» ਕਿਸਾਨਾਂ ਸਿਰ ਮੜ੍ਹੇ ਪਰਚੇ ਰੱਦ ਕਰਾਉਣ ਲਈ ਸੂਬੇ ਭਰ ’ਚ ਧਰਨੇ 25 ਨੂੰ » ਪੀਜੀਆਈ ਵਿਚ ਬੱਚੇ ਦੀ ਟੀਕਾ ਲੱਗਣ ਉਪਰੰਤ ਮੌਤ ਹੋਣ ਦੇ ਦੋਸ਼ ਲਾਏ » ਸ਼ੁੱਧ ਸ਼ੁਰੂਆਤ: ਸੇਂਟ ਜ਼ੇਵੀਅਰ ਵੱਲੋਂ ਵਾਤਾਵਰਨ ਲਈ ਪਹਿਲਕਦਮੀ » ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਸਮਾਪਤ » ਚੰਗਾਲੀਵਾਲਾ ਕਾਂਡ: ਖੇਤ ਮਜ਼ਦੂਰਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ » ਸਿਹਰਾ ਲੈਣ ਦੀ ਸਿਆਸਤ: ਸੋਹਾਣਾ ਦੇ ਟਿਊਬਵੈੱਲ ਦਾ ਦੋ ਵਾਰੀ ਉਦਘਾਟਨ » ਸਾਰੇ ਧਰਮਾਂ ਦਾ ਕਰਨਾ ਚਾਹੀਦੈ ਸਨਮਾਨ : ਦੱਤੀ » ਹੌਲੀ ਹੌਲੀ ਪ੍ਰਵਾਨ ਚੜ੍ਹ ਰਹੀ ਹੈ ਬੀਆਰਟੀਐੱਸ ਸੇਵਾ » ਪਾਕਿਸਤਾਨ ਵਿਚ ਧਾਰਮਿਕ ਅਸਹਿਣਸ਼ੀਲਤਾ ਦਾ ਇਕ ਨਵਾਂ ਮਾਮਲਾ, ਈਸਾਈ ਔਰਤ ਪੱਤਰਕਾਰ ਨੇ ਤਸ਼ੱਦਦ ਤੋਂ ਤੰਗ ਆ ਕੇ ਛੱਡੀ ਨੌਕਰੀ » ਪਾਕਿਸਤਾਨ 'ਚ ਸੁਤੰਤਰ ਸਿੰਧੂ ਦੇਸ਼ ਦੀ ਮੰਗ ਲੈ ਕੇ ਕਰਾਚੀ 'ਚ ਹਜ਼ਾਰਾਂ ਸਿੰਧੀਆਂ ਨੇ ਕੱਢਿਆ ਮਾਰਚ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
 
ਰਾਸ਼ਟਰੀ

ਉੱਤਰੀ ਭਾਰਤ ਵਿੱਚ ਠੰਢ ਵਧੀ

December 02, 2019 03:48 PM

ਨਵੀਂ ਦਿੱਲੀ,1 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਉੱਤਰੀ ਭਾਰਤ ਵਿਚ ਐਤਵਾਰ ਨੂੰ ਠੰਢੀਆਂ ਤੇਜ਼ ਹਵਾਵਾਂ ਚੱਲੀਆਂ। ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿਚ ਕਈ ਥਾਵਾਂ ‘ਤੇ ਤਾਪਮਾਨ ਸਿਫਰ ਤੋਂ ਹੇਠਾਂ ਰਿਹਾ। ਕੌਮੀ ਰਾਜਧਾਨੀ ‘ਚ ਪਾਰਾ 9.4 ਡਿਗਰੀ ਸੈਲਸੀਅਸ ’ਤੇ ਆ ਗਿਆ। ਪੰਜਾਬ ਵਿੱਚ ਅੰਮਿ੍ਤਸਰ ਸਭ ਤੋਂ ਠੰਢਾ ਰਿਹਾ। ਇਥੇ ਘੱਟੋ ਘੱਟ ਤਾਪਮਾਨ 7.8 ਅਤੇ ਉਪਰਲਾ ਤਾਪਮਾਨ 22.2 ਡਿਗਰੀ ਰਿਹਾ। ਲੁਧਿਆਣਾ ਵਿਚ ਤਾਪਮਾਨ 22.5 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ, ਜਦੋਂ ਕਿ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 23.6 ਡਿਗਰੀ ਦਰਜ ਕੀਤਾ ਗਿਆ।
ਹਰਿਆਣਾ ਵਿੱਚ ਹਿਸਾਰ ਸਭ ਤੋਂ ਠੰਢਾ ਰਿਹਾ। ਇਥੇ ਰਾਤ ਦਾ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਲੇਹ ਸ਼ਹਿਰ ਵਿੱਚ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਰਹੀ। ਇਥੇ ਤਾਪਮਾਨ ਮਨਫ਼ੀ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ 0.9 ਡਿਗਰੀ ਸੈਲਸੀਅਸ ਰਿਹਾ।
ਉੱਤਰੀ ਕਸ਼ਮੀਰ ਦੇ ਗੁਲਮਰਗ ਦਾ ਪ੍ਰਸਿੱਧ ਸਕੀਅ ਰਿਜ਼ੌਰਟ ਜਿਥੇ ਪਿਛਲੇ ਹਫ਼ਤੇ ਕਈ ਫੁੱਟ ਬਰਫਬਾਰੀ ਹੋਈ ਸੀ, ਵਾਦੀ ਵਿੱਚ ਸਭ ਤੋਂ ਠੰਢਾ ਰਿਹਾ। ਇਥੇ ਤਾਪਮਾਨ ਮਨਫ਼ੀ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੰਮੂ ਦਾ ਘੱਟੋ ਘੱਟ ਤਾਪਮਾਨ 8.2 ਸੈਲਸੀਅਸ ਰਿਹਾ, ਜੋ ਆਮ ਨਾਲੋਂ ਦੋ ਡਿਗਰੀ ਹੇਠਾਂ ਹੈੇ। ਕਟੜਾ ਜੋ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਦਾ ਬੇਸ ਕੈਂਪ ਹੈ, ਦਾ ਘੱਟੋ ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬੀਤੇ ਪੰਜ ਦਿਨਾਂ ਤੋਂ ਬਰਫਬਾਰੀ ਦੀ ਮਾਰ ਝੱਲ ਰਹੀ ਵਾਦੀ ਵਿੱਚ ਅੱਜ ਸੂਰਜ ਚੜ੍ਹਿਆ।
ਹਿਮਾਚਲ ਵਿੱਚ ਕੁਫਰੀ, ਸ਼ਿਮਲਾ ਅਤੇ ਡਲਹੌਜੀ ਵਿੱਚ ਘੱਟੋਘੱਟ ਤਾਪਮਾਨ ਕ੍ਰਮਵਾਰ 3.7, 5.2 ਅਤੇ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਊਨਾ ਦਾ ਰਿਹਾ, ਜਿਥੇ ਤਾਪਮਾਨ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਪੀੜਤਾ ਨੂੰ ਅੱਗ ਲਾ ਕੇ ਸਾੜਿਆ

ਉਨਾਓ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਉਨਾਓ ਜਬਰ-ਜਨਾਹ ਮਾਮਲੇ ਦੀ ਪੀੜਤ ਲੜਕੀ ਨੂੰ ਅੱਜ ਕੇਸ ਦੇ ਦੋ ਮੁਲਜ਼ਮਾਂ ਸਣੇ ਪੰਜ ਵਿਅਕਤੀਆਂ ਨੇ ਅੱਗ ਲਗਾ ਦਿੱਤੀ, ਜਿਸ ਨਾਲ ਪੀੜਤਾ 90 ਫ਼ੀਸਦੀ ਸੜ ਗਈ। ਉਹ ਅਦਾਲਤ ਜਾ ਰਹੀ ਸੀ। ਜਬਰ-ਜਨਾਹ ਕਾਂਡ ਤੇ ਅੱਗ ਲਾਉਣ ਦੀ ਘਟਨਾ ’ਚ ਸ਼ਾਮਲ ਦੋ ਮੁਲਜ਼ਮਾਂ ’ਚੋਂ ਇਕ ਦਸ ਦਿਨ ਪਹਿਲਾਂ ਹੀ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਇਆ ਸੀ। ਪੁਲੀਸ ਵੱਲੋਂ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੇਰ ਸ਼ਾਮ ਏਅਰ ਐਂਬੂਲੈਂਸ ਰਾਹੀਂ ਪੀੜਤਾ ਨੂੰ ਲਖਨਊ ਤੋਂ ਦਿੱਲੀ ਪਹੁੰਚਾਇਆ ਗਿਆ। ਦਿੱਲੀ ਹਵਾਈ ਅੱਡੇ ਤੋਂ ਵਿਸ਼ੇਸ਼ ਲਾਂਘੇ ਰਾਹੀਂ ਉਸ ਨੂੰ ਸਫ਼ਦਰਜੰਗ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਖ਼ਬਰ ਲਿਖੇ ਜਾਣ ਤੱਕ ਡਾਕਟਰ ਉਸ ਦੇ ਇਲਾਜ ’ਚ ਲੱਗੇ ਹੋਏ ਸਨ।

ਮਹਿੰਗੇ ਪਿਆਜ਼: ਸਰਕਾਰ ਖ਼ਿਲਾਫ਼ ਸੰਸਦ ਤੋਂ ਲੈ ਕੇ ਸੜਕ ਤੱਕ ਪ੍ਰਦਰਸ਼ਨ

ਨਵੀਂ ਦਿੱਲੀ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਪਿਆਜ਼ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਨੇ ਅੱਜ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਜਦਕਿ ਲੋਕ ਸਭਾ ’ਚ ਵੀ ਇਹ ਮਾਮਲਾ ਗੂੰਜਿਆ। ਉਧਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿਆਜ਼ ਦੇ ਅਸਮਾਨੀਂ ਚੜ੍ਹ ਰਹੇ ਭਾਅ ’ਤੇ ਨੱਥ ਪਾਉਣ ਲਈ ਅੱਜ ਬੈਠਕ ਸੱਦੀ। ਤਿਹਾੜ ਜੇਲ੍ਹ ਤੋਂ 106 ਦਿਨਾਂ ਮਗਰੋਂ ਬਾਹਰ ਆਏ ਕਾਂਗਰਸ ਆਗੂ ਪੀ ਚਿਦੰਬਰਮ, ਲੋਕ ਸਭਾ ’ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ, ਗੌਰਵ ਗੋਗੋਈ ਅਤੇ ਹੋਰ ਆਗੂਆਂ ਨੇ ਅੱਜ ਸੰਸਦ ਭਵਨ ਦੇ ਬਾਹਰ ਪਿਆਜ਼ਾਂ ਦੇ ਵੱਧ ਰਹੇ ਭਾਅ ਖ਼ਿਲਾਫ਼ ਮੁਜ਼ਾਹਰਾ ਕੀਤਾ। ਇਸ ਮੌਕੇ ਚੌਧਰੀ ਸੰਤੋਖ ਸਿੰਘ, ਗੁਰਜੀਤ ਸਿੰਘ ਔਜਲਾ, ਪ੍ਰਨੀਤ ਕੌਰ ਅਤੇ ਹੋਰ ਸੰਸਦ ਮੈਂਬਰ ਵੀ ਹਾਜ਼ਰ ਸਨ। 

ਪ੍ਰਾਈਵੇਟ ਡਿਜੀਟਲ ਕਰੰਸੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਦਾਸ

ਮੁੰਬਈ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਉਹ ਪ੍ਰਾਈਵੇਟ ਡਿਜੀਟਲ ਕਰੰਸੀ ਵਿਰੁੱਧ ਹਨ ਅਤੇ ਕੇਂਦਰੀ ਬੈਂਕ ਇਸ ਦੀ ਇਜਾਜ਼ਤ ਨਹੀਂ ਦੇਵੇਗਾ। ਉਂਜ ਉਨ੍ਹਾਂ ਕਿਹਾ ਕਿ ਆਰਬੀਆਈ ਵੱਲੋਂ ਡਿਜੀਟਲ ਕਰੰਸੀ

ਸਰਕਾਰ ਨੂੰ ਡੁੱਬਦੀ ਆਰਥਿਕਤਾ ਦਾ ਕੋਈ ਹੱਲ ਨਹੀਂ ਸੁੱਝ ਰਿਹਾ: ਚਿਦੰਬਰਮ

ਨਵੀਂ ਦਿੱਲੀ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਸਾਬਕਾ ਕੇਂਦਰੀ ਵਿੱਤ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਨੇ ਜੇਲ੍ਹ ’ਚੋਂ ਬਾਹਰ ਆਉਣ ਦੇ ਇਕ ਦਿਨ ਬਾਅਦ ਹੀ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਡਿੱਗਦੀ ਆਰਥਿਕਤਾ ਬਾਰੇ ‘ਕੁੱਝ ਨਹੀਂ ਸੁੱਝ ਰਿਹਾ’ ਤੇ ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਆਪਣੇ ਮੰਤਰੀਆਂ ਆਸਰੇ ਛੱਡ ਦਿੱਤਾ ਹੈ ਤੇ ਉਹ ਅੱਗੇ ‘ਫ਼ਰੇਬ ਕਮਾਉਣ ਤੇ ਸ਼ੇਖੀਆਂ ਮਾਰਨ ਵਿਚ ਰੁੱਝੇ ਹੋਏ ਹਨ।’ ਚਿਦੰਬਰਮ ਨੇ ਕਿਹਾ ਕਿ ਲੰਘੇ ਛੇ ਵਿੱਤੀ ਕੁਆਰਟਰਾਂ ਦੇ ਜੀਡੀਪੀ ਨੰਬਰਾਂ- 8, 7, 6.6, 5.8, 5, 4.5 ਰਾਹੀਂ ਨਿੱਘਰਦੀ ਆਰਥਿਕਤਾ ਮੂੰਹੋਂ ਬੋਲ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਨੇ ਇੱਥੇ ਮੀਡੀਆ ਕਾਨਫ਼ਰੰਸ ਦੌਰਾਨ ਆਪਣੇ ਵਿਰੁੱਧ ਚੱਲ ਰਹੇ ਕੇਸਾਂ

ਨਾਗਰਿਕਤਾ (ਸੋਧ) ਬਿੱਲ ਸੋਮਵਾਰ ਨੂੰ ਲੋਕ ਸਭਾ ’ਚ ਪੇਸ਼ ਕਰਨ ਦੀ ਤਿਆਰੀ

ਨਵੀਂ ਦਿੱਲੀ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਨਾਗਰਿਕਤਾ (ਸੋਧ) ਬਿੱਲ 9 ਦਸੰਬਰ ਨੂੰ ਲੋਕ ਸਭਾ ’ਚ ਪੇਸ਼ ਹੋਣ ਦੀ ਸੰਭਾਵਨਾ ਹੈ। ਸਰਕਾਰੀ ਸੂਤਰਾਂ ਮੁਤਾਬਕ ਬਿੱਲ ’ਤੇ ਅਗਲੇ ਦਿਨ ਬਹਿਸ ਹੋ ਸਕਦੀ ਹੈ। ਕਾਂਗਰਸ ਸਮੇਤ ਕਈ ਹੋਰ ਵਿਰੋਧੀ ਪਾਰਟੀਆਂ ਇਸ ਬਿੱਲ ਦਾ ਵਿਰੋਧ ਕਰ ਰਹੀਆਂ ਹਨ। ਬਿੱਲ ਤਹਿਤ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ’ਚ ਰਹਿੰਦੇ ਗ਼ੈਰ ਮੁਸਲਮਾਨਾਂ ਨੂੰ ਤਸੀਹੇ ਮਿਲਣ ’ਤੇ ਮੁਲਕ ’ਚ ਨਾਗਰਿਕਤਾ ਦਿੱਤੀ ਜਾ ਸਕੇਗੀ। ਭਾਜਪਾ ਦੇ ਜਨਰਲ ਸਕੱਤਰ ਰਾਮ ਮਾਧਵ ਨੇ ਬਿੱਲ ਦਾ ਵਿਰੋਧ ਕਰਨ ਵਾਲਿਆਂ ’ਤੇ ਹਮਲਾ ਬੋਲਦਿਆਂ ਕਿਹਾ ਕਿ ਇਹ ਅਫ਼ਗਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੇ ਘੱਟ ਗਿਣਤੀਆਂ ਨੂੰ ਰਾਹਤ ਦੇਵੇਗਾ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਕਾਨੂੰਨੀ ਢੰਗ 

ਮੁਲਕ ਸੰਕਟ ’ਚ, ਮੋਦੀ-ਸ਼ਾਹ ਆਪਣੇ ‘ਖ਼ਿਆਲਾਂ’ ’ਚ ਮਸਤ: ਰਾਹੁਲ

ਕੋਝੀਕੋਡ (ਕੇਰਲ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕਾਂਗਰਸ ਆਗੂ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਨੂੰ ਆਰਥਿਕ ਨੀਤੀਆਂ ’ਤੇ ਘੇਰਦਿਆਂ ਕਿਹਾ ਕਿ ਮੁਲਕ ‘ਸੰਕਟ’ ’ਚ ਹੈ ਕਿਉਂਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਆਪਣੀ ਸੁਪਨਿਆਂ ਦੀ ਦੁਨੀਆਂ’ ’ਚ ਰਹਿ ਰਹੇ ਹਨ ਅਤੇ ਉਨ੍ਹਾਂ ਦਾ ਹੋਰ ਕਿਸੇ ਨਾਲ ਕੋਈ ਸੰਪਰਕ ਨਹੀਂ ਹੈ। ਆਪਣੇ ਲੋਕ ਸਭਾ ਹਲਕੇ ਵਾਇਨਾਡ ਦੇ ਤਿੰਨ ਰੋਜ਼ਾ ਦੌਰੇ ਦੀ ਸ਼ੁਰੂਆਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸ੍ਰੀ ਮੋਦੀ ਵੱਲੋਂ ਬਣਾਇਆ ਗਿਆ ‘ਸੁਪਨਮਈ ਸੰਸਾਰ’ ਮੁਸ਼ਕਲ ’ਚ ਹੈ ਕਿਉਂਕਿ ਉਹ ਹੁਣ ਟੁੱਟ ਰਿਹਾ ਹੈ। ਮੁਲਕ ’ਚ ਕੋਈ ਵਿੱਤੀ ਸੰਕਟ ਨਾ ਹੋਣ ਦੇ ਸਰਕਾਰ ਦੇ ਦਾਅਵਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਜੇਕਰ ਨਰਿੰਦਰ ਮੋਦੀ ਲੋਕਾਂ ਦੀ ਗੱਲ ਸੁਣਦੇ ਤਾਂ ਕੋਈ ਸੰਕਟ ਨਹੀਂ ਆਉਣਾ ਸੀ। ਕਾਂਗਰਸ ਆਗੂ ਨੇ ਕਿਹਾ ਕਿ ਮੋਦੀ ਦੇ ਕੰਮ ਕਰਨ ਦਾ ਢੰਗ ਲੋਕਾਂ ਨੂੰ ਭਰਮਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਵਾਦਤ ਸਿਟੀਜ਼ਨਸ਼ਿਪ (ਸੋਧ) ਬਿੱਲ ਦਾ ਸੰਸਦ ’ਚ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤ ਸਾਰੇ ਫਿਰਕਿਆਂ, ਧਰਮਾਂ ਅਤੇ ਸੱਭਿਆਚਾਰ ਵਾਲੇ ਲੋਕਾਂ ਦਾ ਮੁਲਕ ਹੈ ਅਤੇ ਜੋ ਵੀ ਉਨ੍ਹਾਂ ਨਾਲ ਵਿਤਕਰਾ ਕਰੇਗਾ, ਕਾਂਗਰਸ ਉਸ ਦਾ ਵਿਰੋਧ ਕਰੇਗੀ।

ਵਿਧਾਨ ਸਭਾ ਦੇ ਗੇਟ ’ਤੇ ਜਿੰਦਰਾ ਦੇਖ ਕੇ ਭੜਕੇ ਰਾਜਪਾਲ

ਕੋਲਕਾਤਾ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਪੱਛਮੀ ਬੰਗਾਲ ਸਰਕਾਰ ਤੇ ਰਾਜਪਾਲ ਜਗਦੀਪ ਧਨਖੜ ਵਿਚਾਲੇ ਚੱਲ ਰਹੇ ਵਿਵਾਦ ਨੇ ਅੱਜ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਵਿਧਾਨ ਸਭਾ ’ਚ ਦਾਖ਼ਲੇ ਵਾਲੇ ਗੇਟ ’ਤੇ ਰਾਜਪਾਲ ਨੇ ਜਿੰਦਰਾ ਲੱਗਿਆ ਦੇਖਿਆ।

ਡਿਜੀਟਲ ਬੈਂਕਿੰਗ ਧੋਖਾਧੜੀ ਰੋਕਣ ਲਈ ਸੂਬੇ ਕਾਰਜ ਯੋਜਨਾ ਬਣਾਉਣ: ਸਪੀਕਰ

ਨਵੀਂ ਦਿੱਲੀ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਕਿਹਾ ਕਿ ਰਾਜਾਂ ਨੂੰ ਚਾਹੀਦਾ ਹੈ ਕਿ ਦੇਸ਼ ਵਿੱਚ ਹੋ ਰਹੀ ਡਿਜੀਟਲ ਬੈਂਕਿੰਗ ਧੋਖਾਧੜੀ ਨੂੰ ਰੋਕਣ ਲਈ ਕੋਈ ਕਾਰਜ ਯੋਜਨਾ ਬਣਾਉਣ। ਸਪੀਕਰ ਨੇ ਇਹ ਟਿੱਪਣੀ ਇਕ ਮੈਂਬਰ ਪਾਰਲੀਮੈਂਟ ਵੱਲੋਂ ਸਦਨ ’ਚ ਡਿਜੀਟਲ ਬੈਂਕਿੰਗ ਧੋਖਾਧੜੀ ਦਾ ਮੁੱਦਾ ਉਠਾਏ ਜਾਣ ’ਤੇ ਕੀਤੀ।

ਆਰਬੀਆਈ ਵੱਲੋਂ ਜੀਡੀਪੀ 5 ਫ਼ੀਸਦੀ ਰਹਿਣ ਦਾ ਅਨੁਮਾਨ

ਮੁੰਬਈ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਵੀਰਵਾਰ ਨੂੰ ਵਿਆਜ ਦਰਾਂ ’ਚ ਕਟੌਤੀ ਦਾ ਕੋਈ ਐਲਾਨ ਨਾ ਕਰਦਿਆਂ ਮੌਜੂਦਾ ਸਿੱਕੇ ਦੇ ਪਸਾਰ ਦੀ ਦਰ ਅਤੇ ਖੁਰਾਕੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਨੂੰ ਵਧੇਰੇ ਅਹਿਮੀਅਤ ਦਿੱਤੀ। ਮੌਜੂਦਾ ਵਰ੍ਹੇ ’ਚ ਵਿਆਜ ਦਰਾਂ ’ਚ ਲਗਾਤਾਰ ਪੰਜ ਵਾਰ ਕਟੌਤੀ ਮਗਰੋਂ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ਹੇਠਲੀ ਮੁਦਰਾ ਨੀਤੀ ਕਮੇਟੀ ਦੀ ਛੇ ਮੈਂਬਰੀ ਕਮੇਟੀ ਨੇ ਰੈਪੋ ਦਰ 5.15 ਫ਼ੀਸਦੀ ਅਤੇ ਰਿਵਰਸ ਰੈਪੋ ਦਰ 4.90 ਫ਼ੀਸਦੀ ਰੱਖਣ ’ਤੇ ਸਰਬਸੰਮਤੀ ਨਾਲ ਮੋਹਰ ਲਾਈ। ਅਰਥਚਾਰੇ ’ਚ ਆਈ ਸੁਸਤੀ ਨੂੰ ਦੇਖਦਿਆਂ ਬੈਂਕਰਾਂ ਅਤੇ ਆਰਥਿਕ ਮਾਹਿਰਾਂ ਨੇ ਆਸ ਜਤਾਈ ਸੀ ਕਿ ਕੇਂਦਰੀ ਬੈਂਕ ਛੇਵੀਂ ਵਾਰ ਵਿਆਜ ਦਰਾਂ ’ਚ ਕਟੌਤੀ ਕਰੇਗਾ। ਉਂਜ ਆਰਬੀਆਈ ਨੇ ਆਸ ਜਤਾਈ ਹੈ ਕਿ ਮੌਜੂਦਾ ਆਰਥਿਕ ਮੰਦੀ ’ਚ ਹੌਲੀ ਹੌਲੀ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਵਿਆਜ ਦਰਾਂ ’ਚ ਕਟੌਤੀ ਕਰਨ ਦੀ ਆਰਬੀਆਈ ਤੋਂ ਆਸ ਨਾ ਰੱਖੀ ਜਾਵੇ।

ਭਾਜਪਾ ਮੈਂਬਰ ਵੱਲੋਂ ਵਿਰੋਧੀ ਧਿਰ ਨੂੰ ਪਿਆਜ਼ਾਂ ਨਾਲ ਭਰੇ ਟਰੱਕ ਦੀ ਪੇਸ਼ਕਸ਼

ਨਵੀਂ ਦਿੱਲੀ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤੀ ਜਨਤਾ ਪਾਰਟੀ ਦੇ ਇੱਕ ਮੈਂਬਰ ਨੇ ਅੱਜ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਆਪਣੇ ਹਲਕੇ ਤੋਂ 25 ਰੁਪਏ ਕਿਲੋ ਦੇ ਹਿਸਾਬ ਨਾਲ ਇੱਕ ਟਰੱਕ ਪਿਆਜ਼ਾਂ ਨਾਲ ਭਰ ਕੇ ਦੇਣ ਦੀ ਪੇਸ਼ਕਸ਼ ਕੀਤੀ। ਉੱਤਰ ਪ੍ਰਦੇਸ਼ ਦੇ ਬਲੀਆ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਵਿਰੇਂਦਰ ਸਿੰਘ ਮਸਤ ਨੇ ਪਿਆਜ਼ਾਂ ਦੀਆਂ ਵਧੀਆਂ ਕੀਮਤਾਂ ’ਤੇ ਸਰਕਾਰ ਨੂੰ ਘੇਰ ਰਹੀ ਵਿਰੋਧੀ ਧਿਰ ਨੂੰ ਜਵਾਬ ਦਿੰਦਿਆਂ 

ਸੀਤਾਰਾਮਨ ਦੀ ਪਿਆਜ਼ ਬਾਰੇ ਟਿੱਪਣੀ ਦਾ ਉੱਡਿਆ ਮਖੌਲ

ਨਵੀਂ ਦਿੱਲੀ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਪਿਆਜ਼ ਅਤੇ ਲਸਣ ਦੀ ਵੱਧ ਵਰਤੋਂ ਨਾ ਕੀਤੇ ਜਾਣ ਦੇ ਬਿਆਨ ਮਗਰੋਂ ਟਵਿੱਟਰ ’ਤੇ ਕਈ ਮਜ਼ਾਹੀਆ ਟਿੱਪਣੀਆਂ ਦੇਖਣ ਨੂੰ ਮਿਲੀਆਂ।

ਉੱਤਰ-ਪੂਰਬ ਦੇ ਤਿੰਨ ਸੂਬਿਆਂ ’ਚ ਲਾਗੂ ਨਹੀਂ ਹੋਵੇਗਾ ਬਿੱਲ

ਨਵੀਂ ਦਿੱਲੀ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਨਾਗਰਿਕਤਾ (ਸੋਧ) ਬਿੱਲ ਉੱਤਰ-ਪੂਰਬ ਦੇ ਤਿੰਨ ਸੂਬਿਆਂ ਅਰੁਣਾਚਲ, ਨਾਗਾਲੈਂਡ ਅਤੇ ਮਿਜ਼ੋਰਮ ’ਚ ਲਾਗੂ ਹੋਣ ਦੀ ਸੰਭਾਵਨਾ ਨਹੀਂ ਹੈ। ਉੱਤਰ-ਪੂਰਬ ਦੇ ਤਿੰਨ ਹੋਰ ਸੂਬਿਆਂ ਦੇ ਕਬਾਇਲੀ ਇਲਾਕਿਆਂ ਨੂੰ ਵੀ ਦਾਇਰੇ ਤੋਂ ਬਾਹਰ ਰੱਖਿਆ ਜਾ ਸਕਦਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚਾਰ ਜਥੇਬੰਦੀਆਂ ਦੇ 9 ਨੁਮਾਇੰਦਿਆਂ ਨਾਲ ਮੁਲਾਕਾਤ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਇਹ ਜਥੇਬੰਦੀਆਂ ਬਿੱਲ ਦਾ ਵਿਰੋਧ ਕਰ ਰਹੀਆਂ ਹਨ।

ਵਿਰੋਧੀ ਧਿਰ ਵੱਲੋਂ ਭਾਜਪਾ ਨੂੰ ਘੇਰਨ ਦੀ ਤਿਆਰੀ

ਨਵੀਂ ਦਿੱਲੀ,5 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ ਸੰਸਦ ਵਿੱਚ ਪੇਸ਼ ਕੀਤੇ ਜਾਣ ਦੀ ਤਿਆਰੀ ਦੌਰਾਨ ਕਾਂਗਰਸ ਦੀ ਅਗਵਾਈ ’ਚ ਵਿਰੋਧੀ ਧਿਰਾਂ ਨੇ ਅੱਜ ਮੀਟਿੰਗ ਕੀਤੀ ਅਤੇ ਇਸ ਮੁੱਦੇ ’ਤੇ ਭਾਜਪਾ ਨੂੰ ਘੇਰਨ ਲਈ ਅੱਠ ਨੁਕਾਤੀ ਏਜੰਡਾ ਤਿਆਰ ਕੀਤਾ ਹੈ। ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੇ ਵਿਰੋਧੀ ਧਿਰ ਦੇ ਆਗੂਆਂ ਨਾਲ ਮੀਟਿੰਗ ਕਰਕੇ ਇਸ ਬਿੱਲ ਨੂੰ ਲੈ ਕੇ ਚਰਚਾ ਕੀਤੀ। ਇਸ ਮੀਟਿੰਗ

ਆਈਟੀਬੀਪੀ ਜਵਾਨ ਨੇ ਪੰਜ ਸਾਥੀਆਂ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਰਾਏਪੁਰ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਇੰਡੋ-ਤਿੱਬਤ ਬਾਰਡਰ ਪੁਲੀਸ (ਆਈਟੀਬੀਪੀ) ਦੇ ਇਕ ਜਵਾਨ ਨੇ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਵਿਚ ਆਪਣੇ ਸਾਥੀ ਜਵਾਨਾਂ ਵੱਲ ਗੋਲੀਆਂ ਚਲਾ ਕੇ ਪੰਜ ਨੂੰ ਹਲਾਕ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ। ਦੋ ਜਣੇ ਜ਼ਖ਼ਮੀ ਵੀ ਹੋਏ ਹਨ। ਘਟਨਾ ਅੱਜ ਸਵੇਰੇ ਕਰੀਬ 8.30 ਵਜੇ ਆਈਟੀਬੀਪੀ ਦੇ 45ਵੀਂ ਬਟਾਲੀਅਨ ਦੇ ਕੈਂਪ ਵਿਚ ਵਾਪਰੀ। ਆਈਜੀ (ਬਸਤਰ ਰੇਂਜ) ਸੁੰਦਰਰਾਜ ਪੀ. ਨੇ ਦੱਸਿਆ ਕਿ ਕਾਂਸਟੇਬਲ ਦੀ ਸ਼ਨਾਖ਼ਤ ਮਸੂਦੁੱਲ ਰਹਿਮਾਨ ਵਜੋਂ ਹੋਈ ਹੈ। ਉਸ ਨੇ ਆਪਣੇ ਸਰਵਿਸ ਹਥਿਆਰ ਵਿਚੋਂ ਫਾਇਰ ਕੀਤੇ ਤੇ ਚਾਰ ਨੂੰ ਮੌਕੇ ’ਤੇ ਹਲਾਕ ਕਰ ਦਿੱਤਾ ਜਦਕਿ ਤਿੰਨ ਹੋਰ ਫੱਟੜ ਕਰ ਦਿੱਤੇ। ਆਈਜੀ ਨੇ ਕਿਹਾ ਕਿ ਇਨ੍ਹਾਂ 

ਹਜੂਮੀ ਕਤਲਾਂ ਦੇ ਟਾਕਰੇ ਲਈ ਆਈਪੀਸੀ ਤੇ ਸੀਆਰਪੀਸੀ ’ਚ ਕਰਾਂਗੇ ਸੋਧ: ਸ਼ਾਹ

ਨਵੀਂ ਦਿੱਲੀ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਹਜੂਮੀ ਕਤਲਾਂ ਨੂੰ ਨੱਥ ਪਾਉਣ ਲਈ ਸੰਸਦ ਮੈਂਬਰਾਂ ਵੱਲੋਂ ਵੱਖਰਾ ਕਾਨੂੰਨ ਲਿਆਉਣ ਦੀ ਕੀਤੀ ਜਾ ਰਹੀ ਮੰਗ ਦਰਮਿਆਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਸਰਕਾਰ ਨੇ ਆਈਪੀਸੀ ਤੇ ਸੀਆਰਪੀਸੀ ਵਿੱਚ ਜ਼ਰੂਰੀ ਸੋਧਾਂ ਲਈ ਸੁਝਾਅ ਦੇਣ ਬਾਰੇ ਇਕ ਕਮੇਟੀ ਗਠਿਤ ਕੀਤੀ ਹੈ। ਸ੍ਰੀ ਸ਼ਾਹ ਨੇ ਪ੍ਰਸ਼ਨ ਕਾਲ ਦੌਰਾਨ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਹਜੂਮੀ ਕਤਲਾਂ ਦੇ ਟਾਕਰੇ ਲਈ ਹੀ ਆਈਪੀਸੀ ਤੇ ਸੀਆਰਪੀਸੀ ’ਚ ਸੋਧ ਕੀਤੀ ਜਾ ਰਹੀ 

ਦਿੱਲੀ ’ਵਰਸਿਟੀ ਦੇ ਅਧਿਆਪਕਾਂ ਵਲੋਂ ਉਪ ਕੁਲਪਤੀ ਦਫ਼ਤਰ ਦਾ ਘਿਰਾਓ

ਨਵੀਂ ਦਿੱਲੀ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਤੇ ਐਡਹਾਕ ਅਧਿਆਪਕਾਂ ਦੇ ਵੱਡੇ ਇਕੱਠ ਨੇ ਅੱਜ ਇੱਥੇ ਉਪ ਕੁਲਪਤੀ ਯੋਗੇਸ਼ ਤਿਆਗੀ ਦੇ ਦਫ਼ਤਰ ਦਾ ਘਿਰਾਓ ਕੀਤਾ। ਉਹ ਐਡਹਾਕ ਅਧਿਆਪਕਾਂ ਦੀ ਨਿਯੁਕਤੀ, ਪੋਸਟ ਦੇ ਰਲੇਵੇਂ ਤੇ ਤਰੱਕੀਆਂ ਦੀ ਮੰਗ ਕਰ ਰਹੇ ਸਨ। ਉਹ ਉਪ ਕੁਲਪਤੀ ਵੱਲੋਂ ਜਾਰੀ ਕੀਤੇ ਗਏ ਸਰਕੁਲਰ ਦਾ ਵਿਰੋਧ ਕਰ ਰਹੇ ਹਨ ਤੇ ਉਨ੍ਹਾਂ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਇਲਜ਼ਾਮ ਲਾਇਆ। ਸਰਕੁਲਰ ਵਿਚ ਐਡਹਾਕ ਫੈਕਲਟੀ ਦੀ ਨਿਯੁਕਤੀ ਉਤੇ ਰੋਕ ਲਾ ਦਿੱਤੀ ਗਈ ਹੈ। ਦਿੱਲੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਨੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਸਰਕੁਲਰ ਮੁਤਾਬਕ ਗੈਸਟ ਲੈਕਚਰਾਰਾਂ ਦੀ ਹੀ ਨਿਯੁਕਤੀ ਮੂਲ ਅਸਾਮੀ ਉੱਤੇ ਕੀਤੀ ਜਾ ਸਕਦੀ ਹੈ। ਜਦਕਿ ਐਸੋਸੀਏਸ਼ਨ ਦਾ ਕਹਿਣਾ ਹੈ ਕਿ ’ਵਰਸਿਟੀ ਨੂੰ ਤਰੱਕੀਆਂ ਦੇਣ ਵਾਲੇ ਪ੍ਰੋਫੈਸਰ ਦੇ ਤਜਰਬੇ ਨੂੰ ਐਡਹਾਕ ਅਧਿਆਪਕ ਦੇ ਪੱਖ ਤੋਂ ਗਿਣਿਆ ਜਾਣਾ ਚਾਹੀਦਾ ਹੈ। 

ਦਿੱਲੀ ’ਚ ਮੁਫ਼ਤ ਵਾਈ-ਫ਼ਾਈ 16 ਤੋਂ: ਕੇਜਰੀਵਾਲ

ਨਵੀਂ ਦਿੱਲੀ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਦਿੱਲੀ ਵਿਧਾਨ ਸਭਾ ਦੀਆਂ 2015 ਨੂੰ ਹੋਈਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਜਧਾਨੀ ਵਿੱਚ 11 ਹਜ਼ਾਰ ਥਾਵਾਂ ਉਪਰ ਮੁਫ਼ਤ ਵਾਈ-ਫ਼ਾਈ ਯੋਜਨਾ ਤਹਿਤ ਹਾਟਸਪੌਟ ਲਾਉਣ ਦਾ ਐਲਾਨ ਕੀਤਾ ਜੋ ਪੜਾਅ ਵਾਰ ਲਾਏ ਜਾਣਗੇ। 2015 ਦੀਆਂ ਚੋਣਾਂ ਦੌਰਾਨ ਨੌਜਵਾਨਾਂ ਨੂੰ ਰਿਝਾਉਣ ਲਈ ‘ਆਪ’ ਨੇ ਇਹ ਵੱਡਾ ਵਾਅਦਾ ਨਵੇਂ ਵੋਟਰਾਂ ਨਾਲ ਕੀਤਾ ਸੀ। ਸ੍ਰੀ ਕੇਜਰੀਵਾਲ ਨੇ ਐਲਾਨ ਕੀਤਾ ਕਿ ਇਹ ਯੋਜਨਾ 16 ਦਸੰਬਰ ਨੂੰ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਪਹਿਲੇ ਹਫ਼ਤੇ 100 ਥਾਂਵਾਂ ਉਪਰ ਇਹ ਸਹੂਲਤ ਮਿਲਣ ਲੱਗੇਗੀ। ਦੂਜੇ ਹਫ਼ਤੇ 500 ਥਾਵਾਂ ਉੱਪਰ ਇਹ ਮੁਫ਼ਤ ਵਾਈ-ਫ਼ਾਈ ਦਾ ਇਸਤੇਮਾਲ ਲੋਕ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਲਾਭ ਹੋਵੇਗਾ ਕਿਉਂਕਿ ਇਹ ਹੌਟਸਪਾਟ ਹਰ ਅੱਧੇ ਕਿਲੋਮੀਟਰ ਬਾਅਦ ਮੁਹੱਈਆ ਹੋਣਗੇ। 

ਆਧੁਨਿਕ ਸਮਾਜ ਵਿੱਚ ‘ਘੂੰਗਟ’ ਤੇ ‘ਬੁਰਕੇ’ ਲਈ ਕੋਈ ਥਾਂ ਨਹੀਂ: ਗਹਿਲੋਤ

ਜੈਪੁਰ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਦੇ ਅਗਾਂਹਵਧੂ ਸਮਾਜ ਵਿੱਚ ਔਰਤਾਂ ਵੱਲੋਂ ‘ਘੂੰਗਟ’ ਕੱਢਣ ਦੀ ਪਿਰਤ ਪਿਛਲੇ ਤਰਕ ’ਤੇ ਉਜਰ ਜਤਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਥਾ ਨੂੰ ਖ਼ਤਮ ਕਰਨ ਲਈ ਇਕ ਮੁਹਿੰਮ ਚਲਾਉਣ ਦੀ ਲੋੜ ਹੈ, ਜਿਸ ਵਿੱਚ ਔਰਤਾਂ ਨਾਲੋਂ ਪੁਰਸ਼ਾਂ ਦੀ ਵੱਧ ਸ਼ਮੂਲੀਅਤ ਹੋਵੇ।

ਐੱਸਸੀ/ਐੱਸਟੀ ਰਾਖਵਾਂਕਰਨ ਦੀ ਮਿਆਦ ਵਧਾਉਣ ਨੂੰ ਪ੍ਰਵਾਨਗੀ

ਨਵੀਂ ਦਿੱਲੀ:,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) : ਕੇਂਦਰੀ ਵਜ਼ਾਰਤ ਨੇ ਅੱਜ ਲੋਕ ਸਭਾ ਤੇ ਵਿਧਾਨ ਸਭਾਵਾਂ ’ਚ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਲਈ ਰਾਖਵਾਂਕਰਨ ਦੀ ਮਿਆਦ 10 ਸਾਲ ਹੋਰ ਵਧਾਉਣ ਸਬੰਧੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ਤੋਂ ਬਾਅਦ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਇਹ ਜਾਣਕਾਰੀ ਦਿੱਤੀ। ਇਸ ਬਿੱਲ ਨੂੰ ਪ੍ਰਵਾਨਗੀ ਮਿਲਣ ਮਗਰੋਂ ਲੋਕ ਸਭਾ ਤੇ ਵਿਧਾਨ ਸਭਾਵਾਂ ’ਚ ਰਾਖਵੇਂਕਰਨ ਦੀ 

ਕੇਂਦਰੀ ਵਜ਼ਾਰਤ ਵੱਲੋਂ ਨਾਗਰਿਕਤਾ ਸੋਧ ਬਿੱਲ ਪ੍ਰਵਾਨ

ਨਵੀਂ ਦਿੱਲੀ,4 ਦਸੰਬਰ( ਪੰਜਾਬੀ ਟਾਈਮਜ਼ ਨਿਊਜ਼ ) :ਕੇਂਦਰੀ ਵਜ਼ਾਰਤ ਨੇ ਅੱਜ ਨਾਗਰਿਕਤਾ ਸੋਧ ਬਿੱਲ ਦੇ ਖਰੜੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਹਾਲਾਂਕਿ ਕਈ ਵਿਰੋਧੀ ਧਿਰਾਂ ਇਸ ਬਿੱਲ ਦਾ ਵਿਰੋਧ ਕਰ ਰਹੀਆਂ ਹਨ। ਇਸ ਬਿੱਲ ਵਿੱਚ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ਤੋਂ ਸ਼ਰਨਾਰਥੀਆਂ ਵਜੋਂ ਆਏ ਉਨ੍ਹਾਂ ਗ਼ੈਰ-ਮੁਸਲਿਮ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਤਜਵੀਜ਼ ਹੈ ਜਿਨ੍ਹਾਂ ਨੂੰ ਧਾਰਮਿਕ ਤਸ਼ੱਦਦ ਝੱਲਣਾ ਪਿਆ ਹੋਵੇ। ਵਿਰੋਧੀ ਧਿਰਾਂ ਨੇ ਇਸ ਬਿੱਲ ਨੂੰ ਵੰਡਪਾਊ ਤੇ ਫਿਰਕੂ ਕਰਾਰ ਦਿੰਦਿਆਂ ਇਸ ਨੂੰ ਭਾਜਪਾ ਦੇ ਵਿਚਾਰਧਾਰਕ ਪ੍ਰਾਜੈਕਟ ਦਾ ਇੱਕ ਹਿੱਸਾ ਦੱਸਿਆ। ਦੂਜੇ ਪਾਸੇ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਸਰਕਾਰ ਭਾਰਤ ਵਿੱਚ ਹਰ ਕਿਸੇ ਦੇ ਹਿੱਤਾਂ ਦਾ ਖ਼ਿਆਲ ਰੱਖੇਗੀ। ਉਨ੍ਹਾਂ ਨੂੰ ਜਦੋਂ ਇਸ ਮੁੱਦੇ ’ਤੇ ਹੋਣ ਵਾਲੇ ਸੰਭਾਵੀ ਰੋਸ ਮੁਜ਼ਾਹਰਿਆਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, ‘ਦੇਸ਼ ਦੇ ਹਿੱਤ ਵਿੱਚ ਸਾਰੇ ਇਸ ਬਿੱਲ ਦਾ ਸਵਾਗਤ ਕਰਨਗੇ।’ ਸੂਤਰਾਂ ਅਨੁਸਾਰ ਸਰਕਾਰ ਨਾਗਰਿਕਤਾ ਸੋਧ ਬਿੱਲ ਨੂੰ ਅਗਲੇ ਦੋ ਦਿਨਾਂ ਅੰਦਰ ਸੰਸਦ ’ਚ ਪੇਸ਼ ਕਰੇਗੀ ਤੇ ਅਗਲੇ ਹਫ਼ਤੇ ਇਸ ਨੂੰ ਪਾਸ ਕਰਵਾਉਣ ਲਈ ਅੱਗੇ ਵਧਾਏਗੀ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0087526615
Copyright © 2019, Panjabi Times. All rights reserved. Website Designed by Mozart Infotech