» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਰਾਸ਼ਟਰੀ

ਕਾਂਗਰਸ ਵਰਕਿੰਗ ਕਮੇਟੀ ਵੱਲੋਂ ਸੈਨਾ ਨਾਲ ਹੱਥ ਮਿਲਾਉਣ ਨੂੰ ਹਰੀ ਝੰਡੀ

November 22, 2019 04:11 PM

ਨਵੀਂ ਦਿੱਲੀ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਚੱਲ ਰਹੀ ਜੱਕੋ-ਤੱਕੀ ਦਰਮਿਆਨ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਨੇ ਅੱਜ ਸੂਬੇ ਵਿੱਚ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਤੇ ਸ਼ਿਵ ਸੈਨਾ ਨਾਲ ਮਿਲ ਕੇ ਸਰਕਾਰ ਬਣਾਉਣ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਂਜ ਇਸ ਸਬੰਧੀ ਆਖਰੀ ਐਲਾਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ। ਮੀਟਿੰਗ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ 10 ਜਨਪੱਥ ਸਥਿਤ ਰਿਹਾਇਸ਼ ਉੱਤੇ ਹੋਈ। ਇਸ ਦੌਰਾਨ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਪ੍ਰਿਥਵੀਰਾਜ ਚਵਾਨ ਨੇ ਕਿਹਾ ਕਿ ਕਾਂਗਰਸ ਤੇ ਐੱਨਸੀਪੀ ਨੇ ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਨੂੰ ਲੈ ਕੇ ਸਾਰੇ ਮੁੱਦੇ ਵਿਚਾਰ ਲਏ ਹਨ ਤੇ ਹੁਣ ਗੱਠਜੋੜ ਦੀਆਂ ਸ਼ਰਤਾਂ ਨੂੰ ਅੰਤਿਮ ਰੂਪ ਦੇਣ ਲਈ ਮੁੰਬਈ ਵਿੱਚ ਸ਼ਿਵ ਸੈਨਾ ਨਾਲ ਗੱਲਬਾਤ ਹੋਵੇਗੀ।
ਮੀਟਿੰਗ ਉਪਰੰਤ ਪਾਰਟੀ ਦੇ ਜਨਰਲ ਸਕੱਤਰ ਕੇ.ਸੀ.ਵੇਣੂਗੋਪਾਲ ਨੇ ਦੱਸਿਆ ਕਿ ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਨੂੰ ਲੈ ਕੇ ਕਾਂਗਰਸ ਤੇ ਐੱਨਸੀਪੀ ਦਰਮਿਆਨ ਚੱਲ ਰਹੀ ਗੱਲਬਾਤ ਬਾਰੇ ਸੀਡਬਲਿਊਸੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਾਰਟੀ ਵਿਚਲੇ ਸੂਤਰਾਂ ਨੇ ਕਿਹਾ ਕਿ ਆਖਰੀ ਫ਼ੈਸਲਾ ਸ਼ੁੱਕਰਵਾਰ ਨੂੰ ਆਉਣ ਦੀ ਉਮੀਦ ਹੈ। ਇਕ ਸੂਤਰ ਨੇ ਕਿਹਾ, ‘ਕਾਂਗਰਸ ਵਰਕਿੰਗ ਕਮੇਟੀ ਨੇ ਸ਼ਿਵ ਸੈਨਾ ਤੇ ਐੱਨਸੀਪੀ ਨਾਲ ਮਿਲ ਕੇ ਸਰਕਾਰ ਬਣਾਉਣ ਦੀ ਸਹਿਮਤੀ ਦੇ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਪ੍ਰਿਥਵੀਰਾਜ ਚਵਾਨ ਨੇ ਕਾਂਗਰਸ ਤੇ ਐੱਨਸੀਪੀ ਆਗੂਆਂ ਨਾਲ ਮੀਟਿੰਗ ਉਪਰੰਤ ਕਿਹਾ ਕਿ ਲਗਪਗ ਸਾਰੇ ਮੁੱਦਿਆਂ ’ਤੇ ਦੋਵੇਂ ਭਾਈਵਾਲ ‘ਇਕਮੱਤ’ ਹਨ ਤੇ ਹੁਣ ਗੱਠਜੋੜ ਭਾਈਵਾਲਾਂ, ਜਿਸ ਵਿੱਚ ਸ਼ਿਵ ਸੈਨਾ ਵੀ ਸ਼ਾਮਲ ਹੈ, ਵੱਲੋਂ ਘੱਟੋ-ਘੱਟ ਸਾਂਝੇ ਪ੍ਰੋਗਰਾਮ ਦੇ ਐਲਾਨ ਮਗਰੋਂ ਸੱਤਾ ਦੀ ਵੰਡ ਸਬੰਧੀ ਫਾਰਮੂਲੇ ਦਾ ਖੁਲਾਸਾ ਕਰ ਦਿੱਤਾ ਜਾਵੇਗਾ। ਐੱਨਸੀਪੀ ਆਗੂ ਸ਼ਰਦ ਪਵਾਰ ਦੀ ਰਿਹਾਇਸ਼ ’ਤੇ ਅੱਜ ਦੁਪਹਿਰ ਸਮੇਂ ਹੋਈ ਮੀਟਿੰਗ ਵਿੱਚ ਕਾਂਗਰਸ ਆਗੂ ਅਹਿਮਦ ਪਟੇਲ, ਜੈਰਾਮ ਰਮੇਸ਼ ਤੇ ਮਲਿਕਾਰਜੁਨ ਖੜਗੇ ਤੇ ਐੱਨਸੀਪੀ ਆਗੂ ਪ੍ਰਫੁੱਲ ਪਟੇਲ, ਸੁਪ੍ਰਿਆ ਸੂਲੇ, ਅਜੀਤ ਪਵਾਰ, ਜੈਯੰਤ ਪਾਟਿਲ ਤੇ ਨਵਾਬ ਮਲਿਕ ਮੌਜੂਦ ਸਨ।
ਉਧਰ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੈ ਰਾਊਤ ਨੇ ਅੱਜ ਐੱਨਸੀਪੀ ਆਗੂ ਸ਼ਰਦ ਪਵਾਰ ਨਾਲ ਮੁਲਾਕਾਤ ਮਗਰੋਂ ਕਿਹਾ ਕਿ ਕਾਂਗਰਸ ਪਾਰਟੀ ਸਮੇਤ ਤਿੰਨੋਂ ਪਾਰਟੀਆਂ ਇਕ-ਦੋ ਦਿਨਾਂ ਵਿੱਚ ਸਰਕਾਰ ਦੇ ਗਠਨ ਸਬੰਧੀ ਫੈਸਲਾ ਲੈ ਲੈਣਗੀਆਂ। ਰਾਊਤ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ ਦਸੰਬਰ ਤੋਂ ਪਹਿਲਾਂ ਨਵੀਂ ਸਰਕਾਰ ਬਣ ਜਾਵੇਗੀ। ਸੈਨਾ ਆਗੂ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਪਾਰਟੀ ਪ੍ਰਧਾਨ ਊਧਵ ਠਾਕਰੇ ਦੀ ਇਸ ਹਫ਼ਤੇ ਸੋਨੀਆ ਗਾਂਧੀ ਨੂੰ ਮਿਲਣ ਦੀ ਕੋਈ ਯੋਜਨਾ ਨਹੀਂ ਹੈ।
ਇਸ ਦੌਰਾਨ ਸ਼ਿਵ ਸੈਨਾ ਦੀ ਸੰਸਦ ਮੈਂਬਰ ਭਾਵਨਾ ਗਾਵਲੀ ਨੇ ਅੱਜ ਲੋਕ ਸਭਾ ਵਿੱਚ ਬੋਲਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਐੱਨਸੀਪੀ ਸੁਪਰੀਮੋ ਸ਼ਰਦ ਪਵਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਜਿੰਨੀ ਛੇਤੀ ਹੋਵੇ ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਦਾ ਗਠਨ ਕਰਨ। ਸਿਫ਼ਰ ਕਾਲ ਦੌਰਾਨ ਬੋਲਦਿਆਂ ਗਾਵਲੀ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ ਕਿਸਾਨਾਂ ਦੀ ਹਾਲਤ ਬੇਹੱਦ ਮਾੜੀ ਹੈ, ਜਿਸ ਪਾਸੇ ਫ਼ੌਰੀ ਧਿਆਨ ਦੇਣ ਦੀ ਲੋੜ ਹੈ। -

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਉਨਾਓ ਕਾਂਡ: ਪੀੜਤ ਪਰਿਵਾਰ ਨੇ ਮੰਗਿਆ ‘ਹੈਦਰਾਬਾਦੀ ਨਿਆਂ’

ਨਵੀਂ ਦਿੱਲੀ,7 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਉਨਾਓ ਜਬਰ-ਜਨਾਹ ਪੀੜਤਾ ਦੀ ਇਥੋਂ ਦੇ ਹਸਪਤਾਲ ’ਚ ਸ਼ੁੱਕਰਵਾਰ ਦੇਰ ਰਾਤ ਮੌਤ ਤੋਂ ਬਾਅਦ ਪੂਰੇ ਮੁਲਕ ’ਚ ਗੁੱਸਾ ਭੜਕ ਗਿਆ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਰੋਹ ’ਚ ਆ ਕੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਹੈਦਰਾਬਾਦ ‘ਮੁਕਾਬਲੇ’ ਵਾਂਗ ਮਾਰਿਆ ਜਾਵੇ ਜਾਂ ਫਾਹੇ ਟੰਗਿਆ ਜਾਵੇ। ਉਧਰ ਵਿਰੋਧੀ ਧਿਰ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਔਰਤਾਂ ਨੂੰ ਸੁਰੱਖਿਆ ਅਤੇ ਇਨਸਾਫ਼ ਦੇਣ ’ਚ ਨਾਕਾਮ ਰਹੀ ਹੈ। ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਭਰੋਸਾ ਦਿੱਤਾ ਕਿ ਕੇਸ ਫਾਸਟ ਟਰੈਕ ਅਦਾਲਤ ’ਚ ਚਲਾਇਆ ਜਾਵੇਗਾ ਤਾਂ ਜੋ ਲੜਕੀ ਦੇ ਪਰਿਵਾਰ ਨੂੰ ਤੇਜ਼ੀ ਨਾਲ ਨਿਆਂ ਦਿੱਤਾ ਜਾ ਸਕੇ। ਉਨ੍ਹਾਂ ਪਰਿਵਾਰ ਨੂੰ 25 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਜਬਰ-ਜਨਾਹ ਪੀੜਤ ਦੀ ਦੇਹ ਰਾਤ 9 ਵਜੇ ਦੇ ਕਰੀਬ ਉਹਦੇ ਜੱਦੀ ਪਿੰਡ ਪੁੱਜ ਗਈ। ਇਸ ਮੌਕੇ ਕਿਸੇ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਇਹਤਿਆਤ ਵਜੋਂ ਪਿੰਡ ਵਿੱਚ ਵੱਡੀ ਗਿਣਤੀ ਪੁਲੀਸ ਮੁਲਾਜ਼ਮ ਤਾਇਨਾਤ ਸਨ। ਦੇਹ ਨੂੰ ਪਰਿਵਾਰ ਸਪੁਰਦ ਕੀਤੇ ਜਾਣ ਮੌਕੇ ਸਪਾ ਆਗੂਆਂ ਸਮੇਤ ਵੱਡੀ ਗਿਣਤੀ ਲੋਕ ਮੌਜੂਦ ਸਨ।

‘ਮੈਨੂੰ ਬਚਾਅ ਲਓ, ਮੈਂ ਮਰਨਾ ਨਹੀਂ ਚਾਹੁੰਦੀ’

ਨਵੀਂ ਦਿੱਲੀ,7 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਮੈਨੂੰ ਬਚਾਅ ਲਉ, ਮੈਂ ਮਰਨਾ ਨਹੀਂ ਚਾਹੁੰਦੀ।’ ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿੱਚ ਜਬਰ-ਜਨਾਹ ਪੀੜਤ 23 ਸਾਲਾ ਮੁਟਿਆਰ ਦੇ ਇਹ ਆਖਰੀ ਬੋਲ ਸਨ, ਜੋ ਉਸ ਨੇ ਆਪਣੇ ਪਰਿਵਾਰ ਨਾਲ ਸਾਂਝੇ ਕੀਤੇ ਸਨ। 90 ਫੀਸਦ ਝੁਲਸੀ ਇਸ ਮੁਟਿਆਰ ਨੂੰ ਸ਼ੁੱਕਰਵਾਰ ਦੇਰ ਰਾਤ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ। ਹਸਪਤਾਲ ਦੇ ਇਕ ਸੀਨੀਅਰ ਡਾਕਟਰ ਨੇ ਕਿਹਾ, ‘ਉਹ ਬਹੁਤ ਤਕਲੀਫ਼ ਵਿੱਚ ਸੀ।

ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਆਏ ਯੋਗੀ

ਨਵੀਂ ਦਿੱਲੀ,7 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਉਨਾਓ ਜਬਰ-ਜਨਾਹ ਪੀੜਤਾ ਦੀ ਦਿੱਲੀ ਦੇ ਹਸਪਤਾਲ ’ਚ ਮੌਤ ਤੋਂ ਬਾਅਦ ਸਿਆਸੀ ਆਗੂਆਂ ਨੇ ਉੱਤਰ ਪ੍ਰਦੇਸ਼ ਦੇ ਨਾਲ ਨਾਲ ਕੇਂਦਰ ਸਰਕਾਰ ਨੂੰ ਵੀ ਕਰਾਰੇ ਹੱਥੀਂ ਲਿਆ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਇਕ ਹੋਰ ਧੀ ਨੇ ਇਨਸਾਫ਼ ਦੀ ਉਡੀਕ ’ਚ ਆਪਣੀ ਜਾਨ ਦੇ ਦਿੱਤੀ ਹੈ। ਆਪਣੇ ਟਵੀਟ ’ਚ ਰਾਹੁਲ ਨੇ ਕਿਹਾ,‘‘ਉਨਾਓ ਦੀ ਬੇਕਸੂਰ ਧੀ ਦੀ ਦਿਲ ਦਹਿਲਾ ਦੇਣ ਵਾਲੀ ਮੌਤ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ ਹੈ।

ਬਦਲਾ ਨਹੀਂ ਹੋ ਸਕਦਾ ਨਿਆਂ: ਚੀਫ਼ ਜਸਟਿਸ ਬੋਬੜੇ

ਜੋਧਪੁਰ,7 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤ ਦੇ ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਅੱਜ ਕਿਹਾ ਕਿ ਨਿਆਂ ਕਦੇ ਵੀ ਤਤਫੱਟ ਜਾਂ ਇਕਦਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਨਿਆਂ ਜੇਕਰ ਬਦਲੇ ਦੀ ਸ਼ਕਲ ਲੈ ਲਵੇ ਤਾਂ ਆਪਣਾ ਕਿਰਦਾਰ ਗੁਆ ਬੈਠਦਾ ਹੈ। ਚੀਫ਼ ਜਸਟਿਸ ਦੀਆਂ ਇਹ ਟਿੱਪਣੀਆਂ ਤਿਲੰਗਾਨਾ ਪੁਲੀਸ ਵੱਲੋਂ ਇਕ ਵੈਟਰਨਰੀ ਡਾਕਟਰ ਨਾਲ ਪਹਿਲਾਂ ਜਬਰ-ਜਨਾਹ ਤੇ ਮਗਰੋਂ ਕਤਲ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ‘ਮੁਕਾਬਲੇ’ ਵਿੱਚ ਮਾਰ ਮੁਕਾਉਣ ਦੇ ਪਿਛੋਕੜ ਵਿੱਚ ਕਾਫ਼ੀ ਅਹਿਮ ਹਨ। ਸੀਜੇਆਈ ਇਥੇ ਰਾਜਥਸਾਨ ਹਾਈ ਕੋਰਟ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਨਿਆਂ ਲਈ ਵਿਲਕ ਰਹੀਆਂ ਨੇ ਔਰਤਾਂ: ਪ੍ਰਸਾਦ

ਜੋਧਪੁਰ,7 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਤੇ ਹੋਰਨਾਂ ਸੀਨੀਅਰ ਜੱਜਾਂ ਨੂੰ ਅਪੀਲ ਕੀਤੀ ਕਿ ਉਹ ਬਲਾਤਕਾਰ ਨਾਲ ਸਬੰਧਤ ਕੇਸਾਂ ਦੇ ਛੇਤੀ ਨਿਬੇੜੇ ਲਈ ਕੋਈ ਵਿਵਸਥਾ/ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁਲਕ ਦੀਆਂ ਔਰਤਾਂ ਤਕਲੀਫ਼ ਤੇ ਪੀੜਾ ਵਿੱਚ ਹਨ ਤੇ ਉਹ ਨਿਆਂ ਲਈ ਵਿਲਕ ਰਹੀਆਂ ਹਨ। ਰਾਜਸਥਾਨ ਹਾਈ ਕੋਰਟ ਦੀ ਨਵੀਂ ਇਮਾਰਤ ਦੇ ਉਦਘਾਟਨ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਸਾਦ ਨੇ

‘ਆਜ਼ਾਦੀ ਦੀ ਦੂਜੀ ਜੰਗ’ ਦਾ ਨਾਅਰੇ ਨਾਲ ਚੋਣਾਂ ਲੜੇਗੀ ਤ੍ਰਿਣਮੂੁਲ ਕਾਂਗਰਸ

ਕੋਲਕਾਤਾ,7 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਕੌਮੀ ਨਾਗਰਿਕ ਰਜਿਸਟਰ ਬਿੱਲ ਦਾ ਮੁੱਦਾ ਲੈ ਕੇ ਪੱਛਮੀ ਬੰਗਾਲ ’ਚ ਸਫਲਤਾ ਹਾਸਲ ਕਰਨ ਵਾਲੀ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀਆਂ ਨਜ਼ਰਾਂ ਹੁਣ 2021 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਨਾਗਰਿਕਤਾ ਸੋਧ ਬਿੱਲ’ ਦਾ ਮੁੱਦਾ ਲੈ ਕੇ ਭਾਜਪਾ ਖ਼ਿਲਾਫ਼ ਨਿੱਤਰਨ ’ਤੇ ਹਨ। ਸ਼ੁੱਕਰਵਾਰ ਨੂੰ ਕੋਲਕਾਤਾ ’ਚ ਇੱਕ ਰੈਲੀ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਾਗਰਿਕਤਾ ਸੋਧ ਬਿੱਲ ਵਿਰੁੱਧ ਮੁਹਿੰਮ ਨੂੰ ‘ਆਜ਼ਾਦੀ ਦੀ ਦੂਜੀ ਜੰਗ’ ਦਾ ਨਾਅਰਾ ਦਿੱਤਾ ਸੀ।

ਨਿਆਂਇਕ ਪ੍ਰਕਿਰਿਆ ਗਰੀਬਾਂ ਦੀ ਪਹੁੰਚ ਤੋਂ ਬਾਹਰ: ਕੋਵਿੰਦ

ਜੋਧਪੁਰ,7 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ‘ਨਿਆਂ ਦੀ ਪਹੁੰਚ’ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਨਿਆਂਇਕ ਪ੍ਰਕਿਰਿਆ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਇੱਥੇ ਰਾਜਸਥਾਨ ਹਾਈ ਕੋਰਟ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਮਗਰੋਂ ਰਾਸ਼ਟਰਪਤੀ ਸ੍ਰੀ ਕੋਵਿੰਦ ਨੇ ਕਿਹਾ, ‘‘ਨਿਆਂਇਕ ਪ੍ਰਕਿਰਿਆ ਬਹੁਤ ਮਹਿੰਗੀ ਹੋ ਚੁੱਕੀ ਹੈ ਅਤੇ ਕਈ ਕਾਰਨਾਂ ਕਰ ਕੇ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈ ਹੈ। ਖਾਸ ਕਰ ਕੇ ਹਾਈ ਕੋਰਟ ਅਤੇ ਸੁਪਰੀਮ ਕੋਰਟ

ਮੌਰੀਸ਼ਸ ਦੇ ਪ੍ਰਧਾਨ ਮੰਤਰੀ ਬੰਗਲਾ ਸਾਹਿਬ ਵਿਖੇ ਨਤਮਸਤਕ

ਨਵੀਂ ਦਿੱਲੀ,6 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪਰਾਵਿੰਦ ਕੁਮਾਰ ਜੁਗਨਾਥ ਅੱਜ ਆਪਣੀ ਪਤਨੀ ਸਮੇਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਕਮੇਟੀ ਨੇ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਪਤਨੀ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਚਾਰ ਮੁਲਜ਼ਮ ਪੁਲੀਸ ਮੁਕਾਬਲੇ ’ਚ ਹਲਾਕ

ਹੈਦਰਾਬਾਦ,6 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਨੌਜਵਾਨ ਵੈਟਰਨਰੀ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਅੱਜ ਸੁਵੱਖਤੇ ਇਥੇ ਪੁਲੀਸ ਨਾਲ ਹੋਏ ਕਥਿਤ ਮੁਕਾਬਲੇ ਦੌਰਾਨ ਮਾਰ ਮੁਕਾਇਆ ਗਿਆ। ਚਾਰੋਂ ਮੁਲਜ਼ਮਾਂ ਨੂੰ 25 ਵਰ੍ਹਿਆਂ ਦੀ ਡਾਕਟਰ ਨਾਲ ਜਬਰ-ਜਨਾਹ ਮਗਰੋਂ ਉਸ ਦੀ ਹੱਤਿਆ ਕਰਕੇ ਸਾੜਨ ਦੇ ਦੋਸ਼ ਹੇਠ 29 ਨਵੰਬਰ ਨੂੰ ਗ੍ਰਿਫ਼ਤਾਰ ਕਰਕੇ ਸੱਤ ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ ਸੀ।

ਲੋਕ ਸਭਾ ’ਚ ਇਰਾਨੀ ਤੇ ਵਿਰੋਧੀ ਧਿਰਾਂ ’ਚ ਤਿੱਖੀਆਂ ਝੜਪਾਂ

ਨਵੀਂ ਦਿੱਲੀ,6 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਉਨਾਓ ਜਬਰ-ਜਨਾਹ ਪੀੜਤਾ ਨੂੰ ਸਾੜੇ ਜਾਣ ਦੇ ਮੁੱਦੇ ’ਤੇ ਅੱਜ ਲੋਕ ਸਭਾ ਵਿੱਚ ਹੋਈ ਚਰਚਾ ਦੌਰਾਨ ਸੱਤਾ ਤੇ ਵਿਰੋਧੀ ਧਿਰ ਦਰਮਿਆਨ ਤਿੱਖੀ ਨੋਕ-ਝੋਕ ਹੋਈ। ਭਾਜਪਾ ਨੇ ਦੋ ਕਾਂਗਰਸੀ ਸੰਸਦ ਮੈਂਬਰਾਂ ਟੀ.ਐੱਨ.ਪ੍ਰਤਾਪਨ ਤੇ ਡੀਨ ਕੁਰੀਆਕੋਸ ਵੱਲੋਂ ਬਾਹਾਂ ਚੜ੍ਹਾਉਂਦਿਆਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਸਦਨ ਵਿੱਚ ‘ਧਮਕਾਉਣ’ ਦਾ ਦੋਸ਼ ਲਾਇਆ। ਦੋਵਾਂ ਧਿਰਾਂ ਵਿੱਚ ਹੋਈ ਬਹਿਸ ਕਰਕੇ ਕੋਈ ਸੰਸਦੀ ਕੰਮ ਨਹੀਂ ਹੋ ਸਕਿਆ।

ਭਾਰਤ ਨੇ ਨਿਤਿਆਨੰਦ ਦਾ ਪਾਸਪੋਰਟ ਰੱਦ ਕੀਤਾ

ਨਵੀਂ ਦਿੱਲੀ,6 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਭਾਰਤ ਸਰਕਾਰ ਨੇ ਮੁਲਕ ਵਿਚੋਂ ਫ਼ਰਾਰ ਹੋਏ ਬਲਾਤਕਾਰ ਤੇ ਅਗਵਾ ਕੇਸ ਦੇ ਮੁਲਜ਼ਮ ਨਿਤਿਆਨੰਦ ਦਾ ਪਾਸਪੋਰਟ ਰੱਦ ਕਰ ਦਿੱਤਾ ਹੈ। ਨਵੇਂ ਪਾਸਪੋਰਟ ਲਈ ਉਸ ਦੀ ਅਰਜ਼ੀ ਵੀ ਖ਼ਾਰਜ ਕਰ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਮੁਤਾਬਕ ਭਾਰਤ ਦੇ ਸਾਰੇ ਸਫ਼ਾਰਤਖ਼ਾਨਿਆਂ ਨੂੰ ਉਸ ਦੀ ਵਿਦੇਸ਼ ’ਚ ਮੌਜੂਦਗੀ ਬਾਰੇ ਚੌਕਸ ਕਰ ਦਿੱਤਾ ਗਿਆ ਹੈ। ਇਕੁਆਡੋਰ ਦੀ ਸਰਕਾਰ ਨੇ ਵੀ ‘ਸਵਾਮੀ’ ਨਿਤਿਆਨੰਦ ਨੂੰ ਸ਼ਰਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਥੋਂ ਦੀ ਸਰਕਾਰ ਨੇ ਕਿਹਾ ਹੈ ਕਿ ਉਸ ਨੂੰ ਦੱਖਣੀ-ਅਮਰੀਕੀ ਮੁਲਕ ’ਚ ਜ਼ਮੀਨ ਖ਼ਰੀਦਣ ਲਈ ਵੀ ਕੋਈ ਸਹਾਇਤਾ ਨਹੀਂ ਦਿੱਤੀ ਜਾ ਰਹੀ। ਇਕੁਆਡੋਰ ਦੇ ਦੂਤਾਵਾਸ ਨੇ ਇੱਥੇ ਬਿਆਨ ਜਾਰੀ ਕਰ ਕੇ ਕਿਹਾ ਕਿ ਨਿਤਿਆਨੰਦ ਹੈਤੀ ਚਲਾ ਗਿਆ ਹੈ। ਦੂਤਾਵਾਸ ਨੇ ਇਸ ਸਬੰਧੀ ਪ੍ਰਕਾਸ਼ਿਤ ਹੋਈਆਂ ਖ਼ਬਰਾਂ ਤੋਂ ਬਾਅਦ ਇਹ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਸੂਚਨਾ ਸਬੰਧੀ ਸਾਰੀ ਜਾਣਕਾਰੀ ਨਿਤਿਆਨੰਦ ਨਾਲ ਜੁੜੇ ਲੋਕਾਂ ਵੱਲੋਂ ਚਲਾਈ ਜਾ ਰਹੀ ਵੈੱਬਸਾਈਟ ਤੋਂ ਲਈ ਗਈ ਹੈ।

ਪਿਆਜ਼ ਦੀਆਂ ਕੀਮਤਾਂ ਹੇਠਾਂ ਲਿਆਉਣ ਲਈ ਸਰਕਾਰ ਵਚਨਬੱਧ’

ਨਵੀਂ ਦਿੱਲੀ,6 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਮੰਤਰੀ ਦਾਨਵੇ ਰਾਓਸਾਹਿਬ ਦਾਦਾਰਾਓ ਨੇ ਅੱਜ ਰਾਜ ਸਭਾ ਨੂੰ ਦੱਸਿਆ ਕਿ ਦੇਸ਼ ਵਿੱਚ ਅਸਮਾਨੀ ਪੁੱਜੀਆਂ ਪਿਆਜ਼ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਸਰਕਾਰੀ ਮਾਲਕੀ ਵਾਲੀ ਟਰੇਡਿੰਗ ਕੰਪਨੀ ਐੈੱਮਐੱਮਟੀਸੀ ਵੱਲੋਂ ਪਿਆਜ਼ ਦਰਾਮਦ ਕੀਤਾ ਜਾ ਰਿਹੈ। ਮੰਤਰੀ ਨੇ ਕਿਹਾ ਕਿ ਸਰਕਾਰ ਪਿਆਜ਼ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਵਚਨਬੱਧ ਹੈ। ਖਪਤਕਾਰ ਮਾਮਲਿਆਂ ਬਾਰੇ ਰਾਜ ਮੰਤਰੀ ਦਾਦਾਰਾਓ ਨੇ ਕਿਹਾ ਕਿ ਦਰਾਮਦ ਕੀਤਾ ਪਿਆਜ਼ 20 ਜਨਵਰੀ ਤਕ ਆਉਣ ਦੀ ਸੰਭਾਵਨਾ ਹੈ। ਉਂਜ ਕੇਂਦਰੀ ਮੰਤਰੀ ਨੇ ਕਿਹਾ ਕਿ ਮੀਂਹ ਕਰਕੇ ਪਿਆਜ਼ ਦੀ ਫ਼ਸਲ ਨੂੰ ਵੱਡਾ ਨੁਕਸਾਨ ਪੁੱਜਾ ਹੈ। ਸਪੀਕਰ ਨੇ ਕੇਂਦਰੀ ਮੰਤਰੀ ਨੂੰ ਗੱਲਾਂ ਕਰਨ ਤੋਂ 

ਬਾਬਰੀ ਮਸਜਿਦ ਦੀ ਬਰਸੀ ਮੌਕੇ ਅਯੁੱਧਿਆ ’ਚ ਅਮਨ-ਅਮਾਨ

ਅਯੁੱਧਿਆ,6 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਬਾਬਰੀ ਮਸਜਿਦ ਦੀ 27ਵੀਂ ਬਰਸੀ ਨੂੰ ਅੱਜ ਹਿੰਦੂ ਤੇ ਮੁਸਲਿਮ ਧਿਰਾਂ ਨੇ ਬੁਹਤਾ ਨਾ ਉਭਾਰਨ ਦਾ ਯਤਨ ਕੀਤਾ ਤੇ ਸ਼ਾਂਤੀ ਬਣਾਈ ਰੱਖੀ। ਹਾਲਾਂਕਿ ਅਯੁੱਧਿਆ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਦਿਨ ਦੇ ਸ਼ੁਰੂਆਤੀ ਘੰਟਿਆਂ ਵਿਚ ਜਨਜੀਵਨ ਸ਼ਹਿਰ ਦੇ ਬਹੁਤੇ ਹਿੱਸਿਆਂ ਵਿਚ ਆਮ ਵਰਗਾ ਹੀ ਰਿਹਾ। ਬੱਚੇ ਸਕੂਲ ਗਏ ਤੇ ਦੁਕਾਨਾਂ ਵੀ ਪਹਿਲਾਂ ਵਾਂਗ ਹੀ ਖੁੱਲ੍ਹੀਆਂ। ਕੁਝ ਸੱਜੇ ਪੱਖੀ ਸੰਗਠਨ ਇਸ ਤੋਂ ਪਹਿਲਾਂ ਛੇ ਦਸੰਬਰ ਨੂੰ ‘ਖ਼ੁਸ਼ੀ ਨਾਲ ਮਨਾਉਂਦੇ ਰਹੇ ਹਨ।’ ਦੱਸਣਯੋਗ ਹੈ ਕਿ ਛੇ ਦਸੰਬਰ 1992 ਨੂੰ ਅਯੁੱਧਿਆ ਵਿਚ ਬਾਬਰੀ ਮਸਜਿਦ ਢਾਹ ਦਿੱਤੀ ਗਈ ਸੀ। ਵਿਸ਼ਵ ਹਿੰਦੂ ਪ੍ਰੀਸ਼ਦ ਨੇ ਇਸ ਵਾਰ ਦਿਹਾੜੇ ਨੂੰ ‘ਸ਼ੌਰਯ ਦਿਵਸ’ ਵਜੋਂ ਮਨਾਉਣ ਤੋਂ ਟਾਲਾ ਵੱਟਿਆ। ਹਨੂਮਾਨਗੜ੍ਹੀ ਮੰਦਰ ਦੇ ਸੀਨੀਅਰ ਪੁਜਾਰੀ ਰਾਜੂ ਦਾਸ ਨੇ ਕਿਹਾ ਕਿ ਦਿਨ ਹੁਣ ‘ਦੋਸਤੀ ਦੇ ਪ੍ਰਤੀਕ’ ਵਜੋਂ ਮਨਾਉਣਾ ਚਾਹੀਦਾ ਹੈ। ਮੰਦਰ ਵਿਚ ਪਹਿਲਾਂ ਵਾਂਗ ਹੀ ਸ਼ਰਧਾਲੂ ਨਤਮਸਤਕ ਹੋ ਰਹੇ ਹਨ।

ਵਿਜੈ ਕੁਮਾਰ ਗ੍ਰਹਿ ਮੰਤਰਾਲੇ ’ਚ ਸੁਰੱਖਿਆ ਸਲਾਹਕਾਰ ਨਿਯੁਕਤ

ਨਵੀਂ ਦਿੱਲੀ,6 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਸੇਵਾ ਮੁਕਤ ਆਈਪੀਐੱਸ ਅਧਿਕਾਰੀ ਕੇ.ਵਿਜੈ ਕੁਮਾਰ ਨੂੰ ਗ੍ਰਹਿ ਮੰਤਰਾਲੇ ਵਿੱਚ ਸੀਨੀਅਰ ਸੁਰੱਖਿਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਕੁਮਾਰ, ਨਵੀਂ ਜ਼ਿੰਮੇਵਾਰੀ ਤਹਿਤ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਤੇ ਕਸ਼ਮੀਰ ਵਿੱਚ ਸੁਰੱਖਿਆ ਨਾਲ ਸਬੰਧਤ ਮੁੱਦਿਆਂ 

ਮੋਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਅਪੀਲ ਰੱਦ

ਅਲਾਹਾਬਾਦ,6 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਅਲਾਹਾਬਾਦ ਹਾਈ ਕੋਰਟ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਰਾਣਸੀ ਸੰਸਦੀ ਹਲਕੇ ਤੋਂ ਚੋਣ ਨੂੰ ਚੁਣੌਤੀ ਦੇਣ ਸਬੰਧੀ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸ ਮਨੋਜ ਗੁਪਤਾ ਨੇ ਬੀਐੱਸਐੱਫ ਦੇ ਬਰਖਾਸਤ ਜਵਾਨ ਤੇਜ ਬਹਾਦੁਰ ਯਾਦਵ ਦੀ ਇੱਕ ਚੋਣ ਪਟੀਸ਼ਨ ’ਤੇ ਇਹ ਹੁਕਮ ਜਾਰੀ ਕੀਤੇ ਹਨ। ਅਪੀਲਕਰਤਾ ਨੇ ਹਾਈ ਕੋਰਟ ’ਚ ਇੱਕ ਚੋਣ ਪਟੀਸ਼ਨ ਦਾਇਰ ਕਰਕੇ 2019 ਦੀਆਂ ਆਮ ਚੋਣਾਂ ’ਚ ਵਾਰਾਣਸੀ 

ਪਰਿਵਾਰਾਂ ਨੇ ਪੁਲੀਸ ਕਾਰਵਾਈ ’ਤੇ ਸਵਾਲ ਉਠਾਏ

ਹੈਦਰਾਬਾਦ,6 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਵੈਟਰਨਰੀ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਕਰਨ ਦੇ ਚਾਰ ਮੁਲਜ਼ਮਾਂ ਦੇ ਪਰਿਵਾਰਾਂ ਨੇ ਉਨ੍ਹਾਂ ਦੇ ਪੁਲੀਸ ਮੁਕਾਬਲੇ ’ਚ ਮਾਰੇ ਜਾਣ ’ਤੇ ਸਵਾਲ ਉਠਾਏ ਹਨ। ਉਨ੍ਹਾਂ ਦੇ ਪਰਿਵਾਰ ਸਦਮੇ ’ਚ ਹਨ। ਦੋ ਟਰੱਕ ਡਰਾਈਵਰਾਂ ਅਤੇ ਦੋ ਕਲੀਨਰਾਂ ਦੇ ਪਰਿਵਾਰਾਂ ਨੇ ਕਿਹਾ ਕਿ ਉਹ ਸਦਮੇ ’ਚ ਨਾ ਹੁੰਦੇ ਜੇਕਰ ਮੁਕੱਦਮੇ ਮਗਰੋਂ ਅਦਾਲਤ ਉਨ੍ਹਾਂ ਨੂੰ ਸਜ਼ਾ ਸੁਣਾਉਂਦੀ।ਤਿਲੰਗਾਨਾ ਦੇ ਨਾਰਾਇਣਪੇਟ ਜ਼ਿਲ੍ਹੇ ’ਚ ਮੁੱਖ ਮੁਲਜ਼ਮ ਮੁਹੰਮਦ ਪਾਸ਼ਾ ਉਰਫ਼ ਆਰਿਫ਼ ਦੀ ਮਾਂ ਕੋਲ ਜਦੋਂ ਮੀਡੀਆ ਪਹੁੰਚਿਆ ਤਾਂ ਉਹ ਭੁੱਬਾਂ ਮਾਰ ਕੇ ਰੋਣ ਲੱਗ ਪਈ। ਉਸ ਨੇ ਕਿਹਾ,‘‘ਮੇਰਾ ਪੁੱਤਰ ਮਾਰਿਆ ਗਿਆ ਹੈ। ਤੁਸੀਂ ਮੇਰੇ ਤੋਂ ਕੀ ਚਾਹੁੰਦੇ ਹੋ?’’ ਆਰਿਫ਼ ਦੇ ਪਿਤਾ ਅਤੇ ਹੋਰ ਰਿਸ਼ਤੇਦਾਰ ਉਸ ਦੀ ਲਾਸ਼ ਲੈਣ ਲਈ

ਕਾਨੂੰਨੀ ਮਾਹਿਰਾਂ ਨੇ ਮੁਕਾਬਲੇ ਦੀ ਫ਼ੌਰੀ ਜਾਂਚ ਮੰਗੀ

ਨਵੀਂ ਦਿੱਲੀ,6 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਜਬਰ-ਜਨਾਹ ਅਤੇ ਹੱਤਿਆ ਕਾਂਡ ਦੇ ਮੁਲਜ਼ਮਾਂ ਦੇ ਭੇਤ ਭਰੇ ਮੁਕਾਬਲੇ ’ਚ ਮਾਰੇ ਜਾਣ ਮਗਰੋਂ ਕਾਨੂੰਨੀ ਮਾਹਿਰਾਂ ਨੇ ਮੰਗ ਕੀਤੀ ਹੈ ਕਿ ਇਸ ਦੀ ਕਾਨੂੰਨ ਮੁਤਾਬਕ ਜਾਂਚ ਹੋਣੀ ਚਾਹੀਦੀ ਹੈ। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵਿਕਾਸ ਸਿੰਘ ਨੇ ਕਿਹਾ ਕਿ ਮੁਲਕ ’ਚ ਕਾਨੂੰਨ ਦਾ ਰਾਜ ਹੋਣਾ ਚਾਹੀਦਾ ਹੈ ਅਤੇ ਮੁਕਾਬਲੇ ਦੀ ਫ਼ੌਰੀ ਜਾਂਚ ਹੋਵੇ। ਸੀਨੀਅਰ ਵਕੀਲ ਪੁਨੀਤ ਮਿੱਤਲ ਨੇ ਕਿਹਾ ਕਿ ਮੁਕਾਬਲੇ ਦੀ ਅਸਲ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਮੁਲਜ਼ਮਾਂ ਦੇ ਪਰਿਵਾਰ ਜਾਂਚ ਲਈ ਅਦਾਲਤ ਜਾ ਸਕਦੇ ਹਨ। ਇਕ ਹੋਰ ਵਕੀਲ ਸੰਜੈ ਪਾਰੇਖ ਨੇ ਕਿਹਾ ਕਿ ਕਾਨੂੰਨ ਮੁਤਾਬਕ ਮੁਕਾਬਲੇ ’ਚ ਸ਼ਾਮਲ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਹੋਣਾ ਚਾਹੀਦਾ ਹੈ। 

ਸਕੂਲ ਪਿਕਨਿਕ ਦੌਰਾਨ ਬੱਚੇ ਦੀ ਮੌਤ

ਭਦੌੜ,6 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਇੱਥੇ ਲਾਲਾ ਲਾਜਪਤ ਰਾਏ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੱਚਿਆਂ ਦੀ ਮੌਜ ਮਸਤੀ ਲਈ ਲਗਾਈ ਗਈ ਫਨ ਪਿਕਨਿਕ ਇਕ 8 ਸਾਲਾ ਬੱਚੇ ਦੀ ਮੌਤ ਦਾ ਕਾਰਨ ਬਣ ਗਈ ਜਿਸ ਕਾਰਨ ਕਸਬਾ ਭਦੌੜ ਵਿੱਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਵਿੱਚ ਪਹਿਲੀ ਤੋਂ ਪੰਜਵੀਂ ਤੱਕ ਦੇ ਬੱਚਿਆਂ ਲਈ ਪਿਕਨਿਕ ਮਨਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ, ਜਿਸ ਵਿੱਚ ਫਨ ਪਿਕਨਿਕ ਫਿਰੋਜ਼ਪੁਰ ਵੱਲੋਂ ਵੱਖ-ਵੱਖ ਪ੍ਰਕਾਰ ਦੀਆਂ ਆਈਟਮਾਂ ਲਗਾਈਆਂ ਗਈਆਂ ਸਨ। ਇਸ ਪਿਕਨਿਕ ਵਿੱਚ ਗੁਬਾਰਾ ਗੰਨ ਦੀ ਵੀ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਗੁਬਾਰੇ ਭੰਨਣ ਦੀ ਸਟਾਲ ’ਤੇ ਬੱਚੇ ਗੁਬਾਰੇ ਭੰਨ ਰਹੇ ਸਨ ਤਾਂ ਇਸ ਏਅਰ ਗੰਨ

ਸੀਬੀਆਈ ਵੱਲੋਂ ਅਲਾਹਾਬਾਦ ਹਾਈ ਕੋਰਟ ਦੇ ਜੱਜ ਖ਼ਿਲਾਫ਼ ਕੇਸ ਦਰਜ

ਨਵੀਂ ਦਿੱਲੀ,6 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਮੈਡੀਕਲ ਕਾਲਜ ਘੁਟਾਲੇ ਦੇ ਸਬੰਧ ’ਚ ਸੀਬੀਆਈ ਨੇ ਅਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਐੱਸ ਐੱਨ ਸ਼ੁਕਲਾ ਖ਼ਿਲਾਫ਼ ਕੇਸ ਦਰਜ ਕਰਦਿਆਂ ਅੱਜ ਲਖਨਊ ’ਚ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪਾ ਮਾਰਿਆ। ਸੀਬੀਆਈ ਨੇ ਜਸਟਿਸ ਸ਼ੁਕਲਾ ਦੇ ਨਾਲ ਛੱਤੀਸਗੜ੍ਹ ਹਾਈ ਕੋਰਟ ਦੇ ਸੇਵਾਮੁਕਤ ਜੱਜ ਆਈ ਐੱਮ ਕੁਦੁਸੀ, ਪ੍ਰਸਾਦ ਐਜੂਕੇਸ਼ਨ ਟਰੱਸਟ ਦੇ ਭਗਵਾਨ ਪ੍ਰਸਾਦ ਯਾਦਵ ਤੇ ਪਲਾਸ਼ ਯਾਦਵ ਅਤੇ ਭਾਵਨਾ ਪਾਂਡੇ ਤੇ ਸੁਧੀਰ ਗਿਰੀ ਨੂੰ ਵੀ ਨਾਮਜ਼ਦ ਕੀਤਾ ਹੈ। 

ਪੀੜਤਾ ਨੂੰ ਅੱਗ ਲਾ ਕੇ ਸਾੜਿਆ

ਉਨਾਓ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਉਨਾਓ ਜਬਰ-ਜਨਾਹ ਮਾਮਲੇ ਦੀ ਪੀੜਤ ਲੜਕੀ ਨੂੰ ਅੱਜ ਕੇਸ ਦੇ ਦੋ ਮੁਲਜ਼ਮਾਂ ਸਣੇ ਪੰਜ ਵਿਅਕਤੀਆਂ ਨੇ ਅੱਗ ਲਗਾ ਦਿੱਤੀ, ਜਿਸ ਨਾਲ ਪੀੜਤਾ 90 ਫ਼ੀਸਦੀ ਸੜ ਗਈ। ਉਹ ਅਦਾਲਤ ਜਾ ਰਹੀ ਸੀ। ਜਬਰ-ਜਨਾਹ ਕਾਂਡ ਤੇ ਅੱਗ ਲਾਉਣ ਦੀ ਘਟਨਾ ’ਚ ਸ਼ਾਮਲ ਦੋ ਮੁਲਜ਼ਮਾਂ ’ਚੋਂ ਇਕ ਦਸ ਦਿਨ ਪਹਿਲਾਂ ਹੀ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਇਆ ਸੀ। ਪੁਲੀਸ ਵੱਲੋਂ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੇਰ ਸ਼ਾਮ ਏਅਰ ਐਂਬੂਲੈਂਸ ਰਾਹੀਂ ਪੀੜਤਾ ਨੂੰ ਲਖਨਊ ਤੋਂ ਦਿੱਲੀ ਪਹੁੰਚਾਇਆ ਗਿਆ। ਦਿੱਲੀ ਹਵਾਈ ਅੱਡੇ ਤੋਂ ਵਿਸ਼ੇਸ਼ ਲਾਂਘੇ ਰਾਹੀਂ ਉਸ ਨੂੰ ਸਫ਼ਦਰਜੰਗ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਖ਼ਬਰ ਲਿਖੇ ਜਾਣ ਤੱਕ ਡਾਕਟਰ ਉਸ ਦੇ ਇਲਾਜ ’ਚ ਲੱਗੇ ਹੋਏ ਸਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0087632772
Copyright © 2019, Panjabi Times. All rights reserved. Website Designed by Mozart Infotech