ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਰਾਸ਼ਟਰੀ

ਸਰਕਾਰੀ ਵਿਭਾਗਾਂ ’ਚ ਧੋਖਾਧੜੀ ਫੜਨ ਲਈ ਆਧੁਨਿਕ ਸੰਦ ਵਿਕਸਤ ਕਰੇ ਕੈਗ: ਮੋਦੀ

November 22, 2019 04:08 PM

ਨਵੀਂ ਦਿੱਲੀ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਡੀਟਰ ਕੈਗ (ਕੰਪਟਰੋਲਰ ਤੇ ਆਡੀਟਰ ਜਨਰਲ) ਨੂੰ ਸਰਕਾਰੀ ਵਿਭਾਗਾਂ ਵਿੱਚ ਹੁੰਦੀ ਧੋਖਾਧੜੀ ਨੂੰ ਫੜ੍ ਨ ਲਈ ਤਕਨੀਕੀ ਸੰਦ ਵਿਕਸਤ ਕਰਨ ਲਈ ਆਖਿਆ ਹੈ। ਸ੍ਰੀ ਮੋਦੀ ਨੇ ਕਿਹਾ ਕਿ ਕੈਗ ਅਜਿਹੇ ਸੰਦ ਵਿਕਸਤ ਕਰਕੇ ਭਾਰਤ ਨੂੰ ਪੰਜ ਖਰਬ ਅਮਰੀਕੀ ਡਾਲਰ ਦਾ ਅਰਥਚਾਰਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਪ੍ਰਧਾਨ ਮੰਤਰੀ ਇਥੇ ‘ਆਡਿਟ ਤੇ ਐਸ਼ੋਰੈਂਸ ਨੂੰ ਡਿਜੀਟਲ ਵਰਲਡ ਵਿੱਚ ਤਬਦੀਲ’ ਕਰਨ ਦੇ ਵਿਸ਼ੇ ’ਤੇ ਰੱਖੇ ਕੈਗ ਦੇ ਕਨਕਲੇਵ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਡਿਟਰ ਸਰਕਾਰੀ ਪ੍ਰਬੰਧ ਤੇ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਵਿੱਚ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ, ‘ਕੈਗ ਨੂੰ ਪੇਸ਼ੇਵਰ ਧੋਖਾਧੜੀ ਨਾਲ ਸਿੱਝਣ ਲਈ ਆਧੁਨਿਕ ਤੌਰ-ਤਰੀਕੇ ਵਿਕਸਤ ਕਰਨ ਵੱਲ ਧਿਆਨ ਲਾਉਣਾ ਚਾਹੀਦਾ ਹੈ। ਸਾਡਾ ਟੀਚਾ ਸਾਲ 2022 ਤਕ ਸਬੂਤ ਅਧਾਰਿਤ ਨੀਤੀ ਨੂੰ ਨੀਤੀ ਨਿਰਧਾਰਨ ਦਾ ਹਿੱਸਾ ਬਣਾਉਣਾ ਹੈ।’ ਉਨ੍ਹਾਂ ਕਿਹਾ ਕਿ ਭਾਰਤ 5 ਖਰਬ ਡਾਲਰ ਦਾ ਅਰਥਚਾਰਾ ਬਣਨ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ।


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਅਸਾਮ ਤੋਂ ਪੱਛਮੀ ਬੰਗਾਲ ਤੱਕ ਪਹੁੰਚਿਆ ਸੇਕ

ਸ਼ਿਲਾਂਗ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਨਾਗਰਿਕਤਾ (ਸੋਧ) ਕਾਨੂੰਨ ਖ਼ਿਲਾਫ਼ ਉੱਤਰ-ਪੂਰਬੀ ਸੂਬਿਆਂ ’ਚ ਚੱਲ ਰਹੇ ਹਿੰਸਕ ਮੁਜ਼ਾਹਰੇ ਥੋੜ੍ਹੇ ਮੱਠੇ ਪੈਣ ਦੇ ਆਸਾਰ ਦਿਖਾਈ ਰਹੇ ਹਨ ਕਿਉਂਕਿ ਅੱਜ ਕੁਝ ਇਲਾਕਿਆਂ ’ਚੋਂ ਕਰਫਿਊ ’ਚ ਰਾਹਤ ਦਿੱਤੀ ਗਈ ਹੈ। ਹਾਲਾਂਕਿ ਗੁਆਂਢੀ ਸੂਬੇ ਪੱਛਮੀ ਬੰਗਾਲ ’ਚ ਵੱਡੇ ਪੱਧਰ ’ਤੇ ਹਿੰਸਕ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ’ਚ ਮੁਜ਼ਾਹਰਾਕਾਰੀਆਂ ਨੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਹੈ ਤੇ ਪੁਲੀਸ ਨਾਲ ਝੜਪਾਂ ਵੀ ਹੋਈਆਂ ਹਨ। ਹਿੰਸਕ ਮੁਜ਼ਾਹਰਿਆਂ ਕਾਰਨ ਰੇਲ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ। ਇਸੇ ਦੌਰਾਨ ਮੇਘਾਲਿਆ ਦੇ ਰਾਜਪਾਲ ਤਥਾਗਤ ਰੌਏ ਦੇ ਬਿਆਨ ਨਾਲ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ‘ਵੰਡਪਾਊ ਜਮਹੂਰੀਅਤ’ ’ਚ ਯਕੀਨ ਨਹੀਂ ਰੱਖਦੇ ਉਹ ਉੱਤਰੀ ਕੋਰੀਆ ਚਲੇ ਜਾਣ। ਦੂਜੇ ਪਾਸੇ ਸ਼ਾਂਤੀ ਬਹਾਲੀ ਲਈ ਫੌਜ ਤੇ ਅਸਾਮ ਰਾਈਫਲਜ਼ ਦੀਆਂ ਅੱਠ ਟੁਕੜੀਆਂ ਅਸਾਮ ਭੇਜੀਆਂ ਗਈਆਂ ਹਨ। ਮੇਘਾਲਿਆ ਦੇ ਰਾਜ ਭਵਨ ਦੇ ਬਾਹਰ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਮੁਜ਼ਾਹਰਾਕਾਰੀਆਂ ਤੇ ਪੁਲੀਸ ਦੀ ਝੜਪ ਵੀ ਹੋ ਗਈ ਤੇ 25 ਵਿਅਕਤੀ ਜ਼ਖ਼ਮੀ ਹੋ ਗਏ।

ਰਾਹੁਲ ਦੀਆਂ ਟਿੱਪਣੀਆਂ ਤੋਂ ਲੋਕ ਸਭਾ ਵਿੱਚ ਹੰਗਾਮਾ

ਨਵੀਂ ਦਿੱਲੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਝਾਰਖੰਡ ਵਿੱਚ ਚੋਣ ਰੈਲੀ ਦੌਰਾਨ ਮੋਦੀ ਸਰਕਾਰ ਬਾਰੇ ਕੀਤੀ ਸਖ਼ਤ ਟਿੱਪਣੀ ‘ਰੇਪ ਇਨ ਇੰਡੀਆ’ ਵਿਰੁਧ ਅੱਜ ਲੋਕ ਸਭਾ ਵਿੱਚ ਭਾਰੀ ਹੰਗਾਮਾ ਹੋਇਆ। ਭਾਜਪਾ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਤੋਂ ਆਪਣੀਆਂ ਟਿੱਪਣੀਆਂ ਲਈ ਮੁਆਫ਼ੀ ਮੰਗੇ ਜਾਣ ਦੀ ਮੰਗ ਕੀਤੀ। ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਅਜਿਹੇ ਆਗੂਆਂ ਨੂੰ ਸੰਸਦ ਵਿੱਚ ਹੋਣ ਦਾ ‘ਨੈਤਿਕ ਹੱਕ’ ਨਹੀਂ ਹੈ।

ਹਿਮਾਚਲ ਪ੍ਰਦੇਸ਼ ’ਚ ਬਰਫ਼ਬਾਰੀ ਤੇ ਮੀਂਹ ਨੇ ਕੰਬਣੀ ਛੇੜੀ

ਸ਼ਿਮਲਾ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਹਿਮਾਚਲ ਪ੍ਰਦੇਸ਼ ’ਚ ਸ਼ੁੱਕਰਵਾਰ ਨੂੰ ਬਰਫ਼ਬਾਰੀ ਤੇ ਮੀਂਹ ਮਗਰੋਂ ਕੰਬਣੀ ਛੇੜਨ ਵਾਲੀ ਸੀਤ ਲਹਿਰ ਚੱਲ ਪਈ। ਮੌਸਮ ਵਿਭਾਗ ਦੇ ਸ਼ਿਮਲਾ ਕੇਂਦਰ ਦੇ ਡਾਇਰੈਕਟਰ ਨੇ ਮਨਮੋਹਨ ਸਿੰਘ ਦੱਸਿਆ ਕਿ ਲਾਹੌਲ-ਸਪਿਤੀ ਅਤੇ ਕਿਨੌਰ ਤੋਂ ਇਲਾਵਾ ਸੈਲਾਨੀ ਥਾਵਾਂ ਕੁਫ਼ਰੀ ਅਤੇ ਮਨਾਲੀ ’ਚ ਲਗਾਤਾਰ ਦੂਜੇ ਦਿਨ ਵੀ ਬਰਫ਼ਬਾਰੀ ਹੋਈ। ਡਲਹੌਜ਼ੀ ਤੇ ਸ਼ਿਮਲਾ ’ਚ ਮੀਂਹ ਕਾਰਨ ਤਾਪਮਾਨ ਜ਼ੀਰੋ ਡਿਗਰੀ ਤੋਂ ਵੀ ਹੇਠਾਂ ਚਲਾ ਗਿਆ

ਸਬਰੀਮਾਲਾ ਮੰਦਰ: ਸੁਪਰੀਮ ਕੋਰਟ ਵੱਲੋਂ ਔਰਤਾਂ ਦੇ ਸੁਰੱਖਿਅਤ ਦਾਖਲੇ ਸਬੰਧੀ ਹੁਕਮ ਜਾਰੀ ਕਰਨੋਂ ਨਾਂਹ

ਨਵੀਂ ਦਿੱਲੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਬਰੀਮਾਲਾ ਮੰਦਰ ’ਚ ਔਰਤਾਂ ਦੇ ਸੁਰੱਖਿਅਤ ਦਾਖਲੇ ਸਬੰਧੀ ਕੋਈ ਵੀ ਹੁਕਮ ਜਾਰੀ ਕਰਨ ਤੋਂ ਇਨਕਾਰ ਦਿੱਤਾ। ਸੁਪਰੀਮ ਕੋਰਟ ਨੇ ਇਹ ਫ਼ੈਸਲਾ ਦੋ ਮਹਿਲਾ ਕਾਰਕੁਨਾਂ ਵੱਲੋਂ ਸਬਰੀਮਾਲਾ ਮੰਦਰ ’ਚ ਪੁਲੀਸ ਸੁਰੱਖਿਆ ਹੇਠ ਔਰਤਾਂ ਦਾ ਸੁਰੱਖਿਅਤ ਦਾਖਲਾ ਕਰਵਾਉਣ ਲਈ ਕੇਰਲ ਸਰਕਾਰ ਨੂੰ ਹੁਕਮ ਜਾਰੀ ਕਰਨ ਸਬੰਧੀ ਦਾਖਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਣਾਇਆ। ਸਰਬਉੱਚ ਅਦਾਲਤ ਨੇ ਕਿਹਾ, ‘ਇਹ ਮੁੱਦਾ ਭਾਵਨਾਤਮਕ ਹੈ ਅਤੇ ਉਹ ਮਾਹੌਲ ਨੂੰ ਭੜਕਾਊ ਨਹੀਂ ਬਣਾਉਣ ਚਾਹੁੰਦੀ।’’ 

ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਲਈ ਹੋਰ ਕਦਮ ਚੁੱਕੇ ਜਾਣਗੇ: ਸੀਤਾਰਾਮਨ

ਨਵੀਂ ਦਿੱਲੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਹੈ ਕਿ ਅਰਥਚਾਰੇ ਨੂੰ ਪੈਰਾਂ-ਸਿਰ ਕਰਨ ਲਈ ਹੋਰ ਕਦਮ ਚੁੱਕੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬਿਆਂ ਦੇ ਜੀਐੱਸਟੀ ਮੁਆਵਜ਼ਾ ਬਕਾਇਆ ਚੇਤੇ ਹਨ ਅਤੇ ਸਰਕਾਰ ਵਲੋਂ ਆਪਣੇ ਵਾਅਦੇ ਪੁਗਾਏ ਜਾਣਗੇ। ਪ੍ਰੈੱਸ ਕਾਨਫਰੰਸ ਮੌਕੇ ਸੀਤਾਰਾਮਨ ਨੇ ਕਿਹਾ ਕਿ ਆਰਥਿਕਤਾ ਵਿਚ ਸੁਧਾਰ ਲਈ ਸਰਕਾਰ ਵਲੋਂ ਲੋੜ ਪੈਣ ’ਤੇ ਜ਼ਰੂਰੀ ਕਦਮ

ਨਾਗਰਿਕਤਾ ਕਾਨੂੰਨ ਨੂੰ ਨਾਂਹ ਨਹੀਂ ਸਕਦੀਆਂ ਸੂਬਾ ਸਰਕਾਰਾਂ

ਨਵੀਂ ਦਿੱਲੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰ ਸਰਕਾਰ ਨੇ ਅੱਜ ਕਿਹਾ ਹੈ ਕਿ ਸੂਬਾ ਸਰਕਾਰਾਂ ਕੋਲ ਨਾਗਰਿਕਤਾ (ਸੋਧ) ਬਿੱਲ 2019 ਨੂੰ ਅਮਲ ’ਚ ਲਿਆਉਣ ਤੋਂ ਰੋਕਣ ਦੀਆਂ ਸ਼ਕਤੀਆਂ ਨਹੀਂ ਹਨ ਕਿਉਂਕਿ ਇਹ ਕਾਨੂੰਨ ਸੰਵਿਧਾਨ ਦੇ 7ਵੇਂ ਸ਼ਡਿਊਲ ਦੀ ਕੇਂਦਰੀ ਸੂਚੀ ਤਹਿਤ ਬਣਾਇਆ ਗਿਆ ਹੈ। ਕੇਂਦਰ ਨੇ ਇਹ ਬਿਆਨ ਪੱਛਮੀ ਬੰਗਾਲ, ਪੰਜਾਬ, ਕੇਰਲ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਵੱਲੋਂ ਇਸ ਕਾਨੂੰਨ ਨੂੰ ਆਪੋ ਆਪਣੇ ਸੂਬਿਆਂ ’ਚ ਲਾਗੂ ਕਰਨ ਤੋਂ ਇਨਕਾਰ ਕੀਤੇ ਜਾਣ ਮਗਰੋਂ ਕੀਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਵੱਲੋਂ ਬੀਐੇੱਸਐੱਫ ਹੈੱਡਕੁਆਰਟਰ ਦਾ ਦੌਰਾ

ਨਵੀਂ ਦਿੱਲੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਅਤੇ ਪਾਕਿਸਤਾਨ ਤੇ ਬੰਗਲਾਦੇਸ਼ ਨਾਲ ਲੱਗਦੀਆਂ ਸਰਹੱਦਾਂ ’ਤੇ ਸੁਰੱਖਿਆ ਦਸਤਿਆਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਸ਼ਾਹ ਇੱਥੇ ਲੋਧੀ ਰੋਡ ’ਤੇ ਸੀਜੀਓ ਕੰਪਲੈਕਸ ’ਚ ਸਥਿਤ ਬੀਐੱਸਐੱਫ ਦੇ ਹੈੱਡਕੁਆਰਟਰ ’ਚ ਕਰੀਬ ਚਾਰ ਘੰਟੇ ਰੁਕੇ। 

ਮੌਜ਼ਰਬੇਅਰ ਘੁਟਾਲਾ ਕੇਸ ’ਚ ਰਤੁਲ ਪੁਰੀ ਨੂੰ ਜ਼ਮਾਨਤ ਮਿਲੀ

ਨਵੀਂ ਦਿੱਲੀ,13 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਮੌਜ਼ਰਬੇਅਰ ਘੁਟਾਲਾ ਕੇਸ ’ਚ ਦਿੱਲੀ ਦੀ ਅਦਾਲਤ ਨੇ ਅੱਜ ਕਾਰੋਬਾਰੀ ਰਤੁਲ ਪੁਰੀ ਨੂੰ ਜ਼ਮਾਨਤ ਦੇ ਦਿੱਤੀ ਹੈ। ਰਤੁਲ ਪੁਰੀ ਦੀ ਜ਼ਮਾਨਤ ਮਨਜ਼ੂਰ ਕਰਦਿਆਂ ਵਿਸ਼ੇਸ਼ ਸੀਬੀਆਈ ਜੱਜ ਸੰਜੈ ਗਰਗ ਨੇ ਮੁਲਜ਼ਮ ਨੂੰ ਪੰਜ ਲੱਖ ਰੁਪਏ ਦਾ ਨਿੱਜੀ ਮੁਚਲਕਾ ਤੇ 

ਅਸਾਮ ਹਿੰਸਾ: ਪੁਲੀਸ ਦੀ ਗੋਲੀ ਨਾਲ ਦੋ ਮੌਤਾਂ

ਨਵੀਂ ਦਿੱਲੀ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਅਸਾਮ ’ਚ ਹਿੰਸਕ ਪ੍ਰਦਰਸ਼ਨ ਜਾਰੀ ਹਨ। ਹਜ਼ਾਰਾਂ ਪ੍ਰਦਰਸ਼ਨਕਾਰੀ ਕਰਫ਼ਿਊ ਦੀ ਪ੍ਰਵਾਹ ਨਾ ਕਰਦਿਆਂ ਸੜਕਾਂ ’ਤੇ ਆ ਗਏ ਅਤੇ ਕਈ ਥਾਵਾਂ ’ਤੇ ਪੁਲੀਸ ਨਾਲ ਭਿੜ ਗਏ। ਫ਼ੌਜ ਵੱਲੋਂ ਕੱਢੇ ਗਏ ਫਲੈਗ ਮਾਰਚ ਦਾ ਵੀ ਰੋਹ ’ਚ ਆਏ ਲੋਕਾਂ ’ਤੇ ਕੋਈ ਅਸਰ ਨਾ ਪਿਆ। ਸੂਬੇ ’ਚ ਫ਼ੌਜ ਦੀਆਂ ਪੰਜ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਪੁਲੀਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਕੀਤੀ ਗਈ ਗੋਲੀਬਾਰੀ ’ਚ ਦੋ ਵਿਅਕਤੀ ਮਾਰੇ ਗਏ। ਗੁਹਾਟੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਇਕ ਵਿਅਕਤੀ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਜਦਕਿ ਦੂਜੇ ਨੇ ਇਲਾਜ ਦੌਰਾਨ ਦਮ ਤੋੜਿਆ। ਅਧਿਕਾਰੀ ਉਨ੍ਹਾਂ ਦੇ ਨਾਮ ਨਹੀਂ ਦੱਸ ਸਕਿਆ ਕਿਉਂਕਿ ਉਨ੍ਹਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ ਸੀ। ਗੁਹਾਟੀ ਅਤੇ ਡਿਬਰੂਗੜ੍ਹ ਤੋਂ ਬਾਅਦ ਜੋਰਹਾਟ ’ਚ ਵੀ ਕਰਫ਼ਿਊ ਲਗਾ ਦਿੱਤਾ ਗਿਆ ਹੈ। ਗੁਹਾਟੀ ਦੇ ਲਾਲੁੰਗ ਗਾਉਂ ’ਚ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ ਕਰਨ ਮਗਰੋਂ ਪੁਲੀਸ ਨੇ ਉਨ੍ਹਾਂ ’ਤੇ ਗੋਲੀਆਂ ਚਲਾਈਆਂ। ਲੋਕਾਂ ਨੇ ਦਾਅਵਾ ਕੀਤਾ ਕਿ ਗੋਲੀਬਾਰੀ ’ਚ ਚਾਰ ਪ੍ਰਦਰਸ਼ਨਕਾਰੀ ਜ਼ਖ਼ਮੀ ਹੋਏ ਹਨ।

ਗੁਹਾਟੀ ’ਚ ਪੁਲੀਸ ਮੁਖੀ ਦੇ ਕਾਫ਼ਲੇ ’ਤੇ ਪਥਰਾਅ

ਗੁਹਾਟੀ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਅਸਾਮ ਦੇ ਪੁਲੀਸ ਮੁਖੀ ਜਯੋਤੀ ਮਹੰਤਾ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਉਂਦਿਆਂ ਪਥਰਾਅ ਕੀਤਾ। ਗੁਹਾਟੀ-ਸ਼ਿਲਾਂਗ ਰੋਡ ’ਤੇ ਕ੍ਰਿਸਚਨ ਬਸਤੀ ਨੇੜੇ ਕਾਫ਼ਲੇ ’ਤੇ ਹਮਲਾ ਹੋਇਆ ਜੋ ਸਕੱਤਰੇਤ ਤੋਂ ਪਰਤ ਰਿਹਾ ਸੀ। ਕਾਫ਼ਲੇ ਨੂੰ ਕਈ ਥਾਵਾਂ ’ਤੇ ਵਾਰ ਵਾਰ ਰੁਕਣਾ ਪਿਆ ਕਿਉਂਕਿ ਰਾਹ ’ਚ ਪ੍ਰਦਰਸ਼ਨਕਾਰੀਆਂ ਨੇ ਅੜਿੱਕੇ ਖੜ੍ਹੇ ਕੀਤੇ ਹੋਏ ਸਨ।

ਹੈਦਰਾਬਾਦ ਮੁਕਾਬਲੇ ਦੀ ਨਿਆਂਇਕ ਜਾਂਚ ਲਈ ਕਮਿਸ਼ਨ ਕਾਇਮ

ਨਵੀਂ ਦਿੱਲੀ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਨੇ ਤਿਲੰਗਾਨਾ ਵਿੱਚ ਵੈਟਰਨਰੀ ਡਾਕਟਰ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੀ ਹੱਤਿਆ ਅਤੇ ਕੇਸ ਦੇ ਮੁਲਜ਼ਮਾਂ ਦੀ ਪੁਲੀਸ ਮੁਕਾਬਲੇ ਵਿੱਚ ਮੌਤ ਦੇ ਕਾਰਨਾਂ ਦੀ ਨਿਆਂਇਕ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਇਹ ਜਾਂਚ ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਵੀਐੱਸ ਸਿਰਪੁਰਕਰ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਕਮਿਸ਼ਨ ਕਰੇਗਾ। ਕਮਿਸ਼ਨ ਦੇ ਹੋਰ ਮੈਂਬਰਾਂ ਵਿੱਚ ਬੰਬੇ ਹਾਈ ਕੋਰਟ ਦੇ ਸਾਬਕਾ ਜਸਟਿਸ ਰੇਖਾ ਸੌਂਦੁਰ ਬਲਦੋਤਾ ਅਤੇ ਸੀਬੀਆਈ ਦੇ ਸਾਬਕਾ ਮੁਖੀ ਡੀਆਰ ਕਾਰਤੀਕੇਯਨ ਸ਼ਾਮਲ ਹਨ। ਕਮਿਸ਼ਨ ਆਪਣੀ ਰਿਪੋਰਟ ਸੁਪਰੀਮ ਕੋਰਟ ਵਿੱਚ ਛੇ ਮਹੀਨਿਆਂ ਵਿੱਚ ਪੇਸ਼ ਕਰੇਗਾ। ਚੀਫ ਜਸਟਿਸ ਐੱਸਏ ਬੋਬੜੇ ਦੀ ਅਗਵਾਈ ਵਾਲੇ ਬੈਂਚ

ਝਾਰਖੰਡ ਚੋਣਾਂ: ਤੀਜੇ ਗੇੜ ਤਹਿਤ 63 ਫੀਸਦ ਪੋਲਿੰਗ

ਰਾਂਚੀ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਝਾਰਖੰਡ ਵਿਧਾਨ ਸਭਾ ਚੋਣਾਂ ਲਈ ਅੱਜ ਤੀਜੇ ਗੇੜ ਦੀ ਵੋਟਿੰਗ ਦੌਰਾਨ 63 ਫੀਸਦ ਲੋਕਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਅੱਜ ਵਿਧਾਨ ਸਭਾ ਦੀਆਂ 17 ਸੀਟਾਂ ਲਈ ਵੋਟਾਂ ਪਈਆਂ ਹਨ। ਚੋਣ ਕਮਿਸ਼ਨ ਤੋਂ ਹਾਸਲ ਅੰਕੜਿਆਂ ਅਨੁਸਾਰ ਸੂਬਾਈ ਚੋਣਾਂ ਦੇ ਤੀਜੇ ਗੇੜ ਤਹਿਤ ਅੱਜ 61.93 ਫੀਸਦ ਪੋਲਿੰਗ ਹੋਈ ਹੈ। ਸਭ ਤੋਂ ਵੱਧ ਵੋਟਾਂ ਸਿੱਲੀ ਹਲਕੇ (76.98 ਫੀਸਦ) ਜਦਕਿ ਸਭ ਤੋਂ ਘੱਟ ਵੋਟਾਂ ਰਾਂਚੀ ਹਲਕੇ

ਕੇਂਦਰ ਜੀਐੱਸਟੀ ਮੁਆਵਜ਼ਾ ਦੇਣ ਲਈ ਵਚਨਬੱੱਧ: ਸੀਤਾਰਾਮਨ

ਨਵੀਂ ਦਿੱਲੀ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਅਗਸਤ ਮਹੀਨੇ ਤੱਕ ਜੀਐੱਸਟੀ ਲਾਗੂ ਕਰਨ ਦੌਰਾਨ ਰਾਜਾਂ ਨੂੰ ਪਏ ਮਾਲੀਆ ਘਾਟੇ ਦੀ ਭਰਪਾਈ ਲਈ ਕੇਂਦਰ ਵਚਨਬੱਧ ਹੈ। ਵਿੱਤ ਮੰਤਰੀ ਨੇ ਕਿਹਾ ਹੈ ਕਿ ਕੇਂਦਰ ਆਪਣੇ ਵਾਅਦੇ ਉੱਤੇ ਕਾਇਮ ਹੈ 

ਤਿਹਾੜ ਜੇਲ੍ਹ ਨੇ ਯੂਪੀ ਤੋਂ ਦੋ ਜੱਲਾਦ ਮੰਗੇ

ਲਖਨਊ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਦੀ ਤਿਹਾੜ ਜੇਲ੍ਹ ਨੇ ਉੱਤਰ ਪ੍ਰਦੇਸ਼ ਨੂੰ ਦੋ ਜੱਲਾਦ ਮੁਹੱਈਆ ਕਰਵਾਉਣ ਲਈ ਕਿਹਾ ਹੈ। ਅਜਿਹੀਆਂ ਰਿਪੋਰਟਾਂ ਹਨ ਕਿ ਨਿਰਭਯਾ ਜਬਰ ਜਨਾਹ ਤੇ ਕਤਲ ਕੇਸ ’ਚ ਚਾਰੇ ਦੋਸ਼ੀਆਂ ਨੂੰ ਜਲਦੀ ਹੀ ਫਾਂਸੀ ਦਿੱਤੀ ਜਾ ਸਕਦੀ ਹੈ। ਉੱਤਰ ਪ੍ਰਦੇਸ਼ ਦੇ ਵਧੀਕ ਡਾਇਰੈਕਟਰ ਜਨਰਲ (ਜੇਲ੍ਹਾਂ) ਆਨੰਦ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦਾ ਵਿਭਾਗ ਜੱਲਾਦ ਮੁਹੱਈਆ ਕਰਾਉਣ ਲਈ ਤਿਆਰ ਹੈ। ਉਨ੍ਹਾਂ ਦੱਸਿਆ, ‘ਤਿਹਾੜ ਜੇਲ੍ਹ ਨੇ

ਈਡੀ ਵੱਲੋਂ ਸ਼ਿਵਇੰਦਰ ਸਿੰਘ ਗ੍ਰਿਫ਼ਤਾਰ

ਨਵੀਂ ਦਿੱਲੀ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਫੋਰਟਿਸ ਹੈਲਥਕੇਅਰ ਦੇ ਸਾਬਕਾ ਪਰਮੋਟਰ ਸ਼ਿਵਇੰਦਰ ਸਿੰਘ ਨੂੰ ਰੈਲੀਗੇਅਰ ਫਿਨਵੈਸਟ ਲਿਮਟਿਡ ਦੇ ਫੰਡਾਂ ਦੀ ਕਥਿਤ ਦੁਰਵਰਤੋਂ ਬਾਅਦ ਮਨੀਲਾਂਡਰਿੰਗ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ ਨੇ ਤਿਹਾੜ ਜੇਲ੍ਹ ਪੁੱਜ ਕੇ ਸ਼ਿਵਇੰਦਰ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਸ਼ਿਵਇੰਦਰ ਇਸ ਸਮੇਂ ਨਿਆਂਇਕ ਹਿਰਾਸਤ ਤਹਿਤ ਤਿਹਾੜ ਜੇਲ੍ਹ ਵਿੱਚ ਬੰਦ ਸੀ। 

ਫ਼ੌਰੀ ਸੁਣਵਾਈ ਲਈ ਵਕੀਲ ਪਹਿਲਾਂ ਰਜਿਸਟਰਾਰ ਨਾਲ ਕੇਸ ਵਿਚਾਰਨ: ਬੋਬੜੇ

ਨਵੀਂ ਦਿੱਲੀ,12 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸੁਪਰੀਮ ਕੋਰਟ ਦੇ ਚੀਫ ਜਸਟਿਸ ਐੱਸ ਏ ਬੋਬੜੇ ਨੇ ਵਕੀਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਲਿਸਟਿੰਗ ਤੇ ਸੁਣਵਾਈ ਲਈ ਕੇਸ ਲਵਾਉਣ ਲਈ ਪਹਿਲਾਂ ਸੁਪਰੀਮ ਕੋਰਟ ਦੇ ਰਜਿਸਟਰਾਰ ਨਾਲ ਵਿਚਾਰ ਵਟਾਂਦਰਾ ਕਰਨ ਨਾ

ਹੈਦਰਾਬਾਦ ਮੁਕਾਬਲੇ ਦੀ ਜਾਂਚ ਸਾਬਕਾ ਜੱਜ ਤੋਂ ਕਰਾਉਣ ਦੀ ਤਿਆਰੀ

ਨਵੀਂ ਦਿੱਲੀ,11 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਸੁਪਰੀਮ ਕੋਰਟ ਨੇ ਕਿਹਾ ਕਿ ਉਹ ਤਿਲੰਗਾਨਾ ’ਚ ਵੈਟਰਨਰੀ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਕਰਨ ਦੇ ਚਾਰ ਮੁਲਜ਼ਮਾਂ ਦੇ ਮੁਕਾਬਲੇ ਦੀ ਜਾਂਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਤੋਂ ਕਰਾਉਣ ਬਾਰੇ ਵਿਚਾਰ ਕਰ ਰਹੇ ਹਨ। ਚੀਫ਼ ਜਸਟਿਸ ਐੱਸ ਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ ਕਿ ਉਹ ਇਸ ਤੱਥ ਤੋਂ ਜਾਣੂ ਹਨ ਕਿ ਤਿਲੰਗਾਨਾ ਹਾਈ ਕੋਰਟ ਨੇ ਇਸ ਦਾ ਨੋਟਿਸ ਲਿਆ ਹੈ ਪਰ ਬੈਂਚ ਚਾਹੁੰਦਾ ਹੈ ਕਿ ਸੁਪਰੀਮ ਕੋਰਟ ਦਾ ਦਿੱਲੀ ਆਧਾਰਿਤ ਸਾਬਕਾ ਜੱਜ ਹੀ ਕੇਸ ਦੀ ਜਾਂਚ ਕਰੇ।

ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ

ਨਵੀਂ ਦਿੱਲੀ,11 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਭਾਜਪਾ ਸੰਸਦ ਮੈਂਬਰ ਸੁਬਰਾਮਣੀਅਨ ਸਵਾਮੀ ਨੇ ਅੱਜ ਸੰਨ 1947 ਦਾ ਇਕ ਮਤਾ ਸਾਹਮਣੇ ਲਿਆ ਕੇ ਵਿਰੋਧੀ ਧਿਰ ਕਾਂਗਰਸ ਉੱਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਉਸ ਵੇਲੇ ਇਕ ਮਤਾ ਪਾਸ ਕਰ ਕੇ ਪਾਕਿਸਤਾਨ ਦੇ ਗ਼ੈਰ-ਮੁਸਲਮਾਨਾਂ ਨੂੰ ਨਾਗਰਿਕਤਾ ਦੇਣ ਦਾ ਫ਼ੈਸਲਾ ਕੀਤਾ ਸੀ।

ਨਾਗਰਿਕਤਾ ਸੋਧ ਬਿੱਲ ’ਤੇ ਸੰਸਦ ਦੀ ਮੋਹਰ

ਨਵੀਂ ਦਿੱਲੀ,11 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਰਾਜ ਸਭਾ ਵਿੱਚ ਜ਼ਬਰਦਸਤ ਵਿਰੋਧ ਦੇ ਬਾਵਜੂਦ ਨਾਗਰਿਕਤਾ ਸੋਧ ਬਿੱਲ ਅੱਜ ਪਾਸ ਹੋ ਗਿਆ ਹੈ ਅਤੇ ਬਿਲ ਸਬੰਧੀ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਪੇਸ਼ ਕੀਤੀਆਂ ਸੋਧਾਂ ਦੇ ਸਾਰੇ ਮਤੇ ਡਿੱਗ ਗਏ। ਬਿਲ ਪਹਿਲਾਂ ਹੀ ਲੋਕ ਸਭਾ ਵੱਲੋਂ ਪਾਸ ਕੀਤਾ ਜਾ ਚੁੱਕਾ ਹੈ ਅਤੇ ਹੁਣ ਰਾਸ਼ਟਰਪਤੀ ਦੀ ਪ੍ਰਵਾਨਗੀ ਤੋਂ ਬਾਅਦ ਬਿੱਲ ਕਾਨੂੰਨ ਦਾ ਰੂਪ ਲੈ ਲਵੇਗਾ ਅਤੇ ਇਸ ਦੇ ਨਾਲ ਗੁਆਂਢੀ ਮੁਲਕਾਂ ਪਾਕਿਸਤਾਨ, ਅਫਗਾਨਿਸਤਾਨ ਤੇ ਬੰਗਲਾਦੇਸ਼ ਤੋਂ ਭਾਰਤ ਵਿੱਚ ਗੈਰਕਾਨੂੰਨੀ ਤੌਰ ਉੱਤੇ ਪੁੱਜੇ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ ਅਤੇ ਈਸਾਈਆਂ ਨੂੰ ਭਾਰਤ ਦੀ ਨਾਗਰਿਕਤਾ ਮਿਲ ਜਾਵੇਗੀ। ਵੋਟਿੰਗ ਦੌਰਾਨ ਸ਼ਿਵ ਸੈਨਾ ਲਾਂਭੇ ਰਹੀ।ਬਿੱਲ 105 ਵੋਟਾਂ ਦੇ ਮੁਕਾਬਲੇ 125 ਵੋਟਾਂ ਨਾਲ ਪਾਸ ਹੋ ਗਿਆ।

ਇਸਰੋ ਵੱਲੋਂ ਧਰਤੀ ’ਤੇ ਨਜ਼ਰ ਰੱਖਣ ਵਾਲਾ ਸੈਟੇਲਾਈਟ ਲਾਂਚ

ਸ੍ਰੀਹਰੀਕੋਟਾ,11 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਇਸਰੋ ਨੇ ਬੁੱਧਵਾਰ ਨੂੰ ਧਰਤੀ ’ਤੇ ਨਜ਼ਰ ਰੱਖਣ ਵਾਲੇ ਸੈਟੇਲਾਈਟ ਰਿਸੈਟ-2ਬੀਆਰ1 ਨੂੰ ਸਫ਼ਲਤਾਪੂਰਬਕ ਦਾਗ ਦਿੱਤਾ ਹੈ। ਇਸ ਦੇ ਨਾਲ 9 ਹੋਰ ਵਿਦੇਸ਼ੀ ਕਮਰਸ਼ੀਅਲ ਸੈਟੇਲਾਈਟ ਵੀ ਭੇਜੇ ਗਏ ਹਨ। ਰਿਸੈਟ-2ਬੀਆਰ1 ਨੂੰ ਦਾਗੇ ਜਾਣ ਦੇ ਕਰੀਬ 16 ਮਿੰਟਾਂ ਬਾਅਦ ਇਹ ਆਪਣੇ ਪੰਧ ’ਚ ਸਥਾਪਤ ਹੋ ਗਿਆ ਜਦਕਿ ਬਾਕੀ ਦੇ ਸੈਟੇਲਾਈਟ ਨੂੰ ਕਰੀਬ ਪੰਜ ਮਿੰਟ ਬਾਅਦ ਉਨ੍ਹਾਂ ਦੇ ਪੰਧਾਂ ’ਤੇ ਪਾਇਆ ਗਿਆ। ਰੀਸੈਟ-2ਬੀਆਰ1

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0087915515
Copyright © 2019, Panjabi Times. All rights reserved. Website Designed by Mozart Infotech