ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

ਜਰਮਨੀ-ਯੂਰੋਪ
ਜਰਮਨੀ /ਯੂਰੋਪ ਵਿੱਚ ਹੋਰ »
 
 
 
 
 
ਪੰਜਾਬ

ਮਿੱਡ-ਡੇਅ-ਮੀਲ ਵਰਕਰਾਂ ਨੇ ਏਡੀਸੀ ਨੂੰ ਮੰਗ ਪੱਤਰ ਦਿੱਤਾ

November 22, 2019 04:45 PM

ਹੁਸ਼ਿਆਰਪੁਰ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਮਿੱਡ-ਡੇਅ-ਮੀਲ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ। ਵਫ਼ਦ ਨੇ ਮੰਗ ਕੀਤੀ ਕਿ ਮਿੱਡ-ਡੇਅ-ਮੀਲ ਵਰਕਰਾਂ ਨੂੰ ਹੁਨਰਮੰਦ ਵਰਕਰ ਮੰਨਦੇ ਹੋਏ ਘੱਟੋ-ਘੱਟ ਉਜਰਤ ਦੇ ਘੇਰੇ ਅਧੀਨ ਲਿਆਂਦਾ ਜਾਵੇ, 12 ਮਹੀਨੇ ਮਾਣ ਭੱਤਾ ਦਿੱਤਾ ਜਾਵੇ, ਬਾਕੀ ਮਹਿਲਾ ਮੁਲਾਜ਼ਮਾਂ ਵਾਂਗ ਅਚਨਚੇਤ, ਮੈਡੀਕਲ, ਗਰਮ ਤੇ ਸਰਦ ਰੁੱਤ ਦੀਆਂ ਵਰਦੀਆਂ ਤੇ ਪਛਾਣ ਪੱਤਰ ਦਿੱਤੇ ਜਾਣ, ਹਰੇਕ 25 ਬੱਚਿਆਂ ਮਗਰ ਇੱਕ ਹੋਰ ਵਰਕਰ ਰੱਖੀ ਜਾਵੇ, ਬਿਨਾਂ ਕਾਰਨ ਹਟਾਈਆਂ ਵਰਕਰਾਂ ਨੂੰ ਬਹਾਲ ਕੀਤਾ ਜਾਵੇ ਅਤੇ ਭਾਂਡਿਆਂ ਦੀ ਸਫ਼ਾਈ ਲਈ ਵੱਖਰਾ ਹੈਲਪਰ ਰੱਖਿਆ ਜਾਵੇ। ਏਡੀਸੀ ਨੇ ਮੰਗ ਪੱਤਰ ਨੂੰ ਸਿੱਖਿਆ ਮੰਤਰੀ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਜਥੇਬੰਦੀ ਵੱਲੋਂ ਡਿਪਟੀ ਡੀਈਓ ਧੀਰਜ ਵਸ਼ਿਸ਼ਟ ਨੂੰ ਵੀ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਨੇ ਐਲਾਨ ਕੀਤਾ ਕਿ ਉਪਰੋਕਤ ਮੰਗਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਨਾ ਹੋਇਆ ਤਾਂ 14 ਦਸੰਬਰ ਨੂੰ ਸੰਗਰੂਰ ਵਿੱਚ ਸੂਬਾਈ ਰੈਲੀ ਕਰਨ ਉਪਰੰਤ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਵਫ਼ਦ ਵਿੱਚ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ, ਪ.ਸ.ਸ.ਫ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਵਿਰਦੀ ਵੀ ਸ਼ਾਮਿਲ ਸਨ


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਸਿੱਧੂ ਨੇ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ

ਐਸ.ਏ.ਐਸ. ਨਗਰ (ਮੁਹਾਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਦੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਥੇ ਕਿਰਤ ਭਵਨ ਵਿੱਚ 11 ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਨ੍ਹਾਂ ਉਮੀਦਵਾਰਾਂ ਦੀ ਪ੍ਰੀਖਿਆ ਸਬੰਧੀ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਕਿਰਤ ਵਿਭਾਗ ਵਿੱਚ ਭਰਤੀ ਲਈ ਸਿਫ਼ਾਰਸ਼ਾਂ ਕੀਤੀਆਂ ਗਈਆਂ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਰਾਜ ਦੇ

ਸਿੱਖਿਆ ਯੋਜਨਾਵਾਂ ਨੂੰ ਸਫ਼ਲ ਬਣਾਉਣ ਨਵ-ਨਿਯੁਕਤ ਮੁੱਖ ਅਧਿਆਪਕ: ਕ੍ਰਿਸ਼ਨ ਕੁਮਾਰ

ਐਸਏਐਸ ਨਗਰ (ਮੁਹਾਲੀ),16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਧੀ ਭਰਤੀ ਰਾਹੀਂ ਸਕੂਲ ਮੁਖੀਆਂ ਦੀ ਭਰਤੀ ਦੀ ਪ੍ਰਕਿਰਿਆ ਅਧੀਨ ਇੱਥੋਂ ਦੇ ਫੇਜ਼-8 ਸਥਿਤ ਮੁੱਖ ਦਫ਼ਤਰ ਦੇ ਆਡੀਟੋਰੀਅਮ ਵਿੱਚ 606 ਹੈੱਡ ਮਾਸਟਰਾਂ/ਮਿਸਟ੍ਰੈਸਾਂ ਨੂੰ ਨਿਯੁਕਤੀ ਪੇਸ਼ਕਸ਼ ਪੱਤਰ ਦਿੱਤੇ ਗਏ। ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮੂਹ ਨਵ-ਨਿਯੁਕਤ ਮੁੱਖ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਭਰਤੀ ਦੀ ਖ਼ਾਸੀਅਤ ਹੈ ਕਿ ਸਕੂਲ ਮੁਖੀਆਂ ਵਜੋਂ ਨਿਯੁਕਤ ਹੋਏ ਇਹ ਅਧਿਆਪਕ ਸਿੱਖਿਆ ਵਿਭਾਗ ਦੀਆਂ ਸਾਰੀਆਂ ਨੀਤੀਆਂ ਤੇ ਮੁਹਿੰਮਾਂ ਜਿਵੇਂ ਮਿਸ਼ਨ ਸ਼ਤ-ਪ੍ਰਤੀਸ਼ਤ, ਸਮਾਰਟ ਸਕੂਲ ਨੀਤੀ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤੋਂ ਚੰਗੀ ਤਰ੍ਹਾਂ ਜਾਣੂ ਹਨ।

ਜੰਗਲਾਤ ਕਾਮਿਆਂ ਵੱਲੋਂ ਚਿੜੀਆਘਰ ਦੇ ਗੇਟ ’ਤੇ ਧਰਨਾ

ਜ਼ੀਰਕਪੁਰ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇਥੋਂ ਦੇ ਛੱਤਬੀੜ ਚਿੜੀਆਘਰ ਵਿੱਚ ਦੋ ਦਿਹਾੜੀਦਾਰ ਕਰਮੀਆਂ ਨੂੰ ਡਿਊਟੀ ਤੋਂ ਹਟਾਉਣ ਦੇ ਰੋਸ ਵਜੋਂ ਅੱਜ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਅਮਨਦੀਪ ਸਿੰਘ ਅਤੇ ਸਕੱਤਰ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਚਿੜੀਆਘਰ ਦੇ ਗੇਟ ’ਤੇ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਸਕੱਤਰ ਲਖਵਿੰਦਰ ਸਿੰਘ ਨੇ ਦੱਸਿਆ ਦੀ ਉਨ੍ਹਾਂ ਦੀ ਯੂਨੀਅਨ ਦੇ ਦੋ ਕਰਮਚਾਰੀਆਂ ਨੂੰ ਰੇਂਜ ਨੰਬਰ 5 ਤੋਂ ਬਾਹਰ ਕੱਢ ਦਿੱਤਾ ਗਿਆ ਹੈ।

ਮਿਨੀ ਬੱਸ ਪਲਟੀ; ਅੱਧਾ ਦਰਜਨ ਸਵਾਰੀਆਂ ਜ਼ਖ਼ਮੀ

ਤਲਵਾੜਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਇੱਥੇ ਅੱਡਾ ਝੀਰ ਦਾ ਖੂਹ ਤੋਂ ਕਮਾਹੀ ਦੇਵੀ ਨੂੰ ਜਾ ਰਹੀ ਇੱਕ ਮਿਨੀ ਬੱਸ ਪਿੰਡ ਨੱਥੂਵਾਲ ਦੇ ਨਜ਼ਦੀਕ ਪਲਟ ਗਈ। ਹਾਦਸੇ ’ਚ ਛੇ ਸਵਾਰੀਆਂ ਦੇ ਸੱਟਾਂ ਲੱਗੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਨਿੱਜੀ ਕੰਪਨੀ ਦੀ ਮਿੰਨੀ ਬੱਸ ਨੰਬਰ ਪੀਬੀ 07-ਐਨ-5421 ਕਰੀਬ 4 ਵਜੇ ਅੱਡਾ ਝੀਰ ਦਾ ਖੂਹ ਤੋਂ ਕਮਾਹੀ ਦੇਵੀ ਨੂੰ ਨਿਕਲੀ। ਜੋ ਕਰੀਬ ਸਵਾ ਚਾਰ ਵਜੇ ਨੱਥੂਵਾਲ ਦੇ ਪੈਟਰੋਲ ਪੰਪ ਤੋਂ ਸੌ ਕੁ ਮੀਟਰ ਪਹਿਲਾਂ ਹਾਦਸਾਗ੍ਰਸਤ ਹੋ ਗਈ। ਪ੍ਰਤੱਖ ਦਰਸ਼ੀਆਂ ਅਨੁਸਾਰ ਬੱਸ ਅੱਗੇ ਅਚਾਨਕ ਆਏ ਕੁੱਤੇ ਕਾਰਨ ਇਹ ਹਾਦਸਾ ਵਾਪਰਿਆ।

ਬੰਦ ਪਏ ਖੋਖੇ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ

ਫਗਵਾੜਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਲਵਲੀ ਯੂਨੀਵਰਸਿਟੀ ਦੇ ਸਾਹਮਣੇ ਪਿਛਲੇ ਕਰੀਬ ਡੇਢ ਸਾਲ ਤੋਂ ਬੰਦ ਪਏ ਖੋਖੇ ’ਚੋਂ ਇੱਕ ਵਿਦਿਆਰਥੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੋਹਿਤ ਗਨਗਾਸ ਵਾਸੀ ਕੈਥਲ ਹਰਿਆਣਾ ਵਜੋਂ ਹੋਈ ਹੈ।

ਕੇਂਦਰੀ ਅਧਿਕਾਰੀਆਂ ਵੱਲੋਂ ਸਿੰਘਪੁਰਾ ਜਲਘਰ ਦਾ ਦੌਰਾ

ਕੁਰਾਲੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੀਣ ਵਾਲੇ ਪਾਣੀ ਦੀ 24 ਘੰਟੇ ਨਿਰੰਤਰ ਸਪਲਾਈ ਮੁਹਈਆ ਕਰਵਾਉਣ ਵਾਲੇ ਪਿੰਡ ਸਿੰਘਪੁਰਾ ਦੇ ਜਲਘਰ ਅਤੇ ਸੀਵਰੇਜ ਦੇ ਪ੍ਰਬੰਧ ਦੇਖਣ ਲਈ ਕੇਂਦਰ ਸਰਕਾਰ ਦੇ ਉੱਚ ਅਧਿਕਾਰੀਆਂ ਦੀ ਟੀਮ ਨੇ ਪਿੰਡ ਦਾ ਦੌਰਾ ਕੀਤਾ। ਇਸ ਮੌਕੇ ਟੀਮ ਨੇ ਪਿੰਡ ਦੇ ਜਲਘਰ, ਸੀਵਰੇਜ ਟਰੀਟਮੈਂਟ ਪਲਾਂਟ, ਨਿਕਾਸੀ ਅਤੇ ਹੋਰ ਪ੍ਰਬੰਧ ਦੇਖੇ। ਅਧਿਕਾਰੀਆਂ ਨੇ ਪਿੰਡ ਪੱਧਰ ’ਤੇ ਚਲਾਏ ਜਾ ਰਹੇ ਜਲਘਰ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

ਟਰਾਲੇ ਦੀ ਫੇਟ ਵੱਜਣ ਕਾਰਨ ਦੋ ਵਾਹਨਾਂ ਦੀ ਭਿਆਨਕ ਟੱਕਰ; ਜਾਨੀ ਨੁਕਸਾਨ ਤੋਂ ਬਚਾਅ

ਧਾਰੀਵਾਲ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਇਥੋਂ ਨੇੜੇ ਨੈਸ਼ਨਲ ਹਾਈਵੇਅ ਉੱਪਰ ਪੈਂਦੇ ਅੱਡਾ ਸੋਹਲ ਵਿੱਚ ਜੀਟੀ ਰੋਡ ’ਤੇ ਜਾ ਰਿਹਾ ਇਕ ਟਰਾਲਾ ਅੱਗੇ ਜਾ ਰਹੀ ਕਾਰ ਦੇ ਪਿੱਛੇ ਵੱਜਣ ਨਾਲ ਹੋਏ ਭਿਆਨਕ ਹਾਦਸੇ ਦੌਰਾਨ ਕਾਰ ਡਿਵਾਈਡਰ ਦੇ ਪਰਲੇ ਪਾਸੇ ਜਾ ਇਕ ਖੜ੍ਹੀ ਜੀਪ ਨਾਲ ਜਾ ਟਕਰਾਈ। ਇਸ ਹਾਦਸੇ ਦੌਰਾਨ ਕਾਰ ਅਤੇ ਜੀਪ ਦਾ ਭਾਰੀ ਨੁਕਸਾਨ ਹੋਇਆ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਟਰਾਲਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚ ਚੁੱਕੇਗੀ ਸਰਕਾਰ: ਬਾਜਵਾ

ਐਸ.ਏ.ਐਸ. ਨਗਰ (ਮੁਹਾਲੀ),16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇੱਥੋਂ ਦੇ ਫੇਜ਼-6 ਸਥਿਤ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ’ਚ ਜ਼ੇਰੇ ਇਲਾਜ ਉੱਘੀ ਲੇਖਕਾ ਡਾ. ਦਲੀਪ ਕੌਰ ਟਿਵਾਣਾ (85) ਦੀ ਖ਼ਬਰ ਲੈਣ ਲਈ ਅੱਜ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹਸਪਤਾਲ ਪਹੁੰਚੇ। ਜ਼ਿਕਰਯੋਗ ਹੈ ਕਿ ਡਾ. ਦਲੀਪ ਕੌਰ ਟਿਵਾਣਾ ਪਿਛਲੀ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ। ਪਿਛਲੀ ਦਿਨੀਂ ਉਨ੍ਹਾਂ ਨੂੰ ਮੁਹਾਲੀ ਦੇ ਮੈਕਸ ਹਸਪਤਾਲ ਦਾਖਲ ਕੀਤਾ ਗਿਆ ਪਰ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਿਸੇ ਨੁਮਾਇੰਦੇ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ। ਬੀਤੇ ਦਿਨ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਹਸਪਤਾਲ ਵਿੱਚ ਪਹੁੰਚ ਕੇ ਡਾ. ਟਿਵਾਣਾ ਦਾ ਹਾਲ ਜਾਣਿਆ ਸੀ।

ਬੁੱਤ ਢਾਹੁਣ ਵਾਲਿਆਂ ਦੇ ਸਮਰਥਨ ’ਚ ਆਈਆਂ ਸਿੱਖ ਜਥੇਬੰਦੀਆਂ

ਅੰਮ੍ਰਿਤਸਰ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ਵਿਚ ਭੰਗੜਾ ਪਾਉਂਦੇ ਮੁੰਡੇ-ਕੁੜੀਆਂ ਦੇ ਬੁੱਤਾਂ ਦੀ ਭੰਨ-ਤੋੜ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ 8 ਸਿੱਖ ਵਿਅਕਤੀਆਂ ਦੀ ਰਿਹਾਈ ਦੀ ਮੰਗ ਸਬੰਧੀ ਅੱਜ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਅਧਿਕਾਰੀਆਂ ਨੇ ਸਿੱਖ ਕਾਰਕੁਨਾਂ ਨੂੰ ਪੰਜਾਬ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਨਾਲ ਇਸ ਮਾਮਲੇ ਸਬੰਧੀ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਇਕ ਦਿਨ ਦਾ ਪੁਲੀਸ ਰਿਮਾਂਡ ਖਤਮ ਹੋਣ ਮਗਰੋਂ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਗਿਆ ਹੈ।

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਸਰਕਾਰ ਦਾ ਪੁਤਲਾ ਫੂਕਿਆ

ਨੰਗਲ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਨੰਗਲ ਦੇ ਮੈਂਬਰਾਂ ਨੇ ਆਪਣੀਆਂ ਭਖ਼ਦੀਆਂ ਮੰਗਾਂ ਨੂੰ ਲੈ ਕੇ ਬੱਸ ਸਟੈਂਡ ਨੰਗਲ ਵਿਚ ਭਾਰੀ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਪਸਸਫ ਦੇ ਬਲਾਕ ਪ੍ਰਧਾਨ ਦੇਵਰਾਜ, ਸਕੱਤਰ ਜਰਨੈਲ ਸਿੰਘ ਗਨੂਰਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ- ਪੇਅ ਕਮਿਸ਼ਨ ਲਾਗੂ ਕਰਨਾ, ਕੱਚੇ ਕਾਮਿਆਂ ਨੂੰ ਪੱਕੇ ਕਰਨਾ, ਡੀਏ ਰਿਲੀਜ਼ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ,

ਗੰਦੇ ਨਾਲੇ ਉੱਤੇ ਕਬਜ਼ਿਆਂ ਖ਼ਿਲਾਫ਼ ਬੀਡੀਪੀਓ ਸਖ਼ਤ

ਨੂਰਪੁਰ ਬੇਦੀ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸਥਾਨਕ ਬੀਡੀਪੀਓ ਹਰਿੰਦਰ ਕੌਰ ਨੇ ਜਗ੍ਹਾ-ਜਗ੍ਹਾ ਗੰਦਗੀ ਫੈਲਣ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਨੂਰਪੁਰ ਬੇਦੀ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ। ਇਸ ਦੌਰਾਨ ਸ਼ਹਿਰ ਦੇ ਗੰਦੇ ਨਾਲੇ ’ਤੇ ਵੱਖ-ਵੱਖ ਥਾਈਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਸਬੰਧੀ ਪਤਾ ਚੱਲਣ ’ਤੇ ਉਨ੍ਹਾਂ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਮੌਕੇ ’ਤੇ ਹੀ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਨੂੰ ਉਕਤ ਕਬਜ਼ੇ ਹਟਾਉਣ ਲਈ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਪੰਚਾਇਤ ਸੈਕਟਰੀ ਨੂੰ ਕਬਜ਼ਾਧਾਰਕਾਂ ਨੂੰ

ਪ੍ਰਧਾਨਗੀ ਲਈ ਅਸ਼ਵਨੀ ਸ਼ਰਮਾ ਵੱਲੋਂ ਕਾਗਜ਼ ਦਾਖ਼ਲ

ਜਲੰਧਰ,,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਲਈ ਪਠਾਨਕੋਟ ਦੇ ਸਾਬਕਾ ਵਿਧਾਇਕ ਅਸ਼ਵਨੀ ਕੁਮਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਉਨ੍ਹਾਂ ਦੇ ਮੁਕਾਬਲੇ ਕਿਸੇ ਵੀ ਹੋਰ ਭਾਜਪਾ ਆਗੂ ਨੇ ਕਾਗਜ਼ ਦਾਖਲ ਨਹੀਂ ਕੀਤੇ। ਇਸ ਲਈ ਉਨ੍ਹਾਂ ਦਾ ਪ੍ਰਧਾਨ ਬਣਨਾ ਲਗਪਗ ਤੈਅ ਹੈ। ਸਥਾਨਕ ਸਰਕਟ ਹਾਊਸ ਵਿਚ ਪਾਰਟੀ ਵੱਲੋਂ ਕੀਤੀ ਗਈ ਚੋਣ ਪ੍ਰਕਿਰਿਆ ਦੌਰਾਨ ਅਸ਼ਵਨੀ ਕੁਮਾਰ ਨੇ ਪ੍ਰਧਾਨਗੀ ਵਾਸਤੇ ਦੋ ਸੈੱਟ ਦਾਖਲ ਕੀਤੇ। ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 17 ਜਨਵਰੀ ਨੂੰ ਉਨ੍ਹਾਂ ਦੀ ਚੋਣ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਅਸ਼ਵਨੀ ਕੁਮਾਰ ਪਹਿਲਾਂ ਵੀ ਪੰਜਾਬ ਭਾਜਪਾ ਦੇ ਪ੍ਰਧਾਨ ਰਹਿ ਚੁੱਕੇ ਹਨ।

ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣ: ਲੌਂਗੋਵਾਲ

ਅੰਮ੍ਰਿਤਸਰ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ 1984 ’ਚ ਕੀਤਾ ਗਿਆ ਸਿੱਖ ਕਤਲੇਆਮ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ ਜਿਸ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਹ ਸ਼ਬਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਜਸਟਿਸ ਐਸ.ਐਨ. ਢੀਂਗਰਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਆਪਣੀ ਜਾਂਚ ਰਿਪੋਰਟ ਦਿੱਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਹੇ ਹਨ। ਉਨ੍ਹਾਂ ਕਿਹਾ ਕਿ 1984 ਵਿਚ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਸਿੱਖ ਯਾਤਰੀਆਂ ਦੀ ਰੇਲ ਗੱਡੀਆਂ ’ਚੋਂ ਉਤਾਰ ਕੇ ਹੱਤਿਆ ਕੀਤੀ ਗਈ ਸੀ। ਇਸ ਮੌਕੇ ਨਾ ਕਿਸੇ ਨੇ ਸਿੱਖਾਂ ਨੂੰ ਬਚਾਇਆ ਅਤੇ ਨਾ ਹੀ

ਛੁੱਟੀ ਦੇ ਫਰਜ਼ੀ ਪੱਤਰ ਨੇ ਭੰਬਲਭੂਸੇ ’ਚ ਪਾਏ ਲੋਕ

ਗੁਰਦਾਸਪੁਰ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕੂਕਾ ਸੰਘਰਸ਼ ਦੇ ਸਬੰਧ ਵਿੱਚ ਸ਼ੋਸ਼ਲ ਮੀਡੀਆ ਉੱਤੇ ਜਾਰੀ ਫਰਜ਼ੀ ਪੱਤਰ ਨੇ ਅੱਜ ਸਾਰਾ ਦਿਨ ਮੁਲਾਜ਼ਮ ਵਰਗ ਅਤੇ ਸਕੂਲਾਂ ਨੂੰ ਭੰਬਲਭੂਸੇ ਵਿੱਚ ਪਾਈ ਰੱਖਿਆ। ਇਸ ਸਬੰਧ ਵਿੱਚ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਛੁੱਟੀ ਨਾ ਹੋਣ ਸਬੰਧੀ ਸਥਿਤੀ ਸਪਸ਼ਟ ਕੀਤੀ।

ਭਰਤੀ ਸਕੈਂਡਲ: ‘ਬੱਬੂ ਬਾਰਾਂ ਬੋਰ’ ਨੂੰ ਮੁੜ ਜੇਲ੍ਹ ਭੇਜਿਆ

ਪਟਿਆਲਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੁਲੀਸ ਵਿਚ ਭਰਤੀ ਦੇ ਨਾਮ ’ਤੇ ਵੱਖ ਵੱਖ ਜ਼ਿਲ੍ਹਿਆਂ ਵਿਚ 70 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਟਿਆਲਾ ਦੇ ਪਿੰਡ ਸ਼ਮਸ਼ਪੁਰ ਵਾਸੀ ਹਰਿੰਦਰ ਸਿੰਘ ਉਰਫ਼ ਬੱਬੂ ਬਾਰਾਂ ਬੋਰ ਨੂੰ ਦੋ ਹਫ਼ਤਿਆਂ ਦੇ ਪੁਲੀਸ ਰਿਮਾਂਡ ਮਗਰੋਂ ਅੱਜ ਮੁੜ ਜੇਲ੍ਹ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਉੱਚ ਪੁਲੀਸ ਅਧਿਕਾਰੀਆਂ ਦੇ ਚਹੇਤੇ ਬੱਬੂ ’ਤੇ ਪੁਲੀਸ ਵਿਚ ਭਰਤੀ ਦੇ ਨਾਮ ’ਤੇ ਲੋਕਾਂ ਤੋਂ ਪੈਸੇ ਬਟੋਰਨ ਦੇ ਦੋਸ਼ ਲੱਗੇ ਸਨ ਜਿਸ ਤਹਿਤ ਡੀਜੀਪੀ

ਸੁਖਬੀਰ ਦੇ ਤਾਨਾਸ਼ਾਹੀ ਵਤੀਰੇ ਕਾਰਨ ਵੱਡੇ ਆਗੂਆਂ ਨੇ ਦੂਰੀ ਬਣਾਈ: ਸੇਖਵਾਂ

ਕਾਹਨੂੰਵਾਨ/ਬਟਾਲਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਮੀਟਿੰਗ ਪਿੰਡ ਸੇਖਵਾਂ ਵਿਚ ਪਾਰਟੀ ਦੇ ਸਕੱਤਰ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਸੇਖਵਾਂ ਨੇ ਕਿਹਾ ਕਿ ਜਲਦੀ ਪਾਰਟੀ ਦੇ ਜ਼ਿਲ੍ਹਾ ਪੱਧਰੀ ਢਾਂਚੇ ਕਾਇਮ ਕੀਤੇ ਜਾਣਗੇ। ਇਸ ਮੌਕੇ ਸ੍ਰੀ ਸੇਖਵਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਪਾਰਟੀ ਤੇ ਪੰ

ਫੌ਼ਜੀ ਜਵਾਨ ਹੀ ਕਰਦਾ ਸੀ ਡਰੋਨ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ

ਅੰਮ੍ਰਿਤਸਰ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ ਪੁੱਛ-ਪੜਤਾਲ ਦੌਰਾਨ ਖੁਲਾਸਾ ਕੀਤਾ ਕਿ ਭਾਰਤੀ ਫੌਜ ਦੇ ਜਵਾਨ ਰਾਹੁਲ ਚੌਹਾਨ ਨੂੰ ਸਰਹੱਦ ਪਾਰਲੇ ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ਨੇੜੇ ਵਸੇ ਤਸਕਰਾਂ ਦੇ ਸੰਪਰਕ ’ਚ ਲਿਆਂਦਾ ਗਿਆ ਸੀ। ਉਹ ਛੁੱਟੀ ਲੈ ਕੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਸਤੇ ਆਉਂਦਾ ਸੀ।

ਗੈਂਗਸਟਰ ਮੰਨੂ ਦਾ ਚਾਰ ਦਿਨਾਂ ਪੁਲੀਸ ਰਿਮਾਂਡ

ਬਟਾਲਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਕਰੀਬ ਢਾਈ ਸਾਲ ਪਹਿਲਾਂ ਪੇਸ਼ੀ ਭੁਗਤਾਉਣ ਲਿਆ ਰਹੇ ਪੁਲੀਸ ਮੁਲਾਜ਼ਮਾਂ ਨੂੰ ਸਾਥੀਆਂ ਦੀ ਮਦਦ ਨਾਲ ਹਥਿਆਰ ਦਿਖਾ ਕੇ ਬਟਾਲਾ ਤੋਂ ਫ਼ਰਾਰ ਹੋਏ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਮੰਨੂ ਵਾਸੀ ਮਹਿਮਾ ਚੱਕ ਨੂੰ ਬਟਾਲਾ ਪੁਲੀਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਇੱਥੇ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਪੁਲੀਸ ਨੂੰ ਉਸ ਦਾ 4 ਦਿਨਾਂ ਦਾ ਪੁਲੀਸ ਰਿਮਾਂਡ ਦਿੱਤਾ ਹੈ। ਕਤਲ, ਇਰਾਦਾ ਕਤਲ ਅਤੇ ਬੈਂਕ ਡਕੈਤੀਆਂ ਦੀਆਂ

ਕਰਤਾਰਪੁਰ ਲਾਂਘਾ: ਪਾਕਿਸਤਾਨ ਨੂੰ ਉਮੀਦ ਤੋਂ ਘੱਟ ਆਮਦਨ

ਡੇਰਾ ਬਾਬਾ ਨਾਨਕ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਿੱਖ ਕੌਮ ਦੀਆਂ 70 ਸਾਲਾਂ ਦੀਆਂ ਅਰਦਾਸਾਂ ਮਗਰੋਂ ਨਵੰਬਰ ਮਹੀਨੇ ਜਿੱਥੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਸਮੁੱਚੀ ਸਿੱਖ ਕੌਮ ਨੂੰ ਵੱਡਾ ਤੋਹਫ਼ਾ ਮਿਲਿਆ ਹੈ, ਉੱਥੇ ਹੀ ਇਹ ਲਾਂਘਾ ਪਾਕਿਸਤਾਨ ਸਰਕਾਰ ਦੀ ਆਮਦਨ ਦਾ ਵੀ ਵੱਡਾ ਸਾਧਨ ਬਣਿਆ ਹੈ ਹਾਲਾਂਕਿ ਇਹ ਆਮਦਨ ਪਾਕਿਸਤਾਨ ਦੀ ਉਮੀਦ ਤੋਂ ਕਾਫ਼ੀ ਘੱਟ ਹੈ| ਪਾਕਿਸਤਾਨ ਸਰਕਾਰ ਵੱਲੋਂ ਇਹ ਲਾਂਘਾ ਖੋਲ੍ਹਣ ਸਮੇਂ ਰੋਜ਼ਾਨਾ ਪੰਜ ਹਜ਼ਾਰ ਭਾਰਤੀ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਡੇਰਾ ਬਾਬਾ ਨਾਨਕ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਸੈਂਕੜਿਆਂ ਵਿਚ ਹੀ ਹੈ।

ਵੱਢੀ: ਵਿਜੀਲੈਂਸ ਵਲੋਂ ਰਾਜਪੁਰਾ ਤੇ ਬਨੂੜ ਦੇ ਨਾਇਬ ਤਹਿਸੀਲਦਾਰ ਕਾਬੂ

ਬਨੂੜ/ਰਾਜਪੁਰਾ,16 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਉਡਣ ਦਸਤੇ ਨੇ ਅੱਜ ਦੇਰ ਸ਼ਾਮ ਰਾਜਪੁਰਾ ਅਤੇ ਬਨੂੜ ਦੇ ਨਾਇਬ ਤਹਿਸੀਲਦਾਰਾਂ ਅਤੇ ਇੱਕ ਪਟਵਾਰੀ ਨੂੰ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਉੱਤੇ ਸਬ ਤਹਿਸੀਲ ਬਨੂੜ ਅਧੀਨ ਪੈਂਦੇ ਪਿੰਡ ਖਿਜ਼ਰਗੜ੍ਹ ਅਤੇ ਅਜੀਜ਼ਪੁਰ ਵਿਚ ਪੈਂਦੀ ਜ਼ਮੀਨ ਦੇ ਮਾਲਕ ਕੋਲੋਂ ਤਕਸੀਮ ਕਰਾਉਣ ਦੇ ਮਾਮਲੇ ਵਿੱਚ ਦਸ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਲੱਗੇ ਹਨ। ਵਿਜੀਲੈਂਸ ਬਿਊਰੋ ਦੇ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0089789126
Copyright © 2020, Panjabi Times. All rights reserved. Website Designed by Mozart Infotech