» ਅਮਰੀਕਾ ਦੀ ਐੱਮਪੀ ਤੁਲਸੀ ਗਬਾਰਡ ਨੇ ਹਿਲੇਰੀ 'ਤੇ ਕੀਤਾ ਮਾਣਹਾਨੀ ਦਾ ਕੇਸ » ਪਾਕਿਸਤਾਨ 'ਚ ਅੱਤਿਆਚਾਰ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ ਮਹਿਲਾ ਸੰਭਾਲ ਕੇਂਦਰ ਭੇਜੀ ਨਾਬਾਲਗ ਹਿੰਦੂ ਕੁੜੀ » 1 ਫਰਵਰੀ ਨੂੰ ਤੈਅ ਹੈ ਚਾਰਾਂ ਦੋਸ਼ੀਆਂ ਦੀ ਫਾਂਸੀ, ਹੁਣ ਤਕ ਨਹੀਂ ਦੱਸੀ ਆਖਰੀ ਇੱਛਾ » ਅਜ਼ਹਰੂਦੀਨ ਨੇ ਧੋਖਾਧੜੀ ਦਾ ਦੋਸ਼ ਨਕਾਰਿਆ, ਸੌ ਕਰੋੜ ਦੇ ਮਾਣਹਾਨੀ ਕੇਸ ਦੀ ਦਿੱਤੀ ਧਮਕੀ » ਕਾਗ਼ਜ਼ਾਂ 'ਚ ਜ਼ਿੰਦਾ ਔਰਤ ਦੀ ਜਮ੍ਹਾਂ ਹੁੰਦੀ ਰਹੀ LIC ਕਿਸ਼ਤ, ਚਾਰ ਸਾਲ ਬਾਅਦ ਮਰੀ ਦੱਸ ਕੇ ਹਾਸਲ ਕੀਤਾ 25 ਲੱਖ ਦਾ ਕਲੇਮ » ਬੰਗਾਲ 'ਚ ਬੈਲੇਟ ਪੇਪਰ ਨਾਲ ਹੋਣਗੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ » ਰਾਸ਼ਟਰਪਤੀ ਵੱਲੋਂ 49 ਬੱਚਿਆਂ ਦਾ ਬਾਲ ਸ਼ਕਤੀ ਪੁਰਸਕਾਰ ਨਾਲ ਸਨਮਾਨ » ਹੈਰਿਸ ਕਾਊਂਟੀ ’ਚ ਪਹਿਲਾ ਦਸਤਾਰਧਾਰੀ ਸਿੱਖ ਡਿਪਟੀ ਕਾਂਸਟੇਬਲ ਬਣਿਆ » ਅਮਰੀਕੀ ਵਿਚੋਲਗੀ ਦਾ ਸੁਆਲ ਹੀ ਨਹੀਂ: ਭਾਰਤ » ਭਾਰਤ ਦੀ ਸਾਖ ਡਿੱਗੀ; 51ਵੇਂ ਸਥਾਨ ’ਤੇ ਪੁੱਜਿਆ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਚੰਡੀਗੜ੍ਹ

ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ

November 19, 2019 10:12 AM

ਚੰਡੀਗੜ੍ਹ,18 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਇਥੋਂ ਦੇ ਸੇਂਟ ਜ਼ੇਵੀਅਰ ਸੀਨੀਅਰ ਸੈਕੰਡਰੀ ਸਕੂਲ ਸੈਕਟਰ-44 ਨੇ ਵਾਤਾਵਰਨ ਦੀ ਸੰਭਾਲ ਲਈ ਪਹਿਲਕਦਮੀ ਕੀਤੀ ਹੈ। ਸਕੂਲ ਨੇ ਵਿਦਿਆਰਥੀਆਂ ਨੂੰ ਲਿਆਉਣ ਲਈ ਕੰਪਰੈਸਡ ਨੈਚੁਰਲ ਗੈਸ (ਸੀਐੱਨਜੀ) ਬੱਸ ਖਰੀਦੀ ਗਈ ਹੈ। ਇਸ ਤਰ੍ਹਾਂ ਸੀਐੱਨਜੀ ਬੱਸ ਚਲਾਉਣ ਵਾਲਾ ਇਹ ਚੰਡੀਗੜ੍ਹ ਦਾ ਪਹਿਲਾ ਸਕੂਲ ਬਣ ਗਿਆ ਹੈ।
ਸਕੂਲ ਦੇ ਅਸਿਸਟੈਂਟ ਡਾਇਰੈਕਟਰ ਨਰੇਸ਼ ਹਾਂਡਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਸਕੂਲ ਵਲੋਂ ਹੋਰ ਬੱਸਾਂ ਵੀ ਸੀਐੱਨਜੀ ’ਤੇ ਕੀਤੀਆਂ ਜਾਣਗੀਆਂ। ਦੱਸਣਯੋਗ ਹੈ ਕਿ ਸੀਐੱਨਜੀ ਵਾਲੇ ਵਾਹਨ ਕਾਰਬਨ ਮੋਨੋਆਕਸਾਈਡ ਗੈਸਾਂ ਦੀ ਨਿਕਾਸੀ 80 ਫੀਸਦੀ ਤੱਕ ਘਟਾਉਂਦੇ ਹਨ। ਇਸ ਵਾਹਨ ਦੀ ਕੀਮਤ ਭਾਵੇਂ ਜ਼ਿਆਦਾ ਹੁੰਦੀ ਹੈ ਪਰ ਇਸ ਨੂੰ ਚਲਾਉਣ ਦਾ ਖ਼ਰਚਾ ਕਾਫੀ ਘੱਟ ਹੁੰਦਾ ਹੈ। ਨੈਚੁਰਲ ਗੈਸ ਮੀਥੇਨ ਗੈਸ ਦਾ ਮਿਸ਼ਰਨ ਹੁੰਦੀ ਹੈ ਤੇ ਚਲਾਉਣ ’ਤੇ ਇਹ ਕਾਰਬਨ ਡਾਇਆਕਸਾਈਡ ਤੇ ਵਾਸ਼ਪੀਕਰਨ ਪੈਦਾ ਕਰਦੀ ਹੈ। ਇਹ ਉਹੀ ਤੱਤ ਹੁੰਦੇ ਹਨ, ਜੋ ਸਾਹ ਲੈਂਦੇ ਹੋਏ ਸਾਡੇ ਸਰੀਰ ਅੰਦਰ ਜਾਂਦੇ ਹਨ ਜਦਕਿ ਪੈਟਰੋਲੀਅਮ ਪਦਾਰਥਾਂ ਵਾਲੇ ਵਾਹਨ ਕਾਰਬਨ ਇਮੀਸ਼ਨ, ਨਾਈਟਰੋਜਨ ਆਕਸਾਈਡ ਤੇ ਸਲਫਰ ਆਕਸਾਈਡ ਦੀ ਨਿਕਾਸੀ ਕਰਦੇ ਹਨ, ਜੋ ਪ੍ਰਦੂਸ਼ਣ ਫੈਲਾਉਂਦੇ ਹਨ। ਸਕੂਲ ਵਿਦਿਆਰਥੀਆਂ ਨੇ ਕਿਹਾ ਕਿ ਉਹ ਵੀ ਵਾਤਾਰਵਰਨ ਦੀ ਸੰਭਾਲ ਵਿਚ ਆਪਣਾ ਬਣਦਾ ਯੋਗਦਾਨ ਪਾਉਣਗੇ। ਦੱਸਣਾ ਬਣਦਾ ਹੈ ਕਿ ਸ਼ਹਿਰ ਦੇ ਦੋ ਹੋਰ ਪ੍ਰਾਈਵੇਟ ਸਕੂਲਾਂ ਵਲੋਂ ਵੀ ਜਲਦੀ ਹੀ ਬੱਸਾਂ ਨੂੰ ਸੀਐੱਨਜੀ ਵਿਚ ਬਦਲਣ ਦੀ ਤਜਵੀਜ਼ ਹੈ।
ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਚੰਡੀਗੜ੍ਹ ਦੇ ਪੈਰੀਫੇਰੀ ਸਕੂਲਾਂ ਦਾ ਹੋਵੇਗਾ ਕਾਇਆਕਲਪ

ਚੰਡੀਗੜ੍ਹ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਯੂਟੀ ਦਾ ਸਿੱਖਿਆ ਵਿਭਾਗ ਪੈਰੀਫੇਰੀ ਸਰਕਾਰੀ ਸਕੂਲਾਂ ਦਾ ਪੱਧਰ ਸੁਧਾਰਨ ਲਈ ਹੁਣ ਮੋਹਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਸਹਾਰਾ ਲਏਗਾ। ਇਹ ਪ੍ਰਿੰਸੀਪਲ ਪੈਰੀਫੇਰੀ ਦੇ ਸਕੂਲਾਂ ਵਿੱਚ ਜਾ ਕੇ ਉਥੋਂ ਦੇ ਵਿਦਿਆਰਥੀਆਂ ਲਈ ਰਾਹ ਦਸੇਰਾ ਬਣਨਗੇ। ਇਸ ਪ੍ਰਾਜੈਕਟ ਵਾਸਤੇ ਵਿਭਾਗ ਨੇ ਪ੍ਰਿੰਸੀਪਲਾਂ ਦੀ ਅਗਵਾਈ ਹੇਠ ਕਮੇਟੀਆਂ ਬਣਾ ਦਿੱਤੀਆਂ ਹਨ ਜੋ ਅਗਲੇ ਸੈਸ਼ਨ ਤੋਂ ਚੰਡੀਗੜ੍ਹ ਨੇੜਲੇ ਪਿੰਡਾਂ ਦੇ ਸਕੂਲਾਂ ਦਾ ਪੱਧਰ ਸੁਧਾਰਨ ਲਈ ਯਤਨ ਕਰਨਗੇ। ਜਾਣਕਾਰੀ ਅਨੁਸਾਰ ਪਿਛਲੇ ਕਈ ਸਾਲਾਂ ਤੋਂ ਪੈਰੀਫੇਰੀ ਤੇ ਹੋਰ ਕਲੋਨੀਆਂ ਦੇ ਸਕੂਲਾਂ ਦੇ ਨਤੀਜਿਆਂ ਵਿਚ ਆਏ ਸਾਲ ਗਿਰਾਵਟ ਦਰਜ ਹੋ ਰਹੀ ਹੈ ਜਿਸ ਕਰਕੇ 

ਜਬਰ-ਜਨਾਹ: ਦੋਸ਼ੀਆਂ ਨੂੰ ਕੈਦ ਤੇ ਜੁਰਮਾਨਾ

ਚੰਡੀਗੜ੍ਹ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਨਾਬਾਲਗ ਲੜਕੀ ਨੂੰ ਅਗਵਾ ਕਰਕੇ ਸਾਮੂਹਿਕ ਜ਼ਬਰ-ਜਨਾਹ ਕੇਸ ਦੀ ਸੁਣਵਾਈ ਕਰਦਿਆਂ ਵਧੀਕ ਸੈਸ਼ਨਜ਼ ਜੱਜ ਪੂਨਮ ਆਰ ਜੋਸ਼ੀ ਦੀ ਅਦਾਲਤ ਨੇ ਤਿੰਨ ਨੌਜਵਾਨਾਂ ਨੂੰ 20-20 ਸਾਲਾਂ ਦੀ ਕੈਦ ਅਤੇ ਹਰ ਦੋਸ਼ੀ ਨੂੰ ਇਕ ਲੱਖ 55 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ। ਦੋਸ਼ੀਆਂ ਦੀ ਪਛਾਣ ਕਮਲ ਜੋਸ਼ੀ, ਸ਼ੰਕਰ ਅਤੇ ਸੁਰੇਸ਼ ਕੁਮਾਰ ਵਾਸੀ ਰਾਮ ਦਰਬਾਰ ਵਜੋਂ ਹੋਈ ਹੈ। ਥਾਣਾ ਸੈਕਟਰ-36 ਦੀ ਪੁਲੀਸ ਨੇ ਇਹ ਕੇਸ 29 ਅਕਤੂਬਰ 2017 ਨੂੰ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਸੀ।

ਨੌਜਵਾਨ ਨਾਜਾਇਜ਼ ਅਸਲੇ ਸਣੇ ਕਾਬੂ

ਚੰਡੀਗੜ੍ਹ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਚੰਡੀਗੜ੍ਹ ਪੁਲੀਸ ਨੇ ਗਣਤੰਤਰ ਦਿਵਸ ਨੂੰ ਲੈ ਕੇ ਸ਼ਹਿਰ ’ਚ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਵਿਅਕਤੀ ਤੋਂ ਨਾਜ਼ਾਇਜ਼ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਨੇ ਇਸ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ 31 ਸਾਲਾਂ ਦੇ ਰਣਜੀਤ ਸਿੰਘ ਵਾਸੀ ਜੰਮੂ-ਕਸ਼ਮੀਰ (ਹਾਲ ਵਾਸੀ ਰਾਏਪੁਰ ਖੁਰਦ) ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-31 ਦੀ ਪੁਲੀਸ ਨੇ ਕੀਤੀ ਹੈ।

ਪੀਯੂ: ਸੈਕਟਰ-25 ਕੈਂਪਸ ਦੇ ਮਾਸਟਰ ਪਲਾਨ ਸਬੰਧੀ ਚਰਚਾ

ਚੰਡੀਗੜ੍ਹ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਅੱਜ ਸ਼ਹਿਰੀ ਯੋਜਨਾਬੰਦੀ ਵਿਭਾਗ ਦੇ ਚੀਫ਼ ਆਰਕੀਟੈਕਟ ਕਪਿਲ ਸੇਤੀਆ, ਡਿਪਟੀ ਟਾਊਨ ਪਲਾਨਰ ਰੋਮਾ ਅਤੇ ਸੀਨੀਅਰ ਆਰਕੀਟੈਕਟ ਰਾਜੀਵ ਮਹਿਤਾ ਨਾਲ ਮੀਟਿੰਗ ਕੀਤੀ। ਇਸ ਮੌਕੇ ਪੀਯੂ ਦੇ ਸੈਕਟਰ-25 ਕੈਂਪਸ ਦੇ ਮਾਸਟਰ ਪਲਾਨ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਵਿਚ ਪੰਜਾਬ ਯੂਨੀਵਰਸਿਟੀ ਤੋਂ ਐਚ.ਆਰ.ਡੀ.ਸੀ ਦੇ ਡਾਇਰੈਕਟਰ ਪ੍ਰੋ. ਐਸ.ਕੇ ਤੋਮਰ, ਪੀਯੂ ਦੇ ਆਰਕੀਟੈਕਟ ਹਰਪ੍ਰੀਤ ਸਿੰਘ, ਇੰਦਰ ਗੁਲਾਟੀ, ਡਾ. ਐਮ ਜੋਸ਼ੀ ਤੇ ਡਾ. ਰੋਹਿਤ ਸ਼ਰਮਾ ਵੀ ਸ਼ਾਮਲ ਹੋਏ।

ਨਾਟਕ ‘ਤਾਜ ਮਹਿਲ ਦਾ ਟੈਂਡਰ’ ਨੇ ਸਰਕਾਰੀ ਤੰਤਰ ਦੇ ਪਾਜ ਉਧੇੜੇ

ਚੰਡੀਗੜ੍ਹ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਸੈਕਟਰ-16 ਸਥਿਤ ਪੰਜਾਬ ਕਲਾ ਭਵਨ ਵਿਚ ਕਰਵਾਏ ਗਏ ਪੰਜ ਰੋਜ਼ਾ ਸਰਦ ਰੁੱਤ ਨਾਟ ਉਤਸਵ ਵਿਚ ਪਿਛਲੇ ਦਿਨੀਂ ਨਾਟਕ ‘ਤਾਜ ਮਹਿਲ ਦਾ ਟੈਂਡਰ’ ਖੇਡਿਆ ਗਿਆ। ਅਜੇ ਸ਼ੁਕਲਾ ਵੱਲੋਂ ਲਿਖੇ ਤੇ ਅਮਨਦੀਪ ਸਿੰਘ ਵੱਲੋਂ ਨਿਰਦੇਸ਼ਿਤ ਕੀਤੇ ਇਸ ਨਾਟਕ ਦੇ ਪਾਤਰਾਂ ਨੇ ਆਪਣੀ ਅਦਾਕਾਰੀ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ ਨਾਲ ਸਰਕਾਰੀ ਅਤੇ ਸਿਆਸੀ ਤੰਤਰ ਵਿਚ ਵੱਡੇ ਪੱਧਰ ’ਤੇ ਫੈ਼ਲੇ ਭ੍ਰਿਸ਼ਟਾਚਾਰ ਦੇ ਪਾਜ ਵੀ ਉਧੇੜੇ। ਨਾਟਕ ਵਿਚ ਦੱਸਿਆ ਗਿਆ ਕਿ ਜੇਕਰ ਅਜੋਕੇ ਸਮੇਂ ਵਿਚ ਸ਼ਾਹ ਜਹਾਨ ਨੇ ਤਾਜ ਮਹਿਲ ਬਣਾਉਣਾ ਹੁੰਦਾ ਤਾਂ ਦੇਸ਼ ਦਾ ਇਸ ਭ੍ਰਿਸ਼ਟ ਸਿਸਟਮ ਵਿਚ ਇਮਾਰਤ ਬਣਾਉਣ ਲਈ ਫੀਸ ਜਮ੍ਹਾਂ ਕਰਵਾਉਣ ਮਗਰੋਂ ਵੀ ਸ਼ਾਹਜਹਾਨ ਨੂੰ ਅਫ਼ਸਰਸ਼ਾਹੀ ਅੱਗੇ ਤਰਲੇ ਕੱਢਣੇ ਪੈਣੇ ਸਨ। ਨਾਟਕ ਦੇ ਪਾਤਰਾਂ ਵਿਚ ਅਤੁਲ ਸ਼ਰਮਾ, ਮਨਦੀਪ ਕੌਰ, ਸੁਦੇਸ਼ ਵਿੰਕਲ, ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ, ਪੁਨੀਤ ਰਾਏ ਚੰਦ, ਨਿਸ਼ਚੇ ਸਿੰਘ ਨੇ ਆਪਣੀਆਂ ਅਦਾਕਾਰੀਆਂ ਰਾਹੀਂ ਨਾਟਕ ਦੇ ਥੀਮ ਨੂੰ ਬਾਖੂਬੀ ਪੇਸ਼ ਕੀਤਾ ਜਿਸ ਦਾ ਦਰਸ਼ਕਾਂ ਨੇ ਖੂਬ ਅਨੰਦ ਮਾਣਿਆ। ਨਾਟਕ ਦੇ ਪਾਤਰਾਂ ਨੇ ਦੇਸ਼ ਦੇ ਸਰਕਾਰੀ ਤੰਤਰ ਵਿਚ ਫੈ਼ਲੇ ਭ੍ਰਿਸ਼ਟਾਚਾਰ ’ਤੇ ਕਰਾਰੀ ਸੱਟ ਮਾਰੀ ਹੈ।

ਪੀਜੀਆਈ ਦੇ ਸਿਕਿਓਰਿਟੀ ਵਿੰਗ ਵੱਲੋਂ ਖ਼ੂਨਦਾਨ ਕੈਂਪ

ਚੰਡੀਗੜ੍ਹ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੀਜੀਆਈ ਦੇ ਸਿਕਿਓਰਿਟੀ ਵਿੰਗ ਵੱਲੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਜਯੰਤੀ ਤੇ ਗਣਤੰਤਰਤਾ ਦਿਵਸ ਮੌਕੇ ਜ਼ਾਕਿਰ ਹਾਲ ਵਿਚ 17ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਕੀਤਾ, ਜਿਸ ਵਿਚ ਪੀਜੀਆਈ ਦੇ ਬਲੱਡ ਟਰਾਂਸਫਿਊਜ਼ਨ ਵਿਭਾਗ ਤੋਂ ਡਾਟਕਰਾਂ ਦੀ ਟੀਮ ਨੇ ਖੂਨ ਦੇ ਯੂਨਿਟ ਇਕੱਤਰ ਕੀਤੇ। ਕੈਂਪ ਵਿਚ ਹਰਿਆਣਾ ਦੇ ਮੰਤਰੀ ਓਮ ਪ੍ਰਕਾਸ਼ ਯਾਦਵ, ਮੈਂਬਰ ਪਾਰਲੀਮੈਂਟ ਨਾਇਬ ਸਿੰਘ ਸੈਣੀ, ਸਾਬਕਾ ਚੀਫ਼ ਸਕੱਤਰ ਪੰਜਾਬ ਸਰਕਾਰ ਸਰਵੇਸ਼ ਕੌਸ਼ਲ, ਪੀਜੀਆਈ ਦੇ ਡਾਇਰੈਕਟਰ ਪ੍ਰੋ. ਜਗਤ ਰਾਮ, ਡਿਪਟੀ ਡਾਇਰੈਕਟਰ ਗੌਰਵ ਧਵਨ, 

ਪੀਯੂ: ਮੈੱਸਾਂ ਤੇ ਕੰਟੀਨਾਂ ’ਚ ਡਿਜੀਟਲ ਭੁਗਤਾਨ ਕਰਵਾਉਣ ਦੀ ਮੰਗ

ਚੰਡੀਗੜ੍ਹ,23 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭਾਰਤੀ ਜਨਤਾ ਪਾਰਟੀ ਦੇ ਵਿਦਿਆਰਥੀ ਵਿੰਗ ਏਬੀਵੀਪੀ ਵੱਲੋਂ ਪੰਜਾਬ ਯੂਨੀਵਰਸਿਟੀ ਸਥਿਤ ਵਿਦਿਆਰਥੀਆਂ ਦੇ ਹੋਸਟਲਾਂ ਵਿਚ ਮੈੱਸਾਂ ਤੇ ਕੰਟੀਨਾਂ ਦੇ ਬਿੱਲ ਨਕਦ ਜਮ੍ਹਾਂ ਕਰਵਾਉਣ ਸਬੰਧੀ ਆ ਰਹੀ ਸਮੱਸਿਆ ਦਾ ਮੁੱਦਾ ਚੁੱਕਿਆ ਗਿਆ। ਇਸੇ ਸਬੰਧ ਵਿਚ ਜਥੇਬੰਦੀ ਵੱਲੋਂ ਅੱਜ ਪੀਯੂ ਵਿਚ ਡੀਨ ਵਿਦਿਆਰਥੀ ਭਲਾਈ ਪ੍ਰੋ. ਇਮੈਨੁਅਲ ਨਾਹਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਬਾਰੇ ਜਾਣਕਾਰੀ ਦਿੰਦਿਆਂ ਜਥੇਬੰਦੀ ਦੀ 

ਅਕਾਲੀਆਂ ਵੱਲੋਂ ਭਵਿੱਖ ਦੀ ਰਣਨੀਤੀ ’ਤੇ ਵਿਚਾਰਾਂ

ਚੰਡੀਗੜ੍ਹ,22 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਭਾਜਪਾ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਦਿੱਤੇ ਗਏ ਝਟਕੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਸਵਾ ਦੋ ਦਹਾਕੇ ਪੁਰਾਣੇ ਭਾਈਵਾਲ ਨਾਲ ਭਵਿੱਖ ’ਚ ਗੂੜ੍ਹੇ ਸਿਆਸੀ ਰਿਸ਼ਤੇ ਕਾਇਮ ਰਹਿਣ ਦੀ ਆਸ ਖ਼ਤਮ ਹੁੰਦੀ ਦਿਖਾਈ ਦੇ ਰਹੀ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਦੋਹਾਂ ਪਾਰਟੀਆਂ ਦਰਮਿਆਨ ਵਿਗੜ ਰਹੇ ਸਬੰਧਾਂ ’ਤੇ ਵਿਚਾਰ-ਚਰਚਾ ਕੀਤੀ ਗਈ।

ਪੰਜਾਬ ’ਚ ਭਾਜਪਾ ਨਾਲ ਗੱਠਜੋੜ ਕਾਇਮ: ਚੀਮਾ

ਚੰਡੀਗੜ੍,22 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪਾਰਟੀ ਤਰਜਮਾਨ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਨਾਲ ਗੱਠਜੋੜ ਕਾਇਮ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਿੱਲੀ ’ਚ ਵਿਧਾਨ ਸਭਾ ਚੋਣਾਂ ਲੜਨਾ ਚਾਹੁੰਦਾ ਸੀ ਪਰ ਉਸ ਨੂੰ ਸੋਧੇ ਹੋਏ ਨਾਗਰਿਕਤਾ ਕਾਨੂੰਨ ’ਤੇ ਲਏ ਸਟੈਂਡ ਨੂੰ ਬਦਲਣ ਜਾਂ ਚੋਣਾਂ ਨਾ ਲੜਨ ਦੇ ਬਦਲ ਦਿੱਤੇ ਗਏ ਸਨ। ਮੀਟਿੰਗ ’ਚ ਹਾਜ਼ਰ ਅਕਾਲੀ ਦਲ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਾਰਟੀ ਨੇ ਵਿਚਾਰਧਾਰਾ ਤੋਂ ਮੂੰਹ ਮੋੜਨ ਦੀ ਬਜਾਏ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫ਼ੈਸਲਾ ਲਿਆ। 

ਰੰਧਾਵਾ ਨੇ ਅਕਾਲੀ ਸਰਕਾਰ ਦੇ ਬਿਜਲੀ ਸਮਝੌਤਿਆਂ ਕਾਰਨ ਸੂਬੇ ਨਾਲ ਹੋਏ ਧੱਕੇ ਕੀਤੇ ਉਜਾਗਰ

ਚੰਡੀਗੜ੍ਹ,21 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ 9 ਵਿਧਾਇਕਾਂ ਨੇ ਅਕਾਲੀ ਦਲ ਦੀ ਪਿਛਲੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਕਾਰਨ ਸੂਬੇ ਦੇ ਲੋਕਾਂ ਨਾਲ ਹੋਏ ਧੱਕੇ ਉਜਾਗਰ ਕੀਤੇ। ਅਕਾਲੀ ਦਲ ਵੱਲੋਂ ਸੂਬੇ ਦੇ ਰਾਜਪਾਲ ਨੂੰ ਦਿੱਤੇ ਮੈਮੋਰੰਡਮ ਨੂੰ ਝੂਠ ਦਾ ਪਲੰਦਾ ਦੱਸਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ 2006 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਬਣਾਈ ਗਈ ਬਿਜਲੀ ਨੀਤੀ ਵਿੱਚ ਪਿਛਲੀ ਅਕਾਲੀ ਸਰਕਾਰ ਨੇ ਨਿੱਜੀ ਮੁਫਾਦਾਂ ਖਾਤਰ ਫੇਰਬਦਲ ਕਰਦਿਆਂ 25 ਸਾਲ ਲਈ ਅਜਿਹੀ ਨਵੀਂ ਨੀਤੀ ਬਣਾ ਦਿੱਤੀ ਕਿ ਅੱਜ ਸੂਬੇ ਦੇ ਲੋਕ ਮਹਿੰਗੀ ਬਿਜਲੀ ਦਾ ਸੰਤਾਪ ਭੋਗ ਰਹੇ ਹਨ। ਉਨ੍ਹਾਂ ਬਿਜਲੀ ਦੇ ਮੁੱਦੇ ਉਤੇ ਪਿਛਲੀ ਸਰਕਾਰ ਵਿੱਚ 10 ਸਾਲਾਂ ਦੌਰਾਨ ਬਿਜਲੀ ਵਿਭਾਗ ਸਾਂਭਣ ਵਾਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕਿਸੇ ਵੀ ਪਲੇਟਫਾਰਮ ਉਤੇ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ।

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਬਿਨਾਂ ਸਾਰੇ ਅਹੁਦੇਦਾਰ ਖਾਰਜ ਕੀਤੇ ਗਏ, ਸੂਬਾ ਕਮੇਟੀ ਭੰਗ

ਚੰਡੀਗੜ੍ਹ,21 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਕਾਂਗਰਸ ਪਾਰਟੀ ਦੀ ਹਾਈ ਕਮਾਨ ਨੇ ਪੰਜਾਬ ਸਰਕਾਰ ਨੂੰ ਚੁਸਤ-ਦਰੁਸਤ ਕਰਨ ਦੀ ਕੋਸਿ਼ਸ਼ ਵਿੱਚ ਪੰਜਾਬ ਕਾਂਗਰਸ ਕਮੇਟੀ ਨੂੰ ਭੰਗ ਕਰ ਦਿੱਤਾ, ਪਰ ਇਸ ਦੇ ਬਾਅਦ ਵੀ ਸੁਨੀਲ ਜਾਖੜ ਪੰਜਾਬ ਦੇ ਪ੍ਰਧਾਨ ਬਣੇ ਰਹਿਣਗੇ। ਬਰਖਾਸਤ ਕੀਤੇ ਅਹੁਦੇਦਾਰ ਕੈਪਟਨ ਅਮਰਿੰਦਰ ਸਿੰਘ ਦੀ ਸੂਬਾ ਪ੍ਰਧਾਨਗੀ ਦੇ ਸਮੇਂ ਵਾਲੇ ਹੀ ਬਣੇ ਹੋਏ ਸਨ। ਸੋਨੀਆ ਗਾਂਧੀ ਨੇ ਸੁਨੀਲ ਜਾਖੜ ਦੇ ਕਹਿਣ ਉੱਤੇ ਸੂਬਾ ਕਮੇਟੀ ਤੋੜੀ ਹੈ।

ਡੀ ਐੱਸ ਪੀ ਸੇਖੋਂ ਦੇ ਕੇਸ ਵਿੱਚ ਮੰਤਰੀ ਆਸ਼ੂ ਤੇ ਹੋਰਨਾਂ ਨੂੰ ਹਾਈ ਕੋਰਟ ਦਾ ਨੋਟਿਸ ਜਾਰੀ

ਚੰਡੀਗੜ੍ਹ,21 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਲੁਧਿਆਣਾ 'ਚ ਸਰਕਾਰੀ ਜ਼ਮੀਨ ਉਤੇ ਕਬਜ਼ਾ ਕੀਤੇ ਜਾਣ ਅਤੇ ਬਿਨਾਂ ਨਿਯਮਾਂ ਦੇ ਨਿਰਮਾਣ ਕਰਨ ਦੇ ਮਾਮਲੇ ਦੀ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਗ੍ਰਹਿ ਵਿਭਾਗ ਵੱਲੋਂ ਜਾਂਚ ਕਰਨ ਵਾਲੇ ਡੀ ਐੱਸ ਪੀ ਬਲਵਿੰਦਰ ਸਿੰਘ ਦੀ ਅਰਜ਼ੀ 'ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਰਕਾਰ, ਪੁਲਸ ਅਤੇ ਮੰਤਰੀ ਆਸ਼ੂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।

ਨਿਰਮਲਜੀਤ ਸਿੰਘ ਕਲਸੀ ਪੁਲਸ ਸ਼ਿਕਾਇਤ ਅਥਾਰਿਟੀ ਦੇ ਮੁਖੀ ਹੋਣਗੇ

ਚੰਡੀਗੜ੍ਹ,21 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਨੇ 1984 ਬੈਚ ਦੇ ਸੇਵਾਮੁਕਤ ਆਈ ਏ ਐਸ ਅਧਿਕਾਰੀ ਨਿਰਮਲਜੀਤ ਸਿੰਘ ਕਲਸੀ ਨੂੰ ‘ਪੁਲਸ ਸ਼ਿਕਾਇਤ ਅਥਾਰਿਟੀ' ਦੇ ਮੁਖੀ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਇਸ ਬਾਰੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨਿਯੁਕਤੀ 'ਤੇ ਸਹੀ ਪਾ ਦਿੱਤੀ ਹੈ ਅਤੇ ਗ੍ਰਹਿ ਵਿਭਾਗ ਵੱਲੋਂ ਰਸਮੀ ਹੁਕਮ ਜਾਰੀ ਹੋ ਜਾਣਗੇ। ਇਸ ਅਹੁਦੇ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ ਹੇਠ ਬਣੀ ਕਮੇਟੀ ਨੇ ਕੁਝ ਹਫ਼ਤੇ ਪਹਿਲਾਂ ਲਈ ਦੋ ਸੇਵਾਮੁਕਤ ਆਈ ਏ ਐਸ ਅਫਸਰਾਂ ਨਿਰਮਲਜੀਤ ਸਿੰਘ ਕਲਸੀ ਅਤੇ ਜੀ ਵਜਰਾਲਿੰਗਮ ਦੇ ਨਾਂ ਦੀ ਚੋਣ ਕੀਤੀ ਸੀ।

ਨਗਰ ਨਿਗਮ ਚੰਡੀਗੜ੍ਹ ਵਲੋਂ ਸ਼ਹਿਰ ਦੇ ਸਕੂਲਾਂ ਦਾ 'ਕਲਾਈਮੇਟਗੀਰੀ' ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :  ਅੱਜ ਸ੍ਰੀ ਵੀ.ਪੀ.ਸਿੰਘ ਬਦਨੌਰ ਪ੍ਰਸ਼ਾਸਕ ਯੂ. ਟੀ. ਚੰਡੀਗੜ੍ਹ ਅਤੇ ਰਾਜਪਾਲ ਨੇ ਹਰ ਸ਼ੁੱਕਰਵਾਰ ਨੂੰ ਸ਼ਹਿਰ ਦੇ ਸਕੂਲਾਂ ਵਿੱਚ 'ਸਿੰਗਲ ਯੂਜ਼ ਪਲਾਸਟਿਕ ਫ੍ਰੀ ਡੇਅ' ਵਜੋਂ ਐਲਾਨਿਆ ਹੈ | ਉਨ੍ਹਾਂ ਇਹ ਐਲਾਨ ਨਗਰ ਨਿਗਮ ਚੰਡੀਗੜ੍ਹ ਵਲੋਂ ਸ਼ਹਿਰ ਦੇ ਸਕੂਲਾਂ ਵਲੋਂ ਕਰਵਾਏ ਗਏ 'ਕਲਾਈਮੇਟਗੀਰੀ' ਨਾਂਅ ਦੇ ਇੱਕ ਪ੍ਰੋਗਰਾਮ ਵਿੱਚ ਕੀਤਾ ਗਿਆ | ਪ੍ਰੋਗਰਾਮ ਦੌਰਾਨ ਸ੍ਰੀ ਬਦਨੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਸਨ |

ਸਰਕਾਰੀ ਕਾਲਜਾਂ ਦੇ ਕਰਮਚਾਰੀ ਪੂਰਾ ਵੇਰਵਾ ਹਫ਼ਤੇ 'ਚ ਭੇਜਣ-ਡਾਇਰੈਕਟੋਰੇਟ

ਚੰਡੀਗੜ੍ਹ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਹਰਿਆਣਾ ਦੇ ਸਰਕਾਰੀ ਕਾਲਜਾਂ ਵਿਚ ਕੰਮ ਕਰ ਰਹੇ ਸਾਰੇ ਕਰਮਚਾਰੀਆਂ ਦਾ ਇਕ ਹਫ਼ਤੇ ਦੇ ਅੰਦਰ-ਅੰਦਰ ਪੂਰਾ ਵੇਰਵਾ ਉਚੇਰੀ ਸਿੱਖਿਆ ਡਾਇਰੈਕਟੋਰੇਟ, ਪੰਚਕੂਲਾ ਨੂੰ ਜ਼ਰੂਰੀ ਭਿਜਵਾਉਣਾ ਹੋਵੇਗਾ, ਨਹੀਂ ਸਬੰਧਤ ਪਿ੍ੰਸੀਪਲਾਂ ਦੀ ਤਨਖਾਹ ਰੋਕ ਲਈ ਜਾਵੇਗੀ | ਉਚੇਰੀ ਸਿੱਖਿਆ ਡਾਇਰੈਕਟੋਰੇਟ ਪੰਚਕੂਲਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਰਾਜ ਦੇ ਸਾਰੀ ਸਰਕਾਰੀ ਕਾਲਜਾਂ ਦੇ ਪਿ੍ੰਸੀਪਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਦੇ ਕਾਲਜ ਵਿਚ ਕੰਮ ਕਰ ਰਹੇ ਸ਼੍ਰੇਣੀ 1 ਤੋਂ ਲੈ ਕੇ ਸ਼੍ਰੇਣੀ 4 ਤੱਕ ਦੇ ਸਾਰੇ ਕਰਮਚਾਰੀ (ਰੈਗੂਲਰ/ਠੇਕੇ 'ਤੇ) ਬਾਰੇ ਸੂਚਨਾ ਉਪਲਬਧ ਕਰਵਾਈ ਜਾਵੇ | 

ਹਰਿਆਣਾ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤ ਉਪ ਚੋਣਾਂ 9 ਨੂੰ

ਚੰਡੀਗੜ੍ਹ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਹਰਿਆਣਾ ਰਾਜ ਚੋਣ ਕਮਿਸ਼ਨ ਨੇ ਸੂਬੇ ਵਿਚ 396 ਖ਼ਾਲੀ ਸੀਟਾਂ, ਜਿਨ੍ਹਾਂ ਵਿਚ ਗ੍ਰਾਮ ਪੰਚਾਇਤ ਦੇ 358 ਪੰਚਾਂ ਅਤੇ 27 ਸਰਪੰਚਾਂ, ਪੰਚਾਇਤ ਸੰਮਤੀਆਂ ਦੇ 9 ਅਤੇ ਜ਼ਿਲ੍ਹਾ 

ਦਿਨਕਰ ਗੁਪਤਾ ਮਾਮਲੇ 'ਚ ਸਰਕਾਰ ਵਲੋਂ ਕੈਟ ਦੇ ਫ਼ੈਸਲੇ ਨੂੰ ਚੁਣੌਤੀ

ਚੰਡੀਗੜ੍ਹ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : -ਪੁਲਿਸ ਮੁਖੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਦੇ ਕੈਟ ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਫ਼ੈਸਲਾ ਰੱਦ ਕਰਨ ਦੀ ਮੰਗ ਤੋਂ ਇਲਾਵਾ ਸਰਕਾਰ ਨੇ ਪਟੀਸ਼ਨ 'ਚ ਕਿਹਾ ਹੈ ਕਿ ਕੈਟ ਦੇ ਫ਼ੈਸਲੇ ਨਾਲ ਕੌਮਾਂਤਰੀ ਸਰਹੱਦ ਵਾਲਾ ਪੰਜਾਬ ਸੂਬਾ ਪੁਲਿਸ ਮੁਖੀ ਤੋਂ ਵਾਂਝਾ ਹੋ ਜਾਏਗਾ, ਲਿਹਾਜ਼ਾ ਫ਼ੈਸਲੇ 'ਤੇ ਤੁਰੰਤ ਰੋਕ ਲਗਾਈ ਜਾਵੇ। ਸਰਕਾਰੀ ਵਕੀਲ ਨੇ ਸੋਮਵਾਰ ਨੂੰ ਜਸਟਿਸ ਰਾਜੀਵ ਸ਼ਰਮਾ ਦੇ ਡਵੀਜ਼ਨ ਬੈਂਚ ਅੱਗੇ ਪੇਸ਼ ਹੋ ਕੇ ਇਸ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਕਰਨ ਦੀ ਮੰਗ ਕੀਤੀ, ਜਿਹੜੀ ਕਿ ਮਨਜ਼ੂਰ ਕਰ ਲਈ ਗਈ, ਹੁਣ ਮੰਗਲਵਾਰ ਨੂੰ ਸਰਕਾਰ ਦੀ ਅਪੀਲ 'ਤੇ ਸੁਣਵਾਈ ਹੋਵੇਗੀ। 

ਡੀ.ਐਸ.ਪੀ. ਸੇਖੋਂ ਵਲੋਂ ਆਸ਼ੂ 'ਤੇ ਧਮਕੀ ਦੇਣ ਦੇ ਮਾਮਲੇ 'ਚ ਨੋਟਿਸ ਜਾਰੀ

ਚੰਡੀਗੜ੍ਹ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਲੁਧਿਆਣਾ 'ਚ ਕਰੀਬ 15 ਹਜ਼ਾਰ ਕਰੋੜ ਰੁਪਏ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਿਆਂ ਦੀ ਜਾਂਚ ਕਰਨ ਵਾਲੇ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਵਲੋਂ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਧਮਕੀਆਂ ਦੇਣ ਦਾ ਦੋਸ਼ ਲਗਾਉਂਦਿਆਂ ਦੋ ਵੱਖ-ਵੱਖ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨੋਟਿਸ ਜਾਰੀ ਕਰ ਦਿੱਤਾ ਹੈ। ਜਸਟਿਸ ਟੀ.ਐਸ.ਢੀਂਡਸਾ ਵਲੋਂ ਸੁਣਵਾਈ ਤੋਂ ਇਨਕਾਰ ਕਰਦਿਆਂ ਇਹ ਮਾਮਲਾ ਦੂਜੇ ਬੈਂਚ ਨੂੰ ਰੈਫ਼ਰ ਕਰ ਦਿੱਤਾ ਸੀ ਤੇ ਸੋਮਵਾਰ ਨੂੰ ਜਸਟਿਸ ਜੀ.ਐਸ.ਸੰਧਾਵਾਲੀਆ ਦੇ ਬੈਂਚ ਨੇ ਸੁਣਵਾਈ ਕਰਦਿਆਂ ਨੋਟਿਸ ਜਾਰੀ ਕਰ ਦਿੱਤੇ ਹਨ। ਸੇਖੋਂ ਨੇ ਪਟੀਸ਼ਨਾਂ 'ਚ ਜਾਨ ਤੇ ਮਾਲ ਦੀ ਸੁਤੰਤਰਤਾ ਦੇ ਨਾਲ ਸੇਵਾ 'ਚ ਬਹਾਲੀ ਦੀ 

ਕਾਂਗਰਸ ਦੇ ਸੀਨੀਅਰ ਨੇਤਾ ਸ਼ਮਸ਼ੇਰ ਸੂਰਜੇਵਾਲਾ ਦਾ ਦਿਹਾਂਤ

ਚੰਡੀਗੜ੍ਹ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਕਾਂਗਰਸ ਦੇ ਸੀਨੀਅਰ ਨੇਤਾ ਸ਼ਮਸ਼ੇਰ ਸਿੰਘ ਸੂਰਜੇਵਾਲਾ ਦਾ ਲੰਮੀ ਬਿਮਾਰੀ ਦੇ ਬਾਅਦ ਅੱਜ ਦਿਹਾਂਤ ਹੋ ਗਿਆ। ਉਹ 87 ਸਾਲ ਦੇ ਸਨ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੂਰਜੇਵਾਲਾ ਨੇ ਦਿੱਲੀ ਦੇ ਏਮਜ਼ 'ਚ ਆਖ਼ਰੀ ਸਾਹ ਲਿਆ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ ਹੈ।

ਕੈਪਟਨ, ਜਾਖੜ ਤੇ ਆਸ਼ਾ ਕੁਮਾਰੀ ਵਲੋਂ ਸੋਨੀਆ ਨਾਲ ਮੀਟਿੰਗ

ਚੰਡੀਗੜ੍ਹ,20 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵਲੋਂ ਅੱਜ ਬਾਅਦ ਦੁਪਹਿਰ 12.30 ਵਜੇ ਦਿੱਲੀ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਨਾਲ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦੀ ਇਹ ਮੀਟਿੰਗ ਕਾਂਗਰਸ ਪ੍ਰਧਾਨ ਨਾਲ ਕਾਫ਼ੀ ਸਮੇਂ ਬਾਅਦ ਹੋ ਰਹੀ ਸੀ ਨੂੰ ਇਸ ਮੀਟਿੰਗ ਦੌਰਾਨ ਸ੍ਰੀ ਸੋਨੀਆ ਗਾਂਧੀ ਵਲੋਂ ਰਾਜ 'ਚ ਨਿੱਜੀ ਖੇਤਰ ਦੀਆਂ ਬਿਜਲੀ ਕੰਪਨੀਆਂ ਨਾਲ ਮਗਰਲੀ ਸਰਕਾਰ ਦੌਰਾਨ ਹੋਏ ਸਮਝੌਤਿਆਂ ਜਿਸ ਨੂੰ ਰਾਜ ਵਿਚ ਬਿਜਲੀ ਦੇ ਰੇਟ ਲਗਾਤਾਰ ਵੱਧਣ ਦਾ ਕਾਰਨ ਦੱਸਿਆ ਜਾ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0090310249
Copyright © 2020, Panjabi Times. All rights reserved. Website Designed by Mozart Infotech