ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਪੰਜਾਬ

ਚਰਚ ਢਾਹੇ ਜਾਣ ਸਬੰਧੀ ਹੋਵੇਗੀ ਜਾਂਚ

November 22, 2019 04:50 PM

ਫਿਰੋਜ਼ਪੁਰ,21 ਨਵੰਬਰ ( ਪੰਜਾਬੀ ਟਾਈਮਜ਼ ਨਿਊਜ਼ ) :ਪਿੰਡ ਰੱਤਾ ਖੇੜਾ ਵਿੱਚ ਚਰਚ ਦੀ ਇਮਾਰਤ ਢਾਹੁਣ ਅਤੇ ਪਵਿੱਤਰ ਗ੍ਰੰਥ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਅੱਜ ਜ਼ਿਲ੍ਹੇ ਦੇ ਪਿੰਡ ਰੱਤਾ ਖੇੜਾ ਪਹੁੰਚੇ। ਇੱਥੇ ਉਨ੍ਹਾਂ ਨੇ ਪੁਲੀਸ ਪ੍ਰਸ਼ਾਸਨ ਅਤੇ ਸਬੰਧਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਬਿਆਨ ਕਲਮਬੱਧ ਕੀਤੇ। ਉਨ੍ਹਾਂ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨਗੇ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਉਹ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪਣਗੇ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਅਲਬਰਟ ਦੁਆ ਵੀ ਹਾਜ਼ਰ ਸਨ। ਚੇਅਰਮੈਨ ਮੁਨੱਵਰ ਮਸੀਹ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਵਾਇਰਲ ਹੋਈ ਵੀਡੀਓ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ, ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਪਿੰਡ ਰੱਤਾ ਖੇੜਾ ਵਿੱਚ ਚਰਚ ਦੀ ਇਮਾਰਤ ਡੇਗੀ ਗਈ ਹੈ ਅਤੇ ਨਾਲ ਹੀ ਪਵਿੱਤਰ ਗ੍ਰੰਥ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਣਕਾਰੀ ਲੈਣ ਲਈ ਖ਼ੁਦ ਮੌਕੇ ’ਤੇ ਜਾਂਚ ਕਰਨ ਲਈ ਪਹੁੰਚੇ। ਇੱਥੇ ਉਨ੍ਹਾਂ ਨੇ ਐੱਸ.ਪੀ. ਜੀ.ਐੱਸ. ਚੀਮਾ, ਡੀ.ਐੱਸ.ਪੀ. ਸਤਨਾਮ ਸਿੰਘ ਅਤੇ ਐੱਸ.ਐੱਚ.ਓ. ਕਿਰਪਾਲ ਸਿੰਘ ਨਾਲ ਗੱਲਬਾਤ ਕਰਕੇ ਘਟਨਾਕ੍ਰਮ ਦੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਸਰਪੰਚ ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਖ਼ੁਦ ਨੂੰ ਇਮਾਰਤ ਦਾ ਮਾਲਕ ਦੱਸਣ ਵਾਲੀ ਕੁਲਬੀਰ ਕੌਰ ਪਤੀ ਜੰਗਾ ਸਿੰਘ ਅਤੇ ਪੁੱਤਰ ਮਨਜੀਤ ਸਿੰਘ ਦੇ ਬਿਆਨ ਕਲਮਬੱਧ ਕੀਤੇ ਅਤੇ ਘਟਨਾਕ੍ਰਮ ਦਾ ਵੇਰਵਾ ਸੁਣਿਆ। ਇਸ ਤੋਂ ਬਾਅਦ ਐੱਸ.ਐੱਚ.ਓ. ਘੱਲਖੁਰਦ ਥਾਣਾ ਕਿਰਪਾਲ ਸਿੰਘ ਅਤੇ ਸਰਪੰਚ ਗੁਰਪ੍ਰੀਤ ਸਿੰਘ ਦੇ ਬਿਆਨ ਵੀ ਕਲਮਬੱਧ ਕੀਤੇ। ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਅਧਿਕਾਰਾਂ ਦੀ ਰੱਖਿਆ ਅਤੇ ਸੁਰੱਖਿਆ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਬੁੱਤ ਹਟਾਉਣ ਦੀ ਘਟਨਾ 'ਚ ਸ਼ਾਮਿਲ ਸਿਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਬਾਬਾ ਹਰਨਾਮ ਸਿੰਘ ਖਾਲਸਾ

ਮਹਿਤਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ 'ਤੇ ਲਗੇ ਪੰਜਾਬੀ ਸਭਿਆਚਾਰਕ ਪ੍ਰਤੀਕ ਬੁੱਤਾਂ ਨੂੰ ਕੁਝ ਸਿਖ ਨੌਜਵਾਨਾਂ ਵਲੋਂ ਜਜਬਾਤ 'ਚ ਆ ਕੇ ਹਟਾਏ ਜਾਣ ਨੂੰ ਲੈ ਕੇ ਪੈਦਾ ਹੋਈ ਸਥਿਤੀ ਨੂੰ ਗੰਭੀਰਤਾ ਨਾਲ ਲਿਆ ਹੈ। ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ 'ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਉਕਤ ਘਟਨਾ ਲਈ ਕਾਂਗਰਸ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਨੂੰ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਸਮਾਂ ਰਹਿੰਦਿਆਂ ਸਿਖ ਨੌਜਵਾਨਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕੀਤੀ ਹੁੰਦੀ ਤਾਂ ਇਹ ਮੰਦਭਾਗੀ 

ਸੜਕ ਹਾਦਸਿਆਂ ’ਚ 4 ਹਲਾਕ, 12 ਜ਼ਖ਼ਮੀ

ਫਗਵਾੜਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਬੀਤੀ ਰਾਤ ਇੱਥੇ ਬੰਗਾ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਸਾਹਿਬ ਸਿੰਘ ਪੁੱਤਰ ਸਤਨਾਮ ਵਾਸੀ ਪਿੰਡ ਜੱਸੋਮਜਾਰਾ ਤੇ ਕਿਰਨਦੀਪ ਪੁੱਤਰ ਰਾਮਪਾਲ ਵਾਸੀ ਪਿੰਡ ਚੱਕ ਮੰਡਰੇ ਵਜੋਂ ਹੋਈ ਹੈ।ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਇਹ ਦੋਨੋਂ ਨੌਜਵਾਨ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ.32.ਜੇ 9358 ’ਤੇ ਫਗਵਾੜਾ ਤੋਂ ਬੰਗਾ ਰੋਡ ਵੱਲ ਜਾ ਰਹੇ ਸੀ ਜਦੋਂ ਇਹ ਬਿਜਲੀ ਘਰ ਨਜ਼ਦੀਕ ਪੁੱਜੇ ਤਾਂ ਪਿੱਛੋਂ ਆ ਰਹੇ ਇੱਕ ਕੈਂਟਰ ਪੀ.ਬੀ.10.ਏ.ਯੂ.5534 ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਦੋਨੋਂ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਏ। 

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ

ਜਲੰਧਰ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :1984 ਸਿੱਖ ਕਤਲੇਆਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ (ਪ੍ਰਧਾਨ, ਇਸਤਰੀ ਵਿੰਗ) ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਐਸ.ਐਨ. ਢੀਗਰਾਂ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਵਿਚ 1984 ਦੇ ਸਿੱਖ ਕਤਲੇਆਮ ਸਮੇਂ ਦਿੱਲੀ ਦੇ 186 ਕੇਸਾਂ ਵਿਚ ਪੁਲੀਸ ਅਫਸਰਾਂ ਅਤੇ ਕਾਂਗਰਸੀ ਆਗੂਆਂ ਖਿਲਾਫ਼ ਐੱਫਆਈਆਰ ਦਰਜ ਹੋਈਆਂ ਸਨ।

ਫਗਵਾੜਾ ’ਚ 17 ਦਿਨਾਂ ’ਚ ਸੱਤ ਚੋਰੀਆਂ

ਫਗਵਾੜਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਫਗਵਾੜਾ ਸ਼ਹਿਰ ’ਚ ਲੁਟੇਰਿਆਂ ਅਤੇ ਚੋਰਾਂ ਦੇ ਗਰੋਹ ਪੂਰੀ ਤਰ੍ਹਾਂ ਸਰਗਰਮੀ ਨਾਲ ਕੰਮ ਰਹੇ ਹਨ ਅਤੇ ਆਏ ਦਿਨ ਪੁਲੀਸ ਨੂੰ ਵੱਡੀ ਚੁਣੌਤੀ ਦੇ ਕੇ ਨਿਕਲ ਜਾਂਦੇ ਹਨ ਅਤੇ ਪੁਲੀਸ ਸਿਰਫ਼ ਮਾਮਲਾ ਦਰਜ ਕਰਕੇ ਭਾਲ ਕਰਕੇ ਜਦੋਂ ਕੋਈ ਨਵਾਂ ਕੇਸ ਆ ਜਾਂਦਾ ਹੈ ਤਾਂ ਪੁਰਾਣਾ ਕੇਸ ਉੱਥੇ ਹੀ ਠੱਪ ਹੋ ਕੇ ਰਹਿ ਜਾਂਦਾ ਹੈ ਜਿਸ ਕਾਰਨ ਲੁਟੇਰਿਆਂ ਦੇ ਹੌਂਸਲੇ ਦਿਨ-ਬ-ਦਿਨ ਹੋਰ ਵੱਧੀ ਜਾ ਰਹੇ ਹਨ ਤੇ ਉਹ ਦਿਨ ਦਿਹਾੜੇ ਸ਼ਹਿਰ ਦੇ ਪੌਸ਼ ਤੇ ਹੋਰ ਇਲਾਕਿਆਂ ’ਚੋਂ ਘਟਨਾ

ਕਲੀਰਿਆਂ ਦੀ ਦੁਕਾਨ ’ਚ ਚੋਰੀ

ਹੁਸ਼ਿਆਰਪੁਰ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਹੁਸ਼ਿਆਰਪੁਰ ਸ਼ਹਿਰ ’ਚ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਜਾਰੀ ਹਨ। ਬੀਤੀ ਰਾਤ ਪਹਾੜੀ ਕਟੜਾ ਇਲਾਕੇ ’ਚ ਚੋਰਾਂ ਨੇ ਇੱਕ ਕਲੀਰਿਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਅਤੇ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ। ਘਟਨਾ ਦਾ ਸਵੇਰੇ ਪਤਾ ਲੱਗਿਆ ਜਦੋਂ ਦੁਕਾਨ ਮਾਲਿਕ ਦੁਕਾਨ ਖੋਲ੍ਹਣ ਪਹੁੰਚੇ। ਦੁਕਾਨ ਦੇ ਮਾਲਿਕ ਮਨੋਜ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਰਾਤ ਕਰੀਬ 9

ਸਰਕਾਰੀ ਸਕੂਲ ਬੇਗਮਪੁਰ ’ਚੋਂ ਟੂਟੀਆਂ ਚੋਰੀ

ਫਗਵਾੜਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੇਗਮਪੁਰ ਵਿੱਚ ਸ਼ਰਾਰਤੀ ਅਨਸਰਾਂ ਵਲੋਂ ਬੀਤੀ ਰਾਤ ਭੰਨ੍ਹ-ਤੋੜ ਕਰਕੇ ਸਕੂਲ ਦੇ ਕੀਮਤੀ ਸਾਮਾਨ ਦਾ ਨੁਕਸਾਨ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਵਿਧਾਇਕ ਨੇ ਮੇਹਟੀਆਣਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹੁਸ਼ਿਆਰਪੁਰ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਮੇਹਟੀਆਣਾ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਉਸ ’ਤੇ ਵਾਜ਼ਿਬ ਕਦਮ ਚੁੱਕਣ ਦਾ ਭਰੋਸਾ ਦਿੱਤਾ। ਇਲਾਕਾ ਵਾਸੀਆਂ ਦੀ ਸਭ ਤੋਂ ਵੱਡੀ ਪਰੇਸ਼ਾਨੀ ਦਾ ਸਬੱਬ ਬਣੀ ਹੋਈ ਮੇਹਟੀਆਣਾ ਤੋਂ ਕੋਟ ਫ਼ਤੂਹੀ ਵਾਲੀ ਸੜਕ ਬਾਰੇ ਗੱਲ ਕਰਦਿਆਂ ਡਾ. ਰਾਜ ਨੇ ਦੱਸਿਆ ਕਿ ਪਿਛਲੀ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਸ ਸੜਕ ਦਾ ਨਿਰਮਾਣ ਠੀਕ ਕੁਆਲਟੀ ਦਾ ਨਹੀਂ ਕੀਤਾ ਗਿਆ ਜਿਸ ਕਾਰਣ ਇਹ ਸੜਕ ਦੋ ਸਾਲਾਂ ਵਿੱਚ ਹੀ ਟੁੱਟ ਗਈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਲਈ ਮਨਜ਼ੂਰੀ ਲੈਣ ਲਈ ਉਨ੍ਹਾਂ ਵਲੋਂ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਯਕੀਨ ਦਵਾਇਆ ਕਿ ਜਲਦੀ ਹੀ ਇਸ ਸੜਕ ਦਾ ਪੁਨਰ ਨਿਰਮਾਣ ਹੋਵੇਗਾ।

ਕੈਦੀਆਂ ਵੱਲੋਂ ਸੁਰੱਖਿਆ ਕਰਮੀ ਨਾਲ ਧੱਕਾ-ਮੁੱਕੀ

ਅੰਮ੍ਰਿਤਸਰ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਜੇਲ੍ਹ ਦੇ ਨਸ਼ਾ ਛੁਡਾਊ ਕੇਂਦਰ ਵਿਚ ਤਾਇਨਾਤ ਪ੍ਰਾਈਵੇਟ ਸੁਰੱਖਿਆ ਕੰਪਨੀ ਦੇ ਕਰਮਚਾਰੀ ਸ਼ਰਨਜੀਤ ਸਿੰਘ ਨਾਲ ਤਿੰਨ ਕੈਦੀਆਂ ਵਲੋਂ ਧੱਕਾ-ਮੁੱਕੀ ਕੀਤੀ ਗਈ। ਕੈਦੀਆਂ 

ਸ਼ਹੀਦ ਰਣਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਗੁਰਦਾਸਪੁਰ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਬੀਤੀ 13 ਜਨਵਰੀ ਨੂੰ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛੀਲ ਸੈਕਟਰ ਵਿੱਚ 12 ਹਜ਼ਾਰ ਫੁੱਟ ਦੀ ਉਚਾਈ ’ਤੇ ਮਨਫੀ 30 ਡਿਗਰੀ ਤਾਪਮਾਨ ਵਿੱਚ ਐਲਓਸੀ ’ਤੇ ਗਸ਼ਤ ਕਰ ਰਹੇ ਫ਼ੌਜ ਦੀ 45 ਰਾਸ਼ਟਰੀ ਰਾਈਫਲ ਦੇ ਸਿਪਾਹੀ ਰਣਜੀਤ ਸਿੰਘ ਸਲਾਰੀਆ ਆਪਣੇ ਤਿੰਨ ਹੋਰ ਸਾਥੀਆਂ ਸਣੇ ਬਰਫੀਲੇ ਤੂਫ਼ਾਨ ਕਾਰਨ ਸ਼ਹੀਦ ਹੋ ਗਏ ਸਨ। ਸ਼ਹਾਦਤ ਦੇ ਚਾਰ ਦਿਨ ਮਗਰੋਂ ਜਵਾਨ ਦੀ ਮ੍ਰਿਤਕ ਦੇਹ ਵੀਰਵਾਰ ਸ਼ਾਮ ਸ੍ਰੀਨਗਰ ਤੋਂ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚੀ ਜਿੱਥੋਂ ਤਿੱਬੜੀ ਕੈਂਟ ਲਿਆਂਦਾ ਗਿਆ। ਸ਼ੁੱਕਰਵਾਰ ਉਸ ਨੂੰ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਸਿੱਧਪੁਰ ਲਿਆਂਦੀ ਗਈ ਜਿੱਥੇ ਸੈਨਿਕ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। 

ਨਕਾਬਪੋਸ਼ ਲੁਟੇਰਿਆਂ ਨੇ ਐਕਸਿਸ ਬੈਂਕ ’ਚੋਂ ਛੇ ਲੱਖ ਰੁਪਏ ਲੁੱਟੇ

ਤਰਨ ਤਾਰਨ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜ ਹਥਿਆਰਬੰਦ ਲੁਟੇਰੇ ਅੱਜ ਇਲਾਕੇ ਦੇ ਪਿੰਡ ਠੱਠੀਆਂ ਮਹੰਤਾਂ ਦੀ ਐਕਸਿਸ ਬੈਂਕ ਤੋਂ ਛੇ ਲੱਖ ਰੁਪਏ ਲੁੱਟ ਕੇ ਲੈ ਗਏ| ਲੁਟੇਰੇ ਜਾਂਦੇ ਹੋਏ ਸਾਰੇ ਲੋੜੀਂਦੇ ਸਬੂਤ ਖਤਮ ਕਰਨ ਦੇ ਮੰਤਵ ਨਾਲ ਬੈਂਕ ਦੇ ਸੀਸੀਟੀਵੀ ਕੈਮਰੇ ਆਦਿ ਵੀ ਉਖਾੜ ਕੇ ਲੈ ਗਏ| ਲੁਟੇਰੇ ਬਿਨਾਂ ਨੰਬਰ ਦੀ ਸਵਿਫਟ ਕਾਰ ’ਤੇ ਆਏ| ਉਨ੍ਹਾਂ ਪਹਿਲਾਂ ਆਪਣੇ ਇਕ ਸਾਥੀ ਨੂੰ ਬੈਂਕ ’ਚ ਗਾਹਕ ਦੇ ਤੌਰ ’ਤੇ ਭੇਜਿਆ| ਉਸ ਦੇ ਪਿੱਛੇ ਹੀ ਇਕ ਨਕਾਬਪੋਸ਼ ਲੁਟੇਰਾ ਬੈਂਕ ਅੰਦਰ ਦਾਖਲ ਹੋ ਰਿਹਾ ਸੀ ਤਾਂ ਉਸ ਨੂੰ ਬੈਂਕ ਦੇ ਸੁਰੱਖਿਆ ਗਾਰਡ ਨਿਸ਼ਾਨ ਸਿੰਘ ਨੇ ਆਪਣਾ ਮੂੰਹ ਨੰਗਾ ਕਰਕੇ ਅੰਦਰ ਦਾਖਲ ਹੋਣ ਲਈ ਕਿਹਾ| ਉਸ ਦੇ ਅਜਿਹਾ ਆਖਣ ਦੀ ਦੇਰ ਸੀ ਕਿ ਨਕਾਬਪੋਸ਼ ਲੁਟੇਰੇ ਅਤੇ ਉਸ ਤੋਂ ਪਹਿਲਾਂ ਗਾਹਕ ਤੌਰ ’ਤੇ ਦਾਖਲ ਹੋਏ ਲੁਟੇਰੇ ਨੇ ਉਸ ਨੂੰ ਕਾਬੂ ਕਰ ਲਿਆ| ਇਸ ਦੇ ਤੁਰੰਤ ਬਾਅਦ ਹੀ ਤਿੰਨ ਹੋਰ ਲੁਟੇਰੇ ਬੈਂਕ ’ਚ ਦਾਖਲ ਹੋ ਗਏ| ਲੁਟੇਰਿਆਂ ਨੇ ਬੈਂਕ ਦੇ ਮੈਨੇਜਰ 

ਮੋਟਰਸਾਈਕਲ ਸਵਾਰਾਂ ਨੇ ਫੀਲਡ ਅਫਸਰ ਕੋਲੋਂ ਨਕਦੀ ਲੁੱਟੀ

ਮੁਕੇਰੀਆਂ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪਿੰਡ ਖਿਆਲਾ ਬੁਲੰਦਾ ਮੋੜ ਤੋਂ ਪਿੰਡ ਸੋਤਲਾ ਵੱਲ ਨੂੰ ਜਾ ਰਹੇ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਕੋਲੋਂ ਅਣਪਛਾਤੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਲੁਟੇਰੇ 55470 ਰੁਪਏ ਨਕਦੀ ਤੇ ਜ਼ਰੂਰੀ ਕਾਗਜ਼ਾਤ ਖੋਹ ਕੇ ਫਰਾਰ ਹੋ ਗਏ। ਇਸ ਸਬੰਧੀ ਗੜ੍ਹਦੀਵਾਲਾ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਰਾਜਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਦਕੋਹਾ ਥਾਣਾ ਘੁੰਮਾਣ, ਗੁਰਦਾਸਪੁਰ ਨੇ ਦੱਸਿਆ ਕਿ ਉਹ 

ਘਰੇਲੂ ਮਜ਼ਦੂਰ ਯੂਨੀਅਨ ਨੇ ਮੁਸ਼ਕਲਾਂ ਵਿਚਾਰੀਆਂ

ਗੁਰਦਾਸਪੁਰ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਘਰੇਲੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਬੀਰ ਕੌਰ ਮਾਨ ਦੀ ਪ੍ਰਧਾਨਗੀ ਹੇਠ ਹੋਈ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪ ਕੇ ਘਰੇਲੂ ਮਜ਼ਦੂਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੀ ਮੰਗ ਕੀਤੀ ਗਈ। ਆਗੂਆਂ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਸਾਲ 2008 ਦੇ ਕਾਨੂੰਨ ਤਹਿਤ 

ਸਰਹੱਦ ’ਤੇ ਤਿੰਨ ਥਾਵਾਂ ਤੋਂ 41 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਅਟਾਰੀ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਤਸਕਰਾਂ ਨੇ ਅੱਜ ਪਈ ਸੰਘਣੀ ਧੁੰਦ ਦਾ ਲਾਹਾ ਲੈਂਦਿਆਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਵੱਡਾ ਯਤਨ ਕੀਤਾ। ਉਂਜ ਬੀਐੱਸਐੱਫ ਦੇ ਚੌਕਸ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੇ ਇਸ ਯਤਨ ਨੂੰ ਅਸਫ਼ਲ ਕਰ ਦਿੱਤਾ। ਮਾਝੇ ਦੇ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਤੋਂ 41 ਕਿਲੋ ਤੋਂ ਵੱਧ ਹੈਰੋਇਨ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।

ਚੇਅਰਮੈਨੀ ਦਾ ਤਾਜ: ਮਾਲ ਮੰਤਰੀ ਦੇ ਫਰਜ਼ੰਦ ਦੀ ਚੋਣ ਦਾ ਪੇਚਾ ਫਸਿਆ

ਬਠਿੰਡਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਬਠਿੰਡਾ ਦੀ ਸੌ ਕਰੋੜੀ ਘਾਟੇ ਵਾਲੀ ਕੇਂਦਰੀ ਸਹਿਕਾਰੀ ਬੈਂਕ ਦੀ ਚੇਅਰਮੈਨੀ ਦਾ ਪੇਚਾ ਫਸ ਗਿਆ ਹੈ। ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਲੜਕੇ ਹਰਮਨਵੀਰ ਕਾਂਗੜ ਨੂੰ ਅੱਜ ਚੇਅਰਮੈਨੀ ਦਾ ਤਾਜ ਪਹਿਨਾਏ ਜਾਣ ਦੀ ਪੂਰੀ ਤਿਆਰੀ ਸੀ। ਹਰਮਨਵੀਰ ਅੱਜ ਸੈਂਕੜੇ ਨੌਜਵਾਨਾਂ ਸਮੇਤ ਪੁੱਜਾ ਹੋਇਆ ਸੀ। ਐਨ ਮੌਕੇ ’ਤੇ ਕੋਈ ਸਿਆਸੀ ਅੜਿੱਕਾ ਖੜ੍ਹਾ ਹੋ ਗਿਆ, ਜਿਸ ਕਰਕੇ ਚੇਅਰਮੈਨੀ ਦੀ ਚੋਣ ਮੁਲਤਵੀ ਕਰਨੀ ਪਈ। ਸਹਿਕਾਰੀ ਬੈਂਕ ਦੇ ਕੁਝ ਦਿਨ ਪਹਿਲਾਂ 9 ਕਾਂਗਰਸੀ ਡਾਇਰੈਕਟਰ ਚੁਣੇ ਗਏ ਸਨ ਅਤੇ ਅੱਜ ਚੇਅਰਮੈਨੀ ਦੀ ਚੋੋਣ ਵਾਸਤੇ ਡਾਇਰੈਕਟਰਾਂ ਦੀ ਮੀਟਿੰਗ ਬੁਲਾਈ ਗਈ ਸੀ। ਇਨ੍ਹਾਂ ਡਾਇਰੈਕਟਰਾਂ ਨੇ ਹੀ ਚੇਅਰਮੈਨ ਦੀ ਚੋਣ ਕਰਨੀ ਸੀ।

ਮੋਗਾ ਗੋਲੀ ਕਾਂਡ: ਸੀਬੀਆਈ ਜਾਂਚ ਲਈ ਹਾਈ ਕੋਰਟ ਪੁੱਜਾ ਪੀੜਤ ਪਰਿਵਾਰ

ਮੋਗਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਇੱਥੇ 19 ਦਸੰਬਰ ਦੀ ਰਾਤ ਨੂੰ ਮੁਹਾਲੀ ਐੱਸਟੀਐੱਫ ਦੀ ਗੋਲੀ ਨਾਲ ਪੱਟੀ ਦੇ ਹਲਾਕ ਨੌਜਵਾਨ ਅਤੇ ਜ਼ਖ਼ਮੀ ਨੌਜਵਾਨ ਦੇ ਮਾਪਿਆਂ ਵੱਲੋਂ ਸੀਬੀਆਈ ਜਾਂਚ ਲਈ ਹਾਈ ਕੋਰਟ ’ਚ ਦਾਇਰ ਰਿੱਟ ’ਤੇ ਪੁਲੀਸ ਨੂੰ ਚਾਰ ਫਰਵਰੀ ਤੱਕ ਸਟੇਟਸ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਅੱਜ ਇੱਥੇ ਐੈੱਸਐੱਸਪੀ ਦਫ਼ਤਰ ਵਿਚ ਪੀੜਤ ਪਰਿਵਾਰ ਪੰਚਾਇਤ ਨਾਲ ਆਪਣਾ ਪੱਖ ਪੇਸ਼ ਕਰਨ ਲਈ ਆਇਆ ਸੀ।
ਦੂਜੇ ਪਾਸੇ, ਐੱਸਟੀਐੱਫ ਹੁਣ ਤੱਕ ਮੈਜਿਸਟ੍ਰੇਟ ਜਾਂਚ ’ਚ ਵੀ ਸ਼ਾਮਲ ਨਹੀਂ ਹੋਈ। ਸਥਾਨਕ ਐੱਸਡੀਐੱਮ ਸਤਵੰਤ ਸਿੰਘ ਨੇ ਦੱਸਿਆ ਕਿ ਐੱਸਟੀਐੱਫ ਮੁਲਾਜ਼ਮਾਂ ਨੂੰ ਮੈਜਿਸਟ੍ਰੇਟ ਜਾਂਚ ’ਚ ਵੀ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਕੋਈ ਵੀ ਮੁਲਾਜ਼ਮ ਹਾਜ਼ਰ ਨਹੀਂ ਹੋਇਆ। ਐੱਸਟੀਐੱਫ ਮੁਲਾਜ਼ਮਾਂ ਵੱਲੋਂ ਜਾਂਚ ’ਚ ਸ਼ਾਮਲ ਨਾ ਹੋਣ ਬਾਰੇ ਸੀਨੀਅਰ ਪੁਲੀਸ ਅਫ਼ਸਰਾਂ ਦੇ ਧਿਆਨ ’ਚ ਲਿਆ ਦਿੱਤਾ ਗਿਆ ਹੈ ਤੇ ਮੁੜ ਨੋਟਿਸ ਜਾਰੀ ਕੀਤਾ ਗਿਆ ਹੈ।

ਭਾਸ਼ਾ ਵਿਭਾਗ ਵੱਲੋਂ ‘ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ-2016’ ਦਾ ਐਲਾਨ

ਪਟਿਆਲਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਭਾਸ਼ਾ ਵਿਭਾਗ ਪੰਜਾਬ ਵੱਲੋਂ ‘ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ-2016’ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ 2015 ਦੌਰਾਨ ਛਪੀਆਂ ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਪੁਸਤਕਾਂ ਦੀ ਮੁਲਾਂਕਣ ਮਗਰੋਂ ਚੋਣ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਪੁਸਤਕ ਪੁਰਸਕਾਰਾਂ ’ਚ ਕਿਰਪਾਲ ਕਜ਼ਾਕ ਦੀ ਪੁਸਤਕ ‘ਲੋਕ ਧਰਮੀ ਮੰਚ ਸਿਧਾਂਤ ਤੇ ਵਿਹਾਰ’ ਨੂੰ ਵੀ ਚੁਣਿਆ ਗਿਆ ਹੈ। ਦੱਸਣਯੋਗ ਹੈ ਕਿ ਕਿਰਪਾਲ ਕਜ਼ਾਕ ਦੀ ‘ਅੰਤਹੀਣ’ ਪੁਸਤਕ ਨੂੰ ਲੰਘੇ ਦਿਨੀਂ ਸਾਹਿਤ ਅਕਾਦਮੀ ਦਿੱਲੀ ਵੱਲੋਂ ਵੀ ਪੁਰਸਕਾਰ ਲਈ ਚੁਣਿਆ ਗਿਆ ਸੀ। ਦੱਸਣਯੋਗ ਹੈ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਹਰ ਸਾਲ ਪੰਜਾਬੀ, ਹਿੰਦੀ, ਉਰਦੂ ਅਤੇ ਸੰਸਕ੍ਰਿਤ ਦੇ ਸਰਵੋਤਮ ਸਾਹਿਤਕ ਪੁਸਤਕ ਮੁਕਾਬਲਿਆਂ ਸਬੰਧੀ ਲੇਖਕਾਂ ਤੋਂ ਪੁਸਤਕਾਂ ਦੀ ਮੰਗ ਕੀਤੀ ਜਾਂਦੀ ਹੈ। ਪ੍ਰਾਪਤ ਪੁਸਤਕਾਂ ਦੇ ਮੁਲਾਂਕਣ ਉਪਰੰਤ ਸਰਵੋਤਮ ਪੁਸਤਕਾਂ ਨੂੰ ਐਵਾਰਡ ਦਿੱਤੇ ਜਾਂਦੇ ਹਨ। ਵਿਭਾਗ ਦੀ ਡਾਇਰੈਕਟਰ ਕਰਮਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਇਨਾਮਾਂ ਵਿਚ 

ਨਾਇਬ ਤਹਿਸੀਲਦਾਰ ਦਾ ਪੁਲੀਸ ਰਿਮਾਂਡ

ਐਸ.ਏ.ਐਸ. ਨਗਰ (ਮੁਹਾਲੀ),17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਦੇ ਮੁਹਾਲੀ ਯੂਨਿਟ ਵੱਲੋਂ ਬੀਤੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਰਾਜਪੁਰਾ ਦੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਮਾਲ ਅਧਿਕਾਰੀ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਅਧਿਕਾਰੀ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। 

ਹਰਿਮੰਦਰ ਸਾਹਿਬ ਸਮੂਹ ’ਚ ਫਰਵਰੀ ਵਿਚ ਲਾਏ ਜਾਣਗੇ ਗੁਲਾਬ ਦੇ ਬੂਟੇ

 ਅੰਮ੍ਰਿਤਸਰ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਸਥਾਪਤ ਕੀਤੇ ਜਾ ਰਹੇ ਗੁਰੂ ਕਾ ਬਾਗ ਵਿਚ ਹੁਣ ਬੰਗਲੌਰ ਤੋਂ ਮੰਗਵਾਏ 400 ਕਿਸਮ ਦੇ ਗੁਲਾਬ ਦੇ ਬੂਟੇ ਲਾਏ ਜਾਣਗੇ। ਇਹ ਬੂਟੇ ਇਥੇ ਪੁੱਜ ਗਏ ਹਨ ਤੇ ਫਰਵਰੀ ਮਹੀਨੇ ਦੇ ਪਹਿਲੇ ਹਫਤੇ ਲਾਏ ਜਾਣਗੇ।

ਪੰਜਾਬ ਭਾਜਪਾ ਦੇ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਆਦਮਪੁਰ ਦੋਆਬਾ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) :ਪੰਜਾਬ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ 2022 ਦੀਆਂ ਚੋਣਾਂ ਵਿਚ ਸੀਟ ਹਿੱਸੇਦਾਰੀ ਵਧਾਉਣ ਲਈ ਕਿਹਾ ਹੈ ਜਦਕਿ ਕੁੱਝ ਆਗੂਆਂ ਨੇ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਦਾ ਮੁੱਖ ਮੰਤਰੀ ਬਣਾਉਣ ਦੇ ਸੁਝਾਅ ਵੀ ਦਿੱਤੇ ਹਨ।

ਬੁੱਤ ਤੋੜਨ ਦਾ ਮਾਮਲਾ: ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਮੰਗੀ

ਅੰਮ੍ਰਿਤਸਰ,17 ਜਨਵਰੀ (ਪੰਜਾਬੀ ਟਾਈਮਜ਼ ਨਿਊਜ਼ ) : ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ’ਚ ਬੁੱਤ ਤੋੜਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਦੀ ਰਿਹਾਈ ਦਾ ਅੱਜ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ਰੋਮਣੀ ਰਾਗੀ ਸਭਾ ਨੇ ਵੀ ਸਮਰਥਨ ਕੀਤਾ ਹੈ। ਇਸ ਦੌਰਾਨ ਬੁੱਤ ਤੋੜਨ ਦੀ ਘਟਨਾ ਲਈ ਨਾਮਜ਼ਦ ਅੰਮ੍ਰਿਤਪਾਲ ਸਿੰਘ ਨੇ 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0089856966
Copyright © 2020, Panjabi Times. All rights reserved. Website Designed by Mozart Infotech