਰੈਕਟਰ, ਖੇਤੀਬਾੜੀ ਸ੍ਰੀ ਮਨਮੋਹਨ ਕਾਲੀਆ, ਮੁੱਖ ਖੇਤੀਬਾੜੀ ਅਫ਼ਸਰ ਡਾ. ਦਲਬੀਰ ਸਿੰਘ ਛੀਨਾ ਅਤੇ ਬਲਾਕ ਖੇਤੀਬਾੜੀ ਅਫ਼ਸਰ ਅਟਾਰੀ ਡਾ. ਰਣਜੋਤ ਸਿੰਘ ਸੰਧੂ ਨੂੰ ਨਾਲ ਲੈ ਕੇ ਕੀਤੇ ਗਏ

ਪੰਜ ਪੰਜਾਬੀਆਂ ’ਚੋਂ ਚਾਰ ਜਲੰਧਰੀਏ

ਜਲੰਧਰ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਬਰਤਾਨੀਆ ਦੀ ਸੰਸਦ ਲਈ ਚੁਣੇ ਗਏ ਮੈਂਬਰਾਂ ’ਚ ਪੰਜ ਜਣੇ ਪੰਜਾਬੀ ਮੂਲ ਦੇ ਹਨ। ਇਨ੍ਹਾਂ ’ਚੋਂ ਚਾਰ ਲੇਬਰ ਪਾਰਟੀ ਨਾਲ ਤੇ ਇੱਕ ਕਨਜ਼ਰਵੇਟਿਵ ਪਾਰਟੀ ਨਾਲ ਸਬੰਧਤ ਹੈ। ਪਹਿਲੇ ਪੱਗੜੀਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਤੇ ਪਹਿਲੀ ਸਿੱਖ ਔਰਤ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਮੁੜ ਚੋਣ ਜਿੱਤਣ ’ਚ ਕਾਮਯਾਬ ਹੋਏ ਹਨ। ਇਸੇ ਤਰ੍ਹਾਂ ਵਰਿੰਦਰ ਸ਼ਰਮਾ ਤੇ ਸੀਮਾ ਮਲਹੋਤਰਾ ਵੀ ਆਪਣੀਆਂ ਸੀਟਾਂ ਬਚਾਉਣ ਵਿਚ ਕਾਮਯਾਬ ਰਹੇ ਹਨ। ਇਨ੍ਹਾਂ ਸੰਸਦ ਮੈਂਬਰਾਂ ਦਾ ਪਿਛੋਕੜ ਜਲੰਧਰ ਜ਼ਿਲ੍ਹੇ ਨਾਲ ਹੈ। ਇਸੇ ਤਰ੍ਹਾਂ ਦਿੱਲੀ ਨਾਲ ਸਬੰਧਤ ਗਗਨ ਮੋਹਿੰਦਰਾ ਇੱਕਲੌਤਾ ਪੰਜਾਬੀ ਹੈ ਜੋ ਕਨਜ਼ਰਵੇਟਿਵ ਪਾਰਟੀ ਨਾਲ ਸਬੰਧਤ ਹੈ ਤੇ ਉਸ ਨੇ ਦੱਖਣੀ ਪੱਛਮੀ ਹਰਟਫੋਰਡਸ਼ਾਇਰ ਤੋਂ ਜਿੱਤ ਦਰਜ ਕੀਤੀ ਹੈ। 

ਸਥਾਪਨਾ ਦਿਵਸ: ਢੀਂਡਸਾ ਪਰਿਵਾਰ ਗਤੀਵਿਧੀਆਂ ’ਚੋਂ ਗ਼ੈਰਹਾਜ਼ਰ

ਅੰਮ੍ਰਿਤਸਰ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਸਬੰਧੀ ਪਾਰਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਰੱਖੇ ਗਏ ਅਖੰਡ ਪਾਠ ਦੇ ਦੂਜੇ ਦਿਨ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਗੁਰੂ ਰਾਮਦਾਸ ਲੰਗਰ ਘਰ ਅਤੇ ਜੋੜਾ ਘਰ ਵਿਚ ਸੇਵਾ ਕੀਤੀ ਪਰ ਇਸ ਸੇਵਾ ਦੌਰਾਨ ਢੀਂਡਸਾ ਪਰਿਵਾਰ ਦਾ ਕੋਈ ਜੀਅ ਖ਼ਾਸ ਕਰਕੇ ਪਰਮਿੰਦਰ ਸਿੰਘ ਢੀਂਡਸਾ ਸ਼ਾਮਲ ਨਹੀਂ ਹੋਏ।

ਹਥਿਆਰਬੰਦ ਨੌਜਵਾਨਾਂ ਨੇ ਅਦਾਲਤ ’ਚੋਂ ਕੈਦੀ ਭਜਾਇਆ

ਮੂਨਕ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਅੱਜ ਬਠਿੰਡਾ ਪੁਲੀਸ ਭਗਵਾਨ ਸਿੰਘ ਗੱਗੀ ਨਾਮ ਦੇ ਇਕ ਕੈਦੀ ਨੂੰ ਮੂਨਕ ਅਦਾਲਤ ਵਿਚ ਪੇਸ਼ ਕਰਨ ਲਿਆਈ ਸੀ, ਜਿੱਥੇ ਕਾਰ ਸਵਾਰ ਕੁਝ ਹਥਿਆਰਬੰਦ ਵਿਅਕਤੀ ਪੁਲੀਸ ’ਤੇ ਗੋਲੀਆਂ ਚਲਾ ਕੇ ਕੈਦੀ ਨੂੰ ਲੈ ਕੇ ਫ਼ਰਾਰ ਹੋ ਗਏ। ਉਨ੍ਹਾਂ ਪੁਲੀਸ ਕਰਮਚਾਰੀ ਚਰਨਜੀਤ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਮਾਲੇਰਕੋਟਲਾ ਪੂਰਨ ਬੰਦ

ਮਾਲੇਰਕੋਟਲਾ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸੰਸਦ ’ਚ ਪਾਸ ਕੌਮੀ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਮਾਲੇਰਕੋਟਲਾ ਦੀਆਂ ਵੱਖ ਵੱਖ ਮੁਸਲਿਮ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਦੇ ਮਾਲੇਰਕੋਟਲਾ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਬੰਦ ਸ਼ਾਂਤੀਪੂਰਵਕ ਰਿਹਾ। ਸ਼ਹਿਰ ਦੇ ਬਹੁਗਿਣਤੀ ਵਿਦਿਅਕ ਅਤੇ ਕਾਰੋਬਾਰੀ ਅਦਾਰੇ, ਸਥਾਨਕ ਸਬਜ਼ੀ ਮੰਡੀ ਤੇ ਬਾਜ਼ਾਰ ਬੰਦ ਰਹੇ।

ਧੋਖਾਧੜੀ: ਦਲਜੀਤ ਚੀਮਾ ਨੂੰ ਅੰਤ੍ਰਿਮ ਜ਼ਮਾਨਤ ਮਿਲੀ

ਹੁਸ਼ਿਆਰਪੁਰ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸੋਸ਼ਲਿਸਟ ਪਾਰਟੀ ਦੇ ਸੀਨੀਅਰ ਆਗੂ ਬਲਵੰਤ ਸਿੰਘ ਖੇੜਾ ਨੇ ਸਥਾਨਕ ਅਦਾਲਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਖ਼ਿਲਾਫ਼ ਧੋਖਾਧੜੀ ਬਾਰੇ ਪਟੀਸ਼ਨ ਦਾਇਰ ਕੀਤੀ ਹੋਈ ਹੈ। ਇਸ ਸਬੰਧੀ ਸਥਾਨਕ ਅਦਾਲਤ ਨੇ ਬੀਤੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਤੇ ਸੀਨੀਅਰ ਉਪ ਪ੍ਰਧਾਨ ਦਲਜੀਤ ਸਿੰਘ ਚੀਮਾ ਨੂੰ ਸੰਮਨ ਜਾਰੀ ਕੀਤੇ ਸਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0087913042
Copyright © 2019, Panjabi Times. All rights reserved. Website Designed by Mozart Infotech