ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਰਾਸ਼ਟਰੀ

ਕੇਸ ਜ਼ਮੀਨ ਲਈ ਨਹੀਂ, ਹੱਕ ਲਈ ਲੜਿਆ: ਜਮੀਅਤ ਮੁਖੀ

November 14, 2019 10:07 AM

ਨਵੀਂ ਦਿੱਲੀ,13 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮੁਸਲਿਮ ਸੰਗਠਨ ਜਮੀਅਤ ਉਲੇਮਾ-ਏ-ਹਿੰਦ ਦੇ ਮੁਖੀ ਮੌਲਾਨਾ ਅਰਸ਼ਦ ਮਦਾਨੀ ਨੇ ਅੱਜ ਕਿਹਾ ਕਿ ਭਾਈਚਾਰੇ ਨੇ 70 ਸਾਲ ਅਯੁੱਧਿਆ ਕੇਸ ਜ਼ਮੀਨ ਹਾਸਲ ਕਰਨ ਲਈ ਨਹੀਂ ਬਲਕਿ ਆਪਣੇ ਹੱਕ ਲਈ ਲੜਿਆ ਹੈ। ਉਨ੍ਹਾਂ ਕਿਹਾ ਕਿ ਮੁੜ ਨਜ਼ਰਸਾਨੀ ਪਟੀਸ਼ਨ ਬਾਰੇ ਫ਼ੈਸਲਾ ਜਮੀਅਤ ਦੀ ਵਰਕਿੰਗ ਕਮੇਟੀ ਮੀਟਿੰਗ ਵਿਚ ਲਿਆ ਜਾਵੇਗਾ। ਇਹ ਸੰਗਠਨ ਕੇਸ ਲੜਨ ਵਾਲੀ ਅਹਿਮ ਧਿਰ ਸੀ। ਉਨ੍ਹਾਂ ਕਿਹਾ ਕਿ ਜ਼ਮੀਨ ਸੁੰਨੀ ਵਕਫ਼ ਬੋਰਡ ਨੂੰ ਦਿੱਤੀ ਗਈ ਹੈ ਜੇ ਉਨ੍ਹਾਂ ਨੂੰ ਦਿੱਤੀ ਜਾਂਦੀ ਤਾਂ ਉਹ ਇਨਕਾਰ ਕਰ ਦਿੰਦੇ। ਉਨ੍ਹਾਂ ਕਿਹਾ ਕਿ ਇਹ ਸਿਧਾਂਤਾਂ ਤੇ ਹੱਕ ਦੀ ਲੜਾਈ ਸੀ। ਉਨ੍ਹਾਂ ਕਿਹਾ ਕਿ ਅਦਾਲਤ ਨੇ ਵੀ ਮੰਨਿਆ ਹੈ ਕਿ ਮਸਜਿਦ ਡੇਗਣਾ ਤੇ ਮੂਰਤੀਆਂ ਰੱਖਣੀਆਂ ਗ਼ੈਰਕਾਨੂੰਨੀ ਸਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਸੰਗਮਾ ਵੱਲੋਂ ਮੇਘਾਲਿਆ ’ਚ ਆਈਐੱਲਪੀ ਲਾਗੂ ਕਰਨ ਦੀ ਮੰਗ

ਨਵੀਂ ਦਿੱਲੀ,14 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਾਰਡ ਸੰਗਮਾ ਵੱਲੋਂ ਸ਼ੁੱਕਰਵਾਰ ਦੇਰ ਰਾਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਸੂਬੇ ਵਿੱਚ ਇੰਨਰ ਲਾਈਨ ਪਰਮਿਟ (ਆਈਐੱਲਪੀ) ਲਾਗੂ ਕਰਨ ਦੀ ਮੰਗ ਕੀਤੀ ਗਈ।

ਮੋਦੀ ਸਰਕਾਰ ਨੇ ਦੇਸ਼ ਬਰਬਾਦ ਕੀਤਾ: ਸੋਨੀਆ

ਨਵੀਂ ਦਿੱਲੀ,14 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਇੱਥੇ ਰਾਮਲੀਲਾ ਮੈਦਾਨ ’ਚ ਪਾਰਟੀ ਦੀ ‘ਭਾਰਤ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਾਗਰਿਕਤਾ (ਸੋਧ) ਕਾਨੂੰਨ ਭਾਰਤ ਦੀ ‘ਰੂਹ ਨੂੰ ਤਾਰ-ਤਾਰ’ ਕਰ ਦੇਵੇਗਾ। ਨਵੇਂ ਬਣੇ ਇਸ ਕਾਨੂੰਨ ਦੇ ਪੱਖ ਤੋਂ ‘ਮੋਦੀ-ਸ਼ਾਹ’ ਸਰਕਾਰ ’ਤੇ ਤਿੱਖਾ ਹੱਲਾ ਬੋਲਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਦਾ ਇੱਕੋ-ਇਕ ਏਜੰਡਾ ਆਪਣੇ ਸਿਆਸੀ ਹਿੱਤ ਪੂਰਨ ਲਈ ਲੋਕਾਂ ਨੂੰ ਲੜਾਉਣਾ ਹੈ ਤਾਂ ਕਿ ਅਸਲੀ ਮੁੱਦਿਆਂ ਤੋਂ ਧਿਆਨ ਭਟਕਾਇਆ ਜਾ ਸਕੇ। ਸੋਨੀਆ ਨੇ ਨਾਲ ਹੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਨਿਆਂ ਖ਼ਿਲਾਫ਼ ਆਪਣੇ ਸੰਘਰਸ਼ ਤੋਂ ਕਿਸੇ ਵੀ ਸੂਰਤ ’ਚ ਪਿੱਛੇ ਨਹੀਂ ਹਟੇਗੀ। ਕਾਂਗਰਸ ਪ੍ਰਧਾਨ ਨੇ ਨਿੱਘਰਦੀ ਆਰਥਿਕਤਾ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਤੇ ਲੋਕਾਂ ਨੂੰ ਦੇਸ਼ ਤੇ ਸੰਵਿਧਾਨ ਨੂੰ ਬਚਾਉਣ ਖ਼ਾਤਰ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਸੋਨੀਆ ਨੇ ਕਿਹਾ ਕਿ ਪਾਰਟੀ ਪਿੱਛੇ ਨਹੀਂ ਹਟੇਗੀ ਤੇ ਆਖ਼ਰੀ ਸਾਹ ਤੱਕ ਸੰਘਰਸ਼ ਕਰੇਗੀ।

ਨਾਗਰਿਕਤਾ ਕਾਨੂੰਨ: ਰੁਕ ਨਹੀਂ ਰਹੇ ਹਿੰਸਕ ਪ੍ਰਦਰਸ਼ਨ

ਕੋਲਕਾਤਾ,14 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਪੱਛਮੀ ਬੰਗਾਲ ਤੇ ਉੱਤਰ-ਪੂਰਬ ਵਿੱਚ ਸੋਧੇ ਹੋਏ ਨਾਗਰਿਕਤਾ ਕਾਨੂੰਨ ਖ਼ਿਲਾਫ਼ ਹੋ ਰਹੇ ਰੋਸ ਮੁਜ਼ਾਹਰੇ ਤੇ ਹਿੰਸਕ ਪ੍ਰਦਰਸ਼ਨ ਅੱਜ ਵੀ ਜਾਰੀ ਰਹੇ। ਪੱਛਮੀ ਬੰਗਾਲ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਈ ਥਾਈਂ ਵਾਹਨਾਂ ਨੂੰ ਅੱਗ ਲਾ ਦਿੱਤੀ ਅਤੇ ਸਰਕਾਰੀ ਤੇ ਨਿੱਜੀ ਵਾਹਨਾਂ ਦੀ ਭੰਨਤੋੜ ਕੀਤੀ। ਨਾਗਾਲੈਂਡ ਅੱਜ ਛੇ ਘੰਟਿਆਂ ਲਈ ਬੰਦ ਰਿਹਾ। ਉਧਰ ਅਸਾਮ ਦੇ ਡਿਬਰੂਗੜ੍ਹ ਤੇ ਗੁਹਾਟੀ ਵਿੱਚ ਅਣਮਿੱਥੇ ਕਰਫਿਊ ’ਚ ਅੱਜ ਕੁਝ ਘੰਟਿਆਂ ਦੀ ਢਿੱਲ ਦਿੱਤੀ ਗਈ। ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿੱਚ ਵੀ ਲੋਕਾਂ ਨੂੰ ਕਰਫਿਊ ਤੋਂ ਥੋੜ੍ਹੀ ਰਾਹਤ ਮਿਲੀ। ਇਸ ਦੌਰਾਨ ਅਸਾਮ ਵਿੱਚ ਹਿੰਸਕ ਪ੍ਰਦਰਸ਼ਨਾਂ ’ਚ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ ਹੈ। ਰਾਜ ਦੇ ਸੋਨਿਤਪੁਰ ਜ਼ਿਲ੍ਹੇ ਦੇ ਢੇਕੀਆਜੁਲੀ ਵਿੱਚ ਸ਼ੱਕੀ ਸ਼ਰਾਰਤੀ ਅਨਸਰਾਂ ਨੇ ਸ਼ੁੱਕਰਵਾਰ ਦੇਰ ਰਾਤ ਤੇਲ ਟੈਂਕਰ ਨੂੰ ਅੱਗ ਲਾ ਦਿੱਤੀ ਤੇ ਟੈਂਕਰ ਦੇ ਡਰਾਈਵਰ ਨੂੰ ਮਾਰ ਦਿੱਤਾ।

ਪਹਾੜਾਂ ’ਤੇ ਬਰਫ਼ਬਾਰੀ ਨਾਲ ਮੈਦਾਨਾਂ ਵਿਚ ਉੱਤਰੀ ਠੰਢ

ਸ਼ਿਮਲਾ,14 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਹਿਮਾਚਲ ਪ੍ਰਦੇਸ਼ ਦੀਆਂ ਲਗਭਗ ਸਾਰੀਆਂ ਮਸ਼ਹੂਰ ਸੈਰਗਾਹਾਂ- ਸ਼ਿਮਲਾ, ਮਨਾਲੀ, ਡਲਹੌਜ਼ੀ ਤੇ ਕੁਫ਼ਰੀ ’ਚ ਭਰਵੀਂ ਬਰਫ਼ਬਾਰੀ ਹੋਈ ਹੈ। ਸੂਬੇ ਵਿਚ ਤਾਪਮਾਨ ਕਈ ਥਾਈਂ ਸਿਫ਼ਰ ਤੋਂ ਵੀ ਹੇਠਾਂ ਚਲਾ ਗਿਆ ਹੈ। ਹਿਮਾਚਲ ’ਚ ਬਰਫ਼ ਦੇ ਤੋਦੇ ਡਿਗਣ ਤੇ ਜ਼ਮੀਨ ਖ਼ਿਸਕਣ ਬਾਰੇ ਚਿਤਾਵਨੀ ਜਾਰੀ ਕਰ ਕੇ ਸੈਲਾਨੀਆਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।

ਭਾਰਤ ਮੱਧਵਰਗੀ ਆਮਦਨ ਵਾਲਾ ਦੇਸ਼ ਬਣਿਆ: ਕੋਵਿੰਦ

ਨਵੀਂ ਦਿੱਲੀ,14 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਕਿਹਾ ਕਿ ਭਾਰਤ ਗਰੀਬੀ ਦੇ ਖਾਤਮੇ ਲਈ ਲੜ ਰਿਹਾ ਹੈ ਅਤੇ ਦੇਸ਼ ਨੇ ਆਪਣੇ ਆਪ ਨੂੰ ਨਿਰੰਤਰ ਵਿਕਾਸ ਦੇ ਰਸਤੇ ਉੱਤੇ ਪਾਇਆ ਹੋਇਆ ਹੈ ਅਤੇ ਮੱਧਵਰਗ ਆਮਦਨ ਵਾਲੇ ਲੋਕਾਂ ਦੇ ਦੇਸ਼ ਵਜੋਂ ਉਭਰ ਰਿਹਾ ਹੈ।

ਜਾਮੀਆ ਮਿਲੀਆ ਯੂਨੀਵਰਸਿਟੀ 5 ਤੱਕ ਬੰਦ

ਨਵੀਂ ਦਿੱਲੀ ,14 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਦੇਸ਼ ਦੇ ਕਈ ਹਿੱਸਿਆਂ ’ਚ ਨਾਗਰਿਕਤਾ (ਸੋਧ) ਕਾਨੂੰਨ ਖ਼ਿਲਾਫ਼ ਪ੍ਰਗਟਾਏ ਜਾ ਰਹੇ ਰੋਸ ਦੇ ਨਾਲ-ਨਾਲ ਕੌਮੀ ਰਾਜਧਾਨੀ ’ਚ ਵੀ ਰੋਸ ਮੁਜ਼ਾਹਰੇ ਜ਼ੋਰ ਫੜ ਗਏ ਹਨ। ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਵਿਵਾਦਾਂ ਵਿਚ ਘਿਰੇ ਕਾਨੂੰਨ ਦੇ ਵਿਰੋਧ ਲਈ ਸੰਸਦ ਵੱਲ ਮਾਰਚ ਕਰਨ ਜਾ ਰਹੇ ਵਿਦਿਆਰਥੀਆਂ ਨਾਲ ਪੁਲੀਸ ਦੀਆਂ ਸ਼ੁੱਕਰਵਾਰ ਨੂੰ ਵੀ ਹਿੰਸਕ ਝੜਪਾਂ ਹੋਈਆਂ ਸਨ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਅੱਥਰੂ ਗੈਸ ਦੇ ਗੋਲਿਆਂ ਦੀ ਵੀ ਵਰਤੋਂ ਕੀਤੀ ਗਈ। ਵਿਰੋਧ ਪ੍ਰਦਰਸ਼ਨ ਤੋਂ ਬਾਅਦ ਸੋਸ਼ਲ ਮੀਡੀਆ

ਰਾਹੁਲ ਦੇ ਨਾਂ ਮਗਰ ‘ਜਿਨਾਹ’ ਲਾਉਣਾ ਜ਼ਿਆਦਾ ਢੁੱਕਵਾਂ: ਭਾਜਪਾ

ਨਵੀਂ ਦਿੱਲੀ,14 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਆਪਣੇ ਨਾਂ ਨਾਲ ‘ਸਾਵਰਕਰ’ ਜੋੜ ਕੇ ਕੀਤੀ ਟਿੱਪਣੀ ਦੇ ਜਵਾਬ ’ਚ ਭਾਜਪਾ ਨੇ ਕਿਹਾ ਕਿ ‘ਰਾਹੁਲ ਜਿਨਾਹ’ ਨਾਂ ਜ਼ਿਆਦਾ ਢੁੱਕਵਾਂ ਹੋਵੇਗਾ। ਭਾਜਪਾ ਨੇ ਕਿਹਾ ਕਿ ਕਾਂਗਰਸੀ ਆਗੂ ਦੀ ‘ਮੁਸਲਿਮ ਭਾਈਚਾਰੇ ਨੂੰ ਸੰਤੁਸ਼ਟ ਕਰਨ ਦੀ ਨੀਤੀ’ ਰਾਹੁਲ ਨੂੰ ਪਾਕਿਸਤਾਨ ਦੇ ਸੰਸਥਾਪਕ ਜਿਨਾਹ ਦੀ ਵਿਰਾਸਤ ਦਾ ਅਸਲ ਹੱਕਦਾਰ ਬਣਾਉਂਦੀ ਹੈ।

ਆਵਾਜ਼ ਨਾ ਉਠਾਈ ਤਾਂ ਇਤਿਹਾਸ ਕਾਇਰਾਂ ਵਜੋਂ ਯਾਦ ਰੱਖੇਗਾ: ਪ੍ਰਿਯੰਕਾ

ਨਵੀਂ ਦਿੱਲੀ,14 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵੀ ਭਾਜਪਾ ਸਰਕਾਰ ’ਤੇ ‘ਇਕ ਤੋਂ ਬਾਅਦ ਇਕ ਅਨਿਆਂ’ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਿਹੜੇ ਅੱਜ ਦੀਆਂ ਸਥਿਤੀਆਂ ਵਿਰੁੱਧ ਆਵਾਜ਼ ਨਹੀਂ ਉਠਾਉਣਗੇ, ਇਤਿਹਾਸ ਉਨ੍ਹਾਂ ਨੂੰ ਕਾਇਰਾਂ ਵਜੋਂ ਯਾਦ ਕਰੇਗਾ।

ਅਸਾਮ ਤੋਂ ਪੱਛਮੀ ਬੰਗਾਲ ਤੱਕ ਪਹੁੰਚਿਆ ਸੇਕ

ਸ਼ਿਲਾਂਗ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਨਾਗਰਿਕਤਾ (ਸੋਧ) ਕਾਨੂੰਨ ਖ਼ਿਲਾਫ਼ ਉੱਤਰ-ਪੂਰਬੀ ਸੂਬਿਆਂ ’ਚ ਚੱਲ ਰਹੇ ਹਿੰਸਕ ਮੁਜ਼ਾਹਰੇ ਥੋੜ੍ਹੇ ਮੱਠੇ ਪੈਣ ਦੇ ਆਸਾਰ ਦਿਖਾਈ ਰਹੇ ਹਨ ਕਿਉਂਕਿ ਅੱਜ ਕੁਝ ਇਲਾਕਿਆਂ ’ਚੋਂ ਕਰਫਿਊ ’ਚ ਰਾਹਤ ਦਿੱਤੀ ਗਈ ਹੈ। ਹਾਲਾਂਕਿ ਗੁਆਂਢੀ ਸੂਬੇ ਪੱਛਮੀ ਬੰਗਾਲ ’ਚ ਵੱਡੇ ਪੱਧਰ ’ਤੇ ਹਿੰਸਕ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ’ਚ ਮੁਜ਼ਾਹਰਾਕਾਰੀਆਂ ਨੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਹੈ ਤੇ ਪੁਲੀਸ ਨਾਲ ਝੜਪਾਂ ਵੀ ਹੋਈਆਂ ਹਨ। ਹਿੰਸਕ ਮੁਜ਼ਾਹਰਿਆਂ ਕਾਰਨ ਰੇਲ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ। ਇਸੇ ਦੌਰਾਨ ਮੇਘਾਲਿਆ ਦੇ ਰਾਜਪਾਲ ਤਥਾਗਤ ਰੌਏ ਦੇ ਬਿਆਨ ਨਾਲ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ‘ਵੰਡਪਾਊ ਜਮਹੂਰੀਅਤ’ ’ਚ ਯਕੀਨ ਨਹੀਂ ਰੱਖਦੇ ਉਹ ਉੱਤਰੀ ਕੋਰੀਆ ਚਲੇ ਜਾਣ। ਦੂਜੇ ਪਾਸੇ ਸ਼ਾਂਤੀ ਬਹਾਲੀ ਲਈ ਫੌਜ ਤੇ ਅਸਾਮ ਰਾਈਫਲਜ਼ ਦੀਆਂ ਅੱਠ ਟੁਕੜੀਆਂ ਅਸਾਮ ਭੇਜੀਆਂ ਗਈਆਂ ਹਨ। ਮੇਘਾਲਿਆ ਦੇ ਰਾਜ ਭਵਨ ਦੇ ਬਾਹਰ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਮੁਜ਼ਾਹਰਾਕਾਰੀਆਂ ਤੇ ਪੁਲੀਸ ਦੀ ਝੜਪ ਵੀ ਹੋ ਗਈ ਤੇ 25 ਵਿਅਕਤੀ ਜ਼ਖ਼ਮੀ ਹੋ ਗਏ।

ਰਾਹੁਲ ਦੀਆਂ ਟਿੱਪਣੀਆਂ ਤੋਂ ਲੋਕ ਸਭਾ ਵਿੱਚ ਹੰਗਾਮਾ

ਨਵੀਂ ਦਿੱਲੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਝਾਰਖੰਡ ਵਿੱਚ ਚੋਣ ਰੈਲੀ ਦੌਰਾਨ ਮੋਦੀ ਸਰਕਾਰ ਬਾਰੇ ਕੀਤੀ ਸਖ਼ਤ ਟਿੱਪਣੀ ‘ਰੇਪ ਇਨ ਇੰਡੀਆ’ ਵਿਰੁਧ ਅੱਜ ਲੋਕ ਸਭਾ ਵਿੱਚ ਭਾਰੀ ਹੰਗਾਮਾ ਹੋਇਆ। ਭਾਜਪਾ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਤੋਂ ਆਪਣੀਆਂ ਟਿੱਪਣੀਆਂ ਲਈ ਮੁਆਫ਼ੀ ਮੰਗੇ ਜਾਣ ਦੀ ਮੰਗ ਕੀਤੀ। ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਅਜਿਹੇ ਆਗੂਆਂ ਨੂੰ ਸੰਸਦ ਵਿੱਚ ਹੋਣ ਦਾ ‘ਨੈਤਿਕ ਹੱਕ’ ਨਹੀਂ ਹੈ।

ਹਿਮਾਚਲ ਪ੍ਰਦੇਸ਼ ’ਚ ਬਰਫ਼ਬਾਰੀ ਤੇ ਮੀਂਹ ਨੇ ਕੰਬਣੀ ਛੇੜੀ

ਸ਼ਿਮਲਾ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਹਿਮਾਚਲ ਪ੍ਰਦੇਸ਼ ’ਚ ਸ਼ੁੱਕਰਵਾਰ ਨੂੰ ਬਰਫ਼ਬਾਰੀ ਤੇ ਮੀਂਹ ਮਗਰੋਂ ਕੰਬਣੀ ਛੇੜਨ ਵਾਲੀ ਸੀਤ ਲਹਿਰ ਚੱਲ ਪਈ। ਮੌਸਮ ਵਿਭਾਗ ਦੇ ਸ਼ਿਮਲਾ ਕੇਂਦਰ ਦੇ ਡਾਇਰੈਕਟਰ ਨੇ ਮਨਮੋਹਨ ਸਿੰਘ ਦੱਸਿਆ ਕਿ ਲਾਹੌਲ-ਸਪਿਤੀ ਅਤੇ ਕਿਨੌਰ ਤੋਂ ਇਲਾਵਾ ਸੈਲਾਨੀ ਥਾਵਾਂ ਕੁਫ਼ਰੀ ਅਤੇ ਮਨਾਲੀ ’ਚ ਲਗਾਤਾਰ ਦੂਜੇ ਦਿਨ ਵੀ ਬਰਫ਼ਬਾਰੀ ਹੋਈ। ਡਲਹੌਜ਼ੀ ਤੇ ਸ਼ਿਮਲਾ ’ਚ ਮੀਂਹ ਕਾਰਨ ਤਾਪਮਾਨ ਜ਼ੀਰੋ ਡਿਗਰੀ ਤੋਂ ਵੀ ਹੇਠਾਂ ਚਲਾ ਗਿਆ

ਸਬਰੀਮਾਲਾ ਮੰਦਰ: ਸੁਪਰੀਮ ਕੋਰਟ ਵੱਲੋਂ ਔਰਤਾਂ ਦੇ ਸੁਰੱਖਿਅਤ ਦਾਖਲੇ ਸਬੰਧੀ ਹੁਕਮ ਜਾਰੀ ਕਰਨੋਂ ਨਾਂਹ

ਨਵੀਂ ਦਿੱਲੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਬਰੀਮਾਲਾ ਮੰਦਰ ’ਚ ਔਰਤਾਂ ਦੇ ਸੁਰੱਖਿਅਤ ਦਾਖਲੇ ਸਬੰਧੀ ਕੋਈ ਵੀ ਹੁਕਮ ਜਾਰੀ ਕਰਨ ਤੋਂ ਇਨਕਾਰ ਦਿੱਤਾ। ਸੁਪਰੀਮ ਕੋਰਟ ਨੇ ਇਹ ਫ਼ੈਸਲਾ ਦੋ ਮਹਿਲਾ ਕਾਰਕੁਨਾਂ ਵੱਲੋਂ ਸਬਰੀਮਾਲਾ ਮੰਦਰ ’ਚ ਪੁਲੀਸ ਸੁਰੱਖਿਆ ਹੇਠ ਔਰਤਾਂ ਦਾ ਸੁਰੱਖਿਅਤ ਦਾਖਲਾ ਕਰਵਾਉਣ ਲਈ ਕੇਰਲ ਸਰਕਾਰ ਨੂੰ ਹੁਕਮ ਜਾਰੀ ਕਰਨ ਸਬੰਧੀ ਦਾਖਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਣਾਇਆ। ਸਰਬਉੱਚ ਅਦਾਲਤ ਨੇ ਕਿਹਾ, ‘ਇਹ ਮੁੱਦਾ ਭਾਵਨਾਤਮਕ ਹੈ ਅਤੇ ਉਹ ਮਾਹੌਲ ਨੂੰ ਭੜਕਾਊ ਨਹੀਂ ਬਣਾਉਣ ਚਾਹੁੰਦੀ।’’ 

ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਲਈ ਹੋਰ ਕਦਮ ਚੁੱਕੇ ਜਾਣਗੇ: ਸੀਤਾਰਾਮਨ

ਨਵੀਂ ਦਿੱਲੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਹੈ ਕਿ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਲਈ ਹੋਰ ਕਦਮ ਚੁੱਕੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬਿਆਂ ਦੇ ਜੀਐੱਸਟੀ ਮੁਆਵਜ਼ਾ ਬਕਾਇਆ ਚੇਤੇ ਹਨ ਅਤੇ ਸਰਕਾਰ ਵਲੋਂ ਆਪਣੇ ਵਾਅਦੇ ਪੁਗਾਏ ਜਾਣਗੇ। ਪ੍ਰੈੱਸ ਕਾਨਫਰੰਸ ਮੌਕੇ ਸੀਤਾਰਾਮਨ ਨੇ ਕਿਹਾ ਕਿ ਆਰਥਿਕਤਾ ਵਿਚ ਸੁਧਾਰ ਲਈ ਸਰਕਾਰ ਵਲੋਂ ਲੋੜ ਪੈਣ ’ਤੇ ਜ਼ਰੂਰੀ ਕਦਮ

ਨਾਗਰਿਕਤਾ ਕਾਨੂੰਨ ਨੂੰ ਨਾਂਹ ਨਹੀਂ ਸਕਦੀਆਂ ਸੂਬਾ ਸਰਕਾਰਾਂ

ਨਵੀਂ ਦਿੱਲੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰ ਸਰਕਾਰ ਨੇ ਅੱਜ ਕਿਹਾ ਹੈ ਕਿ ਸੂਬਾ ਸਰਕਾਰਾਂ ਕੋਲ ਨਾਗਰਿਕਤਾ (ਸੋਧ) ਬਿੱਲ 2019 ਨੂੰ ਅਮਲ ’ਚ ਲਿਆਉਣ ਤੋਂ ਰੋਕਣ ਦੀਆਂ ਸ਼ਕਤੀਆਂ ਨਹੀਂ ਹਨ ਕਿਉਂਕਿ ਇਹ ਕਾਨੂੰਨ ਸੰਵਿਧਾਨ ਦੇ 7ਵੇਂ ਸ਼ਡਿਊਲ ਦੀ ਕੇਂਦਰੀ ਸੂਚੀ ਤਹਿਤ ਬਣਾਇਆ ਗਿਆ ਹੈ। ਕੇਂਦਰ ਨੇ ਇਹ ਬਿਆਨ ਪੱਛਮੀ ਬੰਗਾਲ, ਪੰਜਾਬ, ਕੇਰਲ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਵੱਲੋਂ ਇਸ ਕਾਨੂੰਨ ਨੂੰ ਆਪੋ ਆਪਣੇ ਸੂਬਿਆਂ ’ਚ ਲਾਗੂ ਕਰਨ ਤੋਂ ਇਨਕਾਰ ਕੀਤੇ ਜਾਣ ਮਗਰੋਂ ਕੀਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਵੱਲੋਂ ਬੀਐੇੱਸਐੱਫ ਹੈੱਡਕੁਆਰਟਰ ਦਾ ਦੌਰਾ

ਨਵੀਂ ਦਿੱਲੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਅਤੇ ਪਾਕਿਸਤਾਨ ਤੇ ਬੰਗਲਾਦੇਸ਼ ਨਾਲ ਲੱਗਦੀਆਂ ਸਰਹੱਦਾਂ ’ਤੇ ਸੁਰੱਖਿਆ ਦਸਤਿਆਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਸ਼ਾਹ ਇੱਥੇ ਲੋਧੀ ਰੋਡ ’ਤੇ ਸੀਜੀਓ ਕੰਪਲੈਕਸ ’ਚ ਸਥਿਤ ਬੀਐੱਸਐੱਫ ਦੇ ਹੈੱਡਕੁਆਰਟਰ ’ਚ ਕਰੀਬ ਚਾਰ ਘੰਟੇ ਰੁਕੇ। 

ਮੌਜ਼ਰਬੇਅਰ ਘੁਟਾਲਾ ਕੇਸ ’ਚ ਰਤੁਲ ਪੁਰੀ ਨੂੰ ਜ਼ਮਾਨਤ ਮਿਲੀ

ਨਵੀਂ ਦਿੱਲੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਮੌਜ਼ਰਬੇਅਰ ਘੁਟਾਲਾ ਕੇਸ ’ਚ ਦਿੱਲੀ ਦੀ ਅਦਾਲਤ ਨੇ ਅੱਜ ਕਾਰੋਬਾਰੀ ਰਤੁਲ ਪੁਰੀ ਨੂੰ ਜ਼ਮਾਨਤ ਦੇ ਦਿੱਤੀ ਹੈ। ਰਤੁਲ ਪੁਰੀ ਦੀ ਜ਼ਮਾਨਤ ਮਨਜ਼ੂਰ ਕਰਦਿਆਂ ਵਿਸ਼ੇਸ਼ ਸੀਬੀਆਈ ਜੱਜ ਸੰਜੈ ਗਰਗ ਨੇ ਮੁਲਜ਼ਮ ਨੂੰ ਪੰਜ ਲੱਖ ਰੁਪਏ ਦਾ ਨਿੱਜੀ ਮੁਚਲਕਾ ਤੇ 

ਅਸਾਮ ਹਿੰਸਾ: ਪੁਲੀਸ ਦੀ ਗੋਲੀ ਨਾਲ ਦੋ ਮੌਤਾਂ

ਨਵੀਂ ਦਿੱਲੀ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਅਸਾਮ ’ਚ ਹਿੰਸਕ ਪ੍ਰਦਰਸ਼ਨ ਜਾਰੀ ਹਨ। ਹਜ਼ਾਰਾਂ ਪ੍ਰਦਰਸ਼ਨਕਾਰੀ ਕਰਫ਼ਿਊ ਦੀ ਪ੍ਰਵਾਹ ਨਾ ਕਰਦਿਆਂ ਸੜਕਾਂ ’ਤੇ ਆ ਗਏ ਅਤੇ ਕਈ ਥਾਵਾਂ ’ਤੇ ਪੁਲੀਸ ਨਾਲ ਭਿੜ ਗਏ। ਫ਼ੌਜ ਵੱਲੋਂ ਕੱਢੇ ਗਏ ਫਲੈਗ ਮਾਰਚ ਦਾ ਵੀ ਰੋਹ ’ਚ ਆਏ ਲੋਕਾਂ ’ਤੇ ਕੋਈ ਅਸਰ ਨਾ ਪਿਆ। ਸੂਬੇ ’ਚ ਫ਼ੌਜ ਦੀਆਂ ਪੰਜ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਪੁਲੀਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਕੀਤੀ ਗਈ ਗੋਲੀਬਾਰੀ ’ਚ ਦੋ ਵਿਅਕਤੀ ਮਾਰੇ ਗਏ। ਗੁਹਾਟੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਇਕ ਵਿਅਕਤੀ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਜਦਕਿ ਦੂਜੇ ਨੇ ਇਲਾਜ ਦੌਰਾਨ ਦਮ ਤੋੜਿਆ। ਅਧਿਕਾਰੀ ਉਨ੍ਹਾਂ ਦੇ ਨਾਮ ਨਹੀਂ ਦੱਸ ਸਕਿਆ ਕਿਉਂਕਿ ਉਨ੍ਹਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ ਸੀ। ਗੁਹਾਟੀ ਅਤੇ ਡਿਬਰੂਗੜ੍ਹ ਤੋਂ ਬਾਅਦ ਜੋਰਹਾਟ ’ਚ ਵੀ ਕਰਫ਼ਿਊ ਲਗਾ ਦਿੱਤਾ ਗਿਆ ਹੈ। ਗੁਹਾਟੀ ਦੇ ਲਾਲੁੰਗ ਗਾਉਂ ’ਚ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ ਕਰਨ ਮਗਰੋਂ ਪੁਲੀਸ ਨੇ ਉਨ੍ਹਾਂ ’ਤੇ ਗੋਲੀਆਂ ਚਲਾਈਆਂ। ਲੋਕਾਂ ਨੇ ਦਾਅਵਾ ਕੀਤਾ ਕਿ ਗੋਲੀਬਾਰੀ ’ਚ ਚਾਰ ਪ੍ਰਦਰਸ਼ਨਕਾਰੀ ਜ਼ਖ਼ਮੀ ਹੋਏ ਹਨ।

ਗੁਹਾਟੀ ’ਚ ਪੁਲੀਸ ਮੁਖੀ ਦੇ ਕਾਫ਼ਲੇ ’ਤੇ ਪਥਰਾਅ

ਗੁਹਾਟੀ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਅਸਾਮ ਦੇ ਪੁਲੀਸ ਮੁਖੀ ਜਯੋਤੀ ਮਹੰਤਾ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਉਂਦਿਆਂ ਪਥਰਾਅ ਕੀਤਾ। ਗੁਹਾਟੀ-ਸ਼ਿਲਾਂਗ ਰੋਡ ’ਤੇ ਕ੍ਰਿਸਚਨ ਬਸਤੀ ਨੇੜੇ ਕਾਫ਼ਲੇ ’ਤੇ ਹਮਲਾ ਹੋਇਆ ਜੋ ਸਕੱਤਰੇਤ ਤੋਂ ਪਰਤ ਰਿਹਾ ਸੀ। ਕਾਫ਼ਲੇ ਨੂੰ ਕਈ ਥਾਵਾਂ ’ਤੇ ਵਾਰ ਵਾਰ ਰੁਕਣਾ ਪਿਆ ਕਿਉਂਕਿ ਰਾਹ ’ਚ ਪ੍ਰਦਰਸ਼ਨਕਾਰੀਆਂ ਨੇ ਅੜਿੱਕੇ ਖੜ੍ਹੇ ਕੀਤੇ ਹੋਏ ਸਨ।

ਹੈਦਰਾਬਾਦ ਮੁਕਾਬਲੇ ਦੀ ਨਿਆਂਇਕ ਜਾਂਚ ਲਈ ਕਮਿਸ਼ਨ ਕਾਇਮ

ਨਵੀਂ ਦਿੱਲੀ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਨੇ ਤਿਲੰਗਾਨਾ ਵਿੱਚ ਵੈਟਰਨਰੀ ਡਾਕਟਰ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੀ ਹੱਤਿਆ ਅਤੇ ਕੇਸ ਦੇ ਮੁਲਜ਼ਮਾਂ ਦੀ ਪੁਲੀਸ ਮੁਕਾਬਲੇ ਵਿੱਚ ਮੌਤ ਦੇ ਕਾਰਨਾਂ ਦੀ ਨਿਆਂਇਕ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਇਹ ਜਾਂਚ ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਵੀਐੱਸ ਸਿਰਪੁਰਕਰ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਕਮਿਸ਼ਨ ਕਰੇਗਾ। ਕਮਿਸ਼ਨ ਦੇ ਹੋਰ ਮੈਂਬਰਾਂ ਵਿੱਚ ਬੰਬੇ ਹਾਈ ਕੋਰਟ ਦੇ ਸਾਬਕਾ ਜਸਟਿਸ ਰੇਖਾ ਸੌਂਦੁਰ ਬਲਦੋਤਾ ਅਤੇ ਸੀਬੀਆਈ ਦੇ ਸਾਬਕਾ ਮੁਖੀ ਡੀਆਰ ਕਾਰਤੀਕੇਯਨ ਸ਼ਾਮਲ ਹਨ। ਕਮਿਸ਼ਨ ਆਪਣੀ ਰਿਪੋਰਟ ਸੁਪਰੀਮ ਕੋਰਟ ਵਿੱਚ ਛੇ ਮਹੀਨਿਆਂ ਵਿੱਚ ਪੇਸ਼ ਕਰੇਗਾ। ਚੀਫ ਜਸਟਿਸ ਐੱਸਏ ਬੋਬੜੇ ਦੀ ਅਗਵਾਈ ਵਾਲੇ ਬੈਂਚ

ਝਾਰਖੰਡ ਚੋਣਾਂ: ਤੀਜੇ ਗੇੜ ਤਹਿਤ 63 ਫੀਸਦ ਪੋਲਿੰਗ

ਰਾਂਚੀ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਝਾਰਖੰਡ ਵਿਧਾਨ ਸਭਾ ਚੋਣਾਂ ਲਈ ਅੱਜ ਤੀਜੇ ਗੇੜ ਦੀ ਵੋਟਿੰਗ ਦੌਰਾਨ 63 ਫੀਸਦ ਲੋਕਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਅੱਜ ਵਿਧਾਨ ਸਭਾ ਦੀਆਂ 17 ਸੀਟਾਂ ਲਈ ਵੋਟਾਂ ਪਈਆਂ ਹਨ। ਚੋਣ ਕਮਿਸ਼ਨ ਤੋਂ ਹਾਸਲ ਅੰਕੜਿਆਂ ਅਨੁਸਾਰ ਸੂਬਾਈ ਚੋਣਾਂ ਦੇ ਤੀਜੇ ਗੇੜ ਤਹਿਤ ਅੱਜ 61.93 ਫੀਸਦ ਪੋਲਿੰਗ ਹੋਈ ਹੈ। ਸਭ ਤੋਂ ਵੱਧ ਵੋਟਾਂ ਸਿੱਲੀ ਹਲਕੇ (76.98 ਫੀਸਦ) ਜਦਕਿ ਸਭ ਤੋਂ ਘੱਟ ਵੋਟਾਂ ਰਾਂਚੀ ਹਲਕੇ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0087963752
Copyright © 2019, Panjabi Times. All rights reserved. Website Designed by Mozart Infotech